CM Bhagwant Mann - Sach Kahoon Punjabi

Mawan Dhiyan Satkar Yojana: ਮੁੱਖ ਮੰਤਰੀ ਮਾਨ ਨੇ ਔਰਤਾਂ ਨੂੰ ਦਿੱਤਾ ਵੱਡਾ ਤੋਹਫਾ, ਪੈਸੇ ਕੀਤੇ ਟਰਾਂਸਫਰ, ਖਾਤੇ ਕਰੋ ਛੇਤੀ ਚੈੱਕ
Mawan Dhiyan Satkar Yojana: (ਸੱਚ ਕਹੂੰ ਨਿਊਜ਼) ਸੰਗਰੂਰ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਔਰਤਾਂ ਨੂੰ ਵੱਡਾ ਤੋਹਫਾ ਦਿੰਦਿਆਂ ਔਰਤਾਂ ਦੇ ਖਾਤਿਆਂ ਵਿੱਚ 1100 ਕਰੋੜ ਰੁਪਏ ਟ੍ਰਾਂਸਫਰ ਕਰ ਦਿੱਤੇ ਹਨ। 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇਹ ਰੁਪਏ ਟ੍ਰਾਂਸਫਰ ਕੀਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸਦੀ ਸ਼ੁਰੂਆਤ ਆਪਣੇ ਗ੍ਰਹਿ ਜ਼ਿਲ੍ਹਾ ਸੰਗਰੂਰ ਦੇ ਧੂਰੀ ਤੋਂ ਕੀਤੀ। ਇਸ ਵਿੱਚ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਐਸ.ਸੀ. ਸ਼੍ਰੇਣੀ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਮਿਲੇ। ਪਹਿਲੀ ਵਾਰ ਸਰਕਾਰ ਨੇ ਇਹ ਰਕਮ 3 ਮਹੀਨਿਆਂ ਲਈ ਇਕੱਠੀ ਦਿੱਤੀ।

ਜਿਸ ਵਿੱਚ ਜਨਰਲ ਵਰਗ ਦੀਆਂ ਔਰਤਾਂ ਦੇ ਖਾਤਿਆਂ ਵਿੱਚ 3000 ਰੁਪਏ ਅਤੇ ਐਸ.ਸੀ. ਸ਼੍ਰੇਣੀ ਦੀਆਂ ਔਰਤਾਂ ਦੇ ਖਾਤਿਆਂ ਵਿੱਚ 4500 ਰੁਪਏ ਦਿੱਤੇ ਗਏ। ਮੀਟਿੰਗ ਵਿੱਚ ਬੈਠੀ ਇੱਕ ਔਰਤ ਦੇ ਮੋਬਾਈਲ 'ਤੇ 4500 ਰੁਪਏ ਦੇ ਪਹਿਲਾ ਸੁਨੇਹਾ ਆਇਆ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕੱਲ੍ਹ ਤੱਕ 40 ਲੱਖ ਔਰਤਾਂ ਰਜਿਸਟਰਡ ਹੋ ਚੁੱਕੀਆਂ ਹਨ। ਔਰਤਾਂ ਨੂੰ ਜੁਲਾਈ, ਅਗਸਤ ਅਤੇ ਸਤੰਬਰ ਲਈ ਇਹ ਰਕਮ ਦਿੱਤੀ ਗਈ ਹੈ। ਦੱਸ ਦੇਈਏ ਕਿ ਜਿਨ੍ਹਾਂ ਦੀ ਰਜਿਸਟ੍ਰੇਸ਼ਨ ਦੇਰੀ ਨਾਲ ਹੋਈ ਹੈ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਵੀ ਆਉਣ ਵਾਲੇ ਦਿਨਾਂ ਦੌਰਾਨ ਯੋਜਨਾ ਦੀ ਰਾਸ਼ੀ ਆ ਜਾਵੇਗੀ।

Punjab News: ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
Punjab News: (ਸੁਖਜੀਤ ਮਾਨ) ਬਠਿੰਡਾ। ਪੰਜਾਬ ਵਿੱਚ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਫ਼ਲਤਾ 'ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਨਿਰਦੇਸ਼ ਦਿੱਤੇ ਕਿ ਜਦੋਂ ਤੱਕ ਪੰਜਾਬ ਨਸ਼ਿਆਂ ਦੀ ਲਾਹਨਤ ਤੋਂ ਪੂਰੀ ਤਰ੍ਹਾਂ ਮੁਕਤ ਨਹੀਂ ਹੋ ਜਾਂਦਾ, ਉਦੋਂ ਤੱਕ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ।

ਵਿਲੇਜ ਡਿਫੈਂਸ ਕਮੇਟੀਆਂ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਵਰਚੁਅਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਇਸ ਮੁਹਿੰਮ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਕੇ ਅਤੇ ਵੱਡੇ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕ ਕੇ ਨਸ਼ਿਆਂ ਦੇ ਕੋਹੜ ਦਾ ਲੱਕ ਤੋੜ ਦਿੱਤਾ ਹੈ। ਇਸ ਮੁਹਿੰਮ ਵਿੱਚ ਕੋਈ ਵੀ ਢਿੱਲ ਨਾ ਵਰਤਣ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਾਰਵਾਈ, ਵੱਧ ਤੋਂ ਵੱਧ ਜਨਤਕ ਭਾਗੀਦਾਰੀ ਅਤੇ ਪਿੰਡਾਂ ਵਿੱਚ ਵਿਸ਼ਵਾਸ ਬਹਾਲੀ ਵਾਲੇ ਕਦਮ ਚੁੱਕਣ ਦਾ ਸੱਦਾ ਦਿੱਤਾ ਤਾਂ ਜੋ ਇਸ ਰਫ਼ਤਾਰ ਨੂੰ ਬਰਕਰਾਰ ਰੱਖਿਆ ਜਾ ਸਕੇ ਅਤੇ ਨਸ਼ਿਆਂ ਵਿਰੁੱਧ ਫੈਸਲਾਕੁਨ ਜਿੱਤ ਹਾਸਲ ਕੀਤੀ ਜਾ ਸਕੇ।

ਇਸ ਮੀਟਿੰਗ ਦੇ ਕੁਝ ਅੰਸ਼ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ 'ਤੇ ਲਿਖਿਆ, “ਅੱਜ ਬਠਿੰਡਾ ਦੇ ਲੇਕ ਵਿਊ ਗੈਸਟ ਹਾਊਸ ਤੋਂ ਮੈਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਸਾਰੇ ਅਧਿਕਾਰੀਆਂ ਨੂੰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਜ਼ਮੀਨੀ ਪੱਧਰ 'ਤੇ ਕਾਰਵਾਈ ਤੇਜ਼ ਕਰਨ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਸਾਡੀ 'ਜ਼ੀਰੋ ਟੋਲਰੈਂਸ' ਨੀਤੀ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਨਿਰੰਤਰ ਜਾਰੀ ਹੈ। ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ ਹੈ। ਆਓ ਆਪਾਂ ਸਾਰੇ ਰਲ ਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਈਏ ਅਤੇ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਬੁਲੰਦੀਆਂ 'ਤੇ ਲੈ ਕੇ ਜਾਈਏ।”

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਸ਼ਿਆਂ ਦੀ ਸਪਲਾਈ ਲਾਈਨ ਪਹਿਲਾਂ ਹੀ ਤੋੜ ਦਿੱਤੀ ਗਈ ਹੈ ਅਤੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ। ਇਸ ਮੁਹਿੰਮ ਦੀ ਰਫ਼ਤਾਰ ਨੂੰ ਬਰਕਰਾਰ ਰੱਖਣਾ ਹੋਵੇਗਾ ਅਤੇ ਸਮੇਂ ਦੀ ਲੋੜ ਹੈ ਕਿ ਇਸ ਨੂੰ ਉਦੋਂ ਤੱਕ ਹੋਰ ਤੇਜ਼ ਕੀਤਾ ਜਾਵੇ, ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਨਹੀਂ ਹੋ ਜਾਂਦਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰ ਆਪਣੀਆਂ ਜ਼ਿੰਮੇਵਾਰੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾ ਰਹੇ ਹਨ ਅਤੇ ਉਨ੍ਹਾਂ ਨੇ ਪਿਛਲੇ ਤਿੰਨ ਮਹੀਨਿਆਂ ਦੌਰਾਨ ਹੀ ਨਸ਼ਾ ਤਸਕਰਾਂ ਖ਼ਿਲਾਫ਼ 13,000 ਤੋਂ ਵੱਧ ਸ਼ਿਕਾਇਤਾਂ ਦਰਜ ਕਰਵਾਈਆਂ ਹਨ। ਉਨ੍ਹਾਂ ਕਿਹਾ, “ਜਿਨ੍ਹਾਂ ਜ਼ਿਲ੍ਹਿਆਂ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਮੁਕਾਬਲਤਨ ਘੱਟ ਸਰਗਰਮ ਹਨ, ਉਨ੍ਹਾਂ ਨੂੰ ਜਨਤਕ ਮਹੱਤਵ ਦੇ ਇਸ ਮਿਸ਼ਨ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ। ਹਰ ਜ਼ਿਲ੍ਹੇ ਵਿੱਚ ਹਰ ਮਹੀਨੇ ਵਿਲੇਜ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ ਅਤੇ ਮੈਂ ਖ਼ੁਦ ਮਹੀਨਾਵਾਰ ਸੂਬਾ ਪੱਧਰੀ ਮੀਟਿੰਗਾਂ ਵਿੱਚ ਉਨ੍ਹਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਾਂਗਾ।”

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੀ ਮਾਰ ਇੱਕ ਵਿਸ਼ਵਵਿਆਪੀ ਸਮੱਸਿਆ ਹੈ, ਪਰ ਦੁਨੀਆ ਵਿੱਚ ਕਿਤੇ ਵੀ ਇਸ ਵਿਰੁੱਧ ਅਜਿਹੀ ਦ੍ਰਿੜ੍ਹ ਅਤੇ ਜ਼ੋਰਦਾਰ ਮੁਹਿੰਮ ਨਹੀਂ ਚਲਾਈ ਗਈ। ਉਨ੍ਹਾਂ ਅੱਗੇ ਕਿਹਾ, “ਇੱਕ ਬੇਮਿਸਾਲ ਪਹਿਲਕਦਮੀ ਕਰਦਿਆਂ ਪੰਜਾਬ ਨੂੰ ਨਸ਼ਾਮੁਕਤ ਬਣਾਉਣ ਲਈ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਦੀ 1.50 ਲੱਖ ਦੀ ਮਜ਼ਬੂਤ ਫ਼ੋਰਸ ਕਾਇਮ ਕੀਤੀ ਗਈ ਹੈ। ਜਨਤਾ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ ਕਿਉਂਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਜਨ ਅੰਦੋਲਨ ਬਣਨਾ ਪਵੇਗਾ। ਨਸ਼ਾ ਇੱਕ ਸਮਾਜਿਕ ਸਮੱਸਿਆ ਹੈ ਅਤੇ ਇਸ ਮੁਹਿੰਮ ਦੀ ਨਿਰੰਤਰਤਾ ਯਕੀਨੀ ਬਣਾਉਣ ਲਈ ਲੋਕਾਂ ਦੀ ਸ਼ਮੂਲੀਅਤ ਵੀ ਉਨੀ ਹੀ ਮਹੱਤਵਪੂਰਨ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀ.ਸੀਜ਼ ਅਤੇ ਐੱਸ.ਐੱਸ.ਪੀਜ਼ ਨੂੰ ਕਿਹਾ ਕਿ ਉਹ ਸਮਾਜ ਦੇ ਹਰ ਵਰਗ ਦਾ ਤਹਿ ਦਿਲੋਂ ਸਹਿਯੋਗ ਪ੍ਰਾਪਤ ਕਰਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਦੇ ਸਬੰਧਤ ਖੇਤਰਾਂ ਵਿੱਚ ਕੋਈ ਨਸ਼ਾ ਨਾ ਵਿਕੇ ਅਤੇ ਹਰ ਨਸ਼ਾ ਪੀੜਤ ਨੂੰ ਨਸ਼ੇ ਦੀ ਦਲਦਲ ਵਿੱਚੋਂ ਬਾਹਰ ਕੱਢਿਆ ਜਾ ਸਕੇ। ਉਨ੍ਹਾਂ ਕਿਹਾ, “ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਉਪਾਅ ਵਜੋਂ ਪੁਲਿਸ ਟੀਮਾਂ ਨੂੰ ਨਿਯਮਿਤ ਤੌਰ 'ਤੇ ਪਿੰਡਾਂ ਦਾ ਦੌਰਾ ਕਰਨਾ ਚਾਹੀਦਾ ਹੈ ਅਤੇ ਜ਼ਮੀਨੀ ਹਕੀਕਤ ਨੂੰ ਸਮਝਣ ਲਈ ਵਸਨੀਕਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਵਾਲੇ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਜਾਂ ਕਿਸੇ ਵੀ ਨਾਗਰਿਕ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਣੀ ਚਾਹੀਦੀ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਕੇ ਅਤੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਭੇਜ ਕੇ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ 'ਤੇ ਧਿਆਨ ਕੇਂਦਰਿਤ ਕੀਤਾ ਹੈ। ਉਨ੍ਹਾਂ ਕਿਹਾ, “ਜਿਵੇਂ-ਜਿਵੇਂ ਨਸ਼ਾ ਤਸਕਰਾਂ ਦੁਆਲੇ ਸ਼ਿਕੰਜਾ ਕੱਸਿਆ ਗਿਆ ਹੈ, ਸਪਲਾਈ ਲਾਈਨ ਪ੍ਰਭਾਵਿਤ ਹੋਈ ਹੈ, ਜਿਸ ਦੇ ਨਤੀਜੇ ਵਜੋਂ ਵੱਡੀ ਗਿਣਤੀ ਵਿੱਚ ਪੀੜਤ ਨਸ਼ਾ ਛਡਾਊ ਅਤੇ ਮੁੜ ਵਸੇਬਾ ਕੇਂਦਰਾਂ ਤੱਕ ਪਹੁੰਚ ਕਰ ਰਹੇ ਹਨ। ਇਸ ਲਈ ਸਰਕਾਰ ਨੇ ਪੀੜਤਾਂ ਨੂੰ ਨਸ਼ਾ ਮੁਕਤ ਕਰਨ ਅਤੇ ਉਨ੍ਹਾਂ ਨੂੰ ਮਾਣ-ਸਨਮਾਨ ਤੇ ਸਵੈ-ਮਾਣ ਵਾਲੀ ਜ਼ਿੰਦਗੀ ਜਿਊਣ ਦੇ ਯੋਗ ਬਣਾਉਣ ਲਈ ਨਸ਼ਾ ਛਡਾਊ ਅਤੇ ਮੁੜ ਵਸੇਬਾ ਕੇਂਦਰਾਂ ਦਾ ਵਿਸ਼ਾਲ ਨੈੱਟਵਰਕ ਸਥਾਪਤ ਕੀਤਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਮੌਜੂਦਾ ਨਸ਼ਾ ਛਡਾਊ ਅਤੇ ਮੁੜ ਵਸੇਬਾ ਕੇਂਦਰਾਂ ਦੀ ਸਮਰੱਥਾ ਵਿੱਚ ਭਾਰੀ ਵਾਧਾ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ, “ਕਈ ਨਵੇਂ ਕੇਂਦਰ ਸਥਾਪਤ ਕੀਤੇ ਗਏ ਹਨ ਅਤੇ ਮੌਜੂਦਾ ਕੇਂਦਰਾਂ ਵਿੱਚ ਸੇਵਾਵਾਂ ਦੀ ਗੁਣਵੱਤਾ ਅਤੇ ਸਮੁੱਚੇ ਮਾਹੌਲ ਵਿੱਚ ਕਾਫ਼ੀ ਸੁਧਾਰ ਕੀਤਾ ਗਿਆ ਹੈ, ਜਿਸ ਵਿੱਚ ਏਅਰ ਕੰਡੀਸ਼ਨਿੰਗ ਦਾ ਪ੍ਰਬੰਧ ਵੀ ਸ਼ਾਮਲ ਹੈ। ਸਰਕਾਰ ਦੁਆਰਾ ਸੰਚਾਲਿਤ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਬੈੱਡਾਂ ਦੀ ਗਿਣਤੀ 1,500 ਤੋਂ ਵਧਾ ਕੇ 5,000 ਕਰ ਦਿੱਤੀ ਗਈ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਓਟ ਕੇਂਦਰਾਂ ਨੂੰ ਵੀ ਅਪਗ੍ਰੇਡ ਕੀਤਾ ਗਿਆ ਹੈ ਅਤੇ ਜ਼ਰੂਰੀ ਦਵਾਈਆਂ ਦੀ ਨਿਰੰਤਰ ਉਪਲਬਧਤਾ ਯਕੀਨੀ ਬਣਾਈ ਗਈ ਹੈ। ਉਨ੍ਹਾਂ ਕਿਹਾ, “ਜਿੱਥੇ ਵੀ ਲੋੜ ਸੀ, ਉੱਥੇ ਨਵੇਂ ਓਟ ਕੇਂਦਰ ਸਥਾਪਤ ਕੀਤੇ ਗਏ ਹਨ, ਜਿਸ ਨਾਲ ਉਨ੍ਹਾਂ ਦੀ ਕੁੱਲ ਗਿਣਤੀ 529 ਤੋਂ ਵਧ ਕੇ 565 ਹੋ ਗਈ ਹੈ। ਅਧਿਕਾਰੀਆਂ ਨੂੰ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੇ ਸਾਰੇ ਓਟ ਕੇਂਦਰਾਂ ਅਤੇ ਨਸ਼ਾ ਛਡਾਊ ਕੇਂਦਰਾਂ ਵਿੱਚ ਦਵਾਈਆਂ, ਲੋੜੀਂਦੀਆਂ ਵਸਤਾਂ ਅਤੇ ਬੈੱਡਾਂ ਦੀ ਢੁਕਵੀਂ ਉਪਲਬਧਤਾ ਯਕੀਨੀ ਬਣਾਉਣੀ ਚਾਹੀਦੀ ਹੈ।”

'ਸੂਰਮਾ' ਪਹਿਲਕਦਮੀ ਉੱਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵਿਲੱਖਣ ਪ੍ਰੋਗਰਾਮ ਉਨ੍ਹਾਂ ਵਿਅਕਤੀਆਂ ਨੂੰ ਮਾਨਤਾ ਦਿੰਦਾ ਹੈ, ਜਿਨ੍ਹਾਂ ਨੇ ਨਸ਼ੇ ਉੱਤੇ ਜਿੱਤ ਪ੍ਰਾਪਤ ਕੀਤੀ ਹੈ ਅਤੇ ਦੋ ਸਾਲਾਂ ਤੋਂ ਵੱਧ ਸਮੇਂ ਤੋਂ ਨਸ਼ੇ ਤੋਂ ਦੂਰ ਰਹੇ ਹਨ। ਉਨ੍ਹਾਂ ਕਿਹਾ, “ਇਹ ਸੂਰਮੇ ਹੁਣ ਦੂਜਿਆਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਨ ਅਤੇ ਪੰਜਾਬ ਨੂੰ ਮੁਕੰਮਲ ਨਸ਼ਾ ਮੁਕਤ ਬਣਾਉਣ ਵਿੱਚ ਮਦਦ ਕਰਨ ਲਈ 'ਨਸ਼ਾ ਮੁਕਤੀ ਦੇ ਦੂਤ' ਵਜੋਂ ਸਰਕਾਰ ਨਾਲ ਮਿਲ ਕੇ ਕੰਮ ਕਰਨਗੇ।”

ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਸੂਬਾ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਅੱਗੇ ਕਿਹਾ, “ਇਹ ਵਿਅਕਤੀ ‘ਯੁੱਧ ਨਸ਼ਿਆਂ ਵਿਰੁੱਧ’ ਦੀ ਅਸਲ ਭਾਵਨਾ ਦੀ ਪ੍ਰਤੀਨਿਧਤਾ ਕਰਦੇ ਹਨ। ਉਨ੍ਹਾਂ ਦੀ ਮਿਹਨਤ ਅਤੇ ਦ੍ਰਿੜ੍ਹ ਇਰਾਦਾ ਰੰਗਲੇ ਪੰਜਾਬ ਦਾ ਰਾਹ ਦਿਖਾਉਂਦਾ ਹੈ। ਉਹ ਸਾਡੀ ਉਮੀਦ ਦੇ ਦੂਤ ਹਨ ਅਤੇ ਸਰਕਾਰ ਨਸ਼ਾ ਛਡਾਊ ਕੇਂਦਰਾਂ, ਹੁਨਰ ਵਿਕਾਸ ਅਤੇ ਨਸ਼ਿਆਂ ਨਾਲ ਜੁੜੇ ਸਮਾਜਿਕ ਕਲੰਕ ਨੂੰ ਖ਼ਤਮ ਕਰਨ ਦੇ ਯਤਨਾਂ ਵਿੱਚ ਨਿਵੇਸ਼ ਕਰਨਾ ਜਾਰੀ ਰੱਖੇਗੀ ਤਾਂ ਜੋ ਹਰ ਨਸ਼ਾ ਮੁਕਤ ਹੋ ਰਿਹਾ ਵਿਅਕਤੀ ਮਾਣ-ਸਨਮਾਨ ਵਾਲੀ ਜ਼ਿੰਦਗੀ ਬਸਰ ਕਰੇ ਅਤੇ ਰੋਜ਼ੀ-ਰੋਟੀ ਦੇ ਬਿਹਤਰ ਮੌਕੇ ਹਾਸਲ ਕਰ ਸਕੇ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਪਲ ਹੈ ਕਿਉਂਕਿ ਸੂਬਾ ਸਰਕਾਰ ਨੇ ਨਸ਼ਿਆਂ ਖ਼ਿਲਾਫ਼ 'ਜ਼ੀਰੋ ਟੋਲਰੈਂਸ' ਨੀਤੀ ਅਪਣਾਈ ਹੈ ਅਤੇ ਇਸ ਲਾਹਨਤ ਵਿਰੁੱਧ ਫੈਸਲਾਕੁਨ ਮੁਹਿੰਮ ਵਿੱਢੀ ਹੈ। ਉਨ੍ਹਾਂ ਕਿਹਾ, “ਪੰਜਾਬ ਪੁਲਿਸ ਦਾ ਕਾਨੂੰਨ ਅਤੇ ਵਿਵਸਥਾ ਦੀਆਂ ਚੁਣੌਤੀਪੂਰਨ ਸਥਿਤੀਆਂ ਨਾਲ ਨਜਿੱਠਣ ਦਾ ਸ਼ਾਨਦਾਰ ਇਤਿਹਾਸ ਰਿਹਾ ਹੈ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਇਹ ਫੋਰਸ ਇਸ ਮਾਣਮੱਤੀ ਪਰੰਪਰਾ ਨੂੰ ਬਰਕਰਾਰ ਰੱਖੇਗੀ ਅਤੇ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਏਗੀ। ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਉਣ ਲਈ ਇਹ ਸਮੇਂ ਦੀ ਮੁੱਖ ਲੋੜ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਸਿਰਫ਼ ਮਾਈਕਰੋ ਪੱਧਰ 'ਤੇ ਸੁਚੱਜੀ ਯੋਜਨਾਬੰਦੀ ਅਤੇ ਪ੍ਰਭਾਵਸ਼ਾਲੀ ਅਮਲ ਰਾਹੀਂ ਹੀ ਜਿੱਤੀ ਜਾ ਸਕਦੀ ਹੈ, ਜਿਸ ਲਈ ਹਰ ਅਧਿਕਾਰੀ ਨੂੰ ਸਰਗਰਮ ਭੂਮਿਕਾ ਨਿਭਾਉਣੀ ਹੋਵੇਗੀ। ਉਨ੍ਹਾਂ ਅੱਗੇ ਕਿਹਾ, “ਸੂਬਾ ਸਰਕਾਰ ਪੰਜਾਬ ਦੀ ਜਵਾਨੀ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਗਾਉਣ ਲਈ ਸਾਂਝੇ ਯਤਨ ਕਰ ਰਹੀ ਹੈ। ਇਹ ਇੱਕ ਅਸਾਧਾਰਨ ਲੜਾਈ ਹੈ ਅਤੇ ਇਸ ਲਈ ਸਰਕਾਰ ਦੇ ਨਾਲ-ਨਾਲ ਇਸ ਮਿਸ਼ਨ ਨਾਲ ਜੁੜੇ ਹਰ ਅਧਿਕਾਰੀ ਵੱਲੋਂ ਨਵੀਨਤਮ ਸੋਚ ਅਤੇ ਲੀਕ ਤੋਂ ਹਟ ਕੇ ਪਹਿਲਕਦਮੀਆਂ ਕਰਨ ਦੀ ਲੋੜ ਹੈ।”

Punjab News: 500 ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ, ਨਸ਼ਾ ਮੁਕਤ ਤੇ ਤੰਦਰੁਸਤ ਪੰਜਾਬ ਵੱਲ ਵੱਡਾ ਕਦਮ: ਭਗਵੰਤ ਮਾਨ
Punjab News:

Punjab News: 500 ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ, ਨਸ਼ਾ ਮੁਕਤ ਤੇ ਤੰਦਰੁਸਤ ਪੰਜਾਬ ਵੱਲ ਵੱਡਾ ਕਦਮ: ਭਗਵੰਤ ਮਾਨ

(ਗੁਰਪ੍ਰੀਤ ਪੱਕਾ) ਫ਼ਰੀਦਕੋਟ। ਪੰਜਾਬ ਨੂੰ ਨਸ਼ਾ ਮੁਕਤ, ਤੰਦਰੁਸਤ ਅਤੇ ਖੇਡ ਸੱਭਿਆਚਾਰ ਵਾਲਾ ਸੂਬਾ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਫ਼ਰੀਦਕੋਟ ਦੇ ਪਿੰਡ ਚੰਦਬਾਜਾ ਤੋਂ ਸੂਬੇ ਭਰ ਦੇ 500 ਆਧੁਨਿਕ ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਹੋਰ ਮਜ਼ਬੂਤੀ ਦੇਵੇਗੀ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਨਾਲ-ਨਾਲ ਖੇਡਾਂ ਵੱਲ ਪ੍ਰੇਰਿਤ ਕਰੇਗੀ।

ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਤਿਹਾਸ ਵਿੱਚ ਪਹਿਲੀ ਵਾਰ ਖੇਡਾਂ ਲਈ 1,791 ਕਰੋੜ ਰੁਪਏ ਦਾ ਰਿਕਾਰਡ ਬਜਟ ਰੱਖਿਆ ਹੈ। ਉਨ੍ਹਾਂ ਦੱਸਿਆ ਕਿ ਕਰੀਬ 200 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਭਰ ਵਿੱਚ 3,000 ਆਧੁਨਿਕ ਪੇਂਡੂ ਜਿੰਮ ਸਥਾਪਤ ਕਰਨ ਅਤੇ 3,100 ਖੇਡ ਮੈਦਾਨ ਵਿਕਸਤ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਨ੍ਹਾਂ ਵਿੱਚੋਂ 250 ਖੇਡ ਮੈਦਾਨ ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ।

ਇਹ ਵੀ ਪੜ੍ਹੋ: PM Modi News: ਪ੍ਰਧਾਨ ਮੰਤਰੀ ਮੋਦੀ ਨੂੰ ਸੇਸ਼ੇਲਸ ਦਾ ‘ਗਾਰਡੀਅਨ ਆਫ਼ ਦ ਬਲੂ ਹੋਰਾਈਜ਼ਨ’ ਸਨਮਾਨ

ਭਗਵੰਤ ਮਾਨ ਨੇ ਕਿਹਾ ਕਿ ਇਹ ਜਿੰਮ ਸਿਰਫ਼ ਕਸਰਤ ਕਰਨ ਦੀ ਥਾਂ ਨਹੀਂ, ਸਗੋਂ ਪੰਜਾਬ ਦੇ ਨੌਜਵਾਨਾਂ ਦੇ ਸਿਹਤਮੰਦ ਅਤੇ ਰੌਸ਼ਨ ਭਵਿੱਖ ਦੀ ਮਜ਼ਬੂਤ ਨੀਂਹ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਦੀ ਲਾਹਨਤ ਤੋਂ ਬਚਾਉਣਾ ਅਤੇ ਪਿੰਡਾਂ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਹੈ। ਮੁੱਖ ਮੰਤਰੀ ਨੇ ਇੱਕ ਹੋਰ ਮਹੱਤਵਪੂਰਨ ਪਹਿਲਕਦਮੀ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਛੱਪੜਾਂ ਦੀ ਕਾਇਆਕਲਪ ਲਈ ਵਿਆਪਕ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਛੱਪੜਾਂ ਦੀ ਸਫ਼ਾਈ ਤੋਂ ਬਾਅਦ ਸੋਧੇ ਹੋਏ ਪਾਣੀ ਦੀ ਵਰਤੋਂ ਖੇਤੀਬਾੜੀ ਲਈ ਕੀਤੀ ਜਾਵੇਗੀ, ਜਿਸ ਨਾਲ ਜ਼ਮੀਨ ਹੇਠਲੇ ਪਾਣੀ 'ਤੇ ਨਿਰਭਰਤਾ ਘਟੇਗੀ ਅਤੇ ਟਿਕਾਊ ਜਲ ਪ੍ਰਬੰਧਨ ਨੂੰ ਬੜਾਵਾ ਮਿਲੇਗਾ।

ਇਸ ਦੌਰਾਨ ਮੁੱਖ ਮੰਤਰੀ ਨੇ 'ਮਾਵਾਂ ਧੀਆਂ ਸਤਿਕਾਰ ਯੋਜਨਾ' ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ 1 ਜੁਲਾਈ ਤੋਂ 18 ਸਾਲ ਤੋਂ ਵੱਧ ਉਮਰ ਦੀਆਂ ਯੋਗ ਮਹਿਲਾਵਾਂ ਨੂੰ ਉਨ੍ਹਾਂ ਦੇ ਮੋਬਾਈਲ ਫੋਨਾਂ 'ਤੇ ਸਹਾਇਤਾ ਰਾਸ਼ੀ ਸਬੰਧੀ ਨੋਟੀਫਿਕੇਸ਼ਨ ਮਿਲਣੇ ਸ਼ੁਰੂ ਹੋ ਜਾਣਗੇ ਅਤੇ ਰਾਸ਼ੀ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਅਤੇ ਹੋਰ ਵਰਗਾਂ ਦੀਆਂ ਮਹਿਲਾਵਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਇਸ ਯੋਜਨਾ ਲਈ ਸਰਕਾਰ ਵੱਲੋਂ 9,300 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਅਤੇ ਇਸ ਨਾਲ ਸੂਬੇ ਦੀਆਂ ਕਰੀਬ 97 ਫ਼ੀਸਦੀ ਮਹਿਲਾਵਾਂ ਨੂੰ ਲਾਭ ਮਿਲਣ ਦੀ ਉਮੀਦ ਹੈ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ ਕਈ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

CM Bhagwant Mann: ਸਮਾਣਾ ’ਚ 10.35 ਕਰੋੜ ਦੀ ਲਾਗਤ ਨਾਲ ਬਣੇਗਾ ਆਧੁਨਿਕ ਸਟੇਡੀਅਮ: ਮੁੱਖ ਮੰਤਰੀ ਮਾਨ
CM Bhagwant Mann: ਸਮਾਣਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਕਰਨ ਲਈ ਸੂਬੇ ਭਰ ਵਿੱਚ 3,100 ਸਟੇਡੀਅਮਾਂ ਦਾ ਨਿਰਮਾਣ ਕਰ ਰਹੀ ਹੈ। ਸਮਾਣਾ ਵਿਖੇ ਸਟੇਡੀਅਮ ਦਾ ਨੀਂਹ ਪੱਥਰ ਰੱਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਖੇਡਾਂ ਵਿੱਚ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ, ਨਸ਼ਿਆਂ ਦੇ ਖ਼ਾਤਮੇ ਅਤੇ ਖਿਡਾਰੀਆਂ ਨੂੰ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਲਈ ਤਿਆਰ ਕਰਨ ਵਾਸਤੇ ਖੇਡ ਬੁਨਿਆਦੀ ਢਾਂਚੇ ਵਿੱਚ ਬੇਮਿਸਾਲ ਨਿਵੇਸ਼ ਕਰ ਰਹੀ ਹੈ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਸਟੇਡੀਅਮ 10.35 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਨੌਂ ਏਕੜ ਪੰਚਾਇਤੀ ਜ਼ਮੀਨ 'ਤੇ ਬਣਾਇਆ ਜਾਵੇਗਾ। ਸਟੇਡੀਅਮ ਵਿੱਚ ਅੱਠ ਲੇਨਾਂ ਵਾਲਾ ਅੰਤਰਰਾਸ਼ਟਰੀ ਪੱਧਰ ਦਾ 400 ਮੀਟਰ ਦਾ ਸਿੰਥੈਟਿਕ ਅਥਲੈਟਿਕਸ ਟਰੈਕ ਹੋਵੇਗਾ। ਇਹ ਟਰੈਕ 100 ਮੀਟਰ, 200 ਮੀਟਰ ਅਤੇ 400 ਮੀਟਰ ਦੀਆਂ ਦੌੜਾਂ ਵਰਗੇ ਅਥਲੈਟਿਕ ਮੁਕਾਬਲਿਆਂ ਦੇ ਨਾਲ-ਨਾਲ ਹੋਰ ਟਰੈਕ ਮੁਕਾਬਲਿਆਂ ਦੀ ਮੇਜ਼ਬਾਨੀ ਲਈ ਢੁਕਵਾਂ ਹੋਵੇਗਾ।"

ਮੁੱਖ ਮੰਤਰੀ ਨੇ ਅੱਗੇ ਕਿਹਾ, "ਟਰੈਕ ਦੇ ਅੰਦਰਲੇ ਹਿੱਸੇ ਨੂੰ ਫੀਲਡ ਈਵੈਂਟਸ ਜਿਵੇਂ ਕਿ ਸ਼ਾਟ ਪੁੱਟ, ਹੈਮਰ ਥਰੋਅ, ਲੌਂਗ ਜੰਪ, ਹਾਈ ਜੰਪ, ਡਿਸਕਸ ਥਰੋਅ ਅਤੇ ਹੋਰ ਖੇਡਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਨਾਲ ਵਿਕਸਤ ਕੀਤਾ ਜਾਵੇਗਾ। ਇਸ ਨਾਲ ਖਿਡਾਰੀ ਉੱਚ ਪੱਧਰ 'ਤੇ ਸਿਖਲਾਈ ਅਤੇ ਮੁਕਾਬਲਾ ਕਰਨ ਦੇ ਯੋਗ ਹੋਣਗੇ। ਇਸ ਸਟੇਡੀਅਮ ਦੇ ਨਿਰਮਾਣ ਨਾਲ ਸਮਾਣਾ ਵਿਧਾਨ ਸਭਾ ਹਲਕੇ ਦੇ ਨਾਲ-ਨਾਲ ਆਸਪਾਸ ਦੇ ਇਲਾਕਿਆਂ ਦੇ ਨੌਜਵਾਨਾਂ ਅਤੇ ਖਿਡਾਰੀਆਂ ਨੂੰ ਵੱਡਾ ਫਾਇਦਾ ਹੋਵੇਗਾ। ਇਹ ਉਨ੍ਹਾਂ ਨੂੰ ਰਾਸ਼ਟਰੀ ਪੱਧਰ ਦੀਆਂ ਸਿਖਲਾਈ ਸਹੂਲਤਾਂ ਤੱਕ ਪਹੁੰਚ ਪ੍ਰਦਾਨ ਕਰੇਗਾ, ਜਿਸ ਨਾਲ ਉਨ੍ਹਾਂ ਨੂੰ ਅਥਲੈਟਿਕਸ ਵਿੱਚ ਅੱਗੇ ਵਧਣ ਅਤੇ ਕੌਮੀ ਪੱਧਰ 'ਤੇ ਆਪਣੇ ਹਲਕੇ ਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਵਿੱਚ ਮਦਦ ਮਿਲੇਗੀ।"

ਨਸ਼ਿਆਂ ਵਿਰੁੱਧ ਲੜਾਈ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਨੂੰ ਸਭ ਤੋਂ ਮਜ਼ਬੂਤ ਹਥਿਆਰ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, "ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਨਸ਼ਿਆਂ ਵਿਰੁੱਧ ਸੂਬਾ ਸਰਕਾਰ ਦੀ ਮੁਹਿੰਮ ਵਿੱਚ ਸਭ ਤੋਂ ਕਾਰਗਰ ਸਾਧਨ ਹੋ ਸਕਦਾ ਹੈ। ਖੇਡਾਂ ਦੇ ਪ੍ਰਚਾਰ ਨਾਲ ਨੌਜਵਾਨਾਂ ਦੀ ਅਸੀਮ ਊਰਜਾ ਦੀ ਵਰਤੋਂ ਖੇਡਾਂ ਵਿੱਚ ਮੱਲਾਂ ਮਾਰਨ ਲਈ ਕੀਤੀ ਜਾ ਰਹੀ ਹੈ। ਜੋ ਨੌਜਵਾਨ ਖੇਡਾਂ ਵਿੱਚ ਸ਼ਾਮਲ ਹਨ, ਉਨ੍ਹਾਂ ਕੋਲ ਨਸ਼ਿਆਂ ਵੱਲ ਦੇਖਣ ਦਾ ਵੀ ਸਮਾਂ ਨਹੀਂ ਹੁੰਦਾ ਕਿਉਂਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਨਾਮ ਕਮਾਉਣ ਲਈ ਆਪਣੀ ਪੂਰੀ ਤਾਕਤ ਲਗਾ ਰਹੇ ਹੁੰਦੇ ਹਨ। ਇਹ ਕਦਮ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਖ਼ਤਮ ਕਰਨ ਅਤੇ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਨੌਜਵਾਨਾਂ ਨੂੰ ਬਰਾਬਰ ਦਾ ਹਿੱਸੇਦਾਰ ਬਣਾਉਣ ਵਿੱਚ ਬਹੁਤ ਸਹਾਈ ਸਿੱਧ ਹੋਵੇਗਾ।"

ਸੂਬੇ ਦੇ ਖੇਡ ਬੁਨਿਆਦੀ ਢਾਂਚੇ ਦੀ ਪਹਿਲਕਦਮੀ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, "ਤੰਦਰੁਸਤ ਸਰੀਰ ਅਤੇ ਨਰੋਏ ਮਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 1,250 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਸਹੂਲਤਾਂ ਨਾਲ ਲੈਸ 3,100 ਪੇਂਡੂ ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ। ਇਹ ਖੇਡ ਮੈਦਾਨ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਵਿੱਚ ਕ੍ਰਾਂਤੀਕਾਰੀ ਭੂਮਿਕਾ ਨਿਭਾਉਣਗੇ। ਇਹ ਨੌਜਵਾਨਾਂ ਨੂੰ ਨਸ਼ਿਆਂ ਦੀ ਵਰਤੋਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਗੇ ਅਤੇ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਮੈਡਲ ਜਿੱਤਣ ਦੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਵਿੱਚ ਮਦਦ ਕਰਨਗੇ।"

ਖਿਡਾਰੀਆਂ ਲਈ ਤਿਆਰ ਕੀਤੀਆਂ ਜਾ ਰਹੀਆਂ ਸਹੂਲਤਾਂ ਦੀ ਸੂਚੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਮੈਦਾਨ ਉਭਰਦੇ ਖਿਡਾਰੀਆਂ ਲਈ ਉਮੀਦ ਅਤੇ ਮੌਕੇ ਦੀ ਕਿਰਨ ਵਜੋਂ ਕੰਮ ਕਰਨਗੇ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਿੱਚ ਮਦਦ ਕਰਨਗੇ। ਇਨ੍ਹਾਂ ਸਟੇਡੀਅਮਾਂ ਦੇ ਆਲੇ-ਦੁਆਲੇ ਵਾੜ ਲਗਾਈ ਜਾਵੇਗੀ, ਜਿਸ ਦੇ ਨਾਲ-ਨਾਲ ਪੌਦੇ ਲਗਾਏ ਜਾਣਗੇ ਅਤੇ ਫਲੱਡ ਲਾਈਟਾਂ ਵਾਲੇ ਛੇ ਫੁੱਟ ਚੌੜੇ ਵਾਕਿੰਗ ਟਰੈਕ ਹੋਣਗੇ। ਇੱਥੇ ਵਾਲੀਬਾਲ, ਫੁੱਟਬਾਲ ਅਤੇ ਹਾਕੀ ਦੇ ਕੋਰਟ ਹੋਣਗੇ, ਨਾਲ ਹੀ ਸਥਾਨਕ ਪੱਧਰ 'ਤੇ ਪ੍ਰਸਿੱਧ ਖੇਡਾਂ ਦੇ ਆਧਾਰ 'ਤੇ ਵਾਧੂ ਕੋਰਟ ਵੀ ਬਣਾਏ ਜਾਣਗੇ।"

ਉਨ੍ਹਾਂ ਅੱਗੇ ਕਿਹਾ, "ਇਸੇ ਤਰ੍ਹਾਂ 400 ਮੀਟਰ ਦਾ ਛੇ-ਲੇਨ ਵਾਲਾ ਰਨਿੰਗ ਟਰੈਕ, ਐਲ.ਈ.ਡੀ. ਲਾਈਟਾਂ ਵਾਲੀ ਉੱਚ ਸਮਰੱਥਾ ਵਾਲੀ ਲਾਈਟਿੰਗ, ਸਪ੍ਰਿੰਕਲਰ ਸਿਸਟਮ ਵਾਲਾ ਸਬਮਰਸੀਬਲ ਪੰਪ, ਕੰਕਰੀਟ ਦੇ ਬੈਂਚ, ਬੱਚਿਆਂ ਦੇ ਖੇਡਣ ਲਈ ਵਿਸ਼ੇਸ਼ ਜਗ੍ਹਾ, ਵ੍ਹੀਲਚੇਅਰ ਰੈਂਪ ਅਤੇ ਖੇਡਾਂ ਦੇ ਸਮਾਨ ਨੂੰ ਰੱਖਣ ਲਈ ਸਟੋਰੇਜ ਦੀਆਂ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ। ਨੌਜਵਾਨਾਂ ਨੂੰ ਖੇਡ ਕਿੱਟਾਂ ਅਤੇ ਸਮਾਨ ਵੰਡਣ ਦੇ ਨਾਲ-ਨਾਲ ਉੱਚ ਪੇਸ਼ੇਵਰ ਕੋਚਾਂ ਰਾਹੀਂ ਮਿਆਰੀ ਸਿਖਲਾਈ ਦੇਣ 'ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸੂਬੇ ਦੇ ਖੇਡ ਬਜਟ ਵਿੱਚ ਇਤਿਹਾਸਕ ਵਾਧਾ ਦੇਖਣ ਨੂੰ ਮਿਲਿਆ ਹੈ, ਜਿਸ ਵਿੱਚ ਸਾਲ 2026-27 ਲਈ 1,791 ਕਰੋੜ ਰੁਪਏ ਰੱਖੇ ਗਏ ਹਨ।"

ਮੁੱਖ ਮੰਤਰੀ ਨੇ ਕਿਹਾ, "ਸਾਲ 2023 ਵਿੱਚ ਨਵੀਂ ਖੇਡ ਨੀਤੀ ਲਾਗੂ ਕੀਤੀ ਗਈ ਸੀ ਅਤੇ ਪਹਿਲੀ ਵਾਰ ਖੇਡਾਂ ਦੀ ਤਿਆਰੀ ਲਈ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਜਿਸ ਵਿੱਚ ਓਲੰਪਿਕ ਲਈ 15 ਲੱਖ ਅਤੇ ਏਸ਼ੀਅਨ ਖੇਡਾਂ ਲਈ ਅੱਠ ਲੱਖ ਰੁਪਏ ਸ਼ਾਮਲ ਹਨ। ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਹਾਕੀ ਖਿਡਾਰੀਆਂ ਨੂੰ ਇੱਕ-ਇੱਕ ਕਰੋੜ ਅਤੇ ਏਸ਼ੀਅਨ ਖੇਡਾਂ ਦੇ ਸੋਨ ਤਗਮਾ ਜੇਤੂਆਂ ਨੂੰ ਵੀ ਇੱਕ-ਇੱਕ ਕਰੋੜ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਨੌਂ ਓਲੰਪਿਕ ਤਗਮਾ ਜੇਤੂਆਂ ਨੂੰ ਪੀ.ਸੀ.ਐਸ. ਅਤੇ ਡੀ.ਐਸ.ਪੀ. ਦੀਆਂ ਨੌਕਰੀਆਂ ਦਿੱਤੀਆਂ ਗਈਆਂ ਹਨ। 'ਖੇਡਾਂ ਵਤਨ ਪੰਜਾਬ ਦੀਆਂ' ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਿੱਚ ਸਫ਼ਲ ਰਹੀਆਂ ਹਨ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਨੌਜਵਾਨਾਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਤਿਆਰ ਕਰਨ ਵਾਸਤੇ ਇਹ ਖੇਡਾਂ ਤਿੰਨ ਸਾਲਾਂ ਤੋਂ ਕਰਵਾਈਆਂ ਜਾ ਰਹੀਆਂ ਹਨ। ਸਾਲ 2024-25 ਵਿੱਚ ਪੰਜ ਲੱਖ ਖਿਡਾਰੀਆਂ ਨੇ ਭਾਗ ਲਿਆ ਅਤੇ ਤਿੰਨ ਸਾਲਾਂ ਵਿੱਚ 97.3 ਕਰੋੜ ਰੁਪਏ ਖ਼ਰਚੇ ਗਏ ਹਨ। ਕਿਲ੍ਹਾ ਰਾਏਪੁਰ ਦੀਆਂ ਪੇਂਡੂ ਖੇਡਾਂ ਦੀ ਵਿਆਪਕ ਤੌਰ 'ਤੇ ਸ਼ਲਾਘਾ ਹੋਈ ਹੈ ਅਤੇ ਇਨ੍ਹਾਂ ਨੇ 'ਮਿੰਨੀ ਓਲੰਪਿਕ' ਵਜੋਂ ਵਿਸ਼ਵ ਪੱਧਰ 'ਤੇ ਮਾਨਤਾ ਪ੍ਰਾਪਤ ਕੀਤੀ ਹੈ। 11 ਜੁਲਾਈ 2025 ਨੂੰ ਪੰਜਾਬ ਵਿਧਾਨ ਸਭਾ ਨੇ ਸਰਵਸੰਮਤੀ ਨਾਲ 'ਪਸ਼ੂਆਂ ਉੱਤੇ ਅੱਤਿਆਚਾਰ ਦੀ ਰੋਕਥਾਮ (ਪੰਜਾਬ ਸੋਧ) ਐਕਟ, 2025' ਪਾਸ ਕੀਤਾ ਸੀ। ਇਸ ਨਾਲ ਬਲਦ ਗੱਡੀਆਂ ਦੀਆਂ ਦੌੜਾਂ ਵਰਗੀਆਂ ਰਵਾਇਤੀ ਪੇਂਡੂ ਖੇਡਾਂ ਨੂੰ ਸੁਰਜੀਤ ਕਰਨਾ ਸੰਭਵ ਹੋਇਆ ਅਤੇ 2014 ਤੋਂ ਬਾਅਦ ਇਸ ਸਾਲ ਬਲਦ ਗੱਡੀਆਂ ਦੀਆਂ ਦੌੜਾਂ ਇੱਕ ਵਾਰ ਫਿਰ ਮੁੱਖ ਖਿੱਚ ਦਾ ਕੇਂਦਰ ਬਣੀਆਂ।"

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ, "ਇਹ ਬਹੁਤ ਹੀ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਪਹਿਲੀ ਵਾਰ ਪੰਜਾਬ ਨੂੰ ਏਸ਼ੀਅਨ ਕੱਪ ਹਾਕੀ ਦੇ ਰੂਪ ਵਿੱਚ ਇੱਕ ਅੰਤਰਰਾਸ਼ਟਰੀ ਮੁਕਾਬਲਾ ਕਰਵਾਉਣ ਦਾ ਮੌਕਾ ਮਿਲਿਆ ਹੈ ਅਤੇ ਖੇਡਾਂ ਦੇ ਖੇਤਰ ਵਿੱਚ ਇਹ ਵੱਡੀ ਪ੍ਰਾਪਤੀ ਹੈ। ਹਾਕੀ ਵਿੱਚ ਪੰਜਾਬੀਆਂ ਦੀ ਵੱਡੀ ਪ੍ਰਤੀਨਿਧਤਾ ਹੋਣ ਦੇ ਬਾਵਜੂਦ ਪੰਜਾਬ ਨੇ ਹੁਣ ਤੱਕ ਕਦੇ ਵੀ ਕਿਸੇ ਵੱਡੇ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਨਹੀਂ ਕੀਤੀ ਸੀ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ, "ਪੰਜਾਬ ਪਹਿਲੀ ਵਾਰ ਅਕਤੂਬਰ ਵਿੱਚ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਕਰੇਗਾ। ਇਹ ਏਸ਼ੀਆ ਦਾ ਸਭ ਤੋਂ ਵੱਕਾਰੀ ਹਾਕੀ ਟੂਰਨਾਮੈਂਟ ਹੈ, ਜਿਸ ਤਹਿਤ ਮੈਚ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਮੁਹਾਲੀ ਅਤੇ ਸੁਰਜੀਤ ਹਾਕੀ ਸਟੇਡੀਅਮ, ਜਲੰਧਰ ਵਿਖੇ ਖੇਡੇ ਜਾਣਗੇ।"

Punjab News: ਯੂਪੀਐਸਸੀ-2025 ਵਿੱਚ ਕਾਮਯਾਬ ਨੌਜਵਾਨਾਂ ਦਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਨਮਾਨ
Punjab News: ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂਪੀਐਸਸੀ)-2025 ਦੀ ਵੱਕਾਰੀ ਪ੍ਰੀਖਿਆ ਪਾਸ ਕਰਨ ਵਾਲੇ ਪੰਜਾਬ ਦੇ ਉਮੀਦਵਾਰਾਂ ਦਾ ਸਨਮਾਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਪੰਜਾਬ ਦੀ ਸਿੱਖਿਆ ਪ੍ਰਣਾਲੀ ਦੀ ਵਧਦੀ ਗੁਣਵੱਤਾ ਅਤੇ ਸੂਬੇ ਦੇ ਨੌਜਵਾਨਾਂ ਦੀ ਅਥਾਹ ਸਮਰੱਥਾ ਦਾ ਪ੍ਰਤੀਕ ਹੈ। ਨਵ-ਚੁਣੇ ਆਈਏਐਸ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਪਰਿਵਾਰਾਂ ਦੇ ਬੱਚੇ ਆਪਣੀ ਮਿਹਨਤ, ਲਗਨ ਅਤੇ ਦ੍ਰਿੜ ਇਰਾਦੇ ਨਾਲ ਦੇਸ਼ ਦੇ ਸਭ ਤੋਂ ਉੱਚੇ ਅਤੇ ਵੱਕਾਰੀ ਅਹੁਦਿਆਂ ਤੱਕ ਪਹੁੰਚ ਰਹੇ ਹਨ, ਜੋ ਪੰਜਾਬ ਲਈ ਮਾਣ ਵਾਲੀ ਗੱਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਯੂਪੀਐਸਸੀ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਲੜਕੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਮਹਿਲਾ ਸਸ਼ਕਤੀਕਰਨ ਦਾ ਸਪੱਸ਼ਟ ਪ੍ਰਮਾਣ ਹੈ।

ਇਹ ਵੀ ਪੜ੍ਹੋ: Sanjeev Arora News: ਕੈਬਿਨੇਟ ਮੰਤਰੀ ਸੰਜੀਵ ਅਰੋੜਾ ਨੂੰ ਜ਼ਮਾਨਤ ਨਹੀਂ ਮਿਲੀ

ਉਨ੍ਹਾਂ ਕਿਹਾ ਕਿ ਜਦੋਂ ਧੀਆਂ ਨੂੰ ਬਰਾਬਰ ਮੌਕੇ ਅਤੇ ਸਹੀ ਮਾਰਗਦਰਸ਼ਨ ਮਿਲਦਾ ਹੈ ਤਾਂ ਉਹ ਹਰ ਖੇਤਰ ਵਿੱਚ ਕਾਮਯਾਬੀ ਦੇ ਨਵੇਂ ਕੀਰਤੀਮਾਨ ਸਥਾਪਤ ਕਰਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ ਤਾਂ ਜੋ ਹਰ ਬੱਚੇ ਨੂੰ ਮਿਆਰੀ ਸਿੱਖਿਆ ਅਤੇ ਅੱਗੇ ਵੱਧਣ ਦੇ ਬਰਾਬਰ ਮੌਕੇ ਮਿਲ ਸਕਣ। ਉਨ੍ਹਾਂ ਕਿਹਾ ਕਿ ਯੂਪੀਐਸਸੀ-2025 ਵਿੱਚ ਸਫਲ ਹੋਏ ਇਹ ਨੌਜਵਾਨ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਸਰੋਤ ਹਨ। ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਇਹ ਸਾਬਤ ਕਰਦਾ ਹੈ ਕਿ ਸਹੀ ਦਿਸ਼ਾ ਵਿੱਚ ਕੀਤੀ ਮਿਹਨਤ ਨਾਲ ਕੋਈ ਵੀ ਟੀਚਾ ਹਾਸਲ ਕੀਤਾ ਜਾ ਸਕਦਾ ਹੈ।

ਮੁੱਖ ਮੰਤਰੀ ਨੇ ਵਿਸ਼ਵਾਸ ਜਤਾਇਆ ਕਿ ਇਹ ਨਵੇਂ ਅਧਿਕਾਰੀ ਇਮਾਨਦਾਰੀ, ਸਮਰਪਣ ਅਤੇ ਜਨ ਸੇਵਾ ਦੀ ਭਾਵਨਾ ਨਾਲ ਦੇਸ਼ ਅਤੇ ਪੰਜਾਬ ਦੀ ਸੇਵਾ ਕਰਨਗੇ। ਭਗਵੰਤ ਮਾਨ ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀਆਂ ਯੋਗਤਾਵਾਂ ਨੂੰ ਸਮਝਣ ਅਤੇ ਉਨ੍ਹਾਂ ’ਤੇ ਆਪਣੀਆਂ ਇੱਛਾਵਾਂ ਨਾ ਥੋਪਣ। ਉਨ੍ਹਾਂ ਕਿਹਾ ਕਿ ਹਰ ਬੱਚੇ ਵਿੱਚ ਵੱਖਰੀ ਪ੍ਰਤਿਭਾ ਹੁੰਦੀ ਹੈ, ਜਿਸ ਨੂੰ ਉਤਸ਼ਾਹ ਅਤੇ ਸਹਿਯੋਗ ਰਾਹੀਂ ਨਿਖਾਰਿਆ ਜਾ ਸਕਦਾ ਹੈ। ਜਦੋਂ ਪਰਿਵਾਰ ਦਾ ਭਰੋਸਾ ਅਤੇ ਸਹਿਯੋਗ ਮਿਲਦਾ ਹੈ ਤਾਂ ਬੱਚੇ ਹੋਰ ਵਧੀਆ ਪ੍ਰਦਰਸ਼ਨ ਕਰਦੇ ਹਨ।

ਮੁੱਖ ਮੰਤਰੀ ਨੇ ਨਵੇਂ ਅਧਿਕਾਰੀਆਂ ਨੂੰ ਸਲਾਹ ਦਿੱਤੀ ਕਿ ਉਹ ਆਪਣੀ ਸਫਲਤਾ ਦੇ ਬਾਵਜੂਦ ਨਿਮਰਤਾ ਬਣਾਈ ਰੱਖਣ ਅਤੇ ਲੋਕ ਭਲਾਈ ਨੂੰ ਆਪਣੀ ਪਹਿਲ ਬਣਾਉਣ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਆਪਣੇ ਅਹੁਦੇ ਅਤੇ ਕਲਮ ਦੀ ਵਰਤੋਂ ਸਮਾਜ ਦੇ ਕਮਜ਼ੋਰ ਅਤੇ ਲੋੜਵੰਦ ਵਰਗਾਂ ਦੀ ਸੇਵਾ ਲਈ ਕਰਨੀ ਚਾਹੀਦੀ ਹੈ। ਸਮਾਗਮ ਦੇ ਅੰਤ ਵਿੱਚ ਮੁੱਖ ਮੰਤਰੀ ਨੇ ਸਾਰੇ ਸਫਲ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਰੌਸ਼ਨ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਪੰਜਾਬ ਦਾ ਭਵਿੱਖ ਇਨ੍ਹਾਂ ਹੋਣਹਾਰ ਨੌਜਵਾਨਾਂ ਦੇ ਹੱਥਾਂ ਵਿੱਚ ਸੁਰੱਖਿਅਤ ਹੈ। ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਸਮੇਤ ਕਈ ਹੋਰ ਪਤਵੰਤੇ ਵੀ ਹਾਜ਼ਰ ਸਨ।

Bhagwant Mann News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ
Bhagwant Mann News:ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)| ਪੰਜਾਬ ਨੂੰ ਦੇਸ਼ ਦਾ ਪ੍ਰਮੁੱਖ ਸਟਾਰਟਅੱਪ ਹੱਬ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 31 ਸਟਾਰਟਅੱਪਜ਼ ਅਤੇ ਉਨ੍ਹਾਂ ਦੇ ਸੰਸਥਾਪਕਾਂ ਨੂੰ ਕੁੱਲ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਕੋਲ ਨਵੇਂ ਵਿਚਾਰਾਂ ਅਤੇ ਉੱਦਮਤਾ ਦੀ ਕੋਈ ਘਾਟ ਨਹੀਂ ਹੈ ਅਤੇ ਸਰਕਾਰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹਰ ਸੰਭਵ ਸਹਾਇਤਾ ਮੁਹੱਈਆ ਕਰਵਾ ਰਹੀ ਹੈ।

ਸੀਡ ਗ੍ਰਾਂਟ ਵੰਡ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ‘ਪੰਜਾਬ ਸਟਾਰਟਅੱਪ ਅਤੇ ਇੰਡਸਟ੍ਰੀਅਲ ਪਾਲਿਸੀ-2026’ ਤਹਿਤ ਸੀਡ ਗ੍ਰਾਂਟ ਦੀ ਰਕਮ 3 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕਰ ਦਿੱਤੀ ਗਈ ਹੈ। ਇਸ ਯੋਜਨਾ ਅਧੀਨ 7 ਸਟਾਰਟਅੱਪਜ਼ ਨੂੰ 5-5 ਲੱਖ ਰੁਪਏ ਅਤੇ 24 ਸਟਾਰਟਅੱਪਜ਼ ਨੂੰ 3-3 ਲੱਖ ਰੁਪਏ ਦੀ ਗ੍ਰਾਂਟ ਪ੍ਰਦਾਨ ਕੀਤੀ ਗਈ ਹੈ।

ਇਹ ਵੀ ਪੜ੍ਹੋ: Punjab News: ਪੰਜਾਬ ਤੋਂ ਦਿੱਲੀ ਏਅਰਪੋਰਟ ਲਈ ਪਨਬੱਸ ਦੀਆਂ 5 ਨਵੀਆਂ ਵੋਲਵੋ ਬੱਸਾਂ ਰਵਾਨਾ

ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਆਪਣੀ ਮਿਹਨਤ, ਜਜ਼ਬੇ ਅਤੇ ਕਾਰੋਬਾਰੀ ਸੋਚ ਲਈ ਦੁਨੀਆ ਭਰ ਵਿੱਚ ਜਾਣੇ ਜਾਂਦੇ ਹਨ। ਹੁਣ ਸਰਕਾਰ ਦੀ ਕੋਸ਼ਿਸ਼ ਹੈ ਕਿ ਸੂਬੇ ਦੇ ਨੌਜਵਾਨ ਆਪਣੇ ਕਾਰੋਬਾਰ ਪੰਜਾਬ ਵਿੱਚ ਹੀ ਸ਼ੁਰੂ ਕਰਨ ਅਤੇ ਹੋਰਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ। ਉਨ੍ਹਾਂ ਕਿਹਾ ਕਿ ਇਹ ਸਟਾਰਟਅੱਪ ਭਵਿੱਖ ਵਿੱਚ ਹਜ਼ਾਰਾਂ ਨੌਕਰੀਆਂ ਪੈਦਾ ਕਰਨਗੇ ਅਤੇ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਘਟਾਉਣ ਵਿੱਚ ਮਦਦਗਾਰ ਸਾਬਤ ਹੋਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਸਟਾਰਟਅੱਪ ਸਿਰਫ਼ ਕਾਰੋਬਾਰ ਨਹੀਂ, ਸਗੋਂ ਨਵੀਨਤਾ, ਆਰਥਿਕ ਵਿਕਾਸ ਅਤੇ ਸਮਾਜਿਕ ਬਦਲਾਅ ਦਾ ਸਾਧਨ ਹਨ। ਉਨ੍ਹਾਂ ਨੌਜਵਾਨ ਉੱਦਮੀਆਂ ਨੂੰ ਵੱਡੇ ਸੁਪਨੇ ਦੇਖਣ ਅਤੇ ਵਿਸ਼ਵ ਪੱਧਰ 'ਤੇ ਮੁਕਾਬਲਾ ਕਰਨ ਵਾਲੀਆਂ ਕੰਪਨੀਆਂ ਖੜ੍ਹੀਆਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਚੁਣੇ ਗਏ ਸਟਾਰਟਅੱਪ ਖੇਤੀਬਾੜੀ, ਆਰਟੀਫੀਸ਼ੀਅਲ ਇੰਟੈਲੀਜੈਂਸ, ਤਕਨਾਲੋਜੀ, ਟੈਕਸਟਾਈਲ, ਨਿਰਮਾਣ ਅਤੇ ਗਵਰਨੈਂਸ ਸਮੇਤ ਕਈ ਮਹੱਤਵਪੂਰਨ ਖੇਤਰਾਂ ਨਾਲ ਸਬੰਧਤ ਹਨ। ਇਹ ਉੱਦਮ ਨਾ ਸਿਰਫ਼ ਨਵੀਨਤਾ ਨੂੰ ਉਤਸ਼ਾਹਿਤ ਕਰਨਗੇ, ਸਗੋਂ ਪੰਜਾਬ ਦੀ ਆਰਥਿਕਤਾ ਨੂੰ ਨਵੀਂ ਦਿਸ਼ਾ ਵੀ ਦੇਣਗੇ।

ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਕਿਸੇ ਵੀ ਯੋਗ ਉੱਦਮੀ ਨੂੰ ਵਿੱਤੀ ਸਹਾਇਤਾ ਦੀ ਘਾਟ ਕਾਰਨ ਪਿੱਛੇ ਨਹੀਂ ਰਹਿਣ ਦੇਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲਿਆਂ ਦੀ ਬਜਾਏ ਨੌਕਰੀਆਂ ਪੈਦਾ ਕਰਨ ਵਾਲੇ ਬਣਾਉਣ ਲਈ ਵਚਨਬੱਧ ਹੈ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਪੰਜਾਬ ਵਿਕਾਸ ਕਮਿਸ਼ਨ ਦੀ ਵਾਈਸ ਚੇਅਰਪਰਸਨ ਸੀਮਾ ਬਾਂਸਲ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Mukh Mantri Sehat Yojana Punjab: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਮਾਸਟਰਸ਼ੈਫ ਇੰਡੀਆ ਦੀ ਪ੍ਰਤੀਯੋਗੀ ਹਰਮਨਪ੍ਰੀਤ ਕੌਰ ਨੂੰ ਸਾਲਾਂ ਪੁਰਾਣੀ ਬਿਮਾਰੀ ਅਤੇ ਇਲਾਜ ਦੇ ਵਧ ਰਹੇ ਖਰਚਿਆਂ ਤੋਂ ਦਿੱਤੀ ਰਾਹਤ
‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

Mukh Mantri Sehat Yojana Punjab: ਚੰਡੀਗੜ੍ਹ /ਪਟਿਆਲਾ (ਸੱਚ ਕਹੂੰ ਨਿਊਜ਼)। ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ 51 ਸਾਲਾ ਉਦਮੀ ਅਤੇ ਮਾਸਟਰਸ਼ੈਫ ਇੰਡੀਆ ਸੀਜ਼ਨ-6 ਦੇ ਟਾਪ-20 ਪ੍ਰਤੀਯੋਗੀਆਂ ਵਿੱਚ ਆਪਣੀ ਥਾਂ ਬਣਾਉਣ ਵਾਲੀ

ਹਰਮਨਪ੍ਰੀਤ ਕੌਰ

ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ। ਹਰਮਨਪ੍ਰੀਤ ਪਿਛਲੇ ਕਰੀਬ ਇੱਕ ਦਹਾਕੇ ਤੋਂ ਬ੍ਰੇਨ ਹੈਮਰੇਜ ਨਾਲ ਜੁੜੀਆਂ ਪੇਚੀਦਗੀਆਂ,ਜਿਵੇੰ ਕਰੋਨਿਕ ਬਲੀਡਿੰਗ, ਡਾਇਬਟੀਜ਼ ਅਤੇ ਸੋਰਾਇਸਿਸ ਸਮੇਤ ਕਈ ਗੰਭੀਰ ਸਿਹਤ ਸਮੱਸਿਆਵਾਂ ਨਾਲ ਜੂਝ ਰਹੀ ਸੀ।

ਕਰੀਬ ਦੋ ਸਾਲਾਂ ਤੋਂ, ਮਾਂਹਵਾਰੀ ਦੌਰਾਨ ਬਹੁਤ ਜ਼ਿਆਦਾ ਖੂਨ ਵਹਿਣ ਦੀ ਸਮੱਸਿਆ ਤੋਂ ਪੀੜਤ ਹਰਮਨਪ੍ਰੀਤ ਨੂੰ 30 ਅਪ੍ਰੈਲ 2026 ਨੂੰ ਰਾਜਿੰਦਰਾ ਹਸਪਤਾਲ, ਪਟਿਆਲਾ ਵਿੱਚ ਦਾਖ਼ਲ ਕਰਵਾਇਆ ਗਿਆ ਸੀ। 2 ਮਈ ਨੂੰ ਉਸਦਾ ਸਫ਼ਲ ਲੈਪ੍ਰੋਸਕੋਪਿਕ ਆਪ੍ਰੇਸ਼ਨ ਕੀਤਾ ਗਿਆ। ਹਰਮਨਪ੍ਰੀਤ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਨੇ ਨਾ ਸਿਰਫ਼ ਉਸਦੇ ਇਲਾਜ ਦਾ ਆਰਥਿਕ ਬੋਝ ਘਟਾਇਆ, ਸਗੋਂ ਉਸਨੂੰ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਵੀ ਉਪਲੱਬਧ ਕਰਵਾਈਆਂ।

ਹਰਮਨਪ੍ਰੀਤ ਦੀਆਂ ਸਿਹਤ ਸੰਬੰਧੀ ਸਮੱਸਿਆਵਾਂ ਸਾਲ 2011 ਵਿੱਚ ਹੋਏ ਬ੍ਰੇਨ ਹੈਮਰੇਜ ਤੋਂ ਬਾਅਦ ਸ਼ੁਰੂ ਹੋਈਆਂ, ਜਿਸ ਕਾਰਨ ਉਸਨੂੰ ਨਿਊਰੋਲੋਜੀਕਲ ਪੇਚੀਦਗੀਆਂ ਦਾ ਸਾਹਮਣਾ ਕਰਨਾ ਪਿਆ। ਲੰਬੇ ਸਮੇਂ ਤੱਕ ਚੱਲੀ ਬੀਮਾਰੀ ਦਾ ਅਸਰ ਪਰਿਵਾਰ ਦੀ ਆਰਥਿਕ ਹਾਲਤ 'ਤੇ ਵੀ ਪਿਆ। ਉਸਦੀ ਦੇਖਭਾਲ ਲਈ ਉਸਦੇ ਪਤੀ ਨੂੰ ਨਿੱਜੀ ਖੇਤਰ ਦੀ ਵਧੀਆ ਨੌਕਰੀ ਛੱਡਣੀ ਪਈ,ਉਤੋਂ ਇਲਾਜ ਦਾ ਖ਼ਰਚਾ ਲਗਾਤਾਰ ਵਧਦਾ ਰਿਹਾ। ਕੁੱਝ ਸਾਲਾਂ ਬਾਅਦ, ਸਾਲ 2025 ਵਿੱਚ, ਪੇਰੀਮੈਨੋਪੌਜ਼ ਦੌਰਾਨ ਉਹ ਲੰਬੇ ਸਮੇਂ ਤੱਕ ਲਗਾਤਾਰ ਖੂਨ ਵਹਿਣ ਦੀ ਸਮੱਸਿਆ ਤੋਂ ਪੀੜਤ ਹੋ ਗਈ। ਉਸਦੇ ਗੰਭੀਰ ਮੈਡੀਕਲ ਪਿਛੋਕੜ ਕਾਰਨ ਐਨੇਸਥੀਸੀਆ ਨਾਲ ਜੁੜੇ ਕਿਸੇ ਵੀ ਆਪ੍ਰੇਸ਼ਨ ਵਿੱਚ ਜੋਖ਼ਮ ਬਹੁਤ ਵੱਧ ਸਨ । ਸਾਲ 2020 ਅਤੇ 2024 ਵਿੱਚ ਮਿਰੇਨਾ ਇਨਸਰਸ਼ਨ ਸਮੇਤ ਕਈ ਇਲਾਜ ਕਰਵਾਉਣ ਦੇ ਬਾਵਜੂਦ ਉਸਦੀ ਸਮੱਸਿਆ ਜਾਰੀ ਰਹੀ ਅਤੇ ਕਰੀਬ ਦੋ ਸਾਲਾਂ ਤੱਕ ਲਗਾਤਾਰ ਉਹ ਕਰੋਨਿਕ ਬਲੀਡਿੰਗ ਦੀ ਸ਼ਿਕਾਰ ਰਹੀ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਮੈਡੀਕਲ ਕਾਲਜ ਅਤੇ ਰਾਜਿੰਦਰਾ ਹਸਪਤਾਲ ਦੇ ਪ੍ਰਸੂਤੀ ਅਤੇ ਗਾਇਨੀ ਵਿਭਾਗ ਦੀ ਪ੍ਰੋਫੈਸਰ ਡਾ. ਪ੍ਰੀਤ ਕਮਲ ਸਿਬੀਆ ਨੇ ਕਿਹਾ, “ਹਰਮਨਪ੍ਰੀਤ ਜੋ ਮੀਨੋਪੌਜ਼ ਦੇ ਪੜਾਅ ਵੱਲ ਵਧ ਰਹੀ ਸੀ, ਪਿਛਲੇ ਕਰੀਬ ਦਸ ਸਾਲਾਂ ਤੋਂ ਬਹੁਤ ਜ਼ਿਆਦਾ ਮਾਹਵਾਰੀ ਖੂਨ ਵਹਿਣ ਦੀ ਸਮੱਸਿਆ ਨਾਲ ਪੀੜਤ ਸੀ। ਇਸਦੇ ਨਾਲ ਹੀ ਉਸਨੂੰ ਹਾਈਪਰਟੈਨਸ਼ਨ, ਟਾਈਪ-2 ਡਾਇਬਟੀਜ਼, ਹਾਈਪੋਥਾਇਰਾਇਡਿਜ਼ਮ, ਸੋਰਾਇਸਿਸ ਅਤੇ ਨਿਊਰੋਲੋਜੀਕਲ ਪੇਚੀਦਗੀਆਂ ਸਮੇਤ ਕਈ ਹੋਰ ਸਿਹਤ ਸਮੱਸਿਆਵਾਂ ਵੀ ਸਨ।”

ਡਾ. ਸਿਬੀਆ ਨੇ ਅੱਗੇ ਦੱਸਿਆ,“ਉਸਦੇ ਗਰਭਾਸ਼ਯ ਵਿੱਚ ਇੱਕ ਵੱਡਾ ਫਾਈਬਰਾਇਡ ਸੀ ਅਤੇ ਪਹਿਲਾਂ ਵੀ ਲੰਬੇ ਸਮੇਂ ਤੱਕ ਦਵਾਈਆਂ ਰਾਹੀਂ ਇਲਾਜ ਕੀਤਾ ਗਿਆ ਸੀ, ਪਰ ਉਮੀਦ ਅਨੁਸਾਰ ਸਫ਼ਲਤਾ ਨਹੀਂ ਮਿਲੀ। ਬਾਰੀਕੀ ਨਾਲ ਜਾਂਚ ਕਰਨ ਤੋਂ ਬਾਅਦ ਸਾਡੀ ਟੀਮ ਨੇ ਉਸਦਾ ਟੋਟਲ ਲੈਪ੍ਰੋਸਕੋਪਿਕ ਹਿਸਟਰੇਕਟੋਮੀ ਆਪ੍ਰੇਸ਼ਨ ਕੀਤਾ। ਆਪ੍ਰੇਸ਼ਨ ਸਫ਼ਲ ਰਿਹਾ, ਉਸਦੀ ਆਪ੍ਰੇਸ਼ਨ ਤੋਂ ਬਾਅਦ ਦੀ ਸਿਹਤਯਾਬੀ ਸੁਚਾਰੂ ਢੰਗ ਨਾਲ ਹੋਈ ਅਤੇ ਉਸਨੂੰ ਤਸੱਲੀਬਖਸ਼ ਹਾਲਤ ਵਿੱਚ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।”

ਲੋਕ-ਭਲਾਈ ਯੋਜਨਾ ਲਈ ਭਗਵੰਤ ਮਾਨ ਸਰਕਾਰ ਦਾ ਧੰਨਵਾਦ ਕੀਤਾ

ਹਰਮਨਪ੍ਰੀਤ ਨੇ ਦੱਸਿਆ ਕਿ ਇਲਾਜ ਦੌਰਾਨ ਡਾ. ਸਿਬੀਆ ਦੀ ਸਲਾਹ 'ਤੇ ਉਸਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਕਰਵਾਇਆ , ਜਿਸ ਨਾਲ ਉਸਦੇ ਪਰਿਵਾਰ 'ਤੇ ਪੈਣ ਵਾਲਾ ਆਰਥਿਕ ਬੋਝ ਕਾਫ਼ੀ ਘੱਟ ਹੋ ਗਿਆ। ਉਸਨੇ ਇਸ ਲੋਕ-ਭਲਾਈ ਯੋਜਨਾ ਲਈ ਭਗਵੰਤ ਮਾਨ ਸਰਕਾਰ ਦਾ ਧੰਨਵਾਦ ਕੀਤਾ ਅਤੇ ਡਾਕਟਰਾਂ ਤੇ ਹਸਪਤਾਲ ਸਟਾਫ਼ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਮੁੱਖ ਇਲਾਜ ਦੇ ਨਾਲ-ਨਾਲ ਉਸਦੀ ਡਾਇਬਟੀਜ਼ ਅਤੇ ਸੋਰਾਇਸਿਸ ਵਰਗੀਆਂ ਹੋਰ ਸਿਹਤ ਸਮੱਸਿਆਵਾਂ ਦਾ ਵੀ ਪੂਰਾ ਧਿਆਨ ਰੱਖਿਆ।

ਆਪਣੇ ਉਦਮੀ ਸਫ਼ਰ ਲਈ ਜਾਣੀ ਜਾਂਦੀ ਹਰਮਨਪ੍ਰੀਤ ਨੇ ਸਾਲਾਂ ਤੱਕ ਪਟਿਆਲਾ ਵਿੱਚ ਟਿਫ਼ਨ ਸੇਵਾ, ਫੂਡ ਕਾਰਟ ਅਤੇ ਫੂਡ ਵੈਨ ਚਲਾਈ ਹੈ। ਲੰਬੇ ਸਮੇਂ ਤੱਕ ਬੀਮਾਰੀ ਨਾਲ ਜੂਝਣ ਦੇ ਬਾਵਜੂਦ ਉਸਨੇ ਖਾਣਾ ਬਣਾਉਣ ਦੇ ਆਪਣੇ ਜਨੂੰਨ ਨੂੰ ਜਾਰੀ ਰੱਖਿਆ ਅਤੇ ਮਾਸਟਰਸ਼ੈਫ ਇੰਡੀਆ ਸੀਜ਼ਨ-6 ਦੇ ਟਾਪ-20 ਪ੍ਰਤੀਯੋਗੀਆਂ ਵਿੱਚ ਆਪਣੀ ਥਾਂ ਬਣਾਈ। ਹੁਣ ਸਿਹਤਯਾਬੀ ਤੋਂ ਬਾਅਦ ਉਹ ਆਪਣੇ ਸੁਪਨਿਆਂ ਨੂੰ ਦੁਬਾਰਾ ਸਾਕਾਰ ਕਰਨ ਦੀ ਤਿਆਰੀ ਕਰ ਰਹੀ ਹੈ।

ਕੈਸ਼ਲੈੱਸ ਇਲਾਜ ਅਤੇ ਸਮੇਂ ਸਿਰ ਮਿਲੀ ਸਿਹਤ ਸਹਾਇਤਾ ਲਈ ਧੰਨਵਾਦ ਪ੍ਰਗਟ ਕਰਦਿਆਂ ਹਰਮਨਪ੍ਰੀਤ ਨੇ ਕਿਹਾ ਕਿ ਇਸ ਤਜ਼ਰਬੇ ਨੇ ਜਨਤਕ ਸੇਵਾਵਾਂ ਪ੍ਰਤੀ ਉਸਦਾ ਵਿਸ਼ਵਾਸ ਮੁੜ ਸਥਾਪਿਤ ਕੀਤਾ ਹੈ ਅਤੇ ਸਰਕਾਰ ਉੱਤੇ ਉਸਦਾ ਭਰੋਸਾ ਹੋਰ ਮਜ਼ਬੂਤ ਹੋਇਆ ਹੈ। ਉਸਨੇ ਕਿਹਾ,“ਮੇਰੇ ਵਰਗੇ ਲਾਭਪਾਤਰੀ ਇਸ ਗੱਲ ਦੀ ਪ੍ਰਤੱਖ ਉਦਾਹਰਣ ਹਨ ਕਿ ਕਿਫ਼ਾਇਤੀ ਅਤੇ ਸੌਖੀ ਪਹੁੰਚ ਵਾਲੀਆਂ ਸਿਹਤ ਸੇਵਾਵਾਂ ਆਮ ਲੋਕਾਂ, ਖ਼ਾਸ ਕਰਕੇ ਲੰਬੇ ਸਮੇਂ ਤੋਂ ਗੰਭੀਰ ਬੀਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਦੀ ਜ਼ਿੰਦਗੀ ਵਿੱਚ ਕਿੰਨਾ ਵੱਡਾ ਬਦਲਾਅ ਲਿਆ ਸਕਦੀਆਂ ਹਨ।”

CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜੱਦੀ ਪਿੰਡ ਸਤੌਜ ਵਿੱਚ ਅੰਡਰਗਰਾਊਂਡ ਤਾਰਾਂ ਦੇ ਪ੍ਰੋਜੈਕਟ ਦਾ ਕੀਤਾ ਉਦਘਾਟਨ
CM Bhagwant Mann:

CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜੱਦੀ ਪਿੰਡ ਸਤੌਜ ਵਿੱਚ ਅੰਡਰਗਰਾਊਂਡ ਤਾਰਾਂ ਦੇ ਪ੍ਰੋਜੈਕਟ ਦਾ ਕੀਤਾ ਉਦਘਾਟਨ

(ਸੱਚ ਕਹੂੰ ਨਿਊਜ਼) ਸੰਗਰੂਰ। ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੇ ਜੱਦੀ ਜ਼ਿਲ੍ਹੇ ਸੰਗਰੂਰ ਦੇ ਪਿੰਡ ਸਤੌਜ ਵਿਖੇ ਆਪਣੇ ਜੱਦੀ ਘਰ ਪਹੁੰਚੇ, ਜਿੱਥੇ ਉਨ੍ਹਾਂ ਨੇ ਪਿੰਡ ਦੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਂਦੇ ਹੋਏ ਅੰਡਰਗਰਾਊਂਡ ਬਿਜਲੀ ਦੀਆਂ ਤਾਰਾਂ ਪਾਉਣ ਦੇ ਅਹਿਮ ਪ੍ਰੋਜੈਕਟ ਦਾ ਉਦਘਾਟਨ ਕੀਤਾ। ਪਿੰਡ ਸਤੌਜ ਨੂੰ ਮਾਡਲ ਬਣਾਉਣ ਦੇ ਇਸ ਪ੍ਰੋਜੈਕਟ 'ਤੇ ਕਰੀਬ 8 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਤਹਿਤ ਪਿੰਡ ਵਿੱਚੋਂ 384 ਬਿਜਲੀ ਦੇ ਖੰਭੇ ਹਟਾਏ ਜਾਣਗੇ। ਖਾਸ ਗੱਲ ਇਹ ਹੈ ਕਿ ਸੜਕਾਂ ਜਾਂ ਗਲੀਆਂ ਨੂੰ ਪੁੱਟਣ ਦੀ ਬਜਾਏ ਆਧੁਨਿਕ ਡ੍ਰਿਲਿੰਗ ਮਸ਼ੀਨਾਂ ਰਾਹੀਂ ਜ਼ਮੀਨ ਦੇ ਅੰਦਰ 3 ਫੁੱਟ ਡੂੰਘੀਆਂ ਪਾਈਪਾਂ ਪਾਈਆਂ ਜਾਣਗੀਆਂ।

ਇਹ ਵੀ ਪੜ੍ਹੋ: Punjab Electricity News: ਗਰਮੀ ਨੇ ਜ਼ੋਰ ਫੜਿਆ, ਬਿਜਲੀ ਦੀ ਮੰਗ 13700 ਮੈਗਾਵਾਟ ਨੂੰ ਪਾਰ

ਉਨ੍ਹਾਂ ਨੇ ਇਸ ਪ੍ਰੋਜੈਕਟ ਦੀ ਖਾਸੀਅਤ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਨ੍ਹਾਂ ਤਾਰਾਂ ਦੀ ਗਰੰਟੀ 50 ਸਾਲ ਤੱਕ ਦੀ ਹੋਵੇਗੀ ਅਤੇ ਇਨ੍ਹਾਂ ਉੱਪਰ ਮੌਸਮ ਦੀ ਕਿਸੇ ਵੀ ਤਬਦੀਲੀ ਦਾ ਕੋਈ ਮਾੜਾ ਅਸਰ ਨਹੀਂ ਪਵੇਗਾ। ਭਾਵੇਂ ਅੱਤ ਦੀ ਗਰਮੀ ਹੋਵੇ ਜਾਂ ਕੜਾਕੇ ਦੀ ਸਰਦੀ, ਇਹ ਤਾਰਾਂ ਬਿਨਾਂ ਕਿਸੇ ਨੁਕਸਾਨ ਦੇ ਪੂਰੀ ਤਰ੍ਹਾਂ ਸਹੀ ਢੰਗ ਨਾਲ ਕੰਮ ਕਰਦੀਆਂ ਰਹਿਣਗੀਆਂ, ਜਿਸ ਨਾਲ ਪਿੰਡ ਵਾਸੀਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲੇਗੀ।

ਮੁੱਖ ਮੰਤਰੀ ਨੇ ਆਖਿਆ ਕਿ ਆਪਣੇ ਜੱਦੀ ਪਿੰਡ ਸਤੌਜ ਵਿੱਚ ਇਸ ਪਾਇਲਟ ਪ੍ਰੋਜੈਕਟ ਦੀ ਸਫ਼ਲਤਾ ਨੂੰ ਦੇਖਣ ਤੋਂ ਬਾਅਦ, ਇਸ ਬਿਹਤਰੀਨ ਮਾਡਲ ਨੂੰ ਤਰਤੀਬਵਾਰ ਪੂਰੇ ਪੰਜਾਬ ਦੇ ਪਿੰਡਾਂ ਅਤੇ ਖੇਤਾਂ ਵਿੱਚ ਲਾਗੂ ਕੀਤਾ ਜਾਵੇਗਾ, ਤਾਂ ਜੋ ਸੂਬੇ ਦੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਹਮੇਸ਼ਾ ਲਈ ਬਿਜਲੀ ਦੇ ਖੰਭਿਆਂ ਅਤੇ ਲਟਕਦੀਆਂ ਤਾਰਾਂ ਦੇ ਖ਼ਤਰੇ ਤੋਂ ਮੁਕਤੀ ਮਿਲ ਸਕੇ।

CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ 10ਵੀਂ ਜਮਾਤ ਦੇ ਟਾਪਰਾਂ ਨਾਲ ਕੀਤੀ ਮੁਲਾਕਾਤ
CM Bhagwant Mann: ਚੰਡੀਗੜ੍ਹ, (ਆਈਏਐਨਐਸ) ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਜਮਾਤ ਦੇ ਨਤੀਜਿਆਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਵਿਦਿਆਰਥੀਆਂ ਵਿੱਚ ਪ੍ਰਤਿਭਾ ਅਤੇ ਸਮਰਪਣ ਦੀ ਕੋਈ ਕਮੀ ਨਹੀਂ ਹੈ। ਇਹ ਦਾਅਵਾ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ। ਮੁੱਖ ਮੰਤਰੀ ਨੇ ਪ੍ਰੀਖਿਆ ਵਿੱਚ ਟਾਪ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸਰਕਾਰ ਦੀਆਂ ਸਿੱਖਿਆ ਸੁਧਾਰ ਯੋਜਨਾਵਾਂ 'ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ ਨੇ 10ਵੀਂ ਜਮਾਤ ਦੇ ਟਾਪਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਮੁੱਖ ਮੰਤਰੀ ਨੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ ਅਤੇ ਸਿੱਖਿਆ ਅਤੇ ਨੌਜਵਾਨਾਂ ਦੇ ਉੱਜਵਲ ਭਵਿੱਖ 'ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ: NEET UG 2026 ਪ੍ਰੀਖਿਆ ਰੱਦ, ਪੇਪਰ ਲੀਕ ਹੋਣ ਦੇ ਸ਼ੱਕ ਕਾਰਨ ਲਿਆ ਫੈਸਲਾ

, ਲਿਖਿਆ, "ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕੱਲ੍ਹ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਤੁਹਾਡੇ ਪੰਜਾਬ ਦੇ ਬੱਚਿਆਂ ਵਿੱਚ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ।" ਉਨ੍ਹਾਂ ਅੱਗੇ ਕਿਹਾ, "ਮੈਂ ਖਾਸ ਤੌਰ 'ਤੇ ਹਰਲੀਨ ਸ਼ਰਮਾ ਨੂੰ 99.38 ਪ੍ਰਤੀਸ਼ਤ (646/650) ਅੰਕਾਂ ਨਾਲ ਪਹਿਲਾ ਸਥਾਨ ਪ੍ਰਾਪਤ ਕਰਨ ਲਈ ਅਤੇ ਮਨੀਮਹੇਸ਼ ਸ਼ਰਮਾ ਅਤੇ ਰੀਆ ਰਾਣੀ ਨੂੰ ਕ੍ਰਮਵਾਰ 99.23 ਪ੍ਰਤੀਸ਼ਤ (645/650) ਅੰਕਾਂ ਨਾਲ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਲਈ ਵਧਾਈ ਦਿੰਦਾ ਹਾਂ।

ਅੱਜ ਇਨ੍ਹਾਂ ਪ੍ਰਤਿਭਾਸ਼ਾਲੀ ਬੱਚਿਆਂ ਦੀ ਅਣਥੱਕ ਮਿਹਨਤ, ਉਨ੍ਹਾਂ ਦੇ ਮਾਪਿਆਂ ਦੇ ਆਸ਼ੀਰਵਾਦ ਅਤੇ ਉਨ੍ਹਾਂ ਦੇ ਅਧਿਆਪਕਾਂ ਦੇ ਸਹੀ ਮਾਰਗਦਰਸ਼ਨ ਕਾਰਨ, ਪੂਰਾ ਪੰਜਾਬ ਆਪਣਾ ਸਿਰ ਉੱਚਾ ਕਰਕੇ ਮਾਣ ਨਾਲ ਖੜ੍ਹਾ ਹੈ।" ਮੁੱਖ ਮੰਤਰੀ ਨੇ ਪੋਸਟ ਵਿੱਚ ਅੱਗੇ ਲਿਖਿਆ, "ਤੁਹਾਡੀ ਸਰਕਾਰ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ ਤਾਂ ਜੋ ਪਿੰਡਾਂ ਅਤੇ ਸ਼ਹਿਰਾਂ ਦੇ ਹਰ ਬੱਚੇ ਨੂੰ ਉੱਚੀ ਉਡਾਣ ਭਰਨ ਦੇ ਬਰਾਬਰ ਮੌਕੇ ਮਿਲ ਸਕਣ। ਮੈਂ ਸਾਰੇ ਸਫਲ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਉਹ ਦੇਸ਼ ਅਤੇ ਦੁਨੀਆ ਵਿੱਚ ਪੰਜਾਬ ਦਾ ਨਾਮ ਰੌਸ਼ਨ ਕਰਦੇ ਰਹਿਣਗੇ।"

Punjab News: ਪੰਜਾਬ ’ਚ ਭਾਈਚਾਰਕ ਸਾਂਝ ਕਦੇ ਨਹੀਂ ਟੁੱਟੇਗੀ: ਭਗਵੰਤ ਮਾਨ
Punjab News: (ਰਾਜਨ ਮਾਨ) ਜਲੰਧਰ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਸ਼ੁਕਰਾਨਾ ਯਾਤਰਾ’ ਦੇ ਦੂਜੇ ਦਿਨ ਭਾਜਪਾ ਅਤੇ ਅਕਾਲੀਆਂ ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਕਿ ਸਿਆਸੀ ਲਾਭ ਲਈ ਸਿੱਖਾਂ ਅਤੇ ਹਿੰਦੂਆਂ ਨੂੰ ਵੰਡਣ ਦੀ ਕੋਸ਼ਿਸ਼ ਕਰਨ ਵਾਲੀਆਂ ਤਾਕਤਾਂ ਪੰਜਾਬ ਦੀ ਭਾਈਚਾਰਕ ਸਾਂਝ ਅਤੇ ਏਕਤਾ ਦੀ ਮਜ਼ਬੂਤ ਪਰੰਪਰਾ ਸਾਹਮਣੇ ਅਸਫ਼ਲ ਹੋ ਜਾਣਗੀਆਂ।

ਇਹ ਵੀ ਪੜ੍ਹੋ: New SSP Malerkotla: ਗੁਰਮੀਤ ਸਿੰਘ ਪੀ.ਪੀ.ਐਸ. ਨੇ ਬਤੌਰ ਜ਼ਿਲ੍ਹਾ ਪੁਲਿਸ ਮੁਖੀ ਮਾਲੇਰਕੋਟਲਾ ਦਾ ਅਹੁਦਾ ਸੰਭਾਲਿਆ

ਜਲੰਧਰ ਤੋਂ ‘ਸ਼ੁਕਰਾਨਾ ਯਾਤਰਾ’ ਦੇ ਦੂਜੇ ਦਿਨ ਦੀ ਅਗਵਾਈ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਮਪੁਰ ਅਤੇ ਕਰਤਾਰਪੁਰ ਵਿਖੇ ਇਕੱਠਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਪੰਜਾਬ ਸਰਕਾਰ ਨੇ ਦੇਸ਼ ਦੇ ਸਭ ਤੋਂ ਵਧੀਆ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕੀਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਾਨੂੰਨ ਸੰਵਿਧਾਨਕ ਤੌਰ ’ਤੇ ਮਜ਼ਬੂਤ ਅਤੇ ਭਵਿੱਖ ਲਈ ਢੁਕਵਾਂ ਹੋਵੇ। ਪਿਛਲੀਆਂ ਸਰਕਾਰਾਂ ਨੇ ਨਸ਼ਾ ਤਸਕਰਾਂ ਨੂੰ ਸਰਪ੍ਰਸਤੀ ਦਿੱਤੀ, ਜਿਸ ਨਾਲ ਇਹ ਬੁਰਾਈ ਪੂਰੇ ਪੰਜਾਬ ਵਿੱਚ ਫੈਲੀ। ਉਨ੍ਹਾਂ ਆਖਿਆ, ਹੁਣ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਣਗੀਆਂ, ਉਨ੍ਹਾਂ ਨੂੰ ਸਖ਼ਤ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ ਅਤੇ ਹੁਣ ਸੌਖ ਨਾਲ ਜ਼ਮਾਨਤ ਸੰਭਵ ਨਹੀਂ ਰਹੇਗੀ। ਪਹਿਲਾਂ ਬਹੁਤ ਸਾਰੇ ਮੁਲਜ਼ਮਾਂ ਨੂੰ ਸਿੱਧੇ ਥਾਣਿਆਂ ਤੋਂ ਜ਼ਮਾਨਤ ਵੀ ਮਿਲ ਜਾਂਦੀ ਸੀ। ਇਹ ਪ੍ਰਣਾਲੀ ਖ਼ਤਮ ਹੋ ਜਾਵੇਗੀ।"

ਮੁੱਖ ਮੰਤਰੀ ਨੇ ‘ਸ਼ੁਕਰਾਨਾ ਯਾਤਰਾ’ ’ਚ ਲਿਆ ਹਿੱਸਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਭਾਈਚਾਰਕ ਸਾਂਝ ਕਦੇ ਵੀ ਟੁੱਟ ਨਹੀਂ ਸਕਦੀ। ਉਨ੍ਹਾਂ ਕਿਹਾ, ਪੰਜਾਬ ਦੀ ਮਿੱਟੀ ਉਪਜਾਊ ਹੈ ਅਤੇ ਇੱਥੇ ਹਰ ਬੀਜ ਉੱਗ ਸਕਦਾ ਹੈ, ਪਰ ਇਸ ਧਰਤੀ ਤੇ ਨਫ਼ਰਤ ਦਾ ਬੀਜ ਕਦੇ ਨਹੀਂ ਪੁੰਗਰ ਸਕਦਾ। ਜਲੰਧਰ ਅਤੇ ਅੰਮ੍ਰਿਤਸਰ ਵਿੱਚ ਹਾਲ ਹੀ ਵਿੱਚ ਹੋਏ ਧਮਾਕਿਆਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਘਟਨਾਵਾਂ ਪੰਜਾਬ ਵਿੱਚ ਭਾਜਪਾ ਦੇ ਸਿਆਸੀ ਦਾਖ਼ਲੇ ਦਾ ਸੰਕੇਤ ਹਨ। ਉਨ੍ਹਾਂ ਕਿਹਾ, ਭਾਜਪਾ ਜਿੱਥੇ ਵੀ ਜਾਂਦੀ ਹੈ, ਉੱਥੇ ਅਸ਼ਾਂਤੀ ਤੇ ਡਰ ਫੈਲਾਉਂਦੀ ਹੈ। ਉਹ ਸਿੱਖਾਂ ਅਤੇ ਹਿੰਦੂਆਂ ਨੂੰ ਆਪਸ ਵਿੱਚ ਲੜਾਉਣ ਦੀ ਕੋਸ਼ਿਸ਼ ਕਰਦੇ ਹਨ, ਪਰ ਪੰਜਾਬੀ ਇਸ ਜਾਲ ਵਿੱਚ ਨਹੀਂ ਫਸਣਗੇ।

Punjab News: ਪੰਜਾਬ ’ਚ ਭਾਈਚਾਰਕ ਸਾਂਝ ਕਦੇ ਨਹੀਂ ਟੁੱਟੇਗੀ: ਭਗਵੰਤ ਮਾਨ

ਉਨ੍ਹਾਂ ਕਿਹਾ, ਪਹਿਲੀ ਵਾਰ ਪੰਜਾਬ ਵਿੱਚ ਵਿਸ਼ਵ ਪੱਧਰੀ ਸਕੂਲ ਅਤੇ ਹਸਪਤਾਲ ਬਣਾਏ ਜਾ ਰਹੇ ਹਨ। ਅਸੀਂ ਰੰਗਲਾ ਪੰਜਾਬ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Punjab Vidhan Sabha: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਵਿਧਾਇਕ ਵੱਲੋਂ ਫੋਨ ਚਲਾਉਣ ’ਤੇ ਹੰਗਾਮਾ
ਪੰਜਾਬ ਵਿਧਾਨ ਸਭਾ ’ਚ ਮਜ਼ਦੂਰ ਦਿਵਸ ’ਤੇ ਮਤਾ ਪੇਸ਼

Punjab Vidhan Sabha: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਦਾ ਇਜਲਾਸ ਅੱਜ 1 ਮਈ ਮਜ਼ਦੂਰ ਦਿਵਸ ਦੇ ਮੌਕੇ 'ਤੇ ਇਜਲਾਸ ਦੀ ਸ਼ੁਰੂਆਤ ਪੰਜਾਬ ਦੇ ਮਜ਼ਦੂਰਾਂ ਦੇ ਹੱਕਾਂ, ਸੁਰੱਖਿਆ ਅਤੇ ਭਲਾਈ ਨੂੰ ਸਮਰਪਿਤ ਇੱਕ ਅਹਿਮ ਮਤੇ ਨੂੰ ਪੇਸ਼ ਕਰਨ ਨਾਲ ਹੋਈ। ਸਦਨ ਵਿੱਚ ਇਸ ਮਤੇ ਨੂੰ ਲੈ ਕੇ ਚਰਚਾ ਕੀਤੀ ਜਾ ਰਹੀ ਸੀ, ਪਰ ਇਸੇ ਦੌਰਾਨ ਸਦਨ ਦੇ ਅੰਦਰ ਚੱਲ ਰਹੀ ਕਾਰਵਾਈ ਦੌਰਾਨ ਵਿਰੋਧੀ ਧਿਰ ਦੇ ਵਿਧਾਇਕ ਵੱਲੋਂ ਫੋਨ ਚਲਾਉਣ ’ਤੇ ਹੰਗਾਮਾ ਹੋ ਗਿਆ। ਵਿਰੋਧੀ ਧਿਰ ਦੇ ਵਿਧਾਇਕ ਵੱਲੋਂ ਮੋਬਾਈਲ ਫੋਨ ਦੀ ਵਰਤੋਂ ਕਰਨ 'ਤੇ ਸੱਤਾਧਾਰੀ ਧਿਰ ਨੇ ਸਖ਼ਤ ਇਤਰਾਜ਼ ਜਤਾਇਆ।

ਇਸ ਤੋਂ ਬਾਅਦ, ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੇ ਬੈਠਣ ਦੇ ਤਰੀਕੇ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ। 'ਆਪ' ਵਿਧਾਇਕਾਂ ਨੇ ਉਨ੍ਹਾਂ ਨੂੰ ਲੱਤਾਂ ਹੇਠਾਂ ਕਰਕੇ ਬੈਠਣ ਦੀ ਅਪੀਲ ਕੀਤੀ। ਮੁੱਖ ਮੰਤਰੀ ਮਾਨ ਨੇ ਵੀ ਇਤਰਾਜ਼ ਕੀਤਾ। ਵਿੱਤ ਮੰਤਰੀ ਹਰਪਾਲ ਚੀਮਾ ਨੇ ਫਿਰ ਟਿੱਪਣੀ ਕੀਤੀ ਕਿ ਵਿਰੋਧੀ ਧਿਰ ਹਮੇਸ਼ਾ ਸਦਨ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰਦੀ ਹੈ।

ਸਪੀਕਰ ਕੁਲਤਾਰ ਸੰਧਵਾਂ ਨੇ ਵੀ ਖਹਿਰਾ ਨੂੰ ਲੱਤ ’ਤੇ ਲੱਤ ਧਰ ਕੇ ਨਾ ਬੈਠਣ ਲਈ ਕਿਹਾ। ਜਦੋਂ ਬਹਿਸ ਸ਼ੁਰੂ ਹੋਈ, ਤਾਂ ਮੁੱਖ ਮੰਤਰੀ ਭਗਵੰਤ ਮਾਨ ਭਾਵੁਕ ਹੋ ਗਏ ਅਤੇ ਕਿਹਾ, "ਸਪੀਕਰ ਸਾਹਿਬ, ਇਹ ਰਾਜਪਾਲ ਦੀ ਗੈਲਰੀ ਹੈ। ਬਹੁਤ ਸਤਿਕਾਰਯੋਗ ਲੋਕ ਇੱਥੇ ਆਉਂਦੇ ਹਨ।"

ਇਹ ਵੀ ਪੜ੍ਹੋ: Punjab Security Alert: ਪੰਜਾਬ ਨੇ ਸਰਹੱਦ ਦੇ ਪਿੱਛੇ ਖੜ੍ਹੀ ਕੀਤੀ ਗੁਪਤ ਦੀਵਾਰ, ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਦੂਜੀ ਸੁਰੱਖਿਆ ਲਾਈਨ ਕੀਤੀ ਮਜ਼ਬੂਤ

Punjab Vidhan Sabha: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਵਿਧਾਇਕ ਵੱਲੋਂ ਫੋਨ ਚਲਾਉਣ ’ਤੇ ਹੰਗਾਮਾ

Punjab News: ਅੱਠਵੀਂ ਦੇ ਨਤੀਜਿਆ ਵਿੱਚ ਟਾਪਰ ਰਹਿਣ ਵਾਲੀ ਵਿਦਿਆਰਥਣਾਂ ਨੂੰ ਮਿਲੇ ਸੀਐਮ ਭਗਵੰਤ ਮਾਨ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਵਿੱਚ ਅੱਠਵੀਂ ਦੇ ਨਤੀਜਿਆ ਵਿੱਚ ਟਾਪਰ ਰਹਿਣ ਵਾਲੀ ਪੰਜਾਬ ਦੀ ਧੀਆਂ ਨੂੰ ਨਤੀਜੇ ਦੇ ਤੀਜੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਵਿੱਚ ਚਾਹ ਦੀ ਚੁਸਕੀ ਦਾ ਮੌਕਾ ਮਿਲ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਨਾ ਸਿਰਫ਼ ਖ਼ੁਦ ਮੁੱਖ ਮੰਤਰੀ ਨੇ ਅੱਠਵੀਂ ਦੀ ਤਿੰਨੇ ਟਾਪਰ ਵਿਦਿਆਰਥਣਾ ਦਾ ਸੁਆਗਤ ਕੀਤਾ ਅਤੇ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਇਨਾਂ ਵਿਦਿਆਰਥਣਾ ਨਾਲ ਕਾਫ਼ੀ ਸਮਾਂ ਵੀ ਬਿਤਾਉਂਦੇ ਹੋਏ ਇਨਾਂ ਟਾਪਰਾਂ ਨੂੰ ਘਰ ਵਿੱਚ ਜਦੋਂ ਮਰਜ਼ੀ ਆਉਣ ਦਾ ਸੱਦਾ ਵੀ ਦੇ ਦਿੱਤਾ ਹੈ।
ਇਸ ਮੌਕੇ

Punjab News: ਅੱਠਵੀਂ ਦੇ ਨਤੀਜਿਆ ਵਿੱਚ ਟਾਪਰ ਰਹਿਣ ਵਾਲੀ ਵਿਦਿਆਰਥਣਾਂ ਨੂੰ ਮਿਲੇ ਸੀਐਮ ਭਗਵੰਤ ਮਾਨ

, ਜਿੱਥੇ ਕਿ ਇਨਾਂ ਤੋਂ ਕੋਈ ਵੀ ਫੀਸ ਜਾਂ ਫਿਰ ਖ਼ਰਚਾ ਨਹੀਂ ਲਿਆ ਜਾਏਗਾ। ਇਨਾਂ ਵਿਦਿਆਰਥਣਾ ’ਤੇ ਆਉਣ ਵਾਲਾ ਹਰ ਖ਼ਰਚਾ ਸਰਕਾਰ ਵੱਲੋਂ ਕੀਤਾ ਜਾਏਗਾ। ਐਤਵਾਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਵਿੱਚ ਇਨਾਂ ਤਿੰਨੇ ਵਿਦਿਆਰਥਣਾਂ ਨੂੰ 50-50 ਹਜ਼ਾਰ ਰੁਪਏ ਦਾ ਇਨਾਮ ਵੀ ਦਿੱਤਾ ਗਿਆ। ਇਥੇ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਅੱਵਲ ਰਹੇ 20 ਵਿਦਿਆਰਥੀਆਂ ਨੂੰ ਬਿਨਾਂ ਕਿਸੇ ਦਾਖਲਾ ਪ੍ਰੀਖਿਆ ਦੇ ਸਕੂਲ ਆਫ ਐਮੀਨੈਂਸ ਵਿੱਚ ਸਿੱਧਾ ਦਾਖਲਾ ਦਿੱਤਾ ਜਾਵੇਗਾ।

ਪੰਜਾਬ ਦੀਆਂ ਧੀਆਂ ਕਰ ਰਹੀਆਂ ਹਨ ਕਮਾਲ, ਅੱਠਵੀਂ ਦੇ ਨਤੀਜਿਆਂ ਵਿੱਚ ਪਹਿਲੇ 20 ਵਿੱਚੋਂ 19 ਸਥਾਨ ਕੀਤੇ ਪ੍ਰਾਪਤ ਕੀਤੇ:ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਸਾਲ ਦੇ ਨਤੀਜਿਆਂ ਵਿੱਚ ਪਹਿਲਾ ਸਥਾਨ ਇੱਟਾਂ ਦੇ ਭੱਠੇ ‘ਤੇ ਕੰਮ ਕਰਨ ਵਾਲੇ ਮੁਨੀਮ ਦੀ ਹੋਣਹਾਰ ਧੀ ਨੇ ਪ੍ਰਾਪਤ ਕੀਤਾ ਹੈ, ਜਦੋਂ ਕਿ ਦੂਜਾ ਅਤੇ ਤੀਜਾ ਸਥਾਨ ਕ੍ਰਮਵਾਰ ਟਾਈਲਾਂ ਦੀ ਦੁਕਾਨ ਦੇ ਮਾਲਕ ਅਤੇ ਇੱਕ ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕ ਦੀਆਂ ਧੀਆਂ ਨੇ ਪ੍ਰਾਪਤ ਕੀਤਾ ਹੈ। ਇਹ ਨਤੀਜੇ ਸਪੱਸ਼ਟ ਤੌਰ ‘ਤੇ ਦਰਸਾਉਂਦੇ ਹਨ ਕਿ ਆਮ ਪਰਿਵਾਰਾਂ ਦੇ ਬੱਚੇ ਹੁਣ ਸਿੱਖਿਆ ਦੇ ਖੇਤਰ ਵਿੱਚ ਨਵੇਂ ਮਾਪਦੰਡ ਸਥਾਪਤ ਕਰ ਰਹੇ ਹਨ।  ਮੋਹਰੀ ਵਿਦਿਆਰਥੀਆਂ ਦੇ ਸਨਮਾਨ ਨੂੰ ਮਾਣ ਵਾਲੀ ਗੱਲ ਦੱਸਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਨੌਜਵਾਨਾਂ ਦਾ ਸਨਮਾਨ ਕਰਨਾ ਸੂਬਾ ਸਰਕਾਰ ਦਾ ਫਰਜ਼ ਹੈ ਅਤੇ ਵਿਦਿਆਰਥੀਆਂ ਵਿੱਚ ਵਿਸਵਾਸ਼ ਪੈਦਾ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ ਕਿਉਂਕਿ ਉਹ ਕੱਲ੍ਹ ਦੇ ਆਗੂ ਹਨ।

ਇਹ ਵੀ ਪੜ੍ਹੋ:  Healthy Breakfast Tips: ਸਵੇਰ ਦੇ ਨਾਸ਼ਤੇ ’ਚ ਕਿਤੇ ਤੁਸੀਂ ਵੀ ਤਾਂ ਨਹੀਂ ਕਰ ਰਹੇ ਇਹ ਗਲਤੀ? ਇੰਜ ਕਰੋ ਬਚਾਅ

ਮੁੱਖ ਮੰਤਰੀ ਨੇ ਆਪਣੀ ਰਿਹਾਇਸ਼ ’ਤੇ ਮੋਹਰੀ ਰਹੇ ਤਿੰਨ ਵਿਦਿਆਰਥੀਆਂ ਨੂੰ 50-50 ਹਜ਼ਾਰ ਰੁਪਏ ਦੇ ਨਗਦ ਇਨਾਮ ਨਾਲ ਸਨਮਾਨਿਤ ਵੀ ਕੀਤਾ। ਸਰਸਵਤੀ ਸੀਨੀਅਰ ਸੈਕੰਡਰੀ ਸਕੂਲ, ਜੈਤੋ (ਫਰੀਦਕੋਟ) ਦੀ ਤਮੰਨਾ ਨੇ 600 ਵਿੱਚੋਂ 600 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ਸਰਕਾਰੀ ਮਿਡਲ ਸਕੂਲ, ਅੜਕਵਾਸ (ਸੰਗਰੂਰ) ਦੀ ਜਪਨੀਤ ਕੌਰ ਨੇ 598 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਕੋਟ ਸੁਖੀਆ (ਫਰੀਦਕੋਟ) ਦੀ ਜਸਨਦੀਪ ਕੌਰ ਨੇ 598 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਣ ਨਾਲ ਕਿਹਾ ਕਿ ਇਹ ਤਿੰਨੇ ਵਿਦਿਆਰਥੀ ਸੂਬਾਈ ਅਤੇ ਕੌਮੀ ਪੱਧਰ ਦੀਆਂ ਅਥਲੀਟ ਵੀ ਹਨ।