Kuldeep Singh Dhaliwal - Sach Kahoon Punjabi

Punjab News: ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਦਾ ਖ਼ਮਿਆਜ਼ਾ ਭੁਗਤ ਰਹੇ ਲੋਕ : ਧਾਲੀਵਾਲ
ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਨੂੰ ਭਾਰਤ ਰਤਨ ਸਨਮਾਨ ਤੋਂ ਵਾਂਝਿਆਂ ਰੱਖ ਕੇ ਕੇਂਦਰ ਸਰਕਾਰ ਹਾਕੀ ਨਾਲ ਵਿਤਕਰਾ ਕਰ ਰਹੀ

Punjab News: (ਰਾਜਨ ਮਾਨ) ਅੰਮ੍ਰਿਤਸਰ। ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਸਮੁੱਚੇ ਦੇਸ਼ ਦੇ ਲੋਕ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਦਾ ਖ਼ਮਿਆਜ਼ਾ ਭੁਗਤ ਰਹੇ ਹਨ। ਧਾਲੀਵਾਲ ਅੱਜ “ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ” ਤਹਿਤ ਪੰਜਾਬ ਸਰਕਾਰ ਦੀਆਂ ਖੇਡ ਵਿਭਾਗ ਦੀਆਂ ਅਹਿਮ ਪ੍ਰਾਪਤੀਆਂ ਦਾ ਰਿਪੋਰਟ ਕਾਰਡ ਜਾਰੀ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਜਦੋਂ ਤੋਂ ਸੱਤਾ ’ਤੇ ਕਾਬਜ਼ ਹੋਈ ਹੈ ਉਸਨੇ ਦੇਸ਼ ਦੇ ਲੋਕਾਂ ਨੂੰ ਕਿਸੇ ਨਾ ਕਿਸੇ ਵੱਡੀ ਮੁਸੀਬਤ ਵਿੱਚ ਫਸਾਇਆ ਹੈ। ਉਹਨਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਦੇਸ਼ ਨੂੰ ਕੰਗਾਲੀ ਵੱਲ ਧਕੇਲ ਦਿੱਤਾ ਹੈ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਉਸਾਰੂ ਕਦਮਾਂ ਵਜੋਂ ਪੰਜਾਬ ਨੂੰ ਪਹਿਲੀ ਵਾਰ ਕੌਮਾਂਤਰੀ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਦਾ ਮੌਕਾ ਪ੍ਰਾਪਤ ਹੋਇਆ ਹੈ। ਸ. ਧਾਲੀਵਾਲ ਅੱਜ ਵਿਧਾਨ ਸਭਾ ਹਲਕਾ ਅਜਨਾਲਾ ਦੇ ਕੌਮਾਂਤਰੀ ਸਰਹੱਦੀ ਤੇ ਰਾਵੀ ਦਰਿਆ ਪਾਸ ਰਮਦਾਸ ਖੇਤਰ ਦੇ ਪਿੰਡਾਂ ਸਿੰਘੋਕੇ, ਗਗੜ, ਘੁੰਮਰਾਏ, ਰੂੜੇਵਾਲ, ਧੰਗਾਈ ਤੇ ਦਰਿਆ ਮੂਸਾ ਪਿੰਡਾਂ ’ਚ “ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ” ਜਨ ਸੰਪਰਕ ਮੁਹਿੰਮ ਤਹਿਤ ਪੇਂਡੂ ਲੋਕਾਂ ਨਾਲ ਸਿੱਧਾ ਸੰਵਾਦ ਰਚਾਉਣ ਮੌਕੇ ਪ੍ਰਭਾਵਸ਼ਾਲੀ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰ ਰਹੇ ਸਨ। ਉਹਨਾਂ ਨੇ ਸੂਬਾ ਮਾਨ ਸਰਕਾਰ ਦੇ ਚਾਰ ਸਾਲ ਖੇਡ ਰਿਪੋਰਟ ਕਾਰਡ ਨੂੰ ਜਾਰੀ ਕਰਦਿਆਂ ਇਹ ਵੀ ਪ੍ਰਗਟਾਵਾ ਕੀਤਾ ਕਿ ਸੂਬਾ ਮਾਨ ਸਰਕਾਰ ਨੇ ਡੂੰਘੇ ਅਧਿਐਨ ’ਚ ਸ਼ਿੱਦਤ ਨਾਲ ਮਹਿਸੂਸ ਕੀਤਾ ਹੈ।

65 ਹਜ਼ਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਬਗੈਰ ਕਿਸੇ ਰਿਸ਼ਵਤ ਤੇ ਸਿਫਾਰਿਸ਼ ਤੋਂ ਸਰਕਾਰੀ ਨੌਕਰੀਆਂ ’ਚ ਭਰਤੀ ਕੀਤਾ

ਸਾਬਕਾ ਕਾਂਗਰਸ, ਅਕਾਲੀ, ਭਾਜਪਾ ਸਰਕਾਰਾਂ ਵੱਲੋਂ ਨਸ਼ਿਆਂ ਦੀ ਦਲਦਲ ਵਿੱਚ ਧਕੇਲੇ ਗਏ ਪੰਜਾਬ ਨੂੰ ਖੇਡਾਂ ਤੇ ਰੁਜ਼ਗਾਰ ਸੱਭਿਆਚਾਰ ਨੂੰ ਹੀ ਅਮਲੀ ਜਾਮਾ ਪਹਿਨਾ ਕੇ ਨਸ਼ਿਆਂ ਤੋਂ ਨਵਿਰਤ ਕੀਤਾ ਜਾ ਸਕਦਾ ਹੈ। ਜਿਸ ਤਹਿਤ ਪੜ੍ਹੇ-ਲਿਖੇ 65 ਹਜ਼ਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਬਗੈਰ ਕਿਸੇ ਰਿਸ਼ਵਤ ਤੇ ਸਿਫਾਰਿਸ਼ ਤੋਂ ਸਰਕਾਰੀ ਨੌਕਰੀਆਂ ’ਚ ਭਰਤੀ ਕੀਤਾ ਗਿਆ ਹੈ, ਜਦੋਂਕਿ ਪੰਜਾਬ ’ਚ ਖੇਡ ਸੱਭਿਆਚਾਰ ਨੂੰ ਸਿਖਰਾਂ ਵੱਲ ਪਹੁੰਚਾਉਣ ਵਾਲਾ ਪੰਜਾਬ ਦੇਸ਼ ਦਾ ਇੱਕੋ-ਇਕ ਅਜਿਹਾ ਪਹਿਲਾ ਸੂਬਾ ਹੈ, ਜਿਸਨੇ ਆਪਣੇ ਚਾਲੂ ਵਿੱਤੀ ਵਰ੍ਹੇ ਬਜਟ ’ਚ ਖੇਡਾਂ ਲਈ 1791 ਕਰੋੜ ਰੁਪਏ ਰਾਖਵੇਂ ਰੱਖੇ ਹਨ।

ਇਹ ਵੀ ਪੜ੍ਹੋ: Weather Update: ਐਨਸੀਆਰ ’ਚ ਮੌਸਮ ਦਾ ਬਦਲਿਆ ਮਿਜਾਜ, ਭਾਰੀ ਮੀਂਹ ਅਤੇ ਤੂਫਾਨ ਦੀ ਸੰਭਾਵਨਾ

ਉਨ੍ਹਾਂ ਦੱਸਿਆ ਕਿ ਸੂਬੇ ਦੇ ਪਿੰਡਾਂ ’ਚ ਖੇਡਾਂ ਨੂੰ ਹੁਲਾਰਾ ਦੇਣ ਲਈ 1350 ਕਰੋੜ ਰੁਪਏ ਦੀ ਲਾਗਤ ਨਾਲ 3100 ਨਵੇਂ ਖੇਡ ਸਟੇਡੀਅਮ ਉਸਾਰਣ ਦੀ ਪ੍ਰਕਿਰਿਆ ਜਾਰੀ ਕਰ ਦਿੱਤੀ ਹੈ ਅਤੇ 6 ਹਜ਼ਾਰ ਹੋਰ ਪਿੰਡਾਂ ’ਚ ਵੀ ਖੇਡ ਸਟੇਡੀਅਮ ਉਸਾਰਣ ਦੀ ਬਕਾਇਦਾ ਕਾਰਜ ਯੋਜਨਾ ਉਲੀਕ ਲਈ ਗਈ ਹੈ। 1018 ਕਰੋੜ ਰੁਪਏ ਦੀ ਲਾਗਤ ਨਾਲ 3 ਹਜ਼ਾਰ ਜਿੰਮ ਆਧੁਨਿਕ ਖੇਡ ਉਪਕਰਨਾਂ ਨਾਲ ਲੈਸ ਕੀਤੇ ਜਾ ਰਹੇ ਹਨ ਅਤੇ ਖਿਡਾਰੀਆਂ ਨੂੰ 50 ਕਰੋੜ ਰੁਪਏ ਮੁੱਲ ਦੀਆਂ 17 ਹਜ਼ਾਰ ਕਿੱਟਾਂ ਵੰਡੀਆਂ ਗਈਆਂ ਹਨ।

ਸ. ਧਾਲੀਵਾਲ ਨੇ ਕਿਹਾ ਕਿ ਹਾਕੀ ਤੇ ਪੰਜਾਬ ਇਕ ਸਿੱਕੇ ਦੇ ਦੋ ਪਹਿਲੂ ਹਨ ਅਤੇ ਕੇਂਦਰੀ ਸਰਕਾਰ ਹੋਰਨਾਂ ਖੇਡਾਂ ਦੇ ਮੁਕਾਬਲੇ ਹਾਕੀ ਨੂੰ ਬਹੁਤਾ ਪ੍ਰਫੁੱਲਿਤ ਕਰਨ ਵੱਲ ਉਚਿਤ ਧਿਆਨ ਨਹੀਂ ਦੇ ਰਹੀ। ਜਿਸਦਾ ਪ੍ਰਤੱਖ ਪ੍ਰਮਾਣ ਹੈ ਕਿ ਭਾਰਤੀ ਓਲੰਪਿਕ ਐਸੋਸੀਏਸ਼ਨ ਵੱਲੋਂ ਸਦੀ ਦੇ ਮਹਾਨ ਐਲਾਨੇ ਗਏ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਨੂੰ ਪਿਛਲੇ 12 ਸਾਲਾਂ ਤੋਂ ਕੇਂਦਰੀ ਸੱਤਾ ਤੇ ਕਾਬਜ਼ ਮੋਦੀ ਸਰਕਾਰ ਵੱਲੋਂ ਦੇਸ਼ ਦੇ ਸਭ ਤੋਂ ਵੱਡੇ ਨਾਗਰਿਕ ਸਨਮਾਨ ਭਾਰਤ ਰਤਨ ਦੇਣ ਤੋਂ ਵਾਂਝਿਆਂ ਰੱਖਿਆ ਹੋਇਆ ਹੈ।

Amritsar News: ਵਿਕਾਸ ਜ਼ਿੰਮੇਵਾਰੀਆਂ ’ਚ ਕੋਤਾਹੀ ਕਰਨ ਵਾਲੇ ਸਰਪੰਚਾਂ ਖਿਲਾਫ ਵਿਭਾਗੀ ਕਾਰਵਾਈ ਕਰਕੇ ਲਗਾਏ ਜਾਣਗੇ ਪ੍ਰਬੰਧਕ :ਧਾਲੀਵਾਲ
ਕੇਂਦਰ ਸਰਕਾਰ ਨੇ ਪੰਜਾਬ ਵਿਰੁੱਧ ਸਿਆਸੀ ਬਦਲਾਖੋਰੀ ਤਹਿਤ 8300 ਕਰੋੜ ਦੇ ਪੇਂਡੂ ਵਿਕਾਸ ਫੰਡ ਰੋਕੇ : ਧਾਲੀਵਾਲ

Amritsar News: (ਰਾਜਨ ਮਾਨ) ਅੰਮ੍ਰਿਤਸਰ। ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ, ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਵਿਕਾਸ ਜ਼ਿੰਮੇਵਾਰੀਆਂ ’ਚ ਕੋਤਾਹੀ ਕਰਨ ਵਾਲੇ ਸਰਪੰਚਾਂ ਖਿਲਾਫ ਵਿਭਾਗੀ ਕਾਰਵਾਈ ਕਰਕੇ ਪ੍ਰਬੰਧਕ ਲਗਾਏ ਜਾਣਗੇ। ਅੱਜ ਵਿਧਾਨ ਸਭਾ ਹਲਕਾ ਅਜਨਾਲਾ ’ਚ ‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ’ 10 ਰੋਜ਼ਾ ਪ੍ਰਚਾਰ-ਪ੍ਰਸਾਰ ਮੁਹਿੰਮ ਦੇ ਆਗਾਜ਼ ਤਹਿਤ ਕੌਮਾਂਤਰੀ ਸਰਹੱਦੀ ਪਿੰਡ ਘੋਹਨੇਵਾਲ ਵਿੱਚ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਧਾਲੀਵਾਲ ਨੇ ਕੇਂਦਰੀ ਸਰਕਾਰ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਕੇਂਦਰੀ ਸਰਕਾਰ ਵੱਲੋਂ ਆਪਣੇ ਕਥਿਤ ਤੌਰ ’ਤੇ ਪੰਜਾਬ, ਪੰਜਾਬੀ, ਪੰਜਬੀਅਤ ਵਿਰੋਧੀ ਏਜੰਡੇ ਤਹਿਤ ਸਿਆਸੀ ਬਦਲਾਖੋਰੀ ਏਜੰਡੇ ਤਹਿਤ ਸੂਬੇ ਦੇ ਜਾਮ ਕਰਕੇ ਰੱਖੇ ਗਏ 8300 ਕਰੋੜ ਰੁਪਏ ਤੋਂ ਵੱਧ ਰਕਮ ਦੇ ਪੇਂਡੂ ਵਿਕਾਸ ਫੰਡ ਰੋਕੇ ਹੋਏ ਹਨ ਜਿਸ ਤੋਂ ਭਾਜਪਾ ਦਾ ਪੰਜਾਬ ਪ੍ਰਤੀ ਨਜ਼ਰੀਆ ਸਪੱਸ਼ਟ ਹੁੰਦਾ ਹੈ।

ਸ. ਧਾਲੀਵਾਲ ਨੇ ਪਿੰਡ ਮਾਛੀਵਾਹਲਾ, ਸ਼ਹਿਜਾਦਾ, ਪੱਛੀਆ, ਅਬਾਦੀ ਚੰਡੀਗੜ੍ਹ ਤੇ ਨਿਸੋਕੇ ਵਿੱਚ ਪੇਂਡੂ ਜਨਤਕ ਮੀਟਿੰਗਾਂ ਦੌਰਾਨ ਹਲਕੇ ’ਚ ਕੁੱਝ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਵੱਲੋਂ ਸਰਕਾਰੀ ਗ੍ਰਾਂਟਾ ਨਾਲ ਵਿਕਾਸ ਕਾਰਜ ਮੁਕੰਮਲ ਕਰਵਾਉਣ ’ਚ ਵਰਤੀ ਜਾ ਰਹੀ ਅਣਗਹਿਲੀ ਦੀਆਂ ਮਿਲੀਆਂ ਸ਼ਿਕਇਤਾਂ ਦਾ ਨੋਟਿਸ ਲੈਂਦਿਆਂ ਕਿਹਾ ਕਿ ਜਿਹੜੇ ਸਰਪੰਚ ਆਪਣੀ ਬਣਦੀ ਜ਼ਿੰਮੇਵਾਰੀ ਨਹੀਂ ਨਿਭਾਅ ਰਹੇ, ਉਹਨਾਂ ਖ਼ਿਲਾਫ਼ ਨਿਯਮਾਂ ਅਨੁਸਾਰ ਵਿਭਾਗੀ ਕਾਰਵਾਈ ਕਰਦਿਆਂ ਸਰਪੰਚੀ ਸੰਵਿਧਾਨਿਕ ਅਧਿਕਾਰ ਵਾਪਸ ਲੈਣ ਲਈ ਉਚਿਤ ਕਾਰਵਾਈ ਕਰਕੇ ਉਨ੍ਹਾਂ ਪੰਚਾਇਤਾਂ ’ਚ ਪ੍ਰਬੰਧਕ ਲੱਗਾ ਕੇ ਵਿਕਾਸ ਕਾਰਜ ਨੇਪਰੇ ਚਾੜ੍ਹੇ ਜਾਣਗੇ। ਵਿਕਾਸ ਕਾਰਜਾਂ ਚ ਕੁਤਾਹੀ,ਅਣਗਹਿਲੀ ਤੇ ਭ੍ਰਿਸ਼ਟਾਚਾਰ ਕਦਾਚਿਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Jalandhar News: ਜਲੰਧਰ ’ਚ ‘ਹਥਿਆਰ ਸਪਲਾਈ ਮਾਡਿਊਲ’ ਦਾ ਪਰਦਾਫਾਸ਼, ਦੋ ਮੁਲਜ਼ਮ ਗ੍ਰਿਫ਼ਤਾਰ

ਇਨ੍ਹਾਂ ਪੇਂਡੂ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸ. ਧਾਲੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਪੰਜਾਬ ਪ੍ਰਤੀ ਮਾੜੀ ਸੋਚ ਦੇ ਬਾਵਜ਼ੂਦ ਪੰਜਾਬ ਸਰਕਾਰ ਨੇ ਰਾਜ ਦੇ ਹਰ ਲੋੜਵੰਦ ਨਾਗਰਿਕ ਨੂੰ ਇਕ ਹਜ਼ਾਰ ਦੇ ਕਰੀਬ ਆਮ ਆਦਮੀ ਕਲੀਨਿਕ, ਨਵੇਂ ਮੈਡੀਕਲ ਕਾਲਜ ਤੇ ਹਸਪਤਾਲਾਂ ਦੀ ਸਥਾਪਨਾ ਕਰਕੇ ਮੁਫ਼ਤ ਡਾਇਲਸਿਸ ਤੋਂ ਲੈ ਕੇ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਵਿਵਸਥਾ ਕਰਦਿਆਂ ਸਿਹਤ ਕ੍ਰਾਂਤੀ ਨੂੰ ਦੇਸ਼ ’ਚ ਅਵੱਲ ਸਥਾਨ ਦਿਵਾਇਆ।

ਸ. ਧਾਲੀਵਾਲ ਨੇ ਦਾਅਵਾ ਕੀਤਾ ਕਿ ਸੂਬਾ ਭਗਵੰਤ ਮਾਨ ਸਰਕਾਰ ਨੇ ਆਪਣੇ ਛੋਟੇ ਜਿਹੇ ਮੁੱਢਲੇ 4 ਸਾਲਾਂ ਦੇ ਕਾਰਜਕਾਲ ’ਚ ਚਹੁੰਮੁਖੀ ਵਿਕਾਸ, ਰੁਜ਼ਗਾਰ, ਯੁੱਧ ਨਸ਼ਿਆਂ ਵਿਰੁੱਧ, ਗੈਂਗਸਟਰਾਂ ਵਿਰੁੱਧ ਪ੍ਰਹਾਰ ਤੇ ਅਮਨ-ਕਾਨੂੰਨ ਦੀ ਬਹਾਲੀ ’ਚ ਉਹ ਵੱਡੀਆਂ ਪ੍ਰਾਪਤੀਆਂ ਕਰ ਵਿਖਾਈਆਂ ਹਨ, ਜੋ 1952 ਤੋਂ ਲੈ ਕੇ ਪੰਜਾਬ ਦੇ ਸੱਤਾ ਤੇ ਕਾਬਜ਼ ਰਹੀਆਂ ਕਾਂਗਰਸ, ਅਕਾਲੀ ਤੇ ਭਾਜਪਾ ਸਰਕਾਰਾਂ 70 ਸਾਲਾਂ ਵਿੱਚ ਹੀ ਨਹੀਂ ਕਰ ਸਕੀਆਂ। ਜਦੋਂਕਿ ਇਸ ਤੋਂ ਪਹਿਲਾਂ ਇਹ ਰਵਾਇਤੀ ਪਾਰਟੀਆਂ ਆਪਣੇ ਚੋਣ ਵਾਅਦਿਆਂ /ਚੋਣ ਮੈਨੀਫੈਸਟੋ ਨੂੰ ਫਜ਼ੂਲ ਸਮਝ ਕੇ ਰੱਦੀ ਦੀ ਟੋਕਰੀ ’ਚ ਸੁੱਟਣ ਦੀਆਂ ਕੁਰੀਤੀਆਂ ਅਪਣਾਉਂਦੀਆਂ ਰਹੀਆਂ ਹਨ। ਇਸ ਮੌਕੇ ’ਤੇ ਬਲਾਕ ਸੰਮਤੀ ਚੇਅਰਮੈਨ ਸਰਪੰਚ ਪ੍ਰਿਥੀਪਾਲ ਸਿੰਘ ਘੋਹਨੇਵਾਲਾ, ਬਲਾਕ ਇੰਚਾਰਜ ਅਮਰੀਕ ਸਿੰਘ, ਸੰਤੋਖ ਸਿੰਘ ਸਮੇਤ ਪਿੰਡਾਂ ਦੇ ਸਰਪੰਚ–ਪੰਚ, ਮੋਹਤਬਰ ਤੇ ਪਾਰਟੀ ਵਲੰਟੀਅਰ ਮੌਜ਼ੂਦ ਸਨ। Amritsar News

Punjab Government: ਪੰਜਾਬ ਸਰਕਾਰ ਨੇ ਕਾਲਾਬਾਜ਼ਾਰੀ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਸ਼ੁਰੂ: ਕੁਲਦੀਪ ਸਿੰਘ ਧਾਲੀਵਾਲ
ਧਾਲੀਵਾਲ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਮੰਡੀਆਂ ਦਾ ਕੀਤਾ​​​​​​​​​​​​​​​​ ਨਿਰੀਖਣ

Punjab Government: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ’ਚ ਚੱਲ ਰਹੇ ਸੰਕਟ ਦੇ ਵਿਚਕਾਰ, ਸੂਬਾ ਸਰਕਾਰ ਨੇ ਪਿੰਡਾਂ ਦੇ ਬਾਜ਼ਾਰਾਂ ਵਿੱਚ ਕਾਲਾਬਾਜ਼ਾਰੀ ‘ਤੇ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਜਿਵੇਂ ਕਿ ਹੜ੍ਹ ਪ੍ਰਭਾਵਿਤ ਭਾਈਚਾਰੇ ਮੁੜ ਤੋਂ ਰੋਜ਼ਮਰਾ ਦੀ ਜ਼ਿੰਦਗੀ ਵਿਚ ਵਾਪਿਸ ਆਉਣ ਦੀ ਕੋਸ਼ਿਸ਼ ਕਰ ਰਹੇ ਹਨ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਨਿੱਜੀ ਤੌਰ ‘ਤੇ ਪਿੰਡਾਂ ਦਾ ਦੌਰਾ ਕੀਤਾ ਅਤੇ ਅਜਨਾਲਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਦੁਕਾਨਦਾਰਾਂ ਅਤੇ ਵਪਾਰੀਆਂ ਨਾਲ ਸਿੱਧੀ ਗੱਲਬਾਤ ਕੀਤੀ।

ਭੀੜ-ਭੜੱਕੇ ਵਾਲੇ ਬਾਜ਼ਾਰਾਂ ਦੇ ਵਿਚਕਾਰ ਖੜ੍ਹੇ ਹੋ ਕੇ, ਵਿਧਾਇਕ ਧਾਲੀਵਾਲ ਨੇ ਸਪੱਸ਼ਟ ਸੰਦੇਸ਼ ਦਿੱਤਾ – ਜ਼ਰੂਰੀ ਵਸਤੂਆਂ ਵਿੱਚ ਮੁਨਾਫ਼ਾਖੋਰੀ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਦੁਕਾਨਦਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਪੰਜਾਬੀ ਵਿੱਚ ਕਿਹਾ, “ਕਾਲਾਬਾਜ਼ਾਰੀ ਤੋਂ ਬਚੋ। ਲੋਕਾਂ ਦੇ ਦੁੱਖ ਨਾ ਵਧਾਓ – ਜੇਕਰ ਤੁਸੀਂ ਅਜਿਹਾ ਕਰਦੇ ਹੋ ਤਾਂ ਕਾਨੂੰਨ ਦੇ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ।” ਪੁਲਿਸ ਅਤੇ ਸਥਾਨਕ ਅਧਿਕਾਰੀਆਂ ਦੀ ਮੌਜ਼ੂਦਗੀ ਨੇ ਉਨ੍ਹਾਂ ਦੇ ਸੰਦੇਸ਼ ਨੂੰ ਹੋਰ ਮਜ਼ਬੂਤ ​​ਕੀਤਾ।

ਇਹ ਵੀ ਪੜ੍ਹੋ: Ludhiana Railway News: ਯਾਤਰੀ ਧਿਆਨ ਦੇਣ, ਹੁਣ ਲੁਧਿਆਣਾ ਦੀ ਬਜਾਏ ਇਸ ਸਟੇਸ਼ਨ ’ਤੇ ਰੁਕਣਗੀਆਂ ਰੇਲਗੱਡੀਆਂ, ਜਾਣੋ ਕਾਰ…

ਕਈ ਮਾਰਕੀਟ ਐਸੋਸੀਏਸ਼ਨਾਂ ਨੂੰ ਇਹ ਵੀ ਯਾਦ ਦਿਵਾਇਆ ਗਿਆ ਕਿ ਜੋ ਵੀ ਜਮ੍ਹਾਖੋਰੀ ਜਾਂ ਓਵਰ-ਰੇਟਿੰਗ ਕਰਦਾ ਪਾਇਆ ਗਿਆ, ਉਸਨੂੰ ਤੁਰੰਤ ਅਤੇ ਸਖ਼ਤ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ। ਨਿਰੀਖਣ ਦੌਰਾਨ, ਧਾਲੀਵਾਲ ਨੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਵੀ ਸੁਣੀਆਂ ਅਤੇ ਵਪਾਰੀਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਕਿ ਅਜਿਹੇ ਸਮੇਂ ਵਿੱਚ ਆਪਣੇ ਭਾਈਚਾਰੇ ਦੀ ਰੱਖਿਆ ਕਰਨਾ, ਉਨ੍ਹਾਂ ਦਾ ਸ਼ੋਸ਼ਣ ਨਾ ਕਰਨਾ ਉਨ੍ਹਾਂ ਦਾ ਫਰਜ਼ ਹੈ।

ਵਿਧਾਇਕ ਨੇ ਕਿਹਾ ਕਿ ਪ੍ਰਸ਼ਾਸਨਿਕ ਟੀਮ ਛਾਪੇਮਾਰੀ ਜਾਰੀ ਰੱਖੇਗੀ ਅਤੇ ਜੇਕਰ ਦੁਕਾਨਦਾਰ ਵੱਲੋਂ ਦੁਰਵਿਵਹਾਰ ਕੀਤਾ ਜਾਂਦਾ ਹੈ, ਤਾਂ ਦੁਕਾਨ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ, ਦੁਕਾਨ ਨੂੰ ਸੀਲ ਕਰ ਦਿੱਤਾ ਜਾਵੇਗਾ ਅਤੇ ਸ਼ਿਕਾਇਤ ਦਰਜ ਕਰਵਾਈ ਜਾਵੇਗੀ। ਖਪਤਕਾਰਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ 24×7 ਹੈਲਪਲਾਈਨ ਵੀ ਸਥਾਪਤ ਕੀਤੀ ਗਈ ਹੈ। ਅਜਿਹੀਆਂ ਨਿਰੰਤਰ ਅਤੇ ਸਖ਼ਤ ਕਾਰਵਾਈਆਂ ਨੇ ਪੰਜਾਬ ਭਰ ਵਿੱਚ ਇੱਕ ਸਪੱਸ਼ਟ ਸੰਦੇਸ਼ ਦਿੱਤਾ ਹੈ: ਕਾਲਾਬਾਜ਼ਾਰੀ ਅਤੇ ਨਾਜਾਇਜ਼ ਮੁਨਾਫ਼ਾਖੋਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। Punjab Government

ਕਾਲਾਬਾਜ਼ਾਰੀ ਵਿੱਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ: ਧਾਲੀਵਾਲ

ਕੁਲਦੀਪ ਧਾਲੀਵਾਲ ਦੇ ਮੌਕੇ ‘ਤੇ ਪਹੁੰਚਣ ਅਤੇ ਉਨ੍ਹਾਂ ਦੇ ਸਖ਼ਤ ਰਵੱਈਏ ਨੂੰ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਚੰਗਾ ਹੁੰਗਾਰਾ ਮਿਲਿਆ ਹੈ, ਜਿਸ ਨਾਲ ਲੋਕਾਂ ਵਿੱਚ ਵਿਸ਼ਵਾਸ ਪੈਦਾ ਹੋਇਆ ਹੈ ਕਿ ਸਰਕਾਰ ਨਿਆਂ ਅਤੇ ਜਵਾਬਦੇਹੀ ਨੂੰ ਆਪਣੀ ਪਹਿਲੀ ਤਰਜ਼ੀਹ ਦੇ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਨਿਯਮਤ ਗਸ਼ਤ ਅਤੇ ਗੁਪਤ ਜਾਂਚ ਜਾਰੀ ਰਹੇਗੀ। ਧਾਲੀਵਾਲ ਦੀ ਟੀਮ ਨੇ ਐਲਾਨ ਕੀਤਾ ਹੈ ਕਿ ਕੋਈ ਵੀ ਹੋਵੇ, ਕਾਲਾਬਾਜ਼ਾਰੀ ਵਿੱਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਇਹ ਚੱਲ ਰਹੀ ਮੁਹਿੰਮ ਹਰ ਦੁਕਾਨਦਾਰ ਲਈ ਇੱਕ ਚੇਤਾਵਨੀ ਹੈ ਕਿ ਇਮਾਨਦਾਰੀ ਅਤੇ ਨਿਰਪੱਖਤਾ ਹੁਣ ਸਭ ਤੋਂ ਜ਼ਰੂਰੀ ਹੈ, ਖਾਸ ਕਰਕੇ ਜਦੋਂ ਪੰਜਾਬ ਦੇ ਲੋਕ ਮੁਸੀਬਤ ਵਿੱਚ ਹਨ।

ਕਿਸਾਨ ਮਜ਼ਦੂਰ ਸੰਘਰਸ਼ ਸਮਿਤੀ ਦੇ ਪ੍ਰਧਾਨ ਸਰਵਣ ਸਿੰਘ ਪੰਧੇਰ ਨੇ ਚੇਤਾਵਨੀ ਦਿੱਤੀ ਕਿ ਅੰਮ੍ਰਿਤਸਰ ਸਮੇਤ ਕਈ ਇਲਾਕਿਆਂ ਵਿੱਚ ਰੋਜ਼ਾਨਾ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਲਗਾਤਾਰ ਵੱਧ ਰਹੀਆਂ ਹਨ। ਹੜ੍ਹਾਂ ਦੌਰਾਨ ਚਾਰਾ, ਰਾਸ਼ਨ ਅਤੇ ਦਵਾਈਆਂ ਦੀ ਜਮਾਂਖੋਰੀ ਦੀਆਂ ਸ਼ਿਕਾਇਤਾਂ ਵਧਣੀਆਂ ਸ਼ੁਰੂ ਹੋ ਗਈਆਂ ਹਨ। ਇੱਕ ਉਦਾਹਰਨ ਦਿੰਦੇ ਹੋਏ ਉਨ੍ਹਾਂ ਕਿਹਾ ਕਿ 550 ਰੁਪਏ ਦਾ 25 ਕਿਲੋਗ੍ਰਾਮ ਚਾਰੇ ਦਾ ਪੈਕੇਟ ਹੁਣ ਦੁਕਾਨਾਂ ਵਿੱਚ 630 ਰੁਪਏ ਤੱਕ ਵਿੱਚ ਵਿਕ ਰਿਹਾ ਹੈ। ਬਚਾਅ ਕਾਰਜਾਂ ਵਿੱਚ ਵਰਤੀਆਂ ਜਾਣ ਵਾਲੀਆਂ ਕਿਸ਼ਤੀਆਂ ਦਾ ਵੀ ਇਹੀ ਹਾਲ ਹੈ, ਜਿਨ੍ਹਾਂ ਦੀਆਂ ਕੀਮਤਾਂ ਦੁੱਗਣੀਆਂ ਅਤੇ ਕਈ ਵਾਰ ਤਿੰਨ ਗੁਣਾ ਵਸੂਲੀਆਂ ਜਾ ਰਹੀਆਂ ਹਨ।

ਸਥਾਨਕ ਮੀਡੀਆ ਰਿਪੋਰਟਾਂ ਅਨੁਸਾਰ, ਚੰਡੀਗੜ੍ਹ, ਰੋਪੜ ਅਤੇ ਅੰਮ੍ਰਿਤਸਰ ਵਿੱਚ ਕਿਸ਼ਤੀਆਂ ਦੀਆਂ ਕੀਮਤਾਂ ਵਿੱਚ ਰਿਕਾਰਡ ਤੋੜ ਉਛਾਲ ਦੇਖਣ ਨੂੰ ਮਿਲਿਆ। ਲੱਕੜ ਦੀ ਕਿਸ਼ਤੀ ਜੋ ਪਹਿਲਾਂ 30,000 ਰੁਪਏ ਵਿੱਚ ਖਰੀਦੀ ਜਾਂਦੀ ਸੀ, ਹੁਣ 60,000 ਰੁਪਏ ਵਿੱਚ ਵਿਕ ਰਹੀ ਹੈ। ਫਾਈਬਰ ਜਾਂ ਰਬੜ ਦੀਆਂ ਕਿਸ਼ਤੀਆਂ ਦੀਆਂ ਕੀਮਤਾਂ 30,000-40,000 ਰੁਪਏ ਤੋਂ ਵਧ ਕੇ 80,000 ਰੁਪਏ ਹੋ ਗਈਆਂ ਹਨ, ਜਦੋਂ ਕਿ ਉਹੀ ਕਿਸ਼ਤੀ ਔਨਲਾਈਨ ਪਲੇਟਫਾਰਮਾਂ ‘ਤੇ 2.5 ਲੱਖ ਰੁਪਏ ਤੱਕ ਵਿਕ ਰਹੀ ਹੈ। ਇਸ ਤੋਂ ਇਲਾਵਾ ਜਨਰੇਟਰ, ਪੈਟਰੋਲ ਅਤੇ ਜ਼ਰੂਰੀ ਸਮਾਨ ਦੇ ਰੇਟ ਤੇਜ਼ੀ ਨਾਲ ਵਧਾਏ ਜਾ ਰਹੇ ਹਨ, ਜਿਸ ਕਾਰਨ ਹੜ੍ਹ ਪ੍ਰਭਾਵਿਤ ਲੋਕ ਹੋਰ ਵੀ ਮੁਸੀਬਤ ਵਿੱਚ ਫਸ ਰਹੇ ਹਨ।

ਪਹਿਲੀ ਵਾਰ ਹੈ ਜਦੋਂ ਕਿਸੇ ਸਰਕਾਰ ਨੇ ਬਿਨਾਂ ਕਿਸੇ ਦੇਰੀ ਦੇ ਕਾਲਾਬਾਜ਼ਾਰੀ ‘ਤੇ ਇੰਨੀ ਸਖ਼ਤੀ ਦਿਖਾਈ

ਇਨ੍ਹਾਂ ਹਾਲਾਤਾਂ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਜ਼ੀਰੋ ਟਾਲਰੈਂਸ ਵਾਲਾ ਰੁਖ਼ ਅਪਣਾਇਆ ਹੈ। ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪਿੰਡ-ਪਿੰਡ ਜਾ ਕੇ ਕੀਤੀ ਗਈ ਸਖ਼ਤ ਜਾਂਚ ਤੋਂ ਬਾਅਦ, ਕਈ ਦੁਕਾਨਦਾਰਾਂ ਵਿਰੁੱਧ ਕੇਸ ਦਰਜ ਕੀਤੇ ਗਏ ਹਨ ਅਤੇ ਲਾਇਸੈਂਸ ਰੱਦ ਕਰਨ ਵਰਗੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਸਰਕਾਰ ਨੇ ਇਹ ਵੀ ਐਲਾਨ ਕੀਤਾ ਹੈ ਕਿ ਰੋਜ਼ਾਨਾ ਛਾਪੇਮਾਰੀ ਅਤੇ ਗੁਪਤ ਨਿਰੀਖਣ ਜਾਰੀ ਰਹਿਣਗੇ, ਤਾਂ ਜੋ ਕਾਲਾਬਾਜ਼ਾਰੀ ਕਰਨ ਵਾਲਿਆਂ ਨੂੰ ਕੋਈ ਮੌਕਾ ਨਾ ਮਿਲੇ। Punjab Government

ਇਨ੍ਹਾਂ ਤੇਜ਼ ਕਾਰਵਾਈਆਂ ਅਤੇ ਸਖ਼ਤ ਰਵੱਈਏ ਕਾਰਨ ਆਮ ਲੋਕਾਂ ਵਿੱਚ ਵਿਸ਼ਵਾਸ ਵਧਿਆ ਹੈ। ਲੋਕ ਕਹਿ ਰਹੇ ਹਨ ਕਿ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਸਰਕਾਰ ਨੇ ਬਿਨਾਂ ਕਿਸੇ ਦੇਰੀ ਦੇ ਕਾਲਾਬਾਜ਼ਾਰੀ ‘ਤੇ ਇੰਨੀ ਸਖ਼ਤੀ ਦਿਖਾਈ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਟੀਮ ਦੀ ਪ੍ਰਸ਼ੰਸਾ ਕੀਤੀ ਜਾ ਰਹੀ ਹੈ ਕਿ ਉਹ ਸਿਰਫ਼ ਚੇਤਾਵਨੀਆਂ ਤੱਕ ਸੀਮਤ ਨਹੀਂ ਰਹੇ ਸਗੋਂ ਤੁਰੰਤ ਕਾਰਵਾਈ ਕਰਨ ਅਤੇ ਸਸਤੇ ਰੇਟਾਂ ‘ਤੇ ਰਾਹਤ ਕੈਂਪਾਂ ਵਿੱਚ ਸਾਮਾਨ ਪਹੁੰਚਾਉਣ ਦੇ ਪ੍ਰਬੰਧ ਕਰਦੇ ਹਨ। ਇਸ ਨਾਲ ਇੱਕ ਸਪੱਸ਼ਟ ਸੁਨੇਹਾ ਗਿਆ ਹੈ ਕਿ ਮਾਨ ਸਰਕਾਰ ਆਮ ਆਦਮੀ ਦੀ ਸਰਕਾਰ ਹੈ – ਜੋ ਨਾ ਸਿਰਫ਼ ਸੁਣਦੀ ਹੈ ਸਗੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਮੌਕੇ ‘ਤੇ ਕੰਮ ਵੀ ਕਰਦੀ ਹੈ।

Amritsar News: ਜੰਗੀ ਤਣਾਓ ‘ਚ ਜਮ੍ਹਾਂਖੋਰੀ ’ਤੇ ਕਾਲਾਬਜ਼ਾਰੀ ਕਰਨ ਵਾਲਿਆਂ ਵਿਰੁੱਧ ਸਰਕਾਰ ਕਰੇਗੀ ਸਖਤ ਕਾਰਵਾਈ : ਮੰਤਰੀ ਧਾਲੀਵਾਲ
ਜੰਗੀ ਤਣਾਅ ਦੌਰਾਨ ਜ਼ਿਲ੍ਹੇ ਦੇ ਲੋਕਾਂ ਦੇ ਦੁੱਖ-ਸੁੱਖ ‘ਚ ਭਾਈਵਾਲ ਬਣਨ ਲਈ ਮੰਤਰੀ ਧਾਲੀਵਾਲ ਜ਼ਿਲ੍ਹਾ ਇੰਚਾਰਜ ਨਿਯੁਕਤ

Amritsar News: (ਰਾਜਨ ਮਾਨ) ਅੰਮ੍ਰਿਤਸਰ। ਅੱਜ ਪੰਜਾਬ ਸਰਕਾਰ ਵੱਲੋਂ ਜੰਗੀ ਤਣਾਓ ਦਰਮਿਆਨ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦੀ ਲੋਕਾਂ ਦੀ ਸਾਰ ਲੈਣ ਅਤੇ ਦੁੱਖ-ਸੁੱਖ ‘ਚ ਸ਼ਾਮਲ ਹੋਣ ਲਈ ਹਲਕਾ ਅਜਨਾਲਾ ਤੋਂ ਵਿਧਾਇਕ ਤੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੂੰ ਜ਼ਿਲ੍ਹਾ ਇੰਚਾਰਜ ਨਿਯੁਕਤ ਕੀਤਾ ਗਿਆ। ਆਪਣੀ ਇਸ ਨਵੀਂ ਜਿੰਮੇਵਾਰੀ ਦੌਰਾਨ ਕੈਬਨਿਟ ਮੰਤਰੀ ਪੰਜਾਬ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਭਾਰਤ ਅਤੇ ਪਾਕਿਸਤਾਨ ਦਰਮਿਆਨ ਬਣੇ ਜੰਗੀ ਮਾਹੌਲ ਦੇ ਤਣਾਓ ਵਿਚਾਲੇ ਪੰਜਾਬ ਦੇ ਸਰਹੱਦੀ ਲੋਕਾਂ ਦੇ ਜਾਨ ਮਾਲ ਨੂੰ ਸੁਰੱਖਿਅਤ ਰੱਖਣ ਅਤੇ ਇਸ ਸੰਕਟ ਦੀ ਘੜੀ ‘ਚ ਸਰਹੱਦੀ ਲੋਕਾਂ ਦੇ ਦੁੱਖ ਸੁੱਖ ‘ਚ ਨਾਲ ਖੜੀ ਹੈ।

ਉਨ੍ਹਾਂ ਆਖਿਆ ਕਿ ਕਿਸੇ ਕਿਸਮ ਦੀ ਵੀ ਜੰਗ ਸੰਬੰਧੀ ਸੂਚਨਾ ਜਾਂ ਦਰਪੇਸ਼ ਸਮੱਸਿਆਵਾਂ ਤੋਂ ਜਾਣੂ ਹੋਣ ਲਈ ਲੋਕਾਂ ਦੀ ਸਹੂਲਤ ਲਈ ਬਕਾਇਦਾ ਕੰਟਰੋਲ ਰੂਮ ਪੰਜਾਬ ਸਰਕਾਰ ਵੱਲੋਂ ਸਥਾਪਿਤ ਕਰ ਦਿੱਤਾ ਗਿਆ ਹੈ, ਜਿੱਥੇ ਕਿਸੇ ਵੀ ਅਮਰਜੈਂਸੀ ਦੀ ਸਥਿਤੀ ‘ਚ ਫੋਨ ਨੰਬਰਾਂ: 0172-2741803 ਅਤੇ 0172-2749901 ’ਤੇ ਲੋਕ ਸੰਪਰਕ ਕਰ ਸਕਣਗੇ। ਉਨ੍ਹਾਂ ਨੇ ਕਿਹਾ ਕਿ ਸਰਹੱਦੀ ਜ਼ਿਲ੍ਹਾ ਅੰਮ੍ਰਿਤਸਰ ਦੇ ਲੋਕਾਂ ਨੂੰ ਬੇਲੋੜਾ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਪਟਰੋਲ, ਡੀਜ਼ਲ, ਘਰੇਲੂ ਗੈਸ ਸਮੇਤ ਕਿਸੇ ਵੀ ਜ਼ਰੂਰੀ ਵਸਤਾਂ ਦੀ ਘਾਟ ਨਹੀਂ ਹੈ, ਜਦੋਂਕਿ ਜਮ੍ਹਾਂਖੋਰੀ ਤੇ ਕਾਲਾਬਜ਼ਾਰੀ ਦਾ ਧੰਦਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਜੰਗ ’ਚ ਤੇ ਪਾਕਿ ਹਮਲੇ ’ਚ ਜਖਮੀ ਹੋਣ ਵਾਲੇ ਜਖਮੀਆਂ ਦਾ ਮੁਫਤ ਇਲਾਜ ਕਰਵਾਏਗੀ ਪੰਜਾਬ ਸਰਕਾਰ

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਜ਼ਰੂਰੀ ਵਸਤੋਂ ਦੀ ਘਾਟ ਜਾਂ ਕਾਲਾਬਜ਼ਾਰੀ ਤੋੋਂ ਦਿੱਕਤ ਹੋਵੇਗੀ ਤਾਂ ਪ੍ਰਭਾਵਿਤ ਲੋਕ ਉਨ੍ਹਾਂ ਨਾਲ ਸਿੱਧਾ ਜਾਂ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਸੰਪਰਕ ਕਰ ਸਕਦੇ ਹਨ। ਮੰਤਰੀ ਧਾਲੀਵਾਲ ਨੇ ਦੱਸਿਆ ਕਿ ਸੂਬਾ ਮਾਨ ਸਰਕਾਰ ਨੇ ਸੜਕ ਹਾਦਸਿਆਂ ਦੇ ਜ਼ਖਮੀਆਂ ਦੀ ਮੱਦਦ ਕਰਨ ਲਈ ਚੱਲ ਰਹੀ ਫਰਿਸ਼ਤੇ ਸਕਮਿ ਦਾ ਦਾਇਰਾ ਵਧਾਉਂਦਿਆ ਇਸ ਸੰਕਟ ਦੀ ਘੜੀ ‘ਚ ਜੰਗ ਜਾਂ ਅੱਤਵਾਦੀ ਕਾਰੇ ਤੋਂ ਜ਼ਖਮੀ ਹੋਣ ਵਾਲਿਆਂ ਦੀ ਬਾਂਹ ਫੜ੍ਹਣ ਦਾ ਨਿਰਣਾ ਲੈਂਦਿਆਂ ਸਾਰੇ ਇਲਾਜ ਦਾ ਖਰਚਾ ਪੰਜਾਬ ਸਰਕਾਰ ਵੱਲੋਂ ਕਰਨ ਦਾ ਫੈਸਲਾ ਲਿਆ ਹੈ ।

ਇਹ ਵੀ ਪੜ੍ਹੋ : PCA Chemist News: ਪੀਸੀਏ ਵੱਲੋਂ ਕੈਮਿਸਟਾਂ ਨੂੰ ਦਵਾਈਆਂ ਦਾ ਢੁੱਕਵਾਂ ਸਟਾਕ ਰੱਖਣ ਦੀ ਸਲਾਹ

ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਦੀ 532 ਕਿਲੋਮੀਟਰ ਲੰਮੀ ਸਰਹੱਦ ’ਤੇ ਪਾਕਿਸਾਨ ਵੱਲੋਂ ਆਪਣੀਆਂ ਭਾਰਤ ਵਿਰੋਧੀ ਨਾਪਾਕ ਸਾਜਿਸ਼ਾਂ ਤਹਿਤ ਮਾਰੂ ਅਸਲੇ ਤੇ ਨਸ਼ਿਆਂ ਦੀਆਂ ਖੇਪਾਂ ਨਾਲ ਭੇਜੇ ਜਾਂਦੇ ਡਰੋਨਾਂ ਨੂੰ ਪੰਜਾਬ ਦੀ ਸਰਹੱਦ ‘ਚ ਦਾਖਲ ਹੋਣ ਤੋਂ ਰੋਕਣ ਤੇ ਦਾਖਲ ਹੋਣ ਦੀ ਸੂਰਤ ਵਿੱਚ ਡਰੋਨਾਂ ਨੂੰ ਮੌਕੇ ’ਤੇ ਹੀ ਢੇਰ ਕਰਨ ਲਈ ਐਂਟੀ ਡਰੋਂਨ ਸਿਸਟਮ ਸਥਾਪਿਤ ਕਰਨ ਦਾ ਫੈਸਲਾ ਲੈਂਦਿਆਂ ਬਕਾਇਦਾ ਇਸ ਸਿਸਟਮ ਲਈ ਲੋੜੀਂਦੇ ਬਜਟ ਦੀ ਵੀ ਵਿਵਸਥਾ ਕਰ ਲਈ ਗਈ ਹੈ। Amritsar News

ਮੰਤਰੀ ਧਾਲੀਵਾਲ ਨੇ ਭਾਰਤੀ ਫੌਜ ਵੱਲੋਂ ਮਕਬੂਜਾ ਕਸ਼ਮੀਰ ‘ਚ ਅਤਿਵਾਦੀਆਂ ਦੇ ਟਿਕਾਣਿਆਂ ਨੂੰ ਨਸ਼ਟ ਕਰਨ ਲਈ ਕੀਤੀ ਗਈ ਸਰਜੀਕਲ ਸਟਰਾਈਕ ਨੂੰ ਬਿਲਕੁਲ ਜਾਇਜ਼ ਠਹਿਰਾਇਆ ਅਤੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਸਮੇਤ ਪੰਜਾਬ ਦੇ ਵਾਸੀ ਡੱਟ ਕੇ ਭਾਰਤੀ ਫੌਜ ਨਾਲ ਚਟਾਨ ਵਾਂਗ ਖੜੇ ਹਨ, ਉਨ੍ਹਾਂ ਕਿਹਾ ਕਿ ਪਾਕਿਸਤਾਨ ਆਪਣੀਆਂ ਨਾਪਾਕ ਸਾਜਿਸ਼ਾਂ ਤਹਿਤ ਭਾਰਤ ਵਿੱਰੁਧ ਜੰਗ ਨੂੰ ਹਵਾ ਦੇ ਕੇ ਪੰਜਾਬ ਨੂੰ ਆਪਣੀਆਂ ਮਿਜ਼ਾਇਲਾਂ ਦਾ ਨਿਸ਼ਾਨਾ ਬਣਾ ਰਿਹਾ ਹੈ, ਜਿਸ ਨੂੰ ਭਾਰਤੀ ਫੌਜ ਹਵਾ ਵਿੱਚ ਹੀ ਨਸ਼ਟ ਕਰ ਰਹੀ ਹੈ। Amritsar News

NRI News: ਪ੍ਰਵਾਸੀ ਭਾਰਤੀ ਦੇ ਪਰਿਵਾਰ ’ਤੇ ਹੋਏ ਹਮਲੇ ਸੰਬੰਧੀ ਕਾਰਵਾਈ ਨਾ ਕਰਨ ਵਾਲੇ ਐਸਐਸਚਓ ’ਤੇ ਹੋਵੇਗੀ ਕਾਰਵਾਈ: ਧਾਲੀਵਾਲੀ
ਪ੍ਰਵਾਸੀ ਭਾਰਤੀਆਂ ਦੀਆਂ ਜਾਇਦਾਤਾਂ ਉੱਤੇ ਨਹੀਂ ਹੋਣ ਦਿੱਤੇ ਜਾਣਗੇ ਨਾਜਾਇਜ਼ ਕਬਜ਼ੇ : ਧਾਲੀਵਾਲ

NRI News: (ਰਾਜਨ ਮਾਨ) ਅੰਮ੍ਰਿਤਸਰ। ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਜੋ ਕਿ ਬੀਤੇ ਦਿਨ ਦਬੁਰਜੀ ਵਿਖੇ ਇੱਕ ਪਰਵਾਸੀ ਭਾਰਤੀ ਦੇ ਪਰਿਵਾਰ ਉੱਤੇ ਹੋਏ ਹਮਲੇ ਸਬੰਧੀ ਪਰਿਵਾਰ ਨਾਲ ਗੱਲਬਾਤ ਕਰਨ ਲਈ ਵਿਸ਼ੇਸ਼ ਤੌਰ ’ਤੇ ਪੁੱਜੇ ਸਨ, ਨੇ ਬੜੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪ੍ਰਵਾਸੀ ਭਰਾਵਾਂ ਦੀਆਂ ਜਾਇਦਾਤਾਂ ਅਤੇ ਉਹਨਾਂ ਦੇ ਪਰਿਵਾਰਾਂ ਦੀ ਰਾਖੀ ਕਰਨੀ ਸਾਡਾ ਫਰਜ਼ ਹੈ ਅਤੇ ਇਸ ਵਿੱਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਉਹਨਾਂ ਨੇ ਕਿਹਾ ਕਿ ਮੈਨੂੰ ਮੀਡੀਆ ਤੋਂ ਇਸ ਘਟਨਾ ਦਾ ਪਤਾ ਲੱਗਾ ਤਾਂ ਮੈਂ ਤੁਰੰਤ ਇਸ ਪਰਿਵਾਰ ਨੂੰ ਮਿਲਣ ਲਈ ਪੁੱਜਾ ਹਾਂ ਅਤੇ ਇੱਥੇ ਆ ਕੇ ਪਤਾ ਲੱਗਾ ਕਿ ਇਹ ਘਟਨਾ ਵਾਪਰੀ ਨੂੰ ਪੰਜ ਤੋਂ ਛੇ ਦਿਨ ਹੋ ਚੁੱਕੇ ਹਨ। ਪਰਿਵਾਰ ਇਸ ਸਬੰਧੀ ਸੰਬੰਧਿਤ ਥਾਣਾ ਮੁਖੀ ਕੋਲ ਵੀ ਦਰਖਾਸਤ ਦੇ ਕੇ ਆਏ ਹਨ ਪਰ ਉਸ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ । ਉਹਨਾਂ ਕਿਹਾ ਕਿ ਮੈਂ ਇਸ ਸਬੰਧੀ ਕਮਿਸ਼ਨਰ ਪੁਲਿਸ ਅਤੇ ਪੰਜਾਬ ਸਰਕਾਰ ਨੂੰ ਪੱਤਰ ਲਿਖਾਂਗਾ ਕਿ ਅਜਿਹੇ ਥਾਣਾ ਮੁਖੀ ਜੋ ਕਿ ਲੋਕਾਂ ਦੀ ਸੁਣਵਾਈ ਨਹੀਂ ਕਰ ਸਕਦਾ ਨੂੰ ਕਿਸੇ ਵੀ ਥਾਣੇ ਦੀ ਜਿੰਮੇਵਾਰੀ ਨਾ ਦਿੱਤੀ ਜਾਵੇ।

ਇਹ ਵੀ ਪੜ੍ਹੋ: Punjab News: ਪੰਜਾਬ ਦੇ ਇਸ ਸ਼ਹਿਰ ’ਚ ਬਜ਼ਾਰ ਬੰਦ, ਲੋਕ ਸੜਕਾਂ ’ਤੇ ਉੱਤਰੇ

ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨ ਪੰਜਾਬ ਪੁਲਿਸ ਦੇ ਸ਼ਿਖਰਲੇ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਕੇ ਇਹ ਦੱਸ ਦਿੱਤਾ ਹੈ ਕਿ ਸਰਕਾਰ ਲੋਕਾਂ ਪ੍ਰਤੀ ਜਵਾਬਦੇਹ ਹੈ ਅਤੇ ਜੋ ਵੀ ਅਧਿਕਾਰੀ ਲੋਕਾਂ ਦੇ ਹੱਕਾਂ ਅਤੇ ਆਪਣੇ ਫਰਜ਼ਾਂ ਪ੍ਰਤੀ ਕੁਤਾਹੀ ਕਰੇਗਾ, ਉਸ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਹਨਾਂ ਉਕਤ ਪਰਿਵਾਰ ਨੂੰ ਵੀ ਭਰੋਸਾ ਦਿੱਤਾ ਕਿ ਤੁਹਾਡੇ ਉੱਤੇ ਹਮਲਾ ਕਰਨ ਵਾਲੇ ਵਿਅਕਤੀਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਤੁਹਾਨੂੰ ਨਿਆਂ ਦਿਵਾਇਆ ਜਾਵੇਗਾ। NRI News

ਕੁਲਦੀਪ ਸਿੰਘ ਧਾਲੀਵਾਲ ਨੇ ਹਲਕਾ ਮਜੀਠਾ ਦੇ ਲੋਕਾਂ ਨੂੰ ਆਖੀ ਇਹ ਗੱਲ
ਅੰਮ੍ਰਿਤਸਰ (ਰਾਜਨ ਮਾਨ)। ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਹੁਣ ਹਾਸ਼ੀਏ ਤੇ ਚਲੇ ਗਏ ਹਨ ਅਤੇ ਇਹ ਸਿਰਫ ਆਪਣੇ ਵਜ਼ੂਦ ਦੀ ਲੜਾਈ ਲੜ ਰਹੇ ਹਨ। ਵਿਧਾਨ ਸਭਾ ਹਲਕਾ ਮਜੀਠਾ ਵਿੱਚ ਹਲਕਾ ਇੰਚਾਰਜ ਜਗਵਿੰਦਰਪਾਲ ਸਿੰਘ ਜੱਗਾ ਮਜੀਠੀਆ ਦੀ ਅਗਵਾਈ ਹੇਠ ਅੱਧੀ ਦਰਜਨ ਤੋਂ ਵੱਧ ਕੀਤੀਆਂ ਚੋਣ ਰੈਲੀਆਂ ਦੌਰਾਨ ਪਿੰਡ ਜਲਾਲਪੁਰ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ’ਤੇ ਨਿਸ਼ਾਨੇ ਲਾਏ। ਉਹਨਾਂ ਕਿਹਾ ਕਿ ਭਾਜਪਾ ਦੇ ਨਾਲ-ਨਾਲ ਅਕਾਲੀ ਦਲ ਵੀ ਕਿਸਾਨਾਂ ਤੇ ਮਜ਼ਦੂਰਾਂ ਦਾ ਵੱਡਾ ਦੁਸ਼ਮਣ ਹੈ। ਅਕਾਲੀ ਦਲ ਨੇ ਕੇਂਦਰ ਵਿਚ ਕੁਰਸੀ ਦੀ ਖਾਤਿਰ ਪੰਜਾਬ ਦੇ ਹਿੱਤਾਂ ਦਾ ਹਮੇਸ਼ਾਂ ਕਤਲ ਕੀਤਾ ਹੈ। (Kuldeep Singh Dhaliwal)

Kuldeep Singh Dhaliwal

ਬਿਕਰਮ ਮਜੀਠੀਆ ਉਪਰ ਵਾਰ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਦੀ ਜਵਾਨੀ ਬਰਬਾਦ ਕਰਨ ਵਾਲੇ ਅੱਜ ਕਿਸ ਮੂੰਹ ਨਾਲ ਲੋਕਾਂ ਵਿਚ ਜਾ ਰਹੇ ਹਨ। ਲੋਕ ਪੰਜਾਬ ਦੀ ਜਵਾਨੀ ਨਿਗਲਣ ਵਾਲੇ ਇਹਨਾਂ ਮਗਰਮੱਛਾਂ ਦੀਆਂ ਗੱਲਾਂ ਵਿੱਚ ਨਹੀਂ ਆਉਣਗੇ। ਉਹਨਾਂ ਕਿਹਾ ਕਿ ਮਜੀਠੀਏ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਨ ਤੋਂ ਬਿਨਾਂ ਦਿੱਤਾ ਕੀ ਹੈ। ਧਾਲੀਵਾਲ ਨੇ ਕਿਹਾ ਕਿ ਅਜਿਹੇ ਲੀਡਰਾਂ ਕਰਕੇ ਅਕਾਲੀ ਦਲ ਖ਼ਤਮ ਹੋਣ ਕਿਨਾਰੇ ਹੈ। ਲੋਕ ਅਕਾਲੀ ਦਲ ਤੋਂ ਮੂੰਹ ਮੋੜ ਚੁੱਕੇ ਹਨ ਅਤੇ ਬਿਕਰਮ ਮਜੀਠੀਆ ਹੁਣ ਆਪਣੇ ਹਲਕੇ ਵਿੱਚ ਆਪਣੀ ਹੋਂਦ ਬਚਾਉਣ ਲਈ ਤਰਲੋ ਮੱਛੀ ਹੋ ਰਿਹਾ ਹੈ। ਉਹਨਾਂ ਲੋਕਾਂ ਨੂੰ ਕਿਹਾ ਕਿ ਉਹ ਤਕੜੇ ਹੋ ਕੇ ਆਮ ਆਦਮੀ ਪਾਰਟੀ ਦਾ ਸਾਥ ਦੇਣ ਤਾਂ ਜੋ ਉਹਨਾਂ ਅਤੇ ਉਹਨਾਂ ਦੇ ਬੱਚਿਆਂ ਦਾ ਭਵਿੱਖ ਸੁਨਹਿਰੀ ਬਣਾਇਆ ਜਾ ਸਕੇ।

ਉਹਨਾਂ ਕਿਹਾ ਕਿ ਚਾਰ ਜੂਨ ਨੂੰ ਦੇਸ਼ ਵਿੱਚੋਂ ਕੇਂਦਰ ਦੀ ਮੋਦੀ ਸਰਕਾਰ ਦੀ ਤਾਨਾਸ਼ਾਹੀ ਦਾ ਅੰਤ ਹੋਣ ਜਾ ਰਿਹਾ ਹੈ। ਧਾਲੀਵਾਲ ਨੇ ਕਿਹਾ ਕਿ 10 ਸਾਲ ਤੋਂ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਹਰ ਮੁੱਦੇ ਤੇ ਫੇਲ ਸਾਬਿਤ ਹੋਈ ਹੈ। ਉਹਨਾਂ ਕਿਹਾ ਕਿ ਭਾਜਪਾ ਨੇ ਸਿਰਫ ਨਫਰਤ ਦੀ ਰਾਜਨੀਤੀ ਕੀਤੀ ਹੈ ਅਤੇ ਚੁਣੇ ਹੋਏ ਵਿਧਾਇਕਾਂ ਦੀਆਂ ਖਰੀਦੋ ਫਰੋਖਤ ਕਰਕੇ ਸਰਕਾਰਾਂ ਡੇਗਣ ਦਾ ਕੰਮ ਕੀਤਾ ਹੈ । ਉਨਾ ਕਿਹਾ ਕਿ ਬੀਤੇ ਕੱਲ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਅੰਮ੍ਰਿਤਸਰ ਦੌਰੇ ਦੌਰਾਨ ਕੀਤੇ ਵਿਸ਼ਾਲ ਰੋਡ ਸ਼ੋ ਨਾਲ ਵਰਕਰਾਂ ਵਿੱਚ ਹੋਰ ਨਵਾਂ ਜੋਸ਼ ਭਰ ਗਿਆ ਹੈ ਅਤੇ ਅੰਮ੍ਰਿਤਸਰ ਲੋਕ ਸਭਾ ਸੀਟ ਪੂਰੀ ਤਰ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਪੱਖ ਵਿੱਚ ਹੋ ਗਈ ਹੈ।

Kuldeep Singh Dhaliwal

ਉਹਨਾਂ ਕਿਹਾ ਕਿ ਅੱਜ ਤੱਕ ਅੰਮ੍ਰਿਤਸਰ ਤੋਂ ਚੁਣ ਕੇ ਗਏ ਲੋਕ ਸਭਾ ਮੈਂਬਰ ਸਿਰਫ ਤੇ ਸਿਰਫ ਲੋਕਾਂ ਨੂੰ ਵੋਟਾਂ ਵੇਲੇ ਹੀ ਨਜ਼ਰ ਆਉਂਦੇ ਸਨ ਪਰ ਉਹ ਲੋਕਾਂ ਦੇ ਸੇਵਾਦਾਰ ਬਣ ਕੇ ਕੰਮ ਕਰਨਗੇ। ਜਿਵੇਂ ਪਿਛਲੇ ਦੋ ਸਾਲ ਵਿੱਚ ਉਹਨਾਂ ਦੇ ਘਰ ਦੇ ਦਰਵਾਜੇ ਹਰ ਕਿਸੇ ਲਈ ਖੁੱਲੇ ਹਨ ਉਸੇ ਤਰ੍ਹਾਂ ਦੇ ਨਾਲ ਮੈਂਬਰ ਪਾਰਲੀਮੈਂਟ ਬਣ ਕੇ ਵੀ ਉਹ 24 ਘੰਟੇ ਲੋਕਾਂ ਦੇ ਵਿੱਚ ਮੌਜੂਦ ਰਹਿਣਗੇ ਅਤੇ ਅੰਮ੍ਰਿਤਸਰ ਦੀ ਨੁਹਾਰ ਬਦਲਣ ਲਈ ਦਿਨ ਰਾਤ ਮਿਹਨਤ ਕਰਨਗੇ। ਧਾਲੀਵਾਲ ਨੇ ਕਿਹਾ ਕਿ ਅੰਮ੍ਰਿਤਸਰ ਦੀ ਇੰਡਸਟਰੀ ਨੂੰ ਜੇਕਰ ਖੁਸ਼ਹਾਲ ਕੀਤਾ ਜਾਵੇ ਤਾਂ ਬੇਰੁਜ਼ਗਾਰੀ ਦੀ ਸਮੱਸਿਆ ਵੀ ਹੱਲ ਹੋ ਜਾਵੇਗੀ ।

Also Read : ਲੋਕ ਸਭਾ ਚੋਣਾਂ ਲੜਨ ਲਈ ਕਿਵੇਂ ਭਰੀ ਜਾਂਦੀ ਹੈ ਨਾਮਜ਼ਦਗੀ? ਪ੍ਰਪੋਜਰ ਦੀ ਕੀ ਹੁੰਦੀ ਐ ਭੂਮਿਕਾ? ਕਿੰਨਾ ਚਾਹੀਦੈ ਪੈਸਾ…

ਉਨਾ ਕਿਹਾ ਕਿ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਬਹੁਤ ਆਸਾਂ ਨੇ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਲੋਕਾਂ ਨੂੰ ਦਿੱਤੀਆਂ ਸਾਰੀਆਂ ਗਰੰਟੀਆਂ ਪੂਰੀਆਂ ਕਰਨ ਲਈ ਵਚਨਬੱਧ ਹੈ। ਧਾਲੀਵਾਲ ਵੱਲੋਂ ਸ਼ਹਿਜ਼ਾਦਾ, ਟਾਹਲੀ ਸਾਹਿਬ, ਭੀਲੋਵਾਲ, ਸਾਧਪੁਰ, ਤਲਵੰਡੀ ਦਸੌਂਧਾ, ਕੱਥੂਨੰਗਲ,ਮੱਧੀਪੁਰ ਪੰਧੇਰ, ਪੰਧੇਰ ਆਦਿ ਪਿੰਡਾਂ ਵਿੱਚ ਚੋਣ ਰੈਲੀਆਂ ਕੀਤੀਆਂ ਗਈਆਂ।

ਕੁਲਦੀਪ ਸਿੰਘ ਧਾਲੀਵਾਲ ਨੇ ਕੀਤੀਆਂ ਮੀਟਿੰਗਾਂ
ਅੰਮ੍ਰਿਤਸਰ (ਰਾਜਨ ਮਾਨ)। ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਹਿਲੇ ਦੋ ਗੇੜ ਦੀਆਂ ਚੋਣਾਂ ਦੇ ਰੁਝਾਨਾਂ ਤੋਂ ਮੋਦੀ ਸਰਕਾਰ ਦੀ ਕੇਂਦਰ ਤੋਂ ਵਿਦਾਇਗੀ ਤੈਅ ਹੋ ਗਈ ਹੈ। ਹਲਕਾ ਅੰਮ੍ਰਿਤਸਰ ਪੂਰਬੀ ਦੇ ਵਿਧਾਇਕਾ ਮੈਡਮ ਜੀਵਨ ਜੋਤ ਕੌਰ ਦੀ ਅਗਵਾਈ ਵਿੱਚ ਹਲਕੇ ਦੀਆਂ ਵੱਖ-ਵੱਖ ਵਾਰਡਾਂ ਵਿੱਚ ਮੀਟਿੰਗਾਂ ਨੂੰ ਸੰਬੋਧਨ ਕਰਦੇ ਹੋਏ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਕੇਂਦਰ ਵਿੱਚ ਪਿਛਲੇ 10 ਸਾਲ ਤੋਂ ਰਾਜ ਕਰ ਰਹੀ ਭਾਰਤੀ ਜਨਤਾ ਪਾਰਟੀ ਦੀ ਤਾਨਾਸ਼ਾਹ ਸਰਕਾਰ ਜਿਹੜੀ 400 ਪਾਰ ਦਾ ਨਾਅਰਾ ਦੇ ਰਹੀ ਸੀ ਉਨ੍ਹਾਂ ਨੂੰ ਜਮੀਨੀ ਹਕੀਕਤ ਚੋਣ ਦੇ ਪਹਿਲੇ ਦੋ ਗੇੜ ਤੋਂ ਪਤਾ ਲੱਗ ਗਈ ਹੈ। (Kuldeep Singh Dhaliwal)

ਧਾਲੀਵਾਲ ਨੇ ਕਿਹਾ ਕਿ ਤੀਜੀ ਵਾਰ ਕੇਂਦਰ ਵਿੱਚ ਸਰਕਾਰ ਬਣਾਉਣ ਦਾ ਦਾਅਵਾ ਕਰਨ ਵਾਲੀ ਭਾਰਤੀ ਜਨਤਾ ਪਾਰਟੀ ਨੇ ਹਾਲੇ ਤੱਕ ਪੰਜਾਬ ਵਿੱਚ ਆਪਣੇ ਪੂਰੇ ਉਮੀਦਵਾਰ ਤੱਕ ਨਹੀਂ ਐਲਾਨ ਸਕੀ। ਉਹਨਾਂ ਨੇ ਕਿਹਾ ਕਿ ਭਾਜਪਾ ਨੇ ਅੰਮ੍ਰਿਤਸਰ ਵਿੱਚ ਵੀ ਇੱਕ ਪੈਰਾਸ਼ੂਟ ਉਮੀਦਵਾਰ ਲੈ ਕੇ ਆਂਦਾ ਹੈ ਜਿਸ ਨੂੰ ਜਮੀਨੀ ਹਕੀਕਤ ਅਤੇ ਲੋਕਾਂ ਦੀਆਂ ਮੁਸ਼ਕਲਾਂ ਬਾਰੇ ਕੁੱਝ ਵੀ ਪਤਾ ਨਹੀਂ ਹੈ। ਉਹਨਾਂ ਕਿਹਾ ਕਿ ਜਿਹੜਾ ਵਿਸ਼ਵਾਸ ਲੋਕਾਂ ਨੇ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਤੇ ਕੀਤਾ ਸੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਉਸ ਵਿਸ਼ਵਾਸ ਤੇ ਖਰਾ ਉਤਰੀ ਹੈ ਅੱਜ ਭਾਰਤ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਰਾਜ ਨੇ 95% ਲੋਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ।

Kuldeep Singh Dhaliwal

ਧਾਲੀਵਾਲ ਨੇ ਕਿਹਾ ਕਿ ਮੱਧਮ ਵਰਗ ਸਭ ਤੋਂ ਵੱਧ ਸਿਹਤ ਅਤੇ ਸਿੱਖਿਆ ਸੁਵਿਧਾਵਾਂ ਨੂੰ ਲੈ ਕੇ ਚਿੰਤਤ ਰਹਿੰਦਾ ਸੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦੋ ਸਾਲਾਂ ਵਿੱਚ 865 ਮੁਹੱਲਾ ਕਲੀਨਿਕ ਅਤੇ 120 ਦੇ ਕਰੀਬ ਸਕੂਲ ਐਮੀਨੈਂਸ ਬਣਾ ਤੇ ਲੋਕਾਂ ਨੂੰ ਸਹੂਲਤ ਦਿੱਤੀ ਹੈ। ਅਕਾਲੀ ਦਲ ਬਾਰੇ ਬੋਲਦੇ ਹੋਏ ਧਾਲੀਵਾਲ ਨੇ ਕਿਹਾ ਕਿ ਜਿਵੇਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਤਿੰਨ ਸੀਟਾਂ ’ਤੇ ਸੀਮਤ ਰਹਿ ਗਿਆ ਸੀ ਉਸੇ ਤਰ੍ਹਾਂ ਲੋਕ ਸਭਾ ਚੋਣਾਂ ਵਿੱਚ ਪੂਰੇ ਪੰਜਾਬ ਵਿੱਚੋਂ ਅਕਾਲੀ ਦਲ ਦਾ ਨਾਮੋ ਨਿਸ਼ਾਨ ਖਤਮ ਹੋਣ ਜਾ ਰਿਹਾ ਹੈ।

Kuldeep Singh Dhaliwal

ਧਾਲੀਵਾਲ ਨੇ ਕਿਹਾ ਕਿ ਕਿ ਉਹ ਆਪਣੇ ਚੋਣ ਮੁਹਿੰਮ ਦੀਆਂ ਦੋ ਗੇੜ ਦੀਆਂ ਮੀਟਿੰਗਾਂ ਹਰ ਵਿਧਾਨ ਸਭਾ ਖੇਤਰ ਵਿੱਚ ਪੂਰੀਆਂ ਕਰ ਚੁੱਕੇ ਹਨ ਅਤੇ ਹੁਣ ਜਲਦੀ ਡੋਰ ਟੂ ਡੋਰ ਮੁਹਿੰਮ ਦੇ ਤਹਿਤ ਸਿੱਧਾ ਲੋਕਾਂ ਦੇ ਨਾਲ ਘਰ ਘਰ ਜਾ ਕੇ ਸੰਪਰਕ ਸਾਧਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਉਨ੍ਹਾਂ ਨੂੰ ਅਪੀਲ ਕਰਨ ਆਏ ਹਨ ਕਿ ਜਿਵੇਂ ਉਨ੍ਹਾਂ ਨੇ ਆਪਣੇ-ਆਪ ਨੂੰ ਬਹੁਤ ਵੱਡੇ ਲੀਡਰ ਕਹਿਣ ਵਾਲੇ ਸਿੱਧੂ ਅਤੇ ਮਜੀਠੀਆ ਨੂੰ ਹਰਾ ਕੇ ਇੱਕ ਆਮ ਘਰ ਦੀ ਧੀ ਜੀਵਨ ਜੋਤ ਕੌਰ ਨੂੰ ਵਿਧਾਇਕ ਬਣਾਇਆ ਸੀ ਉਸੇ ਤਰ੍ਹਾਂ ਦੇ ਨਾਲ ਉਹ ਲੋਕ ਸਭਾ ਚੋਣਾਂ ਵਿੱਚ ਵੀ ਇੱਕ ਮੌਕਾ ਆਮ ਆਦਮੀ ਪਾਰਟੀ ਨੂੰ ਦੇ ਕੇ ਉਨ੍ਹਾਂ ਨੂੰ ਲੋਕ ਸਭਾ ਵਿੱਚ ਭੇਜਣ ਤਾਂ ਜੋ ਅੰਮ੍ਰਿਤਸਰ ਦੀ ਇੰਡਸਟਰੀ ਅਤੇ ਵਿਕਾਸ ਨਾਲ ਸੰਬੰਧਿਤ ਮੰਗਾਂ ਨੂੰ ਲੈ ਕੇ ਅਵਾਜ਼ ਲੋਕ ਸਭਾ ਵਿੱਚ ਚੁੱਕੀ ਜਾ ਸਕੇ।

Also Read : ਬੁਰੀ ਖ਼ਬਰ, ਸ਼ੰਭੂ ਬਾਰਡਰ ’ਤੇ ਮਹਿਲਾ ਕਿਸਾਨ ਦੀ ਮੌਤ

ਇਸ ਮੌਕੇ ਉਨ੍ਹਾਂ ਨਾਲ ਐਡਵੋਕੇਟ ਹਰਪਾਲ ਸਿੰਘ ਨਿੱਝਰ, ਹਰਪ੍ਰੀਤ ਸਿੰਘ ਆਹਲੂਵਾਲੀਆ ਅਮਦੀਪ ਸਿੰਘ ਰਾਜੇਵਾਲ, ਰਿਸ਼ੀ ਕਪੂਰ ਲੱਕੀ, ਐਡਵੋਕੇਟ ਕਰਨਜੀਤ ਸਿੰਘ, ਗੁਰਭੇਜ ਸਿੰਘ,ਰੋਹਿਤ ਮਲਹੋਤਰਾ,ਮੈਡਮ ਜਸਬੀਰ ਕੌਰ ਮਠਾੜੂ,ਸੁਰਜੀਤ ਸਿੰਘ ਬੁੱਟਰ ਸਮੇਤ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

ਪੱਕੇ ਹੋਏ ਅਧਿਆਪਕਾਂ ਨੇ ਧਾਲੀਵਾਲ ਨੂੰ ਕੀਤਾ ਸਨਮਾਨਿਤ
ਸਾਡੀ ਸਰਕਾਰ ਨੇ ਅਧਿਆਪਕਾਂ ਦੇ ਨਾਂਅ ਅਗਿਓਂ ਕੱਚਾ ਸ਼ਬਦ ਹਮੇਸ਼ਾ ਲਈ ਹਟਾਇਆ : ਧਾਲੀਵਾਲ  (Kuldeep Singh Dhaliwal)

(ਰਾਜਨ ਮਾਨ) ਅੰਮ੍ਰਿਤਸਰ। ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਨੂੰ ਹਰ ਹਾਲ ਵਿੱਚ ਪੂਰਾ ਕੀਤਾ ਜਾਵੇਗਾ ਅਤੇ ਸਰਕਾਰ ਨੇ ਇਸ ਕੰਮ ਦੀ ਸ਼ੁਰੂਆਤ ਆਪਣੇ ਪਹਿਲੇ ਦਿਨ ਤੋਂ ਹੀ ਕਰ ਦਿੱਤੀ ਸੀ, ਜਿਸ ਵਿੱਚ ਬਿਜਲੀ ਮਾਫ਼ੀ ਦੀ ਗਰੰਟੀ, ਨੌਜਵਾਨਾਂ ਨੂੰ ਰੋਜ਼ਗਾਰ ਦੇਣਾ ਜਾਂ ਕੱਚੇ ਮੁਲਾਜਮਾਂ ਨੂੰ ਪੱਕਾ ਪਕਿਆਂ ਕਰਨਾ ਸ਼ਾਮਿਲ ਹੈ। (Kuldeep Singh Dhaliwal)

ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal)ਨੇ ਅਧਿਆਪਕਾਂ ਵੱਲੋਂ ਪੱਕੇ ਹੋਣ ਦੀ ਖੁਸ਼ੀ ਰੱਖੇ ਸਨਮਾਨ ਸਮਾਗਮ ਦੌਰਾਨ ਕੀਤਾ। ਅੱਜ ਕੈਬਨਿਟ ਮੰਤਰੀ ਨੂੰ ਐਸੋਸੀਏਟ ਅਧਿਆਪਕ, ਐਸੋਸੀਏਟ ਪ੍ਰਾਇਮਰੀ ਅਧਿਆਪਕ ਅਤੇ ਸਹਾਇਕ ਅਧਿਆਪਕ ਯੂਨੀਅਨ ਵੱਲੋਂ ਅਜਨਾਲਾ ਵਿਖੇ ਵਿਸੇਸ਼ ਸਮਾਗਮ ਦੌਰਾਨ ਸਨਮਾਨ ਦਿੱਤਾ ਗਿਆ। ਧਾਲੀਵਾਲ ਨੇ ਕਿਹ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕ ਦੇ ਨਾਂਅ ਅੱਗਿਓਂ ਕੱਚਾ ਸ਼ਬਦ ਹਮੇਸ਼ਾ ਲਈ ਹਟਾ ਦਿੱਤਾ ਹੈ। ਉਨਾਂ ਕਿਹਾ ਕਿ ਇਸ ਫੈਸਲੇ ਅਨੁਸਾਰ ਅਧਿਆਪਕ ਹੁਣ ਆਪਣੇ ਆਪ ਨੂੰ ਸੁਰੱਖਿਅਤ ਮਹਿਸ਼ੂਸ ਕਰਨਗੇ ਅਤੇ ਜੇਕਰ ਅਧਿਆਪਕਾਂ ਦਾ ਭਵਿੱਖ ਸੁਰੱਖਿਅਤ ਹੈ ਤਾਂ ਹੀ ਉਹ ਵਿਦਿਆਰਥੀਆਂ ਦੀ ਕਿਸਮਤ ਬਦਲ ਸਕਦੇ ਹਨ। ਉਨਾਂ ਨੇ ਕਿਹਾ ਕਿ ਸਾਡੀ ਸਰਕਾਰ ਮੁਲਾਜ਼ਮਾਂ ਦੀ ਸਮੱਸਿਆ ਦੇ ਹੱਲ ਲਈ ਵਚਨਬੱਧ ਹੈ।

ਅਧਿਆਪਕਾਂ ਦੀ ਤਨਖਾਹ ਵਿੱਚ ਵਾਧਾ ਹੋਵੇਗਾ

ਕੈਬਨਿਟ ਮੰਤਰੀ ਨੇ ਦਸਿਆ ਕਿ ਸਿੱਖਿਆ ਵਿਭਾਗ ਅਧੀਨ ਕੰਮ ਕਰ ਰਹੇ 12710 ਠੇਕਾ ਆਧਾਰਿਤ ਅਧਿਆਪਕਾਂ ਨੂੰ ਰੈਗੂਲਰ ਨਿਯੁਕਤੀ ਪੱਤਰ ਦੇ ਕੇ ਅਧਿਆਪਕ ਵਰਗਾ ਨਾਲ ਕੀਤਾ ਗਿਆ ਵਾਅਦਾ ਪੂਰਾ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਸ ਨਾਲ ਅਧਿਆਪਕਾਂ ਦੀ ਤਨਖਾਹ ਵਿੱਚ ਵਾਧਾ ਹੋਵੇਗਾ। ਇਸ ਮੌਕੇ ਪੱਕੇ ਹੋਣ ਵਾਲੇ ਅਧਿਆਪਕਾਂ ਇਕ ਸੁਰ ਵਿੱਚ ਕਿਹਾ ਕਿ ਅਸੀਂ ਪੰਜਾਬ ਸਰਕਾਰ ਦੇ ਬਹੁਤ ਧੰਨਵਾਦੀ ਹਾਂ ਜਿਨਾਂ ਨੇ ਪਿਛਲੇ ਕਾਫ਼ੀ ਸਮੇਂ ਤੋਂ ਸਾਡੀ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਕੇ ਸਾਡਾ ਭਵਿੱਖ ਸੁਰੱਖਿਅਤ ਕੀਤਾ ਹੈ।

ਸੁਖਵਿਲਾਸ ਨੂੰ ਆਪਣੇ ਕਬਜ਼ੇ ‘ਚ ਲਵੇਗੀ ਸਰਕਾਰ, ਖ਼ੁਦ ਚਲਾਏਗੀ ਹੋਟਲ
ਪੰਚਾਇਤ ਮੰਤਰੀ ਦਾ ਵੱਡਾ ਐਲਾਨ, ਸਰਕਾਰੀ ਜਮੀਨ ’ਤੇ ਕਬਜ਼ਾ ਕਰਕੇ ਬਣਾਇਆ ਹੋਟਲ

(ਅਸ਼ਵਨੀ ਚਾਵਲਾ) ਚੰਡੀਗੜ। ਬਾਦਲ ਪਰਿਵਾਰ ਵੱਲੋਂ ਤਿਆਰ ਕੀਤੇ ਗਏ 7 ਸਟਾਰ ਹੋਟਲ ਸੁਖਵਿਲਾਸ (Sukhvilas Hotel) ਨੂੰ ਹੁਣ ਪੰਜਾਬ ਸਰਕਾਰ ਆਪਣੇ ਕਬਜ਼ੇ ਵਿੱਚ ਲੈਣ ਦੀ ਤਿਆਰੀ ਕਰ ਰਹੀ ਹੈ। ਇਸ ਹੋਟਲ ਨੂੰ ਢਾਹੁਣ ਦੀ ਥਾਂ ’ਤੇ ਪੰਜਾਬ ਸਰਕਾਰ ਖ਼ੁਦ ਦੇ ਕਬਜ਼ੇ ’ਚ ਲੈਂਦੇ ਹੋਏ ਇਸ ਨੂੰ ਚਲਾਏਗੀ। ਇਹ ਐਲਾਨ ਪੰਜਾਬ ਦੇ ਖੇਤੀਬਾੜੀ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕਰ ਦਿੱਤਾ ਗਿਆ ਹੈ। ਕੁਲਦੀਪ ਸਿੰਘ ਧਾਲੀਵਾਲ ਦੇ ਇਸ ਐਲਾਨ ਤੋਂ ਬਾਅਦ ਕਾਫ਼ੀ ਜਿਆਦਾ ਸਿਆਸਤ ਵੀ ਭੱਖ ਗਈ ਹੈ, ਕਿਉਂਕਿ ਅਕਾਲੀ ਦਲ ਵਲੋਂ ਇਸ ਨੂੰ ਗਲਤ ਕਰਾਰ ਦਿੱਤਾ ਜਾ ਰਿਹਾ ਹੈ ਅਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਹੋਟਲ ਨੂੰ ਬਣਾਉਣ ਲਈ ਕੋਈ ਵੀ ਸਰਕਾਰੀ ਨਿਯਮਾਂ ਦੀ ਅਣਗਹਿਲੀ ਨਹੀਂ ਹੋਈ ਤਾਂ ਕੋਈ ਕਬਜ਼ਾ ਵੀ ਨਹੀਂ ਕੀਤਾ ਗਿਆ ਹੈ।

ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਵਲੋਂ ਚੰਡੀਗੜ ਵਿਖੇ ਪ੍ਰੈਸ ਕਾਨਫਰੰਸ ਕਰਦੇ ਹੋਏ ਕਿਹਾ ਗਿਆ ਕਿ ਮੁਹਾਲੀ ਦੇ ਜੰਗਲਾਂ ਵਿੱਚ ਇੱਕ ਸ਼ਾਨਦਾਰ ਹੋਟਲ ਤਿਆਰ ਕੀਤਾ ਗਿਆ ਸੀ। ਇਸ ਹੋਟਲ ਦੇ ਜਿਹੜੇ ਕਮਰੇ ਤਿਆਰ ਕੀਤੇ ਗਏ ਹਨ, ਉਸ ਜਮੀਨ ਨੂੰ ਲੈ ਕੇ ਵੱਡਾ ਐਲਾਨ ਕੀਤਾ ਜਾਏਗਾ। ਉਨਾਂ ਦੱਸਿਆ ਕਿ ਇਸ ਹੋਟਲ ਵਿੱਚ ਵਰਤੋਂ ਵਿੱਚ ਲਿਆਂਦੀ ਗਈ ਜ਼ਮੀਨ ਸਰਕਾਰੀ ਹੈ ਅਤੇ ਇਸ ਨੂੰ ਜਲਦ ਹੀ ਰਿਕਵਰੀ ਕੀਤਾ ਜਾਏਗਾ। (Sukhvilas Hotel)

ਇਹ ਵੀ ਪੜ੍ਹੋ : ਨਜਾਇਜ਼ ਕਬਜਿਆਂ ਸਬੰਧੀ ਮੁੱਖ ਮੰਤਰੀ ਨੇ ਦਿੱਤੀ ਚੇਤਾਵਨੀ

ਉਨਾਂ ਕਿਹਾ ਕਿ ਰਿਕਵਰੀ ਕਰਦੇ ਹੋਏ ਇਸ ਸ਼ਾਨਦਾਰ ਕਮਰੇ ਦੇ ਹੋਟਲ ਨੂੰ ਢਾਹਿਆ ਨਹੀਂ ਜਾਏਗਾ, ਸਗੋਂ ਉਸ ਨੂੰ ਆਪਣੇ ਹੱਥਾਂ ਵਿੱਚ ਲੈਂਦੇ ਹੋਏ ਚਲਾਇਆ ਜਾਏਗਾ। ਕੁਲਦੀਪ ਸਿੰਘ ਧਾਲੀਵਾਲ ਦੇ ਇਸ ਐਲਾਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਕਾਫ਼ੀ ਜਿਆਦਾ ਹੰਗਾਮਾ ਹੋ ਗਿਆ ਹੈ, ਕਿਉਂਕਿ ਬਾਦਲ ਪਰਿਵਾਰ ਦੇ ਇਸ ਹੋਟਲ ਨੂੰ ਲੈ ਕੇ ਪਹਿਲਾਂ ਵੀ ਸੁਆਲ ਉੱਠਦੇ ਆਏ ਹਨ ਪਰ ਹੁਣ ਤੱਕ ਇਸ ਮਾਮਲੇ ਵਿੱਚ ਕਿਸੇ ਵੀ ਸਰਕਾਰ ਵੱਲੋਂ ਗੋਈ ਠੋਸ ਕਾਰਵਾਈ ਨਹੀਂ ਕੀਤੀ ਗਈ ਸੀ।

ਕਿਹੜਾ ਰੋਕਦਾ ਐ ਸਰਕਾਰ ਨੂੰ, ਨਜਾਇਜ਼ ਹੈ ਤਾਂ ਡਰਾਮੇਬਾਜ਼ੀ ਨਾ ਕਰੋ ਕਾਰਵਾਈ : ਦਲਜੀਤ ਚੀਮਾ

ਸੁਖ ਵਿਲਾਸ ਹੋਟਲ ’ਤੇ ਕਬਜ਼ਾ ਕਰਨ ਦਾ ਬਿਆਨ ਦੇਣ ਤੋਂ ਬਾਅਦ ਭਖੀ ਸਿਆਸਤ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਉਪ ਪ੍ਰਧਾਨ ਦਲਜੀਤ ਸਿੰਘ ਚੀਮਾ ਵੱਲੋਂ ਸਰਕਾਰ ਨੂੰ ਕਿਹਾ ਗਿਆ ਹੈ ਕਿ ਜੇਕਰ ਕੁਝ ਵੀ ਨਜਾਇਜ ਹੋਇਆ ਹੈ ਤਾਂ ਤੁਸੀ ਡਰਾਮੇਬਾਜ਼ੀਆਂ ਕਰਨ ਦੀ ਥਾਂ ਤੇ ਕਾਰਵਾਈ ਕਰੋ। ਦਲਜੀਤ ਚੀਮਾ ਨੇ ਕਿਹਾ ਕਿ ਇਹ ਤਾਂ ਈਵੈਂਟ ਮੈਨੇਜਮੈਂਟ ਸਰਕਾਰ ਬਣੀ ਹੋਈ ਹੈ ਜਿਹੜੀ ਕਿ ਕੋਈ ਨਾ ਕੋਈ ਲੱਭ ਕੇ ਆਪਣਾ ਪ੍ਰਚਾਰ ਕਰਨ ਤੋਂ ਪਿੱਛੇ ਨਹੀਂ ਹਟ ਰਹੀ ਹੈ।

ਜੇਕਰ ਕਿਤੇ ਵੀ ਨਜਾਇਜ਼ ਕਬਜ਼ਾ ਹੈ ਤਾਂ ਉਸ ਤੇ ਕਾਰਵਾਈ ਕਰਦੇ ਹੋਏ ਸਰਕਾਰ ਕਬਜ਼ੇ ਨੂੰ ਹਟਾਵੇ। ਅਸੀਂ ਪਹਿਲਾਂ ਵੀ ਦੇਖਿਆ ਹੈ ਕਿ ਮੁੱਖ ਮੰਤਰੀ ਖੁਦ ਜਾ ਕੇ ਕਬਜ਼ਾ ਹਟਾਉਣ ਦੀ ਗਲ ਕਰਦੇ ਹਨ ਪਰ ਅਦਾਲਤਾਂ ਵਿੱਚ ਜਾ ਕੇ ਸਾਰੇ ਮਾਮਲੇ ਲਟਕ ਰਹੇ ਹਨ ਕਿਉਂਕਿ ਸਰਕਾਰ ਹੀ ਹਰ ਪਾਸੇ ਗ਼ਲਤ ਨਜ਼ਰ ਆ ਰਹੀ ਹੈ। ਇਸ ਲਈ ਸਰਕਾਰ ਨੂੰ ਕੁਝ ਬੋਲਣ ਦੀ ਥਾਂ ਤੇ ਕਾਰਵਾਈ ਕਰਨ ਦੀ ਲੋੜ ਹੈ। ਜੇਕਰ ਸਰਕਾਰ ਵੀ ਕੁਝ ਨਾਜਾਇਜ਼ ਕਰਨ ਦੀ ਕੋਸ਼ਿਸ਼ ਕਰੇਗੀ ਤਾਂ ਅਦਾਲਤਾਂ ਅਜੇ ਬੈਠੀਆਂ ਹਨ ਉਥੇ ਜਾ ਕੇ ਇਨਸਾਫ ਜ਼ਰੂਰ ਮਿਲੇਗਾ।

Cabinet Meeting ’ਚ ਸਰਕਾਰ ਨੇ ਲਏ ਅਹਿਮ ਫ਼ੈਸਲੇ, ਮੁਆਵਜ਼ੇ ’ਤੇ ਰਿਹਾ ਖਾਸ ਧਿਆਨ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਕੈਬਨਿਟ ਮੀਟਿੰਗ (Cabinet Meeting) ਹੋਈ। ਮੀਟਿੰਗ ਵਿੱਚ ਲਏ ਗਏ ਫੈਸਲਿਆਂ ਸਬੰਧੀ ਪ੍ਰੈੱਸ ਕਾਨਫਰੰਸ ਕਰਕੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਫ਼ਸਲ ਖਰਾਬੇ ਦਾ ਮੁਆਵਜ਼ਾ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਦੇਣ ਲਈ ਸਰਕਾਰ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਖਰਾਬ ਹੋਈਆਂ ਫਸਲਾਂ ਦੀ ਗਿਰਦਾਵਰੀ ਜਲਦੀ ਤੋਂ ਜਲਦੀ ਕਰਵਾਉਣ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਾ ਦਿੱਤੀਆਂ ਗਈਆਂ ਹਨ। ਪ੍ਰੈੱਸ ਕਾਨਫਰੰਸ ਦੌਰਾਨ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅਬੋਹਰ ’ਚ 13 ਅਪਰੈਲ ਨੂੰ ਮੁਆਵਜ਼ੇ ਦੀ ਰਾਸ਼ੀ ਵੰਡੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਬੋਹਰ ਜਾਣਗੇ ਤੇ ਉਨ੍ਹਾਂ ਦੇ ਜਾਣ ਤੋਂ ਪਹਿਲਾਂ ਕਿਸਾਨਾਂ ਦੇ ਖਾਤਿਆਂ ਵਿੱਚ ਮੁਆਵਾਜ਼ਾ ਰਾਸ਼ੀ ਪਹੁੰਚ ਚੁੱਕੀ ਹੋਵੇਗੀ। ਉਨ੍ਹਾਂ ਕਿਹਾ ਜਖ਼ਮ ਹੁਣ ਹੈ ਤਾਂ 13 ਅਪਰੈਲ ਨੂੰ ਮੱਲ੍ਹਮ ਲਾਈ ਜਾਵੇਗੀ।

ਬਾਕੀ ਸਾਰੇ ਜਿਲ੍ਹਿਆਂ ਵਿੱਚ ਮੁਆਵਜ਼ੇ ਦੇ ਚੈੱਕ ਵੰਡੇ ਜਾਣਗੇ। ਮੰਤਰੀਆਂ ਦੀ ਜ਼ਿਲ੍ਹਿਆਂ ਵਿੱਚ ਡਿਊਟੀ ਲਾ ਦਿੱਤੀ ਗਈ ਹੈ ਉਹ ਖੁਦ ਜਾ ਕੇ ਗਿਰਦਾਵਰੀਆਂ ਦਾ ਪਤਾ ਕਰ ਰਹੇ ਹਨ ਅਤੇ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਅਗਲੇ 2-4 ਦਿਨਾਂ ਵਿੱਚ ਗਿਰਦਾਵਰੀਆਂ ਹੋ ਜਾਣਗੀਆਂ। ਜਿਹੜੇ ਪਟਵਾਰੀਆਂ ਕੋਲ ਪਿੰਡ ਜ਼ਿਆਦਾ ਹਨ ਉੱਥੇ ਸਮਾਂ ਜ਼ਿਆਦਾ ਲੱਗ ਸਕਦਾ ਹੈ। ਪ੍ਰੈੱਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਦੀਟਾਂ ਟੀਮਾਂ ਵੱਲੋਂ ਪੰਜਾਬ ’ਚ ਲਗਾਤਾਰ ਸਰਵੇ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ। (Cabinet Meeting)

ਕੈਬਨਿਟ ਮੀਟਿੰਗ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਇਜ਼ਾ ਲਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਾਨ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ ਸਭ ਨੂੰ ਮੁਆਵਜ਼ਾ ਮਿਲੇਗਾ। ਅਸੀਂ ਕਿਤੇ ਵੀ ਗੜਬੜੀ ਨਹੀਂ ਹੋਣ ਦੇਵਾਂਗੇ। ਸੰਬੋਧਨ ਦੌਰਾਨ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਖੁਦ ਦੋ ਏਕੜ ਕਣਕ ਖ਼ਰਾਬ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੂਰਾ ਮੁਆਵਜ਼ਾ ਨਹੀਂ ਦਿੱਤਾ ਜਾ ਸਕਦਾ ਇਹ ਸਿਰਫ਼ ਕਿਸਾਨ ਨੂੰ ਇੱਕ ਸਹਾਰਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਖੇਤੀਬਾੜੀ ਮੰਤਰੀ ਕਿਸਾਨਾਂ ਲਈ ਕਰ ਰਹੇ ਨੇ ਇਹ ਖਾਸ ਪਹਿਲ, ਹੁਣੇ ਪੜ੍ਹੋ
ਚੰਡੀਗੜ੍ਹ। ਪੰਜਾਬ ਸਰਕਾਰ ਕਿਸਾਨਾਂ ਨੂੰ ਸਮੱਸਿਆਵਾਂ ’ਚੋਂ ਕੱਢਣ ਲਈ ਕਈ ਤਹੱਈਏ ਕਰ ਰਹੀ ਹੈ। ਇਸੇ ਤਹਿਤ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Agriculture Minister) ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਕਿਸਾਨ ਮਿੱਤਰਾਂ ਨੂੰ ਸੰਬੋਧਨ ਕੀਤਾ। ਕਿਸਾਨ ਮਿੱਤਰਾਂ ਦੀ ਨਿਯੁਕਤੀ ਤੋਂ ਬਾਅਦ ਧਾਲੀਵਾਲ ਦੀ ਇਹ ਪਹਿਲੀ ਮੀਟਿੰਗ ਸੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਭਰਪੂਰ ਯਤਨ ਕਰ ਰਹੀ ਹੈ ਅਤੇ ਪੰਜਾਬ ਨੂੰ ਰੰਗਲਾ ਬਣਾਉਣ ਲਈ ਖੇਤੀਬਾੜੀ ਦਾ ਖੁਸ਼ਹਾਲ ਹੋਣਾ ਬਹੁਤ ਜ਼ਰੂੂਰੀ ਹੈ। ਉਨ੍ਹਾਂ ਕਿਹਾ ਕਿ ਮੌਜ਼ੂਦਾ ਸਮੇਂ ਖੇਤੀਬਾੜਂ ਨੂੰ ਖੁਸ਼ਹਾਲ ਬਣਾਉਦ ਲਈ ਇਸ ਵਿੱਚ ਬਦਲਵੀਆਂ ਫਸਲਾਂ ਹੇਠ ਰਕਬਾ ਵਧਾਉਣਾ ਲਾਜਮੀ ਹੋ ਗਿਆ ਹੈ। ਉਨ੍ਹਾਂ ਕਿਸਾਨ ਮਿੱਤਰਾਂ ਨੂੰ ਪ੍ਰੇਰਿਤ ਕੀਤਾ ਕਿ ਵੱਧ ਤੋਂ ਵੱਧ ਕਿਸਾਨਾਂ ਨੂੰ ਝੋਨੇ ਦੀ ਬਚਾਇ ਫਸਲੀ ਵਿਭਿੰਨਤਾ ਵਾਲੀਆਂ ਫ਼ਸਲਾਂ ਜਿਵੇਂ ਕਿ ਨਰਮਾ ਅਤੇ ਬਾਸਮਤੀ ਉਗਾਉਣ ਲਈ ਉਤਸ਼ਾਹਿਤ ਕੀਤਾ ਜਾਵੇ। (Agriculture Minister)

ਧਾਲੀਵਾਲ ਨੇ ਕਿਹਾ ਕਿ ਨਰਮੇ ਦੀ ਫਸਲ ਨੂੰ ਜ਼ਿਆਦਾ ਤੋਂ ਜ਼ਿਆਦਾ ਰਕਬੇ ਵਿੱਚ ਬੀਜਦ ਲਈ ਕਿਸਾਨ ਮਿੱਤਰ ਆਪਣਾ ਅਹਿਮ ਰੋਲ ਅਦਾ ਕਰਨ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਕਿਸਾਨਾਂ ਨੂੰ ਕਣਕ ਝੋਨੇ ਦੇ ਚੱਕਰ ਵਿੱਚੋਂ ਕੱਢਦ ਲਈ ਫਸਲੀ ਵਿਭਿੰਨਤਾ ਵੱਲ ਲਿਜਾਣਾ ਕਿਸਾਨ ਮਿੱਤਰਾਂ ਦੀ ਮੁੱਖ ਡਿਊਟੀ ਹੈ। ਇਸ ਮੌਕੇ ਘਰਤੀ ਹੇਠਲੇ ਪਾਦੀ ਦੇ ਡੂੰਘੇ ਹੋ ਰਹੇ ਪੱਧਰ ’ਤੇ ਵੀ ਖੇਤੀਬਾੜੀ ਮੰਤਰੀ ਨੇ ਚਿੰਤਾ ਪ੍ਰਗਟਾਈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਪੰਜਾਬ ਸਰਕਾਰ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ: ਕੁਲਦੀਪ ਸਿੰਘ ਧਾਲੀਵਾਲ
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ -2023

ਖੇਤੀਬਾੜੀ ਮੰਤਰੀ ਨੇ ਫੂਡ ਪ੍ਰੋਸੈਸਿੰਗ ਖੇਤਰ ਨੂੰ ਖੁਸ਼ਹਾਲੀ ਦੇ ਮੁੱਖ ਸੂਤਰ ਵਜੋਂ ਕੀਤਾ ਸੂਚੀਬੱਧ

(ਅਸ਼ਵਨੀ ਚਾਵਲਾ) ਐੱਸ.ਏ.ਐੱਸ. ਨਗਰ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਦਰਅਸਲ ‘ਰੰਗਲਾ ਪੰਜਾਬ’ ਬਣਾਉਣ ਵਾਲੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸਨਅਤਕਾਰਾਂ ਨੂੰ ਸੂਬੇ ਵਿੱਚ ਖਾਸ ਕਰਕੇ ਫੂਡ ਪ੍ਰੋਸੈਸਿੰਗ ਖੇੇਤਰ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਅਤੇ ਉਦਯੋਗਿਕ ਖੇਤਰ ਨੂੰ ਪੰਜਾਬ ਦੇ ਸਰਬਪੱਖੀ ਵਿਕਾਸ ਤੇ ਖੁਸ਼ਹਾਲੀ ਦਾ ਸੂਤਰਧਾਰ ਦੱਸਿਆ।

5ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ -2023 ਦੇ ਆਖ਼ਰੀ ਦਿਨ ਐਗਰੀ-ਫੂਡ ਪ੍ਰੋਸੈਸਿੰਗ ‘ਤੇ ਅਧਾਰਤ ਸੈਸ਼ਨ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਉਪਜਾਊ ਜ਼ਮੀਨ, ਵਧੀਆ ਗੁਣਵੱਤਾ ਵਾਲੇ ਨਹਿਰੀ ਪਾਣੀ, ਖੇਤੀ ਮਾਹਿਰ ਅਤੇ ਪ੍ਰਮੁੱਖ ਖੋਜਾਂ ਦੇ ਨਾਲ-ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਰੂਪ ਵਿੱਚ ਖੇਤੀ ਅਧਾਰਤ ਵਿੱਦਿਅਕ ਅਦਾਰੇ ਮੌਜੂਦ ਹਨ, ਇਸ ਕਰਕੇ ਪੰਜਾਬ ਨਿਵੇਸ਼ਕਾਂ ਲਈ ਇੱਕ ਢੁਕਵਾਂ ਸਥਾਨ ਹੈ।

ਡੇਅਰੀ ਫਾਰਮਿੰਗ ਦੀ ਮਹੱਤਤਾ ਦਾ ਹਵਾਲਾ ਦਿੰਦੇ ਹੋਏ ਮੰਤਰੀ ਨੇ ਸ੍ਰੀ ਮੁਕਤਸਰ ਸਾਹਿਬ ਨੂੰ ਇਸ ਖੇਤਰ ਦੇ ਵੱਧ ਤੋਂ ਵੱਧ ਵਿਕਾਸ ਲਈ ਢੁਕਵੇਂ ਮੰਡੀਕਰਨ ‘ਤੇ ਜ਼ੋਰ ਦਿੱਤਾ। ਲੋਕਾਂ ਲਈ ਸਿਹਤਮੰਦ ਭੋਜਨ ਨੂੰ ਯਕੀਨੀ ਬਣਾਉਣ ਦੇ ਪੱਖ ‘ਤੇ ਬੋਲਦਿਆਂ, ਮੰਤਰੀ ਨੇ ਨਿਵੇਸ਼ਕਾਂ ਨੂੰ ਸੂਬੇ ਭਰ ’ਚ ਕੋਲਡ ਸਟੋਰ ਸਥਾਪਤ ਕਰਨ ‘ਤੇ ਧਿਆਨ ਦੇਣ ਦੀ ਅਪੀਲ ਕੀਤੀ।

ਬੁਲਾਰਿਆਂ ਵਿੱਚ, ਪੈਪਸੀਕੋ ਦੇ ਜਾਰਜ ਕੂਵਰ ਨੇ ਖਪਤਕਾਰਾਂ ਲਈ ਸਿਹਤਮੰਦ ਅਤੇ ਚੰਗੇ ਭੋਜਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਕਿਸਾਨਾਂ ਨੂੰ ਪੈਪਸੀਕੋ ਦਾ ਸਭ ਤੋਂ ਵੱਡਾ ਭਾਈਵਾਲ ਗਰਦਾਨਿਆ। ਉਨਾਂ ਨੇ ਕੰਪਨੀ ਦੀ ਨਿਰਮਾਣ ਪ੍ਰਕਿਰਿਆ ਵਿੱਚ ਨਵਿਆਉਣਯੋਗ ਊਰਜਾ ਦੀ ਵਰਤੋਂ ਦੇ ਮਹੱਤਵ ‘ਤੇ ਵੀ ਜ਼ੋਰ ਦਿੱਤਾ।

ਵਾਤਾਵਰਣ ਪੱਖੀ ਹਰਿਤ ਤਕਨਾਲੋਜੀ ਦੀ ਵਰਤੋਂ ਲਈ ਵਚਨਬੱਧ

ਨੈਸਲੇ ਇੰਡੀਆ ਦੇ ਸੰਦੀਪ ਗੋਇਲ ਨੇ ਕਿਸਾਨ ਭਾਈਚਾਰੇ ਨਾਲ ਨਜ਼ਦੀਕੀ ਤਾਲਮੇਲ ਨਾਲ ਕੰਮ ਕਰਨ ਬਾਰੇ ਵਿਚਾਰ ਪੇਸ਼ ਕੀਤੇ। ਉਨਾਂ ਅੱਗੇ ਦੱਸਿਆ ਕਿ ਨੈਸਲੇ ਕਿਸਾਨਾਂ ਤੋਂ ਖਰੀਦੇ ਗਏ ਦੁੱਧ ਨੂੰ ਹਮੇਸ਼ਾ ਤਾਜ਼ਾ ਅਤੇ ਠੰਢਾ ਰੱਖਣ ਲਈ ਫਾਰਮ ਕੂਲਿੰਗ ਟੈਂਕਾਂ ਦੀ ਵਰਤੋਂ ਕਰਦਾ ਹੈ, ਬਾਇਓ ਡਾਇਜੈਸਟਰਾਂ ਦੀ ਵਰਤੋਂ ਖਾਦ ਨੂੰ ਬਾਇਓ ਗੈਸ ਵਿੱਚ ਬਦਲਣ ਦੇ ਨਾਲ-ਨਾਲ ਇਲੈਕਟਿ੍ਰਕ ਵਾਹਨਾਂ ਰਾਹੀਂ ਦੁੱਧ ਦੀ ਢੋਆ-ਢੁਆਈ ਲਈ ਵੀ ਕੀਤੀ ਜਾਂਦੀ ਹੈ। ਵੈਲਸਪਨ ਤੋਂ ਅਨਯ ਸ਼ੁਕਲਾ ਨੇ ਲਾਜਿਸਟਿਕ ਫੈਕਟਰ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਅਤੇ ਇਸ ਦੇ ਹਿੱਸੇ ਵਜੋਂ ਦੱਸਿਆ ਕਿ ਉਨਾਂ ਦੀ ਕੰਪਨੀ ਸਥਾਈ ਗੋਦਾਮਾਂ (ਵੇਅਰਹਾਊਸਾਂ) ਜੋ ਸੂਰਜੀ ਊਰਜਾ ਉੱਤੇ ਅਧਾਰਿਤ ਹਨ, ਦੇ ਖੇਤਰ ਨਾਲ ਸਬੰਧਤ ਹੈ ਅਤੇ ਵਾਤਾਵਰਣ ਪੱਖੀ ਹਰਿਤ ਤਕਨਾਲੋਜੀ ਦੀ ਵਰਤੋਂ ਲਈ ਵਚਨਬੱਧ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ