Expert - Sach Kahoon Punjabi
ਦੇਸ਼ ਦੀ ਲੋੜ: ਆਮ ਜਾਂ ਮਾਹਿਰ!
ਵਿਨੋਦ ਰਾਠੀ
ਕਿਸੇ ਸਿਹਤਮੰਦ ਲੋਕਤੰਤਰਿਕ ਸ਼ਾਸਨ ਪ੍ਰਣਾਲੀ ਦੀ ਸਾਰਥਿਕਤਾ ਇਸ ਗੱਲ ਤੋਂ ਤੈਅ ਹੁੰਦੀ ਹੈ ਕਿ ਉਹ ਸ਼ਾਸਨ ਪ੍ਰਣਾਲੀ ਅੰਤਮ ਵਿਅਕਤੀ ਤੱਕ ਸਮਾਜਿਕ-ਆਰਥਿਕ ਨਿਆਂ ਨੂੰ ਕਿੰਨੀ ਇਮਾਨਦਾਰੀ ਅਤੇ ਸਰਗਰਮੀ ਨਾਲ ਪਹੁੰਚਾ ਰਹੀ ਹੈ ਅਤੇ ਆਧੁਨਿਕ ਲੋਕਤੰਤਰਿਕ ਪ੍ਰਣਾਲੀ ਵਿੱਚ ਇੱਥੇ ਹੀ ਸਿਵਲ ਸੇਵਾਵਾਂ ਦੀ ਭੂਮਿਕਾ  ਮਹੱਤਵਪੂਰਨ ਹੋ ਜਾਂਦੀ ਹੈ। ਅਜਿਹੀ ਹੀ ਸ਼ਾਸਨ ਪ੍ਰਣਾਲੀ ਵਿਕਸਿਤ ਕਰਨ ਅਤੇ ਸਿਵਲ ਸੇਵਾਵਾਂ ਨੂੰ ਦੇਸ਼ ਦੀ ਲੋੜ ਅਨੁਸਾਰ ਢਾਲਣ ਦੀ ਦਿਸ਼ਾ ਵਿੱਚ ਕੇਂਦਰ ਸਰਕਾਰ ਇੱਕ ਤੋਂ ਬਾਅਦ ਇੱਕ ਸਖ਼ਤ ਫੈਸਲੇ ਲੈ ਰਹੀ ਹੈ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਕ੍ਰਿਤਮਿਕ ਅਤੇ ਸਿਖਲਾਈ ਵਿਭਾਗ ਨੇ ਵੱਖ-ਵੱਖ ਖੇਤਰਾਂ  ਦੇ ਹੋਣਹਾਰ ਅਤੇ ਪੇਸ਼ੇਵਰ ਲੋਕਾਂ ਦੀਆਂ ਅਰਜ਼ੀਆਂ ਮੰਗ ਕੇ ਇੱਕ ਨਵੀਂ ਸ਼ੁਰੂਆਤ ਕੀਤੀ ਹੈ।  ਬਿਨੈ ਕਰਨ ਵਾਲਿਆਂ ਲਈ ਇਹ ਜ਼ਰੂਰੀ ਹੈ ਕਿ ਉਹ ਨਿੱਜੀ ਖੇਤਰ ਜਾਂ ਕਿਸੇ ਜਨਤਕ ਅਦਾਰੇ ਜਾਂ ਸਿੱਖਿਆ ਸੰਸਥਾਨ ਵਿੱਚ ਪੇਸ਼ੇਵਰ ਵਜੋਂ ਕੰਮ ਕਰਦਾ ਹੋਵੇ ਅਤੇ ਘੱਟੋ-ਘੱਟ 15 ਸਾਲ ਦਾ ਤਜ਼ਰਬਾ ਰੱਖਦਾ ਹੋਵੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੋਦੀ  ਸਰਕਾਰ ਕੇਡਰ ਵੰਡ ਨੂੰ ਲੈ ਕੇ ਵੀ ਇੱਕ ਮਹੱਤਵਪੂਰਨ ਫੈਸਲਾ ਲੈ ਚੁੱਕੀ ਹੈ। ਇਸ ਫੈਸਲੇ ਤੋਂ ਬਾਅਦ ਕਿਸੇ ਵੀ ਟਰੇਨੀ ਪ੍ਰਬੰਧਕੀ ਅਧਿਕਾਰੀ ਦਾ ਕੇਡਰ ਸਿਰਫ਼ ਯੂਪੀਐੱਸਸੀ ਪ੍ਰੀਖਿਆ ਵਿੱਚ ਲਏ ਨੰਬਰਾਂ ਨਾਲ ਹੀ ਤੈਅ ਨਹੀਂ ਹੋਵੇਗਾ, ਸਗੋਂ ਉਸ ਵਿੱਚ ਹੁਣ ਟ੍ਰੇਨਿੰਗ ਸੈਂਟਰ ਵਿੱਚ ਲਏ ਗਏ ਨੰਬਰਾਂ ਨੂੰ ਵੀ ਜੋੜਿਆ ਜਾਵੇਗਾ ।
ਲੇਟਰਲ ਐਂਟਰੀ: ਇਸ ਤੋਂ ਪਹਿਲਾਂ ਕਿ ਅਸੀਂ ਲੇਟਰਲ ਐਂਟਰੀ  ਦੇ ਨਫੇ-ਨੁਕਸਾਨ ਦੀ ਜਾਂਚ ਕਰਕੇ ਦੇਸ਼ ਦੀ ਸਹੀ ਲੋੜ ਬਾਰੇ ਜਾਣੀਏ,  ਬਿਹਤਰ ਹੋਵੇਗਾ ਕਿ ਇੱਕ ਵਾਰ ਅਸੀਂ ਸੰਖੇਪ ਵਿੱਚ ਵਰਤਮਾਨ ਦਾਖਲਾ ਪ੍ਰਣਾਲੀ ਨੂੰ ਜਾਣ ਲਈਏ। ਸਿਵਲ ਸੇਵਾ ਪ੍ਰੀਖਿਆ, ਜਿਸਦੇ ਤਹਿਤ ਭਾਰਤੀ ਪ੍ਰਬੰਧਕੀ ਅਧਿਕਾਰੀਆਂ ਦੀ ਨਿਯੁਕਤੀ ਹੁੰਦੀ ਹੈ, 1853 ਦੇ ਚਾਰਟਰ ਐਕਟ  ਦੇ ਤਹਿਤ ਖੁੱਲ੍ਹੀ ਪ੍ਰੀਖਿਆ ਨਾਲ ਇਸਦੀ ਸ਼ੁਰੂਆਤ ਹੋ ਗਈ ਸੀ। ਵਰਤਮਾਨ ਵਿੱਚ ਇਹ ਪ੍ਰੀਖਿਆ ਸੰਘ ਲੋਕ ਸੇਵਾ ਕਮਿਸ਼ਨ ਦੁਆਰਾ ਤਿੰਨ ਗੇੜਾਂ ਵਿੱਚ ਲਈ ਜਾਂਦੀ ਹੈ-  ਸ਼ੁਰੂਆਤੀ ਪ੍ਰੀਖਿਆ, ਮੁੱਖ ਪ੍ਰੀਖਿਆ ਅਤੇ ਵਿਅਕਤੀਤਵ ਜਾਂਚ ਜਿਸਨੂੰ ਆਮ ਤੌਰ ‘ਤੇ ਇੰਟਰਵਿਊ  ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ। ਸ਼ੁਰੂਆਤੀ ਪ੍ਰੀਖਿਆ ਜੂਨ ਅਤੇ ਮੇਨ ਪ੍ਰੀਖਿਆ ਸਤੰਬਰ-ਅਕਤੂਬਰ ਵਿੱਚ ਲਈ ਜਾਂਦੀ ਹੈ। ਅਤੇ ਜਦੋਂ ਮਈ ਵਿੱਚ ਇਸ ਪ੍ਰੀਖਿਆ  ਦੇ ਨਤੀਜੇ ਐਲਾਨੇ ਜਾਂਦੇ ਹਨ ਤਾਂ ਪੂਰਾ ਦੇਸ਼ ਟਿਕਟਿਕੀ ਲਾਈ ਬਸ ਇਹੀ ਜਾਣਨ ਦਾ ਇੱਛੁਕ ਹੁੰਦਾ ਹੈ ਕਿ ਦੇਸ਼ ਦੀ ਸਭ ਤੋਂ ਔਖੀ ਅਤੇ ਮਾਣ ਵਾਲੀ ਮੰਨੀ ਜਾਣ ਵਾਲੀ ਇਸ ਪ੍ਰੀਖਿਆ ਦੇ ਮੋਹਰੀ ਕੌਣ ਹਨ? ਹੁਣ ਮੋਦੀ  ਸਰਕਾਰ ਦੀ ਇੱਛਾ ਇਹ ਹੈ ਕਿ ਭਾਰਤੀ ਨੌਕਰਸ਼ਾਹੀ ਵਿੱਚ ਇਸ ਮਾਣ ਵਾਲੀ ਅਤੇ ਔਖੀ ਪ੍ਰੀਖਿਆ ਤੋਂ ਇਲਾਵਾ ਵੀ ਭਰਤੀ ਹੋਣੀ ਚਾਹੀਦੀ ਹੈ। ਇਸਨੂੰ ਹੀ ਲੇਟਰਲ ਐਂਟਰੀ ਦਾ ਨਾਂਅ ਦਿੱਤਾ ਗਿਆ ਹੈ, ਜਿਸ ਦੀਆਂ ਯੋਗਤਾਵਾਂ  ਬਾਰੇ ਅਸੀਂ ਪਹਿਲਾਂ  ਜਾਣ ਚੁੱਕੇ ਹਾਂ।
ਹੁਣ ਸਵਾਲ ਉੱਠਦਾ ਹੈ ਕਿ ਜੇਕਰ ਇਸ ਤੋਂ ਪਹਿਲਾਂ ਵੀ ਸਾਡੇ ਦੇਸ਼ ਵਿੱਚ ਇਸ ਤਰ੍ਹਾਂ ਦੀਆਂ  ਭਰਤੀਆਂ ਹੋ ਚੁੱਕੀਆਂ ਹਨ ਤਾਂ ਫਿਰ ਇਸ ਵਾਰ ਇੰਨਾ ਰੌਲਾ-ਰੱਪਾ ਕਿਉਂ? ਦਰਅਸਲ ਇੱਥੇ ਉਹ ਪੇਚ ਹੈ ਜਿਸਨੂੰ ਜੇਕਰ ਅਸੀਂ ਸਿਰਫ ਵਿਰੋਧੀ ਪਾਰਟੀਆਂ ਦੁਆਰਾ ਸੇਕੀਆਂ ਗਈਆਂ ਸਿਆਸੀ  ਰੋਟੀਆਂ ਮੰਨ ਕੇ ਨਜ਼ਰਅੰਦਾਜ ਕੀਤਾ ਤਾਂ ਨਿਸ਼ਚਿਤ ਹੀ  ਸਾਡਾ ਦੇਸ਼ ਲੇਟਰਲ ਐਂਟਰੀ   ਨਾਲ ਜਿਸ ਲੋੜ ਦੀ ਪੂਰਤੀ ਦੀ ਕਾਮਨਾ ਕਰ ਰਿਹਾ, ਉਹ ਬੇਮਾਨੀ ਸਾਬਤ ਹੋਵੇਗੀ ਸੰਸਾਰਕ ਭ੍ਰਿਸ਼ਟਾਚਾਰ ਤਾਲਿਕਾ, ਜਿਸ ਵਿੱਚ ਭਾਰਤ ਦਾ 81ਵਾਂ ਸਥਾਨ ਹੈ ਅਤੇ ਇਜ ਆਫ ਡੂਇੰਗ  (100ਵਾਂ ਸਥਾਨ)  ਵਰਗੀ ਸੰਸਾਰਿਕ ਸੂਚਕਾਂਕ ਵਿੱਚ ਘਟਦੇ ਪੱਧਰ ਵਿੱਚ ਦੇਰ ਨਹੀਂ ਲੱਗੇਗੀ। ਅਜਿਹੀਆਂ ਭਰਤੀਆਂ, ਜਿਸਦੇ ਭਰਤੀ ਸੰਸਥਾਨ ਦੀ ਸਪੱਸ਼ਟ ਰੂਪ ਰੇਖਾ ਹੀ ਸ਼ਾਮਲ ਨਾ ਹੋਵੇ ਭਰਾ-ਭਤੀਜਾਵਾਦ ਸਿਆਸੀ ਦਖ਼ਲਅੰਦਾਜੀ ਦੀ ਭਰਪੂਰ ਸੰਭਾਵਨਾ ਨੂੰ ਨਕਾਰਿਆ ਨਹੀਂ ਜਾ ਸਕਦਾ । ਇਸੇ ਲਈ ਲੋਕਤੰਤਰ ਰੂਪੀ ਰੱਥ ਦਾ ਦੂਜਾ ਪਹੀਆ ਭਾਵ ਵਿਰੋਧੀ ਪੱਖ ਸੁਚੇਤ ਕਰ ਰਿਹਾ ਹੈ, ਜਿਸ ਨੂੰ  ਗੰਭੀਰਤਾ ਨਾਲ ਲੈਣ ਦੀ ਲੋੜ ਹੈ।
ਦੇਸ਼ ਨੂੰ ਲੋੜ ਕਿਸਦੀ?:  ਜਦੋਂ ਸਾਡਾ ਦੇਸ਼ 1947 ਵਿੱਚ ਆਜ਼ਾਦ ਹੋਇਆ ਉਸ ਸਮੇਂ ਸਾਡਾ ਇੱਕੋ-ਇੱਕ ਟੀਚਾ ਦੇਸ਼ ਨੂੰ ਇੱਕਜੁਟ ਰੱਖਣਾ ਅਤੇ ਗਰੀਬੀ, ਭੁੱਖਖਮਰੀ, ਰੁਜ਼ਗਾਰ ਆਦਿ ਤੱਕ ਸੀਮਤ ਸੀ । ਸਪੱਸ਼ਟ ਹੈ ਕਿ ਸਾਡੇ ਪ੍ਰਸ਼ਾਸਕਾਂ ਦਾ ਵੀ ਦਾਇਰਾ ਇੱਥੋਂ ਤੱਕ ਸੀਮਤ ਹੋਵੇਗਾ, ਪਰ ਵਰਤਮਾਨ ਦੇ ਤਕਨੀਕੀ  ਅਤੇ  ਡੀ ਗਲੋਬਲਾਈਜੇਸ਼ਨ ਦੇ ਯੁੱਗ ਵਿੱਚ ਦੇਸ਼ ਦੀਆਂ ਜ਼ਰੂਰਤਾਂ ਦੇ ਨਾਲ-ਨਾਲ ਪ੍ਰਸ਼ਾਸਕਾਂ ਦੀ ਭੂਮਿਕਾ ਵਿੱਚ ਵੀ ਬਦਲਾਅ ਆਇਆ ਹੈ । ਹੁਣ ਸਾਨੂੰ ਅਜਿਹੇ ਪ੍ਰਸ਼ਾਸਕ ਚਾਹੀਦੇ ਹਨ ਜੋ ਅਜਿਹੀਆਂ ਨੀਤੀਆਂ ਬਣਾ ਸਕਣ ਜਿਸ ਨਾਲ ਕਿ  ‘ਅਮਰੀਕਾ ਫਸਟ’ ਵਰਗੀਆਂ ਨੀਤੀਆਂ  ਦੇ ਚਲਦੇ ਸਾਡਾ ਦੇਸ਼ ਘੱਟ ਤੋਂ ਘੱਟ ਪ੍ਰਭਾਵਿਤ ਹੋਵੇ। ਸਾਨੂੰ ਅਜਿਹੇ ਪ੍ਰਬੰਧਕੀ ਅਧਿਕਾਰੀ ਚਾਹੀਦੇ ਹਨ ਜੋ ਨਾ ਸਿਰਫ ਦੇਸ਼ ਦੀ ਸਮਾਜਿਕ-ਆਰਥਿਕ ਜ਼ਰੂਰਤ ਨੂੰ ਚੰਗੀ ਤਰ੍ਹਾਂ ਪਛਾਣਦੇ ਹੋਣ, ਸਗੋਂ ਸੰਸਾਰਿਕ ਜਰੂਰਤਾਂ ਦਰਮਿਆਨ ਸਾਡੇ ਹਿੱਤ ਪ੍ਰਭਾਵਿਤ ਨਾ ਹੋਣ, ਅਜਿਹੀ ਨੀਤੀ ਬਣਾਉਣ ਵਿੱਚ ਸਮਰੱਥ ਹੋਣ। ਇਸ ਵਿੱਚ ਕੋਈ ਸ਼ੱਕ ਨਹੀਂ ਕਿ ਜਿਨ੍ਹਾਂ ਆਮ ਲੋਕਾਂ ਦੀ ਸੰਘ ਲੋਕ ਸੇਵਾ ਕਮਿਸ਼ਨ ਭਰਤੀ ਕਰਦਾ ਹੈ ਉਨ੍ਹਾਂ ਦੀ ਦੇਸ਼ ਦੇ ਪ੍ਰਸ਼ਾਸਨ ਵਿੱਚ ਮਹੱਤਵਪੂਰਨ ਲੋੜ ਹੈ। ਪਰ ਇਸ ਦੇ ਨਾਲ ਕੁੱਝ ਵਿਭਾਗ ਅਜਿਹੇ ਵੀ ਹਨ ਜਿਸ ਵਿੱਚ ਦੇਸ਼ ਨੂੰ ਮਾਹਿਰਾਂ ਦੀ ਲੋੜ ਹੈ ਜਿਵੇਂ ਵਿੱਤ ਵਿਭਾਗ। ਇੱਥੇ ਅਰਥਵਿਵਸਥਾ ਦੀ ਚੰਗੀ ਸਮਝ ਰੱਖਣ ਵਾਲਾ ਮਾਹਿਰ ਹੀ ਇਸ ਵਿਭਾਗ ਦੇ ਨਾਲ ਨਿਆਂ ਕਰ ਸਕਦਾ ਹੈ।
ਤੱਥਾਂ ਦੇ ਆਧਾਰ ‘ਤੇ ਅਜਿਹਾ ਮਹਿਸੂਸ ਹੁੰਦਾ ਹੈ ਕਿ ਦੇਸ਼ ਨੂੰ ਨਾ ਤਾਂ ਸਿਰਫ਼ ਆਮ ਦੀ ਲੋੜ ਹੈ ਅਤੇ ਨਾ ਹੀ ਸਿਰਫ਼ ਮਾਹਿਰਾਂ ਦੀ, ਸਗੋਂ ਦੇਸ਼ ਨੂੰ ਜ਼ਰੂਰਤ ਹੈ ਤਾਂ ਆਮ ਅਤੇ ਮਾਹਿਰ  ਦਰਮਿਆਨ ਸੰਤੁਲਨ ਬਣਾਉਣ ਦੀ। ਦੂਜਾ ਸਿਰਫ਼ ਟੀਚਾ ਅਧਾਰਿਤ ਖੇਤਰਾਂ ਵਿੱਚ ਹੀ ਮਾਹਿਰਾਂ ਦੀ ਨਿਯੁਕਤੀ ਹੋਵੇ ਤਾਂ ਕਿ ਤਿਆਰੀ ਕਰਨ ਵਾਲੇ ਵਿਦਿਆਰਥੀ ਖੁਦ ਨੂੰ ਠੱਗਿਆ ਮਹਿਸੂਸ ਨਾ ਕਰਨ ਅਤੇ ਨਹੀਂ ਹੀ ਸੱਤਾ ਪੱਖ ਦੇ ਪ੍ਰਤੀ ਵਿਰੋਧ  ਦਾ ਭਾਵ ਪੈਦਾ ਹੋਵੇ ਤੀਜਾ, ਬ੍ਰਿਟੇਨ ਵਾਂਗ ਨਿਗਰਾਨੀ ਲਈ ਮਜ਼ਬੂਤ ਤੰਤਰ ਦਾ ਨਿਰਮਾਣ ਹੋਵੇ ਅਤੇ ਅੰਤਮ ਪਰ ਬਹੁਤ ਮਹੱਤਵਪੂਰਨ ਕਿ, ਪ੍ਰਬੰਧਕੀ ਅਧਿਕਾਰੀਆਂ ਦੀ ਨਿਯੁਕਤੀ ਲਈ ਅਸਾਮੀਆਂ ਵਿੱਚ ਵਾਧਾ ਹੋਵੇ ਕਿਉਂਕਿ ਨੀਤੀ ਕਮਿਸ਼ਨ ਨੇ 2016 ਵਿੱਚ ਲੇਟਰਲ ਐਂਟਰੀ ਦਾ ਇੱਕ ਕਾਰਨ ਦੇਸ਼ ਵਿੱਚ ਆਈਏਅੱੈਸ ਅਧਿਕਾਰੀਆਂ ਦੀ ਕਮੀ ਦੇ ਰੂਪ ‘ਚ ਵੀ ਰੇਖਾਂਕਿਤ ਕੀਤਾ ਸੀ । ਜੇਕਰ ਅਸੀਂ ਉਪਰੋਕਤ ਗੱਲਾਂ ਨੂੰ ਧਿਆਨ ਵਿੱਚ ਰੱਖ ਕੇ ਅੱਗੇ ਵਧੀਏ ਤਾਂ ਯਕੀਨਨ ਹੀ ਲੇਟਰਲ ਐਂਟਰੀ ਦਾ ਇਹ ਕਦਮ ਨਾ ਸਿਰਫ਼ ਸਾਡੇ ਦੇਸ਼ ਦੇ ਮਾਹਿਰਾਂ ਦੀ ਲੋੜ ਦੀ ਪੂਰਤੀ ਕਰੇਗਾ, ਸਗੋਂ ਪ੍ਰਬੰਧਕੀ ਪ੍ਰਭਾਵ ਨੂੰ ਵਧਾਉਣ ‘ਚ ਮਹੱਤਵਪੂਰਨ ਕਦਮ ਸਾਬਤ ਹੋਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੇਰਾ ਬੇਟਾ ਕੈਨੇਡਾ ਤੋਂ ਆਇਆ ਅਤੇ ਆਉਂਦਾ ਹੀ ਬਿਮਾਰ ਹੋ ਗਿਆ ਉਸਨੂੰ ਪਟਿਆਲੇ ਦੇ ਇੱਕ ਨਿੱਜੀ ਹਸਪਤਾਲ ‘ਚ ਦਾਖਲ ਕਰਾਉਣਾ ਪਿਆ ਹਸਪਤਾਲ ਵਿੱਚ ਮਿੱਤਰ ਦੋਸਤ ਮਿਜਾਜ਼ ਪੁਰਸ਼ੀ ਲਈ ਆਉਣ ਲੱਗੇ ਇਨ੍ਹਾਂ ਵਿੱਚ ਡਾਕਟਰ ਜੋੜਾ ਵੀ ਸੀ ਡਾਕਟਰ ਨੇ ਬਿਮਾਰੀ ਬਾਰੇ ਪੁੱਛਿਆ ਤਾਂ ਬੇਟੇ ਨੇ ਦੱਸ ਦਿੱਤਾ
”ਅੱਛਾ, ਇਹ ਤਾਂ ਬੜੀ ਖਤਰਨਾਕ ਬਿਮਾਰੀ ਹੈ ਇਸ ਲਈ ਤਾਂ ਸਰਜਰੀ ਕਰਨੀ ਪੈਂਦੀ ਹੈ ਪੂਰਾ ਢਿੱਡ ਪਾੜਣਾ ਪੈਂਦਾ ਹੈ ਵੱਡੀ ਤਕਲੀਫ਼ ਵਾਲਾ ਕੰਮ ਇਹ ਤਾਂ” ਡਾਕਟਰ ਸਾਹਬ ਆਪਣੇ ਪੂਰੇ ਗਿਆਨ ਅਨੁਸਾਰ ਵਿਖਿਆਨ ਕਰ ਦਿੱਤਾ ਜਿਉਂ-ਜਿਉਂ ਡਾਕਟਰ ਦੱਸ ਰਿਹਾ ਸੀ ਰੋਗੀ ਦਾ ਚਿਹਰਾ ਉੱਤਰਦਾ ਜਾ ਰਿਹਾ ਸੀ ਡਾਕਟਰ ਜੋੜਾ ਤਾਂ ਚਲਾ ਗਿਆ ਪਰ ਮੇਰਾ ਬੇਟੇ ਨੂੰ ਬੁਰੀ ਤਰ੍ਹਾਂ ਡਰਾ ਗਿਆ ਰਾਤ ਸਮੇਂ ਉਹ ਕਹਿਣ ਲੱਗਾ ਕਿ ਮੈਨੂੰ ਤਾਂ ਡਰ ਕਾਰਨ ਨੀਂਦ ਨਹੀਂ ਆ ਰਹੀ ਮੈਂ ਉਸਨੂੰ ਸਮਝਾਉਣ ਲੱਗਾ ਕਿ ਉਹ ਦਵਾਈਆਂ ਨਾਲ ਠੀਕ ਹੋ ਜਾਵੇਗਾ ਅਤੇ ਅਪ੍ਰੇਸ਼ਨ ਦੀ ਲੋੜ ਨਹੀਂ ਪੈਣੀ ਪਰ ਸੱਚੀ ਗੱਲ  ਮੈਂ ਵੀ ਅੰਦਰੋਂ ਡਰ ਗਿਆ ਸਾਂ
ਹਸਪਤਾਲ ਵਿੱਚ ਬਿਤਾਏ ਦਿਨਾਂ ਦੌਰਾਨ ਮੈਂ ਨੋਟ ਕੀਤਾ ਕਿ ਬਹੁਤ ਸਾਰੇ ਲੋਕਾਂ ਨੂੰ ਮਿਜਾਜ਼ ਪੁਰਸ਼ੀ ਦੀ ਕਲਾ ਨਹੀਂ ਆਉਂਦੀ ਹਾਂ, ਇਹ ਵੀ ਸੱਚਮੁੱਚ ਇੱਕ ਕਲਾ ਹੀ ਹੈ ਤੁਸੀਂ ਰੋਗੀ ਅਤੇ ਉਸਦੇ ਪਰਿਵਾਰ ਨੂੰ ਹੌਂਸਲਾ ਦੇਣਾ ਹੁੰਦਾ ਹੈ ਨਾ ਕਿ ਉਸਨੂੰ ਨਕਾਰਤਮਕ ਗੱਲਾਂ ਕਰਕੇ ਢਹਿੰਦੀ ਕਲਾ ਵਿੱਚ ਲੈ ਕੇ ਜਾਣਾ ਹੁੰਦਾ ਹੈ ਕਈ ਲੋਕ ਅਜਿਹੀਆਂ ਦਿਲ ਢਾਹੂ ਗੱਲਾਂ ਕਰਦੇ ਹਨ ਕਿ ਮੰਜੇ ‘ਤੇ ਪਏ ਬਿਮਾਰ ਅਤੇ ਉਸਦੇ ਪਰਿਵਾਰ ਵਾਲੇ ਬੁਰੀ ਤਰ੍ਹਾਂ ਡਰ ਜਾਂਦੇ ਹਨ
ਫਰਜ਼ ਕਰੋ ਕੋਈ ਵਿਅਕਤੀ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਦਾ ਸ਼ਿਕਾਰ ਹੋ ਗਿਆ ਹੈ ਜਦੋਂ ਕੋਈ ਜਾ ਕੇ ਇਹ ਕਹੇਗਾ ਕਿ ਕੈਂਸਰ ਰੋਗੀ ਤਾਂ ਕੋਈ ਕਿਸਮਤ ਨਾਲ ਬਚਦਾ ਹੈ ”ਸਾਡੇ ਮਾਮੇ ਦਾ ਅਸੀਂ ਬੜਾ ਮਹਿੰਗਾ ਇਲਾਜ਼ ਕਰਾਇਆ, ਅਮਰੀਕਾ ਜਾ ਕੇ, ਪਰ ਉਹ ਛੇ ਮਹੀਨੇ ਨਹੀਂ ਕੱਟ ਸਕਿਆ ਉਸਨੂੰ ਵੀ ਤੁਹਾਡੇ ਵਾਂਗ ਗਲੇ ਦਾ ਕੈਂਸਰ ਸੀ” ਹੁਣ ਦੱਸੋ ਕਿ ਰੋਗੀ ਮਾਨਸਿਕ ਤੌਰ ‘ਤੇ ਢਹਿੰਦੀ ਕਲਾ ‘ਚ ਜਾਵੇਗਾ ਹੀ ਚਾਹੀਦਾ ਤਾਂ ਇਹ ਸੀ ਕਿ  ਇਹ ਕਿਹਾ ਜਾਂਦਾ ”ਕੋਈ ਗੱਲ ਨਹੀਂ, ਅੱਜ ਕੱਲ੍ਹ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ ਸ਼ੁਕਰ ਹੈ ਪਰਮਾਤਮਾ ਦਾ ਵਕਤ ਰਹਿੰਦੇ ਪਤਾ ਲੱਗ ਗਿਆ ਬੜੀ ਜਲਦੀ ਠੀਕ ਹੋ ਜਾਵੇਗਾ
ਆਹ, ਵੇਖੋ, ਯੁਵਰਾਜ ਕੈਂਸਰ ਤੋਂ ਠੀਕ ਹੋ ਕੇ ਮੁੜ ਭਾਰਤੀ ਟੀਮ ਲਈ ਛੱਕੇ ਮਾਰ ਰਿਹਾ ਹੈ” ਅਜਿਹੇ ਸ਼ਬਦਾਂ ਨਾਲ ਤੁਸੀਂ ਰੋਗੀ ਦਾ ਹੌਂਸਲਾ ਵਧਾ ਦਿੰਦੇ ਹੋ ਅਤੇ ਉਹ ਚੜ੍ਹਦੀ ਕਲਾ ‘ਚ ਰਹਿ ਕੇ ਰੋਗ ਦਾ ਪੂਰੇ ਦਿਲ ਨਾਲ ਬਿਮਾਰੀ ਦਾ ਮੁਕਾਬਲਾ ਕਰਨ ਲਈ ਤਿਆਰ ਹੋ ਜਾਂਦਾ ਹੈ ਅਸਲ ਵਿੱਚ ਰੋਗੀ ਦੀ ਮਿਜਾਜ਼ ਪੁਰਸ਼ੀ ਪਿੱਛੇ ਇਹੀ ਤਰਕ ਕੰਮ ਕਰ ਰਿਹਾ ਹੈ ਹੁੰਦਾ ਹੈ ਇਹ ਮਹਿਜ ਇੱਕ ਵਿਖਾਵਾ ਨਹੀਂ ਹੁੰਦਾ ਭਾਵੇਂ ਅੱਜ ਕੱਲ੍ਹ ਇਹ ਵਿਖਾਵਾ ਵੀ ਬਣਦਾ ਜਾ ਰਿਹਾ ਹੈ
ਸੋ ਮਿਜਾਜ਼ ਪੁਰਸ਼ੀ ਦੀ ਕਲਾ ਨੂੰ ਸਿੱਖਣਾ ਜ਼ਰੂਰੀ ਹੈ ਨਵੀਂ ਪੀੜ੍ਹੀ ਇਸ ਕੰਮ ਵਿੱਚ ਪੁਰਾਣੀ ਪੀੜ੍ਹੀ ਨਾਲੋਂ ਜ਼ਿਆਦਾ ਠੀਕ ਹੈ ਉਨ੍ਹਾਂ ਨੂੰ ”ਗੈੱਟ ਵੈਲ ਸੂਨ’ ਕਹਿਣਾ ਅਤੇ ਪਲੱਸਤਰਾਂ ‘ਤੇ ਲਿਖਣਾ ਆਉਂਦਾ ਹੈ ਨੌਜਵਾਨਾਂ ਵਿੱਚ ਢਹਿੰਦੀ ਕਲਾ ਵੱਲ ਲਿਜਾਣ ਵਾਲੀਆਂ ਕਹਾਣੀਆਂ ਸੁਣਾਉਣ ਦੀ ਬਿਰਤੀ ਘੱਟ ਹੁੰਦੀ ਹੈ ਇਸ ਕੰਮ ਵਿੱਚ ਸਾਨੂੰ ਸਵੈ-ਪੜਚੋਲ ਕਰਕੇ ਇਹ ਨਿਰਣਾ ਕਰ ਲੈਣਾ ਚਾਹੀਦਾ ਹੈ ਕਿ ਕੀ ਸਾਨੂੰ ਮਿਜਾਜ਼ ਪੁਰਸ਼ੀ ਦੀ ਕਲਾ ਆਉਂਦੀ ਹੈ ਕੀ ਅਸੀਂ ਰੋਗੀ ਦੇ ਸਾਹਮਣੇ ਮੌਤ ਅਤੇ ਨਾ ਠੀਕ ਹੋਣ ਦੀਆਂ ਗੱਲਾਂ ਕਰਦੇ ਹਾਂ?
ਕੀ ਅਸੀਂ ਅਜਿਹੇ ਕਿੱਸੇ ਕਹਾਣੀਆਂ ਤਾਂ ਨਹੀਂ ਸੁਣਾਉਂਦੇ ਜੋ ਮਰੀਜ਼ ਦੇ ਮਨ ਵਿੱਚ ਡਰ ਪੈਦਾ ਕਰਕੇ ਉਸਨੂੰ ਮਾਨਸਿਕ ਤੌਰ ‘ਤੇ ਢਹਿੰਦੀ ਕਲਾ ਵਿੱਚ ਲੈ ਆਉਂਦੇ ਹਨ, ਕੀ ਅਸੀਂ ਮਰੀਜ਼ ਦੇ ਸਾਹਮਣੇ ਅਜਿਹੇ ਲੋਕਾਂ ਦੀਆਂ ਗੱਲਾਂ ਕਰਦੇ ਹਾਂ ਜੋ ਹਿੰਮਤ ਨਾਲ ਬਿਮਾਰੀ ਦਾ ਮੁਕਾਬਲਾ ਕਰਕੇ ਪੂਰੀ ਤਰ੍ਹਾਂ ਸਿਹਤਮੰਦ ਹੋ ਗਏ ਹਨ ਅਜਿਹੇ ਸਵਾਲ ਤੁਹਾਨੂੰ ਇਹ ਕਲਾ ਸਿਖਾਉਣ ਲਈ ਮੱਦਦਗਾਰ ਹੋਣਗੇ
ਸਿੱਧੇ ਸ਼ਬਦਾਂ ਵਿੱਚ ਕਿਹਾ ਜਾ ਸਕਦਾ ਹੈ ਕਿ ਜਦੋਂ ਕਿਸੇ ਵੀ ਬਿਮਾਰ ਦੀ ਮਿਜਾਜ਼ ਪੁਰਸ਼ੀ ਲਈ ਜਾਵੋ ਤਾਂ ਜੇ ਹੋ ਸਕੇ ਤਾਂ ਫੁੱਲਾਂ ਦਾ ਗੁਲਦਸਤਾ ਲੈਕੇ ਜਾਵੋ, ਮਰੀਜ਼ ਨੂੰ ਥੋੜ੍ਹਾ ਮੁਸ਼ਕਰਾ ਕੇ ਮਿਲੋ ਉਸਨੂੰ ਨਿੱਘੀ ਹੱਥ ਘੁੱਟਣੀ ਨਾਲ ਆਪਣੇ ਅਹਿਸਾਸ ਸਮਝਾਉਣ,ਜੇ ਗੱਲਾਂ ਕਰਨੀਆਂ ਵੀ ਹੋਣ ਤਾਂ ਪ੍ਰੇਰਨਾਤਮਕ ਅਤੇ ਚੰਗੀਆਂ ਚੰਗੀਆਂ ਗੱਲਾਂ ਕਰੋ ਜੇ ਉਮਰ ਵਿੱਚ ਹੋ ਤਾਂ ਅਸ਼ੀਰਵਾਦ ਦਿਉ
ਜੇ ਮਰੀਜ਼ ਵੱਡਾ ਹੋਵੇ ਤਾਂ ਸ਼ੁੱਭ ਇੱਛਾਵਾਂ ਦੇ ਨਾਲ-ਨਾਲ ਅਰਦਾਸ ਕਰੋ ਬਿਮਾਰ ਦੇ ਪਰਿਵਾਰਕ ਮੈਂਬਰਾਂ ਦਾ ਵੀ ਹੌਂਸਲਾ ਵਧਾਓ ਰਿਸ਼ਤੇ ਦੇ ਮੁਤਾਬਕ ਵਿਹਾਰ ਕਰੋ ਅਤੇ ਪਰਿਵਾਰਕ ਮੈਂਬਰਾਂ ਨੂੰ ਪੈਸੇ ਧੇਲੇ ਦੀ ਸਹਾਇਤਾ ਬਾਰੇ ਵੀ ਠੀਕ-ਠੀਕ ਸ਼ਬਦਾਂ ਵਿੱਚ ਪੁੱਛਿਆ ਜਾ ਸਕਦਾ ਹੈ ਕੁਝ ਵੀ ਹੋਵੇ ਅਜਿਹੇ ਮੌਕੇ ਰੋਗੀ ਦਾ ਪਤਾ ਲੈਣਾ ਜ਼ਰੂਰੀ ਹੁੰਦਾ ਹੈ ਇਸ ਨਾਲ ਉਸਨੂੰ ਹੌਂਸਲਾ ਮਿਲਦਾ ਹੈ ਸੋ ਮਿਜਾਜ਼ ਪੁਰਸ਼ੀ ਲਈ ਜ਼ਰੂਰ ਜਾਉ ਅਤੇ ਬਿਮਾਰ ਦਾ ਹੌਂਸਲਾ ਵਧਾਓ
ਡਾ. ਹਰਜਿੰਦਰ ਵਾਲੀਆ
ਮੁਖੀ, ਪੱਤਰਕਾਰੀ ਵਿਭਾਗ
ਪੰਜਾਬੀ ਯੂਨੀਵਰਸਿਟੀ ਪਟਿਆਲਾ
ਮੋ- 98723-14380
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।