Satluj - Sach Kahoon Punjabi
ਓਟੀਟੀ ਪਲੇਟਫਾਰਮ ਤੋਂ ਫਿਲਮ Satluj ਨੂੰ ਹਟਾਉਣਾ ਪੰਜਾਬ ਦੇ ਇਤਿਹਾਸ ਨੂੰ ਮਿਟਾਉਣ ਲਈ ਭਾਜਪਾ ਅਤੇ ਕਾਂਗਰਸ ਦੀ ਸਾਜ਼ਿਸ਼: ਬਲਤੇਜ ਪੰਨੂ
ਚੰਡੀਗੜ੍ਹ। ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੋਮਵਾਰ ਨੂੰ ਇੱਕ ਓਟੀਟੀ ਪਲੇਟਫਾਰਮ ਤੋਂ ਫਿਲਮ 'ਸਤਲੁਜ' ਨੂੰ ਹਟਾਏ ਜਾਣ ਦੀ ਸਖ਼ਤ ਨਿਖੇਧੀ ਕੀਤੀ ਹੈ। ਪਾਰਟੀ ਨੇ ਦੋਸ਼ ਲਾਇਆ ਕਿ ਭਾਜਪਾ ਅਤੇ ਕਾਂਗਰਸ ਮਿਲ ਕੇ ਪੰਜਾਬ ਵਿੱਚ ਕਾਂਗਰਸ ਦੇ ਕਾਲੇ ਇਤਿਹਾਸ ਨੂੰ ਮਿਟਾਉਣ ਅਤੇ ਨਵੀਂ ਪੀੜ੍ਹੀ ਨੂੰ ਸੂਬੇ ਦੇ ਅਤੀਤ ਦੇ ਸਭ ਤੋਂ ਕਾਲੇ ਅਧਿਆਵਾਂ ਵਿੱਚੋਂ ਇੱਕ ਦਾ ਸੱਚ ਜਾਣਨ ਤੋਂ ਰੋਕਣ ਲਈ ਕੰਮ ਕਰ ਰਹੀਆਂ ਹਨ।
ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ 'ਆਪ' ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਫਿਲਮਾਂ ਲੋਕਾਂ, ਖਾਸ ਕਰਕੇ ਨੌਜਵਾਨਾਂ ਨੂੰ ਇਤਿਹਾਸ ਬਾਰੇ ਜਾਗਰੂਕ ਕਰਨ ਦਾ ਸਭ ਤੋਂ ਸ਼ਕਤੀਸ਼ਾਲੀ ਜ਼ਰੀਆ ਬਣ ਚੁੱਕੀਆਂ ਹਨ। ਉਨ੍ਹਾਂ ਕਿਹਾ, "ਨਵੀਂ ਪੀੜ੍ਹੀ ਇਹ ਜਾਣਨਾ ਚਾਹੁੰਦੀ ਹੈ ਕਿ 1978, 1984, 1990 ਦੇ ਦਹਾਕੇ ਅਤੇ ਹੋਰ ਅਹਿਮ ਦੌਰ ਦੌਰਾਨ ਪੰਜਾਬ ਵਿੱਚ ਕੀ ਵਾਪਰਿਆ ਸੀ। ਜੇਕਰ ਉਨ੍ਹਾਂ ਨੂੰ ਕਿਤਾਬਾਂ ਅਤੇ ਦਸਤਾਵੇਜ਼ੀ ਫਿਲਮਾਂ (ਡਾਕੂਮੈਂਟਰੀਜ਼) ਤੋਂ ਵਾਂਝਾ ਰੱਖਿਆ ਜਾਂਦਾ ਹੈ, ਤਾਂ ਫਿਲਮਾਂ ਇਤਿਹਾਸਕ ਸੱਚਾਈ ਨੂੰ ਸੰਭਾਲਣ ਦਾ ਇੱਕ ਮਹੱਤਵਪੂਰਨ ਸਾਧਨ ਬਣ ਜਾਂਦੀਆਂ ਹਨ।"
Read Also : ਪਿੰਡ ਪਿੱਪਲੀ ਕਤਲ ਮਾਮਲਾ, ਫਰੀਦਕੋਟ ਪੁਲਿਸ ਨੇ ਕੁਝ ਘੰਟਿਆਂ ’ਚ ਹੀ ਦੋ ਮੁਲਜ਼ਮ ਕੀਤੇ ਕਾਬੂ
ਉਨ੍ਹਾਂ ਕਿਹਾ ਕਿ ਗੰਭੀਰ ਇਤਿਹਾਸਕ ਫਿਲਮਾਂ ਲਈ ਸਾਲਾਂ ਦੀ ਖੋਜ ਅਤੇ ਸਮਰਪਣ ਦੀ ਲੋੜ ਹੁੰਦੀ ਹੈ, ਜਦਕਿ ਪ੍ਰੋਪੇਗੰਡਾ ਫਿਲਮਾਂ ਸਿਰਫ਼ ਸਿਆਸੀ ਹਿੱਤਾਂ ਨੂੰ ਪੂਰਾ ਕਰਨ ਲਈ ਬਣਾਈਆਂ ਜਾਂਦੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਭਾਵੇਂ ਬਾਲੀਵੁੱਡ ਵਿੱਚ ਇਤਿਹਾਸਕ ਘਟਨਾਵਾਂ 'ਤੇ ਆਧਾਰਿਤ ਕਈ ਫਿਲਮਾਂ ਬਣੀਆਂ ਹਨ, ਪਰ ਅੱਜ ਸਿਆਸੀ ਜੋਖਮਾਂ ਕਾਰਨ ਨਿਰਮਾਤਾ ਅਜਿਹੇ ਵਿਸ਼ਿਆਂ 'ਤੇ ਹੱਥ ਪਾਉਣ ਤੋਂ ਝਿਜਕਦੇ ਹਨ।
ਫਿਲਮ 'ਸਤਲੁਜ' ਦਾ ਜ਼ਿਕਰ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਇਸ ਫਿਲਮ ਨੂੰ ਪਹਿਲਾਂ ਹੀ ਸਾਲਾਂ ਬੱਧੀ ਦੇਰੀ ਦਾ ਸਾਹਮਣਾ ਕਰਨਾ ਪਿਆ ਹੈ। ਸ਼ੁਰੂ ਵਿੱਚ ਇਸ ਦਾ ਨਾਮ 'ਘੱਲੂਘਾਰਾ' ਰੱਖਿਆ ਗਿਆ ਸੀ, ਬਾਅਦ ਵਿੱਚ ਸੈਂਸਰ ਅਧਿਕਾਰੀਆਂ ਦੇ ਇਤਰਾਜ਼ਾਂ ਮਗਰੋਂ ਇਸ ਦਾ ਨਾਮ ਬਦਲ ਕੇ 'ਪੰਜਾਬ 95' ਕਰ ਦਿੱਤਾ ਗਿਆ ਅਤੇ ਅਖੀਰ ਵਿੱਚ ਇਹ 'ਸਤਲੁਜ' ਦੇ ਨਾਮ ਹੇਠ ਰਿਲੀਜ਼ ਹੋਈ। ਹਾਲਾਂਕਿ, ਓਟੀਟੀ ਪਲੇਟਫਾਰਮ 'ਤੇ ਰਿਲੀਜ਼ ਹੋਣ ਦੇ ਮਹਿਜ਼ ਦੋ ਦਿਨਾਂ ਦੇ ਅੰਦਰ ਹੀ ਇਸ ਨੂੰ ਹਟਾ ਦਿੱਤਾ ਗਿਆ, ਜਿਸ ਨਾਲ ਕਈ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ।
ਉਨ੍ਹਾਂ ਸਵਾਲ ਕੀਤਾ, "ਇਹ ਮਹਿਜ਼ ਇੱਕ ਫਿਲਮ ਦਾ ਮਾਮਲਾ ਨਹੀਂ ਹੈ। ਇਹ ਸਵਾਲ ਹੈ ਕਿ ਕੀ ਸੱਤਾ ਵਿੱਚ ਬੈਠੇ ਲੋਕ ਪੰਜਾਬ ਦੇ ਇਤਿਹਾਸ ਨੂੰ ਮਿਟਾਉਣਾ ਚਾਹੁੰਦੇ ਹਨ? ਜੇਕਰ ਇਤਿਹਾਸਕ ਤੱਥਾਂ 'ਤੇ ਆਧਾਰਿਤ ਫਿਲਮਾਂ ਨੂੰ ਜਨਤਾ ਤੱਕ ਪਹੁੰਚਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ, ਤਾਂ ਕੀ ਭਾਜਪਾ ਅਤੇ ਕਾਂਗਰਸ ਨਵੀਂ ਪੀੜ੍ਹੀ ਨੂੰ ਸੱਚ ਜਾਣਨ ਦੇਣ ਦੀ ਬਜਾਏ ਵਟਸਐਪ ਪ੍ਰੋਪੇਗੰਡਾ ਦੇ ਜਾਲ ਵਿੱਚ ਫਸਾਉਣਾ ਚਾਹੁੰਦੀਆਂ ਹਨ?"
ਉਨ੍ਹਾਂ ਦੱਸਿਆ ਕਿ ਇਹ ਫਿਲਮ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਕੁਰਬਾਨੀ 'ਤੇ ਆਧਾਰਿਤ ਹੈ, ਜਿਨ੍ਹਾਂ ਨੇ ਅੱਤਵਾਦ ਦੇ ਦੌਰ ਦੌਰਾਨ ਹਜ਼ਾਰਾਂ ਲਾਵਾਰਿਸ ਲਾਸ਼ਾਂ ਦੇ ਗੈਰ-ਕਾਨੂੰਨੀ ਸਸਕਾਰ ਦਾ ਪਰਦਾਫਾਸ਼ ਕੀਤਾ ਸੀ। ਉਨ੍ਹਾਂ ਅੱਗੇ ਕਿਹਾ, "ਜਸਵੰਤ ਸਿੰਘ ਖਾਲੜਾ ਸ਼੍ਰੋਮਣੀ ਅਕਾਲੀ ਦਲ ਦੇ ਹਿਊਮਨ ਰਾਈਟਸ ਵਿੰਗ ਦੇ ਮੁਖੀ ਸਨ ਅਤੇ ਉਨ੍ਹਾਂ ਨੇ ਤਰਨਤਾਰਨ ਦੇ ਸ਼ਮਸ਼ਾਨਘਾਟਾਂ ਤੋਂ ਬੜੀ ਮਿਹਨਤ ਨਾਲ ਰਿਕਾਰਡ ਇਕੱਠਾ ਕੀਤਾ ਸੀ, ਜਿਸ ਨਾਲ ਇਹ ਸਾਬਤ ਹੋਇਆ ਕਿ ਕਈ ਕਥਿਤ ਲਾਵਾਰਿਸ ਲਾਸ਼ਾਂ ਅਸਲ ਵਿੱਚ ਉਨ੍ਹਾਂ ਲੋਕਾਂ ਦੀਆਂ ਸਨ ਜਿਨ੍ਹਾਂ ਦੇ ਲਾਪਤਾ ਹੋਣ ਦਾ ਕੋਈ ਹਿਸਾਬ-ਕਿਤਾਬ ਹੀ ਨਹੀਂ ਰੱਖਿਆ ਗਿਆ ਸੀ।"
ਬਲਤੇਜ ਪੰਨੂ ਨੇ ਕਿਹਾ ਕਿ ਇਹ ਘਟਨਾਵਾਂ ਕਾਂਗਰਸ ਸ਼ਾਸਨ ਅਤੇ ਰਾਸ਼ਟਰਪਤੀ ਸ਼ਾਸਨ ਦੌਰਾਨ ਵਾਪਰੀਆਂ ਸਨ, ਜਿਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਕਾਂਗਰਸ ਅਜਿਹੀ ਫਿਲਮ ਦੇ ਆਮ ਲੋਕਾਂ ਤੱਕ ਪਹੁੰਚਣ ਨਾਲ ਅਸਹਿਜ ਕਿਉਂ ਮਹਿਸੂਸ ਕਰੇਗੀ।
ਜਵਾਬ ਮੰਗਦਿਆਂ ਬਲਤੇਜ ਪੰਨੂ ਨੇ ਕਿਹਾ, "ਰਵਨੀਤ ਸਿੰਘ ਬਿੱਟੂ ਨੂੰ ਪੰਜਾਬ ਦੇ ਲੋਕਾਂ ਨੂੰ ਦੱਸਣਾ ਚਾਹੀਦਾ ਹੈ ਕਿ ਇਹ ਫਿਲਮ ਕਿਸ ਦੇ ਕਹਿਣ 'ਤੇ ਹਟਾਈ ਗਈ ਹੈ। ਕੀ ਇਹ ਕਾਂਗਰਸ ਦੇ ਇਸ਼ਾਰੇ 'ਤੇ ਕੀਤਾ ਗਿਆ ਹੈ ਕਿਉਂਕਿ ਫਿਲਮ ਉਸ ਦੀ ਭੂਮਿਕਾ ਨੂੰ ਬੇਨਕਾਬ ਕਰਦੀ ਹੈ, ਜਾਂ ਭਾਜਪਾ ਨੇ ਖ਼ੁਦ ਪੰਜਾਬ ਦੇ ਦਰਦਨਾਕ ਇਤਿਹਾਸ ਨੂੰ ਦਬਾਉਣ ਦਾ ਫੈਸਲਾ ਕੀਤਾ ਹੈ?"
ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ ਦੀ ਵੀ ਆਲੋਚਨਾ ਕੀਤੀ ਅਤੇ ਕਿਹਾ ਕਿ ਭਾਵੇਂ ਇਸ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੁਣ ਫਿਲਮ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਭਾਵੁਕ ਪੋਸਟਾਂ ਪਾ ਰਹੇ ਹਨ, ਪਰ ਖੁਦ ਜਸਵੰਤ ਸਿੰਘ ਖਾਲੜਾ ਦੇ ਪਰਿਵਾਰ ਨੇ ਖਾਲੜਾ ਦੇ ਲਾਪਤਾ ਹੋਣ ਤੋਂ ਬਾਅਦ ਅਕਾਲੀ ਦਲ ਦੀ ਸਰਕਾਰ ਦੇ ਰਵੱਈਏ ਬਾਰੇ ਜਨਤਕ ਤੌਰ 'ਤੇ ਗੱਲ ਕੀਤੀ ਹੈ।
ਉਨ੍ਹਾਂ ਪਰਮਜੀਤ ਕੌਰ ਖਾਲੜਾ ਦੀ ਇੱਕ ਵਾਇਰਲ ਵੀਡੀਓ ਦਾ ਹਵਾਲਾ ਦਿੱਤਾ, ਜਿਸ ਵਿੱਚ ਉਨ੍ਹਾਂ ਖੁਲਾਸਾ ਕੀਤਾ ਸੀ ਕਿ ਜਦੋਂ ਪਰਿਵਾਰ ਜਸਵੰਤ ਸਿੰਘ ਖਾਲੜਾ ਦੀ ਭਾਲ ਕਰ ਰਿਹਾ ਸੀ, ਉਦੋਂ ਪ੍ਰਕਾਸ਼ ਸਿੰਘ ਬਾਦਲ ਦਾ ਸਾਰਾ ਧਿਆਨ ਅਕਾਲੀ ਦਲ ਨੂੰ ਸੱਤਾ ਵਿੱਚ ਲਿਆਉਣ ਲਈ ਚੋਣ ਪ੍ਰਚਾਰ 'ਤੇ ਸੀ। ਉਨ੍ਹਾਂ ਦੇ ਅਨੁਸਾਰ, ਅਕਾਲੀ ਦਲ ਦੀ ਸਰਕਾਰ ਬਣਨ ਤੋਂ ਬਾਅਦ ਪਰਿਵਾਰ ਮਦਦ ਲਈ ਪ੍ਰਕਾਸ਼ ਸਿੰਘ ਬਾਦਲ ਕੋਲ ਪਹੁੰਚਿਆ, ਪਰ ਉਨ੍ਹਾਂ ਨੇ ਜਸਵੰਤ ਸਿੰਘ ਖਾਲੜਾ ਨੂੰ ਲੱਭਣ ਵਿੱਚ ਮਦਦ ਕਰਨ ਦੀ ਬਜਾਏ ਪਰਿਵਾਰ ਨੂੰ ਸਿਰਫ਼ ਆਪਣੇ ਬੱਚਿਆਂ ਦੀ ਪੜ੍ਹਾਈ 'ਤੇ ਧਿਆਨ ਦੇਣ ਦੀ ਸਲਾਹ ਦਿੱਤੀ। ਬਲਤੇਜ ਪੰਨੂ ਨੇ ਟਿੱਪਣੀ ਕੀਤੀ ਕਿ ਸ਼ਾਇਦ ਪ੍ਰਕਾਸ਼ ਸਿੰਘ ਬਾਦਲ ਪਹਿਲਾਂ ਹੀ ਜਾਣਦੇ ਸਨ ਕਿ ਜਸਵੰਤ ਸਿੰਘ ਖਾਲੜਾ ਕਦੇ ਵਾਪਸ ਨਹੀਂ ਆਉਣਗੇ। ਪਰਿਵਾਰ ਨੇ ਅਖੀਰ 1997 ਵਿੱਚ ਉਨ੍ਹਾਂ ਦੀ ਅੰਤਿਮ ਅਰਦਾਸ ਕੀਤੀ ਸੀ।
ਬਲਤੇਜ ਪੰਨੂ ਨੇ ਸਵਾਲ ਕੀਤਾ, "ਜੇਕਰ ਅਕਾਲੀ ਦਲ ਸੱਚਮੁੱਚ ਇਨਸਾਫ਼ ਲਈ ਵਚਨਬੱਧ ਸੀ, ਤਾਂ ਜਦੋਂ ਖਾਲੜਾ ਪਰਿਵਾਰ ਨੂੰ ਸਭ ਤੋਂ ਵੱਧ ਸਹਾਰੇ ਦੀ ਲੋੜ ਸੀ, ਉਦੋਂ ਉਹ ਉਨ੍ਹਾਂ ਦੀ ਮਦਦ ਕਰਨ ਵਿੱਚ ਨਾਕਾਮ ਕਿਉਂ ਰਿਹਾ?"
ਉਨ੍ਹਾਂ ਅੱਗੇ ਇਸ਼ਾਰਾ ਕੀਤਾ ਕਿ ਅਕਾਲੀ ਦਲ ਦੇ 1996 ਦੇ ਚੋਣ ਮਨੋਰਥ ਪੱਤਰ ਵਿੱਚ ਉਸ ਦੌਰ ਦੌਰਾਨ ਬੇਗੁਨਾਹ ਪੰਜਾਬੀ ਨੌਜਵਾਨਾਂ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਚੁੱਕਣ ਅਤੇ ਮਾਰਨ ਵਿੱਚ ਸ਼ਾਮਲ ਅਧਿਕਾਰੀਆਂ ਦੀ ਜਾਂਚ ਲਈ 'ਟਰੁੱਥ ਕਮਿਸ਼ਨ' ਬਣਾਉਣ ਦਾ ਵਾਅਦਾ ਕੀਤਾ ਗਿਆ ਸੀ। ਹਾਲਾਂਕਿ, 1997 ਵਿੱਚ ਸਰਕਾਰ ਬਣਾਉਣ ਤੋਂ ਬਾਅਦ, ਉਨ੍ਹਾਂ ਅਧਿਕਾਰੀਆਂ ਨੂੰ ਜਵਾਬਦੇਹ ਬਣਾਉਣ ਦੀ ਬਜਾਏ, ਅਕਾਲੀ ਦਲ ਦੀ ਸਰਕਾਰ ਨੇ ਉਨ੍ਹਾਂ ਵਿੱਚੋਂ ਕਈਆਂ ਨੂੰ ਤਰੱਕੀਆਂ ਦੇ ਕੇ ਨਿਵਾਜਿਆ। ਉਨ੍ਹਾਂ ਕਿਹਾ, "ਅੱਜ ਉਹ ਸੋਸ਼ਲ ਮੀਡੀਆ 'ਤੇ ਮਗਰਮੱਛ ਦੇ ਹੰਝੂ ਵਹਾ ਰਹੇ ਹਨ। ਸਰਕਾਰ ਵਿੱਚ ਰਹਿੰਦਿਆਂ ਉਨ੍ਹਾਂ ਦੇ ਕੰਮ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਦੇ ਬਿਲਕੁਲ ਉਲਟ ਸਨ।"
ਬਲਤੇਜ ਪੰਨੂ ਨੇ ਦੋਸ਼ ਲਾਇਆ ਕਿ ਕਾਂਗਰਸ ਅਤੇ ਭਾਜਪਾ ਦੋਵੇਂ ਹੀ ਇਸ ਫਿਲਮ ਤੋਂ ਅਸਹਿਜ ਹਨ ਕਿਉਂਕਿ ਇਹ ਉਸ ਦੌਰ ਦੇ ਸੱਚ ਨੂੰ ਸਾਹਮਣੇ ਲਿਆਉਂਦੀ ਹੈ ਅਤੇ ਮਨੁੱਖੀ ਅਧਿਕਾਰਾਂ ਦੀਆਂ ਗੰਭੀਰ ਉਲੰਘਣਾਵਾਂ ਨੂੰ ਉਜਾਗਰ ਕਰਦੀ ਹੈ।
ਇੱਕ ਪੱਤਰਕਾਰ ਵਜੋਂ ਆਪਣੇ ਅਨੁਭਵ ਨੂੰ ਯਾਦ ਕਰਦਿਆਂ ਬਲਤੇਜ ਪੰਨੂ ਨੇ ਮੁੱਖ ਗਵਾਹ ਕਿਰਪਾਲ ਸਿੰਘ ਰੰਧਾਵਾ ਦੀ ਗਵਾਹੀ ਦਾ ਹਵਾਲਾ ਦਿੱਤਾ। ਉਨ੍ਹਾਂ ਦੱਸਿਆ ਕਿ ਕਿਰਪਾਲ ਸਿੰਘ ਰੰਧਾਵਾ ਨੂੰ ਗਵਾਹੀ ਦੇਣ ਤੋਂ ਰੋਕਣ ਲਈ ਪਟਿਆਲਾ ਵਿਖੇ ਉਨ੍ਹਾਂ ਖ਼ਿਲਾਫ਼ ਬਲਾਤਕਾਰ ਦੇ ਝੂਠੇ ਕੇਸ ਦਰਜ ਕੀਤੇ ਗਏ ਸਨ। ਕਿਰਪਾਲ ਸਿੰਘ ਰੰਧਾਵਾ ਨੂੰ ਬਾਅਦ ਵਿੱਚ ਬਰੀ ਕਰ ਦਿੱਤਾ ਗਿਆ ਸੀ, ਅਤੇ ਪਟਿਆਲਾ ਦੀ ਅਦਾਲਤ ਨੇ ਤਤਕਾਲੀ ਐੱਸਐੱਸਪੀ ਪਰਮਰਾਜ ਸਿੰਘ ਉਮਰਾਨੰਗਲ ਸਮੇਤ ਝੂਠਾ ਕੇਸ ਤਿਆਰ ਕਰਨ ਵਿੱਚ ਸ਼ਾਮਲ ਸੱਤ ਵਿਅਕਤੀਆਂ ਖ਼ਿਲਾਫ਼ ਫ਼ੌਜਦਾਰੀ ਕਾਰਵਾਈ ਦੇ ਹੁਕਮ ਦਿੱਤੇ ਸਨ, ਇਸ ਦੇ ਨਾਲ ਹੀ ਉਨ੍ਹਾਂ 'ਤੇ 49 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਸੀ। ਉਨ੍ਹਾਂ ਕਿਹਾ, "ਕਿਰਪਾਲ ਸਿੰਘ ਰੰਧਾਵਾ ਹੁਣ ਸਾਡੇ ਵਿਚਕਾਰ ਨਹੀਂ ਹਨ, ਪਰ ਉਨ੍ਹਾਂ ਦੀ ਗਵਾਹੀ ਇਤਿਹਾਸ ਦਾ ਇੱਕ ਅਹਿਮ ਹਿੱਸਾ ਹੈ। ਅਜਿਹੀਆਂ ਘਟਨਾਵਾਂ ਦਰਸਾਉਂਦੀਆਂ ਹਨ ਕਿ ਸ਼ਕਤੀਸ਼ਾਲੀ ਲੋਕਾਂ ਨੇ ਸੱਚ ਨੂੰ ਦਬਾਉਣ ਲਈ ਕਿਸ ਹੱਦ ਤੱਕ ਜ਼ੋਰ ਲਗਾਇਆ।"
ਉਨ੍ਹਾਂ ਕਿਹਾ ਕਿ ਕਿਸੇ ਫਿਲਮ 'ਤੇ ਪਾਬੰਦੀ ਲਗਾਉਣ ਨਾਲ ਇਤਿਹਾਸਕ ਤੱਥਾਂ ਨੂੰ ਮਿਟਾਇਆ ਨਹੀਂ ਜਾ ਸਕਦਾ ਅਤੇ ਨਾ ਹੀ ਇਨਸਾਫ਼ ਅਤੇ ਮਨੁੱਖੀ ਅਧਿਕਾਰਾਂ ਲਈ ਲੜਨ ਵਾਲਿਆਂ ਦੀਆਂ ਕੁਰਬਾਨੀਆਂ ਨੂੰ ਚੁੱਪ ਕਰਵਾਇਆ ਜਾ ਸਕਦਾ ਹੈ। ਬਲਤੇਜ ਪੰਨੂ ਨੇ ਜ਼ੋਰ ਦੇ ਕੇ ਕਿਹਾ, "ਜਸਵੰਤ ਸਿੰਘ ਖਾਲੜਾ ਦੀ ਕਹਾਣੀ ਇੱਕ ਅਜਿਹੇ ਬਹਾਦਰ ਮਨੁੱਖੀ ਅਧਿਕਾਰ ਰੱਖਿਅਕ ਦੀ ਕਹਾਣੀ ਹੈ ਜੋ ਭਾਰੀ ਜੋਖਮਾਂ ਦੇ ਬਾਵਜੂਦ ਸੱਚ ਦੇ ਹੱਕ ਵਿੱਚ ਖੜ੍ਹਿਆ। ਫਿਲਮ ਹਟਾਉਣ ਨਾਲ ਇਤਿਹਾਸ ਨਹੀਂ ਮਿਟ ਸਕਦਾ। ਸੈਂਸਰਸ਼ਿਪ ਰਾਹੀਂ ਸੱਚ ਨੂੰ ਦਫ਼ਨ ਨਹੀਂ ਕੀਤਾ ਜਾ ਸਕਦਾ।"
ਆਮ ਆਦਮੀ ਪਾਰਟੀ ਨੇ ਓਟੀਟੀ ਪਲੇਟਫਾਰਮ ਤੋਂ 'ਸਤਲੁਜ' ਨੂੰ ਹਟਾਉਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਮੰਗ ਕੀਤੀ ਕਿ ਫਿਲਮ ਨੂੰ ਤੁਰੰਤ ਬਹਾਲ ਕੀਤਾ ਜਾਵੇ ਤਾਂ ਜੋ ਲੋਕ, ਖਾਸ ਕਰਕੇ ਨਵੀਂ ਪੀੜ੍ਹੀ, ਬਿਨਾਂ ਕਿਸੇ ਸਿਆਸੀ ਸੈਂਸਰਸ਼ਿਪ ਦੇ ਪੰਜਾਬ ਦੇ ਇਤਿਹਾਸ ਬਾਰੇ ਜਾਣ ਸਕਣ।
ਡਿਪਟੀ ਕਮਿਸ਼ਨਰ ਵੱਲੋਂ ਸਤਲੁਜ ਦੇ ਨਾਲ-ਨਾਲ ਸੰਭਾਵੀ ਹੜ੍ਹ ਪ੍ਰਭਾਵ ਇਲਾਕਿਆਂ ਦਾ ਦੌਰਾ
Flood News: ਕਾਰਜਕਾਰੀ ਏਜੰਸੀਆਂ ਸਤਲੁਜ ਦਰਿਆ ਦੇ ਨਾਲ-ਨਾਲ ਸਾਰੀਆਂ ਮਹੱਤਵਪੂਰਨ ਥਾਵਾਂ ’ਤੇ 24 ਘੰਟੇ ਕੰਮ ਕਰ ਰਹੀਆਂ ਹਨ  : ਸਾਕਸ਼ੀ ਸਾਹਨੀ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਐਤਵਾਰ ਨੂੰ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਡਰੇਨਾਂ ਦੀ ਸਫ਼ਾਈ ਕਾਰਜਾਂ ਤੋਂ ਇਲਾਵਾ ਸੰਭਾਵੀ ਖ਼ਤਰਨਾਕ ਹੜ੍ਹ ਪ੍ਰਭਾਵ ਪੁਆਇੰਟਾਂ ਦਾ ਜਾਇਜ਼ਾ ਵੀ ਲਿਆ। ਉਨਾਂ ਧੂਲੇਵਾਲ ਕੰਪਲੈਕਸ (ਮਾਛੀਵਾੜਾ), ਮੈਨੀ- ਚਮਕੌਰ ਸਾਹਿਬ- ਮਾਛੀਵਾੜਾ ਅਤੇ ਬੁੱਢਾ ਦਰਿਆ- ਕੂੰਮ ਲਿੰਕ ਡਰੇਨਾਂ ਦਾ ਦੌਰਾ ਵੀ ਕੀਤਾ। Flood News
ਡੀਸੀ ਸਾਹਨੀ ਨੇ ਡਰੇਨਾਂ ਵਿਖੇ ਦੋ ਪੋਕਲੇਨ ਮਸ਼ੀਨਾਂ ਰਾਹੀਂ ਸਫ਼ਾਈ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਅਗਲੇ ਦੋ ਦਿਨਾਂ ਵਿੱਚ ਕੰਮ ਵਿੱਚ ਹੋਰ ਤੇਜ਼ੀ ਲਿਆ ਕੇ ਇਸ ਪ੍ਰਕਿਰਿਆ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨਾਂ ਅਧਿਕਾਰੀਆਂ ਨੂੰ ਐਮਰਜੈਂਸੀ ਵਰਤੋਂ ਲਈ ਧੂਲੇਵਾਲ ਕੰਪਲੈਕਸ ਨੇੜੇ ਰੇਤ ਦੇ ਭਰੇ ਹੋਏ ਥੈਲਿਆਂ ਦਾ ਵੱਡੀ ਮਾਤਰਾ ਵਿੱਚ ਸਟਾਕ ਕਰਨ ਲਈ ਵੀ ਕਿਹਾ। Flood News
ਇਹ ਵੀ ਪੜ੍ਹੋ: ਭਾਖੜਾ ਨਹਿਰ ’ਚ ਨਹਾਉਣ ਗਏ ਦੋ ਨੌਜਵਾਨਾਂ ਦੀ ਡੁੱਬ ਕੇ ਮੌਤ
ਸਾਹਨੀ ਨੇ ਕਿਹਾ ਕਿ ਕਾਰਜਕਾਰੀ ਏਜੰਸੀਆਂ ਸਤਲੁਜ ਦਰਿਆ ਦੇ ਨਾਲ-ਨਾਲ ਸਾਰੀਆਂ ਮਹੱਤਵਪੂਰਨ ਥਾਵਾਂ ’ਤੇ 24 ਘੰਟੇ ਕੰਮ ਕਰ ਰਹੀਆਂ ਹਨ। ਉਨਾਂ ਕਿਹਾ ਕਿ ਉਪ ਮੰਡਲ ਮੈਜਿਸਟਰੇਟ (ਐੱਸ.ਡੀ.ਐੱਮ.) ਰੋਜ਼ਾਨਾ ਕੰਮਾਂ ਦੀ ਪ੍ਰਗਤੀ ’ਤੇ ਨਜ਼ਰ ਰੱਖ ਰਹੇ ਹਨ ਅਤੇ ਦਰਿਆ ਦੇ ਨਾਲ- ਨਾਲ ਸਮੁੱਚੇ ਖੇਤਰ ’ਤੇ ਸਾਰੇ ਕਮਜ਼ੋਰ ਬੰਨਾਂ ਨੂੰ ਮਜ਼ਬੂਤ ਕਰਨ ਵਿੱਚ ਕਿਸੇ ਵੀ ਤਰਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹ੍ਵਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ ਸੰਭਾਵੀ ਹੜ੍ਹ ਵਰਗੀ ਸਥਿਤੀ ’ਤੇ ਕਾਬੂ ਪਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਉਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਰੁਪਿੰਦਰ ਪਾਲ ਸਿੰਘ, ਡੀ ਆਰ ਓ ਗੁਰਜਿੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਡਰੇਨੇਜ ਰਜਤ ਗਰੋਵਰ ਆਦਿ ਵੀ ਹਾਜ਼ਰ ਸਨ। Flood News
ਸਤਲੁਜ ਕੰਢਿਓਂ ਅਗਵਾਏ ਹੋਏ ਨੌਜਵਾਨ ਦੇ ਪਿਤਾ ਦਾ ਵੱਡਾ ਬਿਆਨ, ਕਹੀ ਇਹ ਗੱਲ
ਦੋਸਤ ਨੂੰ ਸਤਲੁਜ ’ਚੋਂ ਬਚਾਉਂਦਿਆਂ ਲਾਪਤਾ ਹੋਏ ਨੌਜਵਾਨ ਨੇ 30 ਅਗਸਤ ਨੂੰ ਚੜਨਾ ਸੀ ਕੈਨੇਡਾ ਦੇ ਜਹਾਜ | Ludhiana News
ਲੁਧਿਆਣਾ (ਜਸਵੀਰ ਸਿੰਘ ਗਹਿਲ)। ਇੱਕ ਪਿਤਾ ਨੇ ਆਪਣੇ ਪੁੱਤਰ ਨੂੰ ਕਿਸੇ ਅਣਪਛਾਤੇ ਵੱਲੋਂ ਸਤਲੁਜ ਕੰਢਿਓਂ ਅਗਵਾ ਕਰਕੇ ਕਤਲ ਕੀਤੇ ਜਾਣ ਦਾ ਖਦਸ਼ਾ ਜਤਾਇਆ ਹੈ। ਪਿਤਾ ਮੁਤਾਬਕ ਪੁੱਤਰ ਨੇ 30 ਅਗਸਤ ਨੂੰ ਕੈਨੇਡਾ ਨੂੰ ਜਹਾਜ਼ ਚੜਨਾ ਸੀ। ਪਿਤਾ ਦੀ ਸ਼ਿਕਾਇਤ ’ਤੇ ਪੁਲਿਸ ਨੇ ਅਣਪਛਾਤੇ ਅਗਵਾਕਾਰਾਂ ਖਿਲਾਫ਼ ਮਾਮਲਾ ਦਰਜ਼ ਕਰਕੇ ਕਾਰਵਾਈ ਆਰੰਭ ਦਿੱਤੀ ਹੈ। (Ludhiana News)
ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆ ਤਫਤੀਸੀ ਅਫਸਰ ਗੁਰਮੀਤ ਸਿੰਘ ਨੇ ਦੱਸਿਆ ਕਿ ਜਗਜੀਤ ਸਿੰਘ ਦੇ ਬੇਟੇ ਗੁਰਮਨਜੋਤ ਸਿੰਘ (19) ਬੀਤੇ ਦਿਨ ਉਹ ਆਪਣੇ ਦੋਸਤ ਗੁਰਸਿਮਰਨ ਸਿੰਘ ਅਤੇ ਗੁਰਰਾਜ ਸਿੰਘ ਨਾਲ ਸਤਲੁਜ ਦਰਿਆ ਦੇ ਕੰਢੇ ਗੇੜਾ ਮਾਰਨ ਗਿਆ ਸੀ। ਇਸੇ ਦੌਰਾਨ ਮੋਬਾਈਲ ਫੋਨ ’ਤੇ ਗੱਲ ਕਰਦੇ ਹੋਏ ਉਸ ਦੇ ਦੋਸਤ ਗੁਰਰਾਜ ਸਿੰਘ ਨੇ ਸਤਲੁਜ ਦਰਿਆ ਖਹਿਰਾ ਬੇਟ ਵਿੱਚ ਛਾਲ ਮਾਰ ਦਿੱਤੀ। ਗੁਰਮਨਜੋਤ ਸਿੰਘ ਦੇ ਦੂਸਰੇ ਦੋਸਤ ਗੁਰਸਿਮਰਨ ਸਿੰਘ ਨੇ ਉਸ ਨੂੰ ਦਰਿਆ ਦੇ ਕੰਢੇ ਬੈਠਣ ਲਈ ਆਖਿਆ ਅਤੇ ਖੁਦ ਮਦਦ ਲਈ ਚਲਾ ਗਿਆ,ਕੁਝ ਸਮੇਂ ਬਾਅਦ ਗੁਰਸਿਮਰਨ ਮਦਦ ਲੈ ਕੇ ਆਇਆ ਅਤੇ ਗੁਰਰਾਜ ਸਿੰਘ ਨੂੰ ਦਰਿਆ ਚੋਂ ਬਾਹਰ ਕੱਢ ਲਿਆ ਪਰ ਇਸ ਦੌਰਾਨ ਹੀ ਗੁਰਮਨਜੋਤ ਸਿੰਘ ਲਾਪਤਾ ਹੋ ਚੁੱਕਾ ਸੀ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਮਾਮਲੇ ’ਚ ਫੌਜ ਨਾਲ ਗੱਡੀਆਂ ਲਾਉਣ ਵਾਲਿਆਂ ਨੇ ਭਾੜੇ ਲਈ ਕਮਿਸ਼ਨਰ ਪੁਲਿਸ ਦਾ ਖੜਕਾਇਆ ਬੂਹਾ
ਉਨਾਂ ਨੇ ਗੁਰਮਨਜੋਤ ਸਿੰਘ ਨੂੰ ਤਲਾਸ਼ ਕੀਤੀ ਪਰ ਕੋਈ ਜਾਣਕਾਰੀ ਨਾ ਮਿਲੀ। ਗੁਰਮਨਜੋਤ ਸਿੰਘ ਦੇ ਪਿਤਾ ਜਗਜੀਤ ਸਿੰਘ ਦਾ ਕਹਿਣਾ ਹੈ ਕਿ ਉਸ ਦੇ ਬੇਟੇ ਨੂੰ ਕਿਸੇ ਵਿਅਕਤੀ ਨੇ ਅਗਵਾ ਕਰ ਲਿਆ ਹੈ। ਜਿਸ ਨੇ 30 ਅਗਸਤ ਨੂੰ ਕੈਨੇਡਾ ਜਾਣ ਵਾਸਤੇ ਜਹਾਜ਼ ਚੜਨਾ ਸੀ। ਪਿਤਾ ਨੇ ਗੁਰਮਨਜੋਤ ਸਿੰਘ ਦੇ ਕਤਲ ਹੋਣ ਦਾ ਵੀ ਖਦਸਾ ਜਾਹਿਰ ਕੀਤਾ। ਉਧਰੋਂ ਇਸ ਮਾਮਲੇ ਵਿੱਚ ਥਾਣਾ ਲਾਡੋਵਾਲ ਦੀ ਪੁਲਿਸ ਦਾ ਕਹਿਣਾ ਹੈ ਕਿ ਅਣਪਛਾਤੇ ਅਗਵਾਕਾਰਾਂ ਖਿਲਾਫ ਮਾਮਲਾ ਦਰਜ ਕਰਦਿਆਂ ਪੜਤਾਲ ਆਰੰਭ ਦਿੱਤੀ ਹੈ।
ਸਤਲੁਜ ’ਚ ਡੁੱਬੇ ਨੌਜਵਾਨ ਦੀ ਹੋਈ ਮੌਤ
ਬੀਤੇ ਕੱਲ੍ਹ ਹਲਕਾ ਗੁਰੂਹਰਸਹਾਏ ਦੇ ਪਿੰਡ ਨੋ ਬਹਿਰਾਮ ਸੇਰ ਸਿੰਘ ਵਾਲਾ ਦਾ ਨੌਜਵਾਨ Satluj ’ਚ ਡੁੱਬਿਆ
Satluj ਦੇ ਪਾਣੀ ’ਚ ਡੁੱਬਣ ਦੀ ਵੀਡੀਓ ਸਾਹਮਣੇ ਆਈ
ਗੁਰੂਹਰਸਹਾਏ (ਸੱਤਪਾਲ ਥਿੰਦ)। ਹਲਕਾ ਗੁਰੂਹਰਸਹਾਏ ਦੇ ਸਰਹੱਦੀ ਪਿੰਡ ਨੌਂ ਬਹਿਰਾਮ ਸ਼ੇਰ ਸਿੰਘ ਵਾਲਾ ਵਿਖੇ ਸਤਲੁਜ ਦਰਿਆ ਦੇ ਪਾਣੀ ਦੇ ਤੇਜ ਵਹਾਅ ਕਰਨ ਇੱਕ ਨੌਜਵਾਨ ਦੀ ਡੁੱਬਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਨੌਜਵਾਨ ਬੋਰਾਂ ਦਾ ਕੰਮ ਕਰਦਾ ਸੀ ਤੇ ਉਹ ਆਪਣੇ ਕੰਮ ਕਰਨ ਤੋਂ ਬਾਅਦ ਜਦ ਘਰ ਨੂੰ ਵਾਪਸ ਆ ਰਿਹਾ ਸੀ ਤਾਂ ਸੜਕ ਉੱਪਰ ਚਲ ਰਹੇ ਤੇਜ ਪਾਣੀ ਦੇ ਵਹਾਅ ਕਾਰਨ ਦੇਖਦੇ ਹੀ ਦੇਖਦੇ ਦਰਿਆ ਦੇ ਵਿੱਚ ਰੁੜ੍ਹ ਗਿਆ ਤੇ ਉੱਥੇ ਖੜ੍ਹੇ ਮੌਜ਼ੂਦ ਲੋਕਾਂ ਵੱਲੋਂ ਉਸ ਨੂੰ ਬਚਾਉਣ ਦੀ ਕੋਸ਼ਿਸ਼ ਨਹੀਂ ਕੀਤੀ ਵੀਡੀਓ ਬਣਾਉਣੀਆਂ ਸ਼ੁਰੂ ਕਰ ਦਿੱਤੀਆਂ।
ਦੱਸ ਦਈਏ ਕਿ ਬਾਰਡਰ ਪੱਟੀ ਦੇ ਲੋਕਾਂ ਨੇ ਇਸ ਕੁਦਰਤ ਦੀ ਮਾਰ ਨੂੰ ਮਜਾਕ ਬਣਾ ਰੱਖਿਆ ਹੈ ਜਦਕਿ ਪ੍ਰਸ਼ਾਸਨ ਵੱਲੋਂ ਬਾਰਡਰ ਪੱਟੀ ’ਤੇ ਵਸਦੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਘਰ ਖਾਲੀ ਕਰ ਦੇਣ ਪਰ ਲੋਕਾਂ ਵੱਲੋਂ ਪ੍ਰਸਾਸਨ ਦੀ ਗੱਲ ਨਾ ਮੰਨਦੇ ਹੋਏ ਆਪਣੀ ਜ਼ਿੰਦਗੀ ਨੂੰ ਦਾਅ ’ਤੇ ਲਾ ਰੱਖਿਆ ਹੈ। ਜਿਸ ਦਾ ਨਤੀਜਾ ਇਹ ਵੇਖਣ ਨੂੰ ਮਿਲਿਆ ਕਿ ਇੱਕ ਨੌਜਵਾਨ ਜਗਦੀਸ਼ ਸਿੰਘ ਪੁੱਤਰ ਵੀਰ ਸਿੰਘ ਵਾਸੀ ਪਿੰਡ ਨੌਂ ਬਹਿਰਾਮ ਸੇਰ ਸਿੰਘ ਪਾਣੀ ਦੇ ਤੇਜ਼ ਵਹਾਅ ਕਰਨ ਮੌਤ ਦਾ ਸ਼ਿਕਾਰ ਹੋ ਗਿਆ ।
ਇਹ ਵੀ ਪੜ੍ਹੋ : ਘੱਗਰ ਦਾ ਚਾਂਦਪੁਰਾ ਬੰਨ੍ਹ ਟੁੱਟਿਆ, ਪਿੰਡ ਰੋੜਕੀ ਨੇੜੇ ਵੀ ਪਿਆ ਪਾੜ
ਇਸ ਮੌਕੇ ਲੋਕਾਂ ਤੇ ਭਾਜਪਾ ਆਗੂ ਗੁਰਪ੍ਰਵੇਜ ਸਿੰਘ ਸ਼ੈਲੇ ਸੰਧੂ ਨੇ ਪ੍ਰਸ਼ਾਸਨ ਦੇ ਖਿਲਾਫ ਧਰਨਾ ਲਾ ਦਿੱਤਾ। ਭਾਜਪਾ ਆਗੂ ਗੁਰਪ੍ਰਵੇਜ ਸਿੰਘ ਸ਼ੈਲ ਸੰਧੂ ਨੇ ਘਟਨਾ ਬਾਰੇ ਦੱਸਦਿਆਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਕੋਈ ਮੱਦਦ ਨਹੀਂ ਮਿਲੀ। ਮੌਕੇ ’ਤੇ ਪਹੁੰਚੇ ਡੀਐਸਪੀ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਮਿ੍ਰਤਕ ਨੌਜਵਾਨ ਜੋ ਕਿ ਬੋਰਾ ਦਾ ਕੰਮ ਕਰਦਾ ਸੀ ਦਰਿਆ ਤੋਂ ਪਰ ਆਪਣਾ ਕੰਮ ਕਾਜ ਕਰਕੇ ਘਰ ਵਾਪਸ ਆ ਰਿਹਾ ਸੀ ਤਾਂ ਦਰਿਆ ਦੇ ਪਾਣੀ ਦਾ ਵਹਾਅ ਤੇਜ ਹੋਣ ਕਾਰਨ ਨੌਜਵਾਨ ਦੇਖਦੇ ਹੀ ਦੇਖਦੇ ਦਰਿਆ ਵਿੱਚ ਰੁੜ ਗਿਆ। ਦੱਸ ਦਈਏ ਕਿ ਅੱਜ ਦੂਸਰੇ ਦਿਨ ਮਿਰਤਕ ਨੋਜਵਾਨ ਦੀ ਲਾਸ ਮਿਲੀ ਗਈ ਹੈ ਅਤੇ ਪਿੰਡ ਵਾਸੀਆਂ ਨੇ ਨੌਜਵਾਨਾਂ ਦੀ ਲਾਸ਼ ਨੂੰ ਟਰਾਲੀ ਵਿੱਚ ਲੈ ਕੇ ਸਿਵਲ ਹਪਸਤਾਲ ਪਹੁੰਚ ਗਏ ਹਨ।
1 ਕਿਲੋ ਹੈਰੋਇਨ ਸਮੇਤ ਦੋ ਭਾਰਤੀ ਤਸਕਰ ਕਾਬੂ
ਫਿਰੋਜ਼ਪੁਰ (ਸਤਪਾਲ ਥਿੰਦ)| ਪੰਜਾਬ ਦੀ ਧਰਤੀ ‘ਤੇ ਵਗਦਾ ਸਤਲੁਜ ਦਰਿਆ ਜੋ ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ ‘ਚ ਆਉਂਦਾ ਹੈ ਤੇ ਕਈ ਵਾਰ ਇਹ ਦਰਿਆ ਪਾਕਿਸਤਾਨ ਦੀ ਹੱਦ ‘ਚ ਜਾਂਦਾ ਹੈ ਤੇ ਕਈ ਵਾਰ ਭਾਰਤ ਦੀ ਹੱਦ ‘ਚ ਆਉਂਦਾ ਹੈ, ਜਿਸਦਾ ਲਾਹਾ ਪਾਕਿਸਤਾਨ ਦੇ ਤਸਕਰ ਲੈ ਰਹੇ ਹਨ
ਇਸ ਸਬੰਧੀ ਖੁਲਾਸਾ ਬੀਤੇ ਦਿਨੀਂ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਦੀ ਟੀਮ ਵੱਲੋਂ ਇੱਕ ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤੇ ਗਏ ਭਾਰਤੀ ਤਸਕਰਾਂ ਤੋਂ ਹੋਇਆ ਹੈ ਇਸ ਸਬੰਧੀ ਪ੍ਰੈਸ ਕਾਨਫਰੰਸ ਕਰਦਿਆਂ ਨਰਿੰਦਰਪਾਲ ਸਿੰਘ ਏ.ਆਈ.ਜੀ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਖੁਫੀਆ ਇਤਲਾਹ ਮਿਲੀ ਸੀ ਕਿ ਸ਼ਿੰਦਰਪਾਲ ਸਿੰਘ ਉਰਫ ਸ਼ਿੰਦਾ ਪੁੱਤਰ ਸ਼ੇਰ ਸਿੰਘ ਵਾਸੀ ਕਾਲੂਵਾਲਾ ਅਤੇ ਰਾਜਨ ਸਿੰਘ ਉਰਫ ਰਾਜੂ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਕਿਲਚਾ ਦੇ ਪਾਕਿਸਤਾਨੀ ਤਸਕਰਾਂ ਨਾਲ ਸਬੰਧ ਹਨ ਤੇ ਪਾਕਿਸਤਾਨੀ ਤਸਕਰਾਂ ਨਾਲ ਗੱਲਬਾਤ ਕਰਕੇ ਹੈਰੋਇਨ ਮੰਗਵਾਉਂਦੇ ਹਨ ਅਤੇ ਅੱਗੇ ਭਾਰਤੀ ਸਮੱਗਲਰਾਂ ਨੂੰ ਸਪਲਾਈ ਕਰਦੇ ਹਨ ਜੋ ਹੁਣ ਵੀ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਪਿੰਡ ਕਿਲਚਾ ਤੋਂ ਮੋਟਰਸਾਈਕਲ ‘ਤੇ ਸਵਾਰ ਹੋ ਕੇ ਫਿਰੋਜ਼ਪੁਰ ਸ਼ਹਿਰ ਵੱਲ ਨੂੰ ਆ ਰਹੇ ਹਨ
ਏਆਈਜੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਐਸ ਆਈ ਰਜਵੰਤ ਸਿੰਘ, ਐਸ ਆਈ ਅਰਵਿੰਦਰਪਾਲ ਸਿੰਘ, ਏ ਐਸ ਆਈ ਜਤਿੰਦਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਪਿੰਡ ਕਿਲਚਾ ਵਿਖੇ ਨਾਕੇਬੰਦੀ  ਦੌਰਾਨ ਸ਼ਿੰਦਰਪਾਲ ਸਿੰਘ ਉਰਫ ਸ਼ਿੰਦਾ ਅਤੇ ਰਾਜਨ ਸਿੰਘ ਉਰਫ ਰਾਜੂ ਨੂੰ ਸਮੇਤ ਮੋਟਰਸਾਈਕਲ ਸਪਲੈਂਡਰ ਨੰ: ਪੀ ਬੀ 05 ਜੈਡ 0622 ਗ੍ਰਿਫਤਾਰ ਕਰਦਿਆਂ ਉਨ੍ਹਾਂ ਦੇ ਕਬਜ਼ੇ ਵਿੱਚੋਂ 1 ਕਿੱਲੋ ਹੈਰੋਇਨ ਬਰਾਮਦ ਕੀਤੀ
ਏਆਈਜੀ ਨਰਿੰਦਰਪਾਲ ਸਿੰਘ ਨੇ ਦੱਸਿਆ ਕਿ ਉਕਤ ਤਸਕਰਾਂ ਤੋਂ ਪੁੱਛਗਿੱਛ ਦੌਰਾਨ ਪਤਾ ਚੱਲਿਆ ਕਿ ਉਹਨਾਂ ਦਾ ਵੈਟਸਅੱਪ ਜ਼ਰੀਏ ਪਾਕਿ ਤਸਕਰਾਂ ਨਾਲ ਰਾਬਤਾ ਕਾਇਮ ਸੀ ਅਤੇ ਪਾਕਿ ਤਸਕਰ ਸਤਲੁਜ ਦਰਿਆ ਦੇ ਪਾਣੀ ਦੀ ਕਲਾਲੀ ‘ਚ ਹੈਰੋਇਨ ਰੱਖ ਦਿੰਦੇ ਸਨ ਅਤੇ ਜੋ ਕਲਾਲੀ ਰੁੜਦੀ ਰੁੜਦੀ ਭਾਰਤ ਦੀ ਹੱਦ ‘ਚ ਆ ਜਾਂਦੀ ਜਿੱਥੋਂ ਉਕਤ ਤਸਕਰ ਹੈਰੋਇਨ ਚੁੱਕ ਕੇ ਅੱਗੇ ਸਪਲਾਈ ਕਰ ਦਿੰਦੇ ਏਆਈਜੀ ਨੇ ਦੱਸਿਆ ਕਿ ਉਕਤ ਦੋਵਾਂ ਤਸਕਰਾਂ ਖਿਲਾਫ਼ ਮਾਮਲਾ ਦਰਜ ਕਰਕੇ ਦੋਵੇਂ ਤਸਕਰਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਹਨਾਂ ਤੋਂ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸ਼ਿਮਲਾ:ਹਿਮਾਚਲ ਦੇ ਸ਼ਿਮਲਾ ਜ਼ਿਲੇ ਦੇ ਰਾਮਪੁਰ ਦੇ ਕੋਲ  ਇਕ ਪ੍ਰਾਈਵੇਟ ਬੱਸ ਦੇ ਸਤਲੁਜ ਨਦੀ ‘ਚ ਡਿੱਗਣ ਨਾਲ 28 ਲੋਕਾਂ ਦੀ ਮੌਤ ਹੋ ਗਈ, ਜਦਕਿ ਸੱਤ ਜਣੇ ਜ਼ਖਮੀ ਹੋਏ ਹਨ।
ਇਹ ਬੱਸ ਕਿੰਨੌਰ ਜ਼ਿਲੇ ਦੇ ਰਿਕਾਂਗਪੀਓ ਤੋਂ ਰਾਮਪੁਰ ਹੁੰਦੇ ਹੋਏ ਸੋਲਨ ਦੇ ਵੱਲ ਆ ਰਹੀ ਸੀ। ਅਜੇ ਬੱਸ ਖਨੇਰੀ ਹਸਪਤਾਲ ਦੇ ਕੋਲ ਪਹੁੰਚੀ ਸੀ ਕਿ ਇਕ ਕਾਰ ਨੂੰ ਪਾਸ ਦਿੰਦੇ ਹੋਏ ਉਹ ਬੇਕਾਬੂ ਹੋ ਗਏ ਅਤੇ ਕਰੀਬ 250 ਮੀਟਰ ਡੂੰਘੇ ਖੱਡ ‘ਚ ਜਾ ਡਿੱਗੀ।
ਕੰਡਕਟਰ ਮੁਤਾਬਕ, ਬੱਸ ਵਿੱਚ 43 ਜਣੇ ਸਵਾਰ ਸਨ। ਟਾਇਰ ਫਟਣ ਕਾਰਨ ਇਹ ਹਾਦਸਾ ਵਾਪਰਿਆ। ਜਾਣਕਾਰੀ ਅਨੁਸਾਰ ਜਿੱਥੇ ਬੱਸ ਡਿੱਗੀ, ਉੱਥੇ ਨਦੀ ਵਿੱਚ ਪਾਣੀ ਦਾ ਵਹਾਅ ਤੇਜ ਸੀ। ਇਸ ਕਾਰਨ ਬੱਸ ਕਰੀਬ ਇੱਕ ਕਿਲੋਮੀਟਰ ਦੂਰ ਮਿਲੀ।
ਮਾਰੇਗਏ 28 ਜਣਿਆਂ ਵਿੱਚੋਂ 5 ਲਾਸ਼ਾਂ ਬਰਾਮਦ ਹੋ ਗਈਆਂ ਹਨ। ਸਥਾਨਕ ਐਡਮਨਿਸਟਰੇਸ਼ਨ ਗੋਤਾਖੋਰਾਂ ਦੀ ਮੱਦਦ ਨਾਲ ਮੁਸਾਫ਼ਰਾਂ ਨੂੰ ਲੱਭਣ ਵਿੱਚ ਜੁਟਿਆ ਹੋਇਆ ਹੈ। ਮੌਤ ਦਾ ਅੰਕੜਾ ਵਧ ਸਕਦਾ ਹੈ। 7 ਜ਼ਖ਼ਮੀਆਂ ਦਾ ਸਥਾਨਕ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਹਾਲ ਵਿੱਚ ਹੀ ਅਮਰਨਾਥ ਯਾਤਰਾ ਦੌਰਾਨ ਵਾਪਰਿਆ ਸੀ ਬੱਸ ਹਾਦਸਾ
ਇਸ ਤੋਂ ਪਹਿਲਾਂ ਹਾਲ ਹੀ ਵਿੱਚ ਅਮਰਨਾਥ ਦੇ ਦਰਸ਼ਨਾਂ ਲਈ ਜਾ ਰਹੇ ਸ਼ਰਧਾਲੂਆਂ ਨਾਲ ਭਰੀ ਇੱਕ ਬੱਸ ਜੰਮੂ ਕਸ਼ਮੀਰ ਨੈਸ਼ਨਲ ਹਾਈਵੇ ‘ਤੇ ਰਾਮਬਨ ਜ਼ਿਲ੍ਹੇ ਕੋਲ ਇੱਕ ਡੂੰਘੀ ਖੱਡ ਵਿੱਚ ਡਿੱਗ ਪਈ ਸੀ। ਇਸ ਹਾਦਸੇ ਵਿੱਚ 16 ਯਾਤਰੀਆਂ ਦੀ ਮੌਤ ਹੋ ਗਈ, ਜਦੋਂਕਿ 19 ਤੋਂ ਜ਼ਿਆਦਾ ਸ਼ਰਧਾਲੂ ਗੰਭੀਰ ਹੋਏ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।