Ludhiana Court - Sach Kahoon Punjabi

Ludhiana News: ਲੁਧਿਆਣਾ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ
Ludhiana News: ਲੁਧਿਆਣਾ, (ਸੱਚ ਕਹੂੰ ਨਿਊਜ਼/ਹਿੰ.ਸ.)| ਲੁਧਿਆਣਾ ਦੀ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੂੰ ਸ਼ਨਿੱਚਰਵਾਰ ਨੂੰ ਈ-ਮੇਲ ਰਾਹੀਂ ਬੰਬ ਧਮਾਕੇ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ। ਧਮਕੀ ਉਸ ਸਮੇਂ ਮਿਲੀ ਜਦੋਂ ਅਦਾਲਤੀ ਕੰਪਲੈਕਸ ਵਿੱਚ ਰਾਸ਼ਟਰੀ ਲੋਕ ਅਦਾਲਤ ਲੱਗੀ ਹੋਈ ਸੀ। ਸੂਚਨਾ ਮਿਲਦੇ ਹੀ ਪੁਲਿਸ ਨੇ ਸੁਰੱਖਿਆ ਪ੍ਰਬੰਧ ਸਖ਼ਤ ਕਰਦਿਆਂ ਡੌਗ ਸਕੁਐਡ ਅਤੇ ਬੰਬ ਨਿਰੋਧਕ ਦਸਤੇ ਨੂੰ ਮੌਕੇ ’ਤੇ ਬੁਲਾ ਲਿਆ। ਟੀਮਾਂ ਵੱਲੋਂ ਪੂਰੇ ਅਦਾਲਤੀ ਕੰਪਲੈਕਸ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ।

ਇਹ ਵੀ ਪੜ੍ਹੋ: Crime News: ਮੋਬਾਈਲ ਚੋਰੀ ਦੇ ਸ਼ੱਕ ’ਚ ਨੌਜਵਾਨ ਨੂੰ ਘਰ ਲਿਜਾ ਕੇ ਕੁੱਟਮਾਰ, ਇਲਾਜ ਦੌਰਾਨ ਮੌਤ

ਜਾਣਕਾਰੀ ਅਨੁਸਾਰ 12 ਸਤੰਬਰ ਨੂੰ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਸਰਕਾਰੀ ਈ-ਮੇਲ ਆਈਡੀ ’ਤੇ ਇੱਕ ਧਮਕੀ ਭਰੀ ਈ-ਮੇਲ ਪ੍ਰਾਪਤ ਹੋਈ। ਈ-ਮੇਲ ਭੇਜਣ ਵਾਲੇ ਨੇ ਆਪਣੇ ਆਪ ਨੂੰ ਖਾਲਿਸਤਾਨ ਨੈਸ਼ਨਲ ਆਰਮੀ ਅਤੇ ਬੱਬਰ ਖਾਲਸਾ (ਪਰਮਾਰ-ਕੈਨੇਡਾ) ਨਾਲ ਜੁੜਿਆ ਹੋਇਆ ਦੱਸਿਆ ਹੈ। ਈ-ਮੇਲ ਵਿੱਚ ਦੁਪਹਿਰ 1:11 ਵਜੇ ਧਮਾਕਾ ਕਰਨ ਦੀ ਧਮਕੀ ਦਿੱਤੀ ਗਈ।

ਈ-ਮੇਲ ਵਿੱਚ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਦੇ ਕੁਝ ਆਗੂਆਂ ਨੂੰ ਵੀ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਹਲਵਾਰਾ ਹਵਾਈ ਅੱਡੇ ਅਤੇ ਮੋਹਾਲੀ ਹਵਾਈ ਅੱਡੇ ’ਤੇ ਵੀ ਬੰਬ ਧਮਾਕੇ ਕਰਨ ਦੀ ਗੱਲ ਕਹੀ ਗਈ ਹੈ। ਧਮਕੀ ਭਰੀ ਈ-ਮੇਲ ਵਿੱਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਪਾਲ ਸਿੰਘ ਚੀਮਾ ਅਤੇ ਕੁਲਤਾਰ ਸਿੰਘ ਸੰਧਵਾਂ ਦੇ ਨਾਂਅ ਦਰਜ ਹੋਣ ਦੀ ਜਾਣਕਾਰੀ ਹੈ। ਇਸੇ ਤਰ੍ਹਾਂ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ, ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਗਈ ਹੈ। ਈ-ਮੇਲ ਵਿੱਚ ਇਨ੍ਹਾਂ ਆਗੂਆਂ ਨੂੰ 13 ਸਤੰਬਰ ਤੋਂ 29 ਸਤੰਬਰ ਦਰਮਿਆਨ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਗਈ ਹੈ।

ਜੱਜ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ

ਧਮਕੀ ਮਿਲਣ ਤੋਂ ਤੁਰੰਤ ਬਾਅਦ ਲੁਧਿਆਣਾ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਪੁਲਿਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਮਾਮਲੇ ਦੀ ਜਾਣਕਾਰੀ ਦਿੱਤੀ ਗਈ। ਪੱਤਰ ਵਿੱਚ ਜੱਜਾਂ, ਅਦਾਲਤੀ ਸਟਾਫ਼, ਵਕੀਲਾਂ ਅਤੇ ਅਦਾਲਤ ਵਿੱਚ ਮੌਜੂਦ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਤੁਰੰਤ ਲੋੜੀਂਦੇ ਕਦਮ ਚੁੱਕਣ ਦੀ ਮੰਗ ਕੀਤੀ ਗਈ। ਪੁਲਿਸ ਵੱਲੋਂ ਅਦਾਲਤੀ ਕੰਪਲੈਕਸ ਦੀ ਸੁਰੱਖਿਆ ਨੂੰ ਲੈ ਕੇ ਵਿਆਪਕ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੇ ਨਾਲ ਹੀ ਧਮਕੀ ਭਰੀ ਈ-ਮੇਲ ਦੇ ਸਰੋਤ ਅਤੇ ਇਸ ਨੂੰ ਭੇਜਣ ਵਾਲੇ ਵਿਅਕਤੀ ਦੀ ਪਛਾਣ ਸਬੰਧੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।

35 ਸਾਲਾ ਨੀਲਮ ਨੂੰ ਅਦਾਲਤ ਨੇ ਸੁਣਾਈ ਫਾਂਸੀ ਦੀ ਸਜ਼ਾ
ਮਾਮਲਾ: ਢਾਈ ਸਾਲਾਂ ਦੀ ਦਿਲਰੋਜ਼ ਕੌਰ ਨੂੰ ਜਿੰਦਾ ਦਫਨਾਉਣ ਦਾ | Ludhiana court

ਲੁਧਿਆਣਾ (ਜਸਵੀਰ ਸਿੰਘ ਗਹਿਲ)। ਲੁਧਿਆਣਾ ‘ਚ ਢਾਈ ਸਾਲ ਦੀ ਬੱਚੀ ਨੂੰ ਜ਼ਿੰਦਾ ਦਫ਼ਨਾਉਣ ਦੇ ਦੋਸ਼ ਵਿੱਚ ਦੋਸ਼ੀ ਪਾਈ ਗਈ 35 ਸਾਲਾ ਮਹਿਲਾ ਕਾਤਲ ਨੀਲਮ ਨੂੰ ਅੱਜ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾਈ ਹੈ. ਮਹਿਲਾ ਨੂੰ ਉਕਤ ਮਾਮਲੇ ਵਿੱਚ 12 ਅਪ੍ਰੈਲ ਨੂੰ ਦੋਸ਼ੀ ਠਹਿਰਾਇਆ ਗਿਆ ਸੀ।ਅੱਜ ਵੀਰਵਾਰ ਨੂੰ ਦੋਵਾਂ ਧਿਰਾਂ ਦੀ ਅੰਤਿਮ ਬਹਿਸ ਤੋਂ ਬਾਅਦ ਅਦਾਲਤ ਨੇ ਆਪਣਾ ਅੰਤਿਮ ਫੈਸਲਾ ਸੁਣਾਇਆ। (Ludhiana court)

ਸੈਸ਼ਨ ਜੱਜ ਮੁਨੀਸ਼ ਸਿੰਘਲ ਦੀ ਅਦਾਲਤ ਨੇ ਅੱਜ ਪੰਜਾਬ ਦੇ ਲੁਧਿਆਣਾ ਵਿੱਚ ਢਾਈ ਸਾਲ ਦੀ ਬੱਚੀ ਨੂੰ ਜ਼ਿੰਦਾ ਦਫ਼ਨਾਉਣ ਵਾਲੇ ਕਾਤਲ ਨੀਲਮ ਨੂੰ ਫਾਂਸੀ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਦਿਲਰੋਜ਼ ਦੇ ਪਿਤਾ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਉਸ ਨੂੰ ਇਨਸਾਫ਼ ਮਿਲਿਆ ਹੈ ਅਤੇ ਉਹ ਇਸ ਲਈ ਲੜ ਰਿਹਾ ਹੈ। ਅਸੀਂ ਇਸ ਪ੍ਰਣਾਲੀ ਦਾ ਧੰਨਵਾਦ ਕਰਦੇ ਹਾਂ ਜਿਸ ਨੇ ਕਾਤਲ ਔਰਤ ਨੂੰ ਮੌਤ ਦੀ ਸਜ਼ਾ ਦੇ ਕੇ ਪੂਰੇ ਦੇਸ਼ ਦੇ ਲੋਕਾਂ ਦਾ ਨਿਆਂਪਾਲਿਕਾ ‘ਤੇ ਭਰੋਸਾ ਜਤਾਇਆ ਹੈ।

Also Read : Foji Warwal: ਫੌਜੀ ਵੜਵਾਲ ਨੇ ਸੋਸ਼ਲ ਪਲੇਟਫਾਰਮਾਂ ਤੋਂ ‘ਆਪ’ ਦੀਆਂ ਹਟਾਈਆਂ ਤਸਵੀਰਾਂ

ਲੁਧਿਆਣਾ ਕੋਰਟ ਕੰਪਲੈਕਸ ’ਚ ਧਮਾਕਾ, ਦਹਿਸ਼ਤ ਦਾ ਮਾਹੌਲ
ਲੁਧਿਆਣਾ। ਲੁਧਿਆਣਾ ’ਚ ਵੀਰਵਾਰ ਸਵੇਰੇ ਕਚਹਿਰੀ ਕੰਪਲੈਕਸ (Ludhiana court) ’ਚ ਮਾਲ ਗੋਦਾਮ ’ਚ ਧਮਾਕਾ ਹੋਇਆ, ਜਿਸ ਕਾਰਨ ਕੈਂਪਸ ’ਚ ਹਫੜਾ-ਦਫੜੀ ਮਚ ਗਈ। ਮੌਕੇ ’ਤੇ ਪਹੁੰਚੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਤਲਾਸ਼ੀ ਮੁਹਿੰਮ ਦੌਰਾਨ ਗੋਦਾਮ ਦੀ ਇਮਾਰਤ ਦੇ ਸੀਸੇ ਟੁੱਟੇ ਹੋਏ ਮਿਲੇ।

ਗੋਦਾਮ ਵਿੱਚ ਚੱਲ ਰਿਹਾ ਸਫਾਈ ਦਾ ਕੰਮ | Ludhiana court

ਪੁਲਿਸ ਨੇ ਮੁੱਢਲੀ ਜਾਂਚ ਵਿੱਚ ਦਾਅਵਾ ਕੀਤਾ ਹੈ ਕਿ ਧਮਾਕਾ ਸੀਸੇ ਦੀ ਬੋਤਲ ਦੇ ਧਮਾਕੇ ਕਾਰਨ ਹੋਇਆ ਹੈ, ਜਿਸ ਦੇ ਟੁਕੜੇ ਸਵੀਪਰ ਦੇ ਪੈਰਾਂ ਵਿੱਚ ਵੱਜੇ ਹਨ। ਦਰਅਸਲ ਕੋਰਟ ਕੰਪਲੈਕਸ ਦੀ ਚਾਰਦੀਵਾਰੀ ’ਚ ਬਣੇ ਸਦਰ ਥਾਣੇ ਦੇ ਮਾਲ ਗੋਦਾਮ ਦੀ ਸਫ਼ਾਈ ਚੱਲ ਰਹੀ ਹੈ। ਅੱਜ ਸਵੇਰੇ ਇੱਥੇ ਇੱਕ ਮੁਲਾਜਮ ਸਫਾਈ ਕਰ ਰਿਹਾ ਸੀ।

ਅੱਗ ਲੱਗਣ ਕਾਰਨ ਬੰਦ ਬੋਤਲ ਦਾ ਤਾਪਮਾਨ ਵਧ ਗਿਆ ਅਤੇ ਉਹ ਫਟ ਗਈ। ਸਬ ਇੰਸਪੈਕਟਰ ਨੀਰਜ ਚੌਧਰੀ ਨੇ ਦੱਸਿਆ ਕਿ ਸਫਾਈ ਕਰਮਚਾਰੀ ਅਕਸਰ ਕੂੜੇ ਨੂੰ ਅੱਗ ਲਾ ਦਿੰਦੇ ਹਨ। ਅੱਜ ਵੀ ਅਜਿਹਾ ਹੀ ਕੀਤਾ ਗਿਆ। ਜਦੋਂ ਕੂੜੇ ਨੂੰ ਅੱਗ ਲਾਈ ਗਈ ਤਾਂ ਇਸ ਵਿਚ ਕੱਚ ਦੀ ਬੋਤਲ ਸੀ, ਜੋ ਜ਼ਿਆਦਾ ਤਾਪਮਾਨ ਕਾਰਨ ਫਟ ਗਈ ਅਤੇ ਧਮਾਕਾ ਹੋ ਗਿਆ। ਇਸ ਵਿੱਚ ਸਵੀਪਰ ਦੇ ਪੈਰ ਵਿੱਚ ਕੱਚ ਵੱਜਿਆ।

ਤਲਾਸੀ ਮੁਹਿੰਮ ’ਚ ਕੁਝ ਵੀ ਨਹੀਂ ਮਿਲਿਆ | Ludhiana court

ਇਸ ਦੇ ਨਾਲ ਹੀ ਬੋਤਲ ਦਾ ਕੱਚ ਖਿੜਕੀਆਂ ’ਤੇ ਵੱਜਣ ਕਾਰਨ ਸ਼ੀਸ਼ੇ ਟੁੱਟ ਗਏ। ਫਿਰ ਵੀ ਤਲਾਸ਼ੀ ਮੁਹਿੰਮ ਚਲਾਈ ਗਈ, ਪਰ ਕੁਝ ਨਹੀਂ ਮਿਲਿਆ। ਦਰਅਸਲ, 23 ਦਸੰਬਰ 2021 ਨੂੰ ਲੁਧਿਆਣਾ ਕੋਰਟ ਕੰਪਲੈਕਸ ਵਿੱਚ ਬੰਬ ਧਮਾਕਾ ਹੋਇਆ ਸੀ, ਜੋ ਇੱਕ ਸਾਜਿਸ਼ ਸੀ। ਇਸੇ ਨੂੰ ਮੁੱਖ ਰੱਖਦਿਆਂ ਇੱਕ ਵਾਰ ਫਿਰ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਇਹ ਵੀ ਪੜ੍ਹੋ : ਜੰਗ ਦੀ ਤਬਾਹੀ

ਲੁਧਿਆਣਾ ਕੋਰਟ ’ਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣਗੇ Navjot Sidhu
ਲੁਧਿਆਣਾ ਕੋਰਟ ’ਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣਗੇ Navjot Sidhu

ਚੰਡੀਗੜ੍ਹ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਹਾਈਕੋਰਟ ਤੋਂ ਰਾਹਤ ਮਿਲੀ ਹੈ। ਸਿੱਧੂ ਹੁਣ ਚੇਂਜ ਲੈਂਡ ਆਫ ਯੂਜ਼ ਸੀਐਲਯੂ ਕੇਸ ਵਿੱਚ ਲੁਧਿਆਣਾ ਅਦਾਲਤ ਵਿੱਚ ਪੇਸ਼ ਨਹੀਂ ਹੋਣਗੇ। ਉਸ ਨੂੰ ਵੀਡੀਓ ਕਾਨਫਰੰਸਿੰਗ (ਵੀਸੀ) ਰਾਹੀਂ ਪੇਸ਼ ਕੀਤਾ ਜਾਵੇਗਾ। ਧਿਆਨ ਯੋਗ ਹੈ ਕਿ ਕੁਝ ਦਿਨ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਸਿਹਤ ਕਾਰਨਾਂ ਅਤੇ ਆਪਣੀ ਜਾਨ ਨੂੰ ਖਤਰੇ ਦਾ ਹਵਾਲਾ ਦਿੰਦੇ ਹੋਏ ਸਰੀਰਕ ਤੌਰ ’ਤੇ ਸੰਮਨ ਕਰਨ ਦੀ ਬਜਾਏ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤਣ ਲਈ ਲੁਧਿਆਣਾ ਦੀ ਅਦਾਲਤ ’ਚ ਪਟੀਸ਼ਨ ਦਾਇਰ ਕੀਤੀ ਸੀ, ਪਰ ਅਦਾਲਤ ਨੇ ਉਨ੍ਹਾਂ ਦੀ ਪਟੀਸ਼ਨ ਨੂੰ ਸਵੀਕਾਰ ਨਹੀਂ ਕੀਤਾ।

ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਗਿਆ ਸੀ

ਸੀਜੇਐਮ ਸੁਮਿਤ ਮੱਕੜ ਵੱਲੋਂ ਸਿੱਧੂ ਨੂੰ 21 ਅਕਤੂਬਰ ਨੂੰ ਅਦਾਲਤ ਵਿੱਚ ਪੇਸ਼ ਕਰਨ ਲਈ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਗਿਆ ਸੀ। ਉਸ ਨੂੰ 21 ਅਕਤੂਬਰ ਨੂੰ ਗਵਾਹ ਵਜੋਂ ਤਲਬ ਕੀਤਾ ਗਿਆ ਸੀ। ਹਾਲਾਂਕਿ ਇਸ ਤੋਂ ਪਹਿਲਾਂ ਸਿੱਧੂ ਨੇ 29 ਸਤੰਬਰ ਨੂੰ ਦਾਇਰ ਅਰਜ਼ੀ ’ਚ ਅਦਾਲਤ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੇ ਬਿਆਨ ਦਰਜ ਕਰਵਾਉਣ ਦੀ ਮੰਗ ਕੀਤੀ ਸੀ ਪਰ ਹੇਠਲੀ ਅਦਾਲਤ ਵੱਲੋਂ ਪਟੀਸ਼ਨ ਖਾਰਜ ਕੀਤੇ ਜਾਣ ਤੋਂ ਬਾਅਦ ਸਿੱਧੂ ਨੇ ਹਾਈਕੋਰਟ ਦਾ ਰੁਖ ਕੀਤਾ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਲੁਧਿਆਣਾ ਕੋਰਟ ’ਚ ਲਿਫ਼ਟ ’ਚ ਫਸੇ ਵਕੀਲ, ਢਾਈ ਘੰਟਿਆਂ ਬਾਅਦ ਕੰਧ ਤੋੜ ਕੇ ਕੱਢਿਆ ਬਾਹਰ
ਲਿਫਟ ਖਰਾਬ ਹੋਣ ਕਾਰਨ ਢਾਈ ਰਹੇ ਅੰਦਰ ਬੰਦ (Ludhiana Court)

(ਸੱਚ ਕਹੂੰ ਨਿਊਜ਼) ਲੁਧਿਆਣਾ। ਲੁਧਿਆਣਾ ਦੇ ਕੋਰਟ ਕੰਪਲੈਕਸ (Ludhiana Court) ‘ਚ ਸ਼ੁੱਕਰਵਾਰ ਨੂੰ ਲਿਫਟ ’ਚ ਤਕਨੀਕੀ ਖਰਾਬੀ ਦੇ ਚੱਲਦਿਆਂ 5 ਵਕੀਲਾਂ ਸਮੇਤ 7 ਲੋਕ ਫਸ ਗਏ। ਜਿਸ ਤੋਂ ਬਾਅਦ ਚਾਰੇ ਪਾਸੇ ਹਫੜਾ ਦਫੜੀ ਮੱਚ ਗਈ। ਲੱਗਭਗ ਢਾਈ ਘੰਟਿਆਂ ਤੱਕ ਚੱਲੇ ਬਚਾਅ ਕਾਰਜ ਤੋਂ ਬਾਅਦ ਕੰਧ ਤੋੜ ਕੇ ਲਿਫਟ ’ਚ ਫਸੇ ਵਿਅਕਤੀਆਂ ਨੂੰ ਬਾਹਰ ਕੱਢਿਆ ਗਿਆ। ਇਹ ਤਾਂ ਸ਼ੁਕਰ ਹੈ ਕਿ ਕੋਰਟ ’ਚ ਜਿਆਦਾ ਆਵਾਗਮਨ ਕਾਰਨ ਲੋਕ ਛੇਤੀ ਛੇਤੀ ਲਿਫਟ ਦੀ ਵਰਤੋਂ ਕਰ ਰਹੇ ਸਨ। ਨਹੀਂ ਤਾਂ ਪਤਾ ਹੀ ਨਹੀਂ ਚੱਲਦਾ ਕਿ ਲਿਫਟ ’ਚ ਕੋਈ ਫਸਿਆ ਹੈ।

ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਉੱਪਰ ਜਾਣ ਦੀ ਉਡੀਕ ਕਰ ਰਹੇ ਲੋਕਾਂ ਨੇ ਦੇਖਿਆ ਕਿ ਕਾਫੀ ਸਮੇਂ ਤੋਂ ਲਿਫਟ ਹੇਠਾਂ ਨਹੀਂ ਆਈ ਸੀ। ਲਿਫਟ ਵਿੱਚ 5 ਵਕੀਲ ਅਤੇ 2 ਕਲਰਕ ਸਨ। ਜਿਵੇਂ ਹੀ ਇਸ ਬਾਰੇ ਹੋਰ ਵਕੀਲਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਤੁਰੰਤ ਲਿਫਟ ਵਿੱਚ ਫਸੇ ਵਕੀਲਾਂ ਨੂੰ ਕੱਢਣ ਲਈ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਕਾਫੀ ਸਮਾਂ ਬੀਤ ਜਾਣ ਤੋਂ ਬਾਅਦ ਵੀ ਲਿਫਟ ਨਹੀਂ ਖੁੱਲ੍ਹੀ ਤਾਂ ਜ਼ਿਲ੍ਹਾ ਤੇ ਸੈਸ਼ਨ ਜੱਜ ਮਨੀਸ਼ ਸਿੰਘਲ, ਐਡੀਸ਼ਨਲ ਸੈਸ਼ਨ ਜੱਜ ਰਾਜਕੁਮਾਰ, ਸੀਨੀਅਰ ਸਬ ਜੱਜ ਹਰਸਿਮਰਨਜੀਤ ਸਿੰਘ ਤੇ ਸੀਜੇਐਮ ਸੁਮਿਤ ਮੱਕੜ ਮੌਕੇ ’ਤੇ ਪਹੁੰਚੇ। ਅਧਿਕਾਰੀਆਂ ਨੇ ਘਟਨਾ ਸਥਾਨ ’ਤੇ ਪਹੁੰਚ ਐਂਬਲੈਂਸ ਤੇ ਪੁਲਿਸ ਅਧਿਕਾਰੀਆਂ ਨੂੰ ਸੱਦਿਆ। ਜਿਸ ਤੋਂ ਬਾਅਦ ਕੰਧ ਤੋੜ ਕੇ ਲਿਫਟ ’ਚ ਫਸੇ ਸਾਰੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ।

ਲਿਫਟ ਪਹਿਲਾਂ ਵੀ ਹੋ ਚੁੱਕੀ ਹੈ ਖਰਾਬ

ਦੱਸਿਆ ਜਾ ਰਿਹਾ ਹੀ ਕਿ ਬੀਤੇ ਕਈ ਦਿਨ ਪਹਿਲਾਂ ਵੀ ਲਿਫਟ ਖਰਾਬ ਹੋ ਗਈ ਸੀ ਉਸ ਦੌਰਾਨ ਵੀ ਲਿਫਟ ’ਚ ਕਈ ਲੋਕ ਫਸੇ ਗਏ ਸਨ ਤੇ ਬੜੀ ਮੁਸ਼ਕਲ ਨਾਲ ਲਿਫਟ ਠੀਕ ਕਰਕੇ ਉਨ੍ਹਾਂ ਨੂੰ ਬਾਹਰ ਕੱਢਿਆ ਗਿਆ ਸੀ। ਅੱਜ ਫਿਰ ਲਿਫਟ ਖਰਾਬ ਹੋਣ ਕਾਰਨ ਇਸ ’ਚ ਲੋਕ ਫਸ ਗਏ ਸਨ। ਵਕੀਲਾਂ ਨੇ ਮੰਗ ਕੀਤੀ ਕੀ ਪ੍ਰਸ਼ਾਸ਼ਨ ਲਿਫਟ ਨੂੰ ਛੇਤੀ ਤੋਂ ਛੇਤੀ ਠੀਕ ਕਰਵਾਏ ਤਾਂ ਜੋ ਮੁੜ ਅਜਿਹੀ ਸਥਿਤੀ ਦਾ ਸਾਹਮਣਾ ਨਾ ਕਰਨਾ ਪਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ