banwari lal purohit - Sach Kahoon Punjabi
ਰਾਜਪਾਲ ਭਾਸ਼ਣ ਦੌਰਾਨ ਕਾਂਗਰਸ ਦਾ ਹੰਗਾਮਾ, ਭਾਸ਼ਣ ਨਹੀਂ ਪੜ੍ਹ ਸਕੇ ਰਾਜਪਾਲ
ਪਹਿਲੀ ਤੇ ਆਖਰੀ ਲਾਈਨ ਪੜ੍ਹ ਕੇ ਹੀ ਖਤਮ ਕੀਤਾ ਭਾਸ਼ਣ | Budget Session
ਚੰਡੀਗੜ੍ਹ (ਅਸ਼ਵਨੀ ਚਾਵਲਾ)। ਬਜ਼ਟ ਸੈਸ਼ਨ ਦੇ ਪਹਿਲੇ ਦਿਨ ਰਾਜਪਾਲ ਭਾਸ਼ਣ ਦਰਮਿਆਨ ਕਾਂਗਰਸ ਪਾਰਟੀ ਦੇ ਵਿਧਾਇਕਾਂ ਵੱਲੋਂ ਜਮ ਕੇ ਹੰਗਾਮਾ ਕੀਤਾ ਗਿਆ। ਕਾਂਗਰਸ ਪਾਰਟੀ ਦੇ ਵਿਧਾਇਕ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਭਾਸ਼ਣ ਸ਼ੁਰੂ ਹੀ ਨਹੀਂ ਹੋਣ ਦੇ ਰਹੇ ਸਨ। ਉਹਨਾਂ ਦੀ ਮੰਗ ਸੀ ਕਿ ਰਾਜਪਾਲ ਤੇ ਭਾਸ਼ਣ ਤੋਂ ਪਹਿਲਾਂ ਹਰਿਆਣਾ-ਪੰਜਾਬ ਬਾਰਡਰ ’ਤੇ ਕਿਸਾਨਾਂ ਨਾਲ ਹੋ ਰਹੇ ਵੱਡੇ ਪੱਧਰ ’ਤੇ ਵਿਤਕਰੇ ’ਤੇ ਚਰਚਾ ਕੀਤੀ ਜਾਵੇ ਤੇ ਸ਼ੁਭ ਕਰਨ ਨੂੰ ਸ਼ਰਧਾਂਜਲੀ ਦਿੰਦੇ ਹੋਏ ਹਰਿਆਣਾ ਦੇ ਗ੍ਰਹਿ ਮੰਤਰੀ ਤੇ ਹਰਿਆਣਾ ਪੁਲਿਸ ਖਿਲਾਫ ਮਾਮਲਾ ਦਰਜ ਕੀਤਾ ਜਾਵੇ। ਕਾਂਗਰਸ ਦੇ ਵਿਧਾਇਕਾਂ ਵੱਲੋਂ ਕੀਤੇ ਜਾ ਰਹੇ ਇਸ ਹੰਗਾਮੇ ਦੌਰਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਬਾਰ-ਬਾਰ ਸਮਝਾਇਆ ਜਾ ਰਿਹਾ ਸੀ ਕਿ ਬਜਟ ਸੈਸ਼ਨ ਦੀ ਸ਼ੁਰੂਆਤ ਰਾਜਪਾਲ ਨਾਲ ਹੁੰਦੀ ਹੈ। (Budget Session)
Weather Forecast : ਮੌਸਮ ਵਿਭਾਗ ਦਾ ਅਲਰਟ, ਇਸ ਦਿਨ ਤੂਫਾਨ, ਗੜੇਮਾਰੀ ਤੇ ਭਾਰੀ ਮੀਂਹ ਦੀ ਭਵਿੱਖਬਾਣੀ, ਪੜ੍ਹੋ
ਇਸ ਤੋਂ ਬਾਅਦ ਵਿਧਾਨਕ ਕੰਮਕਾਜ ਦੌਰਾਨ ਹੀ ਉਹ ਆਪਣੀ ਗੱਲਬਾਤ ਰੱਖ ਸਕਦੇ ਹਨ। ਭਾਸ਼ਣ ਵਿਚਕਾਰ ਕੁਝ ਵੀ ਨਹੀਂ ਕੀਤਾ ਜਾ ਸਕਦਾ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਬਾਰ-ਬਾਰ ਸਮਝਾਉਣ ਦੇ ਬਾਵਜੂਦ ਵੀ ਕਾਂਗਰਸ ਦੇ ਵਿਧਾਇਕ ਇੱਕ ਵੀ ਮੰਨਣ ਨੂੰ ਤਿਆਰ ਨਹੀਂ ਸਨ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਹੰਗਾਮੇ ਦੌਰਾਨ ਹੀ ਆਪਣੇ ਭਾਸ਼ਣ ਦੀ ਸ਼ੁਰੂਆਤ ਕੀਤੀ ਗਈ ਤਾਂ ਕਾਂਗਰਸ ਦੇ ਵਿਧਾਇਕ ਆਪਣੀਆਂ ਸੀਟਾਂ ਤੋਂ ਖੜੇ ਹੋ ਕੇ ਵੈਲ ’ਚ ਆ ਗਏ ਤੇ ਉਨ੍ਹਾਂ ਨੇ ਹਰਿਆਣਾ ਸਰਕਾਰ ਦੇ ਸਣੇ ਪੰਜਾਬ ਸਰਕਾਰ ਖਿਲਾਫ ਵੀ ਨਾਰੇਬਾਜੀ ਕਰਨੀ ਸ਼ੁਰੂ ਕਰ ਦਿੱਤੀ। (Budget Session)
ਜਿਸ ਤੋਂ ਬਾਅਦ ਇੱਕ ਵਾਰ ਫਿਰ ਤੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਕਾਂਗਰਸੀ ਵਿਧਾਇਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਕਾਂਗਰਸੀ ਵਿਧਾਇਕ ਕਿਸੇ ਵੀ ਹਿਲੇ ਸਮਝਣ ਨੂੰ ਤਿਆਰ ਨਹੀਂ ਸਨ। ਕਾਂਗਰਸੀ ਵਿਧਾਇਕਾਂ ਵੱਲੋਂ ਲਗਾਤਾਰ ਕੀਤੀ ਜਾ ਰਹੀ ਨਾਰੇਬਾਜੀ ਦੇ ਚਲਦੇ ਰਾਜਪਾਲ ਬਨਵਾਰੀ ਲਾਲ ਪੁਰਹਿਤ ਵੱਲੋਂ ਪੂਰਾ ਭਾਸ਼ਣ ਪੜ੍ਹਨ ’ਚ ਅਸਮਰਥਾ ਜਾਹਰ ਕਰਦੇ ਹੋਏ ਕਿਹਾ ਕਿ ਇਸ ਸੋਰ ਸਰਾਬੇ ’ਚ ਉਹ ਆਪਣਾ ਭਾਸ਼ਣ ਪੂਰਾ ਨਹੀਂ ਪੜ੍ਹ ਸਕਦੇ ਹਾਂ ਜਿਸ ਕਰਕੇ ਨਿਯਮਾਂ ਤਹਿਤ ਭਾਸ਼ਣ ਦੀ ਪਹਿਲੀ ਤੇ ਆਖਰੀ ਲਾਈਨ ਪੜ੍ਹਨਗੇ। ਇਸ ਨਾਲ ਇਸ ਭਾਸ਼ਣ ਨੂੰ ਪੜਿ੍ਹਆ ਸਮਝਿਆ ਜਾਵੇ। ਪੰਜਾਬ ਦੇ ਰਾਜਪਾਲ ਵੱਲੋਂ ਹੰਗਾਮੇ ਦੌਰਾਨ ਪਹਿਲੀ ਤੇ ਆਖਰੀ ਲਾਈਨ ਹੀ ਪੜ੍ਹੀ ਗਈ। ਜਿਸ ਤੋਂ ਬਾਅਦ ਰਾਜਪਾਲ ਦੇ ਭਾਸ਼ਣ ਨੂੰ ਸਮਾਪਤ ਕਰ ਦਿੱਤਾ ਗਿਆ। (Budget Session)
ਨਸ਼ੇ ਦੇ ਮੁੱਦੇ ’ਤੇ ਰਾਜਪਾਲ ਨੇ ਮੁੜ ਘੇਰੀ ਮਾਨ ਸਰਕਾਰ
ਤਿੰਨ ਸਾਲਾਂ ’ਚ ਪੰਜਾਬ ’ਚ ਵਧਿਆ ਨਸ਼ਾ : ਬਨਵਾਰੀ ਲਾਲ ਪੁਰੋਹਿਤ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਭਗਵੰਤ ਮਾਨ ਸਰਕਾਰ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਇੱਕ ਵਾਰ ਆਹਮਣੇ ਸਾਹਮਣੇ ਹੋ ਗਏ ਹਨ। ਰਾਜਪਾਲ ਵੱਲੋਂ ਭਗਵੰਤ ਮਾਨ ਸਰਕਾਰ ਨੂੰ ਨਸ਼ੇ ਦੇ ਮੁੱਦੇ ’ਤੇ ਦੁਬਾਰਾ ਫਿਰ ਘੇਰਿਆ ਗਿਆ ਹੈ। ਬਨਵਾਰੀ ਲਾਲ ਪੁਰੋਹਿਤ ਨੇ ਦੋਸ਼ ਲਾਇਆ ਹੈ ਕਿ ਆਮ ਆਦਮੀ ਪਾਰਟੀ ਦੇ ਸਮੇਂ ’ਚ ਪਿਛਲੇ ਦੋ ਤੋਂ ਤਿੰਨ ਸਾਲਾਂ ਦੌਰਾਨ ਜੋ ਨਸ਼ਾ ਸ਼ਹਿਰਾਂ ’ਚ ਹੁੰਦਾ ਸੀ, ਉਹ ਹੁਣ ਪਿੰਡ ਪਿੰਡ ਤੱਕ ਪਹੁੰਚ ਚੁੱਕਿਆ ਹੈ। (Banwari Lal Purohit)
ਕੜਾਕੇ ਦੀ ਠੰਢ ’ਚ ਸਾਧ-ਸੰਗਤ ਨੇ ਲੋੜਵੰਦ ਪਰਿਵਾਰ ਦਾ ਸੁਪਨਾ ਕੀਤਾ ਸਾਕਾਰ
ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ੇ ਘੁਣ ਵਾਂਗ ਖਾ ਰਹੇ ਹਨ ਅਤੇ ਆਏ ਦਿਨ ਪੰਜਾਬ ’ਚ ਨਸ਼ੇ ਨਾਲ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। ਰਾਜਪਾਲ ਨੇ ਪੰਜਾਬ ’ਚ ਵਧਦੇ ਨਸ਼ੇ ’ਤੇ ਚਿੰਤਾ ਜ਼ਾਹਿਰ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ’ਚ ਬੀਤੇ ਤਿੰਨ ਸਾਲਾਂ ’ਚ ਨਸ਼ਾ ਵੱਧ ਚੁੱਕਿਆ ਹੈ ਅਤੇ ਨਸ਼ੇ ਨੂੰ ਖਤਮ ਕਰਨ ਲਈ ਸਰਕਾਰ ਨੂੰ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ। ਪੁਰੋਹਿਤ ਨੇ ਕਿਹਾ ਕਿ ਪੰਜਾਬ ਦੀ ਗਲੀ-ਗਲੀ ਨਸ਼ਾ ਵਿਕ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਸੂਬੇ ਦੀ ਅਮਨ-ਕਾਨੂੰਨ ਦੀ ਹਾਲਤ ਬਾਰੇ ਵੀ ਚਿੰਤਾ ਜਾਹਿਰ ਕੀਤੀ। (Banwari Lal Purohit)
ਰਾਜਪਾਲ ਨੇ ਅਮਨ ਅਰੋੜਾ ਮਾਮਲੇ ’ਚ ਮੁੱਖ ਮੰਤਰੀ ਮਾਨ ਨੂੰ ਲਿਖੀ ਚਿੱਠੀ
ਲਿਖਿਆ, ਮੰਤਰੀ ਖਿਲਾਫ਼ ਅਜੇ ਤੱਕ ਕਿਉਂ ਨਹੀਂ ਕੀਤੀ ਕਾਰਵਾਈ, ਰਿਪੋਰਟ ਪੇਸ਼ ਕਰਨ ਨੂੰ ਆਖਿਆ | Banwari Lal Purohit
ਝੰਡਾ ਲਹਿਰਾਉਣ ਦੀ ਡਿਊਟੀ ਲਾਏ ਜਾਣ ’ਤੇ ਵੀ ਚੁੱਕੇ ਗਏ ਸੁਆਲ | Banwari Lal Purohit
ਚੰਡੀਗੜ੍ਹ (ਅਸ਼ਵਨੀ ਚਾਵਲਾ)। ਕੈਬਨਿਟ ਮੰਤਰੀ ਅਮਨ ਅਰੋੜਾ ਨੂੰ 2 ਸਾਲਾਂ ਦੀ ਸਜ਼ਾ ਹੋਣ ਤੋਂ ਬਾਅਦ ਉਨ੍ਹਾਂ ਦੇ ਕੈਬਨਿਟ ਮੰਤਰੀ ਦੇ ਅਹੁਦੇ ’ਤੇ ਕਾਇਮ ਰਹਿਣ ਅਤੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਡਿਊਟੀ ਲਾਏ ਜਾਣ ਤੋਂ ਬਾਅਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕਾਫ਼ੀ ਜ਼ਿਆਦਾ ਨਰਾਜ਼ ਨਜ਼ਰ ਆ ਰਹੇ ਹਨ। ਰਾਜਪਾਲ ਨੇ ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖਦੇ ਹੋਏ ਮੁਕੰਮਲ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਮੁੱਖ ਮੰਤਰੀ ਇਸ ਸਮੇਂ ਪੰਜਾਬ ਵਿੱਚ ਨਹੀਂ ਹਨ ਅਤੇ ਉਨ੍ਹਾਂ ਦੇ ਆਉਣ ਤੋਂ ਬਾਅਦ ਹੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਵਾਪਸੀ ਜੁਆਬ ਭੇਜਿਆ ਜਾਵੇਗਾ। ਇਸ ਤੋਂ ਪਹਿਲਾਂ ਕੁਝ ਹਫ਼ਤਿਆਂ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਕਾਰ ਚਿੱਠੀ ਭੇਜਣੀ ਬੰਦ ਹੋਈ ਪਈ ਸੀ ਹੁਣ ਇੱਕ ਵਾਰ ਫਿਰ ਇੱਕ-ਦੂਜੇ ਨੂੰ ਚਿੱਠੀ ਭੇਜਣ ਦਾ ਕੰਮ ਸ਼ੁਰੂ ਹੋ ਗਿਆ ਹੈ। (Banwari Lal Purohit)
ਇਹ ਵੀ ਪੜ੍ਹੋ : ਮੁੱਖ ਮੰਤਰੀ ਦੀ ਕੋਠੀ ਨੇੜੇ ਹਜ਼ਾਰਾਂ ਪੇਂਡੂ ਮਜ਼ਦੂਰਾਂ ਵੱਲੋਂ ਜ਼ਬਰਦਸਤ ਪ੍ਰਦਰਸ਼ਨ
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖਦੇ ਹੋਏ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ 21 ਦਸੰਬਰ 2023 ਨੂੰ 2 ਸਾਲ ਦੀ ਸਜ਼ਾ ਹੋਈ ਸੀ ਅਤੇ ਹੁਣ ਤੱਕ ਕਿਸੇ ਵੀ ਉਤਲੀ ਅਦਾਲਤ ਵੱਲੋਂ ਉਨ੍ਹਾਂ ਦੀ ਸਜ਼ਾ ’ਤੇ ਰੋਕ ਨਹੀਂ ਲਾਈ ਗਈ। ਇਸ ਲਈ ਉਨ੍ਹਾਂ ਦੇ ਖ਼ਿਲਾਫ਼ ਸੁਪਰੀਮ ਕੋਰਟ ਦੇ ਆਦੇਸ਼ਾਂ ਅਨੁਸਾਰ ਕਾਰਵਾਈ ਕੀਤੀ ਜਾਣੀ ਬਣਦੀ ਸੀ ਪਰ ਹੁਣ ਤੱਕ ਸੁਪਰੀਮ ਕੋਰਟ ਦੇ ਆਦੇਸ਼ਾਂ ਨੂੰ ਵੀ ਲਾਗੂ ਨਹੀਂ ਕੀਤਾ ਗਿਆ । ਇਥੇ ਇਹ ਵੀ ਦੱਸਿਆ ਜਾ ਰਿਹਾ ਹੈ ਕਿ 26 ਜਨਵਰੀ ਗਣਤੰਤਰ ਦਿਵਸ ਮੌਕੇ ਅਮਨ ਅਰੋੜਾ ਦੀ ਡਿਊਟੀ ਕੌਮੀ ਝੰਡੀ ਲਹਿਰਾਉਣ ਲਈ ਗਈ । ਜਿਹੜਾ ਕਿ ਕਾਨੂੰਨੀ ਸਿਸਟਮ ਨੂੰ ਸੱਟ ਮਾਰਨ ਦੇ ਨਾਲ ਹੀ ਸਰਕਾਰ ਦੀ ਆਮ ਲੋਕਾਂ ਪ੍ਰਤੀ ਸਰਕਾਰੀ ਦੀ ਨੈਤਿਕਤਾ ’ਤੇ ਵੀ ਸੁਆਲ ਖੜ੍ਹਾ ਕਰਦਾ ਹੈ। ਇਸ ਲਈ ਪੂਰੇ ਮਾਮਲੇ ਦੀ ਰਿਪੋਰਟ ਜਲਦ ਤੋਂ ਜਲਦ ਘੱਲੀ ਜਾਵੇ। (Banwari Lal Purohit)
‘ਸ਼ਰਮ ਵਾਲੀ ਗੱਲ ਐ, ਨਸ਼ੇ ਦੇ ਮੁੱਦੇ ’ਤੇ ਗੰਭੀਰ ਨਹੀਂ ਐ ਪੰਜਾਬ ਸਰਕਾਰ’ | Banwari Lal Purohit
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਚੁੱਕੇ ਵੱਡੇ ਸੁਆਲ | Banwari Lal Purohit
ਹਾਈ ਕੋਰਟ ਵੱਲੋਂ ਦਿੱਤੀ ਗਈ ਐ ਹੁਣ 75 ਤਸਕਰਾਂ ਦੀ ਸੂਚੀ, ਹੁਣ ਤਾਂ ਕਰੇ ਸਰਕਾਰ ਕਾਰਵਾਈ : ਰਾਜਪਾਲ | Banwari Lal Purohit
ਚੰਡੀਗੜ੍ਹ (ਅਸ਼ਵਨੀ ਚਾਵਲਾ)। ਨਸ਼ੇ ਦੇ ਮੁੱਦੇ ’ਤੇ ਪੰਜਾਬ ਸਰਕਾਰ ’ਤੇ ਇੱਕ ਵਾਰ ਫਿਰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਹਮਲਾ ਕੀਤਾ ਗਿਆ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਸ਼ਰਮ ਵਾਲੀ ਗੱਲ ਹੈ ਕਿ ਹਾਈ ਕੋਰਟ ਵੱਲੋਂ 70 ਨਸ਼ਾ ਤਸਕਰਾਂ ਦੀ ਸੂਚੀ ਸਰਕਾਰ ਨੂੰ ਭੇਜੇ ਜਾਣ ਤੋਂ ਬਾਅਦ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ। ਪੰਜਾਬ ਸਰਕਾਰ ਨਸ਼ੇ ਦੇ ਮੁੱਦੇ ’ਤੇ ਕੋਈ ਕਾਰਵਾਈ ਨਹੀਂ ਕਰ ਰਹੀ ਹੈ, ਜਦੋਂ ਕਿ ਉਨ੍ਹਾਂ ਨੂੰ ਖ਼ੁਦ ਨੂੰ ਅਦਾਲਤਾਂ ਵਿੱਚ ਜਾਣਾ ਪੈ ਰਿਹਾ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ ਤਾਂ ਉਨ੍ਹਾਂ ਅੱਗੇ ਕਿਹਾ ਕਿ ਉਹ ਪਹਿਲੇ ਦਿਨ ਤੋਂ ਨਸ਼ੇ ਦੇ ਖ਼ਿਲਾਫ਼ ਬੋਲ ਰਹੇ ਹਨ ਪਰ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ। (Banwari Lal Purohit)
ਮੇਰੇ ਵੱਲੋਂ ਵੀ ਖ਼ੁਦ ਇਸ ਮਾਮਲੇ ਨੂੰ ਚੁੱਕਿਆ ਗਿਆ ਸੀ ਤਾਂ ਹੁਣ ਹਾਈ ਕੋਰਟ ਵੱਲੋਂ ਇਸ ਮਾਮਲੇ ਵਿੱਚ ਸਰਕਾਰ ਤੋਂ ਪੁੱਛਿਆ ਜਾ ਰਿਹਾ ਹੈ ਕਿ ਕੀ ਕਾਰਵਾਈ ਸਰਕਾਰ ਵੱਲੋਂ ਕੀਤੀ ਜਾ ਰਹੀ? ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਗੇ ਕਿਹਾ ਕਿ ਇਸ ਤੋਂ ਜ਼ਿਆਦਾ ਸ਼ਰਮ ਵਾਲੀ ਗੱਲ ਕੀ ਹੋਵੇਗੀ ਕਿ ਹਾਈ ਕੋਰਟ ਨੇ ਸਰਕਾਰ ਨੂੰ ਪੁੱਛਿਆ ਹੈ ਕਿ ਉਨ੍ਹਾਂ ਵੱਲੋਂ 75 ਨਸ਼ਾ ਤਸਕਰਾਂ ਦੀ ਸੂਚੀ ਮੁਹੱਈਆ ਕਰਵਾਈ ਗਈ ਹੈ ਤਾਂ ਤੁਹਾਨੂੰ ਹੋਰ ਕੀ ਚਾਹੀਦਾ ਹੈ? ਇਹ ਸੂਚੀ ਬੀਅੱੈਸਅੱੈਫ ਵੱਲੋਂ ਹਾਈ ਕੋਰਟ ਨੂੰ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਉਨ੍ਹਾਂ ਦੀ ਗੱਲ ਨੂੰ ਨਹੀਂ ਬੰਨ੍ਹਣਾ ਚਾਹੁੰਦੀ ਹੈ ਤਾਂ ਘੱਟ ਤੋਂ ਘੱਟ ਹਾਈ ਕੋਰਟ ਦੀ ਹੀ ਪੱਲੇ ਗੱਲ ਨੂੰ ਬੰਨ੍ਹ ਲੈਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਮੰਗਾਂ ਪੂਰੀਆਂ ਨਾ ਕਰਨ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
ਬਨਵਾਰੀ ਲਾਲ ਪੁਰੋਹਿਤ ਨੇ ਅੱਗੇ ਕਿਹਾ ਕਿ ਹਾਈ ਕੋਰਟ ਦੇ ਕਹਿਣ ਤੋਂ ਬਾਅਦ ਵੀ ਸਰਕਾਰ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਪੰਜਾਬ ਦਾ ਵੱਡਾ ਮੁੱਦਾ ਹੈ, ਜਿਸ ਕਾਰਨ ਹੀ ਉਨ੍ਹਾਂ ਖ਼ੁਦ ਪੰਜਾਬ ਦਾ ਦੌਰਾ ਕਰਦੇ ਹੋਏ 6 ਜ਼ਿਲ੍ਹਿਆਂ ਦੇ ਹਰ ਪਿੰਡ ਵਿੱਚ ਨਾਗਰਿਕ ਸੁਰੱਖਿਆ ਕਮੇਟੀ ਬਣਾਉਣ ਦਾ ਆਦੇਸ਼ ਦਿੱਤਾ ਜਿਹੜੀਆਂ ਕਿ ਹੁਣ ਬਣ ਰਹੀਆ ਹਨ, ਇਸ ਨਾਲ ਨਸ਼ੇ ’ਤੇ ਕੰਟਰੋਲ ਕਰਨ ਦੀ ਕੋਸ਼ਸ਼ ਕੀਤੀ ਜਾਵੇਗੀ। (Banwari Lal Purohit)
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੀਐਮ ਮੋਦੀ ਨਾਲ ਕੀਤੀ ਮੁਲਾਕਾਤ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banwari Lal Purohit) ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪੀਐਮਓ ਵੱਲੋਂ ਆਪਣੇ ਫੇਸਬੁੱਕ ’ਤੇ ਜਾਰੀ ਕੀਤੀ ਗਈ ਤਸਵੀਰ ਵਿੱਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪੀਐਮ ਮੋਦੀ ਨੂੰ ਗੁਲਦਸਤਾ ਸੌਂਪਦੇ ਹੋਏ ਦਿਖਾਈ ਦੇ ਰਹੇ ਹਨ। ਰਾਜਪਾਲ ਦੀ ਇਹ ਮੁਲਾਕਾਤ ਅਹਿਮ ਮੰਨੀ ਜਾ ਰਹੀ ਹੈ।
ਇਹ ਵੀ ਪੜ੍ਹੋ : ਮਿਜ਼ੋਰਮ ’ਚ ਜ਼ੋਰਮ ਪੀਪਲਜ਼ ਮੂਵਮੈਂਟ (ZPM) ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ
ਬਨਵਾਰੀ ਲਾਲ ਪੁਰੋਹਿਤ ਨੇ ਪੀਐਮ ਮੋਦੀ ਨਾਲ ਪੰਜਾਬ ਦੇ ਕਈ ਮੁੱਦਿਆਂ ‘ਤੇ ਚਰਚਾ ਕੀਤੀ। ਜਾਣਕਾਰੀ ਅਨੁਸਾਰ ਇਹ ਮੀਟਿੰਗ ਦਿੱਲੀ ਸਥਿਤ ਪ੍ਰਧਾਨ ਮੰਤਰੀ ਦਫ਼ਤਰ ਵਿੱਚ ਹੋਈ।
ਅਹੁਦੇ ਦੀ ਮਰਿਆਦਾ ਰਹੇ ਬਰਕਰਾਰ
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਪੰਜਾਬ ਸਰਕਾਰ ਪ੍ਰਤੀ ਰਵੱਈਏ ’ਤੇ ਸੁਪਰੀਮ ਕੋਰਟ ਨੇ ਜੋ ਤਲਖ ਟਿੱਪਣੀਆਂ ਕੀਤੀਆਂ ਹਨ ਉਸ ਤੋਂ ਇਹ ਸਪੱਸ਼ਟ ਹੋ ਰਿਹਾ ਹੈ ਕਿ ਰਾਜਪਾਲ ਦੇ ਅਹੁਦੇ ਦਾ ਵੱਕਾਰ ਕਿੰਨਾ ਹੇਠਾਂ ਗਿਆ ਚਲਾ ਹੈ ਸੁਪਰੀਮ ਕੋਰਟ ਨੇ ਰਾਜਪਾਲ ਨੂੰ ਇੱਥੋਂ ਤੱਕ ਕਹਿ ਦਿੱਤਾ ਕਿ ਉਨ੍ਹਾਂ (ਰਾਜਪਾਲ) ਨੂੰ ਪਤਾ ਹੀ ਨਹੀਂ ਕਿ ਉਹ ਅੱਗ ਨਾਲ ਖੇਡ ਰਹੇ ਹਨ ਦੇਸ਼ ਦੇ ਇਤਿਹਾਸ ’ਚ ਇਹ ਪਹਿਲੀ ਵਾਰ ਹੈ ਜਦੋਂ ਰਾਜਪਾਲ ਦੇ ਅਹੁਦੇ ’ਤੇ ਬੈਠੇ ਆਗੂ ਲਈ ਸੁਪਰੀਮ ਕੋਰਟ ਨੇ ਅਜਿਹੀ ਸ਼ਬਦਾਵਲੀ ਵਰਤੀ ਹੋਵੇ ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਜੇਕਰ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਬਿੱਲ ਸਹੀ ਨਹੀਂ ਹਨ। (Banwari Lal Purohit)
ਤਾਂ ਰਾਜਪਾਲ ਬਿੱਲ ਵਿਧਾਨ ਸਭਾ ਨੂੰ ਵਾਪਸ ਕਿਉਂ ਨਹੀਂ ਭੇਜਦੇ ਸੁਪਰੀਮ ਕੋਰਟ ਦੀਆਂ ਟਿੱਪਣੀਆਂ ਸੰਸਦੀ ਪ੍ਰਣਾਲੀ ਦੇ ਸਿਧਾਂਤਕ ਪਹਿਲੂਆਂ ’ਤੇ ਆਧਾਰਿਤ ਹਨ ਬਿੱਲ ਸਹੀ ਨਾ ਹੋਣ ਦੀ ਸੂਰਤ ’ਚ ਰਾਜਪਾਲ ਨੇ ਬਿੱਲ ਵਾਪਸ ਸਦਨ ਨੂੰ ਹੀ ਭੇਜਣੇ ਹੁੰਦੇ ਸਨ ਪਰ ਬਨਵਾਰੀ ਲਾਲ ਪੁਰੋਹਿਤ ਬਿੱਲ ਨਾ ਤਾਂ ਪਾਸ ਕਰਾ ਰਹੇ ਹਨ ਤੇ ਨਾ ਹੀ ਵਾਪਸ ਭੇਜ ਰਹੇ ਹਨ ਇਹ ਰਵੱਈਆ ਆਪਣੇ-ਆਪ ’ਚ ਸੰਵਿਧਾਨਕ ਅਹੁਦੇ ਦੀ ਦੁਰਵਰਤੋਂ ਅਤੇ ਸੰਸਦੀ ਪ੍ਰਣਾਲੀ ਦਾ ਘਾਣ ਹੈ ਮਰਿਆਦਾ ਇਹ ਵੀ ਹੈ ਕਿ ਰਾਜਪਾਲ ਜੇਕਰ ਬਿੱਲ ਵਾਪਸ ਭੇਜਦੇ ਹਨ ਤਾਂ ਦੁਬਾਰਾ ਭੇਜੇ ਜਾਣ ਮਗਰੋਂ ਦਸਤਖ਼ਤ ਕਰਨ ਤੋਂ ਇਨਕਾਰ ਵੀ ਨਹੀਂ ਕਰ ਸਕਦੇ ਰਾਜਪਾਲ ਨੂੰ ਅਹੁਦੇ ਦੇ ਵਕਾਰ ਨੂੰ ਕਾਇਮ ਰੱਖਣਾ ਚਾਹੀਦਾ ਹੈ ਸੁਪਰੀਮ ਕੋਰਟ ਨੇ ਰਾਜਪਾਲ ਵੱਲੋਂ ਦੋ ਰੋਜ਼ਾ ਸਪੈਸ਼ਲ ਸੈਸ਼ਨ ਨੂੰ ਵੀ ਗੈਰ-ਕਾਨੂੰਨੀ ਠਹਿਰਾਏ ਜਾਣ ਨੂੰ ਗਲਤ ਕਰਾਰ ਦਿੱਤਾ ਹੈ। (Banwari Lal Purohit)
ਇਹ ਵੀ ਪੜ੍ਹੋ : ਰਾਜਪਾਲ ਅਤੇ ਮਾਨ ਵਿਵਾਦ ’ਤੇ ਸੁਪਰੀਮ ਕੋਰਟ ’ਚ ਕੀ-ਕੀ ਹੋਇਆ, ਜਾਣੋ
ਅਦਾਲਤ ਨੇ ਕਿਹਾ ਕਿ ਸੈਸ਼ਨ ਦੇ ਕਾਨੂੰਨੀ ਹੋਣ ’ਚ ਕੋਈ ਸ਼ੱਕ ਹੀ ਨਹੀਂ ਬਿਨਾਂ ਸ਼ੱਕ ਇਹ ਘਟਨਾਚੱਕਰ ਸੰਸਦੀ ਪ੍ਰਣਾਲੀ ਲਈ ਬੜਾ ਚਿੰਤਾਜਨਕ ਹੈ ਅਸਲ ’ਚ ਸੰਵਿਧਾਨਕ ਅਹੁਦੇ ਦਾ ਸਿਆਸਤ ਦਾ ਸ਼ਿਕਾਰ ਹੋਣਾ ਵੱਡੀ ਚਿੰਤਾ ਵਾਲੀ ਗੱਲ ਹੈ ਰਾਜਪਾਲ ਨੇ ਆਪਣਾ ਅਹੁਦਾ ਸੰਭਾਲਣ ਤੋਂ ਮਗਰੋਂ ਪਾਰਟੀਬਾਜ਼ੀ ਤੋਂ ਉੱਪਰ ਉਠਣਾ ਹੁੰਦਾ ਹੈ ਪਰ ਕਈ ਮਿਸਾਲਾਂ ਹਨ ਜਦੋਂ ਰਾਜਪਾਲ ਨੇ ਆਪਣੇ ਸਿਆਸੀ ਪਿਛੋਕੜ ਦੇ ਪ੍ਰਭਾਵ ’ਚ ਆ ਕੇ ਸੂਬੇ ਦੀ ਚੁਣੀ ਹੋਈ ਸਰਕਾਰ ਨਾਲ ਖੁੰਦਕ ਕੱਢੀ ਸੰਵਿਧਾਨ ਨਿਰਮਾਤਾਵਾਂ ਨੇ ਲੋਕਤੰਤਰ ’ਚ ਸ਼ਕਤੀ ਦਾ ਕੇਂਦਰ ਸੰਸਦ/ਵਿਧਾਨ ਸਭਾ ਨੂੰ ਹੀ ਬਣਾਇਆ ਸੀ। (Banwari Lal Purohit)
ਜਿੱਥੇ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਕਾਨੂੰਨ ਨਿਰਮਾਣ ’ਚ ਯੋਗਦਾਨ ਦਿੰਦੇ ਹਨ ਸਰਕਾਰ ਵੀ ਸੰਸਦ/ਵਿਧਾਨ ਸਭਾ ਨੂੰ ਹੀ ਜਵਾਬਦੇਹ ਹੈ ਇੱਥੋਂ ਤੱਕ ਕਿ ਰਾਜਪਾਲ ਵੱਲੋਂ ਪਾਸ ਕੀਤਾ ਗਿਆ ਆਰਡੀਨੈਂਸ ਵੀ ਲਾਗੂ ਨਹੀਂ ਹੋ ਸਕਦਾ ਜੇਕਰ ਤੈਅ ਸਮੇਂ ਤੋਂ ਬਾਅਦ ਉਸ ਆਰਡੀਨੈਂਸ ਸਬੰਧੀ ਬਿੱਲ ਵਿਧਾਨ ਸਭਾ ’ਚ ਪਾਸ ਨਾ ਹੋ ਜਾਵੇ ਸਦਨ ’ਚ ਪਾਸ ਕੀਤੇ ਗਏ ਬਿੱਲਾਂ ਪ੍ਰਤੀ ਰਾਜਪਾਲ ਦਾ ਅੜੀਅਲ ਰਵੱਈਆ ਜਾਂ ਸੈਸ਼ਨ ਹੀ ਰੋਕ ਲੈਣੇ ਸੰਸਦੀ ਪ੍ਰਣਾਲੀ ਅਤੇ ਲੋਕਤੰਤਰ ਦਾ ਮਜ਼ਾਕ ਹੈ ਉਮੀਦ ਕਰਨੀ ਚਾਹੀਦੀ ਹੈ ਕਿ ਕੇਂਦਰ ਸਰਕਾਰ ਵੀ ਇਸ ਸੰਵਿਧਾਨਕ ਸੰਕਟ ਜਿਹੇ ਮਸਲੇ ਦਾ ਹੱਲ ਕੱਢਣ ’ਚ ਚੰਗੀ ਭੂਮਿਕਾ ਨਿਭਾਵੇਗੀ। (Banwari Lal Purohit)
ਇਹ ਵੀ ਪੜ੍ਹੋ : ਸਿਹਤ ਵਿਭਾਗ ਨੇ ਮਠਿਆਈਆਂ ਦੀਆਂ ਦੁਕਾਨਾਂ ’ਤੇ ਕੀਤੀ ਛਾਪੇਮਾਰੀ, ਭਰੇ ਸੈਂਪਲ
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਭਗਵੰਤ ਮਾਨ ਨੂੰ ਇੱਕ ਹੋਰ ਪੱਤਰ
ਖ਼ਰਚ ਅਤੇ ਕਰਜ਼ੇ ’ਤੇ ਚੁੱਕੇ ਸੁਆਲ (Letter Governor )
ਪੰਜਾਬ ਸਰਕਾਰ ਨੂੰ ਮੁਫ਼ਤ ਬਿਜਲੀ ਨੂੰ ਲੈ ਕੇ ਦਿੱਤੀ ਸਲਾਹ, ਬਿਜਲੀ ਚੋਰੀ ਨੂੰ ਵੀ ਕੰਟਰੋਲ ਕਰਨ ਲਈ ਕਿਹਾ
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇੱਕ ਵਾਰ ਫਿਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਦੇ ਹੋਏ ਸਰਕਾਰ ਦੀਆਂ ਕਈ ਨੀਤੀਆਂ ’ਤੇ ਸੁਆਲ ਚੁੱਕਣ ਤੋਂ ਲੈ ਕੇ ਕਰਜ਼ ਲੈ ਕੇ ਕੀਤੇ ਜਾ ਰਹੇ ਖ਼ਰਚ ’ਤੇ ਵੀ ਉਂਗਲੀ ਚੁੱਕੀ ਹੈ। ਪੰਜਾਬ ਸਰਕਾਰ ਨੂੰ ਮੁਫ਼ਤ ਬਿਜਲੀ ਅਤੇ ਬਿਜਲੀ ਚੋਰੀ ਨੂੰ ਲੈ ਕੇ ਵੀ ਕੰਟਰੋਲ ਕਰਨ ਲਈ ਕਿਹਾ ਹੈ। ਪੰਜਾਬ ਦੇ ਰਾਜਪਾਲ ਵੱਲੋਂ ਭੇਜੇ ਗਏ ਇਸ ਪੱਤਰ ਵਿੱਚ ਜਿਆਦਾ ਕੁਝ ਪੁੱਛਿਆ ਨਹੀਂ ਗਿਆ ਹੈ, ਸਗੋਂ ਜਿਆਦਾਤਰ ਸਲਾਹਾਂ ਦੇ ਕੇ ਹੀ ਪੱਤਰ ਨੂੰ ਖ਼ਤਮ ਕੀਤਾ ਗਿਆ ਹੈ। (Letter Governor )
ਇਹ ਵੀ ਪੜ੍ਹੋ : ਅੱਤਵਾਦੀ ਹਰਵਿੰਦਰ ਰਿੰਦਾ ਦੇ ਦੋ ਸਾਥੀ ਹਥਿਆਰਾਂ ਸਮੇਤ ਗ੍ਰਿਫ਼ਤਾਰ
ਪੰਜਾਬ ਦੇ ਰਾਜਪਾਲ ਵੱਲੋਂ ਆਪਣੇ ਇਸ ਪੱਤਰ ਵਿੱਚ ਕੈਗ ਦੀ ਰਿਪੋਰਟ ਦਾ ਹਵਾਲਾ ਵੀ ਦਿੱਤਾ ਗਿਆ ਹੈ, ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਲਏ ਗਏ ਕਰਜ਼ ਅਤੇ ਕੈਪੀਟਲ ਖ਼ਰਚ ਦਾ ਵੇਰਵਾ ਦਿੱਤਾ ਗਿਆ ਹੈ। ਇੱਥੇ ਹੀ ਪੰਜਾਬ ਸਰਕਾਰ ਵੱਲੋਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਭੇਜੀ ਗਈ ਰਿਪੋਰਟ ਨੂੰ ਵੀ ਕੈਗ ਦੀ ਰਿਪੋਰਟ ਨਾਲ ਤੁਲਨਾ ਕਰਦੇ ਹੋਏ ਸੁਆਲ ਖੜ੍ਹੇ ਕੀਤੇ ਗਏ ਹਨ ਕਿ ਦੋਹਾਂ ਵੱਲੋਂ ਦੱਸੇ ਗਏ ਅੰਕੜੇ ਦਾ ਮਿਲਾਣ ਨਹੀਂ ਹੋ ਪਾ ਰਿਹਾ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਇਸ ਪੱਤਰ ਸਬੰਧੀ ਫਿਲਹਾਲ ਪੰਜਾਬ ਸਰਕਾਰ ਵੱਲੋਂ ਕੋਈ ਕੋਈ ਟਿੱਪਣੀ ਨਹੀਂ ਕੀਤੀ ਗਈ ਹੈ।
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਲਿਖਿਆ ਮੁੜ ਭਗਵੰਤ ਮਾਨ ਨੂੰ ਪੱਤਰ
ਕਿੱਥੇ ਖ਼ਰਚ ਕਰ ਦਿੱਤੈ ਕਰਜ਼ ਵਿੱਚ ਲਏ 50 ਹਜ਼ਾਰ ਕਰੋੜ ਰੁਪਏ, ਹਿਸਾਬ ਕਿਤਾਬ ਦੇਵੇ ਮੁੱਖ ਮੰਤਰੀ (Banwari Lal Purohit)
ਆਰਡੀਐਫ ਦਾ ਮਾਮਲਾ ਸੁਪਰੀਮ ਕੋਰਟ ’ਚ ਵਿਚਾਰਧੀਨ, ਨਹੀਂ ਕਰ ਸਕਦੈ ਜਿਆਦਾ ਕੁਝ : ਰਾਜਪਾਲ
(ਅਸ਼ਵਨੀ ਚਾਵਲਾ) ਚੰਡੀਗੜ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਾਰਜ਼ਕਾਲ ਦੌਰਾਨ ਲਏ 50 ਹਜ਼ਾਰ ਕਰੋੜ ਰੁਪਏ ਦਾ ਕਰਜ਼ ਕਿਥੇ ਖ਼ਰਚ ਕਰ ਦਿੱਤਾ ਹੈ ? ਇਸ ਸੁਆਲ ਨੂੰ ਮੁੱਖ ਰਖਦੇ ਹੋਏ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਮੁੱਖ ਮੰਤਰੀ ਤੋਂ 50 ਹਜ਼ਾਰ ਕਰੋੜ ਰੁਪਏ ਦਾ ਹਿਸਾ ਕਿਤਾਬ ਪੁੱਛਿਆ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੱਤਰ ਲਿਖਦੇ ਹੋਏ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਵੱਡਾ ਨਿਸ਼ਾਨਾ ਲਗਾਇਆ ਹੈ। ਇਸ ਨਾਲ ਹੀ ਆਰਡੀਐਫ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦਾ ਫੈਸਲਾ ਆਉਣ ਤੱਕ ਇੰਤਜ਼ਾਰ ਕਰਨ ਲਈ ਕਿਹਾ ਹੈ। ਜਿਸ ਤੋਂ ਸਾਫ ਜਾਹਰ ਹੈ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banwari Lal Purohit) ਆਰਡੀਐਫ ਮਾਮਲੇ ਵਿੱਚ ਕੁਝ ਵੀ ਨਹੀਂ ਕਰਨਗੇ, ਜਦੋਂ ਕਿ 50 ਹਜ਼ਾਰ ਕਰੋੜ ਰੁਪਏ ਦਾ ਹਿਸਾਬ ਕਿਤਾਬ ਪੁੱਛ ਕੇ ਸਰਕਾਰ ਨੂੰ ਹੋਰ ਜਿਆਦਾ ਮੁਸ਼ਕਿਲ ਵਿੱਚ ਪਾ ਦਿੱਤਾ ਗਿਆ ਹੈ। (Banwari Lal Purohit)
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੱਤਰ ਲਿਖਦੇ ਹੋਏ ਕੇਂਦਰ ਕੋਲ ਆਰਡੀਐਫ ਦੇ ਫਸੇ ਹੋਏ 5637 ਕਰੋੜ ਰੁਪਏ ਨੂੰ ਲੈ ਕੇ ਦੇਣ ਲਈ ਕੇਂਦਰ ਅੱਗੇ ਮੁੱਦਾ ਚੁੱਕਣ ਦੀ ਮੰਗ ਕੀਤੀ ਸੀ। ਇਸ ਵਿੱਚ ਮੁਕੰਮਲ ਡਿਟੇਲ ਵੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੀ ਗਈ ਸੀ। ਮੁੱਖ ਮੰਤਰੀ ਦੇ ਪੱਤਰ ਲਿਖਣ ਤੋਂ ਬਾਅਦ 24 ਘੰਟੇ ਵਿੱਚ ਹੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਵਾਪਸੀ ਪੱਤਰ ਲਿਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਈ ਮੁਸ਼ਕਿਲ ਖੜੀ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਇਸ ਵਾਰ ਦੀਵਾਲੀ ’ਤੇ ਨਹੀਂ ਚੱਲਣਗੇ ਪਟਾਕੇ
ਬਨਵਾਰੀ ਲਾਲ ਪੁਰੋਹਿਤ ਵੱਲੋਂ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਆਰਡੀਐਫ ਮਾਮਲੇ ਵਿੱਚ ਕੀਤੀ ਗਈ ਬੇਨਤੀ ਨੂੰ ਸਵੀਕਾਰ ਕੀਤਾ ਜਾਂਦਾ ਹੈ ਅਤੇ ਇਸ ਮਾਮਲੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਜ਼ਰੂਰ ਚੁੱਕਿਆ ਜਾਏਗਾ ਅਤੇ ਰਾਜਪਾਲ ਆਪਣੀ ਡਿਊਟੀ ਨੂੰ ਚੰਗੀ ਤਰਾਂ ਨਿਭਾਉਣ ਤੋਂ ਪਿੱਛੇ ਨਹੀਂ ਹਟਣਗੇ ਪਰ ਇਹ ਮਾਮਲ ਚੁੱਕਣ ਤੋਂ ਪਹਿਲਾਂ ਹੀ ਪੰਜਾਬ ਸਰਕਾਰ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਪੁੱਜ ਗਈ ਹੈ। ਇਸ ਲਈ ਸੁਪਰੀਮ ਕੋਰਟ ਦੇ ਫੈਸਲੇ ਆਉਣ ਤਕ ਦਾ ਇੰਤਜਾਰ ਕੀਤਾ ਜਾਣਾ ਚਾਹੀਦਾ ਹੈ। (Banwari Lal Purohit)
ਇਥੇ ਹੀ ਉਨਾਂ ਲਿਖਿਆ ਹੈ ਕਿ ਉਨਾਂ ਦੀ ਜਾਣਕਾਰੀ ਵਿੱਚ ਆਇਆ ਹੈ ਕਿ ਇਸ ਸਰਕਾਰ ਵੱਲੋਂ ਹੁਣ ਤੱਕ 50 ਹਜ਼ਾਰ ਕਰੋੜ ਰੁਪਏ ਦਾ ਕਰਜ਼ ਲਿਆ ਹੈ। ਇਸ 50 ਹਜ਼ਾਰ ਕਰੋੜ ਰੁਪਏ ਦੀ ਵੱਡੀ ਰਕਮ ਨੂੰ ਕਿਥੇ ਖ਼ਰਚ ਕੀਤਾ ਗਿਆ ਹੈ, ਇਸ ਬਾਰੇ ਡਿਟੇਲ ਜਾਣਕਾਰੀ ਦਿੱਤੀ ਜਾਵੇ ਤਾਂ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਇਸ ਆਰਡੀਐਫ ਦੇ ਮੁੱਦੇ ਨੂੰ ਚੁੱਕਣ ਮੌਕੇ ਇਹ ਦੱਸਿਆ ਜਾ ਸਕੇ ਕਿ ਪੰਜਾਬ ਸਰਕਾਰ ਹਰ ਇੱਕ ਪੈਸੇ ਨੂੰ ਸਮਾਜ ਕਲਿਆਨ ਲਈ ਜਿੰਮੇਵਾਰ ਤਰੀਕੇ ਨਾਲ ਖ਼ਰਚ ਕੀਤਾ ਗਿਆ ਹੈ। ਇਸ ਲਈ ਜਲਦ ਤੋਂ ਜਲਦ ਇਹ ਜਾਣਕਾਰੀ ਮੁਹੱਈਆ ਕਰਵਾਈ ਜਾਵੇ।
ਰਾਜਪਾਲ ਦੇ ਆਪਣੀ ਸੰਵਿਧਾਨਕ ਡਿਊਟੀ ਨਿਭਾਉਣ ਵਿੱਚ ਅਸਫ਼ਲ ਰਹਿਣ ਬਾਰੇ ਮੁੱਖ ਮੰਤਰੀ ਵੱਲੋਂ ਵੀਡੀਓ ਜਾਰੀ
ਸੁਪਰੀਮ ਕੋਰਟ ਦੇ ਆਦੇਸ਼ ਦੇ ਹਵਾਲੇ ਨਾਲ ਡਿਊਟੀ ਬਾਰੇ ਸਮਝਾਉਣ ਤੱਕ ਰਾਜਪਾਲ ਨੇ ਜਾਣ-ਬੁੱਝ ਕੇ ‘ਸਰਕਾਰ’ ਸ਼ਬਦ ਦੀ ਵਰਤੋਂ ਕੀਤੀ
ਗੁਮਰਾਹਕੁੰਨ ਅਤੇ ਬੇਬੁਨਿਆਦ ਬਿਆਨ ਰਾਹੀਂ ਰਾਜਪਾਲ ਦੇ ਆਪਣੇ ਅਹੁਦੇ ਦਾ ਅਪਮਾਨ ਕਰਨ ਉਤੇ ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟਾਇਆ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਰਾਜਪਾਲ ਨੂੰ ਢੁਕਵਾਂ ਜਵਾਬ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉਨ੍ਹਾਂ ਨੂੰ ਚੇਤੇ ਕਰਵਾਇਆ ਕਿ ਕਿਵੇਂ ਉਹ ਸੁਪਰੀਮ ਕੋਰਟ ਦੇ ਫੈਸਲੇ ਦਾ ਹਵਾਲਾ ਦੇ ਕੇ ਇਸ ਬਾਰੇ ਯਾਦ ਦਿਵਾਉਣ ਤੱਕ ਆਪਣੀ ਸੰਵਿਧਾਨਕ ਡਿਊਟੀ ਨਿਭਾਉਣ ਵਿੱਚ ਅਸਫ਼ਲ ਰਹੇ ਸਨ। ਇੱਕ ਵੀਡੀਓ ਰਿਕਾਰਡਿੰਗ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਨੇ ਆਪਣਾ ਭਾਸ਼ਣ ‘ਮੇਰੀ ਸਰਕਾਰ’ ਸ਼ਬਦ ਤੋਂ ਸ਼ੁਰੂ ਕੀਤਾ ਸੀ ਪਰ ਜਦੋਂ ਵਿਰੋਧੀ ਧਿਰ ਵੱਲੋਂ ਬਿਨਾਂ ਕਿਸੇ ਤਰਕ ਦੇ ਰੌਲਾ ਪਾਇਆ ਗਿਆ ਤਾਂ ਉਨ੍ਹਾਂ ਨੇ ਸਿਰਫ਼ ‘ਸਰਕਾਰ’ ਸ਼ਬਦ ਦੀ ਵਰਤੋਂ ਕਰਨ ਨੂੰ ਤਰਜੀਹ ਦਿੱਤੀ। MY Government
ਭਗਵੰਤ ਮਾਨ ਨੇ ਕਿਹਾ ਕਿ ਹਾਲਾਂਕਿ ਜਦੋਂ ਉਨ੍ਹਾਂ ਨੇ ਰਾਜਪਾਲ ਨੂੰ ਸੁਪਰੀਮ ਕੋਰਟ ਦੇ ਫੈਸਲੇ ਬਾਰੇ ਯਾਦ ਕਰਵਾਇਆ ਤਾਂ ਉਨ੍ਹਾਂ ਆਪਣਾ ਰੁਖ਼ ਬਦਲ ਲਿਆ ਅਤੇ ‘ਮੇਰੀ ਸਰਕਾਰ’ ਸ਼ਬਦ ਦੀ ਵਰਤੋਂ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਰਿਕਾਰਡ ਤੋਂ ਮਿਲੀ ਵੀਡੀਓ ਰਿਕਾਰਡਿੰਗ ਇਸ ਗੱਲ ਦਾ ਸਬੂਤ ਹੈ ਕਿ ਰਾਜਪਾਲ ਚੁਣੀ ਹੋਈ ਸੂਬਾ ਸਰਕਾਰ ਪ੍ਰਤੀ ਵਿਰੋਧੀ ਰਵੱਈਆ ਅਪਣਾ ਰਹੇ ਹਨ।
ਇਹ ਵੀ ਪੜ੍ਹੋ : ਬਨਵਾਰੀ ਲਾਲ ਪੁੁਰੋਹਿਤ ਦੇ ਪਲਟਵਾਰ ’ਤੇ ਹਰਪਾਲ ਚੀਮਾ ਨੇ ਦਿੱਤਾ ਜੁਆਬ
ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਦੀ ਬੇਬੁਨਿਆਦ ਅਤੇ ਗੁਮਰਾਹਕੁੰਨ ਬਿਆਨਬਾਜ਼ੀ ਇਸ ਅਹੁਦੇ ਦੀ ਨਿਰਾਦਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਵੱਲੋਂ ਜਾਰੀ ਕੀਤੇ ਜਾ ਰਹੇ ਬਿਆਨ ਰਾਜ ਵਿਧਾਨ ਸਭਾ ਵਿੱਚ ਉਨ੍ਹਾਂ ਦੀਆਂ ਕਾਰਵਾਈਆਂ ਦੇ ਬਿਲਕੁਲ ਉਲਟ ਹਨ, ਜਿਨ੍ਹਾਂ ਦੇ ਰਿਕਾਰਡਿਡ ਸਬੂਤ ਵੀ ਹਨ। ਭਗਵੰਤ ਮਾਨ ਨੇ ਰਾਜਪਾਲ ਨੂੰ ਪੁੱਛਿਆ ਕਿ ਉਹ ਆਪਣੇ ਸੰਬੋਧਨ ਦੌਰਾਨ ‘ਮੇਰੀ ਸਰਕਾਰ’ ਸ਼ਬਦ ਦੀ ਵਰਤੋਂ ਨਾ ਕਰਕੇ ਆਪਣਾ ਸੰਵਿਧਾਨਕ ਫ਼ਰਜ਼ ਨਿਭਾਉਣ ਵਿੱਚ ਅਸਫ਼ਲ ਕਿਉਂ ਰਹੇ। MY Government
ਮਾਣਯੋਗ ਰਾਜਪਾਲ ਸਾਹਬ ਜੀ ਤੁਹਾਡੀ ਮੰਗ ਅਨੁਸਾਰ ਲਓ ਵੀਡੀਓ ਸਬੂਤ ..ਪਹਿਲਾਂ ਤੁਸੀਂ My Government ਕਿਹਾ ਫੇਰ ਵਿਰੋਧੀ ਧਿਰ ਦੇ ਕਹਿਣ ਤੇ ਤੁਸੀਂ ਸਿਰਫ Government ਕਹਿਣ ਲੱਗ ਪਏ..ਜਦ ਮੈਂ ਤੁਹਾਨੂੰ ਸੁਪਰੀਮ ਕੋਰਟ ਦੇ ਆਦੇਸ਼ ਬਾਰੇ ਦੱਸਿਆ ਕਿ ਜੋ ਲਿਖਿਆ ਹੈ ਓਹੀ ਬੋਲਣਾ ਪਵੇਗਾ ਤਾਂ ਤੁਸੀ ਮੈਨੂੰ ਸਹੀ ਠਹਿਰਾਉਂਦੇ ਹੋਏ MY Government ਕਹਿਣ… pic.twitter.com/TmtvGplIl0
— Bhagwant Mann (@BhagwantMann) June 12, 2023
ਮੁੱਖ ਮੰਤਰੀ ਨੇ ਅਫ਼ਸੋਸ ਜਤਾਇਆ ਕਿ ਇਹ ਮੰਦਭਾਗਾ ਹੈ ਕਿ ਮੌਜੂਦਾ ਕੇਂਦਰੀ ਸ਼ਾਸਨ ਤਹਿਤ ਆਏ ‘ਸਿਲੈਕਟਿਡ ਲੋਕ’, ‘ਇਲੈਕਟਿਡ ਨੁਮਾਇੰਦਿਆਂ’ ਦੇ ਮਾਮਲਿਆਂ ਵਿੱਚ ਤਾਕ-ਝਾਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਸੁਚਾਰੂ ਕੰਮਕਾਜ ਨੂੰ ਲੀਹੋਂ ਲਾਹੁਣ ਲਈ ਬੇਲੋੜੇ ਅੜਿੱਕੇ ਡਾਹੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਅਸਲ ਵਿੱਚ ਰਾਜ ਭਵਨ ਹੁਣ ਭਾਜਪਾ ਦੇ ਸੂਬਾਈ ਹੈੱਡ-ਕੁਆਰਟਰ ਵਜੋਂ ਕੰਮ ਕਰ ਰਹੇ ਹਨ, ਜੋ ਭਾਰਤੀ ਜਮਹੂਰੀਅਤ ਲਈ ਬਹੁਤ ਖਤਰਨਾਕ ਰੁਝਾਨ ਹੈ।
ਮੰਤਰੀ ਕਟਾਰੂਚੱਕ ’ਤੇ ਬੋਲੇ ਗਵਰਨਰ, ਜਾਣੋ ਕੀ ਕਿਹਾ?
ਕਟਾਰੂਚੱਕ ਨੇ ਗੰਭੀਰ ਅਪਰਾਧ ਕੀਤਾ
ਕਟਾਰੂਚੱਕ ਨੂੰ ਕੈਬਨਿਟ ਚ ਰਹਿਣ ਦਾ ਕੋਈ ਹੱਕ ਨਹੀ
ਸੀਐਮ ਨੂੰ ਤੁਰੰਤ ਐਕਸ਼ਨ ਲੈਣਾ ਚਾਹੀਦਾ ਹੈ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨਾਂ ਕਿਹਾ ਕਿ ਕਟਾਰੂਚੱਕ ਨੇ ਗੰਭੀਰ ਅਪਰਾਧ ਕੀਤਾ ਹੈ ਤੇ ਉਸ ਨੂੰ ਕੈਬਨਿਟ ’ਚੋਂ ਬਾਹਰ ਦਾ ਰਸਤਾ ਦਿਖਾਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਮੈਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਕਟਾਰੂਚੱਕ ਖਿਲਾਫ ਐਕਸ਼ਨ ਲੈਣ ਲਈ ਕਿਹਾ ਹੈ। ਉਨਾਂ ਕਿਹਾ ਕਿ ਮੈਂ ਤਾ ਮੀਡੀਏ ਜ਼ਰੀਏ ਵੀ ਕਾਰਵਾਈ ਲਈ ਕਹਿੰਦਾ ਹਾਂ।
ਇਹ ਵੀ ਪੜ੍ਹੋ : ਕਸ਼ਮੀਰ ’ਚ ਨਿਰਦੋਸ਼ਾਂ ਦਾ ਕਤਲ