Lawrence Bishnoi Gang - Sach Kahoon Punjabi

Karamveer Singh Detained: ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਆਈਜੀਆਈ ਏਅਰਪੋਰਟ ਤੋਂ ਹਿਰਾਸਤ ਵਿੱਚ ਲਿਆ
Karamveer Singh Detained: ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਦੱਸੇ ਜਾ ਰਹੇ ਕਰਮਵੀਰ ਸਿੰਘ ਨੂੰ ਦਿੱਲੀ ਦੇ ਆਈਜੀਆਈ ਏਅਰਪੋਰਟ ਤੋਂ ਹਿਰਾਸਤ ਵਿੱਚ ਲਿਆ ਹੈ। ਕਰਮਵੀਰ ਸਿੰਘ ਨੂੰ ਕੈਨੇਡਾ ਤੋਂ ਡਿਪੋਰਟ ਕੀਤੇ ਜਾਣ ਤੋਂ ਬਾਅਦ ਭਾਰਤ ਲਿਆਂਦਾ ਗਿਆ ਸੀ। ਪੰਜਾਬ ਪੁਲਿਸ ਮੁਤਾਬਕ ਕਰਮਵੀਰ ਸਿੰਘ ਲਾਰੈਂਸ ਬਿਸ਼ਨੋਈ ਨਾਲ ਜੁੜੇ ਨੈੱਟਵਰਕ ਲਈ ਕੰਮ ਕਰਦਾ ਸੀ। ਪੁਲਿਸ ਦਾ ਦਾਅਵਾ ਹੈ ਕਿ ਉਸ ਨੇ ਅਮਰੀਕਾ ਵਿੱਚ ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਲਾਜਿਸਟਿਕ ਸਹਾਇਤਾ ਮੁਹੱਈਆ ਕਰਵਾਈ ਸੀ। ਇਸ ਵਿੱਚ ਰਹਿਣ, ਲੁਕਣ ਅਤੇ ਹੋਰ ਲੋੜੀਂਦੀਆਂ ਵਿਵਸਥਾਵਾਂ ਵਿੱਚ ਮਦਦ ਕਰਨਾ ਸ਼ਾਮਲ ਸੀ।

ਇਸ ਮਾਮਲੇ ਵਿੱਚ ਕਰਮਵੀਰ ਸਿੰਘ ਖ਼ਿਲਾਫ਼ ਐਸਏਐਸਨਗਰ ਦੇ ਸਟੇਟ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਹੈ। ਕਰਮਵੀਰ ਸਿੰਘ ਨੂੰ ਭਾਰਤ ਵਿੱਚ ਦਾਖ਼ਲ ਹੁੰਦੇ ਹੀ ਕਾਬੂ ਕਰਨ ਲਈ ਪੰਜਾਬ ਪੁਲਿਸ ਦੀ ਏਜੀਟੀਐਫ ਵੱਲੋਂ 3 ਸਤੰਬਰ 2026 ਨੂੰ ਉਸ ਖ਼ਿਲਾਫ਼ ਲੁੱਕਆਊਟ ਸਰਕੂਲਰ ਜਾਰੀ ਕੀਤਾ ਗਿਆ ਸੀ। ਐਲਓਸੀ ਜਾਰੀ ਹੋਣ ਤੋਂ ਬਾਅਦ ਜਦੋਂ ਉਹ ਕੈਨੇਡਾ ਤੋਂ ਡਿਪੋਰਟ ਹੋ ਕੇ ਦਿੱਲੀ ਦੇ ਆਈਜੀਆਈ ਏਅਰਪੋਰਟ ਪਹੁੰਚਿਆ ਤਾਂ ਸੁਰੱਖਿਆ ਏਜੰਸੀਆਂ ਨੂੰ ਇਸ ਦੀ ਜਾਣਕਾਰੀ ਮਿਲ ਗਈ। ਇਸ ਤੋਂ ਬਾਅਦ ਏਜੀਟੀਐਫ ਦੀ ਟੀਮ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ।

ਪੁਲਿਸ ਦੇ ਅਨੁਸਾਰ ਕਰਮਵੀਰ ਸਿੰਘ ਦਾ ਪਹਿਲਾਂ ਤੋਂ ਹੀ ਅਪਰਾਧਿਕ ਰਿਕਾਰਡ ਰਿਹਾ ਹੈ। ਉਸ ਖ਼ਿਲਾਫ਼ ਕਤਲ, ਕਤਲ ਦੀ ਕੋਸ਼ਿਸ਼, ਲੁੱਟ, ਰੰਗਦਾਰੀ, ਆਰਮਜ਼ ਐਕਟ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨਾਲ ਸਬੰਧਤ ਮਾਮਲੇ ਦਰਜ ਹਨ। ਹੁਣ ਪੁਲਿਸ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਵਿਦੇਸ਼ ਵਿੱਚ ਰਹਿੰਦੇ ਹੋਏ ਕਰਮਵੀਰ ਸਿੰਘ ਕਿਹੜੇ-ਕਿਹੜੇ ਲੋਕਾਂ ਦੇ ਸੰਪਰਕ ਵਿੱਚ ਸੀ ਅਤੇ ਗੈਂਗਸਟਰ ਨੈੱਟਵਰਕ ਲਈ ਉਹ ਕਿਸ ਤਰੀਕੇ ਨਾਲ ਕੰਮ ਕਰ ਰਿਹਾ ਸੀ। ਉਸ ਦੇ ਸੰਪਰਕਾਂ ਅਤੇ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਬਾਰੇ ਵੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। ਪੁਲਿਸ ਮੁਤਾਬਕ ਅਜਿਹੇ ਗੈਂਗਸਟਰ ਵਿਦੇਸ਼ਾਂ ਤੋਂ ਆਪਣੇ ਸਾਥੀਆਂ ਰਾਹੀਂ ਭਾਰਤ ਵਿੱਚ ਅਪਰਾਧਿਕ ਗਤੀਵਿਧੀਆਂ ਚਲਾਉਣ ਦੀ ਕੋਸ਼ਿਸ਼ ਕਰਦੇ ਹਨ। ਪੰਜਾਬ ਪੁਲਿਸ ਨੇ ਕਿਹਾ ਹੈ ਕਿ ਟ੍ਰਾਂਸਨੇਸ਼ਨਲ ਗੈਂਗਸਟਰ ਨੈੱਟਵਰਕ ਨੂੰ ਖ਼ਤਮ ਕਰਨ ਲਈ ਕਾਰਵਾਈ ਅੱਗੇ ਵੀ ਜਾਰੀ ਰਹੇਗੀ। ਵਿਦੇਸ਼ਾਂ ਵਿੱਚ ਲੁਕੇ ਜਾਂ ਉਥੋਂ ਅਪਰਾਧਿਕ ਗਤੀਵਿਧੀਆਂ ਚਲਾਉਣ ਵਾਲੇ ਵਾਂਛਿਤ ਮੁਲਜ਼ਮਾਂ ਨੂੰ ਕਾਨੂੰਨ ਦੇ ਦਾਇਰੇ ਵਿੱਚ ਲਿਆਉਣ ਲਈ ਸਬੰਧਤ ਏਜੰਸੀਆਂ ਨਾਲ ਮਿਲ ਕੇ ਕਾਰਵਾਈ ਕੀਤੀ ਜਾ ਰਹੀ ਹੈ।

ਡੇਰਾਬਸੀ ਪੁਲਿਸ ਨੂੰ ਵੱਡੀ ਕਾਮਯਾਬੀ, ਨਜਾਇਜ਼ ਅਸਲੇ ਸਮੇਤ 5 ਸ਼ੂਟਰ ਗ੍ਰਿਫਤਾਰ
ਪੰਜੇ ਸ਼ੂਟਰ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਿਤ | Mohali News

ਇੱਕ ਬ੍ਰੀਜਾ ਕਾਰ ਵੀ ਕੀਤੀ ਬਰਾਮਦ

ਮੋਹਾਲੀ (ਐੱਮ ਕੇ ਸ਼ਾਇਨਾ)। ਥਾਣਾ ਡੇਰਾਬਸੀ ਦੀ ਟੀਮ ਨੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਿਤ 5 ਸ਼ੂਟਰ ਨਜਾਇਜ਼ ਅਸਲੇ ਸਮੇਤ ਕਾਬੂ ਕਰਨ ’ਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਇਨ੍ਹਾਂ ਕੋਲੋਂ ਪੁਲਿਸ ਨੇ ਇੱਕ ਬ੍ਰੀਜਾ ਕਾਰ ਵੀ ਬਰਾਮਦ ਕੀਤੀ ਹੈ। ਜ਼ਿਲ੍ਹਾ ਪੁਲਿਸ ਕਪਤਾਨ ਡਾ. ਸੰਦੀਪ ਕੁਮਾਰ ਗਰਗ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੇਰਾਬੱਸੀ ਪੁਲਿਸ ਟੀਮ ਨੂੰ ਮੁਖਬਰ ਖਾਸ ਰਾਹੀ ਇਤਲਾਹ ਮਿਲੀ ਸੀ ਕਿ ਹਰਸ਼ਪ੍ਰੀਤ ਸਿੰਘ ਅਤੇ ਰਾਜਵੀਰ ਸਿੰਘ ਜੋ ਕਿ ਚੋਰੀਸ਼ੁਦਾ ਮੋਟਰਸਾਈਕਲ ’ਤੇ ਸਵਾਰ ਹੋ ਕੇ ਸਮੇਤ ਨਜਾਇਜ਼ ਅਸਲੇ ਥਾਣਾ ਡੇਰਾਬਸੀ ਇਲਾਕੇ ’ਚ ਵਾਰਦਾਤ ਕਰਨ ਦੀ ਫਿਰਾਕ ’ਚ ਹਨ। ਸੂਚਨਾ ’ਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਮੁਲਜ਼ਮਾਂ ਨੂੰ ਮੌਕੇ ’ਤੇ ਗ੍ਰਿਫਤਾਰ ਕਰ ਲਿਆ। (Mohali News)

ਤੇਜ਼ ਰਫ਼ਤਾਰ ਕਾਰ ਦੀ ਲਪੇਟ ’ਚ ਆਉਣ ਕਾਰਨ ਬਾਇਕ ਸਵਾਰ ਦੀ ਮੌਤ

ਕਥਿਤ ਮੁਲਜ਼ਮਾਂ ਕੋਲੋਂ ਮੌਕੇ ’ਤੇ ਚੋਰੀਸ਼ੁਦਾ ਮੋਟਰਸਾਈਕਲ ਸਮੇਤ 1/1 (2) ਨਜਾਇਜ਼ ਪਸਤੌਲ 32 ਬੋਰ ਬਰਾਮਦ ਕੀਤਾ ਗਿਆ। ਮੁਲਜ਼ਮਾਂ ਨੇ ਮੁੱਢਲੀ ਪੁੱਛਗਿੱਛ ਦੌਰਾਨ ਦੱਸਿਆ ਕਿ ਉਨ੍ਹਾਂ ਨੇ ਡੇਰਾਬਸੀ ਬੱਸ ਸਟਾਪ ਤੋਂ ਆਪਣੇ ਸਾਥੀ ਕਾਰਤਿਕ ਉਰਫ ਆਸ਼ੂ ਨੂੰ ਆਪਣੇ ਨਾਲ ਵਾਰਦਾਤ ’ਚ ਅੰਜਾਮ ਦੇਣ ਲਈ ਨਾਲ ਲੈਣਾ ਸੀ, ਜਿਸ ’ਤੇ ਕਾਰਤਿਕ ਨੂੰ ਵੀ ਡੇਰਾਬਸੀ ਬੱਸ ਸਟਾਪ ਤੋਂ ਗ੍ਰਿਫਤਾਰ ਕੀਤਾ। ਇਸ ਤੋਂ ਇਲਾਵਾ ਪੁੱਛਗਿੱਛ ਦੇ ਆਧਾਰ ’ਤੇ ਇਨ੍ਹਾਂ ਦੇ ਸਾਥੀਆਂ ਰਮਨਦੀਪ ਸਿੰਘ ਨੂੰ ਨਾਜਾਇਜ਼ ਪਸਤੌਲ 32 ਬੋਰ ਅਤੇ ਜੈਦੀਪ ਰਾਜਸਥਾਨੀ ਨੂੰ ਵੀ ਸਮੇਤ 01 ਪਿਸਟਲ 30 ਬੋਰ ਨਾਲ ਗ੍ਰਿਫਤਾਰ ਕੀਤਾ ਗਿਆ। (Mohali News)

ਜੈਦੀਪ ਰਾਜਸਥਾਨੀ ਕੋਲੋਂ ਇੱਕ ਹੋਰ ਨਾਜਾਇਜ਼ ਪਸਤੌਲ 32 ਬੋਰ ਸਮੇਤ 02 ਜਿੰਦਾ ਕਾਰਤੂਸ, 03 ਮੈਗਜੀਨ ਦੇ ਬਰਾਮਦ ਹੋਏ। ਮੁਕੱਦਮੇ ਦੀ ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਜੈਦੀਪ ਰਾਜਸਥਾਨੀ ਕਾਫੀ ਸਮੇਂ ਤੋ ਭਿਵਾਨੀ ਜ਼ੇਲ੍ਹ ’ਚ ਬੰਦ ਗੈਂਗਸਟਰ ਮਿੰਟੂ ਮੋਦਸੀਆ ਦੇ ਸੰਪਰਕ ’ਚ ਸੀ ਅਤੇ ਮਿੰਟੂ ਮੋਦਸੀਆ, ਜੋ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਹਿਣ ਅਨੁਸਾਰ ਪਹਿਲਾਂ ਵੀ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਿਆ ਹੈ, ਜੋ ਜੈਦੀਪ ਰਾਜਸਥਾਨੀ, ਮਿੰਟੂ ਮੋਦਸੀਆ ਦੇ ਕਹਿਣ ’ਤੇ ਆਪਣੇ ਇਨ੍ਹਾਂ ਸਾਥੀਆ ਸਮੇਤ ਡੇਰਾਬਸੀ ਦੇ ਇਲਾਕੇ ’ਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ’ਚ ਸੀ। (Mohali News)

Moose Wala ਦੇ ਕਾਤਲਾਂ ਦੇ ਘਰਾਂ ਨੂੰ ਪੁਲਿਸ ਨੇ ਘੇਰਿਆ, ਪੰਜਾਬ ਤੇ ਹਰਿਆਣਾ ’ਚ NIA ਦੇ ਛਾਪੇ
ਅੰਕਿਤ-ਫੌਜੀ ਦੇ ਘਰ ਪਹੁੰਚੀਆਂ NIA ਦੀਆਂ ਟੀਮਾਂ | NIA

ਬਠਿੰਡਾ ’ਚ ਹੈਰੀ ਮੌੜ ਦੀ ਜਾਂਚ | NIA

ਸੋਨੀਪਤ (ਸੱਚ ਕਹੂੰ ਨਿਊਜ਼)। ਹਰਿਆਣਾ ਅਤੇ ਪੰਜਾਬ ’ਚ ਅੱਜ ਭਾਵ ਵੀਰਵਾਰ ਸਵੇਰੇ National Investigation Agency (NIA) ਨੇ ਛਾਪਾ ਮਾਰਿਆ ਹੈ। ਐੱਨਆਈਏ ਦੀ ਟੀਮ ਸੋਨੀਪਤ ’ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮੁੱਖ ਮੁਲਜ਼ਮ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ਾਰਪ ਸ਼ੂਟਰ ਅੰਕਿਤ ਸੇਰਸਾ ਅਤੇ ਪ੍ਰਿਯਵਤ ਫੌਜੀ ਦੇ ਘਰ ਪਹੁੰਚੀ। ਉਨ੍ਹਾਂ ਦੇ ਘਰਾਂ ਦੀ ਤਲਾਸ਼ੀ ਲੈਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਵਾਲਿਆਂ ਤੋਂ ਪੁੱਛਗਿੱੱਛ ਕੀਤੀ। ਇਸ ਤੋਂ ਇਲਾਵਾ ਹਰਿਆਣਾ ਦੇ ਝੱਜਰ ਅਤੇ ਪਲਵਲ ’ਚ ਵੀ ਅੱੈਨਆਈਏ ਦੀ ਟੀਮ ਨੇ ਛਾਪਾ ਮਾਰਿਆ ਹੈ। ਹਰਿਆਣਾ ਤੋਂ ਇਲਾਵਾ ਐੱਨਆਈਏ ਦੀ ਟੀਮ ਪੰਜਾਬ ਦੇ ਬਠਿੰਡਾ ’ਚ ਗੈਂਗਸਟਰ ਹੈਰੀ ਮੋੜ ਦੇ ਘਰ ਵੀ ਪਹੁੰਚੀ ਹੈ।

Motivational Quotes : ਰੱਦੀ ਨੇ ਦਿਖਾਇਆ ਰਾਹ ਤੇ ਖੜ੍ਹੀ ਕਰ ਦਿੱਤੀ ਕਰੋੜਾਂ ਦੀ ਕੰਪਨੀ

ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਮਾਰਨ ਵਾਲਾ ਸ਼ੂਟਰ ਅੰਕਿਤ ਸੋਨੀਪਤ ਦੇ ਪਿੰਡ ਸੇਰਸਾ ਦਾ ਰਹਿਣ ਵਾਲਾ ਹੈ ਅਤੇ ਪ੍ਰਿਯਵਤ ਫੌਜੀ ਪਿੰਡ ਗਢੀ ਸਿਸਾਨਾ ਦਾ ਰਹਿਣ ਵਾਲਾ ਹੈ। ਐੱਨਆਈਏ ਦੇ ਅਧਿਕਾਰੀਆਂ ਨੇ ਸਵੇਰੇ 5 ਵਜੇ ਸਥਾਨਕ ਪੁਲਿਸ ਨੂੰ ਨਾਲ ਲੈ ਕੇ ਘਰਾਂ ’ਚ ਪਹੁੰਚੀ ਅਤੇ ਸਵੇਰੇ 7 ਵਜੇ ਤੱਕ ਇਹ ਛਾਪਾ ਚੱਲਿਆ। ਇਸ ਤੋਂ ਪਹਿਲਾਂ ਵੀ ਐੱਨਆਈਏ ਦੀ ਟੀਮ ਦੋਵਾਂ ਦੇ ਘਰਾਂ ’ਚ 3 ਵਾਰ ਛਾਪਾ ਮਾਰ ਚੁੱਕੀ ਹੈ। ਇਸ ਦੇ ਨਾਲ ਹੀ ਸਥਾਨਕ ਪੁਲਿਸ ਦੀ ਇਨ੍ਹਾਂ ਦੇ ਪਿੰਡਾਂ ’ਚ ਗਸ਼ਤ ਚੱਲਦੀ ਰਹਿੰਦੀ ਹੈ। (NIA)

ਕੌਣ ਹੈ ਅੰਕਿਤ ਸੇਰਸਾ | NIA

ਅੰਕਿਤ ਸੇਰਸਾ ਸਿਰਫ 9ਵੀਂ ਜਮਾਤ ਤੱਕ ਹੀ ਪੜਿ੍ਹਆ ਹੋਇਆ ਹੈ। ਜਿਸ ਨੇ ਕਤਲ ਤੋਂ ਪਹਿਲਾਂ ਗੋਲੀਆਂ ਨਾਲ ਸਿੱਧੂ ਮੂਸੇਵਾਲਾ ਦਾ ਨਾਂਅ ਲਿਖ ਕੇ ਤਸਵੀਰ ਵੀ ਖਿਚਵਾਈ ਸੀ। ਸਿੱਧੂ ਮੂਸੇਵਾਲਾ ਦੇ ਸਭ ਤੋਂ ਨਜ਼ਦੀਕ ਜਾ ਕੇ ਅੰਕਿਤ ਨੇ ਹੀ ਗੋਲੀਆਂ ਮਾਰੀਆਂ ਸਨ। ਪੁਲਿਸ ਜਾਂਚ ਤੋਂ ਪਤਾ ਲੱਗਿਆ ਕਿ ਉਸ ਨੇ ਦੋਵਾਂ ਹੱਥਾਂ ’ਚ ਪਸਤੌਲ ਫੜ ਕੇ ਮੂਸੇਵਾਲਾ ਦੇ ਗੋਲੀਆਂ ਚਲਾਈਆਂ ਸਨ। ਮੂਸੇਵਾਲਾ ਦੇ ਕਤਲ ਤੋਂ ਬਾਅਦ ਉਹ ਗੁਜਰਾਤ ਭੱਜ ਗਿਆ। ਗੁਜਰਾਤ ਤੋਂ ਦਿੱਲੀ ਆਏ ਤਾਂ ਗ੍ਰਿਫਤਾਰ ਹੋ ਗਏ। (NIA)

ਪੰਜਾਬ-ਹਰਿਆਣਾ ’ਚ ਐੱਨਆਈਏ ਨਾਲ ਜੁੜੇ ਹੋਰ ਅਪਡੇਟ….. | NIA

ਪਲਵਲ ਦੇ ਹੋਡਲ ਉਪਮੰਡਲ ਦੇ ਪਿੰਡ ਕਰਮਨ ’ਚ ਸਰਪੰਚ ਦੇ ਘਰ ਐੱਨਆਈਏ ਦਾ ਛਾਪਾ ਪਿਆ। ਟੀਮ ਵੀਰਵਾਰ ਸਵੇਰੇ 5 ਵਜੇ ਅਨਿਲ ਦੇ ਘਰ ਪਹੁੰਚੀ। ਫਿਲਹਾਲ ਟੀਮ ਘਰ ’ਚ ਪੁੱਛਗਿੱਛ ਕਰ ਰਹੀ ਹੈ। ਸਰਪੰਚ ਸਰੋਜ ਦੇ ਦੇਵਰ ਅਨਿਲ ਦੇ ਬਬੀਹਾ ਗੈਂਗ ਦੇ ਗੈਂਗਸਟਰ ਨੀਰਜ ਫਿਰੋਜ਼ਪੁਰੀਆ ਨਾਲ ਸਬੰਧ ਦੱਸੇ ਜਾ ਰਹੇ ਹਨ।

ਬਠਿੰਡਾ ’ਚ ਗੈਂਗਸਟਰ ਹੈਰੀ ਮੌੜ ਦੇ ਘਰ ਐੱਨਆਈਏ ਦਾ ਛਾਪਾ ਪਿਆ ਹੈ। ਫਿਲਹਾਲ ਕਿਸੇ ਨੂੰ ਵੀ ਘਰ ’ਚ ਆਉਣ-ਜਾਣ ਦੇ ਆਦੇਸ਼ ਨਹੀਂ ਹਨ।

ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ’ਚ ਝੱਜਰ ਦੇ ਪਿੰਡ ਬੇਰੀ ਦੇ ਰਹਿਣ ਵਾਲੇ ਕੁਲਦੀਪ ਉਰਫ ਕਸ਼ਿਸ਼ ਦੇ ਘਰ ਵੀ ਐੱਨਆਈਏ ਦਾ ਛਾਪਾ ਪਿਆ ਹੈ। ਕਰੀਬ ਇੱਕ ਘੰਟਾ ਐੱਨਆਈਏ ਦੇ ਅਧਿਕਾਰੀਆਂ ਨੇ ਪਰਿਵਾਰ ਦੇ ਲੋਕਾਂ ਤੋਂ ਐੱਨਆਈਏ ਦੀ ਟੀਮ ਨੇ ਪੁੱਛਗਿੱਛ ਕੀਤੀ ਹੈ। (NIA)

ਗੈਂਗਸਟਰ ਹਰਪ੍ਰੀਤ ਸਿੰਘ ਭਾਊ ਗ੍ਰਿਫਤਾਰ
(ਸੱਚ ਕਹੂੰ ਨਿਊਜ਼) ਫਰੀਦਕੋਟ। ਗੈਂਗਸਟਰ ਹਰਪ੍ਰੀਤ ਸਿੰਘ ਭਾਊ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਨੇ ਗ੍ਰਿਫਤਾਰ ਕਰ ਲਿਆ ਹੈ। ਭਾਊ ਗੈਂਗਸਟਰ ਗੋਲਡੀ ਬਰਾੜ ਦਾ ਕਰੀਬੀ ਹੈ । ਪੰਜਾਬ ’ਚ ਕਈ ਕਤਲਾਂ ’ਚ ਭਾਊ ਦਾ ਵੱਡਾ ਹੱਥ ਹੈ। ਏਜੀਟੀਐਫ ਵੱਲੋਂ ਹਰਪ੍ਰੀਤ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ। ਮੁਲਜ਼ਮ ਫਰੀਦਕੋਟ ਦੇ ਪਿੰਡ ਢੈਪਈ ਦਾ ਰਹਿਣ ਵਾਲਾ ਹੈ। ਸਿੱਧ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫ਼ਤਾਰ ਉਸ ਦਾ ਜੁੜਵਾਂ ਭਰਾ ਮਨਪ੍ਰੀਤ ਸਿੰਘ ਜੇਲ੍ਹ ਵਿੱਚ ਹੈ।

ਇਹ ਵੀ ਪੜ੍ਹੋ : 7 ਕਰੋੜ ਨਹੀਂ ਲੁਟੇਰਿਆਂ ਨੇ 8.49 ਕਰੋੜ ਰੁਪਏ ਲੁੱਟੇ ਹਨ ਸੀਐਮਐਸ ਕੰਪਨੀ ਦੇ ਦਫ਼ਤਰ ’ਚੋਂ’

ਗੈਂਗਸ਼ਟਰ ਲਾਰੈਂਸ ਬਿਸ਼ਨੋਈ ਗੈਂਗ ਦੇ 4 ਸ਼ੂਟਰ ਗ੍ਰਿਫਤਾਰ
ਜਾਂਚ ਦੌਰਾਨ ਕਈ ਖੁਲਾਸੇ ਹੋਣਗੇ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਪੁਲਿਸ ਨੇ ਗੈਂਗਸ਼ਟਰ ਲਾਰੈਂਸ ਗੈਂਗ ਦੇ 4 ਸ਼ੂਟਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਗ੍ਰਿਫਤਾਰ ਕੀਤੇ ਗਏ ਚਾਰੇ ਸ਼ੂਟਰਾਂ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਵਿੱਚ ਕਈ ਕੇਸ ਦਰਜ ਹਨ। ਡੀਜੀਪੀ ਪੰਜਾਬ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।

ਇਹ ਵੀ ਪੜ੍ਹੋ : ਅਵਾਰਾ ਪਸ਼ੂ ਦੇ ਟਕਰਾਉਣ ਨਾਲ 19 ਸਾਲਾਂ ਨੌਜਵਾਨ ਦੀ ਮੌਤ

In a major breakthrough, AGTF arrested
04 shooters of Lawrence Bishnoi gang. 06 pistols and 26 live cartridges recovered from the accused.

The arrested accused have a criminal history with a number of criminal cases registered against them in #Punjab & #Haryana (1/2) pic.twitter.com/wL7lA7Yvcl

— DGP Punjab Police (@DGPPunjabPolice) May 22, 2023

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਏਜੀਟੀਐਫ ਦੇ ਏਆਈਜੀ ਸੰਦੀਪ ਗੋਇਲ ਦੀ ਅਗਵਾਈ ਵਿੱਚ ਏਜੀਟੀਐਫ ਦੀ ਟੀਮ ਨੇ ਏਡੀਜੀਪੀ ਪ੍ਰਮੋਦ ਬਾਨ ਦੀ ਨਿਗਰਾਨੀ ਵਿੱਚ ਮੁਲਜ਼ਮ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ। ਮੁਲਜ਼ਮਾਂ ਦੇ ਕਬਜ਼ੇ ’ਚੋਂ 4 ਪਿਸਤੌਲ ਅਤੇ 26 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਦਾ ਨਿਸ਼ਾਨਾ ਕਿਸੇ ਹੋਰ ਗਿਰੋਹ ਦੇ ਮੈਂਬਰ ਸਨ। ਮੁਲਜ਼ਮਾਂ ਖ਼ਿਲਾਫ਼ ਐਸਏਐਸ ਨਗਰ ਪੁਲਿਸ ਸਟੇਸ਼ਨ ਵਿੱਚ ਅਸਲਾ ਐਕਟ ਸਮੇਤ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਤੋਂ ਅਗਲੀ ਪੁੱਛਗਿੱਛ ਦੌਰਾਨ ਕਈ ਖੁਲਾਸੇ ਹੋਣ ਦੀ ਉਮੀਦ ਜਤਾਈ ਹੈ।

ਲਾਰੈਂਸ਼ ਬਿਸ਼ਨੋਈ ਗੈਂਗ ਦਾ ਗੁਰਗਾ ਬੀ.ਐਮ.ਡਬਲਿਊ ਕਾਰ ਤੇ 11 ਪਿਸਟਲਾਂ ਸਮੇਤ ਗ੍ਰਿਫ਼ਤਾਰ
ਲਾਰੈਂਸ਼ ਬਿਸ਼ਨੋਈ ਗੈਂਗ ( Lawrence Bishnoi Gang) ਦਾ ਗੁਰਗਾ ਬੀ.ਐਮ.ਡਬਲਿਊ ਕਾਰ ਤੇ 11 ਪਿਸਟਲਾਂ ਸਮੇਤ ਗ੍ਰਿਫ਼ਤਾਰ

(ਕੁਲਵੰਤ ਕੋਟਲੀ) ਮੋਹਾਲੀ। ਮੋਹਾਲੀ ਪੁਲਿਸ ਨੇ ਖਰੜ ਏਰੀਏ ’ਚੋਂ ਗੈਂਗਸਟਰ ਲਾਰੈਂਸ਼ ਬਿਸ਼ਨੋਈ ਦੀ ਗੈਂਗ ( Lawrence Bishnoi Gang) ਦੇ ਗੁਰਗੇ ਮਨਪ੍ਰੀਤ ਸਿੰਘ ਉਰਫ ਭੀਮਾ ਪੁੱਤਰ ਲਾਲ ਚੰਦ ਵਾਸੀ ਦੋਰਾਹਾ ਜ਼ਿਲ੍ਹਾ ਲੁਧਿਆਣਾ ਨੂੰ ਸਮੇਤ 11 ਪਿਸਟਲ ਅਤੇ ਇੱਕ ਬੀ.ਐਮ.ਡਬਲਿਊ ਕਾਰ ਦੇ ਗ੍ਰਿਫ਼ਤਾਰ ਕੀਤਾ ਹੈ। ਸ੍ਰੀ ਵਿਵੇਕ ਸੀਲ ਸੋਨੀ ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ. ਨਗਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮ ਮਨਪ੍ਰੀਤ ਸਿੰਘ ਉਰਫ ਭੀਮਾ ਜੋ ਕਿ ਸੁਨੀਲ ਕੁਮਾਰ ਉਰਫ ਮੋਨੂੰ ਗੁੱਜਰ ਪੁੱਤਰ ਬਾਬੂ ਰਾਮ ਵਾਸੀ ਪਿੰਡ ਹਾਜੀਪੁਰ ਥਾਣਾ ਗੜ੍ਹਸੰਕਰ ਥਾਣਾ ਭਾਵਾਲਾ ਜ਼ਿਲ੍ਹਾ ਹੁਸ਼ਿਆਰਪੁਰ, ਜਸਮੀਤ ਸਿੰਘ ਉਰਫ ਲੱਕੀ ਪੁੱਤਰ ਜੋਮਿੰਦਰ ਸਿੰਘ ਵਾਸੀ ਰਾਏਪੁਰ ਥਾਣਾ ਬੁੱਲੋਵਾਲ ਜਿਲ੍ਹਾ ਹੁਸ਼ਿਆਰਪੁਰ ਅਤੇ ਨਿਖਿਲਕਾਂਤ ਸਰਮਾ ਪੁੱਤਰ ਸੁਜੀਤ ਸਰਮਾ ਵਾਸੀ ਜ਼ਿਲ੍ਹਾ ਪਟਿਆਲਾ ਦਾ ਪੁਰਾਣਾ ਸਾਥੀ ਹੈ।

ਪੁਲਿਸ ਨੇ ਦੱਸਿਆ ਕਿ ਭੀਮਾ ਤੋਂ ਫੜੇ ਗਏ ਹਥਿਆਰਾਂ ਦੀ ਸਪਲਾਈ ਅਸਵਨੀ ਕੁਮਾਰ ਪੁੱਤਰ ਸਾਮ ਲਾਲ ਵਾਸੀ ਵਾਸੀ ਪਿੰਡ ਖਿੱਜਰਪੁਰ ਥਾਣਾ ਪਿਹੋਵਾ ਜ਼ਿਲ੍ਹਾ ਕੁਰਕਸੇਤਰ ਨੇ ਹੀ ਮਨਪ੍ਰੀਤ ਸਿੰਘ ਉਰਫ ਭੀਮਾ, ਜਸਮੀਤ ਸਿੰਘ ਉਰਫ ਲੱਕੀ, ਨਿਖਿਲਕਾਂਤ ਸਰਮਾ ਅਤੇ ਸੁਨੀਲ ਕੁਮਾਰ ਉਰਫ ਮੋਨੂੰ ਗੁੱਜਰ ਨੂੰ ਕੀਤੀ ਸੀ। ਅਸਵਨੀ ਕੁਮਾਰ ਉਕਤ ਨੂੰ ਪਹਿਲਾਂ ਹੀ ਸੀ.ਆਈ.ਏ ਸਟਾਫ ਵੱਲੋ ਮੁੱਕਦਮਾ ਨੰਬਰ 115/22 ’ਚ ਥਾਣਾ ਸਦਰ ਖਰੜ ਵੱਲੋਂ ਗ੍ਰਿਫ਼ਤਾਰ ਕੀਤਾ ਹੋਇਆ ਹੈ ਬਰਾਮਦ ਪਿਸਟਲਾ ਵਿੱਚ ਇੱਕ ਪਿਸਟਲ ਗਲੋਕ 9 ਐਮ.ਐਮ. (ਮੇਂਡ ਇੰਨ ਅਸਟਰੀਆ) ਬਾਰੇ ਪਤਾ ਕੀਤਾ ਜਾ ਰਿਹਾ ਹੈ।

ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ

ਉਨ੍ਹਾ ਦੱਸਿਆ ਕਿ ਮੁਲਜ਼ਮ ਮਨਪ੍ਰੀਤ ਸਿੰਘ ਉਰਫ ਭੀਮਾ ਉਕਤ ਨੂੰ ਗਿ੍ਰਫਤਾਰ ਕਰਕੇ ਆਰਮਜ਼ ਐਕਟ ਤਹਿਤ ਥਾਣਾ ਸਿਟੀ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਅਤੇ ਮੁਲਜ਼ਮ ਨੂੰ ਕਿ੍ਰਸਚਨ ਸਕੂਲ, ਟੀ-ਪੁਆਇੰਟ ਖਰੜ ਤੋਂ ਸ਼ਾਮ 04:30 ਵਜੇ ਗ੍ਰਿਫਤਾਰ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਬਰਾਮਦ ਬੀ.ਐਮ.ਡਬਲਿਊ ਕਾਰ ਨੰਬਰ 26–1558 ਜੋ ਕਿ ਜਸਮੀਤ ਸਿੰਘ ਉਰਫ ਲੱਕੀ ਉਕਤ ਦੇ ਨਾਂਅ ’ਤੇ ਹੈ ਅਤੇ ਇਹ ਕਾਰ ਨਸ਼ੇ ਅਤੇ ਅਸਲੇ ਐਮਨੀਸਨ ਦੀ ਸਪਲਾਈ ਲਈ ਵਰਤੀ ਜਾਂਦੀ ਸੀ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ। ਜਿਸ ਪਾਸੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਮੁੱਕਦਮੇ ਦੀ ਤਫਤੀਸ਼ ਜਾਰੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ