Bhagwant Mann Government - Sach Kahoon Punjabi
Bhagwant Mann Government: ਭਗਵੰਤ ਮਾਨ ਸਰਕਾਰ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ
ਜਲੰਧਰ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਅੱਜ ਜਲੰਧਰ ਵਿੱਚ 'ਪੰਜਾਬ ਰਾਜ ਵਪਾਰੀ ਕਮਿਸ਼ਨ' ਦੀ ਇੱਕ ਮੀਟਿੰਗ ਦੌਰਾਨ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨਾਲ ਸਿੱਧੀ ਗੱਲਬਾਤ ਕੀਤੀ। ਉਨ੍ਹਾਂ ਨੇ ਗੱਲਬਾਤ ਅਤੇ ਜਵਾਬਦੇਹ ਸ਼ਾਸਨ ਰਾਹੀਂ ਵਪਾਰੀਆਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਲਈ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਮੁੜ ਦੁਹਰਾਇਆ। ਛੋਟੇ ਵਪਾਰੀਆਂ ਨੂੰ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਦੱਸਦਿਆਂ 'ਆਪ' ਸੁਪਰੀਮੋ ਨੇ ਕਿਹਾ ਕਿ ਜਿੱਥੇ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਦੇ ਮਸਲਿਆਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਉਨ੍ਹਾਂ ਨੂੰ ਪਰੇਸ਼ਾਨੀ ਤੇ ਜਬਰੀ ਉਗਰਾਹੀ ਦਾ ਸ਼ਿਕਾਰ ਬਣਾਇਆ, ਉੱਥੇ ਭਗਵੰਤ ਮਾਨ ਸਰਕਾਰ ਨੇ ਅਜਿਹੀਆਂ ਪ੍ਰਥਾਵਾਂ ਨੂੰ ਖ਼ਤਮ ਕਰ ਦਿੱਤਾ ਹੈ ਅਤੇ ਵਪਾਰੀ ਕਮਿਸ਼ਨ ਦਾ ਗਠਨ ਕੀਤਾ ਹੈ ਤਾਂ ਜੋ ਵਪਾਰੀ ਵਰਗ ਨੂੰ ਦਰਪੇਸ਼ ਛੋਟੀਆਂ ਤੋਂ ਛੋਟੀਆਂ ਸਮੱਸਿਆਵਾਂ ਦਾ ਵੀ ਤੁਰੰਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਯਕੀਨੀ ਬਣਾਇਆ ਜਾ ਸਕੇ।
ਦੂਜੇ ਪਾਸੇ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦਹਾਕਿਆਂ ਦੇ ਸ਼ੋਸ਼ਣ ਅਤੇ ਮਾੜੇ ਸ਼ਾਸਨ ਤੋਂ ਮੁਕਤ ਹੋ ਚੁੱਕਾ ਹੈ, ਜਿਸ ਨਾਲ ਜਨਤਕ ਭਲਾਈ 'ਤੇ ਕੇਂਦਰਿਤ ਪਾਰਦਰਸ਼ੀ ਅਤੇ ਵਿਕਾਸ-ਮੁਖੀ ਸ਼ਾਸਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ, 'ਆਪ' ਸਰਕਾਰ ਵਿੱਚ ਸੱਤਾ ਵਿੱਚ ਚਾਰ ਸਾਲ ਪੂਰੇ ਕਰਨ ਤੋਂ ਬਾਅਦ ਸਿੱਧੇ ਤੌਰ 'ਤੇ ਲੋਕਾਂ ਤੋਂ ਫੀਡਬੈਕ ਮੰਗਣ ਦਾ ਭਰੋਸਾ ਹੈ, ਜਦੋਂ ਕਿ ਸਿੰਚਾਈ, ਰੁਜ਼ਗਾਰ, ਜਨਤਕ ਸੇਵਾਵਾਂ ਅਤੇ ਬੁਨਿਆਦੀ ਢਾਂਚੇ 'ਤੇ ਇਸ ਦੇ ਕੰਮ ਨੇ ਪੂਰੇ ਪੰਜਾਬ ਵਿੱਚ ਲੋਕਾਂ ਦੀ ਜ਼ਿੰਦਗੀ ਨੂੰ ਬਦਲ ਦਿੱਤਾ ਹੈ।
ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ, "ਭਗਵੰਤ ਮਾਨ ਸਰਕਾਰ ਨੇ ਸੱਤਾ ਵਿੱਚ ਚਾਰ ਸਾਲ ਪੂਰੇ ਕਰ ਲਏ ਹਨ। ਚਾਰ ਸਾਲ ਕੰਮ ਕਰਨ ਤੋਂ ਬਾਅਦ ਮੈਨੂੰ ਪੰਜਾਬ ਦੇ ਇਤਿਹਾਸ ਵਿੱਚ ਅਜਿਹੀ ਕੋਈ ਸਰਕਾਰ ਯਾਦ ਨਹੀਂ ਹੈ, ਜੋ ਲੋਕਾਂ ਦੇ ਆਹਮੋ-ਸਾਹਮਣੇ ਬੈਠ ਕੇ ਅਜਿਹੀ ਚਰਚਾ ਕਰ ਸਕੇ। ਇਸ ਤੋਂ ਪਹਿਲਾਂ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਆਈਆਂ। ਚਾਰ ਸਾਲ ਸੱਤਾ 'ਚ ਰਹਿਣ ਤੋਂ ਬਾਅਦ ਜਦੋਂ ਉਹ ਲੋਕਾਂ ਦੇ ਵਿਚਕਾਰ ਜਾਂਦੇ ਸਨ, ਤਾਂ ਪਿੰਡਾਂ ਵਾਲੇ ਉਨ੍ਹਾਂ ਨੂੰ ਵੜਨ ਵੀ ਨਹੀਂ ਦਿੰਦੇ ਸਨ। ਲੋਕ ਹੱਥਾਂ ਵਿੱਚ ਜੁੱਤੀਆਂ ਲੈ ਕੇ ਉਨ੍ਹਾਂ ਨੂੰ ਕੁੱਟਣ ਲਈ ਤਿਆਰ ਖੜ੍ਹੇ ਹੁੰਦੇ ਸਨ। ਅੱਜ ਜਦੋਂ ਅਸੀਂ ਲੋਕਾਂ ਦੇ ਵਿਚਕਾਰ ਜਾਂਦੇ ਹਾਂ, ਤਾਂ ਉਹ ਸਾਨੂੰ ਦੇਖ ਕੇ ਮੁਸਕਰਾਉਂਦੇ ਹਨ, ਸਾਡੀ ਤਾਰੀਫ਼ ਕਰਦੇ ਹਨ ਅਤੇ ਸਾਨੂੰ ਗਲੇ ਲਗਾਉਣ ਲਈ ਤਿਆਰ ਰਹਿੰਦੇ ਹਨ। ਉਹ ਸਾਡੇ ਕੰਮ ਦੀ ਸ਼ਲਾਘਾ ਕਰਦੇ ਹਨ।"
ਇੱਕ ਰੋਡ ਸ਼ੋਅ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, "ਕੱਲ੍ਹ ਅਸੀਂ ਬਠਿੰਡਾ ਵਿੱਚ ਸੀ। ਨਗਰ ਨਿਗਮ ਦੇ ਸ਼ਾਨਦਾਰ ਨਤੀਜੇ ਹਾਸਲ ਕਰਨ ਅਤੇ ਮੇਅਰ ਬਣਾਉਣ ਤੋਂ ਬਾਅਦ ਅਸੀਂ ਉੱਥੇ ਇੱਕ ਰੋਡ ਸ਼ੋਅ ਕਰ ਰਹੇ ਸੀ। ਜਦੋਂ ਅਸੀਂ ਗਲੀਆਂ ਵਿੱਚੋਂ ਲੰਘ ਰਹੇ ਸੀ, ਤਾਂ ਲੋਕ ਸਾਡਾ ਸਵਾਗਤ ਕਰਨ ਲਈ ਆਪਣੀਆਂ ਦੁਕਾਨਾਂ ਤੋਂ ਬਾਹਰ ਆ ਗਏ। ਉਨ੍ਹਾਂ ਦੇ ਹਾਵ-ਭਾਵ ਤੋਂ ਸਾਫ਼ ਪਤਾ ਲੱਗ ਰਿਹਾ ਸੀ ਕਿ ਉਹ ਭਗਵੰਤ ਮਾਨ ਅਤੇ ਸਾਨੂੰ ਸਾਰਿਆਂ ਨੂੰ ਦੇਖ ਕੇ ਕਿੰਨੇ ਖੁਸ਼ ਸਨ। ਉਹ ਸੱਚਮੁੱਚ ਬਹੁਤ ਖੁਸ਼ ਸਨ। ਅੱਜ ਮੈਂ ਇੱਥੇ ਵੀ ਉਹੀ ਪ੍ਰਤੀਕਿਰਿਆ ਦੇਖ ਰਿਹਾ ਹਾਂ। ਜਿਸ ਤਰ੍ਹਾਂ ਤੁਸੀਂ ਸਾਰੇ ਸਰਕਾਰ ਦੀ ਤਾਰੀਫ਼ ਕਰ ਰਹੇ ਹੋ ਅਤੇ ਇਸ ਦੇ ਕੰਮਾਂ ਦੀ ਸ਼ਲਾਘਾ ਕਰ ਰਹੇ ਹੋ, ਲੱਗਦਾ ਹੈ ਕਿ ਪੰਜਾਬ ਦੇ ਇਤਿਹਾਸ ਵਿੱਚ ਕੁਝ ਬਹੁਤ ਹੀ ਅਸਧਾਰਨ ਹੋ ਰਿਹਾ ਹੈ। ਪਹਿਲੀ ਵਾਰ ਕੋਈ ਸਰਕਾਰ ਆਪਣੇ ਚਾਰ ਸਾਲ ਪੂਰੇ ਕਰ ਚੁੱਕੀ ਹੈ ਅਤੇ ਲੋਕ ਅਜੇ ਵੀ ਉਸ ਸਰਕਾਰ ਨੂੰ ਪਸੰਦ ਕਰਦੇ ਹਨ ਅਤੇ ਉਸ ਨੂੰ ਦੁਬਾਰਾ ਵਾਪਸ ਲਿਆਉਣਾ ਚਾਹੁੰਦੇ ਹਨ।"
ਆਪਣੇ ਬਚਪਨ ਨੂੰ ਯਾਦ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ, "ਜਦੋਂ ਮੈਂ ਛੋਟਾ ਹੁੰਦਾ ਸੀ, ਮੈਂ ਗਰਮੀਆਂ ਦੀਆਂ ਛੁੱਟੀਆਂ ਆਪਣੇ ਦਾਦਾ ਜੀ ਦੇ ਘਰ ਬਿਤਾਉਂਦਾ ਸੀ। ਮੈਂ ਸਿਵਾਨੀ ਪਿੰਡ ਨਾਲ ਸਬੰਧਤ ਹਾਂ। ਬੱਸ ਸਟੈਂਡ 'ਤੇ ਸਾਡੀ ਕਰਿਆਨੇ ਦੀ ਦੁਕਾਨ ਸੀ ਅਤੇ ਮੈਂ ਦੁਪਹਿਰ ਵੇਲੇ ਉੱਥੇ ਬੈਠਦਾ ਹੁੰਦਾ ਸੀ। ਮੇਰੇ ਤਾਇਆ ਜੀ/ਚਾਚਾ ਜੀ ਇੱਕ ਛੋਟੇ ਵਪਾਰੀ ਸਨ। ਉਦੋਂ ਤੋਂ ਮੈਂ ਜਾਣਦਾ ਹਾਂ ਕਿ ਇਸ ਪੂਰੇ ਸਿਸਟਮ ਵਿੱਚ ਇੱਕ ਛੋਟੇ ਵਪਾਰੀ ਦੀ ਕੋਈ ਨਹੀਂ ਸੁਣਦਾ। ਜਦੋਂ ਸਰਕਾਰਾਂ ਪੰਜਾਬ ਦੀ ਆਰਥਿਕਤਾ, ਜੀਡੀਪੀ ਅਤੇ ਵਿਕਾਸ ਬਾਰੇ ਚਰਚਾ ਕਰਦੀਆਂ ਹਨ, ਤਾਂ ਵੀ ਧਿਆਨ ਸਿਰਫ਼ ਵੱਡੇ ਉਦਯੋਗਪਤੀਆਂ ਅਤੇ ਕਰੋੜਾਂ-ਅਰਬਾਂ ਰੁਪਏ ਦੇ ਨਿਵੇਸ਼ਾਂ 'ਤੇ ਹੀ ਰਹਿੰਦਾ ਹੈ। ਪਰ ਸੂਬੇ ਦੀ ਅਸਲ ਰੀੜ੍ਹ ਦੀ ਹੱਡੀ ਛੋਟਾ ਵਪਾਰੀ ਹੈ। ਤੁਸੀਂ ਲੋਕ ਹੀ ਅਸਲ ਰੀੜ੍ਹ ਦੀ ਹੱਡੀ ਹੋ। ਵਪਾਰੀਆਂ ਦੀ ਗੱਲ ਤਾਂ ਹਰ ਕੋਈ ਕਰਦਾ ਹੈ, ਪਰ ਮੈਂ ਕੋਈ ਅਜਿਹੀ ਸਰਕਾਰ ਜਾਂ ਸਿਆਸੀ ਪਾਰਟੀ ਨਹੀਂ ਦੇਖੀ, ਜੋ ਸੱਚਮੁੱਚ ਵਪਾਰੀਆਂ ਕੋਲ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰੇ।"
ਉਨ੍ਹਾਂ ਅੱਗੇ ਕਿਹਾ, "ਜੇਕਰ ਤੁਹਾਡੀ ਦੁਕਾਨ ਦੇ ਸਾਹਮਣੇ ਵਾਲੀ ਸੜਕ ਟੁੱਟ ਜਾਵੇ ਜਾਂ ਬਿਜਲੀ ਦਾ ਖੰਭਾ ਖ਼ਰਾਬ ਹੋ ਜਾਵੇ, ਤਾਂ ਤੁਸੀਂ ਕੀ ਕਰਦੇ ਹੋ? ਤੁਸੀਂ ਸਰਕਾਰੀ ਦਫ਼ਤਰਾਂ, ਵਿਧਾਇਕਾਂ ਅਤੇ ਵੱਖ-ਵੱਖ ਵਿਭਾਗਾਂ ਦੇ ਚੱਕਰ ਕੱਟ-ਕੱਟ ਕੇ ਥੱਕ ਜਾਂਦੇ ਹੋ। ਇੱਕ ਸਟ੍ਰੀਟ ਲਾਈਟ ਠੀਕ ਕਰਵਾਉਣਾ ਵੀ ਇੱਕ ਬਹੁਤ ਵੱਡੀ ਜੱਦੋਜਹਿਦ ਬਣ ਜਾਂਦਾ ਹੈ। ਕੀ ਅਜਿਹਾ ਨਹੀਂ ਹੁੰਦਾ? ਇੱਕ ਛੋਟਾ ਜਿਹਾ ਕੰਮ ਵੀ ਤੁਹਾਨੂੰ ਨਿਢਾਲ ਕਰ ਦਿੰਦਾ ਹੈ।"
ਵਪਾਰੀ ਕਮਿਸ਼ਨ ਦੇ ਮਕਸਦ ਬਾਰੇ ਦੱਸਦਿਆਂ 'ਆਪ' ਮੁਖੀ ਨੇ ਜ਼ੋਰ ਦੇ ਕੇ ਕਿਹਾ, "ਇਹ ਯਕੀਨੀ ਬਣਾਉਣ ਲਈ ਕਿ ਇੱਕ ਛੋਟੇ ਵਪਾਰੀ ਦੀ ਆਵਾਜ਼ ਸਿੱਧੀ ਮੁੱਖ ਮੰਤਰੀ ਤੱਕ ਪਹੁੰਚੇ, ਅਸੀਂ 'ਪੰਜਾਬ ਰਾਜ ਵਪਾਰੀ ਕਮਿਸ਼ਨ' ਦਾ ਗਠਨ ਕੀਤਾ ਹੈ। ਇਹ ਕਮਿਸ਼ਨ ਰਾਜ ਪੱਧਰ, ਜ਼ਿਲ੍ਹਾ ਪੱਧਰ ਅਤੇ ਹਲਕਾ ਪੱਧਰ 'ਤੇ ਕੰਮ ਕਰ ਰਿਹਾ ਹੈ। ਪੂਰੇ ਪੰਜਾਬ ਵਿੱਚ ਛੋਟੀਆਂ-ਵੱਡੀਆਂ ਕਰੀਬ 800 ਮੰਡੀਆਂ/ਬਾਜ਼ਾਰਾਂ ਦੀ ਨਿਸ਼ਾਨਦੇਹੀ ਕੀਤੀ ਗਈ ਹੈ। ਇਨ੍ਹਾਂ ਸਾਰੇ ਬਾਜ਼ਾਰਾਂ ਵਿੱਚ ਵਪਾਰੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ। ਵਪਾਰੀਆਂ ਨੇ ਜੋ ਵੀ ਮੰਗਾਂ ਉਠਾਈਆਂ, ਚਾਹੇ ਉਹ ਬਿਜਲੀ ਦੀਆਂ ਨੰਗੀਆਂ ਤਾਰਾਂ ਹੋਣ, ਟੁੱਟੀਆਂ ਸੜਕਾਂ, ਖ਼ਰਾਬ ਸਟ੍ਰੀਟ ਲਾਈਟਾਂ, ਪਖਾਨਿਆਂ ਦੀ ਘਾਟ, ਪੀਣ ਵਾਲੇ ਪਾਣੀ ਦੀ ਕਿੱਲਤ ਜਾਂ ਕੋਈ ਹੋਰ ਸਮੱਸਿਆ—ਉਨ੍ਹਾਂ ਸਾਰੀਆਂ ਚਿੰਤਾਵਾਂ ਨੂੰ ਦਸਤਾਵੇਜ਼ੀ ਰੂਪ ਦੇ ਕੇ ਸਿੱਧਾ ਭਗਵੰਤ ਮਾਨ ਕੋਲ ਭੇਜਿਆ ਜਾਂਦਾ ਹੈ। ਮੁੱਖ ਮੰਤਰੀ ਦਫ਼ਤਰ ਵਿੱਚ ਇੱਕ ਵਿਸ਼ੇਸ਼ ਟੀਮ ਇਹ ਯਕੀਨੀ ਬਣਾਉਂਦੀ ਹੈ ਕਿ ਛੋਟੀ ਤੋਂ ਛੋਟੀ ਸਮੱਸਿਆ ਦਾ ਵੀ ਹੱਲ ਕੀਤਾ ਜਾਵੇ।"
ਇਸ ਪ੍ਰਣਾਲੀ ਦੀ ਪ੍ਰਭਾਵਸ਼ੀਲਤਾ 'ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ, "ਕਿਹੜੀ ਸਰਕਾਰ ਨੇ ਕਦੇ ਇਹ ਯਕੀਨੀ ਬਣਾਇਆ ਹੈ ਕਿ ਇੱਕ ਛੋਟੇ ਵਪਾਰੀ ਦੀ ਆਵਾਜ਼ ਮੁੱਖ ਮੰਤਰੀ ਤੱਕ ਪਹੁੰਚੇ ਅਤੇ ਮੁੱਖ ਮੰਤਰੀ ਖ਼ੁਦ ਹਰ ਮਸਲੇ ਨੂੰ ਹੱਲ ਕਰਨ ਲਈ ਕੰਮ ਕਰੇ? ਮੈਂ ਬਹੁਤ ਖੁਸ਼ ਹਾਂ ਕਿਉਂਕਿ ਜੋ ਚਿੰਤਾਵਾਂ ਤੁਸੀਂ ਸਾਰਿਆਂ ਨੇ ਅੱਜ ਉਠਾਈਆਂ ਹਨ, ਉਹ ਦਰਸਾਉਂਦੀਆਂ ਹਨ ਕਿ ਇਹ ਪੂਰਾ ਸਿਸਟਮ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰ ਰਿਹਾ ਹੈ। ਵਪਾਰੀ ਕਮਿਸ਼ਨ ਦਾ ਗਠਨ ਬਿਲਕੁਲ ਇਸੇ ਮਕਸਦ ਲਈ ਕੀਤਾ ਗਿਆ ਸੀ।" ਭ੍ਰਿਸ਼ਟਾਚਾਰ ਦਾ ਜ਼ਿਕਰ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ, "ਇੱਕ ਹੋਰ ਮਹੱਤਵਪੂਰਨ ਗੱਲ ਹੈ। ਪਿਛਲੀਆਂ ਸਰਕਾਰਾਂ ਵੇਲੇ ਅਸੀਂ ਜਬਰੀ ਉਗਰਾਹੀ (ਫਿਰੌਤੀ/ਗੁੰਡਾ ਟੈਕਸ) ਬਾਰੇ ਸੁਣਦੇ ਸੀ। ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਪੈਸੇ ਦੇਣ ਲਈ ਮਜਬੂਰ ਕੀਤਾ ਜਾਂਦਾ ਸੀ। ਸਾਡੀ ਸਰਕਾਰ ਦੇ ਪੰਜ ਸਾਲਾਂ ਦੌਰਾਨ, ਉਹ ਜਬਰੀ ਉਗਰਾਹੀ ਦਾ ਸਿਸਟਮ ਖ਼ਤਮ ਹੋ ਗਿਆ ਹੈ। ਹੁਣ ਤੁਹਾਡੇ ਕੋਲੋਂ ਕੋਈ ਪੈਸੇ ਵਸੂਲਣ ਨਹੀਂ ਆਉਂਦਾ। ਸਾਡੀ ਸਰਕਾਰ ਦੇ ਰਾਜ ਵਿੱਚ ਕੋਈ ਜਬਰੀ ਉਗਰਾਹੀ ਨਹੀਂ ਹੈ। ਸਾਡੀ ਸਰਕਾਰ ਇਮਾਨਦਾਰੀ ਨਾਲ ਕੰਮ ਕਰਦੀ ਹੈ।"
ਉਨ੍ਹਾਂ ਅੱਗੇ ਕਿਹਾ, "ਹਾਲਾਂਕਿ, ਹੁਣ ਇੱਕ ਵੱਡੇ ਪੱਧਰ 'ਤੇ ਜਬਰੀ ਉਗਰਾਹੀ ਸ਼ੁਰੂ ਹੋ ਗਈ ਹੈ। ਪੰਜਾਬ ਵਿੱਚ ਚਾਰ ਪਾਰਟੀਆਂ ਹਨ। ਇੱਕ ਹੈ 'ਚਿੱਟਾ ਪਾਰਟੀ'। ਤੁਸੀਂ ਸਮਝਦੇ ਹੋ ਕਿ ਕਿਹੜੀ ਪਾਰਟੀ ਨੇ ਪੰਜਾਬ ਦੇ ਹਰ ਘਰ ਵਿੱਚ ਨਸ਼ਾ ਫੈਲਾਇਆ। ਇਸੇ ਪਾਰਟੀ ਨੂੰ 'ਬੇਅਦਬੀ ਪਾਰਟੀ' ਵੀ ਕਿਹਾ ਜਾਂਦਾ ਹੈ ਕਿਉਂਕਿ ਇਸ ਦੇ ਰਾਜ ਦੌਰਾਨ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰੀਆਂ ਸਨ।" ਆਪ' ਮੁਖੀ ਨੇ ਕਿਹਾ "ਇੱਕ ਹੋਰ ਪਾਰਟੀ ਹੈ, 'ਈਡੀ ਪਾਰਟੀ'। ਇਹ ਉਹ ਪਾਰਟੀ ਹੈ ਜੋ ਵਪਾਰੀਆਂ ਤੋਂ ਪੈਸੇ ਵਸੂਲਣ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਦੁਰਵਰਤੋਂ ਕਰ ਰਹੀ ਹੈ। ਫਿਰ ਇੱਕ 'ਝਗੜਾ ਪਾਰਟੀ' ਹੈ, ਜਿਸ ਦੇ ਆਗੂ ਹਮੇਸ਼ਾ ਆਪਸ ਵਿੱਚ ਹੀ ਲੜਦੇ ਰਹਿੰਦੇ ਹਨ। ਉਹ ਅੱਜ ਵੀ ਲੜ ਰਹੇ ਹਨ ਅਤੇ ਉਹ ਤੁਹਾਡੇ ਲਈ ਕੁਝ ਨਹੀਂ ਕਰਨ ਵਾਲੇ। ਚੌਥੀ ਪਾਰਟੀ ਆਮ ਆਦਮੀ ਪਾਰਟੀ ਹੈ, ਤੁਹਾਡੀ ਆਪਣੀ ਪਾਰਟੀ, 'ਜਨਤਾ ਦੀ ਪਾਰਟੀ', ਜੋ ਤੁਹਾਡੇ ਲਈ ਕੰਮ ਕਰ ਰਹੀ ਹੈ।” ਸਿਆਸੀ ਚੰਦੇ ਬਾਰੇ ਬੋਲਦਿਆਂ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ, "ਪਿਛਲੇ ਸਾਲ 'ਈਡੀ ਪਾਰਟੀ' ਨੂੰ ਪੰਜਾਬ ਤੋਂ 60 ਕਰੋੜ ਰੁਪਏ ਦਾ ਚੰਦਾ ਮਿਲਿਆ ਸੀ, ਜਦੋਂ ਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਤੋਂ ਸਿਰਫ਼ 70 ਲੱਖ ਰੁਪਏ ਮਿਲੇ ਸਨ। ਪੰਜਾਬ ਵਿੱਚ ਸਰਕਾਰ ਆਮ ਆਦਮੀ ਪਾਰਟੀ ਦੀ ਹੈ, ਉਨ੍ਹਾਂ ਦੀ ਨਹੀਂ। ਪੰਜਾਬ ਵਿੱਚ ਉਨ੍ਹਾਂ ਦੀਆਂ ਸਿਰਫ਼ ਦੋ ਸੀਟਾਂ ਹਨ।"
'ਆਪ' ਮੁਖੀ ਨੇ ਕਿਹਾ, "'ਈਡੀ ਪਾਰਟੀ' ਨੇ ਪੰਜਾਬ ਦੇ ਵਪਾਰੀਆਂ, ਉਦਯੋਗਪਤੀਆਂ, ਕੰਪਨੀਆਂ ਅਤੇ ਕਾਰੋਬਾਰਾਂ ਤੋਂ 60 ਕਰੋੜ ਰੁਪਏ ਲਏ। ਉਨ੍ਹਾਂ ਨੂੰ ਇਹ ਪੈਸਾ ਕਿਵੇਂ ਮਿਲਿਆ? ਲੋਕਾਂ ਨੂੰ ਸੰਮਨ ਭੇਜੇ ਗਏ ਅਤੇ ਈਡੀ ਤੇ ਸੀਬੀਆਈ ਦੀ ਕਾਰਵਾਈ ਦੀਆਂ ਧਮਕੀਆਂ ਦਿੱਤੀਆਂ ਗਈਆਂ। ਜਿਨ੍ਹਾਂ ਨੇ ਪੈਸੇ ਨਹੀਂ ਦਿੱਤੇ, ਉਨ੍ਹਾਂ ਦੇ ਘਰਾਂ/ਦਫ਼ਤਰਾਂ 'ਤੇ ਈਡੀ ਦੇ ਛਾਪੇ ਮਾਰੇ ਗਏ। ਅਸੀਂ ਪਿਛਲੇ ਦਿਨਾਂ ਵਿੱਚ ਇੱਕ ਤੋਂ ਬਾਅਦ ਇੱਕ ਕਈ ਛਾਪੇਮਾਰੀਆਂ ਦੇਖੀਆਂ ਹਨ। ਕੁਝ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਂਦਾ ਹੈ, ਜਦਕਿ ਕੁਝ ਮਾਮਲਿਆਂ ਵਿੱਚ ਈਡੀ ਦੇ ਛਾਪੇ ਪੈਂਦੇ ਹਨ ਅਤੇ ਅਚਾਨਕ ਉਹ ਗਾਇਬ ਹੋ ਜਾਂਦੇ ਹਨ। ਉਹ ਕਿਵੇਂ ਗਾਇਬ ਹੋ ਜਾਂਦੇ ਹਨ? ਚੰਦੇ ਦੇ ਭੁਗਤਾਨ ਤੋਂ ਬਾਅਦ ਮਾਮਲਾ ਰਫ਼ਾ-ਦਫ਼ਾ ਹੋ ਜਾਂਦਾ ਹੈ।" ਉਨ੍ਹਾਂ ਅੱਗੇ ਕਿਹਾ, "ਆਪ ਸਰਕਾਰ ਤੁਹਾਡੇ ਕੋਲੋਂ ਪੈਸੇ ਨਹੀਂ ਵਸੂਲ ਰਹੀ। ਅਸੀਂ ਇਮਾਨਦਾਰੀ ਨਾਲ ਸਰਕਾਰ ਚਲਾ ਰਹੇ ਹਾਂ। ਕੇਂਦਰ ਵਿੱਚ ਬੈਠੀ 'ਈਡੀ ਪਾਰਟੀ' ਜਬਰੀ ਉਗਰਾਹੀ ਰਾਹੀਂ ਤੁਹਾਡੇ ਕੋਲੋਂ ਚੰਦਾ ਇਕੱਠਾ ਕਰ ਰਹੀ ਹੈ।"
Read Also : Bhagwant Mann Punjab Development: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡੀ ਮਿਹਨਤ ਨਾਲ ਪੰਜਾਬ ਨੂੰ ਕਾਲੇ ਦੌਰ ਵਿੱਚੋਂ ਕੱਢਿਆ; ਹੁਣ ਸਾਨੂੰ ਚੰਗੇ ਕੰਮਾਂ ਨੂੰ ਰੁਕਣ ਨਹੀਂ ਦੇਣਾ ਚਾਹੀਦਾ: ਅਰਵਿੰਦ ਕੇਜਰੀਵਾਲ
ਕਾਨੂੰਨ ਵਿਵਸਥਾ ਵੱਲ ਰੁਖ਼ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ, "ਜਦੋਂ ਅਸੀਂ ਸਰਕਾਰ ਦੀ ਵਾਗਡੋਰ ਸੰਭਾਲੀ ਸੀ, ਤਾਂ ਸਾਡੇ ਸਾਹਮਣੇ ਦੋ ਵੱਡੀਆਂ ਚੁਣੌਤੀਆਂ ਸਨ। ਇੱਕ ਗੈਂਗਸਟਰ ਅਤੇ ਦੂਜਾ ਨਸ਼ਾ। ਮੈਂ ਨਿੱਜੀ ਤੌਰ 'ਤੇ ਪੰਜਾਬ ਦੇ ਹਰ ਗੈਂਗਸਟਰ ਦੇ ਇਤਿਹਾਸ ਦਾ ਅਧਿਐਨ ਕੀਤਾ ਹੈ। ਉਹ ਸਾਰੇ ਜਾਂ ਤਾਂ ਇਨ੍ਹਾਂ ਪੁਰਾਣੀਆਂ ਪਾਰਟੀਆਂ ਦੇ ਰਿਸ਼ਤੇਦਾਰ ਹਨ, ਸਹਿਯੋਗੀ ਹਨ, ਜਾਂ ਉਨ੍ਹਾਂ ਦੀ ਹੀ ਦੇਣ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪੰਜ ਸਾਲਾਂ ਦੌਰਾਨ ਇੱਕ ਵੀ ਗੈਂਗਸਟਰ ਪੈਦਾ ਨਹੀਂ ਹੋਇਆ। ਇਹ ਸਾਰੇ ਉਨ੍ਹਾਂ ਪਾਰਟੀਆਂ ਦੀ ਉਪਜ ਹਨ।" ਉਨ੍ਹਾਂ ਅੱਗੇ ਕਿਹਾ, "ਪੰਜਾਬ ਵਿੱਚੋਂ ਗੈਂਗਸਟਰਾਂ ਨੂੰ ਇੱਕ-ਇੱਕ ਕਰਕੇ ਖ਼ਤਮ ਕੀਤਾ ਜਾ ਰਿਹਾ ਹੈ। ਮੈਂ ਇਹ ਨਹੀਂ ਕਹਿ ਰਿਹਾ ਕਿ ਉਹ ਸਾਰੇ ਚਲੇ ਗਏ ਹਨ, ਪਰ ਜ਼ਿਆਦਾਤਰ ਜਾਂ ਤਾਂ ਖ਼ਤਮ ਹੋ ਚੁੱਕੇ ਹਨ ਜਾਂ ਭੱਜ ਗਏ ਹਨ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੱਤ ਗੈਂਗਸਟਰਾਂ ਨੂੰ ਸੱਤ ਵੱਖ-ਵੱਖ ਦੇਸ਼ਾਂ ਤੋਂ ਡਿਪੋਰਟ ਕਰਕੇ ਪੰਜਾਬ ਵਾਪਸ ਲਿਆਂਦਾ ਗਿਆ ਹੈ। ਪਹਿਲਾਂ ਕਦੇ ਅਜਿਹਾ ਨਹੀਂ ਹੋਇਆ ਸੀ। ਪਹਿਲੀ ਵਾਰ, ਵਿਦੇਸ਼ੀ ਸਰਕਾਰਾਂ ਨਾਲ ਤਾਲਮੇਲ ਕਰਕੇ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਨੂੰ ਵਾਪਸ ਲਿਆਂਦਾ ਗਿਆ ਅਤੇ ਇੱਥੇ ਉਨ੍ਹਾਂ ਨੂੰ ਸਜ਼ਾਵਾਂ ਦਾ ਸਾਹਮਣਾ ਕਰਵਾਇਆ ਗਿਆ।"
ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਜ਼ਿਕਰ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ, "ਇੱਕ ਗੈਂਗਸਟਰ ਅਜੇ ਵੀ ਬਾਕੀ ਹੈ, ਲਾਰੈਂਸ ਬਿਸ਼ਨੋਈ। ਉਹ ਸਾਬਰਮਤੀ ਜੇਲ੍ਹ ਵਿੱਚ ਬੈਠਾ ਹੈ। ਉਹ 'ਈਡੀ ਪਾਰਟੀ' ਦਾ ਜਵਾਈ ਹੈ ਅਤੇ ਉਸ ਨੂੰ ਉਨ੍ਹਾਂ ਦੀ ਸਰਪ੍ਰਸਤੀ ਹਾਸਲ ਹੈ। ਉਸ ਨੇ ਬਹੁਤ ਮੁਸ਼ਕਲਾਂ ਖੜ੍ਹੀਆਂ ਕੀਤੀਆਂ ਹਨ। ਕੇਂਦਰੀ ਗ੍ਰਹਿ ਮੰਤਰਾਲੇ ਨੇ ਹੁਕਮ ਜਾਰੀ ਕੀਤੇ ਹੋਏ ਹਨ ਕਿ ਕੋਈ ਵੀ ਉਸ ਨੂੰ ਉਸ ਜੇਲ੍ਹ ਵਿੱਚੋਂ ਬਾਹਰ ਨਹੀਂ ਕੱਢ ਸਕਦਾ। ਉੱਥੇ ਬੈਠ ਕੇ ਉਹ ਪੂਰੀ ਦੁਨੀਆ ਵਿੱਚ ਆਪਣਾ ਨੈੱਟਵਰਕ ਚਲਾ ਰਿਹਾ ਹੈ। ਜੇਕਰ ਪੰਜਾਬ ਵਿੱਚ ਉਸ ਨਾਲ ਸਬੰਧਤ ਕੋਈ ਅਪਰਾਧ ਹੁੰਦਾ ਹੈ, ਤਾਂ ਪੰਜਾਬ ਪੁਲਿਸ ਉਸ ਨੂੰ ਇੱਥੇ ਨਹੀਂ ਲਿਆ ਸਕਦੀ। ਜਾਂਚਕਰਤਾਵਾਂ ਨੂੰ ਉਸ ਤੋਂ ਪੁੱਛਗਿੱਛ ਕਰਨ ਲਈ ਸਾਬਰਮਤੀ ਜੇਲ੍ਹ ਜਾਣਾ ਪੈਂਦਾ ਹੈ। ਉਸ ਨੂੰ ਹਰ ਪਾਸਿਓਂ ਸੁਰੱਖਿਆ ਦਿੱਤੀ ਜਾ ਰਹੀ ਹੈ ਅਤੇ ਹਰ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਅੱਜ ਪੰਜਾਬ ਵਿੱਚ ਗੈਂਗਸਟਰ ਰਾਜ ਦਾ ਜੋ ਵੀ ਅੰਸ਼ ਬਾਕੀ ਹੈ, ਉਹ 'ਈਡੀ ਪਾਰਟੀ' ਦੀ ਹੀ ਦੇਣ ਹੈ।"
ਨਸ਼ਿਆਂ ਬਾਰੇ ਬੋਲਦਿਆਂ 'ਆਪ' ਸੁਪਰੀਮੋ ਨੇ ਕਿਹਾ, "ਪੰਜਾਬ ਵਿੱਚ ਨਸ਼ਿਆਂ ਦੀ ਮਾਰ ਕਿਸ ਨੇ ਸ਼ੁਰੂ ਕੀਤੀ? ਜਦੋਂ ਪੰਜਾਬ ਵਿੱਚ 'ਈਡੀ ਪਾਰਟੀ' ਅਤੇ 'ਚਿੱਟਾ ਪਾਰਟੀ' ਦੀ ਗੱਠਜੋੜ ਸਰਕਾਰ ਚੱਲ ਰਹੀ ਸੀ, ਉਦੋਂ ਨਸ਼ਾ ਹਰ ਘਰ ਵਿੱਚ ਵੜ ਗਿਆ ਸੀ। ਉਨ੍ਹਾਂ ਦੇ ਮੰਤਰੀ ਆਪਣੀਆਂ ਗੱਡੀਆਂ ਵਿੱਚ ਨਸ਼ਾ ਢੋਹਂਦੇ ਅਤੇ ਵੰਡਦੇ ਹੁੰਦੇ ਸਨ। ਅੱਜ ਨਸ਼ੇੜੀਆਂ, ਨਸ਼ਾ ਤਸਕਰਾਂ ਅਤੇ ਵੱਡੇ ਸੌਦਾਗਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੀਆਂ ਜਾਇਦਾਦਾਂ ਢਾਹੀਆਂ ਜਾ ਰਹੀਆਂ ਹਨ। ਕੱਲ੍ਹ ਤੋਂ ਪੰਜਾਬ ਪੁਲਿਸ ਨੇ ਉਨ੍ਹਾਂ 'ਹਵਾਲਾ' ਆਪਰੇਟਰਾਂ ਖ਼ਿਲਾਫ਼ ਵੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਜੋ ਨਸ਼ੇ ਦੇ ਪੈਸੇ ਨੂੰ ਵਿਦੇਸ਼ ਭੇਜਣ ਵਿੱਚ ਮਦਦ ਕਰਦੇ ਹਨ।" ਉਨ੍ਹਾਂ ਅੱਗੇ ਕਿਹਾ, "ਜਦੋਂ ਅਸੀਂ ਜ਼ਿੰਮੇਵਾਰੀ ਸੰਭਾਲੀ ਸੀ, ਤਾਂ 70 ਫੀਸਦੀ ਨਸ਼ਾ ਪਾਕਿਸਤਾਨ ਤੋਂ ਡਰੋਨਾਂ ਰਾਹੀਂ ਆਉਂਦਾ ਸੀ ਅਤੇ 30 ਫੀਸਦੀ ਗੁਜਰਾਤ ਤੋਂ ਆਉਂਦਾ ਸੀ। ਅਸੀਂ ਪਾਕਿਸਤਾਨ ਤੋਂ ਆਉਣ ਵਾਲੇ ਨਸ਼ੇ ਨੂੰ ਕਾਫੀ ਹੱਦ ਤੱਕ ਰੋਕ ਦਿੱਤਾ ਹੈ। ਪੰਜਾਬ-ਪਾਕਿਸਤਾਨ ਸਰਹੱਦ 'ਤੇ ਐਂਟੀ-ਡਰੋਨ ਸਿਸਟਮ ਲਗਾਏ ਗਏ ਹਨ। ਡਰੋਨਾਂ ਨੂੰ ਸਰਹੱਦ ਅੰਦਰ ਵੜਨ ਤੋਂ ਪਹਿਲਾਂ ਹੀ ਰੋਕ ਕੇ ਡੇਗ ਦਿੱਤਾ ਜਾਂਦਾ ਹੈ। ਹੁਣ 70 ਫੀਸਦੀ ਨਸ਼ਾ ਗੁਜਰਾਤ ਤੋਂ ਆ ਰਿਹਾ ਹੈ। 70 ਫੀਸਦੀ 'ਚਿੱਟਾ' ਗੁਜਰਾਤ ਤੋਂ ਆਉਂਦਾ ਹੈ।"
ਉਦਾਹਰਣਾਂ ਦਿੰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ, "ਤੁਸੀਂ 2021 ਵਿੱਚ ਮੁੰਦਰਾ ਪੋਰਟ 'ਤੇ 21,000 ਕਰੋੜ ਰੁਪਏ ਦੇ 3,000 ਕਿਲੋਗ੍ਰਾਮ ਨਸ਼ੀਲੇ ਪਦਾਰਥਾਂ ਦੀ ਜ਼ਬਤੀ ਬਾਰੇ ਪੜ੍ਹਿਆ ਹੋਵੇਗਾ। ਇਹ ਸਿਰਫ਼ ਉਹ ਸੀ ਜੋ ਫੜਿਆ ਗਿਆ ਸੀ। ਕੋਈ ਨਹੀਂ ਜਾਣਦਾ ਕਿ ਹਰ ਰੋਜ਼ ਕਿੰਨਾ ਨਸ਼ਾ ਬਿਨਾਂ ਫੜੇ ਨਿਕਲ ਜਾਂਦਾ ਹੈ। ਪਿਛਲੇ ਸਾਲ ਦੀ ਇੱਕ ਕੈਗ ਰਿਪੋਰਟ ਅਨੁਸਾਰ ਗੁਜਰਾਤ ਵਿੱਚ 2,200 ਕਿਲੋਗ੍ਰਾਮ ਨਸ਼ੀਲੇ ਪਦਾਰਥਾਂ ਨੂੰ ਕਥਿਤ ਤੌਰ 'ਤੇ ਚੂਹੇ ਖਾ ਗਏ। ਉਹ ਕਹਿੰਦੇ ਹਨ ਕਿ ਚੂਹਿਆਂ ਨੇ ਇਹ ਖਾ ਲਿਆ। ਕੋਈ ਨਹੀਂ ਜਾਣਦਾ ਕਿ ਉਹ ਨਸ਼ਾ ਅਸਲ ਵਿੱਚ ਕਿੱਥੇ ਗਿਆ। ਅੱਜ ਗੁਜਰਾਤ ਪੂਰੇ ਦੇਸ਼ ਵਿੱਚ ਨਸ਼ਿਆਂ ਦਾ ਲਾਂਘਾ ਬਣ ਗਿਆ ਹੈ ਅਤੇ ਉਹ ਵੀ 'ਈਡੀ ਪਾਰਟੀ' ਦੇ ਅਧੀਨ ਆਉਂਦਾ ਹੈ।" ਅਰਵਿੰਦ ਕੇਜਰੀਵਾਲ ਨੇ ਅੰਤ ਵਿੱਚ ਕਿਹਾ, "ਪਰ ਅਸੀਂ ਇਸ 'ਤੇ ਨਿਰੰਤਰ ਕੰਮ ਕਰ ਰਹੇ ਹਾਂ। ਇਹ ਕੰਮ ਅਜੇ ਜਾਰੀ ਹੈ। ਤੁਹਾਡੀਆਂ ਅਸੀਸਾਂ ਨਾਲ, ਅਸੀਂ ਅਗਲੇ ਪੰਜ ਸਾਲਾਂ ਵਿੱਚ ਵੀ ਇਸ ਕੋਸ਼ਿਸ਼ ਨੂੰ ਇਵੇਂ ਹੀ ਜਾਰੀ ਰੱਖਾਂਗੇ।"
ਪੰਜਾਬ ਪਾਰਦਰਸ਼ੀ ਸ਼ਾਸਨ, ਵਪਾਰ-ਪੱਖੀ ਨੀਤੀਆਂ ਅਤੇ ਵਿਕਾਸ-ਮੁਖੀ ਸਿਆਸਤ ਦੇ ਨਵੇਂ ਦੌਰ ਵਿੱਚ ਦਾਖਲ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਸ਼ਾਸਨ ਵਿੱਚ ਇਤਿਹਾਸਕ ਬਦਲਾਅ ਦੇਖਿਆ ਹੈ, ਜਿੱਥੇ ਚੁਣੇ ਹੋਏ ਨੁਮਾਇੰਦੇ ਸਿੱਧੇ ਤੌਰ 'ਤੇ ਲੋਕਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਚਾਰ ਸਾਲ ਪੂਰੇ ਕਰਨ ਤੋਂ ਬਾਅਦ ਉਨ੍ਹਾਂ ਤੋਂ ਫੀਡਬੈਕ ਮੰਗ ਰਹੇ ਹਨ, ਅਜਿਹਾ ਕਰਨ ਦੀ ਹਿੰਮਤ ਪਿਛਲੀ ਕਿਸੇ ਵੀ ਸਰਕਾਰ ਨੇ ਕਦੇ ਨਹੀਂ ਕੀਤੀ। ਉਨ੍ਹਾਂ ਅੱਗੇ ਕਿਹਾ, "ਜਿੱਥੇ ਰਵਾਇਤੀ ਤੌਰ 'ਤੇ ਸਰਕਾਰਾਂ ਸੱਤਾ ਵਿੱਚ ਰਹਿਣ ਦੇ ਸਾਲਾਂ ਬਾਅਦ ਸਰਕਾਰੀ ਦਫ਼ਤਰਾਂ ਤੱਕ ਹੀ ਸੀਮਤ ਹੋ ਜਾਂਦੀਆਂ ਹਨ, ਉੱਥੇ ਹੀ ਪੂਰੇ ਪੰਜਾਬ ਦੇ ਲੋਕਾਂ ਵੱਲੋਂ ਮਿਲ ਰਹੇ ਭਰਵੇਂ ਪਿਆਰ ਅਤੇ ਸ਼ਲਾਘਾ ਨੇ 'ਆਪ' ਸਰਕਾਰ ਦੇ ਜਨਤਾ ਦੀ ਭਲਾਈ ਲਈ ਅਣਥੱਕ ਕੰਮ ਕਰਨ ਦੇ ਸੰਕਲਪ ਨੂੰ ਹੋਰ ਮਜ਼ਬੂਤ ਕੀਤਾ ਹੈ।"
ਵਪਾਰੀਆਂ ਨੂੰ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਉਨ੍ਹਾਂ ਨੂੰ ਸਿਰਫ਼ ਆਮਦਨ ਅਤੇ ਸਿਆਸੀ ਫੰਡਿੰਗ ਦਾ ਸਾਧਨ ਮੰਨਿਆ। ਉਨ੍ਹਾਂ ਕਿਹਾ, "ਦਹਾਕਿਆਂ ਤੱਕ ਛੋਟੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਕਿਉਂਕਿ ਕਿਸੇ ਨੇ ਵੀ ਉਨ੍ਹਾਂ ਦੇ ਅਸਲ ਮੁੱਦਿਆਂ ਦੀ ਚਿੰਤਾ ਨਹੀਂ ਕੀਤੀ। ਵਪਾਰ ਲਈ ਸਾਜ਼ਗਾਰ ਮਾਹੌਲ ਸਿਰਜਣ ਅਤੇ ਵਪਾਰੀ ਵਰਗ ਦੀ ਹਰ ਜਾਇਜ਼ ਚਿੰਤਾ ਦਾ ਤੁਰੰਤ ਹੱਲ ਯਕੀਨੀ ਬਣਾਉਣ ਲਈ 'ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ' ਦਾ ਗਠਨ ਕੀਤਾ ਗਿਆ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਹੁਕਮਰਾਨ ਨਿੱਜੀ ਕਾਰੋਬਾਰ ਕਰਦੇ ਸਨ ਜਿਸ ਕਰਕੇ ਉਨ੍ਹਾਂ ਨੇ ਪੰਜਾਬ ਦੇ ਵਿਕਾਸ ਦੀ ਕੀਮਤ 'ਤੇ ਆਪਣੇ ਨਿੱਜੀ ਵਪਾਰਕ ਹਿੱਤਾਂ ਨੂੰ ਹੱਲਾਸ਼ੇਰੀ ਦਿੱਤੀ। ਉਨ੍ਹਾਂ ਕਿਹਾ, "ਜਿਨ੍ਹਾਂ ਨੇ ਨਿੱਜੀ ਟਰਾਂਸਪੋਰਟ ਨੈੱਟਵਰਕ 'ਤੇ ਕੰਟਰੋਲ ਕੀਤਾ, ਉਨ੍ਹਾਂ ਨੇ ਯੋਜਨਾਬੱਧ ਤਰੀਕੇ ਨਾਲ ਸਰਕਾਰੀ ਬੱਸ ਸੇਵਾਵਾਂ ਨੂੰ ਕਮਜ਼ੋਰ ਕੀਤਾ। ਇਸੇ ਤਰ੍ਹਾਂ ਨਿੱਜੀ ਵਿਦਿਅਕ ਅਦਾਰਿਆਂ ਦੇ ਮਾਲਕਾਂ ਨੇ ਸਰਕਾਰੀ ਸਕੂਲਾਂ ਨੂੰ ਨਜ਼ਰਅੰਦਾਜ਼ ਕੀਤਾ। ਉਨ੍ਹਾਂ ਦਾ ਸ਼ਾਸਨ ਮਾਡਲ ਜਨਤਕ ਭਲਾਈ ਦੀ ਬਜਾਏ ਨਿੱਜੀ ਮੁਨਾਫ਼ੇ ਤੋਂ ਪ੍ਰੇਰਿਤ ਸੀ।"
ਵਪਾਰੀਆਂ ਦੇ ਯੋਗਦਾਨ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਨੌਕਰੀਆਂ ਮੰਗਣ ਵਾਲੇ ਨਹੀਂ ਬਲਕਿ ਨੌਕਰੀਆਂ ਦੇਣ ਵਾਲੇ (ਰੋਜ਼ਗਾਰ ਦਾਤਾ) ਹਨ ਜੋ ਆਰਥਿਕ ਵਿਕਾਸ ਨੂੰ ਹੁਲਾਰਾ ਦਿੰਦੇ ਹਨ ਅਤੇ ਹਜ਼ਾਰਾਂ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਦੇ ਹਨ। ਉਨ੍ਹਾਂ ਕਿਹਾ, "ਸਰਕਾਰ ਦੀ ਭੂਮਿਕਾ ਕਾਰੋਬਾਰ ਲਈ ਸਹੂਲਤਾਂ ਦੇਣਾ ਹੈ, ਨਾ ਕਿ ਉਨ੍ਹਾਂ ਵਿੱਚੋਂ ਹਿੱਸਾ ਮੰਗਣਾ। ਪਹਿਲਾਂ, ਵਪਾਰੀ ਆਪਣੇ ਕਾਰੋਬਾਰ ਵਧਾਉਣ ਤੋਂ ਝਿਜਕਦੇ ਸਨ ਕਿਉਂਕਿ ਉਨ੍ਹਾਂ ਨੂੰ ਤੰਗ-ਪ੍ਰੇਸ਼ਾਨ ਕੀਤੇ ਜਾਣ ਅਤੇ ਹਿੱਸਾ ਮੰਗੇ ਜਾਣ ਦਾ ਡਰ ਰਹਿੰਦਾ ਸੀ। ਸਾਡੀ ਸਰਕਾਰ ਵਪਾਰੀਆਂ ਨੂੰ ਏ.ਟੀ.ਐਮ. ਨਹੀਂ ਮੰਨਦੀ। ਅਸੀਂ ਉਨ੍ਹਾਂ ਦੇ ਵਿਕਾਸ ਅਤੇ ਖੁਸ਼ਹਾਲੀ ਲਈ ਵਚਨਬੱਧ ਹਾਂ।"
ਰਵਾਇਤੀ ਸਿਆਸੀ ਪਾਰਟੀਆਂ 'ਤੇ ਸਿੱਧਾ ਹਮਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ, ਲੋਕਾਂ ਵਿੱਚ ਆਪਣੀ ਭਰੋਸੇਯੋਗਤਾ ਪੂਰੀ ਤਰ੍ਹਾਂ ਗੁਆ ਚੁੱਕੀ ਹੈ। ਉਨ੍ਹਾਂ ਕਿਹਾ, "ਉਨ੍ਹਾਂ ਕੋਲ ਸਮਾਜ ਦੇ ਕਿਸੇ ਵੀ ਵਰਗ ਲਈ ਕੋਈ ਏਜੰਡਾ, ਕੋਈ ਰੋਡਮੈਪ ਅਤੇ ਕੋਈ ਵਿਜ਼ਨ ਨਹੀਂ ਹੈ। ਉਹ ਸਿਰਫ਼ ਸੱਤਾ ਵਿੱਚ ਵਾਪਸੀ ਅਤੇ ਪੰਜਾਬ ਦੇ ਖਜ਼ਾਨੇ ਨੂੰ ਮੁੜ ਲੁੱਟਣ ਲਈ ਆਪਣੀ ਵਾਰੀ ਦੀ ਉਡੀਕ ਕਰਦੇ ਹਨ। ਸਾਲਾਂ ਤੱਕ, ਕਾਂਗਰਸ ਅਤੇ ਅਕਾਲੀ ਆਗੂਆਂ ਨੇ ਕੁਰਸੀ ਲਈ ਸਿਆਸੀ ਖੇਡ ਖੇਡੀ, ਸੂਬੇ ਦੇ ਸਾਧਨਾਂ ਨੂੰ ਲੁੱਟਣ ਲਈ ਵਾਰੋ-ਵਾਰੀ ਸੱਤਾ ਬਦਲਦੇ ਰਹੇ। 'ਆਪ' ਸਰਕਾਰ ਨੇ ਪੰਜਾਬ ਨੂੰ ਤਬਾਹੀ ਦੇ ਰਾਹ ਤੋਰਨ ਵਾਲੇ ਵਿਨਾਸ਼ਕਾਰੀ ਚੱਕਰ ਨੂੰ ਖਤਮ ਕਰਕੇ ਬੇਮਿਸਾਲ ਵਿਕਾਸ ਦੇ ਯੁੱਗ ਦੀ ਸ਼ੁਰੂਆਤ ਕੀਤੀ ਹੈ।"
ਨਸ਼ਿਆਂ ਦੀ ਅਲਾਮਤ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਨੇ ਪੰਜਾਬ ਦੀ ਜਵਾਨੀ ਦਾ ਬਹੁਤ ਭਾਰੀ ਨੁਕਸਾਨ ਕੀਤਾ ਹੈ ਅਤੇ ਲੋਕ ਜਾਣਦੇ ਹਨ ਕਿ ਨਸ਼ਿਆਂ ਦੇ ਕਾਰੋਬਾਰ ਰਾਹੀਂ ਹਜ਼ਾਰਾਂ ਪੰਜਾਬੀ ਨੌਜਵਾਨਾਂ ਦੀ ਜ਼ਿੰਦਗੀ ਬਰਬਾਦ ਕਰਨ ਲਈ ਕੌਣ ਜ਼ਿੰਮੇਵਾਰ ਸੀ। ਉਨ੍ਹਾਂ ਕਿਹਾ ਕਿ ਜੇਕਰ ਇਹ ਪਾਰਟੀਆਂ ਮੁੜ ਸੱਤਾ ਵਿੱਚ ਆਉਂਦੀਆਂ ਹਨ ਤਾਂ ਇਹ ਪੰਜਾਬ ਅਤੇ ਇਸ ਦੇ ਲੋਕਾਂ ਦਾ ਸ਼ੋਸ਼ਣ ਕਰਨ ਲਈ ਇੱਕ ਵਾਰ ਫਿਰ ਸੱਤਾ ਦੀ ਦੁਰਵਰਤੋਂ ਕਰਨਗੀਆਂ। ਆਪਣੀ ਸਰਕਾਰ ਦੀਆਂ ਪ੍ਰਮੁੱਖ ਪ੍ਰਾਪਤੀਆਂ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲਗਭਗ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਜਿਸ ਨਾਲ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਖਪਤਕਾਰਾਂ ਲਈ ਕਿਫਾਇਤੀ ਬਿਜਲੀ ਯਕੀਨੀ ਬਣਾਉਣ ਲਈ ਵੱਡੇ ਜਨਤਕ ਹਿੱਤ ਵਿੱਚ ਇੱਕ ਨਿੱਜੀ ਥਰਮਲ ਪਲਾਂਟ ਖਰੀਦਣ ਦਾ ਇਤਿਹਾਸਕ ਫੈਸਲਾ ਲਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜਦੋਂ 'ਆਪ' ਸਰਕਾਰ ਨੇ ਸੱਤਾ ਸੰਭਾਲੀ ਸੀ ਤਾਂ ਪੰਜਾਬ ਦੇ ਸਿਰਫ਼ 22 ਫੀਸਦੀ ਖੇਤੀ ਯੋਗ ਰਕਬੇ ਤੱਕ ਹੀ ਨਹਿਰੀ ਪਾਣੀ ਪਹੁੰਚਦਾ ਸੀ, ਜਦੋਂ ਕਿ ਅੱਜ ਇਹ ਦਾਇਰਾ ਵਧ ਕੇ 80 ਫੀਸਦੀ ਤੋਂ ਵੱਧ ਹੋ ਗਿਆ ਹੈ। ਉਨ੍ਹਾਂ ਅੱਗੇ ਕਿਹਾ, "ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਕਈ ਇਲਾਕਿਆਂ ਵਿੱਚ ਜ਼ਮੀਨੀ ਪਾਣੀ ਦੇ ਪੱਧਰ ਵਿੱਚ ਦੋ ਤੋਂ ਚਾਰ ਮੀਟਰ ਦਾ ਸੁਧਾਰ ਹੋਇਆ ਹੈ, ਜਿਸ ਨਾਲ ਪਾਣੀ ਦੇ ਲਗਾਤਾਰ ਡਿੱਗ ਰਹੇ ਪੱਧਰ ਦੇ ਪੁਰਾਣੇ ਰੁਝਾਨ ਨੂੰ ਮੋੜਾ ਪਿਆ ਹੈ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 'ਆਪ' ਸਰਕਾਰ ਦੇ ਗਠਨ ਤੋਂ ਬਾਅਦ ਹੁਣ ਤੱਕ 67,000 ਤੋਂ ਵੱਧ ਸਰਕਾਰੀ ਨੌਕਰੀਆਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਦੇ ਦਿੱਤੀਆਂ ਗਈਆਂ ਹਨ। ਉਨ੍ਹਾਂ 'ਸੜਕ ਸੁਰੱਖਿਆ ਫੋਰਸ' ਦੀ ਸਫਲਤਾ ਦਾ ਵੀ ਜ਼ਿਕਰ ਕਰਦਿਆਂ ਕਿਹਾ ਕਿ ਹਾਈਵੇਅ 'ਤੇ ਸਮੇਂ ਸਿਰ ਮਦਦ ਅਤੇ ਬਿਹਤਰ ਐਮਰਜੈਂਸੀ ਰਿਸਪਾਂਸ ਪ੍ਰਣਾਲੀ ਰਾਹੀਂ 2,700 ਤੋਂ ਵੱਧ ਕੀਮਤੀ ਜਾਨਾਂ ਬਚਾਈਆਂ ਜਾ ਚੁੱਕੀਆਂ ਹਨ।
ਕਾਂਗਰਸ 'ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਰਟੀ ਕੋਲ ਇਸ ਸਮੇਂ ਜ਼ਮੀਨੀ ਪੱਧਰ ਦੇ ਵਰਕਰਾਂ ਨਾਲੋਂ ਮੁੱਖ ਮੰਤਰੀ ਦੇ ਦਾਅਵੇਦਾਰ ਜ਼ਿਆਦਾ ਹਨ। ਉਨ੍ਹਾਂ ਟਿੱਪਣੀ ਕੀਤੀ, "ਉਹ ਏਕਤਾ ਦਿਖਾਉਣ ਲਈ ਬੱਸ ਯਾਤਰਾਵਾਂ ਅਤੇ ਫੋਟੋਆਂ ਖਿਚਵਾਉਣ ਦੇ ਮੌਕੇ ਪੈਦਾ ਕਰ ਸਕਦੇ ਹਨ, ਪਰ ਹਰ ਕੋਈ ਉਨ੍ਹਾਂ ਦੇ ਆਪਸੀ ਅੰਦਰੂਨੀ ਵਿਰੋਧ ਨੂੰ ਜਾਣਦਾ ਹੈ। ਅਜਿਹੀਆਂ ਬਣਾਵਟੀ ਕਵਾਇਦਾਂ ਉਨ੍ਹਾਂ ਦੇ ਲੀਡਰਸ਼ਿਪ ਸੰਕਟ ਅਤੇ ਅੰਦਰੂਨੀ ਕਲੇਸ਼ ਨੂੰ ਲੁਕਾ ਨਹੀਂ ਸਕਦੀਆਂ।" ਮੁੱਖ ਮੰਤਰੀ ਨੇ ਦੁਹਰਾਇਆ ਕਿ 'ਆਪ' ਸਰਕਾਰ ਵੰਡ ਤੇ ਨਫ਼ਰਤ ਦੀ ਬਜਾਏ ਵਿਕਾਸ, ਭਲਾਈ ਅਤੇ ਕੰਮ ਦੀ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੀ ਹੈ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀ ਧਰਤੀ ਖੁਸ਼ਹਾਲੀ, ਪ੍ਰਗਤੀ ਅਤੇ ਭਾਈਚਾਰਕ ਸਾਂਝ ਨੂੰ ਵਧਾਉਣ ਲਈ ਬਹੁਤ ਉਪਜਾਊ ਹੈ। ਉਨ੍ਹਾਂ ਕਿਹਾ, "ਇੱਥੇ ਸਿਰਫ਼ ਇੱਕ ਹੀ ਚੀਜ਼ ਨਹੀਂ ਉੱਗ ਸਕਦੀ, ਉਹ ਹੈ ਨਫ਼ਰਤ। ਇਸ ਲਈ ਭਾਜਪਾ  ਨੂੰ ਇਸ ਭੁਲੇਖੇ ਵਿੱਚ ਨਹੀਂ ਰਹਿਣਾ ਚਾਹੀਦਾ ਕਿ ਉਹ ਪੰਜਾਬੀਆਂ ਨੂੰ ਫਿਰਕੂ ਲੀਹਾਂ 'ਤੇ ਵੰਡ ਸਕਦੀ ਹੈ। ਪੰਜਾਬ ਦੇ ਲੋਕਾਂ ਨੇ ਹਮੇਸ਼ਾ ਫੁੱਟ ਪਾਊ ਰਾਜਨੀਤੀ ਨੂੰ ਨਕਾਰਿਆ ਹੈ ਅਤੇ ਉਹ ਸੂਬੇ ਦੀ ਭਾਈਚਾਰਕ ਸਾਂਝ ਅਤੇ ਏਕਤਾ ਦੀਆਂ ਸ਼ਾਨਦਾਰ ਪਰੰਪਰਾਵਾਂ ਨੂੰ ਬਰਕਰਾਰ ਰੱਖਣਗੇ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਅਜਿਹੇ ਨਵੇਂ ਯੁੱਗ ਵਿੱਚ ਦਾਖਲ ਹੋ ਗਿਆ ਹੈ ਜਿੱਥੇ ਸ਼ਾਸਨ ਦੀ ਪਰਖ ਖੋਖਲੇ ਨਾਅਰਿਆਂ ਅਤੇ ਸਿਆਸੀ ਨੌਟੰਕੀਆਂ ਦੀ ਬਜਾਏ ਕਾਰਗੁਜ਼ਾਰੀ, ਪਾਰਦਰਸ਼ਤਾ ਅਤੇ ਸੇਵਾ ਨਿਭਾਉਣ ਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਪਾਸੋਂ ਤਹਿ ਦਿਲੋਂ ਸਹਿਯੋਗ ਮੰਗਦਿਆਂ ਕਿਹਾ, "ਪੰਜਾਬ ਦੇ ਲੋਕਾਂ ਨੇ ਫਰਕ ਦੇਖਿਆ ਹੈ। ਉਹ ਜਾਣਦੇ ਹਨ ਕਿ ਕਿਸ ਨੇ ਸੂਬੇ ਲਈ ਕੰਮ ਕੀਤਾ ਅਤੇ ਕਿਸ ਨੇ ਆਪਣੇ ਲਈ। ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਇਮਾਨਦਾਰੀ, ਲਗਨ ਅਤੇ ਜਵਾਬਦੇਹੀ ਨਾਲ ਸੇਵਾ ਕਰਦੀ ਰਹੇਗੀ।" ਇਸ ਮੌਕੇ 'ਆਪ' ਦੇ ਸੀਨੀਅਰ ਆਗੂ ਅਤੇ 'ਆਪ' ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਸਿੰਘ ਚੀਮਾ ਅਤੇ ਮੋਹਿੰਦਰ ਭਗਤ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
Bhagwant Mann Government: ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ : ਤਰੁਨਪ੍ਰੀਤ ਸਿੰਘ ਸੌਂਦ
Bhagwant Mann Government: ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਿਸਾਨਾਂ ਪ੍ਰਤੀ ਵਚਨਬੱਧਤਾ ਦਹੁਰਾਉਂਦਿਆਂ ਅੱਜ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵੱਲੋਂ ਆਗਾਮੀ ਝੋਨੇ ਦੀ ਬਿਜਾਈ ਸੀਜ਼ਨ ਦੌਰਾਨ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਲੋੜੀਂਦੇ ਵਿਆਪਕ ਪ੍ਰਬੰਧ ਕੀਤੇ ਗਏ ਹਨ। ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਲਈ ਝੋਨੇ ਦੇ ਸੀਜ਼ਨ ਲਈ ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ।
ਇਹ ਸਮਾਂ ਸਾਰਣੀ 1 ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਅਤੇ 5 ਜੂਨ ਤੋਂ ਫਰੀਦਕੋਟ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿਖੇ ਲਾਗੂ ਹੋਵੇਗਾ। ਇਸ ਦੇ ਨਾਲ ਹੀ 9 ਜੂਨ ਤੋਂ ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ, ਬਰਨਾਲਾ, ਕਪੂਰਥਲਾ, ਜਲੰਧਰ ਅਤੇ ਐਸਬੀਐਸ ਨਗਰ ਜ਼ਿਲ੍ਹਿਆਂ ਵਿੱਚ ਰੋਜ਼ਾਨਾ 8 ਘੰਟੇ ਤੋਂ ਵੱਧ ਬਿਜਲੀ ਮੁਹੱਈਆ ਕਰਵਾਈ ਜਾਵੇਗੀ।” ਉਨ੍ਹਾਂ ਅੱਗੇ ਕਿਹਾ, “ਸੂਬਾ ਸਰਕਾਰ ਨੇ ਖੇਤੀਬਾੜੀ ਖੇਤਰ ਨੂੰ ਪਹਿਲ ਦਿੱਤੀ ਹੈ ਅਤੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਦੀ ਸਹੂਲਤ ਲਈ ਸਾਰੀਆਂ ਜ਼ਰੂਰੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।”
Read Also : June Bank Holiday 2026: ਜੂਨ ’ਚ ਤੁਹਾਡੇ ਸ਼ਹਿਰ ’ਚ ਕਦੋਂ-ਕਦੋਂ ਬੰਦ ਰਹਿਣਗੇ ਬੈਂਕ? ਇੱਥੇ ਵੇਖੋ ਬੈਂਕਾਂ ਦੀਆਂ ਛੁੱਟੀਆਂ ਦੀ ਸੂਚੀ
ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ, ਪੀਐਸਪੀਸੀਐਲ ਸੂਬੇ ਵਿੱਚ ਖੇਤੀਬਾੜੀ ਲਈ ਜਾਰੀ ਹਰੇਕ ਮੋਟਰ ਕੁਨੈਕਸ਼ਨ ਲਈ ਰੋਜ਼ਾਨਾ ਅੱਠ ਘੰਟੇ ਤੋਂ ਵੱਧ ਬਿਜਲੀ ਦੀ ਉਪਲਬਧਤਾ ਯਕੀਨੀ ਬਣਾਏਗਾ ਤਾਂ ਜੋ ਕਿਸਾਨ ਝੋਨੇ ਦੀ ਲਵਾਈ ਸੁਚਾਰੂ ਅਤੇ ਬਿਨਾਂ ਕਿਸੇ ਪਰੇਸ਼ਾਨੀ ਦੇ ਕਰ ਸਕਣ।” ਉਨ੍ਹਾਂ ਕਿਹਾ, “ਪੰਜਾਬ ਦੇ ਮਿਹਨਤੀ ਕਿਸਾਨ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਸੂਬਾ ਸਰਕਾਰ ਇਸ ਮਹੱਤਵਪੂਰਨ ਸਮੇਂ ਦੌਰਾਨ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ।”
ਮੰਤਰੀ ਨੇ ਅੱਗੇ ਕਿਹਾ, “ਬਿਜਲੀ ਵੰਡ ਪ੍ਰਣਾਲੀ ਦੀ ਨਿਰੰਤਰ ਨਿਗਰਾਨੀ ਲਈ ਸੂਬੇ ਭਰ ਵਿੱਚ ਪੀਐਸਪੀਸੀਐਲ ਦੇ ਅਧਿਕਾਰੀਆਂ ਅਤੇ ਤਕਨੀਕੀ ਸਟਾਫ ਦੀਆਂ ਸਮਰਪਿਤ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਫੀਲਡ ਅਧਿਕਾਰੀਆਂ ਨੂੰ 24 ਘੰਟੇ ਉਪਲਬਧ ਰਹਿਣ ਅਤੇ ਕਿਸੇ ਵੀ ਤਰ੍ਹਾਂ ਦੀ ਖਰਾਬੀ, ਟ੍ਰਾਂਸਫਾਰਮਰ ਸਬੰਧੀ ਮੁੱਦੇ ਅਤੇ ਹੋਰ ਤਕਨੀਕੀ ਨੁਕਸ ਦਾ ਪਹਿਲ ਦੇ ਆਧਾਰ 'ਤੇ ਤੁਰੰਤ ਹੱਲ ਯਕੀਨੀ ਬਣਾਉਣ ਲਈ ਵਿਸ਼ੇਸ਼ ਨਿਰਦੇਸ਼ ਜਾਰੀ ਕੀਤੇ ਗਏ ਹਨ।” ਉਨ੍ਹਾਂ ਅੱਗੇ ਕਿਹਾ, “ਝੋਨੇ ਦੀ ਬਿਜਾਈ ਦੌਰਾਨ ਕਿਸਾਨਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਜਵਾਬ ਦੇਣਾ ਯਕੀਨੀ ਬਣਾਉਣ ਲਈ ਸਮਰਪਿਤ ਕੰਟਰੋਲ ਰੂਮਾਂ ਅਤੇ ਸ਼ਿਕਾਇਤ ਪ੍ਰਬੰਧਨ ਵਿਧੀਆਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ।”
ਤਰੁਨਪ੍ਰੀਤ ਸਿੰਘ ਸੌਂਦ ਨੇ ਅੱਗੇ ਕਿਹਾ, “ਪੀਐਸਪੀਸੀਐਲ ਨੇ ਪਹਿਲਾਂ ਹੀ ਟਰਾਂਸਮਿਸ਼ਨ ਲਾਈਨਾਂ, ਟ੍ਰਾਂਸਫਾਰਮਰਾਂ ਅਤੇ ਹੋਰ ਬਿਜਲੀ ਬੁਨਿਆਦੀ ਢਾਂਚੇ ਦੇ ਜ਼ਰੂਰੀ ਰੱਖ-ਰਖਾਅ ਸਬੰਧੀ ਕਾਰਜ ਪਹਿਲਾਂ ਹੀ ਮੁਕੰਮਲ ਕਰ ਲਏ ਹਨ ਤਾਂ ਜੋ ਮੰਗ ਦੇ ਸੀਜ਼ਨ ਦੌਰਾਨ ਫਾਲਤੂ ਵਿਘਨਾਂ ਤੋਂ ਬਚਿਆ ਜਾ ਸਕੇ।” ਬਿਜਲੀ ਮੰਤਰੀ ਨੇ ਅੱਗੇ ਕਿਹਾ, “ਪੰਜਾਬ ਸਰਕਾਰ ਸੂਬੇ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਸਾਰੇ ਖੇਤਰਾਂ, ਖਾਸ ਕਰਕੇ ਖੇਤੀਬਾੜੀ ਨੂੰ ਲੋੜੀਂਦੀ ਬਿਜਲੀ ਮੁਹੱਈਆ ਕਰਵਾਉਣਾ ਭਗਵੰਤ ਮਾਨ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚੋਂ ਇੱਕ ਹੈ।” ਕਿਸਾਨਾਂ ਨੂੰ ਬਿਜਲੀ ਦੀ ਸਮਝਦਾਰੀ ਨਾਲ ਵਰਤੋਂ ਕਰਨ ਅਤੇ ਪੀਐਸਪੀਸੀਐਲ ਦੁਆਰਾ ਜਾਰੀ ਕੀਤੇ ਗਏ ਸ਼ਡਿਊਲ ਦੀ ਪਾਲਣਾ ਕਰਨ ਦੀ ਅਪੀਲ ਕਰਨ ਦੇ ਨਾਲ ਹੀ ਉਨ੍ਹਾਂ ਭਰੋਸਾ ਦਿੱਤਾ, “ਸੂਬਾ ਸਰਕਾਰ ਕਿਸਾਨ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਅਤੇ ਪੰਜਾਬ ਭਰ ਵਿੱਚ ਝੋਨੇ ਦੇ ਸੀਜ਼ਨ ਨੂੰ ਸਫ਼ਲ ਅਤੇ ਸੁਖਾਲਾ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੇਗੀ।”
Punjab Congress Protest: ਪੰਜਾਬ ਕਾਂਗਰਸ ਨੇ ਭਗਵੰਤ ਮਾਨ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ, ਰੋਜ਼ਾਨਾ ਮਜ਼ਦੂਰੀ ’ਚ ਵਾਧੇ ਦੀ ਮੰਗ
Punjab Congress Protest: ਚੰਡੀਗੜ੍ਹ, (ਆਈਏਐਨਐਸ)। ਕਾਂਗਰਸ ਦੀ ਪੰਜਾਬ ਇਕਾਈ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਭਗਵੰਤ ਮਾਨ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ। ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੇ ਸਰਕਾਰ ਦੇ ਫੈਸਲੇ 'ਤੇ ਸਵਾਲ ਉਠਾਉਂਦੇ ਹੋਏ, ਪੰਜਾਬ ਕਾਂਗਰਸ ਦੇ ਆਗੂਆਂ ਨੇ ਕਿਹਾ ਕਿ ਇਸ ਸੈਸ਼ਨ ਦੀ ਕੋਈ ਲੋੜ ਨਹੀਂ ਹੈ ਅਤੇ ਸਰਕਾਰ ਸਿਰਫ਼ ਡਰਾਮਾ ਕਰ ਰਹੀ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿੱਚ ਕਾਂਗਰਸੀ ਆਗੂਆਂ ਨੇ ਮਜ਼ਦੂਰਾਂ ਦੀ ਸ਼ਮੂਲੀਅਤ ਨਾਲ ਰੋਸ ਪ੍ਰਦਰਸ਼ਨ ਕੀਤਾ, ਰੋਜ਼ਾਨਾ ਉਜਰਤਾਂ ਵਿੱਚ ਵਾਧੇ ਦੀ ਮੰਗ ਕੀਤੀ।
Punjab Congress Protest: ਪੰਜਾਬ ਕਾਂਗਰਸ ਨੇ ਭਗਵੰਤ ਮਾਨ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ, ਰੋਜ਼ਾਨਾ ਮਜ਼ਦੂਰੀ ’ਚ ਵਾਧੇ ਦੀ ਮੰਗ
" ਉਨ੍ਹਾਂ ਕਿਹਾ ਕਿ ਮਜ਼ਦੂਰ ਦਿਵਸ ਸਿਰਫ਼ ਇੱਕ ਬਹਾਨਾ ਹੈ। ਜੇਕਰ ਸਰਕਾਰ ਮਜ਼ਦੂਰ ਦਿਵਸ ਮਨਾ ਰਹੀ ਹੈ, ਤਾਂ ਉਸਨੂੰ ਮਜ਼ਦੂਰਾਂ ਦੀਆਂ ਮੰਗਾਂ 'ਤੇ ਡਟੇ ਰਹਿਣਾ ਚਾਹੀਦਾ ਹੈ। ਮਜ਼ਦੂਰ ਮਹਿੰਗਾਈ ਦੇ ਮੱਦੇਨਜ਼ਰ ਤਨਖਾਹ ਵਧਾਉਣ ਦੀ ਮੰਗ ਕਰਦੇ ਹਨ, ਪਰ ਸਰਕਾਰ ਤਨਖਾਹ ਨਹੀਂ ਵਧਾ ਰਹੀ।
ਇਹ ਵੀ ਪੜ੍ਹੋ: LPG Gas Update: ਗੈਸ ਸਿਲੰਡਰ ਦੀਆਂ ਕੀਮਤਾਂ 'ਚ ਰਿਕਾਰਡ ਤੋੜ ਵਾਧਾ, ਕਾਰੋਬਾਰੀਆਂ ਨੂੰ ਵੱਡਾ ਝਟਕਾ!
ਇੱਕ ਦਿਨ ਦੇ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਬਾਰੇ ਉਨ੍ਹਾਂ ਕਿਹਾ, "ਇਸਦੇ ਪਿੱਛੇ ਇੱਕ ਰਣਨੀਤੀ ਜਾਪਦੀ ਹੈ। ਉਹ ਇੱਕ ਅਵਿਸ਼ਵਾਸ ਪ੍ਰਸਤਾਵ ਲਿਆਉਣਾ ਚਾਹੁੰਦੇ ਹਨ। ਚਾਲ ਇਹ ਹੈ ਕਿ ਉਹ ਸਾਨੂੰ ਇੱਕ ਵਾਰ ਉੱਥੇ ਬੁਲਾ ਕੇ ਇੱਕ ਅਵਿਸ਼ਵਾਸ ਪ੍ਰਸਤਾਵ ਲਿਆਉਣਗੇ, ਕਿਉਂਕਿ ਉਨ੍ਹਾਂ ਨੂੰ ਡਰ ਹੈ ਕਿ ਰਾਘਵ ਚੱਢਾ ਅਤੇ ਕਈ ਰਾਜ ਸਭਾ ਸੰਸਦ ਮੈਂਬਰ ਚਲੇ ਗਏ ਹਨ, ਅਤੇ ਇਹ ਵਿਧਾਇਕ ਵੀ ਚਲੇ ਜਾ ਸਕਦੇ ਹਨ।" ਵੜਿੰਗ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਨੂੰ ਡਰ ਹੈ ਕਿ ਜੇਕਰ ਉਹ ਅਵਿਸ਼ਵਾਸ ਪ੍ਰਸਤਾਵ ਲਿਆਉਂਦੇ ਹਨ, ਤਾਂ ਉਨ੍ਹਾਂ ਦਾ ਕੰਮ ਛੇ ਮਹੀਨਿਆਂ ਤੱਕ ਜਾਰੀ ਰਹੇਗਾ। "ਅਸੀਂ ਇਹ ਨਹੀਂ ਕਹਿ ਰਹੇ ਕਿ ਅਸੀਂ ਸਰਕਾਰ ਨੂੰ ਡੇਗਣਾ ਚਾਹੁੰਦੇ ਹਾਂ ਜਾਂ ਉਨ੍ਹਾਂ ਕੋਲ ਬਹੁਮਤ ਨਹੀਂ ਹੈ, ਪਰ ਹਰ ਕੋਈ ਜਾਣਦਾ ਹੈ ਕਿ ਉਨ੍ਹਾਂ ਦੇ ਅੰਦਰ ਕੀ ਚਿੰਤਾ ਪੈਦਾ ਹੋ ਰਹੀ ਹੈ," ਉਨ੍ਹਾਂ ਸਵਾਲ ਕੀਤਾ। ਕਾਂਗਰਸ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਵੀ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ 'ਤੇ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਸਵਾਲ ਕੀਤਾ ਕਿ ਤਨਖਾਹਾਂ ਵਧਾਉਣ ਲਈ ਇਸ ਸੈਸ਼ਨ ਦੀ ਕੋਈ ਲੋੜ ਨਹੀਂ ਸੀ। ਸਰਕਾਰ ਸਿਰਫ਼ ਦਿਖਾਵਾ ਕਰ ਰਹੀ ਹੈ।
Bhagwant Mann Government: ਭਗਵੰਤ ਮਾਨ ਸਰਕਾਰ ਦੀ ‘ਖੇਡ ਕ੍ਰਾਂਤੀ’ ਨੇ ਪੰਜਾਬ ਨੂੰ ਕੌਮਾਂਤਰੀ ਖੇਡ ਨਕਸ਼ੇ ’ਤੇ ਉਭਾਰਿਆ, ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਨਾਲ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ ਪੰਜਾਬ
Bhagwant Mann Government: 40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ : ਭਗਵੰਤ ਸਿੰਘ ਮਾਨ
ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ’ ਦੇ ਤਹਿਤ ਅੱਜ ਖੇਡ ਵਿਭਾਗ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ‘ਆਪ’ ਸਰਕਾਰ ਦੀ ਖੇਡ ਕ੍ਰਾਂਤੀ ਨਾਲ ਖੇਡ ਖੇਤਰ ਦੀ ਨੁਹਾਰ ਬਦਲਣ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਸਿੰਚਾਈ ਵਿਭਾਗ, ਸਿਹਤ ਵਿਭਾਗ ਅਤੇ ਅਮਨ-ਕਾਨੂੰਨ ਦੀ ਵਿਵਸਥਾ ਬਾਰੇ ਰਿਪੋਰਟ ਕਾਰਡ ਪੇਸ਼ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੇਡਾਂ ਵਿੱਚ ਵੱਡੇ ਸੁਧਾਰਾਂ ਦੀ ਅਗਲੀ ਯੋਜਨਾ ਦਾ ਜ਼ਿਕਰ ਕੀਤਾ। ਇਸ ਯੋਜਨਾ ਤਹਿਤ ਖੇਡ ਬਜਟ 350 ਕਰੋੜ ਰੁਪਏ ਤੋਂ ਵਧਾ ਕੇ 1791 ਕਰੋੜ ਰੁਪਏ ਕੀਤਾ, ਕੋਚਾਂ ਦੀ ਗਿਣਤੀ ਵਿੱਚ 500 ਤੋਂ ਵਧਾ ਕੇ 2458 ਕੀਤੀ ਅਤੇ ਓਲੰਪਿਕ ਦੀ ਤਿਆਰੀ ਲਈ 15 ਲੱਖ ਰੁਪਏ ਅਤੇ ਏਸ਼ੀਆਈ ਖੇਡਾਂ ਦੇ ਐਥਲੀਟਾਂ ਲਈ 8 ਲੱਖ ਰੁਪਏ ਦੀ ਵਿੱਤੀ ਸਹਾਇਤਾ ਸ਼ਾਮਲ ਹੈ।
ਇਸ ਦਾ ਵੇਰਵਾ ਦਿੰਦੇ ਹੋਏ ਮੁੱਖ ਮੰਤਰੀ ਨੇ 3100 ਖੇਡ ਮੈਦਾਨਾਂ ਦੇ ਵਿਕਾਸ, 3000 ਜਿੰਮ, 17000 ਖੇਡ ਕਿੱਟਾਂ ਦੀ ਵੰਡ ਅਤੇ “ਖੇਡਾਂ ਵਤਨ ਪੰਜਾਬ ਦੀਆਂ” ਦੇ ਤੇਜ਼ੀ ਨਾਲ ਵਿਸਥਾਰ ਦਾ ਜ਼ਿਕਰ ਕੀਤਾ। ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਸ਼ਾਮਲ ਹੋਣ ਵਾਲੇ ਖਿਡਾਰੀਆਂ ਦੀ ਗਿਣਤੀ ਡੇਢ ਲੱਖ ਤੋਂ ਵਧ ਕੇ ਪੰਜ ਲੱਖ ਖਿਡਾਰੀਆਂ ਤੱਕ ਪਹੁੰਚ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਉਪਰਾਲਿਆਂ ਸਦਕਾ ਪੰਜਾਬ ਨੇ ਇਤਿਹਾਸ ਵਿੱਚ ਪਹਿਲੀ ਵਾਰ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਨਾਲ-ਨਾਲ 40 ਸਾਲਾਂ ਬਾਅਦ ਰਾਸ਼ਟਰੀ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਪ੍ਰਾਪਤ ਕੀਤੀ ਹੈ, ਜਿਸ ਨਾਲ ਸੂਬਾ, ਦੇਸ਼ ਵਿੱਚ ਖੇਡ ਧੁਰੇ ਵਜੋਂ ਉਭਰਿਆ ਹੈ।
ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਏਸ਼ੀਅਨ ਖੇਡਾਂ 3-4 ਅਕਤੂਬਰ ਨੂੰ ਸਮਾਪਤ ਹੋਣਗੀਆਂ ਅਤੇ ਚੋਟੀ ਦੀਆਂ ਛੇ ਹਾਕੀ ਟੀਮਾਂ ਇਨ੍ਹਾਂ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣਗੀਆਂ। ਪਹਿਲੀ ਵਾਰ ਪੰਜਾਬ ਨੂੰ ਇਹ ਅੰਤਰਰਾਸ਼ਟਰੀ ਟੂਰਨਾਮੈਂਟ ਕਰਵਾਉਣ ਦਾ ਮੌਕਾ ਮਿਲਿਆ ਹੈ ਅਤੇ ਇਹ ਕਦਮ ਖੇਡਾਂ ਦੇ ਖੇਤਰ ਵਿੱਚ ਵੱਡੀ ਪ੍ਰਾਪਤੀ ਹੈ।” ਉਨ੍ਹਾਂ ਅੱਗੇ ਕਿਹਾ, “ਇਸ ਤੋਂ ਇਲਾਵਾ ਸੂਬੇ ਲਈ ਚਾਰ ਦੇਸ਼ੀ ਟੂਰਨਾਮੈਂਟ ਦੇ ਰੂਪ ਵਿੱਚ ਇੱਕ ਹੋਰ ਅੰਤਰਰਾਸ਼ਟਰੀ ਟੂਰਨਾਮੈਂਟ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਜੋ ਸੂਬੇ ਵਿੱਚ ਹਾਕੀ ਨੂੰ ਵੱਡਾ ਹੁਲਾਰਾ ਦੇਵੇਗਾ।”
ਇਸ ਟੂਰਨਾਮੈਂਟ ਦੀ ਅਹਿਮੀਅਤ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹਾਕੀ ਵਿੱਚ ਪੰਜਾਬੀਆਂ ਦੀ ਸਰਦਾਰੀ ਹੋਣ ਦੇ ਬਾਵਜੂਦ ਪੰਜਾਬ ਨੇ ਹੁਣ ਤੱਕ ਕਦੇ ਵੀ ਕਿਸੇ ਵੱਡੇ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਨਹੀਂ ਕੀਤੀ। ਪਹਿਲੀ ਵਾਰ, ਪੰਜਾਬ ਅਕਤੂਬਰ ਵਿੱਚ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰੇਗਾ ਅਤੇ ਇਹ ਏਸ਼ੀਆ ਦਾ ਸਭ ਤੋਂ ਵੱਕਾਰੀ ਹਾਕੀ ਟੂਰਨਾਮੈਂਟ ਹੈ।” ਉਨ੍ਹਾਂ ਅੱਗੇ ਕਿਹਾ, “ਹਾਕੀ ਮੈਚ ਮੋਹਾਲੀ ਦੇ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਅਤੇ ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਜਲੰਧਰ ਵਿਖੇ ਹੋਣਗੇ।”
ਮੁੱਖ ਮੰਤਰੀ ਨੇ ਬੈਡਮਿੰਟਨ ਚੈਂਪੀਅਨਸ਼ਿਪ ਦੀ ਵਾਪਸੀ ਦਾ ਐਲਾਨ ਵੀ ਕੀਤਾ। ਉਨ੍ਹਾਂ ਦੱਸਿਆ, “40 ਸਾਲਾਂ ਬਾਅਦ ਸੂਬੇ ਨੂੰ ਜਲੰਧਰ ਵਿਖੇ ਰਾਸ਼ਟਰੀ ਬੈਡਮਿੰਟਨ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਮਿਲੀ ਹੈ। ਇਹ ਟੂਰਨਾਮੈਂਟ ਅੰਡਰ-13 ਵਰਗ ਲਈ ਹੋਵੇਗਾ ਅਤੇ ਇਹ ਯਕੀਨੀ ਬਣਾਏਗਾ ਕਿ ਸੂਬੇ ਨੂੰ ਸਮੁੱਚੇ ਵਿਕਾਸ ਤੇ ਖੇਡਾਂ ਲਈ ਹੁਲਾਰਾ ਮਿਲੇ।” ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਅੱਗੇ ਕਿਹਾ, “ਸੂਬਾ ਸਰਕਾਰ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣ ਲਈ ਖੇਡਾਂ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ।”
ਪੰਜਾਬ ਦੀ ਮਹਾਨ ਖੇਡ ਵਿਰਾਸਤ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਨੇ ਕਈ ਮਹਾਨ ਖਿਡਾਰੀ ਪੈਦਾ ਕੀਤੇ ਹਨ ਅਤੇ ਸੂਬੇ ਦਾ ਸਦੀਆਂ ਤੋਂ ਖੇਡਾਂ ਨਾਲ ਗਹਿਰਾ ਨਾਤਾ ਹੈ।” ਉਨ੍ਹਾਂ ਕਿਹਾ, “ਸਾਡੇ ਮਹਾਨ ਸਿੱਖ ਗੁਰੂਆਂ ਨੇ ਖੇਡਾਂ ਰਾਹੀਂ ਨਾ ਸਿਰਫ਼ ਅਧਿਆਤਮਿਕਤਾ ਸਗੋਂ ਸਰੀਰਕ ਤੰਦਰੁਸਤੀ ਨੂੰ ਵੀ ਉਤਸ਼ਾਹਿਤ ਕੀਤਾ। ਸ੍ਰੀ ਗੁਰੂ ਅੰਗਦ ਦੇਵ ਜੀ ਨੇ ਖਡੂਰ ਸਾਹਿਬ ਵਿਖੇ ਸਰੀਰਕ ਤੰਦਰੁਸਤੀ ਲਈ ਮੱਲ ਅਖਾੜਾ ਕਾਇਮ ਕੀਤਾ ਅਤੇ ਗੁਰੂ ਸਾਹਿਬ ਜੀ ਆਪਣੀ ਦੇਖ-ਰੇਖ ਹੇਠ ਕਸਰਤ ਤੇ ਕੁਸ਼ਤੀਆਂ ਕਰਵਾਉਂਦੇ ਸਨ। ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਵੀ ਨੌਜਵਾਨਾਂ ਨੂੰ ਘੋੜ ਸਵਾਰੀ ਤੇ ਤੀਰ ਅੰਦਾਜ਼ੀ ਵਿਚ ਮਾਹਿਰ ਕੀਤਾ।” ਉਨ੍ਹਾਂ ਕਿਹਾ, “ਸ੍ਰੀ ਗੁਰੂ ਗੋਬਿੰਦ ਸਿੰਘ ਜੀ ਉਸ ਵੇਲੇ ਦੀਆਂ ਹਰੇਕ ਪ੍ਰਕਾਰ ਦੀਆਂ ਖੇਡਾਂ ਅਤੇ ਯੁੱਧ-ਕਲਾਵਾਂ ਵਿਚ ਨਿਪੁੰਨ ਸਨ। ਅੱਜ ਵੀ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਚ ਹਰੇਕ ਸਾਲ ਹੋਲੇ-ਮਹੱਲੇ ਮੌਕੇ ਰਵਾਇਤੀ ਖੇਡਾਂ ਦਾ ਸ਼ਾਨਦਾਰ ਪ੍ਰਦਰਸ਼ਨ ਹੁੰਦਾ ਹੈ।”
ਆਧੁਨਿਕ ਖੇਡਾਂ ਵਿੱਚ ਪੰਜਾਬ ਦੇ ਯੋਗਦਾਨ ਨੂੰ ਦਰਸਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਭਾਰਤ ਦੀ ਆਸਟ੍ਰੇਲੀਆ ਟੂਰ ਟੀਮ ਦੇ ਕਪਤਾਨ ਹਾਰਦਿਕ ਸਿੰਘ, ਭਾਰਤੀ ਪੁਰਸ਼ ਕ੍ਰਿਕਟ ਟੀਮ ਦੇ ਕਪਤਾਨ ਸ਼ੁਭਮਨ ਗਿੱਲ, ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਕਪਤਾਨ ਹਰਮਨਪ੍ਰੀਤ ਕੌਰ, ਭਾਰਤੀ ਬਾਸਕਟਬਾਲ ਟੀਮ ਦੇ ਕਪਤਾਨ ਪਲਪ੍ਰੀਤ ਸਿੰਘ ਬਰਾੜ, ਭਾਰਤੀ ਫੁੱਟਬਾਲ ਟੀਮ ਦੇ ਕਪਤਾਨ ਰਹੇ ਗੁਰਪ੍ਰੀਤ ਸਿੰਘ ਸੰਧੂ ਅਤੇ ਹਾਲ ਹੀ ਵਿੱਚ ਟੀ-20 ਵਿਸ਼ਵ ਕੱਪ ਜਿੱਤਣ ਵਾਲੇ ਅਭਿਸ਼ੇਕ ਸ਼ਰਮਾ ਅਤੇ ਅਰਸ਼ਦੀਪ ਸਿੰਘ ਸਾਰੇ ਪੰਜਾਬ ਤੋਂ ਹਨ।” ਉਨ੍ਹਾਂ ਅੱਗੇ ਕਿਹਾ, “ਇਹ ਸਾਰੇ ਖਿਡਾਰੀ ਸੂਬੇ ਅਤੇ ਦੇਸ਼ ਲਈ ਨਾਮਣਾ ਖੱਟ ਚੁੱਕੇ ਹਨ ਅਤੇ ਨੌਜਵਾਨਾਂ ਨੂੰ ਪ੍ਰੇਰਿਤ ਕਰ ਰਹੇ ਹਨ।”
Read Also : ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ‘ਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਪਿਛਲੇ ਸਾਲ ਹਰਮਨਪ੍ਰੀਤ ਕੌਰ ਦੀ ਅਗਵਾਈ ਵਿੱਚ ਇਕ ਰੋਜ਼ਾ ਵਿਸ਼ਵ ਕੱਪ ਜਿੱਤਿਆ ਸੀ, ਜਿਸ ਵਿੱਚ ਅਮਨਜੋਤ ਕੌਰ ਅਤੇ ਹਰਲੀਨ ਦਿਓਲ ਵਰਗੀਆਂ ਖਿਡਾਰਨਾਂ ਸਨ।” ਉਨ੍ਹਾਂ ਅੱਗੇ ਕਿਹਾ, “ਹਾਕੀ ਅਤੇ ਪੰਜਾਬ ਨੂੰ ਇਕੋ ਸਿੱਕੇ ਦੋ ਪਾਸੇ ਮੰਨਿਆ ਜਾਂਦਾ ਹੈ ਅਤੇ ਪੰਜਾਬੀ ਖਿਡਾਰੀਆਂ ਤੋਂ ਬਿਨਾਂ ਭਾਰਤੀ ਹਾਕੀ ਦੀ ਕਲਪਨਾ ਕਰਨਾ ਅਸੰਭਵ ਹੈ।” ਉਨ੍ਹਾਂ ਕਿਹਾ, “50 ਤੋਂ ਵੱਧ ਪੰਜਾਬੀ ਹਾਕੀ ਖਿਡਾਰੀਆਂ ਨੇ ਓਲੰਪਿਕ ਤਗਮੇ ਜਿੱਤੇ ਹਨ ਅਤੇ 10 ਪੰਜਾਬੀ ਖਿਡਾਰੀਆਂ ਨੇ ਓਲੰਪਿਕ ਹਾਕੀ ਵਿੱਚ ਭਾਰਤ ਦੀ ਕਪਤਾਨੀ ਕੀਤੀ ਹੈ।”
ਇਤਿਹਾਸਕ ਪ੍ਰਾਪਤੀਆਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਬਲਬੀਰ ਸਿੰਘ ਸੀਨੀਅਰ ਅਤੇ ਊਧਮ ਸਿੰਘ ਨੇ ਤਿੰਨ-ਤਿੰਨ ਓਲੰਪਿਕ ਸੋਨ ਤਗਮੇ ਜਿੱਤੇ ਅਤੇ ਅਜੀਤ ਪਾਲ ਸਿੰਘ ਇਕਲੌਤਾ ਖਿਡਾਰੀ ਹੈ ਜਿਸ ਦੀ ਕਪਤਾਨੀ ਵਿੱਚ 1975 ਵਿੱਚ ਭਾਰਤ ਨੇ ਹਾਕੀ ਵਿਸ਼ਵ ਕੱਪ ਜਿੱਤਿਆ।” ਉਨ੍ਹਾਂ ਅੱਗੇ ਕਿਹਾ, “ਪ੍ਰਿਥੀਪਾਲ ਸਿੰਘ, ਸੁਰਜੀਤ ਸਿੰਘ, ਹਰਚਰਨ ਸਿੰਘ ਅਤੇ ਸੁਰਿੰਦਰ ਸਿੰਘ ਸੋਢੀ ਵਰਗੇ ਮਹਾਨ ਖਿਡਾਰੀ ਪੰਜਾਬ ਦੇ ਹਨ। ਉਨ੍ਹਾਂ ਕਿਹਾ ਕਿ ਸੰਸਾਰਪੁਰ, ਖੁਸਰੋਪੁਰ ਅਤੇ ਮਿੱਠਾਪੁਰ ਵਰਗੇ ਪਿੰਡਾਂ ਨੇ 20 ਤੋਂ ਵੱਧ ਓਲੰਪੀਅਨ ਪੈਦਾ ਕੀਤੇ ਹਨ।” ਉਨ੍ਹਾਂ ਅੱਗੇ ਕਿਹਾ, “ਟੋਕੀਓ ਓਲੰਪਿਕ 2021 ਵਿੱਚ ਭਾਰਤ ਨੇ 41 ਸਾਲਾਂ ਬਾਅਦ ਕਾਂਸੀ ਦਾ ਤਗਮਾ ਜਿੱਤਿਆ, ਜਿਸ ਦੀ ਅਗਵਾਈ ਮਨਪ੍ਰੀਤ ਸਿੰਘ ਸਮੇਤ 9 ਪੰਜਾਬੀ ਖਿਡਾਰੀਆਂ ਨਾਲ ਕੀਤੀ।”
Bhagwant Mann Government
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ,“ਪੈਰਿਸ ਓਲੰਪਿਕ-2024 ਵਿੱਚ 10 ਪੰਜਾਬੀ ਖਿਡਾਰੀਆਂ ਵਾਲੀ ਭਾਰਤੀ ਹਾਕੀ ਟੀਮ ਨੇ ਫਿਰ ਕਾਂਸੀ ਦਾ ਤਗਮਾ ਜਿੱਤਿਆ ਸੀ, ਉਦੋਂ ਹਰਮਨਪ੍ਰੀਤ ਸਿੰਘ ਕਪਤਾਨ ਸੀ ਅਤੇ ਟਾਪ ਸਕੋਰਰ ਵੀ ।”ਆਗਾਮੀ ਟੂਰਨਾਮੈਂਟ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ,“ਭਾਰਤ, ਪਾਕਿਸਤਾਨ, ਦੱਖਣੀ ਕੋਰੀਆ, ਜਾਪਾਨ, ਮਲੇਸ਼ੀਆ ਅਤੇ ਚੀਨ ਦੀਆਂ ਟੀਮਾਂ ਇਸ ਮੈਗਾ ਈਵੈਂਟ ਵਿੱਚ ਹਿੱਸਾ ਲੈਣਗੀਆਂ।” ਉਨ੍ਹਾਂ ਅੱਗੇ ਕਿਹਾ,“ਮੈਚਾਂ ਤੋਂ ਪਹਿਲਾਂ ਪੰਜਾਬੀ ਸੱਭਿਆਚਾਰ ਦੇ ਪ੍ਰਦਰਸ਼ਨ ਵਜੋਂ ਪੰਜਾਬ ਵੱਲੋਂ ਭੰਗੜੇ ਅਤੇ ਗਿੱਧੇ ਦੀ ਪੇਸ਼ਕਾਰੀ ਹੋਵੇਗੀ, ਜੋ ਨਾ ਕੇਵਲ ਦਿਲ ਟੁੰਬੇਗੀ ਸਗੋਂ ਨੌਜਵਾਨਾਂ ਨੂੰ ਹਾਕੀ ਵੱਲ ਵੀ ਪ੍ਰੇਰਿਤ ਕਰੇਗੀ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਖੇਡਾਂ ਨੂੰ ਹੁਲਾਰਾ ਦੇਣ ਲਈ ਸਾਲ 2023 ਵਿੱਚ ਨਵੀਂ ਖੇਡ ਨੀਤੀ ਪੇਸ਼ ਕੀਤੀ ਗਈ ਸੀ, ਜਿਸ ਤਹਿਤ ਓਲੰਪਿਕ ਦੀ ਤਿਆਰੀ ਲਈ 15 ਲੱਖ ਰੁਪਏ ਅਤੇ ਏਸ਼ੀਆਈ ਖੇਡਾਂ ਲਈ 8 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੀ ਵਿਵਸਥਾ ਹੈ।” ਉਨ੍ਹਾਂ ਅੱਗੇ ਕਿਹਾ, “2023 ਦੀਆਂ ਏਸ਼ੀਆਈ ਖੇਡਾਂ ਵਿੱਚ, ਪੰਜਾਬ ਦੇ ਐਥਲੀਟਾਂ ਨੇ 20 ਤਗਮੇ ਜਿੱਤੇ, ਜੋ ਕਿ ਇੱਕ ਇਤਿਹਾਸਕ ਰਿਕਾਰਡ ਹੈ।” ਉਨ੍ਹਾਂ ਅੱਗੇ ਕਿਹਾ, “ਓਲੰਪਿਕ ਦੇ ਕਾਂਸੀ ਤਮਗਾ ਜੇਤੂਆਂ (ਪੈਰਿਸ 2024) ਨੂੰ ਇਕ-ਇਕ ਕਰੋੜ ਰੁਪਏ ਦਿੱਤੇ ਗਏ ਅਤੇ ਏਸ਼ੀਆਈ ਖੇਡਾਂ ਦੇ ਸੋਨ ਤਮਗਾ ਜੇਤੂਆਂ ਨੂੰ ਵੀ ਇਕ ਕਰੋੜ ਰੁਪਏ ਦੇ ਕੇ ਹੌਸਲਾ-ਅਫ਼ਜ਼ਾਈ ਕੀਤੀ ਗਈ।”
ਮੁੱਖ ਮੰਤਰੀ ਨੇ ਕਿਹਾ, “9 ਓਲੰਪਿਕ ਤਮਗਾ ਜੇਤੂਆਂ ਨੂੰ ਪੀ.ਸੀ.ਐਸ. ਅਤੇ ਡੀ.ਐਸ.ਪੀ. ਦੀਆਂ ਨੌਕਰੀਆਂ ਦਿੱਤੀਆਂ ਗਈਆਂ ਅਤੇ ਪਿਛਲੇ ਚਾਰ ਸਾਲਾਂ ਦੌਰਾਨ ਲਗਭਗ 100 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਗਈ ਹੈ।” ਉਨ੍ਹਾਂ ਅੱਗੇ ਕਿਹਾ, “ਖੇਡਾਂ ਦੇ ਬਜਟ ਵਿੱਚ 2026-27 ਵਿੱਚ 1791 ਕਰੋੜ ਰੁਪਏ ਦਾ ਇਤਿਹਾਸਕ ਵਾਧਾ ਕੀਤਾ ਗਿਆ , ਜੋ ਕਿ 2023-24 ਵਿੱਚ ਸਿਰਫ 350 ਕਰੋੜ ਰੁਪਏ ਸੀ।” ਉਨ੍ਹਾਂ ਅੱਗੇ ਕਿਹਾ, “ਕੋਚਾਂ ਦੀ ਗਿਣਤੀ 500 ਤੋਂ ਵਧਾ ਕੇ 2458 ਕਰ ਦਿੱਤੀ ਗਈ ਹੈ ਅਤੇ 324 ਨਵੇਂ ਕੋਚ ਭਰਤੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 48 ਹੋਣਹਾਰ ਖਿਡਾਰੀਆਂ ਨੂੰ ਬਤੌਰ ਕੋਚ ਨਿਯੁਕਤ ਕੀਤਾ ਗਿਆ ਹੈ।’’”
ਜ਼ਮੀਨੀ ਪੱਧਰ ’ਤੇ ਖੇਡਾਂ ਨੂੰ ਹੋਰ ਪ੍ਰਫੁੱਲਿਤ ਕਰਨ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਖੇਡਾਂ ਵਤਨ ਪੰਜਾਬ ਦੀਆਂ, ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰ ’ਤੇ ਕਰਵਾਈਆਂ ਜਾ ਰਹੀਆਂ ਹਨ।” ਉਨ੍ਹਾਂ ਅੱਗੇ ਕਿਹਾ,“ਇਨ੍ਹਾਂ ਖੇਡਾਂ ਵਿੱਚ 14 ਤੋਂ 60 ਸਾਲ ਤੋਂ ਵੱਧ ਉਮਰ ਵਾਲੇ ਖਿਡਾਰੀਆਂ ਨੇ ਭਾਗ ਲਿਆ ਅਤੇ ਸਾਲ 2023-24 ਵਿੱਚ ਲਗਭਗ 3.5 ਲੱਖ ਖਿਡਾਰੀਆਂ ਨੇ ਹਿੱਸਾ ਲਿਆ, ਇਹ ਗਿਣਤੀ 2024-25 ਵਿੱਚ ਵੱਧ ਕੇ 5 ਲੱਖ ਤੱਕ ਜਾ ਪਹੁੰਚੀ ।” ਉਨ੍ਹਾਂ ਅੱਗੇ ਕਿਹਾ, “10,000 ਤਗਮਾ ਜੇਤੂਆਂ ਨੂੰ ਸਾਲਾਨਾ 10 ਕਰੋੜ ਰੁਪਏ ਇਨਾਮੀ ਰਾਸ਼ੀ ਦਿੱਤੀ ਜਾ ਰਹੀ ਹੈ ਅਤੇ ਤਿੰਨ ਸਾਲਾਂ ਵਿੱਚ 97.3 ਕਰੋੜ ਰੁਪਏ ਖਰਚ ਕੀਤੇ ਗਏ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ,“ਖੇਡਾਂ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਸਭ ਤੋਂ ਅਸਰਦਾਰ ਤੇ ਕਾਰਗ਼ਰ ਹਥਿਆਰ ਹਨ, ਇਸੇ ਕਰਕੇ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰ ਰਹੀ ਹੈ।” ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ 14 ਸਾਲਾਂ ਬਾਅਦ ਸਾਲ 2025 ਵਿੱਚ ਕਿਲਾ ਰਾਏਪੁਰ ਖੇਡ ਮੇਲੇ ਨੂੰ ਕਾਨੂੰਨ ਲਿਆ ਕੇ ਮੁੜ ਸੁਰਜੀਤ ਕੀਤਾ ਗਿਆ ਅਤੇ ਅਰਸੇ ਬਾਅਦ ਬੈਲ ਗੱਡੀਆਂ ਦੀਆਂ ਦੌੜਾਂ ਹੋਈਆਂ ।” ਉਨ੍ਹਾਂ ਕਿਹਾ, “ ਮਿੰਨੀ ਓਲੰਪਿਕ ਵਜੋਂ ਜਾਣੇ ਜਾਂਦੇ ਇਸ ਪੇਂਡੂ ਖੇਡ ਮੇਲੇ ਦੀ ਪੁਨਰ ਸੁਰਜੀਤੀ ਵੱਲ ਪਹਿਲਾਂ ਕਿਸੇ ਨੇ ਵੀ ਇੱਛਾ ਨਹੀਂ ਸੀ ਦਿਖਾਈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਪ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ’ਤੇ ਜ਼ੋਰ ਦੇ ਰਹੀ ਹੈ, ਜਿਸ ਵਿੱਚ 1350 ਕਰੋੜ ਰੁਪਏ ਦੀ ਲਾਗਤ ਨਾਲ 3100 ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ।” ਉਨ੍ਹਾਂ ਅੱਗੇ ਕਿਹਾ, “101.8 ਕਰੋੜ ਦੀ ਲਾਗਤ ਨਾਲ 3000 ਜਿੰਮ ਅਤਿ- ਆਧੁਨਿਕ ਉਪਕਰਣਾਂ ਨਾਲ ਲੈਸ ਕੀਤੇ ਜਾ ਰਹੇ ਹਨ ਅਤੇ ਖਿਡਾਰੀਆਂ ਨੂੰ 50 ਕਰੋੜ ਰੁਪਏ ਦੀਆਂ 17000 ਖੇਡ ਕਿੱਟਾਂ ਵੰਡੀਆਂ ਗਈਆਂ ਹਨ।”
ਉਨ੍ਹਾਂ ਅੱਗੇ ਕਿਹਾ, “ਐਥਲੀਟਾਂ ਨੂੰ ਵਿੱਤੀ ਸਹਾਇਤਾ ਦਿੱਤੀ ਗਈ ਹੈ ਅਤੇ ਸਿਖਲਾਈ ਪ੍ਰਾਪਤ ਐਥਲੀਟਾਂ ਦੇ ਰੋਜ਼ਾਨਾ ਖੁਰਾਕ ਭੱਤੇ ਨੂੰ 240 ਰੁਪਏ ਤੋਂ ਵਧਾ ਕੇ 480 ਰੁਪਏ ਕਰ ਦਿੱਤਾ ਗਿਆ ਹੈ, ਜਿਸ ਵਿੱਚ 13 ਸੈਂਟਰ ਆਫ਼ ਐਕਸੀਲੈਂਸ ਵਿੱਚ ਪੋਸ਼ਣ-ਅਧਾਰਤ ਮੀਨੂ ਸ਼ਾਮਲ ਹਨ।” ਬੁਨਿਆਦੀ ਢਾਂਚੇ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੋਹਾਲੀ, ਬਠਿੰਡਾ ਅਤੇ ਲੁਧਿਆਣਾ ਵਿੱਚ ਹਾਕੀ ਐਸਟਰੋਟਰਫ ਨੂੰ ਬਦਲ ਦਿੱਤਾ ਗਿਆ ਹੈ ਅਤੇ ਮੋਹਾਲੀ ਵਿੱਚ ਨਵਾਂ ਸਿੰਥੈਟਿਕ ਟਰੈਕ ਬਣਾਇਆ ਗਿਆ ਹੈ ਜਿਸ ਉਪਰ 9 ਕਰੋੜ ਰੁਪਏ ਖਰਚੇ ਗਏ ਹਨ।” ਉਨ੍ਹਾਂ ਅੱਗੇ ਕਿਹਾ, “ਸਪੋਰਟਸ ਮੈਡੀਸਨ ਕਾਡਰ ਵਿੱਚ 113 ਅਸਾਮੀਆਂ ਸਿਰਜੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ 92 ਭਰੀਆਂ ਗਈਆਂ ਹਨ।” ਉਨ੍ਹਾਂ ਅੱਗੇ ਕਿਹਾ ਕਿ ਅੰਮ੍ਰਿਤਸਰ, ਪਟਿਆਲਾ, ਲੁਧਿਆਣਾ ਅਤੇ ਬਠਿੰਡਾ ਸਮੇਤ ਵੱਡੇ ਸ਼ਹਿਰਾਂ ਵਿੱਚ ਡਾਕਟਰ ਅਤੇ ਫਿਜ਼ੀਓਥੈਰੇਪਿਸਟ ਤਾਇਨਾਤ ਕੀਤੇ ਗਏ ਹਨ।’’
ਚੰਡੀਗੜ੍ਹ। ਪੰਜਾਬ ਨਸ਼ਿਆਂ ਵਿਰੁੱਧ ਆਪਣੀ ਜੰਗ ਵਿੱਚ ਨਿਰੰਤਰ ਬਦਲਾਅ ਦੀ ਗਵਾਹੀ ਭਰ ਰਿਹਾ ਹੈ ਕਿਉਂਕਿ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਦੇ ਲਾਗੂਕਰਨ ਨੂੰ ਹੁਣ ਮੁੜ ਵਸੇਬੇ ਅਤੇ ਪੁਨਰ ਏਕੀਕਰਨ ਤੱਕ ਵਧਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਤਸਕਰੀ ਦੇ ਨੈੱਟਵਰਕਾਂ ਵਿਰੁੱਧ ਕਾਰਵਾਈ ਦੇ ਨਾਲ-ਨਾਲ ਪ੍ਰਭਾਵਿਤ ਵਿਅਕਤੀਆਂ ਨੂੰ ਇਲਾਜ ਅਤੇ ਰੁਜ਼ਗਾਰ ਲਈ ਢਾਂਚਾਗਤ ਸਹਾਇਤਾ ਮੁਹੱਈਆ ਕਰਕੇ ਉਨ੍ਹਾਂ ਨੂੰ ਸਥਿਰ ਅਤੇ ਬਿਹਤਰ ਜੀਵਨ ਵੱਲ ਵਾਪਸ ਲਿਆਉਣ ਵਿੱਚ ਮਦਦ ਕਰ ਰਹੀ ਹੈ।
ਜੁਗਰਾਜ ਸਿੰਘ (ਬਦਲਿਆ ਹੋਇਆ ਨਾਮ) ਇਸ ਬਦਲਾਅ ਨੂੰ ਦਰਸਾਉਂਦਾ ਹੈ। ਕਾਲਜ ਦੇ ਸਾਲਾਂ ਦੌਰਾਨ ਉਹ ਆਪਣੇ ਸਾਥੀਆਂ ਨਾਲ ਨਸ਼ਿਆਂ ਦੇ ਪ੍ਰਭਾਵ ਹੇਠ ਆ ਗਿਆ ਸੀ, ਜਿਸ ਨੇ ਸਿਰਫ਼ ਸੁਆਦ ਲਈ ਇਸ ਨੂੰ ਚੱਖਿਆ ਸੀ ਪਰ ਜਲਦ ਹੀ ਇਹ ਸੁਆਦ ਨਿਰਭਰਤਾ ਵਿੱਚ ਬਦਲ ਗਿਆ। ਅੱਜ ਉਸ ਦਾ ਸਾਰਾ ਧਿਆਨ ਆਪਣੀ ਪੜ੍ਹਾਈ ਪੂਰੀ ਕਰਨ ਅਤੇ ਆਪਣੇ ਭਵਿੱਖ ‘ਤੇ ਕੇਂਦ੍ਰਿਤ ਹੈ। ਉਸਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਮੈਂ ਇੱਕ ਬਿਹਤਰ ਵਿਅਕਤੀ ਬਣ ਗਿਆ ਹਾਂ।
ਯੁੱਧ ਨਸ਼ਿਆਂ ਵਿਰੁੱਧ ਨਾਲ ਦਿੱਤੀਆਂ ਜਾਣ ਵਾਲੀਆਂ ਮੁੜ ਵਸੇਬਾ ਸੇਵਾਵਾਂ ਅਤੇ ਕਾਊਂਸਲਿੰਗ ਦੇ ਸਮਰਥਨ ਨਾਲ, ਜੁਗਰਾਜ ਆਪਣੀ ਜ਼ਿੰਦਗੀ ਮੁੜ ਸ਼ੁਰੂ ਕਰਕੇ ਸਿੱਖਿਆ ਅਤੇ ਲੰਬੇ ਸਮੇਂ ਦੀ ਸਥਿਰਤਾ ਵੱਲ ਆਪਣਾ ਧਿਆਨ ਕੇਂਦਰਿਤ ਕਰਨ ਦੇ ਯੋਗ ਹੋਇਆ ਹੈ। ਆਨੰਦ ਕੁਮਾਰ (ਬਦਲਿਆ ਹੋਇਆ ਨਾਮ) ਨੂੰ ਨਸ਼ੇ ਦੇ ਸਿੱਧੇ ਆਰਥਿਕ ਨਤੀਜੇ ਝੱਲਣੇ ਪਏ। ਨਸ਼ੇ ਲੈਣ ਕਰਕੇ ਉਸਦੀ ਰੋਜ਼ਾਨਾ ਰੁਟੀਨ ਅਤੇ ਫ਼ੈਸਲੇ ਲੈਣ ਦੀ ਸਮਰੱਥਾ ਕਾਫ਼ੀ ਕਮਜ਼ੋਰ ਹੋ ਗਈ, ਜਿਸ ਨਾਲ ਉਸਦਾ ਛੋਟਾ ਜਿਹਾ ਕਾਰੋਬਾਰ ਵੀ ਖ਼ਤਮ ਹੋ ਗਿਆ। ਉਸਨੇ ਯਾਦ ਕੀਤਾ ਕਿ ਇੱਕ ਸਮੇਂ ਮੈਨੂੰ ਮਹਿਸੂਸ ਹੋਇਆ ਕਿ ਮੈਂ ਆਪਣਾ ਸਭ ਕੁਝ ਗੁਆ ਦਿੱਤਾ ਹੈ।
Read Also : ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸਾਂ ਨੂੰ ਕੀਤਾ ਰਵਾਨਾ
ਮੁੜ ਵਸੇਬੇ ਕੇਂਦਰ ਵਿੱਚ ਇਲਾਜ ਅਤੇ ਨਿਰੰਤਰ ਪਰਿਵਾਰਕ ਸਹਾਇਤਾ ਆਨੰਦ ਦੇ ਜੀਵਨ ਨੂੰ ਮੁੜ ਸ਼ੁਰੂ ਕਰਨ ਵਿੱਚ ਸਹਾਈ ਸਿੱਧ ਹੋਏ। ਪੰਜਾਬ ਸਰਕਾਰ ਵੱਲੋਂ ਠੀਕ ਹੋਣ ਵਾਲੇ ਵਿਅਕਤੀਆਂ ਲਈ ਦਿੱਤੇ ਜਾ ਰਹੇ ਰੁਜ਼ਗਾਰ ਦੇ ਮੌਕਿਆਂ ਨੇ ਉਸ ਦੀ ਵਿੱਤੀ ਸਥਿਰਤਾ ਦੇ ਨਾਲ-ਨਾਲ ਉਸਦੇ ਜੀਵਨ ਦਾ ਉਦੇਸ਼ ਬਹਾਲ ਕਰਨ ਵਿੱਚ ਮਦਦ ਕੀਤੀ। ਨਸ਼ੇ ਲੈਣ ਕਰਕੇ ਬਲਵਿੰਦਰ ਸਿੰਘ (ਬਦਲਿਆ ਹੋਇਆ ਨਾਮ) ਨੂੰ ਲੰਬੇ ਸਮੇਂ ਤੋਂ ਨਿੱਜੀ ਘਾਟੇ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਹ ਦੱਸਦਾ ਹੈ ਕਿ ਕਿਸੇ ਸਮੇਂ ਉਹ ਵਪਾਰੀ ਸੀ ਅਤੇ ਸਥਿਰ ਪਰਿਵਾਰਕ ਜੀਵਨ ਬਤੀਤ ਕਰ ਰਿਹਾ ਸੀ, ਪਰ ਉਸਦੀ ਨਸ਼ਿਆਂ ਦੀ ਲੱਤ ਨੇ ਹੌਲੀ-ਹੌਲੀ ਉਸਦੀ ਸਿਹਤ ਅਤੇ ਸਮਾਜਿਕ ਸਥਿਤੀ ਦੋਵਾਂ ‘ਤੇ ਬਹੁਤ ਮਾੜਾ ਪ੍ਰਭਾਵ ਪਾਇਆ। ਉਸਨੇ ਕਿਹਾ ਕਿ ਸ਼ੁਰੂ ਵਿੱਚ ਨਸ਼ੇ ਦੀ ਵਰਤੋਂ ਕਰਨਾ ਆਨੰਦਦਾਇਕ ਮਹਿਸੂਸ ਕਰਵਾਉਂਦਾ ਹੈ, ਪਰ ਬਾਅਦ ਵਿੱਚ ਇਹ ਸਭ ਕੁਝ ਤਬਾਹ ਕਰ ਦਿੰਦਾ ਹੈ।
ਇਲਾਜ ਅਤੇ ਪੁਨਰਵਾਸ ਤੋਂ ਬਾਅਦ ਬਲਵਿੰਦਰ ਹੁਣ ਸਿਹਤਯਾਬੀ ਦੇ ਰਾਹ ‘ਤੇ ਹੈ, ਉਸ ਦੀ ਸਿਹਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ ਅਤੇ ਉਸਨੇ ਆਪਣੇ ਭਵਿੱਖ ਨੂੰ ਮੁੜ ਸਿਰਜਣ ‘ਤੇ ਧਿਆਨ ਕੇਂਦਰਿਤ ਕੀਤਾ ਹੈ। ਇਹ ਬਿਰਤਾਂਤ ‘ਆਪ’ ਸਰਕਾਰ ਦੁਆਰਾ ਅਪਣਾਈ ਵਿਆਪਕ ਪਹੁੰਚ ਨੂੰ ਦਰਸਾਉਂਦੀ ਹੈ, ਜਿੱਥੇ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਲਾਗੂਕਰਨ ਤੱਕ ਸੀਮਿਤ ਨਹੀਂ ਹੈ, ਬਲਕਿ ਇਸ ਵਿੱਚ ਪੀੜਤਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਮੁੜ ਜੋੜਨ ਲਈ ਨਿਰੰਤਰ ਯਤਨ ਵੀ ਸ਼ਾਮਲ ਹਨ। ਯੁੱਧ ਨਸ਼ਿਆਂ ਵਿਰੁੱਧ, ਮੁੜ ਵਸੇਬਾ, ਕਾਊਂਸਲਿੰਗ ਅਤੇ ਰੋਜ਼ਗਾਰ ਦੇਣ ਵਿੱਚ ਸਹਾਇਤਾ ਪ੍ਰਦਾਨ ਕਰਨਾ ਪੀੜਤਾਂ ਲਈ ਲੰਬੇ ਸਮੇਂ ਦੀ ਸਥਿਰ ਰਿਕਵਰੀ ਨੂੰ ਯਕੀਨੀ ਬਣਾਉਂਦਾ ਹੈ।
ਸਾਰੇ ਮਾਮਲਿਆਂ ਵਿੱਚ ਇੱਕ ਇਕੋ ਜਿਹੇ ਨਤੀਜੇ ਦਿਖਾਈ ਦੇ ਰਹੇ ਹਨ, ਨਸ਼ੇ ਦੀ ਲੱਤ ਨੂੰ ਦੁਬਾਰਾ ਲੱਗਣ ਤੋਂ ਰੋਕਣ ਲਈ ਰੁਜ਼ਗਾਰ ਮੁਹੱਈਆ ਕਰਵਾਉਣਾ ਬਹੁਤ ਸਹਾਈ ਸਿੱਧ ਹੋ ਰਿਹਾ ਹੈ। ਸਥਿਰ ਨੌਕਰੀ ਨਾ ਸਿਰਫ਼ ਵਿੱਤੀ ਸੁਤੰਤਰਤਾ ਪ੍ਰਦਾਨ ਕਰਦੀ ਹੈ ਬਲਕਿ ਅਨੁਸ਼ਾਸਨ, ਮਾਣ ਅਤੇ ਸਮਾਜਿਕ ਸਵੀਕ੍ਰਿਤੀ ਨੂੰ ਵੀ ਬਹਾਲ ਕਰਦੀ ਹੈ। ਆਨੰਦ ਨੇ ਕਿਹਾ ਕਿ ਕੰਮ ਮਨ ਨੂੰ ਕੇਂਦ੍ਰਿਤ ਰੱਖਦਾ ਹੈ ਅਤੇ ਇਹ ਤੁਹਾਨੂੰ ਅੱਗੇ ਵਧਣ ਵਿੱਚ ਮਦਦ ਕਰਦਾ ਹੈ।
ਭਗਵੰਤ ਮਾਨ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਵਿਸਥਾਰ ਜਾਰੀ ਰੱਖਿਆ ਹੈ ਹੈ, ਇਹ ਰਿਕਵਰੀ ਕਹਾਣੀਆਂ ਇੱਕ ਡੂੰਘੀ ਢਾਂਚਾਗਤ ਤਬਦੀਲੀ ਨੂੰ ਉਜਾਗਰ ਕਰਦੀਆਂ ਹਨ, ਜਿੱਥੇ ਵਿਅਕਤੀਆਂ ਨੂੰ ਨਾ ਸਿਰਫ਼ ਨਸ਼ੇ ਤੋਂ ਮੁਕਤ ਕੀਤਾ ਜਾਂਦਾ ਹੈ ਬਲਕਿ ਸਥਿਰਤਾ ਅਤੇ ਉਦੇਸ਼ ਨਾਲ ਆਪਣੇ ਜੀਵਨ ਨੂੰ ਦੁਬਾਰਾ ਜੀਉਣ ਵਿੱਚ ਵੀ ਸਹਾਇਤਾ ਕੀਤੀ ਜਾਂਦੀ ਹੈ।
Bhagwant Mann Government: ਭਗਵੰਤ ਸਿੰਘ ਮਾਨ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੋਲ੍ਹਣ ਲਈ ਨਿਵੇਸ਼ ਮੁਹਿੰਮ ਕੀਤੀ ਤੇਜ਼
Bhagwant Mann Government: ਨਿਵੇਸ਼ ਤੋਂ ਰੋਜ਼ਗਾਰ ਤੱਕ, ਭਗਵੰਤ ਮਾਨ ਸਰਕਾਰ ਨੇ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਹਜ਼ਾਰਾਂ ਨੌਜਵਾਨਾਂ ਲਈ ਰੋਜ਼ਗਾਰ ਦਾ ਰਾਹ ਖੋਲ੍ਹਿਆ
ਐਮ.ਐਸ.ਐਮ.ਈ. ਤੋਂ ਲੈ ਕੇ ਗਲੋਬਲ ਉੱਦਮਾਂ ਤੱਕ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਨੂੰ ਨੌਜਵਾਨਾਂ ਦੀ ਅਗਵਾਈ ਵਾਲੇ ਉਦਯੋਗਿਕ ਵਿਕਾਸ ਦੇ ਕੇਂਦਰ ਵਜੋਂ ਸਥਾਪਿਤ ਕੀਤਾ
ਮੁੰਬਈ ਰੋਡ ਸ਼ੋਅ ਨੇ ਨੌਕਰੀਆਂ, ਉੱਦਮਤਾ ਅਤੇ ਨਿਵੇਸ਼-ਆਧਾਰਤ ਆਰਥਿਕ ਵਿਸਥਾਰ ਲਈ ਪੰਜਾਬ ਦਾ ਰੋਡਮੈਪ ਦਰਸਾਇਆ
ਪੰਜਾਬ ਸਰਕਾਰ ਨਵੇਂ ਉਦਯੋਗਾਂ, ਹੁਨਰਮੰਦ ਨੌਕਰੀਆਂ ਅਤੇ ਨੌਜਵਾਨਾਂ ਲਈ ਲੰਬੇ ਸਮੇਂ ਦੇ ਰੋਜ਼ਗਾਰ ਸਿਰਜਣ ਲਈ ਵਿਸ਼ਵਵਿਆਪੀ ਨਿਵੇਸ਼ਕਾਂ ਨਾਲ ਕੀਤਾ ਰਾਬਤਾ
ਐਮ.ਐਸ.ਐਮ.ਈ., ਨਿਰਮਾਣ ਅਤੇ ਲੌਜਿਸਟਿਕਸ ’ਤੇ ਧਿਆਨ ਕੇਂਦਰਿਤ ਕਰਦਿਆਂ ਪੰਜਾਬ ਸਰਕਾਰ ਨੇ ਅਗਲੀ ਪੀੜ੍ਹੀ ਲਈ ਚਿਰ-ਸਥਾਈ ਨੌਕਰੀਆਂ ਦੀ ਨੀਂਹ ਰੱਖੀ
Bhagwant Mann Government: ਮੁੰਬਈ। ਮੁੰਬਈ ਨਿਵੇਸ਼ ਰੋਡ ਸ਼ੋਅ ਦੇ ਦੂਜੇ ਦਿਨ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਦੇ ਹਿੱਸੇ ਵਜੋਂ ਸੂਬੇ ਦੇ ਨੌਜਵਾਨਾਂ ਲਈ ਪੂੰਜੀ ਨਿਵੇਸ਼ ਨੂੰ ਨੌਕਰੀਆਂ ਵਿੱਚ ਤਬਦੀਲ ਕਰਨ ’ਤੇ ਧਿਆਨ ਕੇਂਦਰਿਤ ਕਰਦਿਆਂ ਨਿਵੇਸ਼ ਮੁਹਿੰਮ ਹੋਰ ਤੇਜ਼ ਕੀਤੀ। ਉੱਚ-ਪੱਧਰੀ ਮੀਟਿੰਗਾਂ ਤੋਂ ਲੈ ਕੇ ਵਿੱਤੀ ਵਿਚਾਰ-ਵਟਾਂਦਰਾ ਕਰਦੇ ਹੋਏ ਪੰਜਾਬ ਸਰਕਾਰ ਨੇ ਲਘੂ ਅਤੇ ਛੋਟੇ ਉਦਯੋਗਾਂ (ਐਮ.ਐਸ.ਐਮ.ਈਜ਼.) ਨੂੰ ਹੋਰ ਮਜ਼ਬੂਤ ਕਰਨ ਅਤੇ ਇਨ੍ਹਾਂ ਨੂੰ ਵੱਡੇ ਉੱਦਮਾਂ ਵਿੱਚ ਤਬਦੀਲ ਕਰਨ ਯੋਗ ਬਣਾਉਣ ਤੋਂ ਲੈ ਕੇ ਨਿਰਮਾਣ, ਲੌਜਿਸਟਿਕਸ ਅਤੇ ਉੱਭਰ ਰਹੇ ਖੇਤਰਾਂ ਵਿੱਚ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਤੱਕ ਅਨੇਕਾਂ ਸੰਭਾਵਨਾਵਾਂ ਦੀ ਲੜੀ ਪੇਸ਼ ਕੀਤੀ।
ਨਤੀਜਾ-ਮੁਖੀ ਮੀਟਿੰਗਾਂ ਦੀ ਇਹ ਲੜੀ ਕਾਰਪੋਰੇਟਾਂ ਅਤੇ ਵਿੱਤੀ ਸੰਸਥਾਵਾਂ ਨਾਲ ਸਾਂਝੇਦਾਰੀ ਨੂੰ ਹੋਰ ਡੂੰਘਾ ਕਰਨ, ਉਦਯੋਗਿਕ ਸਮਰੱਥਾਵਾਂ ਦਾ ਵਿਸਥਾਰ ਕਰਨ ਦੇ ਨਾਲ-ਨਾਲ ਟਿਕਾਊ, ਹੁਨਰਮੰਦ ਤੇ ਲੰਬੇ ਸਮੇਂ ਦੇ ਰੋਜ਼ਗਾਰ ਸਬੰਧੀ ਰਣਨੀਤੀ ਨੂੰ ਦਰਸਾਉਂਦੀ ਹੈ, ਜੋ ਪੰਜਾਬ ਨੂੰ ਨੌਜਵਾਨਾਂ ਦੀ ਅਗਵਾਈ ਵਾਲੇ ਉਦਯੋਗਿਕ ਵਿਕਾਸ ਅਤੇ ਉੱਦਮਤਾ-ਆਧਾਰਤ ਆਰਥਿਕ ਵਿਸਥਾਰ ਲਈ ਕੇਂਦਰ ਵਜੋਂ ਸਥਾਪਿਤ ਕਰਦੀ ਹੈ।
ਵਫ਼ਦ ਨੇ ਦਿਨ ਦੀ ਸ਼ੁਰੂਆਤ ਸਨਾਤਨ ਟੈਕਸਟਾਈਲ ਅਤੇ ਮਹਿੰਦਰਾ ਗਰੁੱਪ ਸਮੇਤ ਪ੍ਰਮੁੱਖ ਉਦਯੋਗ ਸਮੂਹਾਂ ਨਾਲ ਉੱਚ-ਪੱਧਰੀ ਮੀਟਿੰਗਾਂ ਨਾਲ ਕੀਤੀ, ਜਿੱਥੇ ਟੈਕਸਟਾਈਲ, ਆਟੋਮੋਟਿਵ, ਖੇਤੀ ਉਪਕਰਣ, ਰੱਖਿਆ ਨਿਰਮਾਣ ਅਤੇ ਸਪਲਾਈ-ਚੇਨ ਏਕੀਕਰਨ ਵਿੱਚ ਸੰਭਾਵਿਤ ਮੌਕਿਆਂ ’ਤੇ ਕੇਂਦਰਿਤ ਚਰਚਾ ਕੀਤੀ ਗਈ। ਇਨ੍ਹਾਂ ਮੀਟਿੰਗਾਂ ਦੌਰਾਨ ਨਵੇਂ ਨਿਵੇਸ਼ਾਂ ਦੇ ਨਾਲ-ਨਾਲ ਪੰਜਾਬ ਵਿੱਚ ਮੌਜੂਦਾ ਕਾਰਜਾਂ ਦੇ ਵਿਸਥਾਰ, ਰਾਜ ਦੇ ਹੁਨਰਮੰਦ ਕਾਰਜਬਲ, ਉਦਯੋਗਿਕ ਬੁਨਿਆਦੀ ਢਾਂਚੇ ਅਤੇ ਨੀਤੀ ਸਥਿਰਤਾ ਦਾ ਲਾਭ ਉਠਾਉਣ ਦੀਆਂ ਸੰਭਾਵਨਾਵਾਂ ਦੀ ਪੜਚੋਲ ਵੀ ਕੀਤੀ ਗਈ। Bhagwant Mann Government
ਇਸ ਵਿਸ਼ੇਸ਼ ਦਿਨ ਦਾ ਮੁੱਖ ਆਕਰਸ਼ਣ ਸੀਐਕਸਓ ਰਾਊਂਡਟੇਬਲ ਮੀਟਿੰਗ ਸੀ, ਜਿਸ ਵਿੱਚ ਪ੍ਰਮੁੱਖ ਪ੍ਰਾਈਵੇਟ ਇਕੁਇਟੀ ਫਰਮਾਂ ਅਤੇ ਵਿੱਤੀ ਸੰਸਥਾਵਾਂ ਸ਼ਾਮਲ ਸਨ, ਜੋ ਪੰਜਾਬ ਦੇ ਐਮ.ਐਸ.ਐਮ.ਈਜ਼ ਨੂੰ ਵੱਡੇ ਅਤੇ ਵਿਸ਼ਵ ਪੱਧਰ ’ਤੇ ਮੁਕਾਬਲੇ ਵਾਲੇ ਉੱਦਮਾਂ ਵਿੱਚ ਤਬਦੀਲ ਕਰਨ ਲਈ ਵਿੱਤੀ ਸੰਭਾਵਨਾਵਾਂ, ਪੂੰਜੀ ਨਿਵੇਸ਼ ਅਤੇ ਢਾਂਚਾਗਤ ਸਹਾਇਤਾ ’ਤੇ ਵਿਚਾਰ-ਵਟਾਂਦਰਾ ਕਰਨ ਲਈ ਬੁਲਾਈ ਗਈ ਸੀ। ਇਸ ਰਾਊਂਡਟੇਬਲ ਮੀਟਿੰਗ ਵਿੱਚ ਬੇਰਿੰਗ ਪ੍ਰਾਈਵੇਟ ਇਕੁਇਟੀ ਇੰਡੀਆ ਇਨਵੈਸਟਮੈਂਟ ਮੈਨੇਜਰਜ਼ ਐਲਐਲਪੀ, ਜੇਐਮ ਫਾਈਨੈਂਸ਼ੀਅਲ ਲਿਮਟਿਡ, ਐਵੇਂਡਸ ਵੈਲਥ ਮੈਨੇਜਮੈਂਟ, ਨਿਓ ਵੈਲਥ ਐਂਡ ਐਸੇਟ ਮੈਨੇਜਮੈਂਟ, ਓਏਕੇਐਸ ਐਸੇਟ ਮੈਨੇਜਮੈਂਟ, ਅਲਵਾਰੇਜ਼ ਐਂਡ ਮਾਰਸਲ ਅਤੇ ਥਿੰਕ ਲਾਅ ਦੀ ਸੀਨੀਅਰ ਲੀਡਰਸ਼ਿਪ ਨੇ ਹਿੱਸਾ ਲਿਆ।
ਮੀਟਿੰਗ ਦੌਰਾਨ ਲੰਬੇ ਸਮੇਂ ਲਈ ਨਿਵੇਸ਼, ਪ੍ਰਸ਼ਾਸਨਿਕ ਸਹਾਇਤਾ ਅਤੇ ਰਣਨੀਤਕ ਮਾਰਕੀਟ ਪਹੁੰਚ ਰਾਹੀਂ ਐਮ.ਐਸ.ਐਮ.ਈਜ਼ ਨੂੰ ਵੱਡੇ ਐਂਟਰਪ੍ਰਾਈਜ਼ ਵਿੱਚ ਤਬਦੀਲ ਕਰਨ ’ਤੇ ਚਰਚਾਵਾਂ ਕੀਤੀਆਂ ਗਈਆਂ ਤਾਂ ਜੋ ਪੰਜਾਬ ਨੂੰ ਐਮ.ਐਸ.ਐਮ.ਈਜ਼ ਅਗਵਾਈ ਵਾਲੇ ਉਦਯੋਗਿਕ ਵਿਕਾਸ ਲਈ ਪਸੰਦੀਦਾ ਸਥਾਨ ਵਜੋਂ ਸਥਾਪਤ ਕੀਤਾ ਜਾ ਸਕੇ।
ਗੋਲਮੇਜ਼ ਮੀਟਿੰਗ ਦੌਰਾਨ ਇਨਵੈਸਟ ਪੰਜਾਬ ਦੇ ਸੀ.ਈ.ਓ. ਨੇ ਪੰਜਾਬ ਦੇ ਸੁਧਾਰ-ਸੰਚਾਲਿਤ ਸ਼ਾਸਨ ਢਾਂਚੇ, ਫਾਸਟਟ੍ਰੈਕ ਪੰਜਾਬ ਸਿੰਗਲ-ਵਿੰਡੋ ਸਿਸਟਮ ਅਤੇ ਸਮਾਂ-ਬੱਧ ਪ੍ਰਵਾਨਗੀਆਂ ਬਾਰੇ ਵਿਸਥਾਰ ਵਿੱਚ ਪੇਸ਼ਕਾਰੀ ਦਿੱਤੀ, ਜਦੋਂ ਕਿ ਨਿਵੇਸ਼ ਪ੍ਰੋਤਸਾਹਨ ਦੇ ਪ੍ਰਸ਼ਾਸਕੀ ਸਕੱਤਰ ਨੇ ਨੀਤੀਗਤ ਨਿਸ਼ਚਤਤਾ ਅਤੇ ਨਿਵੇਸ਼ਕ ਸਹੂਲਤ ਪ੍ਰਤੀ ਸੂਬੇ ਦੀ ਵਚਨਬੱਧਤਾ ਨੂੰ ਉਜਾਗਰ ਕੀਤਾ। ਇਹ ਸੈਸ਼ਨ ਇੰਟਰਐਕਟਿਵ ਓਪਨ ਹਾਊਸ ਅਤੇ ਨੈੱਟਵਰਕਿੰਗ ਲੰਚ ਨਾਲ ਸਮਾਪਤ ਹੋਇਆ, ਜਿਸ ਕਾਰਨ ਨਿਵੇਸ਼ਕਾਂ ਅਤੇ ਪੰਜਾਬ ਸਰਕਾਰ ਦੇ ਵਫ਼ਦ ਵਿਚਕਾਰ ਸਿੱਧੀ ਗੱਲਬਾਤ ਸੰਭਵ ਹੋਈ।
ਗੋਲਮੇਜ਼ ਮੀਟਿੰਗ ਤੋਂ ਬਾਅਦ, ਵਫ਼ਦ ਨੇ ਯੂ.ਏ.ਈ.-ਅਧਾਰਤ ਡੀਪੀ ਵਰਲਡ ਨਾਲ ਮੀਟਿੰਗਾਂ ਕੀਤੀਆਂ ਤਾਂ ਜੋ ਪੰਜਾਬ ਦੀ ਨਿਰਯਾਤ ਮੁਕਾਬਲੇਬਾਜ਼ੀ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਲੌਜਿਸਟਿਕਸ, ਰੇਲ-ਲਿੰਕਡ ਇਨਲੈਂਡ ਟਰਮੀਨਲਾਂ ਅਤੇ ਮਲਟੀਮੋਡਲ ਬੁਨਿਆਦੀ ਢਾਂਚੇ ’ਤੇ ਚਰਚਾ ਕੀਤੀ ਜਾ ਸਕੇ। ਇਸ ਤੋਂ ਬਾਅਦ ਐਵੇਨਿਊ ਸੁਪਰਮਾਰਟਸ, ਯੂਪੀਐਲ ਲਿਮਟਿਡ ਅਤੇ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ ਮੈਨੇਜਮੈਂਟ ਨਾਲ ਗੱਲਬਾਤ ਕੀਤੀ ਗਈ, ਜਿਸ ਵਿੱਚ ਸੰਗਠਿਤ ਪ੍ਰਚੂਨ, ਖੇਤੀਬਾੜੀ -ਇਨਪੁਟਸ, ਭੋਜਨ ਪ੍ਰਣਾਲੀਆਂ ਅਤੇ ਖੇਡ ਸਿੱਖਿਆ ਅਤੇ ਬੁਨਿਆਦੀ ਢਾਂਚੇ ਵਰਗੇ ਖੇਤਰਾਂ ’ਤੇ ਚਰਚਾ ਕੀਤੀ ਗਈ। ਇਨ੍ਹਾਂ ਸ਼ਮੂਲੀਅਤਾਂ ਨੇ ਨਿਰਮਾਣ, ਸੇਵਾਵਾਂ, ਖੇਤੀਬਾੜੀ-ਕਾਰੋਬਾਰ, ਲੌਜਿਸਟਿਕਸ ਅਤੇ ਉੱਭਰ ਰਹੇ ਉਦਯੋਗਾਂ ਵਿੱਚ ਪੰਜਾਬ ਦੇ ਵਿਭਿੰਨ ਖੇਤਰੀ ਮੌਕਿਆਂ ਨੂੰ ਉਜਾਗਰ ਕੀਤਾ।
ਇਨਵੈਸਟ ਇੰਡੀਆ ਦੇ ਇੱਕ ਨੁਮਾਇੰਦੇ ਨੇ ਵੀ ਪੰਜਾਬ ਸਰਕਾਰ ਦੇ ਵਫ਼ਦ ਦੇ ਨਾਲ ਦਿਨ ਦੇ ਸਮਾਗਮਾਂ ਵਿੱਚ ਹਿੱਸਾ ਲਿਆ, ਜਿਸ ਨਾਲ ਸੂਬੇ ਵਿੱਚ ਘਰੇਲੂ ਅਤੇ ਆਲਮੀ ਪੱਧਰ ਦੇ ਨਿਵੇਸ਼ ਆਕਰਸ਼ਿਤ ਕਰਨ ਅਤੇ ਪੰਜਾਬ ਦੀ ਨਿਵੇਸ਼ ਪਹੁੰਚ ਨੂੰ ਕੌਮੀ ਨਿਵੇਸ਼ ਪ੍ਰੋਤਸਾਹਨ ਪਹਿਲਕਦਮੀਆਂ ਦੀ ਤਰਜ਼ ’ਤੇ ਲੈ ਜਾਣ ਲਈ ਮਜ਼ਬੂਤੀ ਮਿਲੇਗੀ।
ਮੁੰਬਈ ਨਿਵੇਸ਼ ਰੋਡ ਸ਼ੋਅ ਸੰਸਥਾਗਤ ਨਿਵੇਸ਼ਕਾਂ, ਉਦਯੋਗ ਦੇ ਮੋਹਰੀਆਂ ਅਤੇ ਵਿੱਤੀ ਭਾਈਵਾਲਾਂ ਨੂੰ ਸ਼ਾਮਲ ਕਰਨ ਲਈ ਮਜ਼ਬੂਤ ਪਲੇਟਫਾਰਮ ਵਜੋਂ ਕੰਮ ਕਰਦਾ ਰਹੇਗਾ ਹੈ ਅਤੇ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ 2026 ਵਿੱਚ ਉਨ੍ਹਾਂ ਦੀ ਭਾਗੀਦਾਰੀ ਲਈ ਰਸਮੀ ਤੌਰ ’ਤੇ ਸੱਦਾ ਹੈ । ਸਮਾਗਮਾਂ ਨੇ ਇੱਕ ਸਥਿਰ ਅਤੇ ਨਿਵੇਸ਼ਕ-ਅਨੁਕੂਲ ਵਾਤਾਵਰਣ ਪ੍ਰਣਾਲੀ ਰਾਹੀਂ ਕਾਰੋਬਾਰਾਂ ਨੂੰ ਵਧਾਉਣ, ਖੋਜ ਅਤੇ ਵਿਕਾਸ ਨੂੰ ਉਤਸ਼ਾਹਿਤ ਕਰਨ ਅਤੇ ਕੌਮੀ ਤੇ ਆਲਮੀ ਬਾਜ਼ਾਰਾਂ ਨਾਲ ਏਕੀਕਰਨ ਲਈ ਪੰਜਾਬ ਦੀ ਤਿਆਰੀ ਨੂੰ ਪੇਸ਼ ਕੀਤਾ।
Punjab Substandard Seeds: ਪੰਜਾਬ ’ਚ ਘਟੀਆ ਬੀਜ ਵੇਚਣ ਵਾਲਿਆਂ ’ਤੇ ਲੱਗੇਗੀ ਲਗਾਮ, ਇਸ ਤਿਆਰ ’ਚ ਮਾਨ ਸਰਕਾਰ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕ ਭਲਾਈ ਕਾਰਜਾਂ ਰਾਹੀਂ ਹਰ ਵਰਗ ਦੀ ਭਲਾਈ ਪ੍ਰਤੀ ਆਪਣੀ ਵਚਨਬੱਧਤਾ ਨੂੰ ਲਗਾਤਾਰ ਦੁਹਰਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਇਹ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ, ਜੋ ਲੋਕਾਂ ਦੇ ਹਿੱਤਾਂ ਨੂੰ ਸਭ ਤੋਂ ਉੱਪਰ ਰੱਖਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਸਰਪੰਚ ਦਲਜੀਤ ਸਿੰਘ ਅਵਾਨ, ਸਾਬਕਾ ਚੇਅਰਮੈਨ ਬਲਰਾਜ ਸਿੰਘ ਬੋਟੀਆਂ ਵਾਲਾ, ਸਰਪੰਚ ਮਨਪ੍ਰੀਤ ਸਿੰਘ ਸੇਖੋਂ ਤੇ ਸਰਪੰਚ ਰਾਮ ਸਿੰਘ ਗਿੱਲ ਲੌਂਗੋਡੇਵਾ ਨੇ ਇੱਕ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਇਨ੍ਹਾਂ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਬੀਜ ਬਿੱਲ-2025’ ਲਿਆਉਣਾ ਇੱਕ ਬਹੁਤ ਹੀ ਸ਼ਲਾਘਾਯੋਗ ਤੇ ਇਤਿਹਾਸਕ ਫੈਸਲਾ ਹੈ। ਇਸ ਬਿੱਲ ਦਾ ਮੁੱਖ ਉਦੇਸ਼ ਘਟੀਆ ਤੇ ਮਿਲਾਵਟੀ ਬੀਜ ਵੇਚਣ ਵਾਲੇ ਧੋਖੇਬਾਜ਼ਾਂ ’ਤੇ ਸ਼ਿਕੰਜਾ ਕੱਸਣਾ ਹੈ।
ਇਹ ਖਬਰ ਵੀ ਪੜ੍ਹੋ : IND vs ENG: ਜਾਣੋ ਓਵਲ ਸਟੇਡੀਅਮ ’ਚ ਭਾਰਤੀ ਟੀਮ ਦਾ ਇਤਿਹਾਸ, ਇੱਥੇ ਹੀ ਆਖਿਰੀ ਮੈਚ, ਜੇਕਰ ਜਿੱਤੇ ਤਾਂ ਸੀਰੀਜ਼ ਹੋਵੇਗੀ …
ਉਨ੍ਹਾਂ ਅੱਗੇ ਕਿਹਾ ਕਿ ਪਹਿਲਾਂ ਅਕਸਰ ਕਿਸਾਨ ਬਾਜ਼ਾਰ ਤੋਂ ਬੀਜ ਖਰੀਦ ਕੇ ਬੀਜਦੇ ਸਨ, ਪਰ ਮਾੜੀ ਗੁਣਵੱਤਾ ਕਾਰਨ ਉਨ੍ਹਾਂ ਨੂੰ ਦੋਹਰੀ ਮਾਰ ਝੱਲਣੀ ਪੈਂਦੀ ਸੀ। ਇੱਕ ਪਾਸੇ ਉਨ੍ਹਾਂ ਦੀਆਂ ਫਸਲਾਂ ਬਰਬਾਦ ਹੋ ਜਾਂਦੀਆਂ ਸਨ, ਦੂਜੇ ਪਾਸੇ ਉਨ੍ਹਾਂ ਨੂੰ ਵਿੱਤੀ ਨੁਕਸਾਨ ਵੀ ਝੱਲਣਾ ਪੈਂਦਾ ਸੀ। ਮੌਜ਼ੂਦਾ ਪੰਜਾਬ ਸਰਕਾਰ ਕਿਸਾਨ-ਪੱਖੀ ਸਰਕਾਰ ਹੈ, ਅਤੇ ਇਸੇ ਲਈ ਇਸਨੇ ਘਟੀਆ ਬੀਜ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ‘ਬੀਜ ਬਿੱਲ-2025’ ਪੇਸ਼ ਕੀਤਾ ਹੈ। ਇਸ ਨਵੇਂ ਬਿੱਲ ਦੇ ਲਾਗੂ ਹੋਣ ਤੋਂ ਬਾਅਦ, ਘਟੀਆ ਬੀਜ ਵੇਚਣ ਵਾਲਿਆਂ ਨੂੰ ਹੁਣ ਬਖਸ਼ਿਆ ਨਹੀਂ ਜਾਵੇਗਾ।
ਬਿੱਲ ਤਹਿਤ, ਅਜਿਹੇ ਲੋਕਾਂ ਲਈ ਸਖ਼ਤ ਸਜ਼ਾ ਦੀ ਵਿਵਸਥਾ ਹੈ ਤੇ 50 ਲੱਖ ਰੁਪਏ ਤੱਕ ਦਾ ਭਾਰੀ ਜੁਰਮਾਨਾ ਵੀ ਲਾਇਆ ਜਾਵੇਗਾ। ਇਸ ਨਾਲ ਕਿਸਾਨਾਂ ਦੀ ਲੁੱਟ ਰੁਕ ਜਾਵੇਗੀ ਤੇ ਘਟੀਆ ਗੁਣਵੱਤਾ ਵਾਲੇ ਬੀਜ ਵੇਚਣ ਵਾਲੇ ਕਾਨੂੰਨੀ ਕਾਰਵਾਈ ਦੇ ਡਰੋਂ ਅਜਿਹਾ ਕਰਨ ਤੋਂ ਗੁਰੇਜ਼ ਕਰਨਗੇ। ਇਹ ਕਦਮ ਇਹ ਯਕੀਨੀ ਬਣਾਏਗਾ ਕਿ ਬਾਜ਼ਾਰ ’ਚ ਸਿਰਫ਼ ਚੰਗੀ ਗੁਣਵੱਤਾ ਵਾਲੇ ਬੀਜ ਹੀ ਉਪਲਬਧ ਹੋਣ, ਤਾਂ ਜੋ ਕਿਸਾਨ ਚੰਗੀ ਪੈਦਾਵਾਰ ਹਾਸਲ ਕਰ ਸਕਣ। ਇਹ ਬਿੱਲ ਧੋਖੇਬਾਜ਼ਾਂ ਨੂੰ ਸਬਕ ਸਿਖਾਏਗਾ ਤੇ ਉਹ ਬਾਜ਼ਾਰ ’ਚ ਘਟੀਆ ਬੀਜ ਲਿਆਉਣ ਤੇ ਵੇਚਣ ਦੀ ਹਿੰਮਤ ਨਹੀਂ ਕਰਨਗੇ। ਇਹ ਕਿਸਾਨਾਂ ਲਈ ਇੱਕ ਵੱਡੀ ਰਾਹਤ ਸਾਬਤ ਹੋਵੇਗਾ ਤੇ ਖੇਤੀਬਾੜੀ ਖੇਤਰ ਵਿੱਚ ਪਾਰਦਰਸ਼ਤਾ ਤੇ ਜਵਾਬਦੇਹੀ ਨੂੰ ਉਤਸ਼ਾਹਿਤ ਕਰੇਗਾ।
Sangrur News: ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਅਧਿਆਪਕਾਂ ਤੇ ਪੁਲਿਸ ਵਿਚਕਾਰ ਧੱਕਾ-ਮੁੱਕੀ
ਬਾਜ਼ਾਰਾਂ ’ਚ ਕੀਤਾ ਰੋਸ ਪ੍ਰਦਰਸ਼ਨ | Sangrur News
Sangrur News: ਸੰਗਰੂਰ (ਗੁਰਪ੍ਰੀਤ ਸਿੰਘ)। ਅੱਜ ਸੰਗਰੂਰ ਵਿਖੇ 6635 ਅਧਿਆਪਕਾਂ ਵੱਲੋਂ ਵੇਰਕਾ ਮਿਲਕ ਪਲਾਂਟ ਵਿਖੇ ਸੈਂਕੜੇ ਦੀਆਂ ਗਿਣਤੀ ’ਚ ਅਧਿਆਪਕ ਇਕੱਠੇ ਹੋ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਬਾਜ਼ਾਰ ’ਚੋਂ ਮਾਰਚ ਕਰਦੇ ਹੋਏ ਮੁੱਖ ਮੰਤਰੀ ਰਿਹਾਇਸ਼ ਕੋਲ ਪਹੁੰਚੇ ਤਾਂ ਪ੍ਰਸ਼ਾਸਨ ਵੱਲੋਂ ਭਾਰੀ ਪੁਲਿਸ ਲਾ ਕੇ ਅਧਿਆਪਕਾਂ ਨੂੰ ਰੋਕ ਲਿਆ, ਜਿੱਥੇ ਪੁਲਿਸ ਨਾਲ ਧੱਕਾ-ਮੁੱਕੀ ਹੋਏ ਅਤੇ ਪ੍ਰਦਰਸ਼ਨਕਾਰੀ ਉੱਥੇ ਹੀ ਧਰਨਾ ’ਤੇ ਬੈਠ ਗਏ ਪ੍ਰਸ਼ਾਸਨ ਵੱਲੋਂ ਭਰੋਸਾ ਦਿੱਤਾ ਗਿਆ ਕਿ ਤੁਹਾਡਾ ਹੱਲ ਕਰਵਾਇਆ ਜਾਵੇਗਾ ਤੇ 14 ਫਰਵਰੀ ਦੀ ਮੀਟਿੰਗ ਸਿੱਖਿਆ ਮੰਤਰੀ ਨਾਲ ਦਾ ਭਰੋਸਾ ਦਿੱਤਾ।
ਇਹ ਖਬਰ ਵੀ ਪੜ੍ਹੋ : Fatehgarh Sahib News: ਗੈਂਗਸਟਰ ਅਰਸ਼ ਡੱਲਾ ਗੈਂਗ ਦੇ 2 ਮੈਂਬਰ ਅਸਲੇ ਸਮੇਤ ਕਾਬੂ
ਇਸ ਮੌਕੇ 6635 ਈ ਟੀ ਟੀ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ਼, ਨਿਰਮਲ ਜੀਰਾ, ਸਲਿੰਦਰ ਕੰਬੋਜ਼, ਜੱਗਾ ਬੋਹਾ, ਰਵਿੰਦਰ ਕੰਬੋਜ਼, ਜਰਨੈਲ ਨਾਗਰਾ, ਕੁਲਦੀਪ ਖੋਖਰ ਤੇ ਦੀਪ ਬਨਾਰਸੀ ਨੇ ਕਿਹਾ ਕਿ 5994 ਅਧਿਆਪਕਾਂ ਦੀ ਭਰਤੀ ਤੋਂ ਪਹਿਲਾਂ 6635 ਅਧਿਆਪਕਾਂ ਨੂੰ ਬਦਲੀਆਂ ਦਾ ਵਿਸ਼ੇਸ ਮੌਕਾ ਦਿੱਤਾ ਜਾਵੇ, ਕਿਉਂਕਿ ਲਗਾਤਰ ਦੋ ਸਾਲਾਂ ਤੋਂ ਜ਼ਿਆਦਾ ਸਮੇਂ ਹੋ ਚੁੱਕਿਆ ਹੈ ਕਿ ਅਧਿਆਪਕ 300 ਤੋਂ 350 ਕਿਲੋਮੀਟਰ ਆਪਣੇ ਘਰ ਤੋਂ ਦੂਰ ਸੇਵਾ ਨਿਭਾ ਰਹੇ ਹਨ ਜਿਸ ਕਾਰਨ ਬਹੁਤ ਸਾਰੇ ਅਧਿਆਪਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਹਨ। Sangrur News
ਇਸ ਲਈ 6635 ਅਧਿਆਪਕਾਂ ਨੂੰ ਬਦਲੀਆਂ ਦਾ ਮੌਕਾ ਮਿਲੇ ਤਾਂ ਜੋ ਘਰ ਦੇ ਨੇੜੇ ਆ ਸਕਣ ਤੇ ਸਿੱਖਿਆ ਵਿਭਾਗ ਵੱਲੋਂ ਰਿਕਾਸਟ ਸੂਚੀ ਜਾਰੀ ਕੀਤੀ ਗਈ ਹੈ। ਜਿਸ ਕਰਕੇ ਸੈਂਕੜੇ ਅਧਿਆਪਕਾਂ ਦੀ ਨੌਕਰੀ ਦੀ ਤਲਵਾਰ ਲਟਕ ਗਈ ਹੈ ਇਸ ਲਈ ਸਿੱਖਿਆ ਵਿਭਾਗ ਵੱਲੋਂ ਜੇਕਰ ਕਿਸੇ ਵੀ ਅਧਿਆਪਕ ਨੂੰ ਨੌਕਰੀ ਨੂੰ ਖ਼ਤਰਾ ਹੋਇਆ ਤਾਂ ਆਉਣ ਵਾਲੇ ਸਮੇਂ ’ਚ ਤਿੱਖਾ ਸੰਘਰਸ਼ ਕੀਤਾ ਜਾਵੇਗਾ ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ। ਇਸ ਮੌਕੇ ਭਰਾਤਰੀ ਜਥੇਬੰਦੀ ਦੇ ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ ਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਦਲਜੀਤ ਸਫੀਪੁਰ ਮੌਜ਼ੂਦ ਸਨ। Sangrur News
ਪ੍ਰਦਰਸ਼ਨਕਾਰੀਆਂ ਤੇ ਪੁਲਿਸ ਦਰਮਿਆਨ ਹੋਈ ਖਿੱਚ-ਧੂਹ ਦਾ ਦ੍ਰਿਸ਼।
ਪੰਜਾਬ ਦੇ ਖਿਡਾਰੀਆਂ ਲਈ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਅੱਜ ਐਲਾਨ ਕੀਤਾ ਕਿ ਉਹ ਪੰਜਾਬ ਵਿੱਚ ਖੇਡਾਂ ਦਾ ਪੱਧਰ ਉੱਚਾ ਚੁੱਕਣਗੇ। ਉਨ੍ਹਾਂ ਦੱਸਿਆ ਕਿ ਸੀਨੀਅਰ ਬਲਬੀਰ ਸਿੰਘ ਸਕੀਮ ਤਹਿਤ ਕੌਮੀ ਜੇਤੂਆਂ ਨੂੰ ਅਗਲੇਰੀ ਤਿਆਰੀ ਲਈ 16,000 ਰੁਪਏ ਪ੍ਰਤੀ ਮਹੀਨਾ ਵਜ਼ੀਫ਼ਾ ਦਿੱਤਾ ਜਾਵੇਗਾ। ਸੀਐਮ ਮਾਨ ਨੇ ਇਹ ਐਲਾਨ ਨੈਸ਼ਨਲ ਗੇਮਜ਼-2022 ਦੌਰਾਨ ਪੰਜਾਬ ਦੇ ਜੇਤੂ ਖਿਡਾਰੀਆਂ ਦੇ ਸਨਮਾਨ ਸਮਾਰੋਹ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਖਿਡਾਰੀਆਂ ਨੂੰ ਬਣਦਾ ਮਾਣ ਸਤਿਕਾਰ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਖਿਡਾਰੀਆਂ ਨੂੰ ਤਮਗਾ ਜਿੱਤਣ ਤੋਂ ਕੁਝ ਦਿਨ ਬਾਅਦ ਹੀ ਸਨਮਾਨਿਤ ਕਰਨਾ ਹੈ। ਅਸੀਂ ਸਾਰੇ ਸਰਕਾਰੀ ਸਕੂਲਾਂ ਨੂੰ ਸਰੀਰਕ ਸਿੱਖਿਆ ਸੰਸਥਾਵਾਂ ਬਣਾਵਾਂਗੇ।
ਪੰਜਾਬ 'ਚ ਖੇਡਾਂ ਦੇ ਪੱਧਰ ਨੂੰ ਅਸੀਂ ਬਹੁਤ ਉੱਪਰ ਲੈ ਕੇ ਜਾਵਾਂਗੇ
ਸੀਨੀਅਰ ਬਲਬੀਰ ਸਿੰਘ ਯੋਜਨਾ ਤਹਿਤ ਰਾਸ਼ਟਰੀ ਵਿਜੇਤਾਵਾਂ ਨੂੰ ਅੱਗੇ ਤਿਆਰੀ ਲਈ ₹16,000 ਪ੍ਰਤੀ ਮਹੀਨਾ ਵਜ਼ੀਫਾ ਦੇਵਾਂਗੇ
—CM @BhagwantMann pic.twitter.com/P6XA0fNgge
— AAP Punjab (@AAPPunjab) April 21, 2023
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਭਗਵੰਤ ਮਾਨ ਸਰਕਾਰ ਦੇ ਬਜ਼ਟ ਲਈ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਕਹਿ ਦਿੱਤੀ ਵੱਡੀ ਗੱਲ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਤੇ ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ (Cabinet Minister Baljit Kaur) ਨੇ ਪੰਜਾਬ ਦੇ ਵਿੱਤ ਮੰਤਰੀ ਵੱਲੋਂ ਪੇਸ਼ ਬਜਟ ਨੂੰ ਲੋਕਪੱਖੀ ਦੱਸਦਿਆਂ ਮੁੱਖ ਮੰਤਰੀ ਭਗਵੰਤ ਮਾਨ ਧੰਨਵਾਦ ਕੀਤਾ ਤੇ ਕਿਹਾ ਕਿ ਇਸ ਬਜਟ ਨਾਲ ਹਰ ਵਰਗ ਦੇ ਜੀਵਨ ’ਚ ਤਬਦੀਲੀਆਂ ਦੇਖਣ ਨੂੰ ਮਿਲਣਗੀਆਂ।
ਉਨ੍ਹਾਂ ਕਿਹਾ (Cabinet Minister Baljit Kaur) ਕਿ ਸਮਾਜਿਕ ਸੁਰੱਖਿਆ ਵਿਭਾਗ ਪੰਜਾਬ ਰਾਜ ਦੇ ਹਰ ਇੱਕ ਬਾਸ਼ਿੰਦੇ ਤੱਕ ਪਹੁੰਚ ਰੱਖਣ ਵਾਲਾ ਮਹਿਕਮਾ ਹੈ, ਜਦਕਿ ਸਮਾਜਿਕ ਨਿਆਂ ਵਿਭਾਗ ਸਦੀਆਂ ਤੋਂ ਲਿਤਾੜੇ ਹੋਏ ਲੋਕਾਂ ਨੂੰ ਭਾਰਤ ਦੇ ਸੰਵਿਧਾਨ ਵੱਲੋਂ ਮਿਲੇ ਹੋਏ ਅਧਿਕਾਰਾਂ ਦਾ ਮਿਲਣਾ ਯਕੀਨੀ ਬਣਾਉਂਦਾ ਹੈ।
ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਅਸ਼ੀਰਵਾਦ ਸਕੀਮ ਨੂੰ ਸਿਰਫ ਵਾਹੋਵਾਹੀ ਖੱਟਣ ਦਾ ਹੀ ਸਾਧਨ ਸਮਝ ਰੱਖਿਆ ਸੀ ਜਦੋਂ ਭਗਵੰਤ ਮਾਨ ਸਰਕਾਰ ਹੋਂਦ ’ਚ ਆਈ ਸੀ ਤਾਂ ਉਸ ਦਿਨ ਤੋਂ ਬਾਅਦ ਸਹੀ ਮਾਅਨਿਆਂ ’ਚ ਇਸ ਸਕੀਮ ਅਧੀਨ 51,000 ਸ਼ਗਨ ਦਿੱਤਾ ਜਾਣ ਲੱਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਪਿਛਲੀਆਂ ਸਰਕਾਰਾਂ ਸਮੇਂ 35000 ਤੋਂ ਵੱਧ ਬੱਚੀਆ ਦੇ ਪੈਂਡਿੰਗ ਪਏ ਮਾਮਲਿਆਂ ਦਾ ਨਿਪਟਾਰਾ ਕੀਤਾ। ਸਾਡੀ ਸਰਕਾਰ ਨੇ ਹੁਣ ਤੱਕ 175 ਕਰੋੜ ਦੀ ਰਾਸ਼ੀ ਅਸ਼ੀਰਵਾਦ ਸਕੀਮ ਅਧੀਨ ਜਾਰੀ ਕੀਤੀ ਹੈ।
ਬਦਲੀਆਂ ਸਬੰਧੀ ਨੀਤੀ ਲਾਗੂ ਕਰਕੇ ਆਂਗਣਵਾੜੀ ਵਰਕਰਾਂ ਦੀਆਂ 20 ਸਾਲਾਂ ਤੋਂ ਚੱਲ ਰਹੀਆਂ ਸਮੱਸਿਆਵਾਂ ਤੋਂ ਮਿਲਿਆ ਛੁਟਕਾਰਾ
ਉਨ੍ਹਾਂ ਵਿੱਤ ਮੰਤਰੀ ਦਾ ਪੋਸਟ ਮੈਟਿ੍ਰਕ ਸਕੀਮ ਤੇ ਆਦਰਸ਼ ਗ੍ਰਾਮ ਯੋਜਨਾ ਲਈ 850 ਕਰੋੜ ਦਾ ਪ੍ਰਸਤਾਵ ਰੱਖਣ ਤੇ ਧੰਨਵਾਦ ਕਰਦਿਆਂ ਕਿਹਾ ਕਿ ਆਦਰਸ਼ ਗ੍ਰਾਮ ਯੋਜਨਾ ’ਚ ਉਨ੍ਹਾਂ ਪਿੰਡਾਂ ’ਚ ਸਹੂਲਤਾਂ ਪ੍ਰਦਾਨ ਕਰਦੇ ਹਾਂ ਜਿਨ੍ਹਾਂ ਦੀ ਅਨੁਸੂਚਿਤ ਜਾਤੀ ਆਬਾਦੀ 50 ਫੀਸਦੀ ਹੈ। ਉਨ੍ਹਾਂ ਦੱਸਿਆ ਕਿ ਆਂਗਣਵਾੜੀ ਵਰਕਰਾਂ ਦੀ 5700 ਦੇ ਕਰੀਬ ਭਰਤੀ ਦੀ ਪ੍ਰਕਿਰਿਆ ਚੱਲ ਰਹੀ ਹੈ।
ਇਹ ਵੀ ਪੜ੍ਹੋ : ਹੁਣ ਤੁਸੀਂ ਵੀ 2000 ਰੁਪਏ ਲੈਣ ਹੋ ਬਣ ਸਕਦੇ ਹੋ ਹੱਕਦਾਰ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ ਐਲਾਨ
ਉਨ੍ਹਾਂ ਦੱਸਿਆ ਕਿ ਆਂਗਣਵਾੜੀ ਵਰਕਰਾਂ ਦੀ ਬਦਲੀਆਂ ਸਬੰਧੀ ਨੀਤੀ ਦੀ ਅਣਹੋਂਦ ਕਾਰਨ ਪਿਛਲੇ 20 ਸਾਲਾਂ ਤੋਂ ਆਂਗਣਵਾੜੀ ਵਰਕਰਾਂ ਨੂੰ ਬਹੁਤ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਜਿਸ ਨੂੰ ਸਾਡੀ ਸਰਕਾਰ ਨੇ ਖ਼ਤਮ ਕੀਤਾ ਹੈ। ਉਨ੍ਹਾਂ ਜ਼ਿਕਰ ਕੀਤਾ ਕਿ ਆਂਗਣਵਾੜੀ ਵਰਕਰਾਂ ਦੀ ਭਰਤੀ ’ਚ ਬਾਬਾ ਸਾਹਿਬ ਅੰਬੇਡਕਰ ਦੀ ਵਿਚਾਰਧਾਰਾ ਅਨੁਸਾਰ 47 ਸਾਲਾਂ ਬਾਅਦ ਸਾਡੀ ਸਰਕਾਰ ਨੇ ਰਾਖਵਾਂਕਰਨ ਲਾਗੂ ਕੀਤਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।
ਬਾਸਮਤੀ ਚੌਲਾਂ ਦੀ ਗੁਣਵੱਤਾ ਵਿੱਚ ਸੁਧਾਰ ਲਈ ਭਗਵੰਤ ਮਾਨ ਸਰਕਾਰ ਨੇ ਲਿਆ ਵੱਡਾ ਫੈਸਲਾ
ਬਾਸਮਤੀ ਚੌਲਾਂ ਦੀ ਬਰਾਮਦ ਵਿਚ ਰੁਕਾਵਟ ਪਾਉਣ ਵਾਲੇ 10 ਕੀਟਨਾਸ਼ਕਾਂ ਦੀ ਵਰਤੋਂ ’ਤੇ ਲਾਈ ਪਾਬੰਦੀ
ਫਾਜ਼ਿਲਕਾ ਜ਼ਿਲ੍ਹੇ ਦੇ ਬਾਸਮਤੀ ਦੀ ਹੈ ਵਿਦੇਸ਼ਾ ਤੱਕ ਧਾਕ, ਇਸ ਫੈਸਲੇ ਨਾਲ ਨਿਰਯਾਤ ਨੂੰ ਮਿਲੇਗਾ ਹੋਰ ਹੁੰਗਾਰਾ
ਫਾਜ਼ਿਲਕਾ, (ਰਜਨੀਸ਼ ਰਵੀ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਾਸਮਤੀ ਚੌਲਾਂ ਦੀ ਬਰਾਮਦ ਵਿਚ ਰੁਕਾਵਟ ਪਾਉਣ ਵਾਲੇ ਕੁਝ ਕੀਟਨਾਸ਼ਕਾਂ ਦੀ ਵਿਕਰੀ, ਭੰਡਾਰਨ, ਵੰਡ ਅਤੇ ਵਰਤੋਂ ’ਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਨਾਲ ਫਾਜ਼ਿਲਕਾ ਜ਼ਿਲ੍ਹੇ ਦੀ ਜਿਸ ਬਾਸਮਤੀ ਦੀ ਧਾਕ ਅਰਬ ਮੁਲਕਾਂ ਤੱਕ ਹੈ, ਉਸ ਦੀ ਹੋਰ ਕੌਮਾਂਤਰੀ ਮੰਡੀਆਂ ਤੱਕ ਪਹੁੰਚ ਹੋਵੇਗੀ ਅਤੇ ਨਤੀਜੇ ਵਜੋਂ ਸਾਡੇ ਕਿਸਾਨਾਂ ਨੂੰ ਹੋਰ ਚੰਗੇ ਦਾਮ ਮਿਲਣ ਦੀ ਆਸ ਬੱਝੀ ਹੈ।
ਜਿਕਰਯੋਗ ਹੈ ਕਿ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਹਿਲਾਂ ਹੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਨਕਲੀ ਅਤੇ ਘਟੀਆ ਦਰਜੇ ਦੇ ਕੀਟਨਾਸ਼ਕਾਂ ਦੀ ਵਿਕਰੀ ’ਤੇ ਨਜ਼ਰ ਰੱਖਣ ਅਤੇ ਅਜਿਹੀਆਂ ਕਾਰਵਾਈਆਂ ਵਿਰੁੱਧ ਲੋੜੀਂਦੀ ਕਾਰਵਾਈ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹੈ ਅਤੇ ਸਰਕਾਰ ਦੇ ਇਸ ਫੈਸਲੇ ਨਾਲ ਬਾਸਮਤੀ ਚੌਲਾਂ ਦੀ ਗੁਣਵੱਤਾ ਵਿੱਚ ਸੁਧਾਰ ਹੋਣ ਨਾਲ ਇਸਦਾ ਸਿੱਧਾ ਲਾਭ ਕਿਸਾਨਾਂ ਦੀ ਆਮਦਨ ਵਾਧੇ ਵਜੋਂ ਹੋਵੇਗਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਸ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਫੈਸਲਾ ਇਸ ਲਈ ਲਿਆ ਗਿਆ ਹੈ ਕਿਉਂਕਿ ਪਾਬੰਦੀਸ਼ੁਦਾ ਕੀਟਨਾਸ਼ਕਾਂ ਦੀ ਵਰਤੋਂ ਬਾਸਮਤੀ ਚੌਲ ਉਤਪਾਦਕਾਂ ਦੇ ਹਿੱਤ ਵਿੱਚ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਇੰਨ੍ਹਾਂ ਕੀਟਨਾਸਕਾਂ ਕਾਰਨ ਨਿਰਯਾਤ ਵਿਚ ਦਿੱਕਤ ਆਉਂਦੀ ਹੈ।
ਉਨ੍ਹਾਂ ਕਿਹਾ ਐਸੀਫੇਟ, ਬੁਪਰੋਫੇਜ਼ਿਨ, ਕਲੋਰੋਪਾਈਰੀਫੋਸ, ਮੈਥਾਮਾਈਡੋਫੋਸ, ਪ੍ਰੋਪੀਕੋਨਾਜ਼ੋਲ ਥਿਆਮੈਥੋਕਸਮ, ਪ੍ਰੋਫੈਨੋਫੋਸ, ਆਈਸੋਪ੍ਰੋਥੀਓਲੇਨ, ਕਾਰਬੈਂਡਾਜ਼ਿਮ ਟ੍ਰਾਈਸਾਈਕਲਾਜ਼ੋਲ ਵਰਗੇ ਕੀਟਨਾਸ਼ਕਾਂ ਦੀ ਵਿਕਰੀ, ਭੰਡਾਰਨ, ਵੰਡ ਅਤੇ ਵਰਤੋਂ ਚੌਲਾਂ ਖਾਸ ਕਰਕੇ ਬਾਸਮਤੀ ਚੌਲਾਂ ਦੀ ਬਰਾਮਦ ਅਤੇ ਖਪਤ ਵਿੱਚ ਸੰਭਾਵੀ ਰੁਕਾਵਟਾਂ ਬਣ ਰਹੇ ਸਨ। ਗੁਰਮੀਤ ਸਿੰਘ ਪੌਦ ਸੁਰੱਖਿਆ ਅਫ਼ਸਰ ਅਬੋਹਰ ਨੇ ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਉਪਰੋਕਤ ਕੀਟਨਾਸ਼ਕਾਂ ’ਤੇ ਪੰਜਾਬ ਵਿੱਚ 60 ਦਿਨਾਂ ਦੀ ਮਿਆਦ ਲਈ ਪਾਬੰਦੀ ਲਗਾਈ ਗਈ ਹੈ ਤਾਂ ਜੋ ਬਿਨਾਂ ਕਿਸੇ ਰਹਿੰਦ-ਖੂੰਹਦ ਦੇ ਵਧੀਆ ਗੁਣਵੱਤਾ ਵਾਲੇ ਬਾਸਮਤੀ ਚੌਲ ਪੈਦਾ ਕੀਤੇ ਜਾ ਸਕਣ।
ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਮਾਹਿਰਾਂ ਅਨੁਸਾਰ ਇਨ੍ਹਾਂ ਖੇਤੀ ਰਸਾਇਣਾਂ ਦੀ ਵਰਤੋਂ ਕਾਰਨ ਬਾਸਮਤੀ ਚੌਲਾਂ ਵਿੱਚ ਸਮਰੱਥ ਅਥਾਰਟੀ ਦੁਆਰਾ ਨਿਰਧਾਰਤ ਮੈਕਸੀਅਮ ਰੈਜ਼ੀਡਿਊਲ ਲੈਵਲ (ਐਮਆਰਐਲ) ਤੋਂ ਵੱਧ ਕੀਟਨਾਸ਼ਕ ਰਹਿੰਦ-ਖੂੰਹਦ ਹੋਣ ਦਾ ਖਤਰਾ ਹੈ। ਉਨ੍ਹਾਂ ਨੇ ਕਿਹਾ ਕਿ ਕੀਟਨਾਸ਼ਕਾਂ ਦੀ ਰਹਿੰਦ ਖੁੰਹਦ ਦਾਣਿਆਂ ਵਿਚ ਆਉਣ ਕਾਰਨ ਵਿਦੇਸਾਂ ਵਿਚ ਸਾਡੀ ਫਸਲ ਦਾ ਪੂਰਾ ਮੁੱਲ ਨਹੀਂ ਮਿਲਦਾ ਹੈ। ਜਿਕਰਯੋਗ ਹੈ ਕਿ ਫਾਜ਼ਿਲਕਾ ਜ਼ਿਲ੍ਹੇ ਦੀ ਬਾਸਮਤੀ ਵੱਡੀ ਮਾਤਰਾ ਵਿਚ ਨਿਰਯਾਤ ਹੁੰਦੀ ਹੈ। ਮੁੱਖ ਖੇਤੀਬਾੜੀ ਅਫ਼ਸਰ ਨੇ ਅੱਗੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਲੁਧਿਆਣਾ ਨੇ ਬਾਸਮਤੀ ਚੌਲਾਂ ਦੇ ਕੀੜਿਆਂ ਨੂੰ ਕੰਟਰੋਲ ਕਰਨ ਲਈ ਘੱਟ ਰਹਿੰਦ-ਖੂੰਹਦ ਵਾਲੇ ਖੇਤੀ ਰਸਾਇਣਾਂ ਦੀ ਸਿਫ਼ਾਰਸ਼ ਕੀਤੀ ਹੈ ਜੋ ਬਜ਼ਾਰ ਵਿੱਚ ਉਪਲਬਧ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ