Agreement - Sach Kahoon Punjabi
ਨੌਜਵਾਨਾਂ ਨੂੰ ਸਿਖਾਈ ਜਾਵੇਗੀ ਅੰਗਰੇਜ਼ੀ ਭਾਸ਼ਾ, ਮੁੱਖ ਮੰਤਰੀ ਮਾਨ ਨੇ ਚੁੱਕਿਆ ਖਾਸ ਕਦਮ
ਨੌਜਵਾਨਾਂ ਨੂੰ ਸਿਖਾਈ ਜਾਵੇਗੀ ਅੰਗਰੇਜ਼ੀ ਭਾਸ਼ਾ, ਬ੍ਰਿਟਿਸ਼ ਕੌਂਸਲ ਐਜੂਕੇਸ਼ਨ ਇੰਡੀਆ ਨਾਲ ਸਮਝੌਤਾ (English language)
ਪੰਜਾਬੀ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਅੰਗਰੇਜ਼ੀ ਭਾਸ਼ਾ ਵਿੱਚ ਮਾਹਿਰ ਬਣਾਉਣ ਲਈ ਚੁੱਕਿਆ ਕਦਮ
ਮੁੱਖ ਮੰਤਰੀ ਨੇ ਨਵੇਂ ਉਪਰਾਲੇ ਨੂੰ ਪੰਜਾਬੀ ਨੌਜਵਾਨਾਂ ਦੀ ਭਲਾਈ ਲਈ ਇਤਿਹਾਸਕ ਕਦਮ ਦੱਸਿਆ
(ਅਸ਼ਵਨੀ ਚਾਵਲਾ) ਚੰਡੀਗੜ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਿਵੇਕਲੀ ਪਹਿਲਕਦਮੀ ਤਹਿਤ ਨੌਜਵਾਨਾਂ ਲਈ ਰੋਜ਼ਗਾਰ (English language) ਦੇ ਨਵੇਂ ਮੌਕੇ ਪੈਦਾ ਕਰਨ ਲਈ ਬਿ੍ਰਟਿਸ਼ ਕੌਂਸਲ ਐਜੂਕੇਸ਼ਨ ਇੰਡੀਆ ਪ੍ਰਾਈਵੇਟ ਲਿਮੀਟਿਡ (ਬੀ.ਸੀ.ਈ.ਆਈ.ਪੀ.ਐਲ.) ਨਾਲ ਸਮਝੌਤੇ ਉਤੇ ਦਸਤਖ਼ਤ ਕੀਤੇ ਗਏ ਹਨ। ਸਮਝੌਤੇ ਉਤੇ ਪੰਜਾਬ ਸਰਕਾਰ ਦੀ ਤਰਫ਼ੋ ਉਚੇਰੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਡਾ. ਅਮਰਪਾਲ ਸਿੰਘ ਅਤੇ ਬਿ੍ਰਟਿਸ਼ ਕੌਂਸਲ ਦੇ ਐਮ.ਡੀ. ਡੰਕਨ ਵਿਲਸਨ ਨੇ ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਚੰਡੀਗੜ ਵਿੱਚ ਬਰਤਾਨੀਆ ਦੇ ਡਿਪਟੀ ਹਾਈ ਕਮਿਸ਼ਨਰ ਕੈਰੋਲਾਈਨ ਰੋਵੈਟ ਨੇ ਹਸਤਾਖ਼ਰ ਕੀਤੇ।
ਇਹ ਸਮਝੌਤਾ ਨੇਪਰੇ ਚੜਨ ਉਤੇ ਉਚੇਰੀ ਸਿੱਖਿਆ ਵਿਭਾਗ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਇਹ ਦਿਨ ਸੁਨਹਿਰੀ ਅੱਖਰਾਂ ਨਾਲ ਲਿਖਿਆ ਗਿਆ ਹੈ। ਉਨਾਂ ਕਿਹਾ ਕਿ ਇਸ ਸਮਝੌਤੇ ਨਾਲ ਉਚੇਰੀ ਸਿੱਖਿਆ ਵਿਭਾਗ ਅਧੀਨ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਲਈ ‘ਇੰਗਲਿਸ਼ ਫਾਰ ਵਰਕ’ ਲਈ ਸਿਖਲਾਈ ਕੋਰਸ ਸ਼ੁਰੂ ਕਰਨ ਦਾ ਰਾਹ ਪੱਧਰਾ ਹੋਵੇਗਾ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਇਸ ਨਾਲ ਪੰਜਾਬ ਦੇ ਨੌਜਵਾਨਾਂ ਵਿੱਚ ਰੋਜ਼ਗਾਰ ਪੱਖੀ ਮੁਹਾਰਤ ਨਵਿਆਉਣ ਵਿੱਚ ਮਦਦ ਮਿਲੇਗੀ ਅਤੇ ਨੌਜਵਾਨ ਸਨਅਤੀ ਤੇ ਸੇਵਾ ਖੇਤਰ ਵਿੱਚ ਆਪਣੇ ਲਈ ਨੌਕਰੀਆਂ ਦੇ ਵੱਧ ਮੌਕੇ ਹਾਸਲ ਕਰ ਸਕਣਗੇ।
ਸਰਕਾਰੀ ਕਾਲਜਾਂ ਦੇ ਪੰਜ ਹਜ਼ਾਰ ਵਿਦਿਆਰਥੀਆਂ ਲਈ ਪਾਇਲਟ ਪ੍ਰਾਜੈਕਟ ਹੋਵੇਗਾ ਲਾਗੂ
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਨਾਲ ਨੌਜਵਾਨਾਂ ਨੂੰ ਭਾਰਤ ਵਿੱਚ ਹੀ ਰਹਿ ਕੇ ਕੰਮ ਕਰਨ ਦਾ ਉਤਸ਼ਾਹ ਮਿਲੇਗਾ ਅਤੇ ਉਹ ਪੰਜਾਬ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਯੋਗਦਾਨ ਪਾਉਣਗੇ। ਉਨਾਂ ਕਿਹਾ ਕਿ ਸੂਬੇ ਤੋਂ ਹੁਨਰਮੰਦ ਨੌਜਵਾਨਾਂ ਦੇ ਪਰਵਾਸ ਦੇ ਰੁਝਾਨ ਨੂੰ ਪੁੱਠਾ ਗੇੜਾ ਦੇਣ ਦੀ ਦਿਸ਼ਾ ਵਿੱਚ ਇਹ ਇਕ ਵੱਡਾ ਕਦਮ ਹੈ। ਭਗਵੰਤ ਮਾਨ ਨੇ ਆਖਿਆ ਕਿ ਇਸ ਪ੍ਰਾਜੈਕਟ ਦੇ ਹਿੱਸੇ ਵਜੋਂ ਵਿਦਿਆਰਥੀ ਕੰਮ ਲਈ ਅੰਗਰੇਜ਼ੀ ਦੇ ਇਕ ‘ਲੈਵਲ’ ਦੀ ਪੜਾਈ ਕਰਨਗੇ, ਜਿਸ ਨਾਲ ਅੰਗਰੇਜ਼ੀ ਜਾਣਨ ਕਰ ਕੇ ਉਨਾਂ ਵਿੱਚ ਰੋਜ਼ਗਾਰ ਪੱਖੀ ਮੁਹਾਰਤ ਪੈਦਾ ਹੋਵੇਗੀ। (English language)
ਮੁੱਖ ਮੰਤਰੀ ਨੇ ਕਿਹਾ ਕਿ ‘ਇੰਗਲਿਸ਼ ਫਾਰ ਵਰਕ’ ਇਕ ਅਜਿਹਾ ਮਿਸ਼ਰਤ ਕੋਰਸ ਹੈ, ਜਿਸ ਵਿੱਚ ਕੰਮ ਵਰਗੇ ਅਸਲ ਹਾਲਾਤ ਵਿੱਚ ਵਰਤੀ ਜਾਣ ਵਾਲੀ ਅੰਗਰੇਜ਼ੀ ਭਾਸ਼ਾ ਸਿੱਖਣ ਉਤੇ ਧਿਆਨ ਕੇਂਦਰਤ ਹੋਵੇਗਾ। ਉਨਾਂ ਕਿਹਾ ਕਿ ਇਸ ਵਿੱਚ ਲਿਸਨਿੰਗ (ਸੁਣਨ), ਰੀਡਿੰਗ (ਪੜਨ), ਰਾਈਟਿੰਗ (ਲਿਖਣ) ਅਤੇ ਸਪੀਕਿੰਗ (ਬੋਲਣ) ਸਮੇਤ ਵਿਆਕਰਨ, ਮੁਹਾਰਨੀ ਅਤੇ ਸ਼ਬਦਾਵਲੀ ਉਤੇ ਧਿਆਨ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਸਮਝੌਤੇ ਤਹਿਤ ਇਹ ਪ੍ਰਾਜੈਕਟ ਵਿਦਿਅਕ ਸੈਸ਼ਨ 2023-24 ਤੋਂ ਸੂਬੇ ਦੇ ਸਰਕਾਰੀ ਕਾਲਜਾਂ ਵਿੱਚ ਪੰਜ ਹਜ਼ਾਰ ਵਿਦਿਆਰਥੀਆਂ ਲਈ ਪਾਇਲਟ ਪ੍ਰਾਜੈਕਟ ਵਜੋਂ ਸ਼ੁਰੂ ਹੋਵੇਗਾ।
ਇਹ ਵੀ ਪੜ੍ਹੋ : ਡਾ. ਗੁਰਦੀਪ ਕੌਰ ਰੰਧਾਵਾ ਨੂੰ ‘ਭਾਰਤ ਰਤਨ ਮਦਰ ਟੈਰੇਸਾ ਗੋਲਡ ਮੈਡਲ ਐਵਾਰਡ’ ਮਿਲਿਆ
ਮੁੱਖ ਮੰਤਰੀ ਨੇ ਕਿਹਾ ਕਿ ‘ਇੰਗਲਿਸ਼ ਫਾਰ ਵਰਕ’ ਇਕ ਅਜਿਹਾ ਆਨਲਾਈਨ ਮਿਸ਼ਰਤ ਲਰਨਿੰਗ ਕੋਰਸ ਹੈ, ਜਿਹੜਾ ਲਾਈਵ ਇੰਟਰਐਕਟਿਵ ਕਲਾਸਾਂ ਨਾਲ ਖ਼ੁਦ ਪੜਨ ਦੇ ਲਚਕੀਲੇ ਸਿਧਾਂਤ ਨਾਲ ‘ਫਲਿੱਪਡ ਕਲਾਸਰੂਮ’ ਸੰਕਲਪ ਦੀ ਵਰਤੋਂ ਕਰੇਗਾ। ਉਨਾਂ ਨੇ ਉਮੀਦ ਜਤਾਈ ਕਿ ਇਸ ਨਾਲ ਵਿਦਿਆਰਥੀ ਪੇਸ਼ੇਵਰ ਹਾਲਾਤ ਵਿੱਚ ਸਵੈ-ਵਿਸ਼ਵਾਸ ਨਾਲ ਆਪਣੀ ਗੱਲ ਕਹਿਣ ਲਈ ਅੰਗਰੇਜ਼ੀ ਭਾਸ਼ਾ ਦੀ ਵਰਤੋਂ ਕਰਨ ਦੇ ਯੋਗ ਹੋਣਗੇ। ਭਗਵੰਤ ਮਾਨ ਨੇ ਅੱਗੇ ਆਖਿਆ ਕਿ ਇਸ ਵਿੱਚ ਇਕ ਅਗਾਊਂ ਮੁਲਾਂਕਣ ਪ੍ਰੀਖਿਆ ਹੋਵੇਗੀ ਤਾਂ ਕਿ ਵਿਦਿਆਰਥੀਆਂ ਦੇ ਮੌਜੂਦਾ ਪੱਧਰ ਦਾ ਪਤਾ ਲਗਾਇਆ ਜਾਵੇ। ਕੋਰਸ ਮੁਕੰਮਲ ਹੋਣ ਉਤੇ ਵਿਦਿਆਰਥੀਆਂ ਦਾ ਇਕ ਵਾਰ ਫਿਰ ਮੁਲਾਂਕਣ ਹੋਵੇਗਾ, ਜਿਸ ਮਗਰੋਂ ਉਨਾਂ ਨੂੰ ਸਰਟੀਫਿਕੇਟ ਦਿੱਤਾ ਜਾਵੇਗਾ।
ਦਿੱਲੀ ਦੀ ਜਿੱਤ ਤੇ ਪੰਜਾਬ ਅੰਦਰ ਮਹਿੰਗੀ ਬਿਜਲੀ ਦਾ ਭਖਿਆ ਮਾਮਲਾ ‘ਆਪ’ ਲਈ ਬਣ ਸਕਦਾ ਹਥਿਆਰ
ਕਾਂਗਰਸ ਲਈ ਬਿਜਲੀ ਸਮਝੌਤੇ ਬਣੇ ਗਲੇ ਦੀ ਹੱਡੀ, ਪਾਰਟੀ ਪ੍ਰਧਾਨ ਵੱਲੋਂ ਹੀ ਚੁੱਕਿਆ ਜਾ ਰਿਹੈ ਝੰਡਾ
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਸੂਬੇ ਅੰਦਰ ਅਕਾਲੀ ਸਰਕਾਰ (Punjab politics) ਮੌਕੇ ਪ੍ਰਾਈਵੇਟ ਥਰਮਲਾਂ ਨਾਲ ਹੋਏ ਸਮਝੌਤੇ ਕਾਂਗਰਸ ਸਰਕਾਰ ਲਈ ਗਲੇ ਦੀ ਹੱਡੀ ਬਣ ਗਏ ਹਨ। ਕਾਂਗਰਸ ਵੱਲੋਂ ਚੋਣਾਂ ਤੋਂ ਪਹਿਲਾ ਆਪਣੇ ਮੈਨੀਫੈਸਟੋਂ ‘ਚ ਲੋਕਾਂ ਨੂੰ ਬਿਜਲੀ ਸਸਤੀ ਦੇਣ ਕੇ ਕੀਤੇ ਵਾਅਦੇ ਦੇ ਬਾਵਜੂਦ ਸਰਕਾਰ ਵੱਲੋਂ ਤਿੰਨ ਸਾਲਾ ਵਿੱਚ ਅਣਗਿਣਤ ਵਾਰ ਬਿਜਲੀ ਦਰ੍ਹਾਂ ਵਿੱਚ ਵਾਧਾ ਕੀਤਾ ਗਿਆ ਹੈ। ਇੱਧਰ ਦਿਲੀ ‘ਚ ਆਮ ਆਦਮੀ ਪਾਰਟੀ ਦੀ ਹੂੰਝਾ ਫੇਰ ਜਿੱਤ ਨੇ ਪੰਜਾਬ ਦੇ ਆਗੂਆਂ ਤੇ ਵਰਕਰਾਂ ਵਿੱਚ ਨਵੀਂ ਊਰਜਾ ਪੈਦਾ ਕਰ ਦਿੱਤੀ ਹੈ ਅਤੇ ਮੌਜੂਦਾ ਸਮੇਂ ਪ੍ਰਾਈਵੇਟ ਥਰਮਲਾਂ ਦਾ ਭਖਿਆ ਇਹ ਮੁੱਦਾ ਆਮ ਆਦਮੀ ਪਾਰਟੀ ਲਈ ਵੱਡਾ ਹਥਿਆਰ ਸਾਬਤ ਹੋ ਸਕਦਾ ਹੈ।
ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਉਹ ਮਹਿੰਗੀ ਬਿਜਲੀ ਦੇ ਮਾਮਲੇ ਨੂੰ ਠੰਡਾ ਨਹੀਂ ਹੋਣ ਦੇਵੇਗੀ ਅਤੇ ਸਰਕਾਰ ਖਿਲਾਫ਼ ਸੰਘਰਸ ਤੇਜ ਕਰੇਗੀ। ਜਾਣਕਾਰੀ ਅਨੁਸਾਰ ਅਕਾਲੀ ਦਲ ਦੀ ਸਰਕਾਰ ਮੌਕੇ ਪੰਜਾਬ ਨੂੰ ਬਿਜਲੀ ਪੱਖੋਂ ਸਰਪੱਲਸ ਸੂਬਾ ਬਣਾਉਣ ਲਈ ਪ੍ਰਾਈਵੇਟ ਥਰਮਲਾਂ ਨਾਲ ਖੁੱਲ੍ਹਦਿਲੀ ਨਾਲ ਕੀਤੇ ਸਮਝੋਤੇ ਕਾਂਗਰਸ ਸਰਕਾਰ ਲਈ ‘ਕਰੰਟ’ ਬਣਨ ਲੱਗੇ ਹਨ। ਅਮਰਿੰਦਰ ਸਿੰਘ ਦੀ ਸਰਕਾਰ ਆਉਣ ਤੋਂ ਬਾਅਦ ਲਗਭਗ ਤਿੰਨ ਸਾਲਾ ‘ਚ ਕਾਂਗਰਸ ਵੱਲੋਂ ਸਸਤੀ ਬਿਜਲੀ ਦੀ ਥਾਂ ਮਹਿੰਗੀ ਬਿਜਲੀ ਕਰਕੇ ਆਮ ਲੋਕਾਂ ਤੇ ਭਾਰੀ ਬੋਝ ਪਾਇਆ ਗਿਆ ਹੈ। ਇਸੇ ਦੌਰਾਨ ਪ੍ਰਾਈਵੇਟ ਥਰਮਲ ਸਮਝੌਤਿਆ ਦੀ ਅਸਲ ਸੰਚਾਈ ਸਾਹਮਣੇ ਆਉਣ ਤੋਂ ਬਾਅਦ ਕਾਂਗਰਸ ਲਈ ਕਸੂਤੀ ਸਥਿਤੀ ਪੈਦਾ ਹੋ ਗਈ ਹੈ।
ਮੌਜੂਦਾ ਸਮੇਂ ਮਹਿੰਗੀ ਬਿਜਲੀ ਅਤੇ ਪ੍ਰਾਈਵੇਟ ਥਰਮਲਾਂ ਦੇ ਸਮਝੌਤੇ ਪੰਜਾਬ ਦੀ ਰਾਜਨੀਤੀ ‘ਚ ਮੁੱਖ ਕੇਂਦਰ ਬਿੰਦੂ ਬਣੇ ਹੋਏ ਹਨ, ਕਿਉਂਕਿ ਕਾਂਗਰਸ ਨੂੰ ਆਪਣਿਆਂ ਵੱਲੋਂ ਹੀ ਘੇਰਿਆ ਜਾ ਰਿਹਾ ਹੈ। ਕਾਂਗਰਸ ਦੇ ਪਾਰਟੀ ਪ੍ਰਧਾਨ ਸੁਨੀਲ ਜਾਖੜ ਤਾ ਖੁੱਲ ਕੇ ਇਨ੍ਹਾਂ ਸਮਝੌਤਿਆ ਤੇ ਵਿਰੋਧ ਜਿਤਾਉਂਦੇ ਹੋਏ ਇਨ੍ਹਾਂ ਨੂੰ ਰੱਦ ਕਰਨ ਦੀ ਵਕਾਲਤ ਕਰ ਰਹੇ ਹਨ, ਪਰ ਮੁੱਖ ਮੰਤਰੀ ਅਮਰਿੰਦਰ ਸਿੰਘ ਅਜੇ ਕਾਹਲੀ ਨਹੀਂ ਦਿਖਾ ਰਹੇ।
ਇੱਧਰ ਆਮ ਆਦਮੀ ਪਾਰਟੀ ਦੀ ਦਿੱਲੀ ‘ਚ ਹੋਈ ਭਾਰੀ ਜਿੱਤ ਤੇ ਪੰਜਾਬ ਦੀ ਖਿੱਲਰੀ ਪਈ ਆਮ ਆਦਮੀ ਪਾਰਟੀ ‘ਚ ਨਵਾ ਜੋਸ਼ ਭਰ ਦਿੱਤਾ ਅਤੇ ਉਹ ਸਭ ਤੋਂ ਗਰਮ ਪ੍ਰਾਈਵੇਟ ਥਰਮਲ ਸਮਝੌਤਿਆ ਦੇ ਮੁੱਦੇ ਤੇ ਆਪਣੇ ਸੰਘਰਸ ਤੇਜ ਕਰਕੇ ਪੰਜਾਬ ਅੰਦਰ ਆਪਣੀ ਮੁੜ ਪੈਠ ਬਣਾਉਣ ਲਈ ਜੋਰ ਅਜਮਾਇਸ ਕਰ ਸਕਦੀ ਹੈ ਅਤੇ ਸਰਕਾਰ ਲਈ ਨਵੀਂ ਬਿਪਤਾ ਖੜ੍ਹੀ ਕਰ ਸਕਦੀ ਹੈ। ਆਪ ਵੱਲੋਂ ਦਿੱਲੀ ‘ਚ ਕੇਜਰੀਵਾਲ ਸਰਕਾਰ ਦੀਆਂ ਆਮ ਲੋਕਾਂ ਨੂੰ ਦਿੱਤੀਆਂ ਰਿਆਇਤਾਂ ਰਾਹੀਂ ਮਿਲੀ ਜਿੱਤ ਨੂੰ ਪੰਜਾਬ ਅੰਦਰ ਜੋਰ ਸੋਰ ਨਾਲ ਪ੍ਰਚਾਰ ਕਰਕੇ ਰਵਾਇਤੀ ਪਾਰਟੀਆਂ ਲਈ ਮੁਸ਼ਕਿਲ ਖੜ੍ਹੀ ਕਰ ਸਕਦੀ ਹੈ। ਪਤਾ ਲੱਗਾ ਹੈ ਕਿ ਪਾਰਟੀ ਪ੍ਰਧਾਨ ਭਗਵੰਤ ਮਾਨ ਵੀ ਪੰਜਾਬ ਅੰਦਰ ਦਿੱਲੀ ਦੀ ਹਵਾ ਨੂੰ ਪੰਜਾਬ ਅੰਦਰ ਲਿਆਉਣ ਲਈ ਦ੍ਰਿੜ ਹੋ ਚੁੱਕੇ ਹਨ।
ਪੰਜਾਬ ਅੰਦਰ ਮਹਿੰਗੀ ਬਿਜਲੀ ਅਤੇ ਪ੍ਰਾਈਵੇਟ ਥਰਮਲ ਸਮਝੌਤਿਆ ਤੇ ਅਕਾਲੀ ਦਲ ਕੋਲ ਬੋਲਣ ਲਈ ਕੁਝ ਨਹੀਂ ਜਦਕਿ ਕਾਂਗਰਸ ਸਰਕਾਰ ਵੀ ਪ੍ਰਾਈਵੇਟ ਥਰਮਲਾਂ ਦੇ ਹੱਕ ਵਿੱਚ ਖੜਦੀ ਹੋਈ ਨਜਰ ਆ ਰਹੀ ਹੈ। ਜੇਕਰ ਕਾਂਗਰਸ ਸਰਕਾਰ ਨੇ ਪੰਜਾਬ ਅੰਦਰ ਜਲਦੀ ਪ੍ਰਾਈਵੇਟ ਥਰਮਲ ਸਮਝੌਤਿਆ ਦਾ ਮਾਮਲਾ ਸਮੇਤ ਮਹਿੰਗੀ ਬਿਜਲੀ ਦਾ ਕੋਈ ਹੱਲ ਨਾ ਕੱਢਿਆ ਤਾ ਇਹ ਕੈਪਟਨ ਸਰਕਾਰ ਲਈ ਨੁਕਸਾਨ ਦੇਹ ਸਾਬਤ ਹੋ ਸਕਦਾ ਹੈ।
ਪਹਿਲਾ ਅਕਾਲੀ ਅਤੇ ਹੁਣ ਅਮਰਿੰਦਰ ਸਰਕਾਰ ਬਿਜਲੀ ਮਾਫ਼ੀਆਂ ਨਾਲ ਰਲੀ-ਹਰਪਾਲ ਚੀਮਾ
ਇਸ ਮਾਮਲੇ ਸਬੰਧੀ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਦਾ ਕਹਿਣਾ ਹੈ ਕਿ ਪਹਿਲਾ ਅਕਾਲੀ ਸਰਕਾਰ ਬਿਜਲੀ ਮਾਫੀਆ ਨਾਲ ਰਲੀ ਹੋਈ ਸੀ ਅਤੇ ਹੁਣ ਅਮਰਿੰਦਰ ਸਰਕਾਰ ਦੀ ਇਨ੍ਹਾਂ ਨਾਲ ਯਾਰੀ ਪੈ ਚੁੱਕੀ ਹੈ। ਉਨ੍ਹਾਂ ਕਿਹਾ ਕਿ ਉਹ ਦਿਲੀ ਦੀ ਜਿੱਤ ਤੋਂ ਲਬਰੇਜ ਹਨ ਅਤੇ ਪੰਜਾਬ ਅੰਦਰ ਵੀ ਬਿਜਲੀ ਦੇ ਮੁੱਦੇ ਤੇ ਆਪਣੇ ਸੰਘਰਸ ਨੂੰ ਨਵੇਂ ਸਿਰਿਓ ਤੇਜ ਕਰਨਗੇ। ਉਨ੍ਹਾਂ ਕਿਹਾ ਕਿ ਉਹ ਵਿਧਾਨ ਸਭਾ ਸਮੇਤ ਆਮ ਲੋਕਾਂ ਵਿੱਚ ਬਿਜਲੀ ਦਾ ਮਾਮਲਾ ਵੀ ਪਹਿਲਾ ਹੀ ਚੱਕ ਰਹੇ ਹਨ। ਚੀਮਾ ਨੇ ਕਿਹਾ ਕਿ ਕੇਜਰੀਵਾਲ ਵੱਲੋਂ ਦਿੱਲੀ ‘ਚ ਦਿੱਤੀਆਂ ਜਾਂਦੀਆਂ ਆਮ ਲੋਕਾਂ ਨੂੰ ਸਹੂਲਤਾਂ ਤੇ ਵਿਕਾਸ ਕੰਮਾਂ ਹੀ ਜਿੱਤ ਤਾ ਨਤੀਜਾ ਹਨ ਅਤੇ ਆਮ ਆਦਮੀ ਪਾਰਟੀ ਪੰਜਾਬ ਅੰਦਰ ਲੋਕਾਂ ਦੀ ਸਰਕਾਰ ਜ਼ਰੂਰ ਬਣਾਏਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
PRTC  ਨੂੰ 5 ਸਾਲਾਂ ‘ਚ ਹੋਵੇਗਾ 30 ਕਰੋੜ ਦਾ ਲਾਭ
ਖੁਸ਼ਵੀਰ ਸਿੰਘ ਤੂਰ/ਪਟਿਆਲਾ। ਪੀ.ਆਰ.ਟੀ.ਸੀ. ਅਤੇ ਇੰਡੀਅਨ ਆਇਲ ਕਾਰਪੋਰੇਸ਼ਨ ਨੇ ਡੀਜ਼ਲ(Diesel ) ਦੀ ਖਰੀਦ ‘ਤੇ 1.98 ਪੈਸੇ ਪ੍ਰਤੀ ਲੀਟਰ ਦੀ ਦਰ ਨਾਲ ਡਿਸਕਾਊਂਟ ਦੇਣ ਦਾ ਪੰਜ ਸਾਲਾ ਇਕਰਾਰ ਕੀਤਾ ਹੈ। ਇਸ ਮੌਕੇ ਮੈਨੇਜਿੰਗ ਡਾਇਰੈਕਟਰ ਗੁਰਲਵਲੀਨ ਸਿੰਘ ਸਿੱਧੂ ਅਤੇ ਆਈ.À.ਸੀ. ਦੇ ਡਵੀਜ਼ਨਲ ਇੰਸਟੀਚਿਊਟ ਬਿਜ਼ਨਸ ਦੇ ਜਨਰਲ ਮੈਨੇਜਰ ਕਪਿਲ ਭੱਟ ਵੱਲੋਂ ਇਸ ਸਮਝੌਤੇ ‘ਤੇ ਹਸਤਾਖਰ ਕੀਤੇ ਗਏ। ਇਸ ਸਮਝੌਤੇ ਤਹਿਤ ਆਈ.À.ਸੀ. ਵੱਲੋਂ ਪੀ.ਆਰ.ਟੀ.ਸੀ. ਨੂੰ 8 ਨਵੰਬਰ 2019 ਤੋਂ 30 ਨਵੰਬਰ 2024 ਤੱਕ ਡੀਜ਼ਲ ਦੀ ਖਰੀਦ ‘ਤੇ ਕੁੱਲ 1.98 ਰੁਪਏ ਪ੍ਰਤੀ ਲੀਟਰ ਦੀ ਦਰ ਨਾਲ ਡਿਸਕਾਊਂਟ ਪ੍ਰਾਪਤ ਹੋਵੇਗਾ, ਜਿਸ ਨਾਲ ਪੀ.ਆਰ.ਟੀ.ਸੀ. ਨੂੰ ਪੰਜ ਸਾਲਾਂ ‘ਚ 30 ਕਰੋੜ ਰੁਪਏ ਦਾ ਵਿੱਤੀ ਲਾਭ ਹੋਵੇਗਾ।Diesel
ਇਸ ਮੌਕੇ ਚੇਅਰਮੈਨ ਪੀ.ਆਰ.ਟੀ.ਸੀ. ਕੇ.ਕੇ ਸ਼ਰਮਾ ਨੇ ਆਈ.ਓ.ਸੀ. ਨਾਲ ਹੋਏ ਸਮਝੌਤੇ ‘ਤੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਇਸ ਨਾਲ ਪੀ.ਆਰ.ਟੀ.ਸੀ. ਨੂੰ ਆਉਣ ਵਾਲੇ ਪੰਜ ਸਾਲਾਂ ‘ਚ ਕਾਫੀ ਵਿੱਤੀ ਲਾਭ ਹੋਵੇਗਾ, ਜਿਸ ਨਾਲ ਅਦਾਰਾ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਇਸ ਸਮਝੌਤੇ ਲਈ ਆਈ.ਓ.ਸੀ. ਦਾ ਧੰਨਵਾਦ ਕੀਤਾ। ਇਸ ਮੌਕੇ ਪੀ.ਆਰ.ਟੀ.ਸੀ. ਦੇ ਜਨਰਲ ਮੈਨੇਜਰ (ਪ੍ਰਸ਼ਾਸਨ) ਸੁਰਿੰਦਰ ਸਿੰਘ, ਡਿਪਟੀ ਕੰਟਰੋਲਰ (ਵਿੱਤ ਤੇ ਲੇਖਾ) ਪ੍ਰੇਮ ਲਾਲ ਅਤੇ ਆਈ.À.ਸੀ. ਵੱਲੋਂ ਸੰਦੀਪ ਨਾਗਪਾਲ ਅਤੇ ਹਰਵਿੰਦਰ ਕੈਂਥ ਹਾਜ਼ਰ ਸਨ। Diesel
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ ਭਾਰਤ-ਪਾਕਿ ਦਰਮਿਆਨ ਸਮਝੌਤਾ ਸਹੀਬੰਦ
ਕਰਤਾਰਪੁਰ ਕੋਰੀਡੋਰ: ਭਾਰਤੀ ਸ਼ਰਧਾਲੂਆਂ ਤੋਂ 20 ਡਾਲਰ ਵਸੂਲੇਗਾ ਪਾਕਿ
ਸੱਚ ਕਹੂੰ ਨਿਊਜ਼/ਡੇਰਾ ਬਾਬਾ ਨਾਨਕ । ਭਾਰਤ ਦੇ ਲਗਾਤਾਰ ਵਿਰੋਧ ਦੇ ਬਾਵਜੂਦ ਪਾਕਿਸਤਾਨ ਭਾਰਤੀ ਸ਼ਰਧਾਲੂਆਂ ਕੋਲੋਂ ਕਰਤਾਰਪੁਰ ਲਾਂਘੇ ਰਾਹੀਂ ਇਤਿਹਾਸਕ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ 20 ਡਾਲਰ ਵਸੂਲੇਗਾ ਇਸ ਸ਼ਰਤ ਨੂੰ ਦਰਜ ਕਰਵਾਉਂਦੇ ਹੋਏ ਅੱਜ ਦੋਵਾਂ ਦੇਸ਼ਾਂ ਵਿਚਾਲੇ ਸਮਝੌਤੇ ਉੱਪਰ ਦੋਵਾਂ ਦੇਸ਼ਾਂ ਦੇ ਅਧਿਕਾਰੀਆਂ ਨੇ ਦਸਤਖ਼ਤ ਕੀਤੇ ਤੇ ਕਰਤਾਰਪੁਰ ਲਾਂਘਾ ਖੁੱਲ੍ਹਣ ਸਬੰਧੀ ਦੋਵਾਂ ਦੇਸ਼ਾਂ ਵਿਚਾਲੇ ਕਾਗ਼ਜ਼ੀ ਪ੍ਰਕਿਰਿਆ ਮੁਕੰਮਲ ਹੋ ਗਈ ਪਾਕਿਸਤਾਨ ਨੇ ਕਿਹਾ ਕਿ ਇਹ ਫੀਸ ਨਹੀਂ ਸਗੋਂ ਸਰਵਿਸ ਚਾਰਜ ਹੈ ਕਿਉਂਕਿ ਪਾਕਿ ਸਰਕਾਰ ਦਾ ਬਹੁਤ ਖਰਚ ਹੋਇਆ ਹੈ ਪਾਕਿਸਤਾਨੀ ਅਧਿਕਾਰੀਆਂ ਨੇ ਕਿਹਾ ਕਿ ਪੰਜ ਸਾਲ ਦਾ ਕੰਮ ਇੱਕ ਸਾਲ ਵਿੱਚ ਕੀਤਾ ਹੈ ਇਸ ਲਈ ਸਰਕਾਰ ਦਾ ਬੇਹੱਦ ਖਰਚ ਆਇਆ ਹੈ।
ਹੁਣ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਠ ਨਵੰਬਰ ਨੂੰ ਡੇਰਾ ਬਾਬਾ ਨਾਨਕ ਕਰਤਾਰਪੁਰ ਲਾਂਘੇ ਦਾ ਰਸਮੀ ਉਦਘਾਟਨ ਕਰਨਗੇ ਭਾਰਤ ਵਾਲੇ ਪਾਸੇ ਤੋਂ 10 ਨਵੰਬਰ ਨੂੰ ਪਹਿਲਾ ਜਥਾ ਪਾਕਿਸਤਾਨ ਵਾਲੇ ਪਾਸੇ ਦਰਸ਼ਨਾਂ ਲਈ ਜਾ ਸਕਦਾ ਹੈ ਇਸ ਸਬੰਧੀ ਅੱਜ ਜ਼ੀਰੋ ਲਾਈਨ ‘ਤੇ ਭਾਰਤੀ ਅਧਿਕਾਰੀਆਂ ਦਾ ਵਫ਼ਦ ਗ੍ਰਹਿ ਵਿਭਾਗ ਦੇ ਸੰਯੁਕਤ ਸਕੱਤਰ ਐਸਸੀਐਲ ਦਾਸ ਦੀ ਅਗਵਾਈ ਵਿੱਚ ਜ਼ੀਰੋ ਲਾਈਨ ਨੇੜੇ ਪਹੁੰਚਿਆ ਤੇ ਪਾਕਿਸਤਾਨ ਵਾਲੇ ਪਾਸਿਓਂ ਆਏ ਅਧਿਕਾਰੀਆਂ ਨਾਲ ਸੰਖੇਪ ਬੈਠਕ ਵਿੱਚ ਦੋਵਾਂ ਦੇਸ਼ਾਂ ਦੇ ਅਧਿਕਾਰੀਆਂ ਨੇ ਕਰਾਰ ਉੱਪਰ ਦਸਤਖ਼ਤ ਕੀਤੇ।
ਇਸ ਤੋਂ ਬਾਅਦ ਬੀਐਸਐਫ ਦੀ ਪੋਸਟ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਸੀਐਲ ਦਾਸ ਨੇ ਦੱਸਿਆ ਕਿ ਦੋਵਾਂ ਦੇਸ਼ਾਂ ਵਿਚਾਲੇ ਕਰਾਰ ‘ਤੇ ਹਸਤਾਖਰ ਕਰ ਦਿੱਤੇ ਗਏ ਹਨ ਹੁਣ ਕੋਈ ਵੀ ਭਾਰਤੀ ਨਾਗਰਿਕ, ਜੋ ਕਿਸੇ ਵੀ ਧਰਮ ਨਾਲ ਸਬੰਧਤ ਹੋਵੇ, ਇੱਕ ਪੋਰਟਲ ਰਾਹੀਂ ਅਪਲਾਈ ਕਰਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ ਤੇ ਕਰਤਾਰਪੁਰ ਸਾਹਿਬ ਗੁਰਦੁਆਰਾ ਦੇ ਦਰਸ਼ਨ ਕਰਨ ਲਈ ਜਾ ਸਕਦਾ ਹੈ, ਉਸ ਕੋਲ ਭਾਰਤੀ ਪਾਸਪੋਰਟ ਹੋਣਾ ਜਰੂਰੀ ਹੈ ਜਦਕਿ ਭਾਰਤੀ ਮੂਲ ਦੇ ਪ੍ਰਵਾਸੀ ਭਾਰਤੀਆਂ ਕੋਲ ਓਸੀਆਈ ਕਾਰਡ ਹੋਣਾ ਜ਼ਰੂਰੀ ਹੈ।
ਦਾਸ ਅਨੁਸਾਰ ਜਿਸ ਵੀ ਸ਼ਰਧਾਲੂ ਨੇ ਦਰਸ਼ਨ ਕਰਨ ਲਈ ਜਾਣਾ ਹੋਵੇਗਾ, ਉਸ ਨੂੰ ਸਵੇਰੇ ਜਾ ਕੇ ਸ਼ਾਮ ਨੂੰ ਭਾਰਤ ਵਾਪਸ ਪਰਤਣਾ ਹੋਵੇਗਾ ਕੋਰੀਡੋਰ ਸਾਰਾ ਸਾਲ ਖੁੱਲ੍ਹਾ ਰਹੇਗਾ ਤੇ ਸਿਰਫ ਕੁਝ ਨੋਟੀਫਾਈਡ ਦਿਨਾਂ ਦੌਰਾਨ ਬੰਦ ਰਹੇਗਾ ਭਾਰਤ ਸਰਕਾਰ 10 ਦਿਨ ਪਹਿਲਾਂ ਪਾਕਿ ਸਰਕਾਰ ਨੂੰ ਸ਼ਰਧਾਲੂਆਂ ਦੀ ਜਾਣਕਾਰੀ ਦੇ ਦੇਵੇਗੀ ਚਾਰ ਦਿਨ ਪਹਿਲਾਂ ਪਾਕਿਸਤਾਨ ਵੱਲੋਂ ਭਾਰਤ ਸਰਕਾਰ ਨੂੰ ਸ਼ਰਧਾਲੂਆਂ ਦੀ ਜਾਣਕਾਰੀ ਦੇ ਦਿੱਤੀ ਜਾਵੇਗੀ ਜੋ ਦਰਸ਼ਨ ਕਰਨ ਲਈ ਮਨਜ਼ੂਰੀ ਪ੍ਰਾਪਤ ਕਰਨਗੇ।
ਭਾਰਤ ਸਰਕਾਰ ਵੱਲੋਂ ਬਕਾਇਦਾ ਮੋਬਾਈਲ ਉੱਪਰ ਐਸਐਮਐਸ ਜਾਂ ਈਮੇਲ ਜ਼ਰੀਏ ਸ਼ਰਧਾਲੂਆਂ ਨੂੰ ਉਨ੍ਹਾਂ ਦੀ ਯਾਤਰਾ ਦੀ ਮਨਜ਼ੂਰੀ ਸਬੰਧੀ ਜਾਣਕਾਰੀ ਦੇ ਦਿੱਤੀ ਜਾਵੇਗੀ ਯਾਤਰੀਆਂ ਦੇ ਲਈ ਉਮਰ ਦੀ ਕੋਈ ਲਿਮਟ ਨਹੀਂ ਹੋਵੇਗੀ ਪਾਕਿਸਤਾਨ ਵੱਲੋਂ ਵੀ ਡਾਲਰ ਕਿਸ ਰੂਪ ਵਿੱਚ ਲਏ ਜਾਣਗੇ, ਇਸ ਬਾਰੇ ਦੋਵਾਂ ਦੇਸ਼ਾਂ ਵਿਚਾਲੇ ਗੱਲਬਾਤ ਹਾਲੇ ਹੋਣੀ ਹੈ ਇਸ ਦੇ ਨਾਲ ਹੀ ਦਾਸ ਨੇ ਦੱਸਿਆ ਕਿ ਭਾਰਤ ਇਸ ਦਾ ਵਿਰੋਧ ਜਾਰੀ ਰੱਖੇਗਾ ਇਸ ਲਈ ਦਬਾਅ ਵੀ ਬਣਾਇਆ ਜਾਵੇਗਾ ਤੇ ਖਾਸ ਕਰਕੇ ਇਸ ਦਾ ਡਿਪਲੋਮੈਟਿਕ ਤਰੀਕੇ ਨਾਲ ਵੀ ਵਿਰੋਧ ਕੀਤਾ ਜਾਵੇਗਾ ਪਾਕਿਸਤਾਨ ਨੇ ਭਾਰਤ ਸਰਕਾਰ ਨੂੰ ਇਸ ਗੱਲ ਦੀ ਯਕੀਨ ਦਵਾਇਆ ਹੈ ਕਿ ਇਸ ਕੋਰੀਡੋਰ ਦਾ ਕਿਸੇ ਸ਼ਰਾਰਤੀ ਤੱਤ ਵੱਲੋਂ ਭਾਰਤ ਵਿਰੋਧੀ ਦੁਰਪ੍ਰਯੋਗ ਨਹੀਂ ਕਰਨ ਦਿੱਤਾ ਜਾਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜ਼ਿਕਰਯੋਗ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ‘ਚ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਨੇ ਆਪਣੇ ਜੀਵਨ ਦੇ ਅੰਤਿਮ ਦਿਨ ਬਤੀਤ ਕੀਤੇ ਸਨ
ਏਜੰਸੀ/ਇਸਲਾਮਾਬਾਦ। ਪਾਕਿਸਤਾਨ ਵਿਦੇਸ਼ ਦਫ਼ਤਰ ਦੇ ਬੁਲਾਰੇ ਮੁਹੰਮਦ ਫੈਜਲ ਨੇ ਅੱਜ ਕਿਹਾ ਕਿ ਭਾਰਤ ਤੇ ਪਾਕਿਸਤਾਨ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਸਮਝੌਤੇ ‘ਤੇ ਵੀਰਵਾਰ ਨੂੰ ਦਸਤਖ਼ਤ ਕਰਨਗੇ ਡਾ. ਫੈਜਲ ਨੇ ਪ੍ਰੈਸ ਕਾਨਫਰੰਸ ‘ਚ ਇਹ ਜਾਣਕਾਰੀ ਦਿੱਤੀ ਇਸ ਸਮਝੌਤੇ ‘ਤੇ ਅੱਜ ਦਸਤਖਤ ਹੋਣੇ ਸਨ ਪਰ ਭਾਰਤ ਨੇ ਮਨ੍ਹਾ ਕਰ ਦਿੱਤਾ।
ਇਸ ਤੋਂ ਬਾਅਦ ਬੁਲਾਰੇ ਦਾ ਇਹ ਬਿਆਨ ਆਇਆ ਹੈ ਸੂਤਰਾਂ ਨੇ ਐਕਸਪ੍ਰੈੱਸ ਟ੍ਰਿਬਿਊਨ ਨੂੰ ਕਿਹਾ ਕਿ ਭਾਰਤ ਇਸ ਗੱਲ ‘ਤੇ ਅੜਿਆ ਹੋਇਆ ਹੈ ਕਿ ਪਾਕਿਸਤਾਨ ਸ੍ਰੀ ਕਰਤਾਰਪੁਰ ਸਾਹਿਬ ਆਉਣ ਵਾਲੇ ਸਿੱਖ ਸ਼ਰਧਾਲੂਆਂ ‘ਤੇ ਲਾਈ ਜਾਣ ਵਾਲੀ 20 ਡਾਲਰਾਂ ਦੀ ਫੀਸ ਨੂੰ ਖਤਮ ਕਰੇ ਪਾਕਿਸਤਾਨ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਦੋਵਾਂ ਦੇਸ਼ਾਂ ਦਰਮਿਆਨ ਤਜਵੀਜ਼ ਸਮਝੌਤਿਆਂ ਦਾ ਅੰਤਿਮ ਫਾਰਮੇਟ 11 ਅਕਤੂਬਰ ਨੂੰ ਭਾਰਤ ਨੂੰ ਸੌਂਪ ਚੁੱਕਿਆ ਹੈ ਇਸਲਾਮਾਬਾਦ ਨੇ ਭਾਰਤ ਦੀ ਉਸ ਮੰਗ ਨੂੰ ਮੰਨ ਲਿਆ ਹੈ।
ਜਿਸ ‘ਚ ਸਿੱਖਾਂ ਤੋਂ ਇਲਾਵਾ ਹਿੰਦੂਆਂ ਤੇ ਈਸਾਈ ਭਾਈਚਾਰੇ ਤੋਂ ਇਲਾਵਾ ਹੋਰ ਲੋਕਾਂ ਨੂੰ ਵੀ ਸ੍ਰੀ ਕਰਤਾਰਪੁਰ ਸਾਹਿਬ ਆਉਣ ਦੀ ਆਗਿਆ ਦੀ ਮੰਗ ਕੀਤੀ ਗਈ ਸੀ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ‘ਚ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਨੇ ਆਪਣੇ ਜੀਵਨ ਦੇ ਅੰਤਿਮ ਦਿਨ ਬਤੀਤ ਕੀਤੇ ਸਨ ਤੇ ਉਨ੍ਹਾਂ ਦੇ 550 ਵੇਂ ਪ੍ਰਕਾਸ਼ ਉਤਸਵ ‘ਤੇ ਇਸ ਲਾਂਘੇ ਨੂੰ ਖੋਲ੍ਹਿਆ ਜਾਣਾ ਹੈ, ਜਿਸ ਨਾਲ ਭਾਰਤ ਦੇ ਸ਼ਰਧਾਲੂ ਦਰਸ਼ਨਾਂ ਲਈ ਆਸਾਨੀ ਨਾਲ ਉੱਥੇ ਜਾ ਸਕਣ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਮਰੀਕੀ ਊਰਜਾ ਕੰਪਨੀਆਂ ਨੇ ਕੀਤੀ ਮੋਦੀ ਦੀ ਸ਼ਲਾਘਾ
ਹਿਊਸਟਨ ਪਹੁੰਚੇ ਬਲੂਚ ਅਤੇ ਸਿੰਧੀ, ਕਿਹਾ, ਪਾਕਿ ਤੋਂ ਅਜ਼ਾਦੀ ਦਿਵਾਉਣ ਮੋਦੀ-ਟਰੰਪ
ਹਿਊਸਟਨ (ਏਜੰਸੀ)। ਭਾਰਤ ਤੇ ਅਮਰੀਕੀ ਕੰਪਨੀਆਂ ਦਰਮਿਆਨ ਊਰਜਾ ਦੇ ਖੇਤਰ ‘ਚ ਅੱਜ ਇੱਕ ਸਮਝੌਤਾ ਹੋਇਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਇਸ ਸਮਝੌਤੇ ‘ਤੇ ਦਸਤਖਤ ਦੌਰਾਨ ਮੌਜ਼ੂਦ ਸਨ ਉਨ੍ਹਾਂ ਨੇ ਟਵੀਟ ਕਰਕੇ ਦੱਸਿਆ, ਉਹ ‘ਟੇਲੁਰਿਅਨ ਤੇ ਪੋਟ੍ਰੋਨੇਟ ਐਲਐਨਜੀ ਦਰਮਿਆਨ ਸਮਝੌਤਾ ਪੱਤਰ ‘ਤੇ ਦਸਤਖਤ ਕੀਤੇ ਜਾਣ ਦਾ ਗਵਾਹ ਬਣੇ ਭਾਰਤ ਪੈਟਰੋਲੀਅਮ ਕੰਪਨੀ ਪੈਟ੍ਰੋਨੇਟ ਨੇ ਇੱਥੇ ਅਮਰੀਕਾ ਦੀ ਕੁਦਰਤੀ ਗੈਸ (ਐਲਐਨਜੀ) ਕੰਪਨੀ ਟੇਲੁਰਿਅਨ ਤੋਂ 50 ਲੱਖ ਟਨ ਐਲਐਨਜੀ ਹਰ ਸਾਲ ਅਯਾਤ ਕਰਨ ਦੇ ਸਮਝੌਤੇ ‘ਤੇ ਦਸਤਖਤ ਕੀਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਟਵੀਟ ਕਰਕੇ ਦੱਸਿਆ। (India-America)
ਕਿ ਮੋਦੀ ਨੇ ਊਰਜਾ ਖੇਤਰ ‘ਚ ਸੀਨੀਅਰ ਮੁੱਖ ਕਾਰਜਕਾਰੀ ਅਧਿਕਾਰੀਆਂ ਨਾਲ ਸਾਰਥਕ ਮੁਲਾਕਾਤ ਕੀਤੀ ਹੈ ਅਮਰੀਕਾ ਊਰਜਾ ਖੇਤਰ ਦੀਆਂ ਕੰਪਨੀਆਂ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ (ਸੀਈਓ) ਸਮੇਤ ਉੱਚ ਪ੍ਰਤੀਨਿਧੀਆਂ ਨੇ ਮੋਦੀ ਸਰਕਾਰ ਵੱਲੋਂ ਕਾਰੋਬਾਰ ਕਰਨ ‘ਚ ਅਸਾਨੀ ਤੇ ਊਰਜਾ ਖੇਤਰ ਨੂੰ ਕੰਟਰੋਲ ਮੁਕਤ ਰੱਖਣ ਲਈ ਚੁੱਕੇ ਜਾ ਰਹੇ ਕਦਮਾਂ ਦੀ ਸ਼ਲਾਘਾ ਕੀਤੀ ਹੈ ਉੱਧਰ ਪੀਐਮ ਮੋਦੀ ਤੇ ਅਮਰੀਕੀ ਰਾਸ਼ਟਰਪਤੀ ਦੇ ਸਾਂਝਾ ਪ੍ਰੋਗਰਾਮ ਤੋਂ ਪਹਿਲਾਂ ਵੱਡੀ ਗਿਣਤੀ ‘ਚ ਸਿੰਧੀ, ਬਲੂਚ ਤੇ ਪਖਤੂਨ ਸਮੂਹ ਦੇ ਪ੍ਰਤੀਨਿਧ ਹਿਊਸਟਨ ‘ਚ ਇਕੱਠੇ ਹੋ ਚੁੱਕੇ ਹਨ ਉਨ੍ਹਾਂ ਨੇ ਕਿਹਾ, ਸਾਨੂੰ ਉਮੀਦ ਹੈ ਕਿ ਮੋਦੀ ਤੇ ਟਰੰਪ ਸਾਡੀ ਮੱਦਦ ਕਰਨਗੇ। (India-America)
ਕਸ਼ਮੀਰੀ ਪੰਡਤਾਂ ਨੇ ਕੀਤਾ ਪੀਐਮ ਮੋਦੀ ਦਾ ਧੰਨਵਾਦ | India-America
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਕ ਹਫਤੇ ਦੀ ਅਮਰੀਕਾ ਯਾਤਰਾ ‘ਤੇ ਪਹੁੰਚਣ ਤੋਂ ਬਾਅਦ ਅੱਜ ਕਸ਼ਮੀਰੀ ਪੰਡਿਤ ਭਾਈਚਾਰੇ ਦੇ ਇੱਕ ਵਫ਼ਦ ਨੂੰ ਮਿਲੇ ਜੋ ਉਨ੍ਹਾਂ ਨੂੰ ਮਿਲਣ ਤੋਂ ਬਾਅਦ ਬੇਹੱਦ ਭਾਵੁਕ ਨਜ਼ਰ ਆਏ ਮੋਦੀ ਨੇ ਇਸ ਦੌਰਾਨ ਵਫ਼ਦ ਨਾਲ ‘ਨਮਸਤੇ ਸ਼ਾਰਦੇ ਦੇਵੀ’ ਸਲੋਕ ਦਾ ਉਚਾਰਨ ਵੀ ਕੀਤਾ, ਜਿਸ ਦੇ ਆਖਰ ‘ਚ ਨਮੋ ਨਮ: ਸ਼ਬਦ ਦਾ ਜ਼ਿਕਰ ਕੀਤਾ ਗਿਆ ਵਫ਼ਦ ਦੀ ਅਗਵਾਈ ਕਰਨ ਵਾਲੇ ਸੁਰਿੰਦਰ ਕੌਲ ਨੇ ਮੋਦੀ ਨੂੰ ਮਿਲਣ ਤੋਂ ਬਾਅਦ ਕਿਹਾ, ‘ਜੰਮੂ-ਕਸ਼ਮੀਰ ਤੋਂ ਧਾਰਾ 370 ਅਤੇ 35 ਏ ਹਟਾਏ ਜਾਣ ਲਈ ਦੁਨੀਆ ਭਰ ਦੇ ਸੱਤ ਲੱਖ ਕਸ਼ਮੀਰੀ ਪੰਡਤਾਂ ਵੱਲੋਂ ਮੋਦੀ ਦਾ ਧੰਨਵਾਦ ਕੀਤਾ ਗਿਆ।
ਅਮਰੀਕਾ ਤੇ ਤਾਲਿਬਾਨ ਸਮਝੌਤਾ ਰੱਦ
ਕਾਬੁਲ ‘ਚ ਹੋਏ ਹਮਲੇ ਤੋਂ ਬਾਦ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਤਾਲਿਬਾਨ ਨਾਲ ਅਮਨ ਸਮਝੌਤਾ ਰੱਦ ਕਰਨ ਦਾ ਐਲਾਨ ਕੀਤਾ ਹੈ ਇਸ ਹਮਲੇ ‘ਚ ਇੱਕ ਅਮਰੀਕੀ ਫੌਜੀ ਸਮੇਤ 12 ਹੋਰ ਨਿਰਦੋਸ਼ ਬੰਦੇ ਮਾਰੇ ਗਏ ਹਨ ਸਾਫ਼ ਹੈ ਕਿ ਅਮਰੀਕਾ ਹੁਣ ਗੋਲੀ ਦਾ ਜਵਾਬ ਗੋਲੀ ਨਾਲ ਹੀ ਦੇਵੇਗਾ ਟਰੰਪ ਦਾ ਸਮਝੌਤਾ ਰੱਦ ਕਰਨ ਦਾ ਫੈਸਲਾ ਤਰਕ ਸੰਗਤ ਤੇ ਅੱਤਵਾਦ ਖਿਲਾਫ਼ ਸਖ਼ਤ ਸੰਦੇਸ਼ ਹੈ ਉਹਨਾਂ ਦੀ ਇਹ ਗੱਲ ਦਰੁਸਤ ਹੈ ਕਿ ਅਮਨ ਦੀ ਖਾਤਰ ਹੋ ਰਹੇ ਸਮਝੌਤੇ ਦੌਰਾਨ ਹੀ ਜੇਕਰ ਅਮਨ ਕਾਇਮ ਨਹੀਂ ਰਹਿੰਦਾ ਤਾਂ ਸਮਝੌਤੇ ਦਾ ਕੋਈ ਅਰਥ ਨਹੀਂ ਰਹਿ ਜਾਂਦਾ ਅਮਰੀਕਾ ਦੇ ਇਸ ਰੁਖ਼ ਨਾਲ ਭਾਰਤ ਦੇ ਪਾਕਿ ਸਬੰਧਾਂ ਪ੍ਰਤੀ ਦ੍ਰਿਸ਼ਟੀਕੋਣ ਦੀ ਪੁਸ਼ਟੀ ਹੁੰਦੀ ਹੈ ਭਾਰਤ ਵੱਲੋਂ ਇੱਕ ਹੀ ਦਲੀਲ ਦਿੱਤੀ ਜਾਂਦੀ ਹੈ ਕਿ ਦੋਪਾਸੀ ਗੱਲਬਾਤ ਤੋਂ ਪਹਿਲਾਂ ਸਰਹੱਦਾਂ ‘ਤੇ ਅਮਨ ਕਾਇਮ ਹੋਣਾ ਜ਼ਰੂਰੀ ਹੈ ਪਰ ਪਾਕਿਸਤਾਨੀ ਫੌਜ ਤੇ ਪਾਕਿ ਅਧਾਰਿਤ ਅੱਤਵਾਦੀ ਸੰਗਠਨ ਜੰਮੂ-ਕਸ਼ਮੀਰ ‘ਚ ਹਿੰਸਾ ਫੈਲਾਉਣ ਦੀ ਹਰ ਕੋਸ਼ਿਸ਼ ਕਰ ਰਹੇ ਹਨ ਅਜਿਹੇ ਹਾਲਾਤਾਂ ‘ਚ ਭਾਰਤ ਵੱਲੋਂ ਗੱਲਬਾਤ ਤੋਂ ਨਾਂਹ ਕਰਨਾ ਜਾਇਜ਼ ਤੇ ਜ਼ਰੂਰੀ ਹੈ ਅਫ਼ਗਾਨਿਸਤਾਨ ਦਾ ਘਟਨਾਚੱਕਰ ਅਮਰੀਕਾ ਵਰਗੇ ਦੇਸ਼ਾਂ ਲਈ ਵੀ ਨਸੀਹਤ ਹੈ ਜੋ ਬਿਨਾ ਹਿੰਸਾ ਰੁਕੇ ਕਸ਼ਮੀਰ ਮਾਮਲਾ ਸੁਲਝਾਉਣ ਲਈ ਵਿਚੋਲਗੀ ਕਰਨ ਦੀ ਪੇਸ਼ਕਸ਼ ਕਰ ਰਹੇ ਹਨ ਅਮਰੀਕਾ ਦੀ ਇਹ ਦੋਗਲੀ ਨੀਤੀ ਰਹੀ ਹੈ ਕਿ ਖੁਦ ਅੱਤਵਾਦ ਖਿਲਾਫ਼ ਸਖ਼ਤ ਕਦਮ ਚੁੱਕਣ ਦਾ ਐਲਾਨ ਕਰਦੇ ਹਨ, ਦੂਜੇ ਪਾਸੇ ਭਾਰਤ ਨੂੰ ਸੰਜਮ ਵਰਤਣ ਦੀ ਸਲਾਹ ਦੇਂਦੇ ਹਨ ਧਾਰਾ 370 ਤੋੜਨ ਤੋਂ ਬਾਦ ਪਹਿਲਾਂ ਅਮਰੀਕਾ ਨੇ ਪਾਕਿਸਤਾਨ ‘ਤੇ ਭਾਰਤ ਨਾਲ ਗੱਲਬਾਤ ਸ਼ੁਰੂ ਕਰਨ ਦਾ ਦਬਾਅ ਪਾਇਆ ਇਸੇ ਦਬਾਅ ਤਹਿਤ ਪਾਕਿ ਦੇ ਵਿਦੇਸ਼ ਮੰਤਰੀ ਨੇ ਮੀਡੀਆ ‘ਚ ਇਹ ਬਿਆਨ ਦਿੱਤਾ ਕਿ ਪਾਕਿ ਭਾਰਤ ਨਾਲ ਗੱਲਬਾਤ ਕਰਨ ਲਈ ਤਿਆਰ ਹੈ ਇਸ ਤੋਂ ਬਾਦ ਅਮਰੀਕੀ ਅਧਿਕਾਰੀ ਭਾਰਤ ਨੂੰ ਵੀ ਪਾਕਿ ਨਾਲ ਗੱਲਬਾਤ ਕਰਨ ਦੇ ਇਸ਼ਾਰੇ ਕਰ ਰਹੇ ਹਨ ਇਹਨਾਂ ਹਲਾਤਾਂ ‘ਚ ਭਾਰਤ ਦਾ ਗੱਲਬਾਤ ਲਈ ਤਿਆਰ ਹੋਣ ਦੇ ਕੋਈ ਅਸਾਰ ਨਹੀਂ ਹੁਣ ਅਫ਼ਗਾਨਿਸਤਾਨ ‘ਚ ਅਮਰੀਕਾ ਦੇ ਫੈਸਲੇ ਨਾਲ ਭਾਰਤ ਦੇ ਤਰਕ ਦੀ ਪ੍ਰੋੜਤਾ ਹੋ ਗਈ ਹੈ ਦਰਅਸਲ ਕਿਸੇ ਵੀ ਸਮਝੌਤੇ ਲਈ ਆਪਸੀ ਭਰੋਸੇ ਦਾ ਬਹਾਲ ਹੋਣਾ ਜ਼ਰੂਰੀ ਹੈ ਜਦੋਂ ਤੱਕ ਦੋਵੇਂ ਧਿਰਾਂ ਇੱਕ-ਦੂਜੇ ਨੂੰ ਸੰਤੁਸ਼ਟ ਕਰਨਾ ਯਕੀਨੀ ਨਹੀਂ ਬਣਾਉਂਦੀਆਂ ਉਦੋਂ ਤੱਕ ਸਮਝੌਤਾ ਸਿਰੇ ਨਹੀਂ ਚੜ੍ਹ ਸਕਦਾ ਤੇ ਨਾ ਹੀ ਉਸ ਦੇ ਉਦੇਸ਼ ਦੀ ਪ੍ਰਾਪਤੀ ਹੋ ਸਕਦੀ ਹੈ ਭਾਰਤ ਪਾਕਿ ਦਰਮਿਆਨ ਵੱਡੀ ਸਮੱਸਿਆ ਹੀ ਇਹੀ ਹੈ ਸ਼ਿਮਲਾ ਸਮਝੌਤਾ ਤੇ ਲਾਹੌਰ ਐਲਾਨਨਾਮਾ ਵੀ ਇਸੇ ਕਾਰਨ ਹੀ ਕਾਮਯਾਬ ਨਹੀਂ ਹੋ ਸਕੇ ਇਹ ਘਟਨਾਚੱਕਰ ਅੱਤਵਾਦ ਪ੍ਰਤੀ ਇਕਹਿਰੇ ਮਾਨਦੰਡ ਬਣਾਉਣ ਦੀ ਗਵਾਹੀ ਭਰਦਾ ਹੈ ਵਿਵਾਦ ਭਾਵੇਂ ਦੋ ਦੇਸ਼ਾਂ ਦਰਮਿਆਨ ਹੋਵੇ ਜਾਂ ਦੋ ਸੰਗਠਨਾਂ ਦਰਮਿਆਨ ਅਮਨ ਤੇ ਵਿਸ਼ਵਾਸ ਪਹਿਲੀ ਸ਼ਰਤ ਹੋਣੀ ਚਾਹੀਦੀ ਹੈ ਵਰ੍ਹਦੀਆਂ ਗੋਲੀਆਂ ‘ਚ ਅਮਨ ਦੇ ਤਰਾਨੇ ਗਾਉਣੇ ਮਨੁੱਖੀ ਇਤਿਹਾਸ ਦਾ ਕਦੇ ਵੀ ਅੰਗ ਨਹੀਂ ਰਹੇ ਅਮਨ ਵਾਸਤੇ ਅਮਨ ਜ਼ਰੂਰੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਭਾਰਤ-ਪਾਕਿ ਕਰਤਾਰਪੁਰ ਸਾਹਿਬ ਲਾਂਘਾ ਸਤੰਬਰ ਤੱਕ ਚਾਲੂ ਕਰਨ ਲਈ ਸਹਿਮਤ
ਭਾਰਤ ਵੱਲੋਂ ਬਿਨਾ ਵੀਜਾ ਰੋਜ਼ਾਨਾ ਪੰਜ ਹਜ਼ਾਰ ਸ਼ਰਧਾਲੂਆਂ ਨੂੰ ਪੈਦਲ ਜਾਣ ਦੀ ਖੁੱਲ੍ਹ ਦੇਣ ਦੀ ਮੰਗ
ਅਟਾਰੀ (ਅੰਮ੍ਰਿਤਸਰ ) (ਰਾਜਨ ਮਾਨ ) | ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਅੱਜ ਭਾਰਤ ਤੇ ਪਾਕਿਸਤਾਨ ਦੇ ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਮੀਟਿੰਗ ਵਿੱਚ ਦੋਵਾਂ ਦੇਸ਼ਾਂ ਦੇ ਅਧਿਕਾਰੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਤੋਂ ਪਹਿਲਾਂ ਕਰਤਾਰਪੁਰ ਸਾਹਿਬ ਲਾਂਘਾ ਚਾਲੂ ਕਰਨ ਲਈ ਸਹਿਮਤ ਹੋਏ ਹਨ ਤੇ ਨਾਲ ਹੀ ਇਸ ਸਬੰਧੀ ਅਗਲੀ ਮੀਟਿੰਗ 2 ਅਪਰੈਲ ਨੂੰ ਕਰਨ ਦਾ ਫੈਸਲਾ ਕੀਤਾ ਗਿਆ 2 ਅਪਰੈਲ ਦੀ ਮੀਟਿੰਗ ਵਾਹਗਾ ਵਿਖੇ ਰੱਖੀ ਜਾਵੇਗੀ, ਜਿਸ ਵਿੱਚ ਮੁੜ ਤੋਂ ਦੋਵਾਂ ਦੇਸ਼ਾਂ ਦੇ ਗ੍ਰਹਿ ਮੰਤਰਾਲੇ ਦੇ ਅਧਿਕਾਰੀ ਅਤੇ ਵਫਦ ਹਿੱਸਾ ਲੈਣਗੇ ਅੱਜ ਦੀ  ਮੀਟਿੰਗ ‘ਚ ਤਕਨੀਕੀ ਮਾਹਿਰਾਂ ਨਾਲ ਜਿੱਥੇ ਗੱਲਬਾਤ ਕੀਤੀ ਗਈ, ਉਥੇ ਲਾਂਘੇ ਵੀਜ਼ਾ ਸ਼ਰਤਾਂ ‘ਤੇ ਵੀ ਗੱਲਬਾਤ ਹੋਈ
ਅੱਜ ਇਸ ਸਬੰਧੀ ਭਾਰਤ ਅਤੇ ਪਾਕਿਸਤਾਨ ਦੇ ਗ੍ਰਹਿ ਵਿਭਾਗ ਦੇ ਅਧਿਕਾਰੀਆਂ ਨੇ ਅਟਾਰੀ ਵਿਖੇ ਕੁਝ ਪੱਧਰੀ ਮੀਟਿੰਗ ਕੀਤੀ, ਜਿਸ ਵਿੱਚ ਭਾਰਤ ਵੱਲੋਂ ਜੁਆਇੰਟ ਸੈਕਟਰੀ ਐਸ.ਸੀ.ਐਲ.ਦਾਸ ਅਤੇ ਸ੍ਰੀਮਤੀ ਨਿਧੀ ਖਰੇ ਸਮੇਤ ਉੱਚ ਅਧਿਕਾਰੀ ਹਾਜ਼ਰ ਹੋਏ ਜਦਕਿ ਪਾਕਿਸਤਾਨ ਵੱਲੋਂ ਡਾ. ਮੁਹੰਮਦ ਫੈਜ਼ਲ ਡਾਇਰੈਕਟਰ ਜਨਰਲ ਸਾਊਥ ਏਸ਼ੀਆ ਅਤੇ ਸਾਰਕ ਦੀ ਅਗਵਾਈ ਹੇਠ ਵਫਦ ਨੇ ਹਿੱਸਾ ਲਿਆ ਪੰਜਾਬ ਸਰਕਾਰ ਵੱਲੋਂ ਸੈਕਟਰੀ ਲੋਕ ਨਿਰਮਾਣ ਵਿਭਾਗ ਸ੍ਰੀ ਹੁਸਨ ਲਾਲ ਮੀਟਿੰਗ ਵਿੱਚ ਹਾਜ਼ਰ ਹੋਏ ਅਤੇ ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਉਕਤ ਲਾਂਘੇ ਨੂੰ ਛੇਤੀ ਹੀ ਪੂਰਾ ਕਰਨ ਲਈ ਕੇਂਦਰ ਸਰਕਾਰ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਵੇਗੀ ਤਾਂ ਜੋ ਨਾਨਕ ਨਾਮ ਲੇਵਾ ਸੰਗਤ ਗੁਰੂ ਸਾਹਿਬ ਦੀ ਚਰਨਛੋਹ ਪ੍ਰਾਪਤ ਧਰਤੀ ‘ਤੇ ਨਤਮਸਤਕ ਹੋ ਸਕੇ
ਜੁਆਇੰਟ ਸੈਕਟਰੀ ਐਸ.ਸੀ.ਐਲ.ਦਾਸ ਅਤੇ ਸ੍ਰੀਮਤੀ ਨੀਧੀ ਖਰੇ ਨੇ ਦੱਸਿਆ ਕਿ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਵਰ੍ਹੇ ਸਬੰਧੀ ਯਾਦਗਾਰੀ ਸਮਾਰੋਹ ਲਈ ਭਾਰਤ ਸਰਕਾਰ ਨੇ ਵੱਖ ਵੱਖ ਗਤੀਵਿਧੀਆਂ ਦੀ ਯੋਜਨਾ ਬਣਾਈ ਹੈ ਇਨ੍ਹਾਂ ਗਤੀਵਿਧੀਆਂ ਵਿਚੋਂ ਇਕ ਹੈ, ਗ੍ਰਹਿ ਮੰਤਰਾਲੇ ਵੱਲੋਂ ਕਰਤਾਰਪੁਰ ਸਾਹਿਬ ਕੋਰੀਡੋਰ, ਡੇਰਾ ਬਾਬਾ ਨਾਨਕ, ਪੰਜਾਬ ਵਿੱਚ ਯਾਤਰੀ ਟਰਮੀਨਲ ਬਿਲਡਿੰਗ ਕੰਪਲੈਕਸ ਦਾ ਨਿਰਮਾਣ ਕਰਨਾ ਇਸ ‘ਸਟੇਟ ਆਫ਼ ਦੀ ਆਰਟ’ ਬਿਲਡਿੰਗ ਨੂੰ ਬਣਾਉਣ ਦੀ ਜਿੰਮੇਵਾਰੀ ਲੈਂਡਪੋਰਟ ਅਥਾਰਿਟੀ ਆਫ ਇੰਡੀਆ ਨੂੰ ਦਿੱਤੀ ਗਈ ਹੈ ਜੋ ਕਿ ਦੇਸ਼ ਦੇ ਜ਼ਮੀਨੀ ਸਰਹੱਦ ‘ਤੇ ਇੰਟੈਗਰੇਟਿਡ ਚੈਕ ਪੋਸਟਾਂ ਨੂੰ ਵਿਕਸਤ ਕਰਨ ਅਤੇ ਚਲਾਉਣ ਲਈ ਕੰਮ ਕਰਦੀ ਹੈ ਭਾਰਤ ਸਰਕਾਰ ਨੇ ਕਰਤਾਰਪੁਰ ਸਾਹਿਬ ਕਾਰੀਡੋਰ ਲਈ 50 ਏਕੜ ਜ਼ਮੀਨ ਦੀ ਸ਼ਨਾਖਤ ਕੀਤੀ ਹੈ ਇਹ ਦੋ ਪੜਾਵਾਂ ਵਿੱਚ ਵਿਕਸਤ ਕੀਤਾ ਜਾਵੇਗਾ ਫੇਜ਼ -1 ਦੀ ਵਰਤੋਂ 15 ਏਕੜ ਤੋਂ ਵੱਧ ਜ਼ਮੀਨ ‘ਤੇ ਕੀਤੀ ਜਾਵੇਗੀ ਜਿਸ ‘ਤੇ ਯਾਤਰੀ ਟਰਮਿਨਲ ਬਿਲਡਿੰਗ ਕੰਪਲੈਕਸ ਦੀ ਸ਼ਾਨਦਾਰ ਇਮਾਰਤ  ਅਤੇ  ਖੂਬਸੂਰਤ ਲੈਂਡਸਕੇਪਿੰਗ ਦੇ ਨਾਲ ਅਮੀਰ ਭਾਰਤੀ ਸਭਿਆਚਾਰਕ ਕਦਰਾਂ-ਕੀਮਤਾਂ ਦੇ ਅਧਾਰ ‘ਤੇ ਬੁੱਤ ਅਤੇ ਤਸਵੀਰਾਂ ਪ੍ਰਦਰਸ਼ਿਤ ਕੀਤੀਆਂ ਜਾਣਗੀਆਂ ਇਸ ਕੰਪਲੈਕਸ ਦਾ ਡਿਜ਼ਾਇਨ ਪ੍ਰਤੀਕ ‘ਖੰਡਾ’ ਦੁਆਰਾ ਪ੍ਰੇਰਿਤ ਹੈ ਜੋ ਏਕਤਾ ਅਤੇ ਮਨੁੱਖਤਾ ਦੀਆਂ ਕਦਰਾਂ ਕੀਮਤਾਂ ਨੂੰ ਦਰਸਾਉਂਦਾ ਹੈ ਇਹ ਇਮਾਰਤ ਦਿਵਿਆਂਗ ਅਤੇ ਬਿਰਧ ਵਿਅਕਤੀਆਂ ਦੇ ਆਉਣ ਜਾਣ ਨੂੰ ਧਿਆਨ ਵਿਚ ਰੱਖ ਕੇ ਬਣਾਈ ਜਾਵੇਗੀ ਇਹ ਇਮਾਰਤ ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਦਰਸ਼ਨ ਕਰਨ ਲਈ ਪ੍ਰਤੀ ਦਿਨ ਜਾਣ ਵਾਲੇ ਲਗਭਗ 5000 ਸ਼ਰਧਾਲੂਆਂ ਦੀਆਂ ਲੋੜਾਂ ਨੂੰ ਪੂਰਾ ਕਰੇਗੀ ਜਿਸ ਵਿੱਚ ਇਮੀਗ੍ਰੇਸ਼ਨ ਅਤੇ ਕਸਟਮਜ਼ ਕਲੀਅਰੈਂਸ ਦੀਆਂ  ਲੋੜੀਂਦੀਆਂ ਸਹੂਲਤਾਂ ਅਤੇ ਹੋਰ ਸੁਵਿਧਾਵਾਂ ਸ਼ਾਮਲ ਹੋਣਗੀਆਂ ਇਸ ਨੂੰ ਨਵੰਬਰ 2019 ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਦੇ ਯਾਦਗਾਰੀ ਸਮਾਰੋਹ ਤੋਂ ਪਹਿਲਾਂ ਬਣਾਏ ਜਾਣ ਦੀ ਯੋਜਨਾ ਹੈ ਫੇਜ਼- 2 ਵਿੱਚ ਇਕੱ ਵਾਚ ਟਾਵਰ (ਲਗਪਗ 30 ਮੀਟਰ ਉੱਚਾ) ਉੱਤੇ ਇਕ ਦਰਸ਼ਕ ਗੈਲਰੀ ਅਤੇ ਰੈਸਟੋਰੈਂਟ ਵਿਕਸਿਤ ਕਰਨ ਦੀ ਯੋਜਨਾ ਬਣਾਈ ਗਈ ਹੈ ਇਕ 5 ਬਿਸਤਰਿਆਂ ਦਾ ਹਸਪਤਾਲ, ਲਗਪਗ 300 ਸ਼ਰਧਾਲੂਆਂ ਲਈ ਰਿਹਾਇਸ਼, ਸਾਰੇ ਹਿੱਸੇਦਾਰਾਂ ਲਈ ਆਵਾਜਾਈ, ਰਿਹਾਇਸ਼, ਫਾਇਰ ਸਟੇਸ਼ਨ ਲਈ ਜਗਾ, ਪੁਲਿਸ ਸਟੇਸ਼ਨ ਅਤੇ ਹਜ਼ਾਰਾਂ ਵਾਹਨਾਂ ਲਈ ਢੁਕਵੀਂ ਪਾਰਕਿੰਗ ਬਣਾਈ ਗਈ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹੀਰੋ ਸਾਈਕਲ ਨੂੰ 100 ਏਕੜ ਜ਼ਮੀਨ ਅਲਾਟ ਲਈ ਸਮਝੌਤਾ
ਪ੍ਰੋਜੈਕਟ ਨਾਲ ਸੂਬੇ ‘ਚ ਸਿੱਧੇ ਰੁਜ਼ਗਾਰ ਦੇ 1000 ਮੌਕੇ ਪੈਦਾ ਹੋਣਗੇ
ਲੁਧਿਆਣਾ | ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਸਰਕਾਰ ਨੇ ਅੱਜ ਪਿੰਡ ਧਨਾਨਸੂ ਵਿਖੇ ਬਣਨ ਵਾਲੀ ਹਾਈਟੈਕ ਸਾਈਕਲ ਵੈਲੀ ‘ਚ ਆਲਾ ਦਰਜੇ ਦਾ ਉਦਯੋਗਿਕ ਪਾਰਕ ਸਥਾਪਤ ਕਰਨ ਲਈ ਹੀਰੋ ਸਾਈਕਲ ਲਿਮਟਿਡ ਨੂੰ 100 ਏਕੜ ਜ਼ਮੀਨ ਅਲਾਟ ਕਰਨ ਦਾ ਸਮਝੌਤਾ ਕੀਤਾ ਗਿਆ, ਜਿਸ ਨਾਲ ਲੁਧਿਆਣਾ ਦੇ ਹਾਈਟੈਕ ਸਾਈਕਲ, ਈ-ਬਾਈਕ, ਈ-ਵਹੀਕਲ ਤੇ ਲਾਈਟ ਇੰਜੀਨੀਅਰਿੰਗ ਇੰਡਸਟਰੀ ਨੂੰ ਵੱਡਾ ਹੁਲਾਰਾ ਮਿਲੇਗਾ।
ਅੱਜ ਇੱਥੇ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਮੌਜੂਦਗੀ ‘ਚ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ (ਪੀਐੱਸਆਈਈਸੀ) ਦੇ ਐੱਮਡੀ ਰਾਹੁਲ ਭੰਡਾਰੀ ਤੇ ਹੀਰੋ ਸਾਈਕਲ ਲਿਮਟਿਡ ਦੇ ਚੇਅਰਮੈਨ ਪੰਕਜ ਮੁਝਾਲ ਨੇ ਇਸ ਸਬੰਧੀ ਇੱਕ ਸਮਝੌਤੇ ‘ਤੇ ਹਸਤਾਖਰ ਕੀਤੇ। ਇਸ ਮੌਕੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਸਮੇਤ ਕਈ ਸੀਨੀਅਰ ਅਧਿਕਾਰੀ ਹਾਜ਼ਰ ਸਨ। ਉਦਯੋਗ, ਸੀਆਈਆਈ, ਪੀਐੱਚਡੀ ਚੈਂਬਰ ਆਫ ਕਾਮਰਸ ਤੇ ਨਿਵੇਸ਼ਕਾਂ ਦੀਆਂ ਹੋਰ ਨੁਮਾਇੰਦਾ ਐਸੋਸੀਏਸ਼ਨਾਂ ਦੀ ਇਹ ਮੰਗ ਸੀ ਕਿ ਲੁਧਿਆਣਾ ਨੇੜੇ ਆਧੁਨਿਕ ਬੁਨਿਆਂਦੀ ਢਾਂਚੇ ਦੀਆਂ ਸਹੂਲਤਾਂ ਵਾਲਾ ਇੱਕ ਨਵਾਂ ਉਦਯੋਗਿਕ ਪਾਰਕ ਸਥਾਪਤ ਕੀਤਾ ਜਾਵੇ। ਇਸ ਸੰਦਰਭ ਵਿੱਚ ਹੀ ਪੰਜਾਬ ਸਰਕਾਰ ਨੇ ਉਦਯੋਗਿਕ ਸ਼ਹਿਰ ਲੁਧਿਆਣਾ ਦੇ ਬਿਲਕੁਲ ਨਜ਼ਦੀਕ ਪਿੰਡ ਧਨਾਨਸੂ ਵਿਖੇ 380 ਏਕੜ ਰਕਬੇ ‘ਚ ਪੀਐੱਸਆਈਈਸੀ ਰਾਹੀਂ ਹਾਈਟੈਕ ਸਾਈਕਲ ਵੈਲੀ ਸਥਾਪਤ ਕਰਨ ਦੇ ਪ੍ਰੋਜੈਕਟ ਨੂੰ ਮਨਜ਼ੂਰੀ ਦੇ ਦਿੱਤੀ। ਇਸ ਮੌਕੇ ਮੁੱਖ ਮੰਤਰੀ ਨੇ ਆਖਿਆ ਕਿ ਇਹ ਪ੍ਰੋਜੈਕਟ ਹੀਰੋ ਸਾਈਕਲ ਲਿਮਟਿਡ ਤੇ ਇਸ ਦੇ ਨਾਲ ਜੁੜੇ ਸਪਲਾਇਰਾਂ/ਸਹਾਇਕ ਉਦਯੋਗਿਕ ਯੂਨਿਟਾਂ ਰਾਹੀਂ 400 ਕਰੋੜ ਰੁਪਏ ਦਾ ਨਿਵੇਸ਼ ਲਿਆਵੇਗਾ ਤੇ ਸਿੱਧੇ ਰੁਜ਼ਗਾਰ ਦੇ 1000 ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਇਸ ਉਦਯੋਗਿਕ ਪਾਰਕ ਦੀ ਸਮਰਥਾ ਸਾਲਾਨਾ 4 ਮਿਲੀਅਨ ਸਾਈਕਲ ਤਿਆਰ ਕਰਨ ਦੀ ਹੋਵੇਗੀ ਤੇ ਇਹ ਪ੍ਰੋਜੈਕਟ 36 ਮਹੀਨਿਆਂ ‘ਚ ਅਮਲ ‘ਚ ਆਵੇਗਾ।
ਉਦਯੋਗ ਤੇ ਵਪਾਰ ਦੀ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਨੇ ਦੱਸਿਆ ਕਿ ਹੀਰੋ ਸਾਈਕਲ ਲਿਮਟਿਡ ਦੀ ਚੋਣ ਉਦੇਸ਼, ਮੁਕਾਬਲਾ ਤੇ ਤਕਨੀਕੀ ਬੋਲੀ ਪ੍ਰਕਿਰਿਆ ਰਾਹੀਂ ‘ਪ੍ਰੋਜਕੈਟ ਕੰਪਨੀ’ ਵਜੋਂ ਕੀਤੀ ਗਈ ਹੈ, ਜਿਸ ਤਹਿਤ ਸਾਈਕਲ, ਈ-ਬਾਈਕ ਵਰਗੇ ਵਹੀਕਲਾਂ ਨੂੰ ਬਣਾਉਣ ਲਈ ਐਂਕਰ ਯੂਨਿਟ ਸਥਾਪਤ ਕਰਨ ਦੇ ਨਾਲ-ਨਾਲ ਹਾਈਟੈਕ ਵੈਲੀ ‘ਚ ਸਹਾਇਕ ਸਨਅਤੀ ਯੂਨਿਟਾਂ ਸਮੇਤ ਉਦਯੋਗਿਕ ਪਾਰਕ ਨੂੰ ਵਿਕਸਤ ਕੀਤਾ ਜਾਵੇਗਾ। ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਹੀਰੋ ਸਾਈਕਲ ਲਿਮਟਿਡ ਦੇ ਚੇਅਰਮੈਨ ਪੰਕਜ ਮੁੰਜਾਲ ਨੇ ਦੱਸਿਆ ਕਿ ਇਸ ਪ੍ਰੋਜੈਕਟ ਨੂੰ ਤੇਜ਼ੀ ਨਾਲ ਪ੍ਰਵਾਨਗੀ ਦੇਣ ਲਈ ਉਹ ਨਿੱਜੀ ਤੌਰ ‘ਤੇ ਸੂਬਾ ਸਰਕਾਰ ਦੇ ਰਿਣੀ ਹਨ। ਸ੍ਰੀ ਮੁੰਜਾਲ ਨੇ ਦੱਸਿਆ ਕਿ ਇਕੱਲਾ ਹੀਰੋ ਗਰੁੱਪ ਸਾਲਾਨਾ 10 ਮਿਲੀਅਨ ਸਾਈਕਲ ਬਣਾਉਂਦਾ ਹੈ ਜੋ ਵਿਸ਼ਵ ‘ਚ ਬਣਦੇ ਕੁੱਲ ਸਾਈਕਲਾਂ ਦਾ 7.5 ਫੀਸਦੀ ਹੈ। ਹੀਰੋ ਸਾਈਕਲ ਲਿਮਟਿਡ ਨੇ ਉਦਯੋਗਿਕ ਪਾਰਕ ‘ਚ ਸਹਾਇਕ ਸਨਅਤੀ ਯੂਨਿਟਾਂ ਦੀ ਸਥਾਪਨਾ ਲਈ ਅਤੀ ਆਧੁਨਿਕ ਤਕਨਾਲੋਜੀ ਵਾਲੇ ਆਲਮੀ ਪੱਧਰ ‘ਤੇ ਪ੍ਰਸਿੱਧ ਮੈਨੂਫੈਕਚਰਿੰਗ ਕੰਪਨੀਆਂ ਨੂੰ ਸੱਦਾ ਦਿੱਤਾ ਹੈ। ਹੀਰੋ ਸਾਈਕਲ ਲਿਮਟਿਡ ਨੂੰ ਇਹ ਜ਼ਮੀਨ ਨਾ ਸਿਰਫ ਉਦਯੋਗਿਕ ਮੰਤਵ ਲਈ ਵਰਤੋਂ ਕਰਨ ਵਾਸਤੇ ਦਿੱਤੀ ਗਈ ਹੈ, ਸਗੋਂ ਵੇਅਰਹਾਊਸਿੰਗ, ਲਾਜੀਸਟਿਕਜ਼, ਖੋਜ ਤੇ ਵਿਕਾਸ ਕੇਂਦਰ ਤੇ ਹੁਨਰ ਵਿਕਾਸ ਕੇਂਦਰਾਂ ਵਰਗਾ ਢਾਂਚਾ ਕਾਇਮ ਕਰਨ ਲਈ ਵੀ ਮੁਹੱਈਆ ਕਰਵਾਈ ਗਈ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਕ੍ਰਿਕੇਟਰਾਂ ਵਾਂਗ ਹੁਣ ਭਲਵਾਨਾਂ ਦੇ ਵੀ ਵਾਰੇ-ਨਿਆਰੇ, 24 ਪਹਿਲਵਾਨਾਂ ਦਾ ਡਬਲਿਊਐਫਆਈ ਨਾਲ ਕਰਾਰ
ਬੀਸੀਸੀਆਈ ਵਾਂਗ ਭਾਰਤੀ ਕੁਸ਼ਤੀ ਮਹਾਂਸੰਘ ਨੇ ਵੀ ਕੀਤਾ ਇਕਰਾਰਨਾਮਾ
ਦੇਸ਼ ਦੇ ਕਰੀਬ 144 ਭਲਵਾਨਾਂ ਅਤੇ ਨੌਜਵਾਨ ਖਿਡਾਰੀਆਂ ਨੂੰ ਮਿਲੇਗਾ ਫਾਇਦਾ
ਏਜੰਸੀ,
ਗੋਂਡਾ, 30 ਨਵੰਬਰ
ਬਜਰੰਗ ਪੂਨੀਆ, ਵਿਨੇਸ਼ ਫੋਗਾਟ ਸਮੇਤ 24 ਸੀਨੀਅਰ ਪਹਿਲਵਾਨਾਂ ਨੂੰ ਭਾਰਤੀ ਕੁਸ਼ਤੀ ਮਹਾਂਸੰਘ (ਡਬਲਿਊਐਫਆਈ) ਵੱਲੋਂ ਪਹਿਲੀ ਵਾਰ ਕੇਂਦਰੀ ਇਕਰਾਰਨਾਮਾ ਸੌਂਪਿਆ ਗਿਆ ਹੈ ਜੋ 15 ਨਵੰਬਰ ਤੋਂ ਪ੍ਰਭਾਵੀ ਹੋਵੇਗਾ ਇਹ ਪਹਿਲਾ ਮੌਕਾ ਹੈ ਜਦੋਂ ਡਬਲਿਊਐਫਆਈ ਨੇ ਆਪਣੇ ਸੀਨੀਅਰ ਪਹਿਲਵਾਨਾਂ ਨੂੰ ਕੇਂਦਰੀ ਕਰਾਰ ਦਿੱਤਾ ਹੈ
ਉੱਤਰ ਪ੍ਰਦੇਸ਼ ਦੇ ਗੋਂਡਾ ‘ਚ ਨੰਦਿਨੀਨਗਰ ਸਥਿਤ ਸੀਨੀਅਰ ਨੇਸ਼ਨਲਜ਼ ‘ਚ ਰਾਜ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਮੁੱਖ ਮਹਿਮਾਨ ਦੇ ਤੌਰ ‘ਤੇ ਮੌਜ਼ੂਦ ਸਨ ਉਹਨਾਂ ਤੋਂ ਇਲਾਵਾ ਪ੍ਰੋਗਰਾਮ ‘ਚ ਡਬਲਿਊਐਫਆਈ ਮੁਖੀ ਬ੍ਰਿਜਭੂਸ਼ਣ ਸ਼ਰਣ ਸਿੰਘ ਮੌਜ਼ੂਦ ਸਨ ਜਿੰਨ੍ਹਾਂ ਪਹਿਲਵਾਨਾਂ ਨੂੰ ਕੇਂਦਰੀ ਕਰਾਰ ਦੇਣ ਦਾ ਐਲਾਨ ਕੀਤਾ ਇਸ ਦੇ ਨਾਲ ਭਾਰਤੀ ਓਲੰਪਿਕ ਸੰਘ (ਆਈਓਏ) ਦੇ ਤਹਿਤ ਕੁਸ਼ਤੀ ਮਹਾਂਸੰਘ ਪਹਿਲਾ ਰਾਸ਼ਟਰੀ ਸੰਗਠਨ ਬਣ ਗਿਆ ਹੈ ਜਿਸਨੇ ਆਪਣੇ ਅਥਲੀਟਾਂ ਲਈ ਪਹਿਲੀ ਵਾਰ ਕੇਂਦਰੀ ਕਰਾਰ ਐਲਾਨ ਕੀਤਾ ਹੈ
ਭਾਰਤ ‘ਚ ਖੇਡ ਸੰਗਠਨਾਂ ‘ਚ ਹੁਣ ਤੱਕ ਸਿਰਫ਼ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਹੀ ਆਪਣੇ ਖਿਡਾਰੀਆਂ ਨੂੰ ਕੇਂਦਰੀ ਕਰਾਰ ਦਿੰਦਾ ਹੈ ਡਬਲਿਊਐਫਆਈ ਨੇ ਵਿਸ਼ਵ ਚਾਂਦੀ ਤਮਗਾ ਜੇਤੂ ਬਜਰੰਗ, ਏਸ਼ੀਆਈ ਖੇਡਾਂ ਦੀ ਸੋਨ ਤਮਗਾ ਜੇਤੂ ਵਿਨੇਸ਼ ਫੋਗਾਟ, ਵਿਸ਼ਵ ਚੈਂਪੀਅਨਸ਼ਿਪ ਦੀ ਕਾਂਸੀ ਤਮਗਾ ਜੇਤੂ ਪੂਜਾ ਢਾਂਡਾ, ਰਿਓ ਓਲੰਪਿਕ 2016 ਦੀ ਕਾਂਸੀ ਤਮਗਾ ਜੇਤੂ ਸਾਕਸ਼ੀ ਮਲਿਕ ਅਤੇ ਕਰੀਬ 800 ਭਾਗੀਦਾਰਾਂ ਦੇ ਸਾਹਮਣੇ ਆਪਣੀ ਇਸ ਯੋਜਨਾ ਦਾ ਐਲਾਨ ਕੀਤਾ
ਪੂਨੀਆ, ਵਿਨੇਸ਼ ਤੇ ਪੂਜਾ ਨੂੰ ਮਿਲਣਗੇ 30-30 ਲੱਖ ਸਾਲਾਨਾ
ਇਸ ਕਰਾਰ ਦੇ ਤਹਿਤ ਭਲਵਾਨਾਂ ਨੂੰ ਪੰਜ ਗਰੁੱਪ ਜਾਂ ਕੈਟੇਗਰੀ ‘ਚ ਵੰਡਿਆ ਗਿਆ ਹੈ ਬਜਰੰਗ ਪੂਨੀਆ, ਵਿਨੇਸ਼ ਫੋਗਾਟ ਅਤੇ ਪੂਜਾ ਢਾਂਡਾ ਅਹਿਮ ਹਨ ਜਿੰਨ੍ਹਾਂ ਨੂੰ ਪੂਲ ਏ ‘ਚ ਸ਼ਾਮਲ ਕੀਤਾ ਗਿਆ ਹੈ ਬਾਕੀ ਖਿਡਾਰੀਆਂ ਨੂੰ ਬੀ, ਸੀ, ਡੀ ਅਤੇ ਈ ਕੈਟੇਗਰੀ ‘ਚ ਸ਼ਾਮਲ ਕੀਤਾ ਗਿਆ ਹੈ ਮਾਰਕੀ ਖਿਡਾਰੀਆਂ ਦੀ ਸਾਲਾਨਾ 30 ਲੱਖ ਰੁਪਏ ‘ਤੇ ਰਿਟੇਨ ਕੀਤਾ ਜਾਵੇਗਾ ਹਾਲਾਂਕਿ ਕਰਾਰ ‘ਚ ਦੋ ਵਾਰ ਦੇ ਓਲੰਪਿਕ ਤਮਗਾ ਜੇਤੂ ਸ਼ੁਸ਼ੀਲ ਕੁਮਾਰ ਅਤੇ ਰਿਓ ਓਲੰਪਿਕ ਦੀ ਕਾਂਸੀ ਤਮਗਾ ਜੇਤੂ ਸਾਕਸ਼ੀ ਨੂੰ ਗਰੁੱਪ ਬੀ ‘ਚ ਰੱਖਿਆ ਗਿਆ ਹੈ ਜਿਸ ਦੇ ਤਹਿਤ ਉਹਨਾਂ ਨੂੰ 20 ਲੱਖ ਰੁਪਏ ਸਾਲਾਨਾ ਦਿੱਤੇ ਜਾਣਗੇ ਗਰੁੱਪ ਸੀ’ਚ ਸੱਤ ਪਹਿਲਵਾਨ ਸ਼ਾਮਲ ਹਨ ਜਿੰਨ੍ਹਾਂ ਵਿੱਚ 2016 ਏਸ਼ੀਆਈ ਖੇਡਾਂ ਦੇ ਸੋਨ ਤਮਗਾ ਜੇਤੂ ਸੰਦੀਪ ਤੋਮਰ, ਵਿਸ਼ਵ ਜੂਨੀਅਰ ਚੈਂਪੀਅਨਸ਼ਿਪ ਦੇ ਚਾਂਦੀ ਤਮਗਾ ਜੇਤੂ ਸਾਜਨ ਬੇਨੀਵਾਲ, ਵਿਨੋਦ ਕੁਮਾਰ ਓਮਪ੍ਰਕਾਸ਼, ਰਿਤੁ ਫੋਗਾਟ, ਸੁਮਿਤ, ਦੀਪਕ ਪੂਨੀਆ ਅਤੇ ਏਸ਼ੀਆਈ ਖੇਡਾਂ ਦੀ ਕਾਂਸੀ ਤਮਗਾ ਜੇਤੂ ਦਿਵਿਆ ਕਾਕਰਾਨ ਸ਼ਾਮਲ ਹਨ ਗਰੁੱਪ ਸੀ ‘ਚ 10 ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ
ਪ੍ਰੋਗਰਾਮ ‘ਚ ਮੌਜ਼ੂਦ ਸਿੰਘ ਨੇ ਕਿਹਾ ਕਿ ਦੇਸ਼ ਦੇ ਕਰੀਬ 144 ਭਲਵਾਨਾਂ ਅਤੇ ਨੌਜਵਾਨ ਖਿਡਾਰੀਆਂ ਨੂੰ ਇਸ ਯੋਜਨਾ ਦਾ ਫਾਇਦਾ ਮਿਲੇਗਾ ਉਹਨਾਂ ਨੂੰ ਵੱਖ ਵੱਖ ਗੇੜਾਂ ਦੇ ਤਹਿਤ ਫੰਡ ਮੁਹੱਈਆ ਕਰਾਏ ਜਾਣਗੇ ਡਬਲਿਊਐਫਆਈ, ਆਈਓਏ ਦੇ ਤਹਿਤ ਇੱਕੋ ਇੱਕ ਖੇਡ ਸੰਘ ਹੈ ਜਿਸ ਨੇ ਇਸ ਤਰ੍ਹਾਂ ਦੀ ਯੋਜਨਾ ਖਿਡਾਰੀਆਂ ਲਈ ਸ਼ੁਰੂ ਕੀਤੀ ਹੈ
ਗਰੁੱਪ ਡੀ ‘ਚ ਰਾਹੁਲ ਅਵਾਰੇ, ਨਵੀਨ, ਉਤਕਰਸ਼ ਕਾਲੇ, ਸਚਿਨ ਰਾਠੀ, ਵਿਜੇ, ਸਿਮਰਨ, ਮਾਨਸੀ ਅਤੇ ਅਨੁਸ਼ਾ ਨੂੰ ਰੱਖਿਆ ਗਿਆ ਹੈ ਜਿਸ ਦੇ ਤਹਿਤ ਪਹਿਲਵਾਨਾਂ ਨੂੰ ਪੰਜ ਲੱਖ ਰੁਪਏ ਸਾਲਾਨਾ ਦੀ ਰਾਸ਼ੀ ਦਿੱਤੀ ਜਾਵੇਗੀ ਜਦੋਂਕਿ ਗਰੁੱਪ ਈ ‘ਚ 3 ਲੱਖ ਰੁਪਏ ਸਾਲਾਨਾ ਦੀ ਫੀਸ ਦਿੱਤੀ ਜਾਵੇਗੀ ਇਸ ਵਿੱਚ ਨਵਜੋਤ ਕੌਰ, ਕਿਰਨ, ਹਰਪ੍ਰੀਤ ਸਿੰਘ ਅਤੇ ਜਤਿੰਦਰ ਸ਼ਾਮਲ ਹਨ
ਹੇਠਲੇ ਪੱਧਰ ਤੋਂ ਚੱਲੇਗੀ ਮੁਹਿੰਮ
ਡਬਲਿਊਐਫਆਈ ਹੇਠਲੇ ਪੱਧਰ ‘ਤੇ 120 ਲੜਕੇ ਅਤੇ ਲੜਕੀਆਂ ਨੂੰ ਵੀ ਵਿੱਤੀ ਮੱਦਦ ਮੁਹਈਆ ਕਰਾਵੇਗੀ ਜਿੰਨ੍ਹਾਂ ਨੂੰ ਅੰਡਰ 23 ਜੂਨੀਅਰ ਗਰੁੱਪ ਐਫ, ਜੀ, ਐਚ ਅਤੇ ਆਈ, ਕੈਡੇਟ ਅਤੇ ਅੰਡਰ 15 ਦੇ ਤਹਿਤ ਖਿਡਾਰੀਆਂ ਨੂੰ ਚੁਣਿਆ ਜਾਵੇਗਾ ਗਰੁੱਪ ਐਫ ‘ਚ ਡਬਲਿਊਐਫਆਈ ਨੇ ਸਾਰੇ ਅੰਡਰ 23 ਰਾਸ਼ਟਰੀ ਪੱਧਰ ਦੇ ਸੋਨ ਤਮਗਾ ਜੇਤੂ ਖਿਡਾਰੀਆਂ ਨੂੰ ਸ਼ਾਮਲ ਕੀਤਾ ਹੈ ਜਿੰਨ੍ਹਾਂ ਨੂੰ 1.2 ਲੱਖ ਰੁਪਏ ਦੀ ਵਿੱਤੀ ਮੱਦਦ ਦਿੱਤੀ ਜਾਵੇਗੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵਾਸ਼ਿੰਗਟਨ, (ਏਜੰਸੀ)। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣੀ ਕੋਰੀਆ ਨਾਲ ਵਪਾਰ ਸਮਝੌਤੇ ‘ਤੇ ਮੁੜ ਗੱਲਬਾਤ ਪੂਰੀ ਕਰ ਲਈ ਗਈ ਹੈ ਅਤੇ ਸੰਯੁਕਤ ਰਾਸ਼ਟਰ ਮਹਾਸਭਾ ਦੇ 73ਵੇਂ ਸਤਰ ਦੌਰਾਨ ਇਸ ਸਮਝੌਤੇ ‘ਤੇ ਹਸਤਾਖਰ ਹੋਣ ਦੀ ਸੰਭਾਵਨਾ ਹੈ। ਟਰੰਪ ਨੇ ਪੱਤਰਕਾਰ ਸੰਮੇਲਨ ‘ਚ ਕਿਹਾ, ਦੱਖਣੀ ਕੋਰੀਆ ਨਾਲ ਵਪਾਰ ਸਮਝੌਤੇ ‘ਤੇ ਮੁੜ ਗੱਲਬਾਤ ਪੂਰੀ ਕਰ ਲਈ ਗਈ ਹੈ ਅਤੇ ਸਮਝੌਤੇ ਹਸਤਾਖਰ ਕੀਤੇ ਜਾਣ ਲਈ ਤਿਆਰ ਹੈ। ਸੰਯੁਕਤ ਰਾਸ਼ਟਰ ‘ਚ ਜਾ ਇਸ ਤੋਂ ਬਾਅਦ ਵਪਾਰ ਸਮਝੌਤੇ ‘ਤੇ ਹਸਤਾਖਰ ਦੀ ਸੰਭਾਵਨਾ ਹੈ।
ਅਮਰੀਕਾ ਦਾ ਦੱਖਣੀ ਕੋਰੀਆ ਨਾਲ ਵਪਾਰ ਸਮਝੌਤਾ ਅਮਰੀਕਾ ਹਿੱਤਾਂ ਦੇ ਵਿਪਰਿਤ ਸੀ ਪਰ ਹੁਣ ਉਚਿਤ ਅਤੇ ਨਿਰਪੱਖ ਸਮਝੌਤੇ ਤਿਆਰ ਕੀਤਾ ਗਿਆ ਹੈ। ਦੱਖਣੀ ਕੋਰੀਆ ਦੇ ਵਪਾਰ ਮੰਤਰਾਲਾ ਦੀ ਇੱਕ ਅਧਿਕਾਰੀ ਨੇ ਕਿਹਾ ਹੈ ਕਿ ਦੱਖਣੀ ਕੋਰੀਆ ਅਗਲੇ ਹਫਤੇ ਹੋਣ ਵਾਲੀ ਸੰਯੁਕਤ ਰਾਸ਼ਟਰ ਮਹਾਸਭਾ ਦੀ ਮੀਟਿੰਗ ਦੌਰਾਨ ਇਸ ਸਮਝੌਤੇ ‘ਤੇ ਹਸਤਾਖਰ ਦੀ ਤਿਆਰੀ ਕਰ ਰਿਹਾ ਹੈ। ਅਧਿਕਾਰੀ ਨੇ ਕਿਹਾ ਕਿ ਉਹ ਉਮੀਦ ਕਰਦੇ ਹੈ ਕਿ ਇਸ ਵਪਾਰ ਸਮਝੌਤੇ ਨੂੰ ਇੱਕ ਜਨਵਰੀ 2019 ਤੋਂ ਲਾਗੂ ਕੀਤਾ ਜਾ ਸਕੇ। ਸਮਝੌਤੇ ਦਾ ਲਾਗੂ ਕੀਤਾ ਜਾਣਾ ਮਾਰਚ ‘ਚ ਦੋਵਾਂ ਦੇਸ਼ ਵਪਾਰ ਸਮਝੌਤੇ ‘ਤੇ ਮੁੜ ਵਿਚਾਰ ਕਰਨ ‘ਤੇ ਸਹਿਮਤ ਹੋ ਗਏ ਸਨ।
ਆਰਥਿਕ ਪਾਬੰਦੀ ਤੋਂ ਬਾਅਦ ਬ੍ਰਿਟੇਨ ਦੇ ਕਿਸੇ ਮੰਤਰੀ ਦਾ ਤਹਿਰਾਨ ਦਾ ਇਹ ਪਹਿਲਾ ਦੌਰਾ
ਦੁਬਈ, ਏਜੰਸੀ।
ਈਰਾਨ ਨੇ ਬ੍ਰਿਟੇਨ ਦੇ ਉਪ ਵਿਦੇਸ਼ ਮੰਤਰੀ ਅਲਿਸਟਰ ਬਰਟ ਦੇ ਦੋ ਰੋਜ਼ਾ ਦੌਰੇ ‘ਤੇ ਸ਼ਨਿੱਚਰਵਾਰ ਨੂੰ ਤੇਹਰਾਨ ਪਹੁੰਚਣ ਦੇ ਮੌਕੇ ‘ਤੇ ਕਿਹਾ ਕਿ ਅਮਰੀਕਾ ਦੇ ਸਮਝੌਤੇ ਤੋਂ ਹਟਣ ਤੋਂ ਬਾਅਦ ਈਰਾਨ ਦੇ ਪਰਮਾਣੂ ਸਮਝੌਤੇ ਨੂੰ ਬਚਾਉਣ ਲਈ ਯੂਰਪੀ ਦੇਸ਼ਾਂ ਨੂੰ ਕਾਰਵਾਈ ਕਰਨੀ ਚਾਹੀਦੀ ਹੈ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਇਰਾਨ ਨਾਲ ਪਰਮਾਣੂ ਸਮਝੌਤੇ ਤੋਂ ਹਟਣ ਅਤੇ ਉਸ ‘ਤੇ ਆਰਥਿਕ ਪਾਬੰਦੀ ਲਗਾਏ ਜਾਣ ਤੋਂ ਬਾਅਦ ਬ੍ਰਿਟੇਨ ਦੇ ਕਿਸੇ ਮੰਤਰੀ ਦਾ ਤਹਿਰਾਨ ਦਾ ਇਹ ਪਹਿਲਾ ਦੌਰਾ ਹੈ।
ਸਰਕਾਰੀ ਸੰਵਾਦ ਏਜੰਸੀ ਇਰਨਾ ਨੇ ਵਿਦੇਸ਼ ਮੰਤਰੀ ਮੁਹੰਮਦ ਜਵਾਦ ਜਰੀਫ ਦੇ ਹਵਾਲੇ ਨਾਲ ਕਿਹਾ ਕਿ ਇਹ ਸਮਾਂ ਹੈ ਕਿ ਯੂਰਪੀ ਲੋਕ ਆਪਣੀ ਰਾਜਨੀਤਿਕ ਪ੍ਰਤੀਬੱਧਤਾ ਨੂੰ ਪ੍ਰਗਟ ਕਰਨ ਤੋਂ ਇਲਾਵਾ ਕਾਰਵਾਈ ਕਰਨ। ਇਹ ਉਪਾਅ ਮਹਿੰਗੇ ਹੋ ਸਕਦੇ ਹਨ ਪਰ ਜੇਕਰ ਦੇਸ਼ ਲਾਭ ਹਾਸਲ ਕਰਨਾ ਚਾਹੁੰਦੇ ਹਨ ਅਤੇ ਜੇਕਰ ਉਹਨਾਂ ਦਾ ਮੰਨਣਾ ਹੈ ਕਿ ਪਰਮਾਣੂ ਸਮਝੌਤਾ ਇੱਕ ਅੰਤਰਰਾਸ਼ਟਰੀ ਉਪਲਬੱਧੀ ਹੈ ਤਾਂ ਉਹਨਾਂ ਨੂੰ ਇਹਨਾਂ ਉਪਲੱਬਧੀਆਂ ਨੂੰ ਬਰਕਰਾਰ ਰੱਖਣ ਲਈ ਤਿਆਰ ਰਹਿਣਾ ਚਾਹੀਦਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।