CM Maan - Sach Kahoon Punjabi
Punjab News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਕੈਬਨਿਟ ਮੀਟਿੰਗ ਦੌਰਾਨ ਲਏ ਗਏ ਵੱਡੇ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ। ਵਿੱਤ ਮੰਤਰੀ ਨੇ ਕਿਹਾ ਕਿ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਪ੍ਰਸਤਾਵਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ, ਜਿਸ ਤਹਿਤ ਸੀਨੀਅਰ ਨਾਗਰਿਕਾਂ ਨੂੰ ਤੀਰਥ ਯਾਤਰਾ ’ਤੇ ਲਿਜਾਇਆ ਜਾਵੇਗਾ। ਯਾਤਰਾ ਦਾ ਸਾਰਾ ਖਰਚਾ ਸਰਕਾਰ ਚੁੱਕੇਗੀ, ਜਿਸ ’ਚ ਏਅਰ-ਕੰਡੀਸ਼ਨਡ ਯਾਤਰਾ, ਆਰਾਮਦਾਇਕ ਰਿਹਾਇਸ਼ ਤੇ ਖਾਣੇ ਦੇ ਪ੍ਰਬੰਧ ਆਦਿ ਵਰਗੀਆਂ ਸਹੂਲਤਾਂ ਸ਼ਾਮਲ ਹੋਣਗੀਆਂ। ਯਾਤਰਾ ਨੂੰ ਯਾਦਗਾਰੀ ਬਣਾਉਣ ਲਈ, ਸਰਕਾਰ ਸ਼ਰਧਾਲੂਆਂ ਨੂੰ ਯਾਦਗਾਰੀ ਚਿੰਨ੍ਹਾਂ ਦੇ ਰੂਪ ’ਚ ਤੋਹਫ਼ੇ ਵੀ ਪ੍ਰਦਾਨ ਕਰੇਗੀ। 50 ਸਾਲ ਜਾਂ ਇਸ ਤੋਂ ਜ਼ਿਆਦਾ ਉਮਰ ਦੇ ਸਾਰੇ ਨਾਗਰਿਕ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ। ਇਸ ਯੋਜਨਾ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਨ੍ਹਾਂ ਯਾਤਰੀਆਂ ਲਈ ਰਜਿਸਟ੍ਰੇਸ਼ਨ ਅਪ੍ਰੈਲ ਦੇ ਆਖਰੀ ਹਫ਼ਤੇ ’ਚ ਸ਼ੁਰੂ ਹੋਵੇਗੀ ਤੇ ਯਾਤਰਾ ਮਈ ’ਚ ਸ਼ੁਰੂ ਹੋਵੇਗੀ। Punjab News
ਇਹ ਖਬਰ ਵੀ ਪੜ੍ਹੋ : Manoj Kumar: ਬਾਲੀਵੁੱਡ ਦੇ ਦਿੱਗਜ਼ ਅਦਾਕਾਰ-ਨਿਰਦੇਸ਼ਕ ਮਨੋਜ ਕੁਮਾਰ ਦਾ ਦੇਹਾਂਤ
‘ਸਕੂਲ ਮੈਂਟਰਸ਼ਿਪ ਪ੍ਰੋਗਰਾਮ’ ਨੂੰ ਹਰੀ ਝੰਡੀ ਮਿਲੀ | Punjab News
ਮੰਤਰੀ ਮੰਡਲ ਨੇ ਸੂਬੇ ਵਿੱਚ ‘ਸਕੂਲ ਮੈਂਟਰਸ਼ਿਪ ਪ੍ਰੋਗਰਾਮ’ ਲਾਗੂ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਤਹਿਤ ਆਈਏਐਸ/ਆਈਪੀਐਸ ਅਧਿਕਾਰੀ ਸੂਬੇ ਭਰ ਦੇ ਪੇਂਡੂ ਸਕੂਲਾਂ ਨੂੰ ਅਪਣਾਉਣਗੇ ਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ’ਚ ਉਚਾਈਆਂ ਨੂੰ ਛੂਹਣ ਲਈ ਜ਼ਰੂਰੀ ਮਾਰਗਦਰਸ਼ਨ ਪ੍ਰਦਾਨ ਕਰਨਗੇ। ਇਹ ਪਾਇਲਟ ਪ੍ਰੋਜੈਕਟ ਪਹਿਲਾਂ ਰਾਜ ਭਰ ਦੇ 80 ਸਕੂਲਾਂ ਆਫ਼ ਐਮੀਨੈਂਸ ’ਚ ਸ਼ੁਰੂ ਹੋਵੇਗਾ ਤੇ ਹਰੇਕ ਅਧਿਕਾਰੀ ਨੂੰ ਪੰਜ ਸਾਲਾਂ ਲਈ ਇੱਕ ਸਕੂਲ ਅਲਾਟ ਕੀਤਾ ਜਾਵੇਗਾ, ਭਾਵੇਂ ਇਸ ਸਮੇਂ ਦੌਰਾਨ ਉਸਦੀ ਤਾਇਨਾਤੀ ਕੋਈ ਵੀ ਹੋਵੇ। Punjab News
ਹੁਣ ਨਹੀਂ ਹੋਵੇਗੀ ਜ਼ੇਲ੍ਹਾਂ ’ਚ ਗੈਂਗਵਾਰ, ਮਾਨ ਸਰਕਾਰ ਕਰ ਰਹੀ ਇਹ ਵਿਸ਼ੇਸ਼ ਤਿਆਰੀਆਂ
ਜੇਲ੍ਹਾਂ ’ਚ ਗੈਂਗਸਟਰਾਂ ਵਿਚਕਾਰ ਗੈਂਗਵਾਰ ਨੂੰ ਰੋਕਣ ਦੀ ਤਿਆਰੀ, ਸਪਲਾਈ ਹੋਣਗੀਆਂ ‘ਦੰਗਾ ਰੋਕੂ ਕਿੱਟਾਂ’ | Punjab Govt
ਪਿਛਲੇ ਸਮੇਂ ਦੌਰਾਨ ਪੰਜਾਬ ਦੀਆਂ ਕਈ ਜੇਲ੍ਹਾਂ ’ਚ ਹੋਈ ਐ ਖੂਨੀ ਜੰਗ, ਕਈ ਹੋ ਚੁੱਕੀਆਂ ਹਨ ਮੌਤਾਂ
ਪੰਜਾਬ ਦੀਆਂ 26 ਜੇਲ੍ਹਾਂ ਵਿੱਚ ਸਪਲਾਈ ਕੀਤੀਆਂ ਜਾਣਗੀਆਂ 524 ‘ਦੰਗਾ ਰੋਕੂ ਕਿਟਾਂ’, ਮਹਿਲਾ ਜੇਲ੍ਹਾਂ ਵੀ ਸ਼ਾਮਲ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੀਆਂ ਜੇਲ੍ਹਾਂ ਵਿੱਚ ਗੈਂਗਸਟਰ ਅਤੇ ਕੈਦੀਆਂ ਵਿਚਕਾਰ ਹੋਣ ਵਾਲੀ ਗੈਂਗਵਾਰ ਨੂੰ ਰੋਕਣ ਲਈ ਪੰਜਾਬ ਸਰਕਾਰ ਹੁਣ ਦੰਗਾ ਰੋਕੂ ਕਿੱਟਾਂ ਪੰਜਾਬ ਦੀਆਂ ਸਾਰੀਆਂ ਜੇਲ੍ਹਾਂ ਵਿੱਚ ਸਪਲਾਈ ਕਰਨ ਦੀ ਤਿਆਰੀ ਕਰ ਰਹੀ ਹੈ ਤਾਂ ਕਿ ਇਸ ਤਰੀਕੇ ਦੀ ਹੋਣ ਵਾਲੀ ਗੈਂਗਵਾਰ ਦੌਰਾਨ ਜਿੱਥੇ ਉਨ੍ਹਾਂ ਨੂੰ ਕਾਬੂ ਕੀਤਾ ਜਾ ਸਕੇ ਤਾਂ ਉਥੇ ਹੀ ਜੇਲ੍ਹ ਵਿੱਚ ਤੈਨਾਤ ਸੁਰੱਖਿਆ ਮੁਲਾਜ਼ਮ ਵੀ ਸੁਰੱਖਿਅਤ ਰਹਿ ਸਕਣ। ਪਿਛਲੇ ਕੁਝ ਸਾਲਾਂ ਦੌਰਾਨ ਜੇਲ੍ਹਾਂ ਵਿੱਚ ਗੈਂਗਵਾਰ ਜਾਂ ਫਿਰ ਕੈਦੀਆਂ ਵਿੱਚ ਹੋਈ ਖੂਨੀ ਜੰਗ ਦੌਰਾਨ ਸੁਰੱਖਿਆ ਮੁਲਾਜ਼ਮ ਅਤੇ ਜੇਲ੍ਹ ਮੁਲਾਜ਼ਮ ਵੀ ਵੱਡੇ ਪੱਧਰ ’ਤੇ ਨਿਸ਼ਾਨਾ ਬਣੇ ਹਨ ਤਾਂ ਕੁਝ ਦੀ ਜਾਨ ਵੀ ਜੋਖ਼ਮ ਵਿੱਚ ਆ ਗਈ ਸੀ। (Punjab Govt)
ਇਹ ਵੀ ਪੜ੍ਹੋ : International Yoga Day: ਯੋਗ ਸਰੀਰਕ ਤੇ ਮਾਨਸਿਕ ਤੰਦਰੁਸਤੀ ਦਾ ਅਨਮੋਲ ਖਜ਼ਾਨਾ
ਇਸੇ ਕਰਕੇ ਹੁਣ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਪੰਜਾਬ ਦੀਆਂ 26 ਜੇਲ੍ਹਾਂ ਵਿੱਚ 524 ‘ਦੰਗਾ ਰੋਕੂ ਕਿੱਟਾਂ’ ਸਪਲਾਈ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸੂਚੀ ਵਿੱਚ ਮਹਿਲਾ ਜੇਲ੍ਹ ਬਠਿੰਡਾ ਅਤੇ ਮਹਿਲਾ ਜੇਲ੍ਹ ਲੁਧਿਆਣਾ ਵੀ ਸ਼ਾਮਲ ਹੈ। ਹਾਲਾਂਕਿ ਮਹਿਲਾ ਜੇਲ੍ਹ ’ਚ ਇਸ ਤਰੀਕੇ ਦੇ ਵਾਰਦਾਤ ਹੋਣ ਦੇ ਆਸਾਰ ਘੱਟ ਰਹਿੰਦੇ ਹਨ ਪਰ ਫਿਰ ਵੀ ਸਰਕਾਰ ਇਨ੍ਹਾਂ ਜੇਲ੍ਹਾਂ ਵਿੱਚ ਵੀ ‘ਦੰਗਾ ਰੋਕੂ ਕਿੱਟਾਂ’ ਸਪਲਾਈ ਕਰ ਰਹੀ ਹੈ ਤਾਂ ਕਿ ਗੰਭੀਰ ਸਥਿਤੀ ਵਿੱਚ ਇਨ੍ਹਾਂ ‘ਦੰਗਾ ਰੋਕੂ ਕਿੱਟਾਂ’ ਦਾ ਇਸਤੇਮਾਲ ਕੀਤਾ ਜਾ ਸਕੇ। ਜਾਣਕਾਰੀ ਅਨੁਸਾਰ ਪੰਜਾਬ ਦੀਆਂ ਜੇਲ੍ਹਾਂ ਵਿੱਚ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ, ਸੁੱਖਾ ਕਾਹਲੋਂ, ਦਿਲਪ੍ਰੀਤ ਬਾਬਾ, ਸੰਪਤ ਨਹਿਰਾ, ਦਵਿੰਦਰ ਬਬੀਹਾ, ਲਖਵੀਰ ਲੰਡਾ, ਜੱਗੂ ਭਗਵਾਨਪੁਰੀਆ ਸਣੇ। (Punjab Govt)
ਪੰਜਾਬ ਵਿੱਚ 70 ਦੇ ਲਗਭਗ ਗੈਂਗਸਟਰ ਗਰੁੱਪ ਪੰਜਾਬ ਵਿੱਚ ਚੱਲ ਰਹੇ ਹਨ। ਇਨ੍ਹਾਂ ਵਿੱਚੋਂ ਕੁਝ ਗੈਂਗਸਟਰਾਂ ਦੀ ਐਨਕਾਊਂਟਰ ਵਿੱਚ ਮੌਤ ਵੀ ਹੋ ਗਈ ਹੈ ਪਰ ਉਨ੍ਹਾਂ ਦੇ ਗਰੁੱਪ ਅੱਜ ਵੀ ਪੰਜਾਬ ਅਤੇ ਪੰਜਾਬ ਤੋਂ ਬਾਹਰ ਕਾਇਮ ਹਨ। ਕੁਝ ਗੈਂਗਸਟਰ ਪੰਜਾਬ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਚੱਲ ਰਹੇ ਹਨ ਪਰ ਉਨ੍ਹਾਂ ਦੇ ਕਈ ਸਾਥੀ ਪੰਜਾਬ ਦੀਆਂ ਹੀ ਕਈ ਜੇਲ੍ਹਾਂ ਵਿੱਚ ਬੰਦ ਹਨ। ਗੈਂਗਵਾਰ ’ਚ ਕੈਦੀਆਂ ਦੀ ਜਾਨ ਵੀ ਗਈ ਤੇ ਕਈ ਸੁਰੱਖਿਆ ਮੁਲਾਜ਼ਮ ਵੀ ਆਪਣੀ ਜਾਨ ਗੁਆ ਬੈਠੇ ਪੰਜਾਬ ਦੀਆਂ ਲੁਧਿਆਣਾ, ਪਟਿਆਲਾ, ਨਾਭਾ, ਬਠਿੰਡਾ, ਸੰਗਰੂਰ, ਫਰੀਦਕੋਟ, ਫਿਰੋਜ਼ਪੁਰ ਅਤੇ ਕਪੂਰਥਲਾ ਸਣੇ ਕਈ ਜੇਲ੍ਹਾਂ ਵਿੱਚ ਕਈ ਵਾਰ ਗੈਂਗਵਾਰ ਹੋ ਚੁੱਕੀ ਹੈ। (Punjab Govt)
ਇਹ ਵੀ ਪੜ੍ਹੋ : ਮੋਟਰਸਾਇਕਲ ਚੋਰੀ ਕਰਨ ਵਾਲੇ ਗਿਰੋਹ ਦੇ 3 ਮੈਬਰ ਕਾਬੂ, 11 ਮੋਟਰਸਾਈਕਲ ਬਰਾਮਦ
ਕਈ ਕੈਦੀਆਂ ਦੇ ਜੇਲ੍ਹ ਵਿੱਚ ਕਤਲ ਵੀ ਕਰ ਦਿੱਤੇ ਗਏ ਹਨ। ਇਨ੍ਹਾਂ ਨੂੰ ਰੋਕਣ ਲਈ ਕਈ ਜੇਲ੍ਹਾਂ ਵਿੱਚ ਸੀਆਈਐੱਸਐੱਫ ਵੀ ਤੈਨਾਤ ਕਰਨੀ ਪਈ ਸੀ , ਇਸ ਦੇ ਬਾਵਜੂਦ ਗੈਂਗਵਾਰ ਅਤੇ ਆਪਸੀ ਲੜਾਈ ਨਹੀਂ ਰੁਕ ਰਹੀ ਹੈ। ਇਸੇ ਕਾਰਨ ਪੰਜਾਬ ਸਰਕਾਰ ਹੁਣ ਪੰਜਾਬ ਦੀਆਂ 22 ਜੇਲ੍ਹਾਂ ਅਤੇ 4 ਸਬ ਜੇਲ੍ਹ ਵਿੱਚ ‘ਦੰਗਾ ਰੋਕੂ ਕਿੱਟਾਂ’ ਦੀ ਸਪਲਾਈ ਕਰ ਰਹੀ ਹੈ। ਸਰਕਾਰ ਵੱਲੋਂ 524 ਕਿੱਟਾਂ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਜੇਲ੍ਹਾਂ ਦੀ ਸੁਰੱਖਿਆ ਅਨੁਸਾਰ ਹੀ ਇਨ੍ਹਾਂ ਦੀ ਸਪਲਾਈ ਕੀਤੀ ਜਾਏਗੀ, ਜਿਸ ਨਾਲ ਸੁਰੱਖਿਆ ਮੁਲਾਜ਼ਮ ਆਪਣੀ ਜਾਨ ਦੀ ਰਾਖੀ ਕਰਨ ਦੇ ਨਾਲ ਹੀ ਜੇਲ੍ਹ ਵਿੱਚ ਦੰਗੇ ਰੋਕਣ ਵਿੱਚ ਕਾਮਯਾਬ ਸਾਬਤ ਹੋਣਗੇ। (Punjab Govt)
ਮੂਸੇਵਾਲਾ ਮਾਮਲਾ, ਪੰਜਾਬ ਸਰਕਾਰ ਨੇ ਲਿਆ ਵੱਡਾ Action
ਸਿਹਤ ਵਿਭਾਗ ਦੇ ਉੱਚ ਅਧਿਕਾਰੀ ਨੂੰ ਨੋਟਿਸ ਜਾਰੀ | Sidhu Moose Wala
ਚੰਡੀਗੜ੍ਹ (ਅਸ਼ਵਨੀ ਚਾਵਲਾ)। ਸਿੱਧੂ ਮੂਸੇ ਵਾਲਾ ਦੇ ਪਿਤਾ ਤੇ ਮਾਤਾ ਤੋਂ ਨਵ ਜਨਮ ਬੱਚੇ ਬਾਰੇ ਜਾਣਕਾਰੀ ਲੈਣ ਤੇ ਉਨ੍ਹਾਂ ਨੂੰ ਕਥਿਤ ਹਰਾਸਮੈਂਟ ਕਰਨ ਦੇ ਮਾਮਲੇ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਤੋਂ ਹੀ ਖਾਸੇ ਨਰਾਜ ਹੋ ਗਏ ਹਨ। ਜਿਸ ਕਾਰਨ ਸਿਹਤ ਵਿਭਾਗ ਦੇ ਉੱਚ ਅਧਿਕਾਰੀ ਅਜੋਇ ਸ਼ਰਮਾ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤਾ ਗਿਆ। ਅਜੋਇ ਸ਼ਰਮਾ ਨੂੰ ਹੁਣ 15 ਦਿਨਾਂ ’ਚ ਇਹ ਜਾਣਕਾਰੀ ਦੇਣੀ ਹੋਏਗੀ ਕਿ ਉਨ੍ਹਾਂ ਨੇ ਭਾਰਤੀ ਸਰਵਿਸ ਨਿਯਮ 1969 ਦੀ ਉਲੰਘਨਾ ਕਰਦੇ ਹੋਏ ਆਪਣੀ ਡਿਊਟੀ ਪੂਰਨ ਰੂਪ ’ਚ ਨਹੀਂ ਨਿਭਾਉਣ ਦੋਸ਼ ਤਹਿਤ ਉਨਾਂ ਖਿਲਾਫ ਕਾਰਵਾਈ ਕਿਉਂ ਨਾ ਕੀਤੀ ਜਾਵੇ? (Sidhu Moose Wala)
ਨਾਕਾਬੰਦੀ ਦੌਰਾਨ ਪੁਲਿਸ ਨੂੰ ਕਾਰ ’ਚੋਂ ਮਿਲੀ 40 ਲੱਖ ਰੁਪਏ ਦੀ ਨਗਦੀ, ਵਿਅਕਤੀ ਫਰਾਰ
ਜਾਣਕਾਰੀ ਅਨੁਸਾਰ ਸਿੱਧੂ ਮੂਸੇ ਵਾਲਾ ਦੇ ਘਰ ’ਚ ਬੀਤੇ ਦਿਨੀ ਇੱਕ ਪੁੱਤਰ ਨੇ ਜਨਮ ਲਿਆ ਸੀ ਜਿਸ ਤੋਂ ਬਾਅਦ ਬੀਤੀ ਰਾਤ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਇੱਕ ਵੀਡੀਓ ਜਾਰੀ ਕਰਦੇ ਹੋਏ ਪੰਜਾਬ ਸਰਕਾਰ ਤੇ ਦੋਸ਼ ਲਾਏ ਗਏ ਸਨ ਕਿ ਨਵ ਜਨਮੇ ਬੱਚੇ ਨੂੰ ਲੈ ਕੇ ਪੰਜਾਬ ਸਰਕਾਰ ਦੇ ਅਧਿਕਾਰੀ ਉਨ੍ਹਾਂ ਨੂੰ ਹਰਾਸਮੈਂਟ ਕਰ ਰਹੇ ਹਨ ਤੇ ਕਈ ਤਰ੍ਹਾਂ ਦੀਆਂ ਜਾਣਕਾਰੀਆਂ ਮੰਗ ਰਹੇ ਹਨ। ਇਸ ਮਾਮਲੇ ’ਚ ਬਲਕੌਰ ਸਿੰਘ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਘੇਰੇ ’ਚ ਲਿਆ ਗਿਆ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਦਫਤਰ ਨੇ ਇਸ ਪੂਰੇ ਮਾਮਲੇ ਦੀ ਜਦੋਂ ਜਾਣਕਾਰੀ ਲੈਂਦੇ ਹੋਏ ਜਾਂਚ ਪੜਤਾਲ ਕੀਤੀ ਤਾਂ ਪਤਾ ਲੱਗਿਆ ਕਿ ਕੇਂਦਰ ਸਰਕਾਰ ਵੱਲੋਂ ਇੱਕ ਪੱਤਰ ਜਾਰੀ ਕਰਦੇ ਹੋਏ ਪੰਜਾਬ ਸਰਕਾਰ ਤੋਂ ਇਸ ਮਾਮਲੇ ’ਚ ਪੂਰੀ ਰਿਪੋਰਟ ਮੰਗੀ ਸੀ। (Sidhu Moose Wala)
ਕਿਉਂਕਿ ਦੇਸ਼ ’ਚ ਆਈਵੀਐਫ ਤਕਨੀਕ ਨਾਲ ਪੈਦਾ ਹੋਣ ਵਾਲੇ ਬੱਚਿਆਂ ਨੂੰ ਜਨਮ ਦੇਣ ਲਈ ਮਾਤਾ-ਪਿਤਾ ਲਈ ਇੱਕ ਉਮਰ ਤੈਅ ਕੀਤੀ ਹੋਈ ਹੈ। ਇਸ ਮਾਮਲੇ ’ਚ ਕੇਂਦਰ ਸਰਕਾਰ ਤੋਂ ਪੱਤਰ ਪ੍ਰਾਪਤ ਹੋਣ ਤੋਂ ਬਾਅਦ ਸਿਹਤ ਵਿਭਾਗ ਦੇ ਉਚ ਅਧਿਕਾਰੀ ਅਜੋਇ ਸ਼ਰਮਾ ਵੱਲੋਂ ਡਿਪਟੀ ਕਮਿਸ਼ਨਰ ਮਾਨਸਾ ਤੋਂ ਇਸ ਸੰਬੰਧ ’ਚ ਜਾਣਕਾਰੀ ਮੰਗੀ ਗਈ ਸੀ ਜਿਸ ਤੋਂ ਬਾਅਦ ਇਹ ਪੂਰਾ ਮਾਮਲਾ ਸਾਹਮਣੇ ਆਇਆ ਸੀ। ਮੁੱਖ ਮੰਤਰੀ ਦਫਤਰ ਨੇ ਇਸ ਜਾਂਚ ਦੌਰਾਨ ਪਾਇਆ ਕਿ ਸਿਹਤ ਵਿਭਾਗ ਵੱਲੋਂ ਕੇਂਦਰ ਸਰਕਾਰ ਦੇ ਪੱਤਰ ਬਾਰੇ ਸਿੱਧੇ ਹੀ ਕਾਰਵਾਈ ਕਰ ਦਿੱਤੀ ਗਈ ਜਦੋਂ ਕਿ ਇਸ ਮਾਮਲੇ ’ਚ ਨਾ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਿਆ ਗਿਆ ਤੇ ਨਾ ਹੀ ਸਿਹਤ ਵਿਭਾਗ ਦੇ ਕੈਬਿਨੇਟ ਮੰਤਰੀ ਨੂੰ ਜਾਣਕਾਰੀ ਦਿੱਤੀ ਗਈ। ਜਿਸ ਤੋਂ ਬਾਅਦ ਉਕਤ ਉੱਚ ਅਧਿਕਾਰੀ ਨੂੰ 15 ਦਿਨਾਂ ਦਾ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ (Sidhu Moose Wala)
ਇਨ੍ਹੀਂ ਦਿਨੀਂ ਪੰਜਾਬ ਦੌਰੇ ’ਤੇ ਰਹਿਣਗੇ ਅਰਵਿੰਦ ਕੇਜਰੀਵਾਲ, ਪੜ੍ਹੋ ਪੂਰੀ ਖਬਰ
2 ਦਿਨ ਲਗਾਤਾਰ ਕਰਨਗੇ ਰੈਲੀਆਂ | Arvind Kejriwal
ਖੰਨਾ ’ਚ 10 ਫਰਵਰੀ ਨੂੰ ਸ਼ੁਰੂ ਹੋਵੇਗੀ ਘਰ-ਘਰ ਰਾਸ਼ਨ ਸਕੀਮ ਦੀ ਕਰਨਗੇ ਸ਼ੁਰੂਆਤ
ਗੋਇੰਦਵਾਲ ਵਿਖੇ 11 ਫਰਵਰੀ ਨੂੰ ਥਰਮਲ ਪਲਾਂਟ ਦਾ ਕੀਤਾ ਜਾਵੇਗਾ ਉਦਘਾਟਨ
10 ਅਤੇ 11 ਫਰਵਰੀ ਨੂੰ ਦੋਵਾਂ ਥਾਈਂ ਕੀਤੀ ਜਾਵੇਗੀ ਭਗਵੰਤ ਮਾਨ ਅਤੇ ਕੇਜਰੀਵਾਲ ਵੱਲੋਂ ਰੈਲੀ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 2 ਦਿਨਾਂ ਦੇ ਪੰਜਾਬ ਦੌਰੇ ’ਤੇ ਆ ਰਹੇ ਹਨ। ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 10 ਅਤੇ 11 ਫਰਵਰੀ ਨੂੰ ਲਗਾਤਾਰ ਦੋ ਦਿਨ ਵੱਡੀਆਂ ਰੈਲੀਆਂ ਕੀਤੀਆਂ ਜਾਣਗੀਆਂ ਤਾਂ ਉਥੇ ਹੀ ਘਰ-ਘਰ ਰਾਸ਼ਨ ਸਕੀਮ ਦੀ ਸ਼ੁਰੂਆਤ ਕਰਨ ਦੇ ਨਾਲ ਹੀ ਗੋਇੰਦਵਾਲ ਥਰਮਲ ਪਲਾਂਟ ਦਾ ਉਦਘਾਟਨ ਵੀ ਕੀਤਾ ਜਾਵੇਗਾ। ਅਰਵਿੰਦ ਕੇਜਰੀਵਾਲ ਇਨ੍ਹਾਂ ਦੋਵਾਂ ਅਹਿਮ ਮੌਕਿਆਂ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਹੀ ਸਟੇਜ ’ਤੇ ਹਾਜ਼ਰ ਰਹਿਣਗੇ। (Arvind Kejriwal)
ਕੈਬਨਿਟ ਮੰਤਰੀ ਵੱਲੋਂ ਅੱਤਵਾਦੀ ਹਮਲੇ ’ਚ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ
ਜਾਣਕਾਰੀ ਅਨੁਸਾਰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬੀਤੇ ਮਹੀਨੇ ਜਨਵਰੀ ਵਿੱਚ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਨੂੰ ਖਰੀਦਿਆ ਗਿਆ ਸੀ ਦੱਸਣਯੋਗ ਹੈ ਕਿ ਪਹਿਲੀ ਵਾਰ ਕਿਸੇ ਸੂਬਾ ਸਰਕਾਰ ਵੱਲੋਂ ਪ੍ਰਾਈਵੇਟ ਥਰਮਲ ਪਲਾਂਟ ਨੂੰ ਖਰੀਦਣ ਵਰਗਾ ਕੰਮ ਕੀਤਾ ਗਿਆ ਸੀ। ਬੀਤੇ ਡੇਢ ਮਹੀਨੇ ਵਿੱਚ ਇਸ ਥਰਮਲਾ ਪਲਾਂਟ ਨੂੰ ਟੇਕਓਵਰ ਕਰਨ ਦੀ ਸਾਰੀ ਪ੍ਰਕਿਰਿਆ ਮੁਕੰਮਲ ਕਰਨ ਤੋਂ ਬਾਅਦ 11 ਫਰਵਰੀ ਨੂੰ ਇਸ ਦਾ ਉਦਘਾਟਨ ਵੀ ਤੈਅ ਕਰ ਦਿੱਤਾ ਗਿਆ ਹੈ। ਇਸ ਉਦਘਾਟਨ ਮੌਕੇ ਅਰਵਿੰਦ ਕੇਜਰੀਵਾਲ ਮੌਜ਼ੂਦ ਰਹਿਣਗੇ ਅਤੇ ਖਡੂਰ ਸਾਹਿਬ ਵਿਖੇ ਵੱਡੀ ਰੈਲੀ ਕੀਤੀ ਜਾਵੇਗੀ। (Arvind Kejriwal)
ਇਸ ਤੋਂ ਇੱਕ ਦਿਨ ਪਹਿਲਾਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਖੰਨਾ ਵਿਖੇ ਘਰ-ਘਰ ਰਾਸ਼ਨ ਸਕੀਮ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਵੱਡੀ ਰੈਲੀ ਕੀਤੀ ਜਾਵਗੀ। ਪੰਜਾਬ ਸਰਕਾਰ ਵੱਲੋਂ 34 ਲੱਖ ਤੋਂ ਜ਼ਿਆਦਾ ਲਾਭਪਾਤਰੀਆਂ ਦੇ ਘਰ ਵਿੱਚ ਹੀ ਰਾਸ਼ਨ ਭੇਜਣ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਹਰ ਲਾਭਪਾਤਰੀ ਨੂੰ ਖ਼ੁਦ ਜਾ ਕੇ ਡਿਪੂ ਤੋਂ ਹੀ ਰਾਸ਼ਨ ਲੈਣਾ ਪੈਂਦਾ ਸੀ। ਪੰਜਾਬ ਸਰਕਾਰ ਹਰ ਲਾਭਪਾਤਰੀ ਨੂੰ ਇਸ ਸਕੀਮ ਵਿੱਚ ਇੱਕ ਆਫ਼ਰ ਵੀ ਦੇਵੇਗੀ, ਜਿਸ ਦੇ ਤਹਿਤ ਕੋਈ ਵੀ ਲਾਭਪਾਤਰੀ ਕਣਕ ਜਾਂ ਫਿਰ ਆਟਾ ਦੋਵਾਂ ਵਿੱਚੋਂ ਇੱਕ ਚੀਜ਼ ਲੈ ਸਕੇਗਾ। ਹਰ ਲਾਭਪਾਤਰੀ ਨੂੰ ਦੋਵਾਂ ਵਿੱਚੋਂ ਇੱਕ ਨੂੰ ਹੀ ਚੁਣਨਾ ਪਵੇੇਗਾ ਅਤੇ ਉਸ ਅਨੁਸਾਰ ਹੀ ਉਨ੍ਹਾਂ ਦੇ ਘਰ ਖ਼ੁਦ ਸਰਕਾਰ ਕਣਕ ਜਾਂ ਫਿਰ ਆਟਾ ਪਹੁੰਚਾਵੇਗੀ। (Arvind Kejriwal)
ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਮਸਲਿਆਂ ’ਤੇ ਇਨ੍ਹਾਂ ਆਗੂਆਂ ਨੂੰ ਦੇ ਦਿੱਤੀ ਖੁੱਲੀ ਬਹਿਸ ਦੀ ਚੁਣੌਤੀ
ਮੁੱਖ ਮੰਤਰੀ ਵੱਲੋਂ ਬਾਜਵਾ, ਜਾਖੜ, ਵੜਿੰਗ ਅਤੇ ਸੁਖਬੀਰ ਨੂੰ ਪੰਜਾਬ ਦੇ ਮਸਲਿਆਂ ’ਤੇ ਇਕ ਨਵੰਬਰ ਨੂੰ ਖੁੱਲੀ ਬਹਿਸ ਦੀ ਚੁਣੌਤੀ
ਕਿਹਾ, ਲੋਕਾਂ ਸਾਹਮਣੇ ਵਿਰੋਧੀ ਨੇਤਾਵਾਂ ਦੇ ਪੰਜਾਬ ਵਿਰੋਧੀ ਚਿਹਰੇ ਦਾ ਪਰਦਫਾਸ਼ ਕਰਾਂਗਾ
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਦੇ ਮਸਲਿਆਂ ਉਤੇ ਇਕ ਨਵੰਬਰ ਨੂੰ ਖੁੱਲੀ ਬਹਿਸ ਦੀ ਚੁਣੌਤੀ ਦਿੱਤੀ ਹੈ। (CM Bhagwant Mann)
ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਨਾਂ ਨੇਤਾਵਾਂ ਦੇ ਹੱਥ ਅਤੇ ਰੂਹਾਂ ਪੰਜਾਬ ਦੇ ਲਹੂ ਨਾਲ ਲਥਪਥ ਹਨ ਕਿਉਂਕਿ ਇਨਾਂ ਨੇ ਪੰਜਾਬ ਅਤੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਉਨਾਂ ਕਿਹਾ ਕਿ ਪੰਜਾਬ ਨਾਲ ਕਮਾਏ ਧ੍ਰੋਹ ਲਈ ਇਨਾਂ ਲੀਡਰਾਂ ਨੂੰ ਸੂਬੇ ਦੇ ਲੋਕ ਕਦੇ ਵੀ ਮੁਆਫ ਨਹੀਂ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੂੰ ਪੰਜਾਬ ਦਿਵਸ ਮੌਕੇ ਪ੍ਰਸਤਾਵਿਤ ਬਹਿਸ ਲਈ ਚੰਗੀ ਤਰਾਂ ਤਿਆਰੀ ਕਰਨ ਲਈ ਆਖਿਆ ਜਿੱਥੇ ਉਹ ਇਨਾਂ ਨੇਤਾਵਾਂ ਦੇ ਪੰਜਾਬ ਵਿਰੁੱਧ ਕੱਚੇ ਚਿੱਠੇ ਖੋਲ ਕੇ ਅਸਲ ਚਿਹਰਾ ਜੱਗ ਜ਼ਾਹਰ ਕਰਨਗੇ।
ਭਾਜਪਾ ਪ੍ਰਧਾਨ ਜਾਖੜ ਜੀ , ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸ ਦੇ ਰਾਜਾ ਵੜਿੰਗ-ਪ੍ਰਤਾਪ ਬਾਜਵਾ ਜੀ ਨੂੰ ਮੇਰਾ ਖੁੱਲਾ ਸੱਦਾ ਹੈ ਕਿ ਰੋਜ਼-ਰੋਜ਼ ਦੀ ਕਿੱਚ ਕਿੱਚ ਨਾਲੋਂ ਆਜੋ ਆਪਾਂ ਪੰਜਾਬੀਆਂ ਅਤੇ ਮੀਡੀਆ ਸਾਹਮਣੇ ਬੈਠ ਕੇ ਪੰਜਾਬ ਨੂੰ ਹੁਣ ਤੱਕ ਕੀਹਨੇ ਕਿਵੇਂ ਲੁੱਟਿਆ, ਭਾਈ-ਭਤੀਜੇ ਸਾਲੇ-ਜੀਜੇ, ਮਿੱਤਰ ਮੁਲਾਹਜ਼ੇ, ਟੋਲ ਪਲਾਜੇ,ਜਵਾਨੀ…
— Bhagwant Mann (@BhagwantMann) October 8, 2023
ਇਹ ਵੀ ਪੜ੍ਹੋ : ਜਦੋਂ ਸਰੀਰ ’ਚ ਦਿਖਾਈ ਦੇਣ ਇਹ ਲੱਛਣ ਤਾਂ ਸਮਝ ਜਾਓ ਸਰੀਰ ’ਚ ਹੈ ਪਾਣੀ ਦੀ ਕਮੀ
ਮੁੱਖ ਮੰਤਰੀ (CM Bhagwant Mann) ਨੇ ਕਿਹਾ, “ਖੁੱਲੀ ਬਹਿਸ ਪੰਜਾਬ ਨੂੰ ਹੁਣ ਤੱਕ ਕੀਹਨੇ ਤੇ ਕਿਵੇਂ ਲੁੱਟਿਆ ਦੇ ਆਲੇ-ਦੁਆਲੇ ਕੇਂਦਰਿਤ ਹੋਵੇਗੀ। ਇਸ ਬਹਿਸ ਵਿੱਚ ਭਾਈ-ਭਤੀਜੇ, ਸਾਲੇ-ਜੀਜੇ, ਮਿੱਤਰ-ਮੁਲਾਹਜੇ, ਟੋਲ ਪਲਾਜ਼ੇ, ਜਵਾਨੀ-ਕਿਸਾਨੀ, ਵਪਾਰ-ਦੁਕਨਦਾਰ, ਗੁਰੂਆਂ ਦੀ ਬਾਣੀ, ਨਹਿਰਾਂ ਦਾ ਪਾਣੀ ਦੀ ਗੱਲ ਹੋਵੇਗੀ।” ਉਨਾਂ ਕਿਹਾ ਕਿ ਵਿਰੋਧੀ ਨੇਤਾਵਾਂ ਨੇ ਇਨਾਂ ਸਾਰੇ ਮਸਲਿਆਂ ਉਤੇ ਪੰਜਾਬ ਨਾਲ ਗੱਦਾਰੀ ਕੀਤੀ ਹੈ ਜਿਸ ਲਈ ਇਨਾਂ ਨੂੰ ਸੂਬੇ ਦੇ ਲੋਕਾਂ ਅੱਗੇ ਜੁਆਬਦੇਹ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਇਨਾਂ ਨੇਤਾਵਾਂ ਨੂੰ ਪੰਜਾਬ ਵਾਸੀਆਂ ਅਤੇ ਮੀਡੀਆ ਸਾਹਮਣੇ ਖੁੱਲੀ ਬਹਿਸ ਲਈ ਵੰਗਾਰਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਨਾਂ ਨੇਤਾਵਾਂ ਨੂੰ ਕਿਹਾ ਕਿ ਤੁਹਾਡੇ ਕੋਲ ਇਸ ਬਹਿਸ ਲਈ ਤਿਆਰੀ ਕਰਨ ਦਾ ਖੁੱਲਾ ਸਮਾਂ ਹੈ ਅਤੇ ਆਪਣਾ ਬਚਾਅ ਕਰਨ ਲਈ ਕਾਗਜ਼-ਪੱਤਰ ਵੀ ਲਿਆ ਸਕਦੇ ਹੋ। ਹਾਲਾਂਕਿ, ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਤਾਂ ਲੋਕਾਂ ਦੀ ਕਚਹਿਰੀ ਵਿੱਚ ਸੱਚ ਦੀ ਗੱਲ ਕਰਨੀ ਹੈ ਜਿਸ ਕਰਕੇ ਮੈਨੂੰ ਕਿਸੇ ਕਾਗਜ਼-ਪੱਤਰ ਦਾ ਸਹਾਰਾ ਲੈਣ ਦੀ ਲੋੜ ਨਹੀਂ ਅਤੇ ਮੈਂ ਬਿਨਾਂ ਕਿਸੇ ਕਾਗਜ਼ ਦੇ ਬਹਿਸ ਵਿੱਚ ਹਿੱਸਾ ਲਵਾਂਗਾ।” ਉਨਾਂ ਕਿਹਾ ਕਿ ਵਿਰੋਧੀ ਨੇਤਾ ਜਿਨਾਂ ਚਾਹੁਣ ਰੱਟਾ ਲਾ ਲੈਣ ਕਿਉਂਕਿ ਆਖਰ ਵਿੱਚ ਉਹ ਇਕ ਨਵੰਬਰ ਨੂੰ ਬਹਿਸ ਦੌਰਾਨ ਇਨਾਂ ਦੇ ਗੁਨਾਹ ਬੇਪਰਦ ਕਰ ਦੇਣਗੇ।
ਜਾਖੜ, ਸੁਖਬੀਰ ਤੇ ਬਾਜਵਾ ਨੇ ਸਵੀਕਾਰ ਕੀਤੀ ਚੁਣੌਤੀ, ਕਰਨਗੇ ਖੁੱਲ੍ਹੀ ਬਹਿਸ਼
ਮੁੱਖ ਮੰਤਰੀ ਭਗਵੰਤ ਮਾਨ ਦੀ ਇਸ ਚੁਣੌਤੀ ਨੂੰ ਵਿਰੋਧੀ ਧਿਰਾਂ ਵਿੱਚ ਸੁਖਬੀਰ ਬਾਦਲ ਅਤੇ ਸੁਨੀਲ ਜਾਖੜ ਸਣੇ ਪ੍ਰਤਾਪ ਬਾਜਵਾ ਵੱਲੋਂ ਸਵੀਕਾਰ ਕਰ ਲਿਆ ਗਿਆ ਹੈ। ਪ੍ਰਤਾਪ ਬਾਜਵਾ ਨੇ ਐਲਾਨ ਕੀਤਾ ਹੈ ਕਿ ਉਹ ਇਸ ਬਹਿਸ ਲਈ ਤਿਆਰ ਪਰ ਇਸ ਬਹਿਸ ਦਾ ਸਿੱਟਾ ਕੱਢਣ ਲਈ ਕਿਸੇ ਸੁਪਰੀਮ ਕੋਰਟ ਦੇ ਰਿਟਾਇਰ ਜਸਟਿਸ ਨੂੰ ਅਗਵਾਈ ਦਿੱਤੀ ਜਾਵੇ ਤਾਂ ਸੁਖਬੀਰ ਬਾਦਲ ਨੇ ਐਲਾਨ ਕੀਤਾ ਹੈ ਕਿ 1 ਨਵੰਬਰ ਕਾਫ਼ੀ ਜਿਆਦਾ ਦੂਰ ਹੈ, ਮੈ ਤੁਹਾਡੇ ਘਰ ਦੇ ਬਾਹਰ 10 ਅਕਤੂਬਰ ਨੂੰ ਹੀ ਆ ਰਿਹਾ ਹਾਂ ਅਤੇ ਮੀਡੀਆ ਦੇ ਸਾਹਮਣੇ ਹਰ ਬਹਿਸ ਕਰਨ ਲਈ ਤਿਆਰ ਹਾਂ। ਸੁਨੀਲ ਜਾਖੜ ਨੇ ਵੀ ਇਸ ਬਹਿਸ ਨੂੰ ਸਵੀਕਾਰ ਕਰਦੇ ਹੋਏ ਭਗਵੰਤ ਮਾਨ ਨੂੰ ਤਿਆਰੀ ਕਰਨ ਲਈ ਕਿਹਾ ਹੈ।
ਹੁਣ ਬਠਿੰਡਾ ਤੋਂ ਦਿੱਲੀ ਦੂਰ ਨਹੀਂ, ਛੇਤੀ ਜ਼ਹਾਜ਼ ਭਰਨਗੇ ਉਡਾਨ
ਉਦਘਾਟਨ ਦਾ ਦਿਨ ਨਹੀਂ ਹੋ ਰਿਹਾ ਨਿਸ਼ਚਿਤ (Bathinda Flights)
(ਸੁਖਜੀਤ ਮਾਨ) ਬਠਿੰਡਾ। ਕੋਰੋਨਾ ਦੇ ਕਹਿਰ ਦੌਰਾਨ ਬਠਿੰਡਾ ਦੇ ਹਵਾਈ ਅੱਡੇ ਤੋਂ ਬੰਦ ਹੋਈਆਂ ਉਡਾਨਾਂ ਹੁਣ ਛੇਤੀ ਸ਼ੁਰੂ ਹੋਣਗੀਆਂ। ਇਨ੍ਹਾਂ ਦੀ ਮੁੜ ਸ਼ੁਰੂਆਤ ਨੂੰ ਲੈ ਕੇ ਹਾਲੇ ਕੋਈ ਪੱਕਾ ਦਿਨ ਨਿਸ਼ਚਿਤ ਨਹੀਂ ਕੀਤਾ ਗਿਆ। ਮੰਗਲਵਾਰ ਤੋਂ ਉਡਾਨਾਂ ਸ਼ੁਰੂ ਕਰਵਾਉਣ ਦੀ ਗੱਲ ਛਿੜੀ ਸੀ, ਫਿਰ ਦਿਨ ਬੁੱਧਵਾਰ ਤੈਅ ਹੋਇਆ ਪਰ ਹੁਣ ਬੁੱਧਵਾਰ ਨੂੰ ਵੀ ਜ਼ਹਾਜ਼ ਉਡਾਨ ਨਹੀਂ ਮਾਰ ਸਕਣਗੇ। ਵੇਰਵਿਆਂ ਮੁਤਾਬਿਕ ਕਰੀਬ ਤਿੰਨ ਸਾਲ ਤੋਂ ਵੱਧ ਸਮੇਂ ਤੋਂ ਬੰਦ ਪਿਆ ਬਠਿੰਡਾ ਹਵਾਈ ਅੱਡਾ ਇਸੇ ਮਹੀਨੇ ’ਚ ਖੁੱਲਣ ਦੇ ਆਸਾਰ ਹਨ। (Bathinda Flights)
ਇਹ ਵੀ ਪੜ੍ਹੋ : ਵਿਦਿਆਰਥੀ ਸਕਾਲਰਸ਼ਿਪ ਲਈ ਪੋਰਟਲ ’ਤੇ ਕਰ ਸਕਦੇ ਹਨ ਆਨਲਾਇਨ ਅਪਲਾਈ: ਡਾ. ਬਲਜੀਤ ਕੌਰ
ਤੈਅ ਹੋਇਆ ਸੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੁੱਧਵਾਰ ਨੂੰ ਹਵਾਈ ਅੱਡੇ ਤੋਂ ਉਡਾਨਾਂ ਮੁੜ ਸ਼ੁਰੂ ਕਰਵਾਉਣਗੇ ਪਰ ਭਲਕੇ ਮੁੱਖ ਮੰਤਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਕਰਨਗੇ। ਪਤਾ ਲੱਗਿਆ ਹੈ ਕਿ ਹਵਾਈ ਉਡਾਨਾਂ ਹੁਣ 19 ਸਤੰਬਰ ਤੋਂ ਸ਼ੁਰੂ ਹੋ ਸਕਣਗੀਆਂ। ਇਨ੍ਹਾਂ ਉਡਾਨਾਂ ਤਹਿਤ ਬਠਿੰਡਾ ਤੋਂ ਦਿੱਲੀ ਲਈ ਦੁਪਹਿਰ 12:30 ਵਜੇ ਜਹਾਜ਼ ਉਡਾਣ ਭਰੇਗਾ ਅਤੇ 1 ਘੰਟਾ 40 ਮਿੰਟ ’ਚ ਬਾਅਦ ਦੁਪਹਿਰ 2:10 ਮਿੰਟ ’ਤੇ ਦਿੱਲੀ ਪੁੱਜੇਗਾ। (Bathinda Flights) ਬਠਿੰਡਾ ਤੋਂ ਚੱਲਿਆ ਜਹਾਜ਼ ਗਾਜ਼ੀਆਬਾਦ ਦੇ ਹਿੰਡਨ ਹਵਾਈ ਅੱਡੇ ’ਤੇ ਉੱਤਰੇਗਾ। ਦੱਸਣਯੋਗ ਹੈ ਕਿ ਕੋਰੋਨਾ ਕਾਲ ਤੋਂ ਪਹਿਲਾਂ ਬਠਿੰਡਾ ਹਵਾਈ ਅੱਡੇ ਤੋਂ ਜਹਾਜ਼ ਬਠਿੰਡਾ ਤੋਂ ਦਿੱਲੀ ਅਤੇ ਜੰਮੂ ਜਾਂਦੇ ਸੀ, ਜੋ ਕੋਰੋਨਾ ਮਹਾਂਮਾਰੀ ਕਾਰਨ ਬੰਦ ਹੋ ਗਏ ਸੀ ਹੁਣ ਇਨ੍ਹਾਂ ਹਵਾਈ ਉਡਾਂਨਾਂ ਲਈ ਫਲਾਈਬਿੱਗ ਕੰਪਨੀ ਨੂੰ ਬਠਿੰਡਾ ਤੋਂ ਉਡਾਨਾਂ ਭਰਨ ਦਾ ਠੇਕਾ ਮਿਲਿਆ ਹੈ ਬਠਿੰਡਾ ਤੋਂ ਦਿੱਲੀ ਲਈ 999 ਰੁਪਏ ਕਿਰਾਇਆ ਰੱਖਣ ਦੀ ਤਜਵੀਜ਼ ਹੈ।
ਮੁੱਖ ਮੰਤਰੀ ਵੱਲੋਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਹੋਸਟਲਾਂ ਦੇ ਨਿਰਮਾਣ ਲਈ 48.91 ਕਰੋੜ ਰੁਪਏ ਜਾਰੀ
ਮੁੰਡਿਆਂ ਦੇ ਹੋਸਟਲ ਲਈ 25.91 ਕਰੋੜ ਰੁਪਏ ਅਤੇ ਕੁੜੀਆਂ ਦੇ ਹੋਸਟਲ ਲਈ 23 ਕਰੋੜ ਜਾਰੀ (Panjab University)
ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਮੁੱਖ ਮੰਤਰੀ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਚ ਵਿਦਿਆਰਥੀਆਂ ਦੀ ਵੱਡੀ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਯੂਨੀਵਰਸਿਟੀ ਵਿੱਚ ਲੜਕਿਆਂ ਅਤੇ ਲੜਕੀਆਂ ਦੇ ਹੋਸਟਲਾਂ ਦੇ ਨਿਰਮਾਣ ਲਈ 48.91 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ ਜਿਸ ਨਾਲ ਵਿਦਿਆਰਥੀਆਂ ਨੂੰ ਕੈਂਪਸ ਵਿਚ ਰਹਿਣ-ਸਹਿਣ ਦੀ ਵੱਡੀ ਸਹੂਲਤ ਹਾਸਲ ਹੋਵੇਗੀ। (Panjab University)
ਇਸ ਬਾਰੇ ਵਿਸਥਾਰ ਵਿਚ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਲੜਕਿਆਂ ਦੇ ਹੋਸਟਲ ਲਈ 25.91 ਕਰੋੜ ਰੁਪਏ ਜਦੋਂਕਿ ਲੜਕੀਆਂ ਦੇ ਹੋਸਟਲ ਲਈ 23 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨਾਂ ਦੱਸਿਆ ਕਿ ਇਨਾਂ ਹੋਸਟਲਾਂ ਦਾ ਨਿਰਮਾਣ ਹੋਣ ਨਾਲ ਵਿਦਿਆਰਥੀਆਂ ਨੂੰ ਬਹੁਤ ਵੱਡੀ ਸਹੂਲਤ ਮਿਲੇਗੀ ਕਿਉਂ ਜੋ ਯੂਨੀਵਰਸਿਟੀ ਵਿੱਚ ਪੜਦੇ ਵਿਦਿਆਰਥੀਆਂ ਨੂੰ ਹੋਸਟਲ ਦੀ ਕਮੀ ਕਾਰਨ ਆਪਣੇ ਲਈ ਪੇਇੰਗ ਗੈਸਟ ਜਾਂ ਰਹਿਣ ਲਈ ਕੋਈ ਹੋਰ ਥਾਂ ਲੱਭਣ ਦੀ ਚਿੰਤਾ ਸਤਾਉਂਦੀ ਰਹਿੰਦੀ ਹੈ। (Panjab University)
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਦੀਆਂ ਲੋੜਾਂ ਨੂੰ ਮੱਦੇਨਜ਼ਰ ਰੱਖਦਿਆਂ ਇਨਾਂ ਹੋਸਟਲਾਂ ਦੀ ਉਸਾਰੀ ਆਧੁਨਿਕ ਲੀਹਾਂ ਉਤੇ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਨਾਂ ਹੋਸਟਲਾਂ ਦੇ ਬਣਨ ਨਾਲ ਵਿਦਿਆਰਥੀ ਆਪਣੇ ਪੜ੍ਹਾਈ ਉਤੇ ਹੋਰ ਵਧੇਰੇ ਧਿਆਨ ਦੇ ਸਕਣਗੇ ਅਤੇ ਉਨਾਂ ਨੂੰ ਕੈਂਪਸ ਵਿਚ ਹੀ ਰਿਹਾਇਸ਼ ਦੀ ਸਹੂਲਤ ਮਿਲਣ ਨਾਲ ਕਿਤੇ ਹੋਰ ਖੱਜਲ-ਖੁਆਰ ਨਹੀਂ ਹੋਣਾ ਪਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਇਸ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਵਿਦਿਆਰਥੀਆਂ ਦੀ ਆਪਣੇ ਹੋਸਟਲ ਵਾਲੇ ਕਮਰਿਆਂ ਨਾਲ ਖ਼ਾਸ ਭਾਵੁਕ ਸਾਂਝ ਹੁੰਦੀ ਹੈ
ਮੁੱਖ ਮੰਤਰੀ ਨੇ ਉਮੀਦ ਜ਼ਾਹਿਰ ਕਰਦਿਆਂ ਕਿਹਾ, “ਇਨਾਂ ਹੋਸਟਲਾਂ ਦਾ ਨਿਰਮਾਣ ਮੁਕੰਮਲ ਹੋਣ ਮਗਰੋਂ ਇਹ ਹੋਸਟਲ ਵਿਦਿਆਰਥੀਆਂ ਨੂੰ ਆਪਣੇ ਅਕਾਦਮਿਕ ਸਾਲਾਂ ਦੌਰਾਨ ਘਰ ਵਰਗੀ ਠਹਿਰ ਦੇਣਗੇ। ਵਿਦਿਆਰਥੀਆਂ ਦੀ ਆਪਣੇ ਹੋਸਟਲ ਵਾਲੇ ਕਮਰਿਆਂ ਨਾਲ ਖ਼ਾਸ ਭਾਵੁਕ ਸਾਂਝ ਹੁੰਦੀ ਹੈ। ਇਹ ਹੋਸਟਲ ਸਿਰਫ਼ ਚਾਰ ਕੰਧਾਂ ਵਾਲੇ ਕਮਰੇ ਹੀ ਨਹੀਂ ਹੋਣਗੇ, ਸਗੋਂ ਇਹ ਸਿੱਖਿਆ ਪ੍ਰਾਪਤ ਕਰਨ ਲਈ ਅਨੁਕੂਲ ਮਾਹੌਲ ਵੀ ਮੁਹੱਈਆ ਕਰਨਗੇ।” (Panjab University)
ਮੁੱਖ ਮੰਤਰੀ ਨੇ ਦੱਸਿਆ ਕਿ ਉਨਾਂ ਨੇ ਲੰਘੀ 25 ਜੁਲਾਈ ਨੂੰ ਖੁਦ ਪੰਜਾਬ ਯੂਨੀਵਰਸਿਟੀ ਕੈਂਪਸ ਦਾ ਦੌਰਾ ਕਰਕੇ ਯੂਨੀਵਰਸਿਟੀ ਦੇ ਪ੍ਰਬੰਧਕਾਂ ਅਤੇ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਪੱਛਿਆ ਸੀ ਜਿਸ ਦੌਰਾਨ ਲੜਕੇ ਤੇ ਲੜਕੀਆਂ ਲਈ ਹੋਸਟਲ ਬਣਾਉਣ ਦੀ ਅਪੀਲ ਕੀਤੀ ਗਈ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨਾਂ ਨੇ ਉਸ ਮੌਕੇ ਹੀ ਹੋਸਟਲ ਦੇ ਨਿਰਮਾਣ ਦੀ ਪ੍ਰਵਾਨਗੀ ਦਿੰਦੇ ਹੋਏ ਇਸ ਦਾ ਕੰਮ ਛੇਤੀ ਸ਼ੁਰੂ ਕਰਨ ਦਾ ਵਾਅਦਾ ਕੀਤਾ ਸੀ ਜਿਸ ਲਈ ਅੱਜ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਵੱਲੋਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਹੋਸਟਲਾਂ ਦੇ ਨਿਰਮਾਣ ਲਈ 48.91 ਕਰੋੜ ਰੁਪਏ ਜਾਰੀ
ਪੰਜਾਬ ਯੂਨੀਵਰਸਿਟੀ ਨੂੰ ਸੂਬੇ ਦੀ ਸ਼ਾਨਾਮੱਤੀ ਵਿਰਾਸਤ ਦਾ ਹਿੱਸਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਣਮੱਤੀ ਸੰਸਥਾ ਨੇ ਅਹਿਮ ਹਸਤੀਆਂ ਪੈਦਾ ਕੀਤੀਆਂ ਹਨ, ਜਿਨਾਂ ਨੇ ਵੱਖ-ਵੱਖ ਖ਼ੇਤਰਾਂ ਵਿੱਚ ਆਪਣੀ ਅਮਿੱਟ ਛਾਪ ਛੱਡੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀ ਦੇ ਸਮੁੱਚੇ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ ਹੈ ਕਿਉਂਕਿ ਸੂਬੇ ਦੇ 175 ਕਾਲਜ ਇਸ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਖ਼ੇਤਰ ਨੂੰ ਵਿਸ਼ੇਸ਼ ਤਵੱਜੋਂ ਦੇ ਰਹੀ ਹੈ, ਚਾਹੇ ਉਹ ਸਕੂਲ ਤੇ ਕਾਲਜ ਪੱਧਰ ਦੀ ਸਿੱਖਿਆ ਹੋਵੇ ਜਾਂ ਯੂਨੀਵਰਸਿਟੀ ਪੱਧਰ ਦੀ ਸਿੱਖਿਆ ਹੋਵੇ।
ਪੰਜਾਬੀਆਂ ਨੂੰ ‘ਬਿੱਲ ਲਿਆਓ, ਇਨਾਮ ਪਾਓ’ਦਾ ਵੱਡਾ ਮੌਕਾ, ਮੁੱਖ ਮੰਤਰੀ ਨੇ ਜਾਰੀ ਕੀਤਾ ‘ਮੇਰਾ ਬਿੱਲ ਐਪ’
ਮਾਲੀਆ ਵਧਾਉਣ ਤੇ ਟੈਕਸ ਕਾਨੂੰਨਾਂ ਦੀ ਪਾਲਣ ਯਕੀਨੀ ਬਣਾਉਣ ਦੇ ਉਦੇਸ਼ ਨਾਲ ਚੁੱਕਿਆ ਕਦਮ
ਹਰੇਕ ਜ਼ਿਲੇ ਵਿਚ ਹਰ ਮਹੀਨੇ ਦਿੱਤੇ ਜਾਣਗੇ 10 ਇਨਾਮ
(ਅਸ਼ਵਨੀ ਚਾਵਲਾ) ਚੰਡੀਗੜ। ਹੇਠਲੇ ਪੱਧਰ ਉਤੇ ਟੈਕਸ ਚੋਰੀ ਦੇ ਅਮਲ ਨੂੰ ਰੋਕਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਬਿੱਲ ਲਿਆਓ, ਇਨਾਮ ਪਾਓ’ (Mera Bill App) ਸਕੀਮ ਦੇ ਤਹਿਤ ‘ਮੇਰਾ ਬਿੱਲ’ ਐਪ ਦੀ ਸ਼ੁਰੂਆਤ ਕੀਤੀ ਤਾਂ ਕਿ ਸੂਬੇ ਵਿਚ ਮਾਲੀਏ ਦੀ ਉਗਰਾਹੀ ਵਧਾਈ ਜਾ ਸਕੇ। ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਇਸ ਐਪ ਦੀ ਸ਼ੁਰੂਆਤ ਕਰਨ ਮੌਕੇ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਦਾ ਉਦੇਸ਼ ਜੀ.ਐਸ.ਟੀ. ਤਹਿਤ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਮਾਲੀਏ ਦੀ ਉਗਰਾਹੀ ਵਧਾਉਣਾ ਹੈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਮਾਨ ਨੇ ਆਂਗਨਵਾੜੀ ਵਰਕਰਾਂ ਨੂੰ ਦਿੱਤਾ ਤੋਹਫਾ
ਇਹ ਸਕੀਮ ਖਪਤਕਾਰਾਂ ਨੂੰ ਸੂਬੇ ਵਿਚ ਖਰੀਦ ਕਰਨ ਮੌਕੇ ਡੀਲਰਾਂ ਪਾਸੋਂ ਬਿੱਲ ਹਾਸਲ ਕਰਨ ਲਈ ਉਤਸ਼ਾਹਤ ਕਰਨ ਅਤੇ ਵਿਕਰੀ ਬਦਲੇ ਬਿੱਲ ਹਾਸਲ ਕਰਨ ਲਈ ਡੀਲਰਾਂ ਨੂੰ ਮਜਬੂਰ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖਪਤਕਾਰਾਂ ਨੂੰ ‘ਮੇਰਾ ਬਿੱਲ’ ਐਪ ਉਤੇ ਖਰੀਦ ਕਰਨ ਦਾ ਬਿੱਲ ਅਪਲੋਡ ਕਰਨ ਲਈ ਉਤਸ਼ਾਹਤ ਕੀਤਾ ਜਾਵੇਗਾ ਜਿਸ ਤੋਂ ਬਾਅਦ ਇਹ ਖਪਤਕਾਰ ਲੱਕੀ ਡਰਾਅ ਵਿਚ ਸ਼ਾਮਲ ਹੋਣ ਦੇ ਯੋਗ ਹੋਵੇਗਾ ਅਤੇ ਇਹ ਲੱਕੀ ਡਰਾਅ ਹਰੇਕ ਮਹੀਨੇ ਦੀ 7 ਤਰੀਕ ਨੂੰ ਨਿਕਲੇਗਾ।
ਹਰੇਕ ਜ਼ਿਲੇ ਵਿਚ ਵੱਧ ਤੋਂ ਵੱਧ 10 ਇਨਾਮ ਦਿੱਤੇ ਜਾਣਗੇ (Mera Bill App)
ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ 29 ਟੈਕਸੇਸ਼ਨ ਜ਼ਿਲੇ ਹਨ ਅਤੇ ਹਰੇਕ ਜ਼ਿਲੇ ਵਿਚ ਵੱਧ ਤੋਂ ਵੱਧ 10 ਇਨਾਮ ਦਿੱਤੇ ਜਾਣਗੇ ਜਿਸ ਤਹਿਤ ਹਰੇਕ ਮਹੀਨੇ 290 ਇਨਾਮ ਦਿੱਤੇ ਜਾਣਗੇ। ਇਹ ਇਨਾਮ ਵਸਤ/ਸੇਵਾ ਲਈ ਅਦਾ ਕੀਤੇ ਟੈਕਸ ਦੇ ਪੰਜ ਗੁਣਾ ਦੇ ਬਰਾਬਰ ਹੋਵੇਗਾ ਪਰ ਇਹ ਇਨਾਮ ਵੱਧ ਤੋਂ ਵੱਧ 10 ਹਜ਼ਾਰ ਰੁਪਏ ਤੱਕ ਦੇ ਮੁੱਲ ਦਾ ਹੋਵੇਗਾ। ਉਨਾਂ ਕਿਹਾ ਕਿ ਜੇਤੂਆਂ ਦੀ ਸੂਚੀ ਟੈਕਸੇਸ਼ਨ ਵਿਭਾਗ ਦੀ ਵੈੱਬਸਾਈਟ ਉਤੇ ਨਸ਼ਰ ਕੀਤੀ ਜਾਵੇਗੀ ਅਤੇ ਜੇਤੂਆਂ ਨੂੰ ਮੋਬਾਈਲ ਐਪ ਜ਼ਰੀਏ ਸੂਚਿਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪੈਟਰੋਲੀਅਮ ਉਤਪਾਦ (ਕੱਚਾ ਤੇਲ, ਪੈਟਰੋਲ, ਡੀਜ਼ਲ, ਹਵਾਬਾਜ਼ੀ ਟਰਬਾਈਨ ਈਂਧਨ ਅਤੇ ਕੁਦਰਤੀ ਗੈਸ) ਅਤੇ ਸ਼ਰਾਬ ਦੇ ਨਾਲ-ਨਾਲ ਬਿਜ਼ਨਸ-ਟੂ-ਬਿਜ਼ਨਸ ਦੇ ਲੈਣ-ਦੇਣ ਦੇ ਵਿਕਰੀ ਬਿੱਲ ਉਕਤ ਸਕੀਮ ਵਿਚ ਹਿੱਸਾ ਲੈਣ ਦੇ ਯੋਗ ਨਹੀਂ ਹੋਣਗੇ।
ਲੋਕਾਂ ਨੂੰ ਟੈਕਸ ਕਾਨੂੰਨਾਂ ਦੀ ਪਾਲਣ ਕਰਨ ਵਾਲੇ ਸਮਾਜ ਪ੍ਰਤੀ ਪ੍ਰੇਰਿਤ ਕੀਤਾ ਜਾਵੇਗਾ
ਲੋਕਾਂ ਨੂੰ ਵਸਤਾਂ ਦੀ ਖਰੀਦ ਲਈ ਬਿੱਲ ਲੈਣ ਲਈ ਉਤਸ਼ਾਹਤ ਕਰਨ ਵਾਸਤੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਾਸੀਆਂ ਨੂੰ ਵੱਧ ਤੋਂ ਵੱਧ ਇਸ ਸਕੀਮ ਵਿਚ ਹਿੱਸਾ ਲੈਣਾ ਚਾਹੀਦਾ ਹੈ ਤਾਂ ਕਿ ਟੈਕਸ ਦੀ ਪਾਲਣ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਇਆ ਜਾ ਸਕੇ ਅਤੇ ਸਮਾਜ ਭਲਾਈ ਦੀਆਂ ਵੱਖ-ਵੱਖ ਸਕੀਮਾਂ ਲਈ ਸੂਬੇ ਨੂੰ ਮਾਲੀਏ ਦਾ ਬਣਦਾ (Mera Bill App) ਹਿੱਸਾ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸਕੀਮ ਲੋਕਾਂ ਲਈ ਬਣਾਈ ਗਈ ਹੈ ਅਤੇ ਇਸ ਜ਼ਰੀਏ ਸਰਕਾਰ ਟੈਕਸ ਚੋਰੀ ਵੀ ਰੋਕ ਸਕੇਗੀ। ਉਨਾਂ ਕਿਹਾ ਕਿ ਲੋਕਾਂ ਨੂੰ ਟੈਕਸ ਕਾਨੂੰਨਾਂ ਦੀ ਪਾਲਣ ਕਰਨ ਵਾਲੇ ਸਮਾਜ ਪ੍ਰਤੀ ਪ੍ਰੇਰਿਤ ਕੀਤਾ ਜਾਵੇਗਾ ਜਿਸ ਨਾਲ ਉਹ ਸੂਬੇ ਦੇ ਵਿਕਾਸ ਵਿਚ ਅਹਿਮ ਭਾਈਵਾਲ ਬਣਨਗੇ। ਇਸ ਮੌਕੇ ਵਿੱਤ, ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਵੀ ਹਾਜ਼ਰ ਸਨ।
ਨੌਜਵਾਨਾਂ ਨੂੰ ਸਿਖਾਈ ਜਾਵੇਗੀ ਅੰਗਰੇਜ਼ੀ ਭਾਸ਼ਾ, ਮੁੱਖ ਮੰਤਰੀ ਮਾਨ ਨੇ ਚੁੱਕਿਆ ਖਾਸ ਕਦਮ
ਨੌਜਵਾਨਾਂ ਨੂੰ ਸਿਖਾਈ ਜਾਵੇਗੀ ਅੰਗਰੇਜ਼ੀ ਭਾਸ਼ਾ, ਬ੍ਰਿਟਿਸ਼ ਕੌਂਸਲ ਐਜੂਕੇਸ਼ਨ ਇੰਡੀਆ ਨਾਲ ਸਮਝੌਤਾ (English language)
ਪੰਜਾਬੀ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਅੰਗਰੇਜ਼ੀ ਭਾਸ਼ਾ ਵਿੱਚ ਮਾਹਿਰ ਬਣਾਉਣ ਲਈ ਚੁੱਕਿਆ ਕਦਮ
ਮੁੱਖ ਮੰਤਰੀ ਨੇ ਨਵੇਂ ਉਪਰਾਲੇ ਨੂੰ ਪੰਜਾਬੀ ਨੌਜਵਾਨਾਂ ਦੀ ਭਲਾਈ ਲਈ ਇਤਿਹਾਸਕ ਕਦਮ ਦੱਸਿਆ
(ਅਸ਼ਵਨੀ ਚਾਵਲਾ) ਚੰਡੀਗੜ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਿਵੇਕਲੀ ਪਹਿਲਕਦਮੀ ਤਹਿਤ ਨੌਜਵਾਨਾਂ ਲਈ ਰੋਜ਼ਗਾਰ (English language) ਦੇ ਨਵੇਂ ਮੌਕੇ ਪੈਦਾ ਕਰਨ ਲਈ ਬਿ੍ਰਟਿਸ਼ ਕੌਂਸਲ ਐਜੂਕੇਸ਼ਨ ਇੰਡੀਆ ਪ੍ਰਾਈਵੇਟ ਲਿਮੀਟਿਡ (ਬੀ.ਸੀ.ਈ.ਆਈ.ਪੀ.ਐਲ.) ਨਾਲ ਸਮਝੌਤੇ ਉਤੇ ਦਸਤਖ਼ਤ ਕੀਤੇ ਗਏ ਹਨ। ਸਮਝੌਤੇ ਉਤੇ ਪੰਜਾਬ ਸਰਕਾਰ ਦੀ ਤਰਫ਼ੋ ਉਚੇਰੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਡਾ. ਅਮਰਪਾਲ ਸਿੰਘ ਅਤੇ ਬਿ੍ਰਟਿਸ਼ ਕੌਂਸਲ ਦੇ ਐਮ.ਡੀ. ਡੰਕਨ ਵਿਲਸਨ ਨੇ ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਚੰਡੀਗੜ ਵਿੱਚ ਬਰਤਾਨੀਆ ਦੇ ਡਿਪਟੀ ਹਾਈ ਕਮਿਸ਼ਨਰ ਕੈਰੋਲਾਈਨ ਰੋਵੈਟ ਨੇ ਹਸਤਾਖ਼ਰ ਕੀਤੇ।
ਇਹ ਸਮਝੌਤਾ ਨੇਪਰੇ ਚੜਨ ਉਤੇ ਉਚੇਰੀ ਸਿੱਖਿਆ ਵਿਭਾਗ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਇਹ ਦਿਨ ਸੁਨਹਿਰੀ ਅੱਖਰਾਂ ਨਾਲ ਲਿਖਿਆ ਗਿਆ ਹੈ। ਉਨਾਂ ਕਿਹਾ ਕਿ ਇਸ ਸਮਝੌਤੇ ਨਾਲ ਉਚੇਰੀ ਸਿੱਖਿਆ ਵਿਭਾਗ ਅਧੀਨ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਲਈ ‘ਇੰਗਲਿਸ਼ ਫਾਰ ਵਰਕ’ ਲਈ ਸਿਖਲਾਈ ਕੋਰਸ ਸ਼ੁਰੂ ਕਰਨ ਦਾ ਰਾਹ ਪੱਧਰਾ ਹੋਵੇਗਾ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਇਸ ਨਾਲ ਪੰਜਾਬ ਦੇ ਨੌਜਵਾਨਾਂ ਵਿੱਚ ਰੋਜ਼ਗਾਰ ਪੱਖੀ ਮੁਹਾਰਤ ਨਵਿਆਉਣ ਵਿੱਚ ਮਦਦ ਮਿਲੇਗੀ ਅਤੇ ਨੌਜਵਾਨ ਸਨਅਤੀ ਤੇ ਸੇਵਾ ਖੇਤਰ ਵਿੱਚ ਆਪਣੇ ਲਈ ਨੌਕਰੀਆਂ ਦੇ ਵੱਧ ਮੌਕੇ ਹਾਸਲ ਕਰ ਸਕਣਗੇ।
ਸਰਕਾਰੀ ਕਾਲਜਾਂ ਦੇ ਪੰਜ ਹਜ਼ਾਰ ਵਿਦਿਆਰਥੀਆਂ ਲਈ ਪਾਇਲਟ ਪ੍ਰਾਜੈਕਟ ਹੋਵੇਗਾ ਲਾਗੂ
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਨਾਲ ਨੌਜਵਾਨਾਂ ਨੂੰ ਭਾਰਤ ਵਿੱਚ ਹੀ ਰਹਿ ਕੇ ਕੰਮ ਕਰਨ ਦਾ ਉਤਸ਼ਾਹ ਮਿਲੇਗਾ ਅਤੇ ਉਹ ਪੰਜਾਬ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਯੋਗਦਾਨ ਪਾਉਣਗੇ। ਉਨਾਂ ਕਿਹਾ ਕਿ ਸੂਬੇ ਤੋਂ ਹੁਨਰਮੰਦ ਨੌਜਵਾਨਾਂ ਦੇ ਪਰਵਾਸ ਦੇ ਰੁਝਾਨ ਨੂੰ ਪੁੱਠਾ ਗੇੜਾ ਦੇਣ ਦੀ ਦਿਸ਼ਾ ਵਿੱਚ ਇਹ ਇਕ ਵੱਡਾ ਕਦਮ ਹੈ। ਭਗਵੰਤ ਮਾਨ ਨੇ ਆਖਿਆ ਕਿ ਇਸ ਪ੍ਰਾਜੈਕਟ ਦੇ ਹਿੱਸੇ ਵਜੋਂ ਵਿਦਿਆਰਥੀ ਕੰਮ ਲਈ ਅੰਗਰੇਜ਼ੀ ਦੇ ਇਕ ‘ਲੈਵਲ’ ਦੀ ਪੜਾਈ ਕਰਨਗੇ, ਜਿਸ ਨਾਲ ਅੰਗਰੇਜ਼ੀ ਜਾਣਨ ਕਰ ਕੇ ਉਨਾਂ ਵਿੱਚ ਰੋਜ਼ਗਾਰ ਪੱਖੀ ਮੁਹਾਰਤ ਪੈਦਾ ਹੋਵੇਗੀ। (English language)
ਮੁੱਖ ਮੰਤਰੀ ਨੇ ਕਿਹਾ ਕਿ ‘ਇੰਗਲਿਸ਼ ਫਾਰ ਵਰਕ’ ਇਕ ਅਜਿਹਾ ਮਿਸ਼ਰਤ ਕੋਰਸ ਹੈ, ਜਿਸ ਵਿੱਚ ਕੰਮ ਵਰਗੇ ਅਸਲ ਹਾਲਾਤ ਵਿੱਚ ਵਰਤੀ ਜਾਣ ਵਾਲੀ ਅੰਗਰੇਜ਼ੀ ਭਾਸ਼ਾ ਸਿੱਖਣ ਉਤੇ ਧਿਆਨ ਕੇਂਦਰਤ ਹੋਵੇਗਾ। ਉਨਾਂ ਕਿਹਾ ਕਿ ਇਸ ਵਿੱਚ ਲਿਸਨਿੰਗ (ਸੁਣਨ), ਰੀਡਿੰਗ (ਪੜਨ), ਰਾਈਟਿੰਗ (ਲਿਖਣ) ਅਤੇ ਸਪੀਕਿੰਗ (ਬੋਲਣ) ਸਮੇਤ ਵਿਆਕਰਨ, ਮੁਹਾਰਨੀ ਅਤੇ ਸ਼ਬਦਾਵਲੀ ਉਤੇ ਧਿਆਨ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਸਮਝੌਤੇ ਤਹਿਤ ਇਹ ਪ੍ਰਾਜੈਕਟ ਵਿਦਿਅਕ ਸੈਸ਼ਨ 2023-24 ਤੋਂ ਸੂਬੇ ਦੇ ਸਰਕਾਰੀ ਕਾਲਜਾਂ ਵਿੱਚ ਪੰਜ ਹਜ਼ਾਰ ਵਿਦਿਆਰਥੀਆਂ ਲਈ ਪਾਇਲਟ ਪ੍ਰਾਜੈਕਟ ਵਜੋਂ ਸ਼ੁਰੂ ਹੋਵੇਗਾ।
ਇਹ ਵੀ ਪੜ੍ਹੋ : ਡਾ. ਗੁਰਦੀਪ ਕੌਰ ਰੰਧਾਵਾ ਨੂੰ ‘ਭਾਰਤ ਰਤਨ ਮਦਰ ਟੈਰੇਸਾ ਗੋਲਡ ਮੈਡਲ ਐਵਾਰਡ’ ਮਿਲਿਆ
ਮੁੱਖ ਮੰਤਰੀ ਨੇ ਕਿਹਾ ਕਿ ‘ਇੰਗਲਿਸ਼ ਫਾਰ ਵਰਕ’ ਇਕ ਅਜਿਹਾ ਆਨਲਾਈਨ ਮਿਸ਼ਰਤ ਲਰਨਿੰਗ ਕੋਰਸ ਹੈ, ਜਿਹੜਾ ਲਾਈਵ ਇੰਟਰਐਕਟਿਵ ਕਲਾਸਾਂ ਨਾਲ ਖ਼ੁਦ ਪੜਨ ਦੇ ਲਚਕੀਲੇ ਸਿਧਾਂਤ ਨਾਲ ‘ਫਲਿੱਪਡ ਕਲਾਸਰੂਮ’ ਸੰਕਲਪ ਦੀ ਵਰਤੋਂ ਕਰੇਗਾ। ਉਨਾਂ ਨੇ ਉਮੀਦ ਜਤਾਈ ਕਿ ਇਸ ਨਾਲ ਵਿਦਿਆਰਥੀ ਪੇਸ਼ੇਵਰ ਹਾਲਾਤ ਵਿੱਚ ਸਵੈ-ਵਿਸ਼ਵਾਸ ਨਾਲ ਆਪਣੀ ਗੱਲ ਕਹਿਣ ਲਈ ਅੰਗਰੇਜ਼ੀ ਭਾਸ਼ਾ ਦੀ ਵਰਤੋਂ ਕਰਨ ਦੇ ਯੋਗ ਹੋਣਗੇ। ਭਗਵੰਤ ਮਾਨ ਨੇ ਅੱਗੇ ਆਖਿਆ ਕਿ ਇਸ ਵਿੱਚ ਇਕ ਅਗਾਊਂ ਮੁਲਾਂਕਣ ਪ੍ਰੀਖਿਆ ਹੋਵੇਗੀ ਤਾਂ ਕਿ ਵਿਦਿਆਰਥੀਆਂ ਦੇ ਮੌਜੂਦਾ ਪੱਧਰ ਦਾ ਪਤਾ ਲਗਾਇਆ ਜਾਵੇ। ਕੋਰਸ ਮੁਕੰਮਲ ਹੋਣ ਉਤੇ ਵਿਦਿਆਰਥੀਆਂ ਦਾ ਇਕ ਵਾਰ ਫਿਰ ਮੁਲਾਂਕਣ ਹੋਵੇਗਾ, ਜਿਸ ਮਗਰੋਂ ਉਨਾਂ ਨੂੰ ਸਰਟੀਫਿਕੇਟ ਦਿੱਤਾ ਜਾਵੇਗਾ।
ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਪ੍ਰੀਖਿਆਵਾਂ ਦੀ ਕੋਚਿੰਗ ਦੇਣ ਲਈ ਅੱਠ ਅਤਿ-ਆਧੁਨਿਕ ਸਿਖਲਾਈ ਕੇਂਦਰ ਖੋਲ੍ਹੋਗੀ ਸਰਕਾਰ : ਮੁੱਖ ਮੰਤਰੀ
ਕੇਂਦਰੀ ਸੇਵਾਵਾਂ ਵਿੱਚ ਸੂਬੇ ਦੀ ਨੁਮਾਇੰਦਗੀ ਵਧਾਉਣ ਲਈ ਕੀਤੀ ਪਹਿਲਕਦਮੀ
ਇਨਾਂ ਕੇਂਦਰਾਂ ਰਾਹੀਂ ਸਮਾਜ ਦੇ ਵੱਖ-ਵੱਖ ਵਰਗਾਂ ਦੇ ਉਮੀਦਵਾਰਾਂ ਨੂੰ ਮੁਫ਼ਤ ਕੋਚਿੰਗ ਦੇ ਨਾਲ-ਨਾਲ ਮਿਲੇਗੀ ਵਿੱਤੀ ਸਹਾਇਤਾ
(ਅਸ਼ਵਨੀ ਚਾਵਲਾ) ਚੰਡੀਗੜ। ਆਈ.ਏ.ਐਸ/ਆਈ.ਪੀ.ਐਸ/ਆਈ.ਆਰ.ਐਸ ਅਤੇ ਅਜਿਹੀਆਂ ਹੋਰ ਕੇਂਦਰੀ ਸੇਵਾਵਾਂ ਵਿੱਚ ਪੰਜਾਬ ਦੀ ਨੁਮਾਇੰਦਗੀ ਵਧਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐਸ.ਸੀ.) ਵੱਲੋਂ ਲਈਆਂ ਜਾਂਦੀਆਂ ਪ੍ਰੀਖਿਆਵਾਂ ਲਈ ਕੋਚਿੰਗ ਦੇਣ ਲਈ ਰਾਜ ਵਿੱਚ ਅੱਠ ਅਤਿ-ਆਧੁਨਿਕ ਸਿਖਲਾਈ ਕੇਂਦਰ ਸਥਾਪਿਤ ਕਰਨ ਬਾਰੇ ਵਿਚਾਰ-ਚਰਚਾ ਕੀਤੀ। (Exam Coaching Center)
ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕੇਂਦਰੀ ਸੇਵਾਵਾਂ ਖਾਸ ਕਰਕੇ ਯੂ.ਪੀ.ਐਸ.ਸੀ. ਵੱਲੋਂ ਲਈਆਂ ਜਾਂਦੀਆਂ ਪ੍ਰੀਖਿਆਵਾਂ ਵਿੱਚ ਸੂਬੇ ਦੇ ਘਟਦੇ ਅਨੁਪਾਤ ’ਤੇ ਚਿੰਤਾ ਪ੍ਰਗਟਾਈ। ਉਨਾਂ ਕਿਹਾ ਕਿ ਸੂਬੇ ਦੇ ਨੌਜਵਾਨ ਬੇਮਿਸਾਲ ਪ੍ਰਤਿਭਾ ਹੋਣ ਦੇ ਬਾਵਜੂਦ ਪਹਿਲਾ ਤਾਂ ਵਿਦੇਸ਼ ਜਾਣ ਵੱਲ ਝੁਕਾਅ ਹੋਣ ਕਾਰਨ ਅਤੇ ਦੂਜਾ ਸੂਬੇ ਵਿੱਚ ਮਿਆਰੀ ਕੋਚਿੰਗ ਦੀ ਘਾਟ ਕਾਰਨ ਇਨਾਂ ਪ੍ਰੀਖਿਆਵਾਂ ਨੂੰ ਪਾਸ ਨਹੀਂ ਕਰ ਪਾ ਰਹੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਰੁਝਾਨ ਨੂੰ ਬਦਲਣ ਲਈ ਵਚਨਬੱਧ ਹੈ, ਜਿਸ ਲਈ ਪੰਜਾਬ ਭਰ ਵਿੱਚ ਇਹ ਅੱਠ ਕੋਚਿੰਗ ਸੈਂਟਰ ਖੋਲ੍ਹੇ ਜਾਣਗੇ। (Exam Coaching Center)
ਇਹ ਵੀ ਪੜ੍ਹੋ : ਚਾਂਦਪੁਰਾ ਬੰਨ੍ਹ ਪੂਰਨ ਦਾ ਕੰਮ ਜਾਰੀ, ਘੱਗਰ ’ਚੋਂ ਪਾਣੀ ਹੋਰ ਘਟਿਆ
ਮੁੱਖ ਮੰਤਰੀ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀਆਂ ਪ੍ਰੀਖਿਆਵਾਂ ਪਾਸ ਕਰਨ ਲਈ ਮੁਫ਼ਤ ਮਿਆਰੀ ਸਿਖਲਾਈ ਦੇਣਗੇ ਅਤੇ ਸੂਬਾ ਤੇ ਕੇਂਦਰ ਸਰਕਾਰ ਦੋਵਾਂ ਵਿੱਚ ਉੱਚ ਅਹੁਦਿਆਂ ’ਤੇ ਪਹੁੰਚ ਕੇ ਦੇਸ਼ ਦੀ ਸੇਵਾ ਕਰਨਗੇ। ਉਨਾਂ ਕਿਹਾ ਕਿ ਸੂਬੇ ਕੋਲ ਅਜਿਹੇ ਨੌਕਰਸ਼ਾਹ ਪੈਦਾ ਕਰਨ ਦੀ ਸ਼ਾਨਦਾਰ ਵਿਰਾਸਤ ਹੈ, ਜਿਨਾਂ ਨੇ ਵੱਖ-ਵੱਖ ਅਹੁਦਿਆਂ ’ਤੇ ਸੇਵਾਵਾਂ ਨਿਭਾ ਕੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਵੱਡਾ ਯੋਗਦਾਨ ਪਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਅਮੀਰ ਪਰੰਪਰਾ ਨੂੰ ਭਵਿੱਖ ਵਿੱਚ ਵੀ ਬਰਕਰਾਰ ਰੱਖਣਾ ਹੋਵੇਗਾ, ਜਿਸ ਲਈ ਇਹ ਕੇਂਦਰ ਅਹਿਮ ਭੂਮਿਕਾ ਨਿਭਾਉਣਗੇ।
ਪਟਿਆਲਾ ’ਚ ਲੱਗੇ ਮੁੱਖ ਮੰਤਰੀ ਦੀ ਤਲਾਸ਼ ਦੇ ਪੋਸਟਰ
ਪੋਸਟਰਾਂ ਤੇ ਲਿਖਿਆ, ਹੜ੍ਹ ਦੇ ਮਾਹੌਲ ਵਿਚ ਲਾਪਤਾ ਮੁੱਖ ਮੰਤਰੀ ਭਗਵੰਤ ਮਾਨ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਚ ਮੁੱਖ ਮੰਤਰੀ ਦੀ ਗੁੰਮਸ਼ੁਦਾ ਦੀ ਤਲਾਸ਼ ਦੇ ਪੋਸਟਰ ਚਿਪਕਾ ਦਿੱਤੇ ਗਏ ਹਨ। ਉਂਝ ਪਤਾ ਲੱਗਦਿਆਂ ਹੀ ਪੁਲਿਸ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਪੋਸਟਰ ਉਤਾਰ ਦਿੱਤੇ ਤੇ ਲਾਉਣ ਵਾਲਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਹ ਪੋਸਟਰ ਅਰਬਨ ਅਸਟੇਟ ਇਲਾਕੇ ‘ਚ ਲਗਾਏ ਗਏ (Poster CM Maan ) ਜਿੱਥੇ ਵੱਡੀ ਨਦੀ ਦੀ ਸਭ ਤੋਂ ਵੱਧ ਮਾਰ ਪਈ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਸਰਕਾਰੀ ਦਫਤਰਾਂ ਦਾ ਸਮਾਂ ਬਦਲਿਆ
ਪਟਿਆਲਾ ਚ ਕਰੀਬ ਦਰਜਨ ਤੋਂ ਵੱਧ ਕਲੋਨੀਆਂ ਪਾਣੀ ਦੀ ਮਾਰ ਹੇਠ ਆਈਆਂ ਹਨ। ਲੰਘੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਸੰਗਰੂਰ ਜਾਂਦਿਆਂ ਪਾਤੜਾਂ ਬਾਈਪਾਸ ਕੋਲ ਕੁਝ ਮਿੰਟ ਲਈ ਰੁਕੇ ਸਨ ਪਰ ਪਟਿਆਲਾ ਨਹੀਂ ਪੁੱਜੇ। ਸਰਕਾਰ ਦੇ ਮੰਤਰੀ ਪਟਿਆਲਾ ਅੰਦਰ ਲਗਾਤਾਰ ਵਿਚਰ ਰਹੇ ਹਨ। ਇਹ ਪਤਾ ਨਹੀਂ ਲੱਗਾ ਕਿ ਪੋਸਟਰ ਕਦੋਂ ਲਗਾਏ ਗਏ ਹਨ।
’ਆਪ’ ਪੰਜਾਬ ਇਕਾਈ ਨੂੰ ਮਿਲੇ ਚੰਡੀਗੜ੍ਹ ’ਚ ਦਫਤਰ ਲਈ ਜ਼ਮੀਨ, ਰਾਜਪਾਲ ਨੂੰ ਮੁੜ ਲਿਖਿਆ ਪੱਤਰ
ਚੰਡੀਗੜ ਪ੍ਰਸ਼ਾਸਨ ਕਈ ਵਾਰ ਜ਼ਮੀਨ ਮੰਗਣ ਦੇ ਬਾਵਜੂਦ ਆਖਰਕਾਰ ਕਿਉਂ ਚੁੱਪ?, ਆਖ਼ਰਕਾਰ ਦਿਲ ’ਚ ਕੀ ਚਲ ਰਿਹੈ ਜਨਾਬ : ਭਗਵੰਤ ਮਾਨ
(ਅਸ਼ਵਨੀ ਚਾਵਲਾ) ਚੰਡੀਗੜ। ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਰਾਜਪਾਲ ਨੂੰ ਰਾਜਧਾਨੀ ਅਤੇ ਯੂਟੀ ਚੰਡੀਗੜ ਵਿੱਚ ’ਆਪ’ ਪੰਜਾਬ ਇਕਾਈ ਨੂੰ ਦਫ਼ਤਰ ਲਈ ਜ਼ਮੀਨ ਅਲਾਟ ਕਰਨ ਸੰਬੰਧੀ ਪੱਤਰ ਲਿਖਿਆ ਹੈ। ’ਆਪ’ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਰਾਜਪਾਲ ਅਤੇ ਯੂਟੀ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਰਜਿਸਟਰਡ ਸਿਆਸੀ ਪਾਰਟੀ ਹੈ ਜੋ ਇਸ ਸਾਲ ਅਪ੍ਰੈਲ ਵਿੱਚ ਰਾਸ਼ਟਰੀ ਪਾਰਟੀ ਬਣ ਗਈ ਹੈ। ਪੰਜਾਬ ਵਿੱਚ ਪਾਰਟੀ ਦੀ ਸਰਕਾਰ ਨੂੰ ਭਾਰੀ ਬਹੁਮਤ ਹਾਸਿਲ ਹੈ ਅਤੇ ਸੂਬੇ ਦੇ ਸਾਰੇ 7 ਰਾਜ ਸਭਾ ਮੈਂਬਰ ‘ਆਪ’ ਨਾਲ ਸਬੰਧਿਤ ਹਨ। (AAP Punjab Office Chandigarh)
ਇਹ ਵੀ ਪੜ੍ਹੋ : GST ਕੌਂਸਲ ਦੀ ਬੈਠਕ : ਖਾਣ-ਪੀਣ ਦੀਆਂ ਚੀਜ਼ਾਂ ਮਿਲਣਗੀਆਂ ਸਸਤੀਆਂ
ਚੰਡੀਗੜ੍ਹ ਵਿੱਚ ਵੀ ‘ਆਪ ਦੇ 35 ਵਿੱਚੋਂ 14 ਕੌਂਸਲਰ ਹਨ। ਆਮ ਆਦਮੀ ਪਾਰਟੀ ਪੰਜਾਬ ਅਤੇ ਚੰਡੀਗੜ ਵਿੱਚ ਇੱਕ ਮਹੱਤਵਪੂਰਨ ਅਤੇ ਹਰਮਨ ਪਿਆਰੀ ਪਾਰਟੀ ਹੈ। ਪਰ ਕਈ ਵਾਰ ਮੀਟਿੰਗਾਂ ਅਤੇ ਗੱਲਬਾਤ ਕਰਕੇ ਪਾਰਟੀ ਦਫ਼ਤਰ ਲਈ ਸੰਸਥਾਗਤ ਜ਼ਮੀਨ ਦੀ ਮੰਗ ਕਰਨ ਦੇ ਬਾਵਜੂਦ ਚੰਡੀਗੜ ਪ੍ਰਸ਼ਾਸਨ ਵੱਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ।
ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦੇ ਦਫਤਰ ਪਰ ਕੌਮੀ ਪਾਰਟੀ ਆਮ ਆਦਮੀ ਪਾਰਟੀ ਨੂੰ ਦਫਤਰ ਲਈ ਵੱਟੀ ਚੁੱਪ
ਉਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜੋ ਕਿ ਖੇਤਰੀ ਪਾਰਟੀ ਹੈ, ਕੋਲ ਸੈਕਟਰ 28 ਵਿੱਚ 3 ਏਕੜ ਜ਼ਮੀਨ ਹੈ। ਕਾਂਗਰਸ ਨੂੰ ਸੈਕਟਰ 15 ਵਿੱਚ 1 ਏਕੜ ਤੋਂ ਵੱਧ ਜ਼ਮੀਨ ਅਲਾਟ ਕੀਤੀ ਗਈ ਹੈ ਅਤੇ ਭਾਜਪਾ ਨੂੰ ਸੈਕਟਰ 33 ਅਤੇ 37 ਵਿੱਚ ਦੋ ਪਲਾਟ ਹਨ। ਪਰ ਚੰਡੀਗੜ ਪ੍ਰਸ਼ਾਸਨ ਆਮ ਆਦਮੀ ਪਾਰਟੀ ਨੂੰ ਦਫ਼ਤਰ ਲਈ ਜ਼ਮੀਨ ਦੇਣ ਦੇ ਮੁੱਦੇ ’ਤੇ ਪੂਰੀ ਤਰਾਂ ਚੁੱਪ ਹੈ। ਇਸ ਚੁੱਪ ਦਾ ਮਤਲਬ ਹੈ ਕਿ ਯੂਟੀ ਪ੍ਰਸ਼ਾਸਨ ਪੱਖਪਾਤੀ ਹੈ ਜਾਂ ਉਸ ਦਾ ਕੋਈ ਗੁਪਤ ਮਨਸੂਬਾ ਹੈ। ਪੱਤਰ ਵਿੱਚ, ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਨੂੰ ਚੰਡੀਗੜ ਵਿੱਚ ’ਆਪ’ ਦਫ਼ਤਰ ਦੀ ਉਸਾਰੀ ਲਈ ਢੁਕਵਾਂ ਪਲਾਟ ਅਲਾਟ ਕਰਨ ਦੀ ਬੇਨਤੀ ਕੀਤੀ ਹੈ ਅਤੇ ਉਨਾਂ ਨੂੰ ਜਲਦੀ ਤੋਂ ਜਲਦੀ ਜ਼ਰੂਰੀ ਉਪਾਅ ਅਤੇ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। (AAP Punjab Office Chandigarh)