CM Mann - Sach Kahoon Punjabi
CM Mann ਵੱਲੋਂ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਵੱਡਾ ਤੋਹਫ਼ਾ, ਨਵਾਂ ਸੁਲਤਾਨਵਿੰਡ ਫਲਾਈਓਵਰ ਲੋਕਾਂ ਨੂੰ ਸਮਰਪਿਤ ਕੀਤਾ; ਪਾਰਦਰਸ਼ੀ ਪ੍ਰਕਿਰਿਆ ਸਦਕਾ 11.52 ਕਰੋੜ ਰੁਪਏ ਦੀ ਬੱਚਤ ਹੋਈ
ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਨਿਵਾਸੀਆਂ ਨੂੰ ਸੁਲਤਾਨਵਿੰਡ ਬਾਈਪਾਸ ਅਤੇ ਸੁਲਤਾਨਵਿੰਡ ਲਿੰਕ ਰੋਡ ਦੇ ਜੰਕਸ਼ਨ 'ਤੇ ਨਵਾਂ ਬਣਿਆ ਫਲਾਈਓਵਰ ਲੋਕਾਂ ਨੂੰ ਸਮਰਪਿਤ ਕਰਕੇ ਵੱਡਾ ਤੋਹਫ਼ਾ ਦਿੱਤਾ। ਲੰਬੇ ਸਮੇਂ ਤੋਂ ਚੱਲੀ ਆ ਰਹੀ ਟ੍ਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ ਅਤੇ ਹਰ ਰੋਜ਼ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਦੋ ਲੱਖ ਤੋਂ ਵੱਧ ਸ਼ਰਧਾਲੂਆਂ ਲਈ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਉਸਾਰੇ ਗਏ ਇਸ ਪ੍ਰੋਜੈਕਟ ਨੂੰ ਜਨਤਾ ਦੇ 11.52 ਕਰੋੜ ਰੁਪਏ ਦੀ ਬੱਚਤ ਨਾਲ ਪਾਰਦਰਸ਼ੀ ਪ੍ਰਣਾਲੀ ਰਾਹੀਂ ਮੁਕੰਮਲ ਕੀਤਾ ਗਿਆ ਹੈ।
ਆਪਣੀ ਸਰਕਾਰ ਦੇ ਵਿਕਾਸ-ਮੁਖੀ ਸ਼ਾਸਨ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਲੋਕਾਂ ਲਈ 15 ਜੁਲਾਈ ਤੱਕ 3,100 ਨਵੇਂ ਸਟੇਡੀਅਮ, 3,000 ਜਿਮ ਅਤੇ 400 ਨਵੇਂ ਆਮ ਆਦਮੀ ਕਲੀਨਿਕ ਤਿਆਰ ਹੋ ਜਾਣਗੇ। ਉਨ੍ਹਾਂ ਦੱਸਿਆ ਕਿ ਹੁਣ ਸਿੰਚਾਈ ਲਈ 80 ਫੀਸਦ ਤੋਂ ਵੱਧ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਕਿਹਾ ਕਿ ਹੁਣ ਠੇਕੇਦਾਰ 43,000 ਕਿਲੋਮੀਟਰ ਤੋਂ ਵੱਧ ਸੜਕਾਂ ਦੇ ਪੰਜ ਸਾਲਾਂ ਤੱਕ ਰੱਖ-ਰਖਾਅ ਲਈ ਜਵਾਬਦੇਹ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜਿੱਥੇ ਸਰਕਾਰ ਵਿਕਾਸ ਅਤੇ ਇਮਾਨਦਾਰ ਸ਼ਾਸਨ 'ਤੇ ਕੇਂਦਰਿਤ ਹੈ, ਉੱਥੇ ਹੀ ਵਿਰੋਧੀ ਧਿਰ ਸਰਕਾਰ ਦੇ ਕੰਮਾਂ ਨੂੰ ਚੁਣੌਤੀ ਦੇਣ ਵਿੱਚ ਅਸਫਲ ਰਹਿਣ ਕਰਕੇ ਫਰਜ਼ੀ ਵੀਡੀਓਜ਼ ਵਾਇਰਲ ਕਰਨ ਵਰਗੇ ਘਟੀਆਂ ਹੱਥਕੰਡਿਆਂ 'ਤੇ ਉਤਰ ਆਈ ਹੈ।
Read Also : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ 'ਚ 500 ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ
ਆਪਣੇ ਐਕਸ ਹੈਂਡਲ 'ਤੇ ਲਿਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ: “ਪਵਿੱਤਰ ਨਗਰੀ ਅੰਮ੍ਰਿਤਸਰ ਵਿੱਚ ਸੁਲਤਾਨਵਿੰਡ ਲਿੰਕ ਰੋਡ 'ਤੇ ਇੱਕ ਨਵਾਂ ਓਵਰਬ੍ਰਿਜ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣੀ ਪਾਰਦਰਸ਼ੀ ਪ੍ਰਣਾਲੀ ਰਾਹੀਂ ਇਸ ਪ੍ਰੋਜੈਕਟ 'ਤੇ ਜਨਤਾ ਦੇ 11.5 ਕਰੋੜ ਰੁਪਏ ਬਚਾਏ ਹਨ। 15 ਜੁਲਾਈ ਤੱਕ 3,100 ਨਵੇਂ ਖੇਡ ਮੈਦਾਨ ਅਤੇ 3,000 ਜਿੰਮ ਤਿਆਰ ਹੋ ਜਾਣਗੇ, ਜਦੋਂ ਕਿ 400 ਨਵੇਂ ਆਮ ਆਦਮੀ ਕਲੀਨਿਕ ਵੀ ਲੋਕਾਂ ਦੀ ਸਹੂਲਤਰ ਲਈ ਲਗਭਗ ਪੂਰੀ ਤਰ੍ਹਾਂ ਤਿਆਰ ਹਨ।”
ਮੁੱਖ ਮੰਤਰੀ ਨੇ ਅੱਗੇ ਲਿਖਿਆ “ਖੇਤੀਬਾੜੀ ਲਈ ਰਿਕਾਰਡ 80 ਫੀਸਦ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਹੁਣ ਠੇਕੇਦਾਰਾਂ ਲਈ ਉਨ੍ਹਾਂ ਦੁਆਰਾ ਬਣਾਈਆਂ ਜਾਣ ਵਾਲੀਆਂ ਸੜਕਾਂ ਲਈ ਪੰਜ ਸਾਲਾਂ ਦੀ ਗਾਰੰਟੀ ਦੇਣੀ ਲਾਜ਼ਮੀ ਹੈ। ਤੁਹਾਡੀ ਸਰਕਾਰ ਇਮਾਨਦਾਰ ਨੀਅਤ ਨਾਲ ਕੰਮ ਕਰ ਰਹੀ ਹੈ। ਆਓ, ਆਪਾਂ ਸਾਰੇ ਰਲ ਕੇ ਪੰਜਾਬ ਨੂੰ ਹੋਰ ਖੁਸ਼ਹਾਲ ਬਣਾਈਏ ਅਤੇ ਨਵੀਆਂ ਬੁਲੰਦੀਆਂ ਵੱਲ ਲੈ ਚੱਲੀਏ।”
ਇਹ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹਰ ਰੋਜ਼ ਦੋ ਲੱਖ ਤੋਂ ਵੱਧ ਸ਼ਰਧਾਲੂ ਇਸ ਪਵਿੱਤਰ ਨਗਰੀ ਵਿੱਚ ਸ੍ਰੀ ਦਰਬਾਰ ਸਾਹਿਬ ਅਤੇ ਹੋਰ ਇਤਿਹਾਸਕ ਤੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਆਉਂਦੇ ਹਨ। ਸ਼ਰਧਾਲੂਆਂ ਦੀ ਯਾਤਰਾ ਨੂੰ ਵਧੇਰੇ ਸੁਵਿਧਾਜਨਕ ਅਤੇ ਆਰਾਮਦਾਇਕ ਬਣਾਉਣ ਲਈ ਸਾਡੀ ਸਰਕਾਰ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਲਗਾਤਾਰ ਮਜ਼ਬੂਤ ਕਰ ਰਹੀ ਹੈ। ਅੱਜ ਅਸੀਂ ਸੁਲਤਾਨਵਿੰਡ ਬਾਈਪਾਸ ਅਤੇ ਸੁਲਤਾਨਵਿੰਡ ਲਿੰਕ ਰੋਡ ਦੇ ਜੰਕਸ਼ਨ 'ਤੇ ਨਵਾਂ ਬਣਿਆਂ ਫਲਾਈਓਵਰ ਲੋਕਾਂ ਨੂੰ ਸਮਰਪਿਤ ਕੀਤਾ ਹੈ।”
ਪਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਮੈਂ ਅਕਾਲ ਪੁਰਖ ਦਾ ਸ਼ੁਕਰਗੁਜ਼ਾਰ ਹਾਂ ਜਿਨ੍ਹਾਂ ਨੇ ਮੈਨੂੰ ਇਹ ਮਹੱਵਪੂਰਨ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕਰਕੇ ਇਸ ਪਵਿੱਤਰ ਨਗਰੀ ਦੀ ਸੇਵਾ ਕਰਨ ਦਾ ਮੌਕਾ ਬਖਸ਼ਿਆ, ਜੋ ਟ੍ਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ।”
ਮੁੱਖ ਮੰਤਰੀ ਨੇ ਕਿਹਾ, “ਤਾਰਾ ਵਾਲਾ ਪੁਲ ਨੇੜੇ ਤਰਨਤਾਰਨ ਰੋਡ 'ਤੇ ਸੁਲਤਾਨਵਿੰਡ ਲਿੰਕ ਰੋਡ ਦੇ ਜੰਕਸ਼ਨ 'ਤੇ ਭਾਰੀ ਟ੍ਰੈਫਿਕ ਕਾਰਨ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ, ਸਥਾਨਕ ਨਿਵਾਸੀਆਂ ਅਤੇ ਬਾਹਰੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਲੰਬੇ ਸਮੇਂ ਤੋਂ ਭਾਰੀ ਟ੍ਰੈਫਿਕ ਜਾਮ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਹ ਫਲਾਈਓਵਰ ਸ਼ਹਿਰ ਦੇ ਟ੍ਰੈਫਿਕ ਵਿੱਚ ਵੱਡਾ ਸੁਧਾਰ ਕਰਨ ਦੇ ਨਾਲ-ਨਾਲ ਰੋਜ਼ਾਨਾ ਹਜ਼ਾਰਾਂ ਲੋਕਾਂ ਦੇ ਕੀਮਤੀ ਸਮੇਂ ਦੀ ਬੱਚਤ ਕਰੇਗਾ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਨੂੰ ਖੁਸ਼ੀ ਹੈ ਇਸ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਕਿ ਪਵਿੱਤਰ ਨਗਰੀ ਵਿੱਚ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਇਸ ਪ੍ਰਾਜੈਕਟ ਨੂੰ ਜੰਗੀ ਪੱਧਰ 'ਤੇ ਨੇਪਰੇ ਚਾੜ੍ਹ ਕੇ ਤੈਅ ਸਮੇਂ ਤੋਂ ਪਹਿਲਾਂ ਮੁਕੰਮਲ ਕੀਤਾ ਗਿਆ ਹੈ।”
ਪ੍ਰਾਜੈਕਟ ਦੇ ਪਾਰਦਰਸ਼ੀ ਨਿਰਮਾਣ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਹਾਲਾਂਕਿ ਪੰਜਾਬ ਸਰਕਾਰ ਨੇ ਇਸ ਪ੍ਰੋਜੈਕਟ ਲਈ 34.20 ਕਰੋੜ ਰੁਪਏ ਦੀ ਪ੍ਰਸ਼ਾਸਕੀ ਪ੍ਰਵਾਨਗੀ ਦਿੱਤੀ ਸੀ, ਪਰ ਇਹ ਸਿਰਫ 22.68 ਕਰੋੜ ਰੁਪਏ ਦੀ ਲਾਗਤ ਨਾਲ ਸਫਲਤਾਪੂਰਵਕ ਮੁਕੰਮਲ ਹੋ ਗਿਆ ਹੈ, ਜਿਸ ਨਾਲ ਜਨਤਾ ਦੇ 11.52 ਕਰੋੜ ਰੁਪਏ ਦੀ ਬੱਚਤ ਹੋਈ ਹੈ। ਉਨ੍ਹਾਂ ਦੱਸਿਆ ਕਿ ਪਹੁੰਚ ਸੜਕਾਂ ਸਮੇਤ ਇਸ ਪ੍ਰੋਜੈਕਟ ਦੀ ਕੁੱਲ ਲੰਬਾਈ 985 ਮੀਟਰ ਹੈ।”
ਮੁੱਖ ਮੰਤਰੀ ਨੇ ਦੱਸਿਆ, “ਫਲਾਈਓਵਰ ਦੀ ਲੰਬਾਈ 725 ਮੀਟਰ ਅਤੇ ਚੌੜਾਈ 14 ਮੀਟਰ ਹੈ। ਸਥਾਨਕ ਟ੍ਰੈਫਿਕ ਦੀ ਸੁਚਾਰੂ ਆਵਾਜਾਈ ਦੀ ਸਹੂਲਤ ਵਾਸਤੇ ਫਲਾਈਓਵਰ ਦੇ ਦੋਵਾਂ ਪਾਸਿਆਂ 'ਤੇ 5.50 ਮੀਟਰ ਚੌੜੀਆਂ ਸਰਵਿਸ ਰੋਡਜ਼ ਵੀ ਬਣਾਈਆਂ ਗਈਆਂ ਹਨ।”
ਪ੍ਰਾਜੈਕਟ ਦੀਆਂ ਵਾਤਾਵਰਣ ਅਨੁਕੂਲ ਵਿਸ਼ੇਸ਼ਤਾਵਾਂ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ, “ਇਹ ਇੱਕ ਵਾਤਾਵਰਣ ਪੱਖੀ ਪ੍ਰੋਜੈਕਟ ਹੈ। ਬਰਸਾਤੀ ਪਾਣੀ ਦੇ ਨਿਕਾਸ ਲਈ ਆਰ.ਸੀ.ਸੀ. ਡਰੇਨਾਂ ਤੋਂ ਇਲਾਵਾ, ਇਸ ਦੇ ਡਿਜ਼ਾਈਨ ਵਿੱਚ ਰੇਨ ਵਾਟਰ ਹਾਰਵੈਸਟਿੰਗ ਵੈੱਲਜ਼ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਹ ਵਾਤਾਵਰਣ ਦੀ ਸਥਿਰਤਾ ਪ੍ਰਤੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ।”
ਮੁੱਖ ਮੰਤਰੀ ਨੇ ਕਿਹਾ, “ਸੂਬਾ ਸਰਕਾਰ ਕਰਦਾਤਾਵਾਂ ਦਾ ਪੈਸਾ ਬਚਾਉਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਦੀ ਵਰਤੋਂ ਕਰ ਰਹੀ ਹੈ। ਅਸੀਂ 43,000 ਕਿਲੋਮੀਟਰ ਤੋਂ ਵੱਧ ਸੜਕਾਂ ਦਾ ਨਿਰਮਾਣ ਕਰ ਰਹੇ ਹਾਂ ਅਤੇ ਠੇਕੇਦਾਰਾਂ ਨੂੰ ਉਨ੍ਹਾਂ ਦੇ ਰੱਖ-ਰਖਾਅ ਲਈ ਜ਼ਿੰਮੇਵਾਰ ਬਣਾਇਆ ਗਿਆ ਹੈ। ਸੂਬੇ ਦੇ ਖਜ਼ਾਨੇ ਦਾ ਇੱਕ-ਇੱਕ ਪੈਸਾ ਲੋਕਾਂ ਦੀ ਭਲਾਈ ਲਈ ਸਹੀ ਢੰਗ ਨਾਲ ਵਰਤਿਆ ਜਾ ਰਿਹਾ ਹੈ।”
ਉਨ੍ਹਾਂ ਅੱਗੇ ਕਿਹਾ, “ਪੰਜਾਬ ਦੇ 90 ਫੀਸਦ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਇੱਥੋਂ ਤੱਕ ਕਿ ਕਿਸਾਨਾਂ ਨੂੰ ਹੁਣ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜੋ ਇੱਕ ਵੱਡੀ ਪ੍ਰਾਪਤੀ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਾਂ ਦੇ ਟੈਕਸ ਦਾ ਪੈਸਾ ਸੂਬੇ ਦਾ ਹੈ, ਅਤੇ ਅਸੀਂ ਇਸ ਨੂੰ ਉਨ੍ਹਾਂ ਦੀ ਭਲਾਈ 'ਤੇ ਸਮਝਦਾਰੀ ਨਾਲ ਖਰਚ ਕਰ ਰਹੇ ਹਾਂ। ਲੋਕਾਂ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਕੋਲ ਵਾਪਸ ਜਾ ਰਿਹਾ ਹੈ।”
ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਸਿਰਫ਼ ਲੋਕਾਂ ਲਈ ਕੰਮ ਕਰ ਰਹੀ ਹੈ। ਅਸੀਂ ਲੋਕਾਂ ਨੂੰ ਮੁਫ਼ਤ ਬਿਜਲੀ ਦਿੱਤੀ ਹੈ, 68,000 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਕਿਸੇ ਭ੍ਰਿਸ਼ਟਾਚਾਰ ਅਤੇ ਸਿਫਾਰਿਸ਼ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਸੜਕਾਂ ਦਾ ਸੁਧਾਰ ਕੀਤਾ ਗਿਆ ਹੈ, ਮਿਆਦ ਪੁਗਾ ਚੁੱਕੇ ਟੋਲ ਪਲਾਜ਼ੇ ਬੰਦ ਕੀਤੇ ਗਏ ਹਨ, ਜਿਸ ਨਾਲ ਰੋਜ਼ਾਨਾ ਲੋਕਾਂ ਦੇ 70 ਲੱਖ ਰੁਪਏ ਬਚ ਰਹੇ ਹਨ, ਸਿੱਖਿਆ ਅਤੇ ਸਿਹਤ ਸੰਭਾਲ ਨੂੰ ਮਜ਼ਬੂਤ ਕੀਤਾ ਗਿਆ ਹੈ, ਮਜ਼ਬੂਤ ਬੁਨਿਆਦੀ ਢਾਂਚਾ ਤਿਆਰ ਕੀਤਾ ਗਿਆ ਹੈ ਅਤੇ ਕਈ ਹੋਰ ਪ੍ਰਮੁੱਖ ਪਹਿਲਕਦਮੀਆਂ ਕੀਤੀਆਂ ਗਈਆਂ ਹਨ।”
ਮੁੱਖ ਮੰਤਰੀ ਨੇ ਕਿਹਾ, “ਜਦੋਂ ਸਾਡੀ ਸਰਕਾਰ ਨੇ ਸੱਤਾ ਸੰਭਾਲੀ ਸੀ, ਉਦੋਂ ਪੰਜਾਬ ਵਿੱਚ ਸਿੰਚਾਈ ਲਈ ਸਿਰਫ਼ 22 ਫੀਸਦ ਨਹਿਰੀ ਪਾਣੀ ਦੀ ਵਰਤੋਂ ਹੁੰਦੀ ਸੀ। ਅੱਜ ਇਹ ਵਧ ਕੇ 80 ਫੀਸਦ ਤੋਂ ਵੱਧ ਹੋ ਗਈ ਹੈ, ਜਿਸ ਨਾਲ ਸਿੰਚਾਈ ਦਾ ਦਾਇਰਾ ਵਧਿਆ ਹੈ ਅਤੇ ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਘਟੀ ਹੈ।”
ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਪਿੰਡਾਂ ਦੇ ਵਿਕਾਸ ਲਈ ਅਣਥੱਕ ਕੰਮ ਕਰ ਰਹੀ ਹੈ ਅਤੇ ਪਿੰਡਾਂ ਨੂੰ ਵੱਡੀਆਂ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ।”
ਉਨ੍ਹਾਂ ਕਿਹਾ, “ਸਾਡੇ ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਰੱਖਣ ਲਈ ਸੂਬਾ ਸਰਕਾਰ 15 ਜੁਲਾਈ ਤੱਕ ਪੰਜਾਬ ਭਰ ਵਿੱਚ 3,100 ਨਵੇਂ ਬਣੇ ਸਟੇਡੀਅਮ ਲੋਕ-ਅਰਪਣ ਕਰੇਗੀ। ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨਾ ਨਸ਼ਿਆਂ ਵਿਰੁੱਧ ਸਾਡੀ ਮੁਹਿੰਮ ਵਿੱਚ ਸਭ ਤੋਂ ਪ੍ਰਭਾਵਸ਼ਾਲੀ ਹਥਿਆਰਾਂ ਵਿੱਚੋਂ ਇੱਕ ਹੈ। ਖੇਡਾਂ ਰਾਹੀਂ ਸਾਡੇ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਾਇਆ ਜਾ ਰਿਹਾ ਹੈ।”
ਵਿਰੋਧੀ ਧਿਰ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ, “ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਧਾਰਮਿਕ ਮੁੱਦਿਆਂ 'ਤੇ ਮੈਨੂੰ ਬਦਨਾਮ ਕਰਨ ਵਾਸਤੇ ਇੱਕ ਦੂਜੇ ਨਾਲ ਹੱਥ ਮਿਲਾ ਕੇ ਬਹੁਤ ਹੀ ਨੀਵੇਂ ਪੱਧਰ ਦੀ ਰਾਜਨੀਤੀ ਕਰ ਰਹੇ ਹਨ। ਇੱਕ ਬੇਹੱਦ ਘਟੀਆ ਰਾਜਨੀਤਿਕ ਸਾਜ਼ਿਸ਼ ਤਹਿਤ ਮੇਰੀਆਂ ਫਰਜ਼ੀ ਵੀਡੀਓਜ਼ ਵਾਇਰਲ ਕੀਤੀਆਂ ਗਈਆਂ ਹਨ।”
ਮੁੱਖ ਮੰਤਰੀ ਨੇ ਅੱਗੇ ਕਿਹਾ, “ਜਦੋਂ ਮੇਰੇ ਵਿਰੋਧੀ ਕਿਸੇ ਹੋਰ ਫਰੰਟ 'ਤੇ ਮੈਨੂੰ ਚੁਣੌਤੀ ਦੇਣ ਦੇ ਯੋਗ ਨਹੀਂ ਰਹੇ ਤਾਂ ਉਹ ਮੈਨੂੰ ਹੁਣ ਧਾਰਮਿਕ ਮੁੱਦਿਆਂ ਰਾਹੀਂ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਹਾਲ ਹੀ ਵਿੱਚ ਇੱਕ ਵੀਡੀਓ ਵਾਇਰਲ ਕੀਤੀ ਗਈ ਹੈ ਜਿਸ ਵਿੱਚ ਨਾ ਤਾਂ ਉਸ ਵਿਅਕਤੀ ਦੀ ਸਰੀਰਕ ਦਿੱਖ, ਕੱਦ, ਤੁਰਨ ਦਾ ਤਰੀਕਾ ਅਤੇ ਨਾ ਹੀ ਸਰੀਰਕ ਹਾਵ-ਭਾਵ ਮੇਰੇ ਨਾਲ ਮੇਲ ਖਾਂਦੇ ਹਨ।” ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਕਈ ਹੋਰ ਪਤਵੰਤੇ ਵੀ ਹਾਜ਼ਰ ਸਨ।
Punjab News: ਪਿੰਡਾਂ ਦਾ ਸਰਬਪੱਖੀ ਵਿਕਾਸ ਹੀ ਪੰਜਾਬ ਨੂੰ ਦੇਸ਼ ਭਰ ਵਿੱਚੋਂ ਨੰਬਰ ਇਕ ਸੂਬਾ ਬਣਾਏਗਾ: ਮੁੱਖ ਮੰਤਰੀ ਮਾਨ
ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਸੰਕੀਰਨ ਸੋਚ ਤੋਂ ਉੱਪਰ ਉੱਠ ਕੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਤਨਦੇਹੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਇਥੇ 'ਸਰਪੰਚ ਮਿਲਣੀ' ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸਰਪੰਚਾਂ ਨੂੰ 15 ਅਗਸਤ ਤੋਂ 10,000 ਰੁਪਏ ਪ੍ਰਤੀ ਮਹੀਨਾ ਮਾਣਭੱਤਾ ਮਿਲੇਗਾ। ਉਨ੍ਹਾਂ ਨੇ ਸਰਪੰਚਾਂ ਨੂੰ ਜਨਤਕ ਫੰਡਾਂ ਦੀ ਪਾਰਦਰਸ਼ੀ ਵਰਤੋਂ ਯਕੀਨੀ ਬਣਾਉਣ, ਧੜੇਬੰਦੀ ਨੂੰ ਖ਼ਤਮ ਕਰਨ, ਆਪਸੀ ਭਾਈਚਾਰਕ ਸਾਂਝ ਵਧਾਉਣ ਅਤੇ ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਯਤਨਾਂ ਦੀ ਅਗਵਾਈ ਕਰਨ ਦੀ ਅਪੀਲ ਵੀ ਕੀਤੀ।
'ਸਰਪੰਚ ਮਿਲਣੀ' ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਚਾਇਤਾਂ ਨੂੰ ਲੋਕਤੰਤਰ ਦੀ ਨੀਂਹ ਵਜੋਂ ਜਾਣਿਆ ਜਾਂਦਾ ਹੈ ਕਿਉਂਕਿ ਪੰਚਾਇਤਾਂ ਕੋਲ ਅਥਾਹ ਸ਼ਕਤੀਆਂ ਹੁੰਦੀਆਂ ਹਨ ਅਤੇ ਇਨ੍ਹਾਂ ਦੇ ਫੈਸਲਿਆਂ ਨੂੰ ਪੂਰੇ ਪਿੰਡ ਵੱਲੋਂ ਸਤਿਕਾਰ ਨਾਲ ਮੰਨਿਆ ਜਾਂਦਾ ਹੈ। ਪਿੰਡ ਵਾਸੀਆਂ ਦੇ ਹਿੱਤਾਂ ਦੀ ਰਾਖੀ ਕਰਨਾ ਅਤੇ ਉਨ੍ਹਾਂ ਦੀਆਂ ਉਮੀਦਾਂ 'ਤੇ ਖਰਾ ਉਤਰਨਾ ਹਰ ਸਰਪੰਚ ਦਾ ਨੈਤਿਕ ਫਰਜ਼ ਹੈ। ਸਾਡੇ ਦੇਸ਼ ਦੀ ਲਗਭਗ 70 ਫੀਸਦੀ ਆਬਾਦੀ ਪਿੰਡਾਂ ਵਿੱਚ ਰਹਿੰਦੀ ਹੈ, ਜਿਸ ਕਾਰਨ ਪੰਚਾਇਤੀ ਰਾਜ ਸੰਸਥਾਵਾਂ ਨੂੰ ਲੋਕਤੰਤਰ ਦਾ ਧੁਰਾ ਮੰਨਿਆ ਜਾਂਦਾ ਹੈ।”
ਮੁੱਖ ਮੰਤਰੀ ਨੇ ਕਿਹਾ, “ਇਹ ਸੰਸਥਾਵਾਂ ਸੂਬਾ ਸਰਕਾਰ ਦੀਆਂ ਲੋਕ-ਪੱਖੀ ਅਤੇ ਵਿਕਾਸ-ਮੁਖੀ ਸਕੀਮਾਂ ਦੇ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਅਹਿਮ ਜ਼ਰੀਏ ਵਜੋਂ ਕੰਮ ਕਰਦੀਆਂ ਹਨ। ਸੂਬਾ ਸਰਕਾਰ ਨੀਤੀਆਂ ਬਣਾਉਂਦੀ ਹੈ, ਜਦਕਿ ਸਰਪੰਚ ਅਤੇ ਪੰਚ ਇਨ੍ਹਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਵਿੱਚ ਵੱਡੀ ਭੂਮਿਕਾ ਨਿਭਾਉਂਦੇ ਹਨ। ਮੈਂ ਸਾਰੇ ਸਰਪੰਚਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਅੱਜ ਤੋਂ ਹੀ ਵਿਕਾਸ ਕਾਰਜਾਂ ਲਈ ਆਪਣੇ ਆਪ ਨੂੰ ਮੁੜ ਸਮਰਪਿਤ ਕਰਨ ਤਾਂ ਜੋ ਲੋਕਾਂ ਨੂੰ ਇਸ ਦਾ ਭਰਪੂਰ ਲਾਭ ਮਿਲ ਸਕੇ।”
ਇੱਕ ਵੱਡਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਸਰਪੰਚਾਂ ਨੂੰ 15 ਅਗਸਤ ਤੋਂ 10,000 ਰੁਪਏ ਪ੍ਰਤੀ ਮਹੀਨਾ ਮਾਣਭੱਤਾ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਪਿਛਲੀਆਂ ਸਰਕਾਰਾਂ ਨੇ ਸਰਪੰਚਾਂ ਨੂੰ 1,200 ਰੁਪਏ ਮਾਣਭੱਤਾ ਦੇਣ ਦਾ ਵਾਅਦਾ ਕੀਤਾ ਸੀ, ਪਰ ਉਹ ਫੈਸਲਾ ਕਦੇ ਅਮਲੀ ਰੂਪ ਵਿੱਚ ਸਾਹਮਣੇ ਨਹੀਂ ਆਇਆ ਅਤੇ ਸਰਪੰਚਾਂ ਨੂੰ ਆਪਣੇ ਹੱਕ ਲੈਣ ਲਈ ਦਰ-ਦਰ ਭਟਕਣਾ ਪੈਂਦਾ ਸੀ। ਹਾਲਾਂਕਿ, ਸਾਡੀ ਸਰਕਾਰ ਨੇ ਸਰਪੰਚਾਂ ਨੂੰ 2,000 ਰੁਪਏ ਮਾਣਭੱਤਾ ਦੇਣਾ ਸ਼ੁਰੂ ਕੀਤਾ ਸੀ, ਜਿਸ ਨੂੰ ਹੁਣ ਵਧਾ ਕੇ 10,000 ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇਗਾ।”
ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਉਨ੍ਹਾਂ ਕਾਰਜਾਂ ਲਈ ਗ੍ਰਾਂਟਾਂ ਜਾਰੀ ਕਰ ਰਹੀ ਹੈ ਜੋ ਜਨਤਕ ਤੌਰ 'ਤੇ ਬਹੁਤ ਮਹੱਤਵਪੂਰਨ ਹਨ ਅਤੇ ਇਹ ਪਹਿਲਾਂ ਹੀ ਪੰਚਾਇਤਾਂ ਦੀ ਸਿੱਧੀ ਨਿਗਰਾਨੀ ਹੇਠ ਹਨ। ਇਸੇ ਤਰ੍ਹਾਂ ਪਿੰਡਾਂ ਦੇ ਵਿਕਾਸ ਨਾਲ ਸਬੰਧਤ ਵੱਖ-ਵੱਖ ਕਾਰਜ ਵੀ ਸਰਪੰਚਾਂ ਦੀ ਅਗਵਾਈ ਹੇਠ ਕੀਤੇ ਜਾਂਦੇ ਹਨ। ਸਰਪੰਚਾਂ ਨੂੰ ਇਨ੍ਹਾਂ ਕਾਰਜਾਂ ਅਤੇ ਸੇਵਾਵਾਂ ਦੀ ਤਨਦੇਹੀ ਨਾਲ ਨਿਗਰਾਨੀ ਯਕੀਨੀ ਬਣਾਉਣੀ ਚਾਹੀਦੀ ਹੈ। ਇਹ ਹਰ ਸਰਪੰਚ ਦਾ ਨੈਤਿਕ ਫਰਜ਼ ਹੈ ਕਿ ਉਹ ਕਰਦਾਤਾਵਾਂ ਦੇ ਇਕ-ਇਕ ਪੈਸੇ ਦੀ ਪੂਰੀ ਪਾਰਦਰਸ਼ੀ ਢੰਗ ਨਾਲ ਵਰਤੋਂ ਨੂੰ ਯਕੀਨੀ ਬਣਾਏ।”
ਸਰਪੰਚਾਂ ਨੂੰ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਸਰਪੰਚ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੇ ਨਾਜਾਇਜ਼ ਦਖ਼ਲ ਤੋਂ ਦੂਰ ਰਹਿਣ। ਇਹ ਬਹੁਤ ਮੰਦਭਾਗਾ ਹੈ ਕਿ ਪਿਛਲੇ ਸਮੇਂ ਵਿੱਚ ਪਿੰਡਾਂ ‘ਚ ਕਈ ਕੰਮ ਵੱਡੇ ਪੱਧਰ 'ਤੇ ਧੜੇਬੰਦੀ ਕਾਰਨ ਲੀਹ ਤੋਂ ਲਹਿ ਗਏ। ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਰਪੰਚਾਂ ਨੂੰ ਪਿੰਡਾਂ ਵਿੱਚੋਂ ਧੜੇਬੰਦੀ ਖ਼ਤਮ ਕਰਨ ਨੂੰ ਮੁੱਖ ਤਰਜੀਹ ਦੇਣੀ ਚਾਹੀਦੀ ਹੈ। ਲੋਕਤੰਤਰ ਵਿੱਚ ਬਹੁਮਤ ਹਾਸਲ ਕਰਨ ਵਾਲਾ ਵਿਅਕਤੀ ਜਾਂ ਪਾਰਟੀ ਜੇਤੂ ਹੁੰਦੀ ਹੈ, ਪਰ ਇੱਕ ਵਾਰ ਚੁਣੇ ਜਾਣ ਤੋਂ ਬਾਅਦ ਸਰਪੰਚ ਪੂਰੇ ਪਿੰਡ ਦਾ ਹੁੰਦਾ ਹੈ।”
ਮੁੱਖ ਮੰਤਰੀ ਨੇ ਅੱਗੇ ਕਿਹਾ, “ਸਰਪੰਚਾਂ ਨੂੰ ਪਿੰਡ ਦੇ ਹਰ ਨਿਵਾਸੀ ਨਾਲ ਬਰਾਬਰ ਦਾ ਵਿਹਾਰ ਕਰਨਾ ਚਾਹੀਦਾ ਹੈ ਅਤੇ ਹਰ ਫੈਸਲਾ ਨਿਰਪੱਖਤਾ ਨਾਲ ਲਿਆ ਜਾਣਾ ਚਾਹੀਦਾ ਹੈ। ਅਜਿਹੇ ਕਈ ਸਰਪੰਚ ਹਨ ਜਿਨ੍ਹਾਂ ਨੇ ਆਪਣੀ ਸਿਆਣਪ ਅਤੇ ਦੂਰਅੰਦੇਸ਼ੀ ਸਦਕਾ ਆਪਣੇ ਪਿੰਡਾਂ ਦੀ ਨੁਹਾਰ ਬਦਲ ਦਿੱਤੀ ਹੈ। ਸਰਪੰਚਾਂ ਨੂੰ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਵੱਲ ਮੁੱਖ ਜ਼ੋਰ ਦੇਣਾ ਚਾਹੀਦਾ ਹੈ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਕੀਤਾ ਜਾ ਸਕੇ। ਉਨ੍ਹਾਂ ਨੂੰ ਪਿੰਡਾਂ ਵਿੱਚ ਆਪਸੀ ਸਾਂਝ, ਸ਼ਾਂਤੀ ਅਤੇ ਭਾਈਚਾਰਕ ਮਾਹੌਲ ਨੂੰ ਮਜ਼ਬੂਤ ਕਰਨ ਲਈ ਵੀ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ।”
ਮੁੱਖ ਮੰਤਰੀ ਨੇ ਕਿਹਾ, “ਪਿੰਡਾਂ ਵਿੱਚ ਵਿਕਾਸ ਅਤੇ ਖੁਸ਼ਹਾਲੀ ਦੀ ਰਫ਼ਤਾਰ ਨੂੰ ਹੋਰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ। ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਤਰੱਕੀ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਸਰਪੰਚ ਸਰਕਾਰ ਅਤੇ ਪਿੰਡਾਂ ਵਿਚਕਾਰ ਇੱਕ ਕੜੀ ਹੁੰਦੇ ਹਨ, ਇਸ ਲਈ ਤੁਹਾਨੂੰ ਪਿੰਡਾਂ ਦੇ ਵਿਕਾਸ ਵਿੱਚ ਮੋਹਰੀ ਭੂਮਿਕਾ ਨਿਭਾਉਣੀ ਚਾਹੀਦੀ ਹੈ।”
Read Also : SIR Punjab ਦੌਰਾਨ ਭਾਜਪਾ 'ਆਪ' ਸਮਰਥਕਾਂ ਦੀਆਂ ਵੋਟਾਂ ਕੱਟਣ ਦੀ ਕੋਸ਼ਿਸ਼ ਕਰ ਸਕਦੀ ਹੈ, ਹਰ ਵਲੰਟੀਅਰ ਸੁਚੇਤ ਰਹੇ: ਮੁੱਖ ਮੰਤਰੀ ਮਾਨ
ਸਰਪੰਚਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ, “ਪਿੰਡਾਂ ਵਿੱਚ ਵਿਕਾਸ ਕਾਰਜ ਕਰਵਾਉਣ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਆਪਣੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਤਰਜੀਹ ਦਿਓ ਤਾਂ ਜੋ ਸੂਬਾ ਸਰਕਾਰ ਉਨ੍ਹਾਂ 'ਤੇ ਕੰਮ ਸ਼ੁਰੂ ਕਰਵਾ ਸਕੇ। ਮੈਂ ਤੁਹਾਨੂੰ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਇੱਕ ਉਸਾਰੂ ਮੁਹਿੰਮ ਸ਼ੁਰੂ ਕਰਕੇ ਸਰਗਰਮ ਭੂਮਿਕਾ ਨਿਭਾਓ ਤਾਂ ਜੋ ਅਸੀਂ ਸਾਰੇ ਮਿਲ ਕੇ 'ਰੰਗਲਾ ਪੰਜਾਬ' ਸਿਰਜ ਸਕੀਏ। ਪਿੰਡਾਂ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਸਖ਼ਤ ਮਿਹਨਤ ਕਰੋ। ਸੂਬਾ ਸਰਕਾਰ ਇਸ ਨੇਕ ਕਾਰਜ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”
ਮੁੱਖ ਮੰਤਰੀ ਨੇ ਕਿਹਾ, “ਸੂਬੇ ਵਿੱਚ ਸਭ ਤੋਂ ਔਖੀ ਚੋਣ ਸਰਪੰਚ ਦੀ ਹੁੰਦੀ ਹੈ ਕਿਉਂਕਿ ਸਰਪੰਚ ਹੀ ਹੁੰਦੇ ਹਨ ਜੋ ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਜੁੜੇ ਹੁੰਦੇ ਹਨ। ਸਰਪੰਚ ਪਿੰਡ ਦਾ ਮੁਖੀ ਹੁੰਦਾ ਹੈ ਅਤੇ ਇੱਕ ਚੰਗਾ ਸਰਪੰਚ ਪਿੰਡ ਦਾ ਨਕਸ਼ਾ ਬਦਲ ਸਕਦਾ ਹੈ ਅਤੇ ਆਪਣੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾ ਸਕਦਾ ਹੈ। ਇਹ 'ਸਰਪੰਚ ਮਿਲਣੀ' ਪਿੰਡ ਪੱਧਰ 'ਤੇ ਸਮੱਸਿਆਵਾਂ ਨੂੰ ਸਮਝਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਇੱਕ ਵਿਲੱਖਣ ਪਹਿਲਕਦਮੀ ਹੈ। ਗ੍ਰਾਂਟਾਂ ਦੀ ਕੋਈ ਕਮੀ ਨਹੀਂ ਹੈ, ਪਰ ਪਿੰਡਾਂ ਵਿੱਚ ਇਨ੍ਹਾਂ ਦੀ ਸਹੀ ਮਾਇਨੇ ਵਿੱਚ ਵਰਤੋਂ ਹੋਣੀ ਯਕੀਨੀ ਬਣਾਈ ਜਾਵੇ।”
ਉਨ੍ਹਾਂ ਦੁਹਰਾਇਆ, “ਦੋਸ਼ ਕਿਸੇ 'ਤੇ ਵੀ ਲਾਏ ਜਾ ਸਕਦੇ ਹਨ, ਪਰ ਸਹੀ ਸਰਪੰਚ ਪਿੰਡ ਦੇ ਵਿਕਾਸ ਦਾ ਧੁਰਾ ਹੁੰਦੇ ਹਨ। ਪਹਿਲਾਂ, ਪਿਛਲੀਆਂ ਸਰਕਾਰਾਂ ਦਾ ਗ੍ਰਾਂਟਾਂ ਵਿੱਚ ਆਪਣਾ ਹਿੱਸਾ ਹੁੰਦਾ ਸੀ, ਜਿਸ ਕਾਰਨ ਵਿਕਾਸ ਪ੍ਰਭਾਵਿਤ ਹੁੰਦਾ ਸੀ। ਅੱਜ ਪਿੰਡਾਂ ਵਿੱਚ ਵੱਡੀਆਂ ਗ੍ਰਾਂਟਾਂ ਆ ਰਹੀਆਂ ਹਨ ਅਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੇ ਪਿੰਡਾਂ ਦੀ ਇਸ ਪੈਸੇ ਨਾਲ ਪੂਰੀ ਤਰ੍ਹਾਂ ਨੁਹਾਰ ਬਦਲ ਜਾਵੇਗੀ। ਵਿਕਾਸ ਕਾਰਜਾਂ ਨੂੰ ਤਰਜੀਹ ਦਿਓ ਅਤੇ ਇਹ ਯਕੀਨੀ ਬਣਾਓ ਕਿ ਇਹ ਫੰਡ ਇਸ ਤਰੀਕੇ ਨਾਲ ਖਰਚ ਕੀਤੇ ਜਾਣ ਕਿ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲੇ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਸਭ ਤੋਂ ਪਹਿਲਾਂ ਲਾਇਬ੍ਰੇਰੀਆਂ, ਸਕੂਲਾਂ, ਸੋਲਰ ਲਾਈਟਾਂ ਅਤੇ ਫਿਰ ਗਲੀਆਂ-ਨਾਲੀਆਂ ਦੇ ਨਿਰਮਾਣ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਪਿੰਡਾਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ। ਸੂਬੇ ਦੇ ਵਿਕਾਸ ਨੂੰ ਤੇਜ਼ ਕਰਨ ਲਈ ਇਹ ਬੇਹੱਦ ਜ਼ਰੂਰੀ ਹੈ ਅਤੇ ਪੰਜਾਬ ਨੂੰ ਦੇਸ਼ ਵਿੱਚ ਮੋਹਰੀ ਬਣਾਉਣ ਲਈ ਸਮੇਂ ਦੀ ਲੋੜ ਹੈ। ਮੈਂ ਹਰ ਸਰਪੰਚ ਨੂੰ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਆਪਣੇ ਲੋਕਾਂ ਦੀ ਖੁਸ਼ਹਾਲੀ ਲਈ ਸਰਕਾਰ ਵੱਲੋਂ ਪੂਰਨ ਸਹਿਯੋਗ ਅਤੇ ਮਦਦ ਦਾ ਭਰੋਸਾ ਦਿੰਦਾ ਹਾਂ।”
CM Mann ਨੇ PSPCL 'ਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
ਬਠਿੰਡਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰੀ ਨੌਕਰੀਆਂ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ। ਇੱਥੋਂ ਤੱਕ ਕਿ ਵਿਦੇਸ਼ ਗਏ ਨੌਜਵਾਨ ਵੀ ਹੁਣ ਸਰਕਾਰ ਦੀ ਪਾਰਦਰਸ਼ੀ ਅਤੇ ਯੋਗਤਾ-ਅਧਾਰਤ ਭਰਤੀ ਨੀਤੀ ਰਾਹੀਂ ਰੁਜ਼ਗਾਰ ਪ੍ਰਾਪਤ ਕਰਨ ਲਈ ਸੂਬੇ ਵਿੱਚ ਵਾਪਸ ਮੁੜ ਰਹੇ ਹਨ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) 'ਚ ਨਵੇਂ ਭਰਤੀ ਹੋਏ 665 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਸਿਰਫ਼ ਸਾਢੇ ਚਾਰ ਸਾਲਾਂ ਵਿੱਚ 68268 ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਰਿਕਾਰਡ ਬਣਾਇਆ ਹੈ, ਜਿਸ ਨਾਲ ਰਿਸ਼ਵਤ ਜਾਂ ਸਿਫ਼ਾਰਸ਼ਾਂ ਨਾਲ ਨੌਕਰੀਆਂ ਲੈਣ ਦੇ ਯੁੱਗ ਦਾ ਪੂਰੀ ਤਰ੍ਹਾਂ ਅੰਤ ਹੋ ਗਿਆ ਹੈ।
ਮੁੱਖ ਮੰਤਰੀ ਨੇ ਵਿਦੇਸ਼ਾਂ ਵਿੱਚ ਕੰਮ ਕਰਨ ਵਾਲੇ ਪੰਜਾਬੀਆਂ ਨੂੰ ਆਪਣੀ ਮਾਤ ਭੂਮੀ ਵਾਪਸ ਮੁੜ ਦੀ ਅਪੀਲ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਵੱਲੋਂ ਉਨ੍ਹਾਂ ਨੂੰ ਨਿਯਮਤ ਰੁਜ਼ਗਾਰ ਦੇ ਮੌਕੇ ਦਿੱਤੇ ਜਾਣਗੇ ਅਤੇ ਉਨ੍ਹਾਂ ਨੂੰ ਪੰਜਾਬ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਅਪਣਾਈ ਗਈ ਪਾਰਦਰਸ਼ੀ ਭਰਤੀ ਪ੍ਰਕਿਰਿਆ ਨੇ ਨੌਜਵਾਨਾਂ ਦਾ ਸਿਸਟਮ ਵਿੱਚ ਭਰੋਸਾ ਬਹਾਲ ਕੀਤਾ ਹੈ ਅਤੇ ਵਿਦੇਸ਼ਾਂ ਵਿੱਚ ਗਏ ਨੌਜਵਾਨ ਹੁਣ ਦੇਸ਼ ਮੁੜਨ ਲੱਗੇ ਹਨ।
Read Also : ਪਸ਼ੂ ਸੇਵਾ ਦੀ ਮਿਸਾਲ ਬਣੇ ਮੇਜਰ ਸਿੰਘ, ਗੰਭੀਰ ਜ਼ਖ਼ਮੀ ਬੇਜ਼ੁਬਾਨ ਦਾ ਕਰਵਾਇਆ ਇਲਾਜ
ਇਸ ਬਾਰੇ ਐਕਸ ਉੱਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ, “ਬਠਿੰਡਾ ਵਿੱਚ ਨਿਯੁਕਤੀ ਪੱਤਰ ਵੰਡ ਸਮਾਰੋਹ ਵਿੱਚ, ਪੰਜਾਬ ਦੀ ਤਰੱਕੀ ਅਤੇ ਇਸਦੇ ਨੌਜਵਾਨਾਂ ਲਈ ਇੱਕ ਉੱਜਵਲ ਭਵਿੱਖ ਨੂੰ ਸੁਰੱਖਿਅਤ ਕਰਨ ਦੇ ਉਦੇਸ਼ ਨਾਲ ਕਈ ਵੱਡੇ ਫੈਸਲੇ ਸਾਂਝੇ ਕੀਤੇ ਗਏ। ਪਿਛਲੀਆਂ ਸਰਕਾਰਾਂ ਵੱਲੋਂ ਅਪਣਾਏ ਗਏ ਰਿਸ਼ਵਤਖੋਰੀ ਅਤੇ ਸਿਫਾਰਸ਼ਾਂ ਦੇ ਭ੍ਰਿਸ਼ਟ ਅਮਲਾਂ ਨੂੰ ਪੂਰੀ ਤਰ੍ਹਾਂ ਖਤਮ ਕਰਕੇ ਤੁਹਾਡੀ ਸਰਕਾਰ ਨੇ ਹੁਣ ਤੱਕ ਯੋਗਤਾ ਦੇ ਆਧਾਰ ’ਤੇ ਨੌਜਵਾਨਾਂ ਨੂੰ 68268 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਇਸ ਪਾਰਦਰਸ਼ੀ ਭਰਤੀ ਨੀਤੀ ਦੇ ਕਾਰਨ, ਉਹ ਨੌਜਵਾਨ ਵੀ ਜੋ ਵਿਦੇਸ਼ ਚਲੇ ਗਏ ਸਨ, ਹੁਣ ਪੰਜਾਬ ਵਾਪਸ ਆ ਰਹੇ ਹਨ।’’
ਮੁੱਖ ਮੰਤਰੀ ਨੇ ਕਿਹਾ, “ਸਿੱਖਿਆ ਖੇਤਰ 'ਚ ਇਤਿਹਾਸਕ ਸੁਧਾਰਾਂ ਕਾਰਨ ਪੰਜਾਬ ਅੱਜ ਸਕੂਲ ਸਿੱਖਿਆ 'ਚ ਦੇਸ਼ ਦੇ ਮੋਹਰੀ ਸੂਬੇ ਵਜੋਂ ਉਭਰਿਆ ਹੈ। ਸਰਕਾਰੀ ਕਰਮਚਾਰੀਆਂ, ਖਾਸ ਕਰਕੇ ਮਹਿਲਾ ਕਰਮਚਾਰੀਆਂ ਦੀ ਭਲਾਈ ਦੇ ਉਦੇਸ਼ ਨਾਲ ਇੱਕ ਹੋਰ ਵੱਡੇ ਫੈਸਲੇ ਦਾ ਐਲਾਨ ਕੀਤਾ ਗਿਆ ਕਿ ਉਨ੍ਹਾਂ ਦੇ ਪਰਖ-ਕਾਲ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਉਨ੍ਹਾਂ ਦੇ ਘਰਾਂ ਦੇ 40 ਕਿਲੋਮੀਟਰ ਦੇ ਘੇਰੇ ਵਿੱਚ ਤਾਇਨਾਤ ਕੀਤਾ ਜਾਵੇਗਾ ਤਾਂ ਜੋ ਉਹ ਪਰਿਵਾਰਕ ਅਤੇ ਕੰਮਕਾਜੀ ਜੀਵਨ ਵਿੱਚ ਸੰਤੁਲਨ ਬਣਾ ਕੇ ਰੱਖ ਸਕਣ।”
ਪੋਸਟ ਦੇ ਅੰਤ ਵਿੱਚ ਉਨ੍ਹਾਂ ਕਿਹਾ, “ਸਖ਼ਤ ਮਿਹਨਤ, ਇਮਾਨਦਾਰੀ ਅਤੇ ਜਨਤਕ ਸੇਵਾ ਸਾਡੀ ਸਰਕਾਰ ਦੇ ਮੁੱਢਲੇ ਸਿਧਾਂਤ ਹਨ। ਹਰੇਕ ਯੋਗ ਨੌਜਵਾਨ ਨੂੰ ਬਰਾਬਰ ਮੌਕੇ ਪ੍ਰਦਾਨ ਕਰਕੇ ਅਸੀਂ ਇੱਕ ਜੀਵੰਤ ਅਤੇ ਖੁਸ਼ਹਾਲ ਰੰਗਲਾ ਪੰਜਾਬ ਦੀ ਸਿਰਜਣਾ ਵੱਲ ਤੇਜ਼ੀ ਨਾਲ ਵਧ ਰਹੇ ਹਾਂ।’’
ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਪੱਖਪਾਤੀ ਪ੍ਰਣਾਲੀ ਕਾਰਨ ਬਹੁਤ ਸਾਰੇ ਨੌਜਵਾਨ ਪੰਜਾਬ ਛੱਡ ਕੇ ਵਿਦੇਸ਼ਾਂ ਵਿੱਚ ਵਸ ਗਏ ਸਨ, ਪਰ ਹੁਣ ਇਸ ਰੁਝਾਨ ਵਿੱਚ ਮੋੜਾ ਪੈਣ ਲੱਗਾ ਹੈ ਤੇ ਨੌਜਵਾਨ ਵਾਪਸ ਪੰਜਾਬ ਆ ਰਹੇ ਹਨ। ਉਨ੍ਹਾਂ ਕਿਹਾ,‘‘ਹੁਣ ਚੀਜ਼ਾਂ ਬਦਲ ਗਈਆਂ ਹਨ। ਇਸ ਬਦਲਾਅ ਦਾ ਪ੍ਰਮਾਣ ਇਸ ਤੱਥ ਤੋਂ ਦੇਖਿਆ ਜਾ ਸਕਦਾ ਹੈ ਕਿ ਅੱਜ ਇੱਥੇ ਮੌਜੂਦ ਇੱਕ ਕੁੜੀ ਨੂੰ ਤਿੰਨ ਨੌਕਰੀਆਂ ਮਿਲੀਆਂ ਹਨ ਅਤੇ ਉਹ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਸਫਲ ਉਮੀਦਵਾਰਾਂ ਵਿੱਚੋਂ ਇੱਕ ਹੈ। ਇਹ ਇੱਕ ਨਵਾਂ ਯੁੱਗ ਹੈ। ਮੈਂ ਨੌਜਵਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਵਿਦੇਸ਼ਾਂ ਵਿੱਚ ਰਹਿੰਦੇ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨੂੰ ਪੰਜਾਬ ਵਾਪਸ ਬੁਲਾਉਣ, ਉਨ੍ਹਾਂ ਨੂੰ ਨੌਕਰੀਆਂ ਅਸੀਂ ਦੇਵਾਂਗੇ।’’
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਸੂਬਾ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਨੂੰ ਲਗਪਗ 68268 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਕਿਹਾ, “ਪੰਜਾਬ ਵਿੱਚ ਰਿਸ਼ਵਤ ਅਤੇ ਭਾਈ-ਭਤੀਜਾਵਾਦ ਦਾ ਯੁੱਗ ਖਤਮ ਹੋ ਗਿਆ ਹੈ। ਹੁਣ ਪੰਜਾਬ ਦੇ ਨੌਜਵਾਨ ਸਿਰਫ਼ ਮੈਰਿਟ ਅਤੇ ਯੋਗਤਾ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਪ੍ਰਾਪਤ ਕਰ ਹਹੇ ਹਨ ਅਤੇ ਸੂਬਾ ਸਰਕਾਰ ਵੱਲੋਂ ਅਪਣਾਈ ਗਈ ਪਾਰਦਰਸ਼ੀ ਭਰਤੀ ਪ੍ਰਕਿਰਿਆ ਸਦਕਾ ਇੱਕ ਵੀ ਨਿਯੁਕਤੀ ਨੂੰ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ।’’
ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਨਵ-ਨਿਯੁਕਤ ਨੌਜਵਾਨ ਆਪਣੇ ਅਹੁਦਿਆਂ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਸੇਵਾ ਲਈ ਕਰਨਗੇ। ਉਨ੍ਹਾਂ ਕਿਹਾ, “ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਲੋਕਾਂ ਦੀ ਵੱਧ ਤੋਂ ਵੱਧ ਭਲਾਈ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ। ਇਹ ਭਰਤੀਆਂ ਪੂਰੀ ਤਰ੍ਹਾਂ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਕੀਤੀਆਂ ਗਈਆਂ ਹਨ ਅਤੇ ਨੌਜਵਾਨਾਂ ਨੇ ਸਖ਼ਤ ਮੁਕਾਬਲੇ ਵਿੱਚ ਪ੍ਰੀਖਿਆਵਾਂ ਪਾਸ ਕਰਨ ਤੋਂ ਬਾਅਦ ਨੌਕਰੀਆਂ ਹਾਸਲ ਕੀਤੀਆਂ ਹਨ।”
ਨਵ-ਨਿਯੁਕਤ ਅਧਿਕਾਰੀਆਂ ਦੇ ਜੀਵਨ ਵਿੱਚ ਸਫਲ ਹੋਣ ਦੀ ਕਾਮਨਾ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਅਤੇ ਉਨ੍ਹਾਂ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਖ਼ਤ ਮਿਹਨਤ ਕਰਦੇ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਤੁਹਾਨੂੰ ਸਿਰਫ਼ ਇਸ ਲਈ ਮਾਣ ਨਹੀਂ ਕਰਨਾ ਚਾਹੀਦਾ ਕਿ ਤੁਸੀਂ ਇਹ ਨੌਕਰੀਆਂ ਪ੍ਰਾਪਤ ਕਰ ਲਈਆਂ ਹਨ। ਨਿਮਰ ਰਹੋ ਅਤੇ ਜ਼ਿੰਦਗੀ ਵਿੱਚ ਵੱਡੀ ਸਫਲਤਾ ਲਈ ਸਖ਼ਤ ਮਿਹਨਤ ਕਰਦੇ ਰਹੋ। ਇਨ੍ਹਾਂ ਅਹੁਦਿਆਂ ਨੂੰ ਪ੍ਰਾਪਤ ਕਰਨ ਤੋਂ ਬਾਅਦ ਵੀ ਹਮੇਸ਼ਾ ਜ਼ਮੀਨ ਨਾਲ ਜੁੜੇ ਰਹੋ ਅਤੇ ਸਖ਼ਤ ਮਿਹਨਤ ਕਰਦੇ ਰਹੋ ਕਿਉਂਕਿ ਇਹੋ ਸਫਲਤਾ ਦੀ ਕੁੰਜੀ ਹੈ। ਤੁਹਾਨੂੰ ਇਸ ਮੰਚ ਦੀ ਵਰਤੋਂ ਜ਼ਿੰਦਗੀ ਵਿੱਚ ਵੱਡੀ ਸਫਲਤਾ ਪ੍ਰਾਪਤ ਕਰਨ ਲਈ ਕਰਨੀ ਚਾਹੀਦੀ ਹੈ ਅਤੇ ਨਾਲ ਹੀ ਚੰਗੇ ਇਨਸਾਨ ਬਣਨਾ ਚਾਹੀਦਾ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਿੱਖਿਆ ਨੂੰ ਤਰਜੀਹ ਦਿੱਤੀ ਹੈ ਅਤੇ ਲੋਕਾਂ ਦੇ ਜੀਵਨ ਨੂੰ ਬਦਲਣ ਲਈ ਇਸ ਖੇਤਰ ਵਿੱਚ ਅਹਿਮ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਅੱਗੇ ਕਿਹਾ, “ਕੋਈ ਵੀ ’ਮੁਫ਼ਤ’ ਮਿਲੀ ਚੀਜ਼ ਜਾਂ ਰਿਆਇਤ ਕਾਰਡ ਸੂਬੇ ਵਿੱਚੋਂ ਗਰੀਬੀ ਜਾਂ ਹੋਰ ਸਮਾਜਿਕ ਬੁਰਾਈਆਂ ਨੂੰ ਖਤਮ ਨਹੀਂ ਕਰ ਸਕਦਾ। ਸਿੱਖਿਆ ਹੀ ਉਹ ਕੁੰਜੀ ਹੈ, ਜੋ ਲੋਕਾਂ ਦੇ ਜੀਵਨ ਪੱਧਰ ਨੂੰ ਸੁਧਾਰ ਕੇ ਇਸ ਘੁੰਮਣ-ਘੇਰੀ ਵਿੱਚੋਂ ਬਾਹਰ ਕੱਢ ਸਕਦੀ ਹੈ। ਇਸ ਲਈ ਸਾਡੀ ਸਰਕਾਰ ਸਿੱਖਿਆ ਦੇ ਮਿਆਰ ਨੂੰ ਹੋਰ ਬਿਹਤਰ ਬਣਾਉਣ ਅਤੇ ਆਮ ਲੋਕਾਂ ਨੂੰ ਸਸ਼ਕਤ ਬਣਾਉਣ ਲਈ ਅਣਥੱਕ ਯਤਨ ਕਰ ਰਹੀ ਹੈ।’’
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਪੰਜਾਬ ਨੇ ਪ੍ਰਾਇਮਰੀ ਅਤੇ ਮਿਡਲ-ਸਕੂਲ ਸਿੱਖਿਆ ਵਿੱਚ ਕੇਰਲਾ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਅੱਗੇ ਕਿਹਾ, “ਸਾਡੀ ਸਰਕਾਰ ਨੇ ਪ੍ਰਾਇਮਰੀ ਅਤੇ ਮਿਡਲ-ਸਕੂਲ ਸਿੱਖਿਆ ਨੂੰ ਅਪਗ੍ਰੇਡ ਕੀਤਾ, ਸਿਸਟਮ ਨੂੰ ਮਜ਼ਬੂਤ ਕੀਤਾ, ਸਮਾਰਟ ਕਲਾਸਰੂਮ ਸ਼ੁਰੂ ਕੀਤੇ ਅਤੇ ਅਧਿਆਪਕਾਂ ਨੂੰ ਉੱਨਤ ਸਿਖਲਾਈ ਪ੍ਰਦਾਨ ਕੀਤੀ ਹੈ। ਇਨ੍ਹਾਂ ਯਤਨਾਂ ਦੇ ਸਿੱਟੇ ਵਜੋਂ ਪੰਜਾਬ ਸਕੂਲ ਸਿੱਖਿਆ ਖੇਤਰ ਵਿੱਚ ਉੱਤਮ ਪ੍ਰਦਰਸ਼ਨ ਕਰ ਰਿਹਾ ਹੈ। ਭਾਰਤ ਸਰਕਾਰ ਦੇ ਪ੍ਰਮੁੱਖ ਸੰਸਥਾਨਾਂ ਵਿੱਚੋਂ ਇੱਕ, (ਨੈਸ਼ਨਲ ਇੰਸਟੀਚਿਊਸ਼ਨ ਫਾਰ ਟਰਾਂਸਫਾਰਮਿੰਗ ਇੰਡੀਆ) ਆਯੋਗ ਦੇ ਜਾਰੀ ਅੰਕੜੇ ਦਰਸਾਉਂਦੇ ਹਨ ਕਿ ਪੰਜਾਬ ਨੇ ਪ੍ਰਾਇਮਰੀ ਅਤੇ ਮਿਡਲ-ਸਕੂਲ ਸਿੱਖਿਆ ਵਿੱਚ ਕੇਰਲਾ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਮੋਹਰੀ ਸਥਾਨ ਹਾਸਲ ਕੀਤਾ ਹੈ।’’
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਸੂਬਾ ਸਰਕਾਰ ਨੇ ਅਧਿਆਪਕ ਸਿਖਲਾਈ, ਆਧੁਨਿਕ ਸਿੱਖਿਆ ਵਿਧੀਆਂ ਅਤੇ ਸਮਾਰਟ ਕਲਾਸਰੂਮਾਂ ’ਤੇ ਧਿਆਨ ਕੇਂਦਰਿਤ ਕੀਤਾ ਹੈ। ਉਨ੍ਹਾਂ ਅੱਗੇ ਕਿਹਾ, “ਪਹਿਲਾਂ ਕੇਰਲਾ ਪਹਿਲੇ ਸਥਾਨ ’ਤੇ ਸੀ, ਪਰ ਹੁਣ ਪੰਜਾਬ ਨੇ ਵੱਡੇ ਫਰਕ ਨਾਲ ਪਹਿਲਾ ਹਾਸਲ ਕਰ ਲਿਆ ਹੈ। ਭਵਿੱਖ ਵਿੱਚ ਵੀ ਅਜਿਹੇ ਹੋਰ ਯਤਨ ਕੀਤੇ ਜਾਣਗੇ। ਸਿੱਖਿਆ ਉਹ ਚਾਨਣ ਹੈ, ਜੋ ਹਨੇਰੇ ਨੂੰ ਦੂਰ ਕਰਕੇ ਕੁੱਲ ਆਲਮ ਨੂੰ ਰੁਸ਼ਨਾ ਦਿੰਦੀ ਹੈ ਅਤੇ ਇਸੇ ਲਈ ਸੂਬਾ ਸਰਕਾਰ ਇਸ ’ਤੇ ਵਿਸ਼ੇਸ਼ ਜ਼ੋਰ ਦੇ ਰਹੀ ਹੈ।’’
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਦ੍ਰਿੜ ਭਰੋਸਾ ਹੈ ਕਿ ਆਰਥਿਕ ਤੌਰ ‘ਤੇ ਕਮਜ਼ੋਰ ਹਰ ਬੱਚੇ ਨੂੰ ਮਿਆਰੀ ਸਿੱਖਿਆ ਤੱਕ ਪਹੁੰਚ ਦਾ ਹੱਕ ਹੈ। ਉਨ੍ਹਾਂ ਅੱਗੇ ਕਿਹਾ, “ਸਾਡੀ ਸਰਕਾਰ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਠੋਸ ਯਤਨ ਕਰ ਰਹੀ ਹੈ। ਸਾਡੀਆਂ ਪਹਿਲਕਦਮੀਆਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਆਮ ਪਰਿਵਾਰਾਂ ਦੇ ਬੱਚਿਆਂ ਨੂੰ ਹੋਰਨਾਂ ਦੇ ਬਰਾਬਰ ਉੱਤਮਤਾ ਪ੍ਰਾਪਤ ਕਰਨ ਦੇ ਮੌਕੇ ਮਿਲਣ। ਸਿੱਖਿਆ ਭਵਿੱਖ ਦੀਆਂ ਪੀੜ੍ਹੀਆਂ ਨੂੰ ਸਸ਼ਕਤ ਬਣਾਉਣ ਅਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਸਭ ਤੋਂ ਮਜ਼ਬੂਤ ਸਾਧਨ ਹੈ ਅਤੇ ਸਾਡੀ ਸਰਕਾਰ ਇਸਨੂੰ ਮਜ਼ਬੂਤ ਕਰਨ ਵਿੱਚ ਕੋਈ ਕਸਰ ਨਹੀਂ ਛੱਡੇਗੀ।’’
ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਦੇ ਸਖ਼ਤ ਯਤਨਾਂ ਸਦਕਾ, ਪੰਜਾਬ ਬੁਨਿਆਦੀ ਸਿੱਖਿਆ, ਡਿਜੀਟਲ ਬੁਨਿਆਦੀ ਢਾਂਚੇ ਅਤੇ ਸਕੂਲ ਸਹੂਲਤਾਂ ਵਿੱਚ ਦੇਸ਼ ਦੀ ਅਗਵਾਈ ਕਰਦਾ ਹੈ, ਜਿਸ ਵਿੱਚ ਰਾਜ ਭਾਸ਼ਾ ਅਤੇ ਗਣਿਤ ਵਿੱਚ ਕੇਰਲਾ ਨਾਲੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਉਨ੍ਹਾਂ ਕਿਹਾ, “ਪੰਜਾਬ ਨੇ ਸਕੂਲਾਂ ਵਿੱਚ 99.9 ਫ਼ੀਸਦ ਬਿਜਲੀ ਸਹੂਲਤਾਂ ਉਪਲਬਧ ਹਨ, ਜਦੋਂ ਕਿ ਕੰਪਿਊਟਰ ਦੀ ਉਪਲਬਧਤਾ 99 ਫ਼ੀਸਦ ਹੈ। ਜਦੋਂ ਮੈਂ ਅਹੁਦਾ ਸੰਭਾਲਿਆ ਸੀ ਉਸ ਸਮੇਂ ਸਕੂਲ ਸਿੱਖਿਆ ਵਿੱਚ ਪੰਜਾਬ 27ਵੇਂ ਸਥਾਨ ’ਤੇ ਸੀ, ਜੋ ਅੱਜ ਪੰਜਾਬ ਪਹਿਲੇ ਨੰਬਰ ’ਤੇ ਪਹੁੰਚ ਗਿਆ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੇ ਟੈਕਸ ਦਾ ਪੈਸਾ ਸੂਬੇ ਦਾ ਹੈ ਅਤੇ ਸਰਕਾਰ ਇਸਨੂੰ ਲੋਕਾਂ ਦੀ ਭਲਾਈ ਲਈ ਸਮਝਦਾਰੀ ਨਾਲ ਖਰਚ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ, “ਲੋਕਾਂ ਦਾ ਪੈਸਾ ਵਿਕਾਸ ਕਾਰਜਾਂ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਕੋਲ ਵਾਪਸ ਆ ਰਿਹਾ ਹੈ। ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਅਸੀਂ 90 ਫ਼ੀਸਦ ਘਰਾਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕੀਤੀ ਹੈ, ਸੜਕਾਂ ਨੂੰ ਬਿਹਤਰ ਬਣਾਇਆ ਹੈ, ਟੋਲ ਪਲਾਜ਼ਾ ਬੰਦ ਕੀਤੇ ਹਨ ਜਿਸ ਨਾਲ ਰੋਜ਼ਾਨਾ 70 ਲੱਖ ਰੁਪਏ ਦੀ ਬਚਤ ਹੋਈ ਹੈ ਅਤੇ ਲਗਾਤਾਰ ਬੁਨਿਆਦੀ ਢਾਂਚਾ ਉਸਾਰਿਆ ਜਾ ਰਿਹਾ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਮੌਜੂਦਾ ਸਰਕਾਰ ਨੇ ਅਹੁਦਾ ਸੰਭਾਲਿਆ ਸੀ ਤਾਂ ਸਿੰਚਾਈ ਦੇ ਉਦੇਸ਼ਾਂ ਲਈ ਸਿਰਫ਼ 22 ਫ਼ੀਸਦ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ, ਪਰ ਅੱਜ ਇਹ ਅੰਕੜਾ 80 ਫ਼ੀਸਦ ਤੋਂ ਪਾਰ ਹੋ ਗਿਆ ਹੈ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਦੇ ਹਰ ਕੋਨੇ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਕਿਸਾਨਾਂ ਦੀ ਸਹੂਲਤ ਵਾਸਤੇ ਸੂਬੇ ਭਰ ਵਿੱਚ 14,000 ਕਿਲੋਮੀਟਰ ਪਾਈਪਾਂ ਅਤੇ ਖ਼ਾਲ਼ ਬਣਾਏ ਹਨ। ਉਨ੍ਹਾਂ ਅੱਗੇ ਕਿਹਾ, “ਨਹਿਰਾਂ ਅਤੇ ਦਰਿਆਵਾਂ ਵਿੱਚ ਰੀਚਾਰਜ ਪੁਆਇੰਟ ਬਣਾਏ ਗਏ ਹਨ ਤਾਂ ਜੋ ਧਰਤੀ ਹੇਠ ਪਾਣੀ ਦਾ ਪੱਧਰ ਵਧਾਇਆ ਜਾ ਸਕੇ। ਨਤੀਜੇ ਵਜੋਂ ਪਾਣੀ ਦਾ ਪੱਧਰ ਦੋ ਤੋਂ ਚਾਰ ਮੀਟਰ ਵਧਿਆ ਹੈ। ਇਹ ਫੈਸਲਾ ਆਉਣ ਵਾਲੀਆਂ ਪੀੜ੍ਹੀਆਂ ਦੀ ਭਲਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ ਕਿਉਂਕਿ ਪੰਜਾਬ ਖੇਤੀ ਪ੍ਰਦਾਨ ਸੂਬਾ ਹੈ ਅਤੇ ਪਾਣੀ ਤੋਂ ਬਿਨਾਂ ਸੂਬੇ ਦਾ ਕੋਈ ਵਜੂਦ ਨਹੀਂ।”
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ,“ਇਸ ਯੋਜਨਾ ਤਹਿਤ ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ ਅਤੇ 30 ਲੱਖ ਤੋਂ ਵੱਧ ਲਾਭਪਾਤਰੀ ਪਹਿਲਾਂ ਹੀ ਸਿਹਤ ਕਾਰਡ ਪ੍ਰਾਪਤ ਕਰ ਚੁੱਕੇ ਹਨ। ਇਸ ਯੋਜਨਾ ਤਹਿਤ ਲੱਖਾਂ ਲੋਕਾਂ ਨੇ ਮੁਫ਼ਤ ਇਲਾਜ ਦਾ ਲਾਭ ਉਠਾਇਆ ਹੈ ਅਤੇ ਮੈਂ ਲੋਕਾਂ ਨੂੰ ਇਨ੍ਹਾਂ ਸਿਹਤ ਕਾਰਡਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਾ ਹਾਂ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਖੇਤੀਬਾੜੀ ਟਿਊਬਵੈੱਲਾਂ ਨੂੰ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਕੀਤੀ ਗਈ ਹੈ। ਕਿਸਾਨਾਂ ਨੂੰ ਹੁਣ ਪਹਿਲੀ ਵਾਰ ਸਿੰਚਾਈ ਲਈ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਬਦਲ ਗਈ ਹੈ।”
ਮਾਵਾਂ ਧੀਆਂ ਸਤਿਕਾਰ ਯੋਜਨਾ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ 1 ਜੁਲਾਈ ਤੋਂ ਇਸ ਯੋਜਨਾ ਨੂੰ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਅੱਗੇ ਕਿਹਾ, “ਇਸ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ 1,000 ਰੁਪਏ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲੇਗਾ।”
ਮੁੱਖ ਮੰਤਰੀ ਨੇ ਦੱਸਿਆ ਕਿ ਕਈ ਸਰਕਾਰਾਂ ਆਈਆਂ ਅਤੇ ਗਈਆਂ, ਪਰ ਉਨ੍ਹਾਂ ਵਿੱਚੋਂ ਕਿਸੇ ਨੇ ਵੀ ਲੋਕਾਂ ਦੀ ਭਲਾਈ ਦੀ ਪਰਵਾਹ ਨਹੀਂ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਪਾਰਟੀਆਂ ਨੇ ਆਪਸ ਵਿੱਚ ਮਿਲ ਕੇ ਰਾਜ ਕੀਤਾ ਅਤੇ ਸੂਬੇ ਦੇ ਭੋਲੇ-ਭਾਲੇ ਲੋਕਾਂ ਨੂੰ ਲੁੱਟਿਆ। ਪੰਜਾਬ ਦੇ ਲੋਕਾਂ ਨੇ ‘ਝਾੜੂ’ (ਆਪ ਦਾ ਚੋਣ ਚਿੰਨ੍ਹ) ਨੂੰ ਵੋਟ ਦਿੱਤੀ ਅਤੇ ਇਸ ਦੇ ਨਤੀਜੇ ਵਜੋਂ ਸਕੂਲਾਂ, ਹਸਪਤਾਲਾਂ ਅਤੇ ਹੋਰ ਖੇਤਰਾਂ ਵਿੱਚ ਤਬਦੀਲੀ ਆਈ।”
ਇਸ ਤੋਂ ਪਹਿਲਾਂ ਸਫ਼ਲ ਉਮੀਦਵਾਰਾਂ ਜੀਆ ਗਰਗ, ਅਮਨਦੀਪ ਸਿੰਘ ਪੰਨੂ, ਲਾਭਦੀਪ ਸਿੰਘ, ਰਬਿੰਦਰ ਸਿੰਘ ਟੱਕਰ, ਕੀਰਤੀ, ਪੁਸ਼ਪਿੰਦਰ, ਅਕਾਲਜੋਤ ਸਿੰਘ, ਹਰਸ਼, ਸੁਮਨਪ੍ਰੀਤ ਸਿੰਘ, ਜਤਿੰਦਰ ਸਿੰਘ, ਜੁਗਰਾਜ ਸਿੰਘ, ਹਨੀ, ਨਿਤੀਸ਼ ਅਤੇ ਹੋਰਾਂ ਨੇ ਮੁੱਖ ਮੰਤਰੀ ਦੀ ਯੋਗਤਾ ਦੇ ਆਧਾਰ ’ਤੇ ਨੌਕਰੀਆਂ ਪ੍ਰਦਾਨ ਕਰਨ ਲਈ ਸ਼ਲਾਘਾ ਕੀਤੀ। ਉਨ੍ਹਾਂ ਨੇ ਇਸ ਨੇਕ ਕਾਰਜ ਰਾਹੀਂ ਉਨ੍ਹਾਂ ਦੀ ਕਿਸਮਤ ਬਦਲਣ ਲਈ ਮੁੱਖ ਮੰਤਰੀ ਦਾ ਧੰਨਵਾਦ ਵੀ ਕੀਤਾ।
Punjab News: ਯੂਪੀਐਸਸੀ-2025 ਵਿੱਚ ਕਾਮਯਾਬ ਨੌਜਵਾਨਾਂ ਦਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਨਮਾਨ
Punjab News: ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂਪੀਐਸਸੀ)-2025 ਦੀ ਵੱਕਾਰੀ ਪ੍ਰੀਖਿਆ ਪਾਸ ਕਰਨ ਵਾਲੇ ਪੰਜਾਬ ਦੇ ਉਮੀਦਵਾਰਾਂ ਦਾ ਸਨਮਾਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਪੰਜਾਬ ਦੀ ਸਿੱਖਿਆ ਪ੍ਰਣਾਲੀ ਦੀ ਵਧਦੀ ਗੁਣਵੱਤਾ ਅਤੇ ਸੂਬੇ ਦੇ ਨੌਜਵਾਨਾਂ ਦੀ ਅਥਾਹ ਸਮਰੱਥਾ ਦਾ ਪ੍ਰਤੀਕ ਹੈ। ਨਵ-ਚੁਣੇ ਆਈਏਐਸ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਪਰਿਵਾਰਾਂ ਦੇ ਬੱਚੇ ਆਪਣੀ ਮਿਹਨਤ, ਲਗਨ ਅਤੇ ਦ੍ਰਿੜ ਇਰਾਦੇ ਨਾਲ ਦੇਸ਼ ਦੇ ਸਭ ਤੋਂ ਉੱਚੇ ਅਤੇ ਵੱਕਾਰੀ ਅਹੁਦਿਆਂ ਤੱਕ ਪਹੁੰਚ ਰਹੇ ਹਨ, ਜੋ ਪੰਜਾਬ ਲਈ ਮਾਣ ਵਾਲੀ ਗੱਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਯੂਪੀਐਸਸੀ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਲੜਕੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਮਹਿਲਾ ਸਸ਼ਕਤੀਕਰਨ ਦਾ ਸਪੱਸ਼ਟ ਪ੍ਰਮਾਣ ਹੈ।
ਇਹ ਵੀ ਪੜ੍ਹੋ: Sanjeev Arora News: ਕੈਬਿਨੇਟ ਮੰਤਰੀ ਸੰਜੀਵ ਅਰੋੜਾ ਨੂੰ ਜ਼ਮਾਨਤ ਨਹੀਂ ਮਿਲੀ
ਉਨ੍ਹਾਂ ਕਿਹਾ ਕਿ ਜਦੋਂ ਧੀਆਂ ਨੂੰ ਬਰਾਬਰ ਮੌਕੇ ਅਤੇ ਸਹੀ ਮਾਰਗਦਰਸ਼ਨ ਮਿਲਦਾ ਹੈ ਤਾਂ ਉਹ ਹਰ ਖੇਤਰ ਵਿੱਚ ਕਾਮਯਾਬੀ ਦੇ ਨਵੇਂ ਕੀਰਤੀਮਾਨ ਸਥਾਪਤ ਕਰਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ ਤਾਂ ਜੋ ਹਰ ਬੱਚੇ ਨੂੰ ਮਿਆਰੀ ਸਿੱਖਿਆ ਅਤੇ ਅੱਗੇ ਵੱਧਣ ਦੇ ਬਰਾਬਰ ਮੌਕੇ ਮਿਲ ਸਕਣ। ਉਨ੍ਹਾਂ ਕਿਹਾ ਕਿ ਯੂਪੀਐਸਸੀ-2025 ਵਿੱਚ ਸਫਲ ਹੋਏ ਇਹ ਨੌਜਵਾਨ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਸਰੋਤ ਹਨ। ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਇਹ ਸਾਬਤ ਕਰਦਾ ਹੈ ਕਿ ਸਹੀ ਦਿਸ਼ਾ ਵਿੱਚ ਕੀਤੀ ਮਿਹਨਤ ਨਾਲ ਕੋਈ ਵੀ ਟੀਚਾ ਹਾਸਲ ਕੀਤਾ ਜਾ ਸਕਦਾ ਹੈ।
ਮੁੱਖ ਮੰਤਰੀ ਨੇ ਵਿਸ਼ਵਾਸ ਜਤਾਇਆ ਕਿ ਇਹ ਨਵੇਂ ਅਧਿਕਾਰੀ ਇਮਾਨਦਾਰੀ, ਸਮਰਪਣ ਅਤੇ ਜਨ ਸੇਵਾ ਦੀ ਭਾਵਨਾ ਨਾਲ ਦੇਸ਼ ਅਤੇ ਪੰਜਾਬ ਦੀ ਸੇਵਾ ਕਰਨਗੇ। ਭਗਵੰਤ ਮਾਨ ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀਆਂ ਯੋਗਤਾਵਾਂ ਨੂੰ ਸਮਝਣ ਅਤੇ ਉਨ੍ਹਾਂ ’ਤੇ ਆਪਣੀਆਂ ਇੱਛਾਵਾਂ ਨਾ ਥੋਪਣ। ਉਨ੍ਹਾਂ ਕਿਹਾ ਕਿ ਹਰ ਬੱਚੇ ਵਿੱਚ ਵੱਖਰੀ ਪ੍ਰਤਿਭਾ ਹੁੰਦੀ ਹੈ, ਜਿਸ ਨੂੰ ਉਤਸ਼ਾਹ ਅਤੇ ਸਹਿਯੋਗ ਰਾਹੀਂ ਨਿਖਾਰਿਆ ਜਾ ਸਕਦਾ ਹੈ। ਜਦੋਂ ਪਰਿਵਾਰ ਦਾ ਭਰੋਸਾ ਅਤੇ ਸਹਿਯੋਗ ਮਿਲਦਾ ਹੈ ਤਾਂ ਬੱਚੇ ਹੋਰ ਵਧੀਆ ਪ੍ਰਦਰਸ਼ਨ ਕਰਦੇ ਹਨ।
ਮੁੱਖ ਮੰਤਰੀ ਨੇ ਨਵੇਂ ਅਧਿਕਾਰੀਆਂ ਨੂੰ ਸਲਾਹ ਦਿੱਤੀ ਕਿ ਉਹ ਆਪਣੀ ਸਫਲਤਾ ਦੇ ਬਾਵਜੂਦ ਨਿਮਰਤਾ ਬਣਾਈ ਰੱਖਣ ਅਤੇ ਲੋਕ ਭਲਾਈ ਨੂੰ ਆਪਣੀ ਪਹਿਲ ਬਣਾਉਣ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਆਪਣੇ ਅਹੁਦੇ ਅਤੇ ਕਲਮ ਦੀ ਵਰਤੋਂ ਸਮਾਜ ਦੇ ਕਮਜ਼ੋਰ ਅਤੇ ਲੋੜਵੰਦ ਵਰਗਾਂ ਦੀ ਸੇਵਾ ਲਈ ਕਰਨੀ ਚਾਹੀਦੀ ਹੈ। ਸਮਾਗਮ ਦੇ ਅੰਤ ਵਿੱਚ ਮੁੱਖ ਮੰਤਰੀ ਨੇ ਸਾਰੇ ਸਫਲ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਰੌਸ਼ਨ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਪੰਜਾਬ ਦਾ ਭਵਿੱਖ ਇਨ੍ਹਾਂ ਹੋਣਹਾਰ ਨੌਜਵਾਨਾਂ ਦੇ ਹੱਥਾਂ ਵਿੱਚ ਸੁਰੱਖਿਅਤ ਹੈ। ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਸਮੇਤ ਕਈ ਹੋਰ ਪਤਵੰਤੇ ਵੀ ਹਾਜ਼ਰ ਸਨ।
Bhagwant Mann: ਅੰਮ੍ਰਿਤਸਰ ਦੇ ਭਾਜਪਾ ਆਗੂ ਨੇ ਮੁੱਖ ਮੰਤਰੀ ਮਾਨ ਨੂੰ ਪੱਤਰ ਲਿਖਿਆ
Bhagwant Mann Secret Letter: (ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਰਿਟਾਇਰਡ IAS ਅਧਿਕਾਰੀ ਡਾ. ਜਗਮੋਹਨ ਸਿੰਘ ਰਾਜੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਸਿੱਖ ਆਬਾਦੀ ਵਿੱਚ ਆ ਰਹੀ ਘਟੌਤੀ ’ਤੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਭਾਰਤ ਵਿੱਚ ਸੰਵੈਧਾਨਕ ਤੌਰ ’ਤੇ ਮਾਨਤਾ ਪ੍ਰਾਪਤ ਘੱਟ ਸੰਖਿਆਕ ਹੈ ਅਤੇ NFHS ਦੇ ਅੰਕੜਿਆਂ ਅਨੁਸਾਰ ਸਿੱਖਾਂ ਦੀ ਪ੍ਰਜਨਨ ਦਰ ਦੇਸ਼ ਦੇ ਮੁੱਖ ਸਮੂਹਾਂ ਵਿੱਚ ਸਭ ਤੋਂ ਘੱਟ ਹੈ।
ਇਹ ਵੀ ਪੜ੍ਹੋ: Gurdaspur News: ਗੁਰਦਾਸਪੁਰ ਵਿਖੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮ ਗ੍ਰਿਫ਼ਤਾਰ, ਮੁਲਜ਼ਮਾਂ ਕੋਲੋਂ ਇੱਕ ਹੋਰ ਗ੍ਰਨੇਡ ਬਰਾਮਦ
Bhagwant Mann Secret Letter: ਅੰਮ੍ਰਿਤਸਰ ਦੇ ਭਾਜਪਾ ਆਗੂ ਨੇ ਮੁੱਖ ਮੰਤਰੀ ਮਾਨ ਨੂੰ ਪੱਤਰ ਲਿਖਿਆ
ਡਾ. ਰਾਜੂ ਨੇ ਕਿਹਾ ਕਿ ਇਹ ਰੁਝਾਨ ਸਿੱਖ ਕੌਮ ਦੇ ਸਮਾਜਿਕ, ਸੱਭਿਆਚਾਰਕ ਅਤੇ ਜਨਸੰਖਿਆਕ ਭਵਿੱਖ ਲਈ ਚਿੰਤਾਜਨਕ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਪੰਜਾਬ ਸਰਕਾਰ ਨੂੰ ਆਂਧਰਾ ਪ੍ਰਦੇਸ਼ ਸਰਕਾਰ ਦੇ ਮਾਡਲ ਦੀ ਤਰ੍ਹਾਂ ਤੀਜੇ ਬੱਚੇ ਲਈ ₹30 ਹਜ਼ਾਰ ਅਤੇ ਚੌਥੇ ਬੱਚੇ ਲਈ ₹40 ਹਜ਼ਾਰ ਦੇ ਵਿੱਤੀ ਉਤਸ਼ਾਹਿਤ ਰਾਸ਼ੀ ਦੇਣ ਬਾਰੇ ਵਿਚਾਰ ਕਰਨਾ ਚਾਹੀਦਾ ਹੈ। ਡਾ. ਰਾਜੂ ਨੇ ਕਿਹਾ ਕਿ ਅਜਿਹਾ ਕਦਮ ਸਿੱਖ ਕੌਮ ਦੀ ਮਜ਼ਬੂਤੀ ਅਤੇ ਪੰਜਾਬ ਦੀ ਸੱਭਿਆਚਾਰਕ ਪਛਾਣ ਨੂੰ ਬਰਕਰਾਰ ਰੱਖਣ ਵਿੱਚ ਮਦਦਗਾਰ ਸਾਬਤ ਹੋ ਸਕਦਾ ਹੈ।
CM Mann ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ ਸਰਹੱਦੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ
ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਨਾਲ ਮੁਲਾਕਾਤ ਦੌਰਾਨ ਪੰਜਾਬ ਵਿੱਚ ਮਜ਼ਬੂਤ ਸਿਵਲ-ਮਿਲਟਰੀ ਤਾਲਮੇਲ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ, ਜਿਸ ਵਿੱਚ ਦੋਵੇਂ ਧਿਰਾਂ ਰਣਨੀਤਕ ਤੌਰ 'ਤੇ ਮਹੱਤਵਪੂਰਨ ਸਰਹੱਦੀ ਸੂਬੇ ਪੰਜਾਬ ਵਿੱਚ ਸਰਹੱਦੀ ਪ੍ਰਬੰਧਨ, ਅੰਦਰੂਨੀ ਸੁਰੱਖਿਆ, ਰਾਹਤ ਕਾਰਜ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਤਾਲਮੇਲ ਮਜ਼ਬੂਤ ਕਰਨ 'ਤੇ ਸਹਿਮਤ ਹੋਈਆਂ। ਚੰਡੀਗੜ੍ਹ ਵਿੱਚ ਹੋਈ ਇਸ ਮੀਟਿੰਗ ਵਿੱਚ ਸਰਹੱਦੀ ਖੇਤਰਾਂ ਵਿੱਚ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ ਕਰਨ ਅਤੇ ਉੱਭਰ ਰਹੀਆਂ ਸੁਰੱਖਿਆ ਤੇ ਹੋਰ ਚੁਣੌਤੀਆਂ ਨਾਲ ਨਜਿੱਠਣ ਲਈ ਤਾਲਮੇਲ ਵਾਲਾ ਢਾਂਚਾ ਵਿਕਸਤ ਕਰਨ 'ਤੇ ਵੀ ਧਿਆਨ ਕੇਂਦਰਿਤ ਕੀਤਾ ਗਿਆ।
ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਵੱਲੋਂ ਪੱਛਮੀ ਫੌਜ ਦੀ ਕਮਾਂਡ ਸੰਭਾਲਣ ਤੋਂ ਬਾਅਦ ਫੌਜ ਕਮਾਂਡਰ ਅਤੇ ਮੁੱਖ ਮੰਤਰੀ ਵਿਚਕਾਰ ਪਹਿਲੀ ਮੁਲਾਕਾਤ ਦੌਰਾਨ ਕੌਮੀ ਮਹੱਤਵ ਦੇ ਕਈ ਮੁੱਦਿਆਂ 'ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਦੋਵੇਂ ਧਿਰਾਂ ਇਸ ਗੱਲ 'ਤੇ ਸਹਿਮਤ ਹੋਈਆਂ ਕਿ ਸਰਹੱਦੀ ਖੇਤਰਾਂ ਵਿੱਚ ਚੱਲ ਰਹੇ ਸਾਰੇ ਪ੍ਰੋਜੈਕਟਾਂ ਨੂੰ ਪੂਰਾ ਕਰਨ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇਗੀ ਤਾਂ ਜੋ ਆਪਰੇਸ਼ਨਲ ਸਮਰੱਥਾ ਨੂੰ ਹੋਰ ਵਧਾਇਆ ਜਾ ਸਕੇ ਅਤੇ ਕੌਮੀ ਸੁਰੱਖਿਆ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਸਕੇ।
Read Also : ਵਧ ਰਹੇ ਗੈਂਗਸਟਰਵਾਦ ਤੇ ਗੁੰਡਾਗਰਦੀ ਸਬੰਧੀ ਹਰਪਾਲ ਸਿੰਘ ਚੀਮਾ ਦਾ ਵੱਡਾ ਬਿਆਨ, ਭਾਜਪਾ 'ਤੇ ਸਿੰਨ੍ਹੇ ਨਿਸ਼ਾਨੇ
ਪੰਜਾਬ ਦੀ ਰਣਨੀਤਕ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਇੱਕ ਸਰਹੱਦੀ ਸੂਬਾ ਹੈ, ਜਿਸ ਦੀ ਲਗਪਗ 550 ਕਿਲੋਮੀਟਰ ਅੰਤਰਰਾਸ਼ਟਰੀ ਸਰਹੱਦ ਹੈ ਅਤੇ ਇਸ ਲਈ ਇਸ ਖੇਤਰ ਵਿੱਚ ਸਿਵਲ-ਮਿਲਟਰੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨਾ ਬਹੁਤ ਮਹੱਤਵਪੂਰਨ ਹੈ।" ਉਨ੍ਹਾਂ ਨੇ ਤਾਲਮੇਲ ਆਧਾਰਿਤ ਨੀਤੀ ਨਿਰਮਾਣ ਅਤੇ ਮਜ਼ਬੂਤ ਅੰਦਰੂਨੀ ਸੁਰੱਖਿਆ ਵਿਧੀਆਂ ਰਾਹੀਂ ਵਿਸ਼ਵਾਸ ਵਧਾਉਣ ਦੀ ਲੋੜ 'ਤੇ ਜ਼ੋਰ ਦਿੱਤਾ।
ਮੁੱਖ ਮੰਤਰੀ ਨੇ ਕੁਦਰਤੀ ਆਫ਼ਤਾਂ, ਬਾਹਰੀ ਖ਼ਤਰਿਆਂ ਅਤੇ ਹੋਰ ਸੰਕਟਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਜਵਾਬ ਦੇਣ ਲਈ ਪੁਖ਼ਤਾ ਰਣਨੀਤੀ ਵਿਕਸਤ ਕਰਨ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਿਵਲ ਪ੍ਰਸ਼ਾਸਨ ਅਤੇ ਹਥਿਆਰਬੰਦ ਸੈਨਾਵਾਂ ਵਿਚਕਾਰ ਮਜ਼ਬੂਤ ਸਹਿਯੋਗ ਕੌਮੀ ਹਿੱਤਾਂ ਦੀ ਰਾਖੀ ਅਤੇ ਐਮਰਜੈਂਸੀ ਦੌਰਾਨ ਤੇਜ਼ ਪ੍ਰਤੀਕਿਰਿਆ ਯਕੀਨੀ ਬਣਾਉਣ ਲਈ ਜ਼ਰੂਰੀ ਹੈ।
ਮੀਟਿੰਗ ਵਿੱਚ ਸਰਹੱਦੀ ਮੈਨੇਜਮੈਂਟ, ਅੰਦਰੂਨੀ ਸੁਰੱਖਿਆ, ਯੁਵਾ ਸ਼ਕਤੀਕਰਨ, ਅਗਨੀਵੀਰਾਂ ਦੇ ਮੁੜ-ਵਸੇਬੇ ਅਤੇ ਆਪਰੇਸ਼ਨਲ ਤਿਆਰੀ ਨਾਲ ਜੁੜੇ ਅਹਿਮ ਜ਼ਮੀਨ ਐਕੁਆਇਰ ਕਰਨ ਦੇ ਮਾਮਲਿਆਂ 'ਤੇ ਵੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਰਾਹਤ ਕਾਰਜ, ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਅਤੇ ਸੇਵਾ ਨਿਭਾ ਰਹੇ ਫੌਜ ਦੇ ਕਰਮਚਾਰੀਆਂ ਅਤੇ ਸਾਬਕਾ ਸੈਨਿਕਾਂ ਲਈ ਰਿਹਾਇਸ਼ੀ ਪ੍ਰੋਜੈਕਟਾਂ ਸਮੇਤ ਭਲਾਈ ਦੇ ਕਦਮਾਂ ਬਾਰੇ ਵੀ ਚਰਚਾ ਕੀਤੀ ਗਈ।
ਹਥਿਆਰਬੰਦ ਸੈਨਾਵਾਂ ਦਾ ਸਹਿਯੋਗ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਨੂੰ ਭਾਰਤੀ ਫੌਜ ਵੱਲੋਂ ਦੇਸ਼ ਦੀ ਸੇਵਾ ਵਿੱਚ ਕੀਤੀ ਜਾਣ ਵਾਲੀ ਹਰ ਪਹਿਲਕਦਮੀ ਲਈ ਸੂਬੇ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਮੀਟਿੰਗ ਦੌਰਾਨ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਬ੍ਰਿਗੇਡੀਅਰ ਸਮੀਰ ਠੱਕਰ, ਕਰਨਲ ਜਸਦੀਪ ਸੰਧੂ, ਹੈੱਡਕੁਆਰਟਰ ਪੱਛਮੀ ਕਮਾਂਡ ਦੇ ਸਿਵਲ ਮਿਲਟਰੀ ਮਾਮਲਿਆਂ ਦੇ ਸਲਾਹਕਾਰ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਬੰਬ ਧਮਾਕੇ, ਪੰਜਾਬ ਵਿੱਚ ਭਾਜਪਾ ਦੀਆਂ ਚੋਣ ਤਿਆਰੀਆਂ ਦਾ ਹਿੱਸਾ : CM ਮਾਨ
ਰੋਪੜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਨੂੰ ਕਰੜੇ ਹੱਥੀਂ ਲੈਂਦਿਆਂ ਦੋਸ਼ ਲਾਇਆ ਕਿ ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਪੰਜਾਬ ਵਿੱਚ ਡਰ ਅਤੇ ਹਿੰਸਾ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹਾਲ ਹੀ ਵਿੱਚ ਹੋਏ ਬੰਬ ਧਮਾਕੇ ਬੇਅਦਬੀ ਵਿਰੋਧੀ ਕਾਨੂੰਨ ਪਾਸ ਹੋਣ ਤੋਂ ਬਾਅਦ ਸੂਬੇ ਵਿੱਚ ਅਸਥਿਰਤਾ ਫੈਲਾਉਣ ਦੀ ਸੋਚੀ-ਸਮਝੀ ਰਣਨੀਤੀ ਦਾ ਹਿੱਸਾ ਹਨ। ਪੱਛਮੀ ਬੰਗਾਲ ਨਾਲ ਤੁਲਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਵੋਟਰਾਂ ਦਾ ਧਰੁਵੀਕਰਨ ਕਰਨ ਲਈ ਚੋਣਾਂ ਵਾਲੇ ਸੂਬਿਆਂ ਵਿੱਚ ਫਿਰਕੂ ਤਣਾਅ, ਦਹਿਸ਼ਤ ਅਤੇ ਅਸ਼ਾਂਤੀ ਪੈਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਾਂਤੀ ਪਸੰਦ ਪੰਜਾਬੀ ਕਦੇ ਵੀ ਭਗਵਾ ਪਾਰਟੀ ਨੂੰ ਸਿਆਸੀ-ਮੁਫ਼ਾਦ ਲਈ ਪੰਜਾਬ ਦੀ ਮੁਸ਼ਕਲ ਨਾਲ ਹਾਸਲ ਕੀਤੀ ਸ਼ਾਂਤੀ ਨੂੰ ਢਾਹ ਲਾਉਣ ਦੀ ਇਜਾਜ਼ਤ ਨਹੀਂ ਦੇਣਗੇ।
ਸ਼ੁਕਰਾਨਾ ਯਾਤਰਾ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਭਾਜਪਾ ਚੋਣਾਂ ਤੋਂ ਪਹਿਲਾਂ ਬੰਗਾਲ ਦੀ ਤਰਜ਼ ’ਤੇ ਪੰਜਾਬ ਵਿੱਚ ਅਸਥਿਰਤਾ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਪੰਜਾਬ ਦੇ ਲੋਕ ਰਾਜਨੀਤਿਕ ਤੌਰ ’ਤੇ ਜਾਗਰੂਕ ਹਨ ਅਤੇ ਅਜਿਹੀਆਂ ਸਾਜ਼ਿਸ਼ਾਂ ਵਿਰੁੱਧ ਇੱਕਜੁੱਟ ਹਨ।’’ ਮੁੱਖ ਮੰਤਰੀ ਨੇ ਕਿਹਾ, “ਹਿੰਸਾ, ਫੁੱਟ ਪਾਉਣਾ ਅਤੇ ਫਿਰਕੂ ਧੜੇਬੰਦੀ ਭਗਵਾ ਪਾਰਟੀ ਦੀ ਰਾਜਨੀਤੀ ਦਾ ਅਨਿੱਖੜਵਾਂ ਅੰਗ ਹੈ। ਭਾਜਪਾ ਆਉਣ ਵਾਲੀਆਂ ਚੋਣਾਂ ਜਿੱਤਣ ਲਈ ਬੰਗਾਲ ਦੀ ਤਰਜ਼ ’ਤੇ ਪੰਜਾਬ ਵਿੱਚ ਹਿੰਸਾ ਅਤੇ ਡਰ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਨਾਪਾਕ ਮਨਸੂਬੇ ਪੰਜਾਬ ਵਿੱਚ ਕਦੇ ਵੀ ਸਫ਼ਲ ਨਹੀਂ ਹੋਣਗੇ ਕਿਉਂਕਿ ਪੰਜਾਬ ਦੀ ਜਰਖੇਜ਼ ਧਰਤੀ ’ਤੇ ਕੁਝ ਵੀ ਉੱਗ ਸਕਦਾ ਹੈ, ਪਰ ਇੱਥੇ ਨਫ਼ਰਤ ਦੇ ਬੀਜ ਕਦੇ ਨਹੀਂ ਉੱਗ ਸਕਦੇ।”
‘ਆਪ’ ਸਰਕਾਰ ਦੀ ਸ਼ਾਂਤੀ, ਏਕਤਾ ਅਤੇ ਜਮਹੂਰੀ ਕਦਰਾਂ-ਕੀਮਤਾਂ ਨੂੰ ਬਣਾਈ ਰੱਖਣ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਪੰਜਾਬੀ ਦਿਨ ਦੀ ਸ਼ੁਰੂਆਤ ਸਰਬੱਤ ਦੇ ਭਲੇ ਦੀ ਅਰਦਾਸ ਤੋਂ ਕਰਦਾ ਹੈ। ਉਨ੍ਹਾਂ ਆਖਿਆ ਕਿ ਪੰਜਾਬ ਮੁੱਢ-ਕਦੀਮੋਂ ਭਾਈਚਾਰੇ, ਮੋਹ-ਪਿਆਰ ਅਤੇ ਦਰਿਆਦਿਲੀ ਦੇ ਪ੍ਰਤੀਕ ਵਜੋਂ ਜਾਣਿਆ ਜਾਂਦਾ ਹੈ ਅਤੇ ਇਸ ਮਾਹੌਲ ਨੂੰ ਸੰਨ੍ਹ ਲਾਉਣ ਵਾਲੀ ਕਿਸੇ ਵੀ ਕੋਸ਼ਿਸ਼ ਦਾ ਸਰਕਾਰ ਅਤੇ ਲੋਕਾਂ ਵੱਲੋਂ ਡਟਵਾਂ ਵਿਰੋਧ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਘਟਨਾਵਾਂ ਸਪੱਸ਼ਟ ਤੌਰ ’ਤੇ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਨੂੰ ਦਰਸਾਉਂਦੀਆਂ ਹਨ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਅਜਿਹੀ ਕਿਸੇ ਵੀ ਸਾਜ਼ਿਸ਼ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। “ਪੰਜਾਬ ਇੱਕ ਸ਼ਾਂਤੀ ਪਸੰਦ ਸੂਬਾ ਹੈ ਅਤੇ ਪੰਜਾਬੀ ਰਾਜਨੀਤਿਕ ਤੌਰ ’ਤੇ ਚੌਕਸ ਹਨ। ਉਹ ਅਜਿਹੀਆਂ ਚਾਲਾਂ ਪਿੱਛੇ ਲੁਕੇ ਫੁੱਟ ਪਾਊ ਏਜੰਡੇ ਨੂੰ ਭਲੀਭਾਂਤ ਸਮਝਦੇ ਹਨ।”
ਪੰਜਾਬ ਦੀ ਸੁਰੱਖਿਆ ਅਤੇ ਅਖੰਡਤਾ ਨੂੰ ਖ਼ਤਰਾ ਪੈਦਾ ਕਰਨ ਵਾਲੀਆਂ ਕਾਰਵਾਈਆਂ ਵਿਰੁੱਧ ਸੂਬਾ ਸਰਕਾਰ ਦੀ ਜ਼ੀਰੋ-ਟੌਲਰੈਂਸ ਨੀਤੀ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਧਮਾਕਿਆਂ ਲਈ ਜ਼ਿੰਮੇਵਾਰ ਲੋਕਾਂ ਨੂੰ ਜਲਦੀ ਬੇਨਕਾਬ ਕਰਕੇ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ, “ਮਨੁੱਖਤਾ ਵਿਰੁੱਧ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਸਾਰੇ ਲੋਕਾਂ ਨੂੰ ਜਲਦੀ ਮਿਸਾਲੀ ਸਜ਼ਾ ਦਿਵਾ ਕੇ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ। ਇਨ੍ਹਾਂ ਲੋਕਾਂ ਲਈ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਈ ਜਾਵੇਗੀ ਕਿਉਂਕਿ ਪੰਜਾਬ ਸਰਕਾਰ ਸੂਬੇ ਦੀ ਸ਼ਾਂਤੀ, ਸੁਰੱਖਿਆ ਅਤੇ ਅਖੰਡਤਾ ਨੂੰ ਖ਼ਤਰਾ ਪੈਦਾ ਕਰਨ ਵਾਲੀ ਕਿਸੇ ਵੀ ਗਤੀਵਿਧੀ ਲਈ ਜ਼ੀਰੋ ਟਾਲਰੈਂਸ ਪਹੁੰਚ ਰੱਖਦੀ ਹੈ।”
ਹਾਲੀਆ ਚੋਣ ਨਤੀਜਿਆਂ ਅਤੇ ਦੂਜੇ ਸੂਬਿਆਂ ਵਿੱਚ ਚੋਣਾਂ ਸਬੰਧੀ ਲੱਗ ਰਹੇ ਦੋਸ਼ਾਂ ਬਾਰੇ ਸਵਾਲਾਂ ਦੇ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੇ ਕੰਮਕਾਜ ਅਤੇ ਨਿਰਪੱਖਤਾ ’ਤੇ ਗੰਭੀਰ ਸਵਾਲ ਉਠਾਏ ਜਾ ਰਹੇ ਹਨ, ਜੋ ਲੋਕਤੰਤਰ ਲਈ ਬਹੁਤ ਮੰਦਭਾਗਾ ਅਤੇ ਖਤਰਨਾਕ ਹੈ। ਉਨ੍ਹਾਂ ਕਿਹ,‘‘ਚੋਣ ਕਮਿਸ਼ਨ ਦੀ ਨਿਰਪੱਖਤਾ ਨਾਲ ਜੁੜੇ ਸਵਾਲ ਲੋਕਤੰਤਰ ਲਈ ਘਾਤਕ ਹਨ। ਚੋਣ ਪ੍ਰਕਿਰਿਆ ਸਬੰਧੀ ਸ਼ੰਕਿਆਂ ਦਾ ਹੱਲ ਪਾਰਦਰਸ਼ੀ ਢੰਗ ਨਾਲ ਕੀਤਾ ਜਾਣਾ ਚਾਹੀਦਾ ਹੈ ਅਤੇ ਚੋਣ ਕਮਿਸ਼ਨ ਨੂੰ ਅਜਿਹੇ ਭਰਮ-ਭੁਲੇਖੇ ਦੂਰ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਕਿਉਂਕਿ ਅਜਿਹੇ ਮੁੱਦੇ ਲੋਕਤੰਤਰ ’ਤੇ ਹਮਲਾ ਹਨ। ਇਹ ਲੋਕਤੰਤਰੀ ਕਦਰਾਂ-ਕੀਮਤਾਂ ਦੇ ਕਤਲ ਤੋਂ ਘੱਟ ਨਹੀਂ ਹੈ।’’
ਪਾਰਦਰਸ਼ਤਾ, ਨਿਆਂ ਅਤੇ ਲੋਕ ਭਲਾਈ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਲੋਕਾਂ ਨੂੰ, ਸੂਬੇ ਦੀ ਸਦਭਾਵਨਾ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੀਆਂ ਤਾਕਤਾਂ ਵਿਰੁੱਧ ਇੱਕਜੁੱਟ ਅਤੇ ਸੁਚੇਤ ਰਹਿਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ ਦੀ ਰਾਖੀ ਕਰਨਾ ਹਰੇਕ ਨਾਗਰਿਕ ਦਾ ਫਰਜ਼ ਹੈ ਅਤੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਖੁਸ਼ਹਾਲੀ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।
Punjab Government: ਲੋਕਾਂ ਨੇ ਕਾਂਗਰਸ, ਅਕਾਲੀ ਅਤੇ ਭਾਜਪਾ ਨੂੰ ਰੱਦ ਕਰਕੇ ਸਾਥੋਂ ਉਮੀਦਾਂ ਰੱਖੀਆਂ ਸਨ, ਅਸੀਂ ਲੋਕਾਂ ਦਾ ਭਰੋਸਾ ਨਹੀਂ ਟੁੱਟਣ ਦਿੱਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ। ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਵਰ੍ਹੇ ਮੁਕੰਮਲ ਹੋਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ‘ਕੰਮ ਦੀ ਸਿਆਸਤ’ ਰਾਹੀਂ ਲੋਕਾਂ ਨੂੰ ਦਿੱਤੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਰੱਦ ਕਰਕੇ ਸਾਥੋਂ ਉਮੀਦਾਂ ਰੱਖੀਆਂ ਸਨ ਅਤੇ ਅਸੀਂ ਲੋਕਾਂ ਦਾ ਭਰੋਸਾ ਟੁੱਟਣ ਨਹੀਂ ਦਿੱਤਾ।
ਮੁੱਖ ਮੰਤਰੀ ਨੇ ਮੁੱਖ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਜਿਨ੍ਹਾਂ ਵਿੱਚ ਮੁਫ਼ਤ ਬਿਜਲੀ, ਕਿਸਾਨਾਂ ਲਈ ਦਿਨ ਵੇਲੇ ਬਿਜਲੀ, 78 ਫੀਸਦੀ ਖੇਤਾਂ ਨੂੰ ਨਹਿਰੀ ਪਾਣੀ, 65,000 ਸਰਕਾਰੀ ਨੌਕਰੀਆਂ ਅਤੇ 5.5 ਲੱਖ ਰੁਜ਼ਗਾਰ ਦੇ ਨਵੇਂ ਮੌਕੇ, ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸੰਭਾਲ ਦਾ ਵਿਸਥਾਰ ਅਤੇ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਸ਼ਾਮਲ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’, 1.55 ਲੱਖ ਕਰੋੜ ਰੁਪਏ ਦੇ ਰਿਕਾਰਡ ਨਿਵੇਸ਼ ਅਤੇ ਸੜਕ ਸੁਰੱਖਿਆ ਫੋਰਸ ਨਾਲ ਸਰਕਾਰ ਦੇ ਇਰਾਦੇ ਸਪੱਸ਼ਟ ਹੁੰਦੇ ਹਨ ਕਿ ਪੰਜਾਬ ਦੇ ਮੁੜ ਨਿਰਮਾਣ ‘ਤੇ ਧਿਆਨ ਦਿੱਤਾ ਜਾ ਰਿਹਾ ਹੈ। ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੇ ਕਾਂਗਰਸ, ਅਕਾਲੀ ਅਤੇ ਭਾਜਪਾ ਸੱਤਾ ਦੀ ਚਿੰਤਾ ਕਰ ਰਹੇ ਹਨ, ਉੱਥੇ ‘ਆਪ’ ਸਰਕਾਰ ਪੰਜਾਬ ਨੂੰ ਬਚਾਉਣ ਲਈ ਫਿਕਰਮੰਦ ਹੈ ਅਤੇ ਸੂਬੇ ਵਿੱਚ ਫੁੱਟ ਪਾਊ ਸਿਆਸਤ ਨੂੰ ਸਫਲ ਨਹੀਂ ਹੋਣ ਦੇਵੇਗੀ।
‘ਆਪ’ ਸਰਕਾਰ ਦੇ ਚਾਰ ਸਾਲ ਪੂਰੇ ਹੋਣ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ਚਾਰ ਸਾਲਾਂ ਵਿੱਚ ਸਾਰੇ ਵਾਅਦੇ ਪੂਰੇ ਕਰਕੇ ਸਿਆਸਤ ਵਿੱਚ ਨਵੀਂ ਪ੍ਰਥਾ ਕਾਇਮ ਕੀਤੀ ਹੈ ਜਦੋਂ ਕਿ ਰਵਾਇਤੀ ਪਾਰਟੀਆਂ ਪੰਜ ਸਾਲਾਂ ਵਿੱਚ ਵੀ ਅਜਿਹਾ ਕਰਨ ਦੇ ਯੋਗ ਨਹੀਂ ਹਨ।” ਉਨ੍ਹਾਂ ਅੱਗੇ ਕਿਹਾ, “ਸਾਲ 2022 ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਅਹੁਦਾ ਸੰਭਾਲਣ ਤੋਂ ਬਾਅਦ, ਪੰਜਾਬ ਸਰਕਾਰ ਨੇ ਕਈ ਲੋਕ-ਪੱਖੀ ਫੈਸਲੇ ਲਏ।” ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਮੇਰੇ ਨਾਲ, ਲੱਖਾਂ ਪੰਜਾਬੀਆਂ ਨੇ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦੀ ਸਹੁੰ ਚੁੱਕੀ ਸੀ।”
‘ਆਪ’ ਸਰਕਾਰ ਦੇ ਚਾਰ ਸਾਲ ਪੂਰੇ, ਹੁਣ ਪੰਜਾਬ ਨੂੰ ਨਵੀਆਂ ਬੁੰਲਦੀਆਂ ’ਤੇ ਲਿਜਾਣ ਦਾ ਟੀਚਾ
ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੇ ਚਾਰ ਸਾਲਾਂ ਵਿੱਚ, ਪੰਜਾਬ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਅਤੇ ਸਿਰਤੋੜ ਯਤਨ ਕੀਤੇ ਹਨ ਅਤੇ ਉਨ੍ਹਾਂ ਨਾਲ ਕੀਤੇ ਵਾਅਦੇ ਪੂਰੇ ਕਰ ਦਿੱਤੇ ਹਨ।” ਉਨ੍ਹਾਂ ਅੱਗੇ ਕਿਹਾ, “ਆਉਣ ਵਾਲਾ ਸਾਲ ਪੰਜਾਬ ਨੂੰ ਵਿਕਾਸ ਅਤੇ ਖੁਸ਼ਹਾਲੀ ਦੇ ਇਕ ਨਵੇਂ ਸਿਖਰ ‘ਤੇ ਲਿਜਾਣ ਲਈ ਸਮਰਪਿਤ ਹੋਵੇਗਾ।”
ਸਿੱਖਿਆ ਕ੍ਰਾਂਤੀ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ
ਸਿੱਖਿਆ ਖੇਤਰ ਵਿੱਚ ਬਦਲਾਅ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਰਤ ਸਰਕਾਰ ਦੇ ਸਰਵੇਖਣ ਅਨੁਸਾਰ ਪੰਜਾਬ ਦੇ ਸਰਕਾਰੀ ਸਕੂਲ ਹੁਣ ਪੜ੍ਹਾਈ ਵਿੱਚ ਦੇਸ਼ ਵਿੱਚੋਂ ਪਹਿਲੇ ਸਥਾਨ ‘ਤੇ ਹਨ।” ਉਨ੍ਹਾਂ ਅੱਗੇ ਕਿਹਾ, “ਸਰਕਾਰੀ ਸਕੂਲ ਵਿੱਚ ਹੁਣ ਕੋਈ ਵੀ ਬੱਚਾ ਫਰਸ਼ ‘ਤੇ ਨਹੀਂ ਬੈਠਦਾ ਕਿਉਂਕਿ ਇਕ ਲੱਖ ਤੋਂ ਵੱਧ ਡੈਸਕ ਦਿੱਤੇ ਗਏ ਹਨ ਤਾਂ ਜੋ ਹਰ ਵਿਦਿਆਰਥੀ ਸਨਮਾਨ ਨਾਲ ਪੜ੍ਹ ਸਕੇ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਸਰਕਾਰੀ ਸਕੂਲਾਂ ਵਿੱਚ ਡਿਜੀਟਲ ਕ੍ਰਾਂਤੀ ਹੇਠ 9,000 ਤੋਂ ਵੱਧ ਸਮਾਰਟ ਕਲਾਸਰੂਮ ਅਤੇ 5,000 ਕੰਪਿਊਟਰ ਲੈਬ ਖੋਲ੍ਹੇ ਗਏ ਹਨ, ਜਿਸ ਨਾਲ ਪੰਜਾਬ ਭਰ ਦੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਮਿਲ ਰਹੀ ਹੈ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਠੇਕੇ ‘ਤੇ ਰੱਖੇ ਅਧਿਆਪਕਾਂ ਨੂੰ ਰੈਗੂਲਰ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ ਲਈ 15,000 ਤੋਂ ਵੱਧ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ ਤੇ ਅਧਿਆਪਕ ਫਿਨਲੈਂਡ, ਸਿੰਗਾਪੁਰ ਅਤੇ ਆਈ.ਆਈ.ਐਮ. ਅਹਿਮਦਾਬਾਦ ਵਿੱਚ ਵਿਸ਼ਵ ਪੱਧਰੀ ਸਿਖਲਾਈ ਪ੍ਰਾਪਤ ਕਰ ਰਹੇ ਹਨ, ਜਿਸ ਨਾਲ ਪੰਜਾਬ ਵਿੱਚ ਬੱਚਿਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਮਿਲ ਰਹੀ ਹੈ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨ ਲਈ ਤਿਆਰ ਕੀਤਾ ਜਾ ਰਿਹਾ ਹੈ ਅਤੇ ਹਰ ਸਾਲ ਲਗਭਗ 1.5 ਲੱਖ ਕਾਲਜ ਵਿਦਿਆਰਥੀ ਕਾਰੋਬਾਰ ਅਤੇ ਹੁਨਰ ਸਿੱਖ ਰਹੇ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਸਰਕਾਰੀ ਸਕੂਲ ਹੁਣ ਪ੍ਰਾਈਵੇਟ ਸਕੂਲਾਂ ਨਾਲ ਮੁਕਾਬਲਾ ਕਰ ਰਹੇ ਹਨ।” ਉਨ੍ਹਾਂ ਅੱਗੇ ਕਿਹਾ, “ਸਿਰਫ਼ ਸਾਲ 2026 ਵਿੱਚ ਸਰਕਾਰੀ ਸਕੂਲਾਂ ਦੇ 305 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਅਤੇ 845 ਨੇ ਨੀਟ ਪਾਸ ਕੀਤੀ।”
ਮੁੱਖ ਮੰਤਰੀ ਸਿਹਤ ਯੋਜਨਾ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸੰਭਾਲ ਦਾ ਵਿਸਥਾਰ
ਸਿਹਤ ਖੇਤਰ ਬਾਰੇ ਗੱਲ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ ਵੱਡੇ ਪ੍ਰਾਈਵੇਟ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦਾ ਮੁਫ਼ਤ ਅਤੇ ਨਕਦੀ ਰਹਿਤ ਇਲਾਜ ਮਿਲੇਗਾ।” ਉਨ੍ਹਾਂ ਅੱਗੇ ਕਿਹਾ, “ਇਹ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਜਦੋਂ ਪਿਛਲੀਆਂ ਸਰਕਾਰਾਂ ਨੇ 75 ਸਾਲਾਂ ਵਿੱਚ ਪੰਜਾਬ ’ਚ ਸਿਰਫ਼ 400 ਕਲੀਨਿਕ ਬਣਾਏ ਸਨ, ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਹਨ।” ਉਨ੍ਹਾਂ ਅੱਗੇ ਕਿਹਾ, “ਇਨ੍ਹਾਂ ਕਲੀਨਿਕਾਂ ਦੀ ਓ.ਪੀ.ਡੀ. ਵਿੱਚ ਇਲਾਜ ਲਈ ਆਉਣ ਵਾਲਿਆਂ ਦੀ ਗਿਣਤੀ ਪੰਜ ਕਰੋੜ ਤੋਂ ਵੱਧ ਪਾਰ ਹੋ ਗਈ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਡਾਕਟਰਾਂ ਦੀ ਸਭ ਤੋਂ ਵੱਡੀ ਭਰਤੀ ਸਰਕਾਰੀ ਹਸਪਤਾਲਾਂ ਵਿੱਚ ਹੋਈ ਹੈ ਅਤੇ ਪਿਛਲੇ ਚਾਰ ਸਾਲਾਂ ਵਿੱਚ 1,575 ਡਾਕਟਰਾਂ ਦੀ ਭਰਤੀ ਕੀਤੀ ਗਈ ਹੈ।” ‘ਫਰਿਸ਼ਤੇ’ ਸਕੀਮ ਬਾਰੇ ਬੋਲਦਿਆਂ ਉਨ੍ਹਾਂ ਕਿਹਾ, “ਇਹ ਸਕੀਮ ਸੜਕ ‘ਤੇ ਲੰਘਣ ਵਾਲੇ ਹਰ ਰਾਹਗੀਰ ਨੂੰ ਮਦਦ ਲਈ ਪ੍ਰੇਰਦੀ ਹੈ ਅਤੇ ਮਦਦ ਕਰਨ ਲਈ 2,000 ਰੁਪਏ ਦੀ ਸਨਮਾਨ ਰਾਸ਼ੀ ਦਿੱਤੀ ਜਾਂਦੀ ਹੈ ਤਾਂ ਜੋ ਜ਼ਖਮੀਆਂ ਨੂੰ ਸਮੇਂ ਸਿਰ ਹਸਪਤਾਲਾਂ ਤੱਕ ਪਹੁੰਚਾਇਆ ਜਾ ਸਕੇ ਜਦੋਂ ਕਿ ਹਾਦਸੇ ਦੇ ਪੀੜਤਾਂ ਨੂੰ ਪੰਜਾਬ ਦੇ ਕਿਸੇ ਵੀ ਹਸਪਤਾਲ ਵਿੱਚ ਮੁਫ਼ਤ ਇਲਾਜ ਮਿਲ ਸਕੇ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਇਹ ਬਹੁਤ ਮਾਣ ਤੇ ਸੰਤੁਸ਼ਟੀ ਦੀ ਗੱਲ ਹੈ ਕਿ ਇਸ ਸਕੀਮ ਤਹਿਤ 1,700 ਤੋਂ ਵੱਧ ਜ਼ਖਮੀਆਂ ਨੂੰ ਮੁਫ਼ਤ ਇਲਾਜ ਮਿਲਿਆ ਹੈ।” ਉਨ੍ਹਾਂ ਅੱਗੇ ਕਿਹਾ, “ਸੀਐਮ ਦੀ ਯੋਗਸ਼ਾਲਾ ਦੀ ਪਹਿਲਕਦਮੀ ਪੰਜਾਬ ਭਰ ਵਿੱਚ ਸਿਹਤਮੰਦ ਜੀਵਨ ਨੂੰ ਉਤਸ਼ਾਹਿਤ ਕਰ ਰਹੀ ਹੈ ਅਤੇ ਲਗਭਗ ਦੋ ਲੱਖ ਲੋਕ ਹਰ ਰੋਜ਼ ਮੁਫ਼ਤ ਯੋਗਾ ਕਰਦੇ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ, “ਹੁਸ਼ਿਆਰਪੁਰ, ਕਪੂਰਥਲਾ, ਸੰਗਰੂਰ, ਐਸਬੀਐਸ ਨਗਰ, ਲਹਿਰਾਗਾਗਾ, ਮਲੇਰਕੋਟਲਾ ਅਤੇ ਲੁਧਿਆਣਾ ਵਿੱਚ 7 ਨਵੇਂ ਮੈਡੀਕਲ ਕਾਲਜ ਬਣਾਏ ਜਾ ਰਹੇ ਹਨ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਵਿੱਚ ਐਮ.ਬੀ.ਬੀ.ਐਸ. ਦੀਆਂ 600 ਨਵੀਆਂ ਸੀਟਾਂ ਹੋਣਗੀਆਂ, ਜਿਸ ਨਾਲ ਵਿਦਿਆਰਥੀਆਂ ਨੂੰ ਸੂਬੇ ਦੇ ਅੰਦਰ ਡਾਕਟਰੀ ਦੀ ਪੜ੍ਹਾਈ ਕਰਨ ਦੇ ਹੋਰ ਮੌਕੇ ਮਿਲਣਗੇ।”
ਖੇਡਾਂ ਦੇ ਬੁਨਿਆਦੀ ਢਾਂਚੇ ਅਤੇ ਨੌਜਵਾਨਾਂ ਦੇ ਵਿਕਾਸ ਲਈ ਇਤਿਹਾਸਕ ਉਪਰਾਲੇ
ਖੇਡਾਂ ਦੀਆਂ ਪ੍ਰਾਪਤੀਆਂ ਬਾਰੇ ਗੱਲ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਪਿੰਡਾਂ ਦੇ ਖੇਡ ਮੈਦਾਨਾਂ ਵਿੱਚ ਇਤਿਹਾਸਕ ਨਿਵੇਸ਼ ਕਰ ਰਿਹਾ ਹੈ ਅਤੇ 1100 ਕਰੋੜ ਰੁਪਏ ਦੇ ਨਿਵੇਸ਼ ਨਾਲ 3000 ਆਧੁਨਿਕ ਖੇਡ ਮੈਦਾਨ ਬਣਾਏ ਜਾ ਰਹੇ ਹਨ।” ਉਨ੍ਹਾਂ ਅੱਗੇ ਕਿਹਾ, “6000 ਹੋਰ ਖੇਡ ਮੈਦਾਨਾਂ ‘ਤੇ ਕੰਮ ਜਲਦੀ ਹੀ ਸ਼ੁਰੂ ਹੋ ਜਾਵੇਗਾ ਅਤੇ ਸਾਰੇ ਪਿੰਡਾਂ ਦੇ ਖੇਡ ਮੈਦਾਨਾਂ ਵਿੱਚ ਕ੍ਰਿਕਟ, ਵਾਲੀਬਾਲ ਅਤੇ ਫੁੱਟਬਾਲ ਦੇ ਮੈਦਾਨਾਂ ਸਮੇਤ ਮੁਫਤ ਖੇਡ ਕਿੱਟਾਂ ਪ੍ਰਦਾਨ ਕੀਤੀਆਂ ਜਾਣਗੀਆਂ ਤਾਂ ਜੋ ਹਰ ਨੌਜਵਾਨ ਨੂੰ ਖੇਡਣ ਦਾ ਮੌਕਾ ਮਿਲ ਸਕੇ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਨੌਜਵਾਨਾਂ ਵਿੱਚ ਤੰਦਰੁਸਤੀ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪਿੰਡਾਂ ਵਿੱਚ 6000 ਇਨਡੋਰ ਜਿੰਮ ਬਣਾਏ ਜਾ ਰਹੇ ਹਨ।” ਉਨ੍ਹਾਂ ਅੱਗੇ ਕਿਹਾ, “ਓਲੰਪਿਕ ਤਗਮਾ ਜੇਤੂ ਪੰਜਾਬੀ ਹਾਕੀ ਖਿਡਾਰੀਆਂ ਨੂੰ ਇਕ ਕਰੋੜ ਰੁਪਏ ਅਤੇ ਸਰਕਾਰੀ ਨੌਕਰੀਆਂ ਮਿਲੀਆਂ ਹਨ, ਜਦੋਂ ਕਿ ਮਹਿਲਾ ਕ੍ਰਿਕਟ ਵਿਸ਼ਵ ਕੱਪ-2025 ਦੇ ਜੇਤੂਆਂ ਨੂੰ 4.91 ਕਰੋੜ ਰੁਪਏ ਨਾਲ ਸਨਮਾਨਿਤ ਕੀਤਾ ਗਿਆ ਹੈ।”
ਪੇਂਡੂ ਵਿਕਾਸ ਅਤੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ
ਪੇਂਡੂ ਵਿਕਾਸ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੇ ਚਾਰ ਸਾਲਾਂ ਵਿੱਚ 76,000 ਪਰਿਵਾਰਾਂ ਨੂੰ ਆਪਣੇ ਘਰ ਬਣਾਉਣ ਲਈ ਸਹਾਇਤਾ ਪ੍ਰਾਪਤ ਹੋਈ ਹੈ, ਜਿਸ ਵਿੱਚ ਹੜ੍ਹਾਂ ਤੋਂ ਪ੍ਰਭਾਵਿਤ 30,000 ਪਰਿਵਾਰ ਵੀ ਸ਼ਾਮਲ ਹਨ।” ਉਨ੍ਹਾਂ ਅੱਗੇ ਕਿਹਾ, “ਪਿਛਲੀ ਸਰਕਾਰ ਨੇ ਪੰਜ ਸਾਲਾਂ ਵਿੱਚ 39,000 ਘਰ ਬਣਾਏ, ਜਦੋਂ ਕਿ ਮੌਜੂਦਾ ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿੱਚ 76,000 ਪਰਿਵਾਰਾਂ ਨੂੰ ਸਹਾਇਤਾ ਦਿੱਤੀ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “40,000 ਕਿਲੋਮੀਟਰ ਤੋਂ ਵੱਧ ਪੇਂਡੂ ਲਿੰਕ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਅਤੇ ਇਹ ਪੰਜਾਬ ਦੇ ਇਤਿਹਾਸ ਵਿੱਚ ਇਕ ਸਾਲ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਸੜਕ ਨਵੀਨੀਕਰਨ ਯੋਜਨਾ ਹੈ।” ਉਨ੍ਹਾਂ ਅੱਗੇ ਕਿਹਾ, “ਇਹ ਸੜਕਾਂ ਪੰਜ ਸਾਲਾਂ ਦੀ ਰੱਖ-ਰਖਾਅ ਦੀ ਗਾਰੰਟੀ ਨਾਲ ਬਣਾਈਆਂ ਜਾ ਰਹੀਆਂ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਪੰਜਾਬ ਭਰ ਵਿੱਚ ਕੁੱਲ 13,414 ਪਿੰਡਾਂ ਦੇ ਛੱਪੜਾਂ ਦੀ ਸਫਾਈ ਕੀਤੀ ਗਈ ਹੈ ਜਦੋਂ ਕਿ ਸੂਬੇ ਦੀਆਂ 36 ਮੰਡੀਆਂ ਵਿੱਚ ਸੋਲਰ ਪੈਨਲ ਲਾਉਣ ਅਤੇ 664 ਨੂੰ ਸ਼ੈੱਡਾਂ ਨਾਲ ਢਕ ਕੇ ਸੂਬਾ ਭਰ ਦੀਆਂ ਮੰਡੀਆਂ ਨੂੰ ਅਪਗ੍ਰੇਡ ਕੀਤਾ ਗਿਆ ਹੈ।” ਉਨ੍ਹਾਂ ਅੱਗੇ ਕਿਹਾ, “ਮਨਰੇਗਾ ਅਧੀਨ ਲਗਭਗ 9 ਲੱਖ ਮਜ਼ਦੂਰਾਂ ਨੂੰ ਰੁਜ਼ਗਾਰ ਮਿਲਿਆ ਹੈ ਜਿਸ ਨਾਲ 1100 ਕਰੋੜ ਰੁਪਏ ਮਜ਼ਦੂਰੀ ‘ਤੇ ਖਰਚ ਹੋਏ ਹਨ ਅਤੇ 2.3 ਕਰੋੜ ਕੰਮਕਾਜੀ ਦਿਨ ਪੈਦਾ ਹੋਏ ਹਨ।”
ਕਿਸਾਨਾਂ ਤੇ ਖੇਤੀਬਾੜੀ ਸੁਧਾਰਾਂ ਲਈ ਇਤਿਹਾਸਕ ਕਦਮ
ਖੇਤੀਬਾੜੀ ਸੁਧਾਰਾਂ ਬਾਰੇ ਗੱਲ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸਾਨਾਂ ਨੂੰ ਸਿੰਚਾਈ ਲਈ ਦਿਨ ਵੇਲੇ ਅੱਠ ਘੰਟੇ ਨਿਰਵਿਘਨ ਬਿਜਲੀ ਮਿਲ ਰਹੀ ਹੈ।” ਉਨ੍ਹਾਂ ਅੱਗੇ ਕਿਹਾ, “ਲੰਬੇ ਸਮੇਂ ਤੋਂ ਬੰਦ ਪਏ ਕੁੱਲ 18,349 ਖਾਲਿਆਂ ਨੂੰ ਮੁੜ ਸੁਰਜੀਤ ਕੀਤਾ ਗਿਆ ਹੈ, ਜਿਸ ਨਾਲ ਹੁਣ ਕਿਸਾਨਾਂ ਦੇ ਖੇਤਾਂ ਵਿੱਚ ਨਹਿਰੀ ਪਾਣੀ ਜਾ ਰਿਹਾ ਹੈ।”
ਮੁੱਖ ਮੰਤਰੀ ਨੇ ਅੱਗੇ ਕਿਹਾ, “ਪੰਜਾਬ ਦੇ ਕਿਸਾਨਾਂ ਨੂੰ ਗੰਨੇ ਲਈ ਪ੍ਰਤੀ ਕੁਇੰਟਲ 416 ਰੁਪਏ ਮਿਲ ਰਹੇ ਹਨ, ਜੋ ਕਿ ਦੇਸ਼ ਵਿੱਚ ਸਭ ਤੋਂ ਵੱਧ ਕੀਮਤ ਹੈ।” ਉਨ੍ਹਾਂ ਅੱਗੇ ਕਿਹਾ, “ਕਿਸਾਨਾਂ ਨੂੰ ਫਸਲਾਂ ਦੇ ਨੁਕਸਾਨ ਲਈ 20,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਮਿਲਿਆ ਹੈ, ਜੋ ਕਿ ਭਾਰਤ ਵਿੱਚ ਸਭ ਤੋਂ ਵੱਧ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਕਿਸਾਨਾਂ ਨੂੰ ਸਬਸਿਡੀ ‘ਤੇ ਕੁੱਲ 1.58 ਲੱਖ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਪ੍ਰਦਾਨ ਕੀਤੀਆਂ ਗਈਆਂ ਹਨ।” ਉਨ੍ਹਾਂ ਅੱਗੇ ਕਿਹਾ, “ਫਸਲਾਂ ਦੀ ਤੁਰੰਤ ਖਰੀਦ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਕੀਤਾ ਜਾ ਰਿਹਾ ਹੈ।”
ਮਹਿਲਾ ਸਸ਼ਕਤੀਕਰਨ ਅਤੇ ਸਮਾਜ ਭਲਾਈ ਪਹਿਲਕਦਮੀਆਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕੀਤੀ ਹੈ ਜਿਸ ਤਹਿਤ ਹਰ ਔਰਤ ਨੂੰ ਹਰ ਮਹੀਨੇ 1,000 ਰੁਪਏ ਜਦੋਂ ਕਿ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਔਰਤਾਂ ਨੂੰ 1,500 ਰੁਪਏ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪ੍ਰਾਪਤ ਹੋਣਗੇ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਦੀਆਂ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਮੁਫ਼ਤ ਯਾਤਰਾ ਯੋਜਨਾ ਵੀ ਸ਼ੁਰੂ ਕੀਤੀ ਗਈ ਹੈ ਅਤੇ ਹਰ ਸਾਲ 14.5 ਕਰੋੜ ਤੋਂ ਵੱਧ ਮੁਫ਼ਤ ਬੱਸ ਸਫ਼ਰ ਦਾ ਲਾਭ ਉਠਾਇਆ ਜਾਂਦਾ ਹੈ।”
ਉਨ੍ਹਾਂ ਅੱਗੇ ਕਿਹਾ, “ਪਿਛਲੇ ਚਾਰ ਸਾਲਾਂ ਦੌਰਾਨ ਪੈਨਸ਼ਨ ਸਕੀਮਾਂ ਵਿੱਚ ਕੁੱਲ 5.2 ਲੱਖ ਨਵੇਂ ਲਾਭਪਾਤਰੀ ਸ਼ਾਮਲ ਕੀਤੇ ਗਏ ਹਨ ਅਤੇ 35.7 ਲੱਖ ਲੋਕਾਂ ਨੂੰ 23,102 ਕਰੋੜ ਰੁਪਏ ਦਾ ਲਾਭ ਦਿੱਤਾ ਗਿਆ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “4,400 ਵਰਕਰਾਂ ਦੀ ਭਰਤੀ ਅਤੇ 6,100 ਹੋਰ ਭਰਤੀਆਂ ਜਾਰੀ ਹੋਣ ਨਾਲ ਆਂਗਣਵਾੜੀ ਸੇਵਾਵਾਂ ਨੂੰ ਮਜ਼ਬੂਤ ਕੀਤਾ ਗਿਆ ਹੈ।”
ਉਨ੍ਹਾਂ ਨੇ ਇਹ ਵੀ ਕਿਹਾ, “27,314 ਆਂਗਣਵਾੜੀ ਕੇਂਦਰਾਂ ਰਾਹੀਂ ਹਰ ਮਹੀਨੇ ਮੁਫ਼ਤ ਸੈਨੇਟਰੀ ਪੈਡ ਵੰਡੇ ਜਾਂਦੇ ਹਨ ਅਤੇ ਹੁਣ ਤੱਕ 13.7 ਲੱਖ ਔਰਤਾਂ ਨੂੰ 7.4 ਕਰੋੜ ਸੈਨੇਟਰੀ ਪੈਡ ਵੰਡੇ ਜਾ ਚੁੱਕੇ ਹਨ।”
ਬਿਜਲੀ ਖੇਤਰ ਦੇ ਸੁਧਾਰਾਂ ਨਾਲ ਘਰਾਂ ਨੂੰ ਰਾਹਤ ਮਿਲੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ 90 ਫੀਸਦੀ ਘਰਾਂ ਨੂੰ ਹੁਣ ਜ਼ੀਰੋ ਬਿਜਲੀ ਬਿੱਲ ਆਉਂਦੇ ਹਨ, ਜਿਸ ਨਾਲ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਬਿਜਲੀ ਦੀਆਂ ਦਰਾਂ ਘਟਾ ਦਿੱਤੀਆਂ ਗਈਆਂ ਹਨ, ਜਿਸ ਨਾਲ ਘਰਾਂ ਲਈ ਬਿਜਲੀ ਦੀਆਂ ਦਰਾਂ ਵਿੱਚ ਪ੍ਰਤੀ ਯੂਨਿਟ 1.5 ਰੁਪਏ, ਵਪਾਰਕ ਖਪਤਕਾਰਾਂ ਲਈ 79 ਪੈਸੇ ਅਤੇ ਉਦਯੋਗਾਂ ਲਈ 74 ਪੈਸੇ ਦੀ ਕਟੌਤੀ ਕੀਤੀ ਗਈ ਹੈ।”
ਉਨ੍ਹਾਂ ਅੱਗੇ ਕਿਹਾ, “ਪੰਜਾਬ ਸਰਕਾਰ ਨੇ 540 ਮੈਗਾਵਾਟ ਦੀ ਸਮਰੱਥਾ ਵਾਲਾ ਜੀ.ਵੀ.ਕੇ. ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਜਿਸ ਨਾਲ ਬਿਜਲੀ ਉਤਪਾਦਨ ਦੀਆਂ ਲਾਗਤਾਂ ਘਟਾਉਣ ਵਿੱਚ ਮਦਦ ਮਿਲੀ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਪੀ.ਐਸ.ਪੀ.ਸੀ.ਐਲ., ਜੋ ਕਦੇ ਘਾਟੇ ਵਿੱਚ ਚੱਲ ਰਿਹਾ ਸੀ, ਹੁਣ ਲਗਾਤਾਰ ਤਿੰਨ ਸਾਲਾਂ ਤੋਂ ਮੁਨਾਫ਼ੇ ਵਿੱਚ ਹੈ ਅਤੇ ਭਾਰਤ ਸਰਕਾਰ ਤੋਂ ਸਭ ਤੋਂ ਵੱਧ ਏ+ ਰੇਟਿੰਗ ਪ੍ਰਾਪਤ ਕੀਤੀ ਹੈ।”
ਉਨ੍ਹਾਂ ਇਹ ਵੀ ਕਿਹਾ, “ਪਛਵਾੜਾ ਕੋਲਾ ਖਾਣ ਤੋਂ ਖਰੀਦੇ ਗਏ ਸਸਤੇ ਕੋਲੇ ਨੇ ਸਰਕਾਰੀ ਖਜ਼ਾਨੇ ਦੀ 1,000 ਕਰੋੜ ਰੁਪਏ ਦੀ ਬੱਚਤ ਕੀਤੀ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਰੌਸ਼ਨ ਪੰਜਾਬ ਪਹਿਲਕਦਮੀ ਤਹਿਤ ਬਿਜਲੀ ਟਰਾਂਸਮਿਸ਼ਨ ਅਤੇ ਵੰਡ ਨੈੱਟਵਰਕ ਨੂੰ ਮਜ਼ਬੂਤ ਕਰਨ ਅਤੇ 24×7 ਬਿਜਲੀ ਸਪਲਾਈ ਯਕੀਨੀ ਬਣਾਉਣ ਲਈ 5,000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾ ਰਿਹਾ ਹੈ।”
ਰੋਜ਼ਗਾਰ ਕ੍ਰਾਂਤੀ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ
ਰੋਜ਼ਗਾਰ ਉਤਪਤੀ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ਸੂਬੇ ਵਿੱਚ ਰੋਜ਼ਗਾਰ ਕ੍ਰਾਂਤੀ ਸ਼ੁਰੂ ਕੀਤੀ ਹੈ।” ਉਨ੍ਹਾਂ ਅੱਗੇ ਕਿਹਾ, “ਪਿਛਲੇ ਚਾਰ ਸਾਲਾਂ ਵਿੱਚ ਨੌਜਵਾਨਾਂ ਨੂੰ ਸਿਫ਼ਾਰਸ਼ ਜਾਂ ਰਿਸ਼ਵਤ ਤੋਂ ਬਿਨਾਂ ਸਿਰਫ਼ ਯੋਗਤਾ ਦੇ ਆਧਾਰ ‘ਤੇ 65,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਵਿੱਚ ਰਿਕਾਰਡ ਉਦਯੋਗਿਕ ਨਿਵੇਸ਼ ਨੇ ਲਗਭਗ ਰੋਜ਼ਗਾਰ ਦੇ 5.5 ਲੱਖ ਮੌਕੇ ਪੈਦਾ ਕੀਤੇ ਹਨ।”
ਯੁੱਧ ਨਸ਼ਿਆ ਵਿਰੁੱਧ ਨਸ਼ਿਆਂ ਵਿਰੁੱਧ ਫੈਸਲਾਕੁੰਨ ਕਾਰਵਾਈ
ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਫੈਸਲਾਕੁੰਨ ਅਤੇ ਸਖ਼ਤ ਕਾਰਵਾਈ ਕੀਤੀ ਗਈ ਹੈ।” ਉਨ੍ਹਾਂ ਕਿਹਾ, “ਕੁੱਲ 68,389 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ 92,264 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “5,480 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ ਹੈ ਜੋ ਕਿ ਦੇਸ਼ ਭਰ ਵਿੱਚ ਜ਼ਬਤ ਕੀਤੀ ਗਈ ਸਭ ਤੋਂ ਵੱਡੀ ਖੇਪ ਹੈ।” ਉਨ੍ਹਾਂ ਕਿਹਾ, “ਨਸ਼ਾ ਤਸਕਰਾਂ ਨਾਲ ਸਬੰਧਤ 760 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ ਜਦੋਂ ਕਿ 64 ਹਵਾਲਾ ਅਪ੍ਰੇਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।”
ਉਨ੍ਹਾਂ ਕਿਹਾ, “ਸੂਬੇ ਭਰ ਵਿੱਚ 1.5 ਲੱਖ ਤੋਂ ਵੱਧ ਮੈਂਬਰਾਂ ਵੱਲੋਂ ਵਿਲੇਜ ਡਿਫੈਂਸ ਕਮੇਟੀਆਂ ਬਣਾਈਆਂ ਗਈਆਂ ਹਨ ਜੋ ਨਸ਼ਿਆਂ ਵਿਰੁੱਧ ਵਿੱਚ ਸਰਕਾਰ ਦੀਆਂ ਅੱਖਾਂ ਅਤੇ ਕੰਨ ਵਜੋਂ ਕੰਮ ਕਰਦੀਆਂ ਹਨ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਇਨ੍ਹਾਂ ਕਮੇਟੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਆਧਾਰ ‘ਤੇ 600 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।”
ਮੁੱਖ ਮੰਤਰੀ ਨੇ ਕਿਹਾ, “ਪਿੰਡ ਦੇ ਪਹਿਰੇਦਾਰ ਪਿੰਡਾਂ ਅਤੇ ਵਾਰਡਾਂ ਵਿੱਚ ਤਾਇਨਾਤ ਕੀਤੇ ਗਏ ਹਨ ਤਾਂ ਜੋ ਭਾਈਚਾਰਿਆਂ ਨੂੰ ਨਸ਼ਿਆਂ ਵਿਰੁੱਧ ਸੁਚੇਤ ਰੱਖਿਆ ਜਾ ਸਕੇ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਚਾਰ ਸਾਲਾਂ ਦੌਰਾਨ ਨਸ਼ਾ ਛੁਡਾਊ ਕੇਂਦਰਾਂ ਵਿੱਚ ਬੈਡਾਂ ਦੀ ਗਿਣਤੀ 1,455 ਤੋਂ ਵਧਾ ਕੇ 5,255 ਕਰ ਦਿੱਤੀ ਗਈ ਹੈ ਜੋ ਕਿ 360 ਫੀਸਦ ਵਾਧੇ ਨੂੰ ਦਰਸਾਉਂਦੀ ਹੈ ਅਤੇ ਸਰਕਾਰੀ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਜਮਾਤ ਲਈ ਇੱਕ ਵਿਸ਼ੇਸ਼ ਨਸ਼ਾ ਵਿਰੋਧੀ ਪਾਠਕ੍ਰਮ ਸ਼ੁਰੂ ਕੀਤਾ ਗਿਆ ਹੈ।”
ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਗੈਂਗਸਟਰਾਂ ‘ਤੇ ਨਕੇਲ ਕਸਣ ਲਈ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ
ਕਾਨੂੰਨ ਵਿਵਸਥਾ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਵੱਲੋਂ ‘ਗੈਂਗਸਟਰਾਂ ‘ਤੇ ਵਾਰ’ ਅਤੇ ਆਪ੍ਰੇਸ਼ਨ ਪ੍ਰਹਾਰ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸੰਗਠਿਤ ਗੈਂਗ ਪੰਜਾਬ ਵਿੱਚ ਪੈਰ ਨਾ ਪਸਾਰ ਸਕਣ।” ਉਨ੍ਹਾਂ ਅੱਗੇ ਕਿਹਾ, “ਹੁਣ ਤੱਕ 12,000 ਪੁਲਿਸ ਮੁਲਾਜ਼ਮਾਂ ਵਾਲੀਆਂ ਟੀਮਾਂ ਵੱਲੋਂ 44,424 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਹੈ ਜਿਸ ਨਾਲ 14,722 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਵਿੱਚ 711 ਭਗੌੜੇ ਅਪਰਾਧੀ ਵੀ ਸ਼ਾਮਲ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਕਾਰਵਾਈ ਤਹਿਤ 76 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕਰਕੇ ਅਤੇ 486 ਅੱਤਵਾਦੀਆਂ ਅਤੇ ਕੱਟੜਪੰਥੀਆਂ ਨੂੰ ਵੱਡੀ ਮਾਤਰਾ ਵਿੱਚ ਹਥਿਆਰਾਂ, ਵਿਸਫੋਟਕਾਂ ਅਤੇ ਗ੍ਰਨੇਡਾਂ ਸਮੇਤ ਕਾਬੂ ਕਰਕੇ ਅੱਤਵਾਦੀ ਨੈੱਟਵਰਕਾਂ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਗਈ ਹੈ।” ਉਨ੍ਹਾਂ ਅੱਗੇ ਕਿਹਾ, “ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ ਮੁਤਾਬਕ ਪੰਜਾਬ ਦੀ ਅਪਰਾਧ ਦਰ ਘੱਟ ਕੇ ਪ੍ਰਤੀ ਲੱਖ ਵਿਅਕਤੀ ਪਿੱਛੇ 227 ਅਪਰਾਧ ਹੋ ਗਈ ਹੈ ਜੋ ਕਿ 448 ਦੀ ਕੌਮੀ ਔਸਤ ਦਾ ਲਗਭਗ ਅੱਧਾ ਹੈ ਅਤੇ ਹਰਿਆਣਾ ਦੀ 740 ਦੀ ਅਪਰਾਧ ਦਰ ਨਾਲੋਂ ਤਿੰਨ ਗੁਣਾ ਘੱਟ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਰਹੱਦ ਪਾਰ ਦੇ ਡਰੋਨ ਖਤਰਿਆਂ ਨਾਲ ਨਜਿੱਠਣ ਲਈ 9 ਉੱਨਤ ਐਂਟੀ-ਡਰੋਨ ਸਿਸਟਮ ਖਰੀਦੇ ਗਏ ਹਨ।” ਉਨ੍ਹਾਂ ਅੱਗੇ ਕਿਹਾ, “ਪੁਲਿਸ ਫੋਰਸ ਨੂੰ ਮਜ਼ਬੂਤ ਕਰਨ ਲਈ ਕੁੱਲ 12,197 ਕਰਮਚਾਰੀਆਂ ਦੀ ਭਰਤੀ ਕੀਤੀ ਗਈ ਹੈ ਜਿਨ੍ਹਾਂ ਵਿੱਚ 1,062 ਸਬ ਇੰਸਪੈਕਟਰ, 450 ਹੈੱਡ ਕਾਂਸਟੇਬਲ ਅਤੇ 10,285 ਕਾਂਸਟੇਬਲ ਸ਼ਾਮਲ ਹਨ।”
ਉਨ੍ਹਾਂ ਅੱਗੇ ਕਿਹਾ, “ਪੁਲਿਸ ਦੇ ਆਧੁਨਿਕੀਕਰਨ, ਬੁਨਿਆਦੀ ਢਾਂਚੇ ਦੇ ਅਪਗ੍ਰੇਡੇਸ਼ਨ, ਸਾਈਬਰ ਸਮਰੱਥਾਵਾਂ, ਖੁਫੀਆ ਜਾਣਕਾਰੀ ਦੀ ਮਜ਼ਬੂਤੀ, ਸਰਹੱਦੀ ਪੁਲਿਸ ਸਟੇਸ਼ਨਾਂ ਅਤੇ ਪੁਲਿਸ ਭਲਾਈ ਵਿੱਚ 1,156 ਕਰੋੜ ਰੁਪਏ ਤੋਂ ਵੱਧ ਦਾ ਖਰਚ ਕੀਤਾ ਗਿਆ ਹੈ।”
ਮਜ਼ਬੂਤ ਵਿੱਤੀ ਪ੍ਰਬੰਧਨ ਨਾਲ ਪੰਜਾਬ ਦੀ ਆਰਥਿਕਤਾ ਵਿੱਚ ਸੁਧਾਰ
ਪੰਜਾਬ ਦੀ ਆਰਥਿਕਤਾ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੌਜੂਦਾ ਸਰਕਾਰ ਦੇ ਪੰਜ ਸਾਲਾਂ ਵਿੱਚ ਆਬਕਾਰੀ ਨੀਤੀ ਤੋਂ ਪੰਜਾਬ ਨੂੰ 53,122 ਕਰੋੜ ਰੁਪਏ ਦੀ ਕਮਾਈ ਹੋਣ ਦੀ ਸੰਭਾਵਨਾ ਹੈ ਜੋ ਕਿ ਪਿਛਲੀ ਸਰਕਾਰ ਦੇ ਮਾਲੀਏ ਨਾਲੋਂ ਲਗਭਗ ਦੁੱਗਣਾ ਹੈ।”
ਉਨ੍ਹਾਂ ਅੱਗੇ ਕਿਹਾ, “ਸਟੈਂਪ ਅਤੇ ਰਜਿਸਟ੍ਰੇਸ਼ਨ ਤੋਂ 30,367 ਕਰੋੜ ਰੁਪਏ ਦੀ ਕਮਾਈ ਹੋਈ ਹੈ ਜੋ ਕਿ ਪਿਛਲੀ ਸਰਕਾਰ ਨਾਲੋਂ ਲਗਭਗ 2.5 ਗੁਣਾ ਵੱਧ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਜੀ.ਐਸ.ਟੀ. ਵਸੂਲੀ ਵਿੱਚ ਵੀ ਭਾਰੀ ਵਾਧਾ ਹੋਇਆ ਹੈ ਕਿਉਂਕਿ ਸਿਰਫ 46 ਮਹੀਨਿਆਂ ਵਿੱਚ 83,739 ਕਰੋੜ ਰੁਪਏ ਜੀ.ਐਸ.ਟੀ. ਵਸੂਲਿਆ ਗਿਆ ਹੈ ਜੋ ਕਿ ਪਿਛਲੀ ਸਰਕਾਰ ਵੱਲੋਂ ਪੰਜ ਸਾਲਾਂ ਵਿੱਚ ਵਸੂਲੇ 61,286 ਕਰੋੜ ਰੁਪਏ ਤੋਂ ਵੱਧ ਹੈ।”
ਉਨ੍ਹਾਂ ਅੱਗੇ ਕਿਹਾ, “ਮਜ਼ਬੂਤ ਵਿੱਤੀ ਪ੍ਰਬੰਧਨ ਨੇ ਪੰਜਾਬ ਦੇ ਕਰਜ਼ੇ-ਜੀਐਸਡੀਪੀ ਅਨੁਪਾਤ ਨੂੰ 2022 ਵਿੱਚ 48.25 ਫੀਸਦ ਤੋਂ ਘਟਾ ਕੇ 2026 ਵਿੱਚ 44.47 ਫੀਸਦ ਕਰ ਦਿੱਤਾ ਹੈ।”
ਰਿਕਾਰਡ ਨਿਵੇਸ਼ ਅਤੇ ਉਦਯੋਗਿਕ ਵਿਕਾਸ
ਉਦਯੋਗਿਕ ਵਿਕਾਸ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁਹਾਲੀ ਵਿੱਚ ਹੋਏ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿੱਚ ਵਿਸ਼ਵ ਭਰ ਦੇ ਨਿਵੇਸ਼ਕ ਸ਼ਾਮਲ ਹੋਏ ਅਤੇ ਪੰਜਾਬ ਨੇ ਚਾਰ ਸਾਲਾਂ ਵਿੱਚ 1.55 ਲੱਖ ਕਰੋੜ ਰੁਪਏ ਦਾ ਰਿਕਾਰਡ ਨਿਵੇਸ਼ ਆਇਆ ਹੈ।”
ਉਨ੍ਹਾਂ ਅੱਗੇ ਕਿਹਾ, “ਯੂ.ਕੇ., ਜਾਪਾਨ ਅਤੇ ਦੱਖਣੀ ਕੋਰੀਆ ਨਾਲ ਰਣਨੀਤਕ ਸਾਂਝੇਦਾਰੀ ਨਾਲ ਪੰਜਾਬ ਵਿੱਚ ਨਵੇਂ ਉਦਯੋਗ ਸਥਾਪਤ ਹੋ ਰਹੇ ਹਨ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਹੋ ਰਹੇ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਰਾਈਟ ਟੂ ਬਿਜ਼ਨਸ ਐਕਟ ਤਹਿਤ ਐਮ.ਐਮ.ਐਮ.ਈਜ਼ ਨੂੰ ਹੁਣ ਨਵੀਆਂ ਫੈਕਟਰੀਆਂ ਸਥਾਪਤ ਕਰਨ ਲਈ ਪ੍ਰਵਾਨਗੀਆਂ ਸਵੈ-ਘੋਸ਼ਣਾ ਦੇ ਆਧਾਰ ‘ਤੇ 5 ਤੋਂ 18 ਦਿਨਾਂ ਦੇ ਅੰਦਰ ਦਿੱਤੀਆਂ ਜਾ ਰਹੀਆਂ ਹਨ ਜੋ ਉਦਯੋਗਾਂ ਨੂੰ ਜਲਦ ਨਿਰਮਾਣ ਸ਼ੁਰੂ ਕਰਨ ਵਿੱਚ ਮਦਦਗਾਰ ਸਾਬਤ ਹੁੰਦਾ ਹੈ।”
ਉਨ੍ਹਾਂ ਅੱਗੇ ਕਿਹਾ, “ਫਾਸਟਟ੍ਰੈਕ ਪੰਜਾਬ ਪੋਰਟਲ ਰਾਹੀਂ 50 ਤੋਂ ਵੱਧ ਰੈਗੂਲੇਟਰੀ ਪ੍ਰਵਾਨਗੀਆਂ ਅਤੇ 200 ਸੇਵਾ ਬੇਨਤੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਜੇਕਰ 45 ਦਿਨਾਂ ਦੇ ਅੰਦਰ ਪ੍ਰਵਾਨਗੀਆਂ ਨਹੀਂ ਦਿੱਤੀਆਂ ਜਾਂਦੀਆਂ ਤਾਂ ਡੀਮਡ (ਆਪਣੇ ਆਪ) ਪ੍ਰਵਾਨਗੀ ਜਾਰੀ ਹੋ ਜਾਂਦੀ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ, “ਉਦਯੋਗਪਤੀਆਂ ਨਾਲ ਵਿਆਪਕ ਸਲਾਹ-ਮਸ਼ਵਰੇ ਤੋਂ ਬਾਅਦ ਪੰਜਾਬ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2026 ਤਿਆਰ ਕੀਤੀ ਗਈ ਹੈ ਜੋ ਬਿਹਤਰ ਰਿਆਇਤਾਂ ਦੀ ਪੇਸ਼ਕਸ਼ ਕਰਦੀ ਹੈ।”
ਡਿਜੀਟਲ ਗਵਰਨੈਂਸ ਅਤੇ ਭ੍ਰਿਸ਼ਟਾਚਾਰ ਵਿਰੋਧੀ ਕਦਮ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇੱਕ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਸ਼ੁਰੂ ਕੀਤੀ ਗਈ ਹੈ ਤਾਂ ਜੋ ਨਾਗਰਿਕ ਸਿੱਧੇ ਤੌਰ ‘ਤੇ ਭ੍ਰਿਸ਼ਟਾਚਾਰ ਦੀ ਰਿਪੋਰਟ ਕਰ ਸਕਣ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਪਹਿਲਾ ਸੂਬਾ ਬਣ ਗਿਆ ਹੈ ਜਿੱਥੇ ਜਾਇਦਾਦ ਦੀਆਂ ਰਜਿਸਟ੍ਰੇਸ਼ਨਾਂ ਪੂਰੀ ਤਰ੍ਹਾਂ ਡਿਜੀਟਲ ਕਰ ਦਿੱਤੀ ਗਈ ਹੈ ਅਤੇ ਆਸਾਨ ਰਜਿਸਟਰੀ ਪ੍ਰਣਾਲੀ ਰਾਹੀਂ 48 ਘੰਟਿਆਂ ਦੇ ਅੰਦਰ ਮੁਕੰਮਲ ਕੀਤੀਆਂ ਜਾਂਦੀਆਂ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਸਰਕਾਰ ਤੁਹਾਡੇ ਦੁਆਰ ਪਹਿਲਕਦਮੀ ਤਹਿਤ 1076 ਹੈਲਪਲਾਈਨ ਰਾਹੀਂ ਹੁਣ ਲੋਕਾਂ ਨੂੰ ਉਨ੍ਹਾਂ ਦੀ ਬਰੂਹਾਂ ‘ਤੇ ਕੁੱਲ 406 ਸਰਕਾਰੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ।”
ਉਨ੍ਹਾਂ ਅੱਗੇ ਕਿਹਾ, “ਡਰਾਈਵਿੰਗ ਲਾਇਸੈਂਸ ਅਤੇ ਵਾਹਨ ਰਜਿਸਟ੍ਰੇਸ਼ਨ ਨਾਲ ਸਬੰਧਤ 56 ਸੇਵਾਵਾਂ ਨੂੰ ਪੂਰੀ ਤਰ੍ਹਾਂ ਡਿਜੀਟਲ ਬਣਾਇਆ ਗਿਆ ਹੈ ਜਿਸ ਨਾਲ ਆਰਟੀਓ ਦਫ਼ਤਰਾਂ ਵਿੱਚ ਜਾਏ ਬਗੈਰ ਸਾਲਾਨਾ 30 ਲੱਖ ਤੋਂ ਵੱਧ ਲੈਣ-ਦੇਣ ਸੰਭਵ ਹੋ ਸਕੇਗਾ।”
ਇਤਿਹਾਸਕ ਨਹਿਰੀ ਸਿੰਚਾਈ ਕ੍ਰਾਂਤੀ
ਸਿੰਚਾਈ ਸੁਧਾਰਾਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੇ ਚਾਰ ਸਾਲਾਂ ਦੌਰਾਨ ਨਹਿਰੀ ਸਿੰਚਾਈ ਵਿੱਚ 6,700 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ।”
ਉਨ੍ਹਾਂ ਅੱਗੇ ਕਿਹਾ, “ਨਹਿਰੀ ਪਾਣੀ ਰਾਹੀਂ ਸਿੰਜਾਈ ਕੀਤੀ ਜਾਣ ਵਾਲੀ ਖੇਤੀਬਾੜੀ ਜ਼ਮੀਨ ਸਾਲ 2022 ਵਿੱਚ 26 ਫੀਸਦ ਤੋਂ ਵਧ ਕੇ 2026 ਵਿੱਚ 78 ਫੀਸਦ ਹੋ ਗਈ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “40 ਤੋਂ 50 ਸਾਲਾਂ ਵਿੱਚ ਪਹਿਲੀ ਵਾਰ 1,365 ਪਿੰਡਾਂ ਤੱਕ ਨਹਿਰੀ ਪਾਣੀ ਪਹੁੰਚਿਆ ਹੈ ਜਦੋਂ ਕਿ 15,539 ਕਿਲੋਮੀਟਰ ਤੋਂ ਵੱਧ ਨਹਿਰਾਂ ਦੀ ਸਫਾਈ ਕੀਤੀ ਗਈ ਹੈ ਅਤੇ 18,349 ਜਲ ਮਾਰਗਾਂ ਨੂੰ ਬਹਾਲ ਕੀਤਾ ਗਿਆ ਹੈ।”
ਉਨ੍ਹਾਂ ਕਿਹਾ, “239 ਕਰੋੜ ਰੁਪਏ ਦੀ ਲਾਗਤ ਨਾਲ ਕੰਢੀ ਨਹਿਰੀ ਪ੍ਰਣਾਲੀ ਦੇ ਪੁਨਰ ਵਿਕਾਸ ਨਾਲ 1.25 ਲੱਖ ਏਕੜ ਰਕਬੇ ਵਾਲੇ 433 ਪਿੰਡਾਂ ਤੱਕ ਸਿੰਚਾਈ ਦਾ ਪਾਣੀ ਪਹੁੰਚਿਆ ਹੈ ਜਦੋਂ ਕਿ 288 ਕਰੋੜ ਰੁਪਏ ਦੀ ਲਾਗਤ ਵਾਲੇ ਮਹੋਰਾਣਾ ਡਿਸਟ੍ਰੀਬਿਊਟਰੀ ਰੀਮਾਡਲਿੰਗ ਅਤੇ ਮਾਲੇਰਕੋਟਲਾ ਮਾਈਨਰ ਪ੍ਰੋਜੈਕਟ ਨਾਲ 55 ਪਿੰਡਾਂ ਦੇ 44,000 ਏਕੜ ਰਕਬੇ ਨੂੰ ਨਹਿਰੀ ਪਾਣੀ ਦਿੱਤਾ ਜਾਵੇਗਾ।”
ਧਾਰਮਿਕ ਸੈਰ-ਸਪਾਟਾ ਅਤੇ ਵਿਰਾਸਤੀ ਪਹਿਲਕਦਮੀਆਂ
ਧਾਰਮਿਕ ਸੈਰ-ਸਪਾਟੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 9,300 ਤੋਂ ਵੱਧ ਬਜ਼ੁਰਗ ਹਰ ਹਫ਼ਤੇ ਪਵਿੱਤਰ ਨਗਰੀ ਅੰਮ੍ਰਿਤਸਰ ਜਾਂ ਅਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਮੁਫ਼ਤ ਯਾਤਰਾ ਕਰਦੇ ਹਨ।” ਉਨ੍ਹਾਂ ਅੱਗੇ ਕਿਹਾ, “ਤੀਰਥ ਯਾਤਰਾ ਦੌਰਾਨ ਸੰਗਤ ਨੂੰ ਮੁਫ਼ਤ ਏਸੀ ਬੱਸਾਂ, ਏਅਰ ਕੰਡੀਸ਼ਨਡ ਰਿਹਾਇਸ਼ ਅਤੇ ਮੁਫ਼ਤ ਭੋਜਨ ਪ੍ਰਦਾਨ ਕੀਤਾ ਜਾਂਦਾ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਟਿਆਲਾ ਦੇ ਇਤਿਹਾਸਕ ਸ੍ਰੀ ਕਾਲੀ ਮਾਤਾ ਮੰਦਿਰ ਲਈ ਵਿਸ਼ੇਸ਼ ਵਿਕਾਸ ਯੋਜਨਾ ਸ਼ੁਰੂ ਕੀਤੀ ਗਈ ਹੈ।” ਉਨ੍ਹਾਂ ਅੱਗੇ ਕਿਹਾ, “ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬੇ ਭਰ ਵਿੱਚ ਵਿਸ਼ਾਲ ਸਮਾਗਮ ਕਰਵਾਏ ਗਏ ਹਨ ਜਦੋਂ ਕਿ ਖੁਰਾਲਗੜ੍ਹ ਅਤੇ ਹੋਰ ਇਤਿਹਾਸਕ ਸਥਾਨਾਂ ‘ਤੇ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਜਸ਼ਨ ਮਨਾਏ ਜਾ ਰਹੇ ਹਨ।”
ਸੜਕ ਸੁਰਖਿਆ ਫੋਰਸ ਅਤੇ ਲੋਕ ਭਲਾਈ ਪਹਿਲਕਦਮੀਆਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਵਿੱਚ ਭਾਰਤ ਦੀ ਪਹਿਲੀ ਸੜਕ ਸੁਰਖਿਆ ਫੋਰਸ ਸਥਾਪਿਤ ਕੀਤੀ ਗਈ ਹੈ ਜਿਸ ਕਾਰਨ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ 50.12 ਫੀਸਦ ਦੀ ਕਮੀ ਆਈ ਹੈ। ਸੜਕ ਹਾਦਸਿਆਂ ਦੌਰਾਨ ਜਖ਼ਮੀ ਹੋਣ ਵਾਲੇ 47,000 ਤੋਂ ਵੱਧ ਲੋਕਾਂ ਨੂੰ ਸਮੇਂ ਸਿਰ ਸਹਾਇਤਾ ਦਿੱਤੀ ਗਈ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਭਰ ਵਿੱਚ ਕਈ ਟੋਲ ਪਲਾਜ਼ੇ ਬੰਦ ਕਰ ਦਿੱਤੇ ਗਏ ਹਨ ਜਿਸ ਨਾਲ ਪੰਜਾਬੀਆਂ ਨੂੰ ਰੋਜ਼ਾਨਾ ਲਗਭਗ 64 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ।”
ਸ਼ਹੀਦਾਂ ਦਾ ਸਨਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ, “ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ 50 ਲੱਖ ਰੁਪਏ ਤੋਂ ਵਧਾ ਕੇ ਇਕ ਕਰੋੜ ਰੁਪਏ ਕਰ ਦਿੱਤੀ ਗਈ ਹੈ।”
ਵਿਰੋਧੀ ਧਿਰ ਅਤੇ ਕੇਂਦਰ-ਰਾਜ ਮੁੱਦਿਆਂ ਬਾਰੇ ਜਵਾਬ
ਵਿੱਤੀ ਸਥਿਤੀ ਦੀ ਆਲੋਚਨਾ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕੁਝ ਲੋਕਾਂ ਨੇ ਫੰਡਾਂ ਦੇ ਪ੍ਰਬੰਧਨ ਬਾਰੇ ਸ਼ੱਕ ਪ੍ਰਗਟਾਇਆ ਸੀ ਪਰ ਪੰਜਾਬ ਸਰਕਾਰ ਨੇ ਕਈ ਪਹਿਲਕਦਮੀਆਂ ਰਾਹੀਂ ਮੁਕੰਮਲ ਵਿਕਾਸ ਨੂੰ ਯਕੀਨੀ ਬਣਾਇਆ ਹੈ।”
ਉਨ੍ਹਾਂ ਅੱਗੇ ਕਿਹਾ, “ਸੰਗਰੂਰ ਵਿਖੇ ਮੈਡੀਕਲ ਕਾਲਜ ਹੁਣ ਤੱਕ ਕਾਰਜਸ਼ੀਲ ਹੋ ਜਾਣਾ ਸੀ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਨੇ ਰੁਕਾਵਟਾਂ ਪੈਦਾ ਕੀਤੀਆਂ ਜੋ ਸੂਬੇ ਦੇ ਹਿੱਤਾਂ ਦੇ ਵਿਰੁੱਧ ਸਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਜਪਾ ਸਰਕਾਰਾਂ ਕਦੇ ਵੀ ਵਾਅਦੇ ਪੂਰੇ ਕਰਨ ਵੱਲ ਧਿਆਨ ਨਹੀਂ ਦਿੰਦੀਆਂ ਅਤੇ ਵਾਰ-ਵਾਰ ਪੇਪਰ ਲੀਕ ਕਰਕੇ ਨੌਜਵਾਨਾਂ ਦੇ ਭਵਿੱਖ ਨੂੰ ਵੀ ਬਰਬਾਦ ਕਰ ਦਿੱਤਾ ਹੈ। ਲੋਕਾਂ ਦੇ ਖਾਤਿਆਂ ਵਿੱਚ 15 ਲੱਖ ਰੁਪਏ ਜਮ੍ਹਾਂ ਕਰਵਾਉਣ ਅਤੇ 2 ਕਰੋੜ ਨੌਕਰੀਆਂ ਦੇਣ ਵਰਗੇ ਵਾਅਦੇ ਜ਼ੁਮਲਾ ਸਾਬਤ ਹੋਏ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਜਪਾ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਪੰਜਾਬ ਵਿੱਚ ਨਫ਼ਰਤ ਦੇ ਬੀਜ ਕਦੇ ਨਹੀਂ ਪੁੰਗਰਨਗੇ ਅਤੇ ਸੂਬੇ ਨੂੰ ਡਬਲ ਇੰਜਣ ਵਾਲੀ ਸਰਕਾਰ ਦੀ ਲੋੜ ਨਹੀਂ ਹੈ ਕਿਉਂਕਿ ਇੱਕ ਇੰਜਣ ਨਾਲ ਪਹਿਲਾਂ ਹੀ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕੇਂਦਰ ਸਰਕਾਰ ਵੱਲੋਂ ਐਨ.ਐਚ.ਐਮ., ਆਰ.ਡੀ.ਐਫ. ਅਤੇ ਹੋਰ ਯੋਜਨਾਵਾਂ ਨਾਲ ਸਬੰਧਤ ਪੰਜਾਬ ਦੇ ਫੰਡਾਂ ਨੂੰ ਰੋਕ ਦਿੱਤਾ ਗਿਆ ਹੈ ਜੋ ਕਿ ਘੋਰ ਬੇਇਨਸਾਫ਼ੀ ਹੈ ਅਤੇ ਸੰਘੀ ਢਾਂਚੇ ਨੂੰ ਢਾਹ ਲਗਾਉਣ ਵਾਲਾ ਵਤੀਰਾ ਹੈ।”
ਉਨ੍ਹਾਂ ਅੱਗੇ ਕਿਹਾ, “ਅਕਾਲੀ ਆਗੂ ਜਿਨ੍ਹਾਂ ਦੀ ਪਾਰਟੀ ਵਿੱਚ ਲੀਡਰਸ਼ਿਪ ਵੀ ਨਹੀਂ ਹੈ, ਹੁਣ ਚੋਣ ਟਿਕਟਾਂ ਵੰਡਣ ਲਈ ਗੈਂਗਸਟਰਾਂ ਦੀ ਸਰਪ੍ਰਸਤੀ ਕਰ ਰਹੇ ਹਨ ਅਤੇ ਆਪਣੇ ਸ਼ਾਸਨ ਦੌਰਾਨ ਪ੍ਰਫੁੱਲਤ ਹੋਏ ਗੈਂਗਸਟਰ ਸੱਭਿਆਚਾਰ ਬਾਰੇ ਅਣਜਾਣ ਬਣਨ ਦਾ ਦਿਖਾਵਾ ਕਰ ਰਹੇ ਹਨ।”
ਉਨ੍ਹਾਂ ਅੱਗੇ ਕਿਹਾ, “ਜਿਨ੍ਹਾਂ ਨੇ ਪੰਜਾਬ ਨੂੰ ਬਰਬਾਦ ਕੀਤਾ, ਉਹ ਹੁਣ ਪੰਜਾਬ ਬਚਾਓ ਦੇ ਨਾਅਰੇ ਲਾ ਰਹੇ ਹਨ ਪਰ ਲੋਕ ਉਨ੍ਹਾਂ ਦੀਆਂ ਸੌੜੀਆਂ ਚਾਲਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ।”
ਭਵਿੱਖੀ ਐਲਾਨ ਅਤੇ ਵੱਡੇ ਪ੍ਰੋਜੈਕਟ
ਭਵਿੱਖੀ ਪਹਿਲਕਦਮੀਆਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਵਿੱਚ ਲੰਬੇ ਸਮੇਂ ਬਾਅਦ ਸੰਭਾਵੀ ਤੌਰ ‘ਤੇ ਏਸ਼ੀਆ ਕੱਪ ਹਾਕੀ ਦੀ ਮੇਜ਼ਬਾਨੀ ਕਰੇਗਾ। ਜਲੰਧਰ ਦੇ ਬਲਟਨ ਪਾਰਕ ਵਿਖੇ ਅਤਿ-ਆਧੁਨਿਕ ਸਟੇਡੀਅਮ ਤਿਆਰ ਹੋ ਜਾਵੇਗਾ ਜਦੋਂ ਕਿ ਮੋਹਾਲੀ ਸਟੇਡੀਅਮ ਨੂੰ ਵੀ ਟੂਰਨਾਮੈਂਟ ਲਈ ਵਰਤਿਆ ਜਾਵੇਗਾ।”
ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਅੰਮ੍ਰਿਤਸਰ ਵਿੱਚ ਜਲਦ ਹੀ ਵਿਸ਼ਵ ਪੱਧਰੀ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਬਣਾਇਆ ਜਾਵੇਗਾ ਜੋ ਖੇਡਾਂ ਨੂੰ ਹੁਲਾਰਾ ਦੇਵੇਗਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਮਦਦ ਕਰੇਗਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਪੰਜਾਬ ਸਰਕਾਰ ਕੋਲ ਵਿਕਾਸ ਯੋਜਨਾਵਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਸਾਡੀ ਜੰਗ ਸਿਆਸੀ ਪਾਰਟੀਆਂ ਨਾਲ ਨਹੀਂ ਸਗੋਂ ਭ੍ਰਿਸ਼ਟਾਚਾਰ, ਬੇਰੁਜ਼ਗਾਰੀ ਅਤੇ ਗਰੀਬੀ ਨਾਲ ਹੈ।”
ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਟਾਟਾ ਸਟੀਲ 20 ਮਾਰਚ ਨੂੰ ਪੰਜਾਬ ਵਿੱਚ ਆਪਣਾ ਕੰਮ ਸ਼ੁਰੂ ਕਰੇਗੀ ਜੋ ਕਿ ਜਮਸ਼ੇਦਪੁਰ ਤੋਂ ਬਾਹਰ ਕੰਪਨੀ ਦਾ ਸਭ ਤੋਂ ਵੱਡਾ ਨਿਵੇਸ਼ ਹੋਵੇਗਾ।”
ਅੰਤ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਜਬਰਨ ਵਸੂਲੀ ਵਰਗੇ ਅਪਰਾਧਾਂ ਨਾਲ ਸਖ਼ਤੀ ਨਾਲ ਨਜਿੱਠਣ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨ ਲਈ ਪੁਲਿਸ ਫੋਰਸ ਨੂੰ ਹੋਰ ਮਜ਼ਬੂਤ ਕਰਨਾ ਜਾਰੀ ਰੱਖੇਗੀ।”
Punjab News: ਮੁੱਖ ਮੰਤਰੀ ਮਾਨ ਨੇ ਦਿੱਤਾ ਸ੍ਰੀ ਮੁਕਤਸਰ ਸਾਹਿਬ ਦੇ ਲੋਕਾਂ ਨੂੰ ਵੱਡਾ ਤੋਹਫਾ
ਮੁੱਖ ਮੰਤਰੀ ਨੇ 138.82 ਕਰੋੜ ਰੁਪਏ ਦੇ ਸੀਵਰੇਜ਼ ਤੇ ਜਲ ਸਪਲਾਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ
Punjab News: (ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਇਤਿਹਾਸਕ ਨਗਰ ਸ੍ਰੀ ਮੁਕਤਸਰ ਸਾਹਿਬ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰ ਵਿੱਚ 138 ਕਰੋੜ 82 ਲੱਖ ਰੁਪਏ ਦੀ ਲਾਗਤ ਵਾਲੇ ਸੀਵਰੇਜ਼ ਅਤੇ ਜਲ ਸਪਲਾਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਅੱਜ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ 138.82 ਕਰੋੜ ਰੁਪਏ ਦੇ ਪ੍ਰਾਜੈਕਟਾਂ ਵਿੱਚ ਨਵੇਂ ਸੀਵਰੇਜ਼ ਸਿਸਟਮ ਲਈ 90 ਕਰੋੜ 68 ਲੱਖ ਰੁਪਏ ਜਦੋਂਕਿ ਜਲ ਸਪਲਾਈ ਦੇ ਪ੍ਰਾਜੈਕਟਾਂ ਲਈ 48 ਕਰੋੜ 14 ਲੱਖ ਰੁਪਏ ਖਰਚੇ ਜਾਣਗੇ। ਉਨਾਂ ਕਿਹਾ ਕਿ ਇਸ ਸ਼ਹਿਰ ਵਿੱਚ 31 ਹਜ਼ਾਰ ਘਰ ਹਨ ਅਤੇ ਇਨਾਂ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਇਕ ਲੱਖ 58 ਹਜ਼ਾਰ ਲੋਕਾਂ ਨੂੰ ਫਾਇਦਾ ਹੋਵੇਗਾ। ਉਨਾਂ ਕਿਹਾ ਕਿ ਹੁਣ ਲੋਕਾਂ ਨੂੰ ਪੀਣ ਵਾਲੇ ਸਾਫ ਪਾਣੀ ਅਤੇ ਸੀਵਰੇਜ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਇਹ ਵੀ ਪੜ੍ਹੋ: India Vs Australia: ਡੇਵਿਡ-ਸਟੋਇਨਿਸ ’ਤੇ ਭਾਰੀ ਪਈ ਵਾਸ਼ਿੰਗਟਨ ਦੀ ਪਾਰੀ, ਭਾਰਤ ਨੇ ਟੀ-20 ਸੀਰੀਜ਼ ਕੀਤੀ ਬਰਾਬਰ
ਮੁੱਖ ਮੰਤਰੀ ਨੇ ਕਿਹਾ, ਇਤਿਹਾਸਕ ਸ਼ਹਿਰ ਵਿੱਚ 30 ਸਾਲਾਂ ਬਾਅਦ ਨਵੇਂ ਸੀਵਰੇਜ਼ ਅਤੇ ਜਲ ਸਪਲਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਪਰ ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਪਿਛਲੇ ਸਮੇਂ ਵਿੱਚ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀ ਇਸ ਜ਼ਿਲ੍ਹੇ ਵਿੱਚੋਂ ਬਣਦੇ ਰਹੇ ਹਨ ਪਰ ਇਸ ਸ਼ਹਿਰ ਨੂੰ ਬੁਰੀ ਤਰਾਂ ਅਣਗੌਲਿਆ ਕੀਤਾ ਗਿਆ। ਮੈਂ ਆਪਣੇ-ਆਪ ਨੂੰ ਭਾਗਾਂ ਵਾਲਾ ਸਮਝਦਾ ਹਾਂ ਕਿ ਪਰਮਾਤਮਾ ਨੇ ਇਸ ਇਤਿਹਾਸਕ ਸ਼ਹਿਰ ਵਿੱਚ ਵੱਡੇ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਨ ਦਾ ਸੁਭਾਗ ਬਖਸ਼ਿਆ ਹੈ। Punjab News
ਇਸ ਮੌਕੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ, ਪ੍ਰਿੰਸੀਪਲ ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਸ੍ਰੀ ਨੀਲ ਕੰਠ ਐਸ ਅਵਧ, ਡੀ.ਆਈ.ਜੀ. ਫਰੀਦਕੋਟ ਰੇਂਜ ਨਿਲੰਬਰੀ ਜਗਦਲੇ, ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼, ਐਸ.ਐਸ.ਪੀ. ਡਾ. ਅਖਿਲ ਚੌਧਰੀ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਗੁਰਪ੍ਰੀਤ ਸਿੰਘ ਥਿੰਦ ਆਦਿ ਹਾਜ਼ਰ ਸਨ।
Punjab News: ਮੁੱਖ ਮੰਤਰੀ ਮਾਨ ਨੇ ਲੁਧਿਆਣਾ ਆਰਟੀਓ ਦਫ਼ਤਰ ਨੂੰ ਜੜਿਆ ਤਾਲਾ
ਪੰਜਾਬ ਆਰਟੀਓ ਸੇਵਾਵਾਂ ਅੱਜ ਤੋਂ 100% ਫੇਸਲੈੱਸ
ਕਿਹਾ, ਇੱਥੇ ਆਉਣ ਦੀ ਕੋਈ ਲੋੜ ਨਹੀਂ, ਕਰਮਚਾਰੀ ਬੇਰੁਜ਼ਗਾਰ ਨਹੀਂ ਰਹਿਣਗੇ
Punjab News: (ਸੁਰਿੰਦਰ ਕੁਮਾਰ ਸ਼ਰਮਾ) ਲੁਧਿਆਣਾ। ਅੱਜ ਤੋਂ ਪੰਜਾਬ ਵਿੱਚ ਸਾਰੀਆਂ ਆਰਟੀਓ ਸੇਵਾਵਾਂ ਨੂੰ ਸੇਵਾ ਕੇਂਦਰਾਂ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲੁਧਿਆਣਾ ਵਿੱਚ ਆਰਟੀਓ ਦੀਆਂ 100% ਫੇਸਲੈੱਸ ਸੇਵਾਵਾਂ ਦਾ ਉਦਘਾਟਨ ਕਰਨ ਲਈ ਪਹੁੰਚੇ। ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਅੱਜ ਇੱਕ ਇਤਿਹਾਸਕ ਦਿਨ ਹੈ। ਅੱਜ ਡਿਜੀਟਲ ਦਿਵਸ ਹੈ। ਆਰਟੀਓ ਦਫ਼ਤਰ ਸਭ ਤੋਂ ਵੱਧ ਮੁਸ਼ਕਲ ਵਾਲੀ ਜਗ੍ਹਾ ਹੁੰਦੀ ਸੀ। ਲੋਕ ਆਪਣੇ ਚਲਾਨ, ਰਜਿਸਟਰੇਸ਼ਨ ਰਿਕਾਰਡ, ਲਾਇਸੈਂਸ ਆਦਿ ਦੀ ਪ੍ਰਕਿਰਿਆ ਕਰਵਾਉਣ ਲਈ ਲੰਬੀਆਂ ਕਤਾਰਾਂ ਵਿੱਚ ਖੜ੍ਹੇ ਹੁੰਦੇ ਸਨ। ਇਹ ਦਫ਼ਤਰ ਸਭ ਤੋਂ ਵੱਧ ਭ੍ਰਿਸ਼ਟਾਚਾਰ ਦਾ ਸਥਾਨ ਸੀ।
ਇਹ ਵੀ ਪੜ੍ਹੋ: Drugs Seizure: ਵੱਖ-ਵੱਖ ਮੁਕੱਦਮਿਆਂ ’ਚ ਭਾਰੀ ਮਾਤਰਾਂ ’ਚ ਬਰਾਮਦ ਕੀਤੇ ਨਸ਼ੀਲੇ ਪਦਾਰਥ ਕਰਵਾਏ ਨਸ਼ਟ
“ਮੁੱਖ ਮੰਤਰੀ ਦੇ ਸੰਬੋਧਨ ਕਰਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਚਾਬੀ ਕੂੜੇਦਾਨ ਵਿੱਚ ਸੁੱਟ ਦਿੱਤੀ ਗਈ ਹੈ। ਬਹੁਤ ਸਾਰੇ ਏਜੰਟ ਪਹਿਲਾਂ ਇਨ੍ਹਾਂ ਦਫਤਰਾਂ ਵਿੱਚ ਘੁੰਮਦੇ ਰਹਿੰਦੇ ਸਨ, ਭਾਈ-ਭਤੀਜਾਵਾਦ ਨੂੰ ਉਤਸ਼ਾਹਿਤ ਕਰਦੇ ਸਨ। ਇਹ ਹੁਣ ਪੂਰੀ ਤਰ੍ਹਾਂ ਖਤਮ ਹੋ ਗਿਆ ਹੈ। ਲੋਕ ਹੁਣ 1076 ’ਤੇ ਕਾਲ ਕਰਕੇ ਵੀ ਲਰਨਿੰਗ ਲਾਇਸੈਂਸ ਪ੍ਰਾਪਤ ਕਰ ਸਕਦੇ ਹਨ। Punjab News
ਕੋਈ ਵੀ ਕਰਮਚਾਰੀ ਬੇਰੁਜ਼ਗਾਰ ਨਹੀਂ ਰਹੇਗਾ: ਮੁੱਖ ਮੰਤਰੀ
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਕਰਮਚਾਰੀਆਂ ਨੂੰ ਇੱਥੇ ਸਿਰਫ਼ ਕੁਝ ਕੰਮਾਂ ਲਈ ਆਉਣਾ ਪਵੇਗਾ, ਜਿਸ ਵਿੱਚ ਫਿਟਨੈਸ ਟੈਸਟ ਵੀ ਸ਼ਾਮਲ ਹਨ। ਕਿਸੇ ਵੀ ਕਰਮਚਾਰੀ ਨੂੰ ਬੇਰੁਜ਼ਗਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ, ਉਦਘਾਟਨ ਰਿਬਨ ਕੱਟ ਕੇ ਕੀਤਾ ਜਾਂਦਾ ਸੀ। ਪਰ ਅਸੀਂ ਇਸਦਾ ਉਦਘਾਟਨ ਤਾਲੇ ਨਾਲ ਕਰ ਰਹੇ ਹਾਂ। ਨਕੋਦਰ ਟੋਲ ਪਲਾਜ਼ਾ ਵੀ ਕੱਲ੍ਹ ਬੰਦ ਕਰ ਦਿੱਤਾ ਗਿਆ ਸੀ। ਲੋਕ ਹਰ ਸਾਲ 2.25 ਕਰੋੜ ਰੁਪਏ ਬਚਾ ਰਹੇ ਹਨ। ਲੋਕ ਰੋਜ਼ਾਨਾ ਟੋਲ ਵਿੱਚ 6.5 ਮਿਲੀਅਨ ਰੁਪਏ ਦਾ ਭੁਗਤਾਨ ਕਰ ਰਹੇ ਸਨ।
ਰਾਸ਼ਨ ਵੰਡ ਯੋਜਨਾ ਵਿੱਚ ਵੀ ਸੁਧਾਰ ਕੀਤਾ ਜਾਵੇਗਾ
10 ਲੱਖ ਬੀਮਾ ਅਤੇ ਰਾਸ਼ਨ ਵੰਡ ਯੋਜਨਾਵਾਂ ਵਿੱਚ ਵੀ ਸੁਧਾਰ ਕੀਤਾ ਜਾ ਰਿਹਾ ਹੈ। ਅਸੀਂ ਆਪਣੀਆਂ ਸਾਰੀਆਂ ਗਰੰਟੀਆਂ ਪੂਰੀਆਂ ਕਰਾਂਗੇ। ਪਿਛਲੀਆਂ ਸਰਕਾਰਾਂ ਦੌਰਾਨ, ਦਫਤਰਾਂ ਦੇ ਅੰਦਰ ਦਫਤਰ ਬਣਾਏ ਗਏ ਸਨ। ਲੋਕ ਵਧੇਰੇ ਪਰੇਸ਼ਾਨ ਸਨ, ਜਿਸ ਨਾਲ ਰਿਸ਼ਵਤਖੋਰੀ ਦੇ ਮੌਕੇ ਵਧੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪਹਿਲਾ ਸੂਬਾ ਹੈ ਜਿੱਥੇ ਆਰਟੀਓ ਦਫ਼ਤਰ ਬੰਦ ਕੀਤੇ ਜਾ ਰਹੇ ਹਨ। ਅਸੀਂ ਲੋਕਾਂ ਨੂੰ ਸਾਫ਼-ਸੁਥਰਾ ਪ੍ਰਸ਼ਾਸਨ ਪ੍ਰਦਾਨ ਕਰਨਾ ਚਾਹੁੰਦੇ ਹਾਂ। ਮੁੱਖ ਮੰਤਰੀ ਮਾਨ ਤੋਂ ਬਾਅਦ, ਅਰਵਿੰਦ ਕੇਜਰੀਵਾਲ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਨੂੰ 1947 ਵਿੱਚ ਆਜ਼ਾਦੀ ਮਿਲੀ ਸੀ। ਅਸੀਂ ਸੋਚਿਆ ਸੀ ਕਿ ਅੰਗਰੇਜ਼ਾਂ ਦੇ ਚਲੇ ਜਾਣ ਤੋਂ ਬਾਅਦ ਅਸੀਂ ਸ਼ਾਂਤੀ ਨਾਲ ਆਰਾਮ ਕਰਾਂਗੇ। ਪਰ ਪਿਛਲੇ 75 ਸਾਲਾਂ ਤੋਂ, ਲੋਕ ਨੌਕਰਸ਼ਾਹੀ ਦਾ ਸ਼ਿਕਾਰ ਹੋ ਗਏ ਹਨ। Punjab News
Punjab News: ਹਸਪਤਾਲ ਤੋਂ ਛੁੱਟੀ ਮਿਲਦੇ ਹੀ ਐਕਸ਼ਨ ’ਚ ਆਏ CM ਮਾਨ, ਬੁਲਾਈ ਮੀਟਿੰਗ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਸਪਤਾਲ ਤੋਂ ਛੁੱਟੀ ਮਿਲਦੇ ਹੀ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ’ਚ ਆ ਗਏ ਹਨ। ਮੁੱਖ ਮੰਤਰੀ ਮਾਨ ਨੇ ਕੱਲ੍ਹ ਸਵੇਰੇ ਭਾਵ ਸ਼ੁੱਕਰਵਾਰ (12 ਸਤੰਬਰ) ਨੂੰ ਇੱਕ ਮੀਟਿੰਗ ਬੁਲਾਈ ਹੈ, ਜਿਸ ਦੀ ਜਾਣਕਾਰੀ ਉਨ੍ਹਾਂ ਨੇ ਟਵਿੱਟਰ ’ਤੇ ਪੋਸਟ ਕਰਕੇ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ (ਟਵਿੱਟਰ) ’ਤੇ ਲਿਖਿਆ ਕਿ, ‘ਉਹ ਕੱਲ੍ਹ ਸਵੇਰੇ 11 ਵਜੇ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਇੱਕ ਮੀਟਿੰਗ ਕਰਨਗੇ। ਜਿਸ ’ਚ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਡਿਪਟੀ ਕਮਿਸ਼ਨਰ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ’ਚ ਹਿੱਸਾ ਲੈਣਗੇ ਤੇ ਸਕੱਤਰ ਅਤੇ ਮੁੱਖ ਸਕੱਤਰ ਚੰਡੀਗੜ੍ਹ ਰਿਹਾਇਸ਼ ’ਤੇ ਪਹੁੰਚ ਕੇ ਹਿੱਸਾ ਲੈਣਗੇ। ਮੀਟਿੰਗ ’ਚ ਲੋਕਾਂ ਨੂੰ ਉਪਲਬਧ ਡਾਕਟਰੀ ਸਹੂਲਤਾਂ, ਮੁਆਵਜ਼ਾ ਅਤੇ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਠੋਸ ਕਦਮ ਚੁੱਕਣ ’ਤੇ ਚਰਚਾ ਕੀਤੀ ਜਾਵੇਗੀ।’
ਇਹ ਖਬਰ ਵੀ ਪੜ੍ਹੋ : Gariaband Encounter: ਗਾਰੀਆਬੰਦ ’ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਕਾਰ ਮੁਕਾਬਲਾ
ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅੱਜ ਫੋਰਟਿਸ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਡਾਕਟਰਾਂ ਅਨੁਸਾਰ ਉਨ੍ਹਾਂ ਦੀ ਹਾਲਤ ਹੁਣ ਠੀਕ ਹੈ ਤੇ ਸਾਰੀਆਂ ਰਿਪੋਰਟਾਂ ਆਮ ਆ ਗਈਆਂ ਹਨ, ਜਿਸ ਤੋਂ ਬਾਅਦ ਅੱਜ ਹਸਪਤਾਲ ਦੇ ਡਾਕਟਰਾਂ ਨੇ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਹੈ। ਹਾਲਾਂਕਿ, ਡਾਕਟਰਾਂ ਨੇ ਉਨ੍ਹਾਂ ਨੂੰ ਕੁਝ ਦਿਨ ਘਰ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਸੀਐਮ ਮਾਨ 5 ਸਤੰਬਰ ਨੂੰ ਰਾਤ 8 ਵਜੇ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਦਾਖਲ ਸਨ ਤੇ ਕਈ ਰਾਜਨੀਤਿਕ ਆਗੂ ਵੀ ਉਨ੍ਹਾਂ ਨੂੰ ਮਿਲਣ ਲਈ ਹਸਪਤਾਲ ਆਏ ਸਨ। ਤੁਹਾਨੂੰ ਇਹ ਵੀ ਦੱਸ ਦੇਈਏ ਕਿ, ਸੀਐਮ ਮਾਨ ਨੇ ਹਸਪਤਾਲ ’ਚ ਹੀ ਵੀਡੀਓ ਕਾਨਫਰੰਸਿੰਗ ਰਾਹੀਂ ਕੈਬਨਿਟ ਮੀਟਿੰਗ ਦੀ ਪ੍ਰਧਾਨਗੀ ਵੀ ਕੀਤੀ।
Punjab Government News: 500 ਪਿੰਡਾਂ ਲਈ ਮੁੱਖ ਮੰਤਰੀ ਮਾਨ ਨੇ ਕਰ ਦਿੱਤਾ ਵੱਡਾ ਐਲਾਨ, ਜਾਣੋ
ਪੰਚਾਇਤ ਘਰ ਤੇ ਸੇਵਾ ਕੇਂਦਰ ਸਹੂਲਤਾਂ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨਗੇ : ਮੁੱਖ ਮੰਤਰੀ
Punjab Government News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਭਰ ਵਿੱਚ 125 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 500 ਆਧੁਨਿਕ ਪੰਚਾਇਤ ਘਰਾਂ ਅਤੇ ਕਾਮਨ ਸਰਵਿਸ ਸੈਂਟਰਾਂ (ਆਮ ਸੇਵਾ ਕੇਂਦਰ) ਦੇ ਨਿਰਮਾਣ ਦਾ ਵਰਚੂਅਲ ਤੌਰ ’ਤੇ ਨੀਂਹ ਪੱਥਰ ਰੱਖਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਪੰਚਾਇਤ ਘਰ ਅਤੇ ਕਾਮਨ ਸਰਵਿਸ ਸੈਂਟਰ ਬਣਾਉਣ ਦਾ ਪ੍ਰੋਜੈਕਟ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ 2800 ਤੋਂ ਵੱਧ ਆਬਾਦੀ ਵਾਲੇ ਹਰੇਕ ਪਿੰਡ ਵਿੱਚ ਇੱਕ ਪੰਚਾਇਤ ਘਰ ਅਤੇ ਇੱਕ ਕਾਮਨ ਸਰਵਿਸ ਸੈਂਟਰ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇੱਕ ਪੰਚਾਇਤ ਘਰ ਬਣਾਉਣ ਦੀ ਲਾਗਤ 20 ਲੱਖ ਰੁਪਏ ਅਤੇ ਇੱਕ ਕਾਮਨ ਸਰਵਿਸ ਸੈਂਟਰ ਦੀ ਲਾਗਤ 5 ਲੱਖ ਰੁਪਏ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲੇ ਪੜਾਅ ਵਿੱਚ 500 ਪਿੰਡਾਂ ਵਿੱਚ ਪੰਚਾਇਤ ਘਰ ਅਤੇ ਸੇਵਾ ਕੇਂਦਰ ਬਣਾਏ ਜਾ ਰਹੇ ਹਨ।
500 ਆਧੁਨਿਕ ਪੰਚਾਇਤ ਘਰਾਂ ਤੇ ਕਾਮਨ ਸਰਵਿਸ ਸੈਂਟਰਾਂ ਦੇ ਨਿਰਮਾਣ ਦਾ ਵਰਚੂਅਲ ਤੌਰ ’ਤੇ ਨੀਂਹ ਪੱਥਰ ਰੱਖਿਆ
ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਾਜੈਕਟ ਲਈ ਉਨ੍ਹਾਂ ਪਿੰਡਾਂ ਦੀ ਚੋਣ ਕੀਤੀ ਗਈ ਹੈ, ਜਿੱਥੇ ਹੁਣ ਤੱਕ ਕੋਈ ਪੰਚਾਇਤ ਘਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਪਿੰਡ ਵਾਸੀਆਂ ਨੂੰ ਬਹੁਤ ਸਾਰੀਆਂ ਸਹੂਲਤਾਂ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਪੰਚਾਇਤ ਘਰ ਮਹਿਜ਼ ਇਕ ਦਫ਼ਤਰ ਨਹੀਂ ਹੋਵੇਗਾ, ਸਗੋਂ ਪਿੰਡ ਦੇ ਵਿਕਾਸ ਲਈ ਵਿਚਾਰ- ਵਟਾਂਦਰੇ ਅਤੇ ਵਿਉਂਤਬੰਦੀ ਦਾ ਕੇਂਦਰੀ ਧੁਰਾ ਹੋਵੇਗਾ। ਉਹਨਾਂ ਕਿਹਾ ਕਿ ਕਾਮਨ ਸਰਵਿਸ ਸੈਂਟਰ ਪਿੰਡਾਂ ਵਿੱਚ ਡਿਜੀਟਲ ਕ੍ਰਾਂਤੀ ਦੇ ਗਵਾਹ ਬਣਨਗੇ, ਜਿਸ ਨਾਲ ਪਿੰਡਾਂ ਦੇ ਲੋਕਾਂ ਦੀ ਵੱਖ-ਵੱਖ ਆਨਲਾਈਨ ਸੇਵਾਵਾਂ ਤੱਕ ਪਹੁੰਚ ਸੁਖਾਲੀ ਬਣਾਉਣ ਵਿੱਚ ਮੱਦਦ ਮਿਲੇਗੀ।
ਇਹ ਵੀ ਪੜ੍ਹੋ: Bikram Majithia Case: ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਨਹੀਂ ਮਿਲੀ ਰਾਹਤ
ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਰਕਾਰੀ ਯੋਜਨਾਵਾਂ ਲਈ ਅਰਜ਼ੀ ਦੇਣ, ਵਿੱਦਿਅਕ ਸੰਸਥਾਵਾਂ ਵਿੱਚ ਦਾਖਲਾ ਲੈਣ, ਆਧਾਰ ਕਾਰਡ ਜਾਂ ਪਾਸਪੋਰਟ ਬਣਾਉਣ ਅਤੇ ਹੋਰ ਬਹੁਤ ਸਾਰੀਆਂ ਸੇਵਾਵਾਂ ਆਨਲਾਈਨ ਉਪਲੱਬਧ ਹਨ। ਉਨ੍ਹਾਂ ਕਿਹਾ ਕਿ ਇਹ ਕਾਮਨ ਸਰਵਿਸ ਸੈਂਟਰ ਇਨ੍ਹਾਂ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਭਗਵੰਤ ਸਿੰਘ ਮਾਨ ਨੇ ਇਹ ਵੀ ਉਮੀਦ ਪ੍ਰਗਟਾਈ ਕਿ ਇਹ ਪ੍ਰਾਜੈਕਟ ਪੰਚਾਇਤਾਂ ਨੂੰ ਇਕ ਥਾਂ ਜੁੜ ਬੈਠਣ ਅਤੇ ਸਮੂਹਿਕ ਫੈਸਲੇ ਲੈਣ ਲਈ ਸਾਂਝਾ ਪਲੇਟਫਾਰਮ ਪ੍ਰਦਾਨ ਕਰੇਗਾ।
ਰਵਾਇਤੀ ਪਾਰਟੀਆਂ ਦੇ ਆਗੂਆਂ ’ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿਆਸੀ ਪਾਰਟੀਆਂ ਪਾਟੋਧਾੜ ਦਾ ਸ਼ਿਕਾਰ ਹਨ ਜਿੱਥੇ ਹਰ ਆਗੂ ਸੱਤਾ ਹਥਿਆਉਣ ਲਈ ਹੱਥ-ਪੈਰ ਮਾਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਕੋਲ ਸੂਬੇ ਦੇ ਭਲੇ ਲਈ ਕੋਈ ਏਜੰਡਾ ਨਹੀਂ ਕਿਉਂਕਿ ਉਹ ਸਿਰਫ਼ ਸੱਤਾ ਦੇ ਲਾਲਚ ਵਿੱਚ ਸਿਆਸਤ ਕਰ ਰਹੇ ਹਨ। ਉਹਨਾਂ ਕਿਹਾ ਕਿ ਸੂਬਾ ਸਰਕਾਰ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ। Punjab Government News