Punjab Agriculture - Sach Kahoon Punjabi

Bhagwant Mann Announcement: ਸੂਬੇ ਦੇ ਕਿਸਾਨਾਂ ਨੂੰ ਸਿੰਚਾਈ ਲਈ ਪਾਣੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਮੁੱਖ ਮੰਤਰੀ ਭਗਵੰਤ ਮਾਨ
Bhagwant Mann Announcement: (ਨਰੇਸ਼ ਕੁਮਾਰ) ਸੰਗਰੂਰ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟਿਕਾਊ ਖੇਤੀ ਅਤੇ ਲੰਮੇ ਸਮੇਂ ਤੱਕ ਪਾਣੀ ਦੀ ਸੰਭਾਲ ਲਈ ਪੰਜਾਬ ਦੇ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਤੋਂ ਨਿਰਭਰਤਾ ਘਟਾ ਕੇ ਨਹਿਰੀ ਪਾਣੀ ਦੀ ਸਿੰਚਾਈ ਵੱਲ ਮੁੜਨ ਦਾ ਸੱਦਾ ਦਿੱਤਾ। ਆਪਣੇ ਜੱਦੀ ਪਿੰਡ ਸਤੌਜ ਦੇ ਦੌਰੇ ਦੌਰਾਨ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦਾ ਭਵਿੱਖ ਇਸ ਦੇ ਜਲ ਸਰੋਤਾਂ ਨਾਲ ਅਟੁੱਟ ਰੂਪ ’ਚ ਜੁੜਿਆ ਹੋਇਆ ਹੈ ਅਤੇ ਇਨ੍ਹਾਂ ਨੂੰ ਸੁਰੱਖਿਅਤ ਰੱਖਣਾ ਬਹੁਤ ਜ਼ਰੂਰੀ ਹੈ ਅਤੇ ਇਸ ਲਈ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।

ਇਹ ਵੀ ਪੜ੍ਹੋ: Census Drive Punjab: ਡਿਪਟੀ ਕਮਿਸ਼ਨਰ ਨੇ ਸਵੈ ਜਨਗਣਨਾ ਦਾ ਫਾਰਮ ਭਰਕੇ ਮੁਹਿੰਮ ਦੀ ਕੀਤੀ ਸ਼ੁਰੂਆਤ

ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਿਚਾਈ ਲਈ ਕੋਈ ਕਮੀ ਨਹੀਂ ਆਵੇਗੀ, ਦੋ ਭਾਖੜਾ ਨਹਿਰਾਂ ਦੇ ਬਰਾਬਰ ਪਾਣੀ ਛੱਡਿਆ ਜਾ ਰਿਹਾ ਹੈ ਜਿਸ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਕਾਫ਼ੀ ਘਟ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਕਿ ਝੋਨੇ ਦੀ ਬਿਜਾਈ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਇਕ ਮਈ ਤੋਂ ਨਹਿਰੀ ਪਾਣੀ ਛੱਡਿਆ ਜਾ ਰਿਹਾ ਹੈ। ਇਸ ਪਹਿਲਕਦਮੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਲਦ ਹੀ ਸਿੰਚਾਈ ਦੀ ਸਹੂਲਤ ਲਈ ਨਹਿਰਾਂ ਤੇ ਖਾਲਿਆਂ ਵਿੱਚ 21,000 ਕਿਊਸਿਕ ਪਾਣੀ ਪਹਿਲਾਂ ਹੀ ਛੱਡਿਆ ਜਾ ਚੁੱਕਾ ਹੈ।

ਪੰਜਾਬ ਦੇ ਪਾਣੀਆਂ ’ਤੇ ਹੱਕ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਨਾ ਤਾਂ ਦੂਜੇ ਸੂਬਿਆਂ ਨਾਲ ਪਾਣੀਆਂ ’ਤੇ ਕੋਈ ਸਮਝੌਤਾ ਕੀਤਾ ਹੈ ਅਤੇ ਨਾ ਹੀ ਪਾਕਿਸਤਾਨ ਵੱਲ ਪਾਣੀ ਜਾਣ ਦਿੱਤਾ ਹੈ ਤਾਂ ਕਿ ਸਾਰਾ ਪਾਣੀ ਸਾਡੇ ਕਿਸਾਨਾਂ ਦੇ ਹਿੱਤ ਲਈ ਵਰਤਿਆ ਜਾਵੇ।

ਸਰਕਾਰ ਦੇ ਯਤਨਾਂ ’ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ਮਾਰਚ, 2026 ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚ ਸਿੰਚਾਈ ਪ੍ਰੋਜੈਕਟਾਂ ’ਤੇ 6,700 ਕਰੋੜ ਰੁਪਏ ਖਰਚ ਕੀਤੇ ਗਏ ਹਨ ਜਿਸ ਤਹਿਤ ਪਾਣੀ ਦੀ ਸੁਚੱਜੀ ਵੰਡ ਨੂੰ ਯਕੀਨੀ ਬਣਾਉਣ ਅਤੇ ਨੁਕਸਾਨ ਨੂੰ ਘੱਟ ਕਰਨ ਲਈ ਲਗਭਗ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ ਅਤੇ ਖਾਲਿਆਂ ਨੂੰ ਬਹਾਲ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਝੋਨੇ ਦੇ ਮੌਜੂਦਾ ਸੀਜ਼ਨ ਤੋਂ ਪਹਿਲਾਂ 4,000 ਕਿਲੋਮੀਟਰ ਹੋਰ ਖਾਲੇ ਅਤੇ 3,000 ਕਿਲੋਮੀਟਰ ਪਾਈਪਲਾਈਨਾਂ ਕਾਰਜਸ਼ੀਲ ਹੋ ਜਾਣਗੀਆਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, 21,000 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ ਜਿਸ ਨਾਲ ਇਨ੍ਹਾਂ ਪ੍ਰਣਾਲੀਆਂ ਦੀ ਪਰਖ ਕਰਨ, ਰੁਕਾਵਟਾਂ ਦੀ ਪਛਾਣ ਕਰਨ ਅਤੇ ਕਮੀਆਂ ਨੂੰ ਦੂਰ ਕਰਨ ਵਿੱਚ ਵੀ ਮੱਦਦ ਮਿਲੇਗੀ।

ਸੰਗਰੂਰ : ਆਪਣੇ ਜੱਦੀ ਪਿੰਡ ਸਤੌਜ ਵਿਖੇ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ।

Agriculture News: ਝੋਨੇ ਦੇ ਘਟੇ ਝਾੜ ਨੇ ਕਿਸਾਨਾਂ ਸਮੇਤ ਆੜਤੀਆਂ ਤੇ ਲੇਬਰ ਵਾਲਿਆਂ ਨੂੰ ਪਾਇਆ ਫਿਕਰਾਂ ’ਚ
ਇਸ ਸਾਲ ਝਾੜ ਪਿਛਲੇ ਸਾਲ ਨਾਲੋ ਅੱਧ ਤੋਂ ਵੀ ਜ਼ਿਆਦਾ ਘਟਿਆ ਹੋਇਆ, ਕਿਸਾਨਾਂ ’ਚ ਚਿੰਤਾਵਾਂ ਦਾ ਆਲਮ

ਜੋ ਟਰਾਲੀ ਦੋ ਤੋਂ ਢਾਈ ਕਿੱਲਿਆਂ ’ਚ ਭਰਦੀ ਸੀ, ਉਹ ਪੰਜ ਤੋਂ ਛੇ ਕਿੱਲਿਆਂ ’ਚ ਭਰ ਰਹੀ ਹੈ: ਕਿਸਾਨ

Agriculture News: (ਨਰਿੰਦਰ ਸਿੰਘ ਬਠੋਈ) ਪਟਿਆਲਾ। ਝੋਨੇ ਦੀ ਕਟਾਈ ਦਾ ਕੰਮ ਪੂਰੇ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹੈ ਅਤੇ ਕਿਸਾਨ ਆ ਰਹੀ ਦੀਵਾਲੀ ਨੂੰ ਧਿਆਨ ’ਚ ਰੱਖਦਿਆ ਜਲਦੀ-ਜਲਦੀ ਝੋਨੇ ਦੀ ਕਟਾਈ ਦਾ ਕੰਮ ਨਿਬੇੜਨ ਲਈ ਕਾਹਲੇ ਹੋਏ ਪਏ ਹਨ। ਪਰ ਇਸ ਵਾਰ ਝੋਨੇ ਦੇ ਨਿਕਲ ਰਹੇ ਝਾੜ ਨੇ ਕਿਸਾਨਾਂ ਸਮੇਤ ਆੜਤੀਆਂ ਨੂੰ ਵੀ ਫਿਕਰਾਂ ’ਚ ਪਾਇਆ ਹੋਇਆ ਹੈ। ਕਿਉਕਿ ਜਿਹੜੀ ਟਰਾਲੀ ਪਿਛਲੇ ਸਮਿਆਂ ’ਚ ਦੋ-ਢਾਈ ਕਿੱਲਿਆਂ ’ਚ ਭਰਦੀ ਸੀ, ਉਹ ਹੁਣ ਪੰਜ ਤੋਂ ਛੇ ਏਕੜ ਦੇ ਕਰੀਬ ਭਰ ਰਹੀ ਹੈ, ਜਿਸ ਕਾਰਨ ਇਸ ਵਾਰ ਕਿਸਾਨ, ਆੜਤੀਆਂ ਇੱਥੋਂ ਤੱਕ ਕਿ ਲੇਬਰ ਨੂੰ ਵੀ ਫਿਕਰਾਂ ਲੱਗਿਆ ਹੋਇਆ ਕਿ ਇਸ ਵਾਰ ਸੀਜਨ ਮੰਦਾ ਰਹਿਣ ਵਾਲਾ ਹੈ।

ਇਸ ਸਬੰਧੀ ਅੱਜ ਜਦੋਂ ਡਕਾਲਾ ਅਨਾਜ ਮੰਡੀ ਦੌਰਾ ਕੀਤਾ ਗਿਆ ਅਤੇ ਦੇਖਣ ’ਚ ਆਇਆ ਕਿ ਝੋਨੇ ਦਾ ਸੀਜਨ ਸਿੱਖਰਾਂ ’ਤੇ ਹੋਣ ਤੋਂ ਬਾਅਦ ਵੀ ਮੰਡੀ ’ਚ ਕਾਂ ਬੋਲ ਰਹੇ ਸਨ। ਕਿਉਂਕਿ ਜਿਆਦਾਤਰ ਫੜਾਂ ’ਚ ਇੱਕ ਜਾਂ ਦੋ ਢੇਰੀਆਂ ਹੀ ਨਜ਼ਰ ਆ ਰਹੀਆਂ ਸਨ ਅਤੇ ਜੋ ਵੀ ਫਸਲ ਆ ਰਹੀ ਹੈ, ਉਹ ਜਿਆਦਾਤਰ ਨਮੀ ਦਾ ਸ਼ਿਕਾਰ ਹੋਈ ਹੈ, ਜਿਸ ਕਾਰਨ ਇਸ ਨੂੰ ਮੰਡੀ ਦੇ ਫੜ ’ਚ ਖਿਲਾਰ ਕੇ ਸੁਕਾਇਆ ਜਾ ਰਿਹਾ ਹੈ। ਇਸ ਸਬੰਧੀ ਜਦੋਂ ਕੁੱਝ ਆੜਤੀਆਂ ਜਤਿੰਦਰ ਬਠੋਈ, ਮੇਘ ਰਾਮ, ਗਿਆਨ ਚੰਦ, ਨੈਬ ਸਿੰਘ ਭਾਨਰੀ ਆਦਿ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਲਗਾਤਾਰ ਪਏ ਮੀਂਹ, ਮੱਧਰੇਪਣ ਦੇ ਰੋਗ ਅਤੇ ਹਲਦੀ ਰੋਗ ਕਾਰਨ ਇਸ ਵਾਰ ਝੋਨੇ ਦੀ ਫਸਲ ਦਾ ਝਾੜ ਬਹੁਤ ਘੱਟ ਨਿਕਲ ਰਿਹਾ ਹੈ। ਜਿਸ ਕਾਰਨ ਉਨ੍ਹਾਂ ਨੂੰ ਚਿੰਤਾ ਹੋਈ ਹੈ, ਕਿਉਕਿ ਉਨ੍ਹਾਂ ਦਾ ਤਾਂ ਹੀ ਫਾਇਦਾ ਹੈ ਜੇਕਰ ਫੜਾਂ ’ਚ ਬੋਰੀਆਂ ਦੀ ਗਿਣਤੀ ਵੱਧ ਰਹੇਗੀ।

ਇਹ ਵੀ ਪੜ੍ਹੋ: Air Pollution: ਦੀਵਾਲੀ ਤੋਂ ਪਹਿਲਾਂ ਐਨਸੀਆਰ ’ਚ ਹਵਾ ਪ੍ਰਦੂਸ਼ਣ ਨੇ ਤੋੜ ਰਿਕਾਰਡ

ਇੱਕ ਆੜਤੀਆਂ ਨੇ ਗੱਲ ਕਰਦਿਆ ਕਿਹਾ ਕਿ ਪਿਛਲੇ ਸੀਜ਼ਨ ਦੌਰਾਨ ਉਸ ਕੋਲ 22 ਹਜ਼ਾਰ ਬੋਰੀਆਂ ਦੀ ਗਿਣਤੀ ਸੀ, ਪਰ ਇਸ ਵਾਰ ਇਸ ਅੰਕੜਾ 12 ਹਜ਼ਾਰ ਤੋਂ ਘੱਟ ਰਹਿ ਗਿਆ ਹੈ। ਇਸ ਵਾਰ ਝਾੜ ਪਿਛਲੇ ਸਾਲ ਨਾਲ ਅੱਧ ਤੋਂ ਵੀ ਜਿਆਦਾ ਘਟਿਆ ਹੋਇਆ ਹੈ, ਜਿਸ ਕਾਰਨ ਉਨ੍ਹਾਂ ਦੀਆਂ ਚਿੰਤਾਵਾਂ ਵਧੀਆ ਹੋਈਆਂ ਹਨ। ਇਸ ਮੌਕੇ ਕਿਸਾਨ ਕੇਸਰ ਸਿੰਘ, ਕਰਮਜੀਤ ਸਿੰਘ, ਬਲਜੀਤ ਸਿੰਘ, ਹਰਜਿੰਦਰ ਸਿੰਘ ਆਦਿ ਨੇ ਦੱਸਿਆ ਕਿ ਇਸ ਵਾਰ ਰੱਬ ਕੁੱਝ ਜਿਆਦਾ ਹੀ ਕਿਸਾਨਾਂ ਨਾਲ ਧੱਕਾ ਕਰ ਗਿਆ ਤੇ ਝੋਨੇ ਦੇ ਝਾੜ ਸਬੰਧੀ ਉਨ੍ਹਾਂ ਕਿਹਾ ਕਿ ਜੋ ਟਰਾਲੀ ਪਹਿਲਾ ਦੋ-ਢਾਈ ਕਿੱਲਿਆ ’ਚ ਭਰਦੀ ਸੀ, ਉਹ ਪੰਜ ਤੋਂ ਛੇ ਕਿੱਲਿਆਂ ’ਚ ਭਰ ਰਹੀ ਹੈ। ਇਸ ਵਾਰ ਤਾਂ ਖਰਚਾ ਵੀ ਪੂਰਾ ਹੁੰਦਾ ਨਜ਼ਰ ਨਹੀਂ ਆ ਰਿਹਾ ਹੈ। Agriculture News

ਉਨ੍ਹਾਂ ਪੰਜਾਬ ਸਰਕਾਰ ਤੇ ਹਲਕਾ ਵਿਧਾਇਕ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਹੋਏ ਇਸ ਨੁਕਸਾਨ ਦਾ ਬਣਦਾ ਮੁਆਵਜਾ ਦਿੱਤਾ ਜਾਵੇ ਤਾਂ ਜੋ ਕਿਸਾਨ ਵੀ ਆਪਣੇ ਪਰਿਵਾਰ ਨਾਲ ਵਧੀਆ ਦੀਵਾਲੀ ਮਨਾ ਸਕਣ। ਇਸ ਮੌਕੇ ਕੁੱਝ ਲੇਬਰ ਦੇ ਵਿਅਕਤੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਸ ਵਾਰ ਸੀਜ਼ਨ ਬਿਲਕੁੱਲ ਮੰਦਾ ਰਹਿਣ ਵਾਲਾ ਹੈ, ਕਿਉਂਕਿ ਝਾੜ ਘੱਟਣ ਕਾਰਨ ਉਨ੍ਹਾਂ ਨੂੰ ਕਾਫੀ ਨੁਕਸਾਨ ਹੋਵੇਗਾ ਅਤੇ ਰੁੱਕ ਰੁੱਕ ਆ ਰਹੀ ਫਸਲ ਕਾਰਨ ਸੀਜ਼ਨ ਲੰਬਾ ਵੀ ਹੁੰਦਾ ਜਾ ਰਿਹਾ ਹੈ।

Punjab Government News: ਦੇਸ਼ ’ਚ ਕਿਸਾਨਾਂ ਨੂੰ ਸਭ ਤੋਂ ਵੱਧ ਮੁਆਵਜ਼ਾ ਦੇਣ ਵਾਲਾ ਸੂਬਾ ਬਣਿਆ ਪੰਜਾਬ
Punjab Government News: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਵਿੱਚ ਆਏ ਹੜ੍ਹ ਨੇ ਕਿਸਾਨਾਂ ਦੀ ਮਿਹਨਤ ਅਤੇ ਸੁਪਨੇ ਦੋਵੇਂ ਡੁਬੋ ਦਿੱਤੇ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਿਸਾਨਾਂ ਨੂੰ ਇਕੱਲਾ ਨਹੀਂ ਛੱਡਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਤੁਰੰਤ ਵੱਡਾ ਫ਼ੈਸਲਾ ਲੈਂਦਿਆਂ ਐਲਾਨ ਕੀਤਾ ਕਿ ਹਰ ਪ੍ਰਭਾਵਿਤ ਕਿਸਾਨ ਨੂੰ 20,000 ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ। ਇਹ ਸਿਰਫ਼ ਪੰਜਾਬ ਹੀ ਨਹੀਂ, ਸਗੋਂ ਪੂਰੇ ਦੇਸ਼ ਵਿੱਚ ਅੱਜ ਤੱਕ ਦਾ ਸਭ ਤੋਂ ਵੱਡਾ ਮੁਆਵਜ਼ਾ ਹੈ।

ਮਾਨ ਸਰਕਾਰ ਨੇ ਇਹ ਕਦਮ ਸਿਰਫ਼ ਕਾਗਜ਼ਾਂ ‘ਤੇ ਨਹੀਂ, ਸਗੋਂ ਕਿਸਾਨਾਂ ਦੇ ਦਰਦ ਨੂੰ ਮਹਿਸੂਸ ਕਰਦਿਆਂ ਚੁੱਕਿਆ ਹੈ। ਜਦੋਂ ਹਰਿਆਣਾ ਵਿੱਚ ਕਿਸਾਨਾਂ ਨੂੰ ਵੱਧ ਤੋਂ ਵੱਧ ₹15,000 ਪ੍ਰਤੀ ਏਕੜ, ਗੁਜਰਾਤ ਵਿੱਚ ਲਗਭਗ 8,900 ਪ੍ਰਤੀ ਏਕੜ, ਮੱਧ ਪ੍ਰਦੇਸ਼ ਵਿੱਚ ਲਗਭਗ 12,950 ਪ੍ਰਤੀ ਏਕੜ, ਅਤੇ ਉੱਤਰ ਪ੍ਰਦੇਸ਼ ਤੇ ਰਾਜਸਥਾਨ ਵਿੱਚ ਜ਼ਿਆਦਾਤਰ 5,000–7,000 ਪ੍ਰਤੀ ਏਕੜ ਤੱਕ ਰਾਹਤ ਮਿਲਦੀ ਹੈ, ਉੱਥੇ ਪੰਜਾਬ ਦੇ ਕਿਸਾਨਾਂ ਨੂੰ ਸਿੱਧਾ 20,000 ਪ੍ਰਤੀ ਏਕੜ ਦੇਣ ਦਾ ਫ਼ੈਸਲਾ ਕਿਸਾਨਾਂ ਦੀ ਤਾਕਤ ਅਤੇ ਮਿਹਨਤ ਨੂੰ ਸਲਾਮ ਕਰਨ ਦੇ ਬਰਾਬਰ ਹੈ।

ਇਹ ਵੀ ਪੜ੍ਹੋ: Punjab News: ਪ੍ਰਧਾਨ ਮੰਤਰੀ ਵੱਲੋਂ ਦਿੱਤੇ ਹੜ੍ਹ ਰਾਹਤ ਪੈਕੇਜ ਸਬੰਧੀ ਆਪ ਦੇ ਸੂਬਾ ਪ੍ਰਧਾਨ ਦਾ ਵੱਡਾ ਬਿਆਨ

ਇੰਨਾ ਹੀ ਨਹੀਂ, ਮਾਨ ਸਰਕਾਰ ਨੇ ਹੜ੍ਹ ਵਿੱਚ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ₹4 ਲੱਖ ਦੀ ਸਹਾਇਤਾ ਅਤੇ ਖੇਤਾਂ ਵਿੱਚ ਜੰਮੀ ਰੇਤ ਨੂੰ ਵੇਚਣ ਦੀ ਇਜਾਜ਼ਤ ਵੀ ਦਿੱਤੀ ਹੈ, ਤਾਂ ਜੋ ਕਿਸਾਨਾਂ ਨੂੰ ਤੁਰੰਤ ਨਕਦ ਰਾਸ਼ੀ ਮਿਲ ਸਕੇ ਅਤੇ ਅਗਲੀ ਬਿਜਾਈ ਦਾ ਰਾਹ ਆਸਾਨ ਹੋ ਸਕੇ। ਇਹ ਕਦਮ ਸਾਫ਼ ਦੱਸਦਾ ਹੈ ਕਿ ਸਰਕਾਰ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਸਮਝਦੀ ਹੈ ਅਤੇ ਉਨ੍ਹਾਂ ਤੱਕ ਹਰ ਸੰਭਵ ਰਾਹਤ ਪਹੁੰਚਾਉਣਾ ਚਾਹੁੰਦੀ ਹੈ। ਅੱਜ ਜਦੋਂ ਪੰਜਾਬ ਦਾ ਕਿਸਾਨ ਹੜ੍ਹ ਨਾਲ ਤਬਾਹ ਖੇਤਾਂ ਅਤੇ ਟੁੱਟੇ ਘਰਾਂ ਵਿਚਕਾਰ ਸੰਘਰਸ਼ ਕਰ ਰਿਹਾ ਹੈ, ਉਸ ਵੇਲੇ ਸਰਕਾਰ ਦਾ ਇਹ ਫ਼ੈਸਲਾ ਉਨ੍ਹਾਂ ਲਈ ਉਮੀਦ ਦੀ ਨਵੀਂ ਕਿਰਨ ਬਣ ਕੇ ਆਇਆ ਹੈ।

ਮਾਨ ਸਰਕਾਰ ਨੇ ਸਾਫ਼ ਕਰ ਦਿੱਤਾ ਹੈ ਕਿ ਜੇ ਕਿਸਾਨ ਡੁੱਬੇਗਾ ਤਾਂ ਪੂਰੀ ਅਰਥਵਿਵਸਥਾ ਡੁੱਬੇਗੀ, ਇਸ ਲਈ ਸਭ ਤੋਂ ਪਹਿਲਾਂ ਕਿਸਾਨ ਨੂੰ ਸੰਭਾਲਣਾ ਲਾਜ਼ਮੀ ਹੈ। ਇਹੀ ਕਾਰਨ ਹੈ ਕਿ ਰਾਹਤ ਦੀ ਰਕਮ ਨੂੰ ਦੇਸ਼ ਭਰ ਵਿੱਚ ਸਭ ਤੋਂ ਉੱਪਰ ਰੱਖ ਕੇ ਪੰਜਾਬ ਨੂੰ ਇੱਕ ਮਿਸਾਲ ਬਣਾਇਆ ਗਿਆ ਹੈ। ਇਹ ਮੁਆਵਜ਼ਾ ਸਿਰਫ਼ ਪੈਸਿਆਂ ਦੀ ਮੱਦਦ ਨਹੀਂ, ਸਗੋਂ ਕਿਸਾਨਾਂ ਨੂੰ ਇਹ ਯਕੀਨ ਦਿਵਾਉਣ ਦੀ ਕੋਸ਼ਿਸ਼ ਹੈ ਕਿ ਸਰਕਾਰ ਉਨ੍ਹਾਂ ਦੇ ਦੁੱਖ ਨੂੰ ਆਪਣਾ ਦੁੱਖ ਸਮਝਦੀ ਹੈ। ਸੰਕਟ ਦੀ ਇਸ ਘੜੀ ਵਿੱਚ ਇਹ ਸੰਦੇਸ਼ ਸਾਰੇ ਪੰਜਾਬ ਵਿੱਚ ਗੂੰਜ ਰਿਹਾ ਹੈ ਕਿ ਇਹ ਸਰਕਾਰ ਕਿਸਾਨਾਂ ਨੂੰ ਕਦੇ ਇਕੱਲਾ ਨਹੀਂ ਛੱਡੇਗੀ। Punjab Government News

ਮਾਨ ਸਰਕਾਰ ਨੇ ਰਾਹਤ ਦੀ ਰਕਮ ਨੂੰ ਸਭ ਤੋਂ ਵੱਧ ਰੱਖ ਕੇ ਸਾਬਤ ਕਰ ਦਿੱਤਾ ਹੈ ਕਿ ਕਿਸਾਨ ਸਿਰਫ਼ ਵੋਟਰ ਨਹੀਂ, ਬਲਕਿ ਪੰਜਾਬ ਦੀ ਅਸਲ ਤਾਕਤ ਹਨ। ਇਹ ਫ਼ੈਸਲਾ ਕਿਸਾਨਾਂ ਨੂੰ ਸੰਘਰਸ਼ ਵਿੱਚ ਸਹਾਰਾ ਅਤੇ ਭਵਿੱਖ ਲਈ ਵਿਸ਼ਵਾਸ ਦਿੰਦਾ ਹੈ। ਕਿਸਾਨ ਦੀ ਜਿੱਤ ਹੀ ਪੰਜਾਬ ਦੀ ਜਿੱਤ ਹੈ ਅਤੇ ਮਾਨ ਸਰਕਾਰ ਹਰ ਹਾਲ ਵਿੱਚ ਕਿਸਾਨਾਂ ਦੇ ਨਾਲ ਖੜੀ ਹੈ।