Drug - Sach Kahoon Punjabi
ਇਤਿਹਾਸਕਾਰ ਜਦੋਂ ਲਿੱਖਣਗੇ ਇਤਿਹਾਸ, ‘ਅਕਾਲੀਆਂ ਦਾ ਨਾਅ ਆਏਗਾ ਨਸ਼ਾ ਤਸਕਰ ਦੇ ਰੂਪ ’ਚ’ | Punjab News
Punjab News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਇਤਿਹਾਸ ਨੂੰ ਜਦੋਂ ਵੀ ਹੁਣ ਕੋਈ ਵੱਡੇ ਇਤਿਹਾਸਕਾਰ ਲਿਖਣਗੇ ਤਾਂ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਅਤੇ ਖ਼ਾਸ ਕਰਕੇ ਬਿਕਰਮ ਮਜੀਠੀਆ ਦਾ ਨਾਂਅ ਨਸ਼ੇ ਦੇ ਵੱਡੇ ਤਸਕਰ ਦੇ ਰੂਪ ਵਿੱਚ ਲਿਖਿਆ ਜਾਏਗਾ। ਬਿਕਰਮ ਮਜੀਠੀਆ ਨੇ ਕੁਝ ਪੈਸੇ ਦੀ ਖ਼ਾਤਰ ਨੌਜਵਾਨ ਪੁੱਤਾਂ ਨੂੰ ਚਿੱਟੇ ਦੀ ਭੇਂਟ ਚਾੜ੍ਹ ਦਿੱਤਾ ਅਤੇ ਪਹਿਲੀਵਾਰ ਚਿੱਟਾ ਵੀ ਅਕਾਲੀ-ਭਾਜਪਾ ਸਰਕਾਰ ਦੌਰਾਨ ਹੀ ਦਿਖਾਈ ਦਿੱਤਾ ਸੀ। ਇਤਿਹਾਸਕਾਰ ਵੀ ਪੰਜਾਬ ਦੇ ਇਸ ਕਾਲੇ ਇਤਿਹਾਸ ਨੂੰ ਲਿੱਖਣ ਮੌਕੇ ਬਿਕਰਮ ਮਜੀਠੀਆ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਲਾਹਨਤਾਂ ਹੀ ਪਾਉਣਗੇ।
ਕਾਂਗਰਸੀ ਲੀਡਰਾਂ ਦੇ ਪਲਟਦੇ ਬਿਆਨਾਂ ਨੂੰ ਦੇਖ ਗਿਰਗਿਟ ਵੀ ਸਰਮਾਂ ਜਾਵੇ : ਹਰਪਾਲ ਚੀਮਾ
ਇਸ ਨਾਲ ਹੀ ਗਿਰਗਿਟ ਵਾਂਗ ਰੰਗ ਬਦਲ ਰਹੇ ਚਰਨਜੀਤ ਸਿੰਘ ਚੰਨੀ ਅਤੇ ਪ੍ਰਤਾਪ ਸਿੰਘ ਬਾਜਵਾ ਸਣੇ ਸੁਖਪਾਲ ਖਹਿਰਾ ਨੂੰ ਵੀ ਇਤਿਹਾਸਕਾਰ ਸ਼ਰਮਸਾਰ ਕਰਨ ਤੋਂ ਪਿੱਛੇ ਨਹੀਂ ਹੱਟਣਗੇ, ਕਿਉਂਕਿ ਕੁਝ ਸਾਲਾਂ ਤੱਕ ਬਿਕਰਮ ਮਜੀਠੀਆ ਨੂੰ ਨਸ਼ੇ ਦਾ ਤਸਕਰ ਕਹਿਣ ਵਾਲੇ ਇਹ ਤਿੰਨੇ ਕਾਂਗਰਸ ਲੀਡਰ ਹੁਣ ਬਿਕਰਮ ਮਜੀਠੀਆ ਦੇ ਹੱਕ ਵਿੱਚ ਖੜ੍ਹੇ ਹਨ। ਇਨ੍ਹਾਂ ਦੇ ਇਸ ਰੰਗ ਨੂੰ ਦੇਖ ਕੇ ਗਿਰਗਿਟ ਵੀ ਸ਼ਰਮਾ ਰਹੀ ਹੈ ਕਿ ਉਹ ਤਾਂ ਏਵੇ ਹੀ ਬਦਨਾਮ ਹੈ, ਜਦੋਂਕਿ ਅਸਲੀ ਰੰਗ ਬਦਲਣ ਵਾਲੇ ਗਿਰਗਿਟ ਤਾਂ ਕਾਂਗਰਸੀ ਲੀਡਰ ਹਨ। ਇਹ ਤਲਖ਼ ਤੇ ਤਿੱਖੀ ਟਿੱਪਣੀ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤੀ ਹੈ।
ਮੀਡੀਆ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 2007 ਤੋਂ 2017 ਤੱਕ ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ਅਤੇ ਚਿੱਟਾ (ਸਿੰਥੈਟਿਕ ਡਰੱਗਜ਼), ਹੈਰੋਇਨ ਅਤੇ ਸਮੈਕ ਵਰਗੇ ਪਦਾਰਥਾਂ ਦੇ ਫੈਲਾਅ ਵਿੱਚ ਚਿੰਤਾਜਨਕ ਵਾਧਾ ਹੋਇਆ। ਸਾਡੇ ਸੂਬੇ ਦੇ ਇਤਿਹਾਸ ਦਾ ਇਹ ਕਾਲਾ ਦੌਰ, ਜੋ ਕਿ ਖੁੱਲ੍ਹੇਆਮ ਨਸ਼ੀਲੇ ਪਦਾਰਥਾਂ ਦੇ ਵਪਾਰ ਨੂੰ ਦਰਸਾਉਂਦਾ ਹੈ, ਅਕਾਲੀ-ਭਾਜਪਾ ਸਰਕਾਰ ਦੇ ਸ਼ਾਸਨ ਨਾਲ ਜੁੜਿਆ ਹੋਇਆ ਹੈ। ਹੁਣ, ਜਦੋਂ ’ਆਪ’ ਸਰਕਾਰ ਇਨ੍ਹਾਂ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ, ਤਾਂ ਉਹੀ ਵਿਰੋਧੀ ਆਗੂ ਜਿਨ੍ਹਾਂ ਨੇ ਕਦੇ ਪੰਜਾਬ ਵਿੱਚੋਂ ਨਸ਼ੀਲੇ ਪਦਾਰਥਾਂ ਨੂੰ ਖਤਮ ਕਰਨ ਦਾ ਵਾਅਦਾ ਕੀਤਾ ਸੀ, ਬੇਸ਼ਰਮੀ ਨਾਲ ਇਸ ਘਿਨਾਉਣੇ ਵਪਾਰ ਵਿੱਚ ਸ਼ਾਮਲ ਲੋਕਾਂ ਦਾ ਬਚਾਅ ਕਰ ਰਹੇ ਹਨ।”
ਇਹ ਵੀ ਪੜ੍ਹੋ: Faridkot Firing Incident: ਫਰੀਦਕੋਟ ’ਚ ਪੁਲਿਸ ਸਟੇਸ਼ਨ ਨੇੜੇ ਹੋਈ ਫਾਇਰਿੰਗ ਦੀ ਅਸਲ ਵਜ੍ਹਾ ਆਈ ਸਾਹਮਣੇ
ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਕਿਵੇਂ ਪ੍ਰਮੁੱਖ ਵਿਰੋਧੀ ਆਗੂਆਂ ਨੇ ਪਹਿਲਾਂ ਬਿਕਰਮ ਸਿੰਘ ਮਜੀਠੀਆ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਸੀ ਜੋ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਸੀ ਪਰ ਅੱਜ ਉਹ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਨੇ ਖ਼ਾਸ ਤੌਰ ’ਤੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਜ਼ਿਕਰ ਕੀਤਾ, ਜਿਨ੍ਹਾਂ ਨੇ 2016 ਵਿੱਚ ਬਿਕਰਮ ਮਜੀਠੀਆ ਅਤੇ ਹੋਰਾਂ ਵਿਰੁੱਧ ਕਾਰਵਾਈ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਆਪਣਾ ਸਟੈਂਡ ਬਦਲ ਲਿਆ ਹੈ ਅਤੇ ਉਨ੍ਹਾਂ ਦਾ ਬਚਾਅ ਕਰ ਰਹੇ ਹਨ। ਚੀਮਾ ਨੇ ਕਿਹਾ ਕਿ 2016 ਵਿੱਚ, ਬਾਜਵਾ ਨੇ ਜਨਤਕ ਤੌਰ ’ਤੇ ਕਿਹਾ ਸੀ ਕਿ ਜਦੋਂ ਕਾਂਗਰਸ ਸਰਕਾਰ ਸੱਤਾ ਵਿੱਚ ਆਵੇਗੀ, ਤਾਂ ਉਹ ਬਿਕਰਮ ਮਜੀਠੀਆ ਅਤੇ ਹੋਰ ਦੋਸ਼ੀਆਂ ਨੂੰ ਸੜਕਾਂ ’ਤੇ ਘਸੀਟਣਗੇ, ਪਰ ਅੱਜ, ਉਹ ਮਜੀਠੀਆ ਨੂੰ ’ਸਾਫ਼ ਅਕਸ ਵਾਲਾ ਵਿਅਕਤੀ ਦੱਸ ਰਹੇ ਹਨ। Punjab News
ਚੀਮਾ ਨੇ ਸੁਖਪਾਲ ਸਿੰਘ ਖਹਿਰਾ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਰਗੇ ਕਾਂਗਰਸੀ ਆਗੂਆਂ ਦੇ ਬਿਆਨਾਂ ਵੱਲ ਵੀ ਇਸ਼ਾਰਾ ਕੀਤਾ, ਜਿਨ੍ਹਾਂ ਨੇ ਇੱਕ ਸਮੇਂ ਮਜੀਠੀਆ ’ਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਸੀ ਪਰ ਹੁਣ ਉਹ ਆਪਣੇ ਬਿਆਨ ਵਾਪਸ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਖਹਿਰਾ ਅਤੇ ਚੰਨੀ ਦੋਵਾਂ ਨੇ ਇੱਕ ਵਾਰ ਮਜੀਠੀਆ ਨੂੰ ‘ਡਰੱਗ ਮਾਫ਼ੀਆ’ ਕਿਹਾ ਸੀ ਅਤੇ ਉਸ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ। ਅੱਜ ਜਦੋਂ ’ਆਪ’ ਸਰਕਾਰ ਕਾਰਵਾਈ ਕਰ ਰਹੀ ਹੈ, ਤਾਂ ਉਨ੍ਹਾਂ ਨੇ ਉਸਦਾ ਬਚਾਅ ਕਰਨਾ ਚੁਣਿਆ ਹੈ। ਇਹ ਮੌਕਾਪ੍ਰਸਤੀ ਅਤੇ ਪੰਜਾਬ ਦੇ ਲੋਕਾਂ ਨਾਲ ਵਿਸ਼ਵਾਸਘਾਤ ਤੋਂ ਇਲਾਵਾ ਕੁਝ ਨਹੀਂ ਹੈ।
Tarn Taran News: ਤਰਨਤਾਰਨ ਪੁਲਿਸ ਵੱਲੋਂ ਵੱਡੀ ਕਾਰਵਾਈ, ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਦੇ ਤਸਕਰਾਂ ਦੇ ਗਿਰੋਹ ਦਾ ਪਰਦਾਫਾਸ਼
Tarn Taran News: ਤਰਨਤਾਰਨ, (ਆਈ.ਏ.ਐਨ.ਐਸ.)। ਪੰਜਾਬ ਦੇ ਤਰਨਤਾਰਨ ਵਿੱਚ, ਪੁਲਿਸ ਨੇ ਅੰਤਰਰਾਸ਼ਟਰੀ ਸਰਹੱਦ ਨੇੜੇ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੇ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਡਰੋਨ ਦੀ ਵਰਤੋਂ ਕਰਕੇ ਸਰਹੱਦ ਪਾਰ ਤਸਕਰੀ ਕਰਨ ਵਾਲੇ ਇੱਕ ਗਿਰੋਹ ਦੇ ਚਾਰ ਮੁੱਖ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਕਾਰਵਾਈ ਵਿੱਚ, ਪੁਲਿਸ ਨੇ 7 ਕਿਲੋ ਅਫੀਮ, ਤਿੰਨ ਗੈਰ-ਕਾਨੂੰਨੀ ਆਧੁਨਿਕ ਹਥਿਆਰ, ਕਈ ਜ਼ਿੰਦਾ ਕਾਰਤੂਸ, 1 ਲੱਖ ਰੁਪਏ ਦੀ ਡਰੱਗ ਮਨੀ ਅਤੇ ਦੋ ਮੋਟਰਸਾਈਕਲ ਜ਼ਬਤ ਕੀਤੇ।
ਪੁਲਿਸ ਨੂੰ ਮਿਲੀ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਤਰਨਤਾਰਨ ਵਿੱਚ ਇੱਕ ਨਾਕਾ ਲਗਾਇਆ ਗਿਆ ਸੀ ਜਿੱਥੇ ਸੀਆਈਏ ਸਟਾਫ ਨੇ ਦੋ ਸ਼ੱਕੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਉਨ੍ਹਾਂ ਨੇ ਪੁਲਿਸ ‘ਤੇ ਗੋਲੀਬਾਰੀ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ, ਪੁਲਿਸ ਨੇ ਵੀ ਸਵੈ-ਰੱਖਿਆ ਵਿੱਚ ਗੋਲੀਬਾਰੀ ਕੀਤੀ, ਜਿਸ ਵਿੱਚ ਇੱਕ ਦੋਸ਼ੀ ਦੀ ਲੱਤ ਵਿੱਚ ਗੋਲੀ ਲੱਗੀ। ਦੋਵੇਂ ਸ਼ੱਕੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਦੌਰਾਨ ਦੋ ਹੋਰ ਦੋਸ਼ੀ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ, ਪਰ ਪੁਲਿਸ ਨੇ ਉਨ੍ਹਾਂ ਨੂੰ ਵੀ ਫੜ ਲਿਆ।
ਇਹ ਵੀ ਪੜ੍ਹੋ: Haryana Railway News: ਹਰਿਆਣਾ ਨੂੰ ਰੇਲਵੇ ਦਾ ਤੋਹਫਾ, ਇਨ੍ਹਾਂ ਸ਼ਹਿਰਾਂ ’ਚੋਂ ਲੰਘੇਗੀ ਇਹ ਸਪੈਸ਼ਲ ਟਰੇਨ, ਲੋਕਾਂ ਨੂੰ …
ਐਸਪੀ ਅਜੈ ਰਾਜ ਨੇ ਦੱਸਿਆ ਕਿ ਇਹ ਗਿਰੋਹ ਡਰੋਨ ਦੀ ਵਰਤੋਂ ਕਰਕੇ ਭਾਰਤ-ਪਾਕਿਸਤਾਨ ਸਰਹੱਦ ਰਾਹੀਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਦਾ ਸੀ। ਗ੍ਰਿਫ਼ਤਾਰ ਕੀਤੇ ਗਏ ਚਾਰੇ ਮੁਲਜ਼ਮ ਇਸ ਅੰਤਰਰਾਜੀ ਨੈੱਟਵਰਕ ਦੇ ਮਹੱਤਵਪੂਰਨ ਮੈਂਬਰ ਹਨ। ਮੁਕਾਬਲੇ ਤੋਂ ਬਾਅਦ ਪੁਲਿਸ ਨੇ ਮੌਕੇ ਤੋਂ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਬਰਾਮਦ ਕੀਤੇ। ਐਸਪੀ ਨੇ ਕਿਹਾ, “ਤਰਨਤਾਰਨ ਪੁਲਿਸ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਰੁਖ਼ ਅਪਣਾ ਰਹੀ ਹੈ। ਸਾਡਾ ਉਦੇਸ਼ ਮੁੱਖ ਮੁਲਜ਼ਮਾਂ ਨੂੰ ਉਸੇ ਦਿਨ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਣਾ ਹੈ।” Tarn Taran News
ਉਨ੍ਹਾਂ ਅਨੁਸਾਰ, ਜ਼ਬਤ ਕੀਤੇ ਗਏ ਹਥਿਆਰ ਬਹੁਤ ਹੀ ਆਧੁਨਿਕ ਸਨ ਅਤੇ ਅਪਰਾਧਿਕ ਗਤੀਵਿਧੀਆਂ ਲਈ ਵਰਤੇ ਜਾ ਰਹੇ ਸਨ। ਸੱਤ ਕਿਲੋਗ੍ਰਾਮ ਅਫੀਮ ਅਤੇ ਡਰੱਗ ਮਨੀ ਦੀ ਬਰਾਮਦਗੀ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਇਹ ਗਿਰੋਹ ਵੱਡੇ ਪੱਧਰ ‘ਤੇ ਡਰੱਗ ਦਾ ਕਾਰੋਬਾਰ ਚਲਾ ਰਿਹਾ ਸੀ। ਪੁਲਿਸ ਹੁਣ ਇਸ ਨੈੱਟਵਰਕ ਦੇ ਹੋਰ ਮੈਂਬਰਾਂ ਅਤੇ ਉਨ੍ਹਾਂ ਦੇ ਟਿਕਾਣਿਆਂ ਦਾ ਪਤਾ ਲਗਾਉਣ ਲਈ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ। ਐਸਪੀ ਅਜੇ ਰਾਜ ਨੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ ਤਾਂ ਜੋ ਅਪਰਾਧੀ ਡਰ ਜਾਣ ਅਤੇ ਇਲਾਕਾ ਸੁਰੱਖਿਅਤ ਰਹੇ। ਪੁਲਿਸ ਦੀ ਇਹ ਸਫਲਤਾ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਵਿਰੁੱਧ ਲੜਾਈ ਵਿੱਚ ਇੱਕ ਮਹੱਤਵਪੂਰਨ ਕਦਮ ਹੈ।
Action Against Drugs: ਅੰਤਰਰਾਜੀ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ, ਵੱਡੀ ਮਾਤਰਾ ’ਚ ਨਸ਼ੀਲੇ ਪਦਾਰਥ ਬਰਾਮਦ
ਅੰਤਰਰਾਜੀ ਨਸ਼ਾ ਤਸਕਰੀ ਗਿਰੋਹ ਦੇ 6 ਮੁਲਜ਼ਮ 2.5 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ, 21 ਹਜ਼ਾਰ ਤੋਂ ਵੱਧ ਟੀਕਿਆਂ ਤੇ 738 ਸ਼ੀਸ਼ੀਆਂ ਸਮੇਤ ਕਾਬੂ : ਐੱਸਐੱਸਪੀ.ਰਵਜੋਤ ਗਰੇਵਾਲ
Action Against Drugs: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਗੌਰਵ ਯਾਦਵ ਡੀਜੀਪੀ. ਪੰਜਾਬ ਦੇ ਨਿਰਦੇਸ਼ਾਂ ਮੁਤਾਬਕ ਹਰਚਰਨ ਸਿੰਘ ਭੁੱਲਰ, ਡੀਆਈਜੀ ਰੇਂਜ ਰੂਪਨਗਰ ਦੀ ਨਿਗਰਾਨੀ ਹੇਠ, ਰਾਕੇਸ਼ ਕੁਮਾਰ ਯਾਦਵ ਐੱਸਪੀ (ਡੀ) ਦੀਆਂ ਹਦਾਇਤਾਂ ਅਨੁਸਾਰ ਪੁਲਿਸ ਟੀਮ ਨੇ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਨਾਲ ਸਬੰਧਤ 6 ਨਸ਼ਾ ਤਸਕਰਾਂ ਨੂੰ ਕਾਬੂ ਕਰ ਕੇ ਉਹਨਾਂ ਕੋਲੋਂ 2,56,846 ਨਸ਼ੀਲੀਆਂ ਗੋਲੀਆਂ ਤੇ ਕੈਪਸੂਲ, 21,364 ਨਸ਼ੀਲੇ ਟੀਕਿਆਂ ਅਤੇ 738 ਸ਼ੀਸ਼ੀਆਂ ’ਤੇ ਵਾਇਲਜ਼ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਕੋਲੋਂ 01 ਮੋਟਰਸਾਈਕਲ, 01 ਸਕੂਟਰੀ ਅਤੇ 01 ਬਲੈਨੋ ਕਾਰ ਵੀ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ: Ludhiana News: ਕਾਰ ਨੂੰ 200 ਮੀਟਰ ਤੱਕ ਘਸੀਟਦਾ ਲੈ ਗਿਆ ਟਿੱਪਰ, ਆਟੋ ਚਾਲਕ ਦੀ ਹਿੰਮਤ ਨਾਲ ਟਲੀ ਅਣਹੋਣੀ
ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਕੌਰ ਗਰੇਵਾਲ ਨੇ ਦੱਸਿਆ ਕਿ ਇਸ ਸਬੰਧੀ ਐਨਡੀਪੀਐੱਸ ਐਕਟ ਤਹਿਤ ਥਾਣਾ ਬਡਾਲੀ ਆਲਾ ਸਿੰਘ ’ਚ
ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਕੱਦਮੇ ਦੀ ਬਹੁਤ ਹੀ ਡੂੰਘਾਈ ਨਾਲ ਤਫਤੀਸ਼ ਕੀਤੀ ਗਈ ਪੁੱਛ-ਪੜਤਾਲ ਦੌਰਾਨ ਮੁਲਜ਼ਮਾਂ ਦੇ ਬੈਕਵਰਡ ਤੇ ਫਾਰਵਰਡ ਲਿੰਕਾਂ ਦੀ ਬਹੁਤ ਹੀ ਬਰੀਕੀ ਨਾਲ ਪੜਤਾਲ ਕਰ ਕੇ ਇੱਕ ਤੋਂ ਬਾਅਦ ਇੱਕ ਨਸ਼ਾ ਤਸਕਰ ਨੂੰ ਤਕਨੀਕੀ ’ਤੇ ਡਿਜੀਟਲ ਸਹਾਇਤਾ ਨਾਲ ਟਰੇਸ ਕਰ ਕੇ ਗ੍ਰਿਫਤਾਰ ਕੀਤਾ ਗਿਆ ਅਤੇ ਬ੍ਰਾਮਦਗੀ ਕੀਤੀ ਗਈ, ਜਿਸ ਦੇ ਨਾਲ ਉੱਤਰ ਪ੍ਰਦੇਸ਼ ਤੋਂ ਵਾਇਆ ਹਰਿਆਣਾ-ਪੰਜਾਬ ਨੂੰ ਚੱਲ ਰਹੀ ਅੰਤਰਰਾਜੀ ਨਸ਼ਾ ਸਪਲਾਈ ਚੇਨ ਨੂੰ ਤੋੜਿਆ ਗਿਆ ਹੈ। Action Against Drugs
Action Against Drugs: ਮੁਲਜ਼ਮਾਂ ਕੋਲੋਂ 01 ਮੋਟਰਸਾਈਕਲ, 01 ਸਕੂਟਰੀ ਅਤੇ 01 ਬਲੈਨੋ ਕਾਰ ਵੀ ਬਰਾਮਦ
ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ 27-01-2025 ਨੂੰ ਸੀਆਈਏ. ਸਰਹਿੰਦ ਦੀ ਟੀਮ ਨੇ ਮੁਲਜ਼ਮ ਪਰਵਿੰਦਰ ਸਿੰਘ ਵਾਸੀ ਪਿੰਡ ਚੋਲਟਾ ਖੁਰਦ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕਾਬੂ ਕਰ ਕੇ ਉਸ ਕੋਲੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਟੀਕੇ, ਸ਼ੀਸ਼ੀਆਂ ਅਤੇ ਨਸ਼ੀਲੀਆਂ ਗੋਲੀਆਂ ਬ੍ਰਾਮਦ ਕੀਤੀਆਂ ਅਤੇ ਉੱਕਤ ਕੇਸ ਦਰਜ ਕੀਤਾ ਗਿਆ। ਤਫਤੀਸ਼ ਦੌਰਾਨ ਸਾਹਮਣੇ ਆਇਆ ਕਿ ਮੁਲਜ਼ਮ ਪਰਵਿੰਦਰ ਸਿੰਘ ਖੁਦ ਨਸ਼ਾ ਕਰਦਾ ਵੀ ਹੈ ਅਤੇ ਵੇਚਦਾ ਵੀ ਹੈ,ਜੋ ਯਮੁਨਾਨਗਰ, ਹਰਿਆਣਾ ਤੋਂ ਸਾਹਿਲ ਨਾਮ ਦੇ ਵਿਅਕਤੀ ਪਾਸੋਂ ਮੈਡੀਕਲ ਨਸ਼ਾ ਲਿਆ ਕੇ ਫ਼ਤਹਿਗੜ੍ਹ ਸਾਹਿਬ ਤੇ ਮੋਹਾਲੀ ਵਿੱਚ ਸਪਲਾਈ ਕਰਦਾ ਸੀ।
ਇਸ ਤੋਂ ਅਗਲੀ ਤਫਤੀਸ਼ ਦੌਰਾਨ 04-02-2025 ਨੂੰ ਸੀ.ਆਈ.ਏ. ਦੀ ਟੀਮ ਨੇ ਮੇਰਠ ਰੇਡ ਕੀਤੀ ਅਤੇ ਉੱਥੋ ਅਬਦੁੱਲ ਦੇ ਦੋ ਪਾਰਟਨਰਜ਼ ਸ਼ਾਹਿਦ ਅਤੇ ਵਸੀਮ ਵਾਸੀਆਨ ਮੇਰਠ ਨੂੰ ਕਾਬੂ ਕੀਤਾ ਗਿਆ, ਜਿਨ੍ਹਾਂ ਦੇ ਦੱਸੇ ਮੁਤਾਬਿਕ ਅਬੁਦੱਲ ਦੇ ਗੈਰ-ਕਾਨੂੰਨੀ ਗੋਦਾਮ ’ਤੇ ਰੇਡ ਕਰ ਕੇ ਭਾਰੀ ਮਾਤਰਾ (ਕਮਰਸ਼ੀਅਲ ਮਾਤਰਾ) ਵਿੱਚ ਨਸ਼ੀਲੇ ਟੀਕੇ/ਸ਼ੀਸ਼ੀਆਂ ਅਤੇ ਨਸ਼ੀਲੀਆਂ ਗੋਲੀਆਂ/ਕੈਪਸੂਲ ਬ੍ਰਾਮਦ ਕੀਤੇ। ਸੀ.ਆਈ.ਏ. ਦੀ ਟੀਮ ਨੇ 6 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੇ ਨਾਲ-ਨਾਲ ਮੈਡੀਕਲ ਨਸ਼ਾ ਸਪਲਾਈ ਕਰਨ ਲਈ ਬਣਾਏ 3 ਗੈਰ ਕਾਨੂੰਨੀ ਗੋਦਾਮਾਂ ਦਾ ਵੀ ਪਰਦਾਫਾਸ਼ ਕੀਤਾ ਹੈ।
ਮੁਲਜ਼ਮਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ ਪੁੱਛਗਿੱਛ ਜਾਰੀ ਹੈ ਅਤੇ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਇਸ ਅਪਰੇਸ਼ਨ ਵਿੱਚ ਨਿਖਿਲ ਗਰਗ ਡੀਐੱਸਪੀ (ਡੀ), ਗੁਰਦੀਪ ਸਿੰਘ ਦਿਓਲ ਪੀਪੀਐੱਸ,ਪੀਬੀਆਈ ’ਤੇ ਐਨਡੀਪੀਐੱਸ ਅਤੇ ਇੰਸਪੈਕਟਰ ਅਮਰਬੀਰ ਸਿੰਘ ਇੰਚ: ਸੀ.ਆਈ.ਏ. ਸਰਹਿੰਦ ਦੀ ਟੀਮ ਨੇ ਅਹਿਮ ਭੂਮਿਕਾ ਨਿਭਾਈ। Action Against Drugs
Drug Network Busted: ਡਰੱਗ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਤਿੰਨ ਗ੍ਰਿਫ਼ਤਾਰ
Drug Network Busted: ਟਿਊਨਿਸ, (ਸੱਚ ਕਹੂੰ ਨਿਊਜ਼)। ਟਿਊਨੀਸ਼ੀਅਨ ਸੁਰੱਖਿਆ ਬਲਾਂ ਨੇ ਉੱਤਰ-ਪੱਛਮੀ ਸੂਬੇ ਸਿਲਿਆਨਾ ਵਿੱਚ ਚੱਲ ਰਹੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਖਤਮ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਟਿਊਨੀਸ਼ੀਅਨ ਨੈਸ਼ਨਲ ਗਾਰਡ ਨੇ ਆਪਣੇ ਫੇਸਬੁੱਕ ਪੇਜ ‘ਤੇ ਇਹ ਜਾਣਕਾਰੀ ਦਿੱਤੀ।
ਅਧਿਕਾਰਤ ਜਾਣਕਾਰੀ ’ਚ ਸ਼ੁੱਕਰਵਾਰ ਨੂੰ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਲੋਕਾਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ, ਹਾਲਾਂਕਿ ਇਸ ਵਿੱਚ ਕਾਰਵਾਈ ਦੇ ਸਮੇਂ ਜਾਂ ਸ਼ੱਕੀਆਂ ਦੀ ਪਛਾਣ ਦਾ ਜ਼ਿਕਰ ਨਹੀਂ ਕੀਤਾ ਗਿਆ ਹੈ। ਨੈਸ਼ਨਲ ਗਾਰਡ ਯੂਨਿਟਾਂ ਨੇ ਸਿਲਿਆਨਾ ਦੇ ਰੂਹੀਆ ਸ਼ਹਿਰ ਵਿੱਚ ਅਪਰਾਧਿਕ ਨੈਟਵਰਕ ਨੂੰ ਨਿਸ਼ਾਨਾ ਬਣਾਇਆ। ਕਾਰਵਾਈ ਦੌਰਾਨ ਵੱਡੀ ਮਾਤਰਾ ‘ਚ ਨਸ਼ੀਲੀਆਂ ਗੋਲੀਆਂ, ਤੇਜ਼ਧਾਰ ਸੰਦ ਅਤੇ ਨਗਦੀ ਬਰਾਮਦ ਕੀਤੀ ਗਈ। ਸਿਨਹੂਆ ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ, ਕੇਸ ਦੀ ਸਮੀਖਿਆ ਕਰਨ ਤੋਂ ਬਾਅਦ, ਸਰਕਾਰੀ ਵਕੀਲਾਂ ਨੇ ਉਸ ਨੂੰ ਲੰਬਿਤ ਜਾਂਚ ਲਈ ਹਿਰਾਸਤ ਵਿੱਚ ਲੈਣ ਦੀ ਇਜਾਜ਼ਤ ਦਿੱਤੀ।
ਇਹ ਵੀ ਪੜ੍ਹੋ: Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਦੇ ਬਜ਼ੁਰਗਾਂ ਨੂੰ ਮਿਲੇਗਾ ਇਹ ਤੋਹਫਾ, ਜਾਣੋ
ਇਸ ਤੋਂ ਪਹਿਲਾਂ 26 ਦਸੰਬਰ ਨੂੰ ਸੁਰੱਖਿਆ ਬਲਾਂ ਨੇ ਰਾਜਧਾਨੀ ਟਿਊਨਿਸ ‘ਚ ਸਰਗਰਮ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਸੀ। ਇਸ ਦੌਰਾਨ 3.5 ਕਿਲੋ ਕੋਕੀਨ ਜ਼ਬਤ ਕੀਤੀ ਗਈ। ਟਿਊਨੀਸ਼ੀਅਨ ਨੈਸ਼ਨਲ ਗਾਰਡ ਦੇ ਅਨੁਸਾਰ, ਨੈਸ਼ਨਲ ਗਾਰਡ ਯੂਨਿਟਾਂ ਨੇ ਏਨ ਜ਼ਘੌਆਨ ਦੇ ਗੁਆਂਢ ਵਿੱਚ ਸਰਗਰਮ ਅਪਰਾਧਿਕ ਨੈਟਵਰਕਾਂ ਨੂੰ ਨਿਸ਼ਾਨਾ ਬਣਾਇਆ ਹਾਲਾਂਕਿ, ਉਸਨੇ ਕਾਰਵਾਈ ਦੇ ਵੇਰਵਿਆਂ ਜਾਂ ਗ੍ਰਿਫਤਾਰੀਆਂ ਦੀ ਗਿਣਤੀ ਬਾਰੇ ਵਿਸਥਾਰ ਨਾਲ ਨਹੀਂ ਦੱਸਿਆ। ਇਸ ਅਭਿਆਨ ਤੋਂ ਬਾਅਦ, ਟਿਊਨਿਸ ਵਿੱਚ ਇੱਕ ਘਰ ਦੇ ਬਾਹਰ ਖੜ੍ਹੀ ਇੱਕ ਗੈਰ-ਰਜਿਸਟਰਡ ਕਾਰ ਨੂੰ ਜ਼ਬਤ ਕੀਤਾ ਗਿਆ ਸੀ। ਗੱਡੀ ਦੇ ਅੰਦਰੋਂ, ਅਧਿਕਾਰੀਆਂ ਨੂੰ 3.5 ਕਿਲੋਗ੍ਰਾਮ ਕੋਕੀਨ ਮਿਲੀ।
ਮਹੀਨੇ ਦੇ ਸ਼ੁਰੂ ਵਿੱਚ, ਇੱਕ ਸਮਾਨ ਕਾਰਵਾਈ ਵਿੱਚ, ਸੁਰੱਖਿਆ ਯੂਨਿਟਾਂ ਨੇ ਟਿਊਨੀਸ਼ੀਆ ਦੇ ਸਭ ਤੋਂ ਵੱਡੇ ਮਹਾਨਗਰ ਖੇਤਰ, ਗ੍ਰੈਂਡ ਟਿਊਨਿਸ ਵਿੱਚ ਇੱਕ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈਟਵਰਕ ਨੂੰ ਤਬਾਹ ਕਰ ਦਿੱਤਾ ਸੀ। ਸੁਰੱਖਿਆ ਬਲਾਂ ਨੇ 3 ਕਿਲੋਗ੍ਰਾਮ ਕੋਕੀਨ ਜ਼ਬਤ ਕੀਤੀ ਹੈ। ਟਿਊਨੀਸ਼ੀਆ ਦੀ ਸਰਕਾਰ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਖਿਲਾਫ ਸਖਤ ਰੁਖ ਅਪਣਾਇਆ ਹੈ ਅਤੇ ਹਾਲ ਹੀ ਵਿੱਚ ਦੇਸ਼ ਭਰ ਵਿੱਚ ਕਈ ਕਾਰਵਾਈਆਂ ਸ਼ੁਰੂ ਕੀਤੀਆਂ ਹਨ ਅਤੇ ਸੈਂਕੜੇ ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਹੈ। Drug Network Busted
Drug Addiction: ਪਾਬੰਦੀਸ਼ੁਦਾ ਨਸ਼ੇ ਦੇ ਕੈਪਸੂਲ ਵੇਚਣ ਵਾਲੀਆਂ 4 ਦਵਾਈਆਂ ਦੀਆਂ ਦੁਕਾਨਾਂ ਦੇ ਲਾਇਸੰਸ ਰੱਦ
Drug Addiction: (ਜਗਦੀਪ ਸਿੰਘ) ਫ਼ਿਰੋਜ਼ਪੁਰ। ਨਸ਼ਾ ਵਿਰੋਧੀ ਮੁਹਿੰਮ ਤਹਿਤ ਨਸ਼ੇ ਦੇ ਪਾਬੰਦੀਸ਼ੁਦਾ ਕੈਪਸੂਲ ਵੇਚਣ ਕਰਕੇ ਫਿਰੋਜ਼ਪੁਰ ਅਤੇ ਮੋਗਾ ਜ਼ਿਲ੍ਹੇ ਦੇ 4 ਦਵਾਈਆਂ ਦੀਆਂ ਦੁਕਾਨਾਂ ਦੇ ਲਾਇਸੰਸ ਰੱਦ ਕਰ ਦਿੱਤੇ ਗਏ ਹਨ। ਜੌਨਲ ਲਾਇਸੰਸਿੰਗ ਅਥਾਰਟੀ (ਡਰੱਗਜ਼ ਵਿੰਗ), ਫਿਰੋਜ਼ਪੁਰ ਜ਼ੋਨ ਵੱਲੋਂ ਸਖ਼ਤ ਕਾਰਵਾਈ ਕਰਦੇ ਹੋਏ ਡਰੱਗਜ਼ ਵਿਭਾਗ ਅਤੇ ਪੁਲਿਸ ਵਿਭਾਗ ਦੀ ਸਾਂਝੀ ਟੀਮ ਵੱਲੋਂ ਸਾਈ ਫਾਰਮੈਸੀ ਪਿੰਡ ਰਾਊ ਕੇ ਹਿਠਾੜ ਜ਼ਿਲ੍ਹਾ ਫਿਰੋਜ਼ਪੁਰ, ਨਵੀਨ ਮੈਡੀਕੋਜ਼ ਸਾਹਮਣੇ ਸਿਵਲ ਹਸਪਤਾਲ ਮਮਦੋਟ ਜਿਲ੍ਹਾਂ ਫਿਰੋਜ਼ਪੁਰ ਅਤੇ ਮੋਗਾ ਜ਼ਿਲ੍ਹੇ ਦੇ ਅਡਵਾਂਸ ਮੈਡੀਕੋਜ਼ ਸਾਹਮਣੇ ਗੋਇਲ ਮਾਰਕੀਟ ਮੋਗਾ ਅਤੇ ਪੰਜਾਬ ਮੈਡੀਕਲ ਸਟੋਰ ਫ਼ਿਰੋਜਪੁਰ ਲੁਧਿਆਣਾ ਜੀ.ਟੀ.ਰੋਡ ਮੋਗਾ ਦੇ ਲਾਇਸੰਸ 23 ਦਸੰਬਰ ਨੂੰ ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤੇ ਗਏ ਹਨ।
ਇਹ ਵੀ ਪੜ੍ਹੋ: Fake Police Encounter: ਐੱਸਐੱਚਓ ਸਣੇ ਤਿੰਨ ਪੁਲਿਸ ਅਧਿਕਾਰੀਆਂ ਨੂੰ ਉਮਰ ਕੈਦ
ਦੱਸਣਯੋਗ ਹੈ ਕਿ ਫਿਰੋਜ਼ਪੁਰ ਦੇ ਕਸਬਾ ਮਮਦੋਟ ਵਿਖੇ ਫਰਮਾਂ ਪਾਸੋਂ ਡਰੱਗਜ਼ ਇੰਸਪੈਕਟਰ ਸੋਨੀਆ ਗੁਪਤਾ ਵੱਲੋਂ ਚੈਕਿੰਗ ਕਰਕੇ ਨਸ਼ੇ ਦੇ ਤੌਰ ’ਤੇ ਦੁਰਵਰਤੋ ਕੀਤੀਆ ਜਾਣ ਵਾਲੀਆਂ ਦਵਾਈਆਂ (ਪ੍ਰੀਗਾਬਾਲੀਨ) ਆਦਿ ਜਬਤ ਕੀਤੀਆਂ ਗਈਆਂ ਸਨ ਅਤੇ ਇਨ੍ਹਾਂ ਫਰਮਾ ਵੱਲੋਂ ਡਰੱਗਜ਼ ਅਤੇ ਕਾਸਮੈਟਿਕ ਐਕਟ 1940 ਅਤੇ ਰੂਲਜ਼ 1945 ਦੇ ਤਹਿਤ ਜਬਤ ਕੀਤੀਆਂ ਦਵਾਈਆਂ ਦਾ ਖਰੀਦ ਅਤੇ ਵਿੱਕਰੀ ਰਿਕਾਰਡ ਨਹੀਂ ਰੱਖਿਆ ਗਿਆ। ਜਿਸ ਕਰਕੇ ਜੌਨਲ ਲਾਇਸੰਸਿੰਗ ਅਥਾਰਟੀ ਫਿਰੋਜ਼ਪੁਰ ਵੱਲੋਂ ਇਨ੍ਹਾਂ ਫਰਮਾਂ ਦੇ ਲਾਇਸੰਸ ਰੱਦ ਕਰ ਦਿੱਤੇ ਗਏ ਹਨ।
ਡਾ. ਰਾਜਵਿੰਦਰ ਕੌਰ, ਸਿਵਲ ਸਰਜਨ ਫਿਰੋਜ਼ਪੁਰ , ਲਖਵੰਤ ਸਿੰਘ, ਜੌਨਲ ਲਾਇਸੰਸਿੰਗ ਅਥਾਰਟੀ, (ਡਰੱਗਜ਼ ਵਿੰਗ) ਫਿਰੋਜ਼ਪੁਰ ਅਤੇ ਸ੍ਰੀਮਤੀ ਸੋਨੀਆ ਗੁਪਤਾ, ਡਰੱਗਜ਼ ਕੰਟਰੋਲ ਅਫਸਰ ਫਿਰੋਜ਼ਪੁਰ ਵੱਲੋਂ ਜ਼ਿਲ੍ਹੇ ਦੇ ਸਮੂਹ ਕੈਮਿਸਟਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਮੂਹ ਕੈਮਿਸਟਾਂ ਵੱਲੋ ਸਟਾਕ ਕੀਤੀਆਂ ਦਵਾਈਆ ਦਾ ਡਰੱਗਜ਼ ਰੂਲਜ਼ 1945 ਤਹਿਤ ਮੁਕੰਮਲ ਖਰੀਦ ਅਤੇ ਵਿਕਰੀ ਰਿਕਾਰਡ ਰੱਖਿਆ ਜਾਵੇ ਅਤੇ ਵਿਭਾਗ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ। Drug Addiction
ਪੰਜਾਬ ’ਚ ਨਸ਼ੇ ਦੀ ਸਮੱਸਿਆ : ਨੌਜਵਾਨਾਂ ਦਾ ਭਵਿੱਖ ਖ਼ਤਰੇ ’ਚ
Drug Problem Punjab: ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਇੱਕ ਗੰਭੀਰ ਮੁੱਦਾ ਬਣ ਚੁੱਕੀ ਹੈ। ਸੂਬੇ ਵਿੱਚ ਨੌਜਵਾਨ ਵੱਡੀ ਗਿਣਤੀ ਵਿਚ ਨਸ਼ਿਆਂ ਦੀ ਲਤ ਕਾਰਨ ਆਪਣਾ ਤੇ ਆਪਣੇ ਪਰਿਵਾਰਾਂ ਦਾ ਭਵਿੱਖ ਖਤਰੇ ਵਿਚ ਪਾ ਰਹੇ ਹਨ। ਸਰਕਾਰੀ ਅੰਕੜਿਆਂ ਮੁਤਾਬਕ, ਹਜ਼ਾਰਾਂ ਲੋਕ ਹਰ ਸਾਲ ਨਸ਼ਿਆਂ ਕਾਰਨ ਆਪਣੀ ਜ਼ਿੰਦਗੀ ਬਰਬਾਦ ਕਰ ਰਹੇ ਹਨ। ਇਸ ਸਮੱਸਿਆ ਦਾ ਮੂਲ ਕਾਰਨ ਨਸ਼ੀਲੀਆਂ ਦਵਾਈਆਂ ਦੀ ਅਸਾਨੀ ਨਾਲ ਉਪਲੱਬਧਤਾ ਅਤੇ ਹੈਰੋਇਨ, ਥਿਨਰ ਅਤੇ ਬਹੁਤ ਸਾਰੀਆਂ ਹੋਰ ਨਜਾਇਜ਼ ਦਵਾਈਆਂ ਦੀ ਖੁੱਲ੍ਹੀ ਵਿਕਰੀ ਹੈ। Drug Problem Punjab
ਇਹ ਖਬਰ ਵੀ ਪੜ੍ਹੋ : Haryana Assembly in Chandigarh: ਚੰਡੀਗੜ੍ਹ ਦਾ ਤਕਨੀਕੀ ਪੇਚ
ਨਸ਼ਿਆਂ ਦੇ ਦੌਰ ਨੇ ਪਿੰਡਾਂ-ਸ਼ਹਿਰਾਂ-ਕਸਬਿਆਂ ਕਿਤੋਂ ਦੇ ਨੌਜਵਾਨਾਂ ਨੂੰ ਨਹੀਂ ਬਖ਼ਸ਼ਿਆ ਸਰਕਾਰ ਨੇ ਕਈ ਨਸ਼ਾ ਮੁਕਤੀ ਕੇਂਦਰ ਖੋਲ੍ਹੇ ਹਨ ਅਤੇ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਰਹੀ ਹੈ, ਪਰ ਇਹ ਕਦਮ ਅਜੇ ਵੀ ਪ੍ਰਭਾਵਸ਼ਾਲੀ ਸਾਬਤ ਨਹੀਂ ਹੋ ਰਹੇ। ਅਧਿਕਾਰੀ ਅਤੇ ਪੁਲਿਸ ਸਿਸਟਮ ਨਸ਼ੇ ਦੇ ਸੌਦਾਗਰਾਂ ਤੱਕ ਪਹੁੰਚਣ ਵਿੱਚ ਅਸਫਲ ਰਹੇ ਹਨ। ਇਹ ਸਮੱਸਿਆ ਇਸ ਗੱਲ ਦੀ ਸਪੱਸ਼ਟ ਚਿਤਾਵਨੀ ਹੈ ਕਿ ਜੇਕਰ ਸਖਤ ਕਦਮ ਨਾ ਚੁੱਕੇ ਗਏ, ਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਨਸ਼ੇ ਦੀ ਲਤ ਤੋਂ ਬਚਾਉਣਾ ਔਖਾ ਹੋ ਜਾਵੇਗਾ।
ਇਸ ਸਮੱਸਿਆ ਨੂੰ ਖਤਮ ਕਰਨ ਲਈ ਸਿਰਫ ਕਾਨੂੰਨੀ ਕਾਰਵਾਈ ਨਹੀਂ, ਸਗੋਂ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨੀ ਲੋੜੀਂਦੀ ਹੈ। ਪਰਿਵਾਰਾਂ ਨੂੰ ਵੀ ਆਪਣੇ ਬੱਚਿਆਂ ’ਤੇ ਧਿਆਨ ਦੇਣ ਦੀ ਜ਼ਰੂਰਤ ਹੈ, ਅਤੇ ਨੌਜਵਾਨਾਂ ਨੂੰ ਆਪਣੀ ਤੰਦਰੁਸਤੀ ਅਤੇ ਸਿੱਖਿਆ ਦੀ ਅਹਿਮੀਅਤ ਦੇ ਰਾਹ ’ਤੇ ਲਿਆਉਣ ਲਈ ਉਤਸ਼ਾਹਿਤ ਕਰਨ ਦੀ ਲੋੜ ਹੈ। ਸੋਚਣ ਦਾ ਸਮਾਂ ਆ ਗਿਆ ਹੈ ਕਿ ਆਖਰ ਸਾਡੇ ਨੌਜਵਾਨਾਂ ਦਾ ਭਵਿੱਖ ਕਿੱਧਰ ਜਾ ਰਿਹਾ ਹੈ। ਇਹ ਸਮੇਂ ਦੀ ਮੰਗ ਹੈ ਕਿ ਸਮਾਜਿਕ ਸੰਗਠਨ, ਸੂਚਨਾ ਦੇ ਸਾਧਨ ਤੇ ਲੋਕ ਮਿਲ ਕੇ ਇਸ ਸਮੱਸਿਆ ਵਿਰੁੱਧ ਸੰਘਰਸ਼ ਕਰਨ, ਤਾਂ ਜੋ ਪੰਜਾਬ ਨੂੰ ਇੱਕ ਨਸ਼ਾ ਮੁਕਤ ਸੂਬਾ ਬਣਾਇਆ ਜਾ ਸਕੇ। Drug Problem Punjab
ਅਮਨਦੀਪ ਕੌਰ,
ਬਾਬਾ ਫਰੀਦ ਕਾਲਜ ਆਫ ਐਜੂਕੇਸ਼ਨ, ਬਠਿੰਡਾ
Drug: 700 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ
(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਥਾਣਾ ਮੂਲੇਪੁਰ ਪੁਲਿਸ ਨੇ 2 ਵਿਅਕਤੀਆਂ ਨੂੰ 700 ਗੋਲੀਆਂ ਸਮੇਤ ਗ੍ਰਿਫ਼ਤਾਰ ਕਰ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੂਲੇਪੁਰ ਦੇ ਐਸ. ਐਚ. ਓ. ਰਾਜਵੰਤ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਜਗਜੀਤ ਸਿੰਘ ਪੁਲਿਸ ਪਾਰਟੀ ਸਮੇਤ ਗਸਤ ਅਤੇ ਚੈਕਿੰਗ ਦੌਰਾਨ ਪੁਲੀ ਸੂਆ ਰਿਓਣਾ ਵਿਖੇ ਮੌਜੂਦ ਸਨ ਅਤੇ ਨਾਕਾਬੰਦੀ ਕਰਕੇ ਚੈਕਿੰਗ ਕਰ ਰਹੇ ਸਨ, ਕਿ ਪਿੰਡ ਲਟੌਰ ਵੱਲੋਂ ਇੱਕ ਮੋਟਰਸਾਈਕਲ ਤੇ 2 ਨੌਜਵਾਨ ਆਉਂਦੇ ਦਿਖਾਈ ਦਿੱਤੇ। Drug
ਇਹ ਵੀ ਪੜ੍ਹੋ: Mission To Unite Families: ਸਾਧ-ਸੰਗਤ ਨੇ ਦਿਮਾਗੀ ਤੌਰ ’ਤੇ ਪਰੇਸ਼ਾਨ ਔਰਤ ਨੂੰ ਉਸ ਦੇ ਘਰ ਪਹੁੰਚਾਇਆ
ਜਿਨਾਂ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਇੱਕ ਲਿਫਾਫਾ ਹੇਠਾਂ ਸੁੱਟ ਦਿੱਤਾ ਅਤੇ ਘਬਰਾ ਕੇ ਮੋਟਰਸਾਈਕਲ ਨੂੰ ਪਿੱਛੇ ਨੂੰ ਮੋੜਨ ਲੱਗੇ ਸੀ, ਤਾਂ ਪੁਲਿਸ ਪਾਰਟੀ ਨੇ ਕਾਰਵਾਈ ਕਰਦੇ ਹੋਏ, ਉਨ੍ਹਾਂ ਨੂੰ ਕਾਬੂ ਕਰ ਲਿਆ। ਉਕਤ ਵਿਅਕਤੀ ਮੋਟਰਸਾਈਕਲ ਚਾਲਕ ਨੇ ਆਪਣਾ ਨਾਂਅ ਅਜੇ ਮੁਹੰਮਦ ਵਾਸੀ ਪਿੰਡ ਖਰੋੜਾ ਅਤੇ ਪਿੱਛੇ ਬੈਠੇ ਵਿਅਕਤੀ ਨੇ ਆਪਣਾ ਨਾਂਅ ਜਸ਼ਨਪ੍ਰੀਤ ਸਿੰਘ ਵਾਸੀ ਪਿੰਡ ਬਰਕਤਪੁਰ ਦੱਸਿਆ। ਉੱਕਤ ਵਿਅਕਤੀਆਂ ਕੋਲੋਂ 700 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ, ਜਿਸ ’ਤੇ ਥਾਣਾ ਮੂਲੇਪੁਰ ਵਿਖੇ ਉਕਤ ਵਿਅਕਤੀਆਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। Drug
Sad News: 23 ਸਾਲਾ ਨੌਜਵਾਨ ਚੜਿਆ ਕਥਿਤ ਤੌਰ ’ਤੇ ਨਸ਼ੇ ਦੀ ਭੇਂਟ
Sad News: (ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਸੂਬੇ ਅੰਦਰ ਚਿੱਟੇ ਦਾ ਪ੍ਰਕੋਪ ਵਧਦਾ ਜਾ ਰਿਹਾ ਤੇ ਹੁਣ ਤੱਕ ਇਸ ਚਿੱਟੇ ਦੀ ਹਨ੍ਹੇਰੀ ਨੇ ਸੈਂਕੜੇ ਘਰਾਂ ਦੇ ਚਿਰਾਗ ਬੁਝਾ ਦਿੱਤੇ ਹਨ। ਅਜਿਹਾ ਹੀ ਮਾਮਲਾ ਸਾਹਮਣੇ ਆਇਆ ਜ਼ਿਲਾ ਸ਼੍ਰੀ ਮੁਕਤਸਰ ਸਾਹਿਬ ’ਚ‘ ਇੱਕ ਮਾਂ ਦਾ ਕਰੀਬ 23 ਸਾਲਾਂ ਲਾਡਲਾ ਇਕਲੌਤਾ ਪੁੱਤ ਅਤੇ 3 ਭੈਣਾਂ ਦਾ ਭਰਾ ਕਥਿਤ ਤੌਰ ’ਤੇ ਇਸ ਨਸ਼ੇ ਦੀ ਭੇਂਟ ਚੜ ਗਿਆ।
ਇਹ ਵੀ ਪੜ੍ਹੋ: Froud Alert: ਜਦੋਂ ਤੁਹਾਨੂੰ ਆਵੇ ਇਸ ਤਰ੍ਹਾਂ ਦਾ ਫੋਨ, ‘ਆਪਣੀ ਲੜਕੀ ਨੂੰ ਬਚਾਉਣਾ ਹੈ ਤਾਂ ਦਿਓ ਪੈਸਾ…’
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਭੁੱਲਰ ਨਿਵਾਸੀ ਅਰਸ਼ਦੀਪ ਸਿੰਘ ਪੁੱਤਰ ਸਮਸ਼ੇਰ ਸਿੰਘ ਜੋ ਸ਼੍ਰੀ ਮੁਕਤਸਰ ਸਾਹਿਬ ਦੇ ਬਠਿੰਡਾ ਰੋਡ ਸਥਿੱਤ ਇੱਕ ਪੈਲੇਸ ਵਿੱਚ ਸਿਕਿਓਰਿਟੀ ਗਾਰਡ ਵਜੋਂ ਡਿਊਟੀ ਕਰਦਾ ਸੀ ਤੇ ਸੋਮਵਾਰ ਦੀ ਸਵੇਰ ਜਦੋਂ ਅਰਸ਼ਦੀਪ ਘਰ ਨਾ ਪੁੱਜਾ ਤਾਂ ਪਰਿਵਾਰਕ ਮੈਬਰਾਂ ਨੇ ਉਸ ਦੇ ਮੋਬਾਇਲ ’ਤੇ ਫੋਨ ਕੀਤਾ ਤਾਂ ਫੋਨ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਦੇ ਸਟਾਫ਼ ਵੱਲੋਂ ਪਿੱਕ ਕੀਤਾ ਗਿਆ ਜਿਨਾਂ ਨੇ ਸਾਰੇ ਘਟਨਾ ਕ੍ਰਮ ਦੀ ਜਾਣਕਾਰੀ ਦਿੱਤੀ।
ਡਾਕਟਰਾਂ ਦੇ ਦੱਸਣ ’ਤੇ ਰਿਕਾਰਡ ਮੁਤਾਬਿਕ ਅਰਸ਼ਦੀਪ ਸਿੰਘ ਨੂੰ ਦਰਮਿਆਨੀ ਰਾਤ ਨੂੰ 2 ਨੌਜਵਾਨ ਨਾਜੁਕ ਹਾਲਤ ਵਿੱਚ ਦਾਖਲ ਕਰਵਾਕੇ ਗਏ ਸਨ। ਹਸਪਤਾਲ ਸਟਾਫ਼ ਵੱਲੋਂ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਸੀ, ਜਿਨਾਂ ਦੀ ਮੌਜੂਦਗੀ ’ਚ ਅਰਸ਼ਦੀਪ ਸਿੰਘ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਕੇ ਲਾਸ਼ ਪਰਿਵਾਰਕ ਮੈਬਰਾਂ ਨੂੰ ਸ਼ੌਂਪ ਦਿੱਤੀ ਗਈ ਹੈ, ਤੇ ਅਰਸ਼ਦੀਪ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਰਿਪੋਰਟ ਆਉਣ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ। Sad News
Poppy: 15 ਕਿੱਲੋ ਚੂਰਾ ਪੋਸਤ ਸਮੇਤ ਇੱਕ ਵਿਅਕਤੀ ਕੀਤਾ ਕਾਬੂ
ਫਰੀਦਕੋਟ, (ਗੁਰਪ੍ਰੀਤ ਪੱਕਾ)। Poppy: ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਜੀ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਜਿਸਦੇ ਤਹਿਤ ਲਗਾਤਾਰ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਜਿਸ ਤਹਿਤ ਫਰੀਦਕੋਟ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਿਲ ਹੋਈ ਜਦੋਂ ਜਸਮੀਤ ਸਿੰਘ ਸਾਹੀਵਾਲ ਐਸ.ਪੀ (ਇੰਨਵੈਸਟੀਗੇਸ਼ਨ), ਫਰੀਦਕੋਟ ਦੇ ਦਿਸ਼ਾ-ਨਿਰਦੇਸ਼ਾ ਤਹਿਤ ਇੱਕ ਨਸ਼ਾਂ ਤਸਕਰ ਨੂੰ 15 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕੀਤਾ ਗਿਆ।
ਸੁਖਦੀਪ ਸਿੰਘ ਡੀ.ਐਸ.ਪੀ(ਸਬ-ਡਵੀਜਨ) ਜੈਤੋਂ ਦੀ ਦੀ ਯੋਗ ਰਹਿਨੁਮਾਈ ਹੇਠ ਇੰਸਪੈਕਟਰ ਰਾਜੇਸ਼ ਕੁਮਾਰ ਇੰਜਾਰਜ ਸੀ.ਆਈ.ਏ ਜੈਤੋਂ ਦੀ ਨਿਗਰਾਨੀ ਹੇਠ ਸ:ਥ ਦਰਸ਼ਨ ਸਿੰਘ ਸਮੇਤ ਸਾਥੀ ਕਰਮਚਾਰੀਆ ਦੇ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿੱਚ ਬੱਸ ਅੱਡਾ ਪਿੰਡ ਸੇਢਾ ਸਿੰਘ ਵਾਲਾ ਮੌਜੂਦ ਸੀ ਤਾਂ ਪੁਲਿਸ ਪਾਰਟੀ ਨੂੰ ਇੱਕ ਕਾਰ ਆਉਂਦੀ ਦਿਖਾਈ ਦਿੱਤੀ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਕਾਰ ਇੱਕਦਮ ਵਾਪਿਸ ਮੁੜਨ ਲੱਗੇ ਤਾਂ ਕਾਰ ਬੰਦ ਹੋ ਗਈ। ਜਿਸ ’ਤੇ ਸ਼ੱਕ ਦੇ ਆਧਾਰ ’ਤੇ ਕਾਰ ਚਾਲਕ ਹਰਦੀਪ ਸਿੰਘ ਉਰਫ ਗੱਬਰ ਪੁੱਤਰ ਤੋਤਾ ਸਿੰਘ ਵਾਸੀ ਰੁਲੀਆ ਨਗਰ ਬਰਗਾੜੀ ਨੂੰ ਕਾਬੂ ਕੀਤਾ ਗਿਆ ਅਤੇ ਥਾਣਾ ਬਾਜਾਖਾਨਾ ਤੋਂ ਸ:ਥ ਸਵਰਨ ਸਿੰਘ ਨੂੰ ਮੌਕੇ ’ਤੇ ਸੱਦਿਆ ਗਿਆ।
ਇਹ ਵੀ ਪੜ੍ਹੋ: Animal News: ਸ਼ਹਿਰੀ ਖੇਤਰ ’ਚ ਪਾੜਾ ਨਾਮੀ ਜੰਗਲੀ ਜੀਵ ਹੋਇਆ ਦਾਖਲ
ਜਿਹਨਾਂ ਵੱਲੋਂ ਕਾਰ ਦੀ ਚੈਕਿੰਗ ਕਰਨ ’ਤੇ 15 ਕਿੱਲੋ ਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਗਿਆ। ਜਿਸ ’ਤੇ ਮੁਕੱਦਮਾ ਨੰਬਰ 71 ਅ/ਧ 15(ਬੀ)/61/85 ਐਨ.ਡੀ.ਪੀ.ਐਸ ਐਕਟ ਥਾਣਾ ਬਾਜਾਖਾਨਾ ਦਰਜ ਰਜਿਸਟਰ ਕਰਕੇ ਮੁਲਜ਼ਮ ਹਰਦੀਪ ਸਿੰਘ ਉਰਫ ਗੱਬਰ ਨੂੰ ਗ੍ਰਿਫਤਾਰ ਕੀਤਾ ਗਿਆ। ਮੁਕੱਦਮੇ ਦੀ ਤਫਤੀਸ਼ ਜਾਰੀ ਹੈ। ਮੁਲਜ਼ਮ ਦੇ ਬੈਕਵਬਡ ਅਤੇ ਫਾਰਵਰਡ ਲਿੰਕਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਉਕਤ ਮੁਕੱਦਮੇ ਵਿੱਚ ਗ੍ਰਿਫਤਾਰ ਮੁਲਜ਼ਮ ਹਰਦੀਪ ਸਿੰਘ ਉਰਫ ਗੱਬਰ ਦੇ ਖਿਲਾਫ ਪਹਿਲਾਂ ਵੀ ਨਸ਼ੇ ਦੀ ਤਸਕਰੀ ਸਬੰਧੀ ਮੁਕੱਦਮਾ ਨੰਬਰ 04 ਅ/ਧ 15(ਬੀ)/61/85 ਐਨ.ਡੀ.ਪੀ.ਐਸ. ਐਕਟ ਥਾਣਾ ਬਾਜਾਖਾਨਾ ਦਰਜ ਹੈ। ਫਰੀਦਕੋਟ ਪੁਲਿਸ ਨਸ਼ਿਆਂ ਅਤੇ ਕ੍ਰਾਈਮ ਨੂੰ ਜੜ੍ਹ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਸੀਂ ਦਿਨ-ਰਾਤ ਇੱਕ ਕਰਕੇ ਸਮਾਜ ਨੂੰ ਸੁਰੱਖਿਅਤ ਬਣਾਉਣ ਲਈ ਯਤਨਸ਼ੀਲ ਹਾਂ। ਫਰੀਦਕੋਟ ਪੁਲਿਸ ਵੱਲੋਂ ਪਬਲਿਕ ਨੂੰ ਅਪੀਲ ਹੈ ਕਿ ਜੇਕਰ ਤੁਹਾਡੇ ਕੋਲ ਨਸ਼ਾ ਵੇਚਣ ਵਾਲਿਆਂ ਸਬੰਧੀ ਕੋਈ ਵੀ ਜਾਣਕਾਰੀ ਹੈ ਤਾਂ ਤੁਸੀਂ ਉਸਦੀ ਜਾਣਕਾਰੀ ਸਾਨੂੰ ਸਿੱਧੇ ਤੌਰ ’ਤੇ ਡਰੱਗ ਹੈਲਪਲਾਈਨ ਨੰਬਰ 75270-29029 ’ਤੇ ਦੇ ਸਕਦੇ ਹੋ। ਤੁਹਾਡੀ ਪਛਾਣ ਗੁਪਤ ਰੱਖੀ ਜਾਵੇਗੀ। Poppy
Drug Pills : ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। Drug Pills: ਐਸਐਸਪੀ ਡਾ. ਪ੍ਰਗਿਆ ਜੈਨ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਤੇ ਸਮਗਲਰਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ ਜਿਸ ਦੇ ਤਹਿਤ ਐਸਪੀ ਜਸਮੀਤ ਸਿੰਘ ਦੇ ਦਿਸ਼ਾ-ਨਿਰਦੇਸ਼ਂ ਅਤੇ ਡੀਐਸਪੀ ਸ਼ਮਸ਼ੇਰ ਸਿੰਘ ਸ਼ੇਰ ਗਿੱਲ ਦੀ ਅਗਵਾਈ ਹੇਠ ਐਂਡ ਸਪੈਕਟਰ ਜਗਤਾਰ ਸਿੰਘ ਮੁੱਖ ਅਫਸਰ ਥਾਣਾ ਸਿਟੀ ਫਰੀਦਕੋਟ ਦੀ ਨਿਗਰਾਨੀ ਹੇਠ ਸ: ਬ : ਇੰਸਪੈਕਟਰ ਜਗਤਾਰ ਸਿੰਘ ਥਾਣਾ ਸਿਟੀ ਫਰੀਦਕੋਟ ਦੀ ਨਿਗਰਾਨੀ ਹੇਠ ਸ : ਬ : ਰਾਜ ਸਿੰਘ ਆਪਣੇ ਸਾਥੀਆਂ ਸਮੇਤ ਗਸ਼ਤ ਕਰ ਰਹੇ ਸਨ।
ਇਹ ਵੀ ਪੜ੍ਹੋ: Rain: ਧੁੱਪ ਦਰਮਿਆਨ ਹੀ ਵਰ੍ਹੇ ਭਾਦੋਂ ਦੇ ਮੀਂਹ ਨੇ ਹੁੰਮਸ ਭਰੀ ਗਰਮੀ ਤੋਂ ਦਿਵਾਈ ਰਾਹਤ
ਨਜ਼ਦੀਕ ਵੱਡਾ ਸੈਂਡ ਆਰਾ ਮਾਰਕੀਟ ਮੌਜੂਦ ਸੀ ਤਾਂ ਮੁਲਜ਼ਮ ਰਾਜ ਕੁਮਾਰ ਔਰ ਰਾਜੂ ਉਰਫ ਬੋਰਡ ਸਿੰਘ ਉੱਤਰ ਪ੍ਰਤਾਪ ਸਿੰਘ ਵਾਸੀ ਅੰਬੇਦਕਰ ਨਗਰ ਗਲੀ ਨੰਬਰ 10 ਫਰੀਦਕੋਟ ਨੂੰ ਸ਼ੱਕ ਦੇ ਅਧਾਰ ’ਤੇ ਰੋਕਿਆ ਗਿਆ ਤੇ ਤਲਾਸ਼ੀ ਦੌਰਾਨ ਉਸ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਿਸ ’ਤੇ ਮੁਕਦਮਾ ਨੰਬਰ 336 ਅ/ਧ 22 ( ਬੀ ) /61/85 ਐਨਡੀਪੀਐਸ ਐਕਟ ਥਾਣਾ ਸਿਟੀ ਫਰੀਦਕੋਟ ਵਿਖੇ ਦਰਜ ਕੀਤਾ ਗਿਆ ਹੈ। ਮੁਲਜ਼ਮ ਤੋਂ ਪੁਛਗਿੱਛ ਕੀਤੀ ਜਾ ਰਹੀ ਹੈ। Drug Pills
Sad News: ਚਿੱਟੇ ਨਾਲ ਛੋਟੀ ਉਮਰ ਦੇ ਨੌਜਵਾਨ ਦੀ ਹੋਈ ਮੌਤ
(ਸਤਪਾਲ ਥਿੰਦ) ਫਿਰੋਜ਼ਪੁਰ। Sad News: ਪੰਜਾਬ ਅੰਦਰ ਚਿੱਟੇ ਨਾਲ ਆਏ ਦਿਨ ਲਗਾਤਾਰ ਮੌਤਾਂ ਹੋ ਰਹੀਆਂ ਹਨ ਜੇਕਰ ਜ਼ਿਲ੍ਹਾ ਫਿਰੋਜ਼ਪੁਰ ਦੀ ਗੱਲ ਕਰੀਏ ਤਾਂ ਚਿੱਟੇ ਨਾਲ ਰੋਜ਼ਾਨਾ ਹੀ ਨੌਜਵਾਨ ਇਸ ਚਿੱਟੇ ਦੇ ਕਹਿਰ ਕਾਰਨ ਬਲੀ ਚੜ ਰਹੇ ਹਨ। ਅੱਜ ਹਲਕਾ ਗੁਰੂਹਰਸਹਾਏ ਪਿੰਡ ਦੇ ਮੁਹੱਲਾ ਵਾਲਮੀਕ ਵਾਰਡ ਨੰਬਰ ਅੱਠ ਰਹਿੰਦੇ ਲਵ ਸਹੋਤਾ ਪੁੱਤਰ ਜੱਜ ਸਹੋਤਾ ਦੀ ਨਸ਼ੇ ਦੀ ਓਵਰਡੋਜ਼ ਕਾਰਨ ਬੀਤੀ ਰਾਤ ਮੌਤ ਹੋ ਗਈ।
ਇਹ ਵੀ ਪੜ੍ਹੋ: Crime News: ਚੋਰਾਂ ਵੱਲੋਂ ਪ੍ਰਵਾਸੀ ਮਜ਼ਦੂਰਾਂ ਦੇ ਪੌਣੇ ਚਾਰ ਲੱਖ ਤੇ ਪੰਜ ਮੋਬਾਇਲ ਚੋਰੀ
ਜਿਸ ਨੂੰ ਲੈ ਕੇ ਮੁਹੱਲਾ ਵਾਸੀਆਂ ਅਤੇ ਰਿਸ਼ਤੇਦਾਰਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ ਕਿ ਲਗਾਤਾਰ ਚਿੱਟੇ ਕਾਰਨ ਮੌਤਾਂ ਹੋ ਰਹੀਆਂ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਲਾਭ ਦੇ ਵੱਡੇ ਭਰਾ ਰਾਜ ਕੁਮਾਰ ਸਹੋਤਾ ਇਕ ਸਾਲ ਪਹਿਲਾ ਨਸ਼ੇ ਦੀ ਓਵਰਡੋਜ਼ ਨਾਲ ਹੀ ਮੌਤ ਹੋਈ ਸੀ ਤੇ ਹੁਣ ਪਰਿਵਾਰ ਵਿੱਚ ਅੱਜ ਦੂਜਾ ਇਹ ਕਹਿਰ ਵਾਪਰਿਆ ਹੈ। ਪਰਵਾਰ ਵਿੱਚ ਹੁਣ ਮਾਪੇ ਇਕੱਲੇ ਰਹੇ ਗਏ ਹਨ। ਪੂਰਾ ਮੁਹੱਲਾ ਵਾਸੀ ਸੌਗ ਦੀ ਲਹਿਰ ਵਿੱਚ ਹਨ।
ਨਸ਼ੇ ਦੇ ਭੈੜੇ ਦੈਂਤ ਨੇ ਨਿਗਲਿਆ ਇੱਕ ਹੋਰ ਨੌਜਵਾਨ, ਮੌਤ
ਨਸ਼ੇ ਦੀ ਓਵਰਡੋਜ ਨਾਲ ਨੌਜਵਾਨ ਦੀ ਮੌਤ | Punjab News
ਤਲਵੰਡੀ ਸਾਬੋ (ਕਮਲਪ੍ਰੀਤ ਸਿੰਘ)। Punjab News: ਤਲਵੰਡੀ ਸਾਬੋ ਦੇ ਲਾਗਲੇ ਪਿੰਡ ਗੁਰੂਸਰ ਜਗ੍ਹਾ ’ਚ ਇੱਕ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸੁਨੀਲ ਸਿੰਘ (19) ਪੁੱਤਰ ਇਕਬਾਲ ਸਿੰਘ ਸ਼ਿੰਦਾ ਦੀ ਨਸ਼ੇ ਦੀ ਓਵਰਡੋਜ ਨਾਲ ਮੌਤ ਹੋਈ ਹੈ। ਉਕਤ ਨੌਜਵਾਨ ਨਸ਼ੇ ਦੀ ਓਵਰਡੋਜ ਕਾਰਨ ਖਾਲ ਦੀ ਵੱਟ ’ਤੇ ਬੇਹੋਸ਼ ਹੋ ਕੇ ਡਿੱਗ ਪਿਆ ਜਦੋਂ ਇਸ ਦਾ ਪਤਾ ਪਿੰਡ ਦੇ ਲੋਕਾਂ ਨੂੰ ਲੱਗਿਆ ਤਾਂ ਉਨ੍ਹਾਂ ਨੇ ਝੱਟ ਤਲਵੰਡੀ ਸਾਬੋ ਦੇ ਹਸਪਤਾਲ ’ਚ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੱਸਣਾ ਬਣਦਾ ਹੈ ਕਿ ਮ੍ਰਿਤਕ ਦੇ ਪਿਤਾ ਦੀ ਕੁਝ ਸਾਲ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਤੇ ਉਸ ਦੀ ਮਾਤਾ ਕਿਰਨਾ ਕੌਰ ਨੇ ਦਿਹਾੜੀ ਕਰਕੇ ਬੜੀ ਹੀ ਮੁਸ਼ਕਲ ਨਾਲ ਸੁਨੀਲ ਕੁਮਾਰ ਨੂੰ ਪਾਲ ਕੇ ਵੱਡਾ ਕੀਤਾ ਸੀ। Bathinda News
Read This : Punjab News: ਪੰਜਾਬ ਦੇ ਅਧਿਕਾਰੀਆਂ ਨੂੰ ਜਾਰੀ ਹੋਏ ਨਵੇਂ ਹੁਕਮ, ਡੀਜੀਪੀ ਗੌਰਵ ਯਾਦਵ ਦਾ ਐਕਸ਼ਨ…
ਜਦੋਂ ਮਾਪਿਆਂ ਦੀ ਬੁੱਢੀ ਉਮਰ ’ਚ ਸਹਾਰਾ ਬਣਨ ਦਾ ਸਮਾਂ ਸੀ ਤਾਂ ਪੰਜਾਬ ’ਚ ਚੱਲ ਰਹੇ ਨਸ਼ੇ ਦੇ ਭੈੜੇ ਦੈਂਤ ਨੇ ਇਸ ਨੂੰ ਆਪਣੇ ਕਲਾਵੇ ’ਚ ਲੈ ਲਿਆ। ਮ੍ਰਿਤਕ ਇੱਕ ਭੈਣ-ਭਰਾ ਤੇ ਆਪਣੇ ਮਾਤਾ ਨੂੰ ਰੋਂਦਿਆਂ-ਕੁਰਲਾਂਦਿਆਂ ਛੱਡ ਗਿਆ ਹੈ। ਇਸ ਸਬੰਧੀ ਤਲਵੰਡੀ ਸਾਬੋ ਦੇ ਡੀਐਸਪੀ ਰਜੇਸ਼ ਸਨੇਹੀ ਬੱਤਾ ਨੇ ਦੱਸਿਆ ਕਿ ਸੁਨੀਲ ਸਿੰਘ ਵਾਸੀ ਗੁਰੂਸਰ ਜਗ੍ਹਾ ਦੀ ਅੱਜ ਨਸ਼ੇ ਕਾਰਨ ਮੌਤ ਹੋ ਗਈ ਜਿਸ ਸਬੰਧੀ ਨਸ਼ੇ ਦੇਣ ਵਾਲੇ ਇੱਕ ਨੌਜਵਾਨ ਤੇ ਮਾਮਲਾ ਦਰਜ ਕਰਕੇ ਪੁਲਿਸ ਨੇ ਫੌਰਨ ਕਾਰਵਾਈ ਕਰਦਿਆਂ ਉਸ ਨੂੰ ਨਸ਼ਾ ਦੇਣ ਵਾਲੇ ਨੌਜਵਾਨ ਮਣੀ ਸਿੰਘ ਪੁੱਤਰ ਗੋਰਾ ਸਿੰਘ ਵਾਸੀ ਗੁਰੂਸਰ ਜਗ੍ਹਾ ’ਤੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।