Kultar Singh Sandhwan - Sach Kahoon Punjabi

Faridkot Farmers Protest: ਫਰੀਦਕੋਟ ’ਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕੋਠੀ ਬਾਹਰ ਕਿਸਾਨਾਂ ਦਾ ਪੱਕਾ ਮੋਰਚਾ ਸ਼ੁਰੂ
ਫਰੀਦਕੋਟ (ਸੱਚ ਕਹੂੰ ਨਿਊਜ਼/ਹਿੰ.ਸ.)। ਫਰੀਦਕੋਟ ਦੇ ਪਿੰਡ ਸੰਧਵਾਂ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ ਹੇਠ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕੋਠੀ ਦੇ ਬਾਹਰ ਬੁੱਧਵਾਰ ਤੋਂ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ। ਕਿਸਾਨ ਕਰਜ਼ਾ ਮੁਆਫ਼ੀ, ਸ਼ੰਭੂ-ਖਨੌਰੀ ਬਾਰਡਰ ਅੰਦੋਲਨ ਦੌਰਾਨ ਹੋਏ ਨੁਕਸਾਨ ਦਾ ਮੁਆਵਜ਼ਾ ਅਤੇ ਲੈਂਡ ਮੋਰਗੇਜ ਬੈਂਕਾਂ ਵੱਲੋਂ ਕਰਜ਼ਾ ਦੇਣ ਸਮੇਂ ਲਏ ਜਾਂਦੇ ਖਾਲੀ ਚੈੱਕ ਵਾਪਸ ਕਰਵਾਉਣ ਸਮੇਤ ਕਈ ਮੰਗਾਂ ਸਬੰਧੀ ਧਰਨੇ ’ਤੇ ਬੈਠੇ ਹਨ। ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪਿਆਵਾਲਾ ਦੀ ਅਗਵਾਈ ਹੇਠ ਲੱਗੇ ਇਸ ਮੋਰਚੇ ਵਿੱਚ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਸਮੇਤ ਕਈ ਸੀਨੀਅਰ ਕਿਸਾਨ ਆਗੂ ਸ਼ਾਮਲ ਹੋਏ। ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਕਰਦੀ, ਉਦੋਂ ਤੱਕ ਧਰਨਾ ਜਾਰੀ ਰਹੇਗਾ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਸਬੰਧੀ ਹੋਰ ਦੇਰੀ ਕੀਤੀ।

ਇਹ ਵੀ ਪੜ੍ਹੋ : AAP Punjab: ਮੋਹਾਲੀ ਦੀ ਸਿਆਸਤ ’ਚ ਵੱਡਾ ਉਲਟਫੇਰ, ਕਾਂਗਰਸੀ ਆਗੂ ‘ਆਪ’ ’ਚ ਸ਼ਾਮਲ

ਤਾਂ ਸੰਘਰਸ਼ ਨੂੰ ਰੇਲਵੇ ਟਰੈਕਾਂ ਤੇ ਕੌਮੀ ਮਾਰਗਾਂ ਤੱਕ ਵੀ ਵਧਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਚੰਡੀਗੜ੍ਹ ’ਚ ਸਰਕਾਰ ਨਾਲ ਮੀਟਿੰਗ ਹੋਈ ਸੀ, ਪਰ ਇਸ ’ਚ ਕੋਈ ਠੋਸ ਹੱਲ ਨਹੀਂ ਨਿਕਲ ਸਕਿਆ। ਧਰਨੇ ਦੌਰਾਨ ਕਿਸਾਨ ਆਗੂਆਂ ਨੇ ਪਿੰਡ ਹਰਿਨੌ ਦੇ ਦੋ ਸਕੇ ਭਰਾਵਾਂ ਦਾ ਮਾਮਲਾ ਵੀ ਚੁੱਕਿਆ। ਆਗੂਆਂ ਮੁਤਾਬਕ ਦੋਵਾਂ ਨੇ ਕਥਿਤ ਤੌਰ ’ਤੇ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਰੇਲਗੱਡੀ ਅੱਗੇ ਆ ਕੇ ਆਪਣੀ ਜਾਨ ਦੇ ਦਿੱਤੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਉਸ ਸਮੇਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੀੜਤ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਤੇ ਸਰਕਾਰੀ ਮਦਦ ਦਾ ਭਰੋਸਾ ਦਿੱਤਾ ਗਿਆ ਸੀ। Faridkot Farmers Protest

ਪਰ ਅਜੇ ਤੱਕ ਇਸ ਸਬੰਧੀ ਕੋਈ ਠੋਸ ਕਾਰਵਾਈ ਨਹੀਂ ਹੋਈ। ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਲੈਂਡ ਮੋਰਗੇਜ ਬੈਂਕਾਂ ’ਤੇ ਕਿਸਾਨਾਂ ਦੇ ਆਰਥਿਕ ਸ਼ੋਸ਼ਣ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਕਰਜ਼ਾ ਦਿੰਦੇ ਸਮੇਂ ਕਿਸਾਨਾਂ ਤੋਂ ਖਾਲੀ ਚੈੱਕ ਲਏ ਜਾਂਦੇ ਹਨ ਤੇ ਬਾਅਦ ’ਚ ਇਨ੍ਹਾਂ ਦੀ ਦੁਰਵਰਤੋਂ ਕੀਤੇ ਜਾਣ ਦਾ ਖ਼ਦਸ਼ਾ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਮਸਲੇ ਨੂੰ ਲੈ ਕੇ 30 ਮਾਰਚ ਤੋਂ ਫਰੀਦਕੋਟ ’ਚ ਲੈਂਡ ਮੋਰਗੇਜ ਬੈਂਕ ਦੇ ਬਾਹਰ ਧਰਨਾ ਚੱਲ ਰਿਹਾ ਹੈ, ਪਰ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਅਜੇ ਤੱਕ ਕਿਸਾਨਾਂ ਦੀਆਂ ਮੰਗਾਂ ’ਤੇ ਕੋਈ ਠੋਸ ਸੁਣਵਾਈ ਨਹੀਂ ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਮੰਗਾਂ ਪੂਰੀਆਂ ਹੋਣ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। Faridkot Farmers Protest

Faridkot Farmers Protest: ਫਰੀਦਕੋਟ ’ਚ ਸਪੀਕਰ ਦੀ ਰਿਹਾਇਸ਼ ਦਾ ਘਿਰਾਓ ਕਰਨਗੇ ਕਿਸਾਨ, ਸਰਕਾਰ ਨਾਲ ਮੀਟਿੰਗ ਰਹੀ ਬੇਸਿੱਟਾ
Faridkot Farmers Protest: ਫਰੀਦਕੋਟ (ਸੱਚ ਕਹੂੰ ਨਿਊਜ਼)। ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੀ ਅਗਵਾਈ ਹੇਠ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਨੇ 5 ਅਗਸਤ ਤੋਂ ਫਰੀਦਕੋਟ ਦੇ ਪਿੰਡ ਸੰਧਵਾਂ ’ਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਦੇ ਬਾਹਰ ਸਥਾਈ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ। ਸ਼ੁੱਕਰਵਾਰ ਦੇਰ ਸ਼ਾਮ ਨੂੰ ਕਿਸਾਨ ਸੰਗਠਨਾਂ ਤੇ ਪੰਜਾਬ ਸਰਕਾਰ ਵਿਚਕਾਰ ਇਸ ਮੁੱਦੇ ’ਤੇ ਇੱਕ ਮੀਟਿੰਗ ਹੋਈ, ਪਰ ਦੋਵੇਂ ਧਿਰਾਂ ਸਹਿਮਤੀ ’ਤੇ ਪਹੁੰਚਣ ’ਚ ਅਸਫਲ ਰਹੀਆਂ, ਜਿਸ ਕਾਰਨ ਮੀਟਿੰਗ ਬੇਸਿੱਟਾ ਰਹੀ। ਬੇਸਿੱਟਾ ਮੀਟਿੰਗ ਤੋਂ ਬਾਅਦ, ਸੰਗਠਨ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ 5 ਅਗਸਤ ਨੂੰ ਸਥਾਈ ਵਿਰੋਧ ਪ੍ਰਦਰਸ਼ਨ ਸ਼ੁਰੂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਨੇ ਸੂਬੇ ਭਰ ਦੀਆਂ ਸਾਰੀਆਂ ਜ਼ਿਲ੍ਹਾ ਇਕਾਈਆਂ ਨੂੰ ਤਿਆਰੀਆਂ ਤੇਜ਼ ਕਰਨ ਤੇ ਟਰੈਕਟਰਾਂ ਤੇ ਟਰਾਲੀਆਂ ਨਾਲ ਫਰੀਦਕੋਟ ਦੇ ਪਿੰਡ ਸੰਧਵਾਂ ਪਹੁੰਚਣ ਦਾ ਸੱਦਾ ਦਿੱਤਾ।

ਇਹ ਹਨ ਕਿਸਾਨਾਂ ਦੀਆਂ ਮੰਗਾਂ | Faridkot Farmers Protest

ਡੱਲੇਵਾਲ ਨੇ ਕਿਹਾ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ’ਚ ਸ਼ੰਭੂ-ਖਨੌਰੀ ਸਰਹੱਦੀ ਅੰਦੋਲਨ ਦੌਰਾਨ ਕਿਸਾਨਾਂ ਨੂੰ ਹੋਏ ਨੁਕਸਾਨ ਦਾ ਮੁਆਵਜ਼ਾ, ਕਿਸਾਨਾਂ ਦੀ ਕਰਜ਼ਾ ਮੁਆਫ਼ੀ ਲਈ ਇੱਕ ਵਾਰ ਦਾ ਨਿਪਟਾਰਾ ਯੋਜਨਾ ਲਾਗੂ ਕਰਨਾ, ਤੇ ਕਰਜ਼ਾ ਵੰਡ ਸਮੇਂ ਕਿਸਾਨਾਂ ਤੋਂ ਲਏ ਗਏ ਖਾਲੀ ਚੈੱਕਾਂ ਦੀ ਦੁਰਵਰਤੋਂ ਨੂੰ ਰੋਕਣਾ ਤੇ ਉਨ੍ਹਾਂ ਚੈੱਕਾਂ ਦੀ ਵਾਪਸੀ ਸ਼ਾਮਲ ਹੈ।

ਇਹ ਵੀ ਪੜ੍ਹੋ : CWG 2026: ਮੁੱਕੇਬਾਜ਼ੀ ’ਚ ਸੋਨ ਤਗਮਿਆਂ ਦੀ ਭਰਮਾਰ, ਪ੍ਰੀਤੀ ਤੋਂ ਬਾਅਦ ਜੈਸਮੀਨ ਨੇ ਵੀ ਜਿੱਤਿਆ ਸੋਨ ਤਗਮਾ

12 ਜ਼ਿਲ੍ਹਿਆਂ ’ਚ ਵੱਖ-ਵੱਖ ਬੈਂਕਾਂ ਦੇ ਬਾਹਰ ਵੀ ਪ੍ਰਦਰਸ਼ਨ ਕਰ ਰਹੇ ਕਿਸਾਨ

ਕਿਸਾਨ ਆਗੂਆਂ ਅਨੁਸਾਰ, ਆਰਬੀਆਈ ਦੀਆਂ ਵਿਵਸਥਾਵਾਂ ਤਹਿਤ, ਜਮਾਨਤ ਵਜੋਂ ਲਏ ਗਏ ਚੈੱਕਾਂ ਦੀ ਵਰਤੋਂ ਕਰਜ਼ਾ ਵਸੂਲੀ ਲਈ ਨਹੀਂ ਕੀਤੀ ਜਾ ਸਕਦੀ। ਇਸ ਬਾਵਜੂਦ, ਕਈ ਮਾਮਲਿਆਂ ’ਚ, ਇਨ੍ਹਾਂ ਖਾਲੀ ਚੈੱਕਾਂ ਦੀ ਕਥਿਤ ਤੌਰ ’ਤੇ ਦੁਰਵਰਤੋਂ ਕੀਤੀ ਗਈ ਹੈ ਤੇ ਕਿਸਾਨਾਂ ਵਿਰੁੱਧ ਕੇਸ ਦਰਜ ਕੀਤੇ ਗਏ ਹਨ। ਇਸ ਮੁੱਦੇ ਨੂੰ ਲੈ ਕੇ 30 ਮਾਰਚ ਤੋਂ ਫਰੀਦਕੋਟ ’ਚ ਲੈਂਡ ਮੌਰਗੇਜ ਬੈਂਕ ਦੇ ਬਾਹਰ ਅਣਮਿੱਥੇ ਸਮੇਂ ਲਈ ਧਰਨਾ ਪ੍ਰਦਰਸ਼ਨ ਜਾਰੀ ਹੈ। ਕਿਸਾਨ ਪੰਜਾਬ ਭਰ ਦੇ 12 ਜ਼ਿਲ੍ਹਿਆਂ ’ਚ ਵੱਖ-ਵੱਖ ਬੈਂਕਾਂ ਦੇ ਬਾਹਰ ਵੀ ਪ੍ਰਦਰਸ਼ਨ ਕਰ ਰਹੇ ਹਨ।

ਮੀਟਿੰਗ ਨਹੀਂ ਪੁੱਜੀ ਕਿਸੇ ਨਤੀਜੇ ਤੱਕ | Faridkot Farmers Protest

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਗੱਲਬਾਤ ਦਾ ਸੱਦਾ ਮਿਲਣ ਤੋਂ ਬਾਅਦ ਪ੍ਰਸਤਾਵਿਤ ਅੰਦੋਲਨ ਨੂੰ ਅਸਥਾਈ ਤੌਰ ’ਤੇ ਮੁਲਤਵੀ ਕਰ ਦਿੱਤਾ ਗਿਆ ਸੀ। ਹਾਲਾਂਕਿ, ਸਰਕਾਰ ਨਾਲ ਮੀਟਿੰਗ ਕਿਸੇ ਨਤੀਜੇ ’ਤੇ ਨਹੀਂ ਪਹੁੰਚੀ।

Kultar Singh Sandhwan: ਲੈਂਡ ਮੋਰਗੇਜ ਬੈਂਕ ਮਾਮਲਾ, ਸਪੀਕਰ ਕੁਲਤਾਰ ਸੰਧਵਾਂ ਦੇ ਘਰ ਘਿਰਾਓ ਕਰੇਗੀ ਬੀਕੇਯੂ ਏਕਤਾ ਸਿੱਧੂਪੁਰ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਲੈਂਡ ਮੋਰਗੇਜ ਬੈਂਕ ਦੀ ਕਥਿਤ ਧੱਕੇਸ਼ਾਹੀ ਕਾਰਨ ਪਿੰਡ ਹਰੀ ਨੌ ਦੇ ਦੋ ਸਕੇ ਭਰਾਵਾਂ ਵੱਲੋਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ’ਚ ਇਨਸਾਫ ਦੀ ਮੰਗ ਸਬੰਧੀ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਨੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਐਲਾਨ ਕੀਤਾ ਹੈ। ਜਥੇਬੰਦੀ ਨੇ ਦੋਸ਼ ਲਾਇਆ ਹੈ ਕਿ ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਦੋਸ਼ੀ ਅਧਿਕਾਰੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਰੋਸ ਵਜੋਂ 30 ਜੁਲਾਈ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਿੰਡ ਹਰੀ ਨੌ ਦੇ ਦੋ ਸਕੇ ਭਰਾਵਾਂ ਨੇ ਲੈਂਡ ਮੋਰਗੇਜ ਬੈਂਕ ਦੀ ਕਥਿਤ ਧੱਕੇਸ਼ਾਹੀ ਤੋਂ ਤੰਗ ਆ ਕੇ ਖੁਦਕੁਸ਼ੀ ਕੀਤੀ ਸੀ।

ਉਨ੍ਹਾਂ ਕਿਹਾ ਕਿ ਉਸ ਸਮੇਂ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੀੜਤ ਪਰਿਵਾਰਾਂ ਦੇ ਭੋਗ ਸਮਾਗਮ ਦੌਰਾਨ ਦੋਵੇਂ ਪਰਿਵਾਰਾਂ ਨੂੰ ਇਨਸਾਫ ਦਿਵਾਉਣ, ਨਿੱਕੀਆਂ ਧੀਆਂ ਦੀ ਪੜ੍ਹਾਈ ਦਾ ਪ੍ਰਬੰਧ ਕਰਨ, ਵਿਧਵਾ ਹੋਈਆਂ ਔਰਤਾਂ ਨੂੰ ਆਰਥਿਕ ਸਹਾਇਤਾ ਤੇ ਰੁਜ਼ਗਾਰ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਸੀ, ਪਰ ਅਜੇ ਤੱਕ ਇਹ ਵਾਅਦੇ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ, ਰਜਿਸਟਰਾਰ ਸਹਿਕਾਰੀ ਸਭਾਵਾਂ (ਪੰਜਾਬ) ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੋਸ਼ੀ ਅਧਿਕਾਰੀਆਂ ਖਿਲਾਫ਼ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੂੰ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਕਾਰਨ 30 ਮਾਰਚ 2026 ਤੋਂ ਫ਼ਰੀਦਕੋਟ ਸਮੇਤ ਪੰਜਾਬ ਦੇ 12 ਹੋਰ ਜ਼ਿਲ੍ਹਿਆਂ ’ਚ ਲੈਂਡ ਮੋਰਗੇਜ ਬੈਂਕ ਦੀਆਂ ਮੁੱਖ ਸ਼ਾਖਾਵਾਂ ਅੱਗੇ ਧਰਨੇ ਜਾਰੀ ਹਨ। ਕਾਕਾ ਸਿੰਘ ਕੋਟੜਾ ਨੇ ਦੱਸਿਆ ਕਿ ਸੰਘਰਸ਼ ਦੌਰਾਨ ਪੰਜਾਬ ਭਰ ਤੋਂ ਲੈਂਡ ਮੋਰਗੇਜ ਬੈਂਕ ਦੀਆਂ ਕਥਿਤ ਬੇਨਿਯਮੀਆਂ ਤੇ ਕਿਸਾਨਾਂ ਨਾਲ ਹੋਈਆਂ ਧੋਖਾਧੜੀਆਂ ਦੇ ਸੈਂਕੜੇ ਮਾਮਲੇ ਜਥੇਬੰਦੀ ਕੋਲ ਪਹੁੰਚੇ ਹਨ।

Read Also : Japan Earthquake: ਜਪਾਨ ਦੇ ਕਿਊਸ਼ੂ ਖੇਤਰ ’ਚ 6.8 ਤੀਬਰਤਾ ਦਾ ਭੂਚਾਲ, ਸੁਨਾਮੀ ਦਾ ਖਤਰਾ ਟਲਿਆ

ਉਨ੍ਹਾਂ ਕਿਹਾ ਕਿ ਇਨ੍ਹਾਂ ਨਾਲ ਸੰਬੰਧਤ ਦਸਤਾਵੇਜ਼ ਤੇ ਸਬੂਤ ਉੱਚ ਅਧਿਕਾਰੀਆਂ ਨੂੰ ਮੀਟਿੰਗਾਂ ਦੌਰਾਨ ਸੌਂਪੇ ਜਾ ਚੁੱਕੇ ਹਨ, ਪਰ ਹੁਣ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ। ਉਨ੍ਹਾਂ ਐਲਾਨ ਕੀਤਾ ਕਿ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਤੇ ਦੋਸ਼ੀ ਅਧਿਕਾਰੀਆਂ ਖਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ 30 ਜੁਲਾਈ ਨੂੰ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ। ਇਸ ਸਬੰਧੀ ਜਥੇਬੰਦੀ ਦੀ ਪੰਜਾਬ ਪੱਧਰੀ ਮੀਟਿੰਗ ਕਰਕੇ ਸਾਰੇ ਜ਼ਿਲ੍ਹਿਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਤੇ ਵੱਡੀ ਗਿਣਤੀ ’ਚ ਕਿਸਾਨਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।

Lok Milni Chandbaja: ਮੁੱਖ ਮੰਤਰੀ ਵੱਲੋਂ ਪਿੰਡ ਚੰਦਬਾਜਾ ਵਿਖੇ ਲੋਕ ਮਿਲਣੀ 28 ਨੂੰ : ਸੰਧਵਾਂ
ਗੁਰਪ੍ਰੀਤ ਪੱਕਾ) ਫਰੀਦਕੋਟ/ਕੋਟਕਪੂਰਾ। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਲੋਕ ਮਿਲਣੀ ਪ੍ਰੋਗਰਾਮ ਤਹਿਤ ਮਿਤੀ 28-06-2026 ਨੂੰ ਕੋਟਕਪੂਰਾ ਹਲਕੇ ਦੇ ਪਿੰਡ ਚੰਦਬਾਜਾ ਦੀ ਸੱਥ ਵਿਚ ਲੋਕ ਮਿਲਣੀ ਕਰਨਗੇ ਤੇ ਪਿੰਡ ਵਾਸੀਆਂ ਨੂੰ ਸੰਬੋਧਨ ਵੀ ਕਰਨਗੇ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦਿੱਤੀ। ਸਪੀਕਰ ਸ. ਸੰਧਵਾਂ ਨੇ ਦੱਸਿਆ ਕਿ ਲੋਕ ਮਿਲਣੀ ਤੋਂ ਪਹਿਲਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਪਿੰਡ ਚੰਦਬਾਜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਨਜ਼ਦੀਕ ਜਿੰਮ ਦਾ ਉਦਘਾਟਨ ਕਰਕੇ ਸੂਬੇ ਦੀਆਂ 500 ਮੁੱਖ ਮੰਤਰੀ ਪਿੰਡ ਜਿੰਮਾਂ ਲੋਕ ਅਰਪਣ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਜੀ ਦੀ ਅਗਵਾਈ ਹੇਠ ਰਾਜ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਯਤਨਸ਼ੀਲ ਹੈ ਤੇ ਸ਼ਹਿਰਾਂ ਵਾਂਗ ਪਿੰਡਾਂ ਦੇ ਲੋਕਾਂ ਨੂੰ ਵੀ ਤੰਦਰੁਸਤ ਅਤੇ ਸਰੀਰਕ ਤੌਰ ’ਤੇ ਫਿੱਟ ਰੱਖਣ ਲਈ 3148 ਪੇਂਡੂ ਖੇਡ ਮੈਦਾਨ ਬਣਾਏ ਜਾ ਰਹੇ ਹਨ ਅਤੇ 17000 ਸਪੋਰਟਸ ਕਿੱਟਾਂ ਪਿੰਡਾਂ ਦੀਆਂ ਕਲੱਬਾਂ ਨੂੰ ਵੰਡੀਆਂ ਜਾਣਗੀਆਂ।

ਇਹ ਵੀ ਪੜ੍ਹੋ: Haryana School News: ਹਰਿਆਣਾ ਦੇ ਸਕੂਲਾਂ ਵਿੱਚ ਬਣਨਗੇ ਵਰਟੀਕਲ ਭਵਨ, ਸਕੂਲਾਂ ਦੀਆਂ ਲੈਬਾਂ ਨੂੰ ਸੁਚਾਰੂ ਰੱਖਣ ਦੇ ਵੀ ਨਿਰਦੇਸ਼

ਸਪੀਰਕ ਸੰਧਵਾਂ ਨੇ ਕਿਹਾ ਕਿ ਪਿੰਡ ਚੰਦਬਾਜਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਤੇ ਪਿੰਡ ਵਾਸੀਆਂ ਵੱਲੋਂ ਮੁੱਖ ਮੰਤਰੀ ਦੀ ਲੋਕ ਮਿਲਣੀ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਇਸ ਮੌਕੇ ਪਿੰਡ ਵਾਸੀਆਂ ਦੀ ਮੰਗ ਅਨੁਸਾਰ ਲੋੜੀਂਦੀ ਗਰਾਂਟ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿਚ ਪਿੰਡ ਚੰਦਬਾਜਾ ਵਿਖੇ ਕੁੱਲ ਇਕ ਕਰੋੜ 31 ਲੱਖ ਦੀ ਰਾਸ਼ੀ ਖਰਚ ਕੀਤੀ ਗਈ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਦਿਨ ਲੋਕ ਮਿਲਣੀ ਲਈ ਪਿੰਡ ਦੀ ਸੱਥ ਵਿੱਚ ਹੁੰਮ-ਹੁੰਮਾ ਕੇ ਪਹੁੰਚਣ।

International Yoga Day: ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਪੀਕਰ ਸੰਧਵਾਂ, ਵਿਧਾਇਕ ਸੇਖੋਂ ਤੇ ਡੀਸੀ ਨੇ ਕੀਤਾ ਯੋਗ ਅਭਿਆਸ
(ਗੁਰਪ੍ਰੀਤ ਪੱਕਾ) ਫ਼ਰੀਦਕੋਟ। ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਅੱਜ ਫ਼ਰੀਦਕੋਟ ਵਿਖੇ ਕਰਵਾਏ ਗਏ ਵਿਸ਼ੇਸ਼ ਯੋਗ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਸ਼ਮੂਲੀਅਤ ਕਰਦਿਆਂ ਯੋਗ ਅਭਿਆਸ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਅਧਿਕਾਰੀਆਂ, ਕਰਮਚਾਰੀਆਂ ਅਤੇ ਇਲਾਕਾ ਵਾਸੀਆਂ ਨੇ ਵੀ ਯੋਗ ਕਰਕੇ ਸਿਹਤਮੰਦ ਜੀਵਨ ਦਾ ਸੰਦੇਸ਼ ਦਿੱਤਾ।

ਇਹ ਵੀ ਪੜ੍ਹੋ: Akshay Kumar International Yoga Day: ਅਦਾਕਾਰ ਅਕਸ਼ੈ ਕੁਮਾਰ ਨੇ ਕੇਂਦਰੀ ਮੰਤਰੀ ਮਨਸੁਖ ਮੰਡਾਵੀਆ ਨਾਲ ਕੀਤਾ ਯੋਗ

ਸਮਾਗਮ ਨੂੰ ਸੰਬੋਧਨ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਯੋਗ ਧਰਮ, ਜਾਤ-ਪਾਤ, ਨਸਲ ਅਤੇ ਸਰਹੱਦਾਂ ਤੋਂ ਉੱਪਰ ਉੱਠ ਕੇ ਮਨੁੱਖਤਾ ਨੂੰ ਜੋੜਨ ਦਾ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਯੋਗ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਬਹੁਤ ਜ਼ਰੂਰੀ ਹੈ ਅਤੇ ਹਰ ਵਿਅਕਤੀ ਨੂੰ ਰੋਜ਼ਾਨਾ ਘੱਟੋ-ਘੱਟ ਇੱਕ ਘੰਟਾ ਯੋਗ ਅਤੇ ਕੁਦਰਤ ਨਾਲ ਜੁੜਨ ਲਈ ਕੱਢਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਯੋਗ ਮਨੁੱਖ ਨੂੰ ਤਣਾਅ ਤੋਂ ਮੁਕਤ ਕਰਕੇ ਅੰਦਰੂਨੀ ਸ਼ਾਂਤੀ ਪ੍ਰਦਾਨ ਕਰਦਾ ਹੈ। ਸਪੀਕਰ ਸੰਧਵਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਾਬਕਾ ਦਿੱਲੀ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ‘ਸੀਐਮ ਦੀ ਯੋਗਸ਼ਾਲਾ’ ਵਰਗੀਆਂ ਪਹਿਲਕਦਮੀਆਂ ਰਾਹੀਂ ਯੋਗ ਨੂੰ ਘਰ-ਘਰ ਤੱਕ ਪਹੁੰਚਾਇਆ ਗਿਆ ਹੈ, ਜਿਸ ਦਾ ਲਾਭ ਹਰ ਵਰਗ ਦੇ ਲੋਕਾਂ ਨੂੰ ਮਿਲ ਰਿਹਾ ਹੈ।

ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਯੋਗ ਸਾਡੀ ਪ੍ਰਾਚੀਨ ਵਿਰਾਸਤ ਦਾ ਅਨਮੋਲ ਹਿੱਸਾ ਹੈ, ਜੋ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਮਾਨਸਿਕ ਅਤੇ ਆਤਮਿਕ ਸ਼ਕਤੀ ਵੀ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਰੁਝੇਵੇਂ ਭਰੇ ਜੀਵਨ ਵਿੱਚ ਯੋਗ ਨੂੰ ਆਪਣੀ ਦਿਨਚਰਿਆ ਦਾ ਹਿੱਸਾ ਬਣਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਨੌਜਵਾਨਾਂ ਨੂੰ ਵਿਸ਼ੇਸ਼ ਤੌਰ ’ਤੇ ਯੋਗ ਅਪਣਾਉਣ ਅਤੇ ਸਿਹਤਮੰਦ ਜੀਵਨ ਸ਼ੈਲੀ ਵੱਲ ਧਿਆਨ ਦੇਣ ਦੀ ਅਪੀਲ ਕੀਤੀ।

ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਲਾਲਾ ਲਾਜਪਤ ਰਾਏ ਪਾਰਕ ਕੋਟਕਪੂਰਾ ਅਤੇ ਕਾਲੂ ਰਾਮ ਦੀ ਬਗੀਚੀ ਨੇੜੇ ਪੰਚਾਇਤੀ ਗਊਸ਼ਾਲਾ ਜੈਤੋ ਵਿਖੇ ਵੀ ਯੋਗ ਕੈਂਪ ਲਗਾ ਕੇ ਲੋਕਾਂ ਨੂੰ ਯੋਗ ਅਭਿਆਸ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਗੁਰਤੇਜ ਸਿੰਘ ਖੋਸਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸ. ਗਗਨਦੀਪ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੰਦੀਪ ਮਲਹੋਤਰਾ, ਐਸ.ਡੀ.ਐਮ. ਫ਼ਰੀਦਕੋਟ ਸ੍ਰੀ ਪੁਨੀਤ ਸ਼ਰਮਾ, ਮੈਡਮ ਬੇਅੰਤ ਕੌਰ ਸੇਖੋਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

Kultar Singh Sandhwan: ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ
Kultar Singh Sandhwan: ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਸ਼ਿਆਂ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਆਪਣੀ ਫੈਸਲਾਕੁੰਨ ਮੁਹਿੰਮ ਵਿੱਚ ਤੇਜ਼ੀ ਲਿਆਂਦੀ ਗਈ ਜਿਸ ਦੇ ਨਤੀਜੇ ਵਜੋਂ ਹੁਣ ਤੱਕ 67,000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਪਦਾਰਥਾਂ ਦੀ ਸਪਲਾਈ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸਪੀਕਰ ਨੇ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕਾਂ ਦਾ ਯੋਗਦਾਨ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਲੋਕਾਂ ਨੂੰ ਜ਼ਿੰਮੇਵਾਰ ਨਾਗਰਿਕਾਂ ਵਜੋਂ ਆਪਣੇ ਫਰਜ਼ ਨਿਭਾਉਣ ਅਤੇ ਪੁਲਿਸ ਨਾਲ ਨਸ਼ੀਲੇ ਪਦਾਰਥਾਂ ਦੀ ਤਸਕਰੀ ਸੰਬੰਧੀ ਜਾਣਕਾਰੀ ਸਾਂਝੀ ਕਰਨ ਲਈ ਅਪੀਲ ਕੀਤੀ। ਨਾਗਰਿਕਾਂ ਨੂੰ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਕਾਨੂੰਨ ਲਾਗੂਕਰਨ ਵਾਲਿਆਂ ਨੂੰ ਰਿਪੋਰਟ ਕਰਨੀ ਚਾਹੀਦੀ ਹੈ। ਪੁਲਿਸ ਵਿਭਾਗ ਸੂਚਨਾ ਦੇਣ ਵਾਲੇ ਦੇ ਵੇਰਵਿਆਂ ਨੂੰ ਪੂਰੀ ਤਰ੍ਹਾਂ ਗੁਪਤ ਰੱਖੇਗਾ। ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਰਕਾਰ ਅਤੇ ਭਾਈਚਾਰੇ ਦਰਮਿਆਨ ਤਾਲਮੇਲ ਬੇਹੱਦ ਜ਼ਰੂਰੀ ਹੈ।

Read Also : Punjab Crime News: ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ, ਦੋ ਪਿਸਤੌਲ ਬਰਾਮਦ

ਉਨ੍ਹਾਂ ਮਾਪਿਆਂ ਨੂੰ ਆਪਣੇ ਬੱਚਿਆਂ ਦੇ ਵਿਕਾਸ ਦੇ ਸਾਲਾਂ ਦੌਰਾਨ ਬੇਹੱਦ ਚੌਕਸ ਰਹਿਣ ਅਤੇ ਉਨ੍ਹਾਂ ਨਾਲ ਸਹਿਯੋਗੀ ਵਤੀਰਾ ਰੱਖਣ ਦੀ ਅਪੀਲ ਕੀਤੀ। ਮਾਪਿਆਂ ਨੂੰ ਬੱਚਿਆਂ ਨੂੰ ਬੁਰੀਆਂ ਆਦਤਾਂ ਤੋਂ ਦੂਰ ਰੱਖਣ ਲਈ ਉਨ੍ਹਾਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣਾ ਚਾਹੀਦਾ ਹੈ। ਨੌਜਵਾਨਾਂ ਨੂੰ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਲਈ ਖੇਡਾਂ ਨੂੰ ਆਪਣੀ ਰੋਜ਼ਾਨਾ ਜੀਵਨ ਸ਼ੈਲੀ ਵਿੱਚ ਅਪਣਾਉਣਾ ਚਾਹੀਦਾ ਹੈ। ਨੌਜਵਾਨ ਪੀੜ੍ਹੀ ਨੂੰ ਆਪਣੀ ਊਰਜਾ ਨੂੰ ਅਕਾਦਮਿਕ ਅਤੇ ਖੇਡਾਂ ਵਿੱਚ ਮੱਲਾਂ ਮਾਰਨ ਵੱਲ ਲਗਾਉਣਾ ਚਾਹੀਦਾ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਸਾਡੀ ਸਰਕਾਰ ਨੇ ਨਸ਼ਿਆਂ ਦੀ ਲਾਹਨਤ ਨੂੰ ਖਤਮ ਕਰਨ ਦਾ ਦ੍ਰਿੜ ਸੰਕਲਪ ਲਿਆ ਹੈ। ਨਸ਼ਿਆਂ ਵਿਰੁੱਧ ਚੱਲ ਰਹੀ ਸੂਬਾ ਪੱਧਰੀ ਮੁਹਿੰਮ ਤਹਿਤ ਨਸ਼ਿਆਂ ਦੀਆਂ ਵੱਡੀਆਂ ਸਪਲਾਈ ਲਾਈਨਾਂ ਨੂੰ ਸਫਲਤਾਪੂਰਵਕ ਤੋੜ ਦਿੱਤਾ ਗਿਆ ਹੈ ਜਿਸ ਸਦਕਾ ਅਣਗਿਣਤ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਜਾਣ ਤੋਂ ਬਚਾਇਆ ਗਿਆ ਹੈ। ਅਖੀਰ ਵਿੱਚ ਉਨ੍ਹਾਂ ਕਿਹਾ ਕਿ ਜਨਤਕ ਸਹਿਯੋਗ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਖਰੀ ਅਤੇ ਬੇਹੱਦ ਅਹਿਮ ਕੜੀ ਹੈ। Kultar Singh Sandhwan

AAP Road Show Kotkapura: ਆਮ ਆਦਮੀ ਪਾਰਟੀ ਵੱਲੋਂ ਵਿਸ਼ਾਲ ਰੋਡ ਸ਼ੋਅ
AAP Road Show Kotkapura: ਕੋਟਕਪੂਰਾ (ਅਜੈ ਮਨਚੰਦਾ)। ਕੋਟਕਪੂਰਾ ਵਿਖੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਹਲਕਾ ਵਿਧਾਇਕ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਪਾਰਟੀ ਉਮੀਦਵਾਰਾਂ ਦੇ ਹੱਕ ’ਚ ਇੱਕ ਵਿਸ਼ਾਲ ਰੋਡ ਸ਼ੋਅ ਕੱਢਿਆ ਗਿਆ। ਇਸ ਦੌਰਾਨ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ ਗਈ। ਇਸ ਰੋਡ ਸ਼ੋਅ ਦੀ ਸ਼ੁਰੂਆਤ ਨਵੀਂ ਅਨਾਜ ਮੰਡੀ ਤੋਂ ਕੀਤੀ ਗਈ, ਜੋ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਹੁੰਦਾ ਹੋਇਆ ਸਾਰੇ ਵਾਰਡਾਂ ਨੂੰ ਕਵਰ ਕਰੇਗਾ।

ਇਸ ਦੌਰਾਨ ਪਾਰਟੀ ਉਮੀਦਵਾਰਾਂ ਦੇ ਹੱਕ ’ਚ ਪ੍ਰਚਾਰ ਕਰਦਿਆਂ ਲੋਕਾਂ ਤੋਂ ਸਮਰਥਨ ਦੀ ਮੰਗ ਕੀਤੀ ਗਈ। ਇਸ ਸਬੰਧੀ ਗੱਲਬਾਤ ਕਰਦੇ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਤੇ ਗਰੰਟੀਆਂ ’ਚੋਂ ਜ਼ਿਆਦਾਤਰ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਇਲਾਕੇ ’ਚ ਕਈ ਵਿਕਾਸ ਕਾਰਜ ਕਰਵਾਏ ਗਏ ਹਨ, ਜਿਸ ਕਾਰਨ ਲੋਕਾਂ ਵੱਲੋਂ ਪਾਰਟੀ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾ ਕੇ ਐਮਸੀ ਬਣਾਉਣ ਤਾਂ ਜੋ ਸਰਕਾਰ ਦੀਆਂ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ। AAP Road Show Kotkapura

Read Also : Crime News: ਚੋਣ ਪ੍ਰਚਾਰ ਲਈ ਨਿਕਲੇ ਵਿਅਕਤੀ ਦੀ ਖਾਲੀ ਪਲਾਟ ’ਚੋਂ ਮਿਲੀ ਲਾਸ਼

Punjab Agriculture News: ਸੰਧਵਾਂ ਵੱਲੋਂ ਕਿਸਾਨ ਸਿਖਲਾਈ ਕੈਂਪ ਦੌਰਾਨ ਨਵੀਨਤਮ ਖੇਤੀ ਤਕਨੀਕਾਂ ਨੂੰ ਅਪਣਾਉਣ ਦਾ ਸੱਦਾ
Punjab Agriculture News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਖੇਤੀਬਾੜੀ ਵਿਭਾਗ ਫਰੀਦਕੋਟ ਵੱਲੋਂ ਅੱਜ ਆਤਮਾ ਸਕੀਮ ਦੇ ਸਹਿਯੋਗ ਨਾਲ ਮਾਡਲ ਖੇਤੀਬਾੜੀ ਫਾਰਮ ਸਰਕੂਲਰ ਰੋਡ ਫ਼ਰੀਦਕੋਟ ਵਿਖੇ ਸਾਉਣੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਮੈਡਮ ਪੂਨਮਦੀਪ ਕੌਰ ਅਤੇ ਡਾ. ਅਰੁਣ ਕੁਮਾਰ ਸੰਯੁਕਤ ਡਾਇਰੈਕਟਰ (ਹਾਈਫੋਲੋਜੀ), ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੀ ਵਿਸ਼ੇਸ਼ ਤੌਰ ‘ਤੇ ਮੌਜ਼ੂਦ ਸਨ।

ਇਹ ਵੀ ਪੜ੍ਹੋ: Vrindavan Boat Accident: ਯਮੁਨਾ ਨਦੀ 'ਚ ਸੈਲਾਨੀਆਂ ਨਾਲ ਭਰੀ ਕਿਸ਼ਤੀ ਪਲਟੀ, ਛੇ ਦੀ ਮੌਤ ਤੇ ਲਾਪਤਾ ਲੋਕਾਂ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ

ਸਪੀਕਰ ਸ. ਸੰਧਵਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੀ ਅਰਥਵਿਵਸਥਾ ਦਾ ਮੂਲ ਆਧਾਰ ਕਿਸਾਨ ਹਨ ਅਤੇ ਉਨ੍ਹਾਂ ਦੀ ਤਰੱਕੀ ਲਈ ਆਧੁਨਿਕ ਅਤੇ ਵਿਗਿਆਨਕ ਖੇਤੀ ਨੂੰ ਅਪਣਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਨਵੀਂ ਤਕਨੀਕਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਿਖਲਾਈ ਕੈਂਪ ਕਿਸਾਨਾਂ ਲਈ ਬਹੁਤ ਲਾਭਦਾਇਕ ਸਾਬਤ ਹੋ ਰਹੇ ਹਨ ਕਿਉਂਕਿ ਇਨ੍ਹਾਂ ਰਾਹੀਂ ਕਿਸਾਨਾਂ ਨੂੰ ਮਿੱਟੀ ਦੀ ਸਿਹਤ, ਪਾਣੀ ਦੀ ਸੰਭਾਲ, ਫਸਲਾਂ ਦੀ ਸੁਚੱਜੀ ਕਾਸ਼ਤ ਅਤੇ ਨਵੀਂ ਖੇਤੀ ਤਕਨੀਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਮਿਲਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਹਾਇਕ ਧੰਦਿਆਂ ਜਿਵੇਂ ਪਸ਼ੂ ਪਾਲਣ, ਬਾਗਬਾਨੀ ਅਤੇ ਹੋਰ ਉਪਰਾਲਿਆਂ ਵੱਲ ਵੀ ਧਿਆਨ ਦੇਣ ਤਾਂ ਜੋ ਖੇਤੀ ਨੂੰ ਲਾਭਕਾਰੀ ਬਣਾਇਆ ਜਾ ਸਕੇ।

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਵੱਖ-ਵੱਖ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ

ਸਪੀਕਰ ਸ. ਸੰਧਵਾਂ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਵੱਖ-ਵੱਖ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਸਕੀਮ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚੇ।

Punjab Agriculture News: ਸੰਧਵਾਂ ਵੱਲੋਂ ਕਿਸਾਨ ਸਿਖਲਾਈ ਕੈਂਪ ਦੌਰਾਨ ਨਵੀਨਤਮ ਖੇਤੀ ਤਕਨੀਕਾਂ ਨੂੰ ਅਪਣਾਉਣ ਦਾ ਸੱਦਾ

ਕੈਂਪ ਦੌਰਾਨ ਖੇਤੀ ਮਾਹਿਰਾਂ ਵੱਲੋਂ ਵੱਖ-ਵੱਖ ਵਿਸ਼ਿਆਂ ‘ਤੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਡਾ. ਗੁਰਲਾਲ ਸਿੰਘ ਵੱਲੋਂ ਪਸ਼ੂ ਪਾਲਣ, ਡਾ. ਗੁਰਦਰਸ਼ਨ ਸਿੰਘ ਵੱਲੋਂ ਬਾਗਬਾਨੀ ਫਸਲਾਂ, ਡਾ. ਗੁਰਪ੍ਰੀਤ ਸਿੰਘ ਵੱਲੋਂ ਮੰਡੀਕਰਨ, ਡਾ. ਪਵਿੱਤਰ ਸਿੰਘ ਵੱਲੋਂ ਮਿੱਟੀ ਅਤੇ ਪਾਣੀ ਦੀ ਪਰਖ, ਡਾ. ਪ੍ਰਦੀਪ ਗੋਇਲ ਵੱਲੋਂ ਸਾਉਣੀ ਦੀਆਂ ਫਸਲਾਂ ਦੀ ਸੁਚੱਜੀ ਕਾਸ਼ਤ ਅਤੇ ਡਾ. ਸਤਨਾਮ ਸਿੰਘ ਵੱਲੋਂ ਕੀੜੇ-ਮਕੌੜੇ ਅਤੇ ਬਿਮਾਰੀਆਂ ਦੇ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ ਗਈ। ਇੰਜੀਨੀਅਰ ਆਰ.ਕੇ. ਸਿੰਘ ਵੱਲੋਂ ਪਰਾਲੀ ਪ੍ਰਬੰਧਨ ਅਤੇ ਖੇਤੀ ਮਸ਼ੀਨਰੀ ਸਬੰਧੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਗਈ।

ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ, ਜਿਨ੍ਹਾਂ ਵਿੱਚ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਯੋਜਨਾਵਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਗਈ। ਨਾਲ ਹੀ ਕਿਸਾਨਾਂ ਅਤੇ ਕਿਸਾਨ ਸਮੂਹਾਂ ਵੱਲੋਂ ਤਿਆਰ ਕੀਤੇ ਉਤਪਾਦਾਂ ਦੀਆਂ ਨੁਮਾਇਸ਼ਾਂ ਅਤੇ ਖੇਤੀ ਮਸ਼ੀਨਰੀ ਦੀਆਂ ਪ੍ਰਦਰਸ਼ਨੀਆਂ ਵੀ ਖਾਸ ਆਕਰਸ਼ਣ ਰਹੀਆਂ। ਕੈਂਪ ਵਿੱਚ ਲਗਭਗ ਇੱਕ ਹਜ਼ਾਰ ਦੇ ਕਰੀਬ ਅਗਾਂਹਵਧੂ ਕਿਸਾਨਾਂ ਨੇ ਭਾਗ ਲਿਆ ਅਤੇ ਸਾਉਣੀ ਦੀਆਂ ਫਸਲਾਂ ਸਬੰਧੀ ਖੇਤੀ ਸਾਹਿਤ ਵੀ ਵੰਡਿਆ ਗਿਆ।

ਡਾ. ਕੁਲਵੰਤ ਸਿੰਘ ਮੁੱਖ ਖੇਤੀਬਾੜੀ ਅਫਸਰ ਫ਼ਰੀਦਕੋਟ ਦੀ ਯੋਗ ਅਗਵਾਈ ਅਤੇ ਡਾ. ਅਮਨਦੀਪ ਕੇਸ਼ਵ ਪ੍ਰੋਜੈਕਟ ਡਾਇਰੈਕਟਰ ਆਤਮਾ ਦੀ ਨਿਗਰਾਨੀ ਹੇਠ ਕੈਂਪ ਦਾ ਸੁਚੱਜਾ ਆਯੋਜਨ ਕੀਤਾ ਗਿਆ। ਸਟੇਜ ਸੰਚਾਲਨ ਡਾ. ਨਵਪ੍ਰੀਤ ਸਿੰਘ ਅਤੇ ਡਾ. ਭੂਪੇਸ਼ ਜੋਸ਼ੀ ਵੱਲੋਂ ਕੀਤਾ ਗਿਆ।

ਇਸ ਮੌਕੇ ਚੇਅਰਮੈਨ ਗੁਰਤੇਜ ਸਿੰਘ ਖੋਸਾ , ਚਚੇਅਰਮੈਨ ਅਮਨਦੀਪ ਸਿੰਘ ਬਾਬਾ , ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ , ਡਾ. ਅਵੀਨਿੰਦਰਪਾਲ ਸਿੰਘ, ਡਾ. ਕੁਲਦੀਪ ਸਿੰਘ, ਡਾ. ਗੁਰਪ੍ਰੀਤ ਸਿੰਘ, ਡਾ. ਮਨਪ੍ਰੀਤ ਸਿੰਘ, ਡਾ. ਰਣਬੀਰ ਸਿੰਘ, ਡਾ. ਯਾਦਵਿੰਦਰ ਸਿੰਘ, ਰਮਨਦੀਪ ਸਿੰਘ ਮਮਾਰਾ, ਸੁਖਵੰਤ ਸਿੰਘ ਪੱਕਾ , ਗੈਰੀ ਵਾੜਿੰਗ ਸਮੇਤ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Faridkot News: ਸਪੀਕਰ ਸੰਧਵਾਂ ਵੱਲੋਂ ਪਿੰਡ ਪੱਕਾ ਵਿਖੇ ਬਣ ਰਹੇ ਖੇਡ ਸਟੇਡੀਅਮ ਦੇ ਕੰਮ ਦਾ ਨਿਰੀਖਣ
Faridkot News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਪੱਕਾ ਵਿਖੇ ਲਗਭਗ 54 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾ ਰਹੇ ਖੇਡ ਸਟੇਡੀਅਮ ਦੇ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਕੰਮ ਨੂੰ ਸਮੇਂ ਸਿਰ ਅਤੇ ਉੱਚ ਗੁਣਵੱਤਾ ਨਾਲ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਗੱਲਬਾਤ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਨਾਲ ਪੰਜਾਬ ਤਰੱਕੀ ਦੀਆਂ ਨਵੀਆਂ ਮੰਜਿਲਾਂ ਵੱਲ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: Weather Update: ਐਨਸੀਆਰ ’ਚ ਮੌਸਮ ਦਾ ਬਦਲਿਆ ਮਿਜਾਜ, ਭਾਰੀ ਮੀਂਹ ਅਤੇ ਤੂਫਾਨ ਦੀ ਸੰਭਾਵਨਾ

ਉਨ੍ਹਾਂ ਹੋਰ ਦੱਸਿਆ ਕਿ ਪਿੰਡ ਪੱਕਾ ਤੋਂ ਇਲਾਵਾ ਹਲਕਾ ਕੋਟਕਪੂਰਾ ਵਿੱਚ 27 ਹੋਰ ਖੇਡ ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚ ਆਧੁਨਿਕ ਸੁਵਿਧਾਵਾਂ ਜਿਵੇਂ ਕਿ ਲਾਈਟਾਂ, ਪਾਣੀ ਦੀਆਂ ਪਾਈਪਾਂ, ਬਾਥਰੂਮ ਅਤੇ ਹੋਰ ਜ਼ਰੂਰੀ ਸਹੂਲਤਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੀ ਭਲਾਈ ਲਈ ਵੱਖ-ਵੱਖ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦੇ ਤਹਿਤ ਲੋਕਾਂ ਨੂੰ ਮੁਫ਼ਤ ਬਿਜਲੀ, ਮੁਫ਼ਤ ਸਿਹਤ ਸਹੂਲਤਾਂ, ਬੱਸ ਕਿਰਾਏ ਵਿੱਚ ਰਾਹਤ, ਸਰਕਾਰੀ ਸਕੂਲਾਂ ਵਿੱਚ ਮੁਫ਼ਤ ਸਿੱਖਿਆ ਅਤੇ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਵਰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਯੋਜਨਾਵਾਂ ਨਾਲ ਲੋਕਾਂ ਨੂੰ ਹਰ ਮਹੀਨੇ ਲਗਭਗ 14 ਹਜ਼ਾਰ ਰੁਪਏ ਤੱਕ ਦਾ ਸਿੱਧਾ ਲਾਭ ਮਿਲ ਰਿਹਾ ਹੈ। ਇਸ ਮੌਕੇ ਸ. ਮਨਪ੍ਰੀਤ ਸਿੰਘ ਧਾਲੀਵਾਲ ਪੀ.ਆਰ.ਓ, ਸ. ਸੁਖਵੰਤ ਸਿੰਘ ਪੱਕਾ, ਸ੍ਰੀ ਗੈਰੀ ਵੜਿੰਗ, ਸਰਪੰਚ ਗੁਰਸੇਵਕ ਸਿੰਘ, ਬੱਬੂ ਸੇਖੋਂ, ਸੀਪਾ ਸਰਾਂ,ਪਰਗਟ ਸਿੰਘ,ਲਵਪ੍ਰੀਤ ਸ਼ਰਮਾ,ਗੁਰਮੀਤ ਸਿੰਘ ,ਨਿਸ਼ਾਨ ਸਿੰਘ,ਨਿਰਮਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। Faridkot News

Kultar Singh Sandhwan: ਸਪੀਕਰ ਸੰਧਵਾਂ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦਾ ਅਚਨਚੇਤ ਦੌਰਾ
ਮਰੀਜ਼ਾਂ ਦਾ ਹਾਲ ਚਾਲ ਜਾਣਿਆ | Kultar Singh Sandhwan

Kultar Singh Sandhwan: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਅਚਨਚੇਤ ਦੌਰਾ ਕਰਦੇ ਹੋਏ ਉੱਥੇ ਦਾਖਲ ਮਰੀਜ਼ਾਂ ਦਾ ਹਾਲ ਚਾਲ ਜਾਣਿਆ ਗਿਆ। ਇਸ ਮੌਕੇ ਸਪੀਕਰ ਸੰਧਵਾਂ ਵੱਖ-ਵੱਖ ਵਾਰਡਾਂ ਵਿੱਚ ਗਏ ਅਤੇ ਦੂਰ ਤੋਂ ਇਲਾਜ ਲਈ ਆਏ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਸਿਹਤ ਬਾਰੇ ਪੁੱਛਗਿੱਛ ਕੀਤੀ। ਇਸ ਮੌਕੇ ਉਨ੍ਹਾਂ ਨੇ ਡਾਕਟਰਾਂ ਤੇ ਸਿਹਤ ਅਧਿਕਾਰੀਆਂ ਨਾਲ ਵੀ ਮੁਲਾਕਾਤ ਕਰਕੇ ਮਰੀਜ਼ਾਂ ਦੇ ਇਲਾਜ ਅਤੇ ਉਪਲਬਧ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਇਲਾਜ ਦੌਰਾਨ ਮਰੀਜ਼ਾਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਤੁਰੰਤ ਨਿਪਟਾਰਾ ਕਰਨ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ।

ਇਹ ਖਬਰ ਵੀ ਪੜ੍ਹੋ : PRTC Employees News: ਤਨਖਾਹਾਂ ਨਾ ਮਿਲਣ ’ਤੇ ਭੜਕੇ ਪੀਆਰਟੀਸੀ ਕਾਮੇ, ਪੜ੍ਹੋ ਪੂਰੀ ਖਬਰ

ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਤੇ ਆਸਾਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜਿੱਥੇ ਇੱਕ ਪਾਸੇ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਅਤੇ ਉੱਚ ਦਰਜੇ ਦੀ ਸਿਹਤ ਸੇਵਾ ਮਿਲ ਰਹੀ ਹੈ, ਉੱਥੇ ਦੂਜੇ ਪਾਸੇ ਵੱਡੇ ਮੈਡੀਕਲ ਸੰਸਥਾਨਾਂ ਅਤੇ ਹੋਰ ਸਿਹਤ ਸਹੂਲਤਾਂ ਨੂੰ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੌਰੇ ਦੌਰਾਨ ਸਾਹਮਣੇ ਆਈਆਂ ਛੋਟੀਆਂ-ਮੋਟੀਆਂ ਕਮੀਆਂ ਨੂੰ ਜਲਦੀ ਹੀ ਦੂਰ ਕਰਕੇ ਸਿਹਤ ਪ੍ਰਣਾਲੀ ਨੂੰ ਹੋਰ ਸੁਧਾਰਿਆ ਜਾਵੇਗਾ, ਤਾਂ ਜੋ ਹਰ ਮਰੀਜ਼ ਨੂੰ ਬਿਹਤਰ ਇਲਾਜ ਅਤੇ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। Kultar Singh Sandhwan

Punjab Speaker Meeting: ਸਪੀਕਰ ਸੰਧਵਾਂ ਵੱਲੋਂ ਸਰਪੰਚਾਂ, ਪੰਚਾਂ ਅਤੇ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ
Punjab Speaker Meeting: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਮੋਰਾਵਾਲੀ ਵਿਖੇ ਸਰਪੰਚਾਂ, ਪੰਚਾਂ ਅਤੇ ਪਾਰਟੀ ਵਰਕਰਾਂ ਨਾਲ ਵਿਸਥਾਰਪੂਰਵਕ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨੇ ਸਰਪੰਚਾਂ, ਪੰਚਾਂ ਅਤੇ ਪਾਰਟੀ ਵਰਕਰਾਂ ਦੀਆਂ ਮੁਸ਼ਕਲਾਂ ਅਤੇ ਆ ਰਹੀਆਂ ਦਿਕ਼ਤਾਂ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਬਾਰੇ ਧਿਆਨ ਨਾਲ ਜਾਣਕਾਰੀ ਪ੍ਰਾਪਤ ਕੀਤੀ। ਵਰਕਰਾਂ ਵੱਲੋਂ ਰੱਖੀਆਂ ਗਈਆਂ ਸਮੱਸਿਆਵਾਂ ਨੂੰ ਉਨ੍ਹਾਂ ਨੇ ਗੰਭੀਰਤਾ ਨਾਲ ਸੁਣਦਿਆਂ ਉਚਿਤ ਹੱਲ ਦਾ ਭਰੋਸਾ ਦਿਵਾਇਆ।

ਇਹ ਵੀ ਪੜ੍ਹੋ: CM Punjab: ਮੁੱਖ ਮੰਤਰੀ ਮਾਨ ਦੇ ਕੇਂਦਰ ਨੂੰ ਵੱਡੇ ਸਵਾਲ, ਕੀ ਪੰਜਾਬ ਦੇ ਨੌਜਵਾਨ 22 ਸਾਲ ਦੀ ਉਮਰ ’ਚ ਹੋਣਗੇ ਰਿਟਾਇਰਡ

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪਾਰਟੀ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਸੁਰੱਖਿਆ, ਸਨਮਾਨ ਅਤੇ ਸੁਵਿਧਾਵਾਂ ਯਕੀਨੀ ਬਣਾਉਣਾ ਸਰਕਾਰ ਅਤੇ ਪਾਰਟੀ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਕਿਹਾ ਕਿ ਵਰਕਰਾਂ ਦੀ ਆਵਾਜ਼ ਸਿੱਧੀ ਸਰਕਾਰ ਤੱਕ ਪਹੁੰਚੇ, ਇਸ ਲਈ ਉਹ ਖੁਦ ਉਨ੍ਹਾਂ ਨੂੰ ਮਿਲਣ ਆਏ ਹਨ। ਇਸ ਦੌਰਾਨ ਪਿੰਡ ਦੇ ਵਿਕਾਸ ਨਾਲ ਸੰਬੰਧਿਤ ਮਸਲਿਆਂ, ਸਰਕਾਰੀ ਸਕੀਮਾਂ ਦੇ ਲਾਭ, ਨੌਜਵਾਨਾਂ, ਕਿਸਾਨਾਂ ਅਤੇ ਮਹਿਲਾਵਾਂ ਦੀ ਭਲਾਈ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਸਪੀਕਰ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਇਕਜੁੱਟ ਹੋ ਕੇ ਕੰਮ ਕਰਨ। ਇਸ ਮੌਕੇ ਗੁਰਜਿੰਦਰ ਸਿੰਘ ਪੱਕਾ, ਬੱਬੂ ਪੱਕਾ, ਗੁਰਮੀਤ ਸਿੰਘ ਧੂੜਕੋਟ, ਸੇਵਕ ਸਿੰਘ ਧੂੜਕੋਟ, ਸਰਬਜੀਤ ਸਿੰਘ ਸਰਪੰਚ, ਜਸਵੰਤ ਸਿੰਘ, ਮਲਕੀਤ ਸਿੰਘ, ਸੇਵਕ ਸਿੰਘ, ਸੀਪਾ ਸਰਪੰਚ, ਅਭੈ ਢਿੱਲੋਂ, ਹਰਵਿੰਦਰ ਨੱਥੇਆਲਾ, ਜਗਜੀਤ ਸਿੰਘ ਤੋਂ ਇਲਾਵਾ ਹੋਰ ਹਾਜ਼ਰ ਸਨ। Punjab Speaker Meeting

Faridkot News: ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਐਂਡ ਹਸਪਤਾਲ, ਫਰੀਦਕੋਟ ਦੇ ਡਾਕਟਰਾਂ ਨੂੰ ਸ਼ਾਨਦਾਰ ਸੇਵਾਵਾਂ ਦੇਣ ਲਈ ਸਪੀਕਰ ਸੰਧਵਾਂ ਨੇ ਕੀਤਾ ਸਨਮਾਨਿਤ
ਡਾ. ਮੁਨੀਸ਼ ਧਵਨ, ਪ੍ਰੋਫੈਸਰ ਅਤੇ ਮੁਖੀ, ਅੱਖ ਵਿਭਾਗ, ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫਰੀਦਕੋਟ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਸ਼ੇਸ਼ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤਾ ਗਿਆ

Faridkot News: (ਗੁਰਪ੍ਰੀਤ ਪੱਕਾ) ਫਰੀਦਕੋਟ। ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਐਂਡ ਹਸਪਤਾਲ, ਫਰੀਦਕੋਟ ਦੇ ਅੱਖ ਵਿਭਾਗ ਦੇ ਪ੍ਰੋਫੈਸਰ ਅਤੇ ਮੁਖੀ ਡਾ. ਮੁਨੀਸ਼ ਧਵਨ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਖਾਂ ਦੇ ਇਲਾਜ ਦੇ ਖੇਤਰ ਵਿੱਚ ਬੇਮਿਸਾਲ ਇਨਸਾਨੀ ਸੇਵਾਵਾਂ ਲਈ ਵਿਸ਼ੇਸ਼ ਪ੍ਰਸ਼ੰਸਾ ਪੱਤਰ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।

ਸਨਮਾਨ ਭੇਂਟ ਕਰਦੇ ਹੋਏ ਸ਼੍ਰੀ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ, “ਮੈਂ ਡਾ. ਮੁਨੀਸ਼ ਧਵਨ ਨੂੰ ਵਿਸ਼ੇਸ਼ ਪ੍ਰਸ਼ੰਸਾ ਪੱਤਰ ਭੇਂਟ ਕਰਦੇ ਹੋਏ ਗੌਰਵ ਮਹਿਸੂਸ ਕਰ ਰਿਹਾ ਹਾਂ ਕਿਉਂਕਿ ਤੁਸੀਂ ਸਮਾਜ ਦੇ ਉਨ੍ਹਾਂ ਵਰਗਾਂ ਲਈ ਜੋ ਆਰਥਿਕ ਤੌਰ ’ਤੇ ਅੱਖਾਂ ਦੇ ਇਲਾਜ ਦੀ ਸਹੂਲਤ ਨਹੀਂ ਲੈ ਸਕਦੇ, ਮੁਫ਼ਤ ਅੱਖਾਂ ਦੇ ਇਲਾਜ ਦੀ ਸੇਵਾ ਕਰਕੇ ਜੋ ਉੱਤਮ ਯੋਗਦਾਨ ਪਾਇਆ ਹੈ, ਉਹ ਬੇਮਿਸਾਲ ਹੈ। ਤੁਹਾਡੀ ਸੇਵਾ ਨੇ ਨਿਰਾਸ ਹੋ ਚੁੱਕੀਆਂ ਅੱਖਾਂ ਨੂੰ ਨਵੀਂ ਰੋਸ਼ਨੀ ਦਿੱਤੀ ਹੈ। ਤੁਸੀਂ ਨਿਰੰਤਰ ਨੇਤ੍ਰ ਚਿਕਿਤਸਾ ਕੈਂਪ ਲਗਾ ਕੇ, ਆਧੁਨਿਕ ਉਪਕਰਨਾਂ ਰਾਹੀਂ ਜਾਂਚ ਅਤੇ ਇਲਾਜ ਕਰਕੇ, ਹਜ਼ਾਰਾਂ ਲੋਕਾਂ ਦੀ ਜ਼ਿੰਦਗੀ ਵਿੱਚ ਨਵਾਂ ਉਜਾਲਾ ਭਰਿਆ ਹੈ। ਇਹ ਸਿਰਫ਼ ਚਿਕਿਤਸਾ ਨਹੀਂ, ਸਗੋਂ ਮਾਨਵਤਾ ਦੀ ਸੱਚੀ ਸੇਵਾ ਹੈ।”

ਇਹ ਵੀ ਪੜ੍ਹੋ: Sunam News: ਦੁਸਹਿਰੇ ਮੌਕੇ ਅਮਨ ਅਰੋੜਾ ਵੱਲੋਂ ਸੁਨਾਮ ਵਾਸੀਆਂ ਨੂੰ ਵੱਡੀ ਸੌਗਾਤ

ਇਸ ਮੌਕੇ ਪ੍ਰੋ. (ਡਾ.) ਰਾਜੀਵ ਸੂਦ, ਵਾਈਸ ਚਾਂਸਲਰ, ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫਰੀਦਕੋਟ ਨੇ ਵਧਾਈ ਦਿੰਦਿਆਂ ਕਿਹਾ, “ਇਹ ਸਾਡੀ ਯੂਨੀਵਰਸਿਟੀ ਲਈ ਮਾਣ ਦੀ ਗੱਲ ਹੈ ਕਿ ਡਾ. ਮੁਨੀਸ਼ ਧਵਨ ਨੂੰ ਰਾਜ ਪੱਧਰ ‘ਤੇ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ ਹੈ। ਅੱਖਾਂ ਦੇ ਇਲਾਜ ਦੇ ਖੇਤਰ ਵਿੱਚ ਉਨ੍ਹਾਂ ਦੀ ਅਟੁੱਟ ਮਿਹਨਤ ਨੇ ਨਾ ਸਿਰਫ਼ ਬੇਹਿਸਾਬ ਮਰੀਜ਼ਾਂ ਨੂੰ ਲਾਭ ਪਹੁੰਚਾਇਆ ਹੈ, ਸਗੋਂ ਦਇਆ ਤੇ ਇਨਸਾਨੀਅਤ ਦੇ ਸਭ ਤੋਂ ਉੱਚੇ ਮਾਪਦੰਡਾਂ ਨੂੰ ਵੀ ਕਾਇਮ ਰੱਖਿਆ ਹੈ। ਯੂਨੀਵਰਸਿਟੀ ਉਨ੍ਹਾਂ ਦੀ ਸਮਰਪਣ ਭਰੀ ਸੇਵਾ ਦੀ ਕਦਰ ਕਰਦੀ ਹੈ ਅਤੇ ਉਨ੍ਹਾਂ ਨੂੰ ਭਵਿੱਖ ਲਈ ਹੋਰ ਕਾਮਯਾਬੀਆਂ ਦੀਆਂ ਸ਼ੁਭਕਾਮਨਾਵਾਂ ਦਿੰਦੀ ਹੈ।” ਇਹ ਸਨਮਾਨ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਐਂਡ ਹਸਪਤਾਲ, ਫਰੀਦਕੋਟ ਦੀ ਵਚਨਬੱਧਤਾ ਦਾ ਪ੍ਰਤੀਕ ਹੈ ਜੋ ਸਮਾਜ ਦੇ ਗਰੀਬ ਤੇ ਵੰਜੇ ਵਰਗਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਦਾ ਤੱਤਪਰ ਰਹਿੰਦਾ ਹੈ। Faridkot News