Forward - Sach Kahoon Punjabi
-ਪ੍ਰਧਾਨ ਮੰਤਰੀ ਨੇ ‘ਪ੍ਰੀਖਿਆ ‘ਤੇ ਚਰਚਾ 2020’ ਦੌਰਾਨ ਕੀਤਾ ਸੰਬੋਧਨ
-ਦਸਵੀਂ ਤੇ ਬਾਰ੍ਹਵੀਂ ਜਾਮਤ ਦੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨਾਲ ਕੀਤੀ ਗੱਲਬਾਤ
ਨਵੀਂ ਦਿੱਲੀ (ਏਜੰਸੀ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ Modi ਨੇ ਸੋਮਵਾਰ ਨੂੰ ਦੇਸ਼ ਭਰ ਦੇ ਦਸਵੀਂ ਤੇ ਬਾਰ੍ਹਵੀਂ ਕਲਾਸਾਂ ਦੇ ਵਿਦਿਆਰਥੀਆਂ ਨੂੰ ਅਕੈਡਮਿਕ ਸਮਾਜਿਕ ਖ਼ੇਤਰ ‘ਚ ਸੰਤੁਲਨ ਸਥਾਪਿਤ ਕਰਨ ਦੀ ਸਲਾਹ ਦਿੰਦੇ ਹੋਏ ਕਿਹਾ ਕਿ ਸਿਰਫ਼ ਪ੍ਰੀਖਿਆ ‘ਚ ਚੰਗੇ ਅੰਕ ਲੈਣਾ ਹੀ ਜ਼ਿੰਦਗੀ ਦਾ ਪੈਮਾਨਾ ਨਹੀਂ ਮੰਨਿਆ ਜਾਣਾ ਚਾਹੀਦਾ। ਸ੍ਰੀ ਮੋਦੀ ਨੇ  ਇੱਥੇ ਤਾਲਕਟੋਰਾ ਸਟੇਡੀਅਮ ‘ਚ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨਾਲ ‘ਪ੍ਰੀਖਿਆ ‘ਤੇ ਚਰਚਾ 2020’ ਦੇ ਤੀਜੇ ਸੰਸਕਰਣ ਦੌਰਾਨ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ‘ਚ ਇਹ ਗੱਲ ਕਹੀ ਕਿ ਸਿਰਫ਼ ਚੰਗੇ ਅੰਕਾਂ ਨੂੰ ਜ਼ਿੰਦਗੀ ਕ’ਚ ਸਫ਼ਲਤਾ ਦਾ ਪੈਮਾਨਾ ਨਹੀਂ ਮੰਨਣਾ ਚਾਹੀਦਾ ਅਤੇ ਜ਼ਿੰਦਗੀ ‘ਚ ਅੱਗੇ ਵਧਣ ਦੇ ਕਈ ਮੌਕੇ ਹਨ। Modi
ਉਨ੍ਹਾਂ ਕਿਹਾ ਕਿ ਕੋਈ ਵੀ ਪ੍ਰੀਖਿਆ ਜ਼ਿੰਦਗੀ ਨਹੀਂ ਹੁੰਦੀ ਹੈ ਅਤੇ ਇਹ ਸਿਰਫ਼ ਇੱਕ ਪੜਾਅ ਹੈ, ਇਹੀ ਸਭ ਕੁਝ ਨਹੀਂ ਹੈ, ਜੇਕਰ ਕਿਸੇ ਬੱਚੇ ਦੇ ਚੰਗੇ ਅੰਕ ਨਹੀਂ ਆਉਂਦੇ ਤਾਂ ਇਹ ਨਾ ਸਮਝੋ ਕਿ ਦੁਨੀਆਂ ਹੀ ਲੁੱਟ ਗਈ। ਤੁਸੀਂ ਜ਼ਿੰਦਗੀ ਦੇ ਹਰ ਖ਼ੇਤਰ ‘ਚ ਜਾ ਸਕਦੇ ਹੋ। ਹੁਣ ਦੁਨੀਆਂ ਪੂਰੀ ਤਰ੍ਹਾਂ ਬਦਲ ਗਈ ਹੈ ਅਤੇ ਹਰ ਖ਼ੇਤਰ ‘ਚ ਯਤਨ ਕੀਤੇ ਜਾ ਸਕਦੇ ਹਨ। ਸ੍ਰੀ ਮੋਦੀ ਨੇ ਬੱਚਿਆਂ ਨੂੰ ਜ਼ਿੰਦਗੀ ‘ਚ ਹਾਰ ਨਾ ਮੰਨਣ ਦਾ ਮੰਤਰ ਦਿੰਦੇ ਹੋਏ ਕਿਹਾ ਕਿ ਸਾਨੂੰ ਕਦੇ ਨਿਰਾਸ਼ ਨਹੀਂ ਹੋਣਾ ਚਾਹੀਦਾ ਕਿਉਂਕਿ ਸਾਡੇ ਮਨ ‘ਚ ਜੋ ਵੀ ਨਾਕਾਰਾਤਮਕ ਗੱਲਾਂ ਆਉਂਦੀਆਂ ਹਨ ਉਹ ਜ਼ਿਆਦਾਤਰ ਬਾਹਰੀ ਕਾਰਕਾਂ ਨਾਲ ਜੁੜੀਆਂ ਹੁੰਦੀਆਂ ਹਨ।
ਪ੍ਰਧਾਨ ਮੰਤਰੀ ਨੇ ਦਿੱਤਾ ਸੰਦੇਸ਼
ਬਾਹਰੀ ਹਾਲਾਤ ਹੀ ਬੱਚਿਆਂ ਦਾ ਮੂੜ ਵਿਗਾੜਣ ਦਾ ਸਭ ਤੋਂ ਵੱਡਾ ਕਾਰਕ ਹੈ।
ਕਿਉਂਕਿ ਜਦੋਂ ਅਸੀਂ ਕਿਸੇ ਦੇ ਨਾਲ ਆਪਣੀਆਂ ਲੋੜਾਂ ਨੂੰ ਜ਼ਿਆਦਾ ਜੋੜ ਲੈਂਦੇ ਹਾਂ।
ਅਤੇ ਉਹ ਪੂਰੀਆਂ ਨਹੀਂ ਹੁੰਦੀਆਂ ਤਾਂ ਮੂੜ ਸਭਾਵਿਕ ਰੂਪ ‘ਚ ਵਿਗੜੇਗਾ ਹੀ।
ਇਸ ਸਥਿਤੀ ‘ਚੋਂ ਬਹਰ ਨਿੱਕਲ ਕੇ ਹੀ ਇਸ ‘ਤੇ ਜਿੱਤ ਹਾਸਲ ਕੀਤੀ ਜਾ ਸਕਦੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੰਜ ਜ਼ਿਲ੍ਹਿਆਂ ਦੇ ਡੀਸੀ ਦਫਤਰਾਂ ਅੱਗੇ ਅੱਜ ਕਿਸਾਨ ਲਾਉਣਗੇ ਜ਼ੇਲ੍ਹ ਭਰੋ ਮੋਰਚੇ
51-51 ਕਿਸਾਨਾਂ ਦੇ ਜੱਥੇ ਗ੍ਰਿਫਤਾਰੀਆਂ ਲਈ ਕੀਤਾ ਜਾਵੇਗਾ ਪੇਸ਼
ਫਿਰੋਜ਼ਪੁਰ (ਸਤਪਾਲ ਥਿੰਦ ) | ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ‘ਚ ਕਿਸਾਨ ਮਜ਼ਦੁਰਾਂ ਦੇ ਸਮੁੱਚੇ ਕਰਜ਼ੇ ਦੀ ਮੁਆਫੀ, ਡਾ. ਸੁਵਾਮੀਨਾਥਨ ਕਮਿਸਨ ਰਿਪੋਰਟ ਲਾਗੂ ਕਰਵਾਉਣ, ਝੋਨੇ ਦੀ ਲੁਵਾਈ 1 ਜੂਨ ਤੋਂ ਕਰਨ ਆਦਿ ਮੰਗਾਂ ਨੂੰ ਲੈ ਕੇ 29 ਮਾਰਚ ਨੂੰ ਫ਼ਿਰੋਜ਼ਪੁਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਜਲੰਧਰ ਦੇ ਡੀਸੀ ਦਫ਼ਤਰਾਂ ਅੱਗੇ ਜੇਲ ਭਰੋ ਮੋਰਚੇ ਲਾਏ ਜਾ ਰਹੇ ਅਤੇ ਇਨ੍ਹਾਂ ਮੋਰਚਿਆਂ ‘ਚ 51-51 ਕਿਸਾਨਾਂ ਦੇ ਜੱਥੇ ਗ੍ਰਿਫਤਾਰੀਆਂ ਲਈ ਪੇਸ਼ ਕੀਤੇ ਜਾਣਗੇ ਇਸ ਸਬੰਧੀ ਜਾਣਕਾਰੀ ਦਿੰਦੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਨੇ ਦੱਸਿਆ ਕਿ ਮੋਰਚੇ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਉਨ੍ਹਾਂ ਦੱਸਿਆ ਕਿ ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ ਕਿਸਾਨਾਂ-ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਦੀ ਮੁਆਫ਼ੀ, ਡਾ. ਸਵਾਮੀ ਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣ, ਬੈਂਕਾਂ ਵੱਲੋਂ ਲਏ ਖਾਲੀ ਚੈਕ ਵਾਪਸ ਲੈਣ, ਝੋਨੇ ਦੀ ਲਵਾਈ 1 ਜੂਨ ਤੋਂ ਕਰਨੀ, ਅਬਾਦਕਾਰਾਂ ਦੇ ਪੱਕੇ ਮਾਲਕੀ ਹੱਕ ਲੈਣ, ਗੰਨੇ ਦਾ ਬਕਾਇਆ ਜਾਰੀ ਕਰਵਾਉਣ ਆਦਿ ਮਸਲਿਆਂ ਨੂੰ ਲੈ ਕੇ ਇਹ ਮੋਰਚਾ ਸ਼ੁਰੂ ਕੀਤਾ ਜਾ ਰਿਹਾ ਹੈ ਕਿਸਾਨ ਆਗੂਆਂ ਨੇ ਦੱਸਿਆ ਕਿ ਵੱਖ-ਵੱਖ ਜ਼ਿਲ੍ਹਿਆਂ ਦੇ ਹੈਡਕੁਆਟਰ ਤੋਂ ਆਈਆਂ ਰਿਪੋਰਟਾਂ ਮੁਤਾਬਿਕ ਹਜ਼ਾਰਾਂ ਕਿਸਾਨ, ਮਜ਼ਦੂਰ, ਬੀਬੀਆਂ ਆਪਣੇ ਨਾਲ ਰਸਦ ਪਾਣੀ ਲੈ ਕੇ ਪੂਰੇ ਉਤਸ਼ਾਹ ਨਾਲ ਆਪਣੀਆਂ ਅੱਖਾਂ ‘ਚ ਗੁੱਸੇ ਦੇ ਅੰਗਾਰੇ ਲੈ ਕੇ ਸ਼ਾਮਲ ਹੋਣਗੇ ਤੇ ਕਿਸਾਨ ਲਹਿਰ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਕੇ 51-51 ਸਿੰਘਾਂ ਦਾ ਜੱਥਾ ਗ੍ਰਿਫ਼ਤਾਰੀਆਂ ਲਈ ਪੇਸ਼ ਕਰਨਗੇ ਕਿਸਾਨ ਆਗੂਆਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜੱਥੇ ਗ੍ਰਿਫ਼ਤਾਰ ਕਰਨ ਤੋਂ ਨਾਂਹ ਕੀਤੀ ਗਈ ਜਾਂ ਮਸਲੇ ਹੱਲ ਨਾ ਕੀਤੇ ਗਏ ਤਾਂ 30 ਮਾਰਚ ਨੂੰ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦੇ ਘੇਰਾਓ ਕੀਤੇ ਜਾਣਗੇ ਅਤੇ ਜੇਕਰ ਸਰਕਾਰ ਫਿਰ ਵੀ ਟੱਸ ਤੋਂ ਮੱਸ ਨਾ ਹੋਈ ਤਾਂ 31 ਮਾਰਚ ਨੂੰ ਮੁੱਖ ਰੇਲ ਮਾਰਗ ਜਾਮ ਕਰ ਦਿੱਤੇ ਜਾਣਗੇ ਜਿਸ ਦੀ ਜ਼ਿੰਮੇਵਾਰੀ ਪੰਜਾਬ ਤੇ ਕੇਂਦਰ ਸਰਕਾਰ ਦੀ ਹੋਵੇਗੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬਾਗੀ ਖਹਿਰਾ ਅਤੇ ਕੰਵਰ ਸੰਧੂ ਅੱਗੋਂ ਉਠਾ ਪਿਛਾਂਹ ਤੋਰੇ
ਚੰਡੀਗੜ੍ਹ (ਸੱਚ ਕਹੂੰ ਨਿਊਜ਼) । ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕ ਸੁਖਪਾਲ ਖਹਿਰਾ ਅਤੇ ਕੰਵਰ ਸੰਧੂ ਨੂੰ ਸਬਕ ਸਿਖਾਉਣ ਲਈ ਵਿਧਾਨ ਸਭਾ ਸੈਸ਼ਨ ਦੌਰਾਨ ਅਗਲੀ ਕਤਾਰ ਦੀ ਥਾਂ ਪਿਛਲੀ ਕਤਾਰ ਵਿੱਚ ਬਿਠਾਇਆ ਜਾ ਰਿਹਾ ਹੈ। ਵਿਰੋਧੀ ਧਿਰ ਦੇ ਲੀਡਰ ਵੱਲੋਂ ਤਿਆਰ ਕੀਤੇ ਗਏ ਸੀਟਿੰਗ ਪਲਾਨ ਵਿੱਚ ਸੁਖਪਾਲ ਖਹਿਰਾ ਅਤੇ ਕੰਵਰ ਸੰਧੂ ਨੂੰ ਸਭ ਤੋਂ ਪਿੱਛੇ ਸੀਟ ਦਿੱਤੀ ਗਈ ਹੈ। ਹੁਣ ਤੱਕ ਸੁਖਪਾਲ ਖਹਿਰਾ ਅਤੇ ਕੰਵਰ ਸੰਧੂ ਵਿਧਾਨ ਸਭਾ ਦੇ ਅੰਦਰ ਆਮ ਆਦਮੀ ਪਾਰਟੀ ਵੱਲੋਂ ਪਹਿਲੀ ਕਤਾਰ ਵਿੱਚ ਬੈਠਦੇ ਆ ਰਹੇ ਹਨ ਪਰ ਪਿਛਲੇ ਕੁਝ ਦਿਨਾਂ ਤੋਂ ਚਲ ਰਹੇ ਘਟਨਾਕ੍ਰਮ ਦੇ ਚਲਦੇ ਇਨ੍ਹਾਂ ਨੂੰ ਪਿਛਲੀਆਂ ਸੀਟਾਂ ਵੱਲ ਕਰ ਦਿੱਤਾ ਗਿਆ ਹੈ। ਇਸ ਨਾਲ ਹੀ ਇਨ੍ਹਾਂ ਦੇ ਸਾਥੀ ਵਿਧਾਇਕਾਂ ਦਾ ਵੀ ਸਿਟਿੰਗ ਪਲਾਨ ਬਦਲਿਆ ਗਿਆ ਹੈ। ਉਨ੍ਹਾਂ ਦਾ ਸਾਥ ਦੇ ਰਹੇ ਪਿਰਮਲ ਸਿੰਘ, ਜਗਦੇਵ ਸਿੰਘ, ਮਾਸਟਰ ਬਲਦੇਵ ਸਿੰਘ, ਨਾਜ਼ਰ ਸਿੰਘ ਮਾਨਸਾਹੀਆ, ਜੈ ਕ੍ਰਿਸ਼ਨ ਸਿੰਘ ਰੋੜੀ ਅਤੇ ਜਗਦੇਵ ਸਿੰਘ ਕਮਾਲੂ ਨੂੰ ਵੱਖ-ਵੱਖ ਕਰਕੇ ਪਿੱਛੇ ਬਿਠਾਇਆ ਗਿਆ ਹੈ।
ਆਮ ਆਦਮੀ ਪਾਰਟੀ ਦੇ ਸੂਤਰਾਂ ਅਨੁਸਾਰ ਕੰਵਰ ਸੰਧੂ ਅਤੇ ਸੁਖਪਾਲ ਖਹਿਰਾ ਵੱਲੋਂ ਵਿਧਾਨ ਸਭਾ ਸੈਸ਼ਨ ਦੌਰਾਨ ਕਿਸੇ ਵੀ ਤਰ੍ਹਾਂ ਪਾਰਟੀ ਦੀ ਅਨੁਸ਼ਾਸਨਹੀਣਤਾ ਨੂੰ ਭੰਗ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ, ਇਸ ਲਈ ਇਨ੍ਹਾਂ ਨੂੰ ਪਿੱਛੇ ਹੀ ਬਿਠਾਉਣ ਦਾ ਫੈਸਲਾ ਕੀਤਾ ਗਿਆ ਹੈ, ਕਿਉਂਕਿ ਪਹਿਲੀ ਕਤਾਰ ਵਿੱਚ ਇਹ ਪਾਰਟੀ ਦੇ ਲੀਡਰ ਦੀ ਇਜਾਜ਼ਤ ਤੋਂ ਬਿਨਾਂ ਆਪਣੀ ਸੀਟ ਤੋਂ ਖੜ੍ਹੇ ਹੋ ਕੇ ਬੋਲਣ ਦੀ ਨਾ ਸਿਰਫ਼ ਕੋਸ਼ਿਸ਼ ਕਰ ਸਕਦੇ ਹਨ, ਸਗੋਂ ਪਾਰਟੀ ਦੇ ਵਿਧਾਨ ਸਭਾ ਦੇ ਅੰਦਰ ਸਮੇਂ ਨੂੰ ਵੀ ਖਰਾਬ ਕਰ ਸਕਦੇ ਹਨ। ਇਸ ਲਈ ਖ਼ਾਸ ਕਰਕੇ ਕੰਵਰ ਸੰਧੂ ਅਤੇ ਸੁਖਪਾਲ ਖਹਿਰਾ ਨੂੰ ਪਹਿਲੀ ਕਤਾਰ ਤੋਂ ਦੂਰ ਕਰਦੇ ਹੋਏ ਪਿਛਲੀ ਕਤਾਰ ਵਿੱਚ ਬਿਠਾਇਆ ਜਾ ਰਿਹਾ ਹੈ।
ਪਾਰਟੀ ਦੇ ਹੀ ਇੱਕ ਲੀਡਰ ਨੇ ਦੱਸਿਆ ਕਿ ਸੁਖਪਾਲ ਖਹਿਰਾ ਅਤੇ ਕੰਵਰ ਸੰਧੂ ਨੂੰ ਵਿਧਾਨ ਸਭਾ ਦੇ ਅੰਦਰ ਬਹਿਸ ਵਿੱਚ ਬੋਲਣ ਲਈ ਸਮਾਂ ਨਹੀਂ ਦਿੱਤਾ ਜਾਏਗਾ, ਕਿਉਂਕਿ ਉਨਾਂ ਨੇ ਪਾਰਟੀ ਦੇ ਫੈਸਲੇ ਤੋਂ ਉਲਟ ਬੋਲਣ ਦੀ ਕੋਸ਼ਸ਼ ਕਰਨੀ ਹੈ, ਇਸ ਲਈ ਕਿਸੇ ਵੀ ਬਹਿਸ ਵਿੱਚ ਪਾਰਟੀ ਨੂੰ ਮਿਲਣ ਵਾਲੇ ਸਮੇਂ ਵਿੱਚ ਕੰਵਰ ਸੰਧੂ ਅਤੇ ਸੁਖਪਾਲ ਖਹਿਰਾ ਨੂੰ ਇੱਕ ਮਿੰਟ ਦਾ ਵੀ ਸਮਾਂ ਨਹੀਂ ਦਿੱਤਾ ਜਾਏਗਾ। ਇਹ ਦੋਹੇ ਕਿਸੇ ਵੀ ਤਰਾਂ ਦਾ ਹੰਗਾਮਾ ਨਾ ਕਰਨ, ਇਸ ਲਈ ਸਦਨ ਵਿੱਚ ਪਿਛਲੇ ਬਿਠਾਇਆ ਗਿਆ ਹੈ।
ਵਾਤਾਵਰਨ ਦੀ ਸੰਭਾਲ ਲਈ ਅੱਗੇ ਆਉਣ ਸਮਾਜ ਸੇਵੀ ਸੰਸਥਾਵਾਂ : ਧਰਮਸੋਤ
ਵੱਧ ਤੋਂ ਵੱਧ ਬੂਟੇ ਲਾਉਣ ਲਈ ਵੱਖ-ਵੱਖ ਸੰਸਥਾਵਾਂ ਦਾ ਸਹਿਯੋਗ ਲੈਣ ‘ਤੇ ਜ਼ੋਰ | Dharmasot
‘ਅੰਤਰਰਾਸ਼ਟਰੀ ਮੇਰਾ ਰੁੱਖ ਦਿਵਸ’ ਸਬੰਧੀ ਫਲੈਕਸ ਜਾਰੀ | Dharmasot
ਚੰਡੀਗੜ੍ਹ, (ਅਸ਼ਵਨੀ ਚਾਵਲਾ)। ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸੂਬੇ ਭਰ ‘ਚ ਕੰਮ ਕਰਦੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਵਾਤਾਵਰਨ ਦੀ ਸੰਭਾਲ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਬੂਟੇ ਲਾਉਣ ਤੇ ਬੂਟਿਆਂ ਦੀ ਸੰਭਾਲ ਕਰਨ ਕਰਨ ਲਈ ਸੂਬੇ ਦੀ ਹਰ ਚਾਹਵਾਨ ਸੰਸਥਾ ਦਾ ਸਹਿਯੋਗ ਲਿਆ ਜਾਵੇਗਾ। ਸ੍ਰ. ਧਰਮਸੋਤ ਨੇ ਕਿਹਾ ਕਿ ਸਰਕਾਰ ਵੱਲੋਂ ਹਰ ਉਸ ਸੰਸਥਾ ਦਾ ਸਵਾਗਤ ਹੈ ਜੋ ਪੰਜਾਬ ਸਰਕਾਰ ਦੇ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਆਪਣਾ ਵਿਸ਼ੇਸ਼ ਯੋਗਦਾਨ ਪਾਉਣ ਦੀ ਇੱਛਾ ਰੱਖਦੀ ਹੈ। (Dharmasot)
ਉਨ੍ਹਾਂ ਕਿਹਾ ਕਿ ਸੂਬੇ ਦੇ ਹਰ ਇੱਕ ਵਿਅਕਤੀ ਨੂੰ ਸਵੈ-ਇੱਛਾ ਨਾਲ ਬੂਟੇ ਲਾਉਣ ਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕਰਨਾ ਅਜੋਕੇ ਸਮੇਂ ਦੀ ਮੁੱਖ ਲੋੜ ਹੈ। ਸੂਬੇ ਭਰ ‘ਚ ਵੱਧ ਤੋਂ ਵੱਧ ਬੂਟੇ ਲਾਉਣ ‘ਤੇ ਜ਼ੋਰ ਦਿੰਦਿਆਂ ਸ੍ਰ. ਧਰਮਸੋਤ ਨੇ ਕਿਹਾ ਕਿ ਸੂਬੇ ਦੇ ਹਰ ਵਾਸੀ ਦੇ ਸਹਿਯੋਗ ਨਾਲ ਹੀ ਘਰ-ਘਰ ਹਰਿਆਲੀ ਲਿਆਂਦੀ ਜਾ ਸਕਦੀ ਹੈ।  ਉਨ੍ਹਾਂ ਜੰਗਲਾਤ ਦੇ ਸਮੂਹ ਜ਼ਿਲ੍ਹਾ ਅਧਿਕਾਰੀਆਂ ਨੂੰ ਜ਼ਿਲ੍ਹਾ ਪੱਧਰ ‘ਤੇ 29 ਜੁਲਾਈ ਨੂੰ ‘ਮੇਰਾ ਰੁੱਖ ਦਿਵਸ’ ਮਨਾਉਣ ਲਈ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਇਸ ਦਿਵਸ ਮੌਕੇ ਲੋਕਾਂ ਨੂੰ ਬੂਟੇ ਲਾਉਣ ਲਈ ਪ੍ਰੇਰਿਤ ਕੀਤਾ ਜਾਵੇ।
ਉਨ੍ਹਾਂ ਨੇ ‘ਗੋ ਗਰੀਨ ਇੰਟਰਨੈਸ਼ਨਲ ਆਰਗੇਨਾਈਜੇਸ਼ਨ’ ਵੱਲੋਂ ਹਰ ਸਾਲ ਜੁਲਾਈ ਦੇ ਆਖ਼ਰੀ ਐਤਵਾਰ ਨੂੰ ਮਨਾਏ ਜਾਂਦੇ ‘ਅੰਤਰਰਾਸ਼ਟਰੀ ਮੇਰਾ ਰੁੱਖ ਦਿਵਸ’ ਸਬੰਧੀ ਫਲੈਕਸ ਵੀ ਜਾਰੀ ਕੀਤਾ। ਜ਼ਿਕਰਯੋਗ ਹੈ ਕਿ ਸ਼ਹੀਦ ਭਗਤ ਸਿੰਘ ਨਗਰ ਨਾਲ ਸਬੰਧਿਤ ਸ੍ਰੀ ਅਸ਼ਵਨੀ ਜੋਸ਼ੀ ਨੇ ‘ਗੋ ਗਰੀਨ ਇੰਟਰਨੈਸ਼ਨਲ ਆਰਗੇਨਾਈਜੇਸ਼ਨ’ ਨਾਂਅ ਦੀ ਜਥੇਬੰਦੀ ਬਣਾ ਕੇ ਸਾਲ 2010 ‘ਚ ਪਹਿਲੀ ਵਾਰ ‘ਅੰਤਰਰਾਸ਼ਟਰੀ ਮੇਰਾ ਰੁੱਖ ਦਿਵਸ’ ਮਨਾਉਣਾ ਸ਼ੁਰੂ ਕੀਤਾ ਸੀ।
ਅਮਰੀਕਾ ਬਾਹਰ ਜਾਣ ਦੀ ਥਾਂ ਅੱਗੇ ਆਵੇ : ਸੰਯੁਕਤ ਰਾਸ਼ਟਰ
ਦੁਨੀਆ ‘ਚ ਹੋ ਰਹੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨੂੰ ਦੇਖਦੇ ਹੋਏ ਆਪਣੀ ਮੌਜ਼ੂਦਗੀ ਵਧਾਉਣ ਲਈ ਕਿਹਾ
ਜੇਨੇਵਾ (ਏਜੰਸੀ)। ਸੰਯੁਕਤ ਰਾਸ਼ਟਰ ਨੇ ਮੰਗਲਵਾਰ ਨੂੰ ਅਮਰੀਕਾ ਦੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪ੍ਰੀਸ਼ਦ ‘ਚੋਂ ਬਾਹਰ ਨਿੱਕਲਣ ‘ਤੇ ਨਿਰਾਸ਼ਾ ਪ੍ਰਗਟ ਕਰਦੇ ਹੋਏ ਕਿਹਾ ਹੈ ਕਿ ਅਮਰੀਕਾ ਨੂੰ ਬਾਹਰ ਹੋਣ ਦੀ ਥਾਂ ਦੁਨੀਆ ‘ਚ ਹੋ ਰਹੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨੂੰ ਦੇਖਦੇ ਹੋਏ ਆਪਣੀ ਮੌਜ਼ੂਦਗੀ ਨੂੰ ਹੋਰ ਜ਼ਿਆਦਾ ਵਧਾਉਣਾ ਚਾਹੀਦਾ ਹੈ।
ਸੰਯੁਕਤ ਰਾਸ਼ਟਰ ਨੇ ਅਮਰੀਕਾ ਦੇ ਮਨੁੱਖੀ ਅਧਿਕਾਰ ਪ੍ਰੀਸ਼ਦ ‘ਚੋਂ ਬਾਹਰ ਨਿੱਕਲਣ ਦੀ ਅਮਰੀਕੀ ਰਾਜਦੂਤ ਨਿੱਕੀ ਹੇਲੀ ਦੀ ਘੋਸ਼ਣਾ ਨੂੰ ਨਿਰਾਸ਼ਾਜਨਕ ਦੱਸਿਆ ਹੈ। ਸੰਯੁਕਤ ਰਾਸ਼ਟਰ ਦੇ ਉੱਚ ਅਧਿਕਾਰੀ ਜੈਦ ਰਾਦ ਅਲ ਹੁਸੈਨ ਨੇ ਟਵੀਟ ਕਰਕੇ ਕਿਹਾ ਕਿ ਦੁਨੀਆ ‘ਚ ਹੋ ਰਹੇ ਮਨੁੱਖੀ ਅਧਿਕਾਰ ਉਲੰਘਣ ਨੂੰ ਦੇਖਦੇ ਹੋਏ ਅਮਰੀਕਾ ਨੂੰ ਬਾਹਰ ਹੋਣ ਦੀ ਥਾਂ ਆਪਣੀ ਮੌਜੂਦਗੀ ਨੂੰ ਹੋਰ ਜ਼ਿਆਦਾ ਵਧਾਉਣਾ ਚਾਹੀਦਾ ਹੈ।
ਖੇਤੀਬਾੜੀ ਵਿਭਾਗ ਨੇ ਅਗੇਤਾ ਝੋਨਾ ਲੱਗਿਆ ਵਾਹਿਆ
ਕਿਸਾਨਾਂ ਨੂੰ 20 ਜੂਨ ਤੋਂ ਬਾਅਦ ਝੋਨਾ ਲਗਾਉਣ ਦੀ ਅਪੀਲ
ਸ੍ਰੀ ਮੁਕਤਸਰ ਸਾਹਿਬ, (ਭਜਨ ਸਿੰਘ ਸਮਾਘ/ਸੱਚ ਕਹੂੰ ਨਿਊਜ਼)। ਖੇਤੀਬਾੜੀ ਅਤੇ ਕਿਸਾਨ ਕਲਿਆਣਾ ਵਿਭਾਗ ਨੇ ਅਗੇਤਾ ਝੋਨਾ ਲਗਾਉਣ ਵਾਲੇ ਕਿਸਾਨਾਂ ਖਿਲਾਫ ਸਖ਼ਤੀ ਆਰੰਭ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਅਤੇ ਅਗਲੀਆਂ ਪੀੜੀਆਂ ਤੱਕ ਵਾਤਾਵਰਨ, ਮਿੱਟੀ ਪਾਣੀ ਵਰਗੇ ਸੋਮੇਂ ਬਚਾ ਕੇ ਰੱਖਣ ਲਈ 20 ਜੂਨ ਤੋਂ ਪਹਿਲਾ ਝੋਨਾ ਲਗਾਉਣ ਤੇ ਪਾਬੰਦੀ ਲਗਾਈ ਹੋਈ ਹੈ। ਇਸ ਤਹਿਤ ਖੇਤੀਬਾੜੀ ਵਿਭਾਗ ਹੁਣ ਤੱਕ ਜਿੱਥੇ ਕਿਸਾਨਾਂ ਨੂੰ ਕੈਂਪ ਲਗਾ ਕੇ ਅਗੇਤਾ ਝੋਨਾ ਨਾ ਲਗਾਉਣ ਲਈ ਪ੍ਰੇਰਿਤ ਕਰ ਰਿਹਾ ਸੀ ਨੇ ਹੁਣ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮੁੱਖ ਖੇਤੀਬਾੜੀ ਅਫ਼ਸਰ ਸ: ਬਲਜਿੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਦੀਆਂ ਸਾਰੀਆਂ ਟੀਮਾਂ ਨੂੰ ਪਿੰਡਾਂ ਵਿਚ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ ਅਤੇ ਜਿਨਾਂ ਪਿੰਡਾਂ ਨੂੰ ਕੋਰਟ ਤੋਂ ਛੋਟ ਮਿਲੀ ਹੈ ਨੂੰ ਛੱਡ ਕੇ ਜੋ ਵੀ ਕੋਈ ਅਗੇਤਾ ਝੋਨਾ ਲਾਏਗਾ। ਉਸਦਾ ਝੋਨਾ ਉਸੇ ਕਿਸਾਨ ਦੇ ਖਰਚੇ ਤੇ ਵਾਹ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਵਿਭਾਗ ਕਿਸਾਨਾਂ ਦੀ ਬਿਹਤਰੀ ਲਈ ਹੀ ਅਜਿਹਾ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅਗੇਤਾ ਝੋਨਾ ਲਾ ਕੇ ਅਸੀਂ ਆਪਣੀ ਹੀ ਮਿੱਟੀ ਅਤੇ ਪਾਣੀ ਬਰਬਾਦ ਕਰ ਰਹੇ ਹਾਂ ਅਤੇ ਆਪਣਾ ਅਤੇ ਆਪਣੇ ਬੱਚਿਆਂ ਦਾ ਭਵਿੱਖ ਖਰਾਬ ਕਰ ਰਹੇ ਹਾਂ।
ਉਨ੍ਹਾਂ ਨੇ ਕਿਹਾ ਕਿ ਚੌਗਿਰਦੇ ਵਿਚ ਪੈਣ ਵਾਲੇ ਵਿਗਾੜ ਦਾ ਸਭ ਤੋਂ ਪਹਿਲਾਂ ਮਾਰੂ ਅਸਰ ਸਾਡੇ ਤੇ ਹੁੰਦਾ ਹੈ। ਇਸ ਲਈ ਸਾਨੂੰ ਆਪਣਾ ਤੰਦਰੁਸਤ ਪੰਜਾਬ ਬਣਾਉਣ ਲਈ ਵਾਤਾਵਰਨ ਦੀ ਸੰਭਾਲ ਪ੍ਰਤੀ ਆਪਣੀ ਜਿੰਮੇਵਾਰੀ ਸਮਝਦਿਆਂ 20 ਜੂਨ ਤੋਂ ਬਾਅਦ ਹੀ ਝੋਨਾ ਲਗਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਸ੍ਰੀ ਮੁਕਤਸਰ ਸਾਹਿਬ ਬਲਾਕ ਵਿਚ ਪਿੰਡ ਕੱਚਾ ਭਾਗਸਰ ਰੋਡ ਤੇ ਕਿਸਾਨ ਜਗਸੀਰ ਸਿੰਘ ਦਾ 3 ਏਕੜ ਅਤੇ ਬਲਾਕ ਲੰਬੀ ਵਿਚ ਪਿੰਡ ਮਹਿਣਾ ਵਿਚ ਕਿਸਾਨ ਗਗਨਦੀਪ ਸਿੰਘ ਦਾ 2 ਏਕੜ ਅਗੇਤਾ ਲਾਇਆ ਝੋਨਾ ਵਹਾਉਣ ਲਈ ਮਜਬੂਰ ਹੋਣਾ ਪਿਆ।
ਸ਼ਾਸਤਰੀ ਨਾਲ ਨਵੇਂ ਸਿਰੇ ਤੋਂ ਟੀਮ ਅੱਗੇ ਵਧਾਵਾਂਗੇ: ਵਿਰਾਟ
ਮੁੰਬਈ: ਕਪਤਾਨ ਵਿਰਾਟ ਕੋਹਲੀ ਅਤੇ ਨਵੇਂ ਕੋਚ ਰਵੀ ਸ਼ਾਸਤਰੀ ਦੀ ਜੁਗਲਬੰਦੀ ਨਵੇਂ ਸਿਰੇ ਤੋਂ ਪਰਵਾਨ ਚੜ੍ਹਨ ਵਾਲੀ ਹੈ ਅਤੇ  ਸ੍ਰੀਲੰਕਾ ਦੌਰੇ ‘ਚ ਦੋਵੇਂ ਆਪਣੇ ਤਾਲਮੇਲ ਨਾਲ ਟੀਮ ਨੂੰ ਅੱਗੇ ਲੈ ਜਾਣਗੇ ਵਿਰਾਟ ਅਤੇ ਸ਼ਾਸਤਰੀ ਨੇ ਸ੍ਰੀਲੰਕਾ ਦੌਰੇ ‘ਤੇ ਰਵਾਨਾ ਹੋਣ ਤੋਂ ਪਹਿਲਾਂ ਬੁੱਧਵਾਰ ਨੂੰ ਇੱਥੇ ਪੱਤਰਕਾਰ ਸੰਮੇਲਨ ‘ਚ ਜ਼ੋਰ ਦਿੱਤਾ ਕਿ ਕਪਤਾਨ ਅਤੇ ਕੋਚ ਦਰਮਿਆਨ ਆਪਸੀ ਸੂਝ-ਬੂਝ ਹੋਣਾ ਬਹੁਤ ਜ਼ਰੂਰੀ ਹੈ ਅਤੇ ਦੋਵਾਂ ਨੇ ਹੀ ਮੈਦਾਨ ਤੋਂ ਬਾਹਰ ਦੇ ਵਿਵਾਦਾਂ ਨੂੰ ਸਿਰੇ ਤੋਂ ਦਰਕਿਨਾਰ ਕਰ ਦਿੱਤਾ ।
ਭਾਰਤ ਨੂੰ ਸ੍ਰੀਲੰਕਾ ਦੌਰੇ ‘ਚ ਤਿੰਨ ਟੈਸਟ, ਪੰਜ ਇੱਕ ਰੋਜ਼ਾ ਅਤੇ ਇੱਕ ਟੀ-20 ਖੇਡਣਾ ਹੈ ।ਦੌਰੇ ਦਾ ਪਹਿਲਾ ਟੈਸਟ 26 ਜੁਲਾਈ ਤੋਂ ਗਾਲੇ ‘ਚ ਖੇਡਿਆ ਜਾਵੇਗਾ ਸ੍ਰੀਲੰਕਾ ਪਹੁੰਚਣ ਤੋਂ ਬਾਅਦ ਭਾਰਤੀ ਟੀਮ ਦੋ ਇੱਕ ਰੋਜ਼ਾ ਅਭਿਆਸ ਮੈਚ ਵੀ ਖੇਡੇਗੀ।
ਸ਼ਾਸਤਰੀ ਦਾ ਕੋਚ ਦੇ ਤੌਰ ‘ਤੇ ਇਹ ਪਹਿਲਾ ਦੌਰਾ ਹੋਵੇਗਾ ਵਿਰਾਟ ਨਾਲ ਕੋਚ ਦੇ ਤੌਰ ‘ਤੇ ਸ਼ਾਸਤਰੀ ਦਾ ਇਹ ਪਹਿਲਾ ਵੱਡੀ ਇਮਤਿਹਾਨ ਹੋਵੇਗਾ । ਉਨ੍ਹਾਂ ਦੀ ਨਿਯੁਕਤੀ ਅਤੇ ਕੋਚਿੰਗ ਸਟਾਫ ਨੂੰ ਲੈ ਕੇ ਹਾਲ ‘ਚ ਜਿਸ ਤਰ੍ਹਾਂ ਦਾ ਵਿਵਾਦ ਉੱਠ ਖੜ੍ਹਾ ਹੋਇਆ ਉਸ ਤੋਂ ਕਪਤਾਨ ਅਤੇ ਕੋਚ ਦੋਵੇਂ ਹੀ ਸ੍ਰੀਲੰਕਾ ਦੌਰੇ ‘ਚ ਦਬਾਅ ‘ਤੇ ਰਹਿਣਗੇ।
ਕਪਤਾਨ ਅਤੇ ਕੋਚ ਦੇ ਸਬੰਧਾਂ ਨੂੰ ਲੈ ਕੇ ਸ਼ਾਸਤਰੀ ਨੇ ਕਿਹਾ ਕਿ ਮੈਂ ਇਸ ਗੱਲ ਦਾ ਜਵਾਬ ਦੋ ਹਿੱਸਿਆ ‘ਚ ਦੇਣਾ ਚਾਹਵਾਂਗਾ। ਇੱਕ ਖਿਡਾਰੀ ਦੇ ਤੌਰ ‘ਤੇ ਅਤੇ ਇੱਕ ਕੋਚ ਦੇ ਤੌਰ ‘ਤੇ ਯਕੀਨ ਮੰਨੋ। ਇਸ ‘ਚ ਕੋਈ ਹਿੱਤਾਂ ਦਾ ਟਕਰਾਅ ਨਹੀਂ ਹੋਵੇਗਾ ਪਹਿਲਾਂ ਇੱਕ ਖਿਡਾਰੀ ਦੇ ਤੌਰ ‘ਤੇ ਜਦੋਂ ਤੁਸੀਂ ਮੈਚ ਖੇਡਦੇ ਹੋ ਤਾਂ ਤੁਹਾਡੀ ਸੋਚ ਬਿਲਕੁਲ ਸਪੱਸ਼ਟ ਹੋਣੀ ਚਾਹੀਦੀ ਹੈ ।
ਤੁਸੀਂ ਆਪਣੀ ਇਕਾਗਰਤਾ ਨੂੰ ਭੰਗ ਨਹੀਂ ਹੋਣਾ ਦੇਣਾ ਚਾਹੁੰਦੇ ਅਤੇ ਇਸ ਲਈ ਤੁਹਾਨੂੰ ਇੱਕ ਚੰਗੇ ਸਪੋਰਟ ਸਟਾਫ ਦੀ ਜ਼ਰੂਰਤ ਹੁੰਦੀ ਹੈ। ਨਵੇਂ ਗੇਂਦਬਾਜ਼ੀ ਕੋਚ ਭਰਤ ਅਰੁਣ ਬਾਰੇ ਸ਼ਾਸਤਰੀ ਨੇ ਕਿਹਾ ਕਿ ਜੇਕਰ ਭਰਤ ਅਰੁਣ ਦਾ ਨਾਂਅ ਹੋਰ ਹੁੰਦਾ ਤਾਂ ਤੁਸੀਂ ਉਸ ਨੂੰ ਟਾਪ ‘ਤੇ ਰੱਖਦੇ।
ਭਾਰਤ ਨੇ ਪਿਛਲੇ ਵਿਸ਼ਵ ਕੱਪ ‘ਚ ਡਿੱਗੀਆਂ 80 ਵਿਕਟਾਂ ‘ਚੋਂ 77 ਵਿਕਟਾਂ ਲਈਆਂ ਸਨ ਮੈਨੂੰ ਨਹੀਂ ਲੱਗਦਾ ਕਿ ਇਸ ਤੋਂ ਬਾਅਦ ਮੈਨੂੰ ਕੋਈ ਹੋਰ ਕਹਿਣ ਦੀ ਜ਼ਰੂਰਤ ਹੈ। ਟੀਮ ਦੀ ਸਫਲਤਾ ‘ਤੇ ਸ਼ਾਸਤਰੀ ਨੇ ਕਿਹਾ ਕਿ ਮੈਂ ਜਦੋਂ ਆਖਰੀ ਵਾਰ ਸ੍ਰੀਲੰਕਾ ਗਿਆ ਸੀ ਤਾਂ ਉਸ ਦੇ ਮੁਕਾਬਲੇ ਹੁਣ ਮੈਂ ਜਿਆਦਾ ਪਰਿਪੱਕ ਹੋ ਚੁੱਕਿਆ ਹਾਂ। ਟੀਮ ਨੇ ਲਗਾਤਾਰ ਚੰਗਾ ਪ੍ਰਦਰਸ਼ਨ ਕੀਤਾ ਹੈ ਅਤੇ ਉਹ ਇਸ ਦੀ ਹੱਕਦਾਰ ਹੈ। ਜੇਕਰ ਉਹ ਅੱਜ ਨੰਬਰ ਵੰਨ ਹੈ ਤਾਂ ਇਸ ਦਾ ਸਿਹਰਾ ਟੀਮ ਨੂੰ ਜਾਂਦਾ ਹੈ ਸ਼ਾਸਤਰੀ ਅਤੇ ਅਨਿਲ ਕੁੰਬਲੇ ਵਰਗੇ ਲੋਕ ਤਾਂ ਆਉਂਦੇ-ਜਾਂਦੇ ਰਹਿਣਗੇ।
ਸਟਾਫ ‘ਚ ਸਚਿਨ ਨੂੰ ਚਾਹੁੰਦੇ ਹਨ ਸ਼ਾਸਤਰੀ
ਭਾਰਤੀ ਕ੍ਰਿਕਟ ਟੀਮ ਦੇ ਪ੍ਰਮੁਖ ਕੋਚ ਰਵੀ ਸ਼ਾਸਤਰੀ ਉਨ੍ਹਾਂ ਨੂੰ ਇਸ ਅਹੁਦੇ ਤੇ ਚੁਣਨ ਵਾਲੀ ਕ੍ਰਿਕਟ ਸਲਾਹਕਾਰ ਟੀਮ ਦੇ ਮੈਂਬਰ ਅਤੇ ਦਿੱਗਜ ਖਿਡਾਰੀ ਸਚਿਨ ਤੇਂਦੁਲਕਰ ਨੂੰ ਆਪਣੇ ਸਪੋਰਟ ਸਟਾਫ ਵਿਚ ਬੱਲੇ ਬਾਜ ਸਲਾਹਕਾਰ ਚੁਣਨਾ ਚਾਹੁੰਦੇ ਹਨ । ਸ਼ਾਸਤਰੀ ਨੇ ਕਿਹਾ ਕਿ ਜੇ ਕਰ ਹਿਤਾਂ ਦੇ ਟਕਰਾਹਦਾ ਮੁੱਦਾ ਨਾ ਹੋਵੇ ਤਾਂ ਉਹ ਸਚਿਨ ਨੂੰ ਟੀਮ ਨੂੰ ਟੀਮ ਦਾ ਬੱਲੇਬਾਜ ਸਲਾਹਕਾਰ ਬਣਾਉਣਾ ਚਾਹੁਣਗੇ।
ਦੱਸਣ ਯੋਗ ਹੈ ਕਿ ਭਾਰਤੀ ਕ੍ਰਿਕੇਟ ਕੰਟ੍ਰੋਲ ਬੋਰਡ (ਬੀ ਸੀ ਸੀ ਆਈ)ਦੀ ਕ੍ਰਿਕੇਟ ਸਲਾਹਕਾਰ ਸਮੀਤੀ (ਸੀ ਏ ਸੀ)ਨੇ ਸ਼ਾਸਤਰੀ ਨੂੰ ਰਾਸ਼ਟਰੀ ਟੀਮ ਦਾ ਕੋਚ ਚੁਣਿਆ ਹੈ ਜਿਸ ਵਿਚ ਸਚਿਨ ਵੀ ਵੀ ਐਸ ਲਛਮਣ ਤੇ ਸੋਰਵ ਗਾਂਗੂਲੀ ਮੈਂਬਰ ਹਨ।
ਸੀਏਸੀ ਨੇ ਇਸ ਤੋਂ ਪਹਿਲਾਂ ਜਹੀਰ ਖਾਨ ਨੂੰ ਗੇਂਦਬਾਜੀ ਸਲਾਹਕਾਰ ਤੇ ਰਾਹੁਲ ਦ੍ਰਾਵਿੜ ਨੂੰ ਬੱਲੇਬਾਜੀ ਸਲਾਹਕਾਰ ਨਿਉਕਤ ਕੀਤਾ ਸੀ ਪਰ ਸ਼ਾਸਤਰੀ ਨੇ ਆਪਣੇ ਸਪੋਰਟ ਸਟਾਫ ਵਿਚ ਭਰਤ ਅਰੁਣ ਨੂੰ ਗੇਂਦਬਾਜੀ ਕੋਚ ਚੁਣ ਲਿਆ ਹੈ । ਸੰਜੇ ਬਾਂਗੜ ਇਹ ਕੋਚ ਅਤੇ ਆਰ ਸ਼ੀ ਧਰ ਨੂੰ ਫੀਲਡਿੰਗ ਕੋਚ ਬਰਕਰਾਰ ਰਖਿਆ ਗਿਆ ਹੈ। ਵਿਸ਼ੇਸ਼ ਸੰਮਤੀ ਨੇ ਭਾਵੇਂ ਸਾਫ ਕੀਤਾ ਹੈ ਕਿ ਰਾਸ਼ਟਰੀ ਟੀਮ ਨਾਲ ਕੇਵਲ ਸਲਾਹਕਾਰ ਦੇ ਰੂਪ ਵਿੱਚ ਕਿਸੇ ਪਦ ਤੇ ਉਸ ਸਮੇ ਹੀ ਜੁੜ ਸਕਦਾ ਹੈ ਜਦੋਂ ਹਿੱਤਾਂ ਦੇ ਟਕਰਾਅ ਦਾ ਮੁੱਦਾ ਨਾ ਹੋਵੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।