Khedan Watan Punjab Diyan - Sach Kahoon Punjabi

Khedan Watan Punjab Diyan ਦਾ ਚੌਥਾ ਸੀਜ਼ਨ ਕੱਲ੍ਹ ਤੋਂ ਬਠਿੰਡਾ ਤੋਂ ਹੋਵੇਗਾ ਸ਼ੁਰੂ
ਚੰਡੀਗੜ੍ਹ/ਬਠਿੰਡਾ । ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ 'ਖੇਡਾਂ ਵਤਨ ਪੰਜਾਬ ਦੀਆਂ' ਦੇ ਚੌਥੇ ਸੀਜ਼ਨ ਦੀ ਸ਼ੁਰੂਆਤ ਕੱਲ੍ਹ ਬਠਿੰਡਾ ਤੋਂ ਹੋਣ ਜਾ ਰਹੀ ਹੈ, ਜਿਸ ਦੇ ਉਦਘਾਟਨੀ ਸਮਾਰੋਹ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਿਰਕਤ ਕਰਨਗੇ। ਇਸ ਸਮਾਗਮ ਵਿੱਚ ਗੁਰਦਾਸ ਮਾਨ ਅਤੇ ਕੁਲਵਿੰਦਰ ਬਿਲ੍ਹਾ ਸਮੇਤ ਪ੍ਰਸਿੱਧ ਪੰਜਾਬੀ ਕਲਾਕਾਰ ਆਪਣੀ ਪੇਸ਼ਕਾਰੀ ਦੇਣਗੇ। ਉਨ੍ਹਾਂ ਸਮੁੱਚੇ ਪੰਜਾਬ ਦੇ ਲੋਕਾਂ ਨੂੰ ਇਨ੍ਹਾਂ ਖੇਡਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ, ਸਹਿਯੋਗ ਦੇਣ ਅਤੇ ਸੂਬੇ ਦੇ ਨੌਜਵਾਨ ਖਿਡਾਰੀਆਂ ਦਾ ਉਤਸ਼ਾਹ ਵਧਾਉਣ ਦੀ ਅਪੀਲ ਕੀਤੀ।

ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ 'ਆਪ' ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਬਠਿੰਡਾ ਦੂਜੀ ਵਾਰ 'ਖੇਡਾਂ ਵਤਨ ਪੰਜਾਬ ਦੀਆਂ' ਦੀ ਸ਼ੁਰੂਆਤ ਦੀ ਮੇਜ਼ਬਾਨੀ ਕਰ ਰਿਹਾ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਚੌਥੇ ਸੀਜ਼ਨ ਵਿੱਚ ਪੰਜਾਬ ਭਰ ਤੋਂ ਖਿਡਾਰੀਆਂ ਦੀ ਰਿਕਾਰਡ ਸ਼ਮੂਲੀਅਤ ਦੇਖਣ ਨੂੰ ਮਿਲੇਗੀ। ਉਨ੍ਹਾਂ ਕਿਹਾ, "'ਖੇਡਾਂ ਵਤਨ ਪੰਜਾਬ ਦੀਆਂ' ਇੱਕ ਅਨੋਖਾ ਉੱਦਮ ਹੈ ਕਿਉਂਕਿ ਇਹ ਵੱਖ-ਵੱਖ ਪੀੜ੍ਹੀਆਂ ਦੇ ਲੋਕਾਂ ਨੂੰ ਇੱਕਜੁੱਟ ਕਰਦਾ ਹੈ। ਦਾਦਾ-ਦਾਦੀ, ਮਾਤਾ-ਪਿਤਾ ਅਤੇ ਪੋਤੇ-ਪੋਤੀਆਂ ਸਾਰਿਆਂ ਨੂੰ ਹਿੱਸਾ ਲੈਣ ਅਤੇ ਮੁਕਾਬਲਾ ਕਰਨ ਦਾ ਮੌਕਾ ਮਿਲਦਾ ਹੈ। ਇਹ ਸਿਰਫ਼ ਇੱਕ ਖੇਡ ਸਮਾਗਮ ਨਹੀਂ ਹੈ, ਸਗੋਂ ਇੱਕ ਲਹਿਰ ਹੈ ਜੋ ਪੰਜਾਬੀਆਂ ਨੂੰ ਖੇਡਾਂ ਨਾਲ ਜੋੜ ਰਹੀ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਿਹਤਮੰਦ ਮਾਹੌਲ ਸਿਰਜ ਰਹੀ ਹੈ।"

Read Also : ਨਰੋਏ ਸਮਾਜ ਦਾ ਨਿਰਮਾਤਾ ਹੁੰਦੈ ਇੱਕ ਸੱਚਾ ਅਧਿਆਪਕ

'ਆਪ' ਮੀਡੀਆ ਇੰਚਾਰਜ ਨੇ ਦੱਸਿਆ, "ਚੌਥੇ ਸੀਜ਼ਨ ਵਿੱਚ 9 ਉਮਰ ਵਰਗਾਂ ਅਧੀਨ 14 ਸਾਲ ਤੋਂ ਲੈ ਕੇ 70 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਖਿਡਾਰੀ ਹਿੱਸਾ ਲੈਣਗੇ। 38 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ ਅਤੇ 4 ਪੈਰਾ-ਖੇਡਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਅਸੀਂ ਖਿਡਾਰੀਆਂ ਦੀ ਮੰਗ ਨੂੰ ਪ੍ਰਵਾਨ ਕਰਦੇ ਹੋਏ ਲੜਕੇ ਅਤੇ ਲੜਕੀਆਂ ਦੋਵਾਂ ਲਈ ਪਿੰਡ ਪੱਧਰੀ ਟੈਨਿਸ-ਬਾਲ ਕ੍ਰਿਕਟ ਪ੍ਰਦਰਸ਼ਨੀ ਮੁਕਾਬਲੇ ਵੀ ਕਰਵਾ ਰਹੇ ਹਾਂ।"

ਬਲਤੇਜ ਪੰਨੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਖਿਡਾਰੀਆਂ ਨੂੰ ਉਨ੍ਹਾਂ ਦੀ ਇਨਾਮੀ ਰਾਸ਼ੀ ਬਿਨਾਂ ਕਿਸੇ ਦੇਰੀ ਦੇ ਮਿਲੇ। ਉਨ੍ਹਾਂ ਕਿਹਾ, "ਜਦੋਂ ਵੀ ਕੋਈ ਖਿਡਾਰੀ 'ਖੇਡਾਂ ਵਤਨ ਪੰਜਾਬ ਦੀਆਂ' ਵਿੱਚ ਜਿੱਤਦਾ ਹੈ, ਤਾਂ ਇਨਾਮੀ ਰਾਸ਼ੀ ਸਿੱਧੀ ਉਨ੍ਹਾਂ ਦੇ ਖਾਤੇ ਵਿੱਚ ਟ੍ਰਾਂਸਫਰ ਕਰ ਦਿੱਤੀ ਜਾਂਦੀ ਹੈ। ਸਰਕਾਰ ਨੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ ਅਥਲੀਟਾਂ ਲਈ ਸਮੇਂ ਸਿਰ ਵਿੱਤੀ ਸਹਾਇਤਾ ਵੀ ਯਕੀਨੀ ਬਣਾਈ ਹੈ।"

ਉਨ੍ਹਾਂ ਕਿਹਾ, "ਜਦੋਂ ਸਾਡੇ ਖਿਡਾਰੀ ਦੇਸ਼ ਦੀ ਨੁਮਾਇੰਦਗੀ ਕਰਨ ਦੀ ਤਿਆਰੀ ਕਰ ਰਹੇ ਹੋਣ ਤਾਂ ਉਨ੍ਹਾਂ ਨੂੰ ਪੈਸੇ ਦੀ ਚਿੰਤਾ ਨਹੀਂ ਹੋਣੀ ਚਾਹੀਦੀ। ਇਸੇ ਲਈ ਰਾਸ਼ਟਰਮੰਡਲ ਖੇਡਾਂ, ਏਸ਼ੀਆਈ ਖੇਡਾਂ ਅਤੇ ਓਲੰਪਿਕ ਲਈ ਚੁਣੇ ਗਏ ਅਥਲੀਟਾਂ ਨੂੰ ਮੁਕਾਬਲਿਆਂ ਵਿੱਚ ਜਾਣ ਤੋਂ ਪਹਿਲਾਂ ਹੀ ਉਨ੍ਹਾਂ ਦੀ ਤਿਆਰੀ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ।"

ਭਾਰਤੀ ਹਾਕੀ ਟੀਮ ਨੂੰ ਸਰਕਾਰ ਵੱਲੋਂ ਦਿੱਤੇ ਸਹਿਯੋਗ ਨੂੰ ਯਾਦ ਕਰਦਿਆਂ ਬਲਤੇਜ ਪੰਨੂ ਨੇ ਕਿਹਾ, "ਜਦੋਂ ਭਾਰਤੀ ਹਾਕੀ ਟੀਮ ਅੰਤਰਰਾਸ਼ਟਰੀ ਪੱਧਰ 'ਤੇ ਜਿੱਤ ਕੇ ਵਾਪਸ ਪਰਤੀ ਸੀ, ਤਾਂ ਪੰਜਾਬ ਸਰਕਾਰ ਨੇ ਖਿਡਾਰੀਆਂ ਨੂੰ ਵਾਅਦੇ ਅਨੁਸਾਰ 1-1 ਕਰੋੜ ਰੁਪਏ ਤੁਰੰਤ ਟ੍ਰਾਂਸਫਰ ਕਰ ਦਿੱਤੇ ਸਨ। ਕੇਂਦਰ ਦੀ ਇਨਾਮੀ ਰਾਸ਼ੀ ਬਾਅਦ ਵਿੱਚ ਆਈ, ਪਰ ਪੰਜਾਬ ਨੇ ਸਾਡੇ ਖਿਡਾਰੀਆਂ ਨੂੰ ਇੰਤਜ਼ਾਰ ਨਹੀਂ ਕਰਵਾਇਆ। ਇਹ ਖਿਡਾਰੀਆਂ ਪ੍ਰਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।"

ਬਲਤੇਜ ਪੰਨੂ ਨੇ ਦੱਸਿਆ, "ਪੰਜਾਬ ਭਰ ਵਿੱਚ 3,100 ਤੋਂ ਵੱਧ ਪਿੰਡ ਪੱਧਰੀ ਖੇਡ ਸਟੇਡੀਅਮਾਂ ਨੂੰ ਚਾਲੂ ਕੀਤਾ ਜਾ ਰਿਹਾ ਹੈ। ਇਨ੍ਹਾਂ ਮੈਦਾਨਾਂ ਵਿੱਚ ਫਲੱਡ ਲਾਈਟਾਂ ਅਤੇ ਖੇਡ ਸਮਾਨ ਵਰਗੀਆਂ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਬੱਚੇ ਸ਼ਾਮ ਦੇ ਸਮੇਂ ਵਾਲੀਬਾਲ, ਫੁੱਟਬਾਲ, ਕ੍ਰਿਕਟ ਅਤੇ ਹੋਰ ਖੇਡਾਂ ਖੇਡਣ ਲਈ ਇਨ੍ਹਾਂ ਮੈਦਾਨਾਂ ਦੀ ਵੱਧ ਤੋਂ ਵੱਧ ਵਰਤੋਂ ਕਰ ਰਹੇ ਹਨ।"

ਖੇਡਾਂ ਦੇ ਉਤਸ਼ਾਹ ਨੂੰ ਸਰਕਾਰ ਦੀ ਚੱਲ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨਾਲ ਜੋੜਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਦੇ ਵਿਰੁੱਧ ਇੱਕ ਹਾਂਵਾਚਕ ਵਿਕਲਪ ਦਿੰਦੀਆਂ ਹਨ। "ਖੇਡਾਂ ਸਾਡੇ ਨੌਜਵਾਨਾਂ ਨੂੰ ਇੱਕ ਸਾਰਥਕ ਦਿਸ਼ਾ ਅਤੇ ਰਚਨਾਤਮਕ ਵਿਕਲਪ ਦਿੰਦੀਆਂ ਹਨ। ਨਸ਼ਿਆਂ ਵਿਰੁੱਧ ਜੰਗ ਸਿਰਫ਼ ਸਰਕਾਰੀ ਕਾਰਵਾਈ ਤੱਕ ਸੀਮਤ ਨਹੀਂ ਹੋ ਸਕਦੀ। 'ਵਿਲੇਜ ਡਿਫੈਂਸ ਕਮੇਟੀਆਂ' (ਪਿੰਡ ਸੁਰੱਖਿਆ ਕਮੇਟੀਆਂ) ਰਾਹੀਂ ਆਮ ਨਾਗਰਿਕਾਂ ਨੂੰ ਵੀ ਇਸ ਜੰਗ ਵਿੱਚ ਸ਼ਾਮਲ ਕੀਤਾ ਗਿਆ ਹੈ। ਸਰਕਾਰੀ ਤੰਤਰ ਰਾਹੀਂ ਮਿਲੀ ਜਾਣਕਾਰੀ ਦੀ ਪੜਤਾਲ ਕੀਤੀ ਜਾਂਦੀ ਹੈ ਅਤੇ ਉਸੇ ਅਨੁਸਾਰ ਕਾਰਵਾਈ ਕੀਤੀ ਜਾਂਦੀ ਹੈ।"

ਬਲਤੇਜ ਪੰਨੂ ਨੇ ਖਿਡਾਰੀਆਂ ਦੇ ਸਨਮਾਨ ਅਤੇ ਸਹਿਯੋਗ ਲਈ ਸਰਕਾਰ ਦੇ ਯਤਨਾਂ 'ਤੇ ਵੀ ਚਾਨਣਾ ਪਾਇਆ। ਬਲਤੇਜ ਪੰਨੂ ਨੇ ਕਿਹਾ, "ਅਸੀਂ ਚਾਹੁੰਦੇ ਹਾਂ ਕਿ ਸਾਡੇ ਖਿਡਾਰੀਆਂ ਨੂੰ ਪਤਾ ਹੋਵੇ ਕਿ ਪੰਜਾਬ ਉਨ੍ਹਾਂ ਦੇ ਨਾਲ ਖੜ੍ਹਾ ਹੈ। ਮਈ ਮਹੀਨੇ ਵਿੱਚ 85 ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ, ਜਦੋਂ ਕਿ 11 ਨਾਮਵਰ ਖਿਡਾਰੀਆਂ ਨੂੰ ਪੀਸੀਐਸ ਅਤੇ ਡੀਐਸਪੀ ਦੀਆਂ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਸਾਡੇ ਖਿਡਾਰੀ ਵਿੱਤੀ ਅਨਿਸ਼ਚਿਤਤਾ ਦੇ ਦਬਾਅ ਤੋਂ ਬਿਨਾਂ ਆਪਣੇ ਖੇਡ ਕਰੀਅਰ 'ਤੇ ਧਿਆਨ ਕੇਂਦਰਿਤ ਕਰ ਸਕਣ।"

ਉਨ੍ਹਾਂ ਦੱਸਿਆ ਕਿ ਪੰਜਾਬ ਅਕਤੂਬਰ-ਨਵੰਬਰ ਮਹੀਨੇ ਵਿੱਚ ਮੋਹਾਲੀ ਅਤੇ ਜਲੰਧਰ ਵਿਖੇ ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨ ਲਈ ਵੀ ਤਿਆਰ ਹੈ। "ਅਕਤੂਬਰ-ਨਵੰਬਰ ਵਿੱਚ ਮੋਹਾਲੀ ਅਤੇ ਜਲੰਧਰ ਵਿਖੇ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰਨਾ ਪੰਜਾਬ ਲਈ ਇੱਕ ਇਤਿਹਾਸਕ ਪਲ ਹੈ। ਇਹ ਉਹ ਸੂਬਾ ਹੈ ਜਿਸ ਨੇ ਭਾਰਤ ਦੇ ਕੁਝ ਬਿਹਤਰੀਨ ਹਾਕੀ ਖਿਡਾਰੀ ਪੈਦਾ ਕੀਤੇ ਹਨ, ਅਤੇ ਇੱਥੇ ਅੰਤਰਰਾਸ਼ਟਰੀ ਪੱਧਰ ਦੇ ਹਾਕੀ ਟੂਰਨਾਮੈਂਟ ਦਾ ਆਯੋਜਨ ਕਰਨਾ ਦੇਸ਼ ਦੀ 'ਖੇਡ ਪਾਵਰਹਾਊਸ' ਵਜੋਂ ਪੰਜਾਬ ਦੀ ਪਛਾਣ ਨੂੰ ਹੋਰ ਮਜ਼ਬੂਤ ਕਰਦਾ ਹੈ।"

ਬਲਤੇਜ ਪੰਨੂ ਨੇ ਕਿਹਾ, "12 ਅਗਸਤ ਤੋਂ 'ਮਸ਼ਾਲ' ਪੰਜਾਬ ਭਰ ਵਿੱਚ ਪਰਿਕਰਮਾ ਕਰ ਰਹੀ ਹੈ ਅਤੇ ਇਸ ਨੂੰ ਲੋਕਾਂ ਅਤੇ ਨਾਮਵਰ ਖਿਡਾਰੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਇਹ 'ਖੇਡਾਂ ਵਤਨ ਪੰਜਾਬ ਦੀਆਂ' ਦਾ ਸੁਨੇਹਾ ਸੂਬੇ ਦੇ ਕੋਨੇ-ਕੋਨੇ ਤੱਕ ਲੈ ਕੇ ਗਈ ਹੈ ਅਤੇ ਲੋਕਾਂ ਨੂੰ ਇਸ ਖੇਡ ਲਹਿਰ ਦਾ ਹਿੱਸਾ ਬਣਨ ਲਈ ਉਤਸ਼ਾਹਿਤ ਕੀਤਾ ਹੈ।"

ਬਲਤੇਜ ਪੰਨੂ ਨੇ ਅਪੀਲ ਕੀਤੀ, "ਮੈਂ ਹਰ ਪੰਜਾਬੀ ਨੂੰ ਅਪੀਲ ਕਰਦਾ ਹਾਂ ਕਿ ਉਹ ਖੇਡਾਂ ਵਿੱਚ ਸ਼ਿਰਕਤ ਕਰਨ, ਸਾਡੇ ਖਿਡਾਰੀਆਂ ਦਾ ਹੌਸਲਾ ਵਧਾਉਣ ਅਤੇ ਇੱਕ ਸਿਹਤਮੰਦ ਤੇ ਮਜ਼ਬੂਤ ਪੰਜਾਬ ਦੀ ਸਿਰਜਣਾ ਵਿੱਚ ਭਾਗੀਦਾਰ ਬਣਨ। ਮੁੱਖ ਮੰਤਰੀ ਭਗਵੰਤ ਮਾਨ ਦੇ 'ਰੰਗਲਾ ਪੰਜਾਬ' ਦੇ ਸੁਪਨੇ ਨੂੰ ਸਾਕਾਰ ਕਰਨ ਲਈ ਹਰ ਕਿਸੇ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।"

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੇ ਸਾਇਕਲਿੰਗ ਮੁਕਾਬਲੇ ’ਚ ਦਮਨਪ੍ਰੀਤ ਕੌਰ ਨੇ 1 ਗੋਲਡ ਤੇ 2 ਸਿਲਵਰ ਮੈਡਲ ਜਿੱਤੇ
Khedan Watan Punjab Diyan: ਅੰਮ੍ਰਿਤਸਰ (ਰਾਜਨ ਮਾਨ)। ਜਿਲ੍ਹਾ ਅੰਮ੍ਰਿਤਸਰ ਦੀ ਹੋਣਹਾਰ ਸਾਈਕਲਿੰਗ ਖਿਡਾਰਣ ਦਮਨਪ੍ਰੀਤ ਕੌਰ ਨੇ ਪੰਜਾਬ ਸਰਕਾਰ ਤੇ ਖੇਡ ਵਿਭਾਗ ਪੰਜਾਬ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3, ’ਚ ਤਿੰਨ ਮੈਡਲ ਜਿੱਤੇ 9 ਇਸ ਮੌਕੇ ਪਿਤਾ ਗੁਰਿੰਦਰ ਸਿੰਘ ਮੱਟੂ (ਖੇਡ ਪ੍ਰੋਮੋਟਰ ਤੇ ਸਮਾਜ ਸੇਵਕ) ਨੇ ਵਧੇਰੇ ਜਾਣਕਾਰੀ ਦਿੰਦਿਆਂ ਕਿਹਾ 27 ਤੋਂ 29 ਨਵੰਬਰ 2024 ਨੂੰ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਦੇ ਵੇਲੋਡਰੋਮ ਵਿਖ਼ੇ ਹੋਏ ਰਾਜ-ਪੱਧਰੀ ਸਾਇਕਲਿੰਗ ਮੁਕਾਬਲੇ ’ਚ ਦਮਨਪ੍ਰੀਤ ਕੌਰ ਨੇ 15 ਕਿੱਲੋਂਮੀਟਰ ਰੋਡ ਰੇਸ ’ਚ ਗੋਲਡ ਮੈਡਲ, 500 ਮੀਟਰ ਅਤੇ ਕੇਰੇਨ ਮੁਕਾਬਲੇ ’ਚ ਸਿਲਵਰ (ਕੁੱਲ 3 ਮੈਡਲ) ਹਾਸਲ ਕੀਤੇ ਹਨ।

ਇਹ ਖਬਰ ਵੀ ਪੜ੍ਹੋ : Punjab Kisan News: ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਗ੍ਰਿਫਤਾਰ, ਜਾਣੋ ਕਾਰਨ

ਇਸ ਮੌਕੇ ਦਮਨਪ੍ਰੀਤ ਕੌਰ ਨੂੰ ਖਾਲਸਾ ਕਾਲਜ ਫ਼ਾਰ ਵੂਮੇਨ ਦੇ ਪ੍ਰਿੰ. ਡਾ. ਸੁਰਿੰਦਰ ਕੌਰ, ਵਾਇਸ ਪ੍ਰਿੰ. ਰਵਿੰਦਰ ਕੌਰ, ਡਾ. ਸੁਮਨ ਨਈਂਅਰ, ਖੇਡ ਮੁੱਖੀ ਪੂਜਾ, ਓਂਕਾਰ ਸਿੰਘ, ਹਰਸਿਮਰਨ ਸਿੰਘ, ਜਸਮੀਤ ਕੌਰ, ਜਿਲ੍ਹਾ ਸਾਈਕਲਿੰਗ ਐਸੋਸੀਂਏਸਨ ਦੇ ਜਨ. ਸੈਕਟਰੀ ਬਾਵਾ ਸਿੰਘ ਸੰਧੂ ਭੋਮਾ, ਡੀਐਸਓ ਸਿਮਰਨਜੀਤ ਸਿੰਘ ਰੰਧਾਵਾ, ਕੋਚ ਜੀਐਂਨਡੀਯੂ ਰਾਜੇਸ਼ ਕੋਸ਼ਿਸ਼, ਭੁਪਿੰਦਰ ਕੁਮਾਰ, ਜਿਲ੍ਹਾ ਖੇਡ ਅਫ਼ਸਰ ਆਸ਼ੂ ਵਿਸ਼ਾਲ, ਹਰਦੇਸ ਸ਼ਰਮਾ, ਬਲਜਿੰਦਰ ਸਿੰਘ ਮੱਟੂ, ਹਰਪ੍ਰੀਤ ਕੌਰ, ਨਰਿੰਦਰ ਸਿੰਘ, ਬਲਜੀਤ ਕੌਰ, ਜਸਵੰਤ ਰਾਏ, ਅਮਨਪ੍ਰੀਤ ਕੌਰ, ਦਿਲਬਾਗ ਰਾਏ, ਅਨੀਤਾ ਬਤਰਾ, ਤਰਸੇਮ ਸਿੰਘ, ਅੰਮ੍ਰਿਤ ਸਿੰਘ, ਗੁਰਿੰਦਰ ਸਿੰਘ ਗਰੋਵਰ, ਬਲਕਾਰ ਸਿੰਘ ਨੇ ਵਧਾਈ ਦਿੱਤੀ।

Khedan Watan Punjab Diyan ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੀ ਹੋਈ ਧੂਮ-ਧੜੱਕੇ ਨਾਲ ਸ਼ੁਰੂਆਤ
Khedan Watan Punjab Diyan ਨੇ ਬੱਚੇ ਤੋਂ ਬਜ਼ੁਰਗ ਤੱਕ ਨੂੰ ਖੇਡ ਮੈਦਾਨਾਂ ਨਾਲ ਜੋੜਿਆਂ : ਗੁਰਲਾਲ ਘਨੌਰ

Khedan Watan Punjab Diyan: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸੂਬੇ ਦੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਦੇ ਖੇਡ ਮੁਕਾਬਲਿਆਂ ’ਚ ਹੋਰ ਬਿਹਤਰ ਪ੍ਰਦਰਸ਼ਨ ਕਰਨ ਲਈ ਤੇ ਪੰਜਾਬ ਦੀ ਛੁਪੀ ਹੋਈ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਸ਼ੁਰੂ ਕਰਵਾਈਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਨੇ ਸੂਬੇ ਦੇ ਬੱਚਿਆਂ ਤੋਂ ਲੈਕੇ ਬਜ਼ੁਰਗਾਂ ਤੱਕ ਨੂੰ ਖੇਡ ਮੈਦਾਨਾਂ ਨਾਲ ਜੋੜਿਆ ਹੈ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਕੌਮਾਂਤਰੀ ਕਬੱਡੀ ਖਿਡਾਰੀ ਤੇ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਆਗਾਜ਼ ਮੌਕੇ ਰਾਜਾ ਭਲਿੰਦਰ ਸਿੰਘ ਖੇਡ ਕੰਪਲੈਕਸ ਪੋਲੋ ਗਰਾਊਂਡ ਵਿਖੇ ਕੀਤਾ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ ਤੇ ਏ.ਡੀ.ਸੀ. ਮੈਡਮ ਕੰਚਨ ਵੀ ਮੌਜੂਦ ਸਨ।

ਇਹ ਵੀ ਪੜ੍ਹੋ: Language Day: ਭਾਸ਼ਾ ਦਿਵਸ ਦੇ ਰਾਜ ਪੱਧਰੀ ਸਮਾਗਮ ’ਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤੀ ਸ਼ਿਰਕਤ

ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਲਗਾਤਾਰ ਤੀਜੇ ਸਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ’ਚ ਹਰੇਕ ਸਾਲ ਖਿਡਾਰੀਆਂ ਦੀ ਗਿਣਤੀ ਵਿੱਚ ਵਾਧਾ ਹੁੰਦਾ ਆ ਰਿਹਾ ਹੈ, ਜੋ ਸੂਬੇ ਦੀ ਖੁਸ਼ਹਾਲੀ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਜਦ ਅਸੀਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਗੱਲ ਕਰਦੇ ਹਾਂ ਤਾਂ ਹਰੇਕ ਸੂਬਾ ਵਾਸੀ ਨੂੰ ਮਾਣ ਹੁੰਦਾ ਹੈ ਕਿ ਅਸੀਂ ਆਪਣੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਮੰਚ ਪ੍ਰਦਾਨ ਕੀਤਾ ਹੈ। Khedan Watan Punjab Diyan

ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ 25 ਖੇਡਾਂ ਅੰਦਰ 1200 ਤੋਂ ਵਧੇਰੇ ਖਿਡਾਰੀ ਦਿਖਾਉਣਗੇ ਆਪਣੀ ਖੇਡ ਪ੍ਰਤਿਭਾ

ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਨੇ ਸੂਬੇ ਦੇ ਨੌਜਵਾਨਾਂ ਵਿੱਚ ਨਵਾਂ ਜੋਸ਼ ਭਰਿਆ ਹੈ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੇ ਸਮੇਂ ਦੌਰਾਨ ਕੌਮਾਂਤਰੀ ਖਿਡਾਰੀਆਂ ਨੂੰ ਨੌਕਰੀਆਂ ਦੇ ਨਗਦ ਇਨਾਮ ਦੇ ਕੇ ਜੋ ਸਨਮਾਨ ਦਿੱਤਾ ਹੈ, ਉਹ ਨਵੇਂ ਖਿਡਾਰੀਆਂ ’ਚ ਹੋਰ ਊਰਜਾ ਪੈਦਾ ਕਰੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮੈਡਮ ਕੰਚਨ ਨੇ ਪਟਿਆਲਾ ਵਾਸੀਆਂ ਨੂੰ ਇਨ੍ਹਾਂ ਖੇਡਾਂ ਦਾ ਆਨੰਦ ਮਾਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਲਈ ਪਟਿਆਲਵੀਂ ਖੇਡਾਂ ਦੇਖਣ ਲਈ ਪਰਿਵਾਰ ਸਮੇਤ ਆਉਣ ਤੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਨ।

ਪਟਿਆਲਾ ਦੇ ਵੱਖ ਵੱਖ ਖੇਡ ਗਰਾਊਂਡਾਂ ਵਿੱਚ 30 ਸਤੰਬਰ ਤੱਕ ਖੇਡੀਆਂ ਜਾਣਗੀਆਂ

ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਪੱਧਰੀ ਖੇਡਾਂ ਦੀ ਸ਼ੁਰੂਆਤ ਕੀਤੀ ਗਈ ਹੈ, ਜੋ ਪਟਿਆਲਾ ਦੇ ਵੱਖ ਵੱਖ ਖੇਡ ਗਰਾਊਂਡਾਂ ਵਿੱਚ 30 ਸਤੰਬਰ ਤੱਕ ਖੇਡੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ 25 ਖੇਡਾਂ ’ਚ 1200 ਤੋਂ ਵਧੇਰੇ ਖਿਡਾਰੀ ਹਿੱਸਾ ਲੈ ਰਹੇ ਹਨ। ਇਸ ਮੌਕੇ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ, ਪਟਿਆਲਾ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਸਭ ਦਾ ਧੰਨਵਾਦ ਕੀਤਾ।

khedan Watan Punjab Diyan-ਸੀਜ਼ਨ-2 : 25 ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 26 ਸਤੰਬਰ ਤੋਂ ਹੋਣਗੇ ਸ਼ੁਰੂ, ਸਭ ਪ੍ਰਬੰਧ ਮੁਕੰਮਲ: ਮੀਤ ਹੇਅਰ
8 ਖੇਡਾਂ ਦੇ ਬਲਾਕ ਪੱਧਰੀ ਮੁਕਾਬਲਿਆਂ ਵਿੱਚ 2 ਲੱਖ ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੀਆਂ ਦੇ ਸੀਜ਼ਨ-2 ਵਿੱਚ ਪਹਿਲੇ ਸਾਲ ਨਾਲੋਂ ਵੀ ਵੱਧ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਵਿੱਚ ਵੱਡੇ ਪੱਧਰ ’ਤੇ ਨੌਜਵਾਨਾਂ ਵਲੋਂ ਇਸ ਵਿੱਚ ਭਾਗ ਲੈਂਦੇ ਹੋਏ ਖੇਡਾਂ ਵੱਲ ਆਪਣਾ ਰੁੱਖ ਕੀਤਾ ਜਾ ਰਿਹਾ ਹੈ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਡਾਂ ਦੇ ਪਹਿਲੇ ਪੜਾਅ ਬਲਾਕ ਪੱਧਰ ਉਤੇ ਅੱਠ ਖੇਡਾਂ ਦੇ ਕਰਵਾਏ ਮੁਕਾਬਲੇ ਸਫਲਤਾਪੂਰਵਕ ਸੰਪੰਨ ਹੋ ਗਏ ਜਿਨਾਂ ਵਿੱਚ ਦੋ ਲੱਖ ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ। ਹੁਣ 26 ਸਤੰਬਰ ਤੋਂ ਜ਼ਿਲ੍ਹਾ ਪੱਧਰੀ ਮੁਕਾਬਲੇ ਸ਼ੁਰੂ ਹੋਣ ਜਾ ਰਹੇ ਹਨ ਜਿਸ ਲਈ ਸਭ ਪ੍ਰਬੰਧ ਮੁਕੰਮਲ ਹਨ। (khedan Watan Punjab Diyan)

ਪਿਛਲੇ ਸਾਲ ਖੇਡਾਂ ਵਿੱਚ ਬਲਾਕ ਤੋਂ ਸਟੇਟ ਪੱਧਰ ਤੱਕ ਕੁੱਲ 3 ਲੱਖ ਖਿਡਾਰੀਆਂ ਨੇ ਹਿੱਸਾ ਲਿਆ ਸੀ ਅਤੇ ਇਸ ਵਾਰ ਇਹ ਗਿਣਤੀ ਹੋਰ ਵੀ ਵਧੇਗੀ। ਖਿਡਾਰੀਆਂ ਦੀ ਮੰਗ ਸਵਿਕਾਰ ਕਰਦਿਆਂ ਵਿਭਾਗ ਨੇ ਆਨਲਾਈਨ ਰਜਿਸਟ੍ਰੇਸ਼ਨ ਤੋਂ ਵਾਂਝੇ ਰਹਿ ਗਏ ਖਿਡਾਰੀਆਂ ਨੂੰ ਸਿੱਧਾ ਗਰਾਊਂਡ ਵਿੱਚ ਸਮੇਂ ਸਿਰ ਪੁੱਜਣ ਉਤੇ ਹਿੱਸਾ ਲੈਣ ਦੀ ਆਗਿਆ ਦਿੱਤੀ ਗਈ ਸੀ।

khedan Watan Punjab Diyan

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਖੇਡ ਵਿਭਾਗ ਵੱਲੋਂ ਕੁੱਲ 35 ਖੇਡਾਂ ਵਿੱਚ ਅੱਠ ਉਮਰ ਵਰਗਾਂ ਅੰਡਰ 14, ਅੰਡਰ 17, ਅੰਡਰ 21, 21-30 ਸਾਲ, 31-40 ਸਾਲ, 41-55 ਸਾਲ, 56-65 ਸਾਲ ਅਤੇ 65 ਸਾਲ ਤੋਂ ਵੱਧ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਨਾਂ ਵਿੱਚੋਂ ਅੱਠ ਖੇਡਾਂ ਅਥਲੈਟਿਕਸ, ਫੁਟਬਾਲ, ਵਾਲੀਬਾਲ (ਸਮੈਸ਼ਿੰਗ ਤੇ ਸ਼ੂਟਿੰਗ), ਕਬੱਡੀ (ਨੈਸ਼ਨਲ ਸਟਾਈਲ ਤੇ ਸਰਕਲ ਸਟਾਈਲ), ਖੋ ਖੋ ਅਤੇ ਰੱਸਾਕਸ਼ੀ ਦੇ ਮੁਕਾਬਲੇ ਬਲਾਕ ਪੱਧਰ ਉਤੇ 31 ਅਗਸਤ ਤੋਂ 10 ਸਤੰਬਰ ਤੱਕ ਸੂਬੇ ਭਰ ਦੇ 157 ਬਲਾਕਾਂ ਵਿੱਚ ਕਰਵਾਏ ਗਏ ਹਨ।

ਖੇਡ ਮੰਤਰੀ ਨੇ ਦੱਸਿਆ ਕਿ ਹੁਣ ਜ਼ਿਲਾ ਪੱਧਰੀ ਮੁਕਾਬਲੇ 26 ਸਤੰਬਰ ਤੋਂ 5 ਅਕਤੂਬਰ ਤੱਕ ਕਰਵਾਏ ਜਾਣਗੇ। ਜ਼ਿਲਾ ਪੱਧਰ ਉਤੇ 25 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ ਜਿਨਾਂ ਵਿੱਚੋਂ ਉਕਤ ਬਲਾਕ ਪੱਧਰ ਉੱਤੇ ਕਰਵਾਈਆਂ ਅੱਠ ਖੇਡਾਂ ਦੇ ਸਿਰਫ ਜੇਤੂ ਹੀ ਹਿੱਸਾ ਲੈਣਗੇ ਜਦੋਂਕਿ ਬਾਕੀ ਖੇਡਾਂ ਦੇ ਮੁਕਾਬਲੇ ਸਿੱਧੇ ਜ਼ਿਲਾ ਪੱਧਰ ਉਤੇ ਹੋਣਗੇ। ਇਨਾਂ ਖੇਡਾਂ ਵਿੱਚ ਹਾਕੀ, ਹੈਂਡਬਾਲ, ਮੁੱਕੇਬਾਜ਼ੀ, ਬਾਸਕਟਬਾਲ, ਕੁਸ਼ਤੀ, ਜੂਡੋ, ਪਾਵਰ ਲਿਫਟਿੰਗ, ਲਾਅਨ ਟੈਨਿਸ, ਬੈਡਮਿੰਟਨ, ਨਿਸ਼ਾਨੇਬਾਜ਼ੀ, ਕਿੱਕ ਬਾਕਸਿੰਗ, ਤੈਰਾਕੀ, ਨੈਟਬਾਲ, ਗੱਤਕਾ, ਸਤਰੰਜ਼, ਟੇਬਲ ਟੈਨਿਸ, ਵੇਟਲਿਫਟਿੰਗ ਤੇ ਸਾਫਟਬਾਲ ਸ਼ਾਮਲ ਹਨ।

ਇਹ ਵੀ ਪੜ੍ਹੋ : ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫੈਸਰ ’ਤੇ ਜਾਨਲੇਵਾ ਹਮਲੇ ਦੀ ਡੀਟੀਐੱਫ਼ ਵੱਲੋਂ ਨਿਖੇਧੀ

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਅਕਤੂਬਰ ਮਹੀਨੇ 35 ਖੇਡਾਂ ਦੇ ਕਰਵਾਏ ਜਾਣ ਵਾਲੇ ਸੂਬਾ ਪੱਧਰੀ ਮੁਕਾਬਲਿਆਂ ਵਿੱਚੋਂ ਉਕਤ 25 ਖੇਡਾਂ ਦੇ ਸਿਰਫ ਜ਼ਿਲਾ ਜੇਤੂ ਹੀ ਹਿੱਸਾ ਲੈਣਗੇ ਜਦੋਂਕਿ 10 ਖੇਡਾਂ ਦੇ ਸਿੱਧੇ ਰਾਜ ਪੱਧਰੀ ਮੁਕਾਬਲੇ ਹੋਣਗੇ। ਇਹ 10 ਖੇਡਾਂ ਤੀਰਅੰਦਾਜ਼ੀ, ਕਾਏਕਿੰਗ ਤੇ ਕੈਨੋਇੰਗ, ਜਿਮਨਾਸਟਕ, ਰੋਲਰ ਸਕੇਟਿੰਗ, ਰੋਇੰਗ, ਘੋੜਸਵਾਰੀ, ਸਾਈਕਲਿੰਗ, ਵੁਸ਼ੂ, ਰਗਬੀ ਤੇ ਤਲਵਾਰਬਾਜ਼ੀ ਹਨ। ਸੂਬਾ ਪੱਧਰ ਉਤੇ ਪਹਿਲੇ, ਦੂਜੇ ਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ ਕ੍ਰਮਵਾਰ 10, 7 ਤੇ 5 ਹਜ਼ਾਰ ਰੁਪਏ ਦੇ ਇਨਾਮ ਮਿਲਣਗੇ ਅਤੇ ਕੁੱਲ ਮਿਲਾ ਕੇ ਜੇਤੂਆਂ ਨੂੰ 7 ਕਰੋੜ ਰੁਪਏ ਦੀ ਇਨਾਮ ਰਾਸ਼ੀ ਦਿੱਤੀ ਜਾਵੇਗੀ।