Rajya Sabha Members - Sach Kahoon Punjabi

Rajya Sabha Members: ਜੰਗ 'ਚ ਭੱਜਣ ਵਾਲੇ ਗੱਦਾਰ, ਨੈਤਿਕਤਾ ਦੇ ਆਧਾਰ 'ਤੇ ਰਾਜ ਸਭਾ ਮੈਂਬਰ ਆਪਣੇ ਅਹੁਦੇ ਤੋਂ ਦੇਣ ਅਸਤੀਫਾ: ਦੀਪਕ ਬਾਲੀ
ਚੰਡੀਗੜ੍ਹ। ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਦੀਪਕ ਬਾਲੀ ਨੇ ਆਮ ਆਦਮੀ ਪਾਰਟੀ ਵੱਲੋਂ ਨਿਯੁਕਤ ਕੀਤੇ ਰਾਜ ਸਭਾ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਜਾਣ ਦੇ ਫੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਦੀਆਂ ਇਹ ਨੀਤੀਆਂ ਸਿੱਧੇ ਤੌਰ 'ਤੇ ਲੋਕਤੰਤਰ ਦੇ ਵਿਰੁੱਧ ਹਨ।

ਦੀਪਕ ਬਾਲੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਲਿਖਿਆ ਹੈ ਕਿ "ਜੰਗ ਵਿਚ ਮਰਨ ਵਾਲਾ ਸ਼ਹੀਦ, ਜਿੱਤਣ ਵਾਲਾ ਯੋਧਾ ਤੇ ਭੱਜਣ ਵਾਲਾ ਗੱਦਾਰ ਆਖਵਾਉਂਦਾ ਹੈ"। ਉਨ੍ਹਾਂ ਸਪੱਸ਼ਟ ਕੀਤਾ ਕਿ ਜਿਹੜੇ ਲੋਕ ਭਾਰਤੀ ਜਨਤਾ ਪਾਰਟੀ ਦੇ ਦਬਾਅ ਹੇਠ ਆ ਕੇ ਪਾਰਟੀ ਛੱਡ ਰਹੇ ਹਨ, ਉਹ ਪੰਜਾਬ ਦੇ ਲੋਕਾਂ ਨਾਲ ਗੱਦਾਰੀ ਕਰ ਰਹੇ ਹਨ।

ਜਨਰਲ ਸਕੱਤਰ ਬਾਲੀ ਨੇ ਕਿਹਾ ਕਿ ਪੰਜਾਬ ਵਿੱਚੋਂ ਨਿਯੁਕਤ ਕੀਤੇ ਗਏ ਸਾਰੇ ਹੀ ਰਾਜ ਸਭਾ ਮੈਂਬਰ ਵੋਟਾਂ ਰਾਹੀਂ ਰਾਜ ਸਭਾ ਮੈਂਬਰ ਨਹੀਂ ਬਣੇ ਹਨ। ਇਹਨਾਂ ਨੂੰ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਹਿੱਤਾਂ ਨੂੰ ਰਾਜ ਸਭਾ ਵਿੱਚ ਚੁੱਕਣ ਵਾਸਤੇ ਬਤੌਰ ਰਾਜ ਸਭਾ ਮੈਂਬਰ ਨਿਯੁਕਤ ਕੀਤਾ ਗਿਆ ਸੀ, ਤਾਂ ਕਿ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਉਦਯੋਗਪਤੀਆਂ, ਮੁਲਾਜ਼ਮਾਂ ਅਤੇ ਆਮ ਲੋਕਾਂ ਦੀ ਆਵਾਜ਼ ਅਤੇ ਉਹਨਾਂ ਦੇ ਹੱਕਾਂ ਦੀ ਗੱਲ ਰਾਜ ਸਭਾ ਵਿੱਚ ਬੁਲੰਦ ਕੀਤੀ ਜਾ ਸਕੇ।

ਦੀਪਕ ਬਾਲੀ ਨੇ ਅੱਗੇ ਕਿਹਾ ਕਿ ਇਹਨਾਂ ਮੈਂਬਰਾਂ ਨੇ ਪੰਜਾਬ ਦੇ ਹੱਕਾਂ ਦੀ ਗੱਲ ਤਾਂ ਕੀ ਕਰਨੀ ਸੀ, ਉਲਟਾ ਜਿਸ ਪਾਰਟੀ ਅਤੇ ਆਗੂਆਂ ਵੱਲੋਂ ਇਹਨਾਂ ਨੂੰ ਰਾਜ ਸਭਾ ਵਰਗੀ ਵਕਾਰੀ ਮੈਂਬਰਸ਼ਿਪ ਲਈ ਨਿਯੁਕਤ ਕੀਤਾ ਗਿਆ, ਉਸੇ ਦੇ ਹੀ ਖ਼ਿਲਾਫ਼ ਆਪਣੀ ਰਾਜਨੀਤੀ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਜੇ ਇਹਨਾਂ ਵਿੱਚ ਹਿੰਮਤ ਅਤੇ ਨੈਤਿਕਤਾ ਹੈ ਤਾਂ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਤੁਰੰਤ ਅਸਤੀਫਾ ਦੇਣ ਅਤੇ ਪੰਜਾਬ ਵਿੱਚ ਆ ਕੇ ਕਿਸੇ ਵੀ ਜਗ੍ਹਾ ਤੋਂ ਆਪਣਾ ਵਕਾਰ ਸਿੱਧ ਕਰਨ।

ਬਾਲੀ ਨੇ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੂਰੀ ਤਰ੍ਹਾਂ ਲੋਕਾਂ ਦੀ ਸੇਵਾ ਲਈ ਡਟੀ ਹੋਈ ਹੈ ਅਤੇ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਪੂਰੀ ਤਰ੍ਹਾਂ ਇੱਕਜੁੱਟ ਹੈ।

ਉਨ੍ਹਾਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਦਬਾਅ ਹੇਠ ਆ ਕੇ ਪੰਜਾਬ ਦੇ ਲੋਕਾਂ ਨਾਲ ਗੱਦਾਰੀ ਕਰਨ ਵਾਲਿਆਂ ਨੂੰ ਪੰਜਾਬ ਦੇ ਲੋਕ ਕਦੇ ਵੀ ਮੂੰਹ ਨਹੀਂ ਲਗਾਉਣਗੇ। ਬਾਲੀ ਨੇ ਭਾਰਤੀ ਜਨਤਾ ਪਾਰਟੀ ਨੂੰ ਲੋਕਤੰਤਰ ਵਿਰੋਧੀ ਕੋਝੀਆਂ ਚਾਲਾਂ ਚੱਲਣੀਆਂ ਬੰਦ ਕਰਨ ਦੀ ਮੰਗ ਕੀਤੀ ਹੈ।

ਬਲਬੀਰ ਸੀਚੇਵਾਲ ਅਤੇ ਵਿਕਰਮਜੀਤ ਸਾਹਨੀ ਚੁਣੇ ਗਏ ਰਾਜ ਸਭਾ ਮੈਂਬਰ
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੋਵੇਂ ਰਾਜ ਸਭਾ ਮੈਬਰਾਂ ਨੂੰ ਦਿੱਤੀ ਵਧਾਈ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਰਾਜ ਸਭਾ ਚੋਣ ਪੰਜਾਬ-2022 ਲਈ ‘ਉਮੀਦਵਾਰੀ ਵਾਪਸ ਲੈਣ’ ਦੇ ਆਖਰੀ ਦਿਨ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ ਵਾਪਸ ਨਹੀਂ ਲਈ, ਜਿਸ ਨਾਲ ਆਮ ਆਦਮੀ ਪਾਰਟੀ ਵੱਲੋਂ ਚੋਣ ਲੜ ਰਹੇ ਪੰਜਾਬ ਤੋਂ ਰਾਜ ਸਭਾ ਉਮੀਦਵਾਰ ਬਾਬਾ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਚੁਣੇ ਗਏ। ਦੋਵਾਂ ਉਮੀਦਵਾਰਾਂ ਨੂੰ ਰਾਜ ਸਭਾ ਮੈਂਬਰ ਚੁਣੇ ਜਾਣ ਤੋਂ ਬਾਅਦ ਰਿਟਰਨਿੰਗ ਅਫਸਰ-ਕਮ-ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ ਨੇ ਇਨ੍ਹਾਂ ਦਾ ਸਵਾਗਤ ਕੀਤਾ ਤੇ ਦੋਵਾਂ ਉਮੀਦਵਾਰਾਂ ਨੂੰ ਚੋਣ ਸਰਟੀਫਿਕੇਟ ਵੀ ਸੌਂਪੇ।

ਇਸ ਤੋਂ ਬਾਅਦ ਸੀਚੇਵਾਲ ਅਤੇ ਸ੍ਰੀ ਸਾਹਨੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਵੀ ਮੁਲਾਕਾਤ ਕੀਤੀ, ਜਿਨ੍ਹਾਂ ਨੇ ਉਨ੍ਹਾਂ ਨੂੰ ਰਾਜ ਸਭਾ ਮੈਂਬਰ ਚੁਣੇ ਜਾਣ ‘ਤੇ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਹ ਵੱਡੇ ਸਦਨ ਵਿੱਚ ਪੰਜਾਬੀਆਂ ਦੀ ਆਵਾਜ਼ ਬੁਲੰਦ ਕਰਨਗੇ ਅਤੇ ਪੰਜਾਬ ਰਾਜ ਦੀ ਬਿਹਤਰੀ ਲਈ ਕੰਮ ਕਰਨਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਆਮ ਆਦਮੀ ਪਾਰਟੀ ਦੇ ਪੰਜੇ ਮੈਂਬਰ ਬਿਨਾ ਵੋਟਿੰਗ ਤੋਂ ਰਾਜ ਸਭਾ ਮੈਂਬਰ ਦੀ ਚੋਣ ਜਿੱਤੇ
ਇਨਾਂ ਪੰਜਾਂ ਦੇ ਵਿਰੋਧ ’ਚ ਨਹੀਂ ਹੋਇਆ ਕੋਈ ਖੜਾ, ਹੁਣ ਨਹੀਂ ਹੋਵੇਗੀ ਵੋਟਿੰਗ

ਰਾਘਵ ਚੱਢਾ ਬਣੇ ਸਭ ਤੋਂ ਨੌਜਵਾਨ ਸੰਸਦ ਮੈਂਬਰ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਵਿੱਚੋਂ ਰਾਜ ਸਭਾ (Rajya Sabha Members) ਲਈ ਆਮ ਆਦਮੀ ਪਾਰਟੀ ਦੇ ਪੰਜੇ ਮੈਂਬਰ ਬਿਨਾ ਕਿਸੇ ਵਿਰੋਧ ਜਿੱਤ ਗਏ ਹਨ। ਆਮ ਆਦਮੀ ਪਾਰਟੀ ਦੇ ਪੰਜਾਂ ਮੈਂਬਰਾਂ ਤੋਂ ਇਲਾਵਾ ਕਿਸੇ ਹੋਰ ਨੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ। ਇਸ ਲਈ ਬਿਨਾ ਕਿਸੇ ਵੋਟਿੰਗ ਦੇ ਹੀ ਆਮ ਆਦਮੀ ਪਾਰਟੀ ਦੇ ਪੰਜ ਰਾਜ ਸਭਾ ਮੈਂਬਰ ਚੁਣੇ ਗਏ ਹਨ। ਜਿਸ ਤੋਂ ਬਾਅਦ ਅੱਜ ਚੋਣ ਕਮਿਸ਼ਨ ਨੇ ਉਨ੍ਹਾਂ ਨੂੰ ਜੇਤੂ ਐਲਾਨ ਦਿੱਤਾ। ਜੇਕਰ ਉਨਾਂ ਦੇ ਮੁਕਾਬਲੇ ਕੋਈ ਹੋਰ ਉਮੀਦਵਾਰ ਹੁੰਦਾ ਤਾਂ ਚੋਣ 31 ਮਾਰਚ ਨੂੰ ਹੋਣੀ ਸੀ।

ਰਾਘਵ ਚੱਢਾ ਤੋਂ ਇਲਾਵਾ ਕ੍ਰਿਕਟਰ ਹਰਭਜਨ ਸਿੰਘ, ਆਈਆਈਟੀ ਦਿੱਲੀ ਦੇ ਪ੍ਰੋਫੈਸਰ ਡਾਕਟਰ ਸੰਦੀਪ ਪਾਠਕ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਫਗਵਾੜਾ ਦੇ ਵਾਈਸ ਚਾਂਸਲਰ ਅਸ਼ੋਕ ਮਿੱਤਲ ਅਤੇ ਲੁਧਿਆਣਾ ਦੇ ਕਾਰੋਬਾਰੀ ਸੰਜੀਵ ਅਰੋੜਾ ਵੀ ਸੰਸਦ ਮੈਂਬਰ ਬਣ ਗਏ ਹਨ।

ਆਓ ਜਾਣਦੇ ਹਾਂ ਨਵੇਂ ਪੰਜ ਰਾਜ ਸਭਾ ਉਮੀਦਵਾਰਾਂ (Rajya Sabha Candidates) ਬਾਰੇ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਆਮ ਆਦਮੀ ਪਾਰਟੀ ਨੇ ਰਾਜ ਸਭਾ ਲਈ ਪਾਰਟੀ ਦੇ ਸੀਨੀਆਰ ਆਗੂ ਰਾਘਵ ਚੱਢਾ, ਸਾਬਕਾ ਕ੍ਰਿਕਟਰ ਹਰਭਜਨ ਸਿੰਘ, ਸੰਦੀਪ ਪਾਠਕ, ਅਸ਼ੋਕ ਮਿੱਤਲ ਤੇ ਸੰਜੀਵ ਅਰੋੜਾ ਨੂੰ ਉਮੀਦਵਾਰ (Rajya Sabha Candidates) ਬਣਾਇਆ ਗਿਆ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਸੋਮਵਾਰ ਨੂੰ ਚੋਣ ਅਧਿਕਾਰੀ ਸਾਹਮਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਜਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਨੇ 117 ਸੀਟਾਂ ’ਚੋਂ 92 ਸੀਟਾਂ ਹਾਸਲ ਕੀਤੀਆਂ ਸਨ। ਇਸ ਵੱਡੀ ਬਹੁਮਤ ਸਦਕਾ ਪਾਰਟੀ ਦੇ ਇਨਾਂ ਉਮੀਦਵਾਰਾਂ ਨੂੰ ਸੰਸਦ ਦੇ ਉਪਰਲੇ ਸਦਨ ਲਈ ਚੁਣਿਆ ਗਿਆ ਹੈ। ਆਓ ਜਾਣਦੇ ਹਾਂ ਇਨ੍ਹਾਂ ਪੰਜ ਉਮੀਦਵਾਰਾਂ ਬਾਰੇ।

ਨਵੇਂ ਪੰਜ ਰਾਜ ਸਭਾ ਉਮੀਦਵਾਰ

ਹਰਭਜਨ ਸਿੰਘ-

ਸਾਬਕਾ ਕ੍ਰਿਕਟਰ ਹਰਭਜਨ ਸਿੰਘ ਦਾ ਨਾਂਅ ਤਾਂ ਚਰਚਾ ਸੀ ਪਰ ਬਾਕੀ ਦੋ ਹੋਰ ਨਾਵਾਂ ਨੂੰ ਲੈ ਕੇ ਅਟਕਲਾਂ ਚੱਲ ਰਹੀਆਂ ਸਨ। ਸੋਮਵਾਰ ਨੂੰ ਪਾਰਟੀ ਵੱਲੋਂ ਇਨਾਂ ਦੋ ਨਾਵਾਂ ਦਾ ਵੀ ਐਲਾਨ ਕਰ ਦਿੱਤਾ ਗਿਆ। ਹਰਭਜਨ ਸਿੰਘ ਨੂੰ ਰਾਜਸਭਾ ’ਚ ਭੇਜਣ ਦੇ ਨਾਲ-ਨਾਲ ਸੂਬੇ ਦੇ ਸਪੋਰਟਸ ਯੂਨੀਵਰਸਿਟੀ ਦੀ ਜਿੰਮੇਵਾਰੀ ਦਿੱਤੀ ਜਾ ਸਕਦੀ ਹੈ। ਹਰਭਜਨ ਸਿੰਘ ਨੇ ਭਾਰਤ ਲਈ ਕ੍ਰਿਕਟ ਖੇਡਦਿਆਂ ਕਈ ਰਿਕਾਰਡ ਬਣਾਏ ਹਨ ਤੇ ਉਹਨਾਂ ਨੇ ਇਸੇ ਸਾਲ ਕ੍ਰਿਕਟ ਤੋਂ ਸੰਨਿਆਸ ਲਿਆ ਸੀ।

ਰਾਘਵ ਚੱਢਾ-

ਦੇਸ਼ ’ਚ ਸਭ ਤੋਂ ਘੱਟ ਉਮਰ ਦੇ ਰਾਜ ਸਭਾ ਸਾਂਸਦ ਹੋਣਗੇ। ਇਸ ਤੋਂ ਪਹਿਲਾਂ 35 ਸਾਲ ਦੀ ਮੈਰੀਕਾਮ ਸਭ ਤੋਂ ਘੱਟ ਉਮਰ ਦੀ ਸਾਂਸਦ ਬਣੀ ਸੀ। ਰਾਜ ਸਭਾ ਲਈ ਨਾਮਜ਼ਦਗੀ ਦਾਖਲ ਕਰਨ ਪਹੁੰਚੇ ਰਾਘਵ ਚੱਢਾ ਨੇ ਕਿਹਾ ਕਿ ਇੰਨੀ ਘੱਟ ਉਮਰ ’ਚ ਮੈਨੂੰ ਨਾਮਜ਼ਦ ਕਰਨ ਲਈ ਮੈਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਾ ਹਾਂ। ਮੈਂ ਪੰਜਬਾ ਦੇ ਲੋਕਾਂ ਦਾ ਮੁੱਦਾ ਚੁੱਕਾਂਗਾ ਤੇ ਸੰਸਦ ’ਚ ਉਨਾਂ ਦੇ ਹਿੱਤਾਂ ਦੀ ਰੱਖਿਆ ਕਰਾਂਗਾ।

ਅਸ਼ੋਕ ਮਿੱਤਲ ਲਵਲੀ –

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸੰਸਥਾਪਕ ਹਨ। ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੁਨੀਆ ਦੇ ਸਬ ਤੋਂ ਵੱਡੇ ਨਿੱਜੀ ਯੂਨੀਵਰਸਿਟੀਆਂ ’ਚੋਂ ਇੱਕ ਹੈ। ਉਹ ਪੰਜਾਬ ਦੇ ਸਿੱਖਿਆ ਖੇਤਰ ’ਚ ਕਾਫੀ ਲੰਮੇ ਸਮੇਂ ਤੋਂ ਕੰਮ ਕਰ ਰਹੇ ਹਨ।

ਸੰਜੀਵ ਅਰੋੜਾ- ਪੰਜਾਬ ਦੇ ਪ੍ਰਸਿੱਧ ਬਿਜਨਸਮੈਨ ਹਨ ਤੇ ਲੁਧਿਆਣਾ ਜ਼ਿਲ੍ਹੇ ਤੋਂ ਆਉਂਦੇ ਹਨ। 58 ਸਾਲ ਦੇ ਸੰਜੀਵ ਐਕਸਪੋਰਟ ਹਾਊਸ ਰਿਤੇਸ਼ ਇੰਡਸਟ੍ਰੀਜ਼ ਦੇ ਸੰਚਾਲਕ ਹਨ। ਉਨਾਂ ਦੇ ਪਿਤਾ ਵੀ ਲੁਧਿਆਣਾ ਦੇ ਅਮੀਰ ਲੋਕਾਂ ’ਚ ਸ਼ਾਮਲ ਹਨ।

ਪ੍ਰੋ. ਸੰਦੀਪ ਸਿੰਘ-

ਮੂਲ ਤੌਰ ’ਤੇ ਛੱਤੀਸਗੜ੍ਹ ਦੇ ਮੂੰਗੇਲੀ ਜ਼ਿਲ੍ਹੇ ਦੇ ਲੋਰਮੀ ਦੇ ਰਹਿਣ ਵਾਲੇ ਹਨ। ਇੱਥੇ ਹੀ ਚਾਰ ਅਕਤੂਬਰ 1979 ਨੂੰ ਉਨਾਂ ਦ ਜਨਮ ਹੋਇਆ ਸੀ। ਸੰਦੀਪ ਤਿੰਨ ਭਰਾ-ਭੈਣ ਹਨ। ਭੈਣ ਦਾ ਨਾਂਅ ਪ੍ਰਤਿਭਾ ਪਾਠਕ ਹੈ, ਜਦੋਂਕਿ ਛੋਟੇ ਭਰਾ ਦਾ ਨਾਂਅ ਪ੍ਰਦੀਪ ਪਾਠਕ ਹੈ, ਸੰਦੀਪ ਨੇ ਆਪਣੀ ਮੁੱਢਲੀ ਸਿੱਖਿਆ ਬਿਲਾਸਪੁਰ ’ਚ ਕੀਤੀ। ਇੱਥੋਂ ਐਮਐਸਸੀ ਕਰਨ ਤੋਂ ਬਾਅਦ ਉਹ ਬ੍ਰਿਟਨ ਦੀ ਕੈਂਬ੍ਰਿਜ ਯੂਨੀਵਰਸਿਟੀ ਚਲੇ ਗਏ। ਇੱਥੇ ਉਨਾਂ ਨੇ ਪੀਐਚਡੀ ਕੀਤੀ। ਇਸ ਤੋਂ ਬਾਅਦ ਉਹ ਵੱਖ-ਵੱਖ ਰਿਸਰਚ ਪ੍ਰੋਜੈਕਟਸ ਦੇ ਨਾਲ ਜੁੜੇ ਰਹੇ। 2016 ’ਚ ਆਈਆਈਟੀ ਦਿੱਲੀ ’ਚ ਉਨਾਂ ਦੀ ਐਸੀਸਟੈਂਟ ਪ੍ਰੋਫੈਸਰ ਅਹੁਦੇ ’ਤੇ ਨਿਯੁਕਤੀ ਹੋਈ ਹੈ।

ਸੰਜੀਵ ਅਰੋੜਾ-

ਪੰਜਾਬ ਦਾ ਇੱਕ ਮਸ਼ਹੂਰ ਕਾਰੋਬਾਰੀ ਅਤੇ ਲੁਧਿਆਣਾ ਤੋਂ ਆਉਂਦਾ ਹੈ। 58 ਸਾਲਾ ਸੰਜੀਵ ਐਕਸਪੋਰਟ ਹਾਊਸ ਰਿਤੇਸ਼ ਇੰਡਸਟਰੀਜ਼ ਦਾ ਸੰਚਾਲਕ ਹੈ। ਉਸ ਦੇ ਪਿਤਾ ਵੀ ਲੁਧਿਆਣਾ ਦੇ ਅਮੀਰ ਲੋਕਾਂ ਵਿੱਚੋਂ ਇੱਕ ਰਹੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ