Sukhbir - Sach Kahoon Punjabi
ਭੀਮ ਟਾਂਕ ਦੀ ਮਾਤਾ ਨੇ ਸੁਖਬੀਰ ਤੇ ਮਜੀਠੀਆ ਨੇ ਮੜ੍ਹੇ ਦੋਸ਼
Bheem taank | ਅਕਾਲੀ ਲੀਡਰਾਂ ‘ਤੇ ਸ਼ਿਵ ਲਾਲ ਡੋਡਾ ਅਤੇ ਗੈਂਗਸਟਰਾਂ ਦੀ ਹਿਮਾਇਤ ਦੇ ਦੋਸ਼
ਅਬੋਹਰ। ਪੰਜਾਬ ਦੇ ਬਹੁਚਰਚਿਤ ਭੀਮ ਟਾਂਕ (Bheem taank) ਹੱਤਿਆਕਾਂਡ ਦੇ ਦੋਸ਼ੀ ਸ਼ਿਵ ਲਾਲ ਡੋਡਾ ਖਿਲਾਫ਼ ਮ੍ਰਿਤਕ ਭੀਮ ਦੀ ਮਾਤਾ ਕੌਸ਼ਲਿਆ ਦੇਵੀ ਤੇ ਗੁਰਜੰਟ ਸਿੰਘ ਜੰਟਾ ਨੇ ਗੰਭੀਰ ਦੋਸ਼ ਲਾਏ ਹਨ। ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਸ਼ਿਵ ਲਾਲ ਡੋਡਾ ਨਾਲ ਨੇੜਤਾ ‘ਤੇ ਲੱਗੇ ਦੋਸ਼ਾਂ ਨੂੰ ਨਕਾਰਦੇ ਰਹੇ ਹਨ। ਜੰਟਾ ਨੇ ਕੱਲ ਡੋਡਾ ਦੀ ਪੇਸ਼ੀ ਦੌਰਾਨ ਫੋਟੋ ਪੇਸ਼ ਕਰਦਿਆਂ ਕਿਹਾ ਕਿ ਬਾਦਲ ਪਰਿਵਾਰ ਤੇ ਮਜੀਠੀਆ ਨੇ ਕਈ ਵਾਰ ਕਿਹਾ ਕਿ ਉਨ੍ਹਾਂ ਦਾ ਡੋਡਾ ਨਾਲ ਕੋਈ ਲੈਣਾ ਦੇਣਾ ਨਹੀਂ ਹੈ ਪਰ ਮੰਗਲਵਾਰ ਨੂੰ ਜਦੋਂ ਡੋਡਾ ਨੂੰ ਬੈਂਕ ਫਰਾਡ ਦੇ ਮਾਮਲੇ ‘ਚ ਗੁਰਦਾਸਪੁਰ ਜੇਲ ਤੋਂ ਅਬੋਹਰ ਲਿਆਂਦਾ ਗਿਆ ਤਾਂ ਅਕਾਲੀ ਦਲ ਦੇ ਗੁਰਵਿੰਦਰ ਸਿੰਘ ਉਰਫ ਲਾਊ ਜਾਖੜ ਅਤੇ ਸ਼ਹਿਰੀ ਸਰਕਲ ਪ੍ਰਧਾਨ ਸੁਰੇਸ਼ ਸਤੀਜਾ ਸਮੇਤ ਕਈ ਅਕਾਲੀ ਲੀਡਰ ਉਸਦੇ ਸਵਾਗਤ ਲਈ ਕੋਰਟ ‘ਚ ਪਹੁੰਚੇ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Bheem taank
ਪਿਛਲੇ ਇੱਕ ਮਹੀਨੇ ਤੋਂ ਸਰਕਾਰੀ ਫਲੈਟ ਖਾਲੀ ਕਰਵਾਉਣ ਦੀ ਕੋਸ਼ਸ਼ ਕਰ ਰਹੀ ਐ ਵਿਧਾਨ ਸਭਾ
ਵਿਧਾਨ ਸਭਾ ਵਲੋਂ ਜਾਰੀ ਹੋਏ ਨੋਟਿਸ ਦਾ ਜੁਆਬ ਨਹੀਂ ਦੇ ਰਿਹੈ ਸੁਖਬੀਰ ਬਾਦਲ
ਅਸ਼ਵਨੀ ਚਾਵਲਾ, ਚੰਡੀਗੜ
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਚੰਡੀਗੜ ਵਿਖੇ ਇੱਕ ਸਰਕਾਰੀ ਫਲੈਟ ‘ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ। ਇਸ ਨਾਜਾਇਜ਼ ਕਬਜ਼ੇ ਨੂੰ ਛੜਵਾਉਣ ਲਈ ਸਰਕਾਰ ਵਲੋਂ ਕਾਫ਼ੀ ਕੋਸ਼ਸ਼ ਕਰਨ ਦੇ ਨਾਲ ਹੀ ਬਕਾਇਦਾ ਨੋਟਿਸ ਵੀ ਸੁਖਬੀਰ ਬਾਦਲ ਨੂੰ ਦਿੱਤੇ ਜਾ ਰਹੇ ਹਨ ਪਰ ਸੁਖਬੀਰ ਬਾਦਲ ਨਾ ਹੀ ਫਲੈਟ ਤੋਂ ਨਾਜਾਇਜ਼ ਕਬਜ਼ੇ ਨੂੰ ਛੱਡ ਰਿਹਾ ਹੈ ਅਤੇ ਨਾ ਹੀ ਜਾਰੀ ਹੋ ਰਹੇ ਨੋਟਿਸ ਦਾ ਕੋਈ ਜੁਆਬ ਦੇ ਰਹੇ ਹਨ ਜਿਸ ਕਾਰਨ ਹੁਣ ਸਰਕਾਰ ਵਲੋਂ ਸੁਖਬੀਰ ਬਾਦਲ ਖ਼ਿਲਾਫ਼ ਜਲਦ ਹੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੇ ਜਾਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ, ਜਿਸ ਰਾਹੀਂ ਸੁਖਬੀਰ ਬਾਦਲ ਨੂੰ ਮਾਰਕੀਟ ਕਿਰਾਏ ਦੇ ਨਾਲ ਹੀ ਜੁਰਮਾਨਾ ਵੀ ਲਗਾਇਆ ਜਾ ਸਕਦਾ ਹੈ।
ਜਾਣਕਾਰੀ ਅਨੁਸਾਰ ਪੰਜਾਬ ਦੀ ਸੱਤਾ ਵਿੱਚੋਂ ਬਾਹਰ ਹੋਣ ਤੋਂ ਬਾਅਦ ਸੁਖਬੀਰ ਬਾਦਲ ਅਤੇ ਪਰਕਾਸ਼ ਸਿੰਘ ਬਾਦਲ ਨੇ ਸਰਕਾਰੀ ਫਲੈਟ ਅਲਾਟ ਕਰਵਾਉਣ ਲਈ ਵਿਧਾਨ ਸਭਾ ਵਿਖੇ ਬਤੌਰ ਵਿਧਾਇਕ ਅਰਜ਼ੀ ਦਾਖ਼ਲ ਕੀਤੀ ਸੀ। ਉਨ੍ਹਾਂ ਨੂੰ ਸੈਕਟਰ 4 ਵਿਖੇ ਸਥਿਤ ਫਲੈਟ ਨੰਬਰ 35 ਅਤੇ 37 ਅਲਾਟ ਕਰ ਦਿੱਤਾ ਗਿਆ ਸੀ। ਹੁਣ ਸੰਸਦ ਮੈਂਬਰ ਬਣਨ ਤੋਂ ਬਾਅਦ ਸੁਖਬੀਰ ਬਾਦਲ ਨੇ ਬੀਤੀ 30 ਮਈ ਨੂੰ ਵਿਧਾਨ ਸਭਾ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ ਸੀ, ਜਿਸ ਨੂੰ ਕਿ ਤੁਰੰਤ ਪ੍ਰਭਾਵ ਨਾਲ ਸਪੀਕਰ ਰਾਣਾ ਕੇ.ਪੀ. ਸਿੰਘ ਵਲੋਂ ਪ੍ਰਵਾਨ ਵੀ ਕਰ ਲਿਆ ਗਿਆ ਸੀ।  ਵਿਧਾਇਕ ਨਾ ਰਹਿਣ ‘ਤੇ ਵਿਧਾਨ ਸਭਾ ਸਕੱਤਰੇਤ ਵਲੋਂ ਸੁਖਬੀਰ ਬਾਦਲ ਨੂੰ ਨੋਟਿਸ ਜਾਰੀ ਕਰਦੇ ਹੋਏ ਫਲੈਟ ਨੰਬਰ 35 ਖ਼ਾਲੀ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਸਨ।
ਇਸ ਨੋਟਿਸ ਨੂੰ ਜਾਰੀ ਹੋਇਆ ਹੁਣ ਇੱਕ ਮਹੀਨੇ ਤੋਂ ਵੀ ਜਿਆਦਾ ਦਾ ਸਮਾਂ ਹੋ ਗਿਆ ਹੈ ਪਰ ਸੁਖਬੀਰ ਬਾਦਲ ਵਲੋਂ ਫਲੈਟ ਨੰਬਰ 35 ਖਾਲੀ ਕਰਨ ਦੀ ਥਾਂ ਉਸ ‘ਤੇ ਨਾਜਾਇਜ਼ ਕਬਜ਼ਾ ਕਰ ਲਿਆ ਗਿਆ ਹੈ। ਫਲੈਟ ਖਾਲੀ ਕਰਵਾਉਣ ਦੀ ਕਈ ਕੋਸ਼ਸ਼ਾਂ ਤੋਂ ਬਾਅਦ ਵੀ ਵਿਧਾਨ ਸਭਾ ਅਤੇ ਪੰਜਾਬ ਸਰਕਾਰ ਦੇ ਹੱਥ ਕੁਝ ਵੀ ਨਹੀਂ ਲੱਗਿਆ ਹੈ। ਜਿਸ ਕਾਰਨ ਹੁਣ ਪੰਜਾਬ ਸਰਕਾਰ ਜਲਦ ਹੀ ਕਾਨੂੰਨੀ ਕਾਰਵਾਈ ਕਰਨ ਦੀ ਤਿਆਰੀ ਕਰ ਰਹੀਂ ਹੈ। ਇਸ ਸਬੰਧੀ ਸੁਖਬੀਰ ਬਾਦਲ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਨਾਂ ਨਾਲ ਸੰਪਰਕ ਨਹੀਂ ਹੋ ਪਾਇਆ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਇਸ ਮਾਮਲੇ ਵਿੱਚ ਕੋਈ ਵੀ ਪ੍ਰਤੀਕ੍ਰਿਆ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਗਿਆ ਹੈ।
ਫਲੈਟ ਖਾਲੀ ਕਰਨ ਲਈ ਦਿੱਤਾ ਸੀ 15 ਦਿਨਾਂ ਦਾ ਸਮਾਂ
30 ਮਈ ਨੂੰ ਵਿਧਾਇਕ ਦੇ ਤੌਰ ਅਸਤੀਫ਼ਾ ਦੇਣ ਵਾਲੇ ਸੁਖਬੀਰ ਬਾਦਲ ਨੂੰ ਫਲੈਟ ਖ਼ਾਲੀ ਕਰਨ ਲਈ ਉਸ ਤੋਂ ਬਾਅਦ 15 ਦਿਨ ਦਾ ਸਮਾਂ ਦਿੱਤਾ ਗਿਆ ਸੀ, ਕਿਉਂਕਿ ਸਰਕਾਰੀ ਫਲੈਟ ਜਾਂ ਫਿਰ ਕੋਠੀ 15 ਦਿਨਾਂ ਲਈ ਨਿਯਮਾਂ ਅਨੁਸਾਰ ਰੱਖੀ ਜਾ ਸਕਦੀ ਹੈ, ਜਦੋਂ ਕਿ ਇਸ ਤੋਂ ਬਾਅਦ ਮਾਰਕਿਟ ਕਿਰਾਏ ਦੇ ਨਾਲ ਹੀ ਜੁਰਮਾਨਾ ਲਗਣਾ ਸ਼ੁਰੂ ਹੋ ਜਾਂਦਾ ਹੈ। ਇਸ ਨਾਲ ਹੀ ਇਸ ਤਰਾਂ ਦੇ ਕਬਜ਼ੇ ਨੂੰ ਨਾਜਾਇਜ਼ ਕਰਾਰ ਦੇ ਦਿੱਤਾ ਜਾਂਦਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ‘ਚ ਨਜ਼ਰ ਨਹੀਂ ਆਇਆ 8 ਸੀਟਾਂ ਹਾਰਨ ਦਾ ਦੁੱਖ
ਚੰਡੀਗੜ੍ਹ (ਅਸ਼ਵਨੀ ਚਾਵਲਾ) ਲੋਕ ਸਭਾ ਚੋਣਾਂ ‘ਚ 8 ਸੀਟਾਂ ‘ਤੇ ਹੋਈ ਵੱਡੀ ਹਾਰ ਦਾ ਮੰਥਨ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੱਦੀ ਗਈ ਕੋਰ ਕਮੇਟੀ ਦੀ ਮੀਟਿੰਗ ‘ਚ ਹਾਰ ਦਾ ਦੁੱਖ ਘੱਟ ਤੇ 2 ਸੀਟਾਂ ‘ਤੇ ਜਿੱਤ ਦੀ ਜ਼ਿਆਦਾ ਖ਼ੁਸ਼ੀ ਮਨਾਈ ਗਈ। ਕੋਰ ਕਮੇਟੀ ਦੀ ਮੀਟਿੰਗ ਵਿੱਚ ਇੰਝ ਲੱਗ ਹੀ ਨਹੀਂ ਰਿਹਾ ਸੀ ਕਿ ਸ਼੍ਰੋਮਣੀ ਅਕਾਲੀ ਦਲ 10 ‘ਚੋਂ ਸਿਰਫ਼ 2 ਸੀਟਾਂ ‘ਤੇ ਹੀ ਜਿੱਤ ਪ੍ਰਾਪਤ ਕਰਦੇ ਹੋਏ 8 ਸੀਟਾਂ ਨੂੰ ਹਾਰ ਗਈ ਹੈ। ਕੋਰ ਕਮੇਟੀ ‘ਚ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਦੀ ਜਿੱਤ ਦੀ ਖ਼ੁਸ਼ੀ ਦਾ ਹੀ ਜਸ਼ਨ ਦਿਖਾਈ ਦਿੱਤਾ ਗਿਆ।
ਸ਼੍ਰੋਮਣੀ ਅਕਾਲੀ ਦਲ ਇਨ੍ਹਾਂ ਦੋਵੇਂ ਸੀਟਾਂ ਦੀ ਜਿੱਤਣ ਦੀ ਖ਼ੁਸ਼ੀ ਦੇ ਨਾਲ ਹੀ ਇਸ ਗੱਲ ਨੂੰ ਲੈ ਕੇ ਸੰਤੁਸ਼ਟ ਹੈ ਕਿ ਇਨ੍ਹਾਂ ਲੋਕ ਸਭਾ ਚੋਣਾਂ ‘ਚ ਉਨ੍ਹਾਂ ਦੀ ਪਾਰਟੀ ਨੇ ਵੋਟ ਫੀਸਦੀ ਦਰ ਪ੍ਰਾਪਤ ਕਰਨ ‘ਚ ਚੰਗਾ ਪ੍ਰਦਰਸ਼ਨ ਕੀਤਾ ਹੈ। ਇਨ੍ਹਾਂ ਲੋਕ ਸਭਾ ਚੋਣਾਂ ‘ਚ ਪਿਛਲੀ ਵਿਧਾਨ ਸਭਾ ਚੋਣਾਂ ਦੇ ਮੁਕਾਬਲੇ 7 ਫੀਸਦੀ ਤੋਂ ਜਿਆਦਾ ਵਾਧਾ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਚੰਡੀਗੜ੍ਹ ਵਿਖੇ ਕੋਰ ਕਮੇਟੀ ਦੀ ਮੀਟਿੰਗ ਸੱਦੀ ਗਈ ਸੀ, ਜਿਸ ‘ਚ ਜ਼ਿਆਦਾਤਰ ਅਕਾਲੀ ਲੀਡਰਾਂ ਨੇ ਭਾਗ ਲੈਂਦੇ ਹੋਏ ਚੋਣਾਂ ਦੌਰਾਨ ਪਾਰਟੀ ਦੇ ਪ੍ਰਦਰਸ਼ਨ ਤੇ ਨਫ਼ੇ-ਨੁਕਸਾਨ ਦਾ ਜਿਕਰ ਕੀਤਾ। ਇਸ ਮੀਟਿੰਗ ਵਿੱਚ ਹਾਰ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਦੇ ਚਿਹਰਿਆਂ ‘ਤੇ ਮਾਯੂਸੀ ਵੀ ਨਜ਼ਰ ਸਾਫ਼ ਆ ਰਹੀ ਸੀ ਪਰ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਦੀ ਜਿੱਤ ਦੇ ਅੱਗੇ ਹਾਰ ਦਾ ਦੁੱਖ ਫਿੱਕਾ ਹੀ ਨਜ਼ਰ ਆ ਰਿਹਾ ਸੀ।
ਕੋਰ ਕਮੇਟੀ ਦੀ ਮੀਟਿੰਗ ਦੌਰਾਨ ਸੁਖਬੀਰ ਬਾਦਲ ਵੱਲੋਂ ਪਾਰਟੀ ਦੀ ਲੀਡਰਸ਼ਿਪ ਤੇ ਸਾਰੇ ਵਿਧਾਇਕ ਨੂੰ ਅਗਲੇ ਸਮੇਂ ਆਉਣ ਵਾਲੀਆਂ ਜਿਮਨੀ ਚੋਣਾਂ ਵੱਲ ਧਿਆਨ ਦੇਣ ਲਈ ਕਿਹਾ ਹੈ ਤਾਂ ਕਿ ਜਿਮਨੀ ਚੋਣਾਂ ‘ਚ ਵੱਡੀ ਜਿੱਤ ਪ੍ਰਾਪਤ ਕਰਦੇ ਹੋਏ ਉਹ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਰੁਤਬੇ ਨੂੰ ਹਰ ਹਾਲਤ ‘ਚ ਹਾਸਲ ਕਰ ਸਕੇ।
ਮੀਟਿੰਗ ਤੋਂ ਬਾਅਦ ਪਾਰਟੀ ਦੇ ਜਨਰਲ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਕੋਰ ਕਮੇਟੀ ਦੀ ਮੀਟਿੰਗ ‘ਚ ਵੋਟ ਫੀਸਦੀ ਦਰ ਦੇ ਵਾਧੇ ਨੂੰ ਲੈ ਕੇ ਸੰਤੁਸ਼ਟੀ ਜ਼ਾਹਿਰ ਕੀਤੀ ਗਈ ਹੈ ਤੇ ਪਾਰਟੀ ਨੇ ਪਿਛਲੀ ਵਿਧਾਨ ਸਭਾ ਚੋਣਾਂ ਦੇ ਮੁਕਾਬਲੇ ਕਾਫ਼ੀ ਜ਼ਿਆਦਾ ਚੰਗਾ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਲੋਕ ਸਭਾ ਚੋਣਾਂ ‘ਚ ਸਾਰੀਆਂ ਪਾਰਟੀਆਂ ਨਾਲੋਂ ਜਿਆਦਾ ਵੋਟ ਫੀਸਦੀ ਦਰ ‘ਚ ਵਾਧਾ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦਾ ਹੀ ਹੋਇਆ ਹੈ। ਹੁਣ ਉਨ੍ਹਾਂ ਦੀ ਪਾਰਟੀ ਆਪਣਾ ਸਾਰਾ ਧਿਆਨ ਆਉਣ ਵਾਲੀ ਵਿਧਾਨ ਸਭਾ ਦੀ ਜਿਮਨੀ ਚੋਣਾਂ ਵੱਲ ਦੇਵੇਗੀ ਅਤੇ ਹਰ ਸੰਭਵ ਕੋਸ਼ਿਸ਼ ਕਰੇਗੀ ਕਿ ਉਹ ਸਾਰੀ ਜਿਮਨੀ ਚੋਣਾਂ ‘ਚ ਜਿੱਤ ਪ੍ਰਾਪਤ ਕਰਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੈਪਟਨ ਵੱਲੋਂ ਕਾਂਗਰਸੀਆਂ ਨੂੰ ਦਿੱਤੀਆਂ ਧਮਕੀਆਂ ਘਬਰਾਹਟ ਦਾ ਸੰਕੇਤ: ਸੁਖਬੀਰ
ਕਿਹਾ ਕਿ ਕੈਪਟਨ ਕਾਂਗਰਸ ਦੀ ਚੋਣਾਂ ਵਾਸਤੇ ਜੁਆਬਦੇਹੀ ਦੀ ਸ਼ੁਰੂਆਤ ਪਟਿਆਲਾ ਹਲਕੇ ਤੋਂ ਕਰੇ
ਫਾਜ਼ਿਲਕਾ/ਬੱਲੂਆਣਾ (ਰਜਨੀਸ਼ ਰਵੀ ) | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਪਟਿਆਲਾ ਹਲਕੇ ਤੋਂ ਕਾਂਗਰਸ ਦੁਆਰਾ ਨਮੋਸ਼ੀਜਨਕ ਹਾਰ ਦਾ ਸਾਹਮਣਾ ਕਰਨ ਦੀ ਸੂਰਤ ਵਿੱਚ ਬਤੌਰ ਮੁੱਖ ਮੰਤਰੀ ਕੁਰਸੀ ਛੱਡਣ ਦਾ ਵਾਅਦਾ ਕਰਕੇ ਸਿਆਸੀ ਜੁਆਬਦੇਹੀ ਦੀ ਸ਼ੁਰੂਆਤ ਆਪਣੇ ਘਰ ਤੋਂ ਕਿਉਂ ਨਹੀਂ ਕਰਦੇ ਅੱਜ ਇੱਥੇ ਲੋਕ ਸਭਾ ਚੋਣਾਂ ਵਾਸਤੇ ਪ੍ਰਚਾਰ ਦੇ ਤੀਜੇ ਦਿਨ ਦੇ ਦੌਰੇ ਮੌਕੇ ਸੁਖਬੀਰ ਸਿੰਘ ਬਾਦਲ ਨੇ ਜਨਤਕ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਵੱਲੋਂ ਆਪਣੀ ਪਾਰਟੀ ਦੇ ਸਾਥੀਆਂ ਨੂੰ ਦਿੱਤੀਆਂ ਧਮਕੀਆਂ ਉਸ ਨੂੰ ਇੱਕ ਡਰਪੋਕ ਜਰਨੈਲ ਸਿੱਧ ਕਰਦੀਆਂ ਹਨ, ਜੋ ਖੁਦ ਤਾਂ ਸੁਰੱਖਿਅਤ ਹੋ ਕੇ ਘਰ ਬੈਠਾ ਹੈ ਤੇ ਆਪਣੇ ਸਿਪਾਹੀਆਂ ਨੂੰ ਦੁਸ਼ਮਣਾਂ ਦੀਆਂ ਗੋਲੀਆਂ ਦਾ ਸਾਹਮਣਾ ਕਰਨ ਲਈ ਕਹਿ ਰਿਹਾ ਹੈ ਇੰਨਾ ਹੀ ਨਹੀਂ ਉਹ ਖਾਲੀ ਹੱਥ ਵਾਪਸ ਆਉੁਣ ‘ਤੇ ਗੋਲੀ ਮਾਰਨ ਦੀ ਧਮਕੀ ਵੀ ਦੇ ਰਿਹਾ ਹੈ
ਉਨ੍ਹਾਂ ਕਿਹਾ ਕਿ ਬਹਾਦਰ ਤੇ ਅਣਖੀ ਜਰਨੈਲ ਹਮੇਸ਼ਾ ਮੈਦਾਨ ‘ਚ ਜਾ ਕੇ ਅਗਵਾਈ ਕਰਦੇ ਹਨ ਤੇ ਆਪਣੀ ਜ਼ਿੰਮੇਵਾਰੀ ਜੂਨੀਅਰਾਂ ਦੇ ਸਿਰ ‘ਤੇ ਨਹੀਂ ਸੁੱਟਦੇ
ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਪੰਜਾਬ ਅੰਦਰ ਇਤਿਹਾਸ ਦੀ ਸਭ ਤੋਂ ਨਮੋਸ਼ੀਜਨਕ ਹਾਰ ਦਾ ਸਾਹਮਣਾ ਕਰਨ ਜਾ ਰਹੀ ਹੈ ਕੈਪਟਨ ਵੱਲੋਂ ਆਪਣੀ ਸਿਆਸੀ ਪਾਰਟੀ ਦੇ ਮੈਂਬਰਾਂ ਨੂੰ ਦਿੱਤੀਆਂ ਜਾ ਰਹੀਆਂ ਧਮਕੀਆਂ, ਅਕਾਲੀਆਂ ਦੇ ਤੇਜ਼ੀ ਨਾਲ ਹੋਏ ਦੁਬਾਰਾ ਉਭਾਰ ਸਦਕਾ ਕਾਂਗਰਸ ਖੇਮੇ ਅੰਦਰ ਫੈਲੀ ਘਬਰਾਹਟ ਵੱਲ ਇਸ਼ਾਰਾ ਕਰਦੀਆਂ ਹਨ ਉਹਨਾਂ ਕਿਹਾ ਕਿ ਕੈਪਟਨ ਨੇ ਕਾਂਗਰਸੀਆਂ ਨੂੰ ਸਿਰਫ ਦੋ ਵਿਕਲਪ ਦਿੱਤੇ ਹਨ ਜਾਂ ਤਾਂ ਅਕਾਲੀ ਹੱਥੋਂ ਮਰੋ ਜਾਂ ਫਿਰ ਕੈਪਟਨ ਹੱਥੋਂ
ਬਾਦਲ ਨੇ ਕਿਹਾ ਕਿ ਇਹ ਘਬਰਾਹਟ ਇਸ ਕਰਕੇ ਹੈ, ਕਿਉਂਕਿ ਅਮਰਿੰਦਰ ਨੇ ਆਪਣੇ ਖ਼ਿਲਾਫ ਲੋਕਾਂ ਅੰਦਰ ਪਨਪੇ ਗੁੱਸੇ ਨੂੰ ਮਹਿਸੂਸ ਕਰ ਲਿਆ ਹੈ, ਜਿਨ੍ਹਾਂ ਨਾਲ ਉਹ ਮੁਕੰਮਲ ਕਿਸਾਨ ਕਰਜ਼ਾ ਮੁਆਫੀ, ਘਰ ਘਰ ਨੌਕਰੀ, 2500 ਰੁਪਏ ਬੇਰੁਜ਼ਗਾਰੀ ਭੱਤਾ ਅਤੇ 51 ਹਜ਼ਾਰ ਰੁਪਏ ਸ਼ਗਨ ਸਕੀਮ ਦੇ ਵਾਅਦੇ ਕਰਕੇ ਮੁਕਰ ਚੁੱਕਿਆ ਹੈ
ਬਾਦਲ ਨੇ ਕਿਹਾ ਕਿ ਇਸੇ ਤਰ੍ਹਾਂ ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਵੱਲੋਂ ਪਾਏ ਜਾ ਰਹੇ ਰੌਲੇ ਵਿਚੋਂ ਇਹ ਘਬਰਾਹਟ ਸਾਫ ਨਜ਼ਰ ਆਉਂਦੀ ਹੈ, ਜਿਸ ਨੇ ਦੁਖੀ ਹੋ ਕੇ ਕਿਹਾ ਸੀ ਕਿ ਸੂਬੇ ਦਾ ਪ੍ਰਸਾਸ਼ਨ ਅਜੇ ਵੀ ਅਕਾਲੀਆਂ ਦੀ ਗੱਲ ਸੁਣਦਾ ਹੈ ਇਹ ਬਿਆਨ ਇਸ ਗੱਲ ਵੱਲ ਇਸ਼ਾਰਾ ਕਰਦਾ ਹੈ ਕਿ ਸੂਬੇ ਦੇ ਪ੍ਰਸ਼ਾਸਨ ਉੱਤੇ ਮੌਜੂਦਾ ਹਾਕਮਾਂ ਦੀ ਕੋਈ ਪਕੜ ਨਹੀਂ ਹੈ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਅਮਰਿੰਦਰ ਨੂੰ ਸੂਬੇ ਦੇ ਸਭ ਤੋਂ ਮਾੜੇ ਮੁੱਖ ਮੰਤਰੀ ਵਜੋਂ ਯਾਦ ਕੀਤਾ ਜਾਵੇਗਾ, ਜਿਸ ਦੀ ਪ੍ਰਸ਼ਾਸਨ ਚਲਾਉਣ ਦੀ ਹੀ ਕੋਈ ਇੱਛਾ ਨਹੀਂ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਿਛਲੇ 12 ਦਿਨ ਤੋਂ ਰੋਜ਼ਾਨਾ 3 ਰੈਲੀਆਂ ਕਰ ਰਹੇ ਹਨ ਸੁਖਬੀਰ ਬਾਦਲ, ਸਾਰੇ ਲੋਕ ਸਭਾ ਹਲਕੇ ਕੀਤੇ ਮੁਕੰਮਲ
ਅਗਲੇ 35 ਦਿਨ ਵਿੱਚ ਸੁਖਬੀਰ ਬਾਦਲ ਕਰਨਗੇ 120 ਤੋਂ ਜ਼ਿਆਦਾ ਰੈਲੀਆਂ
ਕਾਂਗਰਸ ਪਾਰਟੀ ਨੇ ਅਜੇ ਨਹੀਂ ਕੀਤੀ ਐ ਮੁਹਿੰਮ ਸ਼ੁਰੂ, ਪ੍ਰਚਾਰ ਕਮੇਟੀ ਦੀ ਵੀ ਨਹੀਂ ਹੋ ਰਹੀ ਐ ਮੀਟਿੰਗ
ਚੰਡੀਗੜ੍ਹ, ਅਸ਼ਵਨੀ ਚਾਵਲਾ
ਲੋਕ ਸਭਾ ਚੋਣਾਂ ਦੇ ਪ੍ਰਚਾਰ ਵਿੱਚ ਕਾਂਗਰਸ ਤੇ ਆਮ ਆਦਮੀ ਪਾਰਟੀ ਕਾਫ਼ੀ ਜ਼ਿਆਦਾ ਪਿਛੜ ਗਈ ਹੈ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੈਲੀਆਂ ਦੀ ਝੜੀ ਹੀ ਲਗਾ ਦਿੱਤੀ ਹੈ, ਪਿਛਲੇ 12 ਦਿਨਾਂ ਤੋਂ ਰੋਜ਼ਾਨਾ 3 ਰੈਲੀਆਂ ਕਰਦੇ ਹੋਏ ਸੁਖਬੀਰ ਬਾਦਲ ਨੇ ਹੀ ਇਕੱਲੇ 40 ਤੋਂ ਜ਼ਿਆਦਾ ਚੋਣ ਰੈਲੀਆਂ ਕਰ ਦਿੱਤੀਆਂ ਹਨ, ਜਦੋਂ ਕਿ ਯੂਥ ਕਾਂਗਰਸ ਵੱਲੋਂ ਬਿਕਰਮ ਮਜੀਠੀਆ ਦੀ ਅਗਵਾਈ ਹੇਠ ਵੱਖਰੇ ਤੌਰ ‘ਤੇ ਰੈਲੀਆਂ ਕੀਤੀ ਜਾ ਰਹੀਆਂ ਹਨ। ਇੱਥੇ ਹੀ ਕਾਂਗਰਸ ਤੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਅਜੇ ਕੋਈ ਵੀ ਵੱਡੀ ਰੈਲੀ ਜਾਂ ਫਿਰ ਸਮਾਗਮ ਨਹੀਂ ਕੀਤਾ ਗਿਆ ਹੈ, ਜਿਸ ਨਾਲ ਕਿਸੇ ਵੀ ਪਾਰਟੀ ਦੇ ਉਮੀਦਵਾਰ ਨੂੰ ਚੋਣਾਂ ਵਿੱਚ ਫਾਇਦਾ ਹੋ ਸਕੇ। ਇਸ ਲਈ ਹੁਣ ਤੱਕ ਚੋਣ ਪ੍ਰਚਾਰ ਵਿੱਚ ਸ਼੍ਰੋਮਣੀ ਅਕਾਲੀ ਦਲ ਆਪਣੀ ਵਿਰੋਧੀ ਪਾਰਟੀਆਂ ਤੋਂ ਕਾਫ਼ੀ ਅੱਗੇ ਚੱਲ ਰਹੀ ਹੈ।
ਲੋਕ ਸਭਾ ਚੋਣਾਂ ਦਾ ਬਿਗਲ ਵੱਜਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਹੀ ਇੱਕੋ-ਇੱਕ ਇਹੋ ਜਿਹੀ ਪਾਰਟੀ ਹੈ, ਜਿਹੜੀ ਕਿ ਲਗਾਤਾਰ ਹਰ ਲੋਕ ਸਭਾ ਹਲਕੇ ‘ਚ ਆਪਣੇ ਉਮੀਦਵਾਰ ਦੇ ਹੱਕ ਵਿੱਚ ਪ੍ਰਚਾਰ ਕਰਨ ‘ਚ ਲੱਗੀ ਹੋਈ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਹੁਣ ਤੱਕ ਆਪਣੇ ਹਿੱਸੇ ‘ਚ ਆਉਂਦੇ 10 ਲੋਕ ਸਭਾ ਹਲਕਿਆਂ ‘ਚ 4 ਜਾਂ ਫਿਰ ਇਸ ਤੋਂ ਜਿਆਦਾ ਰੈਲੀਆਂ ਹੁਣ ਤੱਕ ਕਰ ਦਿੱਤੀਆਂ ਹਨ, ਜਦੋਂ ਕਿ ਆਉਣ ਵਾਲੇ ਦਿਨਾਂ ਵਿੱਚ ਹਰ ਲੋਕ ਸਭਾ ਹਲਕੇ ਵਿੱਚ 4 ਜਾਂ ਫਿਰ 5 ਹੋਰ ਰੈਲੀਆਂ ਕਰਨ ਦਾ ਪ੍ਰੋਗਰਾਮ ਸ਼੍ਰੋਮਣੀ ਅਕਾਲੀ ਦਲ ਨੇ ਉਲੀਕਿਆ ਹੋਇਆ ਹੈ, ਜਿਸ ਨਾਲ ਉਮੀਦਵਾਰ ਨੂੰ ਚੋਣ ਪ੍ਰਚਾਰ ਵਿੱਚ ਕਾਫ਼ੀ ਜਿਆਦਾ ਫਾਇਦਾ ਵੀ ਮਿਲ ਰਿਹਾ ਹੈ। ਦੂਜੇ ਪਾਸੇ ਕਾਂਗਰਸ ਪਾਰਟੀ ਵੱਲੋਂ ਅਜੇ ਤੱਕ ਟਿਕਟ ਦੀ ਵੰਡ ਵਿੱਚ ਚੱਲ ਰਹੀ ਮੱਥਾ ਪੱਚੀ ਵਿੱਚ ਚੋਣ ਪ੍ਰਚਾਰ ਹੀ ਸ਼ੁਰੂ ਨਹੀਂ ਕੀਤਾ ਗਿਆ ਹੈ। ਪੰਜਾਬ ਵਿੱਚ ਹੁਣ ਤੱਕ ਕਿਸੇ ਵੀ ਕਾਂਗਰਸ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਲਈ ਰੈਲੀ ਨਹੀਂ ਕੀਤੀ ਗਈ ਹੈ। ਇਸ ਸਮੇਂ 13 ਲੋਕ ਸਭਾ ਸੀਟਾਂ ‘ਚੋਂ ਕਾਂਗਰਸ ਪਾਰਟੀ ਨੇ 11 ਉਮੀਦਵਾਰ ਐਲਾਨ ਦਿੱਤੇ ਹਨ, ਜਦੋਂ ਕਿ 2 ਉਮੀਦਵਾਰਾਂ ਨੂੰ ਲੈ ਕੇ ਅਜੇ ਵੀ ਕਾਂਗਰਸ ਪਾਰਟੀ ਮੰਥਨ ਕਰਨ ਵਿੱਚ ਲੱਗੀ ਹੋਈ ਹੈ, ਇਸੇ ਕਾਰਨ ਕਾਂਗਰਸ ਪਾਰਟੀ ਹੁਣ ਤੱਕ ਚੋਣ ਪ੍ਰਚਾਰ ਕਰਨ ਵੱਲ ਧਿਆਨ ਤੱਕ ਨਹੀਂ ਦੇ ਪਾ ਰਹੀ ਹੈ। ਸਿਰਫ਼ ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਪਰਨੀਤ ਕੌਰ ਤੇ ਲੁਧਿਆਣਾ ‘ਚ ਰਵਨੀਤ ਬਿੱਟੂ ਜ਼ਰੂਰ ਸਰਗਰਮੀਆਂ ਚਲਾ ਰਹੇ ਹਨ
ਕਾਂਗਰਸ ਪ੍ਰਧਾਨ ਸੁਨੀਲ ਜਾਖੜ ਗੁਰਦਾਸਪੁਰ ਤੋਂ ਉਮੀਦਵਾਰ ਐਲਾਨੇ ਜਾ ਚੁੱਕੇ ਹਨ, ਉਨ੍ਹਾਂ ਨੇ ਪੰਜਾਬ ਭਰ ਵਿੱਚ ਕਿਸੇ ਉਮੀਦਵਾਰ ਦੇ ਹੱਕ ‘ਚ ਚੋਣ ਪ੍ਰਚਾਰ ਸ਼ੁਰੂ ਤਾਂ ਕੀ ਕਰਨਾ ਸੀ, ਉਹ ਖ਼ੁਦ ਦੇ ਇਲਾਕੇ ‘ਚ ਆਪਣਾ ਹੀ ਅਜੇ ਤੱਕ ਸਰਗਰਮੀ ਵਾਲਾ ਚੋਣ ਪ੍ਰਚਾਰ ਸ਼ੁਰੂ ਨਹੀਂ ਕਰ ਪਾਏ ਹਨ ਅਤੇ ਅਜੇ ਵੀ ਗੁਰਦਾਸਪੁਰ ਵਿਖੇ ਰਹਿਣ ਦੀ ਥਾਂ ‘ਤੇ ਚੰਡੀਗੜ੍ਹ ਤੇ ਪੰਚਕੂਲਾ ਸਣੇ ਦਿੱਲੀ ਵਿਖੇ ਜਿਆਦਾ ਰਹਿ ਰਹੇ ਹਨ। ਇੱਥੇ ਹੀ ਆਮ ਆਦਮੀ ਪਾਰਟੀ ਤਾਂ ਸਿਰਫ਼ ਸੰਗਰੂਰ ਤੱਕ ਹੀ ਆਪਣਾ ਫੋਕਸ ਸੀਮਤ ਰੱਖ ਕੇ ਬੈਠ ਗਈ ਹੈ। ਸੰਗਰੂਰ ਹਲਕੇ ਤੋਂ ਬਾਹਰ ਹੀ ਕਾਂਗਰਸ ਪਾਰਟੀ ਨਹੀਂ ਨਿਕਲ  ਰਹੀ ਹੈ, ਜਿਸ ਕਾਰਨ ਪੰਜਾਬ ਦੀ ਕਿਸੇ ਵੀ ਲੋਕ ਸਭਾ ਸੀਟ ‘ਤੇ ਆਮ ਆਦਮੀ ਪਾਰਟੀ ਵੱਲੋਂ ਚੋਣ ਪ੍ਰਚਾਰ ਸ਼ੁਰੂ ਨਹੀਂ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਖ਼ੁਦ ਸੰਗਰੂਰ ਸੀਟ ਤੋਂ ਚੋਣ ਲੜ ਰਹੇ ਹਨ, ਇਸ ਲਈ ਉਹ ਸਿਰਫ਼ ਆਪਣੇ ਲੋਕ ਸਭਾ ਹਲਕੇ ਦੇ ਪਿੰਡਾਂ ‘ਚ ਹੀ ਆਪਣੇ ਹੱਕ ਵਿੱਚ ਵੋਟਾਂ ਮੰਗਣ ਲੱਗੇ ਹੋਏ ਹਨ। ਜਦੋਂ ਕਿ ਬਤੌਰ ਪ੍ਰਧਾਨ ਉਹ ਕਿਸੇ ਵੀ ਲੋਕ ਸਭਾ ਹਲਕੇ ਵਿੱਚ ਕੋਈ ਜਿਆਦਾ ਪ੍ਰਚਾਰ ਕਰਨ ਲਈ ਨਹੀਂ ਜਾ ਰਹੇ ਹਨ। ਪਿਛਲੇ ਮਹੀਨੇ ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਆਏ ਸਨ ਤਾਂ ਅਰਵਿੰਦ ਕੇਜਰੀਵਾਲ ਨੂੰ ਵੀ ਭਗਵੰਤ ਮਾਨ ਨੇ ਸੰਗਰੂਰ ਵਿਖੇ ਹੀ ਸੱਦਿਆ ਸੀ ਤੇ ਹੁਣ ਮਨੀਸ਼ ਸਿਸੋਦੀਆ ਆ ਰਹੇ ਹਨ ਤਾਂ ਉਹ ਵੀ ਸੰਗਰੂਰ ਵਿਖੇ ਹੀ ਆਉਂਦੇ ਹੋਏ ਚੋਣ ਪ੍ਰਚਾਰ ਕਰਨਗੇ, ਜਿਸ ਤੋਂ ਸਾਫ਼ ਜ਼ਾਹਿਰ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਭਰ ਵਿੱਚ ਪ੍ਰਚਾਰ ਕਰਨ ਦੀ ਬਜਾਇ ਸਿਰਫ਼ ਸੰਗਰੂਰ ਤੱਕ ਹੀ ਸੀਮਤ ਰਹਿਣਾ ਚਾਹੁੰਦੀ ਹੈ, ਇਸ ਲਈ ਪੰਜਾਬ ਦੀਆਂ ਬਾਕੀ ਸੀਟਾਂ ‘ਤੇ ਅਜੇ ਤੱਕ ਆਮ ਆਦਮੀ ਪਾਰਟੀ ਵੱਲੋਂ ਕੋਈ ਸਰਗਰਮੀ ਨਹੀਂ ਦਿਖਾਈ ਗਈ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੰਜਾਬ ਦੀ ਸਰਕਾਰ ਦਾ ਬੂਰਾ ਹਾਲ ਹੈ : ਸੁਖਬੀਰ
ਖੰਨਾ।  ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਪੰਜਾਬ ਵਿਚ ਜਦੋਂ ਤੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣੇ ਹਨ, ਓਦੋਂ ਤੋਂ ਸੂਬੇ ਦਾ ਵਿਕਾਸ ਰੁਕ ਗਿਆ ਹੈ। ਕੈਪਟਨ ਨੇ ਸੱਤਾ ਵਿਚ ਆਉਣੋਂ ਪਹਿਲਾਂ ਲੋਕਾਂ ਨਾਲ ਕਈ ਵਾਅਦੇ ਕੀਤੇ ਅਤੇ ਝੂਠ ਬੋਲੇ ਪਰ ਸੱਤਾ ‘ਚ ਆਉਣ ਤੋਂ ਬਾਅਦ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਸੁਖਬੀਰ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕਾਂਗਰਸ ਸਰਕਾਰ ਦੇ ਦੋ ਸਾਲ ਵਿਚ ਇਕ ਵੀ ਗਰਾਂਟ ਨਹੀਂ ਆਈ। ਐੱਸ. ਸੀ. ਸਕਾਲਰਸ਼ਿਪ ਨਹੀਂ ਆਈ। ਸੁਖਬੀਰ ਨੇ ਕਿਹਾ ਕਿ ਪੰਜਾਬ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਇਸ ਤੋਂ ਸਪੱਸ਼ਟ ਹੈ ਕਿ ਦਫਤਰ ਵਿਚ ਹੀ ਡਰੱਗ ਇੰਸਪੈਕਟਰ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਜਾਂਦਾ ਹੈ।
ਇਸ ਦੌਰਾਨ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮੈਂਟਲ ਆਖਦਿਆਂ ਸੁਖਬੀਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਬੁਰਾ ਹਾਲ ਹੈ। 1500 ਕਰੋੜ ਰੁਪਿਆ ਕਾਲਜਾਂ ਦਾ ਬਕਾਇਆ ਹੈ ਜਦਕਿ ਗਰੀਬਾਂ ਨੂੰ ਬਿਜਲੀ ਰਾਹਤ ਵੀ ਬੰਦ ਕਰ ਦਿੱਤੀ ਗਈ ਹੈ। ਸਰਕਾਰ ਨੇ ਸੇਵਾ ਕੇਂਦਰ ਤਕ ਬੰਦ ਕਰ ਦਿੱਤੇ ਹਨ। ਸੁਖਬੀਰ ਨੇ ਕਿਹਾ ਕਿ ਪਾਦਰੀ ਕੋਲੋਂ ਪੁਲਸ ਨੇ 16 ਕਰੋੜ ਰੁਪਿਆ ਜ਼ਬਤ ਕੀਤਾ ਜਦਕਿ ਵਿਖਾਇਆ ਸਿਰਫ 9 ਕਰੋੜ ਹੀ ਗਿਆ ਬਾਕੀ ਪੈਸਾ ਕਿੱਥੇ ਗਿਆ। ਰੈਲੀ ਵਿਚ ਸੁਖਬੀਰ ਸਾਹਮਣੇ ਹੀ ਪਾਰਟੀ ਦੀ ਗੁੱਟਬਾਜ਼ੀ ਖੁੱਲ੍ਹ ਕੇ ਵੇਖਣ ਨੂੰ ਮਿਲੀ। ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ ਵਿਚ ਪੁੱਜੇ ਅਕਾਲੀ ਨੇਤਾ ਰੈਲੀ ਵਿਚ ਜਗ੍ਹਾ ਨਾ ਮਿਲਣ ਕਾਰਨ ਜ਼ਮੀਨ ‘ਤੇ ਹੀ ਬੈਠ ਗਏ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਚੋਣਾਂ ਨੇੜੇ ਸੁਖਬੀਰ ਨੂੰ ਯਾਦ ਆਇਆ ਸੰਗਠਨ, ਰਿਉੜੀਆਂ ਵਾਂਗ ਵੰਡੇ ਜਾ ਰਹੇ ਹਨ ਅਹੁਦੇ
ਹਰ ਤੀਜੇ ਦਿਨ ਜਾਰੀ ਹੋ ਰਹੀ ਐ ਲਿਸਟ, ਅਕਾਲੀ ਦਲ ‘ਚ ਸਕੱਤਰਾਂ ਦਾ ਆਇਆ ਹੜ੍ਹ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਲੋਕ ਸਭਾ ਚੋਣਾਂ ਨੇੜੇ ਆਉਂਦੀਆਂ ਦੇਖ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਆਪਣੀ ਪਾਰਟੀ ਦਾ ਸੰਗਠਨ ਯਾਦ ਆ ਗਿਆ ਹੈ, ਜਿਸ ਕਾਰਨ ਹਰ ਤੀਜੇ ਦਿਨ ਨਵੇਂ-ਨਵੇਂ ਅਹੁਦੇਦਾਰਾਂ ਦੀ ਸੂਚੀ ਜਾਰੀ ਹੋ ਰਹੀ ਹੈ ਤੇ ਰਿਉੜੀਆਂ ਵਾਂਗ ਅਹੁਦੇ ਵੰਡੇ ਜਾ ਰਹੇ ਹਨ ਪਾਰਟੀ ‘ਚ ਅਹੁਦੇਦਾਰੀਆਂ ਇਸ ਕਦਰ ਵੰਡੀਆਂ ਜਾ ਰਹੀਆਂ ਹਨ ਕਿ ਸਕੱਤਰਾਂ ਦਾ ਤਾਂ ਹੜ੍ਹ ਹੀ ਆ ਗਿਆ ਹੈ।
ਜਾਣਕਾਰੀ ਅਨੁਸਾਰ ਪਿਛਲੇ ਲਗਭਗ 10 ਸਾਲਾਂ ਤੋਂ ਸ਼੍ਰੋਮਣੀ ਅਕਾਲੀ ਦਲ ‘ਚ ਕੋਈ ਵੀ ਛੋਟਾ-ਮੋਟਾ ਅਹੁਦਾ ਲੈਣ ਲਈ ਵੱਡੀ ਤੋਂ ਵੱਡੀ ਸਿਫ਼ਾਰਸ਼ ਕਰਾਉਣ ‘ਤੇ ਵੀ ਜਲਦੀ ਜਲਦੀ ਕੋਈ ਅਹੁਦਾ ਨਹੀਂ ਮਿਲਦਾ ਸੀ ਪਰ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦਾ ਗ੍ਰਾਫ ਕਾਫ਼ੀ ਜਿਆਦਾ ਹੇਠਾਂ ਆਇਆ ਤਾਂ ਆਮ ਵਰਕਰਾਂ ਨੂੰ ਅਹੁਦੇ ਮਿਲਣ ਲੱਗ ਪਏ। ਪਿਛਲੇ 2-3 ਮਹੀਨਿਆਂ ਤੋਂ ਜਿਵੇਂ ਜਿਵੇਂ ਲੋਕ ਸਭਾ ਚੋਣਾਂ ਦਾ ਸਮਾਂ ਨੇੜੇ ਆਉਂਦਾ ਗਿਆ, ਉਵੇਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਨਾ ਸਿਰਫ਼ ਆਪਣੇ ਸੰਗਠਨ ਦੀ ਯਾਦ ਆਉਂਦੀ ਗਈ, ਸਗੋਂ ਹਰ ਤੀਜੇ ਦਿਨ ਨਵੇਂ ਨਵੇਂ ਅਹੁਦੇਦਾਰਾਂ ਦੀ ਲਿਸਟ ਵੀ ਜਾਰੀ ਹੋਣ ਲਗ ਪਈ। ਬਲਾਕ ਪੱਧਰ ਦੇ ਅਹੁਦੇਦਾਰਾਂ ਤੋਂ ਲੈ ਕੇ ਜ਼ਿਲ੍ਹੇ ਪੱਧਰ ਦੀਆਂ ਅਹੁਦੇਦਾਰੀਆਂ ਵੰਡਣ ਤੋਂ ਬਾਅਦ ਹੁਣ ਸੁਖਬੀਰ ਬਾਦਲ ਸੂਬੇ ਪੱਧਰ ਦੀ ਅਹੁਦੇਦਾਰੀਆਂ ਵੰਡਣ ਲੱਗੇ ਹੋਏ ਹਨ। ਇਸ ਸਮੇਂ ਪਾਰਟੀ ਸਕੱਤਰਾਂ ਦੀ ਇੰਨੀ ਵੱਡੀ ਫੌਜ ਹੈ ਕਿ ਸੁਖਬੀਰ ਬਾਦਲ ਜਾਂ ਕਿਸੇ ਹੋਰ ਆਗੂ ਲਈ ਅਹੁਦੇਦਾਰਾਂ ਦੀ ਗਿਣਤੀ ਕਰਨੀ ਹੀ ਔਖੀ ਹੈ ਪੰਜਾਬ ਦੇ ਹਰ ਜ਼ਿਲ੍ਹੇ ਨਹੀਂ, ਸਗੋਂ ਬਲਾਕ ‘ਚ ਵੀ ਸੂਬਾ ਸਕੱਤਰ ਮੌਜੂਦ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੁਖਬੀਰ ਵੱਲੋਂ ਸੁਖਦੇਵ ਢੀਂਡਸਾ ਨੂੰ ਸਰਗਰਮੀਆਂ ਸ਼ੁਰੂ ਕਰਨ ਦੀ ਅਪੀਲ
ਸ਼੍ਰੋਮਣੀ ਅਕਾਲੀ ਦਲ ਵੱਲੋਂ ਰਹਿੰਦੇ ਉਮੀਦਵਾਰਾਂ ਦਾ ਐਲਾਨ 31 ਤੱਕ ਹੋਵੇਗਾ
ਸੰਗਰੂਰ (ਗੁਰਪ੍ਰੀਤ ਸਿੰਘ ) | ਸੁਖਦੇਵ ਸਿੰਘ ਢੀਂਡਸਾ ਦੇ ਅਕਾਲੀ ਦਲ ‘ਚ ਸਬੰਧਾਂ ਵਿੱਚ ਆਈ ਕੁੜੱਤਣ ਬਾਰੇ ਸੁਖਬੀਰ ਨੇ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਮੇਰੇ ਪਿਤਾ ਦੇ ਬਰਾਬਰ ਹਨ ਤੇ ਮੈਂ ਉਨ੍ਹਾਂ ਦੀ ਗੋਦੀ ਵਿੱਚ ਖੇਡਿਆ ਹਾਂ ਮੈਂ ਸ਼ੁਰੂ ਤੋਂ ਅਪੀਲ ਕਰਦਾ ਰਿਹਾ ਹਾਂ ਕਿ ਸ੍ਰ. ਢੀਂਡਸਾ ਅੱਗੇ ਲੱਗ ਕੇ ਪਾਰਟੀ ਗਤੀਵਿਧੀਆਂ ਵਿੱਚ ਹਿੱਸਾ ਲੈਣ ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਧੂਰੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਸ੍ਰ. ਬਾਦਲ ਪਿਛਲੇ ਦੋ ਦਿਨਾਂ ਤੋਂ ਲੋਕ ਸਭਾ ਹਲਕਾ ਸੰਗਰੂਰ ਦੇ ਦੌਰੇ ‘ਤੇ ਹਨ, ਇਸ ਦੌਰਾਨ ਉਨ੍ਹਾਂ ਮਾਲੇਰਕੋਟਲਾ, ਅਮਰਗੜ੍ਹ, ਸੰਗਰੂਰ, ਸੁਨਾਮ ਦੇ ਅਕਾਲੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ 31 ਮਾਰਚ ਤੱਕ ਸੂਬੇ ਦੀਆਂ ਬਾਕੀ ਰਹਿੰਦੀਆਂ ਸੀਟਾਂ ‘ਤੇ ਵੀ ਉਮੀਦਵਾਰਾਂ ਦਾ ਐਲਾਨ ਕਰ ਦੇਵਾਂਗੇ ਸ੍ਰ. ਬਾਦਲ ਨੇ ਕਿਹਾ ਕਿ ਇਨ੍ਹਾਂ ਲੋਕ ਸਭਾ ਚੋਣਾਂ ‘ਚ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਹੱਕ ‘ਚ ਸਪੱਸ਼ਟ ਬਹੁਮਤ ਦੇਣਗੇ ਤੇ ਇਨ੍ਹਾਂ ਨਤੀਜਿਆਂ ਪਿੱਛੋਂ ਹੀ ਸਾਰੇ ਪੰਜਾਬ ਦੀ ਸਿਆਸੀ ਤਸਵੀਰ ਵਿੱਚ ਵੱਡਾ ਬਦਲਾਅ ਆਰੰਭ ਹੋਵੇਗਾ ਉਨ੍ਹਾਂ ਸਪੱਸ਼ਟ ਕੀਤਾ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਬੇਸ਼ੱਕ ਸ਼੍ਰੋਮਣੀ ਅਕਾਲੀ ਦਲ ਨੂੰ ਨਤੀਜਿਆਂ ਵਿੱਚ ਤੀਜੇ ਸਥਾਨ ‘ਤੇ ਰਹਿਣਾ ਪਿਆ ਸੀ ਪਰ ਸਾਨੂੰ ਪੂਰੇ ਸੂਬੇ ‘ਚੋਂ 31 ਫੀਸਦੀ ਵੋਟਾਂ ਹਾਸਲ ਹੋਈਆਂ ਜਿਹੜੀਆਂ ਕਾਂਗਰਸ ਨਾਲੋਂ ਮਹਿਜ ਕੁਝ ਫੀਸਦੀ ਹੀ ਘੱਟ ਸਨ ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਸੀਟਾਂ ਅਸੀਂ 1500 ਤੋਂ ਲੈ ਕੇ 2 ਹਜ਼ਾਰ ਵੋਟਾਂ ਦੇ ਫਰਕ ਨਾਲ ਹੀ ਹਾਰੀਆਂ ਹਨ ਉਨ੍ਹਾਂ ਕਿਹਾ ਕਿ ਇਹ ਸਭ ਵੀ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੀ ਸ਼੍ਰੋਮਣੀ ਅਕਾਲੀ ਦਲ ਵਿਰੁੱਧ ਨਾਕਾਰਾਤਮਕ ਰਾਜਨੀਤੀ ਕਾਰਨ ਹੋਇਆ ਇਨ੍ਹਾਂ ਦੋਵੇਂ ਪਾਰਟੀਆਂ ਨੇ ਅਕਾਲੀ ਦਲ ਵਿਰੁੱਧ ਏਨਾ ਝੂਠਾ ਪ੍ਰਾਪੇਗੰਡਾ ਕੀਤਾ ਜਿਹੜਾ ਕਿ ਲੋਕਾਂ ਨੂੰ ਸੱਚ ਲੱਗਣ ਲੱਗ ਪਿਆ ਸੀ ਉਨ੍ਹਾਂ ਕਿਹਾ ਕਿ ਹੁਣ ਪੰਜਾਬ ‘ਚ ਪਹਿਲਾਂ ਵਾਲੀ ਗੱਲ ਨਹੀਂ ਰਹੀ ਅੱਜ ਕਾਂਗਰਸ ਦਾ ਲੋਕ ਵਿਰੋਧੀ ਚਿਹਰਾ ਸਭ ਦੇ ਸਾਹਮਣੇ ਆ ਚੁੱਕਿਆ ਹੈ
ਸ੍ਰ. ਬਾਦਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਦਾ ਬਿਗਲ ਵੱਜ ਚੁੱਕਿਆ ਹੈ ਪਰ ਕਾਂਗਰਸ ਦਾ ਜਰਨੈਲ ਹਾਲੇ ਆਪਣੇ ਮਹਿਲਾਂ ਵਿੱਚ ਹੀ ਬੈਠਾ ਹੈ ਉਨ੍ਹਾਂ ਕਿਹਾ ਕਿ ਕਾਂਗਰਸੀ ਦੱਸਣ ਅੱਜ ਉਨ੍ਹਾਂ ਦਾ ਜਰਨੈਲ ਤੇ ਸਿਪਾਹੀ ਕਿੱਧਰ ਗਏ ਉਨ੍ਹਾਂ ਆਖਿਆ ਕਿ ਪੰਜਾਬ ਦੇ ਲੋਕ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਇਤਿਹਾਸਕ ਫੈਸਲਾ ਦੇਣਗੇ ਤੇ ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ਐਨਡੀਏ ਦੇ ਉਮੀਦਵਾਰ ਵੱਡੀ ਜਿੱਤ ਹਾਸਲ ਕਰਨਗੇ
ਉਨ੍ਹਾਂ ਕਿਹਾ ਕਿ ਅੱਜ ਵੀ ਆਮ ਆਦਮੀ ਪਾਰਟੀ, ਕਾਂਗਰਸ, ਟਕਸਾਲੀ ਤੇ ਹੋਰ ਪਾਰਟੀਆਂ ਦਾ ਸਿਰਫ਼ ਇੱਕ ਏਜੰਡਾ ਹੈ ਕਿ ਅਕਾਲੀ ਦਲ ਨੂੰ ਹਰਾਉਣਾ ਹੈ ਆਮ ਆਦਮੀ ਪਾਰਟੀ ਨੇ ਸਪੱਸ਼ਟ ਕਰ ਦਿੱਤਾ ਕਿ ਉਹ ਕਾਂਗਰਸ ਦੀ ਬੀ ਟੀਮ ਹੈ ਕਿਉਂਕਿ ਦਿੱਲੀ ‘ਚ ਅਰਵਿੰਦ ਕੇਜਰੀਵਾਲ ਕਾਂਗਰਸ ਨਾਲ ਗਠਜੋੜ ਕਰਨ ਲਈ ਤਰਲੋ ਮੱਛੀ ਹੋ ਰਿਹਾ ਹੈ
ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ‘ਚ ਨਰਿੰਦਰ ਮੋਦੀ ਦੇ ਪੱਖ ਵਿੱਚ ਹਵਾ ਚੱਲ ਰਹੀ ਹੈ ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਵਿੱਚ ਮੁੜ ਭਾਰਤ ਦਾ ਪ੍ਰਧਾਨ ਮੰਤਰੀ ਬਣਨ ਦੀ ਕਾਬਲੀਅਤ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਾਂਗਰਸੀ ਵਿਧਾਇਕਾਂ ਵੱਲੋਂ ਨਸ਼ੇ ਵੇਚਣ ਸਬੰਧੀ ਆਪਣਾ ਹਲਫੀਆ ਬਿਆਨ ਦੇਣ ਸੁਖਬੀਰ : ਰੰਧਾਵਾ
ਝੂਠੇ ਪਰਚਿਆਂ ਦੀ ਡਿਟੇਲ ਵਿਧਾਨ ਸਭਾ ‘ਚ ਪੇਸ਼ ਕਰਨ ਤਾਂ ਦਿੱਤਾ ਜਾਵੇਗਾ ਜਵਾਬ
ਨਾਭਾ (ਤਰੁਣ ਕੁਮਾਰ ਸ਼ਰਮਾ) | ਨਾਭਾ ਵਿਖੇ ਸਥਿੱਤ ਖੁੱਲ੍ਹੀ ਖੇਤੀਬਾੜੀ ਜੇਲ੍ਹ ਦਾ ਦੌਰਾ ਕਰਨ ਪੁੱਜੇ ਪੰਜਾਬ ਦੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੁਖਬੀਰ ਬਾਦਲ ਵੱਲੋਂ ਝੂਠੇ ਪਰਚੇ ਦਰਜ ਕਰਨ ਦੇ ਦੋਸ਼ਾਂ ਸੰਬੰਧੀ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਸੁਖਬੀਰ ਬਾਦਲ ਦਾ ਦਿਮਾਗੀ ਤਵਾਜੱਨ ਹਿੱਲ ਗਿਆ ਹੈ, ਜਿਸ ਕਾਰਨ ਉਹ ਅਜਿਹੀ ਗੱਲਾਂ ਕਰ ਰਿਹਾ ਹੈ। ਉਨ੍ਹਾਂ ਸੁਖਬੀਰ ਬਾਦਲ ਨੂੰ ਚੈਲੇਜ਼ ਕਰਦਿਆਂ ਕਿਹਾ ਕਿ ਵਿਧਾਨ ਸਭਾ ਦੇ ਅਗਲੇ ਸੈਸ਼ਨ ਵਿੱਚ ਉਹ ਕਿਹੜੇ ਜ਼ਿਲ੍ਹਿਆਂ ‘ਚ ਝੂਠੇ ਪਰਚੇ ਦਰਜ਼ ਹੋਏ ਹਨ, ਦੀ ਡਿਟੇਲ ਪੇਸ਼ ਕਰਨ ਤਾਂ ਸਾਰੇ ਦਰਜ ਮਾਮਲਿਆਂ ਦੀ ਸਥਿਤੀ ਤੋਂ ਉਨ੍ਹਾਂ ਨੂੰ ਜਾਣੂ ਕਰਵਾ ਕੇ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਸੁਖਬੀਰ ਵੱਲੋਂ ਕਾਂਗਰਸੀ ਵਿਧਾਇਕਾਂ ‘ਤੇ ਨਸ਼ਾ ਵੇਚਣ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਪਹਿਲਾਂ ਤਾਂ ਉਹ ਆਪਣੇ ਸਾਲੇ ਬਿਕਰਮਜੀਤ ਸਿੰਘ ਮਜੀਠੀਆ ਦੇ ਨਸ਼ੇ ਦੇ ਵਪਾਰ ਵਿੱਚ ਨਿਭਾਏ ਰੋਲ ਦੀ ਸਥਿਤੀ ਬਾਰੇ ਬਿਆਨ ਜਾਰੀ ਕਰਨ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਪੰਜਾਬ ਸਰਕਾਰ ਨੂੰ ਅਜਿਹੇ ਕਾਂਗਰਸੀ ਵਿਧਾਇਕਾਂ ਦੀ ਜਾਣਕਾਰੀ ਦੇਣ ਤਾਂ ਪੰਜਾਬ ਸਰਕਾਰ ਇ੍ਹਨਾਂ ਵਿਧਾਇਕਾਂ ਦੀ ਨਿਰਪੱਖ ਜਾਂਚ ਕਰਵਾਏਗੀ ਅਤੇ ਅਗਲੇਰੀ ਕਾਰਵਾਈ ਨੂੰ ਅੰਜਾਮ ਦੇਵੇਗੀ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਸੁਖਬੀਰ ਬਾਦਲ ਨੂੰ ਹਲਫੀਆ ਬਿਆਨ ਦੇਣਾ ਪਵੇਗਾ ਅਤੇ ਜੇਕਰ ਜਾਂਚ ਵਿੱਚ ਕੁਝ ਨਹੀ ਪਾਇਆ ਜਾਂਦਾ ਤਾਂ ਸੁਖਬੀਰ ਬਾਦਲ ਖਿਲਾਫ ਵੀ ਕਾਰਵਾਈ ਕੀਤੀ ਜਾ ਸਕਦੀ ਹੈ।ਉਨ੍ਹਾਂ ਭਗਵੰਤ ਮਾਨ ਦੇ ਸ਼ੁਰੂ ਕੀਤੇ ਬਿਜਲੀ ਅੰਦੋਲਨ ਨੂੰ ਨਿਸ਼ਾਨੇ ‘ਤੇ ਲੈਂਦਿਆਂ ਕਿਹਾ ਕਿ ਪਹਿਲਾਂ ਭਗਵੰਤ ਮਾਨ ਨੇ ਪਰਿਵਾਰ ਛੱਡਣ ਦਾ ਅੰਦੋਲਨ ਸੀ ਅਤੇ ਫਿਰ ਸ਼ਰਾਬ ਛੱਡਣ ਦਾ ਅੰਦੋਲਨ।ਹੁਣ ਸ਼ੁਰੂ ਕੀਤਾ ਬਿਜਲੀ ਅੰਦੋਲਨ ਵੀ ਫੇਲ ਹੋ ਜਾਵੇਗਾ ਅਤੇ ਅਸੀਂ ਲੋਕਾਂ ਸਾਹਮਣੇ ਆਪਣੇ ਸਰਕਾਰ ਦੇ ਕੀਤੇ ਕੰਮਾਂ ਸਬੰਧੀ ਜਾਵਾਂਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਆਉਂਦੀ 6 ਫਰਵਰੀ ਨੂੰ ਵਿਸ਼ੇਸ਼ ਅਧਿਕਾਰ ਕਮੇਟੀ ਕੋਲ ਪੇਸ਼ ਹੋਣਾ ਐ ਸਾਬਕਾ ਉਪ ਮੁੱਖ ਮੰਤਰੀ ਨੇ
ਚੰਡੀਗੜ੍ਹ (ਅਸ਼ਵਨੀ ਚਾਵਲਾ)।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਕੋਲ 6 ਫਰਵਰੀ ਨੂੰ ਪੇਸ਼ ਹੋਣਗੇ ਜਾਂ ਨਹੀਂ, ਇਸ ਸਬੰਧੀ ਪਿਛਲੇ 12 ਦਿਨਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਕੋਈ ਫੈਸਲਾ ਹੀ ਨਹੀਂ ਕਰ ਸਕਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਕੁਝ ਵਿਧਾਇਕ ਇਸ ਹੱਕ ਵਿੱਚ ਨਹੀਂ ਹਨ ਕਿ ਸੁਖਬੀਰ ਬਾਦਲ ਇਸ ਕਮੇਟੀ ਅੱਗੇ ਜਾ ਕੇ ਪੇਸ਼ ਹੋਣ ਤੇ ਸ਼੍ਰੋਮਣੀ ਅਕਾਲੀ ਦਲ ਦੇ ਕੁਝ ਲੀਡਰ ਚਾਹੁੰਦੇ ਹਨ ਕਿ ਕੋਈ ਵੱਡਾ ਵਿਵਾਦ ਪੈਦਾ ਕਰਨ ਦੀ ਥਾਂ ‘ਤੇ ਕਮੇਟੀ ਅੱਗੇ ਪੇਸ਼ ਹੋ ਜਾਣਾ ਚਾਹੀਦਾ ਹੈ ਤਾਂ ਕਿ ਵਿਸ਼ੇਸ਼ ਅਧਿਕਾਰ ਕਮੇਟੀ ਕੋਈ ਇਹੋ ਜਿਹਾ ਫੈਸਲਾ ਨਾ ਕਰੇ, ਜਿਸ ਦਾ ਨੁਕਸਾਨ ਲੋਕ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਹੋ ਸਕੇ।
ਇਸੇ ਘੁੰਮਣਘੇਰੀ ਵਿੱਚ ਸ਼੍ਰੋਮਣੀ ਅਕਾਲੀ ਦਲ ਹੁਣ ਤੱਕ ਇਸ ਸਬੰਧੀ ਕੋਈ ਆਖ਼ਰੀ ਫੈਸਲਾ ਹੀ ਨਹੀਂ ਕਰ ਪਾਇਆ ਹੈ। ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ 3 ਫਰਵਰੀ ਐਤਵਾਰ ਨੂੰ ਚੰਡੀਗੜ੍ਹ ਵਿਖੇ ਸੀ ਅਤੇ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਇਸ ਮੀਟਿੰਗ ਦੌਰਾਨ ਇਹ ਫੈਸਲਾ ਕਰ ਲਿਆ ਜਾਵੇਗਾ ਕਿ ਸੁਖਬੀਰ ਬਾਦਲ ਵਿਸ਼ੇਸ਼ ਅਧਿਕਾਰ ਕਮੇਟੀ ਕੋਲ ਪੇਸ਼ ਬਾਰੇ ਫੈਸਲਾ ਲੈ ਲਿਆ ਜਾਵੇਗਾ ਪਰ ਐਤਵਾਰ ਨੂੰ ਹੋਈ ਇਸ ਮੀਟਿੰਗ ਵਿੱਚ ਇਸ ਸਬੰਧੀ ਕੋਈ ਫੈਸਲਾ ਨਹੀਂ ਹੋ ਸਕਿਆ।
ਜਾਣਕਾਰੀ ਅਨੁਸਾਰ ਸੰਸਦੀ ਕਾਰਜ ਮੰਤਰੀ ਬ੍ਰਹਮ ਮਹਿੰਦਰਾ ਨੇ 23 ਜੂਨ 2017 ਨੂੰ ਪੰਜਾਬ ਵਿਧਾਨ ਸਭਾ ਦੇ ਅੰਦਰ ਇੱਕ ਵਿਸ਼ੇਸ਼ ਅਧਿਕਾਰ ਦਾ ਮਤਾ ਪੇਸ਼ ਕਰਦੇ ਹੋਏ ਸੁਖਬੀਰ ਬਾਦਲ ‘ਤੇ ਦੋਸ਼ ਲਾਇਆ ਸੀ ਕਿ ਬਾਦਲ ਨੇ ਨਾ ਸਿਰਫ਼ ਸਪੀਕਰ ਰਾਣਾ ਕੇ.ਪੀ. ਸਿੰਘ ਦੇ ਖ਼ਿਲਾਫ਼ ਗਲਤ ਅਤੇ ਮਰਿਆਦਾ ਤੋਂ ਬਾਹਰ ਦੇ ਸ਼ਬਦਾਂ ਦੀ ਵਰਤੋਂ ਕੀਤੀ ਹੈ, ਸਗੋਂ ਕਾਗ਼ਜ਼ ਤੱਕ ਸਪੀਕਰ ਵੱਲ ਸੁੱਟੇ ਸਨ। ਇਸ ਮਤੇ ਨੂੰ ਪੰਜਾਬ ਵਿਧਾਨ ਸਭਾ ਨੇ ਬਹੁ-ਸੰਮਤੀ ਨਾਲ ਪਾਸ ਕਰਦੇ ਹੋਏ ਕਮੇਟੀ ਕੋਲ ਭੇਜ ਦਿੱਤਾ ਗਿਆ ਸੀ। ਵਿਸ਼ੇਸ਼ ਅਧਿਕਾਰ ਕਮੇਟੀ ਨੇ ਜਨਵਰੀ ਵਿੱਚ ਸੰਸਦੀ ਕਾਰਜ ਮੰਤਰੀ ਬ੍ਰਹਮ ਮਹਿੰਦਰਾਂ ਦੇ ਬਿਆਨ ਕਲਮਬੰਦ ਕਰਨ ਤੋਂ ਬਾਅਦ ਇਸ ਮਾਮਲੇ ਵਿੱਚ ਆਪਣਾ ਪੱਖ ਰੱਖਣ ਲਈ ਸੁਖਬੀਰ ਬਾਦਲ ਨੂੰ 6 ਫਰਵਰੀ ਨੂੰ ਤਲਬ ਕੀਤਾ ਹੋਇਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦਮ ਹੈ ਤਾਂ ਸਾਨੂੰ ਅੰਦਰ ਕਰੋ : ਸੁਖਬੀਰ ਬਾਦਲ
ਅੰਮ੍ਰਿਤਸਰ | ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੰਮ੍ਰਿਤਸਰ ਵਿਖੇ ਅੱਜ ਸਟੇਜ ਤੋਂ ਆਪਣੇ ਸੰਬੋਧਨ ਦੌਰਾਨ ਕਾਂਗਰਸ ਸਰਕਾਰ ਵੱਲੋਂ ਲਗਾਏ ਗਏ ਦੋਸ਼ਾਂ ‘ਤੇ ਕੈਪਟਨ ਅਮਰਿੰਦਰ ਸਿੰਘ ਨੂੰ ਲਲਕਾਰਦੇ ਹੋਏ ਕਿਹਾ ਕਿ ”ਜੇ ਕੈਪਟਨ ‘ਚ ਦਮ ਹੈ ਤਾਂ ਉਹ ਉਨ੍ਹਾਂ ਨੂੰ ਅੰਦਰ ਕਰਕੇ ਦਿਖਾਉਣ।”। ਉਨ੍ਹਾਂ ਨੇ ਕਿਹਾ ਕਿ ਪਿਛਲੀ ਵਾਰ ਕਾਂਗਰਸ ਸਰਕਾਰ ਨੇ ਬੇਹੱਦ ਝੂਠ ਬੋਲੇ ਹਨ। ਸਾਡੇ ‘ਤੇ ਡਰਗੱਜ਼ ਸਮੇਤ ਕਈ ਤਰ੍ਹਾਂ ਦੇ ਇਲਜ਼ਾਮ ਲਗਾਏ ਹਨ। ਉਨ੍ਹਾਂ ਨੇ ਕੈਪਟਨ ਨੂੰ ਚੈਲੇਂਜ ਕਰਦੇ ਹੋਏ ਕਿਹਾ ਕਿ ਹੁਣ ਤਾਂ ਉਨਾਂ ਦੀ ਸਰਕਾਰ ਹੈ, ਪੁਲਸ ਵੀ ਉਨ੍ਹਾਂ ਦੀ ਹੈ, ਦੱਸਣ ਹੁਣ ਜਿਹੜਾ ਵੀ ਲੀਡਰ ਡਰੱਗਜ਼ ਦਾ ਕਾਰੋਬਾਰ ਕਰਦਾ ਹੈ, ਉਸ ਨੂੰ ਅੰਦਰ ਕਰਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਿਆਸਤ ਦਾਨ ਉਹੀ ਕਾਮਯਾਬ ਹੁੰਦਾ ਹੈ, ਜੋ ਆਪਣੀ ਜ਼ੁਬਾਨ ਦਾ ਪੱਕਾ ਹੋਵੇ। ਉਨ੍ਹਾਂ ਨੇ ਕਿਹਾ ਕਿ ਜੋ ਆਪਣੀ ਜੁਬਾਨ ਦਾ ਪੱਕਾ ਨਹੀਂ ਉਹ ਇਕ ਵਾਰੀ ਠੱਗੀ ਮਾਰ ਸਕਦਾ ਹੈ, ਦੂਜੀ ਵਾਰ ਨਹੀਂ। ਉਨ੍ਹਾਂ ਨੇ ਕਿਹਾ ਕਿ ਕੈਪਟਨ ਨੇ ਲੋਕਾਂ ‘ਤੇ ਝੂਠੇ ਪਰਚੇ ਦਰਜ ਕਰਵਾਏ। ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਬਣਨ ‘ਤੇ ਸਭ ਤੋਂ ਪਹਿਲਾਂ ਇਹ ਕਾਰਵਾਈ ਕੀਤੀ ਜਾਵੇਗੀ ਕਿ ਕਿਹੜੇ ਅਫਸਰਾਂ ‘ਤੇ ਝੂਠੇ ਪਰਚੇ ਦਰਜ ਕੀਤੇ ਹਨ, ਜਾਂਚ ਕਰਨ ਤੋਂ ਬਾਅਦ ਜੇ ਪਤਾ ਲੱਗ ਗਿਆ ਕਿ ਕਿਸੇ ਵੀ ਅਫਸਰ ਨੇ ਝੂਠੇ ਪਰਚੇ ਦਰਜ ਕੀਤੇ ਹਨ, ਭਾਵੇਂ ਉਹ ਡੀ. ਐੱਸ. ਪੀ. ਹੋਵੇ ਜਾਂ ਫਿਰ ਐੱਚ. ਐੱਚ. ਓ. ਸਾਰੇ ਅਧਿਕਾਰੀ ਡਿਸਮਿਸ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਜਿਹੜੇ ਅਫਸਰ ਝੂਠੇ ਪਰਚੇ ਦਰਜ ਕਰਦੇ ਹਨ, ਉਹ ਪਾਪ ਅਤੇ ਗੁਨਾਹ ਕਰ ਰਹੇ ਹਨ। ਉਹ ਕਾਨੂੰਨ ਨੂੰ ਤੋੜ ਰਹੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਪੀਕਰ ਨੂੰ ਗਲਤ ਸਬਦਾਵਲੀ ਬੋਲਣ ਤੇ ਸੁਖਬੀਰ ਨੂੰ ਨੋਟਿਸ ਜਾਰੀ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੂੰ ਗਲਤ ਸ਼ਬਦਾਵਲੀ ਬੋਲਣ ਦੇ ਦੋਸ਼ ‘ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਸਾਹਮਣੇ ਸੁਖਬੀਰ ਬਾਦਲ ਨੂੰ 6 ਫਰਵਰੀ ਨੂੰ ਤਲਬ ਹੋਣ ਦੇ ਹੁਕਮ ਦਿੱਤੇ ਗਏ ਹਨ। ਸੁਖਬੀਰ ਬਾਦਲ ਨੂੰ 15 ਦਿਨਾਂ ਦਾ ਨੋਟਿਸ ਜਾਰੀ ਕੀਤਾ ਗਿਆ ਹੈ। ਦੱਸ ਦੇਈਏ ਕਿ ਕਮੇਟੀ ਨੇ ਸੁਖਬੀਰ ਬਾਦਲ ਨੂੰ ਉਸ ਸਮੇਂ ਤਲਬ ਕੀਤਾ ਹੈ, ਜਦੋਂ ਸੂਬੇ ‘ਚ ਲੋਕ ਸਭਾ ਚੋਣਾਂ ਨੂੰ ਲੈ ਕੇ ਗਤੀਵਿਧੀਆਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਜੂਨ, 2017 ‘ਚ ਇਕ ਪ੍ਰੈਸ ਕਾਨਫਰੰਸ ਦੌਰਾਨ ਸੁਖਬੀਰ ਬਾਦਲ ਨੇ ਵਿਧਾਨ ਸਭਾ ਸਪੀਕਰ ਨੂੰ ‘ਗੁੰਡਾ ਕੇ. ਪੀ.’ ਕਹਿ ਕੇ ਸੰਬੋਧਨ ਕੀਤਾ ਸੀ, ਜਿਸ ਤੋਂ ਬਾਅਦ ਕੈਬਨਿਟ ਮੰਤਰੀ ਬ੍ਰਹਮ ਮੋਹਿੰਦਰਾ ਨੇ ਵਿਧਾਨ ਸਭਾ ‘ਚ ਵਿਸ਼ੇਸ਼ ਅਧਿਕਾਰ ਹਣਨ ਦਾ ਪ੍ਰਸਤਾਵ ਰੱਖਿਆ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।