Guru Arjan Dev Ji - Sach Kahoon Punjabi
ਸੱਚਾਈ ਤੇ ਦ੍ਰਿੜ੍ਹਤਾ ਲਈ ਗੁਰੂ ਸਾਹਿਬ ਦੀ ਮਹਾਨ ਕੁਰਬਾਨੀ
Guru Arjan Dev Ji: ਬਾਣੀ ਦੇ ਬੋਹਿਥ, ਸ਼ਾਂਤੀ ਦੇ ਪੁੰਜ, ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਪਾਦਕ, ਸ੍ਰੀ ਗੁੁਰੂੁ ਅਰਜਨ ਦੇਵ ਜੀ ਦਾ ਜਨਮ 15 ਅਪਰੈਲ, ਸੰਨ 1563 (ਵਿਸਾਖ ਬਿਕਰਮੀ 1620) ਨੂੰ ਇਤਿਹਾਸਕ ਨਗਰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਅਤੇ ਬੀਬੀ ਭਾਨੀ ਜੀ ਦੇ ਗ੍ਰਹਿ ਵਿਖੇ ਹੋਇਆ। ਜਿਨ੍ਹਾਂ ਮਹਾਂਪੁਰਖਾਂ ਦੀ ਛਤਰ-ਛਾਇਆ ਹੇਠ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਬਚਪਨ ਪ੍ਰਵਾਨ ਚੜਿ੍ਹਆ ਉਹ ਅਧਿਆਤਮਕ ਖੇਤਰ ਦੀਆਂ ਮਹਾਨ ਹਸਤੀਆਂ ਸਨ। ਛੋਟੀ ਉਮਰੇ ਉਨ੍ਹਾਂ ਦੀ ਸੇਵਾ ਅਤੇ ਸਿਮਰਨ ਵਾਲੀ ਬਿਰਤੀ ਨੂੰ ਦੇਖਦਿਆਂ ਸ੍ਰੀ ਗੁਰੂ ਰਾਮਦਾਸ ਜੀ ਨੇ ਆਪਣੇ ਵੱਡੇ ਦੋਵਾਂ ਪੁੱਤਰਾਂ (ਪ੍ਰਿਥੀ ਚੰਦ ਅਤੇ ਮਹਾਂਦੇਵ) ਨੂੰ ਛੱਡ ਕੇ 1 ਸਤੰਬਰ 1581 ਈ. (2 ਅੱਸੂ ਸੰਮਤ 1638) ਨੂੰ ਸ਼ੁੱਕਰਵਾਰ ਵਾਲੇ ਦਿਨ ਗੁਰੂ ਨਾਨਕ ਦੇਵ ਦੇ ਘਰ ਦਾ ਪੰਜਵਾਂ ਵਾਰਿਸ ਥਾਪ ਦਿੱਤਾ। ਇਸ ਥਾਪਣਾ ਸਮੇਂ ਉਨ੍ਹਾਂ ਦੀ ਉਮਰ 18 ਸਾਲ 4 ਮਹੀਨੇ 14 ਦਿਨ ਸੀ। ਚੌਥੇ ਪਾਤਸ਼ਾਹ ਦੀ ਇਸ ਚੋਣ ਨਾਲ ਪ੍ਰਿਥੀ ਚੰਦ ਗੁਰੂ ਜੀ ਨਾਲ ਕਾਫ਼ੀ ਲੋਹਾ-ਲਾਖਾ ਹੋਇਆ। ਸ੍ਰੀ ਗੁਰੂ ਰਾਮਦਾਸ ਜੀ ਨੇ ਉਸ ਨੂੰ ਪਿਆਰ ਨਾਲ ਸਮਝਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਸ ਦੀ ਸਮਝ ’ਤੇ ਲਾਲਚ ਭਾਰੂ ਹੋ ਚੁੱਕਾ ਸੀ।
ਇਸ ਲਾਲਚ ਅਤੇ ਬੇਸਮਝੀ ਕਾਰਨ ਹੀ ਉਸ ਨੇ ਗੁਰੂਘਰ ਨੂੰ ਢਾਹ ਲਾਉਣ ਦੀਆਂ ਕਈ ਨਾਕਾਮ ਕੋਸ਼ਿਸ਼ਾਂ ਕੀਤੀਆਂ। ਸ੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰਗੱਦੀ ’ਤੇ ਬਿਰਾਜਮਾਨ ਹੁੰਦਿਆਂ ਸਾਰ ਹੀ ਸਭ ਤੋਂ ਪਹਿਲਾ ਕਾਰਜ ਪਵਿੱਤਰ ਸਰੋਵਰ ਨੂੰ ਪੱਕਾ ਕਰਨ ਦਾ ਕੀਤਾ। ਇਸ ਸਰੋਵਰ ਦੇ ਵਿਚਾਲੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਉਸਾਰਨ ਦੀ ਵਿਉਂਤਬੰਦੀ ਕੀਤੀ ਇਸ ਦੇ ਚਾਰ ਦਰਵਾਜ਼ਿਆਂ ਵਿਚਲਾ ਪ੍ਰਵੇਸ਼ ਧਰਮ, ਨਸਲ, ਜਾਤ, ਰੰਗ, ਦੇਸ਼ ਅਤੇ ਕੌਮ ਨੂੰ ਆਧਾਰ ਮੰਨ ਕੇ ਕੀਤੇ ਜਾਣ ਵਾਲੇ ਵਿਤਕਰਿਆਂ ਤੋਂ ਰਹਿਤ ਹੋਣ ਦਾ ਸੰਦੇਸ਼ ਦਿੰਦਾ ਹੈ। ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਹੋਰ ਵੀ ਬਹੁਤ ਸਾਰੇ ਅਜਿਹੇ ਕਾਰਜ ਕੀਤੇ ਗਏ ਜਿਨ੍ਹਾਂ ਨੇ ਧਰਮ ਦੇ ਫੈਲਾਅ ਅਤੇ ਸਿਧਾਂਤਾਂ ਦੇ ਨਿਭਾਅ (ਅਮਲ) ਹਿੱਤ ਇੱਕ ਅਹਿਮਤਰੀਨ ਭੂਮਿਕਾ ਅਦਾ ਕੀਤੀ। ਇਨ੍ਹਾਂ ਕਾਰਜਾਂ ਵਿਚੋਂ ਪ੍ਰਮੱਖ ਅਤੇ ਵਡੇਰੇ ਸਤਿਕਾਰ ਵਾਲਾ ਕਾਰਜ ਸ੍ਰੀ ਆਦਿ ਗ੍ਰੰਥ ਸਾਹਿਬ ਦੀ ਸੰਪਾਦਨਾ ਹੈ। ਇਸ ਵਡਮੁੱਲੇ ਕਾਰਜ ਨੂੰ ਉਨ੍ਹਾਂ ਦੀ ਇੱਕ ਸ਼੍ਰੋਮਣੀ ਪ੍ਰਾਪਤੀ ਵਜੋਂ ਲਿਆ ਜਾਂਦਾ ਹੈ। ਧਾਰਮਿਕ ਆਗੂ ਹੋਣ ਦੇ ਨਾਲ-ਨਾਲ ਆਪ ਜੀ ਇੱਕ ਪ੍ਰਤਿਭਾਸ਼ਾਲੀ ਵਿਦਵਾਨ ਵੀ ਸਨ।  ਜਿੱਥੇ ਸ੍ਰੀ ਗੁਰੂ ਅਰਜਨ ਦੇਵ ਜੀ ਉੁਤਰੀ ਭਾਰਤ ਵਿਚ ਪ੍ਰਚੱਲਿਤ ਭਾਸ਼ਾਵਾਂ ਦੇ ਗਿਆਤਾ ਸਨ।
ਉੱਥੇ ਨਾਲ ਹੀ ਸੰਗੀਤਕ ਸੂਝ ਵੀ ਰੱਖਦੇ ਸਨ। ਇਸ ਸੂਝ ਸਦਕਾ ਹੀ ਜਿੱਥੇ ਉਨ੍ਹਾਂ ਨੇ ਸੰਗੀਤ ਭਰਪੂਰ ਬਾਣੀ ਦੀ ਸਿਰਜਣਾ ਕੀਤੀ, ਉੱਥੇ ਆਪਣੇ ਤੋਂ ਪੂਰਬਲੇ ਗੁਰੂ ਸਾਹਿਬਾਨਾਂ, ਵੱਖ-ਵੱਖ ਖਿੱਤਿਆਂ ਨਾਲ ਜੁੜੇ ਹੋਏ ਭਗਤਾਂ ਅਤੇ ਭੱਟਾਂ ਦੀ ਪਵਿੱਤਰ ਬਾਣੀ ਨੂੰ ਸੰਭਾਲਣ ਦਾ ਇੱਕ ਅਣਥੱਕ ਜਤਨ ਆਰੰਭ ਕਰ ਦਿੱਤਾ। ਆਪਣੇ ਇਸ ਜਤਨ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਉਨ੍ਹਾਂ ਵੱਲੋਂ ਆਪਣੇ ਸਮੇਂ ਦੇ ਵਿਦਵਾਨ ਭਾਈ ਗੁਰਦਾਸ (ਗੁਰੂ ਜੀ ਦੇ ਮਾਮਾ) ਜੀ ਦੀਆਂ ਸੇਵਾਵਾਂ ਲਈਆਂ ਗਈਆਂ। ਇਸ ਮਹਾਨ ਅਤੇ ਵਿਲੱਖਣ ਕਾਰਜ ਦੀ ਸੰਪੂਰਨਤਾ ਭਾਦਰੋਂ ਵਦੀ ਇੱਕ (1604 ਈ.) ਨੂੰ ਹੋਈ। ਮਨੁੱਖੀ ਬਰਾਬਰੀ ਅਤੇ ਆਪਸੀ ਭਾਈਚਾਰੇ ਦਾ ਸੁਨੇਹਾ ਦੇਣ ਵਾਲੇ ਇਸ ਪਵਿੱਤਰ ਗ੍ਰੰਥ ਦੇ ਪ੍ਰਕਾਸ਼ ਵਿੱਚ ਆਉਣ ਨਾਲ ਇਸ ਦੀ ਪਾਵਨ ਬਾਣੀ ਪ੍ਰਤੀ ਕੁੱਝ ਝੂਠੀਆਂ ਸ਼ਿਕਾਇਤਾਂ ਵੀ ਵਕਤ ਦੇ ਹਾਕਮ (ਅਕਬਰ) ਕੋਲ ਪਹੁੰਚਣ ਲੱਗੀਆਂ ਪਰ ਜਦੋਂ ਇਨ੍ਹਾਂ ਸ਼ਿਕਾਇਤਾਂ ਨੂੰ ਸੱਚ ਅਤੇ ਦਲੀਲ ਦੀ ਕਸਵੱਟੀ ਉੱਪਰ ਪਰਖ਼ਿਆ ਗਿਆ ਤਾਂ ਸ਼ਿਕਾਇਤਕਰਤਾਵਾਂ ਨੂੰ ਸ਼ਰਮਿੰਦਗੀ ਉਠਾਉਣੀ ਪਈ।ਸਰਬੱਤ ਦੇ ਭਲੇ ਵਾਲੀ ਸੋਚ ਅਤੇ ਲੋਕ ਹਿੱਤਕਾਰੀ ਅਮਲਾਂ ਕਾਰਨ ਗੁਰੂ ਸਾਹਿਬ ਦੀ ਹਰਮਨਪਿਆਰਤਾ ਦਿਨੋਂ-ਦਿਨ ਵਧ ਰਹੀ ਸੀ।
ਇਹ ਹਰਮਨਪਿਆਰਤਾ ਤੱਤਕਾਲੀ ਹਕੂਮਤ (ਜਹਾਂਗੀਰ) ਅਤੇ ਗੁਰੂ ਘਰ ਦੇ ਦੋਖੀਆਂ ਦੀ ਅੱਖ ਵਿਚ ਰੜਕਣ ਲੱਗ ਪਈ ਸੀ। ਇਸ ਰੜਕ ਨੇ ਹੀ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਾ ਮੁੱਢ ਬੰਨਿ੍ਹਆ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸਮਕਾਲ ਸਰਹਿੰਦ ਦੇ ਇਲਾਕੇ ਵਿਚ ਨਕਸ਼ਬੰਦੀ ਸਿਲਸਲੇ ਨਾਲ ਸੰਬੰਧਤ ਸ਼ੇਖ ਅਹਿਮਦ ਫ਼ਾਰੂਕੀ ਦੀ ਪੂਰੀ ਚੜ੍ਹਾਈ ਸੀ। ਉਹ ਆਪਣੇ-ਆਪ ਨੂੰ ਕਿਊਮ ਅਖਵਾਉਂਦਾ ਅਤੇ ਸਾਰੀ ਧਰਤੀ ਤੇ ਅਸਮਾਨ ’ਤੇ ਆਪਣਾ ਅਧਿਕਾਰ ਜਤਾਉਂਦਾ ਸੀ। ਬਾਦਸ਼ਾਹ ਅਕਬਰ ਦੀ ਦਰਿਆਦਿਲੀ ਨੂੰ ਉਹ ਇਸਲਾਮ ਦੀ ਕਮਜ਼ੋਰੀ ਸਮਝਦਾ ਸੀ। ਇਸ ਕਮਜ਼ੋਰੀ ਨੂੰ ਦੂਰ ਕਰਕੇ ਇਸਲਾਮ ਦਾ ਬੋਲਬਾਲਾ ਕਰਨਾ ਉਹ ਆਪਣਾ ਨਿੱਜੀ ਅਤੇ ਮੁਕੱਦਸ ਕਰਤੱਵ ਸਮਝਦਾ ਸੀ। ਇਸ ਕਰਤੱਵ ਦੀ ਪਾਲਣਾ ਹਿੱਤ ਹੀ ਉਸ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ‘ਇਮਾਮ-ਏ-ਕੁਫ਼ਰ’ ਦਾ ਫ਼ਤਵਾ ਦਿੱਤਾ ਅਤੇ ਉਨ੍ਹਾਂ ਦਾ ਮਲੀਆਮੇਟ ਕਰਨ ਲਈ ਇੱਕ ਕੱਟੜ ਸੋਚ ਦੇ ਮਾਲਕ ਬਾਦਸ਼ਾਹ ਜਹਾਂਗੀਰ ਦੇ ਕੰਨ ਭਰਨ ਲੱਗ ਪਿਆ।
Read Also : Sad News: ਸਰਕਾਰੀ ਮਾਣ-ਸਨਮਾਨ ਨਾਲ ਹੋਇਆ ਸਿਪਾਹੀ ਸੰਦੀਪ ਸਿੰਘ ਦਾ ਅੰਤਿਮ ਸਸਕਾਰ
ਉਸ ਨੇ ਬਾਦਸ਼ਾਹ ਨੂੰ ਦੱਸਿਆ ਕਿ ‘(ਗੁਰੂ) ਅਰਜਨ ਦੇਵ ਤੁਹਾਡੇ ਅੱਬਾ ਜਾਨ ਦੇ ਚਹੇਤੇ ਹਨ ਅਤੇ ਉਨ੍ਹਾਂ ਦੇ ਪ੍ਰਚਾਰ ਅਤੇ ਪ੍ਰਸਾਰ ਸਦਕਾ ਕੇਵਲ ਹਿੰਦੂ ਹੀ ਨਹੀ ਸਗੋਂ ਵੱਡੀ ਗਿਣਤੀ ਵਿਚ ਮੁਸਲਮਾਨ ਵੀ  ਗੁਰੂ ਸਾਹਿਬ ਦੇ ਪ੍ਰਸੰਸਕ ਬਣ ਗਏ ਹਨ।’ ਬਾਦਸ਼ਾਹ ਜਹਾਂਗੀਰ ਇੱਕ ਤਾਂ ਕੰਨਾਂ ਦਾ ਕੱਚਾ ਸੀ, ਦੂਜਾ ਉਸ ਨੂੰ ਆਪਣੇ ਰਾਜ-ਭਾਗ ਦੀ ਲੰਮੀ ਉਮਰ ਲਈ ਕੱਟੜ-ਪੰਥੀਆਂ ਦਾ ਸਹਿਯੋਗ ਚਾਹੀਦਾ ਸੀ। ਇਸ ਲਈ ਉਸ ਨੇ ਬੁਲਾਵਾ ਭੇਜ ਕੇ ਗੁਰੂ ਸਾਹਿਬ ਨੂੰ ਲਾਹੌਰ ਬੁਲਾ ਲਿਆ। ਜੇਕਰ ‘ਤੁਜ਼ਿਕੇ ਜਹਾਂਗੀਰੀ’ ਦੇ ਹਵਾਲੇ ਨਾਲ ਗੱਲ ਕੀਤੀ ਜਾਵੇ ਤਾਂ ਬਾਦਸ਼ਾਹ ਆਪ ਵੀ ਪੰਜਵੇਂ ਗੁਰਾਂ ਪ੍ਰਤੀ ਆਪਣੇ ਦਿਲ ਵਿਚ ਨਫ਼ਰਤ ਭਰੀ ਬੈਠਾ ਸੀ। ਉਸ ਦੇ ਦਿਲ ਵਿਚਲੀ ਨਫ਼ਰਤ ਅਤੇ ਮਜ਼ਹਬੀ ਤੰਗਦਿਲੀ ਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦਾ ਕਾਰਨ ਬਣੀ।
ਬਾਦਸ਼ਾਹ ਨੇ ਗੁਰੂ ਜੀ ’ਤੇ ਦਬਾਅ ਪਾਇਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚਲੀਆਂ ਕੁਝ ਤੁਕਾਂ ਬਦਲੀਆਂ ਜਾਣ ਇਸੇ ਤਰ੍ਹਾਂ ਜਹਾਂਗੀਰ ਨੇ ਗੁਰੂ ਜੀ ’ਤੇ ਆਪਣੇ ਬਾਗੀ ਪੁੱਤਰ ਖੁਸਰੋ ਦੀ ਮੱਦਦ ਕਰਨ ਦਾ ਝੂਠਾ ਦੋਸ਼ ਵੀ ਲਾਇਆ ਗੁਰੂ ਜੀ ਨੂੰ ਭਾਰੀ ਜ਼ੁਰਮਾਨਾ ਅਦਾ ਕਰਨ ਦੇ ਆਦੇਸ਼ ਦਿੱਤੇ ਗਏ ਪਰ ਗੁਰੂ ਸਾਹਿਬ ਅਡੋਲ ਰਹੇ  ਜਹਾਂਗੀਰ ਦਾ ਹੁਕਮ ਪਾ ਕੇ ਮੁਰਤਜ਼ਾ ਖਾਂ ਗੁਰੂ ਸਾਹਿਬ ਨੂੰ ਗ੍ਰਿਫ਼ਤਾਰ ਕਰਕੇ ਲਾਹੌਰ ਲੈ ਗਿਆ। ਝੂਠ-ਸੱਚ ਨੂੰ ਨਿਤਾਰਨ ਤੋਂ ਬਗ਼ੈਰ ਹੀ ਉਸ ਨੇ ਗੁਰੂ ਸਾਹਿਬ ਨੂੰ ਚੰਦੂ ਦੇ ਹਵਾਲੇ ਕਰ ਦਿੱਤਾ। ਗੁਰੂ ਸਾਹਿਬ ਨੇ ਜੁਰਮਾਨਾ ਤਾਰਨ ਤੋਂ ਕੋਰੀ ਨਾਂਹ ਕਰ ਦਿੱਤੀ ਚੰਦੂ ਨੇ ਗੁਰੂ ਸਾਹਿਬ ’ਤੇ ਬੇਹੱਦ ਜ਼ੁਲਮ ਢਾਹੇ ਗੁਰੂ ਸਾਹਿਬ ਨੂੰ ਜਿੱਥੇ ਜੇਠ ਮਹੀਨੇ ਦੀ ਕੜਕਦੀ ਧੁੱਪੇ ਉੱਬਲਦੀਆਂ ਦੇਗਾਂ ਵਿਚ ਉਬਾਲਿਆ ਗਿਆ, ਉੱਥੇ ਤੱਤੀ ਤਵੀ ’ਤੇ ਬਿਠਾ ਕੇ ਨੰਗੇ ਜਿਸਮ ਉੱਪਰ ਗਰਮ ਰੇਤ ਦੇ ਕੜਛੇ ਵੀ ਪਾਏ ਗਏ। ਇਸ ਅਕਹਿ ਅਤੇ ਅਸਹਿ ਤਸ਼ੱਦਦ ਨੂੰ ਪੰਜਵੇਂ ਪਾਤਸ਼ਾਹ ਨੇ ਉਸ ਅਕਾਲਪੁਰਖ ਦਾ ਭਾਣਾ ਸਮਝ  ਮਿੱਠਾ ਕਰਕੇ ਮੰਨ ਲਿਆ ਅਤੇ 30 ਮਈ 1606 ਈ. ਨੂੰ ਸ਼ਹੀਦੀ ਪ੍ਰਾਪਤ ਕਰ ਗਏ। ਗੁਰੂ ਸਾਹਿਬ ਦੀ ਇਸ ਸ਼ਹੀਦੀ ਨੇ ਜਾਲਮ ਹਕੂਮਤ ਅੱਗੇ ਨਾ ਝੁਕਣ ਤੇ ਸੱਚਾਈ ’ਤੇ ਡਟ ਕੇ ਪਹਿਰਾ ਦੇਣ ਦਾ ਸੰਦੇਸ਼ ਦਿੱਤਾ। ਆਖਰ ਜੁਲਮ ਦੀ ਜੜ੍ਹ ਪੁੱਟੀ ਗਈ ਤੇ ਧਰਮ ਦੀ ਜੈ-ਜੈਕਾਰ ਹੋਈ
(ਇਹ ਲੇਖਕ ਦੇ ਆਪਣੇ ਵਿਚਾਰ ਹਨ)
ਰਿਸ਼ੀ ਨਗਰ ਐਕਸਟੈਨਸ਼ਨ (ਹੈਬੋਵਾਲ ਖ਼ੁਰਦ)
ਮੋ. 94631-32719
ਰਮੇਸ਼ ਬੱਗਾ ਚੋਹਲਾ
Guru Arjan Dev Ji: ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ
ਸ਼ਹੀਦੀ ਦਿਹਾੜੇ ’ਤੇ ਵਿਸ਼ੇਸ਼ | Guru Arjan Dev Ji
ਸਿੱਖ ਇਤਿਹਾਸ ਦੀ ਵਿਚਾਰਧਾਰਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤ ਦੇ ਸਿਧਾਂਤ ’ਤੇ ਚੱਲਦਿਆ, ਬਾਬਰ ਨੂੰ ਲਲਕਾਰਦਿਆਂ ਅੱਗੇ ਤੁਰਦੀ-ਤੁਰਦੀ ਸ਼ਹਾਦਤ ਤੱਕ ਦਾ ਸਫ਼ਰ ਤੈਅ ਕਰਦੀ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਆਪਣੀ ਬਾਣੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ 53 ’ਤੇ ਸਿਰੀ ਰਾਗ ਵਿੱਚ ਲਿਖਦੇ ਹੋਏ ‘ਸ਼ਹੀਦ’ ਨੂੰ ਪੀਰਾਂ ਪੈਗੰਬਰਾਂ ਦੀ ਪੰਕਤੀ ਵਿੱਚ ਖੜ੍ਹਾ ਕਰਦੇ ਹਨ।
ਇਹ ਖਬਰ ਵੀ ਪੜ੍ਹੋ : RCB vs PBKS: RCB 9 ਸਾਲਾਂ ਬਾਅਦ IPL ਫਾਈਨਲ ’ਚ, ਪੰਜਾਬ ਨੂੰ 8 ਵਿਕਟਾਂ ਨਾਲ ਹਰਾਇਆ
ਪੀਰ ਪੈਕਾਮਰ ਸਾਲਕ ਸਾਦਕ ਸੁਹਦੇ ਅਉਰੁ ਸਹੀਦ
ਸ਼ਹੀਦ ਅਤੇ ਸ਼ਹਾਦਤ ਦੋਵੇਂ ਅਰਬੀ ਭਾਸ਼ਾ ਦੇ ਸ਼ਬਦ ਹਨ। ਸ਼ਹੀਦ ਦਾ ਭਾਵ ਆਪਣੇ ਇਮਾਨ ਦੀ ਗਵਾਹੀ ਦੇਣ ਵਾਲਾ ਜਾਂ ਧਰਮ ਯੁੱਧ ਵਿਚ ਸ਼ਹੀਦ ਹੋਣ ਵਾਲਾ ਹੈ। ਇਹ ਪਵਿੱਤਰ ਸ਼ਬਦ ਹੈ ਜਿਸ ਵਿੱਚ ਨਿੱਜੀ ਲਾਲਸਾ ਲਈ ਕੋਈ ਥਾਂ ਨਹੀਂ। ਕਿਸੇ ਉੱਚੇ-ਸੁੱਚੇ ਉਦੇਸ਼ ਲਈ ਨਿਸ਼ਕਾਮ ਰਹਿ ਕੇ ਸਰੀਰ ਦੀ ਕੁਰਬਾਨੀ ਦੇਣ ਵਾਲਾ ਸ਼ਹੀਦ ਹੈ। ਸ਼ਹੀਦ ਆਪਣੇ ਵਿਸ਼ਵਾਸ ਦੀ ਗਵਾਹੀ ਸਿਦਕ ਨਾਲ ਭਰਮ ਭਉ ਤੋਂ ਰਹਿਤ ਹੋ ਕੇ ਦਿੰਦਾ ਹੈ। ਭਾਈ ਗੁਰਦਾਸ ਜੀ ਆਪਣੀ ਤੀਜੀ ਵਾਰ ਦੀ ਅਠਾਰ੍ਹਵੀਂ ਪਉੜੀ ਵਿੱਚ ਸ਼ਹੀਦ ਸ਼ਬਦ ਬਾਰੇ ਲਿਖਦੇ ਹਨ:-
ਸਾਬਰੁ ਸਿਦਕਿ ਸਹੀਦੁ ਭਰਮ ਭਉ ਖੋਵਣਾ
ਭਾਵ ਉਹੀ ਸ਼ਹੀਦ ਅਖਵਾਉਣ ਦਾ ਹੱਕਦਾਰ ਹੈ ਜਿਸ ਵਿੱਚ ਸਬਰ, ਸਿਦਕ ਆਦਿ ਜਿਹੇ ਅਮੋਲਕ ਗੁਣ ਹੋਣ। ਇਹ ਉਪਰੋਕਤ ਗੁਣ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਖ਼ਸੀਅਤ ਦੇ ਹਾਣੀ ਹੋ ਨਿੱਬੜਦੇ ਹਨ। ਸਿੱਖ ਧਰਮ ਵਿੱਚ ਪਹਿਲੀ ਸ਼ਹਾਦਤ ਦਾ ਮਾਣ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਹਿੱਸੇ ਹੀ ਆਇਆ। ਸ਼ਾਂਤੀ ਦੇ ਪੁੰਜ, ਸੁਖਮਨੀ ਸਾਹਿਬ ਦੇ ਰਚੇਤਾ, ਬਾਣੀ ਦੇ ਬੋਹਿਥਾ, ਆਦਿ ਗ੍ਰੰਥ ਸਾਹਿਬ ਦੇ ਸੰਪਾਦਕ, ਸ੍ਰੀ ਹਰਿਮੰਦਰ ਸਾਹਿਬ ਤੇ ਤਰਨਤਾਰਨ ਸਾਹਿਬ ਦੇ ਸਿਰਜਣਹਾਰੇ, ਚੌਥੇ ਪਾਤਸ਼ਾਹ ਗੁਰੂ ਰਾਮਦਾਸ ਜੀ ਦੇ ਸਪੁੱਤਰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਜਨਮ 15 ਅਪਰੈਲ 1563 ਨੂੰ ਮਾਤਾ ਭਾਨੀ ਜੀ (ਜੋ ਕਿ ਗੁਰੂ ਅਮਰਦਾਸ ਜੀ ਦੀ ਧੀ ਸਨ) ਦੀ ਕੁੱਖੋਂ ਗੋਇੰਦਵਾਲ ਸਾਹਿਬ ਵਿਖੇ ਹੋਇਆ। ਸ੍ਰੀ ਗੁਰੂ ਅਰਜਨ ਦੇਵ ਦੇ ਭਰਾ ਬਾਬਾ ਪ੍ਰਿਥੀ ਚੰਦ ਤੇ ਬਾਬਾ ਮਹਾਂਦੇਵ ਸਨ।
ਗੁਰੂ ਜੀ ਦਾ ਵੱਡਾ ਭਰਾ ਪ੍ਰਿਥੀ ਚੰਦ ਦੁਨਿਆਵੀ ਤੌਰ ’ਤੇ ਤੇਜ ਤਰਾਰ ਤੇ ਚਤੁਰ ਬੁੱਧੀ ਵਾਲਾ ਸੀ। ਜਿਸ ਦੀ ਅੱਖ ਸ਼ੁਰੂ ਤੋਂ ਹੀ ਗੁਰਗੱਦੀ ਉੁਤੇ ਸੀ। ਜਿਸ ਨੇ ਬਾਅਦ ਵਿੱਚ ਗੁਰੂ ਅਰਜਨ ਦੇਵ ਜੀ ਲਈ ਕਈ ਸਮੱਸਿਆਵਾਂ ਵੀ ਖੜ੍ਹੀਆਂ ਕੀਤੀਆਂ। ਦੂਜੇ ਭਰਾ ਬਾਬਾ ਮਹਾਂਦੇਵ ਤਿਆਗੀ, ਨਿਰਲੇਪ ਤੇ ਉਦਾਸੀ ਅਵਸਥਾ ਵਾਲੇ ਸਨ। ਸ੍ਰੀ ਗੁਰੂ ਅਰਜਨ ਦੇਵ ਜੀ ਨੇ ਆਪਣੇ ਬਚਪਨ ਦੇ ਮੁੱਢਲੇ ਗਿਆਰਾਂ ਸਾਲ ਆਪਣੇ ਨਾਨਾ ਸ੍ਰੀ ਗੁਰੂ ਅਮਰਦਾਸ ਜੀ ਦੀ ਛੱਤਰ-ਛਾਇਆ ਹੇਠ ਬਿਤਾਏ। ਇਸ ਦੌਰਾਨ ਹੀ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਇੱਥੇ ਆਪਣੇ ਨਾਨਾ ਜੀ ਕੋਲੋਂ ਗੁਰਮੁਖੀ ’ਚ ਮੁਹਾਰਤ ਹਾਸਲ ਕੀਤੀ। Guru Arjan Dev Ji
ਇਸ ਸਮੇਂ ਹੀ ਸ੍ਰੀ ਗੁਰੂ ਅਮਰਦਾਸ ਜੀ ਨੇ ਆਪ ਜੀ ਨੂੰ ‘ਦੋਹਿਤਾ ਬਾਣੀ ਕਾ ਬੋਹਿਥਾ’ ਦਾ ਅਸ਼ੀਰਵਾਦ ਦਿੱਤਾ ਸੀ। ਛੋਟੀ ਉਮਰੇ ਆਪ ਜੀ ਦੀ ਸੇਵਾ ਅਤੇ ਸਿਮਰਨ ਵਾਲੀ ਬਿਰਤੀ ਨੂੰ ਦੇਖਦਿਆਂ ਸ੍ਰੀ ਗੁਰੂ ਰਾਮਦਾਸ ਜੀ ਨੇ ਆਪਣੇ ਵੱਡੇ ਦੋਵਾਂ ਪੁੱਤਰਾਂ (ਪ੍ਰਿਥੀ ਚੰਦ ਤੇ ਮਹਾਂਦੇਵ) ਨੂੰ ਛੱਡ ਕੇ 1 ਸਤੰਬਰ 1581 ਈ. ਨੂੰ ਸ਼ੁੱਕਰਵਾਰ ਵਾਲੇ ਦਿਨ ਆਪ ਨੂੰ ਗੁਰੂ ਨਾਨਕ ਸਾਹਿਬ ਜੀ ਦੇ ਘਰ ਦਾ ਪੰਜਵਾਂ ਵਾਰਿਸ ਥਾਪ ਦਿੱਤਾ। ਆਪ ਜੀ ਦਾ ਗੁਰੂ ਕਾਲ 1581 ਤੋਂ 1606 ਤੱਕ ਰਿਹਾ। ਇਸ ਦੌਰਾਨ ਆਪ ਜੀ ਨੇ ਸਿੱਖੀ ਦੇ ਵਿਕਾਸ ਵਿੱਚ ਮਹਾਨ ਕਾਰਜ ਕੀਤੇ। ਸਭ ਤੋਂ ਮਹਾਨ ਕਾਰਜ ਦੀ ਗੱਲ ਕਰੀਏ ਤਾਂ ਉਹ ਹੈ ਪਹਿਲੇ ਗੁਰੂ ਸਾਹਿਬਾਨ ਜੀ ਦੀ ਬਾਣੀ ਇਕੱਠੀ ਕਰਕੇ ਸ੍ਰੀ ਆਦਿ ਗ੍ਰੰਥ ਸਾਹਿਬ ਜੀ ਦਾ ਸੰਪਾਦਨ ਕਰਨਾ। ਸ੍ਰੀ ਆਦਿ ਗ੍ਰੰਥ ਸਾਹਿਬ ਦੀ ਸੰਪਾਦਨਾ ਗੁਰੂ ਅਰਜਨ ਦੇਵ ਜੀ ਨੇ 1601 ਈ. ਵਿੱਚ ਸ਼ੁਰੂ ਕੀਤੀ।
ਜੋ ਕਿ ਤਿੰਨ ਵਰਿ੍ਹਆਂ ਵਿੱਚ 1604 ਈ. ਨੂੰ ਸੰਪੂਰਨ ਹੋਈ। ਇਸਦੇ ਲਿਖਾਰੀ ਭਾਈ ਗੁਰਦਾਸ ਜੀ ਸਨ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਵੱਧ ਰਾਗਾਂ (30 ਰਾਗ) ਤੇ ਸਭ ਤੋਂ ਵੱਧ ਬਾਣੀ (2216 ਸ਼ਬਦ) ਰਚਨਾ ਦਾ ਮਾਣ ਵੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਹਿੱਸੇ ਹੀ ਆਇਆ ਹੈ। ਸ੍ਰੀ ਗੁਰੂ ਅਰਜਨ ਦੇਵ ਜੀ ਦੀਆਂ ਮੁੱਖ ਰਚਨਾਵਾਂ- ਸੁਖਮਨੀ ਸਾਹਿਬ, ਬਾਰਾਂਮਾਹ, ਬਾਵਨ ਅੱਖਰੀ, ਫੁਨਹੇ, ਮਾਰੂ ਡਖਣੇ, ਵਾਰਾਂ, ਥਿਤੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ ਜਿਵੇਂ-ਜਿਵੇਂ ਗੁਰੂ ਸਾਹਿਬ ਜੀ ਦੀ ਸ਼ਖ਼ਸੀਅਤ ਤੇ ਉਹਨਾਂ ਦੇ ਯਤਨਾਂ ਸਦਕਾ ਸਿੱਖ ਧਰਮ ਦਾ ਵਿਕਾਸ ਹੋ ਰਿਹਾ ਸੀ, ਉਵੇਂ-ਉਵੇਂ ਆਲੇ-ਦੁਆਲੇ ਵਿਰੋਧ ਕਰਨ ਵਾਲੀਆਂ ਧਿਰਾਂ ਵੀ ਖੜ੍ਹੀਆਂ ਹੋ ਰਹੀਆਂ ਸਨ।
ਜਿੰਨ੍ਹਾਂ ਵਿੱਚ ਪ੍ਰਿਥੀਏ ਦਾ ਗੁਰਗੱਦੀ ਨੂੰ ਲੈ ਕੇ ਵਿਰੋਧ, ਕੁੱਝ ਕੁ ਕੱਟੜ ਮੁਸਲਮਾਨਾਂ ( ਸ਼ੇਖ ਫੈਜ਼ੀ ਸਰਹਿੰਦੀ) ਦਾ ਵਿਰੋਧ, ਬ੍ਰਾਹਮਣਾਂ ਦਾ ਵਿਰੋਧ, ਲਾਹੌਰ ਦੇ ਦੀਵਾਨ ਚੰਦੂ ਸ਼ਾਹ ਦਾ ਵਿਰੋਧ ਤੇ ਸਭ ਤੋਂ ਵੱਡੀ ਜਹਾਂਗੀਰ ਦੀ ਕੱਟੜਤਾ ਸੀ। ਅਖੀਰ ਜਹਾਂਗੀਰ ਦੇ ਪੁੱਤਰ ਖ਼ੁਸਰੋ ਦੀ ਮੱਦਦ ਕਰਨ ਦੇ ਦੋਸ਼ ਵਿੱਚ ਗੁਰੂ ਸਾਹਿਬ ਜੀ ਨੂੰ ਗ੍ਰਿਫ਼ਤਾਰ ਕਰਕੇ ਅਣਮਨੁੱਖੀ ਤਸੀਹੇ ਦਿੰਦਿਆਂ, ਜਿਵੇਂ ਕਿ ਉੱਬਲਦੀਆਂ ਦੇਗਾਂ ਵਿਚ ਉਬਾਲਿਆ ਗਿਆ, ਉੱਥੇ ਤੱਤੀ ਤਵੀ ਉੱਪਰ ਬਿਠਾ ਕੇ ਨੰਗੇ ਜਿਸਮ ਉੱਪਰ ਗਰਮ ਰੇਤ ਦੇ ਕੜਛੇ ਪਾ ਕੇ 1606 ਈ ਨੂੰ ਗੁਰੂ ਜੀ ਨੂੰ ਸ਼ਹੀਦ ਕਰ ਦਿੱਤਾ ਗਿਆ। ਸਿੱਖ ਧਰਮ ਵਿੱਚ ਇੱਥੋਂ ਸ਼ਹਾਦਤਾਂ ਦੀ ਸ਼ੁਰੂਆਤ ਹੁੰਦੀ ਹੈ, ਇਹੋ ‘ਸ਼ਹਾਦਤ’ ਅੱਗੇ ਮੀਰੀ-ਪੀਰੀ ਦਾ ਸਿਧਾਂਤ ਬਖ਼ਸ਼ਦੀ ਹੋਈ ਖਾਲਸੇ ਰਾਜ ਨੂੰ ਜਨਮ ਦਿੰਦੀ ਹੋਈ ਵੱਡੇ ਸਾਹਿਬਜ਼ਾਦਿਆਂ ਨੂੰ ਜੰਗ ਦੇ ਮੈਦਾਨ ਤੋਰਦੀ ਹੈ ਤੇ ਛੋਟੇ ਸਾਹਿਬਜ਼ਾਦਿਆਂ ਨੂੰ ਨੀਂਹਾਂ ਵਿੱਚ ਖੜ੍ਹਨ ਦਾ ਹੌਂਸਲਾ ਬਖ਼ਸ਼ਦੀ ਹੈ।
(ਪੰਜਾਬੀ ਅਧਿਆਪਕ ਤੇ ਭਾਸ਼ਾ ਮੰਚ ਸਰਪ੍ਰਸਤ)
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੂੰਮ (ਬਰਨਾਲਾ)
ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ (Guru Arjan Dev ji)
Guru Arjan Dev ji ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਜਨਮ 15 ਅਪਰੈਲ, ਸੰਨ 1563 (ਵਿਸਾਖ ਬਿਕ੍ਰਮੀ 1620) ਨੂੰ ਇਤਿਹਾਸਕ ਨਗਰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਅਤੇ ਬੀਬੀ ਭਾਨੀ ਜੀ ਦੇ ਗ੍ਰਹਿ ਵਿਖੇ ਹੋਇਆ। ਜਿਨ੍ਹਾਂ ਮਹਾਂਪੁਰਖਾਂ ਦੀ ਛਤਰ-ਛਾਇਆ ਹੇਠ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਬਚਪਨ ਪ੍ਰਵਾਨ ਚੜ੍ਹਿਆ ਉਹ ਅਧਿਆਤਮਕ ਖੇਤਰ ਦੀਆਂ ਮਹਾਨ ਹਸਤੀਆਂ ਸਨ।
ਇਸ ਤੋਂ ਇਲਾਵਾ ਨਾਨਕੇ ਪਰਿਵਾਰ ਵਿਚੋਂ ਮਿਲਿਆ ਗੁਰਮਤਿ ਭਰਪੂਰ ਵਾਤਾਵਰਨ ਵੀ ਉਨ੍ਹਾਂ (ਸ੍ਰੀ ਗੁਰੂ ਅਰਜਨ ਦੇਵ ਜੀ) ਦੀ ਸ਼ਖ਼ਸੀਅਤ ਨੂੰ ਵਿਕਸਿਤ ਅਤੇ ਪ੍ਰਫੁੱਲਤ ਕਰਨ ਵਿਚ ਬਹੁਤ ਲਾਹੇਵੰਦਾ ਸਾਬਤ ਹੋਇਆ। ਨਾਨੇ-ਦੋਹਤਰੇ ਦੇ ਆਪਸੀ ਪਿਆਰ ਦੀ ਬਦੌਲਤ ਹੀ ਉਨ੍ਹਾਂ ਦੇ ਵਿਅਕਤੀਤਵ ਵਿਚੋਂ ਉੱਚੇ ਤੇ ਸੁੱਚੇ ਗੁਣਾਂ ਦੀ ਝਲਕ ਜੀਵਨ ਦੇ ਪਹਿਲੇ ਪੜਾਅ ਵਿਚ ਹੀ ਦਿਖਾਈ ਦੇਣ ਲੱਗ ਪਈ ਸੀ। (Guru Arjan Dev ji)
ਇਹ ਵੀ ਪੜ੍ਹੋ: ਸੋਮਵਾਰ ਨੂੰ ਸੂਬੇ ’ਚ ਗਜ਼ਟਿਡ ਛੁੱਟੀ ਦਾ ਐਲਾਨ
1581 ਈ. ਨੂੰ ਜਦੋਂ ਗੁਰੂ (ਰਾਮਦਾਸ) ਪਿਤਾ ਨੇ ਉਨ੍ਹਾਂ ਨੂੰ ਸਹਾਰੀ ਮੱਲ ਦੇ ਪੁੱਤਰ ਦੇ ਵਿਆਹ ਵਿਚ ਸ਼ਾਮਲ ਹੋਣ ਲਈ ਭੇਜਿਆ ਤਾਂ ਉਨ੍ਹਾਂ ਇਸ ਹੁਕਮ ਨੂੰ ਖਿੜੇ ਮੱਥੇ ਸਵੀਕਾਰ ਕਰ ਲਿਆ। ਆਨੰਦ ਕਾਰਜ ਦੀ ਸਮਾਪਤੀ ਤੋਂ ਬਾਅਦ ਜਦੋਂ ਉਹ ਵਾਪਸੀ ਪਾਉਣ ਲੱਗੇ ਤਾਂ ਚੌਥੇ ਪਾਤਸ਼ਾਹ ਨੇ ਲਾਹੌਰ ਵਿਚ ਰਹਿ ਕੇ ਸੰਗਤਾਂ ਦੀ ਅਗਵਾਈ ਕਰਨ ਦਾ ਨਵਾਂ ਹੁਕਮ ਲਾ ਦਿੱਤਾ। ਦਿਨਾਂ ਦੇ ਹਫ਼ਤੇ, ਹਫ਼ਤਿਆਂ ਦੇ ਮਹੀਨੇ ਤੇ ਮਹੀਨਿਆਂ ਦੀਆਂ ਛਿਮਾਹੀਆਂ ਬਣ ਗਈਆਂ ਪਰ ਗੁਰੂ ਕੇ ਚੱਕ ਤੋਂ ਕੋਈ ਸੁਨੇਹੜਾ ਨਹੀਂ ਆਇਆ। ਜਦੋਂ ਉਡੀਕ ਦੀਆਂ ਘੜੀਆਂ ਲੰਮੀਆਂ ਹੋ ਗਈਆਂ ਤਾਂ ਸਬਰ ਦਾ ਪਿਆਲਾ ਉਛਾਲੇ ਮਾਰਨ ਲੱਗ ਪਿਆ।
ਇਸ ਉਛਾਲ ਕਾਰਨ ਉਨ੍ਹਾਂ ਨੇ ਇੱਕ ਪੱਤਰ ਗੁਰੂ ਪਿਤਾ ਵੱਲ ਲਿਖ ਭੇਜਿਆ ਇੱਕ ਇਹ ਪੱਤਰ ਤੇ ਇਸ ਤੋਂ ਬਾਅਦ ਇੱਕ ਹੋਰ ਪੱਤਰ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਵੱਲ ਭੇਜਿਆ ਗਿਆ ਪਰ ਈਰਖਾਲੂ ਪਿ੍ਰਥੀ ਚੰਦ (ਭਰਾ) ਵੱਲੋਂ ਇਹ ਬਿਰਹਾ ਭਰੇ ਪੱਤਰ ਸਹੀ ਮੰਜ਼ਿਲ ਤੱਕ ਨਹੀਂ ਜਾਣ ਦਿੱਤੇ ਗਏ।
ਅਖੀਰ ਇੱਕ ਤੀਸਰੇ ਪੱਤਰ ਨੇ ਇਸ ਸਭ ਕੁਝ ਦਾ ਭੇਤ ਖੋਲ੍ਹ ਦਿੱਤਾ, ਜਿਸ ਨਾਲ ਪਿ੍ਰਥੀ ਚੰਦ ਨੂੰ ਸੰਗਤ ਦੇ ਸਨਮੁੱਖ ਸ਼ਰਮਿੰਦਾ ਹੋਣਾ ਪਿਆ। ਪੱਤਰਾਂ ਵਿਚਲੀ ਵੇਦਨਾ ਨੂੰ ਪੜ੍ਹ ਕੇ ਗੁਰੂ ਪਿਤਾ ਦੀਆਂ ਅੱਖਾਂ ਭਰ ਆਈਆਂ ਤੇ ਉਨ੍ਹਾਂ ਬਾਬਾ ਬੁੱਢਾ ਜੀ ਨੂੰ ਲਾਹੌਰ ਵੱਲ ਰਵਾਨਾ ਕਰ ਦਿੱਤਾ। ਜਦੋਂ ਵਾਪਸ ਆਏ ਤਾਂ ਪਿਤਾ ਜੀ ਦੇ ਦਰਸ਼ਨ-ਦੀਦਾਰੇ ਕਰਕੇ ਨਿਹਾਲ ਹੋ ਗਏ।
ਛੋਟੀ ਉਮਰੇ ਹੀ ਸੇਵਾ ਤੇ ਸਿਮਰਨ ਵਾਲੀ ਬਿਰਤੀ
ਛੋਟੀ ਉਮਰੇ ਉਨ੍ਹਾਂ ਦੀ ਸੇਵਾ ਤੇ ਸਿਮਰਨ ਵਾਲੀ ਬਿਰਤੀ ਨੂੰ ਦੇਖਦਿਆਂ ਸ੍ਰੀ ਗੁਰੂ ਰਾਮਦਾਸ ਜੀ ਨੇ ਆਪਣੇ ਵੱਡੇ ਦੋਵਾਂ ਪੁੱਤਰਾਂ (ਪਿ੍ਰਥੀ ਚੰਦ ਅਤੇ ਮਹਾਂਦੇਵ) ਨੂੰ ਛੱਡ ਕੇ 1581 ਈ. (ਸੰਮਤ 1638) ਨੂੰ ਸ੍ਰੀ ਗੁਰੂ ਨਾਨਕ ਦੇਵ ਦੇ ਘਰ ਦਾ ਪੰਜਵਾਂ ਵਾਰਿਸ ਥਾਪ ਦਿੱਤਾ। ਇਸ ਥਾਪਣਾ ਸਮੇਂ ਉਨ੍ਹਾਂ ਦੀ ਉਮਰ 18 ਸਾਲ ਸੀ। ਚੌਥੇ ਪਾਤਸ਼ਾਹ ਦੀ ਇਸ ਚੋਣ ਨਾਲ ਪਿ੍ਰਥੀ ਚੰਦ ਦੀਆਂ ਉਮੀਦਾਂ ਦੇ ਮਹਿਲ ਢਹਿ ਢੇਰੀ ਹੋ ਗਏ। ਉਹ ਗੁਰੂ ਜੀ ਨਾਲ ਬਹੁਤ ਲੋਹਾ-ਲਾਖਾ ਹੋਇਆ। ਗੁਰੂ ਰਾਮਦਾਸ ਜੀ ਨੇ ਉਸ ਨੂੰ ਪਿਆਰ ਨਾਲ ਸਮਝਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਸ ਦੀ ਸਮਝ ’ਤੇ ਲਾਲਚ ਭਾਰੂ ਹੋ ਚੁੱਕਾ ਸੀ। (Guru Arjan Dev ji)
ਧਾਰਮਿਕ ਆਗੂ ਹੋਣ ਦੇ ਨਾਲ-ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਇੱਕ ਪ੍ਰਤਿਭਾਸ਼ਾਲੀ ਵਿਦਵਾਨ ਵੀ ਸਨ
ਇਸ ਲਾਲਚ ਤੇ ਬੇਸਮਝੀ ਕਾਰਨ ਹੀ ਉਸ ਨੇ ਗੁਰੂ ਨਾਨਕ ਪਾਤਸ਼ਾਹ ਦੇ ਘਰ ਨੂੰ ਢਾਹ ਲਾਉਣ ਦੀਆਂ ਕਈ ਨਾਕਾਮ ਕੋਸ਼ਿਸ਼ਾਂ ਕੀਤੀਆਂ। ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰਗੱਦੀ ’ਤੇ ਬੈਠਦਿਆਂ ਸਾਰ ਹੀ ਸਭ ਤੋਂ ਪਹਿਲਾ ਪਵਿੱਤਰ ਕਾਰਜ ਰਾਮਦਾਸ ਸਰੋਵਰ ਨੂੰ ਪੱਕਾ ਕਰਨ ਦਾ ਕੀਤਾ। ਇਸ ਮੁਕੱਦਸ ਸਰੋਵਰ ਦੇ ਵਿਚਾਲੇ ਉਨ੍ਹਾਂ ਨੇ ਇੱਕ ਇਮਾਰਤ (ਪਰਮੇਸ਼ਰ ਦੀ ਯਾਦ ਦਵਾਉਣ ਲਈ) ਉਸਾਰਨ ਦੀ ਵਿਉਂਤਬੰਦੀ ਕੀਤੀ ਇਸ ਹਰਿਮੰਦਰ ਸਾਹਿਬ ਦੀ ਤਮੀਰ ਕਰਵਾਉਣੀ ਆਪਣੇ-ਆਪ ਵਿਚ ਇੱਕ ਅਨੂਪ ਕਾਰਜ ਸੀ। ਕਿਉਂਕ ਇਸ ਦੇ ਚਾਰ ਦਰਵਾਜ਼ਿਆਂ ਵਿਚਲਾ ਪ੍ਰਵੇਸ਼ ਧਰਮ, ਨਸਲ, ਜਾਤ, ਰੰਗ, ਦੇਸ਼ ਅਤੇ ਕੌਮ ਨੂੰ ਆਧਾਰ ਮੰਨ ਕੇ ਕੀਤੇ ਜਾਣ ਵਾਲੇ ਵਿਤਕਰਿਆਂ ਤੋਂ ਰਹਿਤ ਸੀ।
ਸ੍ਰੀ ਆਦਿ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ (Guru Arjan Dev ji)
ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਹੋਰ ਵੀ ਬਹੁਤ ਸਾਰੇ ਅਜਿਹੇ ਕਾਰਜ ਕੀਤੇ ਗਏ ਜਿਨ੍ਹਾਂ ਨੇ ਸਿੱਖੀ ਦੇ ਫੈਲਾਅ ਤੇ ਸਿਧਾਂਤਾਂ ਦੇ ਨਿਭਾਅ (ਅਮਲ) ਹਿੱਤ ਇੱਕ ਅਹਿਮਤਰੀਨ ਭੂਮਿਕਾ ਅਦਾ ਕੀਤੀ। ਇਨ੍ਹਾਂ ਕਾਰਜਾਂ ਵਿਚੋਂ ਪ੍ਰਮੁੱਖ ਅਤੇ ਵਡੇਰੇ ਸਤਿਕਾਰ ਵਾਲਾ ਕਾਰਜ ਸ੍ਰੀ ਆਦਿ ਗ੍ਰੰਥ ਸਾਹਿਬ ਦੀ ਸੰਪਾਦਨਾ ਹੈ। ਇਸ ਵੱਡਮੁਲੇ ਕਾਰਜ ਨੂੰ ਉਨ੍ਹਾਂ ਦੀ ਇੱਕ ਸ਼੍ਰੋਮਣੀ ਪ੍ਰਾਪਤੀ ਵਜੋਂ ਲਿਆ ਜਾਂਦਾ ਹੈ। ਧਾਰਮਿਕ ਆਗੂ ਹੋਣ ਦੇ ਨਾਲ-ਨਾਲ ਗੁਰੂ ਅਰਜਨ ਦੇਵ ਜੀ ਇੱਕ ਪ੍ਰਤਿਭਾਸ਼ਾਲੀ ਵਿਦਵਾਨ ਵੀ ਸਨ।
ਉੱਤਰੀ ਭਾਰਤ ਵਿਚ ਪ੍ਰਚਲਿਤ ਭਾਸ਼ਾਵਾਂ ਦੇ ਉਸਤਾਦ
ਜਿੱਥੇ ਗੁਰੂ ਅਰਜਨ ਦੇਵ ਜੀ ਉੱਤਰੀ ਭਾਰਤ ਵਿਚ ਪ੍ਰਚਲਿਤ ਭਾਸ਼ਾਵਾਂ ਦੇ ਉਸਤਾਦ ਸਨ, ਉੱਥੇ ਨਾਲ ਹੀ ਸੰਗੀਤਕ ਸੂਝ ਵੀ ਰੱਖਦੇ ਸਨ। ਇਸ ਸੂਝ ਸਦਕਾ ਹੀ ਜਿੱਥੇ ਉਨ੍ਹਾਂ ਨੇ ਆਪ ਇਲਾਹੀ ਬਾਣੀ ਦੀ ਸਿਰਜਣਾ ਕੀਤੀ, ਉੱਥੇ ਆਪਣੇ ਤੋਂ ਪੂਰਬਲੇ ਗੁਰੂ ਸਾਹਿਬਾਨਾਂ, ਵੱਖ-ਵੱਖ ਖਿੱਤਿਆਂ ਨਾਲ ਜੁੜੇ ਹੋਏ ਭਗਤਾਂ ਤੇ ਭੱਟਾਂ ਦੀ ਪਵਿੱਤਰ ਬਾਣੀ ਨੂੰ ਇੱਕ ਸੁੱਚੀ ਮਾਲਾ ’ਚ ਪਰੋਣ ਦਾ ਇੱਕ ਅਣਥੱਕ ਜਤਨ ਆਰੰਭ ਕਰ ਦਿੱਤਾ। ਆਪਣੇ ਇਸ ਜਤਨ ਨੂੰ ਸਫ਼ਲਤਾਪੂਰਵਕ ਨੇਪਰੇੇ ਚਾੜ੍ਹਨ ਲਈ ਉਨ੍ਹਾਂ ਵੱਲੋਂ ਆਪਣੇ ਸਮੇਂ ਦੇ ਪੰਥਕ ਵਿਦਵਾਨ ਭਾਈ ਗੁਰਦਾਸ (ਗੁਰੂ ਜੀ ਦੇ ਮਾਮਾ) ਜੀ ਦੀਆਂ ਸੇਵਾਵਾਂ ਲਈਆਂ ਗਈਆਂ।
ਇਸ ਮਹਾਨ ਤੇ ਵਿਲੱਖਣ ਕਾਰਜ ਦੀ ਸੰਪੂਰਨਤਾ ਭਾਦਰੋਂ ਵਦੀ ਇੱਕ (1604 ਈ.) ਨੂੰ ਹੋਈ। ਇਸ ਵੱਡਆਕਾਰੀ ਗ੍ਰੰਥ ਦਾ ਪਹਿਲਾ ਪ੍ਰਕਾਸ਼ ਸ੍ਰੀ ਹਰਿਮੰਦਰ ਸਾਹਿਬ ਵਿਖੇ 1604 ਈ. ਨੂੰ ਕੀਤਾ ਗਿਆ। ਮਨੁੱਖੀ ਬਰਾਬਰੀ ਤੇ ਆਪਸੀ ਭਾਈਚਾਰੇ ਦਾ ਸੁਨੇਹਾ ਦੇਣ ਵਾਲੇ ਇਸ ਗ੍ਰੰਥ ਦੇ ਪ੍ਰਕਾਸ਼ ਵਿਚ ਆਉਣ ਨਾਲ ਇਸ ਦੀ ਪਾਵਨ ਬਾਣੀ ਪ੍ਰਤੀ ਕੁੱਝ ਝੂਠੀਆਂ ਸ਼ਿਕਾਇਤਾਂ ਵੀ ਵਕਤ ਦੇ ਹਾਕਮ (ਅਕਬਰ) ਕੋਲ ਪਹੁੰਚਣ ਲੱਗੀਆਂ ਪਰ ਜਦੋਂ ਇਨ੍ਹਾਂ ਸ਼ਿਕਾਇਤਾਂ ਨੂੰ ਸੱਚ ਤੇ ਦਲੀਲ ਦੀ ਕਸਵੱਟੀ ’ਤੇ ਲਾਇਆ ਗਿਆ ਤਾਂ ਸ਼ਿਕਾਇਤਕਰਤਾਵਾਂ ਨੂੰ ਸ਼ਰਮਿੰਦਗੀ ਉਠਾਉਣੀ ਪਈ।ਸਰਬੱਤ ਦੇ ਭਲੇ ਵਾਲੀ ਸੋਚ ਤੇ ਲੋਕ ਹਿੱਤਕਾਰੀ ਅਮਲਾਂ ਕਾਰਨ ਗੁਰੂ ਨਾਨਕ ਦਰਬਾਰ ਦੀ ਹਰਮਨਪਿਆਰਤਾ ਦਿਨੋ-ਦਿਨ ਵਧ ਰਹੀ ਸੀ। ਇਹ ਹਰਮਨਪਿਆਰਤਾ ਤੱਤਕਾਲੀ ਹਕੂਮਤ (ਉਸ ਦੇ ਸਹਿਯੋਗੀ) ਅਤੇ ਗੁਰੂ ਘਰ ਦੇ ਦੋਖੀਆਂ ਦੀ ਅੱਖ ਵਿਚ ਰੜਕਣ ਲੱਗ ਪਈ ਸੀ। ਇਸ ਰੜਕ ਨੇ ਹੀ ਪੰਚਮ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਾ ਮੁੱਢ ਬੰਨ੍ਹਣ ਵਿਚ ਆਪਣਾ ਨਿੰਦਣਯੋਗ ਰੋਲ ਅਦਾ ਕੀਤਾ ਸੀ।
ਗੁਰੂ ਅਰਜਨ ਦੇਵ ਜੀ ਦੇ ਸਮਕਾਲ ਸਰਹਿੰਦ ਦੇ ਇਲਾਕੇ ’ਚ ਨਕਸ਼ਬੰਦੀ ਸਿਲਸਿਲੇ ਨਾਲ ਸੰਬੰਧਤ ਸ਼ੇਖ ਅਹਿਮਦ ਫ਼ਾਰੂਕੀ ਦੀ ਪੂਰੀ ਚੜ੍ਹਾਈ ਸੀ। ਉਹ ਆਪਣੇ-ਆਪ ਨੂੰ ਕਿਊਮ ਅਖਵਾਉਂਦਾ ਤੇ ਸਾਰੀ ਧਰਤੀ ਤੇ ਅਸਮਾਨ ’ਤੇ ਆਪਣਾ ਅਧਿਕਾਰ ਜਤਾਉਂਦਾ ਸੀ। ਬਾਦਸ਼ਾਹ ਅਕਬਰ ਦੀ ਦਰਿਆਦਿਲੀ ਨੂੰ ਉਹ ਇਸਲਾਮ ਦੀ ਕਮਜ਼ੋਰੀ ਸਮਝਦਾ ਸੀ। ਇਸ ਕਮਜ਼ੋਰੀ ਨੂੰ ਦੂਰ ਕਰਕੇ ਇਸਲਾਮ ਦਾ ਬੋਲਬਾਲਾ ਕਰਨਾ ਉਹ ਆਪਣਾ ਨਿੱਜੀ ਕਰਤੱਵ ਸਮਝਦਾ ਸੀ। ਇਸ ਕਰਤੱਵ ਦੀ ਪਾਲਣਾ ਹਿੱਤ ਹੀ ਉਸ ਨੇ ਗੁਰੂ ਅਰਜਨ ਦੇਵ ਜੀ ਨੂੰ ‘ਇਮਾਮ-ਏ-ਕੁਫ਼ਰ’ ਦਾ ਫ਼ਤਵਾ ਦਿੱਤਾ ਅਤੇ ਉਨ੍ਹਾਂ ਦਾ ਮਲੀਆਮੇਟ ਕਰਨ ਲਈ ਇੱਕ ਕੱਟੜ ਸੋਚ ਦੇ ਮਾਲਿਕ ਬਾਦਸ਼ਾਹ ਜਹਾਂਗੀਰ ਦੇ ਕੰਨ ਭਰਨ ਲੱਗ ਪਿਆ।
ਇਹ ਵੀ ਪੜ੍ਹੋ: Environmental Threats: ਵਾਤਾਵਰਨ ਦੇ ਵੱਡੇ ਖ਼ਤਰਿਆਂ ਲਈ ਕੋਸ਼ਿਸ਼ਾਂ ਵੀ ਵੱਡੀਆਂ ਹੋਣ
ਬਾਦਸ਼ਾਹ ਜਹਾਂਗੀਰ ਇੱਕ ਤਾਂ ਕੰਨਾਂ ਦਾ ਕੱਚਾ ਸੀ, ਦੂਜਾ ਉਸ ਨੂੰ ਆਪਣੇ ਰਾਜ-ਭਾਗ ਦੀ ਲੰਮੀ ਉਮਰ ਲਈ ਕੱਟੜਪੰਥੀਆਂ ਦਾ ਸਹਿਯੋਗ ਚਾਹੀਦਾ ਸੀ। ਇਸ ਲਈ ਉਸ ਨੇ ਬੁਲਾਵਾ ਭੇਜ ਕੇ ਗੁਰੂ ਸਾਹਿਬ ਨੂੰ ਲਾਹੌਰ ਬੁਲਾ ਲਿਆ। ਜਹਾਂਗੀਰ ਦਾ ਹੁਕਮ ਪਾ ਕੇ ਮੁਰਤਜ਼ਾ ਖ਼ਾਂ ਗੁਰੂਦੇਵ ਨੂੰ ਗਿ੍ਰਫ਼ਤਾਰ ਕਰਕੇ ਲਾਹੌਰ ਲੈ ਗਿਆ। ਝੂਠ-ਸੱਚ ਨੂੰ ਨਿਤਾਰਨ ਤੋਂ ਬਗ਼ੈਰ ਹੀ ਉਸ ਨੇ ਗੁਰੂ ਸਾਹਿਬ ਨੂੰ ਚੰਦਰੀ ਨੀਅਤ ਵਾਲੇ ਚੰਦੂ ਦੇ ਹਵਾਲੇ ਕਰ ਦਿੱਤਾ। ਜਾਨ ਲੈਣ ਨਾਲੋਂ ਚੰਦੂ ਗੁਰੂ ਸਾਹਿਬ ਕੋਲੋਂ ਆਪਣੀ ਈਨ ਮਨਵਾਉਣ ਨੂੰ ਵਧੇਰੇ ਤਰਜ਼ੀਹ ਦੇਣ ਲੱਗਾ ਪਿਆ। ਇਸ ਤਰਜ਼ੀਹ ਅਨੁਸਾਰ ਉਸ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਅੱਗੇ ਆਪਣੀਆਂ ਤਿੰਨ ਸ਼ਰਤਾਂ ਰੱਖ ਦਿੱਤੀਆਂ ਜੋ ਇਸ ਪ੍ਰਕਾਰ ਸਨ:- ਪਹਿਲੀ- ਮੁਸਲਮਾਨ ਬਣ ਜਾਣ ਦੀ।
ਦੂਜੀ- ਗੁਰੂ ਗ੍ਰੰਥ ਸਾਹਿਬ ਵਿਚ ਹਜ਼ਰਤ ਮੁਹੰਮਦ ਸਾਹਿਬ ਦੀ ਉਸਤਤ ਵਿਚ ਚੰਦ ਸ਼ਬਦ ਲਿਖ ਦੇਣ ਦੀ। ਤੀਜੀ- ਸਾਹਿਬਜ਼ਾਦੇ (ਹਰਗੋਬਿੰਦ ਸਾਹਿਬ) ਵਾਸਤੇ ਉਸ (ਚੰਦੂ) ਦੀ ਬੇਟੀ ਦਾ ਸਾਕ ਸਵੀਕਾਰ ਕਰਨ ਦੀ। ਪਹਿਲੀ ਸ਼ਰਤ ਦੇ ਜਵਾਬ ਵਿਚ ਗੁਰੂ ਸਾਹਿਬ ਨੇ ਚੰਦੂ ਨੂੰ ਦਲੀਲ ਸਾਹਿਤ ਸਮਝਾਉਂਦਿਆਂ ਕਿਹਾ ਕਿ ਜੋ ਇਨਸਾਨ ਕਿਸੇ ਲਾਲਚ ਜਾਂ ਡਰ ਕਾਰਨ ਆਪਣਾ ਧਰਮ ਤਿਆਗ ਦਿੰਦਾ ਹੈ ਉਹ ਕਿਸੇ ਵੀ ਧਰਮ ਜੋਗਾ ਨਹੀਂ ਰਹਿ ਜਾਂਦਾ। ਕਿਉਂਕਿ ਧਰਮ ਕੇਵਲ ਬਾਹਰੀ ਦਿਖਾਵਾ ਹੀ ਨਹੀਂ ਸਗੋਂ ਇੱਕ ਜੀਵਨ-ਜਾਚ ਵੀ ਹੁੰਦਾ ਹੈ। ਦੂਜੀ ਸ਼ਰਤ ਨੂੰ ਰੱਦ ਕਰਦਿਆਂ ਗੁਰੂ ਜੀ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਇੱਕ ਇਲਾਹੀ ਕਿਰਤ ਹੈ ਜੋ ਕਰਤਾਪੁਰਖ ਦੇ ਹੁਕਮ ਵਿਚ ਰਹਿ ਕੇ ਪ੍ਰਵਾਨ ਚੜ੍ਹੀ ਹੈ, ਹੁਣ ਇਸ ਵਿਚ ਕਿਸੇ ਇੱਕ ਅੱਖ਼ਰ ਦਾ ਵੀ ਵਾਧਾ-ਘਾਟਾ ਨਹੀਂ ਕੀਤਾ ਜਾ ਸਕਦਾ।
ਸ਼ਹੀਦੀ ਪ੍ਰਾਪਤ | Guru Arjan Dev ji
ਤੀਜੀ ਗੱਲ ਜੋ ਤੇਰੀ ਬੇਟੀ ਦਾ ਸਾਕ ਨਾ ਲੈਣ ਬਾਰੇ ਹੈ ਇਹ ਫ਼ੈਸਲਾ ਗੁਰੂ ਕੀ ਸੰਗਤ ਵੱਲੋਂ ਸਮੂਹਿਕ ਰੂਪ ਵਿਚ ਕੀਤਾ ਗਿਆ ਹੈ, ਜਿਸ ਨੂੰ ਪਲਟਾਉਣਾ ਸਾਡੇ ਵੱਸੋਂ ਬਾਹਰੀ ਗੱਲ ਹੈ। ਚੌਥੀ ਗੱਲ ਜੋ ਤਸੀਹੇ ਸਹਿਣ ਦੀ ਹੈ, ਉਸ ਨੂੰ ਅਸੀਂ ਪਰਮੇਸ਼ਰ ਦਾ ਭਾਣਾ ਸਮਝ ਕੇ ਖਿੜੇ ਮੱਥੇ ਕਬੂਲ ਕਰਨ ਲਈ ਤਿਆਰ ਹਾਂ। ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਖ਼ਰੀਆਂ-ਖ਼ਰੀਆਂ ਸੁਣ ਕੇ ਚੰਦੂ ਪਾਪੀ ਤੇ ਉਸ ਦੀ ਲਾਬੀ ਨੇ ਗੁਰੂ ਸਾਹਿਬ ਨੂੰ ਯਾਸਾ (ਖ਼ੂਨ ਡੋਲ੍ਹਣ ਤੋਂ ਬਗੈਰ) ਦੇ ਕਾਨੂੰਨ ਤਹਿਤ ਸਖ਼ਤ ਸਜ਼ਾਵਾਂ ਦੇਣ ਦੀ ਧਾਰ ਲਈ।
ਇਨ੍ਹਾਂ ਸਜ਼ਾਵਾਂ ਤਹਿਤ ਜਿੱਥੇ ਗੁਰੂ ਸਾਹਿਬ ਨੂੰ ਜੇਠ ਮਹੀਨੇ ਦੀ ਕੜਕਦੀ ਧੁੱਪੇ ਉੁਬਲਦੀਆਂ ਦੇਗਾਂ ਵਿਚ ਉਬਾਲਿਆ ਗਿਆ, ਉੱਥੇ ਤੱਤੀ ਤੱਵੀ ਉੁਤੇ ਬਿਠਾ ਕੇ ਨੰਗੇ ਜਿਸਮ ਉੱਪਰ ਗਰਮ ਰੇਤ ਦੇ ਕੜਛੇ ਵੀ ਪਾਏ ਗਏ। ਇਸ ਅਕਹਿ ਤੇ ਅਸਹਿ ਤਸ਼ੱਦਦ ਨੂੰ ਪੰਜਵੇਂ ਪਾਤਸ਼ਾਹ ਨੇ ‘ਦੁਖ ਵਿਚਿ ਸੂਖ ਮਨਾਈ’ ਦੀ ਅਵਸਥਾ ਵਜੋਂ ਲੈਂਦਿਆਂ ਉਸ ਅਕਾਲ ਪੁਰਖ ਦੇ ਭਾਣੇ ਨੂੰ ਮਿੱਠਾ ਕਰਕੇ ਮੰਨ ਲਿਆ ਅਤੇ 30 ਮਈ 1606 ਈ. ਨੂੰ ਸ਼ਹੀਦੀ ਪ੍ਰਾਪਤ ਕਰ ਗਏ।
ਰਮੇਸ਼ ਬੱਗਾ ਚੋਹਲਾ
ਮੋ. 94631-32719
ਸਿਦਕ ਸਿਰੜ ਦੀ ਮੂਰਤ ਸ੍ਰੀ ਗੁਰੂ ਅਰਜਨ ਦੇਵ ਜੀ
ਸਿਦਕ ਸਿਰੜ ਦੀ ਮੂਰਤ ਸ੍ਰੀ ਗੁਰੂ ਅਰਜਨ ਦੇਵ ਜੀ
ਗੁਰੂ ਸਾਹਿਬਾਨ ਵੱਲੋਂ ਦਰਸਾਇਆ ਗਿਆ ਸੱਚ ਦਾ ਇਹ ਮਾਰਗ ਅਧਿਆਤਮਕ ਪੱਖ ਪੂਰਨ ਦੇ ਨਾਲ-ਨਾਲ ਮਨੁੱਖ ਦੇ ਸਮਾਜਿਕ ਤੇ ਸੱਭਿਆਚਾਰਕ ਸਰੋਕਾਰਾਂ ਦੀ ਵੀ ਪੂਰਨ ਰੂਪ ’ਚ ਹਾਮੀ ਭਰਦਾ ਹੈ। ਇਸ ਹਾਮੀ ਵਜੋਂ ਹੀ ਗੁਰੂ ਜੀ ਵੱਲੋਂ ਸਿਮਰਨ ਦੇ ਨਾਲ-ਨਾਲ ਸੇਵਾ ਦੇ ਸੰਕਲਪ ਨੂੰ ਵੀ ਜੋੜਿਆ ਗਿਆ ਹੈ। ਇਹ ਸੰਕਲਪ ਕਿਸੇ ਵਿਅਕਤੀ ਨੂੰ ਨਾ ਸਿਰਫ਼ ਧਰਮੀ ਮਨੁੱਖ ਬਣਨ ਤੱਕ ਹੀ ਸੀਮਤ ਰੱਖਦਾ ਹੈ ਸਗੋਂ ਉਸ ਦੀ ਸਮਾਜਿਕ ਸਾਰਥਿਕਤਾ ਨੂੰ ਵੀ ਬਣਾਈ ਰੱਖਦਾ ਹੈ।
ਇਹ ਸਾਰਥਿਕਤਾ ਉਸ ਦੇ ਜੀਵਨ ਦੇ ਅੰਤਿਮ ਉਦੇਸ਼ (ਮੋਕਸ਼) ਦੀ ਪ੍ਰਾਪਤੀ ਲਈ ਵੀ ਕਾਰਗਰ ਸਾਬਤ ਹੁੰਦੀ ਹੈ। ਗੁਰੂ ਸਾਹਿਬ ਵੱਲੋਂ ਕੀਤੇ ਗਏ ਇਹ ਸਰਬ-ਕਲਿਆਣਕਾਰੀ ਉਪਰਾਲੇ ਵਕਤ ਦੀਆਂ ਹਕੂਮਤਾਂ ਦੀਆਂ ਅੱਖਾਂ ਵਿਚ ਹਮੇਸ਼ਾ ਹੀ ਰੜਕਦੇ ਰਹੇ ਹਨ। ਇਸ ਰੜਕ ਕਾਰਨ ਹੀ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਤੱਤੀ ਤਵੀ ਹੇਠ ਬਲਦੀ ਅੱਗ ਦੇ ਸੇਕ ਨੂੰ ਉਸ ਪਰਮ ਪਿਤਾ ਦੇ ਭਾਣੇ ਵਜੋਂ ਪ੍ਰਵਾਨ ਕਰਨਾ ਪਿਆ ਸੀ। ਇਸ ਪ੍ਰਵਾਨਗੀ ਕਾਰਨ ਹੀ ਸਿੱਖ ਜਗਤ ਉਨ੍ਹਾਂ ਨੂੰ ਸ਼ਹੀਦਾਂ ਦੇ ਸਿਰਤਾਜ਼ ਕਹਿ ਕੇ ਸਤਿਕਾਰਦਾ ਹੈ।
ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਜਨਮ 15 ਅਪਰੈਲ, ਸੰਨ 1563 (ਵਿਸਾਖ ਬਿਕ੍ਰਮੀ 1620) ਨੂੰ ਇਤਿਹਾਸਕ ਨਗਰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਅਤੇ ਬੀਬੀ ਭਾਨੀ ਜੀ ਦੇ ਗ੍ਰਹਿ ਵਿਖੇ ਹੋਇਆ 1581 ਈ. ਨੂੰ ਜਦੋਂ ਗੁਰੂ (ਰਾਮਦਾਸ) ਪਿਤਾ ਨੇ ਉਨ੍ਹਾਂ ਨੂੰ ਸਹਾਰੀ ਮੱਲ ਦੇ ਪੁੱਤਰ ਦੇ ਵਿਆਹ ਵਿਚ ਸ਼ਾਮਲ ਹੋਣ ਲਈ ਭੇਜਿਆ ਤਾਂ ਉਨ੍ਹਾਂ ਇਸ ਹੁਕਮ ਨੂੰ ਖਿੜੇ ਮੱਥੇ ਸਵੀਕਾਰ ਕਰ ਲਿਆ। ਅਨੰਦ ਕਾਰਜ ਦੀ ਸਮਾਪਤੀ ਤੋਂ ਬਾਅਦ ਜਦੋਂ ਉਹ ਵਾਪਸੀ ਪਾਉਣ ਲੱਗੇ ਤਾਂ ਚੌਥੇ ਪਾਤਸ਼ਾਹ ਨੇ ਲਾਹੌਰ ਵਿਚ ਰਹਿ ਕੇ ਸੰਗਤਾਂ ਦੀ ਅਗਵਾਈ ਕਰਨ ਦਾ ਨਵਾਂ ਹੁਕਮ ਲਾ ਦਿੱਤਾ। ਇਸ ਹੁਕਮ ਤੋਂ ਬਾਅਦ ਗੁਰੂ ਰਾਮਦਾਸ ਜੀ ਨੇ ਉਨ੍ਹਾਂ ਨੂੰ ਮਨੋਂ ਹੀ ਵਿਸਾਰ ਦਿੱਤਾ। ਦਿਨਾਂ ਦੇ ਹਫ਼ਤੇ, ਹਫ਼ਤਿਆਂ ਦੇ ਮਹੀਨੇ ਤੇ ਮਹੀਨਿਆਂ ਦੀਆਂ ਛਿਮਾਹੀਆਂ ਬਣ ਗਈਆਂ ਪਰ ਗੁਰੂ ਕੇ ਚੱਕ ਤੋਂ ਕੋਈ ਸੁਨੇਹਾ ਨਹੀਂ ਆਇਆ।
ਜਦੋਂ ਉਡੀਕ ਦੀਆਂ ਘੜੀਆਂ ਲੰਮੀਆਂ ਹੋ ਗਈਆਂ ਤਾਂ ਸਬਰ ਦਾ ਪਿਆਲਾ ਉਛਾਲੇ ਮਾਰਨ ਲੱਗ ਪਿਆ। ਇਸ ਕਾਰਨ ਉਨ੍ਹਾਂ ਨੇ ਇੱਕ ਪੱਤਰ ਗੁਰੂ ਪਿਤਾ ਵੱਲ ਲਿਖ ਭੇਜਿਆ ਇਸ ਤੋਂ ਬਾਅਦ ਇੱਕ ਹੋਰ ਪੱਤਰ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਵੱਲ ਭੇਜਿਆ ਗਿਆ ਪਰ ਈਰਖਾਲੂ ਪਿ੍ਰਥੀ ਚੰਦ (ਭਰਾ) ਵੱਲੋਂ ਇਹ ਬਿਰਹਾ ਭਰੇ ਪੱਤਰ ਸਹੀ ਮੰਜ਼ਿਲ ਤੱਕ ਨਹੀਂ ਜਾਣ ਦਿੱਤੇ ਗਏ। ਅਖੀਰ ਇੱਕ ਤੀਸਰੇ ਪੱਤਰ ਨੇ ਇਸ ਸਭ ਕੁਝ ਦਾ ਭੇਤ ਖੋਲ੍ਹ ਦਿੱਤਾ, ਜਿਸ ਨਾਲ ਪਿ੍ਰਥੀ ਚੰਦ ਨੂੰ ਸੰਗਤ ਦੇ ਸਨਮੁੱਖ ਸ਼ਰਮਿੰਦਾ ਹੋਣਾ ਪਿਆ।
ਪੱਤਰਾਂ ਵਿਚਲੀ ਵੇਦਨਾ ਨੂੰ ਪੜ੍ਹ ਕੇ ਗੁਰੂ ਪਿਤਾ ਨੇ ਬਾਬਾ ਬੁੱਢਾ ਜੀ ਨੂੰ ਲਾਹੌਰ ਵੱਲ ਰਵਾਨਾ ਕਰ ਦਿੱਤਾ। ਜਦੋਂ ਵਾਪਸ ਆਏ ਤਾਂ ਪਿਤਾ ਜੀ ਦੇ ਦਰਸ਼ਨ-ਦੀਦਾਰੇ ਕਰਕੇ ਨਿਹਾਲ ਹੋ ਗਏ ਛੋਟੀ ਉਮਰੇ ਉਨ੍ਹਾਂ ਦੀ ਸੇਵਾ ਅਤੇ ਸਿਮਰਨ ਵਾਲੀ ਬਿਰਤੀ ਨੂੰ ਦੇਖਦਿਆਂ ਸ੍ਰੀ ਗੁਰੂ ਰਾਮਦਾਸ ਜੀ ਨੇ ਆਪਣੇ ਵੱਡੇ ਦੋਵਾਂ ਪੁੱਤਰਾਂ (ਪਿ੍ਰਥੀ ਚੰਦ ਅਤੇ ਮਹਾਂਦੇਵ) ਨੂੰ ਛੱਡ ਕੇ 1 ਸਤੰਬਰ 1581 ਈ. (2 ਅੱਸੂ ਸੰਮਤ 1638) ਨੂੰ ਸ਼ੁੱਕਰਵਾਰ ਵਾਲੇ ਦਿਨ ਗੁਰੂ ਨਾਨਕ ਦੇਵ ਦੇ ਘਰ ਦਾ ਪੰਜਵਾਂ ਵਾਰਿਸ ਥਾਪ ਦਿੱਤਾ। ਇਸ ਥਾਪਣਾ ਸਮੇਂ ਉਨ੍ਹਾਂ ਦੀ ਉਮਰ 18 ਸਾਲ 4 ਮਹੀਨੇ 14 ਦਿਨ ਸੀ।
ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰਗੱਦੀ ’ਤੇ ਬੈਠਦਿਆਂ ਸਾਰ ਹੀ ਸਭ ਤੋਂ ਪਹਿਲਾਂ ਪਵਿੱਤਰ ਕਾਰਜ ਰਾਮਦਾਸ ਸਰੋਵਰ ਨੂੰ ਪੱਕਾ ਕਰਨ ਦਾ ਕੀਤਾ। ਇਸ ਕਾਰਜ ਦੀ ਸੰਪੂਰਨਤਾ ਨਾਲ ਉਨ੍ਹਾਂ ਦੇ ਮਨ ਦੀ ਤਸੱਲੀ ਨਹੀਂ ਹੋਈ। ਇਸ ਮੁਕੱਦਸ ਸਰੋਵਰ ਦੇ ਵਿਚਾਲੇ ਉਨ੍ਹਾਂ ਨੇ ਇੱਕ ਅਜਿਹਾ ਮੰਦਿਰ (ਪਰਮੇਸ਼ਰ ਦੀ ਯਾਦ ਦਵਾਉਣ ਲਈ) ਉਸਾਰਨ ਦੀ ਵਿਉਂਤਬੰਦੀ ਕੀਤੀ ਜੋ ਵਿਲੱਖਣਤਾ ਭਰਪੂਰ ਹੋਵੇੇ। ਇਸ ਮੰਦਿਰ (ਹਰਿਮੰਦਰ ਸਾਹਿਬ) ਦੀ ਤਮੀਰ ਕਰਵਾਉਣੀ ਆਪਣੇ-ਆਪ ਵਿਚ ਇੱਕ ਅਨੂਪ ਕਾਰਜ ਸੀ।
ਕਿਉਂਕ ਇਸ ਦੇ ਚਾਰ ਦਰਵਾਜ਼ਿਆਂ ਵਿਚਲਾ ਪ੍ਰਵੇਸ਼ ਧਰਮ, ਨਸਲ, ਜਾਤ, ਰੰਗ, ਦੇਸ਼ ਅਤੇ ਕੌਮ ਨੂੰ ਆਧਾਰ ਮੰਨ ਕੇ ਕੀਤੇ ਜਾਣ ਵਾਲੇ ਵਿਤਕਰਿਆਂ ਤੋਂ ਰਹਿਤ ਸੀ। ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਹੋਰ ਵੀ ਬਹੁਤ ਸਾਰੇ ਅਜਿਹੇ ਕਾਰਜ ਕੀਤੇ ਗਏ ਜਿਨ੍ਹਾਂ ਨੇ ਸਿੱਖੀ ਦੇ ਫੈਲਾਅ ਅਤੇ ਸਿਧਾਂਤਾਂ ਦੇ ਨਿਭਾਅ ਹਿੱਤ ਇੱਕ ਅਹਿਮਤਰੀਨ ਭੂਮਿਕਾ ਅਦਾ ਕੀਤੀ। ਇਨ੍ਹਾਂ ਕਾਰਜਾਂ ਵਿਚੋਂ ਪ੍ਰਮੱਖ ਅਤੇ ਵਡੇਰੇ ਸਤਿਕਾਰ ਵਾਲਾ ਕਾਰਜ ਸ੍ਰੀ ਆਦਿ ਗ੍ਰੰਥ ਸਾਹਿਬ ਦੀ ਸੰਪਾਦਨਾ ਹੈ।
ਇਸ ਵਡਮੱੁਲੇ ਕਾਰਜ ਨੂੰ ਉਨ੍ਹਾਂ ਦੀ ਇੱਕ ਸ਼੍ਰੋਮਣੀ ਪ੍ਰਾਪਤੀ ਵਜੋਂ ਲਿਆ ਜਾਂਦਾ ਹੈ। ਧਾਰਮਿਕ ਆਗੂ ਹੋਣ ਦੇ ਨਾਲ-ਨਾਲ ਗੁਰੂ ਅਰਜਨ ਦੇਵ ਜੀ ਇੱਕ ਪ੍ਰਤਿਭਾਸ਼ਾਲੀ ਵਿਦਵਾਨ ਵੀ ਸਨ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਭੱਟ ਮਥੁਰਾ ਜੀ ਤਾਂ ਉਨ੍ਹਾਂ ਦੀ ਹਸਤੀ ਨੂੰ ਅਕਾਲ ਪੁਰਖ ਤੋਂ ਵੱਖ ਕਰਕੇ ਹੀ ਨਹੀਂ ਦੇਖਦੇ ਸਨ। ਉਹ (ਮਥੁਰਾ ਜੀ) ਤਾਂ ਇੱਥੋਂ ਤੱਕ ਵੀ ਫ਼ਰਮਾਉਂਦੇ ਹਨ ਕਿ ਜਿਨ੍ਹਾਂ ਨੇ ਪੰਜਵੇਂ ਨਾਨਕ ਨਾਲ ਸੱਚੀ ਪ੍ਰੀਤ ਪਾ ਲਈ ਉਨ੍ਹਾਂ ਪਿਆਰਿਆਂ ਦਾ ਜਨਮ-ਮਰਨ ਹੀ ਕੱਟਿਆ ਜਾਂਦਾ ਹੈ।
ਜਿੱਥੇ ਗੁਰੂ ਅਰਜਨ ਦੇਵ ਜੀ ਉੱਤਰੀ ਭਾਰਤ ਵਿਚ ਪ੍ਰਚਲਿਤ ਭਾਸ਼ਾਵਾਂ ਦੇ ਉਸਤਾਦ ਸਨ, ਉੱਥੇ ਨਾਲ ਹੀ ਸੰਗੀਤਕ ਸੂਝ ਵੀ ਰੱਖਦੇ ਸਨ। ਇਸ ਸੂਝ ਸਦਕਾ ਹੀ ਜਿੱਥੇ ਉਨ੍ਹਾਂ ਨੇ ਆਪ ਇਲਾਹੀ ਬਾਣੀ ਦੀ ਸਿਰਜਣਾ ਕੀਤੀ, ਉੱਥੇ ਆਪਣੇ ਤੋਂ ਪੂਰਬਲੇ ਗੁਰੂ ਸਾਹਿਬਾਨਾਂ, ਵੱਖ-ਵੱਖ ਖਿੱਤਿਆਂ ਨਾਲ ਜੁੜੇ ਹੋਏ ਭਗਤਾਂ ਅਤੇ ਭੱਟਾਂ ਦੀ ਪਵਿੱਤਰ ਬਾਣੀ ਨੂੰ ਇੱਕ ਸੁੱਚੀ ਮਾਲਾ (ਗ੍ਰੰਥ) ਵਿਚ ਪਰੋਣ ਦਾ ਇੱਕ ਅਣਥੱਕ ਜਤਨ ਆਰੰਭ ਕਰ ਦਿੱਤਾ। ਆਪਣੇ ਇਸ ਜਤਨ ਨੂੰ ਸਫ਼ਲਤਾਪੂਰਵਕ ਨੇਪਰੇੇ ਚਾੜ੍ਹਨ ਲਈ ਉਨ੍ਹਾਂ ਵੱਲੋਂ ਆਪਣੇ ਸਮੇਂ ਦੇ ਪੰਥਕ ਵਿਦਵਾਨ ਭਾਈ ਗੁਰਦਾਸ (ਗੁਰੂ ਜੀ ਦੇ ਮਾਮਾ) ਜੀ ਦੀਆਂ ਸੇਵਾਵਾਂ ਲਈਆਂ ਗਈਆਂ। ਇਸ ਮਹਾਨ ਤੇ ਵਿਲੱਖਣ ਕਾਰਜ ਦੀ ਸੰਪੂਰਨਤਾ ਭਾਦਰੋਂ ਵਦੀ ਇੱਕ (1604 ਈ.) ਨੂੰ ਹੋਈ। ਇਸ ਵੱਡਆਕਾਰੀ ਗ੍ਰੰਥ ਦਾ ਪਹਿਲਾ ਪ੍ਰਕਾਸ਼ ਸ੍ਰੀ ਹਰਿਮੰਦਰ ਸਾਹਿਬ ਵਿਖੇ 16 ਅਗਸਤ 1604 ਈ. ਦਿਨ ਵੀਰਵਾਰ ਨੂੰ ਕੀਤਾ ਗਿਆ।
ਸਰਬੱਤ ਦੇ ਭਲੇ ਵਾਲੀ ਸੋਚ ਅਤੇ ਲੋਕ ਹਿੱਤਕਾਰੀ ਅਮਲਾਂ ਕਾਰਨ ਗੁਰੂ ਨਾਨਕ ਦਰਬਾਰ ਦੀ ਹਰਮਨਪਿਆਰਤਾ ਦਿਨੋ-ਦਿਨ ਵਧ ਰਹੀ ਸੀ। ਇਹ ਹਰਮਨਪਿਆਰਤਾ ਤੱਤਕਾਲੀ ਹਕੂਮਤ (ਜਹਾਂਗੀਰ ਤੇ ਉਸ ਦੇ ਚੇਲੇ-ਚਾਟੜੇ) ਅਤੇ ਗੁਰੂ ਘਰ ਦੇ ਦੋਖੀਆਂ ਦੀ ਅੱਖ ਵਿਚ ਰੜਕਣ ਲੱਗ ਪਈ ਸੀ। ਇਸ ਰੜਕ ਨੇ ਹੀ ਪੰਚਮ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਾ ਮੁੱਢ ਬੰਨ੍ਹਣ ਵਿਚ ਆਪਣਾ ਨਿੰਦਣਯੋਗ ਰੋਲ ਅਦਾ ਕੀਤਾ ਸੀ।
ਗੁਰੂ ਅਰਜਨ ਦੇਵ ਜੀ ਦੇ ਸਮਕਾਲ ਸਰਹਿੰਦ ਦੇ ਇਲਾਕੇ ਵਿਚ ਨਕਸ਼ਬੰਦੀ ਸਿਲਸਲੇ ਨਾਲ ਸੰਬੰਧਤ ਸ਼ੇਖ ਅਹਿਮਦ ਫਾਰੂਕੀ ਦੀ ਪੂਰੀ ਚੜ੍ਹਾਈ ਸੀ। ਉਹ ਆਪਣੇ-ਆਪ ਨੂੰ ਕਿਊਮ ਅਖਵਾਉਂਦਾ ਤੇ ਸਾਰੀ ਧਰਤੀ ਤੇ ਅਸਮਾਨ ’ਤੇ ਆਪਣਾ ਅਧਿਕਾਰ ਜਤਾਉਂਦਾ ਸੀ। ਬਾਦਸ਼ਾਹ ਅਕਬਰ ਦੀ ਦਰਿਆਦਿਲੀ ਨੂੰ ਉਹ ਇਸਲਾਮ ਦੀ ਕਮਜ਼ੋਰੀ ਸਮਝਦਾ ਸੀ। ਇਸ ਕਮਜ਼ੋਰੀ ਨੂੰ ਦੂਰ ਕਰਕੇ ਇਸਲਾਮ ਦਾ ਬੋਲਬਾਲਾ ਕਰਨਾ ਉਹ ਆਪਣਾ ਨਿੱਜੀ ਤੇ ਮੁਕੱਦਸ ਕਰਤੱਵ ਸਮਝਦਾ ਸੀ। ਇਸ ਕਰਤੱਵ ਦੀ ਪਾਲਣਾ ਹਿੱਤ ਹੀ ਉਸ ਨੇ ਗੁਰੂ ਅਰਜਨ ਦੇਵ ਜੀ ਨੂੰ ‘ਇਮਾਮ-ਏ-ਕੁਫ਼ਰ’ ਦਾ ਫ਼ਤਵਾ ਦਿੱਤਾ ਅਤੇ ਉਨ੍ਹਾਂ ਦਾ ਮਲੀਆਮੇਟ ਕਰਨ ਲਈ ਇੱਕ ਕੱਟੜ ਸੋਚ ਦੇ ਮਾਲਕ ਬਾਦਸ਼ਾਹ ਜਹਾਂਗੀਰ ਦੇ ਕੰਨ ਭਰਨ ਲੱਗ ਪਿਆ।
ਬਾਦਸ਼ਾਹ ਜਹਾਂਗੀਰ ਇੱਕ ਤਾਂ ਕੰਨਾਂ ਦਾ ਕੱਚਾ ਸੀ, ਦੂਜਾ ਉਸ ਨੂੰ ਆਪਣੇ ਰਾਜ-ਭਾਗ ਦੀ ਲੰਮੀ ਉਮਰ ਲਈ ਕੱਟੜਪੰਥੀਆਂ ਦਾ ਸਹਿਯੋਗ ਚਾਹੀਦਾ ਸੀ। ਇਸ ਲਈ ਉਸ ਨੇ ਬੁਲਾਵਾ ਭੇਜ ਕੇ ਗੁਰੂ ਸਾਹਿਬ ਨੂੰ ਲਾਹੌਰ ਬੁਲਾ ਲਿਆ। ਜੇਕਰ ‘ਤੁਜ਼ਿਕੇ ਜਹਾਂਗੀਰੀ’ ਦੇ ਹਵਾਲੇ ਨਾਲ ਗੱਲ ਕੀਤੀ ਜਾਵੇ ਤਾਂ ਬਾਦਸ਼ਾਹ ਆਪ ਵੀ ਪੰਜਵੇਂ ਗੁਰਾਂ ਪ੍ਰਤੀ ਆਪਣੇ ਦਿਲ ਵਿਚ ਨਫ਼ਰਤ ਭਰੀ ਬੈਠਾ ਸੀ। ਉਸ ਦੇ ਦਿਲ ਵਿਚਲੀ ਨਫ਼ਰਤ ਤੇ ਮਜ਼ਹਬੀ ਤੰਗਦਿਲੀ ਨੇ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਵਿਚ ਆਪਣਾ ਭਰਵਾਂ ਯੋਗਦਾਨ ਪਾਇਆ।
ਜਹਾਂਗੀਰ ਦਾ ਹੁਕਮ ਪਾ ਕੇ ਮੁਰਤਜ਼ਾ ਖਾਂ ਗੁਰਦੇਵ ਨੂੰ ਗਿ੍ਰਫ਼ਤਾਰ ਕਰਕੇ ਲਾਹੌਰ ਲੈ ਗਿਆ। ਝੂਠ-ਸੱਚ ਨੂੰ ਨਿਤਾਰਨ ਤੋਂ ਬਗ਼ੈਰ ਹੀ ਉਸ ਨੇ ਗੁਰੂ ਸਾਹਿਬ ਨੂੰ ਚੰਦਰੀ ਨੀਅਤ ਵਾਲੇ ਚੰਦੂ ਦੇ ਹਵਾਲੇ ਕਰ ਦਿੱਤਾ। ਜਾਨ ਲੈਣ ਨਾਲੋਂ ਚੰਦੂ ਗੁਰੂ ਸਾਹਿਬ ਕੋਲੋਂ ਆਪਣੀ ਈਨ ਮਨਵਾਉਣ ਨੂੰ ਵਧੇਰੇ ਤਰਜ਼ੀਹ ਦੇਣ ਲੱਗਾ ਪਿਆ। ਇਸ ਤਰਜ਼ੀਹ ਅਨੁਸਾਰ ਉਸ ਨੇ ਗੁਰੂ ਅਰਜਨ ਦੇਵ ਜੀ ਅੱਗੇ ਆਪਣੀਆਂ ਤਿੰਨ ਸ਼ਰਤਾਂ ਰੱਖ ਦਿੱਤੀਆਂ, ਜੋ ਇਸ ਪ੍ਰਕਾਰ ਸਨ- ਪਹਿਲੀ, ਮੁਸਲਮਾਨ ਬਣ ਜਾਣ ਦੀ।
ਦੂਜੀ, ਗੁਰੂ ਗ੍ਰੰਥ ਸਾਹਿਬ ਵਿਚ ਹਜ਼ਰਤ ਮੁਹੰਮਦ ਸਾਹਿਬ ਦੀ ਉਸਤਤ ਵਿਚ ਚੰਦ ਸ਼ਬਦ ਲਿਖ ਦੇਣ ਦੀ। ਤੀਜੀ, ਸਾਹਿਬਜ਼ਾਦੇ (ਹਰਗੋਬਿੰਦ ਸਾਹਿਬ) ਵਾਸਤੇ ਉਸ (ਚੰਦੂ) ਦੀ ਬੇਟੀ ਦਾ ਸਾਕ ਸਵੀਕਾਰ ਕਰਨ ਦੀ। ਪਹਿਲੀ ਸ਼ਰਤ ਦੇ ਜਵਾਬ ਵਿਚ ਗੁਰੂ ਸਾਹਿਬ ਨੇ ਚੰਦੂ ਨੂੰ ਦਲੀਲ ਸਹਿਤ ਸਮਝਾਉਂਦਿਆਂ ਕਿਹਾ ਕਿ ਜੋ ਇਨਸਾਨ ਕਿਸੇ ਲਾਲਚ ਜਾਂ ਡਰ ਕਾਰਨ ਆਪਣਾ ਧਰਮ ਤਿਆਗ ਦਿੰਦਾ ਹੈ ਉਹ ਕਿਸੇ ਵੀ ਧਰਮ ਜੋਗਾ ਨਹੀਂ ਰਹਿ ਜਾਂਦਾ।
ਕਿਉਂਕਿ ਧਰਮ ਕੇਵਲ ਬਾਹਰੀ ਦਿਖਾਵਾ ਹੀ ਨਹੀਂ ਸਗੋਂ ਇੱਕ ਜੀਵਨ-ਜਾਚ ਵੀ ਹੁੰਦਾ ਹੈ। ਦੂਜੀ ਸ਼ਰਤ ਨੂੰ ਰੱਦ ਕਰਦਿਆਂ ਗੁਰੂ ਜੀ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਇੱਕ ਇਲਾਹੀ ਕਿਰਤ ਹੈ ਜੋ ਕਰਤਾਪੁਰਖ ਦੇ ਹੁਕਮ ਵਿਚ ਰਹਿ ਕੇ ਪ੍ਰਵਾਨ ਚੜ੍ਹੀ ਹੈ, ਹੁਣ ਇਸ ਵਿਚ ਕਿਸੇ ਇੱਕ ਅਖ਼ਰ ਦਾ ਵੀ ਵਾਧਾ-ਘਾਟਾ ਨਹੀਂ ਕੀਤਾ ਜਾ ਸਕਦਾ। ਤੀਜੀ ਗੱਲ ਜੋ ਤੇਰੀ ਬੇਟੀ ਦਾ ਸਾਕ ਨਾ ਲੈਣ ਬਾਰੇ ਹੈ ਇਹ ਫੈਸਲਾ ਗੁਰੂ ਕੀ ਸੰਗਤ ਵੱਲੋਂ ਸਮੂਹਿਕ ਰੂਪ ਵਿਚ ਕੀਤਾ ਗਿਆ ਹੈ, ਜਿਸ ਨੂੰ ਪਲਟਾਉਣਾ ਸਾਡੇ ਵੱਸੋਂ ਬਾਹਰੀ ਗੱਲ ਹੈ।ਚੌਥੀ ਗੱਲ ਜੋ ਤਸੀਹੇ ਸਹਿਣ ਦੀ ਹੈ, ਉਸ ਨੂੰ ਅਸੀਂ ਪਰਮੇਸ਼ਰ ਦਾ ਭਾਣਾ ਸਮਝ ਕੇ ਖਿੜੇ ਮੱਥੇ ਕਬੂਲ ਕਰਨ ਲਈ ਤਿਆਰ ਹਾਂ।
ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਖਰੀਆਂ-ਖਰੀਆਂ ਸੁਣ ਕੇ ਚੰਦੂ ਪਾਪੀ ਅਤੇ ਉਸ ਦੀ ਲਾਬੀ ਨੇ ਗੁਰੂ ਸਾਹਿਬ ਨੂੰ ਯਾਸਾ (ਖੂਨ ਡੋਲ੍ਹਣ ਤੋਂ ਬਗੈਰ) ਦੇ ਕਾਨੂੰਨ ਤਹਿਤ ਸਖ਼ਤ ਸਜ਼ਾਵਾਂ ਦੇਣ ਦੀ ਧਾਰ ਲਈ। ਇਨ੍ਹਾਂ ਸਜ਼ਾਵਾਂ ਤਹਿਤ ਗੁਰੂ ਸਾਹਿਬ ਨੂੰ ਜੇਠ ਮਹੀਨੇ ਦੀ ਕੜਕਦੀ ਧੁੱਪੇ ਤੱਤੀ ਤਵੀ ’ਤੇ ਬਿਠਾ ਕੇ ਨੰਗੇ ਜਿਸਮ ਉੱਪਰ ਗਰਮ ਰੇਤ ਦੇ ਕੜਛੇ ਵੀ ਪਾਏ ਗਏ। ਇਸ ਅਕਹਿ ਅਤੇ ਅਸਹਿ ਤਸ਼ੱਦਦ ਨੂੰ ਪੰਜਵੇਂ ਪਾਤਸ਼ਾਹ ਨੇ ‘ਦੁਖ ਵਿਚਿ ਸੂਖ ਮਨਾਈ’ ਦੀ ਅਵਸਥਾ ਵਜੋਂ ਲੈਂਦਿਆਂ ਉਸ ਅਕਾਲ ਪੁਰਖ ਦੇ ਭਾਣੇ ਨੂੰ ਮਿੱਠਾ ਕਰਕੇ ਮੰਨ ਲਿਆ ਅਤੇ 30 ਮਈ 1606 ਈ. ਨੂੰ ਸ਼ਹੀਦੀ ਪ੍ਰਾਪਤ ਕਰ ਗਏ।
ਗੁਰੂ ਸਾਹਿਬ ਦੀ ਇਸ ਸ਼ਹਾਦਤ ਨੇ ਸਿੱਖ ਇਤਿਹਾਸ ਨੂੰ ਇੱਕ ਇਨਕਲਾਬੀ ਮੋੜ ਵੱਲ ਮੋੜਨ ਦੇ ਨਾਲ-ਨਾਲ ਸਿੱਖ ਧਰਮ ਨੂੰ ਇੱਕ ਨਵੀਨ ਮੁਹਾਂਦਰਾ ਵੀ ਪ੍ਰਦਾਨ ਕੀਤਾ ਜਿਸ ਨੂੰ ਮੀਰੀ ਅਤੇ ਪੀਰੀ ਦੇ ਸਮਤੋਲ ਵਜੋਂ ਲਿਆ ਜਾਂਦਾ ਹੈ।
ਰਮੇਸ਼ ਬੱਗਾ ਚੋਹਲਾ, ਰਿਸ਼ੀ ਨਗਰ ਐਕਸਟੈਨਸ਼ਨ (ਹੈਬੋਵਾਲ) ਮੋ. 94631-32719
ਰਮੇਸ਼ ਬੱਗਾ ਚੋਹਲਾ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ