badal - Sach Kahoon Punjabi
ਕਿਸਾਨ ਜਥੇਬੰਦੀਆਂ ਨੇ ਘੇਰਿਆ ਬਾਦਲਾਂ ਦਾ ਪਿੰਡ ਅਤੇ ਕੈਪਟਨ ਦਾ ਸ਼ਹਿਰ
ਨਾ ਸਾਡਾ ਅਮਰਿੰਦਰ ਨਾਲ ਹੇਜ ਆ, ਨਾ ਸਾਡੀ ਬਾਦਲ ਕੇ ਲਾਣੇ ਨਾਲ ਯਾਰੀ ਆ: ਉਗਰਾਹਾਂ
ਮੁੱਖ ਮੰਤਰੀ ਦੇ ਸ਼ਹਿਰ ‘ਚ ਕਿਸਾਨਾਂ ਵੱਲੋਂ ਪੱਕਾ ਮੋਰਚਾ ਸ਼ੁਰੂ
ਪਟਿਆਲਾ, (ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਸ਼ਹਿਰ ‘ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕਿਸਾਨੀ ਮੰਗਾਂ ਸਬੰਧੀ ਹੁੰਕਾਰ ਭਰੀ ਗਈ ਹੈ। ਕਿਸਾਨਾਂ ਨੇ ਸ਼ਹਿਰ ਦੇ ਵਿਚਕਾਰ ਪੁੱਡਾ ਗਰਾਊਂਡ ‘ਚ ਪੱਕਾ ਮੋਰਚਾ ਠੋਕ ਦਿੱਤਾ ਹੈ। ਹਜ਼ਾਰਾਂ ਦੀ ਗਿਣਤੀ ‘ਚ ਪੁੱਜੇ ਕਿਸਾਨਾਂ ਵਿੱਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਆਰਡੀਨੈਂਸਾਂ ਅਤੇ ਅਮਰਿੰਦਰ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਨਾ ਕਰਨ ਕਰਕੇ ਰੋਹ ਦੇਖਿਆ ਗਿਆ। ਧਰਨੇ ਦੀ ਵੱਡੀ ਗੱਲ ਇਹ ਰਹੀ ਕਿ ਅੱਜ ਤੋਂ ਸ਼ੁਰੂ ਹੋਏ ਇਸ ਪੱਕੇ ਮੋਰਚੇ ਵਿੱਚ ਪੁੱਜੀਆਂ ਔਰਤਾਂ ਨੇ ਦੋਵੇਂ ਸਰਕਾਰਾਂ ਨੂੰ ਲਲਕਾਰਿਆ ਹੈ।   ਉੱਧਰ ਕਿਸਾਨ ਜਥੇਬੰਦੀ ਨੇ ਕੇਂਦਰੀ ਆਰਡੀਨੈਂਸਾਂ ਦੇ ਖਿਲਾਫ਼ ਪਿੰਡ ਬਾਦਲ ‘ਚ ਬਾਦਲ ਪਰਿਵਾਰ ਦੀ ਰਿਹਾਇਸ਼ ਨੂੰ ਵੀ ਘੇਰੀ ਰੱਖਿਆ।
ਜਾਣਕਾਰੀ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਇੱਕ ਮੋਰਚਾ ਮੁੱਖ ਮੰਤਰੀ ਦੇ ਸ਼ਹਿਰ ‘ਚ ਲਗਾਇਆ ਗਿਆ ਹੈ ਜਦਕਿ ਦੂਜਾ ਮੋਰਚਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪਿੰਡ ਬਾਦਲ ਵਿਖੇ ਲਗਾਇਆ ਹੈ। ਪਟਿਆਲਾ ਵਿਖੇ ਲਗਾਏ ਮੋਰਚੇ ਵਿੱਚ ਕੈਪਟਨ ਸਰਕਾਰ ਵੱਲੋਂ ਵੋਟਾਂ ਵੇਲੇ ਕੀਤੇ ਵਾਅਦਿਆਂ ਨੂੰ ਚੇਤੇ ਕਰਵਾਉਣ ਲਈ ਵੰਗਾਰਿਆ ਗਿਆ ਜਦਕਿ ਬਾਦਲ ਪਿੰਡ ਵਿਖੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਆਰਡੀਨੈਂਸਾਂ ਖਿਲਾਫ਼ ਮੋਰਚਾ ਖੋਲ੍ਹਿਆ ਗਿਆ ਹੈ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਰੋਹ ਭਰਪੂਰ ਤਕਰੀਰ ਕਰਦਿਆਂ ਆਖਿਆ ਕਿ ਪੰਜਾਬ ਦੇ ਜੁਝਾਰੂ ਕਿਸਾਨ ਇਨ੍ਹਾਂ ਕਾਗਜ਼ ਦੇ ਟੁਕੜੇ ਆਰਡੀਨੈਂਸਾਂ ਅੱਗੇ ਝੁਕਣ ਵਾਲੇ ਨਹੀਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਇਨ੍ਹਾਂ ਬਿੱਲਾਂ ਨੂੰ ਕਦੇ ਵੀ ਲਾਗੂ ਨਹੀਂ ਹੋਣ ਦੇਣਗੇ। ਬਿੱਲ ਲਾਗੂ ਹੋ ਜਾਣ ਸਬੰਧੀ ਸਵਾਲ ਦੇ ਜਵਾਬ ‘ਚ ਉਹਨਾਂ ਰੋਹ ‘ਚ ਕਿਹਾ ਕਿ ਸਰਕਾਰਾਂ ਕਾਗਜਾਂ ਦਾ ਢਿੱਡ ਪੂਰਾ ਕਰ ਲੈਣ ਪਰ ਉਹ ਪ੍ਰਾਈਵੇਟ ਮੰਡੀਆਂ ਨੂੰ ਚੱਲਣ ਨਹੀਂ ਦੇਣਗੇ।
ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ ਵੱਲੋਂ ਸਰਕਾਰ ਬਣਨ ਤੋਂ ਪਹਿਲਾਂ ਕਿਸਾਨਾਂ ਅਤੇ ਕਿਰਤੀ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ‘ਤੇ ਕਰਜ਼ਾ ਕੁਰਕੀ ਖ਼ਤਮ, ਫ਼ਸਲ ਦੀ ਪੂਰੀ ਰਕਮ, ਘਰ-ਘਰ ਪੱਕਾ ਰੁਜ਼ਗਾਰ,  ਨਸ਼ਿਆਂ ਦਾ ਖ਼ਾਤਮਾ, ਭੂ ਮਾਫੀਆ, ਰੇਤ ਮਾਫੀਆ ਅਤੇ ਕੇਬਲ ਮਾਫੀਆ ਨੂੰ ਨੱਥ ਪਾਉਣਗੇ, ਪਰ ਸਭ ਕੁਝ ਇਸ ਦੇ ਉਲਟ ਹੋ ਰਿਹਾ ਹੈ।  ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿਤੈਸੀ ਕਹਾਉਣ ਵਾਲੇ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਆਪਣੇ ਬਿਆਨਾਂ ਵਿੱਚ ਖੇਤੀਬਾੜੀ ਬਿੱਲਾਂ ਦੇ ਵਿਰੋਧ ਵਿੱਚ ਇੱਕ ਸ਼ਬਦ ਵੀ ਨਹੀਂ ਬੋਲਿਆ। ਉਨ੍ਹਾਂ ਕਿਹਾ ਕਿ ਕਿਸਾਨੀ ਮੰਗਾਂ ਦੀ ਪੂਰਤੀ ਲਈ ਇੱਥੇ ਪੰਜ ਦਿਨਾਂ ਤੱਕ ਇਸੇ ਤਰ੍ਹਾਂ ਪੱਕਾ ਮੋਰਚਾ ਜਾਰੀ ਰਹੇਗਾ ਅਤੇ ਹਜਾਰਾਂ ਦੀ ਗਿਣਤੀ ਵਿੱਚ ਕਿਸਾਨ ਕੈਪਟਨ ਅਤੇ ਮੋਦੀ ਸਰਕਾਰ ਖਿਲਾਫ਼ ਸੰਘਰਸ਼ ਦਾ ਬਿਗਲ ਵਜਾਉਂਦੇ ਰਹਿਣਗੇ।
ਆਗੂਆਂ ਨੇ ਕਿਹਾ ਕਿ ਜਿਹੜਾ ਮੁੱਖ ਮੰਤਰੀ ਲੋਕਾਂ ‘ਚ ਨਾ ਵਿਚਰੇ ਅਤੇ ਆਪਣੇ ਘਰ ‘ਚੋਂ ਹੀ ਬਾਹਰ ਨਾ ਨਿੱਕਲੇ ਤਾਂ ਅਜਿਹੇ ਵਿਅਕਤੀ ਨੂੰ ਕੁਰਸੀ ‘ਤੇ ਰਹਿਣ ਦਾ ਕੋਈ ਹੱਕ ਨਹੀਂ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਨਾ ਸਾਡਾ ਅਮਰਿੰਦਰ ਨਾਲ ਹੇਜ ਆ, ਨਾ ਸਾਡੀ ਬਾਦਲ ਕੇ ਲਾਣੇ ਨਾਲ ਯਾਰੀ ਆ, ਜੋ ਵੀ ਰਾਜਸੀ ਆਗੂ ਕਿਸਾਨਾਂ ਦੇ ਵਿਰੁੱਧ ਭੁਗਤੇਗਾ, ਚਾਹੇ ਉਹ ਅਮਰਿੰਦਰ ਹੋਵੇ, ਚਾਹੇ ਬਾਦਲ ਪਰਿਵਾਰ ਹੋਵੇ, ਉਨ੍ਹਾਂ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ।  ਉਨ੍ਹਾਂ ਅਮਰਿੰਦਰ ਸਿੰਘ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਵੱਲੋਂ ਚੋਣਾਂ ਮੌਕੇ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਾ ਕੀਤੇ ਗਏ ਤਾਂ ਉਹ ਇਸ ਸੰਘਰਸ਼ ਨੂੰ ਹੋਰ ਵੀ ਤੇਜ਼ ਕਰਨਗੇ। ਦੱਸਣਯੋਗ ਹੈ ਕਿ ਇਸ ਧਰਨੇ ਵਿੱਚ ਪਟਿਆਲਾ, ਸੰਗਰੂਰ,  ਲੁਧਿਆਣਾ ਅਤੇ ਬਰਨਾਲਾ ਜ਼ਿਲ੍ਹਿਆਂ ਦੇ ਕਿਸਾਨ ਪੁੱਜੇ ਹੋਏ ਸਨ। ਕਿਸਾਨਾਂ ਦੇ ਧਰਨੇ ਨੂੰ ਦੇਖਦਿਆਂ ਪੁਲਿਸ ਵੱਲੋਂ ਤਕੜੇ ਪ੍ਰਬੰਧ ਕੀਤੇ ਹੋਏ ਸਨ। ਇਸ ਮੌਕੇ ਜਸਵਿੰਦਰ ਸਿੰਘ, ਜਗਤਾਰ ਸਿੰਘ ਕਾਲਾਝਾੜ, ਰੂਪ ਸਿੰਘ ਛੰਨਾ, ਸੁਦਾਗਰ ਸਿੰਘ, ਮਨਜੀਤ ਸਿੰਘ ਨਿਆਲ, ਚਮਕੌਰ ਸਿੰਘ, ਜਰਨੈਨ ਸਿੰਘ, ਬਹਾਲ ਸਿੰਘ, ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜਰ ਸਨ।
ਵਿਸ਼ਾਲ ਰੈਲੀ ਕਰਕੇ ਢੀਂਡਸਾ ਪਰਿਵਾਰ ਪਾਰਟੀ ‘ਚੋਂ ਲਾਇਆ ਨੁੱਕਰੇ
ਢੀਂਡਸਾ ਪਰਿਵਾਰ ਨੇ ਪਾਰਟੀ ਦੀ ਪਿੱਠ ‘ਚ ਛੁਰਾ ਮਾਰਿਆ : ਪ੍ਰਕਾਸ਼ ਸਿੰਘ ਬਾਦਲ
ਢੀਂਡਸਾ ਪਰਿਵਾਰ ਅਕਾਲੀ ਦਲ ਦਾ ‘ਗੱਦਾਰ’ : ਸੁਖਬੀਰ ਬਾਦਲ
ਸੰਗਰੂਰ, (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ) ਸ਼੍ਰੋਮਣੀ ਅਕਾਲੀ ਦਲ (ਬ) (Badal and Dhindsa controversy) ਵੱਲੋਂ ਢੀਂਡਸਾ ਪਰਿਵਾਰ ਦੇ ਗੜ੍ਹ ‘ਚ ਵਿਸ਼ਾਲ ਰੈਲੀ ਕਰਕੇ ਢੀਂਡਸਾ ਪਰਿਵਾਰ ਵੱਲੋਂ ਸੁਖਬੀਰ ਤੇ ਹੋਰ ਪਾਰਟੀ ਲੀਡਰਸ਼ਿਪ ‘ਤੇ ਹਮਲਿਆਂ ਦਾ ਜ਼ੋਰਦਾਰ ਜਵਾਬ ਦਿੱਤਾ। ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਵਿੱਚ ਸਮੁੱਚੀ ਸੀਨੀਅਰ ਲੀਡਰਸ਼ਿਪ ਤੋਂ ਬਿਨ੍ਹਾਂ ਸੰਗਰੂਰ ਅਤੇ ਬਰਨਾਲਾ ਜ਼ਿਲ੍ਹਿਆਂ ਦੀ ਸਾਰੀ ਲੀਡਰਸ਼ਿਪ ਨੇ ਇਕਮੁੱਠ ਹੋ ਕੇ ਢੀਂਡਸਾ ਪਰਿਵਾਰ ਨੂੰ ਅਕਾਲੀ ਦਲ ਤੋਂ ਨੁੱਕਰੇ ਲਾ ਦਿੱਤਾ।
ਸੰਗਰੂਰ ਦੀ ਅਨਾਜ ਮੰਡੀ ਦੇ ਖੁੱਲ੍ਹੇ ਫੜ੍ਹ ਵਿੱਚ ਹੋਈ ਇਸ ਵਿਸ਼ਾਲ ਰੈਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਇਲਾਵਾ ਪਾਰਟੀ ਦੀ ਪਹਿਲੀ ਕਤਾਰ ਦੇ ਆਗੂ ਤੇ ਭਾਜਪਾ ਦੇ ਆਗੂਆਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਬੇਸ਼ੱਕ ਇਸ ਰੈਲੀ ਨੂੰ ਕਾਂਗਰਸ ਸਰਕਾਰ ਖਿਲਾਫ਼ ਰੋਸ ਰੈਲੀ ਦਾ ਨਾਂਅ ਦਿੱਤਾ ਗਿਆ ਸੀ ਪਰ ਅਕਾਲੀ ਆਗੂਆਂ ਨੇ ਢੀਂਡਸਾ ਪਰਿਵਾਰ ‘ਤੇ ਕੀਤੇ ਸਿੱਧੇ ਸ਼ਬਦੀ ਹਮਲਿਆਂ ਕਾਰਨ ਇਹ ਸਮੁੱਚੀ ਰੈਲੀ ਢੀਂਡਸਾ ਪਰਿਵਾਰ ਦੇ ਵਿਰੁੱਧ ਹੀ ਹੋ ਨਿੱਬੜੀ।
ਇਸ ਵੱਡੀ ਰੈਲੀ ਨੂੰ ਸਭ ਤੋਂ ਅਖ਼ੀਰ ‘ਤੇ ਸੰਬੋਧਨ ਕਰਨ ਪੁੱਜੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਪਹਿਲੀ ਵਾਰ ਜਨਤਕ ਤੌਰ ‘ਤੇ ਅਕਾਲੀ ਦਲ ਤੋਂ ਬਾਗੀ ਹੋਏ ਢੀਂਡਸਾ ਪਰਿਵਾਰ ਤੇ ਬੋਲਦਿਆਂ ਆਖਿਆ ਕਿ ਸ: ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀ ਵਿੱਚ ਜਿੰਨਾ ਸਤਿਕਾਰ ਦਿੱਤਾ ਜਾਂਦਾ ਸੀ, ਅੱਜ ਤੱਕ ਕਿਸੇ ਹੋਰ ਆਗੂ ਨੂੰ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਪਾਰਟੀ ਪ੍ਰਧਾਨ ਹੋਣ ਦੇ ਬਾਵਜ਼ੂਦ ਵੱਡੇ ਢੀਂਡਸਾ ਜਿਹੜੇ ਸਕੱਤਰ ਜਨਰਲ ਸੀ, ਦੇ ਪੈਰੀਂ ਹੱਥ ਲਾਉਂਦਾ ਹੁੰਦਾ ਸੀ। ਬਾਦਲ ਨੇ ਕਿਹਾ ਢੀਂਡਸਾ ਤੋਂ ਬਿਨ੍ਹਾਂ ਜ਼ਿਲ੍ਹਾ ਸੰਗਰੂਰ ਤੇ ਬਰਨਾਲਾ ਵਿੱਚ ਹੀ ਨਹੀਂ ਸਗੋਂ ਸਮੁੱਚੀ ਪਾਰਟੀ ਵਿੱਚ ਪੱਤਾ ਨਹੀਂ ਹਿੱਲਦਾ ਪਰ ਉਹ ਹੈਰਾਨ ਹਨ ਕਿ ਉਹ ਕਿਹੜੀਆਂ ਮਜ਼ਬੂਰੀਆਂ ਕਾਰਨ ਪਾਰਟੀ ਦੀ ਪਿੱਠ ‘ਚ ਛੁਰਾ ਮਾਰ ਕੇ ਗਏ ਹਨ।
ਵੱਡੇ ਬਾਦਲ ਨੇ ਭਾਵਪੂਰਤ ਭਾਸ਼ਣ ਵਿੱਚ ਕਿਹਾ ਕਿ ਹਰੇਕ ਦੇ ਜੀਵਨ ਵਿੱਚ ਤਿੰਨ ਮਾਵਾਂ ਹੁੰਦੀਆਂ ਹਨ, ਇੱਕ ਸਾਡੀ ਜਨਣੀ, ਦੂਜੀ ਧਰਤੀ ਮਾਤਾ ਜਿਹੜੀ ਸਾਨੂੰ ਖਾਣ ਨੂੰ ਦਿੰਦੀ ਹੈ ਅਤੇ ਤੀਜੀ ਮਾਂ ਪਾਰਟੀ ਹੁੰਦੀ ਹੈ ਜਿਹੜੀ ਸਾਨੂੰ ਮਾਣ ਇੱਜ਼ਤ ਬਖ਼ਸ਼ਦੀ ਹੈ। ਢੀਂਡਸਾ ਨੇ ਆਪਣੀ ਮਾਂ ਪਾਰਟੀ ਨਾਲ ਧੋਖਾ ਕੀਤਾ ਹੈ ਇਸ ਤੋਂ ਮਾੜੀ ਕੋਈ ਗੱਲ ਨਹੀਂ ਹੋ ਸਕਦੀ। ਬਾਦਲ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਕਿ ਮੈਂ ਢੀਂਡਸਾ ਨਾਲ ਸਿਰਫ਼ ਰਾਜਨੀਤਕ ਮਸਲੇ ਹੀ ਨਹੀਂ ਸੀ ਵਿਚਾਰਦਾ ਸਗੋਂ ਪਰਿਵਾਰਕ ਮਸਲਿਆਂ ਤੇ ਵੀ ਉਸ ਦੇ ਨਾਲ ਰਾਇ ਮਸ਼ਵਰਾ ਕਰਦਾ ਰਹਿੰਦਾ ਸੀ।
ਅਸੀਂ ਆਪਣੀਆਂ ਧੀਆਂ ਦੇ ਵਿਆਹ ਤੱਕ ਵੀ ਢੀਂਡਸਾ ਤੇ ਬ੍ਰਹਮਪੁਰਾ ਨਾਲ ਗੱਲਬਾਤ ਕਰਨ ਤੋਂ ਬਾਅਦ ਕੀਤੇ ਸਨ। ਢੀਂਡਸਾ ਦਾ ਹੁਕਮ ਪਾਰਟੀ ਵਿੱਚ ‘ਇਲਾਹੀ’ ਹੁਕਮ ਹੁੰਦਾ ਸੀ। ਉਨ੍ਹਾਂ ਕਿਹਾ ਕਿ ਜੇਕਰ ਢੀਂਡਸਾ ਉਨ੍ਹਾਂ ਦੀ ਜਾਨ ਵੀ ਮੰਗ ਲੈਂਦੇ ਤਾਂ ਉਨ੍ਹਾਂ ਨੇ ਜਵਾਬ ਨਹੀਂ ਸੀ ਦੇਣਾ। ਭਰੇ ਗਲ਼ ਨਾਲ ਸੰਬੋਧਨ ਕਰਦਿਆਂ ਬਾਦਲ ਨੇ ਕਿਹਾ ਕਿ ਜਿਹੜੇ ਲੋਕ ਬਿਗਾਨਿਆਂ ਦੇ ਸਹਾਰੇ ਆਪਣੇ ਸਿਰ ‘ਤੇ ਤਾਜ਼ ਟਿਕਾਉਂਦੇ ਹਨ, ਉਨ੍ਹਾਂ ਦੀ ਕਦੇ ਸ਼ੋਭਾ ਨਹੀਂ ਹੁੰਦੀ।
ਇੱਕ ਕਤਰਾ ਵੀ ਦਰਿਆ ਤੋਂ ਵੱਖ ਹੋ ਕੇ ਆਪਣੀ ਹੋਂਦ ਗੁਆ ਬਹਿੰਦਾ ਹੈ। ਉਨ੍ਹਾਂ ਆਖਿਆ ਕਿ ਕੁਦਰਤ ਨੇ ਢੀਂਡਸਾ ਪਰਿਵਾਰ ਤੋਂ ਇੱਕ ਅਜਿਹਾ ਫੈਸਲਾ ਕਰਵਾ ਲਿਆ ਜਿਹੜਾ ਉਸ ਲਈ ਭਾਰੀ ਸਾਬਤ ਹੋਵੇਗਾ ਅਤੇ ਉਸ ਦੇ ਲੜਕੇ ਪਰਮਿੰਦਰ ਦਾ ਸਿਆਸੀ ਭਵਿੱਖ ਵੀ ਧੂਮਲ ਹੋ ਗਿਆ।
ਢੀਂਡਸਾ ਪਰਿਵਾਰ ਅਕਾਲੀ ਦਲ ਦਾ ‘ਗੱਦਾਰ’ : ਸੁਖਬੀਰ ਬਾਦਲ
ਸੰਗਰੂਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਢੀਂਡਸਾ ਪਰਿਵਾਰ ‘ਤੇ ਹਮਲਾ ਕਰਦਿਆਂ ਉਸ ਨੂੰ ‘ਗੱਦਾਰ’ ਤੱਕ ਕਹਿ ਦਿੱਤਾ। ਸੁਖਬੀਰ ਨੇ ਕਿਹਾ ਕਿ ਢੀਂਡਸਾ ਪਰਿਵਾਰ ਨੇ ਪਾਰਟੀ ਦੀ ਪਿੱਠ ਵਿੱਚ ਚਾਕੂ ਮਾਰ ਕੇ ਗੱਦਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੈਂ 20-25 ਸਾਲਾਂ ਦੀ ਸਿਆਸਤ ਵੱਡੇ ਢੀਂਡਸਾ ਦੇ ਪੈਰੀਂ ਹੱਥ ਲਾਉਂਦਾ ਸੀ ਅਤੇ ਉਨ੍ਹਾਂ ਵੱਲੋਂ ਕਿਹਾ ਜਾਣ ਵਾਲਾ ਕੋਈ ਕੰਮ, ਕਰ ਕੇ ਮੈਂ ਖੁਦ ਉਨ੍ਹਾਂ ਦੇ ਘਰ ਜਾ ਕੇ ਰਿਪੋਰਟ ਦਿੰਦਾ ਸੀ।
ਉਨ੍ਹਾਂ ਇੱਥੋਂ ਤੱਕ ਵੀ ਕਿਹਾ ਕਿ ਹੁਣ ਵੀ ਮੈਂ ਇਸ ਮਸਲੇ ‘ਤੇ 6 ਵਾਰ ਢੀਂਡਸਾ ਤੋਂ ਮੁਆਫ਼ੀ ਵੀ ਮੰਗੀ ਅਤੇ ਇੱਥੋਂ ਤੱਕ ਵੀ ਕਹਿ ਦਿੱਤਾ ਜੇਕਰ ਤੁਸੀਂ ਚਾਹੁੰਦੇ ਹੋ ਤਾਂ ਮੈਂ ਅਖ਼ਬਾਰਾਂ ਦੇ ਮਾਧਿਅਮ ਰਾਹੀਂ ਵੀ ਜਨਤਕ ਤੌਰ ਤੇ ਮੁਆਫ਼ੀ ਮੰਗਣ ਲਈ ਤਿਆਰ ਹਾਂ ਪਰ ਢੀਂਡਸਾ ਪਰਿਵਾਰ ਕਾਂਗਰਸ ਦੇ ਹੱਥੇ ਚੜ੍ਹ ਕੇ ਪਾਰਟੀ ਨੂੰ ਖਤਮ ਕਰਨ ਤੇ ਤੁਲ ਗਿਆ ਜਿਹੜਾ ਪਾਰਟੀ ਨੂੰ ਕਦੇ ਵੀ ਮਨਜ਼ੂਰ ਨਹੀਂ।
ਬਾਦਲ ਨੇ ਕਿਹਾ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਨੂੰ ਜਿੰਨੇ ਵਾਰ ਪਾਰਟੀ ਵਿੱਚੋਂ ਬਾਹਰ ਕੱਢਿਆ ਉਹ ਕਾਰਵਾਈ ਢੀਂਡਸਾ ਦੇ ਕਹਿਣ ਤੇ ਹੀ ਕੀਤੀ, ਜੋ ਸਾਡੀ ਵੱਡੀ ਭੁੱਲ ਵੀ ਸੀ। ਉਨ੍ਹਾਂ ਕਿਹਾ ਵੱਡੇ ਢੀਂਡਸਾ ਨੇ ਪਰਮਿੰਦਰ ਨੂੰ ਬੇਦਖ਼ਲ ਕਰਨ ਤੱਕ ਵੀ ਧਮਕੀ ਦੇ ਦਿੱਤੀ ਸੀ ਜਿਸ ਕਾਰਨ ਮਜ਼ਬੂਰਨ ਉਸ ਨੂੰ ਆਪਣੇ ਪਿਤਾ ਨਾਲ ਜਾਣਾ ਪਿਆ।
ਇਨ੍ਹਾਂ ਆਗੂਆਂ ਨੇ ਕੀਤਾ ਸੰਬੋਧਨ :
ਅੱਜ ਦੀ ਇਸ ਰੈਲੀ ਨੂੰ ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ, ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ, ਬਲਵਿੰਦਰ ਸਿੰਘ ਭੂੰਦੜ, ਭਾਜਪਾ ਦੇ ਮਦਨ ਮੋਹਨ ਮਿੱਤਲ ਤੋਂ ਇਲਾਵਾ ਜ਼ਿਲ੍ਹਾ ਸੰਗਰੂਰ ਦੇ ਵਿਨਰਜੀਤ ਸਿੰਘ ਗੋਲਡੀ, ਹਰੀ ਸਿੰਘ, ਮੁਹੰਮਦ ਉਵੈਸ, ਗੁਲਜ਼ਾਰ ਸਿੰਘ ਮੂਣਕ, ਰਾਜਿੰਦਰ ਦੀਪਾ ਸੁਨਾਮ, ਪ੍ਰਿਤਪਾਲ ਸਿੰਘ ਲਹਿਰਾਗਾਗਾ, ਜ਼ਿਲ੍ਹਾ ਬਰਨਾਲਾ ਤੋਂ ਕੁਲਵੰਤ ਸਿੰਘ ਕੀਤੂ, ਸਤਨਾਮ ਸਿੰਘ ਰਾਹੀ, ਗਗਨਜੀਤ ਸਿੰਘ ਬਰਨਾਲਾ, ਮਹਿਲ ਕਲਾਂ ਤੋਂ ਬਲਵੀਰ ਸਿੰਘ ਘੁੰਨਸ ਨੇ ਵੀ ਸੰਬੋਧਨ ਕਰਦਿਆਂ ਢੀਂਡਸਾ ਪਰਿਵਾਰ ‘ਤੇ ਰਗੜੇ ਲਾਏ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਚੀਮਾ, ਅਮਨ ਅਰੋੜਾ ਤੇ ਸੰਧਵਾਂ ਨੇ ਭਾਜਪਾ ਤੇ ਬਾਦਲਾਂ ਨੂੰ ਰੱਜ ਕੇ ਕੋਸਿਆ
ਚੀਮਾ, ਅਮਨ ਅਰੋੜਾ ਤੇ ਸੰਧਵਾਂ ਨੇ ਭਾਜਪਾ ਤੇ ਬਾਦਲਾਂ ਨੂੰ ਰੱਜ ਕੇ ਕੋਸਿਆ
ਚੰਡੀਗੜ, (ਅਸ਼ਵਨੀ ਚਾਵਲਾ)। ਕੇਂਦਰ ਸਰਕਾਰ ਵੱਲੋਂ ਲਿਆਂਦੇ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਰਾਸ਼ਟਰੀ ਨਾਗਰਿਕਤਾ ਰਜਿਸਟਰ (ਐਨਆਰਸੀ) ਅਤੇ ਰਾਸ਼ਟਰੀ ਆਬਾਦੀ ਰਜਿਸਟਰ (ਐਨਪੀਆਰ) ਦੇ ਵਿਰੋਧ ‘ਚ ਪੰਜਾਬ ਸਰਕਾਰ ਵੱਲੋਂ ਸਦਨ ‘ਚ ਪੇਸ਼ ਮਤੇ ਦਾ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਸਮਰਥਨ ਕੀਤਾ ਅਤੇ ਇਨਾਂ ਕਾਨੂੰਨਾਂ ਨੂੰ ਬੇਲੋੜੇ ਅਤੇ ਗੈਰ ਜ਼ਰੂਰੀ ਦੱਸਦੇ ਹੋਏ ਦੇਸ਼ ਨੂੰ ਫ਼ਿਰਕਾਪ੍ਰਸਤੀ ਦੇ ਆਧਾਰ ‘ਤੇ ਵੰਡਣ ਅਤੇ ਸੰਵਿਧਾਨ ਵਿਰੋਧੀ ਕਦਮ ਕਰਾਰ ਦਿੱਤਾ। ਇਸ ਤਰ੍ਹਾਂ ਕੇਰਲ ਤੋਂ ਬਾਅਦ ਪੰਜਾਬ ਦੂਜਾ ਸੂਬਾ ਬਣ ਗਿਆ ਹੈ ਜਿਸ ਦੀ ਵਿਧਾਨ ਸਭਾ ‘ਚ ਸੀਏਏ ਦੇ ਖਿਲਾਫ਼ ਮਤਾ ਪਾਇਆ ਗਿਆ ਹੈ
ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੀਏਏ/ਐਨਸੀਆਰ ਦਾ ਵਿਰੋਧ ਅਤੇ ਪੰਜਾਬ ਸਰਕਾਰ ਦੇ ਮਤੇ ਦੀ ਹਮਾਇਤ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਕਦਮ ਸੰਵਿਧਾਨ ਦੇ ਵਿਰੁੱਧ ਹੈ। ਚੀਮਾ ਨੇ ਕਿਹਾ ਕਿ ਅਜਿਹੇ ਬੇਲੋੜੇ ਅਤੇ ਵੰਡ ਪਾਊ ਕਾਨੂੰਨਾਂ ਰਾਹੀਂ ਕੇਂਦਰੀ ਦੀ ਭਾਜਪਾ ਸਰਕਾਰ ਘੱਟ ਗਿਣਤੀਆਂ ਅਤੇ ਦਲਿਤਾਂ-ਗ਼ਰੀਬਾਂ ‘ਚ ਡਰ ਤੇ ਸਹਿਮ ਦਾ ਮਾਹੌਲ ਪੈਦਾ ਕਰ ਰਹੀ ਹੈ। ਇਸ ਮੌਕੇ ਉਨਾਂ ਦਿੱਲੀ ‘ਚ ਡੀਡੀਏ ਵੱਲੋਂ ਸ੍ਰੀ ਗੁਰੂ ਰਵਿਦਾਸ ਮੰਦਿਰ ਤੋੜੇ ਜਾਣ ਦੀ ਦਲਿਤ ਵਿਰੋਧੀ ਕਾਰਵਾਈ ਦੀ ਮਿਸਾਲ ਦਿੱਤੀ। ਚੀਮਾ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਵੀ ਮੰਗ ਕੀਤੀ ਕਿ ਉਹ ਡੇਰਾ ਬੱਲਾਂ ਦੇ ਪੈਰੋਕਾਰਾਂ ‘ਤੇ ਦਰਜ ਕੇਸ ਵਾਪਸ ਲੈਣ ਦਾ ਵਾਅਦਾ ਨਿਭਾਉਣ।
ਜਿਸ ਤਰਾਂ ਦੀਆਂ ਚੁਨੌਤੀਆਂ ਅਤੇ ਹਾਲਾਤ ਦੇਸ਼ ਨੂੰ ਦਰਪੇਸ਼ ਹਨ
ਚੀਮਾ ਨੇ ਮੰਗ ਕੀਤੀ ਕਿ ਸੀਏਏ/ਐਨਸੀਆਰ/ਐਨਆਰਪੀ ਦਾ ਵਿਰੋਧ ਕਰ ਰਹੇ ਜੇਐਨਯੂ ਅਤੇ ਹੋਰ ਯੂਨੀਵਰਸਿਟੀਆਂ ਕਾਲਜਾਂ ਦੇ ਵਿਦਿਆਰਥੀਆਂ ‘ਤੇ ਫਾਸੀਵਾਦੀ ਹਮਲਿਆਂ ਖ਼ਿਲਾਫ਼ ਸਦਨ ‘ਚ ਨਿੰਦਾ ਪ੍ਰਸਤਾਵ ਲਿਆਂਦਾ ਜਾਵੇ। ‘ਆਪ’ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਇਹ ਗੱਲ ਸਮਝ ਤੋਂ ਬਾਹਰ ਹੈ ਕਿ ਇਸ ਤਰਾਂ ਦੇ ਬੇਲੋੜੇ ਅਤੇ ਗੈਰ-ਜ਼ਰੂਰੀ ਕਾਨੂੰਨਾਂ ਨੂੰ ਦੇਸ਼ ਅਤੇ ਦੇਸ਼ ਦੀ ਜਨਤਾ ‘ਤੇ ਥੋਪਣ ਦੀ ਜ਼ਰੂਰਤ ਕੀ ਹੈ? ਅਮਨ ਅਰੋੜਾ ਨੇ ਕਿਹਾ ਕਿ ਜਿਸ ਤਰਾਂ ਦੀਆਂ ਚੁਨੌਤੀਆਂ ਅਤੇ ਹਾਲਾਤ ਦੇਸ਼ ਨੂੰ ਦਰਪੇਸ਼ ਹਨ, ਉਸ ਤੋਂ ਸਾਫ਼ ਜਾਪਦਾ ਹੈ ਕਿ ਇਹ ਗੈਰ ਜ਼ਰੂਰੀ ਕਾਨੂੰਨ ਦੇਸ਼ ਦੀ ਜਨਤਾ ਦਾ ਧਿਆਨ ਬੇਰੁਜ਼ਗਾਰੀ, ਮਹਿੰਗਾਈ, ਆਰਥਿਕ ਮੰਦੀ ਅਤੇ ਹੋਰ ਭਖਵੇਂ ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼ ਤੋਂ ਵੱਧ ਕੇ ਕੁੱਝ ਵੀ ਨਹੀਂ।
ਕੁਲਤਾਰ ਸਿੰਘ ਸੰਧਵਾਂ ਨੇ ਸੀਏਏ, ਐਨਪੀਆਰ ਅਤੇ ਐਨਆਰਸੀ ਦਾ ਜ਼ੋਰਦਾਰ ਵਿਰੋਧ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ‘ਤੇ ਦੋਗਲੀ ਨੀਤੀ ਅਪਣਾਉਣ ਦਾ ਦੋਸ਼ ਲਗਾਇਆ। ਸੰਧਵਾਂ ਨੇ ਕਿਹਾ ਕਿ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਉਨਾਂ ਦੇ ਸੰਸਦ ਮੈਂਬਰ ਪਤੀ ਅਤੇ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਾਰਲੀਮੈਂਟ ‘ਚ ਸੀਏਏ ਦੇ ਹੱਕ ‘ਚ ਵੋਟ ਪਾਉਂਦੇ ਹਨ ਅਤੇ ਪੰਜਾਬ ‘ਚ ਆ ਕੇ ਸੀਏਏ/ਐਨਸੀਆਰ ‘ਚ ਮੁਸਲਿਮ ਵਰਗ ਨੂੰ ਵੀ ਸ਼ਾਮਲ ਕਰਨ ਦੀ ਮੰਗ ਕਰਦੇ ਹਨ।’ਆਪ’ ਆਗੂਆਂ ਨੇ ਦੇਸ਼ ਦੇ ਲੋਕਾਂ ਖ਼ਾਸ ਕਰਕੇ ਕਾਲਜਾਂ-ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਵੱਲੋਂ ਸੀਏਏ/ਐਨਸੀਆਰ/ਐਨਪੀਆਰ ਵਿਰੁੱਧ ਬੁਲੰਦ ਕੀਤੀ ਆਵਾਜ਼ ਨੂੰ ਦੇਸ਼ ਦੇ ਚੰਗੇ ਭਵਿੱਖ ਲਈ ਵੱਡੀ ਉਮੀਦ ਵਜੋਂ ਦੇਖਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹਿੰਸਕ ਹੋਣ ਦਾ ਡਰ, ਦੋਵੇਂ ਧੜੇ ਇੱਕ ਦੂਜੇ ਦੀਆਂ ਮੀਟਿੰਗਾਂ ਲਈ ਸੂਹੀਏ ਰੱਖਣ ਲੱਗੇ
ਸੰਗਰੂਰ, (ਗੁਰਪ੍ਰੀਤ ਸਿੰਘ) ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਸੁਖਦੇਵ ਸਿੰਘ ਢੀਂਡਸਾ (Dhindsa and Badal) ਤੇ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਵਿਚਾਲੇ ਚੱਲ ਰਹੀ ਸਿਧਾਂਤਕ ਲੜਾਈ ਕਿਸੇ ਵੇਲੇ ਵੀ ‘ਬਾਹੂਬਲ’ ਦਾ ਰੂਪ ਧਾਰਨ ਕਰ ਸਕਦੀ ਹੈ ਪ੍ਰਸ਼ਾਸਨ ਨੂੰ ਹੁਣ ਇਨ੍ਹਾਂ ਸਰਗਰਮੀਆਂ ਦੇ ਚਲਦਿਆਂ ਦੋਵੇ ਧੜਿਆਂ ਦੀਆਂ ਮੀਟਿੰਗਾਂ ‘ਤੇ ਖ਼ਾਸ ਨਿਗ੍ਹਾ ਰੱਖਣੀ ਪੈ ਰਹੀ ਹੈ ਢੀਂਡਸਾ ਪਰਿਵਾਰ ਵੱਲੋਂ ‘ਸਿਧਾਂਤਕ’ ਲੜਾਈ ਦੇ ਤੌਰ ‘ਤੇ ਆਰੰਭ ਹੋਈ ਇਸ ਸਿਆਸਤ ਨੇ ਹੁਣ ਹੋਰ ਰੂਪ ਲੈਣਾ ਆਰੰਭ ਕਰ ਦਿੱਤਾ ਹੈ
ਢੀਂਡਸਾ ਪਰਿਵਾਰ ਵੱਲੋਂ ਜਿਸ ਤਰ੍ਹਾਂ ਸੰਗਰੂਰ ਤੇ ਬਰਨਾਲਾ ਹਲਕਿਆਂ ਤੋਂ ਬਾਹਰ ਦੌਰੇ ਕੀਤੇ ਜਾ ਰਹੇ ਹਨ, ਉਨ੍ਹਾਂ ਨੂੰ ਲੈ ਕੇ ਕਈ ਹੋਰ ਪ੍ਰਸਥਿਤੀਆਂ ਜਨਮ ਲੈ ਸਕਦੀਆਂ ਹਨ ਬੀਤੇ ਦਿਨੀਂ ਪਰਮਿੰਦਰ ਢੀਂਡਸਾ ਵੱਲੋਂ ਬਠਿੰਡਾ ਲੋਕ ਸਭਾ ਹਲਕੇ ਦੇ ਕਈ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਉਨ੍ਹਾਂ ਅਕਾਲੀ ਦਲ ਬਾਦਲ ਤੋਂ ਗੁੱਸੇ ਹੋਏ ਕਈ ਆਗੂਆਂ ਨਾਲ ਮੀਟਿੰਗਾਂ ਵੀ ਕੀਤੀਆਂ ਬਾਦਲ ਧੜੇ ਦੇ ਆਗੂਆਂ ਨੂੰ ਢੀਂਡਸਾ ਪਰਿਵਾਰ ਦੀ ਆਮਦ ਦੀ ਭਿਣਕ ਲੱਗਦਿਆਂ ਹੀ ਉਨ੍ਹਾਂ ਦੇ ਪਿੱਛੇ ਆਪਣੇ ‘ਸੂਹੀਆ’ ਛੱਡ ਦਿੱਤੇ ਅਤੇ ਉਨ੍ਹਾਂ ਨੇ ਕਈ ਪਿੰਡਾਂ ਵਿੱਚ ਢੀਂਡਸਾ ਪਰਿਵਾਰ ਦੇ ਕਾਫ਼ਲੇ ਦਾ ਪਿੱਛਾ ਵੀ ਕੀਤਾ ਪਰ ਕੁਦਰਤਨ ਲੜਾਈ ਝਗੜੇ ਵਾਲੀ ਸਥਿਤੀ ਪੈਦਾ ਨਹੀਂ ਹੋਈ
ਪਰਮਿੰਦਰ ਸਿੰਘ ਢੀਂਡਸਾ ਨੇ ਸਪੱਸ਼ਟ ਕਿਹਾ ਹੈ ਕਿ ਉਹ ਪੰਜਾਬ ਦੇ ਵੱਖ-ਵੱਖ ਹਲਕਿਆਂ ਵਿੱਚ ਜਾਣਗੇ ਅਤੇ ਅਕਾਲੀ ਦਲ ਦੀ ਲੀਡਰਸ਼ਿਪ ਤੋਂ ਨਾਰਾਜ਼ ਹੋ ਕੇ ਘਰਾਂ ਵਿੱਚ ਬੈਠੇ ਆਗੂਆਂ ਨੂੰ ਉਹ ਮੁੜ ਤੋਂ ਪਾਰਟੀ ਨਾਲ ਤੋਰਨ ਦਾ ਯਤਨ ਕਰਨਗੇ ਉਨ੍ਹਾਂ ਫਿਰ ਕਿਹਾ ਕਿ ਸਾਡੇ ਵੱਲੋਂ ਕੋਈ ਬਾਹੂਬਲ ਦੀ ਨਹੀਂ ਸਗੋਂ ਸਿਧਾਂਤਕ ਲੜਾਈ ਲੜੀ ਜਾ ਰਹੀ ਹੈ ਅਤੇ ਇਹ ਲੜਾਈ ਉਹ ਜਾਰੀ ਰੱਖਣਗੇ ਬਾਦਲ ਧੜੇ ਦੇ ਆਗੂਆਂ ਦਾ ਕਹਿਣਾ ਹੈ ਕਿ ਢੀਂਡਸਾ ਪਰਿਵਾਰ ਨੂੰ ਆਖ਼ਰ ਏਨੇ ਚਿਰ ਪਿੱਛੋਂ ਕਿਉਂ ਪਾਰਟੀ ਤੋਂ ਰੁੱਸੇ ਹੋਏ ਆਗੂਆਂ ਨੂੰ ਮਨਾਉਣ ਦੀ ਚਿੰਤਾ ਹੋ ਗਈ ਹੈ, ਉਨ੍ਹਾਂ ਕਿਹਾ ਕਿ ਢੀਂਡਸਾ ਪਰਿਵਾਰ ਆਪਣੇ ਧੜੇ ਨੂੰ ਮਜ਼ਬੂਤ ਕਰਨਾ ਚਾਹੁੰਦਾ ਹੈ ਅਤੇ ਪਾਰਟੀ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੇ ਹਨ
ਸੰਗਰੂਰ ਤੇ ਬਰਨਾਲਾ ਦੀ ਲੀਡਰਸ਼ਿਪ ਦੀ ਅਗਵਾਈ ਸੁਖਬੀਰ ਬਾਦਲ ਖੁਦ ਕਰ ਰਹੇ ਹਨ
ਢੀਂਡਸਾ ਪਰਿਵਾਰ ਦੀ ਹਲਕਿਆਂ ਵਿੱਚ ਪਾਈ ਜਾ ਰਹੀ ਫੇਰੀ ਤੋਂ ਬਾਅਦ ਬਾਦਲ ਧੜੇ ਵੱਲੋਂ ਆਪਣੇ ਰੁੱਸੇ ਲੀਡਰਾਂ ਨੂੰ ਗੁੱਸੇ ਗਿਲੇ ਮਿਟਾਉਣ ਲਈ ਬਕਾਇਦਾ ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਵਿਸ਼ੇਸ਼ ਤੌਰ ‘ਤੇ ਫੋਨ ਵੀ ਕੀਤੇ ਜਾਣ ਦੀ ਚਰਚਾ ਹੈ ਇਸ ਤੋਂ ਇਲਾਵਾ ਜ਼ਿਲ੍ਹਾ ਸੰਗਰੂਰ ਤੇ ਬਰਨਾਲਾ ਦੀ ਲੀਡਰਸ਼ਿਪ ਦੀ ਅਗਵਾਈ ਸੁਖਬੀਰ ਬਾਦਲ ਖੁਦ ਕਰ ਰਹੇ ਹਨ ਇਸ ਤੋਂ ਇਲਾਵਾ ਸੁਖਬੀਰ ਵੱਲੋਂ ਹਲਕਾ ਸੰਗਰੂਰ ਤੇ ਬਰਨਾਲਾ ਦੇ ਅਕਾਲੀ ਆਗੂਆਂ ਨੂੰ ਹੱਲਾਸ਼ੇਰੀ ਦਿੱਤੀ ਜਾ ਰਹੀ ਹੈ ਆਪਣੇ ਪਾਰਟੀ ਪ੍ਰਧਾਨ ਦਾ ਥਾਪੜਾ ਮਿਲਣ ਤੋਂ ਬਾਅਦ ਜ਼ਿਲ੍ਹੇ ਵਿੱਚੋਂ ਅਕਾਲੀ ਲੀਡਰਾਂ ਨੇ ਧੜਾਧੜ ਢੀਂਡਸਾ ਪਰਿਵਾਰ ‘ਤੇ ਸ਼ਬਦੀ ਹਮਲੇ ਕਰਨੇ ਆਰੰਭ ਕਰ ਦਿੱਤੇ ਹਨ
ਅੱਜ ਸ਼ੇਰਪੁਰ ਵਿਖੇ ਸਾਬਕਾ ਵਿਧਾਇਕ ਬਲਵੀਰ ਸਿੰਘ ਘੁੰਨਸ ਨੇ ਅਕਾਲੀ ਵਰਕਰਾਂ ਨਾਲ ਇੱਕ ਵੱਡੀ ਮੀਟਿੰਗ ਕਰਕੇ ਢੀਂਡਸਾ ਪਰਿਵਾਰ ‘ਤੇ ਸਿੱਧੇ ਹਮਲੇ ਕਰਦਿਆਂ ਕਿਹਾ ਕਿ ਢੀਂਡਸਾ ਪਰਿਵਾਰ ਨੇ ਹੁਣ ਤੱਕ ਮਨਮਾਨੀਆਂ ਹੀ ਕੀਤੀਆਂ ਹਨ ਅਤੇ ਉਨ੍ਹਾਂ ਨੇ ਹੁਣ ਕਈ ਕਈ ਵੱਡੇ ਆਗੂਆਂ ਨੂੰ ਪਾਰਟੀ ਵਿੱਚੋਂ ਖੁੱਡੇ ਲਾਈਨ ਲਾਇਆ ਹੈ, ਅੱਜ ਉਹ ਲੋਕਤੰਤਰ ਹੋਣ ਦਾ ਅਲਾਪ ਕਰ ਰਹੇ ਹਨ
ਢੀਂਡਸਾ ਦੇ ਹੱਕ ਵਿੱਚ ਵੀ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਉੱਭਰ ਕੇ ਸਾਹਮਣੇ ਆ ਰਹੇ ਹਨ
ਉੱਧਰ ਢੀਂਡਸਾ ਦੇ ਹੱਕ ਵਿੱਚ ਵੀ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਉੱਭਰ ਕੇ ਸਾਹਮਣੇ ਆ ਰਹੇ ਹਨ ਬੀਤੇ ਦਿਨੀਂ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਰਹੇ ਹਰਪ੍ਰੀਤ ਸਿੰਘ ਢੀਂਡਸਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਪੂਰੀ ਤਰ੍ਹਾਂ ਨਾਲ ਢੀਂਡਸਾ ਪਰਿਵਾਰ ਦੇ ਨਾਲ ਖੜ੍ਹਨ ਦਾ ਫੈਸਲਾ ਕੀਤਾ ਹੈ ਇਸ ਤੋਂ ਪਹਿਲਾਂ ਮੀਡੀਆ ਨਾਲ ਸਬੰਧਿਤ ਗੁਰਮੀਤ ਸਿੰਘ ਜੌਹਲ ਵੱਲੋਂ ਵੀ ਅਸਤੀਫ਼ਾ ਦਿੱਤਾ ਗਿਆ ਸੀ ਉਨ੍ਹਾਂ ਦਾਅਵਾ ਕੀਤਾ ਸੀ ਕਿ ਜ਼ਿਲ੍ਹੇ ਦੇ ਵੱਡੀ ਗਿਣਤੀ ਯੂਥ ਆਗੂ ਢੀਂਡਸਾ ਪਰਿਵਾਰ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਨ
ਅਜਿਹੇ ਹਾਲਾਤਾਂ ਵਿੱਚ 2 ਫਰਵਰੀ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਹੋਣ ਵਾਲੀ ਰੈਲੀ ਵਿੱਚ ਕੋਈ ਟਕਰਾਅ ਦੀ ਸਥਿਤੀ ਬਣ ਸਕਦੀ ਹੈ ਸੀਆਈਡੀ ਦੀਆਂ ਰਿਪੋਰਟਾਂ ਨੂੰ ਆਧਾਰ ਬਣਾ ਕੇ ਪੁਲਿਸ ਵੱਲੋਂ ਅਕਾਲੀ ਦਲ ਦੀਆਂ ਮੀਟਿੰਗਾਂ ਨੂੰ ਸੁਰੱਖਿਆ ਘੇਰੇ ਵਿੱਚ ਲੈਣਾ ਆਰੰਭ ਕਰ ਦਿੱਤਾ ਹੈ  ਸੀਆਈਡੀ ਵੀ ਦੋਵੇਂ ਧੜਿਆਂ ਦੀਆਂ ਚੱਲ ਰਹੀਆਂ ਮੀਟਿੰਗਾਂ ‘ਤੇ ਵਿਸ਼ੇਸ਼ ਨਿਗ੍ਹਾ ਰੱਖ ਰਹੀ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
fight of Dhindsa and Badal has begun take on more form
ਪੁਲਿਸ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ‘ਤੇ ਕੀਤੀ ਧਾਰਾ 174 ਤਹਿਤ ਕਾਰਵਾਈ
ਸੁਖਜੀਤ ਮਾਨ(ਬਠਿੰਡਾ) ਪਿੰਡ ਜੋਗਾਨੰਦ ਨੇੜਿਓਂ ਲੰਘਦੀ ਨਹਿਰ ‘ਚੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸੁਰੱਖਿਆ ‘ਚ ਸ਼ਾਮਿਲ ਇੱਕ ਪੁਲਿਸ ਮੁਲਾਜ਼ਮ ਦੀ ਲਾਸ਼ ਮਿਲੀ ਹੈ  ਮ੍ਰਿਤਕ ਦੀ ਗੱਡੀ ਵੀ ਨਹਿਰ ‘ਚੋਂ ਮਿਲੀ ਹੈ ਪੁਲਿਸ ਮਾਮਲੇ ਦੀ ਜਾਂਚ ‘ਚ ਜੁਟ ਗਈ ਹੈ ਵੇਰਵਿਆਂ ਮੁਤਾਬਿਕ ਪਿੰਡ ਬਾਦਲ ਵਾਸੀ ਹਰਜੋਤ ਸਿੰਘ (27) ਪੁੱਤਰ ਗੁਰਜੰਟ ਸਿੰਘ  ਜੋ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸੁਰੱਖਿਆ ਦਸਤੇ ‘ਚ ਸ਼ਾਮਿਲ ਸੀ। Policeman
ਕੱਲ੍ਹ ਦੇਰ ਸ਼ਾਮ ਨਹਿਰ ‘ਚ ਕੋਈ ਲਾਸ਼ ਪਈ ਹੋਣ ਦੀ ਸੂਚਨਾ ਸਮਾਜ ਸੇਵੀ ਸੰਸਥਾ ਸਹਾਰਾ ਨੂੰ ਮਿਲੀ ਤਾਂ ਉਨ੍ਹਾਂ ਮੌਕੇ ‘ਤੇ ਪਹੁੰਚ ਕੇ ਥਾਣਾ ਕੈਂਟ ਦੀ ਪੁਲਿਸ ਨੂੰ ਸੂਚਿਤ ਕੀਤਾ  ਪੁਲਿਸ ਦੀ ਹਾਜ਼ਰੀ ‘ਚ ਜਦੋਂ ਲਾਸ਼ ਬਾਹਰ ਕੱਢੀ ਤਾਂ ਉਸ ਕੋਲੋਂ ਮਿਲੇ ਆਧਾਰ ਕਾਰਡ ਦੇ ਅਧਾਰ ‘ਤੇ ਉਸਦੀ ਪਹਿਚਾਣ ਹਰਜੋਤ ਸਿੰਘ ਵਾਸੀ ਬਾਦਲ ਵਜੋਂ ਹੋਈ ਹੈ ਮ੍ਰਿਤਕ ਦੀ ਸਕਾਰਪੀਓ ਗੱਡੀ ਵੀ ਨਹਿਰ ‘ਚੋਂ ਮਿਲੀ ਹੈ ਪੁਲਿਸ ਕਾਰਵਾਈ ਤੋਂ ਬਾਅਦ ਸਹਾਰਾ ਵਰਕਰਾਂ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾ ਦਿੱਤਾ  ਥਾਣਾ ਕੈਂਟ ਦੇ ਐਸਐਚਓ ਨਰਿੰਦਰ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਨਵਦੀਪ ਸਿੰਘ ਦੇ ਬਿਆਨਾਂ ਦੇ ਅਧਾਰ ‘ਤੇ ਧਾਰਾ 174 ਤਹਿਤ ਕਾਰਵਾਈ ਅਮਲ ‘ਚ ਲਿਆਂਦੀ ਗਈ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਾਂਝਾ ਮਾਫ਼ੀਆ ਚਲਾਉਂਦੇ ਕੈਪਟਨ ਤੇ ਬਾਦਲਾਂ ਦੀ ਪੋਲ ਖੋਲ੍ਹਾਂਗੇ : Bhagwant Mann
Bhagwant Mann | ਚੰਡੀਗੜ ‘ਚ ਚੱਲਿਆ ‘ਆਪ’ ਦੀਆਂ ਬੈਠਕਾਂ ਦਾ ਦੌਰ
ਭਗਵੰਤ ਮਾਨ, ਪ੍ਰਿੰਸੀਪਲ ਬੁੱਧ ਰਾਮ, ਹਰਪਾਲ ਚੀਮਾ ਤੇ ਹੋਰ ਵਿਧਾਇਕਾਂ ਨੇ ਕੀਤੀ ਅਗਵਾਈ
ਚੰਡੀਗੜ (ਅਸ਼ਵਨੀ ਚਾਵਲਾ)। ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਸੂਬਾ ਪੱਧਰੀ ਲੀਡਰਸ਼ਿਪ ਦਾ ਮੰਗਲਵਾਰ ਨੂੰ ਚੰਡੀਗੜ ‘ਚ ਬੈਠਕਾਂ ਦਾ ਦੌਰ ਚੱਲਿਆ। ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਦੀ ਅਗਵਾਈ ਹੇਠ ਪਹਿਲਾਂ ਜ਼ਿਲਾ ਪ੍ਰਧਾਨ, ਵਿੰਗਾਂ ਦੇ ਮੁਖੀ, ਅਬਜ਼ਰਵਰਾਂ ਅਤੇ ਬਾਅਦ ‘ਚ ਕੋਰ ਕਮੇਟੀ ਦੀਆਂ ਬੈਠਕਾਂ ਹੋਈਆਂ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ (Bhagwant Mann) ਨੇ ਦੱਸਿਆ ਕਿ ਬੈਠਕਾਂ ਦਾ ਮਕਸਦ ਜਿੱਥੇ ਪੰਜਾਬ ‘ਚ ਪਾਰਟੀ ਦੀਆਂ ਬੂਥ ਪੱਧਰ ‘ਤੇ ਸਰਗਰਮੀਆਂ ਵਧਾਉਣਾ ਅਤੇ ਅਮਰਿੰਦਰ ਤੇ ਬਾਦਲਾਂ ਦੀ ਮਿਲੀਭੁਗਤ ਅਤੇ ਸਾਂਝੇ ਮਾਫ਼ੀਆ ਦੀ ਲੋਕਾਂ ‘ਚ ਪੋਲ ਖੋਲਣਾ ਹੈ, ਉੱਥੇ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਹੱਕ ‘ਚ ਪੰਜਾਬ ਦੀਆਂ ਟੀਮਾਂ ਤਿਆਰ ਕਰਨਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਮੋਦੀ-ਅਮਿਤ ਸਾਹ ਦੀ ਜੋੜੀ ਦਾ ਸਿਆਸੀ ਪਤਨ ਸ਼ੁਰੂ ਹੋ ਗਿਆ ਹੈ। ਚਾਲੂ ਸਾਲ ਦੌਰਾਨ ਭਾਜਪਾ ਅਤੇ ਉਸ ਦੇ ਸਹਿਯੋਗੀ ਦਲ 5 ਰਾਜਾਂ ‘ਚ ਹਾਰ ਦਾ ਮੂੰਹ ਦੇਖ ਚੁੱਕੇ ਹਨ ਅਤੇ ਨਵੇਂ ਸਾਲ ਦੇ ਸ਼ੁਰੂ ‘ਚ ਹੀ ਭਾਜਪਾ ਅਤੇ ਉਸ ਦੀਆਂ ਬੀ ਟੀਮਾਂ ਹਾਰ ਦਾ ਮੂੰਹ ਦੇਖ ਰਹੀ ਹੈ, ਕਿਉਂਕਿ ਦਿੱਲੀ ‘ਚ ਆਪਣੇ ਲੋਕ ਹਿਤੈਸ਼ੀ ਕੰਮਾਂ ਕਰਕੇ ਅਰਵਿੰਦ ਕੇਜਰੀਵਾਲ ਦੁਬਾਰਾ ਵੱਡੇ ਬਹੁਮਤ ਨਾਲ ‘ਆਪ’ ਦੀ ਸਰਕਾਰ ਬਣ ਰਹੀ ਹੈ।
ਦਿੱਲੀ ਚੋਣਾਂ ਲਈ ਬਰਸਟ, ਗੈਰੀ ਵੜਿੰਗ, ਸੁੱਖੀ ਅਤੇ ਹਰਿੰਦਰ ਸਿੰਘ ਕੁਆਰਡੀਨੇਟਰ ਨਿਯੁਕਤ
ਭਗਵੰਤ ਮਾਨ ਨੇ ਦੱਸਿਆ ਕਿ ਦਿੱਲੀ ‘ਚ ਟੀਮਾਂ ਦੀ ਤੈਨਾਤੀ ਲਈ ਸੀਨੀਅਰ ਆਗੂ ਤੇ ਸਿਆਸੀ ਰੀਵਿਊ ਕਮੇਟੀ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਅਤੇ ਖ਼ਜ਼ਾਨਚੀ ਸੁਖਵਿੰਦਰ ਪਾਲ ਸੁੱਖੀ ਦੀ ਚੰਡੀਗੜ ਹੈੱਡਕੁਆਟਰ ਤੇ ਸੰਗਠਨ ਇੰਚਾਰਜ ਗੈਰੀ ਵੜਿੰਗ ਅਤੇ ਰਾਸ਼ਟਰੀ ਕਾਰਜਕਾਰੀ ਦੇ ਮੈਂਬਰ ਹਰਿੰਦਰ ਸਿੰਘ ਅਮਿੰ੍ਰਤਸਰ ਨੂੰ ਦਿੱਲੀ ‘ਚ ਤਾਲਮੇਲ ਇੰਚਾਰਜ (ਕੁਆਰਡੀਨੇਟਰ) ਨਿਯੁਕਤ ਕੀਤਾ ਗਿਆ ਹੈ।
ਇਸ ਤੋਂ ਬਿਨਾਂ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਕੋਰ ਕਮੇਟੀ ਦੇ ਚੇਅਰਮੈਨ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ ਅਤੇ ਹਰਚੰਦ ਸਿੰਘ ਬਰਸਟ ਨੇ ਲੀਡਰਸ਼ਿਪ ਨੂੰ ਸੰਬੋਧਿਤ ਕੀਤਾ ਇਸ ਮੌਕੇ ਪ੍ਰੋ. ਬਲਜਿੰਦਰ ਕੌਰ, ਕੁਲਤਾਰ ਸਿੰਘ ਸੰਧਵਾਂ, ਜੈ ਿਸ਼ਨ ਸਿੰਘ ਰੋੜੀ, ਮਨਜੀਤ ਸਿੰਘ ਬਿਲਾਸਪੁਰ (ਸਾਰੇ ਵਿਧਾਇਕ), ਕੋਰ ਕਮੇਟੀ ਮੈਂਬਰ ਕੁਲਦੀਪ ਸਿੰਘ ਧਾਲੀਵਾਲ, ਗੈਰੀ ਵੜਿੰਗ, ਸੁਖਵਿੰਦਰ ਪਾਲ ਸੁੱਖੀ, ਜਮੀਲ ਉਰ ਰਹਿਮਾਨ, ਬਲਜਿੰਦਰ ਸਿੰਘ ਚੌਂਦਾ, ਨਰਿੰਦਰ ਸਿੰਘ ਸ਼ੇਰਗਿੱਲ, ਟਰੇਡ ਵਿੰਗ ਪ੍ਰਧਾਨ ਨੀਨਾ ਮਿੱਤਲ, ਮਹਿਲਾ ਵਿੰਗ ਦੀ ਸਹਿ ਪ੍ਰਧਾਨ ਜੀਵਨਜੋਤ ਕੌਰ ਅਤੇ ਸਟੇਟ ਮੀਡੀਆ ਇੰਚਾਰਜ ਮਨਜੀਤ ਸਿੰਘ ਸਿੱਧੂ ਸਮੇਤ ਵੱਡੀ ਗਿਣਤੀ ‘ਚ ਸੂਬਾ ਪੱਧਰੀ ਲੀਡਰਸ਼ਿਪ ਮੌਜੂਦਾ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Sukhdev Singh Dhindsa ਨੇ ਬਾਦਲਾਂ ਖਿਲਾਫ਼ ਝੰਡਾ ਚੁੱਕਿਆ
ਬਾਗੀਆਂ ਦੀ ਕਾਨਫਰੰਸ ਂਚ ਕੀਤੀ ਸ਼ਮੂਲੀਅਤ
ਕਾਨਫਰੰਸ ਦੌਰਾਨ ਢੀਂਡਸਾ ਬਾਦਲਾਂ ‘ਤੇ ਵਰ੍ਹੇ
ਅੰਮ੍ਰਿਤਸਰ। ਸ਼੍ਰੋਮਣੀ ਅਕਾਲੀ ਦਲ ਦਾ 99ਵਾਂ ਸਥਾਪਨਾ ਦਿਵਸ ਮਨਾਉਣ ਲਈ ਬਾਦਲ ਪਰਿਵਾਰ ਤੋਂ ਖਫਾ ਸੀਨੀਅਰ ਅਕਾਲੀ ਆਗੂਆਂ ਤੇ ਉਨ੍ਹਾਂ ਦੀਆਂ ਹਮਖਿਆਲੀ ਜਥੇਬੰਦੀਆਂ ਵਲੋਂ ਕਰਵਾਈ ਗਈ ਕਾਨਫਰੰਸ ਦੌਰਾਨ ਇਕਸੁਰ ਹੋ ਕੇ ਇਕ ਮਜ਼ਬੂਤ ਪਾਰਟੀ ਦਾ ਐਲਾਨ ਕਰਨ ਅਤੇ ਬਾਦਲ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਤੋਂ ਬਾਹਰ ਕਰਨ ਦਾ ਅਹਿਦ ਲਿਆ ਗਿਆ। ਇਸ ਦੌਰਾਨ ਗੱਲਬਾਤ ਕਰਦਿਆਂ ਸੁਖਦੇਵ ਸਿੰਘ ਢੀਂਡਸਾ ਨੇ ਬਾਦਲਾਂ ‘ਤੇ ਵਰ੍ਹਦਿਆ ਕਿਹਾ ਕਿ ਇਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰ ਦਿੱਤਾ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਕਿਸੇ ਰਾਜਨੀਤਿਕ ਤਾਕਤ ਹਾਸਲ ਕਰਨ ਲਈ ਹੋਂਦ ‘ਚ ਨਹੀਂ ਸੀ ਆਇਆ ਸਗੋਂ ਇਹ ਇਕ ਸੱਭਿਆਚਾਰ ਤੇ ਧਰਮ ਨੂੰ ਬਚਾਉਣ ਦੀ ਲਹਿਰ ਸੀ। ਪਰ ਅੱਜ ਇਸ ਪਾਰਟੀ ਨੂੰ ਰੋਲਿਆ ਜਾ ਰਿਹਾ ਹੈ, ਜੋ ਕਿ ਬਹੁਤ ਗਲਤ ਹੈ। ਉਨ੍ਹਾਂ ਕਿਹਾ ਕਿ ਅਸੀਂ ਕੋਈ ਹੋਰ ਪਾਰਟੀ ਨਹੀਂ ਸਗੋਂ ਸ਼੍ਰੋਮਣੀ ਅਕਾਲੀ ਦਲ ਨੂੰ ਹੀ ਤਕੜਾ ਕਰਨਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਬੋਲਦਿਆਂ ਕਿਹਾ ਕਿ ਇਸ ‘ਤੇ ਲੱਗ ਰਹੇ ਇਲਜ਼ਾਮਾਂ ਨੇ ਅੱਜ ਸਾਡਾ ਸਾਰੇ ਸਿੱਖਾਂ ਦਾ ਸਿਰ ਨੀਵਾਂ ਕਰ ਦਿੱਤਾ ਹੈ। Sukhdev Singh Dhindsa
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜੇਲ੍ਹ ਮੰਤਰੀ ਰੰਧਾਵਾ ਖ਼ਿਲਾਫ ਦਰਜ ਹੋਵੇ ਕਤਲ ਦਾ ਮੁਕੱਦਮਾ: ਬਾਦਲ
ਸੁਖਜਿੰਦਰ ਰੰਧਾਵਾ ਦੀ ਭੂਮਿਕਾ ਦੀ ਹੋਵੇ ਜਾਂਚ
ਸੱਚ ਕਹੂੰ ਨਿਊਜ਼
ਚੰਡੀਗੜ੍ਹ, 28 ਜੂਨ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਖਿਲਾਫ ਕਤਲ ਦਾ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ ਹੈ ਤੇ ਕਿਹਾ ਹੈ ਕਿ ਰੰਧਾਵਾ ਕੱਲ੍ਹ ਲੁਧਿਆਣਾ ਕੇਂਦਰੀ ਜੇਲ੍ਹ ‘ਚ ਹੋਈ ਪੁਲਿਸ ਗੋਲੀਬਾਰੀ ਦੌਰਾਨ ਹੋਈ ਇੱਕ ਕੈਦੀ ਦੀ ਮੌਤ ਲਈ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੈ। ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ  ਸਖਬੀਰ ਬਾਦਲ ਨੇ ਕਿਹਾ ਕਿ ਪੁਲਿਸ ਗੋਲੀਬਾਰੀ ‘ਚ ਕੈਦੀ ਅਜੀਤ ਬਾਬਾ ਤੇ ਚਾਰ ਹੋਰ ਕੈਦੀਆਂ ਦੇ ਜ਼ਖ਼ਮੀ ਹੋਣ ਦੀ ਜ਼ਿੰਮੇਵਾਰੀ ਤੈਅ ਕਰਨ ਲਈ ਜੇਲ੍ਹ ਮੰਤਰੀ ਤੋਂ ਇਲਾਵਾ ਬਾਕੀ ਸੀਨੀਅਰ ਪੁਲਿਸ ਅਧਿਕਾਰੀਆਂ ਤੇ ਜੇਲ੍ਹ ਸੁਪਰਡੈਂਟ ਦੀ ਭੂਮਿਕਾ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਨੇ ਇਸ ਘਟਨਾ ਦੀ ਜਾਂਚ ਕਿਸੇ ਕੇਂਦਰੀ ਏਜੰਸੀ ਜਾਂ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਕਿਸੇ ਮੌਜ਼ੂਦਾ ਜੱਜ ਤੋਂ ਕਰਵਾਉਣ ਦਾ ਹੁਕਮ ਨਾ ਦਿੱਤਾ ਤਾਂ ਸੱਤਾ ਵਿਚ ਆਉਣ ਮਗਰੋਂ ਅਕਾਲੀ ਦਲ ਵੱਲੋਂ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਕਰਵਾਉਣ ਦਾ ਹੁਕਮ ਜਾਰੀ ਕੀਤਾ ਜਾਵੇਗਾ।
ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਕਾਰਵਾਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮਿਲਦੀ ਜੁਲਦੀ ਹੀ ਹੋਵੇਗੀ, ਜਿਸ ਨੇ ਕੋਟਕਪੂਰਾ ਤੇ ਬਹਿਬਲ ਕਲਾਂ ਵਿਖੇ ਹੋਈ ਪੁਲਿਸ ਗੋਲੀਬਾਰੀ ਇਹ ਦਲੀਲ ਦਿੱਤੀ ਸੀ ਕਿ ਕੋਈ ਵੀ ਪੁਲਿਸ ਅਧਿਕਾਰੀ ਉੱਪਰੋਂ ਮਿਲੇ ਹੁਕਮਾਂ ਤੋਂ ਬਗੈਰ ਗੋਲੀ ਨਹੀਂ ਚਲਾ ਸਕਦਾ ਸੀ। ਉਨ੍ਹਾਂ ਕਿਹਾ ਕਿ ਇਸ ਦਲੀਲ ਮੁਤਾਬਿਕ ਵੇਖੀਏ ਤਾਂ ਇਹ ਬਿਲਕੁਲ ਸਪੱਸ਼ਟ ਹੈ ਕਿ ਕੱਲ੍ਹ ਲੁਧਿਆਣਾ ਜੇਲ੍ਹ ਦੇ ਕੈਦੀਆਂ ‘ਤੇ ਗੋਲੀ ਚਲਾਉਣ ਦੇ ਹੁਕਮ ਜੇਲ੍ਹ ਮੰਤਰੀ ਨੇ ਦਿੱਤੇ ਸਨ। ਉਨ੍ਹਾਂ ਕਿਹਾ ਕਿ ਹੁਣ ਅਕਾਲੀ ਦਲ ਨੇ ਜੇਲ੍ਹ ਮੰਤਰੀ ਖ਼ਿਲਾਫ ਇਸ ਲਈ ਕਤਲ ਦਾ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ ਹੈ, ਕਿਉਂਕਿ ਉਹ ਜੇਲ੍ਹਾਂ ਦੇ ਪ੍ਰਬੰਧ ਲਈ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰੂਪਨਗਰ । ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਤਾਂ ਕਾਫੀ ਸਮੇਂ ਤੋਂ ਸਿਆਸਤ ਦੇ ‘ਚ ਫਲੈਡਲੀ ਮੈਚ ਖੇਡ ਰਹੇ ਹਨ ਤਾਂ ਕਿ ਕੋਈ ਜਿੱਤੀ ਧੀਰ ਸੱਤਾ ‘ਤੇ ਕਾਬਜ ਨਾ ਹੋ ਜਾਵੇ। 2017 ਦੀਆਂ  ਵਿਧਾਨ ਸਭਾ ਚੋਣਾਂ ‘ਚ ਵੀ ਇਨ੍ਹਾਂ ਨੇ ਫਰੈਂਡਲੀ ਮੈਚ ਖੇਡਿਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਉਮੀਦਵਾਰ ਬੀਰ ਦਵਿੰਦਰ ਸਿੰਘ ਨੇ ਰੂਪਨਗਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕੀਤਾ। ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਮੰਤਰੀਆਂ ‘ਤੇ ਵਿਸ਼ਵਾਸ ਨਹੀਂ ਇਸੇ ਕਰਕੇ ਮੰਤਰੀਆਂ ਨੂੰ ਚਿਤਾਵਨੀ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਹੁਣ ਆਪਣੀ ਹਾਰ ਦਿੱਸ ਰਹੀ ਹੈ। ਮੌਜੂਦਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂ ਮਾਜਰਾ ਦੇ ਕਾਰਜਕਾਲ ਦੌਰਾਨ ਵਿਕਾਸ ਸਬੰਧੀ ਪੁੱਛੇ ਸਵਾਲ ‘ਤੇ ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਚੰਦੂ ਮਾਜਰਾ ਦੇ ਕਾਰਜਕਾਲ ‘ਚ ਵਿਕਾਸ ਨਹੀਂ ਵਿਨਾਸ਼ ਹੀ ਹੋਇਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਿਹਾ, ਕੈਪਟਨ ਬਾਦਲਾਂ ਨਾਲ ਰਲਿਆ ਨਾ ਹੁੰਦਾ ਤਾਂ ਸਿੱਧੂ-ਰੰਧਾਵਾ ਮੂੰਹ ‘ਤੇ ਕਹਿਣ ਦੀ ਹਿੰਮਤ ਨਾ ਕਰਦੇ
ਚੰਡੀਗੜ, (ਅਸ਼ਵਨੀ ਚਾਵਲਾ)। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਅੰਦਰ ਕਾਂਗਰਸੀ ਮੰਤਰੀਆਂ ਨੇ ਆਮ ਆਦਮੀ ਪਾਰਟੀ ਵੱਲੋਂ ਸ਼ੁਰੂ ਤੋਂ ਹੀ ਲਗਾਏ ਜਾਂਦੇ ਉਨਾਂ ਦੋਸ਼ਾਂ ਦੀ ਪੁਸ਼ਟੀ ਕਰ ਦਿੱਤੀ ਹੈ ਕਿ ਬਾਦਲ ਪਰਿਵਾਰ ਅਤੇ ਕੈਪਟਨ ਅਮਰਿੰਦਰ ਸਿੰਘ ਆਪਸ ‘ਚ ਰਲੇ ਹੋਏ ਹਨ। ਪੰਜਾਬ ਵਿਧਾਨ ਸਭਾ ‘ਚ ਬਜਟ ਸੈਸ਼ਨ ਦੇਖਣ ਪਹੁੰਚੇ ਭਗਵੰਤ ਮਾਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਮੁਲਤਵੀ ਹੋਏ ਸਦਨ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ‘ਚ ਕਾਂਗਰਸੀ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸ਼ਰੇਆਮ ਕਿਹਾ ਕਿ ਸਾਡੀ (ਕੈਪਟਨ) ਸਰਕਾਰ ਹੀ ਨਿਕੰਮੀ ਹੈ ਤਾਂ ਕਰਕੇ ਬਿਕਰਮ ਸਿੰਘ ਮਜੀਠੀਆ ਵਰਗੇ ਖੁੱਲੇ ਘੁੰਮ ਰਹੇ ਹਨ।
ਗ਼ੁੱਸੇ ਨਾਲ ਭਰੇ ਪੀਤੇ ਪਏ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਬਿਕਰਮ ਮਜੀਠੀਆ ਨੂੰ ਚਿੱਟੇ ਦਾ ਵਪਾਰੀ ਦੱਸਦਿਆਂ ਮੁੱਖ ਮੰਤਰੀ ਨੂੰ ਇੱਥੋਂ ਤੱਕ ਕਹਿ ਦਿੱਤਾ ਕਿ ਇਹ ਆਪਸ ‘ਚ ਰਲੇ ਹੋਏ ਹਨ। ਮਾਨ ਅਨੁਸਾਰ ਕਈ ਹੋਰ ਮੰਤਰੀ ਅਤੇ ਵਿਧਾਇਕ ਵੀ ਕੈਪਟਨ ਅਮਰਿੰਦਰ ਸਿੰਘ ‘ਤੇ ਕਾਫ਼ੀ ਲੋਹੇ-ਲਾਖੇ ਨਜ਼ਰ ਆਏ ਕਿ ਬਾਦਲ ਪਰਿਵਾਰ ਅਤੇ ਮਜੀਠੀਆ ‘ਤੇ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਬਾਦਲਾਂ ਨਾਲ ਮਿਲਿਆ ਨਾ ਹੁੰਦਾ ਤਾਂ ਉਸ ਦੇ ਆਪਣੇ ਕੈਬਨਿਟ ਮੰਤਰੀਆਂ ਦੇ ਸਾਹਮਣੇ ਖੜੇ ਹੋ ਕੇ ਅਜਿਹਾ ਕਹਿਣ ਦੀ ਹਿੰਮਤ ਨਾ ਪੈਂਦੀ ਅਤੇ ਖ਼ੁਦ ਵੀ ਕੈਪਟਨ   ਗਰਜ਼ ਕੇ ਜਵਾਬ ਦਿੰਦੇ।
ਬਜਟ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਬਜਟ ‘ਚ ਨਾ ਲੋਕਾਂ ਅਤੇ ਨਾ ਹੀ ਸੂਬੇ ਲਈ ਕੁੱਝ ਨਵਾਂ ਅਤੇ ਨਿਆਰਾ ਨਹੀਂ ਰੱਖਿਆ ਗਿਆ, ਜਿਸ ਦਾ ਵਿਸ਼ੇਸ਼ ਜ਼ਿਕਰ ਕੀਤਾ ਜਾ ਸਕੇ। ਮਾਨ ਨੇ ਕਿਹਾ ਕਿ ਉਹ ਪੁਰਾਣੇ ਲੋਲੀਪਾਪਾਂ ਨੂੰ ਨਵੀਆਂ ਜਿਲਦਾਂ ‘ਚ ਛਾਪ ਦਿੱਤਾ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਉਡੀਕਦੀ ਰਹੀਂ ਵਿਧਾਨ ਸਭਾ ਕਮੇਟੀ, ਸੁਖਬੀਰ ਬਾਦਲ ਨਹੀਂ ਹੋਏ ਪੇਸ਼
ਵਿਸ਼ੇਸ਼ ਅਧਿਕਾਰ ਕਮੇਟੀ ਨੇ ਦਿੱਤਾ ਸੁਖਬੀਰ ਬਾਦਲ ਨੂੰ ਹੋਰ ਮੌਕਾ, 11 ਫਰਵਰੀ ਲਈ ਜਾਰੀ ਕੀਤੇ ਸੰਮਨ
ਹੁਣ ਸੁਖਬੀਰ ਬਾਦਲ ਨੂੰ 4 ਦਿਨਾਂ ਬਾਅਦ ਹੋਣਾ ਪਏਗਾ ਕਮੇਟੀ ਅੱਗੇ ਪੇਸ਼
ਚੰਡੀਗੜ (ਅਸ਼ਵਨੀ ਚਾਵਲਾ)। ਪੰਜਾਬ ਵਿਸ਼ੇਸ਼ ਅਧਿਕਾਰ ਕਮੇਟੀ ਅੱਗੇ ਬੁੱਧਵਾਰ ਨੂੰ ਵਿਧਾਇਕ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਪੇਸ਼ ਨਹੀਂ ਹੋਏ। ਉਨ੍ਹਾਂ ਦੇ ਨਾਂਂ ਆਉਣ ਬਾਰੇ ਵਿਸ਼ੇਸ਼ ਅਧਿਕਾਰ ਕਮੇਟੀ ਨੂੰ ਮੀਟਿੰਗ ਸ਼ੁਰੂ ਹੋਣ ਮੌਕੇ ਹੀ ਜਾਣਕਾਰੀ ਤਾਂ ਮਿਲ ਗਈ ਸੀ ਫਿਰ ਵੀ ਸੁਖਬੀਰ ਬਾਦਲ ਦੀ ਲਗਭਗ ਇੱਕ ਘੰਟਾ ਤੱਕ ਉਡੀਕ ਕੀਤੀ ਗਈ। ਉਨ੍ਹਾਂ ਵੱਲੋਂ ਬਿਨਾਂ ਸੂਚਨਾ ਦਿੱਤੇ ਕਮੇਟੀ ਅੱਗੇ ਪੇਸ਼ ਨਾਂ ਹੋਣ ਦੇ ਬਾਵਜੂਦ ਵੀ ਮੁੜ ਤੋਂ ਸੁਖਬੀਰ ਬਾਦਲ ਨੂੰ ਕਮੇਟੀ ਨੇ ਇੱਕ ਮੌਕਾ ਦਿੱਤਾ ਹੈ। ਹੁਣ ਸੁਖਬੀਰ ਬਾਦਲ ਨੂੰ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋਣ ਤੋਂ ਇੱਕ ਦਿਨ ਪਹਿਲਾਂ 11 ਫਰਵਰੀ ਨੂੰ 12 ਵਜੇ ਕਮੇਟੀ ਅੱਗੇ ਪੇਸ਼ ਹੋਣਾ ਪਏਗਾ।
ਜਾਣਕਾਰੀ ਅਨੁਸਾਰ ਸੰਸਦੀ ਕਾਰਜ ਮੰਤਰੀ ਬ੍ਰਹਮ ਮਹਿੰਦਰਾਂ ਨੇ 23 ਜੂਨ 2017 ਨੂੰ ਪੰਜਾਬ ਵਿਧਾਨ ਸਭਾ ਦੇ ਅੰਦਰ ਇੱਕ ਵਿਸ਼ੇਸ਼ ਅਧਿਕਾਰ ਦਾ ਮਤ ਪੇਸ਼ ਕਰਕੇ ਹੋਏ ਸੁਖਬੀਰ ਬਾਦਲ ‘ਤੇ ਦੋਸ਼ ਲਗਾਇਆ ਸੀ ਕਿ ਸੁਖਬੀਰ ਬਾਦਲ ਨੇ ਨਾਲ ਸਿਰਫ਼ ਸਪੀਕਰ ਰਾਣਾ ਕੇ.ਪੀ. ਸਿੰਘ ਦੇ ਖ਼ਿਲਾਫ਼ ਗਲਤ ਅਤੇ ਮਰਿਆਦਾ ਤੋਂ ਬਾਹਰ ਦੇ ਸ਼ਬਦਾਂ ਦੀ ਵਰਤੋਂ ਕੀਤੀ ਹੈ, ਸਗੋਂ ਕਾਗ਼ਜ਼ ਤੱਕ ਸਪੀਕਰ ਰਾਣਾ ਕੇ.ਪੀ. ਸਿੰਘ ਵੱਲ ਸੁੱਟੇ ਸਨ। ਇਸ ਮਤੇ ਨੂੰ ਪੰਜਾਬ ਵਿਧਾਨ ਸਭਾ ਨੇ ਬਹੁਸੰਮਤੀ ਨਾਲ ਪਾਸ ਕਰਕੇ ਵਿਸ਼ੇਸ਼ ਅਧਿਕਾਰ ਕਮੇਟੀ ਕੋਲ ਭੇਜ ਦਿੱਤਾ ਗਿਆ ਸੀ।
ਜਿਸ ਤੋਂ ਬਾਅਦ ਕਾਰਵਾਈ ਕਰਦੇ ਹੋਏ ਵਿਸ਼ੇਸ਼ ਅਧਿਕਾਰ ਕਮੇਟੀ ਨੇ 23 ਫਰਵਰੀ ਨੂੰ ਸੁਖਬੀਰ ਬਾਦਲ ਨੂੰ ਤਬਲ ਕਰਨ ਸਬੰਧੀ ਨੋਟਿਸ ਜਾਰੀ ਕਰਦੇ ਹੋਏ 15 ਦਿਨਾਂ ਦਾ ਸਮਾਂ ਦੇ ਕੇ 6 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਸੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜਲੰਧਰ । ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਆਉਣ ਵਾਲੀਆਂ ਲੋਕ ਸਭਾ ਚੋਣਾਂ-2019 ਦੇ ਮੱਦੇਨਜ਼ਰ ਹਲਕਾ ਨਕੋਦਰ ਦੇ ਵਰਕਰਾਂ ਅਤੇ ਆਗੂਆਂ ਨਾਲ ਮੀਟਿੰਗ ਕਰਨ ਲਈ ਪੁੱਜੇ। ਇਥੇ ਪੁੱਜਣ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਦਿਹਾਤੀ ਪ੍ਰਧਾਨ ਅਤੇ ਹਲਕਾ ਵਿਧਾਇਕ ਜਥੇ. ਗੁਰਪ੍ਰਤਾਪ ਸਿੰਘ ਵਡਾਲਾ ਅਤੇ ਆਗੂਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਸਵਾਗਤ ਕੀਤਾ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਅਕਾਲੀ ਵਰਕਰਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ। ਪੰਜਾਬ ਦੇ ਲੋਕ ਆਉਣ ਵਾਲੀਆਂ ਲੋਕ ਸਭਾ ਚੋਣਾਂ ‘ਚ 13 ਦੀਆਂ 13 ਸੀਟਾਂ ਜਿਤਾ ਕੇ ਇਸ ਧੱਕੇਸ਼ਾਹੀ ਦਾ ਜਵਾਬ ਜ਼ਰੂਰ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਕਾਂਗਰਸ ਪਾਰਟੀ ਨੇ ਸਰਕਾਰ ਬਣਾਈ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਸਿਰਫ ਰਾਜ ਕਰਨ ਲਈ ਹੀ ਸੱਤਾ ‘ਚ ਆਉਂਦੀ ਹੈ। ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਪਾਰਟੀ ਵੱਲੋਂ ਅਕਾਲੀ ਵਰਕਰਾਂ ‘ਤੇ ਝੂਠੇ ਪਰਚੇ ਪਾ ਕੇ ਧੱਕੇਸ਼ਾਹੀ ਕਰਨ ਸਬੰਧੀ ਉਨ੍ਹਾਂ ਵਰਕਰਾਂ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਇਨ੍ਹਾਂ ਪਰਚਿਆਂ ਤੋਂ ਡਰਨ ਦੀ ਲੋੜ ਨਹੀਂ, ਅਕਾਲੀ ਸਰਕਾਰ ਬਣਦਿਆਂ ਇਨ੍ਹਾਂ ਪਰਚਿਆਂ ਦੀਆਂ ਪਰਚੀਆਂ ਬਣਾ ਦੇਵਾਂਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।