Punjab Government Procurement - Sach Kahoon Punjabi

ਪੰਜਾਬ ਸਰਕਾਰ ਵੱਲੋਂ ਪਹਿਲੀ ਵਾਰ 7275/- ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ ’ਤੇ ਮੂੰਗੀ ਦੀ ਖਰੀਦ ਸ਼ੁਰੂ
ਹੁਣ ਤੱਕ ਕੁੱਲ ਫਸਲ ਦੀ 58 ਫੀਸਦੀ ਆਮਦ ਹੋਣ ਨਾਲ ਜਗਰਾਓਂ ਮੰਡੀ ਬਣੀ ਮੋਹਰੀ

ਚੰਡੀਗੜ੍ਹ, (ਸੱਚ ਕਹੂੰ ਨਿਊਜ਼) | ਕਿਸਾਨਾਂ ਨੂੰ ਫਸਲੀ ਵਿਭਿੰਨਤਾ ਪ੍ਰਤੀ ਉਤਸ਼ਾਹਤ ਕਰਨ ਤੇ ਉਨ੍ਹਾਂ ਦੀ ਆਮਦਨ ’ਚ ਵਾਧਾ ਕਰਨ ਲਈ ਪੰਜਾਬ ਸਰਕਾਰ ਨੇ ਵੱਡੀ ਪਹਿਲਕਦਮੀ ਕਰਦਿਆਂ ਪਹਿਲੀ ਵਾਰ ਗਰਮ ਰੁੱਤ ਦੀ ਮੂੰਗੀ ਦੀ ਫਸਲ 7275/- ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ ’ਤੇ ਕਿਸਾਨਾਂ ਪਾਸੋਂ ਸਿੱਧੇ ਤੌਰ ’ਤੇ ਖਰੀਦਣੀ ਸ਼ੁਰੂ ਕਰ ਦਿੱਤੀ ਹੈ।

ਲੁਧਿਆਣਾ ਜ਼ਿਲ੍ਹੇ ਦੀ ਜਗਰਾਓਂ ਮੰਡੀ ’ਚ ਹੁਣ ਤੱਕ ਕੁੱਲ ਫਸਲ ਦੀ 58 ਫੀਸਦੀ ਆਮਦ ਹੋਈ ਹੈ, ਜਿਸ ਨਾਲ ਇਹ ਮੰਡੀ ਪੰਜਾਬ ਭਰ ਵਿੱਚੋਂ ਮੋਹਰੀ ਬਣ ਗਈ ਹੈ। ਗਰਮ ਰੁੱਤ ਦੀ ਮੂੰਗੀ 7275/- ਰੁਪਏ ਪ੍ਰਤੀ ਕੁਇੰਟਲ ਦੇ ਸਮਰਥਨ ਮੁੱਲ ’ਤੇ ਖਰੀਦੀ ਜਾ ਰਹੀ ਹੈ, ਜਿਸ ਨਾਲ ਕਿਸਾਨਾਂ ਨੂੰ ਕਣਕ ਵੱਢਣ ਤੋਂ ਬਾਅਦ ਤੇ ਝੋਨਾ ਲਾਉਣ ਤੋਂ ਪਹਿਲਾਂ ਦੇ ਸਮੇਂ ਦੌਰਾਨ ਇਸ ਫਸਲ ਦੇ ਔਸਤ ਪੰਜ ਕੁਇੰਟਲ ਦਾ ਝਾੜ ਨਿਕਲਣ ’ਤੇ ਪ੍ਰਤੀ ਏਕੜ 36000/- ਰੁਪਏ ਦੀ ਵਾਧੂ ਆਮਦਨ ਹੋਵੇਗੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ਨੂੰ ਹਾਂ-ਪੱਖੀ ਹੁੰਗਾਰਾ ਦਿੰਦਿਆਂ ਕਿਸਾਨਾਂ ਨੇ ਇਸ ਸਾਲ ਲਗਭਗ ਇੱਕ ਲੱਖ ਏਕੜ ਰਕਬੇ ਹੇਠ ਗਰਮ ਰੁੱਤ ਦੀ ਮੂੰਗੀ ਦੀ ਫਸਲ ਦੀ ਬਿਜਾਈ ਕੀਤੀ, ਜਦੋਂਕਿ ਪਿਛਲੇ ਸਾਲ 50,000 ਏਕੜ ਰਕਬਾ ਮੂੰਗੀ ਦੀ ਕਾਸ਼ਤ ਹੇਠ ਸੀ। ਇਸ ਸਾਲ ਸੂਬਾ ਭਰ ਵਿਚ 4.75 ਲੱਖ ਕੁਇੰਟਲ ਝਾੜ ਹੋਣ ਦਾ ਅਨੁਮਾਨ ਹੈ।

ਮੁੱਖ ਮੰਤਰੀ ਦਫਤਰ ਦੇ ਇੱਕ ਬੁਲਾਰੇ ਦੇ ਮੁਤਾਬਕ ਭਗਵੰਤ ਮਾਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਸੀ, ਇਸ ਉਪਰਾਲੇ ਨਾਲ ਅਸੀਂ ਧਰਤੀ ਹੇਠਲੇ ਪਾਣੀ ਵਰਗੇ ਬੇਸ਼ਕੀਮਤੀ ਕੁਦਰਤੀ ਸਰੋਤਾਂ ਨੂੰ ਬਚਾਉਣ ਤੋਂ ਇਲਾਵਾ ਜ਼ਮੀਨ ਦੀ ਉਪਜਾਊ ਸ਼ਕਤੀ ’ਚ ਸੁਧਾਰ ਕਰ ਸਕਾਂਗੇ ਤੇ ਕਿਸਾਨਾਂ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ। ਇਸ ਕਦਮ ਨਾਲ ਯਕੀਨਨ ਤੌਰ ’ਤੇ ਝੋਨੇ ਦੀਆਂ ਘੱਟ ਸਮੇਂ ’ਚ ਤਿਆਰ ਹੋਣ ਵਾਲੀਆਂ ਕਿਸਮਾਂ ਦੀ ਪੈਦਾਵਾਰ ਹੋਵੇਗੀ, ਜਿਸ ਨਾਲ ਧਰਤੀ ਹੇਠਲੇ ਪਾਣੀ ਦੀ 10-20 ਫੀਸਦੀ ਬੱਚਤ ਹੋਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ