Kuldeep Dhaliwal - Sach Kahoon Punjabi

Punjab News: ਸ਼ਹੀਦਾਂ ਦੀ ਧਰਤੀ ਸੰਗਰੂਰ ਨੂੰ 'ਸਿਉਂਕ' ਕਹਿਣਾ ਬਾਜਵਾ ਦੀ ਘਟੀਆ ਮਾਨਸਿਕਤਾ ਦੀ ਉਪਜ : ਕੁਲਦੀਪ ਧਾਲੀਵਾਲ
ਧਾਲੀਵਾਲ ਦਾ ਕਾਂਗਰਸ 'ਤੇ ਹਮਲਾ, ਕਿਹਾ- 75 ਸਾਲਾਂ ਤੱਕ ਪੰਜਾਬ ਨੂੰ ਲੁੱਟਣ ਵਾਲੀ ਕਾਂਗਰਸ ਖੁਦ ਅਸਲੀ ਸਿਉਂਕ ਹੈ

ਸੰਗਰੂਰ ਤੋਂ ਉੱਠੀ ਇਨਕਲਾਬੀ ਲਹਿਰ 2027 ਵਿੱਚ ਬਾਜਵਾ ਦੇ ਗੜ੍ਹ ਕਾਦੀਆਂ ਤਕ ਪਹੁੰਚੇਗੀ ਅਤੇ ਪੰਜਾਬ ਚੋਂ ਪੂਰੀ ਕਾਂਗਰਸ ਦਾ ਸਫਾਇਆ ਕਰੇਗੀ: ਧਾਲੀਵਾਲ

Punjab News:

Punjab News: ਸ਼ਹੀਦਾਂ ਦੀ ਧਰਤੀ ਸੰਗਰੂਰ ਨੂੰ 'ਸਿਉਂਕ' ਕਹਿਣਾ ਬਾਜਵਾ ਦੀ ਘਟੀਆ ਮਾਨਸਿਕਤਾ ਦੀ ਉਪਜ : ਕੁਲਦੀਪ ਧਾਲੀਵਾਲ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੰਗਰੂਰ ਦੀ ਧਰਤੀ ਨੂੰ 'ਸਿਉਂਕ' ਪੈਦਾ ਕਰਨ ਵਾਲੀ ਧਰਤੀ ਦੱਸਣ ਵਾਲੇ ਬਿਆਨ 'ਤੇ ਤਿੱਖਾ ਹਮਲਾ ਕੀਤਾ ਹੈ। ਧਾਲੀਵਾਲ ਨੇ ਇਸ ਨੂੰ ਬਾਜਵਾ ਦੀ ਘਟੀਆ ਮਾਨਸਿਕਤਾ ਅਤੇ ਪੰਜਾਬ ਦੇ ਸ਼ਾਨਾਮੱਤੇ ਇਤਿਹਾਸ ਪ੍ਰਤੀ ਉਨ੍ਹਾਂ ਦੀ ਅਗਿਆਨਤਾ ਦਾ ਪ੍ਰਤੀਕ ਕਰਾਰ ਦਿੱਤਾ।

ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੂੰ ਬੋਲਣ ਤੋਂ ਪਹਿਲਾਂ ਸੰਗਰੂਰ ਦਾ ਇਤਿਹਾਸ ਪੜ੍ਹ ਲੈਣਾ ਚਾਹੀਦਾ ਸੀ। ਜਿਸ ਧਰਤੀ ਨੇ ਸ਼ਹੀਦ-ਏ-ਆਜ਼ਮ ਊਧਮ ਸਿੰਘ, ਸੇਵਾ ਸਿੰਘ ਠੀਕਰੀਵਾਲਾ ਵਰਗੇ ਮਹਾਨ ਦੇਸ਼ ਭਗਤ, ਨਾਮਧਾਰੀ ਕੂਕਾ ਲਹਿਰ ਅਤੇ ਰਿਆਸਤੀ ਅੰਦੋਲਨਾਂ ਨੂੰ ਜਨਮ ਦਿੱਤਾ, ਉਸ ਨੂੰ 'ਸਿਉਂਕ' ਕਹਿਣਾ ਬੇਹੱਦ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਉਹ ਜ਼ਿਲ੍ਹਾ ਹੈ ਜਿਸ ਨੇ ਹਮੇਸ਼ਾ ਇਨਕਲਾਬੀ ਲਹਿਰਾਂ ਦੀ ਅਗਵਾਈ ਕੀਤੀ ਹੈ, ਚਾਹੇ ਉਹ ਆਜ਼ਾਦੀ ਦੀ ਜੰਗ ਹੋਵੇ ਜਾਂ ਹਾਲੀਆ ਕਿਸਾਨ ਅੰਦੋਲਨ।

ਧਾਲੀਵਾਲ ਦਾ ਬਾਜਵਾ ਨੂੰ ਸਵਾਲ- ਕਾਂਗਰਸੀ ਆਗੂ ਸੰਤ ਰਾਮ ਸਿੰਗਲਾ, ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਅਤੇ ਉਨ੍ਹਾਂ ਦੇ ਸੁਤੰਤਰਤਾ ਸੈਨਾਨੀ ਪਿਤਾ ਹੀਰਾ ਸਿੰਘ ਭੱਠਲ ਵੀ 'ਸਿਉਂਕ' ਸਨ?

ਧਾਲੀਵਾਲ ਨੇ ਸਵਾਲ ਕੀਤਾ ਕਿ ਬਾਜਵਾ ਜਿਸ ਕਾਂਗਰਸੀ ਆਗੂ ਸੰਤ ਰਾਮ ਸਿੰਗਲਾ ਦੀ ਬਰਸੀ 'ਤੇ ਬੋਲ ਰਹੇ ਸਨ, ਕੀ ਉਹ ਵੀ 'ਸਿਉਂਕ' ਸਨ? ਉਨ੍ਹਾਂ ਕਿਹਾ ਕਿ ਉੱਥੇ ਮੌਜੂਦ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਜ਼ਮੀਰ ਨੇ ਉਨ੍ਹਾਂ ਨੂੰ ਕਿਵੇਂ ਨਹੀਂ ਟੋਕਿਆ ਕਿ ਬਾਜਵਾ ਸੰਗਰੂਰ ਦੀ ਧਰਤੀ ਨੂੰ ਕੀ ਕਹਿ ਰਹੇ ਹਨ? ਕੀ ਬਾਜਵਾ ਅਨੁਸਾਰ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਅਤੇ ਉਨ੍ਹਾਂ ਦੇ ਸੁਤੰਤਰਤਾ ਸੈਨਾਨੀ ਪਿਤਾ ਹੀਰਾ ਸਿੰਘ ਭੱਠਲ ਵੀ 'ਸਿਉਂਕ' ਸਨ? ਬਾਜਵਾ ਨੂੰ ਪੰਜਾਬ ਦੇ ਲੋਕਾਂ ਅਤੇ ਸੰਗਰੂਰ ਦੇ ਨਿਵਾਸੀਆਂ ਤੋਂ ਤੁਰੰਤ ਮੁਆਫੀ ਮੰਗਣੀ ਚਾਹੀਦੀ ਹੈ।

ਕਾਂਗਰਸ 'ਤੇ ਪਲਟਵਾਰ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਅਸਲ ਵਿੱਚ ਕਾਂਗਰਸ ਉਹ 'ਸਿਉਂਕ' ਹੈ ਜਿਸ ਨੇ 75 ਸਾਲਾਂ ਤੱਕ ਦੇਸ਼ ਅਤੇ ਪੰਜਾਬ ਨੂੰ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਬਾਜਵਾ ਸਾਹਿਬ, ਤੁਸੀਂ ਉਸ ਪਾਰਟੀ ਦੇ ਨੇਤਾ ਹੋ ਜਿਸ ਨੇ ਪੰਜਾਬ ਵਿੱਚ ਐਮਰਜੈਂਸੀ ਲਗਾਈ, ਆਪ੍ਰੇਸ਼ਨ ਬਲੂ ਸਟਾਰ ਕੀਤਾ, ਸਿੱਖਾਂ ਦਾ ਕਤਲੇਆਮ ਕੀਤਾ ਅਤੇ ਹਜ਼ਾਰਾਂ ਨੌਜਵਾਨਾਂ ਨੂੰ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਮਰਵਾ ਦਿੱਤਾ। ਕੋਲਾ ਘੁਟਾਲੇ ਤੋਂ ਲੈ ਕੇ ਕੈਪਟਨ ਸਰਕਾਰ ਵੇਲੇ ਸਾਧੂ ਸਿੰਘ ਧਰਮਸੋਤ ਅਤੇ ਆਸ਼ੂ ਵਰਗੇ ਮੰਤਰੀਆਂ ਦੇ ਭ੍ਰਿਸ਼ਟਾਚਾਰ ਤੱਕ, ਤੁਹਾਡੀ ਪਾਰਟੀ ਨੇ ਪੰਜਾਬ ਨੂੰ ਕੇਵਲ ਬਰਬਾਦ ਹੀ ਕੀਤਾ ਹੈ।

ਇਹ ਵੀ ਪੜ੍ਹੋ: Mukh Mantri Sehat Yojna: ਇੱਕ 'ਪਿਤਾ' ਲਈ ਵੱਡੀ ਰਾਹਤ:'ਮੁੱਖ ਮੰਤਰੀ ਸਿਹਤ ਯੋਜਨਾ'ਤਹਿਤ ਚਾਰ ਮਹੀਨੇ ਦੀ ਦਿਲਜੋਤ ਦਾ ਮੁਫ਼ਤ ਇਲਾਜ!

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੋਈ ਸਾਧਾਰਨ ਪਾਰਟੀ ਨਹੀਂ, ਸਗੋਂ ਸੰਗਰੂਰ ਦੀ ਇਸੇ ਕ੍ਰਾਂਤੀਕਾਰੀ ਮਿੱਟੀ ਤੋਂ ਉੱਠੀ ਇੱਕ ਲਹਿਰ ਹੈ, ਜਿਸ ਨੇ ਕੈਪਟਨ ਅਮਰਿੰਦਰ ਸਿੰਘ, ਬਾਦਲ ਪਰਿਵਾਰ ਅਤੇ ਭੱਠਲ ਵਰਗੇ ਵੱਡੇ-ਵੱਡੇ ਸਿਆਸੀ ਕਿਲ੍ਹਿਆਂ ਦੀਆਂ ਜੜ੍ਹਾਂ ਹਿਲਾ ਦਿੱਤੀਆਂ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੋ ਲਹਿਰ ਸੰਗਰੂਰ ਤੋਂ ਚੱਲੀ ਸੀ, ਉਹ 2027 ਵਿੱਚ ਬਾਜਵਾ ਦੇ ਗੜ੍ਹ ਕਾਦੀਆਂ ਤੱਕ ਪਹੁੰਚੇਗੀ ਅਤੇ ਕਾਂਗਰਸ ਦਾ ਪੂਰੀ ਤਰ੍ਹਾਂ ਸਫਾਇਆ ਕਰ ਦੇਵੇਗੀ। ਪਿਛਲੀ ਵਾਰ 92 ਸੀਟਾਂ ਆਈਆਂ ਸਨ, ਅਗਲੀ ਵਾਰ 100 ਤੋਂ ਪਾਰ ਹੋਣਗੀਆਂ ਕਿਉਂਕਿ ਪੰਜਾਬ ਦੇ ਲੋਕ ਹੁਣ ਕਾਂਗਰਸ ਦੀ 'ਲੁੱਟ ਅਤੇ ਕੁੱਟ' ਵਾਲੀ ਰਾਜਨੀਤੀ ਨੂੰ ਬਰਦਾਸ਼ਤ ਨਹੀਂ ਕਰਨਗੇ।

ਅਸਤੀਫ਼ੇ ਤੋਂ ਬਾਅਦ Kuldeep Dhaliwal ਨੇ ਜਨਤਾ ਲਈ ਆਖੀ ਇਹ ਗੱਲ, ਤੁਸੀਂ ਵੀ ਜਾਣੋ
ਚੰਡੀਗੜ੍ਹ। ਅੱਜ ਪੰਜਾਬ ਮੰਤਰੀ ਮੰਡਲ (Punjab Cabinet) ਦਾ ਵਿਸਥਾਰ ਹੋਣ ਦੇ ਸਮੇਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Dhaliwal) ਤੋਂ ਅਸਤੀਫ਼ਾ ਲੈ ਲਿਆ ਗਿਆ। ਅਸਤੀਫ਼ੇ ਦੀ ਖਬਰ ਨਸ਼ਰ ਹੋਣ ਦੇ ਨਾਲ ਹੀ ਉਨ੍ਹਾਂ ਆਪਣੇ ਟਵਿੱਟਰ ਹੈਂਡਲ ‘ਤੇ ਪੋਸਟ ਸਾਂਝੀ ਕੀਤੀ। ਉਨ੍ਹਾਂ ਵੱਖ ਵੱਖ ਅਖਬਾਰਾਂ ਦੀਆਂ ਖਬਰਾਂ ਦੀਆਂ ਕਾਪੀਆਂ ਨਾਲ ਨੱਥੀ ਕਰਦਿਆਂ ਲਿਖਿਆ ਹੈ ਕਿ ਲੋਕਾਂ ਦੀ ਭਲਾਈ ਲਈ ਮੇਰੀ ਮਿਹਨਤ ਜਾਰੀ ਹੈ।

ਆਪਣੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਮੇਰੀ ਮਿਹਨਤ ਜਾਰੀ ਹੈ।

अपने पंजाब के लोगों के भले के लिए मेरी मेहनत जारी है #punjabcabinet #punjab pic.twitter.com/6CplRh48qP

— Kuldeep Dhaliwal (@KuldeepSinghAAP) July 3, 2025

ਦੱਸ ਦਈਏ ਕਿ ਪੰਜਾਬ ਮੰਤਰੀ ਮੰਡਲ ’ਚ ਸ਼ਾਮਲ ਕੁਲਦੀਪ ਸਿੰਘ ਧਾਲੀਵਾਲ ਤੋਂ ਅਸਤੀਫਾ ਲੈ ਲਿਆ ਗਿਆ ਹੈ। ਕੁਲਦੀਪ ਸਿੰਘ ਧਾਲੀਵਾਲ ਤੋਂ ਅਸਤੀਫਾ ਲੈਣ ਦੇ ਨਾਲ ਹੀ ਉਨ੍ਹਾਂ ਨੂੰ ਮਿਲੇ ਹੋਏ ਐਨਆਰਆਈ ਵਿਭਾਗ ਨੂੰ ਸੰਜੀਵ ਅਰੋੜਾ ਦੇ ਹਵਾਲੇ ਕਰ ਦਿੱਤਾ ਗਿਆ ਹੈ। ਹਾਸਲ ਹੋਏ ਵੇਰਵਿਆਂ ਮੁਤਾਬਕ, ਦੱਸਿਆ ਜਾ ਰਿਹਾ ਹੈ ਕਿ ਕੁਲਦੀਪ ਸਿੰਘ ਧਾਲੀਵਾਲ ਨੂੰ ਅੱਜ ਸਵੇਰੇ ਹੀ ਸੁਨੇਹਾ ਭੇਜ ਦਿੱਤਾ ਗਿਆ ਸੀ ਕਿ ਉਹ ਆਪਣਾ ਅਸਤੀਫਾ ਭੇਜ ਦੇਣ, ਜਿਸ ਤੋਂ ਬਾਅਦ ਉਨ੍ਹਾਂ ਦਾ ਅਸਤੀਫਾ ਮੁੱਖ ਮੰਤਰੀ ਭਗਵੰਤ ਮਾਨ ਕੋਲ ਪੁੱਜ ਗਿਆ ਸੀ ਤੇ ਦੁਪਹਿਰ ਹੁੰਦੇ-ਹੁੰਦੇ ਮੰਤਰੀ ਮੰਡਲ ਵਾਧੇ ਦੇ ਸਮੇਂ ਉਨ੍ਹਾਂ ਦੇ ਅਸਤੀਫੇ ਨੂੰ ਮਨਜ਼ੂਰ ਵੀ ਕਰ ਲਿਆ ਗਿਆ ਹੈ। Kuldeep Dhaliwal

Read Also : Kuldeep Dhaliwal: ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨਾਲ ਜੁੜੀ ਵੱਡੀ ਖਬਰ

Kuldeep Dhaliwal: ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨਾਲ ਜੁੜੀ ਵੱਡੀ ਖਬਰ
ਲਿਆ ਗਿਆ ਅਸਤੀਫ਼ਾ | Kuldeep Dhaliwal

ਚੰਡੀਗੜ੍ਹ (ਅਸ਼ਵਨੀ ਚਾਵਲਾ)। Kuldeep Dhaliwal: ਪੰਜਾਬ ਮੰਤਰੀ ਮੰਡਲ ’ਚ ਸ਼ਾਮਲ ਕੁਲਦੀਪ ਸਿੰਘ ਧਾਲੀਵਾਲ ਤੋਂ ਅਸਤੀਫਾ ਲੈ ਲਿਆ ਗਿਆ ਹੈ। ਕੁਲਦੀਪ ਸਿੰਘ ਧਾਲੀਵਾਲ ਤੋਂ ਅਸਤੀਫਾ ਲੈਣ ਦੇ ਨਾਲ ਹੀ ਉਨ੍ਹਾਂ ਨੂੰ ਮਿਲੇ ਹੋਏ ਐਨਆਰਆਈ ਵਿਭਾਗ ਨੂੰ ਸੰਜੀਵ ਅਰੋੜਾ ਦੇ ਹਵਾਲੇ ਕਰ ਦਿੱਤਾ ਗਿਆ ਹੈ। ਹਾਸਲ ਹੋਏ ਵੇਰਵਿਆਂ ਮੁਤਾਬਕ, ਦੱਸਿਆ ਜਾ ਰਿਹਾ ਹੈ ਕਿ ਕੁਲਦੀਪ ਸਿੰਘ ਧਾਲੀਵਾਲ ਨੂੰ ਅੱਜ ਸਵੇਰੇ ਹੀ ਸੁਨੇਹਾ ਭੇਜ ਦਿੱਤਾ ਗਿਆ ਸੀ ਕਿ ਉਹ ਆਪਣਾ ਅਸਤੀਫਾ ਭੇਜ ਦੇਣ, ਜਿਸ ਤੋਂ ਬਾਅਦ ਉਨ੍ਹਾਂ ਦਾ ਅਸਤੀਫਾ ਮੁੱਖ ਮੰਤਰੀ ਭਗਵੰਤ ਮਾਨ ਕੋਲ ਪੁੱਜ ਗਿਆ ਸੀ ਤੇ ਦੁਪਹਿਰ ਹੁੰਦੇ-ਹੁੰਦੇ ਮੰਤਰੀ ਮੰਡਲ ਵਾਧੇ ਦੇ ਸਮੇਂ ਉਨ੍ਹਾਂ ਦੇ ਅਸਤੀਫੇ ਨੂੰ ਮਨਜ਼ੂਰ ਵੀ ਕਰ ਲਿਆ ਗਿਆ ਹੈ। Kuldeep Dhaliwal

ਇਹ ਖਬਰ ਵੀ ਪੜ੍ਹੋ : Railway News: ਇਹ ਰੇਲ ਲਾਈਨ ਇਨ੍ਹਾਂ ਜ਼ਿਲ੍ਹਿਆਂ ਦੀ ਬਦਲ ਦੇਵੇਗੀ ਕਿਸਮਤ, ਵਧਣਗੀਆਂ ਜ਼ਮੀਨ ਦੀਆਂ ਕੀਮਤਾਂ

Punjab News: ਪ੍ਰਸ਼ਾਸਨਿਕ ਸੁਧਾਰ ਵਿਭਾਗ ਖ਼ਤਮ, ਕੁਲਦੀਪ ਧਾਲੀਵਾਲ ਹੁਣ ਸਿਰਫ਼ ਐਨਆਰਆਈ ਮੰਤਰੀ
ਪ੍ਰਸ਼ਾਸਨਿਕ ਸੁਧਾਰ ਵਿਭਾਗ ਖ਼ਤਮ, ਹੁਣ ਨਹੀਂ ਮਿਲੇਗਾ ਕਿਸੇ ਨੂੰ ਵਿਭਾਗ

Punjab News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਨੇ ਵੱਡਾ ਝਟਕਾ ਦਿੰਦੇ ਹੋਏ ਉਨਾਂ ਤੋਂ ਇੱਕ ਵਿਭਾਗ ਖੋਹ ਲਿਆ ਗਿਆ ਹੈ। ਕੁਲਦੀਪ ਸਿੰਘ ਧਾਲੀਵਾਲ ਤੋਂ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੂੰ ਵਾਪਸ ਲੈ ਲਿਆ ਗਿਆ ਹੈ ਅਤੇ ਹੁਣ ਉਨਾਂ ਕੋਲ ਸਿਰਫ਼ ਐਨ.ਆਰ.ਆਈ. ਵਿਭਾਗ ਹੀ ਬਾਕੀ ਰਹਿ ਗਿਆ ਹੈ।

ਇਹ ਵੀ ਪੜ੍ਹੋ: Transfers: ਪੰਜਾਬ ਸਰਕਾਰ ਨੇ 21 ਆਈਪੀਐਸ ਅਧਿਕਾਰੀਆਂ ਦੇ ਕੀਤੇ ਤਬਾਦਲੇ

ਹੁਣ ਤੱਕ ਕੁਲਦੀਪ ਸਿੰਘ ਧਾਲੀਵਾਲ ਕੋਲ 2 ਵਿਭਾਗਾਂ ਦਾ ਚਾਰਜ਼ ਸੀ ਅਤੇ ਉਹ 2 ਵਿਭਾਗਾਂ ਵਿੱਚ ਹੀ ਕੰਮ ਕਰਦੇ ਆ ਰਹੇ ਸਨ ਪਰ ਸ਼ੁੱਕਰਵਾਰ ਨੂੰ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਪ੍ਰਸਾਸਨਿਕ ਵਿਭਾਗ ਦਾ ਚਾਰਜ਼ ਵਾਪਸ ਲੈ ਲਿਆ ਗਿਆ ਹੈ। ਇਸ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਇਸ ਵਿਭਾਗ ਨੂੰ ਖ਼ਤਮ ਵੀ ਕਰ ਦਿੱਤਾ ਗਿਆ ਹੈ, ਕਿਉਂਕਿ ਇਸ ਵਿਭਾਗ ਵਿੱਚ ਕੋਈ ਵੀ ਕੰਮਕਾਜ਼ ਨਹੀਂ ਹੁੰਦਾ ਹੈ। Punjab News

ਰਮਦਾਸ ਕਸਬੇ ਲਈ ਚਾਰ ਗੇਟ ਬਣਾਉਣ ਲਈ ਮੁੱਖ ਮੰਤਰੀ ਵੱਲੋਂ ਪੌਣੇ ਤਿੰਨ ਕਰੋੜ ਰੁਪਏ ਜਾਰੀ
ਅੰਮ੍ਰਿਤਸਰ (ਰਾਜ਼ਨ ਮਾਨ)। Amritsar News:  ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਾਬਾ ਬੁੱਢਾ ਸਾਹਿਬ ਦੇ ਇਤਿਹਾਸਕ ਕਸਬੇ ਰਮਦਾਸ ਨੂੰ ਆਉਣ ਵਾਲੇ ਸਾਰੇ ਮੁੱਖ ਮਾਰਗਾਂ ’ਤੇ ਚਾਰ ਗੇਟ ਬਣਾਉਣ ਲਈ ਪੌਣੇ ਤਿੰਨ ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਗੱਲਬਾਤ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਇਸ ਇਤਿਹਾਸਕ ਕਸਬੇ ਵਿੱਚ ਬਾਬਾ ਬੁੱਢਾ ਸਾਹਿਬ ਨੇ ਉਸ ਵਕਤ ਚਾਰ ਗੇਟ ਬਣਵਾਏ ਸਨ। Amritsar News

ਮੈਂ ਹੁਣ ਉਨ੍ਹਾਂ ਦੀ ਯਾਦ ਵਿੱਚ ਹੀ ਚਾਰੇ ਪਾਸੇ ਆਉਣ ਵਾਲੀਆਂ ਸੜਕਾਂ ਉਪਰ ਵੱਡੇ ਗੇਟ ਬਣਾਉਣ ਸਬੰਧੀ ਮੁੱਖ ਮੰਤਰੀ ਨੂੰ ਇਨ੍ਹਾਂ ਗੇਟਾਂ ਲਈ ਰਾਸ਼ੀ ਜਾਰੀ ਕਰਨ ਬਾਰੇ ਲਿਖਿਆ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਮੇਰੀ ਮੰਗ ਨੂੰ ਸਵੀਕਾਰ ਕਰਦਿਆਂ ਅੱਜ ਆਪਣੇ ਅਖਤਿਆਰੀ ਫੰਡਾਂ ਵਿੱਚੋਂ 2 ਕਰੋੜ 72 ਲੱਖ 83 ਹਜਾਰ ਰੁਪਏ ਜਾਰੀ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਥੇ ਬਾਬਾ ਬੁੱਢਾ ਨੇ ਆਖਰੀ ਵਕਤ ਗੁਜਾਰਿਆ ਸੀ ਤੇ ਆਪਣੇ ਪ੍ਰਾਣ ਵੀ ਇਸ ਸਥਾਨ ਉਪਰ ਤਿਆਗੇ ਸਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪਹਿਲਾਂ ਹੀ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। Amritsar News

Read This : Amritsar News: ਸੀਪੀਆਈਐਮਐਲ ਲਿਬਰੇਸ਼ਨ ਵੱਲੋਂ ਪੰਜਾਬ ਦੇ ਲੋਕਾਂ ਦੇ ਹੱਕਾਂ ਲਈ ਸੰਘਰਸ਼ ਵਿੱਢਣ ਦਾ ਐਲਾਨ

ਕਿ ਉਹ ਪਹਿਲ ਦੇ ਆਧਾਰ ਤੇ ਇਸ ਕੰਮ ’ਚ ਜੁੱਟ ਜਾਣ। ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਹਮੇਸ਼ਾ ਹਲਕੇ ਦਾ ਵਿਕਾਸ ਹੀ ਤਰਜੀਹ ਰਹੀ ਹੈ ਤੇ ਇਸ ਹਲਕੇ ਨੂੰ ਪੰਜਾਬ ਦਾ ਨੰਬਰ ਇੱਕ ਹਲਕਾ ਬਣਾਉਣ ਲਈ ਉਹ ਹਰ ਵਕਤ ਤਤਪਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਰਮਦਾਸ ਦੇ ਰੇਲਵੇ ਸਟੇਸ਼ਨ ਦਾ ਨਾਂਅ ਬਾਬਾ ਬੁੱਢਾ ਦੇ ਨਾਮ ਤੇ ਰੱਖਣ ਸਬੰਧੀ ਉਹ ਕੱਲ੍ਹ ਦਿੱਲੀ ’ਚ ਕੇਂਦਰੀ ਰੇਲ ਮੰਤਰੀ ਨੂੰ ਮਿਲਣ ਜਾ ਰਹੇ ਹਨ ਤੇ ਆਸ ਹੈ ਕਿ ਉਹ ਆਪਣੀ ਮੰਗ ਪੂਰੀ ਕਰਾਉਣ ’ਚ ਕਾਮਯਾਬ ਹੋਣਗੇ। Amritsar News

Punjab News: ਅਭਿਰੂਪ ਮਾਨ ਦੀ ਪੁਸਤਕ ਹੋਈ ਰਿਲੀਜ਼
ਨੌਜਵਾਨ ਪੀੜ੍ਹੀ ਲੋਕ ਪੱਖੀ | Punjab News

ਸਾਹਿਤ ਸਿਰਜਣ ’ਚ ਅੱਗੇ ਆਵੇ-ਧਾਲੀਵਾਲ

ਸਾਹਿਤ ਰਚਨ ’ਚ ਔਰਤ ਲੇਖਕਾਂ ਦੀ ਅਹਿਮ ਭੂਮਿਕਾ : ਅਮਨ ਧਾਲੀਵਾਲ

ਅੰਮ੍ਰਿਤਸਰ (ਰਾਜ਼ਨ ਮਾਨ)। Punjab News: ਪੰਜਾਬ ਦੇ ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਅਭਿਰੂਪ ਕੌਰ ਮਾਨ ਦੀ ਅੰਗਰੇਜੀ ਦੀਆਂ ਕਹਾਣੀਆਂ ਦਾ ਪਲੇਠਾ ਕਹਾਣੀ ਸੰਗ੍ਰਹਿ ਅੱਜ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਤੇ ਬੋਲਦਿਆਂ ਧਾਲੀਵਾਲ ਨੇ ਕਿਹਾ ਕਿ ਨੌਜਵਾਨ ਪੀੜੀ ਦਾ ਸਹਿਤ ਨਾਲ ਜੁੜਨਾ ਇੱਕ ਚੰਗਾ ਸੰਕੇਤ ਹੈ ਤੇ ਇੱਕ ਨਰੋਏ ਸਮਾਜ ਦੀ ਸਿਰਜਣਾ ਲਈ ਨੌਜਵਾਨ ਪੀੜੀ ਨੂੰ ਜ਼ਿਆਦਾ ਤੋਂ ਜ਼ਿਆਦਾ ਸਾਹਿਤ ਨਾਲ ਜੁੜਨਾ ਚਾਹੀਦਾ ਹੈ ਤੇ ਲੋਕ ਪੱਖੀ ਸਾਹਿਤ ਸਿਰਜਣ ’ਚ ਅੱਗੇ ਆਵੇ। ਉਨ੍ਹਾਂ ਕਿਹਾ ਕਿ ਸਾਹਿਤ ਇੱਕ ਚੰਗੇ ਸਮਾਜ ਦੀ ਸਿਰਜਣਾ ’ਚ ਅਹਿਮ ਰੋਲ ਅਦਾ ਕਰਦਾ ਹੈ ਤੇ ਅੱਜ ਲੋੜ ਹੈ ਕਿ ਨੌਜਵਾਨ ਪੀੜ੍ਹੀ ਸਾਹਿਤ ਦੀ ਰਚਨਾ ਕਰਨ ’ਚ ਅੱਗੇ ਆਵੇ। Punjab News

ਉਨ੍ਹਾਂ ਕਿਹਾ ਕਿ ਸਾਹਿਤ ਸਮਾਜ ਦਾ ਸ਼ੀਸ਼ਾ ਹੈ ਜਿਸ ਰਾਹੀਂ ਲੇਖਕ ਸਮਾਜ ’ਚ ਵਾਪਰਦੀਆਂ ਚੰਗੀਆਂ ਮਾੜੀਆਂ ਘਟਨਾਵਾਂ ਨੂੰ ਕਲਮਬੰਦ ਕਰਕੇ ਪਾਠਕਾਂ ਨੂੰ ਪਰੋਸਦਾ ਹੈ ਤੇ ਚੰਗੀ ਦਿਸ਼ਾ ਵੱਲ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਸਾਹਿਤ ਕਿਸੇ ਵੀ ਭਾਸ਼ਾ ਦੀ ਰੀੜ ਦੀ ਹੱਡੀ ਹੁੰਦਾ ਹੈ ਤੇ ਇਸ ਨੂੰ ਮਜਬੂਤ ਰੱਖਣਾ ਸਾਡਾ ਸਾਰਿਆਂ ਦਾ ਫਰਜ ਹੈ। ਉਹਨਾਂ ਕਿਹਾ ਕਿ ਸਾਹਿਤ ਦਾ ਵਿਸ਼ਾ ਮਾਨਵੀਂ ਸਮਾਜ ਦੇ ਆਪਸੀ ਰਿਸ਼ਤਿਆਂ ਤੇ ਆਧਾਰਿਤ ਹੁੰਦਾ ਹੈ। ਸਮਾਜ ਵਿੱਚ ਜਿਹੋ ਜਹੇ ਮਾਨਵੀਂ ਸਬੰਧ ਮੌਜੂਦ ਹੁੰਦੇ ਹਨ, ਸਾਹਿਤਕਾਰ ਉਸ ਨੂੰ ਆਧਾਰ ਬਣਾਕੇ ਸਾਹਿਤਕ ਸਿਰਜਣਾ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਹਿਤਕਾਰਾਂ ਤੇ ਕਲਾਕਾਰਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ ਤੇ ਉਨ੍ਹਾਂ ਦੀ ਹਰ ਦੁੱਖ-ਸੁੱਖ ਦੀ ਘੜੀ ’ਚ ਸਰੀਕ ਹੁੰਦੀ ਹੈ। Punjab News

Read This : Punjab News : ਬੱਸਾਂ ’ਚ ਸਫਰ ਕਰਨਾ ਪਵੇਗਾ ਮਹਿੰਗਾ, ਕਿਰਾਏ ’ਚ ਵਾਧਾ, ਅੱਜ ਤੋਂ ਲਾਗੂ

ਉਨ੍ਹਾਂ ਕਿਹਾ ਕਿ ਨੌਜਵਾਨ ਪੀੜੀ ਦਾ ਸਹਿਤ ਨਾਲ ਜੁੜਨਾ ਸਮੇਂ ਦੀ ਮੁੱਖ ਲੋੜ ਹੈ, ਉਨ੍ਹਾਂ ਕਿਹਾ ਕਿ ਜਿੱਥੇ ਅੱਜ ਕੁਝ ਨੌਜਵਾਨ ਨਸ਼ਿਆਂ ਤੇ ਹੋਰ ਕੁਰੀਤੀਆਂ ਵਿੱਚ ਫਸੇ ਹੋਏ ਹਨ। ਉਨ੍ਹਾਂ ਕਿਹਾ ਕਿ ਅੱਜ ਜਦੋਂ ਸਾਡੀ ਨੌਜਵਾਨ ਪੀੜ੍ਹੀ ਨਸ਼ਿਆਂ, ਮੋਬਾਇਲ ਫੋਨਾਂ ਤੇ ਹੋਰ ਸਮਾਜਿਕ ਕੁਰੀਤੀਆਂ ’ਚ ਲਿਪਟੀ ਹੋਈ ਹੈ ਉਥੇ ਇਹ ਬੜੀ ਖੁਸ਼ੀ ਵਾਲੀ ਗੱਲ ਹੈ ਕਿ ਕੁਝ ਨੌਜਵਾਨ ਬੱਚੇ-ਬੱਚੀਆਂ ਰਚਨਾਤਮਕ ਲਿਖਤਾਂ ਵੱਲ ਰੁਝਾਨ ਪੈਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਾਹਿਤ ਇੱਕ ਅਮੀਰ ਵਿਰਸਾ ਹੈ ਤੇ ਆਉਣ ਵਾਲੀਆਂ ਪੀੜੀਆਂ ਨੂੰ ਆਪਣੇ ਕੰਮਾਂ ਤੇ ਆਪਣੇ ਸੱਭਿਆਚਾਰ ਬਾਰੇ ਦੱਸਣ ਲਈ ਸਾਹਿਤ ਦਾ ਹੋਣਾ ਬਹੁਤ ਜ਼ਰੂਰੀ ਹੈ। Punjab News

ਉਨ੍ਹਾਂ ਅਭਿਰੂਪ ਕੌਰ ਮਾਨ ਨੂੰ ਵਧਾਈ ਦੇਂਦਿਆਂ ਕਿਹਾ ਕਿ ਸਾਡੀਆਂ ਬੱਚੀਆਂ ਵੱਲੋਂ ਹਰ ਖੇਤਰ ’ਚ ਵੱਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ ਤੇ ਇਹ ਸਾਡੇ ਸਾਰਿਆਂ ਲਈ ਬੜੀ ਫਖਰ ਵਾਲੀ ਗੱਲ ਹੈ। ਪੰਜਾਬੀਆਂ ਦੇ ਕਿਤਾਬਾਂ ਨਾਲੋਂ ਟੁੱਟਣ ’ਤੇ ਗਹਿਰੀ ਚਿੰਤਾ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਸਾਨੂੰ ਸਾਰਿਆਂ ਨੂੰ ਮਿਲਕੇ ਬੱਚਿਆਂ ਨੂੰ ਕਿਤਾਬਾਂ ਤੇ ਅਖਬਾਰਾਂ ਨਾਲ ਜੋੜਨ ਲਈ ਹੰਭਲਾ ਮਾਰਨਾ ਚਾਹੀਦਾ ਹੈ। ਇਸ ਮੌਕੇ ’ਤੇ ਬੋਲਦਿਆਂ ਐਡਵੋਕੇਟ ਅਮਨਦੀਪ ਕੌਰ ਧਾਲੀਵਾਲ ਨੇ ਕਿਹਾ ਕਿ ਉਹ ਭਾਵੇਂ ਲੰਮੇ ਸਮੇਂ ਤੋਂ ਅਮਰੀਕਾ ਦੇ ਵਾਸੀ ਹਨ ਪਰ ਇਸ ਦੇ ਬਾਵਜੂਦ ਸਾਨੂੰ ਤੇ ਸਾਡੇ ਬੱਚਿਆਂ ਨੂੰ ਸਾਹਿਤ ਨੇ ਪੰਜਾਬ ਨਾਲ ਜੋੜਕੇ ਰੱਖਿਆ ਹੈ। ਉਨ੍ਹਾਂ ਕਿਹਾ ਇਸ ਵਕਤ ਲੜਕੀਆਂ ਦਾ ਸਾਹਿਤ ਪ੍ਰਤੀ ਮੋਹ ਵਧ ਰਿਹਾ ਹੈ ਜੋ ਕੇ ਇਕ ਚੰਗਾ ਸੰਕੇਤ ਹੈ। Punjab News

ਉਨ੍ਹਾਂ ਕਿਹਾ ਕਿ ਸਾਹਿਤ ਰਚਨ ’ਚ ਔਰਤ ਲੇਖਕਾਂ ਦੀ ਅਹਿਮ ਭੂਮਿਕਾ ਰਹੀ ਹੈ। ਇਸ ਮੌਕੇ ’ਤੇ ਬੋਲਦਿਆਂ ਐਸ ਐਸ ਮਿਸਟਰਸ ਜਸਪਾਲ ਕੌਰ ਗੁਰਾਇਆ ਨੇ ਕਿਹਾ ਕਿ ਸਾਨੂੰ ਅੱਜ ਬੜਾ ਮਾਣ ਮਹਿਸੂਸ ਹੋ ਰਿਹਾ ਹੈ ਕਿ ਸਾਡੀ ਬੱਚੀ ਨੇ ਸਾਹਿਤ ਖੇਤਰ ਵਿੱਚ ਪਹਿਲੀ ਪੁਲਾਂਗ ਪੁੱਟੀ ਹੈ। ਇਸ ਮੌਕੇ ਤੇ ਆਪਣੀ ਕਿਤਾਬ ਬਾਰੇ ਜਾਣਕਾਰੀ ਦੇਂਦਿਆਂ ਅਭਿਰੂਪ ਕੌਰ ਮਾਨ ਨੇ ਕਿਹਾ ਕਿ ਇਸ ਕਿਤਾਬ ’ਚ ਵੱਖ-ਵੱਖ ਜੁਰਮ, ਜਸੂਸੀ, ਰੋਮਾਂਚਿਕ, ਹਾਸਰਸ ਤੇ ਵਿਗਿਆਨਿਕ ਵਿਸ਼ਿਆਂ ਨੂੰ ਛੂਹਿਆ ਗਿਆ ਹੈ। ਮੇਰੀ ਇਹ ਕਿਤਾਬ ਹਰ ਵਰਗ ਦੇ ਪਾਠਕ ਦੀਆਂ ਰੁਚੀਆਂ ਤੇ ਭਾਵਨਾਵਾਂ ਨੂੰ ਸਮਰਪਿਤ ਹੈ। ਇਸ ਮੌਕੇ ’ਤੇ ਡਾਕਟਰ ਪਰਮਪ੍ਰੀਤ ਕੌਰ ਮਾਨ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਖੁਸ਼ਪਾਲ ਸਿੰਘ ਧਾਲੀਵਾਲ, ਹਰਦੀਪ ਸਿੰਘ, ਅਮਨਦੀਪ ਕੌਰ ਤੇ ਪਰਨੀਤ ਕੌਰ ਵੀ ਹਾਜ਼ਰ ਸਨ। Punjab News

ਪੰਜਾਬ ਦੀਆਂ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਆਰਥਿਕ ਪੱਖੋਂ ਹੀ ਨਹੀਂ ਹਰਿਆਲੀ, ਸਭਿਆਚਾਰ ਤੇ ਖੇਡਾਂ ਪੱਖੋਂ ਵੀ ਕਮਜ਼ੋਰ ਕੀਤਾ : ਧਾਲੀਵਾਲ
ਅੰਮ੍ਰਿਤਸਰ (ਰਾਜਨ ਮਾਨ)। Amritsar News: ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੀਆਂ ਪਿਛਲੀਆਂ ਸਾਰੀਆਂ ਸਰਕਾਰਾਂ ਨੇ ਪੰਜਾਬ ਨੂੰ ਆਰਥਿਕ ਪੱਖੋਂ ਹੀ ਨਹੀਂ ਸਗੋਂ ਹਰਿਆਲੀ ਤੇ ਸਭਿਆਚਾਰਕ ਪੱਖੋਂ ਵੀ ਪਿੱਛੇ ਸੁੱਟਿਆ ਹੈ। ਅੱਜ ਇਤਿਹਾਸਿਕ ਅਸਥਾਨ ਗੁਰਦੁਆਰਾ ਬਾਬਾ ਮਹਿਰ ਬੁਖਾਰੀ ਵਿਖੇ ਪੌਦੇ ਲਾਉਣ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਤੱਕ ਜਿਹੜੀਆਂ ਵੀ ਪਾਰਟੀਆਂ ਨੇ ਪੰਜਾਬ ਵਿੱਚ ਸੱਤਾ ਹੰਢਾਈ ਹੈ। ਉਹਨਾਂ ਪੰਜਾਬ ਨੂੰ ਆਰਥਿਕ ਪੱਖੋਂ ਹੀ ਕਮਜ਼ੋਰ ਨਹੀਂ ਕੀਤਾ ਬਲਕਿ ਸਭਿਆਚਾਰ, ਖੇਡਾਂ ਅਤੇ ਹਰਿਆਵਲ ਪੱਖੋਂ ਵੀ ਬਹੁਤ ਪੱਛੜਿਆ ਕੀਤਾ ਹੈ। Amritsar News

ਉਹਨਾਂ ਕਿਹਾ ਕਿ ਉਹਨਾਂ ਸਰਕਾਰਾਂ ਦਾ ਇਕੋ ਇੱਕ ਮਕਸਦ ਰਿਹਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਕਿਵੇਂ ਲੁੱਟਕੇ ਆਪਣੇ ਘਰ ਭਰਨੇ ਹਨ। ਉਹਨਾਂ ਪੰਜਾਬ ਦਾ ਵਿਨਾਸ਼ ਕਰਕੇ ਆਪਣੇ ਪਰਿਵਾਰਾਂ ਦਾ ਵਿਕਾਸ ਕੀਤਾ ਹੈ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਦਾ ਖਮਿਆਜ਼ਾ ਅੱਜ ਪੰਜਾਬ ਦੇ ਲੋਕਾਂ ਨੂੰ ਭੁਗਤਨਾ ਪੈ ਰਿਹਾ ਹੈ। ਲੋਕ ਹਰ ਪੱਖ ਤੋਂ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਉਹਨਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਨੇ ਪੰਜਾਬ ਨੂੰ ਆਰਥਿਕ ਪੱਖੋਂ ਹੀ ਨਹੀਂ ਸਗੋਂ ਦੂਸਰੇ ਸਾਰਿਆਂ ਪੱਖੋਂ ਵੀ ਮਜ਼ਬੂਤ ਕੀਤਾ ਹੈ। Amritsar News

Read This : ਖੁਸ਼ਖਬਰੀ! ਹੁਣ ਇਹ ਸਰਕਾਰ ਸਾਰੀਆਂ ਫ਼ਸਲਾਂ ’ਤੇ ਦੇਵੇਗੀ MSP, ਮੁੱਖ ਮੰਤਰੀ ਨੇ ਕਰ ਦਿੱਤਾ ਵੱਡਾ ਐਲਾਨ

ਉਹਨਾਂ ਕਿਹਾ ਕਿ ਪੰਜਾਬ ਨੂੰ ਹਰਿਆ ਭਰਿਆ ਤੇ ਪ੍ਰਦੂਸ਼ਣ ਮੁਕਤ ਕਰਨ ਤਹਿਤ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਉਹਨਾਂ ਵਲੋਂ ਹਲਕਾ ਅਜਨਾਲਾ ਅੰਦਰ ਇਸ ਸੀਜ਼ਨ ਦੌਰਾਨ 1 ਲੱਖ ਪੌਦੇ ਲਾਏ ਜਾ ਚੁੱਕੇ ਹਨ 9 ਉਹਨਾਂ ਕਿਹਾ ਅੱਜ ਸਮਾਂ ਕੰਮ ਕਰਨ ਦਾ ਹੈ ਅਤੇ ਸਾਡੀ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਕੋਈ ਕਸਰ ਨਹੀਂ ਛੱਡ ਰਹੀ। ਉਹਨਾਂ ਕਿਹਾ ਕਿ ਅੱਜ ਲੋੜ ਹੈ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਦੀ ਅਤੇ ਇਸ ਲਈ ਸਾਨੂੰ ਸਾਰਿਆਂ ਨੂੰ ਮਿਲਕੇ ਹੰਭਲਾ ਮਾਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ, ਭਾਰਤੀ ਜਨਤਾ ਪਾਰਟੀ ਤੇ ਕਾਂਗਰਸ ਦੀਆਂ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਅਤੇ ਵਿਦੇਸ਼ਾਂ ਵੱਲ ਧਕੇਲਿਆ ਹੈ। Amritsar News

ਆਪਣੇ ਨਿੱਜੀ ਸਵਾਰਥਾਂ ਲਈ ਹੱਸਦੇ ਵੱਸਦੇ ਪੰਜਾਬ ਨੂੰ ਬਰਬਾਦ ਕੀਤਾ ਹੈ ਅਤੇ ਇਸ ਗੱਲ ਨੂੰ ਲੈ ਕੇ ਪੰਜਾਬ ਦੇ ਲੋਕ ਇਹਨਾਂ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ। ਉਹਨਾਂ ਕਿਹਾ ਕਿ ਇਹ ਪਾਰਟੀਆਂ ਪੰਜਾਬ ਦੀਆਂ ਸਭ ਤੋਂ ਵੱਧ ਦੋਖੀ ਹਨ। ਅਕਾਲੀ ਦਲ ਤੇ ਤੰਜ ਕੱਸਦਿਆਂ ਧਾਲੀਵਾਲ ਨੇ ਕਿਹਾ ਕਿ ਜਿਹੜੇ ਪੰਜਾਬ ਦੇ ਦੋਖੀ ਸਨ ਅੱਜ ਲੋਕਾਂ ਨੇ ਉਹਨਾਂ ਸਿਆਸੀ ਹਾਸ਼ੀਏ ਤੋਂ ਹੀ ਬਾਹਰ ਕਰ ਦਿੱਤਾ ਹੈ। ਉਹਨਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਆਦਾ ਤੋਂ ਜ਼ਿਆਦਾ ਪੌਦੇ ਲਗਾ ਕੇ ਉਹਨਾਂ ਦੀ ਸਾਂਭ ਸੰਭਾਲ ਜਰੂਰ ਕਰਨ 9 ਉਹਨਾਂ ਕਿਹਾ ਕਿ ਸਾਨੂੰ ਆਪਣਾ ਤੇ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਸੰਵਾਰਨ ਲਈ ਆਪ ਅੱਗੇ ਆਉਣਾ ਪਵੇਗਾ। Amritsar News

ਕੁਲਦੀਪ ਧਾਲੀਵਾਲ ਨੇ ਸਰਹੱਦੀ ਪਿੰਡ ਜਗਦੇਵ ਖੁਰਦ ’ਚ ਕੀਤਾ ਚੋਣ ਪ੍ਰਚਾਰ
ਅੰਮ੍ਰਿਤਸਰ (ਰਾਜਨ ਮਾਨ)। ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਗੱਲਾਂ ਵਿੱਚ ਇਸਵਾਰ ਨਹੀਂ ਫਸਣਗੇ। ਅੱਜ ਸਰਹੱਦੀ ਪਿੰਡ ਜਗਦੇਵ ਖੁਰਦ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਕੋਲ ਪੰਜਾਬ ਦੇ ਲੋਕਾਂ ਨੂੰ ਦੱਸਣ ਲਈ ਕੁਝ ਨਹੀਂ ਹੈ ਤਾਂ ਹੀ ਉਹ ਪਾਕਿਸਤਾਨ ਤੋਂ ਖਤਰਾ ਜਾਂ ਹੋਰ ਗੈਰ ਜ਼ਿੰਮੇਵਾਰ ਗੱਲਾਂ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। (Kuldeep Dhaliwal)

ਉਹਨਾਂ ਕਿਹਾ ਪੰਜਾਬ ਦੇ ਕਿਸਾਨਾਂ ਨੂੰ ਸੜਕਾਂ ’ਤੇ ਰੋਲਣ ਵਾਲੀ ਇਸ ਭਾਜਪਾ ਸਰਕਾਰ ਤੋਂ ਲੋਕਾਂ ਦਾ ਪਹਿਲਾਂ ਹੀ ਮੋਹ ਭੰਗ ਹੋ ਚੁੱਕਾ ਹੈ ਤਾਂ ਹੀ ਮੋਦੀ ਮਗਰਮੱਛ ਵਾਲੇ ਅੱਥਰੂ ਵਹਾ ਕੇ ਲੋਕਾਂ ਤੋਂ ਹਮਦਰਦੀ ਲੈਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਲੋਕ ਪ੍ਰਧਾਨ ਮੰਤਰੀ ਦੇ ਜੁਮਲਿਆਂ ਤੋਂ ਵਾਕਿਫ਼ ਹੋ ਚੁੱਕੇ ਹਨ ਜਿਸ ਕਰਕੇ ਭਾਜਪਾ ਦੀਆਂ ਰੈਲੀਆਂ ਵਿੱਚ ਸਿਰਫ ਦਿਹਾੜੀ ਉਪਰ ਬੰਦੇ ਲਿਆ ਕੇ ਇਕੱਠ ਕੀਤਾ ਜਾ ਰਿਹਾ ਹੈ। ਆਮ ਲੋਕ ਭਾਜਪਾ ਤੋਂ ਮੂੰਹ ਮੋੜ ਚੁੱਕੇ ਹਨ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਕੋਲ ਲੋਕਾਂ ਨੂੰ ਦੱਸਣ ਲਈ ਕੁਝ ਨਹੀਂ ਹੈ ਤਾਂ ਹੀ ਉਹ ਆਪਣੇ ਵਲੋਂ ਦੱਸ ਸਾਲਾਂ ਵਿੱਚ ਕੀਤੇ ਇਕ ਵੀ ਕੰਮ ਨੂੰ ਨਹੀਂ ਦੱਸ ਰਹੇ ਸਗੋਂ ਵਿਨਾਸ਼ ਦੀਆਂ ਗੱਲਾਂ ਕਰ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਹੀ ਨਹੀਂ ਸਗੋਂ ਦੇਸ਼ ਦੇ ਲੋਕਾਂ ਨੇ ਇਹਨਾਂ ਨੂੰ ਚੱਲਦਾ ਕਰਨ ਦਾ ਮਨ ਬਣਾ ਲਿਆ ਹੈ ਅਤੇ ਹੁਣ ਤਾਂ ਸਿਰਫ ਚਾਰ ਤਰੀਕ ਦਾ ਇੰਤਜ਼ਾਰ ਬਾਕੀ ਹੈ।

Kuldeep Dhaliwal

ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਤੋਂ ਪ੍ਰਧਾਨ ਮੰਤਰੀ ਡਰੇ ਹੋਏ ਹਨ ਤਾਂ ਹੀ ਕੇਜਰੀਵਾਲ ਵਿਰੁੱਧ ਝੂਠੀਆਂ ਸਾਜ਼ਿਸ਼ਾਂ ਰਚੀਆਂ ਗਈਆਂ ਹਨ। ਉਹਨਾਂ ਕਿਹਾ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੀਤੇ ਕੰਮਾਂ ਤੇ ਮੋਹਰ ਲਗਾਉਣਗੇ। ਉਹਨਾਂ ਕਿਹਾ ਜਿਵੇਂ ਪੰਜਾਬ ਵਿਚੋਂ ਅਕਾਲੀ ਦਲ ਦਾ ਪੱਤਣ ਹੋਇਆ ਹੈ ਉਸੇ ਤਰ੍ਹਾਂ ਦੇਸ਼ ਵਿਚੋਂ ਭਾਰਤੀ ਜਨਤਾ ਪਾਰਟੀ ਦਾ ਪੱਤਣ ਹੋਣ ਜਾ ਰਿਹਾ ਹੈ। ਉਹਨਾਂ ਕਿਹਾ ਪਹਿਲਾਂ ਬੀ ਟੀਮ ਹਾਸ਼ੀਏ ਉਪਰ ਗਈ ਅਤੇ ਹੁਣ ਏ ਟੀਮ ਹਾਸ਼ੀਏ ਤੇ ਜਾਣ ਦੀ ਤਿਆਰੀ ਵਿੱਚ ਹੈ। ਇਸ ਮੌਕੇ ਸ਼੍ਰੀ ਧਾਲੀਵਾਲ ਨੇ ਵੱਖ ਵੱਖ ਪਾਰਟੀਆਂ ਛੱਡਕੇ ਆਪ ਵਿਚ ਸ਼ਾਮਿਲ ਹੋਏ ਵਿਅਕਤੀਆਂ ਨੂੰ ਜੀ ਆਇਆਂ ਕਿਹਾ ਹੈ ਵਿਸ਼ਵਾਸ ਦਿਵਾਇਆ ਕਿ ਆਪ ਦੀ ਸਰਕਾਰ ਉਹਨਾਂ ਦੇ ਨਾਲ ਖੜੀ ਹੈ।

Also Read : ਬਲੈਰੋ ਪਿਕਅੱਪ ਨਹਿਰ ’ਚ ਡਿੱਗੀ, ਦੋ ਬੱਚਿਆਂ ਸਣੇ ਚਾਰ ਦੀ ਮੌਤ

ਕੁਲਦੀਪ ਧਾਲੀਵਾਲ ਨੇ ਪੰਜਾਬੀ ਐੱਨਆਰਆਈਜ਼ ਦੀਆਂ ਸੁਣੀਆਂ ਸ਼ਿਕਾਇਤਾਂ
ਅਧਿਕਾਰੀਆਂ ਨੂੰ ਪ੍ਰਵਾਸੀ ਪੰਜਾਬੀਆਂ ਦੇ ਕੇਸ ਉਨ੍ਹਾਂ ਦੀ ਵਾਪਸੀ ਤੋਂ ਪਹਿਲਾਂ ਹੱਲ ਕਰਨ ਦੇ ਆਦੇਸ਼

(ਸਤਪਾਲ ਥਿੰਦ) ਫਿਰੋਜ਼ਪੁਰ। ਪੰਜਾਬ ਸਰਕਾਰ ਵੱਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦੇ ਉਚਿਤ ਨਿਪਟਾਰੇ ਲਈ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ ‘ਪੰਜਾਬੀ ਐੱਨਆਰਆਈਜ਼ ਨਾਲ ਮਿਲਣੀ’ ਪ੍ਰੋਗਰਾਮ ਕੀਤਾ ਗਿਆ। ਇਸ ਮਿਲਣੀ ਵਿੱਚ ਫਿਰੋਜ਼ਪੁਰ, ਮੋਗਾ, ਫਰੀਦਕੋਟ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਤੇ ਤਰਨ ਤਾਰਨ ਜ਼ਿਲ੍ਹਿਆਂ ਨਾਲ ਸਬੰਧਿਤ ਪੰਜਾਬੀ ਐਨ.ਆਰ.ਆਈਜ਼ ਦੀਆਂ ਸ਼ਿਕਾਇਤਾਂ ਤੇ ਮਸਲਿਆਂ ਨੂੰ ਸੁਣਿਆ ਗਿਆ। Punjabi NRIs

ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਰਜ਼ਨੀਸ ਦਹੀਆ ਅਤੇ ਵਿਧਾਇਕ ਗੁਰੂਹਰਸਹਾਏ ਫੌਜਾ ਸਿੰਘ ਸਰਾਰੀ, ਪ੍ਰਮੁੱਖ ਸਕੱਤਰ ਐੱਨਆਰਆਈ ਮਾਮਲੇ ਦਲੀਪ ਕੁਮਾਰ, ਸਕੱਤਰ ਐੱਨਆਰਆਈ ਮਾਮਲੇ ਮੈਡਮ ਕੇ.ਪੀ. ਬਰਾੜ ਅਤੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਤੋਂ ਇਲਾਵਾ ਉਪਰੋਕਤ ਜ਼ਿਲ੍ਹਿਆਂ ਦੇ ਸਿਵਲ ਤੇ ਪੁਲਿਸ ਅਧਿਕਾਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਇਹ ਵੀ ਪੜ੍ਹੋ: ਅੰਤਰਰਾਜੀ ਚੋਰ ਗਿਰੋਹ ਕਾਬੂ, 131 ਨਵੇਂ ਮੋਬਾਇਲ ਬਰਾਮਦ

ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐੱਨਆਰਆਈਜ਼ ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ ਅਤੇ ਮਸਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਅਤੇ ਮੌਕੇ ’ਤੇ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਛੇਤੀ ਤੋਂ ਛੇਤੀ ਹੱਲ ਲਈ ਹੁਕਮ ਜਾਰੀ ਕੀਤੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਪਿਛਲੇ ਸਾਲ ਸਾਡੀ ਸਰਕਾਰ ਵੱਲੋਂ ਸੂਬੇ ਵਿੱਚ 5 ਐੱਨਆਰਆਈਜ਼ ਮਿਲਣੀਆਂ ਕਰਵਾ ਦੇ ਸਾਰੇ ਜ਼ਿਲ੍ਹਿਆਂ ਨਾਲ ਸਬੰਧਿਤ ਐੱਨਆਰਆਈਜ਼ ਦੀਆਂ ਸਮੱਸਿਆਵਾਂ ਸੁਣੀਆਂ ਸਨ ਅਤੇ ਕੁੱਲ 605 ਕੇਸਾਂ ਵਿੱਚੋਂ 597 ਕੇਸ ਹੱਲ ਕਰ ਦਿੱਤੇ ਗਏ ਸਨ ਅਤੇ ਬਾਕੀ ਕੇਸ ਕੋਰਟਾਂ ਵਿੱਚ ਲੱਗੇ ਹੋਣ ਕਰਕੇ ਬਕਾਇਆ ਰਹਿ ਗਏ ਸਨ। Punjabi NRIs

ਇਸ ਸਾਲ ਵੀ ਵੱਧ ਤੋਂ ਵੱਧ ਐੱਨਆਰਆਈਜ਼ ਮਿਲਣੀਆਂ ਕਰਕੇ ਸ਼ਕਾਇਤਾਂ ਹੱਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਤਿੰਨ ਐਨ.ਆਰ.ਆਈ ਮਿਲਣੀਆਂ ਹੋ ਚੁੱਕੀਆਂ ਹਨ ਜਦਕਿ 29 ਫਰਵਰੀ ਨੂੰ ਧੂਰੀ ਵਿਖੇ ਐਨ.ਆਰ.ਆਈ ਮਿਲਣੀ ਹੋਵੇਗੀ। ਉਨ੍ਹਾਂ ਕਿਹਾ ਕਿ ਅੱਜ 55 ਕੇਸ ਪ੍ਰਾਪਤ ਹੋਏ ਹਨ ਜਿਨ੍ਹਾਂ ਦਾ ਛੇਤੀ ਤੋਂ ਛੇਤੀ ਹੱਲ ਹੋ ਜਾਵੇਗਾ, ਇਸ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਕਰ ਦਿੱਤੀਆਂ ਗਈਆਂ ਹਨ ਅਤੇ ਕਈਆਂ ਦਾ ਮੌਕੇ ’ਤੇ ਨਿਪਟਾਰਾ ਵੀ ਕਰ ਦਿੱਤਾ ਗਿਆ ਹੈ।

ਪੰਜਾਬ ’ਚ ਅਕਾਲੀ ਦਲ ਤੇ ਕਾਂਗਰਸ ਹਾਸੀਏ ਤੋਂ ਵੀ ਬਾਹਰ : ਕੁਲਦੀਪ ਧਾਲੀਵਾਲ
ਅੰਮ੍ਰਿਤਸਰ (ਰਾਜਨ ਮਾਨ)। ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬ ਦੀ ਜਨਤਾ ਨੇ ਅਕਾਲੀ ਦਲ ਅਤੇ ਕਾਂਗਰਸ ਨੂੰ ਪੰਜਾਬ ਦੇ ਸਿਆਸੀ ਨਕਸ਼ੇ ਤੋਂ ਹੀ ਖਤਮ ਕਰ ਦਿੱਤਾ ਹੈ ਜਦਕਿ ਭਾਰਤੀ ਜਨਤਾ ਪਾਰਟੀ ਨੂੰ ਪਹਿਲਾਂ ਹੀ ਪੰਜਾਬ ਦੇ ਲੋਕਾਂ ਨੇ ਨਕਾਰਿਆ ਹੋਇਆ ਹੈ। ਅੱਜ ਇਥੇ ਗੱਲਬਾਤ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਦੀ ਸੱਤਾ ਤੇ ਆਮ ਆਦਮੀ ਪਾਰਟੀ ਕਾਬਜ ਹੋਈ ਹੈ ਨੇ ਪੰਜਾਬੀਆਂ ਦੇ ਸੁਪਨੇ ਸਾਕਾਰ ਕਰਨੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਆਪ ਸਰਕਾਰ ਚੋਣਾਂ ’ਚ ਜੋ ਵਾਅਦੇ ਕਰਕੇ ਸੱਤਾ ’ਚ ਆਈ ਸੀ। ਮੁੱਖ ਮੰਤਰੀ ਭਗਵੰਤ ਮਾਨ ਉਹ ਸਾਰੇ ਵਾਅਦੇ ਪੂਰੇ ਕਰ ਰਹੇ ਹਨ। ਘਰ-ਘਰ ਨੌਕਰੀ ਦਿੱਤੀ ਜਾ ਰਹੀ ਹੈ।

ਭ੍ਰਿਸ਼ਟਾਚਾਰ ਨੂੰ ਵੱਡੇ ਪੱਧਰ ’ਤੇ ਨੱਥ ਪਾਈ ਗਈ ਹੈ। ਉਨ੍ਹਾਂ ਕਿਹਾ ਕਿ ਆਜਾਦੀ ਤੋਂ ਬਾਅਦ ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਨੇ ਸੂਬੇ ਤੇ ਰਾਜ ਕੀਤਾ ਹੈ ਪਰ ਇਨ੍ਹਾਂ ਨੇ ਲੋਕਾਂ ਦਾ ਵਿਕਾਸ ਕਰਨ ਦੀ ਬਜਾਏ ਆਪਣੇ ਪਰਿਵਾਰਾਂ ਦਾ ਵਿਕਾਸ ਕੀਤਾ ਹੈ। ਪਾਰਲੀਮੈਂਟ ਚੋਣਾਂ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ, ਭਾਜਪਾ ਅਤੇ ਕਾਂਗਰਸ ਨੂੰ ਮੂੰਂਹ ਨਹੀਂ ਲਾਉਣਗੇ ਅਤੇ ਆਮ ਆਦਮੀ ਪਾਰਟੀ ਵੱਡੀ ਜਿੱਤ ਹਾਸਲ ਕਰਕੇ ਨਵਾਂ ਇਤਿਹਾਸ ਸਿਰਜੇਗੀ। ਉਨ੍ਹਾਂ ਕਿਹਾ ਜਿਵੇਂ ਆਪ ਨੇ ਵਿਧਾਨ ਸਭਾ ਚੋਣਾਂ ’ਚ ਰਿਕਾਰਡ ਤੋੜ ਜਿੱਤ ਹਾਸਲ ਕੀਤੀ ਸੀ, ਉਸੇ ਤਰ੍ਹਾਂ ਪਾਰਲੀਮੈਂਟ ਚੋਣਾਂ ਵਿੱਚ ਰਿਕਾਰਡ ਬਣਾਵੇਂਗੀ। (Kuldeep Dhaliwal)

Sirsa News : ਸਰਸਾ ’ਚ ਨਸ਼ੇ ਖਿਲਾਫ਼ ਪੁਲਿਸ ਦਾ ਵੱਡਾ ਐਕਸ਼ਨ, 50 ਲੱਖ 10 ਹਜ਼ਾਰ ਦੇ ਚਿੱਟੇ ਸਮੇਤ ਦੋ ਕਾਬੂ

ਧਾਲੀਵਾਲ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਪੰਜਾਬ ਨਾਲ ਧੋਖਾ ਕਰਨ ਵਾਲੇ ਲੋਕਾਂ ਨੂੰ ਮੂੰਹ ਨਾ ਲਾਇਆ ਜਾਵੇ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ਉਪਰ ਲਿਆਂਦਾ ਹੈ ਅਤੇ ਉਹਨਾਂ ਦਾ ਸੁਪਨਾ ਰੰਗਲਾ ਪੰਜਾਬ ਦਾ ਹੈ। ਉਨ੍ਹਾਂ ਵਿਦੇਸ਼ਾਂ ’ਚ ਬੈਠੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਬੇਫਿਕਰ ਹੋ ਕੇ ਪੰਜਾਬ ’ਚ ਪੈਸੇ ਦਾ ਨਿਵੇਸ਼ ਕਰਨ। ਉਨ੍ਹਾਂ ਦੀਆਂ ਜਾਇਦਾਦਾਂ ਅਤੇ ਵਪਾਰ ਦੀ ਰਾਖੀ ਲਈ ਪੰਜਾਬ ਸਰਕਾਰ ਉਨ੍ਹਾਂ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਵਾਸੀ ਪੰਜਾਬੀ ਦੀ ਜਾਇਦਾਦ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਉਣ ਦਿੱਤਾ ਜਾਵੇਗਾ। (Kuldeep Dhaliwal)

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਪ੍ਰਵਾਸੀ ਪੰਜਾਬੀ ਨੂੰ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਨ੍ਹਾਂ ਦੇ ਦੁਆਰ ਹਰ ਵਕਤ ਖੁੱਲ੍ਹੇ ਹਨ ਜਦੋਂ ਮਰਜੀ ਉਨ੍ਹਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਧਰ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਬਲਜਿੰਦਰ ਸਿੰਘ ਥਾਂਦੇ ਨੇ ਅੱਜ ਅਜਨਾਲੇ ਹਲਕੇ ਦੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਪਾਰਲੀਮੈਂਟ ਚੋਣਾਂ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਲੋਕਾਂ ਦੇ ਦੁਆਰ ਤੱਕ ਪਹੁੰਚਾਉਣ। (Kuldeep Dhaliwal)

ਐਨਆਰਆਈ ਮੰਤਰੀ ਕੁਲਦੀਪ ਧਾਲੀਵਾਲ ਦੇ ਯਤਨਾਂ ਸਦਕਾ ਇਰਾਕ ਚ ਫਸੀ ਮਹਿਲਾ ਭਾਰਤ ਪਰਤੀ
ਅੰਮ੍ਰਿਤਸਰ ਏਅਰਪੋਰਟ ਤੇ ਖੁਦ ਲੜਕੀ ਨੂੰ ਲੈਣ ਪਹੰਚੇ ਐਨਆਰਆਈ ਮੰਤਰੀ Kuldeep Dhaliwal

ਅੰਮ੍ਰਿਤਸਰ (ਰਾਜਨ ਮਾਨ) ਦਸ ਮਹੀਨੇ ਪਹਿਲਾਂ ਅੰਮ੍ਰਿਤਸਰ ਤੋਂ ਧੋਖੇ ਨਾਲ ਠੱਗ ਟਰੈਵਲ ਏਜੰਟ ਵਲੋਂ ਇਰਾਕ ਭੇਜੀ ਗਈ ਪੰਜਾਬ ਦੀ ਧੀ, ਜੋ ਕਿ ਉੱਥੇ ਗੁਲਾਮ ਬਣਾ ਲਈ ਗਈ ਸੀ ਅਤੇ ਸਾਰੇ ਪੈਸੇ ਅਤੇ ਪਾਸਪੋਰਟ ਏਜੰਟ ਨੇ ਆਪਣੇ ਕੋਲ ਰੱਖ ਲਏ ਸਨ, ਨੂੰ ਪਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Dhaliwal) ਦੇ ਯਤਨਾਂ ਨਾਲ ਅੱਜ ਪੰਜਾਬ ਵਾਪਿਸ ਲਿਆਂਦਾ ਗਿਆ। ਉਕਤ ਲੜਕੀ ਨੂੰ ਲੈਣ ਲਈ ਸ: ਧਾਲੀਵਾਲ ਖੁਦ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚੇ। ਇਸ ਮੌਕੇ ਗੱਲਬਾਤ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਸਰਕਾਰ ਵਿਦੇਸ਼ਾਂ ਵਿੱਚ ਫਸੇ ਸਾਰੇ ਪੰਜਾਬੀਆਂ ਦੀ ਪੂਰੀ ਮਦਦ ਕਰ ਰਹੀ ਹੈ।

ਇਸ ਮੌਕੇ ਐਨ ਆਰ ਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਲੜਕੀ ਜੋਤੀ, ਜੋ ਕਿ ਠੱਗ ਟਰੈਵਲ ਏਜੰਟ ਦੇ ਧੋਖੇ ਨਾਲ ਇਰਾਕ ’ਚ ਫਸੀ ਸੀ, ਨੂੰ ਭਾਰਤ ਵਾਪਸ ਲਿਆਂਦਾ ਹੈ। ਉਨਾਂ ਪੰਜਾਬ ਦੇ ਠੱਗ ਟਰੈਵਲ ਏਜੰਟਾਂ ਨੂੰ ਚੇਤਾਵਨੀ ਦਿੱਤੀ ਕਿ ਅਜਿਹੇ ਕੰਮ ਛੱਡ ਦੇਣ ਨਹੀਂ ਤਾਂ ਉਹਨਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਪੰਜਾਬ ਦੀਆਂ ਹੋਰ ਵੀ ਲੜਕੀਆਂ ਜਿਹੜੀਆਂ ਵਿਦੇਸ਼ ’ਚ ਫਸੀਆਂ ਹਨ, ਉਹ ਸਾਡੇ ਨਾਲ ਸੰਪਰਕ ਕਰਨ, ਅਸੀਂ ਉਹਨਾਂ ਨੂੰ ਵਾਪਸ ਲੈਕੇ ਆਵਾਂਗੇ। ਉਨਾਂ ਕਿਹਾ ਕਿ ਜਿਹੜੇ ਠੱਗ ਏਜੰਟ ਨੇ ਇਸ ਲੜਕੀ ਨਾਲ ਧੋਖਾ ਕੀਤਾ ਹੈ ਉਸ ’ਤੇ ਸਖਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੀ ਜ਼ਮੀਨ ਰਿਕਾਰਡ ਸਬੰਧੀ ਨਵੀਂ ਯੋਜਨਾ, ਜਾਣੋ ਕੀ ਹੈ ਯੋਜਨਾ

ਧਾਲੀਵਾਲ ਨੇ ਦੱਸਿਆ ਕਿ ਪੰਜਾਬ ਦੇ ਠੱਗ ਟਰੇਵਲ ਏਜੰਟਾਂ ਦੀਆਂ ਸੂਚੀਆਂ ਤਿਆਰ ਹੋ ਰਹੀਆਂ ਹਨ ਅਤੇ ਇਸ ਬਾਬਤ 10 ਜੁਲਾਈ 2023 ਨੂੰ ਐਨ ਆਰ ਆਈ ਮਹਿਕਮੇ ਦੀ ਮੀਟਿੰਗ ਵੀ ਰੱਖੀ ਗਈ ਹੈ। ਉਨਾਂ ਸਪਸ਼ੱਟ ਕੀਤਾ ਕਿ ਅਜਿਹੇ ਠੱਗ ਏਜੰਟਾਂ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਇਰਾਕ ਤੋਂ ਵਾਪਸ ਭਾਰਤ ਪਹੁੰਚੀ ਮਹਿਲਾ ਨੇ ਮੰਤਰੀ ਧਾਲੀਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨਾਂ ਦੀਆਂ ਸੰਜੀਦਾ ਕੋਸ਼ਿਸਾਂ ਸਦਕਾ ਹੀ ਉਸ ਨੂੰ ਪੰਜਾਬ ਵਾਪਿਸ ਆਉਣ ਦਾ ਮੌਕਾ ਮਿਲਿਆ ਹੈ।

Cabinet Meeting ’ਚ ਸਰਕਾਰ ਨੇ ਲਏ ਅਹਿਮ ਫ਼ੈਸਲੇ, ਮੁਆਵਜ਼ੇ ’ਤੇ ਰਿਹਾ ਖਾਸ ਧਿਆਨ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਕੈਬਨਿਟ ਮੀਟਿੰਗ (Cabinet Meeting) ਹੋਈ। ਮੀਟਿੰਗ ਵਿੱਚ ਲਏ ਗਏ ਫੈਸਲਿਆਂ ਸਬੰਧੀ ਪ੍ਰੈੱਸ ਕਾਨਫਰੰਸ ਕਰਕੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਫ਼ਸਲ ਖਰਾਬੇ ਦਾ ਮੁਆਵਜ਼ਾ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਦੇਣ ਲਈ ਸਰਕਾਰ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਖਰਾਬ ਹੋਈਆਂ ਫਸਲਾਂ ਦੀ ਗਿਰਦਾਵਰੀ ਜਲਦੀ ਤੋਂ ਜਲਦੀ ਕਰਵਾਉਣ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਾ ਦਿੱਤੀਆਂ ਗਈਆਂ ਹਨ। ਪ੍ਰੈੱਸ ਕਾਨਫਰੰਸ ਦੌਰਾਨ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅਬੋਹਰ ’ਚ 13 ਅਪਰੈਲ ਨੂੰ ਮੁਆਵਜ਼ੇ ਦੀ ਰਾਸ਼ੀ ਵੰਡੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਬੋਹਰ ਜਾਣਗੇ ਤੇ ਉਨ੍ਹਾਂ ਦੇ ਜਾਣ ਤੋਂ ਪਹਿਲਾਂ ਕਿਸਾਨਾਂ ਦੇ ਖਾਤਿਆਂ ਵਿੱਚ ਮੁਆਵਾਜ਼ਾ ਰਾਸ਼ੀ ਪਹੁੰਚ ਚੁੱਕੀ ਹੋਵੇਗੀ। ਉਨ੍ਹਾਂ ਕਿਹਾ ਜਖ਼ਮ ਹੁਣ ਹੈ ਤਾਂ 13 ਅਪਰੈਲ ਨੂੰ ਮੱਲ੍ਹਮ ਲਾਈ ਜਾਵੇਗੀ।

ਬਾਕੀ ਸਾਰੇ ਜਿਲ੍ਹਿਆਂ ਵਿੱਚ ਮੁਆਵਜ਼ੇ ਦੇ ਚੈੱਕ ਵੰਡੇ ਜਾਣਗੇ। ਮੰਤਰੀਆਂ ਦੀ ਜ਼ਿਲ੍ਹਿਆਂ ਵਿੱਚ ਡਿਊਟੀ ਲਾ ਦਿੱਤੀ ਗਈ ਹੈ ਉਹ ਖੁਦ ਜਾ ਕੇ ਗਿਰਦਾਵਰੀਆਂ ਦਾ ਪਤਾ ਕਰ ਰਹੇ ਹਨ ਅਤੇ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਅਗਲੇ 2-4 ਦਿਨਾਂ ਵਿੱਚ ਗਿਰਦਾਵਰੀਆਂ ਹੋ ਜਾਣਗੀਆਂ। ਜਿਹੜੇ ਪਟਵਾਰੀਆਂ ਕੋਲ ਪਿੰਡ ਜ਼ਿਆਦਾ ਹਨ ਉੱਥੇ ਸਮਾਂ ਜ਼ਿਆਦਾ ਲੱਗ ਸਕਦਾ ਹੈ। ਪ੍ਰੈੱਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਦੀਟਾਂ ਟੀਮਾਂ ਵੱਲੋਂ ਪੰਜਾਬ ’ਚ ਲਗਾਤਾਰ ਸਰਵੇ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ। (Cabinet Meeting)

ਕੈਬਨਿਟ ਮੀਟਿੰਗ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਇਜ਼ਾ ਲਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਾਨ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ ਸਭ ਨੂੰ ਮੁਆਵਜ਼ਾ ਮਿਲੇਗਾ। ਅਸੀਂ ਕਿਤੇ ਵੀ ਗੜਬੜੀ ਨਹੀਂ ਹੋਣ ਦੇਵਾਂਗੇ। ਸੰਬੋਧਨ ਦੌਰਾਨ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਖੁਦ ਦੋ ਏਕੜ ਕਣਕ ਖ਼ਰਾਬ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੂਰਾ ਮੁਆਵਜ਼ਾ ਨਹੀਂ ਦਿੱਤਾ ਜਾ ਸਕਦਾ ਇਹ ਸਿਰਫ਼ ਕਿਸਾਨ ਨੂੰ ਇੱਕ ਸਹਾਰਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ