SmartPhones - Sach Kahoon Punjabi
amrinder singh ਨੇ ਟਵੀਟ ਕਰਕੇ ਕੀਤਾ ਸੀ ਐਲਾਨ, 26 ਜਨਵਰੀ ਨੂੰ ਵੰਡੇ ਜਾਣਗੇ ਮੋਬਾਇਲ ਫੋਨ
23 ਦਸੰਬਰ ਨੂੰ ਜਾਰੀ ਕੀਤੇ ਗਿਆ ਸੀ ਨੋਟੀਫਿਕੇਸ਼ਨ, ਮੋਬਾਇਲ ਦੀ ਖ਼ਾਸੀਅਤ ਤੱਕ ਕੀਤੀ ਗਈ ਸੀ ਤੈਅ
ਚੰਡੀਗੜ (ਅਸ਼ਵਨੀ ਚਾਵਲਾ) ਕਾਂਗਰਸ  ਸਰਕਾਰ ਵਲੋਂ ਨੌਜਵਾਨਾ ਨੂੰ ਮੁਫ਼ਤ ਵਿੱਚ ਦਿੱਤੇ ਜਾਣ ਵਾਲਾ ਮੋਬਾਇਲ ਪਿਛਲੇ ਤਿੰਨ ਸਾਲ ਤੋਂ ਹੀ ‘ਰੇਂਜ’ ਹੀ ਨਹੀਂ ਫੜ ਰਿਹਾ ਹੈ। ਜਿਸ ਕਾਰਨ ਨੌਜਵਾਨਾ ਦੀ ਪਹੁੰਚ ਤੋਂ ਹਰ ਵਾਰ ‘ਆਉਟ ਆਫ਼ ਰੇਂਜ’ ਹੋ ਰਿਹਾ ਹੈ। ਹਾਲਾਂਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਮੋਬਾਇਲ ਫੋਨ ਇਸ ਸਾਲ 26 ਜਨਵਰੀ ਨੂੰ ਹਰ ਹਾਲਤ ਵਿੱਚ ਦੇਣ ਦਾ ਐਲਾਨ ਕਰ ਦਿੱਤਾ ਸੀ ਪਰ ਇੱਕ ਵਾਰ ਫਿਰ  ਪੰਜਾਬ ਸਰਕਾਰ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਇਸ ਐਲਾਨ ਤੋਂ ਵੀ ਮੁੱਕਰਦੀ ਨਜ਼ਰ ਆ ਰਹੀਂ ਹੈ। ਜਿਸ ਕਾਰਨ ਬੜੀ ਮੁਸ਼ਕਿਲ ਨਾਲ ‘ਰੇਂਜ’ ਵਿੱਚ ਆਇਆ ਕਾਂਗਰਸ ਸਰਕਾਰ ਦਾ ਮੋਬਾਇਲ ਇੱਕ ਫਿਰ ਤੋਂ ਨੌਜਵਾਨਾ ਤੋਂ ‘ਆਉਟ ਆਫ਼ ਰੇਂਜ’ ਹੋ ਗਿਆ ਹੈ।
ਜਾਣਕਾਰੀ ਅਨੁਸਾਰ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਾਂਗਰਸ ਪਾਰਟੀ ਵਲੋਂ ਐਲਾਨ ਕੀਤਾ ਗਿਆ ਸੀ ਕਿ ਉਹ ਪੰਜਾਬ ਦੇ ਸਾਰੇ ਨੌਜਵਾਨਾ ਨੂੰ ਮੁਫ਼ਤ ਵਿੱਚ ਮੋਬਾਇਲ ਫੋਨ ਦੇਣਗੇ, ਇਸ ਐਲਾਨ ਦੇ ਨਾਲ ਹੀ ਪਾਰਟੀ ਵਲੋਂ ਪੰਜਾਬ ਦੇ ਸਾਰੇ ਨੌਜਵਾਨਾ ਤੋਂ ਫਾਰਮ ਵੀ ਭਰਵਾਏ ਗਏ ਸਨ ਅਤੇ ਰਸੀਦ ਨੂੰ ਸਾਂਭ ਕੇ ਰੱਖਣ ਲਈ ਖ਼ੁਦ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਸੀ।
ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਵਾਅਦੇ ਅਨੁਸਾਰ ਨੌਜਵਾਨਾ ਵਲੋਂ ਮੋਬਾਇਲ ਫੋਨ ਅਪਲਾਈ ਕਰਦੇ ਹੋਏ ਰਸੀਦ ਤੱਕ ਪਿਛਲੇ ਤਿੰਨ ਸਾਲਾਂ ਤੋਂ ਸੰਭਾਲੀ ਹੋਈ ਹੈ
ਪਰ ਪੰਜਾਬ ਦੇ ਨੌਜਵਾਨਾਂ ਦੀ ‘ਰੇਂਜ’ ਵਿੱਚ ਕਾਂਗਰਸ ਦਾ ਇਹ ਮੁਫ਼ਤ ਮੋਬਾਇਲ ਆ ਹੀ ਨਹੀਂ ਰਿਹਾ ਹੈ।
ਪਿਛਲੇ ਮਹੀਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਆਪਣੇ ਐਲਾਨ ਵਿੱਚ ਫੇਰ ਬਦਲ ਕਰਦਿਆਂ ਐਲਾਨ ਕੀਤਾ ਕਿ ਉਹ ਇਸ ਵਿੱਤੀ ਸਾਲ 2019-20 ਦੌਰਾਨ ਸਿਰਫ਼ ਸਰਕਾਰੀ ਸਕੂਲਾਂ ਵਿੱਚ 11ਵੀ ਅਤੇ 12ਵੀ ਜਮਾਤ ਦੀ ਪੜ੍ਹਾਈ ਕਰ ਰਹੀਆਂ ਲੜਕੀਆਂ ਨੂੰ ਹੀ ਦਿੱਤੇ ਜਾਣਗੇ।
ਇਸ ਨਾਲ ਹੀ ਕਾਂਗਰਸ ਸਰਕਾਰ ਵਲੋਂ 23 ਦਸੰਬਰ ਨੂੰ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ।
ਨੋਟੀਫਿਕੇਸ਼ਨ ਜਾਰੀ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਅਮਰਿੰਦਰ ਸਿੰਘ ਵਲੋਂ  2 ਦਸੰਬਰ ਨੂੰ ਟਵੀਟ ਕਰਕੇ ਲਾਵਾ ਕੰਪਨੀ ਦਾ ਫੋਨ ਦਿਖਾਇਆ ਗਿਆ ਸੀ, ਜਿਥੇ ਜਾਣਕਾਰੀ ਦਿੱਤੀ ਗਈ ਸੀ ਕਿ 26 ਜਨਵਰੀ ਵਾਲੇ ਦਿਨ 1 ਲੱਖ 60 ਹਜ਼ਾਰ ਮੋਬਾਇਲ ਫੋਨ ਵੰਡੇ ਜਾਣਗੇ। ਇਸ ਟਵੀਟ ਤੋਂ ਬਾਅਦ ਸਰਕਾਰ ਵਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਪਰ ਹੁਣ ਸਰਕਾਰ ਇਸ ਐਲਾਨ ਤੋਂ ਵੀ ਮੁੱਕਰਦੀ ਨਜ਼ਰ ਆ ਰਹੀਂ ਹੈ। ਜਿਸ ਕਾਰਨ ਇੱਕ ਵਾਰ ਫਿਰ ਤੋਂ ਐਲਾਨ ਅਨੁਸਾਰ 26 ਜਨਵਰੀ ਨੂੰ ਸਰਕਾਰ ਵਲੋਂ ਮੋਬਾਇਲ ਫੋਨ ਨਹੀਂ ਵੰਡੇ ਜਾਣਗੇ।
ਤਰੀਕ ਨਹੀਂ ਦੱਸੀ ਜਾ ਸਕਦੀ ਐ, ਲੱਗ ਸਕਦਾ ਐ ਹੋਰ ਸਮਾਂ : ਮਨਪ੍ਰੀਤ ਬਾਦਲ
ਖਜਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਕਿਹਾ ਕਿ ਮੋਬਾਇਲ ਫੋਨ ਲੈਣ ਲਈ ਮੋਬਾਇਲ ਫੋਨ ਦੀ ਕਿਸਮ ਦੇਖੀ ਜਾ ਰਹੀਂ ਹੈ ਅਤੇ ਤਿੰਨ ਕੰਪਨੀਆਂ ਵਲੋਂ ਟੈਂਡਰ ਭਰਿਆ ਗਿਆ ਸੀ। ਇਸ ਟੈਂਡਰਾਂ ਅਨੁਸਾਰ ਕੰਪਨੀ ਅਤੇ ਮੋਬਾਇਲ ਦੀ ਚੋਣ ਕੀਤੀ ਜਾਏਗੀ। ਜਿਸ ਤੋਂ ਬਾਅਦ ਹੀ ਖਰੀਦ ਮੁਕੰਮਲ ਹੋ ਸਕੇਗੀ। ਉਨਾਂ ਕਿਹਾ ਕਿ ਮੋਬਾਇਲ ਫੋਨ ਕਦੋਂ ਮਿਲ ਜਾਣਗੇ ਇਸ ਦੀ ਉਹ ਕੋਈ ਵੀ ਤਰੀਕ ਨਹੀਂ ਦੱਸ ਸਕਦੇ ਹਨ, ਕਿਉਂਕਿ ਅਜੇ ਮੋਬਾਇਲ ਖਰੀਦ ਕਰਨ ਲਈ ਟੈਂਡਰ ਲਈ ਸਮਾਂ ਲਗ ਸਕਦਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੰਜਾਬ ਦੇ ਨੌਜਵਾਨਾਂ ਨੂੰ ਜਲਦ ਹੀ ਦਿੱਤੇ ਜਾਣਗੇ ਸਮਾਰਟਫੋਨ:- ਸਿੱਧੂ
ਰਾਮ ਗੋਪਾਲ ਰਾਏਕੋਟੀ/ਲੁਧਿਆਣਾ। ਮਾਛੀਵਾੜਾ ਦੇ ਇੱਕ ਨਿੱਜੀ ਆਨੰਦਜ਼ ਮੈਡੀਸਿਟੀ ਹਸਪਤਾਲ ਦਾ ਉਦਘਾਟਨ ਕਰਨ ਪੁੱਜੇ ਪੰਜਾਬ ਦੇ ਸਿਹਤ ਵਿਭਾਗ ਦੇ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ‘ਚ ਪੰਜਾਬ ਦੇ 46 ਲੱਖ ਪਰਿਵਾਰਾਂ ਨੂੰ ਆਯੂਸ਼ਮਾਨ ਯੋਜਨਾ ਤਹਿਤ ਜੋੜ ਦਿੱਤਾ ਗਿਆ ਹੈ, ਜਿਨ੍ਹਾਂ ਦਾ ਨਿਰਧਾਰਿਤ ਕੀਤੇ ਗਏ 611 ਹਸਪਤਾਲਾਂ ‘ਚ 5 ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ ਹੋਵੇਗਾ, ਜੋ ਕਾਂਗਰਸ ਦੀ ਵੱਡੀ ਪ੍ਰਾਪਤੀ ਹੈ।
ਮੰਤਰੀ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਸਕੱਤਰ ਸ਼ਕਤੀ ਆਨੰਦ ਤੇ ਉਨ੍ਹਾਂ ਦੇ ਸਪੁੱਤਰ ਡਾ. ਦੀਪ ਆਨੰਦ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜੋਕੇ ਯੁੱਗ ਵਿਚ ਜਿੱਥੇ ਡਾਕਟਰ ਵੱਡੇ ਸ਼ਹਿਰਾਂ ‘ਚ ਹਸਪਤਾਲ ਖੋਲ੍ਹ ਚੋਖੀ ਕਮਾਈ ਕਰਨ ਨੂੰ ਤਰਜੀਹ ਦਿੰਦੇ ਹਨ, ਉੱਥੇ ਆਨੰਦ ਪਰਿਵਾਰ ਨੇ ਮਾਛੀਵਾੜਾ ਸਾਹਿਬ ਵਰਗੇ ਛੋਟੇ ਤੇ ਪਵਿੱਤਰ ਸ਼ਹਿਰ ‘ਚ ਇੱਕ ਵਧੀਆ ਮਲਟੀਸਪੈਸ਼ਲਿਸਟ ਹਸਪਤਾਲ ਖੋਲ੍ਹ ਕੇ ਲੋਕ ਸੇਵਾ ਕਰਨ ਨੂੰ ਪਹਿਲ ਦਿੱਤੀ ਹੈ ਇਸ ਮੌਕੇ ਉਨ੍ਹਾਂ ਨਾਲ ਹਲਕਾ ਸਮਰਾਲਾ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਅਤੇ ਪ੍ਰਦੇਸ਼ ਖਜਾਨਚੀ ਕਮਲਜੀਤ ਸਿੰਘ ਢਿੱਲੋਂ ਵੀ ਮੌਜੂਦ ਸਨ ਮੰਤਰੀ ਸਿੱਧੂ ਨੇ ਇਹ ਵੀ ਦੱਸਿਆ ਕਿ ਆਯੂਸ਼ਮਾਨ ਯੋਜਨਾ ਤਹਿਤ ਅਜਿਹੇ ਛੋਟੇ ਕਸਬਿਆਂ ‘ਚ ਖੁੱਲ੍ਹੇ ਹਸਪਤਾਲਾਂ ਨੂੰ ਵੀ ਜੋੜਿਆ ਜਾਵੇਗਾ।
ਜੋ ਲੋਕਾਂ ਨੂੰ ਇੱਥੇ ਵੀ ਇਲਾਜ ਮੁਫ਼ਤ ਮਿਲ ਸਕੇ ਉਨ੍ਹਾਂ ਕਿਹਾ ਕਿ ਹੁਣ ਤੱਕ ਪੰਜਾਬ ਦੇ 50,000 ਵਿਅਕਤੀ ਸਰਕਾਰ ਦੀ ਇਸ ਯੋਜਨਾ ਦਾ ਲਾਭ ਲੈ ਚੁੱਕੇ ਹਨ ਅਤੇ ਇੰਸ਼ੋਰੈਂਸ ਕੰਪਨੀਆਂ ਵੱਲੋਂ 67 ਕਰੋੜ ਰੁਪਏ ਲੋਕਾਂ ਦੇ ਇਲਾਜ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਪੱਤਰਕਾਰਾਂ ਵੱਲੋਂ ਸਿਆਸੀ ਸਵਾਲ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਜਲਦ ਹੀ ਸਮਾਰਟਫੋਨ ਦਿੱਤੇ ਜਾ ਰਹੇ ਹਨ ਜਿਸ ਸਬੰਧੀ ਕੰਪਨੀਆਂ ਨੂੰ ਆਰਡਰ ਦਿੱਤੇ ਜਾ ਚੁੱਕੇ ਹਨ ਹਸਪਤਾਲ ਦਾ ਉਦਘਾਟਨ ਕਰਨ ਮੌਕੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੱਤਰਕਾਰਾਂ ਦੇ ਸੁਆਲਾਂ ਦਾ ਜੁਆਬ ਦਿੰਦੇ ਕਿਹਾ ਕਿ ਜੇਕਰ ਸਰਕਾਰੀ ਕੋਠੀਆਂ ਖਾਲੀ ਹਨ ਤਾਂ ਮੁੱਖ ਮੰਤਰੀ ਦੇ ਸਲਾਹਕਾਰਾਂ ਨੂੰ ਦੇਣ ‘ਚ ਕੋਈ ਹਰਜ਼ ਨਹੀਂ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਕੂਲਾਂ 11ਵੀਂ ਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਤੋਂ ਹੋਵੇਗੀ ਸ਼ੁਰੂਆਤ | Smart Phones
ਕਾਂਗਰਸ ਨੇ ਆਪਣੇ ਚੋਣ ਮਨੋਰਥ ਪੱਤਰ ‘ਚ ਨੌਜਵਾਨਾਂ?ਨੂੰ ਸਮਾਰਟ ਫੋਨ ਦੇਣ ਦਾ ਕੀਤਾ ਸੀ ਵਾਅਦਾ | Smart Phones
ਡੇਰਾ ਬਾਬਾ ਨਾਨਕ (ਰਾਜਨ ਮਾਨ)। ਮੰਤਰੀ ਮੰਡਲ ਨੇ ਸੂਬੇ ਦੇ ਨੌਜਵਾਨਾਂ ਨੂੰ ਮੋਬਾਇਲ ਫੋਨ ਵੰਡਣ ਲਈ ਰੂਪਰੇਖਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਇਸ ਸਾਲ ਦਸੰਬਰ ਵਿੱਚ ਲਾਗੂ ਕਰਨ ਲਈ ਰਾਹ ਪੱਧਰਾ ਹੋ ਗਿਆ ਹੈ। ਇਹ ਫੈਸਲਾ ਅੱਜ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਡੇਰਾ ਬਾਬਾ ਨਾਨਕ ਦੀ ਅਨਾਜ ਮੰਡੀ ਵਿਖੇ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਨੌਜਵਾਨਾਂ ਨੂੰ ਮੋਬਾਇਲ ਫੋਨ ਦੇਣ ਦੀ ਯੋਜਨਾ ਪੂਰੀ ਤਰ੍ਹਾਂ ਪਾਰਦਰਸ਼ੀ ਹੋਵੇਗੀ। (Smart Phones)
ਇਸ ਸਬੰਧੀ ਪੰਜਾਬ ਸੂਚਨਾ ਤਕਨਾਲੋਜੀ ਕਾਰਪੋਰੇਸ਼ਨ ਲਿਮਟਿਡ ਵੱਲੋਂ ਟੈਂਡਰ ਕਾਲ ਕੀਤੇ ਜਾਣਗੇ। 2 ਮਹੀਨਿਆਂ ਦੇ ਅੰਦਰ ਪੂਰੀ ਪ੍ਰਕਿਰਿਆ ਮੁਕੰਮਲ ਕਰ ਲਈ ਜਾਵੇਗੀ ਤੇ ਪਹਿਲੇ ਪੜਾਅ ਤਹਿਤ ਦਸੰਬਰ ਮਹੀਨੇ ‘ਚ ਨੌਜਵਾਨਾਂ ਨੂੰ ਸਮਾਰਟ ਫੋਨ ਵੰਡੇ ਜਾਣਗੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪਹਿਲੇ ਪੜਾਅ ਤਹਿਤ ਮੋਬਾਇਲ ਫੋਨ ਉਨ੍ਹਾਂ ਵਿਦਿਆਰਥਣਾਂ ਨੂੰ ਵੰਡੇ ਜਾਣਗੇ ਜਿਨ੍ਹਾਂ ਕੋਲ ਆਪਣਾ ਸਮਾਰਟ ਫੋਨ ਨਹੀਂ ਹੈ ਅਤੇ ਉਹ ਚਾਲੂ ਮਾਲੀ ਵਰ੍ਹੇ ਦੌਰਾਨ ਸਰਕਾਰੀ ਸਕੂਲਾਂ ‘ਚ 11ਵੀਂ ਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਹੋਣ। (Smart Phones)
ਇਹ ਵੀ ਪੜ੍ਹੋ : ਪਹਿਲੀ ਅਕਤੂਬਰ ਤੋਂ ਬਦਲ ਰਹੇ ਨੇ ਕਈ ਨਿਯਮ, ਹੋਣਗੇ ਇਹ ਬਦਲਾਅ
ਬੁਲਾਰੇ ਨੇ ਦੱਸਿਆ ਕਿ ਇਹ ਮੋਬਾਇਲ ਫੋਨ ਟੱਚ ਸਕਰੀਨ ਵਾਲੇ, ਵਧੀਆ ਕੈਮਰੇ, ਸੋਸ਼ਲ ਮੀਡੀਆ ਐਪਲੀਕੇਸ਼ਨ ਦੇ ਨਾਲ ਹੋਰ ਕਈ ਸਾਰੇ ਸਮਾਰਟ ਫੀਚਰਾਂ ਵਾਲੇ ਹੋਣਗੇ। ਰਾਜ ਸਰਕਾਰ ਨੇ ਐਲਾਨ ਕੀਤਾ ਹੈ ਕਿ ‘ਨੌਜਵਾਨਾਂ ਨੂੰ ਮੋਬਾਇਲ ਫੋਨ’ ਸਕੀਮ ਉਨ੍ਹਾਂ ਦਾ ਚੋਣ ਵਾਅਦਾ ਸੀ ਤੇ ਸਾਲ 2017-18 ਦੇ ਬਜਟ ਤੇ ਸਾਲ 2018-19 ਦੇ ਬਜਟ ‘ਚ ਇਸ ਲਈ ਫੰਡ ਵੀ ਮਨਜ਼ੂਰ ਕੀਤੇ ਗਏ ਹਨ। ਬੁਲਾਰੇ ਨੇ ਦੱਸਿਆ ਕਿ ਇਸ ਯੋਜਨਾ ਦਾ ਮਕਸਦ ਨੌਜਵਾਨਾਂ ਨੂੰ ਸੂਚਨਾ ਤਕਨਾਲੋਜੀ ਨਾਲ ਜੋੜਨਾ, ਸਿੱਖਿਆ। (Smart Phones)
ਹੁਨਰ ਵਿਕਾਸ ਤੇ ਰੁਜ਼ਗਾਰ ਦੇ ਮੌਕੇ ਤੇ ਵੱਖ-ਵੱਖ ਸਰਕਾਰੀ ਭਲਾਈ ਸਕੀਮਾਂ ਜੋ ਕਿ ਆਨਲਾਈਨ ਚਲਦੀਆਂ ਹਨ ਦੀ ਜਾਣਕਾਰੀ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਸਮਾਜ ਦੇ ਵਿਕਾਸ ‘ਚ ਨੌਜਵਾਨਾਂ ਦੇ ਡਿਜੀਟਲ ਸਸ਼ਕਤੀਕਰਨ ਅਤੇ ਸ਼ਮੂਲੀਅਤ ਨੂੰ ਉਤਸ਼ਾਹਿਤ ਕਰੇਗੀ। ਨੌਜਵਾਨ ਆਪਣੀ ਰੋਜ਼ਾਨਾ ਜ਼ਿੰਦਗੀ ਵਿੱਚ ਡਿਜੀਟਲ ਤਕਨਾਲੋਜੀ ਦੀ ਵਰਤੋਂ ਪ੍ਰਤੀ ਹੋਰ ਉਤਸ਼ਾਹਿਤ ਹੋਣਗੇ ਤੇ ਇਸ ਤਰ੍ਹਾਂ ਉਹ ਡਿਜੀਟਲ ਪੰਜਾਬ ਸਬੰਧੀ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਭਾਈਵਾਲ ਬਣ ਸਕਣਗੇ। (Smart Phones)
ਅਮਰਿੰਦਰ ਨੇ ਲਿਆ ਲਾਂਘੇ ਦਾ ਜਾਇਜ਼ਾ | Smart Phones
ਡੇਰਾ ਬਾਬਾ ਨਾਨਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਤਿਆਰੀ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ ਅਤੇ ਇਤਿਹਾਸਕ ਕਸਬੇ ਡੇਰਾ ਬਾਬਾ ਨਾਨਕ ਲਈ ਸੜਕਾਂ ਦੀ ਮਜਬੂਤੀ ਅਤੇ ਚੌੜਾ ਕਰਨ ਲਈ 75.23 ਕਰੋੜ ਰੁਪਏ ਦੀ ਮਨਜੂਰੀ ਦਿੱਤੀ ਮੁੱਖ ਮੰਤਰੀ ਨੇ ਹੈਰੀਟੇਜ ਤੇ ਫੂਡ ਸਟ੍ਰੀਟ ਦੀ ਉਸਾਰੀ ਲਈ 3.70 ਕਰੋੜ ਰੁਪਏ ਦੀ ਵੀ ਮਨਜੂਰੀ ਦਿੱਤੀ ਅਤੇ ਵੱਖੋ-ਵੱਖ ਵਿਭਾਗਾਂ ਨੂੰ ਸਮੇਂ ਸਿਰ ਸਾਰੇ ਕੰਮ ਪੂਰੇ ਕਰਨ ਲਈ ਨਿਰਦੇਸ਼ ਦਿੱਤੇ ਆਪਣੇ ਕੈਬਨਿਟ ਸਹਿਯੋਗੀਆਂ ਨਾਲ ਮੁੱਖ ਮੰਤਰੀ ਨੇ ਇੱਥੇ ਭਾਰਤ-ਪਾਕਿ ਸਰਹੱਦ ਨੇੜੇ ਕਰਤਾਰਪੁਰ ਸਾਹਿਬ ਕਾਰੀਡੋਰ ਦੀ ਉਸਾਰੀ ਦੇ ਕੰਮਾਂ ਦਾ ਜਾਇਜਾ ਲਿਆ। (Smart Phones)
ਜਿਸ ਵਿਚ ਇੱਕ ਸਾਂਝੀ ਚੈੱਕ ਪੋਸਟ ਉਸਾਰਨੀ ਵੀ ਸ਼ਾਮਲ ਹੈ ਉਨ੍ਹਾਂ ਉਸਾਰੀ ਕਾਮਿਆਂ ਨਾਲ ਮੁਲਾਕਾਤ ਵੀ ਕੀਤੀ ਜਿੱਥੇ ਉਨ੍ਹਾਂ ਨੂੰ ਦੱਸਿਆ ਗਿਆ ਕਿ ਇਸ ਚੈੱਕ ਪੋਸਟ ਨੂੰ ਅਤਿ-ਆਧੁਨਿਕ ਸੁਵਿਧਾਵਾਂ ਨਾਲ ਲੈਸ ਕੀਤਾ ਜਾਵੇਗਾ ਅਤੇ ਇਸ ਦੀ ਸਮਰੱਥਾ 5 ਹਜ਼ਾਰ ਤੋਂ 10 ਹਜ਼ਾਰ ਦੀ ਹੋਵੇਗੀ ਕੈਪਟਨ ਅਮਰਿੰਦਰ ਸਿੰਘ ਨੇ ਦੂਰਬੀਨ ਦੀ ਮੱਦਦ ਨਾਲ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਵੀ ਕੀਤੇ ਅਤੇ ਇਹ ਫੈਸਲਾ ਵੀ ਕੀਤਾ ਗਿਆ ਕਿ ਅਗਲੀ ਕੈਬਨਿਟ ਮੀਟਿੰਗ ਬਟਾਲਾ ਵਿਖੇ ਹੋਵੇਗੀ ਡੇਰਾ ਬਾਬਾ ਨਾਨਕ ਵਿਕਾਸ ਅਥਾਰਟੀ ਜਿਸ ਨੂੰ ਪਹਿਲੀ ਪਾਤਸ਼ਾਹੀ ਨਾਲ ਜੁੜੇ ਇਸ ਇਤਿਹਾਸਕ ਕਸਬੇ ਦੇ ਵਿਕਾਸ ਲਈ ਬਣਾਇਆ ਗਿਆ ਸੀ, ਦੀ ਤੀਸਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ, ਮੁੱਖ ਮੰਤਰੀ ਨੇ ਸਾਰੇ ਚੋਟੀ ਦੇ ਅਧਿਕਾਰੀਆਂ ਨੂੰ ਪ੍ਰਕਾਸ਼ ਪੁਰਬ ਨਾਲ ਸਬੰਧਤ ਸਾਰੇ ਕੰਮ ਸਮੇਂ ਸਿਰ ਪੂਰੇ ਕਰਨ ਲਈ ਕਿਹਾ।
ਬੱਚਿਆਂ ਦੀਆਂ ਅੱਖਾਂ ਦਾ ਪਾਣੀ ਸੁਕਾ ਰਿਹਾ ਸਮਾਰਟ ਫੋਨ
ਬੱਚਿਆਂ ਦੀਆਂ ਅੱਖਾਂ ਦਾ ਪਾਣੀ ਸੁਕਾ ਰਿਹਾ ਸਮਾਰਟ ਫੋਨ
ਸੋਲ। ਵਿਗਿਆਨੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਆਪਣੇ ਸਮਾਰਟਫੋਨ ਜਾਂ ਕੰਪਿਊਟਰ ਡਿਵਾਈਸ ‘ਤੇ ਜ਼ਿਆਦਾ ਸਮਾਂ ਬਿਤਾਉਣ ਵਾਲੇ ਬੱਚਿਆਂ ਨੂੰ ਡਰਾਈ ਆਈ ਭਾਵ ਅੱਖਾਂ ‘ਚ ਸੁੱਕੇਪਨ ਦੀ ਸਮੱਸਿਆ ਦਾ ਖਤਰਾਂ ਬਹੁਤ ਜ਼ਿਆਦਾ ਹੁੰਦਾ ਹੈ। ਦੱਖਣੀ ਕੋਰੀਆ ਦੇ ਚੁੰਗ ਆਂਗ ਯੂਨੀਵਰਸਿਟੀ ਹਸਪਤਾਲ ਦੇ ਖੋਜਕਰਤਾਵਾਂ ਅਨੁਸਾਰ ਵੀਡੀਓ ਡਿਸਪਲੇਅ ਟਰਮੀਨਲ (ਵੀਡੀਟੀ) ਮਸਲਨ ਸਮਾਰੋਟ ਫੋਨ ਜਾਂ ਕੰਪਿਊਟਰ ਦੀ ਜ਼ਿਆਦਾ ਵਰਤੋਂ ਦਾ ਸਬੰਧ ਬੱਚਿਆਂ ‘ਚ ਔਕਿਊਲਰ ਸਰਫੇਸ ਸਿੰਪਟਮਸ (ਅੱਖਾਂ ਸਬੰਧੀ ਲੱਛਣਾਂ ਜਾਂ ਸਮੱਸਿਆ) ਤੋਂ ਪ੍ਰਭਾਵਿਤ ਪਾਇਆ ਗਿਆ ਹੈ।
ਖੋਜਕਰਤਾਵਾਂ ਨੇ ਕਿਹਾ ਕਿ ਅਸੀਂ 916 ਬੱਚਿਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਸੀ ਬੱਚਿਆਂ ਤੇ ਉਨ੍ਹਾਂ ਦੇ ਪਰਿਵਾਰ ਨੂੰ ਪ੍ਰਸ਼ਨਾਵਲੀ ਦਿੱਤੀ ਗਈ ਸੀ, ਜਿਸ ‘ਚ ਵੀਡੀਟੀ ਦੀ ਵਰਤੋਂ, ਖੇਡਕੁੱਦ ਦੀ ਗਤੀਵਿਧੀ, ਸਿੱਖਣ ਤੇ ਔਕਿਊਨਰ ਸਰਫੇਸ ਡਿਸੀਜ਼ ਇਨਡੈਕਸ ‘ਚ ਬਦਲਾਅ ਨਾਲ ਸਬੰਧੀ ਸਕੋਰ ਸ਼ਾਮਲ ਸੀ ਪ੍ਰਤੀਭਾਗੀਆਂ ਨੂੰ ਦੋ ਸਮੂਹਾਂ ‘ਚ ਵੰਡਿਆ ਗਿਆ ਸੀ, ਜਿਸ ‘ਚ 630 ਬੱਚੇ ਸ਼ਹਿਰੀ ਇਲਾਕਿਆਂ ਦੇ ਤੇ 286 ਪੇਂਡੂ ਇਲਾਕਿਆਂ ਦੇ ਸਨ।
ਸ਼ਹਿਰੀ ਸਮੂਹ ਦੇ ਕੁੱਲ 8.3 ਫੀਸਦੀ ਬੱਚਿਆਂ ‘ਚ ਡਰਾਈ ਆਈ ਡਿਸੀਜ਼ (ਡੀਈਡੀ) ਦੀ ਸਮੱਸਿਆ ਮਿਲੀ, ਜਦੋਂਕਿ ਪੇਂਡੂ ਸਮੂਹ ‘ਚ ਅਜਿਹੇ ਬੱਚਿਆਂ ਦਾ ਅੰਕੜਾ 2.8 ਫੀਸਦੀ ਸੀ ਸ਼ਹਿਰੀ ਸਮੂਹ ‘ਚ ਸਮਾਰਟਫੋਨ ਦੀ ਵਰਤੋਂ ਦੀ ਦਰ 61.3 ਫੀਸਦੀ ਤੇ ਪੇਂਡੂ ਸਮੂਹ ‘ਚ 51 ਫੀਸਦੀ ਸੀ ਬੱਚਿਆਂ ‘ਚ ਡੀਈਡੀ ਦਾ ਕਾਰਨ ਬਚਪਨ ਤੋਂ ਸਮਾਰਟਫੋਨ ਦੀ ਵਰਤੋਂ ਕਰਨਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ