Farmers March - Sach Kahoon Punjabi
Farmers Protest: ਬਠਿੰਡਾ ਜਾਣ ਲਈ ਇਕੱਤਰ ਹੋਏ ਕਿਸਾਨਾਂ ਤੇ ਪੁਲਿਸ ਦਰਮਿਆਨ ਹੋਈ ਧੱਕਾਮੁੱਕੀ
ਦੋ ਆਗੂ ਜੇਲ੍ਹ ’ਚੋਂ ਰਿਹਾਅ ਕਰਵਾਉਣ ਲਈ ਬਠਿੰਡਾ ਡੀਸੀ ਦਫ਼ਤਰ ਅੱਗੇ ਲਾਉਣਾ ਸੀ ਧਰਨਾ
ਕਿਸਾਨਾਂ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖਿਲਾਫ ਕੀਤੀ ਨਾਅਰੇਬਾਜ਼ੀ
Farmers Protest: ਸੁਨਾਮ ਊਧਮ ਸਿੰਘ ਵਾਲਾ, (ਕਰਮ ਥਿੰਦ)। ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਆਪਣੇ ਬਠਿੰਡਾ ਜ਼ਿਲ੍ਹੇ ਦੇ ਦੋ ਆਗੂ ਬਲਦੇਵ ਸਿੰਘ ਚਾਉਕੇ ਅਤੇ ਸਗਨਦੀਪ ਸਿੰਘ ਜਿਊਦ ਨੂੰ ਜੇਲ੍ਹ ਵਿੱਚੋਂ ਰਿਹਾਅ ਕਰਵਾਉਣ ਵਾਸਤੇ ਬਠਿੰਡਾ ਡੀਸੀ ਦਫ਼ਤਰ ਅੱਗੇ ਧਰਨਾ ਦਿੱਤੇ ਜਾਣ ਦਾ ਪ੍ਰੋਗਰਾਮ ਉਲੀਕਿਆ ਸੀ ਅਤੇ ਸੁਨਾਮ ਬਲਾਕ ਦੇ ਪਿੰਡ ਸ਼ੇਰੋਂ ਵਿਖੇ ਸਾਰੇ ਬਲਾਕ ਦੇ ਕਿਸਾਨਾਂ ਨੇ ਇਕੱਠੇ ਹੋ ਕੇ ਕਾਫਲੇ ਦੇ ਰੂਪ ਵਿੱਚ ਬਠਿੰਡਾ ਲਈ ਜਾਣਾ ਸੀ।
ਜਿਉਂ ਹੀ ਅੱਜ ਬਠਿੰਡਾ ਜਾਣ ਲਈ ਉਗਰਾਹਾਂ ਜਥੇਬੰਦੀ ਦੇ ਲੋਕ ਪਿੰਡ ਸ਼ੇਰੋਂ ਵਿਖੇ ਇਕੱਤਰ ਹੋਏ ਤਾਂ ਇਸ ਦੀ ਭਿਣਕ ਪੁਲਿਸ ਪ੍ਰਸ਼ਾਸਨ ਨੂੰ ਪਈ ਤਾਂ ਪੁਲਿਸ ਨੇ ਵੱਡੀ ਗਿਣਤੀ ‘ਚ ਪਿੰਡ ਸ਼ੇਰੋਂ ਵਿਖੇ ਪੁਲਿਸ ਫੋਰਸ ਲਗਾ ਕੇ ਉਸੇ ਥਾਂ ’ਤੇ ਹੀ ਕਿਸਾਨਾਂ ਨੂੰ ਘੇਰ ਲਿਆ, ਇੱਥੋਂ ਹੀ ਕਿਸਾਨਾਂ ਨੇ ਇਕੱਠੇ ਹੋ ਕੇ ਕਾਫਲੇ ਦੇ ਰੂਪ ਵਿੱਚ ਬਠਿੰਡਾ ਜਾਣ ਲਈ ਕੂਚ ਕਰਨਾ ਸੀ। ਇਸ ਮੌਕੇ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਇਹ ਵੀ ਪੜ੍ਹੋ: Salim Khan Health News: ਸਲਮਾਨ ਖਾਨ ਦੇ ਪਿਤਾ ਸਲੀਮ ਖਾਨ ਦੀ ਸਿਹਤ ਸਬੰਧੀ ਆਈ ਅਪਡੇਟ, ਜਾਣੋ
ਇਸ ਮੌਕੇ ਮਾਹੌਲ ਪੂਰਾ ਤਣਾਅਪੂਰਨ ਹੋ ਗਿਆ, ਇਸ ਸਭ ਦੇ ਚੱਲਦੇ ਕਿਸਾਨਾਂ ਅਤੇ ਪੁਲਿਸ ਵਿਚਕਾਰ ਖਿੱਚ ਧੂਹ ਵੀ ਹੋਈ ਪ੍ਰੰਤੂ ਪੁਲਿਸ ਕਿਸਾਨਾਂ ਨੂੰ ਜ਼ਬਰਦਸਤੀ ਗ੍ਰਿਫ਼ਤਾਰ ਕਰਕੇ ਲੈ ਗਈ ਅਤੇ ਕਿਸਾਨਾਂ ਦਾ ਬਠਿੰਡਾ ਜਾਣ ਦਾ ਪ੍ਰੋਗਰਾਮ ਰੱਦ ਕਰ ਦਿੱਤਾ। ਜਾਣਕਾਰੀ ਮੁਤਾਬਿਕ ਜਥੇਬੰਦੀ ਦੇ ਕਈ ਆਗੂਆਂ ਨੂੰ ਪੁਲਿਸ ਨੇ ਘਰਾਂ ‘ਚ ਹੀ ਨਜ਼ਰਬੰਦ ਕਰਕੇ ਰੱਖਿਆ ਗਿਆ ਹੈ। ਇਸ ਮੌਕੇ ਜਥੇਬੰਦੀ ਦੇ ਆਗੂਆਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰੰਤੂ ਉਹਨਾਂ ਨਾਲ ਸੰਪਰਕ ਨਹੀਂ ਹੋ ਪਾਇਆ। Farmers Protest
Farmers March: ਨਵੀਂ ਦਿੱਲੀ, (ਆਈਏਐਨਐਸ)। ਸ਼ੁੱਕਰਵਾਰ ਨੂੰ ਦਿੱਲੀ ਵੱਲ ਕਿਸਾਨਾਂ ਦੇ ਮਾਰਚ ਤੋਂ ਪਹਿਲਾਂ, ਸ਼ੰਭੂ ਸਰਹੱਦ ‘ਤੇ NH-44 ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਹਰਿਆਣਾ ਅਤੇ ਪੰਜਾਬ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਦੀ ਵੱਧਦੀ ਗਿਣਤੀ ਨੂੰ ਕਾਬੂ ਕਰਨ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੁੱਕਰਵਾਰ ਨੂੰ ਦਿੱਲੀ ਵੱਲ ਮਾਰਚ ਕਰਨ ਦੀ ਤਿਆਰੀ ਕਰ ਰਹੇ ਹਨ। ਵੀਰਵਾਰ ਨੂੰ ਹਰਿਆਣਾ ਪੁਲਿਸ ਨੇ ਸਰਹੱਦ ਨੇੜੇ ਬੈਰੀਕੇਡਿੰਗ ਵਧਾ ਦਿੱਤੀ ਹੈ। ਪਹਿਲਾਂ ਤੋਂ ਹੀ ਸੱਤ-ਲੇਅਰ ਸੁਰੱਖਿਆ ਸੈਟਅਪ ਵਿੱਚ ਤਿੰਨ ਨਵੀਆਂ ਪਰਤਾਂ ਜੋੜੀਆਂ ਗਈਆਂ ਹਨ, ਜਿਸ ਵਿੱਚ ਕੰਧਾਂ, ਲੋਹੇ ਦੀਆਂ ਕੀਲਾਂ, ਕੰਡਿਆਲੀ ਤਾਰ, ਜਾਲ ਆਦਿ ਸ਼ਾਮਲ ਹਨ।
ਭਾਰਤੀ ਕਿਸਾਨ ਯੂਨੀਅਨ-ਏਕਤਾ ਅਤੇ ਹਰਿਆਣਾ ਦੀਆਂ ਹੋਰ ਯੂਨੀਅਨਾਂ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਬੈਨਰ ਹੇਠ ਦਿੱਲੀ ਵੱਲ ਵਧਣਗੀਆਂ। ਪੰਜਾਬ ਦੇ ਤਰਨਤਾਰਨ, ਅੰਮ੍ਰਿਤਸਰ, ਫ਼ਿਰੋਜ਼ਪੁਰ, ਬਠਿੰਡਾ, ਸੰਗਰੂਰ ਅਤੇ ਪਟਿਆਲਾ ਦੇ ਨਾਲ-ਨਾਲ ਹਰਿਆਣਾ ਦੇ ਅੰਬਾਲਾ ਅਤੇ ਸਰਸਾ ਜ਼ਿਲ੍ਹਿਆਂ ਤੋਂ ਵੀ ਕਿਸਾਨ ਸ਼ੰਭੂ ਸਰਹੱਦ ‘ਤੇ ਆਉਂਦੇ ਰਹਿੰਦੇ ਹਨ।
ਇਹ ਵੀ ਪੜ੍ਹੋ: Punjab Government: ਸਰਟੀਫਿਕੇਟ ਬਣਾਉਣ ਲਈ ਨਹੀਂ ਹੋਣਾ ਪਵੇਗਾ ਖੱਜਲ-ਖੁਆਰ, ਪੰਜਾਬ ਸਰਕਾਰ ਨੇ ਸ਼ੁਰੂ ਕੀਤੀ ਨਵੀਂ ਪਹਿਲ,…
ਪੇਂਡੂ ਵਿਕਾਸ ਰਾਜ ਮੰਤਰੀ ਕਮਲੇਸ਼ ਪਾਸਵਾਨ ਨੇ ਵੀਰਵਾਰ ਨੂੰ ਕਿਹਾ ਕਿ ਕਿਸਾਨਾਂ ਦੇ ਮਸਲੇ ਗੱਲਬਾਤ ਰਾਹੀਂ ਹੀ ਹੱਲ ਹੋ ਸਕਦੇ ਹਨ, ਉਨ੍ਹਾਂ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਗੱਲ ਕਰਨੀ ਚਾਹੀਦੀ ਹੈ। ਪਾਸਵਾਨ ਧਰਨੇ ਵਾਲੀ ਥਾਂ ‘ਤੇ ਬੈਠੇ ਕਿਸਾਨਾਂ ਨੂੰ ਮਿਲਣ ਲਈ ਪੰਜਾਬ-ਹਰਿਆਣਾ ਸਰਹੱਦ ‘ਤੇ ਵੀ ਪਹੁੰਚੇ ਸਨ। ਪਾਸਵਾਨ ਨੇ ਬਾਅਦ ਵਿੱਚ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ, “ਕਿਸਾਨਾਂ ਲਈ ਜਿੰਨਾ ਕੰਮ ਮੋਦੀ ਸਰਕਾਰ ਨੇ ਕੀਤਾ ਹੈ, ਓਨਾ ਕਿਸੇ ਹੋਰ ਸਰਕਾਰ ਨੇ ਨਹੀਂ ਕੀਤਾ। ਅਸੀਂ ਹਰ ਖੇਤਰ ਵਿੱਚ ਉਨ੍ਹਾਂ ਦੀ ਮੱਦਦ ਕੀਤੀ ਹੈ।” ਉਨ੍ਹਾਂ ਕਿਹਾ, “ਮੈਂ ਕਿਸਾਨਾਂ ਨੂੰ ਬੇਨਤੀ ਕਰਾਂਗਾ ਕਿ ਤੁਸੀਂ ਆਪਣੇ ਕਿਸੇ ਵੀ ਮੁੱਦੇ ਬਾਰੇ ਸਾਡੇ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਗੱਲ ਕਰ ਸਕਦੇ ਹੋ। ਉਹ ਕਿਸਾਨਾਂ ਨਾਲ ਸਬੰਧਤ ਹਰ ਤਰ੍ਹਾਂ ਦੀ ਗੱਲਬਾਤ ਲਈ ਹਮੇਸ਼ਾ ਤਿਆਰ ਰਹਿੰਦੇ ਹਨ।”
ਇਸੇ ਦੌਰਾਨ ਸ਼ੰਭੂ ਬਾਰਡਰ ’ਤੇ ਪ੍ਰੈਸ ਕਾਨਫਰੰਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦਾਅਵਾ ਕੀਤਾ ਕਿ ਕਿਸਾਨ ਦਿੱਲੀ ਵੱਲ ਵਧਣਗੇ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਬੈਨਰ ਹੇਠ ਇਕੱਠੇ ਹੋਏ ਕਿਸਾਨਾਂ ਨੇ ਪਹਿਲਾਂ ਕੌਮੀ ਰਾਜਧਾਨੀ ਵੱਲ ਪੈਦਲ ਮਾਰਚ ਕਰਨ ਦਾ ਐਲਾਨ ਕੀਤਾ ਸੀ। ਉਨ੍ਹਾਂ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਕਈ ਮੰਗਾਂ ਹਨ। Farmers March