Summer Vacation - Sach Kahoon Punjabi
Summer Vacation: ਅਜੇ ਸਕੂਲਾਂ ਦੀਆਂ ਛੁੱਟੀਆਂ ਨਹੀਂ, ਨਵੇਂ ਹੁਕਮਾਂ 'ਚ ਸਮਾਂ ਬਦਲਣ ਦੀ ਹੋਈ ਗੱਲ, ਦਫ਼ਤਰਾਂ ’ਤੇ ਵੀ ਲਾਗੂ
Summer Vacation: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿੱਚ ਪੈ ਰਹੀ ਭਿਆਨਕ ਗਰਮੀ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਅੱਜ ਸਾਰੇ ਸਰਕਾਰੀ ਦਫ਼ਤਰਾਂ, ਸਕੂਲਾਂ ਅਤੇ ਕਾਲਜਾਂ ਦਾ ਸਮਾਂ ਬਦਲਣ ਦਾ ਐਲਾਨ ਕੀਤਾ ਹੈ। ਨਵੇਂ ਸਮੇਂ ਮੁਤਾਬਕ ਕੰਮਕਾਜ ਦਾ ਸਮਾਂ ਮੌਜ਼ੂਦਾ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਦੀ ਬਜਾਏ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਹੋਵੇਗਾ। ਇਸ ਫੈਸਲੇ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਬਦਲਿਆ ਹੋਇਆ ਸਮਾਂ 25 ਮਈ ਤੋਂ ਲਾਗੂ ਹੋਵੇਗਾ ਅਤੇ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ।
ਉਨ੍ਹਾਂ ਕਿਹਾ ਕਿ ਇਹ ਫੈਸਲਾ ਆਮ ਲੋਕਾਂ ਦੀ ਸਹੂਲਤ ਲਈ ਲਿਆ ਗਿਆ ਹੈ ਤਾਂ ਜੋ ਉਹ ਪੂਰੇ ਪੰਜਾਬ ਵਿੱਚ ਪੈ ਰਹੀ ਅੱਤ ਦੀ ਗਰਮੀ ਦੌਰਾਨ ਸਰਕਾਰੀ ਦਫ਼ਤਰਾਂ ਵਿੱਚ ਸੌਖ ਨਾਲ ਆਪਣੇ ਕੰਮ ਕਰਵਾ ਸਕਣ। ਹਰ ਕਿਸੇ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸਾਰੇ ਭਾਈਵਾਲਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਬਦਲੇ ਹੋਏ ਸਮੇਂ ਨਾਲ ਲੋਕ ਆਪਣੇ ਕੰਮ ਤੋਂ ਛੁੱਟੀ ਲਏ ਬਿਨਾਂ ਸਵੇਰੇ-ਸਵੇਰੇ ਆਪਣੇ ਸਰਕਾਰੀ ਕੰਮ ਪੂਰੇ ਕਰ ਸਕਣਗੇ।
Read Also : ਕੇਂਦਰ RBI ਦੇ ਅਸਧਾਰਨ ਲਾਭਅੰਸ਼ ਨੂੰ ਰਾਜਾਂ ਨਾਲ ਸਾਂਝਾ ਕਰੇ, ਕੇਂਦਰੀ ਬੈਂਕ ਦੀ ਸੁਤੰਤਰਤਾ ਅਤੇ ਵਿੱਤੀ ਮਜ਼ਬੂਤੀ ਦੀ ਰੱਖਿਆ ਕਰੇ: ਹਰਪਾਲ ਸਿੰਘ ਚੀਮਾ
ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਮੁਲਾਜ਼ਮਾਂ ਨੂੰ ਵੀ ਵੱਡਾ ਫਾਇਦਾ ਹੋਵੇਗਾ, ਕਿਉਂਕਿ ਉਹ ਦਿਨ ਵੇਲੇ ਤਾਪਮਾਨ ਵਧਣ ਤੋਂ ਪਹਿਲਾਂ ਆਪਣੀ ਡਿਊਟੀ ਖ਼ਤਮ ਕਰ ਸਕਣਗੇ। ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਹੁਣ ਮੁਲਾਜ਼ਮਾਂ ਨੂੰ ਆਪਣੇ ਬੱਚਿਆਂ ਨਾਲ ਬਿਤਾਉਣ ਲਈ ਵਧੇਰੇ ਸਮਾਂ ਮਿਲੇਗਾ, ਜੋ ਕਿ ਸਕੂਲਾਂ ਅਤੇ ਕਾਲਜਾਂ ਦੇ ਬਦਲੇ ਹੋਏ ਸਮੇਂ ਕਾਰਨ ਲਗਭਗ ਉਸੇ ਸਮੇਂ ਘਰ ਪਰਤਣਗੇ। ਉਨ੍ਹਾਂ ਕਿਹਾ ਕਿ ਇਹ ਫੈਸਲਾ ਪੰਜਾਬ ਸਰਕਾਰ ਦੀ ਲੋਕ-ਪੱਖੀ ਪਹੁੰਚ ਅਤੇ ਨਾਗਰਿਕਾਂ ਦੇ ਰੋਜ਼ਾਨਾ ਜੀਵਨ ਨੂੰ ਬਿਹਤਰ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਹ ਨਵਾਂ ਸਮਾਂ ਸੂਬੇ ਭਰ ਦੇ ਸਕੂਲਾਂ ਤੇ ਕਾਲਜਾਂ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ ’ਤੇ ਲਾਗੂ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਡ (ਪੀਐੱਸਪੀਸੀਅੱੈਲ) ਦੇ ਅੰਕੜਿਆਂ ਅਨੁਸਾਰ ਬਿਜਲੀ ਦਾ ਪੀਕ ਲੋਡ ਦੁਪਹਿਰ 1:00 ਵਜੇ ਤੋਂ ਬਾਅਦ ਸ਼ੁਰੂ ਹੁੰਦਾ ਹੈ, ਇਸ ਲਈ ਦਫ਼ਤਰਾਂ ਦਾ ਨਵਾਂ ਸਮਾਂ ਬਿਜਲੀ ਦੀ ਖਪਤ ਨੂੰ ਘਟਾਉਣ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ’ਤੇ ਦਬਾਅ ਨੂੰ ਘੱਟ ਕਰਨ ਵਿੱਚ ਵੀ ਮਦਦ ਕਰੇਗਾ।
Summer Vacation: ਗਰਮੀ ਦੇ ਕਹਿਰ ਦੌਰਾਨ ਵਧ ਗਈਆਂ ਛੁੱਟੀਆਂ, ਬੱਚਿਆਂ ਨੂੰ ਹੁਣ ਇਸ ਤਰੀਕ ਤੱਕ ਬਣੀਆਂ ਮੌਜਾਂ
Summer Vacation: ਇਕ ਪਾਸੇ ਜਿੱਥੇ ਉੱਤਰ ਭਾਰਤ ‘ਚ ਗਰਮੀ ਨੇ ਜ਼ੋਰ ਫੜਿਆ ਹੋਇਆ ਹੈ, ਉੱਥੇ ਪੰਜਾਬ-ਹਰਿਆਣਾ ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਹੋਣ ਕਾਰਨ ਸਕੂਲ ਬੰਦ ਹਨ। ਇਸੇ ਦੌਰਾਨ ਹੁਣ ਜੰਮੂ-ਕਸ਼ਮੀਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਵਧਦੇ ਹੋਏ ਤਾਪਮਾਨ ਨੂੰ ਦੇਖਦੇ ਹੋਏ ਸਿੱਖਿਆ ਵਿਭਾਗ ਨੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ ਕੀਤਾ ਹੈ।
ਤਾਪਮਾਨ ਤੇਜ਼ੀ ਨਾਲ ਵਧ ਰਿਹਾ ਹੈ ਤਾਂ ਪ੍ਰਸ਼ਾਸਨ ਨੇ ਸੂਬੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ‘ਚ 10 ਦੀ ਜਗ੍ਹਾ 15 ਛੁੱਟੀਆਂ ਕਰਨ ਦਾ ਐਲਾਨ ਕੀਤਾ ਹੈ। ਨਵੇਂ ਹੁਕਮਾਂ ਮੁਤਾਬਕ ਹੁਣ 23 ਜੂਨ ਤੋਂ ਲੈ ਕੇ 7 ਜੁਲਾਈ ਤੱਕ ਛੁੱਟੀਆਂ ਕਰਨ ਦਾ ਐਲਾਨ ਕੀਤਾ ਹੈ। Holidays
Read Also : ਲੁਧਿਆਣਾ ਜਿਮਨੀ ਚੋਣਾਂ, 10ਵਾਂ ਗੇੜ ਮੁਕੰਮਲ ਹੋਣ ਤੱਕ ਨਤੀਜੇ, ਦੇਖੋ ਕੀਹਨੂੰ ਮਿਲੀਆਂ ਕਿੰਨੀਆਂ ਵੋਟਾਂ
ਜਾਣਕਾਰੀ ਦਿੰਦੇ ਹੋਏ ਜੰਮੂ-ਕਸ਼ਮੀਰ ਦੀ ਸਿੱਖਿਆ ਮੰਤਰੀ ਸਕੀਨਾ ਇਟੂ ਦੇ ਦੱਸਿਆ ਕਿ ਤੇਜ਼ੀ ਨਾਲ ਵਧਦੇ ਜਾ ਰਹੇ ਤਾਪਮਾਨ ਦੌਰਾਨ ਵਿਦਿਆਰਥੀਆਂ ਦੀ ਸਿਹਤ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਇਸ ਵਾਰ ਸਕੂਲਾਂ ‘ਚ ਛੁੱਟੀਆਂ ਜਲਦੀ ਕਰਨ ਦਾ ਫੈਸਲਾ ਕੀਤਾ ਹੈ। ਪਹਿਲਾਂ ਜਿੱਥੇ 1 ਜੁਲਾਈ ਤੋਂ 10 ਜੁਲਾਈ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ, ਉੱਥੇ ਹੀ ਹੁਣ 23 ਜੂਨ ਤੋਂ 7 ਜੁਲਾਈ ਤੱਕ 15 ਦਿਨਾਂ ਲਈ ਸਕੂਲਾਂ ਨੂੰ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। Summer Vacation
Summer Vacation: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਜੇਕਰ ਤੁਸੀਂ ਜੂਨ ਦੇ ਮਹੀਨੇ ’ਚ ਰੇਲਗੱਡੀ ਰਾਹੀਂ ਸ਼ਿਮਲਾ ਜਾਣ ਦੀ ਯੋਜਨਾ ਬਣਾ ਰਹੇ ਹੋ, ਤਾਂ ਤੁਹਾਨੂੰ ਇਸ ਨੂੰ ਰੱਦ ਕਰਨਾ ਪੈ ਸਕਦਾ ਹੈ, ਕਿਉਂਕਿ ਜੂਨ ਦੇ ਮਹੀਨੇ ’ਚ, ਕਾਲਕਾ-ਸ਼ਿਮਲਾ ਟਰੈਕ ’ਤੇ ਰੇਲਗੱਡੀਆਂ ਦੀ ਆਵਾਜਾਈ 15 ਦਿਨਾਂ ਲਈ ਬੰਦ ਰਹਿਣ ਵਾਲੀ ਹੈ। ਉੱਤਰੀ ਰੇਲਵੇ ਦਾ ਅੰਬਾਲਾ ਡਿਵੀਜ਼ਨ ਜੂਨ ਦੇ ਪਹਿਲੇ ਹਫ਼ਤੇ ਤੋਂ ਬਾਅਦ ਇਸ ਟਰੈਕ ਨੂੰ ਬੰਦ ਕਰ ਦੇਵੇਗਾ। ਇਸ ਟਰੈਕ ਨੂੰ ਮੁਰੰਮਤ ਦੇ ਕੰਮ ਲਈ ਬੰਦ ਕੀਤਾ ਜਾ ਰਿਹਾ ਹੈ। Summer Vacation
ਇਹ ਖਬਰ ਵੀ ਪੜ੍ਹੋ : ਵੱਡੀ ਘਟਨਾ, ਦਿਨ-ਦਿਹਾੜੇ ਗੋਲੀ ਲੱਗਣ ਨਾਲ ਵਕੀਲ ਦੀ ਮੌਤ, ਪੁਲਿਸ ਨੇ ਘਰ ਕੀਤਾ ਸੀਲ
ਅਗਸਤ 2023 ’ਚ ਸ਼ਿਮਲਾ ਨੇੜੇ ਭਾਰੀ ਬਾਰਿਸ਼ ਤੋਂ ਬਾਅਦ ਜ਼ਮੀਨ ਖਿਸਕਣ ਕਾਰਨ ਪੁਲ ਵਹਿ ਗਿਆ ਸੀ, ਜਿਸ ਨਾਲ ਰੇਲਵੇ ਟਰੈਕ ਨੂੰ ਭਾਰੀ ਨੁਕਸਾਨ ਪਹੁੰਚਿਆ ਸੀ। ਮੁਰੰਮਤ ਤੋਂ ਬਾਅਦ ਪੁਲ ’ਤੇ ਵਾਹਨਾਂ ਦੀ ਆਵਾਜਾਈ ਸ਼ੁਰੂ ਕਰ ਦਿੱਤੀ ਗਈ ਸੀ, ਪਰ ਹੁਣ ਉਸ ਜਗ੍ਹਾ ’ਤੇ ਬਣੇ ਪੁਲ ਦੀ ਪੂਰੀ ਤਰ੍ਹਾਂ ਮੁਰੰਮਤ ਕੀਤੀ ਜਾਵੇਗੀ। ਇਸ ਕੰਮ ਨੂੰ ਮੀਂਹ ਤੋਂ ਪਹਿਲਾਂ ਪੂਰਾ ਕਰਨ ਦੀ ਜ਼ਰੂਰਤ ਦੇ ਕਾਰਨ, ਇਹ ਕੰਮ ਜੂਨ ਦੇ ਮਹੀਨੇ ’ਚ ਕੀਤਾ ਜਾ ਰਿਹਾ ਹੈ। Summer Vacation
ਭਾਰੀ ਜ਼ਮੀਨ ਖਿਸਕਣ ਕਾਰਨ ਵਹਿ ਗਿਆ ਸੀ ਪੁਲ | Summer Vacation
11 ਅਗਸਤ, 2023 ਨੂੰ, ਸ਼ਿਮਲਾ ਤੋਂ 5 ਕਿਲੋਮੀਟਰ ਦੂਰ ਸਮਰਹਿਲ ਨੇੜੇ ਪਹਾੜੀ ਦੀ ਚੋਟੀ ਤੋਂ ਇੱਕ ਵੱਡੇ ਜ਼ਮੀਨ ਖਿਸਕਣ ਕਾਰਨ 21 ਲੋਕ ਮਾਰੇ ਗਏ ਸਨ। ਇਹ ਤਬਾਹੀ ਇੰਡੀਅਨ ਇੰਸਟੀਚਿਊਟ ਆਫ਼ ਐਡਵਾਂਸਡ ਸਟੱਡੀਜ਼ ਦੀ ਇਤਿਹਾਸਕ ਇਮਾਰਤ ਦੇ ਪਿਛਲੇ ਹਿੱਸੇ ਦੇ ਢਹਿ ਜਾਣ ਕਾਰਨ ਹੋਈ। ਪਹਾੜੀ ਤੋਂ ਭਾਰੀ ਮਾਤਰਾ ’ਚ ਮਲਬਾ ਆ ਰਿਹਾ ਸੀ। ਐੱਚ.ਪੀ. ਯੂਨੀਵਰਸਿਟੀ ਵੱਲ ਜਾਣ ਵਾਲੀ ਸੜਕ ਅਤੇ ਕਾਲਕਾ-ਸ਼ਿਮਲਾ ਟਰੈਕ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ। ਇਸ ਥਾਂ ’ਤੇ ਪੁਲ ਟੁੱਟ ਗਿਆ ਸੀ ਤੇ ਪਟੜੀ ਹਵਾ ’ਚ ਲਟਕ ਰਹੀ ਸੀ। ਕਈ ਮਹੀਨਿਆਂ ਤੱਕ ਟ੍ਰੈਕ ਬੰਦ ਰਹਿਣ ਤੋਂ ਬਾਅਦ, ਇਸ ਜਗ੍ਹਾ ’ਤੇ ਇੱਕ ਨਵਾਂ ਅਸਥਾਈ ਪੁਲ ਬਣਾ ਕੇ ਰੇਲ ਆਵਾਜਾਈ ਸ਼ੁਰੂ ਕੀਤੀ ਗਈ। ਪਰ ਹੁਣ ਇਸ ਥਾਂ ’ਤੇ ਪੁਲ ਦਾ ਬਾਕੀ ਰਹਿੰਦਾ ਕੰਮ 15 ਦਿਨਾਂ ’ਚ ਪੂਰਾ ਹੋ ਜਾਵੇਗਾ।
ਟ੍ਰੈਕ ’ਤੇ ਚੱਲ ਰਹੀਆਂ ਹਨ 6 ਰੇਲਗੱਡੀਆਂ | Summer Vacation
ਇਸ ਵੇਲੇ, ਕਾਲਕਾ-ਸ਼ਿਮਲਾ ਟ੍ਰੈਕ ’ਤੇ 6 ਰੁਟੀਨ ਖਿਡੌਣੇ ਵਾਲੀਆਂ ਰੇਲਗੱਡੀਆਂ ਤੋਂ ਇਲਾਵਾ, ਸਾਊਂਡਪਰੂਫ ਪੈਨੋਰਾਮਿਕ ਵਿਸਟਾਡੋਮ ਰੇਲਗੱਡੀ ਤੇ ਰੇਲ ਮੋਟਰ ਕਾਰ ਵੀ ਚੱਲ ਰਹੀਆਂ ਹਨ। 96 ਕਿਲੋਮੀਟਰ ਲੰਬੇ ਇਸ ਟਰੈਕ ’ਤੇ ਹੁਣ 18 ਸਟੇਸ਼ਨ, 102 ਸੁਰੰਗਾਂ, 988 ਛੋਟੇ ਤੇ ਵੱਡੇ ਪੁਲ ਹਨ। ਹਾਲਾਂਕਿ, ਪਟੜੀਆਂ ’ਤੇ ਜ਼ਿਆਦਾ ਯਾਤਰੀਆਂ ਦੀ ਘਾਟ ਕਾਰਨ, ਕੁਝ ਸਟੇਸ਼ਨਾਂ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ। ਕਾਲਕਾ ਤੇ ਸ਼ਿਮਲਾ ਵਿਚਕਾਰ ਯਾਤਰਾ ਦਾ ਸਮਾਂ ਘਟਾਉਣ ਲਈ ਕੁਝ ਸਟੇਸ਼ਨਾਂ ’ਤੇ ਰੇਲਗੱਡੀਆਂ ਨਹੀਂ ਰੁਕਦੀਆਂ। ਇਹ ਰੇਲਗੱਡੀ ਹੁਣ ਸਨਾਵਾੜਾ, ਕੋਟੀ, ਗੁੰਮਨ, ਤਕ ਸਾਲ ਵਰਗੇ ਕੁਝ ਸਟੇਸ਼ਨਾਂ ’ਤੇ ਨਹੀਂ ਰੁਕਦੀ।
Summer Vacation: ਗਰਮੀ ਦੀ ਮਾਰ, ਹਰਿਆਣਾ, ਪੰਜਾਬ, ਰਾਜਸਥਾਨ ਤੇ ਦਿੱਲੀ ਸਮੇਤ ਇਨ੍ਹਾਂ ਸੂਬਿਆਂ ’ਚ ਸਮੇਂ ਤੋਂ ਪਹਿਲਾਂ ਹੋਣਗੀਆਂ ਛੁੱਟੀਆਂ!
ਹਿਸਾਰ (ਸੰਦੀਪ ਸਿੰਘਮਾਰ)। ਜੇਠ ਮਹੀਨੇ ਤੋਂ ਪਹਿਲਾਂ ਹੀ ਗਰਮੀ ਦੇ ਤਿੱਖੇ ਤੇਵਰਾਂ ਨੂੰ ਦੇਖਦੇ ਹੋਏ ਇਸ ਵਾਰ ਸਕੂਲਾਂ ਦੀਆ ਛੁੱਟੀਆਂ ਸਮੇਂ ਤੋਂ ਪਹਿਲਾਂ ਹੋ ਸਕਦੀਆਂ ਹਨ। ਹਾਲਾਂਕਿ ਕਿਸ ਸੂਬੇ ’ਚ ਕਦੋਂ ਛੁੱਟੀਆਂ ਕਰਨੀਆਂ ਹਨ, ਇਹ ਸਬੰਧਤ ਸੂਬੇ ਦੀ ਸਰਕਾਰ ਤੇ ਸਿੱਖਿਆ ਵਿਭਾਗ ਫੈਸਲਾ ਲੈਂਦਾ ਹੈ। ਪਰ ਇਸ ਵਾਰ ਕੇਂਦਰੀ ਸਿੱਖਿਆ ਵਿਭਾਗ ਨੇ ਇੱਕ ਪ੍ਰਪੋਜਲ ਤਿਆਰ ਕਰ ਕੇ ਸਾਰੀਆਂ ਸੂਬਾ ਸਰਕਾਰਾਂ ਨੂੰ ਭੇਜਿਆ ਹੈ। (Summer Vacation)
ਇਸ ਪ੍ਰਪੋਜਲ ’ਚ ਪਹਿਲੀ ਤੋਂ ਅੱਠਵੀਂ ਜਮਾਤ ਦੇ ਬੱਚਿਆਂ ਦੀਆਂ ਛੁੱਟੀਆਂ ਦਾ ਜ਼ਿਕਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਬਿਹਾਰ ਤੇ ਪੱਛਮੀ ਬੰਗਾਲ ਸਰਕਾਰ ਪਹਿਲਾਂ ਹੀ ਸਕੂਲਾਂ ’ਚ ਛੁੱਟੀਆਂ ਦਾ ਐਲਾਨ ਕਰ ਚੁੱਕੀ ਹੈ। ਉੱਥੇ ਹੀ ਤੱਖਣੀ ਭਾਰਤ ਦੇ ਸੂਬਿਆਂ ’ਚ ਵੀ ਛੁੱਟੀਆਂ ਐਲਾਨੀਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ ਅੰਡਮਾਨ ਤੇ ਨੀਕੋਬਾਰ ’ਚ ਵੀ ਦੋ ਮਹੀਨਿਆਂ ਲਈ ਸਕੂਲ ਬੰਦ ਹੋ ਚੁੱਕੇ ਹਨ, ਹਾਲਾਂਕਿ ਅੰਡੇਮਾਨ ਤੇ ਨੀਕੋਬਾਰ ’ਚ ਵਰਤਮਾਨ ’ਚ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 33 ਦੇ ਨੇੜੇ ਤੇੜੇ ਬਣਿਆ ਹੋਇਆ ਹੈ। (Summer Vacation)
ਉੱਥੇ ਹੀ ਇਸ ਤੋਂ ਜ਼ਿਆਦਾ ਤਾਪਮਾਨ ਕਦੇ ਨਹੀਂ ਹੁੰਦਾ। ਸਾਰੇ ਸਕੂਲਾਂ ’ਚ ਗਰਮੀ ਦੀਆਂ ਛੁੱਟੀਆਂ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਹਾਲਾਂਕਿ ਹਰਿਆਣਾ ’ਚ ਸਿੱਖਿਆ ਕੈਲੰਡਰ ਦੇ ਅਨੁਸਾਰ 1 ਜੂਨ ਤੋਂ ਛੁੱਟੀਆਂ ਹੋਣੀਆਂ ਹਨ। ਪਰ ਇਸ ਤੋਂ ਪਹਿਲਾਂ ਜਮਾਤ ਪਹਿਲੀ ਤੋਂ ਅੱਠਵੀਂ ਦੇ ਬੱਚਿਆਂ ਸਬੰਧੀ ਵਿਚਾਰ ਵਟਾਂਦਰਾ ਚੱਲ ਰਿਹਾ ਹੈ। ਇਸ ਵਾਰ ਗਰਮੀ ਕਾਫ਼ੀ ਤੇਜ਼ ਹੈ। ਪਿਛਲੀ ਵਾਰ ਦੇ ਮੁਕਾਬਲੇ ਇਸ ਵਾਰ ਗਰਮੀ ਨੇ ਆਪਣਾ ਰੂਪ ਪਹਿਲਾਂ ਹੀ ਦਿਖਾ ਦਿੱਤਾ। ਭਾਰਤ ਮੌਸਮ ਵਿਭਾਗ ਵੀ ਗਰਮੀ ਸਬੰਧੀ ਪਹਿਲਾਂ ਹੀ ਅਲਰਟ ਜਾਰੀ ਕਰ ਚੁੱਕਿਆ ਹੈ। ਇਸ ਵਾਰ ਪਿਛਲੇ ਸਾਲਾਂ ਦੇ ਮੁਕਾਬਲੇ ਜ਼ਿਆਦਾ ਦਿਨਾਂ ਤੱਕ ਗਰਮੀ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਅਲਰਟ ਤੋਂ ਬਾਅਦ ਹੀ ਸਰਕਾਰ ਨੇ ਅਜਿਹਾ ਪ੍ਰਪੋਜਲ ਬਣਾਇਆ ਹੈ ਕਿ ਸਾਰੇ ਸਕੂਲਾਂ ’ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਜਾਵੇ। (Summer Vacation)
ਹਰਿਆਣਾ ’ਚ ਹੋਵੇਗਾ ਸਕੂਲਾਂ ਦੇ ਸਮੇਂ ’ਚ ਬਦਲਾਅ | Summer Vacation
ਗਰਮੀ ਦੀਆਂ ਛੁੱਟੀਆਂ ਦਾ ਇਹ ਸਰਕਾਰੀ ਐਲਾਨ ਸਾਰੇ ਸਰਕਾਰੀ ਤੇ ਨਿੱਜੀ ਸਕੂਲਾਂ ’ਤੇ ਲਾਗੂ ਹੋਵੇਗਾ। ਭਾਵੇਂ ਸਕੂਲ ਸੀਬੀਐੱਸਈ ਸਮੇਤ ਕਿਸੇ ਵੀ ਬੋਰਡ ਨਾਲ ਸਬੰਧਤ ਹੋਵੇ। ਸਰਕਾਰੀ ਸਕੂਲ ਹੋਵੇ ਜਾਂ ਪ੍ਰਾਈਵੇਟ ਕਿਸੇ ਵੀ ਤਰ੍ਹਾਂ ਦਾ ਸਕੂਲ ਹੋਵੇ। ਉੱਧਰ ਸਰਕਾਰ ਦੀ ਸਿੱਖਿਆ ਮੰਤਰੀ ਨੇ ਵੀ ਸਿੱਖਿਆ ਵਿਭਾਗ ਨੂੰ ਸਕੂਲਾਂ ਦੇ ਸਮੇਂ ’ਚ ਬਦਲਾਅ ਲਈ ਕਿਹਾ ਹੈ। ਪਰ ਇਹ ਸਮਾਂ ਕਦੋਂ ਬਦਲਦਾ ਹੈ ਇਸ ਬਾਰੇ ਕੋਈ ਜ਼ਿਕਰ ਨਹੀਂ ਹੈ। ਸਰਕਾਰ ਦਾ ਕਹਿਣਾ ਹੈ ਕਿ ਤੇਜ਼ ਗਰਮੀ ਨੂੰ ਦੇਖਦੇ ਹੋਏ ਇਸ ਵਾਰ ਇਹ ਐਲਾਨ ਕੀਤਾ ਹੈ ਕਿ ਛੋਟੇ ਬੱਚਿਆਂ ਨੂੰ ਗਰਮੀ ਦੀਆਂ ਛੁੱਟੀਆਂ ਐਲਾਨ ਦਿੱਤੀਆਂ ਜਾਣ। ਇਸ ਸਬੰਧੀ ਦੱਸਿਆ ਜਾ ਰਿਹਾ ਹੈ ਕਿ ਲਗਭਗ 1.5 ਮਹੀਨੇ ਦੀਆਂ ਛੁੱਟੀਆਂ ਇਸ ਵਾਰ ਹੋਣ ਵਾਲੀਆਂ ਹਨ।
Also Read : ਸਿਰਫ 31 ਔਰਤਾਂ ਸੰਸਦ ਦੀ ਦਹਿਲੀਜ਼ ’ਤੇ ਪਹੁੰਚੀਆਂ, ਰਾਜਸਥਾਨ ’ਚ ਲੋਕ ਸਭਾ ਚੋਣਾਂ…
Holiday: ਗਰਮੀ ਦਿਖਾਉਣ ਲੱਗੀ ਆਪਣਾ ਰੂਪ, ਸਕੂਲਾਂ ’ਚ ਇਸ ਦਿਨ ਤੋਂ ਹੋ ਸਕਦੀਆਂ ਨੇ ਛੁੱਟੀਆਂ
ਨਵੀਂ ਦਿੱਲੀ। ਗਰਮੀ ਨੇ ਆਪਣਾ ਰੂਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਦੇਸ਼ ਦੇ ਕਈ ਸੂਬਿਆਂ ਵਿੱਚ ਮੌਸਮ ਦਾ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਇਸ ਵਾਰ ਜ਼ਿਆਦਾ ਗਰਮੀ ਪੈਣ ਦੀਆਂ ਪੇਸ਼ਨਗੋਈਆਂ ਕੀਤੀਆਂ ਜਾ ਰਹੀਆਂ ਹਨ। ਅਜਿਹੇ ’ਚ ਝਾਰਖੰਡ ਸਮੇਤ ਕੁਝ ਸੂਬਿਆਂ ਵਿੱਚ ਸਕੂਲਾਂ ਦੀਆਂ ਛੁੱਟੀਆਂ ਹੋ ਗਈਆਂ ਹਨ। ਇਸ ਦੌਰਾਨ ਦਿੱਲੀ ਵਿੱਚ ਵੀ ਤਾਪਮਾਨ ਵਧਣ ਦੇ ਮੱਦੇਨਜ਼ਰ ਬੱਚੇ ਸਕੂਲ ਬੰਦ ਹੋਣ ਦੀ ਉਡੀਕ ਕਰਨ ਲੱਗੇ ਹਨ। ਦਿੱਲੀ ਸਰਕਾਰ ਨੇ ਫਿਲਹਾਲ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਨਹੀਂ ਕੀਤਾ ਹੈ। ਜੇਕਰ ਦਿੱਲੀ ਦੇ ਸਿੱਖਿਆ ਵਿਭਾਗ ਡਾਇਰੈਕਟੋਰੇਟ ਦੇ ਸਾਲਾਨਾ ਛੁੱਟੀਆਂ ਦੇ ਕੈਲੰਡਰ ’ਤੇ ਨਿਗ੍ਹਾ ਦੌੜਾਈ ਜਾਵੇ ਤਾਂ ਸਕੂਲ 11 ਮਈ ਤੋਂ ਬੰਦ ਹੋ ਸਕਦੇ ਹਨ। (Holiday)
ਉੱਤਰ ਪ੍ਰਦੇਸ਼, ਬਿਹਾਰ, ਹਰਿਆਣਾ ਸਮੇਤ ਜ਼ਿਆਦਾ ਸੂਬਿਆ ਵਿੱਚ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਇਸ ਨਾਲ ਬੱਚਿਆਂ ਨੂੰ ਲੂ (ਹੀਟ ਵੇਵ) ਤੋਂ ਬਚਾਉਣ ਲਈ ਐਡਵਾਈਜਰੀ ਜਾਰੀ ਕੀਤੀ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਉੱਤਰ ਪ੍ਰਦੇਸ਼, ਬਿਹਾਰ, ਮੱਧ ਪ੍ਰਦੇਸ਼, ਰਾਜਸਥਾਨ, ਹਰਿਆਣਾ, ਪੰਜਾਬ ਸਮੇਤ ਹੋ ਸੂਬਿਆਂ ਵਿਚ ਜਲਦੀ ਹੀ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਜਾ ਸਕਦਾ ਹੈ। ਦਿੱਲੀ ਸਿੱਖਿਆ ਡਾਇਰੈਕਟੋਰੇਟ ਨੇ ਸਾਲ ਦੀ ਸ਼ੁਰੂਆਤ ਵਿੱਚ ਛੁੱਟੀਆਂ ਦਾ ਕੈਲੰਡਰ ਜਾਰੀ ਕੀਤਾ ਸੀ। ਉਸ ਮੁਤਾਬਿਕ ਅਗਲੇ ਹਫ਼ਤੇ ਤੋਂ ਦਿੱਲੀ ਦੇ ਸਕੂਲ ਬੰਦ ਕੀਤੇ ਜਾ ਸਕਦੇ ਹਨ।
ਦਿੱਲੀ ਵਿੱਚ ਗਰਮੀਆਂ ਦੀਆਂ ਛੁੱਟੀਆਂ | Holiday
ਦਿੱਨੀ ਸਿੱਖਿਆ ਡਾਇਰੈਕਟੋਰੇਟ ਦੇ ਛੁੱਟੀਆਂ ਦੇ ਕੈਲੰਡਰ ਅਨੁਸਾਰ ਇੱਥੋਂ ਦੇ ਸਕੂਲਾਂ ਵਿੱਚ 11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਐਲਾਨੀਆਂ ਜਾਣਗੀਆਂ। ਸਾਰੇ ਸਕੂਲ 30 ਜੂਨ ਤੱਕ ਬੰਦ ਰਹਿਣਗੇ। ਪਹਿਲੀ ਜੁਲਾਈ 2024 ਤੋਂ ਸਕੂਲ ਦੁਬਾਰਾ ਖੁੱਲ੍ਹਣਗੇ। ਮੌਸਮ ਦੀਆਂ ਸਥਤੀਆਂ ਨੂੰ ਦੇਖਦੇ ਹੋਏ ਇਹ ਸਮਾਂ ਵਧਾਇਆ ਜਾਂ ਘਟਾਇਆ ਜਾ ਸਕਦਾ ਹੈ। ਜੇਕਰ ਇਸ ਹਫ਼ਤੇ ਗਰਮੀ ਵਧਦੀ ਹੈ ਤਾਂ ਸੰਭਾਵਨਾ ਹੈ ਕਿ ਦਿੱਲੀ ’ਚ ਗਰਮੀਆਂ ਦੀਆਂ ਛੁੱਟੀਆਂ 11 ਮਈ ਤੋਂ ਪਹਿਲਾਂ ਐਲਾਨ ਦਿੱਤੀਆਂ ਜਾਣਗੀਆਂ। ਛੁੱਟੀਆਂ ਦੇ ਪੁਖਤਾ ਸਮੇਂ ਦੀ ਅਜੇ ਪੁਸ਼ਟੀ ਕਰਨਾ ਜਾਂ ਇਸ ’ਤੇ ਗੱਲ ਕਰਨਾ ਠੀਕ ਨਹੀਂ ਹੋਵੇਗਾ। ਦਿੱਲੀ ਵਿੱਚ ਛੁੱਟੀਆਂ ਕਦੋਂ ਹੁੰਦੀਆਂ ਹਨ ਇਸ ਦੀ ਪੁਸ਼ਟੀ ਕਰਨ ਲਈ ਸਰਕਾਰੀ ਨੋਟੀਫਿਕੇਸ਼ਨ ਦੀ ਉਡੀਕ ਕਰਨੀ ਹੀ ਠੀਕ ਰਹੇਗੀ।
ਰਾਜਸਥਾਨ ਦੇ ਸਕੂਲਾਂ ’ਚ ਗਰਮੀਆਂ ਦੀਆਂ ਛੁੱਟੀਆਂ | Holiday
ਮਿਲੀ ਜਾਣਕਾਰੀ ਅਨੁਸਾਰ ਰਾਜਸਥਾਨ ਦੇ ਸਕੂਲਾਂ ’ਚ ਗਰਮੀਆਂ ਦੀਆਂ ਛੁੱਟੀਆਂ 17 ਮਈ ਤੋਂ ਸ਼ੁਰੂ ਹੋਣਗੀਆਂ। ਸਕੂਲਾਂ ਵਿੱਚ 17 ਮਈ ਤੋਂ 23 ਜੂਨ ਤੱਕ ਛੁੱਟੀ ਰਹੇਗੀ। ਪੰਜਾਬ ਦੀ ਗੱਲ ਕਰੀਏ ਤਾਂ ਇੱਥੇ ਆਮ ਕਰਕੇ ਮਈ ਦੇ ਅਖੀਰ ਵਿੱਚ ਛੁੱਟੀਆ ਦਾ ਐਲਾਨ ਕੀਤਾ ਜਾਂਦਾ ਹੈ। ਪੰਜਾਬ ਸਰਕਾਰ ਨੇ ਪਿਛਲੇ ਸਾਲ ਸੂਬੇ ਦੇ ਸਮੂਹ ਸਰਕਾਰੀ, ਪ੍ਰਾਇਮਰੀ, ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ 1 ਜੂਨ ਤੋਂ 2 ਜੁਲਾਈ 2023 ਤੰਕ ਛੁੱਟੀਆਂ ਦਾ ਐਲਾਨ ਕੀਤਾ ਸੀ। ਹਾਲਾਂਕਿ ਇਸ ਵਾਰ ਅਪਰੈਲ ਮਹੀਨੇ ਵਿੱਚ ਹੀ ਤਾਪਮਾਨ ਵਧਣ ਲੱਗਿਆ ਜੋ ਕਿ ਮਈ ਵਿੱਚ ਸਿਖਰ ’ਤੇ ਜਾਣ ਦੀ ਸੰਭਾਵਨਾ ਹੈ। ਇਸ ਲਈ ਪੰਜਾਬ ਵਿੱਚ 23 ਮਈ ਤੋਂ ਬਾਅਦ ਕਦੇ ਵੀ ਛੁੱਟੀਆਂ ਦਾ ਐਲਾਨ ਕੀਤਾ ਜਾ ਸਕਦਾ ਹੈ। ਪਰ ਇਸ ਦੀ ਪੁਸ਼ਟੀ ਕਰਨ ਲਈ ਵੀ ਸਰਕਾਰੀ ਨੋਟੀਫਿਕੇਸ਼ਨ ਦੀ ਉਡੀਕ ਕਰਨੀ ਪਵੇਗੀ। (Holiday)
ਹਰਿਆਣਾ ‘ਚ ਕਦੋਂ ਹੋਣਗੀਆਂ ਛੁੱਟੀਆਂ?
ਹਰਿਆਣਾ ਸਿੱਖਿਆ ਵਿਭਾਗ ਨੇ ਵਧਦੀ ਗਰਮੀ ਦੇ ਮੱਦੇਨਜ਼ਰ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਲਈ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ। ਵਿਭਾਗ ਨੇ ਹਦਾਇਤ ਕੀਤੀ ਹੈ ਕਿ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਧੁੱਪ ’ਚ ਨਾ ਬੈਠਣ ਦਿੱਤਾ ਜਾਵੇ। ਇਸ ਦੇ ਨਾਲ ਹੀ ਕੋਈ ਵੀ ਪ੍ਰੋਗਰਾਮ ਨਾਲ ਰੱਖਿਆ ਜਾਵੇ ਅਤੇ ਹਰੇਕ ਘੰਟੇ ਬਾਅਦ ਬੱਚਿਆਂ ਨੂੰ ਪਾਣੀ ਪੀਣ ਦਾ ਸਮਾਂ ਦੇਣ ਲਈ ਘੰਟੀ ਵਜਾਈ ਜਾਵੇ। ਜੇਕਰ ਕਿਸੇ ਸਕੂਲ ਵਿੱਚ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਗਈ ਤਾਂ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਸਰਕਾਰ ਵੱਲੋਂ ਜਾਰੀ ਕੀਤੇ ਗਏ ਹਨ। ਪਰ ਅਜੇ ਤੱਕ ਹਰਿਆਣਾ ਵਿੱਚ ਵੀ ਛੁੱਟੀਆਂ ਦੇ ਐਲਾਨ ਬਾਰੇ ਕੋਈ ਵੀ ਨੋਟੀਫਿਕੇਸ਼ਨ ਜਾਰੀ ਨਹੀਂ ਹੋਇਆ ਹੈ। ਇਸ ਦੀ ਪੁਸ਼ਟੀ ਕਰਨ ਲਈ ਨੋਟੀਫਿਕੇਸ਼ਨ ਦੀ ਉਡੀਕ ਕਰਨੀ ਪਵੇਗੀ।
Also Read : ਫਾਜਿਲਕਾ ਪੁਲਿਸ ਵੱਲੋਂ ਚਲਾਇਆ ਗਿਆ ਸਰਚ ਅਭਿਆਨ
ਪੰਜਾਬ ’ਚ 1 ਜੂਨ ਤੋਂ 30 ਜੂਨ ਤੱਕ ਹੀ ਹੋਣਗੀਆਂ ਗਰਮੀਆਂ ਦੀ ਛੁੱਟੀਆਂ
31 ਮਈ ਤੱਕ ਸਕੂਲਾਂ ਵਿੱਚ ਹੀ ਹੋਏਗੀ ਪੜ੍ਹਾਈ, ਆਨਲਾਈਨ ਪੜ੍ਹਾਈ ਦਾ ਫੈਸਲਾ ਵਾਪਸ (Summer Vacation)
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਵਿੱਚ ਹੁਣ ਆਨਲਾਈਨ ਨਹੀਂ ਸਗੋਂ ਆਫ਼ ਲਾਈਨ ਹੀ ਪੜ੍ਹਾਈ ਹੋਏਗੀ। ਪੰਜਾਬ ਦੇ ਸਾਰੇ ਵਿਦਿਆਰਥੀਆਂ ਨੂੰ 15 ਮਈ ਤੋਂ 31 ਮਈ ਤੱਕ ਪਹਿਲਾਂ ਵਾਂਗ ਹੀ ਸਕੂਲਾਂ ਵਿੱਚ ਜਾ ਕੇ ਹੀ ਪੜ੍ਹਾਈ ਕਰਨੀ ਹੋਏਗੀ। ਪੰਜਾਬ ਸਰਕਾਰ ਵੱਲੋਂ ਗਰਮੀ ਦੇ ਕਾਰਨ 15 ਮਈ ਤੋਂ 31 ਮਈ ਤੱਕ ਆਨਲਾਈਨ ਪੜ੍ਹਾਈ ਕਰਵਾਉਣ ਦਾ ਫੈਸਲਾ ਕੀਤਾ ਗਿਆ ਸੀ ਪਰ ਹੁਣ ਇਸ ਫੈਸਲੇ ਨੂੰ ਵਾਪਸ ਲੈ ਲਿਆ ਗਿਆ ਹੈ। ਜਿਸ ਕਾਰਨ ਸਾਰੇ ਵਿਦਿਆਰਥੀਆਂ ਨੂੰ ਸਕੂਲਾਂ ਵਿੱਚ ਜਾ ਕੇ ਹੀ ਪੜ੍ਹਾਈ ਕਰਨੀ ਹੋਏਗੀ।
ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਇਸ ਸਬੰਧੀ ਐਲਾਨ ਕਰਦੇ ਹੋਏ ਦੱਸਿਆ ਗਿਆ ਕਿ ਆਨ ਲਾਈਨ ਪੜ੍ਹਾਈ ਕਰਵਾਉਣ ਸਬੰਧੀ ਫੈਸਲਾ ਲੈਣ ਤੋਂ ਬਾਅਦ ਲਗਾਤਾਰ ਉਨਾਂ ਨੂੰ ਅਧਿਆਪਕਾਂ ਅਤੇ ਮਾਪਿਆ ਸਣੇ ਵਿਦਿਆਰਥੀਆਂ ਦੀ ਅਪੀਲ ਮਿਲ ਰਹੀ ਸੀ ਕਿ ਪਹਿਲਾਂ ਹੀ ਕੋਰੋਨਾ ਕਾਲ ਦੌਰਾਨ ਪੜ੍ਹਾਈ ਦਾ ਕਾਫ਼ੀ ਜਿਆਦਾ ਨੁਕਸਾਨ ਹੋ ਚੁੱਕਾ ਹੈ।
ਇਸ ਲਈ ਗਰਮੀ ਦਾ ਜ਼ਿਆਦਾ ਖਿਆਲ ਨਹੀਂ ਕਰਦੇ ਹੋਏ ਸਕੂਲਾਂ ਵਿੱਚ ਹੀ ਪੜ੍ਹਾਈ ਜਾਰੀ ਰੱਖੀ ਜਾਵੇ। ਜਿਸ ਤੋਂ ਬਾਅਦ ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਕਰਨ ਤੋਂ ਬਾਅਦ ਪਿਛਲੇ ਫੈਸਲੇ ਨੂੰ ਵਾਪਸ ਲੈ ਲਿਆ ਗਿਆ ਹੈ। ਹੁਣ 31 ਮਈ ਤੱਕ ਪਹਿਲਾਂ ਵਾਂਗ ਹੀ ਸਕੂਲ ਖੁੱਲ੍ਹਣਗੇ ਅਤੇ 1 ਜੂਨ ਤੋਂ 30 ਜੂਨ ਤੱਕ ਹੀ ਗਰਮੀ ਦੀਆਂ ਛੁੱਟੀਆਂ (Summer Vacation) ਕੀਤੀ ਜਾਣਗੀਆਂ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ