Harjot Bains - Sach Kahoon Punjabi
Harjot Bains: ਪੰਜਾਬ ’ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫ਼ੀਸ ਵਾਧੇ ’ਤੇ ਲੱਗੇਗੀ ਰੋਕ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਸਰਕਾਰ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਕੀਤੇ ਜਾਂਦੇ ਫ਼ੀਸ ਵਾਧੇ ’ਤੇ ਸਖ਼ਤ ਰੋਕ ਲਗਾਉਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਮਾਨਸੂਨ ਇਜਲਾਸ ਦੌਰਾਨ ‘ਦਿ ਪੰਜਾਬ ਰੈਗੂਲੇਸ਼ਨ ਆਫ਼ ਫ਼ੀ ਆਫ਼ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ, 2026’ ਪੇਸ਼ ਕਰੇਗੀ। ਇਹ ਬਿੱਲ 13 ਜੁਲਾਈ 2026 ਤੋਂ ਲਾਗੂ ਆਰਡੀਨੈਂਸ ਨੂੰ ਸਥਾਈ ਕਾਨੂੰਨੀ ਰੂਪ ਦੇਵੇਗਾ ਤੇ ਪ੍ਰਾਈਵੇਟ ਸਕੂਲਾਂ ਦੀ ਫ਼ੀਸ ਪ੍ਰਣਾਲੀ ਨੂੰ ਨਿਯਮਤ ਕਰਨ ਦੇ ਨਾਲ-ਨਾਲ ਮਾਪਿਆਂ ਤੇ ਵਿਦਿਆਰਥੀਆਂ ਨੂੰ ਮਨਮਾਨੇ ਫ਼ੀਸ ਵਾਧੇ ਤੋਂ ਕਾਨੂੰਨੀ ਸੁਰੱਖਿਆ ਪ੍ਰਦਾਨ ਕਰੇਗਾ। ਸਰਕਾਰ ਅਨੁਸਾਰ ਇਸ ਫ਼ੈਸਲੇ ਨਾਲ ਪੰਜਾਬ ਦੇ 7,800 ਤੋਂ ਵੱਧ ਪ੍ਰਾਈਵੇਟ ਸਕੂਲਾਂ ’ਚ ਪੜ੍ਹ ਰਹੇ 32 ਲੱਖ ਤੋਂ ਜ਼ਿਆਦਾ ਵਿਦਿਆਰਥੀਆਂ ਨੂੰ ਸਿੱਧਾ ਲਾਭ ਮਿਲੇਗਾ। ਸਰਕਾਰ ਦਾ ਦਾਅਵਾ ਹੈ ਕਿ ਇਹ ਦੇਸ਼ ਦੇ ਸਭ ਤੋਂ ਸਖ਼ਤ ਫ਼ੀਸ ਨਿਯੰਤਰਣ ਢਾਂਚਿਆਂ ’ਚੋਂ ਇੱਕ ਹੋਵੇਗਾ।
ਜਿਸ ਨਾਲ ਸਕੂਲਾਂ ਦੀ ਵਿੱਤੀ ਪਾਰਦਰਸ਼ਤਾ ਤੇ ਜਵਾਬਦੇਹੀ ਯਕੀਨੀ ਬਣੇਗੀ। ਪ੍ਰਸਤਾਵਿਤ ਬਿੱਲ ਅਨੁਸਾਰ ਕੋਈ ਵੀ ਪ੍ਰਾਈਵੇਟ ਸਕੂਲ ਆਪਣੀ ਮਰਜ਼ੀ ਨਾਲ ਸਾਲਾਨਾ 5 ਫ਼ੀਸਦੀ ਤੋਂ ਜ਼ਿਆਦਾ ਫ਼ੀਸ ਨਹੀਂ ਵਧਾ ਸਕੇਗਾ। ਜੇਕਰ ਇਸ ਤੋਂ ਵੱਧ ਵਾਧਾ ਕਰਨਾ ਹੋਵੇ ਤਾਂ ਸਕੂਲ ਨੂੰ ਜ਼ਿਲ੍ਹਾ ਰੈਗੂਲੇਟਰੀ ਬਾਡੀ ਤੋਂ ਪਹਿਲਾਂ ਲਿਖਤੀ ਮਨਜ਼ੂਰੀ ਲੈਣੀ ਲਾਜ਼ਮੀ ਹੋਵੇਗੀ। ਇਹ ਮਨਜ਼ੂਰੀ ਸਕੂਲ ਦੇ ਵਿੱਤੀ ਰਿਕਾਰਡ ਦੀ ਜਾਂਚ ਤੋਂ ਬਾਅਦ ਹੀ ਦਿੱਤੀ ਜਾਵੇਗੀ। ਬਿੱਲ ’ਚ ਇਹ ਵੀ ਪ੍ਰਬੰਧ ਕੀਤਾ ਗਿਆ ਹੈ ਕਿ ਜੇਕਰ ਕਿਸੇ ਸਕੂਲ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਕੁੱਲ ਮਿਲਾ ਕੇ 15 ਫ਼ੀਸਦੀ ਤੋਂ ਵੱਧ ਫ਼ੀਸ ਵਧਾਈ ਹੈ ਤਾਂ ਵਾਧੂ ਵਸੂਲੀ ਗਈ ਰਕਮ ਮਾਪਿਆਂ ਨੂੰ ਵਾਪਸ ਕਰਨੀ ਲਾਜ਼ਮੀ ਹੋਵੇਗੀ। ਇਸ ਤੋਂ ਇਲਾਵਾ ਸਾਰੇ ਲਾਜ਼ਮੀ ਚਾਰਜਾਂ ਨੂੰ ਇੱਕਠੇ ਜੋੜ ਕੇ ਫ਼ੀਸ ਵਾਧੇ ਦੀ ਗਿਣਤੀ ਕੀਤੀ ਜਾਵੇਗੀ ਤਾਂ ਜੋ ਸਕੂਲ ਵੱਖ-ਵੱਖ ਸਿਰਲੇਖਾਂ ਹੇਠ ਵਾਧੂ ਰਕਮ ਵਸੂਲ ਨਾ ਕਰ ਸਕਣ। Harjot Bains
ਇਹ ਵੀ ਪੜ੍ਹੋ : Bhogapuram Airport: PM ਨੇ ਭੋਗਪੁਰਮ ਵਿਖੇ ਅੱਲੂਰੀ ਸੀਤਾਰਾਮ ਰਾਜੂ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਕੀਤਾ ਉਦਘਾਟਨ
ਕਾਨੂੰਨ ਮੁਨਾਫ਼ਾਖੋਰੀ ਤੇ ਕੈਪੀਟੇਸ਼ਨ ਫ਼ੀਸ ’ਤੇ ਵੀ ਪੂਰੀ ਤਰ੍ਹਾਂ ਰੋਕ ਲਾਏਗਾ। ਇਸ ਕਾਨੂੰਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਹਰ ਜ਼ਿਲ੍ਹੇ ’ਚ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਰੈਗੂਲੇਟਰੀ ਬਾਡੀ ਬਣਾਈ ਗਈ ਹੈ। ਹਰ ਪ੍ਰਾਈਵੇਟ ਸਕੂਲ ਲਈ ਪਿਛਲੇ ਚਾਰ ਸਾਲਾਂ ਦੇ ਫ਼ੀਸ ਰਿਕਾਰਡ ਸਿੱਖਿਆ ਵਿਭਾਗ ਦੇ ਆਨਲਾਈਨ ਪੋਰਟਲ ’ਤੇ ਅਪਲੋਡ ਕਰਨਾ ਲਾਜ਼ਮੀ ਹੋਵੇਗਾ। ਰੈਗੂਲੇਟਰੀ ਬਾਡੀ ਮਾਪਿਆਂ ਦੀ ਸ਼ਿਕਾਇਤ ਜਾਂ ਆਪਣੇ ਪੱਧਰ ’ਤੇ ਸਕੂਲਾਂ ਦੇ ਖਾਤਿਆਂ ਦਾ ਫੋਰੈਂਸਿਕ ਆਡਿਟ ਵੀ ਕਰਵਾ ਸਕੇਗੀ। ਉਲੰਘਣਾ ਕਰਨ ਵਾਲੇ ਸਕੂਲਾਂ ਲਈ ਸਖ਼ਤ ਸਜ਼ਾਵਾਂ ਦੀ ਵੀ ਵਿਵਸਥਾ ਕੀਤੀ ਗਈ ਹੈ। ਪਹਿਲੀ ਵਾਰ ਨਿਯਮਾਂ ਦੀ ਉਲੰਘਣਾ ਕਰਨ ’ਤੇ 50 ਹਜ਼ਾਰ ਰੁਪਏ ਅਤੇ ਦੂਜੀ ਵਾਰ ਇੱਕ ਲੱਖ ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ।
ਜੇਕਰ ਕੋਈ ਸਕੂਲ ਵਾਰ-ਵਾਰ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੀ ਮਾਨਤਾ ਜਾਂ ਐਫਲੀਏਸ਼ਨ ਵੀ ਰੱਦ ਕੀਤੀ ਜਾ ਸਕਦੀ ਹੈ। ਸਰਕਾਰ ਨੇ ਦੱਸਿਆ ਕਿ ਹੁਣ ਤੱਕ 6,500 ਤੋਂ ਵੱਧ ਪ੍ਰਾਈਵੇਟ ਸਕੂਲ ਆਪਣੇ ਫ਼ੀਸ ਰਿਕਾਰਡ ਜਮ੍ਹਾਂ ਕਰਵਾ ਚੁੱਕੇ ਹਨ ਅਤੇ ਇਨ੍ਹਾਂ ਦੀ ਜਾਂਚ ਜਾਰੀ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਜਿੱਥੇ ਵੀ ਵਾਧੂ ਫ਼ੀਸ ਵਸੂਲੀ ਗਈ ਹੋਵੇਗੀ, ਉਸ ਦੀ ਰਕਮ ਮਾਪਿਆਂ ਨੂੰ ਵਾਪਸ ਕਰਨ ਦੇ ਹੁਕਮ ਜਾਰੀ ਕੀਤੇ ਜਾਣਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰ ਦਾ ਸਪੱਸ਼ਟ ਮਤ ਹੈ ਕਿ ਸਿੱਖਿਆ ਕੋਈ ਮੁਨਾਫ਼ਾ ਕਮਾਉਣ ਦਾ ਸਾਧਨ ਨਹੀਂ, ਸਗੋਂ ਇੱਕ ਲੋਕ ਸੇਵਾ ਹੈ। ਉਨ੍ਹਾਂ ਕਿਹਾ ਕਿ ਆਰਡੀਨੈਂਸ ਪਹਿਲਾਂ ਹੀ ਲਾਗੂ ਹੈ ਅਤੇ ਬਿੱਲ ਪਾਸ ਹੋਣ ਤੋਂ ਬਾਅਦ ਇਸ ਨੂੰ ਸਥਾਈ ਕਾਨੂੰਨੀ ਤਾਕਤ ਮਿਲ ਜਾਵੇਗੀ, ਜਿਸ ਨਾਲ ਲੱਖਾਂ ਵਿਦਿਆਰਥੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ। Harjot Bains
Punjab School Holidays: ਬੱਚਿਆਂ ਲਈ ਖੁਸ਼ਖਬਰੀ, ਪੰਜਾਬ ਦੇ ਸਕੂਲਾਂ ’ਚ ਛੁੱਟੀਆਂ ’ਚ ਵਾਧਾ, ਹੁਣ ਇਸ ਦਿਨ ਖੁੱਲ੍ਹਣਗੇ ਸਕੂਲ
ਹੁਣ 8 ਜਨਵਰੀ ਨੂੰ ਖੁੱਲ੍ਹਣਗੇ ਸਕੂਲ
ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕੀਤਾ ਐਲਾਨ
Punjab School Holidays: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਵੱਧ ਰਹੀ ਠੰਢ ਦੀ ਲਹਿਰ ਕਾਰਨ, ਸਾਰੇ ਸਕੂਲਾਂ ’ਚ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਹੁਣ ਸਾਰੇ ਨਿੱਜੀ ਤੇ ਸਰਕਾਰੀ, ਸਹਾਇਤਾ ਪ੍ਰਾਪਤ ਤੇ ਮਾਨਤਾ ਪ੍ਰਾਪਤ ਸਕੂਲ 8 ਜਨਵਰੀ ਨੂੰ ਖੁੱਲ੍ਹਣਗੇ। ਇਹ ਐਲਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Bains) ਨੇ ਆਪਣੇ ਟਵਿੱਟਰ ’ਤੇ ਲਿਖਿਆ – ‘ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ, ਸੂਬੇ ’ਚ ਲਗਾਤਾਰ ਵੱਧ ਰਹੀ ਧੁੰਦ ਦੇ ਮੱਦੇਨਜ਼ਰ, ਬੱਚਿਆਂ ਤੇ ਸਟਾਫ਼ ਦੀ ਸਿਹਤ ਤੇ ਸੁਰੱਖਿਆ ਨੂੰ ਧਿਆਨ ’ਚ ਰੱਖਦੇ ਹੋਏ, ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਤੇ ਨਿੱਜੀ ਸਕੂਲਾਂ ’ਚ 7 ​​ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਜਾ ਰਿਹਾ ਹੈ। ਸਕੂਲ ਪਹਿਲਾਂ ਵਾਂਗ 8 ਜਨਵਰੀ ਨੂੰ ਖੁੱਲ੍ਹਣਗੇ।
ਇਹ ਖਬਰ ਵੀ ਪੜ੍ਹੋ : Body Donation: ਗੁਰਚਰਨ ਸਿੰਘ ਇੰਸਾਂ ਨੇ ਖੱਟਿਆ ਜ਼ਿੰਦਗੀ ਦਾ ਲਾਹਾ, ਕੀਤਾ ਸਰੀਰਦਾਨ
Punjab Schools News: ਪੰਜਾਬ ਦੇ ਸਕੂਲਾਂ, ਕਾਲਜ਼ਾਂ ਸਬੰਧੀ ਆਈ ਵੱਡੀ ਖਬਰ, ਜਾਣੋ ਕੀ ਹੈ ਨਵਾਂ Update
Punjab School News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਸਬੰਧੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ, ਕੱਲ੍ਹ ਭਾਵ ਸੋਮਵਾਰ, 12 ਮਈ, 2025 ਤੋਂ, ਪੰਜਾਬ ਦੇ ਸਾਰੇ ਵਿਦਿਅਕ ਅਦਾਰੇ ਸਕੂਲ, ਕਾਲਜ ਤੇ ਯੂਨੀਵਰਸਿਟੀਆਂ ਸਮੇਤ ਆਮ ਵਾਂਗ ਖੁੱਲ੍ਹਣਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਾਰੇ ਵਿਦਿਅਕ ਅਦਾਰਿਆਂ ’ਚ ਨਿਯਮਤ ਕਲਾਸਾਂ ਲਾਈਆਂ ਜਾਣਗੀਆਂ ਤੇ ਪ੍ਰੀਖਿਆਵਾਂ ਵੀ ਪਹਿਲਾਂ ਹੀ ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ ਹੀ ਹੋਣਗੀਆਂ। Punjab School News
ਇਹ ਖਬਰ ਵੀ ਪੜ੍ਹੋ : Crime News: ਪਿੰਡ ਨਨਹੇੜਾ ਵਿਖੇ ਦੇਰ ਰਾਤ ਘਰ ’ਤੇ ਚੱਲੀਆਂ ਗੋਲੀਆਂ
ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਬਹਾਦਰ ਸੈਨਿਕਾਂ ਦੀ ਬਹਾਦਰੀ ’ਤੇ ਬਹੁਤ ਮਾਣ ਹੈ। ਇਸ ਦੌਰਾਨ ਹੁਸ਼ਿਆਰਪੁਰ ਦੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਭਾਰਤ ਤੇ ਪਾਕਿਸਤਾਨ ਵਿਚਕਾਰ ਤਣਾਅ ਕਾਰਨ ਪੈਦਾ ਹੋਈ ਐਮਰਜੈਂਸੀ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਕਾਲਜ 11 ਮਈ ਤੱਕ ਬੰਦ ਕਰ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਜੰਗਬੰਦੀ ਤੋਂ ਬਾਅਦ ਹੁਣ ਜ਼ਿਲ੍ਹੇ ’ਚ ਸਥਿਤੀ ਪੂਰੀ ਤਰ੍ਹਾਂ ਆਮ ਹੋ ਗਈ ਹੈ। ਇਸ ਲਈ, ਕੱਲ੍ਹ ਤੋਂ ਜ਼ਿਲ੍ਹੇ ਦੇ ਸਕੂਲ ਤੇ ਕਾਲਜ ਨਿਰਧਾਰਤ ਸਮੇਂ ਅਨੁਸਾਰ ਕੰਮ ਕਰਨਗੇ। ਉਨ੍ਹਾਂ ਨੇ ਇਸ ਅਤਿ ਤਣਾਅਪੂਰਨ ਮਾਹੌਲ ’ਚ ਜ਼ਿਲ੍ਹਾ ਵਾਸੀਆਂ ਦੇ ਸਹਿਯੋਗ ਲਈ ਧੰਨਵਾਦ ਕੀਤਾ। Punjab School News
ਵਿਦਿਆਰਥੀਆਂ ਦੇ ਸਿੱਖਣ ਪੱਧਰ ਨੂੰ ਨਿਖਾਰਨ ਵੱਲ ਹੋਰ ਧਿਆਨ ਦੇਣ ਅਧਿਆਪਕ : ਹਰਜੋਤ ਬੈਂਸ
(ਐੱਮ ਕੇ ਸ਼ਾਇਨਾ) ਮੋਹਾਲੀ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Bains)ਨੇ ਅੱਜ ਸੂਬੇ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ ਦੇ ਸਿੱਖਣ ਪੱਧਰ ਨੂੰ ਹੋਰ ਨਿਖਾਰਨ ਦੇਣ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਇਥੇ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਸਿੱਖਣ ਪੱਧਰ ਵਿੱਚ ਗੁਣਤਾਮਿਕ ਸੁਧਾਰ ਲਈ ਚਲਾਏ ਜਾ ਰਹੇ ‘ਮਿਸ਼ਨ ਸਮਰੱਥ’ ਦੇ ਬੇਸਲਾਈਨ ਟੈਸਟਿੰਗ ਅਤੇ ਮਿਡ ਲਾਈਨ ਟੈਸਟਿੰਗ ਦੇ ਅੰਕੜਿਆਂ ਦੇ ਵਿਸ਼ਲੇਸ਼ਣ ਲਈ ਇੱਕ ਰੋਜ਼ਾ ਵਰਕਸ਼ਾਪ ਦੇ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ।
ਸਰਕਾਰ ਸੂਬੇ ਦੇ ਸਿੱਖਿਆ ਪ੍ਰਬੰਧ ਨੂੰ ਬਿਹਤਰ ਬਣਾਉਣ ਅਤੇ ਸਿੱਖਿਆ ਦੇ ਖੇਤਰ ਵਿੱਚ ਗੁਣਾਤਮਕ ਸੁਧਾਰ ਲਿਆਉਣ ਲਈ ਵਬਨਬੱਧ ਹੈ : Harjot Bains
ਵਰਕਸ਼ਾਪ ਵਿੱਚ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ ਅਤੇ ਸੈ.ਸਿੱ), ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ ਅਤੇ ਸੈ.ਸਿੱ) ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਵੱਲੋਂ ਭਾਗ ਲਿਆ ਗਿਆ। ਵਰਕਸ਼ਾਪ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੱਖ-ਵੱਖ ਜ਼ਿਲ੍ਹਿਆਂ ਦੇ ਜਮਾਤਵਾਰ ਅਤੇ ਵਿਸ਼ਾਵਾਰ ਨਤੀਜਿਆਂ ਦੇ ਸਬੰਧ ਵਿੱਚ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ‘ਮਿਸ਼ਨ ਸਮਰੱਥ’ ਤਹਿਤ ਵਿਦਿਆਰਥੀਆਂ ਦੇ ਸਿੱਖਣ ਪੱਧਰ ਵਿੱਚ ਹੋਏ ਸੁਧਾਰ ਬਾਰੇ ਖ਼ੁਸ਼ੀ ਜਾਹਿਰ ਕੀਤੀ।
(Harjot Bains) ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਸਿੱਖਿਆ ਪ੍ਰਬੰਧ ਨੂੰ ਬਿਹਤਰ ਬਣਾਉਣ ਅਤੇ ਸਿੱਖਿਆ ਦੇ ਖੇਤਰ ਵਿੱਚ ਗੁਣਾਤਮਕ ਸੁਧਾਰ ਲਿਆਉਣ ਲਈ ਵਬਨਬੱਧ ਹੈ ਅਤੇ ‘ਮਿਸ਼ਨ ਸਮਰੱਥ’ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਭਾਸ਼ਾ, ਗਣਿਤ ਅਤੇ ਵਿਗਿਆਨ ਵਿਸ਼ਿਆਂ ਵਿੱਚ ਨਿਪੁੰਨ ਬਣਾਏਗਾ।
ਇਹ ਵੀ ਪੜ੍ਹੋ: ਮਾਪੇ ਬੱਚਿਆਂ ਦੇ ਨਸ਼ੇ ਛਡਾਉਣ ਲਈ ਪੁਲਿਸ ਨੂੰ ਸਹਿਯੋਗ ਦੇਣ: ਡੀ.ਐੱਸ.ਪੀ. ਗਿੱਲ
ਇਸ ਮੌਕੇ ਬੀਤੇ ਵਰ੍ਹੇ ਦੀ ਸਿੱਖਿਆ ਦਾ ਲੇਖਾ ਜੋਖਾ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਣ ਵਾਲੇ ਵਿਦਿਆਰਥੀਆਂ ਅੰਦਰ ਹੁਣ ਆਤਮ ਵਿਸ਼ਵਾਸ ਵਧਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਮੈਡੀਕਲ, ਇੰਜੀਨੀਅਰਿੰਗ, ਸਿਵਲ ਸੇਵਾਵਾਂ ਅਤੇ ਫੌਜ ਦੀ ਭਰਤੀ ਵਾਸਤੇ ਵਿਦਿਆਰਥੀ ਰੁਚੀ ਦਿਖਾ ਰਹੇ ਹਨ ਜਿੰਨ੍ਹਾਂ ਨੂੰ ਮੌਕੇ ਪ੍ਰਦਾਨ ਕਰਨ ਵਾਸਤੇ ਉੱਥੋਂ ਦੇ ਦੌਰੇ ਕਰਵਾਏ ਜਾ ਰਹੇ ਹਨ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਵੱਲੋਂ ਆਪਣੇ ਜਿਲ੍ਹਿਆਂ ਦੀਆਂ ਬਿਹਤਰੀਨ ਸਿੱਖਿਆ ਸਿਖਲਾਈ ਤਕਨੀਕਾਂ ਵੀ ਹਾਜਰੀਨ ਨਾਲ ਸਾਂਝੀਆਂ ਵੀ ਕੀਤੀਆਂ ਗਈਆਂ।
ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਸਕੂਲਾਂ ਦਾ ਦੌਰਾ ਕਰਨਗੇ ਸਿੱਖਿਆ ਮੰਤਰੀ ਹਰਜੋਤ ਬੈਂਸ
ਸਰਹੱਦੀ ਜ਼ਿਲੇ ਫਾਜਿਲਕਾ ਤੋਂ ਦੌਰੇ ਦੀ ਸ਼ੁਰੂਆਤ, ਸਕੂਲਾਂ ਨੂੰ ਦੇਖਣਗੇ ਨੇੜੇ ਤੋਂ
ਸਕੂਲ ਨੀਤੀ ਨੂੰ ਹੋਰ ਵਧੀਆ ਬਨਾਉਣ ਲਈ ਜ਼ਮੀਨੀ ਲੋੜਾਂ ਨੂੰ ਚੰਗੀ ਤਰਾਂ ਵਾਚਣਾ ਜ਼ਰੂਰੀ : ਹਰਜੋਤ ਸਿੰਘ ਬੈਂਸ
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਸਿੱਖਿਆ ਮੰਤਰੀ (Harjot Bains) ਅੱਜ ਤੋਂ ਪੰਜਾਬ ਭਰ ਦੇ ਸਕੂਲਾਂ ਦਾ ਦੌਰਾ ਕਰਨਗੇ। ਪੰਜਾਬ ਦੇ ਹਰ ਜ਼ਿਲੇ ਵਿੱਚ ਦੌਰਾ ਕਰਦੇ ਹੋਏ ਸਕੂਲਾਂ ਨੂੰ ਨੇੜੇ ਤੋਂ ਦੇਖਿਆ ਜਾਏਗਾ ਤਾਂ ਕਿ ਸਕੂਲਾਂ ਦੀ ਅਸਲ ਸਚਾਈ ਅਤੇ ਜ਼ਮੀਨੀ ਹਕੀਕਤ ਤੋਂ ਚੰਗੀ ਤਰ੍ਹਾਂ ਵਾਕਿਫ਼ ਹੋਇਆ ਜਾ ਸਕੇ। ਇਸ ਦੌਰੇ ਦੀ ਸ਼ੁਰੂਆਤ ਅੱਜ ਫਾਜ਼ਿਲਕਾ ਜ਼ਿਲੇ ਤੋਂ ਕੀਤੀ ਜਾ ਰਹੀ ਅਤੇ ਇਹ ਪੂਰੇ ਅਪ੍ਰੈਲ ਮਹੀਨੇ ਦੌਰਾਨ ਜਾਰੀ ਰਹੇਗਾ।
ਹਰਜੋਤ ਸਿੰਘ ਬੈਂਸ (Harjot Bains) ਆਪਣੇ ਇਸ ਦੌਰੇ ਦੀ ਸ਼ੁਰੂਆਤ 4 ਅਪ੍ਰੈਲ 2023 ਨੂੰ ਫਾਜਿਲਕਾ ਤੋਂ ਕਰ ਰਹੇ ਹਨ ਅਤੇ 5 ਅਪ੍ਰੈਲ ਨੂੰ ਫਿਰੋਜਪੁਰ, 6 ਅਪ੍ਰੈਲ ਨੂੰ ਰੋਪੜ ਤੇ ਮੋਹਾਲੀ, 7 ਅਤੇ 8 ਅਪ੍ਰੈਲ ਨੂੰ ਅੰਮਿ੍ਰਤਸਰ, 12 ਅਤੇ 13 ਅਪ੍ਰੈਲ ਨੂੰ ਤਰਨਤਾਰਨ, ਕਪੂਰਥਲਾ, ਬਠਿੰਡਾ, ਸ਼੍ਰੀ ਮੁਕਤਸਰ ਸਾਹਿਬ, 17 ਅਪ੍ਰੈਲ ਨੂੰ ਜਲੰਧਰ, 18 ਅਪ੍ਰੈਲ ਨੂੰ ਫ਼ਤਹਿਗੜ ਸਾਹਿਬ, 20, 21 ਅਤੇ 22 ਅਪ੍ਰੈਲ ਨੂੰ ਪਟਿਆਲਾ, ਲੁਧਿਆਣਾ, ਮਲੇਰਕੋਟਲਾ, ਫਰੀਦਕੋਟ, ਮੋਗਾ ਅਤੇ ਬਰਨਾਲਾ, 24 ਅਪ੍ਰੈਲ ਨੂੰ ਸੰਗਰੂਰ ਅਤੇ ਮਾਨਸਾ, 27, 28 ਅਤੇ 29 ਅਪ੍ਰੈਲ ਨੂੰ ਹੁਸ਼ਿਆਰਪੁਰ, ਨਵਾਂਸ਼ਹਿਰ, ਪਠਾਨਕੋਟ ਅਤੇ ਗੁਰਦਾਸਪੁਰ ਜਿਲੇ ਦੇ ਸਕੂਲਾਂ ਦਾ ਨਿਰੀਖਣ ਕਰਨਗੇ। (Harjot Bains)
ਇਸ ਦੌਰੇ ਦੌਰਾਨ ਹਰਜੋਤ ਸਿੰਘ ਬੈਂਸ ਨਵੇਂ ਦਾਖਲੇ, ਕਿਤਾਬਾਂ, ਵਰਦੀਆਂ, ਸਕੂਲਾਂ ਦੇ ਮੁਢਲੇ ਢਾਂਚੇ ਬਾਰੇ ਜਾਣਕਾਰੀ ਹਾਸਿਲ ਕਰਨਗੇ।
ਆਪਣੇ ਇਸ ਦੌਰੇ ਬਾਰੇ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸਕੂਲ ਸਿੱਖਿਆ ਵਿਭਾਗ ਦੀਆਂ ਨੀਤੀ ਨੂੰ ਹੋਰ ਵਧੀਆ ਬਨਾਉਣ ਲਈ ਜ਼ਮੀਨੀ ਲੋੜਾਂ ਨੂੰ ਸਮਝ ਕੇ ਬਣਾਇਆ ਜਾ ਸਕਦਾ ਹੈ। ਜਿਸ ਲਈ ਚੰਡੀਗੜ ਦੇ ਦਫ਼ਤਰਾਂ ਵਿਚ ਬੈਠਣ ਦੀ ਥਾਂ ਇਹ ਦੌਰਾ ਬਹੁਤ ਜ਼ਰੂਰੀ ਹੈ। ਉਨਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਉੱਚ ਮਿਆਰਾਂ ਵਾਲੀ ਸਿੱਖਿਆ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਹੈ। ਜਿਸਦੀ ਪੂਰਤੀ ਵਾਸਤੇ ਉਹ ਕੋਈ ਕਸਰ ਬਾਕੀ ਨਹੀਂ ਛੱਡਣਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਹੁਣ ਨਹੀਂ ਚੱਲੇਗੀ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ : ਹਰਜੋਤ ਬੈਂਸ
ਜਿਆਦਾ ਫੀਸ ਵਸੂਲਣ ’ਤੇ ਹੋਵੇਗਾ ਐਕਸ਼ਨ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਪ੍ਰਾਈਵੇਟ ਸਕੂਲਾਂ ਖਿਲ਼ਾਫ ਸਖ਼ਤ ਐਕਸ਼ਨ ਲਿਆ ਹੈ। ਪ੍ਰਾਈਵੇਟ ਸਕੂਲ ਲਗਾਤਾਰ ਮਨਮਾਨੀ ਕਰਦੇ ਨਜ਼ਰ ਆ ਰਹੇ ਤੇ ਬੱਚਿਆਂ ਤੋਂ ਵੱਧ ਫੀਸ ਵਸੂਲ ਰਹੇ ਹਨ। ਹਰਜੋਤ ਸਿੰਘ ਬੈਂਸ (Harjot Bains) ਨੇ ਵੀ ਇਸ ਮਾਮਲੇ ਵਿੱਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਪ੍ਰਾਈਵੇਟ ਸਕੂਲ ਵੱਧ ਫੀਸ ਲੈਂਦਾ ਹੈ ਤਾਂ ਉਸ ਦੀ ਤੁਰੰਤ ਸਿਕਾਇਤ ਦਿੱਤੀ ਜਾਵੇ। ਉਨਾਂ ਨੇ ਸਿਕਾਇਤ ਲਈ ਇੱਕ ਈ-ਮੇਲ EMOfficepunjab@gmail.com ਲਾਂਚ ਕੀਤਾ ਹੈ। ਇਸ ’ਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰ ਸਕੂਲ ਪ੍ਰਬੰਧਕਾਂ ਖ਼ਿਲਾਫ਼ ਵੱਧ ਫੀਸ ਵਸੂਲੀ ਲਈ ਸ਼ਿਕਾਇਤ ਦਰਜ ਕਰਵਾ ਸਕਣਗੇ।
ਜਿਕਰਯੋਗ ਹੈ ਕਿ ਪ੍ਰਾਈਵੇਟ ਸਕੂਲ ਲੋੜ ਤੋਂ ਵੱਧ ਫੀਸਾਂ ਵਸੂਲ ਰਹੇ ਹਨ, ਜਿਸ ਕਾਰਨ ਗਰੀਬ ਤੇ ਮੱਧ ਵਰਗੀ ਪਰਿਵਾਰਾਂ ਲਈ ਆਪਣੇ ਬੱਚਿਆਂ ਨੂੰ ਪੜ੍ਹਾਉਣਾ ਔਖਾ ਹੋ ਗਿਆ ਹੈ। ਇਸ ਮਾਮਲੇ ’ਚ ਮਾਨ ਸਰਕਾਰ ਲਗਾਤਾਰ ਐਕਸ਼ਨ ਲਈ ਹੈ। ਮਾਨ ਸਰਕਾਰ ਚਾਹੁੰਦੀ ਹੈ ਹਰ ਬੱਚਾ ਪੜ੍ਹਾਈ ਜ਼ਰੂਰੀ ਕਰੇ ਤਾਂ ਜੋ ਉਹ ਪੜ੍ਹ-ਲਿਖ ਕੇ ਸਮਾਜ ’ਚ ਚੰਗਾ ਯੋਗਦਾਨ ਪਾ ਸਕੇ। ਸੂਬੇ ‘ਚ ਆਮ ਆਦਮੀ ਸਰਕਾਰ ਬਣਨ ਤੋਂ ਸਿੱਖਿਆ, ਰੁਜ਼ਗਾਰ ਅਤੇ ਸਿਹਤ ਦੇ ਖੇਤਰਾਂ ‘ਚ ਸ਼ਲਾਘਾਯੋਗ ਕੰਮ ਕਰ ਰਹੇ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਕੈਬਨਿਟ ਮੰਤਰੀ ਹਰਜੋਤ ਬੈਂਸ ਅਤੇ ਉਨ੍ਹਾਂ ਦੀ ਪਤਨੀ ਨਾਲ ਬੰਟੀ ਬੈਂਸ ਨੇ ਸ਼ੇਅਰ ਕੀਤੀ ਫੋਟੋ
ਚੰਡੀਗੜ੍ਹ (ਸੱਚ ਕਹੂੰ ਨਿਊਜ਼) । ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ (Bunty Bains With Harjot Bains And His Wife:) ਹਾਲ ਹੀ ਵਿੱਚ IPS ਜੋਤੀ ਸਿੰਘ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਇਸ ਮੌਕੇ ‘ਤੇ ਨਵੇਂ ਵਿਆਹੇ ਜੋੜੇ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਇੰਨਾ ਹੀ ਨਹੀਂ ਹਰਜੋਤ ਬੈਂਸ ਅਤੇ ਉਨ੍ਹਾਂ ਦੀ ਪਤਨੀ ਨੂੰ ਪੰਜਾਬੀ ਇੰਡਸਟਰੀ ਦੇ ਕਲਾਕਾਰਾਂ ਵੱਲੋਂ ਵੀ ਕਾਫੀ ਵਧਾਈਆਂ ਮਿਲ ਰਹੀਆਂ ਹਨ। ਪੰਜਾਬੀ ਗੀਤਕਾਰ ਅਤੇ ਨਿਰਮਾਤਾ ਬੰਟੀ ਬੈਂਸ ਨੇ ਹਰਜੋਤ ਬੈਂਸ ਅਤੇ ਜੋਤੀ ਸਿੰਘ ਨਾਲ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ। ਇਸ ‘ਚ ਉਹ ਨਵੇਂ ਵਿਆਹੇ ਜੋੜੇ ਨੂੰ ਉਨ੍ਹਾਂ ਦੇ ਵਿਆਹ ਦੀਆਂ ਵਧਾਈਆਂ ਦਿੰਦੇ ਨਜ਼ਰ ਆ ਰਹੇ ਹਨ। ਇਹ ਤਸਵੀਰ ਸੋਸ਼ਲ ਮੀਡੀਆ ‘ਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਸ ਤਸਵੀਰ ਨੂੰ ਵੇਖੋ ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।
ਸਿੱਖਿਆ ਮੰਤਰੀ ਹਰਜੋਤ ਬੈਂਸ ਛੇਤੀ ਹੀ ਵਿਆਹ ਬੰਧਨ ’ਚ ਬੱਝਣਗੇ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਆਮ ਆਦਮੀ ਪਾਰਟੀ ਦਾ ਇੱਕ ਹੋਰ ਮੰਤਰੀ ਛੇਤੀ ਹੀ ਵਿਆਹ ਬੰਧਨ ’ਚ ਬੱਝਣ ਜਾ ਰਿਹਾ ਹੈ।  ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਵਿਆਹ ਕਰਵਾਉਣ ਜਾ ਰਹੇ ਹਨ। ਹਰਜੋਤ ਸਿੰਘ ਬੈਂਸ ਦਾ ਵਿਆਹ ਜੋਤੀ ਯਾਦਵ ਨਾਲ ਹੋਣ ਜਾ ਰਿਹਾ ਹੈ ਜੋ ਕਿ ਪੰਜਾਬ ਕੇਡਰ ਦੀ ਆਈਪੀਐਸ ਅਫਸਰ ਹਨ। ਜੋਤੀ ਯਾਦਵ ਮੌਜ਼ੂਦਾ ਸਮੇਂ ਵਿਚ ਮਾਨਸਾ ਜਿਲ੍ਹੇ ਵਿਚ ਬੌਤਰ ਐਸੀਪ ਹੈਡਕੁਆਰਟਰ ਤਾਇਨਾਤ ਹਨ। ਚਰਚਾ ਇਹ ਹੈ ਕਿ ਵਿਆਹ ਮਾਰਚ ਮਹੀਨੇ ’ਚ ਹੋ ਸਕਦਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਭਾਰਤੀ ਕ੍ਰਿਕਟ ਟੀਮ ਅੰਡਰ-19 ਦੀ ਖਿਡਾਰਨ ਮੰਨਤ ਕਸ਼ਅਪ ਦੇ ਮਾਪਿਆਂ ਨਾਲ ਮੁਲਾਕਾਤ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Bains) ਨੇ ਆਈ.ਸੀ.ਸੀ. ਵਰਲਡ ਕੱਪ 2023 ਟੂਰਨਾਮੈਂਟ ਦੀ ਜੇਤੂ ਭਾਰਤੀ ਕੁੜੀਆਂ ਦੀ ਅੰਡਰ-19 ਕ੍ਰਿਕਟ ਟੀਮ ਦੀ ਮੈਂਬਰ ਪਟਿਆਲਾ ਵਾਸੀ ਖਿਡਾਰਨ ਮੰਨਤ ਕਸ਼ਅਪ ਦੇ ਮਾਪਿਆਂ ਨਾਲ ਮੁਲਾਕਤ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪਟਿਆਲਾ ਦੀ ਬੇਟੀ ਮੰਨਤ ਕਸ਼ਅਪ ਦੀ ਇਸ ਪ੍ਰਾਪਤੀ ਨੇ ਜਿੱਥੇ ਮੰਨਤ ਦੇ ਮਾਪਿਆਂ ਦਾ ਸਿਰ ਉਚਾ ਕੀਤਾ ਹੈ, ਉਥੇ ਹੀ ਇਹ ਪਟਿਆਲਾ ਸਮੇਤ ਪੰਜਾਬ ਤੇ ਪੂਰੇ ਦੇਸ਼ ਲਈ ਮਾਣ ਵਾਲੀ ਗੱਲ ਹੈ।
ਪੰਜਾਬ ਸਰਕਾਰ ਮੰਨਤ ਕਸ਼ਅਪ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ
ਇੱਥੇ ਭਾਸ਼ਾ ਵਿਭਾਗ ਵਿਖੇ ਮੰਨਤ ਕਸ਼ਅਪ ਦੇ ਪਿਤਾ ਸੰਜੀਵ ਕਸ਼ਅਪ ਤੇ ਮਾਤਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਹਰਜੋਤ ਸਿੰਘ ਬੈਂਸ (Harjot Bains) ਨੇ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਜਿੱਥੇ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖਿਡਾਰੀਆਂ ਨੂੰ ਹੱਲਾਸ਼ੇਰੀ ਦੇ ਰਹੀ ਹੈ, ਉਥੇ ਹੀ ਖੇਡ ਸੱਭਿਆਚਾਰ ਨੂੰ ਵੀ ਪ੍ਰਫੁੱਲਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੰਨਤ ਕਸ਼ਅਪ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ।
ਜਿਕਰਯੋਗ ਹੈ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਿਊ ਪਾਵਰ ਹਾਊਸ ਕਲੋਨੀ ਦੀ ਬਾਰਵੀਂ ਜਮਾਤ ਦੀ ਵਿਦਿਆਰਥਣ ਮੰਨਤ ਕਸ਼ਅਪ ਆਈ.ਸੀ.ਸੀ. ਵਰਲਡ ਕੱਪ ਜੇਤੂ ਭਾਰਤੀ ਕ੍ਰਿਕਟ ਟੀਮ ਦੀ ਮੈਂਬਰ ਹੈ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੰਨਤ ਕਸ਼ਅਪ ਨਾਲ ਮੁਲਾਕਾਤ ਕਰਕੇ ਕਿਹਾ ਕਿ ਉਸਨੇ ਜਿੱਥੇ ਦੇਸ਼ ਦੀ ਟੀਮ ’ਚ ਖੇਡ ਕੇ ਆਪਣੀ ਮਿਹਨਤ ਦਾ ਲੋਹਾ ਮਨਵਾਇਆ ਹੈ, ਉਥੇ ਹੀ ਉਹ ਸਾਡੇ ਪਟਿਆਲਾ ਜ਼ਿਲ੍ਹੇ ਲਈ ਵੀ ਬੇਟੀ ਬਚਾਓ ਅਤੇ ਬੇਟੀ ਪੜ੍ਹਾਓ ਮੁਹਿੰਮ ਦੀ ਵੀ ਉਹ ਰੋਲ ਮਾਡਲ ਹੈ। ਇਸ ਮੌਕੇ ਸਕੂਲ ਦੇ ਪਿ੍ਰੰਸੀਪਲ ਰਵਿੰਦਰ ਖੋਸਲਾ ਤੇ ਹੋਰ ਵੀ ਮੌਜੂਦ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਮਾਸਕ ਨਾ ਲਾਉਣ ’ਤੇ ਘਿਰੇ ਆਪ ਮੰਤਰੀ, ਸਵਾਲ ਪੁੱਛੇ ਜਾਣ ’ਤੇ ਹਰਜੋਤ ਬੈਂਸ ਨੇ ਮੰਗੀ ਮਾਫ਼ੀ
ਚੰਡੀਗੜ੍ਹ। ਪੰਜਾਬ ਸਰਕਾਰ ਦੇ ਜੇਲ੍ਹ, ਮਾਈਨਿੰਗ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਮਾਸਕ ਨਾ ਪਹਿਨਣ ਕਾਰਨ ਆੜੇ ਹੱਥੀਂ। ਬੈਂਸ ਹੁਸ਼ਿਆਰਪੁਰ ਵਿੱਚ ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪੁੱਜੇ ਹੋਏ ਸਨ। ਮੁਹੱਲਾ ਕਲੀਨਿਕ ਦੇ ਉਦਘਾਟਨ ਲਈ ਪਹੁੰਚੇ ਮੰਤਰੀ ਨੂੰ ਜਦੋਂ ਇਸ ਬਾਰੇ ਪੁੱਛਿਆ ਗਿਆ ਤਾਂ ਬੈਂਸ ਨੇ ਮੁਆਫੀ ਮੰਗ ਲਈ। ਉਨ੍ਹਾਂ ਕਿਹਾ ਕਿ ਉਹ ਅਜੇ ਵੀ ਮਾਸਕ ਪਹਿਨਦੇ ਹਨ। ਹਰਜੋਤ ਬੈਂਸ ਨੂੰ ਕੁਝ ਦਿਨ ਪਹਿਲਾਂ ਕਰੋਨਾ ਹੋਇਆ ਸੀ। ਜਿਸ ਤੋਂ ਬਾਅਦ ਉਹ ਇਕਾਂਤਵਾਸ ਵਿਚ ਰਹੇ। ਠੀਕ ਹੋਣ ਤੋਂ ਬਾਅਦ, ਉਨ੍ਹਾਂ ਆਪਣਾ ਕੰਮ ਮੁੜ ਸ਼ੁਰੂ ਕਰ ਦਿੱਤਾ।
ਸਰਕਾਰ ਨੇ 2 ਦਿਨ ਪਹਿਲਾਂ ਹੀ ਹੁਕਮ ਦਿੱਤੇ ਸਨ
ਪੰਜਾਬ ’ਚ ਰੋਜ਼ਾਨਾ ਕੋਰੋਨਾ ਦੇ 400 ਤੋਂ ਵੱਧ ਮਾਮਲਿਆਂ ਦੇ ਮੱਦੇਨਜ਼ਰ ਸਰਕਾਰ ਨੇ ਮਾਸਕ ਪਹਿਨਣ ਦੇ ਹੁਕਮ ਜਾਰੀ ਕੀਤੇ ਸਨ। 13 ਅਗਸਤ ਨੂੰ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਸੀ ਕਿ ਸਾਰੇ ਵਿਦਿਅਕ ਅਦਾਰਿਆਂ, ਸਰਕਾਰੀ ਅਤੇ ਨਿੱਜੀ ਦਫ਼ਤਰਾਂ, ਇਨਡੋਰ-ਆਊਟਡੋਰ ਇਕੱਠਾਂ, ਜਨਤਕ ਥਾਵਾਂ ਆਦਿ ਵਿੱਚ ਮਾਸਕ ਪਹਿਨਣਾ ਲਾਜ਼ਮੀ ਹੈ। ਸਾਰੇ ਡੀਸੀ, ਐਸਐਸਪੀਜ਼, ਪੁਲੀਸ ਕਮਿਸ਼ਨਰਾਂ, ਆਈਜੀਜ਼ ਅਤੇ ਸਿਵਲ ਸਰਜਨਾਂ ਨੂੰ ਇਸ ਨੂੰ ਲਾਗੂ ਕਰਨ ਲਈ ਕਿਹਾ ਗਿਆ ਹੈ।
ਸਰਕਾਰ ਦੇ 2 ਮੰਤਰੀ ਅਤੇ ਡਿਪਟੀ ਸਪੀਕਰ ਸਕਾਰਾਤਮਕ ਹੋ ਗਏ ਹਨ
ਪੰਜਾਬ ਵਿੱਚ ਸਰਕਾਰ ਵੀ ਕਰੋਨਾ ਦੀ ਲਪੇਟ ਵਿੱਚ ਆ ਗਈ ਹੈ। ਮਾਈਨਿੰਗ ਮੰਤਰੀ ਹਰਜੋਤ ਬੈਂਸ ਤੋਂ ਇਲਾਵਾ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈਕਿਸ਼ਨ ਰੋਡੀ ਵੀ ਸਕਾਰਾਤਮਕ ਆਏ ਹਨ। ਇਸ ਦੇ ਨਾਲ ਹੀ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨੂੰ ਵੀ ਇਕਾਂਤ ਵਿਚ ਰਹਿਣਾ ਪਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਸਿੱਧੂ ਨੂੰ ਜੇਲ ਰਹਿਣਾ ਪਵੇਗਾ ਆਮ ਕੈਦੀਆਂ ਵਾਂਗ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਰੋਡ ਰੇਜ ਮਾਮਲੇ ’ਚ ਇੱਕ ਸਾਲ ਦੀ ਸਜ਼ਾ ਦੇ ਐਲਾਨ ਤੋਂ ਬਾਅਦ ਸਿੱਧੂ ਨੂੰ ਇੱਕ ਹੋਰ ਵੱਡਾ ਝਟਕਾ ਲੱਗਿਆ ਹੈ। ਮਾਨ ਸਰਕਾਰ ਨੇ ਜੇਲ੍ਹ ’ਚ ਸਿੱਧੂ ਨੂੰ ਕੋਈ ਵਿਸ਼ੇਸ਼ ਸਹੂਲਤ ਦੇਣ ਤੋਂ ਕੋਰੀ ਨਾਂਹ ਕਰ ਦਿੱਤੀ ਹੈ। ਸਾਬਕਾ ਕ੍ਰਿਕਟਰ ਨੂੰ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਰੱਖੇ ਜਾਣ ਦੀ ਸੰਭਾਵਨਾ ਹੈ। ਇਸ ਦੌਰਾਨ ਜੇਲ੍ਹ ਵਿੱਚ ਬੰਦ ਸਿੱਧੂ ਨੂੰ ਕੋਈ ਵਿਸ਼ੇਸ਼ ਸਹੂਲਤ ਨਹੀਂ ਮਿਲੇਗੀ। ਪੰਜਾਬ ਸਰਕਾਰ ਨੇ ਕਿਹਾ ਹੈ ਕਿ ਜੇਲ੍ਹ ਅੰਦਰ ਸਿੱਧੂ ਨੂੰ ਕੋਈ ਵਿਸ਼ੇਸ਼ ਦਰਜਾ ਨਹੀਂ ਦਿੱਤਾ ਜਾਵੇਗਾ।
ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ (Harjot Bains ) ਨੇ ਕਿਹਾ ਕਿ, ਨਵਜੋਤ ਸਿੰਘ ਸਿੱਧੂ ਵੀ ਹੁਣ ਕੈਦੀ ਹਨ ਅਤੇ ਉਹ ਪਟਿਆਲਾ ਜੇਲ੍ਹ ਵਿੱਚ ਬਾਕੀ ਕੈਦੀਆਂ ਵਾਂਗ ਹੀ ਰਹਿਣਗੇ। ਬੈਂਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕੈਦੀਆਂ ਨੂੰ ਵੀਆਈਪੀ ਦਰਜਾ ਦੇਣ ਦੇ ਖਿਲਾਫ ਹੈ।
ਬੈਂਸ Harjot Bains  ਨੇ ਕਿਹਾ, “ਜਦੋਂ ਤੋਂ ਅਸੀਂ ਅਹੁਦਾ ਸੰਭਾਲਿਆ ਹੈ, ਸਾਡਾ ਜ਼ੋਰ ਇਹ ਯਕੀਨੀ ਬਣਾਉਣ ‘ਤੇ ਰਿਹਾ ਹੈ ਕਿ ਕੈਦੀਆਂ ਨੂੰ ਕੋਈ ਵੀਆਈਪੀ ਟ੍ਰੀਟਮੈਂਟ ਨਾ ਮਿਲੇ ਅਤੇ ਜੇਲ੍ਹ ਮੈਨੂਅਲ ਅਨੁਸਾਰ ਸਾਰਿਆਂ ਨਾਲ ਬਰਾਬਰ ਦਾ ਸਲੂਕ ਕੀਤਾ ਜਾਵੇ।
ਮ੍ਰਿਤਕ ਦੇ ਪਰਿਵਾਰ ਨੇ ਰੀਵਿਊ ਪਟੀਸ਼ਨ ਕੀਤੀ ਸੀ ਦਾਖਲ
ਜਿਕਰਯੋਗ ਹੈ ਕਿ ਸੁਪਰੀਮ ਕੋਰਟ ਦੇ ਇਸ ਫੈਸਲੇ ਦੇ ਖਿਲਾਫ ਹੁਣ ਮ੍ਰਿਤਕ ਦੇ ਪਰਿਵਾਰ ਨੇ ਰੀਵਿਊ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਦੀ ਮੰਗ ਸੀ ਕਿ ਹਾਈਕੋਰਟ ਵਾਂਗ ਸਿੱਧੂ ਨੂੰ 304 IPC ਤਹਿਤ ਸਜ਼ਾ ਦਿੱਤੀ ਜਾਵੇ। ਸੁਪਰੀਮ ਕੋਰਟ ਨੇ ਇਸ ਪਟੀਸ਼ਨ ਨੂੰ ਸਵੀਕਾਰ ਕਰ ਲਿਆ, ਜਿਸ ‘ਤੇ ਅੱਜ ਫੈਸਲਾ ਆਇਆ ਹੈ।
ਸੈਸ਼ਨ ਕੋਰਟ ਨੇ ਕੀਤੀ ਸੀ, ਹਾਈਕੋਰਟ ਨੇ ਸੁਣਾਈ ਸੀ ਸਜ਼ਾ
ਸੈਸ਼ਨ ਕੋਰਟ ਨੇ ਸਬੂਤਾਂ ਦੀ ਘਾਟ ਦਾ ਹਵਾਲਾ ਦਿੰਦੇ ਹੋਏ 1999 ਵਿੱਚ ਨਵਜੋਤ ਸਿੰਘ ਸਿੱਧੂ ਨੂੰ ਬਰੀ ਕਰ ਦਿੱਤਾ ਸੀ। ਇਸ ਤੋਂ ਬਾਅਦ ਪੀੜਤ ਧਿਰ ਸੈਸ਼ਨ ਕੋਰਟ ਦੇ ਫੈਸਲੇ ਖਿਲਾਫ ਹਾਈਕੋਰਟ ਪਹੁੰਚੀ। ਸਾਲ 2006 ਵਿੱਚ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਤਿੰਨ ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਸੀ।
ਕੀ ਹੈ ਮਾਮਲਾ
ਸਿੱਧੂ ਖਿਲਾਫ ਰੋਡ ਰੇਜ ਦਾ ਮਾਮਲਾ ਸਾਲ 1988 ਦਾ ਹੈ। ਪਟਿਆਲਾ ‘ਚ ਪਾਰਕਿੰਗ ਨੂੰ ਲੈ ਕੇ ਸਿੱਧੂ ਦੀ ਗੁਰਨਾਮ ਸਿੰਘ ਨਾਂਅ ਦੇ 65 ਸਾਲਾ ਵਿਅਕਤੀ ਨਾਲ ਲੜਾਈ ਹੋ ਗਈ। ਇਲਜ਼ਾਮ ਹੈ ਕਿ ਦੋਵਾਂ ਵਿਚਾਲੇ ਝਗੜਾ ਹੋਇਆ ਸੀ। ਜਿਸ ‘ਚ ਸਿੱਧੂ ਨੇ ਗੁਰਨਾਮ ਸਿੰਘ ‘ਤੇ ਕਥਿਤ ਤੌਰ ‘ਤੇ ਮੁੱਕਾ ਮਾਰਿਆ। ਬਾਅਦ ਵਿੱਚ ਗੁਰਨਾਮ ਸਿੰਘ ਦੀ ਮੌਤ ਹੋ ਗਈ। ਪੁਲਿਸ ਨੇ ਨਵਜੋਤ ਸਿੰਘ ਸਿੱਧੂ ਅਤੇ ਉਸਦੇ ਦੋਸਤ ਰੁਪਿੰਦਰ ਸਿੰਘ ਸਿੱਧੂ ਦੇ ਖਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ ਕਰ ਲਿਆ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ