Distribution - Sach Kahoon Punjabi
ਪੰਜਾਬ ਦੇ ਦਰਿਆਈ ਪਾਣੀਆਂ ਨੂੰ ਨਾਨ-ਬੇਸਿਨ ਇਲਾਕਿਆਂ ਵਿੱਚ ਤਬਦੀਲ ਕਰਨ ਦੀ ਆਗਿਆ ਨਾ ਦੇਵੇ ਭਾਰਤ ਸਰਕਾਰ
ਪਾਸ ਕੀਤੇ ਮਤੇ ਵਿੱਚ ਪਾਣੀ ਦੀ ਉਪਲਬਧਤਾ ਜਾਣਨ ਲਈ ਪ੍ਰਸਤਾਵਿਤ ਅੰਤਰ-ਰਾਜੀ ਦਰਿਆਈ ਪਾਣੀ ਵਿਵਾਦ ਐਕਟ ਵਿੱਚ ਸੋਧਾਂ ਕਰਨ ਦੀ ਮੰਗ
ਸੂਬੇ ਦੇ ਮਹੱਤਵਪੂਰਨ ਮਸਲਿਆਂ ‘ਤੇ ਹਰੇਕ ਛਿਮਾਹੀ ਹੋਵੇਗੀ ਅਜਿਹੀ ਮੀਟਿੰਗ ਅਮਰਿੰਦਰ ਸਿੰਘ
ਚੰਡੀਗੜ, (ਅਸ਼ਵਨੀ ਚਾਵਲਾ) ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ, ਜਿਸ ਕਾਰਨ ਕੇਂਦਰ ਸਰਕਾਰ ਨਵਾਂ ਟਿਬਿਊਨਲ ਬਣਾਉਂਦੇ ਹੋਏ ਪਾਣੀ ਦੀ ਵੰਡ ਨਵੇਂ ਸਿਰੇ ਤੋਂ ਕਰਕੇ ਪੰਜਾਬ ਨੂੰ ਜਿਆਦਾ ਪਾਣੀ ਦੇਵੇ, ਕਿਉਂਕਿ ਜਦੋਂ ਪਾਣੀ ਦੀ ਵੰਡੀ ਕੀਤੀ ਗਈ ਸੀ, ਉਸ ਸਮੇਂ 17 ਮਿਲੀਅਨ ਏਕੜ ਫੀਟ (ਐਮ.ਏ.ਐਫ.) ਪਾਣੀ ਮੌਜੂਦ ਸੀ, ਜਿਸ ਵਿੱਚੋਂ ਹਰਿਆਣਾ ਅਤੇ ਰਾਜਸਥਾਨ ਸਣੇ ਦਿੱਲੀ ਤੇ ਜੰਮੂ ਕਸ਼ਮੀਰ ਨੂੰ ਪਾਣੀ ਮਿਲੀਅਨ ਏਕੜ ਫੀਟ ਵੰਡ ਦਿੱਤਾ ਗਿਆ, ਜਿਹੜਾ ਕਿ ਅੱਜ ਵੀ ਉਸੇ ਹਿਸਾਬ ਨਾਲ ਹੀ ਜਾ ਰਿਹਾ ਹੈ, ਜਦੋਂ ਕਿ ਅੱਜ ਪਾਣੀ ਦੀ ਮੌਜੂਦਗੀ ਸਿਰਫ਼ 13 ਮਿਲੀਅਨ ਏਕੜ ਫੀਟ ਹੀ ਰਹਿ ਗਈ ਹੈ, ਜਿਸ ਕਾਰਨ ਜਿਹੜਾ ਪਾਣੀ ਘਟਿਆ ਹੈ, ਉਹ ਪੰਜਾਬ ਦੇ ਹਿੱਸੇ ਵਿੱਚੋਂ ਜਾਣ ਕਾਰਨ ਸੂਬੇ ਨੂੰ ਕਾਫੀ ਜਿਆਦਾ ਨੁਕਸਾਨ ਹੋ ਰਿਹਾ ਹੈ। ਇਸ ਲਈ ਕੇਂਦਰ ਸਰਕਾਰ ਨਵੇਂ ਟ੍ਰਿਬਿਊਨਲ ਨੂੰ ਤਿਆਰ ਕਰਦੇ ਹੋਏ ਮੁੜ ਤੋਂ ਪਾਣੀ ਦੀ ਵੰਡ ਕਰੇ।
ਇਹ ਮਤਾ ਮੁੱਖ ਮੰਤਰੀ ਅਮਰਿੰਦਰ ਸਿੰਘ ਵਲੋਂ ਸੱਦੀ ਗਈ ਆਲ ਪਾਰਟੀ ਮੀਟਿੰਗ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆ ਵੱਲੋਂ ਸਹਿਮਤੀ ਨਾਲ ਪਾਸ ਕੀਤਾ ਗਿਆ ਹੈ। ਹੁਣ ਜਲਦ ਹੀ ਪੰਜਾਬ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮਿਲਣ ਲਈ ਸਮਾਂ ਮੰਗਿਆ ਜਾਵੇ, ਜਿਥੇ ਸਾਰੀਆਂ ਪਾਰਟੀਆਂ ਦੇ ਇੱਕ ਵਫ਼ਦ ਵਲੋਂ ਮੁਲਾਕਾਤ ਕਰਦੇ ਹੋਏ ਇਸ ਪ੍ਰਸਤਾਵ ਬਾਰੇ ਜਾਣਕਾਰੀ ਦਿੱਤੀ ਗਈ ਜਾਏਗੀ।
ਸੂਬੇ ਵਿੱਚ ਪਾਣੀ ਦੀ ਗੰਭੀਰ ਸਥਿਤੀ ‘ਤੇ ਡੂੰਘੀ ਚਿੰਤਾ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸਰਬ ਪਾਰਟੀ ਮੀਟਿੰਗ ਦੌਰਾਨ ਸੂਬੇ ਵਿੱਚ ਪਾਣੀ ਦੀ ਗੰਭੀਰ ਸਥਿਤੀ ‘ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਸੂਬੇ ਦੇ ਪਾਣੀ ਦੀ ਉਪਲਬਧਤਾ ਦਾ ਮੁੜ ਮੁਲਾਂਕਣ ਕਰਨ ਦੀ ਮੰਗ ਕੀਤੀ ਗਈ। ਇਸ ਦੇ ਨਾਲ ਹੀ ਸਮੂਹ ਪਾਰਟੀਆਂ ਨੇ ਸਰਬਸੰਮਤੀ ਨਾਲ ਸੰਕਲਪ ਲਿਆ ਕਿ ਭਾਰਤ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੰਜਾਬ ਦੇ ਤਿੰਨ ਦਰਿਆਵਾਂ ਦਾ ਪਾਣੀ ਕਿਸੇ ਵੀ ਹਾਲਤ ਵਿੱਚ ਬੇਸਿਨ ਤੋਂ ਨਾਨ-ਬੇਸਿਨ ਇਲਾਕਿਆਂ ਵਿੱਚ ਤਬਦੀਲ ਨਾ ਕੀਤਾ ਜਾਵੇ।
ਸਾਰੀਆਂ ਹੀ ਪਾਰਟੀਆਂ ਨੇ ਸਰਬਸੰਮਤੀ ਨਾਲ ਨਵੇਂ ਟ੍ਰਿਬਿਊਨਲ ਦੀ ਸਥਾਪਨਾ ਲਈ ਪ੍ਰਸਤਾਵਿਤ ਅੰਤਰ-ਰਾਜੀ ਦਰਿਆਈ ਵਿਵਾਦ ਐਕਟ ਵਿੱਚ ਲੋੜੀਂਦੀਆਂ ਸੋਧਾਂ ਕਰਨ ਦੀ ਮੰਗ ਕੀਤੀ ਤਾਂ ਕਿ ਇਨਸਾਫ ਅਤੇ ਇਕਸਾਰਤਾ ਅਨੁਸਾਰ ਪੰਜਾਬ ਨੂੰ ਇਸ ਦੀ ਕੁੱਲ ਮੰਗ ਅਤੇ ਭਵਿੱਖੀ ਪੀੜੀਆਂ ਦੀ ਰੋਜ਼ੀ-ਰੋਟੀ ਨੂੰ ਸੁਰੱਖਿਅਤ ਕਰਨ ਲਈ ਵਾਧੂ ਪਾਣੀ ਮੁਹੱਈਆ ਕਰਵਾਇਆ ਜਾ ਸਕੇ। ਮੀਟਿੰਗ ਵਿੱਚ ਪੜੇ ਗਏ ਮਤੇ ਮੁਤਾਬਕ, ”ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ ਅਤੇ ਜ਼ਮੀਨੀ ਪਾਣੀ ਦਾ ਪੱਧਰ ਤੇਜ਼ੀ ਨਾਲ ਘਟਣ ਕਰਕੇ ਅਤੇ ਦਰਿਆਈ ਪਾਣੀਆਂ ਦੀ ਕਮੀ ਕਾਰਨ ਪੰਜਾਬ ਦੇ ਮਾਰੂਥਲ ਬਣਨ ਦਾ ਖਦਸ਼ਾ ਹੈ। ਪੰਜਾਬ ‘ਚ ਧਰਤੀ ਹੇਠਲਾ ਪਾਣੀ ਜੋ ਸੂਬੇ ਦੀਆਂ 73 ਪ੍ਰਤੀਸ਼ਤ ਸਿੰਚਾਈ ਲੋੜਾਂ ਪੂਰੀਆਂ ਕਰਦਾ ਹੈ, ਹੁਣ ਬਹੁਤ ਥੱਲੇ ਜਾ ਚੁੱਕਾ ਹੈ
ਪੰਜਾਬ ਦਾ ਕੇਸ ਰੱਖਣ ਲਈ ਉਨਾਂ ਦੀ ਸਰਕਾਰ ਪ੍ਰਧਾਨ ਮੰਤਰੀ ਪਾਸੋਂ ਮਿਲਣ ਦਾ ਸਮਾਂ ਮੰਗੇਗੀ
ਜਿਸ ਕਾਰਨ ਕਿਸਾਨਾਂ ਅਤੇ ਗਰੀਬ ਲੋਕਾਂ ਦੀ ਰੋਜ਼ੀ-ਰੋਟੀ ਨੂੰ ਬਹੁਤ ਵੱਡਾ ਖਤਰਾ ਬਣਿਆ ਹੋਇਆ ਹੈ। ਮੁੱਖ ਮੰਤਰੀ ਨੇ ਸਾਰੀਆਂ ਸਿਆਸੀ ਪਾਰਟੀਆਂ ਦੇ ਲੀਡਰਾਂ ਵੱਲੋਂ ਹਾਂ-ਪੱਖੀ ਅਤੇ ਉਸਾਰੂ ਸੁਝਾਅ ਪੇਸ਼ ਕਰਨ ਦਾ ਸਵਾਗਤ ਕਰਦਿਆਂ ਆਖਿਆ ਕਿ ਸਰਬ ਪਾਰਟੀ ਵਫ਼ਦ ਵੱਲੋਂ ਪੰਜਾਬ ਦਾ ਕੇਸ ਰੱਖਣ ਲਈ ਉਨਾਂ ਦੀ ਸਰਕਾਰ ਪ੍ਰਧਾਨ ਮੰਤਰੀ ਪਾਸੋਂ ਮਿਲਣ ਦਾ ਸਮਾਂ ਮੰਗੇਗੀ। ਉਨਾਂ ਕਿਹਾ ਕਿ ਭਾਰਤ ਵਿੱਚ ਦਰਿਆਈ ਪਾਣੀਆਂ ਦੀ ਵੰਡ ਮੌਕੇ ਕੌਮਾਂਤਰੀ ਪੱਧਰ ‘ਤੇ ਪ੍ਰਵਾਨਿਤ ਰਿਪੇਰੀਅਨ ਸਿਧਾਂਤਾਂ ਨੂੰ ਦਰਕਿਨਾਰ ਕੀਤਾ ਗਿਆ ਸੀ। ਉਨਾਂ ਨੇ ਇਸ ਨੂੰ ਦਰੁਸਤ ਕਰਨ ਦੀ ਲੋੜ ‘ਤੋ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਨਾਂ ਦੀ ਸਰਕਾਰ ਸੂਬੇ ਨਾਲ ਸਬੰਧਤ ਮਹੱਤਵਪੂਰਨ ਮਸਲਿਆਂ ਨੂੰ ਵਿਚਾਰਨ ਲਈ ਹਰੇਕ ਛਿਮਾਹੀ ਸਰਬ ਪਾਰਟੀ ਮੀਟਿੰਗ ਸੱਦੀ ਜਾਇਆ ਕਰੇਗੀ।
ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਬੋਲਦਿਆਂ ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੂਬਾ ਸਰਕਾਰ ਨੂੰ ਪੰਜਾਬ ਵਿੱਚ ਪਾਣੀ ਦੀ ਸੰਭਾਲ ਲਈ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਦੇ ਉਪਰਾਲਿਆਂ ਲਈ ਪੂਰਨ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ। ਉਨਾਂ ਕਿਹਾ ਕਿ ਸੂਬੇ ਨੂੰ ਸੁਪਰੀਮ ਕੋਰਟ ਵਿੱਚ ਹੋਰ ਰਿੱਟ ਦਾਇਰ ਕਰ ਕੇ ਪੰਜਾਬ ਵਿੱਚ ਪਾਣੀਆਂ ਦੀਆਂ ਮੌਜੂਦਾ ਸਥਿਤੀਆਂ ਦਾ ਤਾਜ਼ਾ ਮੁਲਾਂਕਣ ਕਰਨ ਦੀ ਮੰਗ ਕਰਨੀ ਚਾਹੀਦੀ ਹੈ ਅਤੇ ਰਿਪੇਅਰੀਅਨ ਕਾਨੂੰਨ ਅਨੁਸਾਰ ਪਾਣੀ ਦੀ ਮੁੜ ਵੰਡ ਕਰਨੀ ਚਾਹੀਦੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਪਾਰਟੀਆਂ ਨੂੰ ਇਕ-ਦੂਜੇ ਖਿਲਾਫ ਦੂਸ਼ਣਬਾਜ਼ੀ ਕਰਨ ਦੀ ਬਜਾਏ ਪੰਜਾਬ ਦੇ ਜਲ ਵਸੀਲਿਆਂ ਦੀ ਰਾਖੀ ਲਈ ਏਕਤਾ ਦਿਖਾਉਣੀ ਚਾਹੀਦੀ ਹੈ। ਉਨਾਂ ਨੇ ਆਪਣੀ ਪਾਰਟੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਮਸਲੇ ਦੇ ਹੱਲ ਲਈ ਕੋਈ ਕਦਮ ਚੁੱਕੇ ਜਾਣ ‘ਤੇ ਪੂਰਾ ਸਾਥ ਦੇਣ ਦੀ ਗੱਲ ਕਹੀ।
ਮਦਨ ਮੋਹਨ ਮਿੱਤਲ ਨੇ ਇਸ ਨਾਜ਼ੁਕ ਮੁੱਦੇ ਉਤੇ ਸਾਰੀਆਂ ਪਾਰਟੀਆਂ ਨੂੰ ਇਕ ਮੰਚ ‘ਤੇ ਇਕੱਠਾ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ
ਭਾਜਪਾ ਦੇ ਮਦਨ ਮੋਹਨ ਮਿੱਤਲ ਨੇ ਇਸ ਨਾਜ਼ੁਕ ਮੁੱਦੇ ਉਤੇ ਸਾਰੀਆਂ ਪਾਰਟੀਆਂ ਨੂੰ ਇਕ ਮੰਚ ‘ਤੇ ਇਕੱਠਾ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨਾਂ ਨੇ ਕਣਕ/ਝੋਨੇ ਦੇ ਫਸਲੀ ਚੱਕਰ ਨੂੰ ਤੋੜਨ ਅਤੇ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਧਰਤੀ ਹੇਠਲੇ ਪਾਣੀ ਨੂੰ ਮੁੜ ਪੈਦਾ ਕਰਨ ਦੀ ਗੱਲ ਵੀ ਕਹੀ। ਸੀ.ਪੀ.ਆਈ. ਦੇ ਬੰਤ ਬਰਾੜ ਤੇ ਸੀ.ਪੀ.ਆਈ. (ਐਮ.) ਦੇ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਪਾਣੀ ਦੀ ਵੰਡ ਲੌਗੋਵਾਲ ਸਮਝੌਤੇ ਅਨੁਸਾਰ ਹੋਣੀ ਚਾਹੀਦੀ ਹੈ। ਸੇਖੋਂ ਨੇ ਕਿਹਾ ਕਿ ਕਿਸਾਨਾਂ ਦੀ ਹਿੱਤਾਂ ਲਈ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਹੂ-ਬ-ਹੂ ਲਾਗੂ ਕਰਨੀ ਚਾਹੀਦੀ ਹੈ।
ਬਸਪਾ ਦੇ ਜਸਬੀਰ ਸਿੰਘ ਗੜੀ ਨੇ ਕਿਹਾ ਕਿ ਪੰਜਾਬ ਨੂੰ ਬਣਦਾ ਪਾਣੀਆਂ ਦਾ ਹਿੱਸਾ ਨਾ ਦੇ ਕੇ ਕੇਂਦਰ ਨੇ ਪਹਿਲਾਂ ਹੀ ਵਿਤਕਰੇਬਾਜ਼ੀ ਕੀਤੀ ਹੈ। ਤ੍ਰਿਣਮੂਲ ਕਾਂਗਰਸ ਦੇ ਮਨਜੀਤ ਸਿੰਘ ਨੇ ਕਿਹਾ ਕਿ ਉਨਾਂ ਦੀ ਪਾਰਟੀ ਪਾਣੀ ਬਚਾਉਣ ਖਾਸ ਕਰ ਕੇ ਫਸਲੀ ਵਿਭਿੰਨਤਾ ਰਾਹੀਂ ਬਚਾਉਣ ਦੇ ਮੁੱਦੇ ਉਤੇ ਸੂਬਾ ਸਰਕਾਰ ਦੇ ਨਾਲ ਹੈ। ਪਾਣੀ ਦੀ ਦੁਰਵਰਤੋਂ ਰੋਕਣ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਟਿਊਬਵੈਲਾਂ ਨੂੰ ਮੁਫਤ ਬਿਜਲੀ ਬੰਦ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਧਰਤੀ ਹੇਠਲਾ ਪਾਣੀ ਬਚਾਉਣ ਲਈ ਸੀਵਰੇਜ ਟਰੀਟਮੈਂਟ ਪਲਾਂਟ ਦੇ ਨਾਲ ਮੀਂਹ ਵਾਲੇ ਪਾਣੀ ਦੀ ਸੰਭਾਲ ਲਈ ਹੰਭਲੇ ਮਾਰਨੇ ਚਾਹੀਦੇ ਹਨ। ਉਨਾਂ ਸੁਝਾਅ ਦਿੱਤਾ ਕਿ ਸਰਕਾਰ ਨੂੰ ਪਾਣੀ ਰਿਚਾਰਜ ਲਈ ਡਿੱਗੀਆਂ ਬਣਾਉਣ ਲਈ 100 ਫੀਸਦੀ ਸਬਸਿਡੀ ਦੇਣੀ ਚਾਹੀਦੀ ਹੈ।
ਸਰਬ ਪਾਰਟੀ ਮੀਟਿੰਗ ਵਿੱਚ ਸ਼ਾਮਲ
ਆਪਣੇ ਸਮਾਪਤੀ ਸੰਬੋਧਨ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਸਾਰੀਆਂ ਪਾਰਟੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਬਚਾਉਣ ਲਈ ਆਪਣੀ ਹਉਮੇ ਤਿਆਗ ਕੇ ਸਾਰਿਆਂ ਨੂੰ ਸਾਂਝੀ ਇੱਛਾ ਦਿਖਾਉਣੀ ਚਾਹੀਦੀ ਹੈ। ਸਰਬ ਪਾਰਟੀ ਮੀਟਿੰਗ ਵਿੱਚ ਸ਼ਾਮਲ ਹੋਰਨਾਂ ਆਗੂਆਂ ਵਿੱਚ ਆਮ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਸ਼੍ਰੋਮਣੀ ਅਕਾਲੀ ਦਲ ਦੇ ਜਥੇਦਾਰ ਤੋਤਾ ਸਿੰਘ, ਭਾਜਪਾ ਆਗੂ ਮਨੋਰੰਜਨ ਕਾਲੀਆ, ਸੀ.ਪੀ.ਆਈ. ਆਗੂ ਭੁਪਿੰਦਰ ਸਾਂਭਰ, ਡਾ.ਜੋਗਿੰਦਰ ਦਿਆਲ, ਸੀ.ਪੀ.ਆਈ. (ਐਮ.) ਦੇ ਭੂਪ ਚੰਦ, ਬਸਪਾ ਦੇ ਸੂਬਾਈ ਜਨਰਲ ਸਕੱਤਰ ਨਛੱਤਰ ਪਾਲ, ਸੂਬਾਈ ਸਕੱਤਰ ਡਾ.ਜਸਪ੍ਰੀਤ ਸਿੰਘ, ਤ੍ਰਿਣਮੂਲ ਕਾਂਗਰਸ ਦੇ ਸੂਬਾਈ ਜਨਰਲ ਸਕੱਤਰ ਗੁਰਪ੍ਰੀਤ ਚੌਹਾਨ, ਰੌਸ਼ਨ ਲਾਲ ਗੋਇਲ ਤੇ ਐਨ.ਸੀ.ਪੀ. ਆਗੂ ਗੁਰਿੰਦਰ ਸਿੰਘ ਸ਼ਾਮਲ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮਹਾਰਾਸ਼ਟਰ : ਟਿਕਟ ਦੀ ਵੰਡ ਤੋਂ ਨਾਰਾਜ਼ ਸੰਜੇ ਨਿਰੂਪਮ, ਨਹੀਂ ਕਰਨਗੇ ਪਾਰਟੀ ਵਾਸਤੇ ਪ੍ਰਚਾਰ
ਲੱਗਦਾ ਹੈ ਕਿ ਪਾਰਟੀ ਨੂੰ ਹੁਣ ਮੇਰੀਆਂ ਸੇਵਾਵਾਂ ਦੀ ਜ਼ਰੂਰਤ ਨਹੀਂ : ਨਿਰੂਪਮ
ਮੁੰਬਈ। ਮਹਾਰਾਸ਼ਟਰ ‘ਚ ਵਿਧਾਨ ਸਭਾ ਚੋਣਾਂ ਸਿਰ ‘ਤੇ ਹਨ ਪਰ ਕਾਂਗਰਸ ਪਾਰਟੀ ਦੇ ਅੰਦਰ ਕਲੇਸ਼ ਖਤਮ ਹੋਣ ਦਾ ਨਾਂਅ ਨਹੀਂ ਲੈ ਰਿਹਾ ਹੈ। ਮੁੰਬਈ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਪਾਰਟੀ ਦੇ ਨੇਤਾ ਸੰਜੇ ਨਿਰੂਪਮ ਨੇ ਵੀਰਵਾਰ ਨੂੰ ਟਵੀਟਰ ਜ਼ਰੀਏ ਪਾਰਟੀ ਤੇ ਗੰਭੀਰ ਦੋਸ਼ ਲਾਏ ਹਨ। ਸੰਜੇ ਟਿਕਟ ਵੰਡ ਨੂੰ ਲੈ ਕੇ ਪਾਰਟੀ ਹਾਈ ਕਮਾਨ ਤੋਂ ਨਾਰਾਜ਼ ਹਨ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਸ਼ਾਇਦ ਪਾਰਟੀ ਨੂੰ ਹੁਣ ਉਨ੍ਹਾਂ ਦੀਆਂ ਸੇਵਾਵਾਂ ਦੀ ਜ਼ਰੂਰਤ ਨਹੀਂ ਰਹਿ ਗਈ ਹੈ।
ਸੰਜੇ ਨਿਰੂਪਮ ਨੇ ਕਿਹਾ ਕਿ ”ਅਜਿਹਾ ਲੱਗਦਾ ਹੈ ਕਿ ਪਾਰਟੀ ਨੂੰ ਹੁਣ ਮੇਰੀਆਂ ਸੇਵਾਵਾਂ ਦੀ ਜ਼ਰੂਰਤ ਨਹੀਂ ਹੈ। ਮੁੰਬਈ ‘ਚ ਮੈਂ ਵਿਧਾਨ ਸਭਾ ਚੋਣਾਂ ਲਈ ਸਿਰਫ਼ ਇੱਕ ਨਾਂਅ ਦੀ ਸਿਫਾਰਿਸ਼ ਕੀਤੀ ਸੀ। ਪਤਾ ਚੱਲਿਆ ਹੈ ਕਿ ਉਸ ਨੂੰ ਵੀ ਖਾਰਜ ਕਰ ਦਿੱਤਾ ਗਿਆ। ਮੈਂ ਲੀਡਰਸ਼ਿਪ ਨੂੰ ਪਹਿਲਾਂ ਹੀ ਦੱਸਿਆ ਕਿ ਮੈਂ ਅਜਿਹੀ ਸਥਿਤੀ ‘ਚ ਚੋਣ ਪ੍ਰਚਾਰ ‘ਚ ਹਿੱਸਾ ਨਹੀਂ ਲਵਾਂਗਾ। ਇਹ ਮੇਰਾ ਆਖੀਰੀ ਫੈਸਲਾ ਹੈ।” ਇਸ ਟਵੀਟ ਤੋਂ ਬਾਅਦ ਉਨ੍ਹਾਂ ਨੇ ਇਕ ਹੋਰ ਟਵੀਟ ਕੀਤਾ।
ਅਗਲੇ ਟਵੀਟ ‘ਚ ਉਨ੍ਹਾਂ ਨੇ ਕਿਹਾ ਕਿ ”ਮੈਨੂੰ ਉਮੀਦ ਹੈ ਕਿ ਪਾਰਟੀ ਨੂੰ ਅਲਵਿਦਾ ਕਹਿਣ ਦਾ ਵਕਤ ਨਹੀਂ ਆਵੇਗਾ। ਪਰ, ਲੀਡਰਸ਼ਿਪ ਜਿਸ ਤਰ੍ਹਾਂ ਨਾਲ ਮੇਰੇ ਨਾਲ ਬਰਤਾਅ ਕਰ ਰਹੀ ਹੈ, ਉਸ ਤੋਂ ਲੱਗਦਾ ਹੈ ਕਿ ਹੁਣ ਉਹ ਦਿਨ ਦੂਰ ਨਹੀਂ ਹੈ। ” ਜਾਣਕਾਰੀ ਹੈ ਕਿ ਪਿਛਲੇ ਕੁੱਝ ਦਿਨਾਂ ਦੌਰਾਨ ਮੰਬਈ ਕਾਂਗਰਸ ਦੇ ਕਈ ਨੇਤਾਵਾਂ ਨੇ ਪਾਰਟੀ ਛੱਡੀ ਹੈ। ਇਨ੍ਹਾਂ ‘ਚ ਐਕਟ੍ਰੈਸ ਉਰਮਿਲਾ ਮਾਤੋਂਡਕਰ ਅਤੇ ਕ੍ਰਿਪਾਸ਼ੰਕਰ ਸਿੰਘ ਵਰਗੇ ਵੱਡੇ ਨਾਂਅ ਸ਼ਾਮਲ ਹਨ। ਸੰਜੇ ਨਿਰੂਪਮ ਦੀ ਛਵੀ ਉੱਤਰ ਭਾਰਤੀ ਨੇਤਾ ਦੀ ਹੈ। ਬਿਹਾਰ ਤੋਂ ਤਾਲੂਕ ਰੱਖਣ ਵਾਲੇ ਸੰਜੇ ਨਿਰੂਪਮ ਨੇ ਰਾਜਨੀਤੀ ਦੀ ਸ਼ੁਰੂਵਾਤ ਸ਼ਿਵਸੇਨਾ ਨਾਲ ਕੀਤੀ ਸੀ। ਉਹ ਦੋ ਵਾਰ ਰਾਜ ਸਭਾ ਸਾਂਸਦ ਵੀ ਰਹਿ ਚੁੱਕੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਭੁਪਿੰਦਰ ਸਿੰਘ ਹੁੱਡਾ ਦਾ ਦਾਅਵਾ, ਰਾਜ ਸਭਾ ਚੋਣਾਂ ‘ਚ ਨਹੀਂ ਚੱਲ ਸਕੇਗਾ ਭਾਜਪਾ ਦਾ ਝੂਠ
ਸੱਚ ਕਹੂੰ ਨਿਊਜ਼, ਚੰਡੀਗੜ੍ਹ
ਹਰਿਆਣਾ ‘ਚ ਕਾਂਗਰਸੀ ਉਮੀਦਵਾਰਾਂ ‘ਚ ਬਸ ਟਿਕਟ ਵੰਡਣ ਦਿਓ ਫਿਰ ਵੇਖਿਓ ਕਿਵੇਂ ਭਾਜਪਾ ਦੀ ਧੂੜ ਨੂੰ ਹਨ੍ਹੇਰੀ ‘ਚ ਉਡਾਉਂਦਾ ਭਾਜਪਾ ਵੱਲੋਂ ਜਿਸ ਤਰ੍ਹਾਂ ਦੇ ਦਾਅਵੇ ਕੀਤੇ ਜਾ ਰਹੇ ਹਨ। ਉਹ ਜ਼ਮੀਨੀ ਪੱਧਰ ‘ਤੇ ਕਿਤੇ ਵੀ ਟਿਕਣ ਵਾਲੇ ਹੀ ਨਹੀਂ ਹੈ ਕਿਉਂਕਿ ਕੱਲ੍ਹ ਨੂੰ ਤਾਂ ਭਾਜਪਾ ਕਹਿ ਦੇਵੇਗੀ ਕਿ ਉਹ 90 ‘ਚੋਂ 110 ਸੀਟਾਂ ਜਿੱਤ ਕੇ ਆਵੇਗੀ ਤਾਂ ਕਿ ਲੋਕ ਭਾਜਪਾ ਦੇ ਇਸ ਝੂਠ ਨੂੰ ਮਨ ਲੈਣਗੇ। ਇਸ ਤਰ੍ਹਾਂ ਦਾ ਕੁਝ ਨਹੀਂ ਹੁੰਦਾ ਹਰਿਆਣਾ ਦੀ ਜਨਤਾ ਬਹੁਤ ਜ਼ਿਆਦਾ ਸਮਝਦਾਰ ਹੈ। ਲੋਕ ਸਭਾ ਚੋਣਾਂ ‘ਚ ਜ਼ਰੂਰ ਮੋਦੀ ਦੀ ਲਹਿਰ ਵਿੱਚ ਭਾਜਪਾ ਨੇ 10 ਸੀਟਾਂ ਜਿੱਤੀਆਂ ਸਨ ਪਰ ਵਿਧਾਨ ਸਭਾ ਚੋਣਾਂ ‘ਚ ਸੂਬੇ ਦੇ ਮੁੱਦੇ ਹੋਣ ਕਾਰਨ ਭਾਜਪਾ 75 ਤੋਂ ਪਾਰ ਤਾਂ ਦੂਰ ਦੀ ਗੱਲ 15-20 ਤੋਂ ਪਾਰ ਵੀ ਨਹੀਂ ਜਾ ਸਕੇਗੀ।
ਇਹ ਤਿੱਖਾ ਹਮਲਾ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਤੇ ਵਿਧਾਇਕ ਭੁਪਿੰਦਰ ਸਿੰਘ ਹੁੱਡਾ ਨੇ ਭਾਜਪਾ ‘ਤੇ ਕੀਤਾ। ਸ੍ਰੀ ਹੁੱਡਾ ਚੰਡੀਗੜ੍ਹ ‘ਚ ਇੰਡੀਆ ਨਿਊਜ਼ ਹਰਿਆਣਾ ਦੇ ਮੰਚ ਪ੍ਰੋਗਰਾਮ ‘ਚ ਹਿੱਸਾ ਲੈਣ ਲਈ ਆਏ ਹੋਏ ਸਨ। ਸ੍ਰੀ ਹੁੱਡਾ ਨੇ ਕਿਹਾ ਕਿ ਭਾਜਪਾ ਨੇ ਚੋਣਾਂ ਤੋਂ ਪਹਿਲਾਂ ਵੱਡੇ-ਵੱਡੇ ਵਾਅਦੇ ਕੀਤੇ ਸਨ ਪਰ ਅੱਜ ਖੱਟਰ ਸਰਕਾਰ ਕੋਈ ਇੱਕ ਵੀ ਵਾਅਦਾ ਉਨ੍ਹਾਂ ਨੂੰ ਗਿਣਵਾ ਦੇਣ ਕਿ ਜੋ ਉਨ੍ਹਾਂ ਪੂਰਾ ਕੀਤਾ ਹੈ ਤਾਂ ਮਨ ਲਵਾਂਗੇ ਕਿ ਖੱਟਰ ਸਰਕਾਰ ਨੇ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਕੀਤੇ ਜਾਣ ਵਾਲੇ ਰੋਜ਼ਾਨਾ ਦੇ ਕੰਮਾਂ ਨੂੰ ਛੱਡਕੇ ਖੱਟਰ ਸਰਕਾਰ ਨੇ ਇੱਕ ਵੀ ਕੰਮ ਹਰਿਆਣਾ ‘ਚ ਨਹੀਂ ਕੀਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦੂਲੋਂ ਨੇ ਟਿਕਟਾਂ ਵੰਡਣ ਦਾ ਕੀਤਾ ਵਿਰੋਧ, ਨਵਜੋਤ ਤੇ ਰਣਦੀਪ ਵੀ ਨਰਾਜ਼
ਬਿਜਨੈਸ ਬਣਦਾ ਜਾ ਰਹੀ ਐ ਕਾਂਗਰਸ ਪਾਰਟੀ, ਪੈਸੇ ਵਾਲੇ ਨੂੰ ਮਿਲਦੀ ਐ ਟਿਕਟ : ਸ਼ਮਸ਼ੇਰ ਦੂਲੋਂ
ਵਰਕਰ ਨੂੰ ਨਹੀਂ ਮਿਲ ਰਹੀ ਐ ਟਿਕਟ, ਪੈਸੇ ਵਾਲੇ ਲੋਕਾਂ ਨੂੰ ਮਿਲਦੀ ਐ ਤਰਜੀਹ
ਚੰਡੀਗੜ੍ਹ, ਅਸ਼ਵਨੀ ਚਾਵਲਾ
ਕਾਂਗਰਸ ਪਾਰਟੀ ਵੱਲੋਂ ਟਿਕਟਾਂ ਦੀ ਵੰਡ ਤੋਂ ਬਾਅਦ ਹੀ ਪੰਜਾਬ ਵਿੱਚ ਤੁਫ਼ਾਨ ਉੱਠ ਖੜ੍ਹਾ ਹੋਇਆ ਹੈ। ਪੰਜਾਬ ‘ਚ ਵੱਡੇ ਲੀਡਰ ਜਿੱਥੇ ਉਮੀਦਵਾਰਾਂ ਖ਼ਿਲਾਫ਼ ਖੜ੍ਹੇ ਹੋਏ ਗਏ ਹਨ ਤਾਂ ਪਾਰਟੀ ਦੇ ਸੀਨੀਅਰ ਲੀਡਰ ਅਤੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਕਾਂਗਰਸ ਪਾਰਟੀ ਨੂੰ ਹੀ ਵਪਾਰੀਆਂ ਦੀ ਪਾਰਟੀ ਕਰਾਰ ਦੇ ਦਿੱਤਾ ਹੈ। ਸ਼ਮਸ਼ੇਰ ਸਿੰਘ ਦੂਲੋਂ ਵੱਲੋਂ ਇੱਕ ਟੀ.ਵੀ. ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਦਾ ਕਲਚਰ ਹੀ ਕਾਫ਼ੀ ਜ਼ਿਆਦਾ ਬਦਲ ਗਿਆ ਹੈ। ਇਹ ਪਾਰਟੀਆਂ ਵਿੱਚ ਲੋਕ ਸੇਵਾ ਦੀ ਥਾਂ ਸਿਆਸਤ ਦਾ ਇੱਕ ਬਿਜ਼ਨਸ ਬਣਦਾ ਜਾ ਰਿਹਾ ਹੈ। ਇਸ ਬਿਜ਼ਨਸ ਲਈ ਪੈਸੇ ਵਾਲੇ ਜਿਹੜੇ ਲੋਕ ਹਨ, ਉਹ ਕਿਸੇ ਨਾਲ ਕਿਸੇ ਤਰ੍ਹਾਂ ਟਿਕਟਾਂ ਵਿੱਚ ਐਂਟਰੀ ਕਰ ਲੈਂਦੇ ਹਨ। ਉਨ੍ਹਾਂ ਕਿਹਾ ਕਿ ਹਮੇਸ਼ਾ ਕਿਹਾ ਜਾਂਦਾ ਹੈ ਕਿ ਵਰਕਰਾਂ ਦੇ ਸਿਰ ‘ਤੇ ਪਾਰਟੀ ਖੜ੍ਹੀ ਹੈ, ਜਦੋਂ ਕਿ ਵਰਕਰਾਂ ਨੂੰ ਤਾਂ ਮੌਕਾ ਹੀ ਨਹੀਂ ਮਿਲਦਾ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਵਰਗਾ ਵਰਕਰ ਪਹਿਲਾਂ ਇਸ ਪੁਜ਼ੀਸ਼ਨ ‘ਤੇ ਪੁੱਜਾ ਹੈ, ਜਿੱਥੇ ਉਹ ਖੜ੍ਹੇ ਹਨ ਪਰ ਹੁਣ ਪਾਰਟੀ ਵਿੱਚ ਸਿਰਫ਼ ਪੈਸੇ ਵਾਲੇ ਲੋਕ ਅੱਗੇ ਆਉਣਗੇ ਤੇ ਪੈਸੇ ਵਾਲਿਆਂ ਨੂੰ ਤਰਜੀਹ ਦਿੱਤੀ ਜਾਂਦੀ ਹੈ। ਪਹਿਲਾਂ ਟਿਕਟ ਦੇਣ ਤੋਂ ਪਹਿਲਾਂ ਦੇਖਿਆ ਜਾਂਦਾ ਸੀ ਕਿ ਕਿੰਨਾ ਸਮਾਂ ਪਾਰਟੀ ਲਈ ਕੰਮ ਕੀਤਾ ਹੈ ਤੇ ਕਿੰਨਾ ਜਿਆਦਾ ਸਮਝਦਾਰ ਤੇ ਸੀਨੀਅਰ ਵਰਕਰ ਹੈ ਹਰ ਥਾਂ ‘ਤੇ ਪੈਸਾ ਖ਼ਰਚ ਹੁੰਦਾ ਹੈ, ਇਸ ਲਈ ਇਮਾਨਦਾਰ ਬੰਦੇ ਲਈ ਸਿਆਸਤ ਰਹੀ ਹੀ ਨਹੀਂ ਹੈ। ਇੱਥੇ ਹੀ ਸ਼ਮਸ਼ੇਰ ਦੂਲੋਂ ਨੇ ਕਿਹਾ ਕਿ ਪੰਜਾਬ ‘ਚ ਅਫ਼ਸਰ-ਪੁਲਿਸ ਤੇ ਤਕਸਰਾਂ ਦਾ ਨੈਕਸਸ ਬਣਿਆ ਹੋਇਆ ਹੈ, ਜਿਹੜੇ ਕਿ ਨਸ਼ੇ ਦਾ ਵਪਾਰ ਕਰ ਰਹੇ ਹਨ, ਜਿਸ ਨੂੰ ਖ਼ਤਮ ਨਹੀਂ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਕੋਈ ਵੱਡਾ ਤਸਕਰ ਨਹੀਂ ਫੜਿਆ ਗਿਆ ਹੈ ਅਤੇ ਵੱਡੇ ਮਗਰਮੱਛ ਅੱਜ ਵੀ ਬਾਹਰ ਹਨ, ਜੇਕਰ ਸਰਕਾਰ ਨੇ ਨਸ਼ਾ ਖ਼ਤਮ ਕੀਤਾ ਹੈ ਤਾਂ ਵੱਧ ਨਸ਼ਾ ਲੈਣ ਨਾਲ ਨੌਜਵਾਨਾਂ ਦੀ ਮੌਤ ਕਿਉਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ 2 ਸਾਲਾਂ ਵਿੱਚ ਨਸ਼ਾ ਖਤਮ ਨਹੀਂ ਹੋਇਆ, ਸਗੋਂ ਵੱਧ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਟਿਕਟਾਂ ਦੀ ਵੰਡ ਲੇਟ ਹੋਣ ਨਾਲ ਨਹੀਂ ਹੋਵੇਗਾ ਨੁਕਸਾਨ : ਕੈਪਟਨ ਅਮਰਿੰਦਰ
ਚੰਡੀਗੜ੍ਹ, (ਅਸ਼ਵਨੀ ਚਾਵਲਾ). ਪੰਜਾਬ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਣ ਦੇ ਬਾਵਜ਼ੂਦ ਵੀ ਟਿਕਟ ਦੀ ਵੰਡ (Distribution) ਨਾ ਹੋਣ ਕਾਰਨ ਕਾਂਗਰਸ ਨੂੰ ਕੋਈ ਵੀ ਨੁਕਸਾਨ ਨਹੀਂ ਹੋਵੇਗਾ, ਕਿਉਂਕਿ ਅਜੇ ਚੋਣਾਂ ‘ਚ 28 ਦਿਨ ਦਾ ਲੰਮਾ ਸਮਾਂ ਪਿਆ ਹੈ। ਇਸ ਲਈ ਚਿੰਤਾ ਦੀ ਕੋਈ ਗੱਲ ਨਹੀਂ ਹੈ, ਕਾਂਗਰਸ ਪੰਜਾਬ ‘ਚ ਬਹੁਮਤ ਨਾਲ ਆਪਣੀ ਸਰਕਾਰ ਬਣਾਏਗੀ। ਜਿੱਥੋਂ ਤੱਕ ਟਿਕਟਾਂ ਦੀ ਵੰਡ ਦੀ ਗੱਲ ਹੈ ਤਾਂ ਸੂਚੀ 9 ਜਨਵਰੀ ਨੂੰ ਜਾਰੀ ਕਰ ਦਿੱਤੀ ਜਾਵੇਗੀ। ਇਹ ਐਲਾਨ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਇਤਿਹਾਸ ਬਣਾਉਣ ਦੀ ਗੱਲ
ਕੈਪਟਨ ਅਮਰਿੰਦਰ, ਸਾਬਕਾ ਅਕਾਲੀ ਮੰਤਰੀ ਰਣਜੀਤ ਸਿੰਘ ਬਲਿਆਨ ਦੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ, ਵੱਡੀ ਗਿਣਤੀ ‘ਚ ਆਪ ਵਰਕਰਾਂ ਤੇ ਹੋਰਨਾਂ ਦੀ ਕਾਂਗਰਸ ‘ਚ ਸ਼ਮੂਲੀਅਤ ਦਾ ਐਲਾਨ ਕਰਨ ਮੌਕੇ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਅਮਰਿੰਦਰ ਸਿੰਘ ਨੇ ਪਟਿਆਲਾ ਤੋਂ ਜੇ. ਜੇ. ਸਿੰਘ ਨੂੰ ਹਰਾ ਕੇ ਫੌਜ ਦਾ ਇਤਿਹਾਸ ਬਣਾਉਣ ਦੀ ਗੱਲ ਕਹਿਣ ਤੋਂ ਬਾਅਦ ਸ਼ੁੱਕਰਵਾਰ ਨੂੰ ਇੱਕ ਵਾਰ ਫਿਰ ਤੋਂ ਆਮ ਆਦਮੀ ਪਾਰਟੀ ਆਗੂ ਅਰਵਿੰਦ ਕੇਜਰੀਵਾਲ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ ‘ਚ ਉਨ੍ਹਾਂ ਖ਼ਿਲਾਫ਼ ਚੋਣ ਲੜਨ ਦੀ ਚੁਣੌਤੀ ਦਿੱਤੀ ਹੈ।
ਇੱਕ ਸਵਾਲ ਦਾ ਜਵਾਬ
ਉਨ੍ਹਾਂ ਕਿਹਾ ਕਿ ਫੌਜ ਦੇ ਇਤਿਹਾਸ ‘ਚ ਇਹ ਪਹਿਲੀ ਵਾਰ ਹੋਵੇਗਾ ਕਿ ਇੱਕ ਕੈਪਟਨ ਇੱਕ ਜਨਰਲ ਨੂੰ ਹਰਾਏਗਾ। ਉਨ੍ਹਾਂ ਨੇ ਇੱਕ ਵਾਰ ਫਿਰ ਤੋਂ ਦੁਹਰਾਇਆ ਕਿ ਉਹ ਕੇਜਰੀਵਾਲ ਨੂੰ ਸੂਬੇ ਦੇ ਕਿਸੇ ਵੀ ਵਿਧਾਨ ਸਭਾ ਹਲਕੇ ਤੋਂ ਚੋਣਾਂ ‘ਚ ਹਰਾਉਣ ਲਈ ਤਿਆਰ ਹਨ। ਇਸ ਮੌਕੇ ਸਵਾਲਾਂ ਦੇ ਜਵਾਬ ‘ਚ ਕੈਪਟਨ ਅਮਰਿੰਦਰ ਨੇ ਕਿਹਾ ਕਿ ਪਾਰਟੀ ਦੀ ਅੰਤਿਮ ਸੂਚੀ 9 ਜਨਵਰੀ ਨੂੰ ਜਾਰੀ ਹੋ ਜਾਵੇਗੀ। ਪੰਜਾਬ ਕਾਂਗਰਸ ‘ਚ ਮਤਭੇਦ ਨੂੰ ਲੈ ਕੇ ਇੱਕ ਸਵਾਲ ਦਾ ਜਵਾਬ ਦਿੰਦਿਆਂ, ਕੈਪਟਨ ਅਮਰਿੰਦਰ ਨੇ ਕਿਹਾ ਕਿ ਸਾਰੇ ਚਾਹਵਾਨਾਂ ਨੂੰ ਟਿਕਟ ਦੇਣਾ ਸੰਭਵ ਨਹੀਂ ਹੈ ਪਰ ਪਾਰਟੀ ਅਸਹਿਮਤਾਂ ਨੂੰ ਮਨਾਉਣ ‘ਤੇ ਪੂਰੀ ਮਿਹਨਤ ਕਰ ਰਹੀ ਹੈ।
ਸੂਬੇ ਦੀ ਸੱਤਾ ‘ਚ ਆਉਣ ਤੋਂ ਬਾਅਦ
ਇੱਕ ਸਵਾਲ ਦੇ ਜਵਾਬ ‘ਚ, ਕੈਪਟਨ ਅਮਰਿੰਦਰ ਨੇ ਦੁਹਰਾਇਆ ਕਿ ਉਨ੍ਹਾਂ ਹਲਕਿਆਂ ਅੰਦਰ ਬਾਹਰਲਿਆਂ ਨੂੰ ਟਿਕਟਾਂ ਦਿੱਤੀਆਂ ਜਾਣਗੀਆਂ, ਜਿੱਥੇ ਕਾਂਗਰਸ ਕੋਲ ਮਜ਼ਬੂਤ ਉਮੀਦਵਾਰ ਨਹੀਂ ਹਨ ਇਸੇ ਤਰ੍ਹਾਂ ਕੈਪਟਨ ਅਮਰਿੰਦਰ ਨੇ ਇੱਕ ਵਾਰ ਫਿਰ ਤੋਂ ਸਾਫ ਕੀਤਾ ਕਿ ਕਾਂਗਰਸ ਦੇ ਸੂਬੇ ਦੀ ਸੱਤਾ ‘ਚ ਆਉਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੂੰ ਡਿਪਟੀ ਮੁੱਖ ਮੰਤਰੀ ਬਣਾਉਣ ਦੀ ਸੰਭਾਵਨਾ ਨੂੰ ਲੈ ਕੇ ਉਨ੍ਹਾਂ ਨਾਲ ਕੋਈ ਚਰਚਾ ਨਹੀਂ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਚੋਣਾਂ ਲੜਨ ਤੋਂ ਇਲਾਵਾ, ਸਿੱਧੂ ਏਆਈਸੀਸੀ ਦੀ ਸਟਾਰ ਪ੍ਰਚਾਰਕਾਂ ਦੀ ਲਿਸਟ ‘ਚ ਵੀ ਸ਼ਾਮਲ ਹੋਣਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ