Traffic - Sach Kahoon Punjabi
Road Accident: ਵਿਦਿਆਰਥੀਆਂ ਨਾਲ ਭਰੇ ਆਟੋ ਤੇ ਗੱਡੀ ਦੀ ਟੱਕਰ, 12 ਵਿਦਿਆਰਥੀ ਜ਼ਖ਼ਮੀ
(ਸੁਖਜੀਤ ਮਾਨ) ਬਠਿੰਡਾ। Road Accident: ਸਥਾਨਕ 100 ਫੁੱਟੀ ਰੋਡ ’ਤੇ ਦਸ਼ਮੇਸ਼ ਸਕੂਲ ਦੇ ਕੋਲ ਸਕੂਲੀ ਬੱਚਿਆਂ ਨਾਲ ਭਰੇ ਇੱਕ ਆਟੋ ਅਤੇ ਗੱਡੀ ਦੀ ਟੱਕਰ ਹੋ ਗਈ ਜਿਸ ਨਾਲ ਆਟੋ ’ਚ ਸਵਾਰ ਕਰੀਬ 12 ਬੱਚੇ ਗੰਭੀਰ ਜ਼ਖਮੀ ਹੋ ਗਏ । ਸਮਾਜ ਸੇਵੀ ਸੰਸਥਾ ਨੌਜਵਾਨ ਵੈੱਲਫੇਅਰ ਸੁਸਾਇਟੀ ਅਤੇ ਸਹਾਰਾ ਜਨ ਸੇਵਾ ਦੀ ਟੀਮ ਵੱਲੋਂ ਜ਼ਖਮੀ ਬੱਚਿਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਦੋ ਬੱਚਿਆਂ ਦੇ ਸੱਟ ਜ਼ਿਆਦਾ ਹੋਣ ਕਾਰਨ ਉਹਨਾਂ ਦਾ ਇਲਾਜ ਚੱਲ ਰਿਹਾ ਹੈ ਜਦੋਂਕਿ ਬਾਕੀਆਂ ਨੂੰ ਛੁੱਟੀ ਦੇ ਦਿੱਤੀ।
ਇਹ ਵੀ ਪੜ੍ਹੋ: Buddha Dariya Ludhiana: ਬੁੱਢੇ ਦਰਿਆ ਦੇ ਮੁੱਦੇ ’ਤੇ ਵਿਧਾਇਕ ਪਰਾਸ਼ਰ ਵੱਲੋਂ ਵਿਧਾਇਕ ਗੋਗੀ ’ਤੇ ਜ਼ੁਬਾਨੀ ਹਮਲਾ
ਹਾਸਿਲ ਹੋਏ ਵੇਰਵਿਆਂ ਮੁਤਾਬਿਕ ਬਾਅਦ ਦੁਪਹਿਰ ਸਕੂਲ ਵਿੱਚੋਂ ਛੁੱਟੀ ਹੋਣ ਉਪਰੰਤ ਇੱਕ ਸਕੂਲ ਦੇ ਵਿਦਿਆਰਥੀਆਂ ਨੂੰ ਲੈ ਕੇ ਜਾ ਰਹੇ ਆਟੋ ਤੇ ਗੱਡੀ ਦੀ ਟੱਕਰ ਹੋ ਗਈ। ਹਾਦਸਾ ਐਨਾਂ ਭਿਆਨਕ ਹੋਇਆ ਕਿ ਆਟੋ ਵਿੱਚ ਸਵਾਰ ਸਾਰੇ ਕਰੀਬ 12 ਵਿਦਿਆਰਥੀ ਤੇ ਡਰਾਈਵਰ ਜ਼ਖ਼ਮੀ ਹੋ ਗਏ। ਹਾਦਸੇ ਦਾ ਪਤਾ ਲੱਗਦਿਆਂ ਹੀ ਸਮਾਜ ਸੇਵੀ ਸੰਸਥਾਵਾਂ ਦੇ ਵਲੰਟੀਅਰ ਮੌਕੇ ’ਤੇ ਪੁੱਜੇ ਤੇ ਜਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ। Road Accident
ਆਟੋ ਡਰਾਈਵਰ ਨੇ ਦੱਸਿਆ ਕਿ ਉਹ ਸੜਕ ਪਾਰ ਕਰਨ ਲੱਗਿਆ ਸੀ ਤਾਂ ਤੇਜ਼ ਰਫਤਾਰ ਗੱਡੀ ਆਟੋ ਵਿੱਚ ਵੱਜੀ। ਜ਼ਖਮੀ ਬੱਚਿਆਂ ਦੀ ਪਛਾਣ ਅਨੀਸ਼ਾ ਪੁੱਤਰੀ ਸੰਤੋਸ਼ ਸਿੰਘ, ਹਰਪ੍ਰੀਤ ਪੁੱਤਰੀ ਮੋਹਨ ਸਿੰਘ, ਆਰੀਅਨ ਪੁੱਤਰ ਮਿੰਟੂ, ਰੌਣਕ ਪੁੱਤਰ ਸਰਵਣ ਸਿੰਘ, ਸੰਜੀਤ ਪੁੱਤਰ ਰਾਮਦਿਆਲ ਦਾਸ, ਮੀਨਾਕਸ਼ੀ ਪੁੱਤਰੀ ਸਰਵਣ ਸਿੰਘ, ਚਾਂਦਨੀ ਪੁੱਤਰੀ ਮੋਹਣ ਦਾਸ, ਸ਼ਿਵਾਨੀ ਪੁੱਤਰੀ ਤੇਜਨ ਮੰਡਲ, ਅੰਕੁਸ਼ ਪੁੱਤਰ ਗੰਗਾਰਾਮ, ਰਵੀਨਾ ਪੁੱਤਰੀ ਰਾਜੇਂਦਰ ਦਾਸ, ਦਿਸ਼ਾ ਕੁਮਾਰੀ ਪੁੱਤਰੀ ਗਣੇਸ਼, ਰਾਜੂ ਪੁੱਤਰ ਰਾਮਦਿਆਲ ਹੋਈ। ਘਟਨਾ ਸਥਾਨ ’ਤੇ ਪੁੱਜੇ ਥਾਣਾ ਸਿਵਲ ਲਾਈਨ ਦੇ ਐੱਸਐੱਚਓ ਸਰਬਜੀਤ ਸਿੰਘ ਬਰਾੜ ਨੇ ਕਿਹਾ ਕਿ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਮੌਕੇ ’ਤੇ ਮੌਜੂਦ ਲੋਕਾਂ ਵਿੱਚ ਪੁਲਿਸ ਦੇ ਦੇਰੀ ਨਾਲ ਪੁੱਜਣ ਕਾਰਨ ਭਾਰੀ ਰੋਸ ਦੇਖਣ ਨੂੰ ਮਿਲਿਆ ਪਰ ਪੁਲਿਸ ਨੇ ਦਾਅਵਾ ਕੀਤਾ ਕਿ ਸੂਚਨਾ ਮਿਲਦਿਆਂ ਹੀ ਉਹ ਪੁੱਜ ਗਏ।
ਦੋ ਬੱਚਿਆਂ ਦੇ ਗੰਭੀਰ ਸੱਟ : ਡਾਕਟਰ | Road Accident
ਸਿਵਲ ਹਸਪਤਾਲ ਬਠਿੰਡਾ ਦੇ ਡਾ. ਅਰਸ਼ਿਤ ਗੋਇਲ ਨੇ ਦੱਸਿਆ ਕਿ ਐਮਰਜੈਂਸੀ ਵਾਰਡ ’ਚ ਕਰੀਬ ਇੱਕ ਦਰਜਨ ਬੱਚੇ ਇਲਾਜ ਲਈ ਪਹੁੰਚੇ ਜਿਨ੍ਹਾਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ। ਦੋ ਬੱਚਿਆਂ ਦੇ ਗੰਭੀਰ ਸੱਟਾਂ ਲੱਗੀਆਂ ਹਨ ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਬਠਿੰਡਾ : ਸਿਵਲ ਹਸਪਤਾਲ ’ਚ ਜਖ਼ਮੀਆਂ ਦਾ ਇਲਾਜ ਕਰਦੇ ਹੋਏ ਡਾਕਟਰ।
ਟ੍ਰੈਫਿਕ ਜਾਮ ਨਾਲ ਘੁਲ਼ਦੇ ਸ਼ਹਿਰ
ਸੜਕ ਜਾਮ ਵਰਗੀਆਂ ਸਮੱਸਿਆਵਾਂ ਪਹਿਲਾਂ ਸਿਰਫ਼ ਮਹਾਂਨਗਰਾਂ ਤੱਕ ਹੀ ਸੀਮਤ ਸਨ। ਛੋਟੇ ਸ਼ਹਿਰ ਅਤੇ ਕਸਬੇ ਇਸ ਤੋਂ ਮੁਕਤ ਸਨ। ਪਰ ਹੁਣ ਛੋਟੇ ਅਤੇ ਵੱਡੇ ਸ਼ਹਿਰ ਵੀ ਇਸ ਤੋਂ ਪ੍ਰਭਾਵਿਤ ਹੋਣ ਲੱਗੇ ਹਨ। ਇੱਥੋਂ ਤੱਕ ਕਿ ਮੱਧ ਵਰਗ ਦੇ ਸ਼ਹਿਰਾਂ ਵਿੱਚ ਵੀ ਬੇਹਿਸਾਬੇ ਵਾਹਨ ਸੜਕਾਂ ’ਤੇ ਘੁੰਮਦੇ ਨਜ਼ਰ ਆਉਂਦੇ ਹਨ। ਹਾਲਾਤ ਇਹ ਹਨ ਕਿ ਜਿਹੜੇ ਚੌਕ ਅਤੇ ਚੌਰਾਹੇ ਕਦੇ ਇਨ੍ਹਾਂ ਸ਼ਹਿਰਾਂ ਦੀ ਪਛਾਣ ਸਨ, ਅੱਜ ਬਦਨਾਮ ਟ੍ਰੈਫਿਕ ਜਾਮ ਦੇ ਕੇਂਦਰ ਬਣ ਗਏ ਹਨ। ਮਹਾਂਨਗਰਾਂ ਵਿੱਚ ਐਲੀਵੇਟਿਡ ਸੜਕਾਂ, ਫਲਾਈਓਵਰ, ਅੰਡਰਪਾਸ ਆਦਿ ਦੇ ਨਿਰਮਾਣ ਨਾਲ ਟ੍ਰੈਫਿਕ ਜਾਮ ਦੀ ਸਮੱਸਿਆ ਨੂੰ ਕੁਝ ਹੱਦ ਤੱਕ ਹੱਲ ਕੀਤਾ ਜਾ ਸਕਦਾ ਹੈ। (Traffic)
ਪਰ ਦਰਮਿਆਨੇ ਅਤੇ ਛੋਟੇ ਸ਼ਹਿਰ ਵੱਡੇ ਪੱਧਰ ’ਤੇ ਅਜਿਹਾ ਕਰਨ ਦੇ ਸਮਰੱਥ ਨਹੀਂ ਹਨ। ਫਿਰ ਇਨ੍ਹਾਂ ਸ਼ਹਿਰਾਂ ਵਿੱਚ ਟ੍ਰੈਫਿਕ ਜਾਮ ਦੀ ਸਮੱਸਿਆ ਵੀ ਵੱਖਰੀ ਤਰ੍ਹਾਂ ਦੀ ਹੁੰਦੀ ਹੈ। ਭਾਰਤ ਵਿੱਚ ਸੜਕ ਜਾਮ ਦੀ ਸਮੱਸਿਆ ਵਿਆਪਕ ਹੈ। 10 ਲੱਖ ਤੋਂ ਵੱਧ ਅਬਾਦੀ ਵਾਲੇ ਸ਼ਹਿਰ ਸਭ ਤੋਂ ਵੱਧ ਪੀੜਤ ਹਨ। ਆਮ ਤੌਰ ’ਤੇ ਸੜਕਾਂ ਦੀ ਮਾੜੀ ਹਾਲਤ ਅਤੇ ਅਨੁਸ਼ਾਸਨੀ ਕਾਰਵਾਈ ਦੀ ਘਾਟ ਕਾਰਨ ਅਜਿਹਾ ਹੁੰਦਾ ਹੈ। ਬਦਕਿਸਮਤੀ ਨਾਲ, ਟ੍ਰੈਫਿਕ ਸੜਕ ’ਤੇ ਜੀਵਨ ਦਾ ਇੱਕ ਅਟੁੱਟ ਹਿੱਸਾ ਹੈ ਅਤੇ ਜ਼ਿਆਦਾਤਰ ਸਮਾਂ ਅਜਿਹਾ ਮਹਿਸੂਸ ਹੁੰਦਾ ਹੈ ਜਿਵੇਂ ਅਸੀਂ ਭੀੜ-ਭੜੱਕੇ ਤੋਂ ਬਚਣ ਲਈ ਬਹੁਤ ਕੁਝ ਕਰ ਸਕਦੇ ਹਾਂ। (Traffic)
ਇਹ ਵੀ ਪੜ੍ਹੋ : World Bicycle Day: ਸਾਈਕਲ ਦੇ ਪੈਡਲ ਮਾਰੋ
ਇੱਕ ਬੀਆਰਟੀ (ਬੱਸ ਰੈਪਿਡ ਟ੍ਰਾਂਜਿਟ) ਪ੍ਰਣਾਲੀ ਨੂੰ ਲਾਗੂ ਕਰਨ ਨਾਲ ਬੱਸ ਸੇਵਾਵਾਂ ਨੂੰ ਸੁਚਾਰੂ ਬਣਾਇਆ ਜਾ ਸਕਦਾ ਹੈ, ਤੇਜ ਅਤੇ ਵਧੇਰੇ ਭਰੋਸੇਮੰਦ ਜਨਤਕ ਆਵਾਜਾਈ ਪ੍ਰਦਾਨ ਕੀਤੀ ਜਾ ਸਕਦੀ ਹੈ। ਉਦਾਹਰਨ ਲਈ, ਅਹਿਮਦਾਬਾਦ ਵਿੱਚ ਬੀਆਰਟੀ ਨੇ ਸਫ਼ਲਤਾਪੂਰਵਕ ਆਵਾਜਾਈ ਦੀ ਭੀੜ ਅਤੇ ਯਾਤਰਾ ਦੇ ਸਮੇਂ ਨੂੰ ਘਟਾ ਦਿੱਤਾ ਹੈ। ਇੱਕ ਮਜ਼ਬੂਤ ਲਾਈਟ ਰੇਲ ਨੈੱਟਵਰਕ ਦਾ ਵਿਕਾਸ ਸੜਕੀ ਆਵਾਜਾਈ ਲਈ ਕੁਸ਼ਲ ਵਿਕਲਪ ਪ੍ਰਦਾਨ ਕਰ ਸਕਦਾ ਹੈ। ਦਿੱਲੀ ਮੈਟਰੋ ਤੋਂ ਦਿੱਲੀ ਵਰਗੇ ਸ਼ਹਿਰਾਂ ਨੂੰ ਫਾਇਦਾ ਹੋਇਆ ਹੈ, ਜਿਸ ਨਾਲ ਸੜਕ ’ਤੇ ਕਾਰਾਂ ਦੀ ਗਿਣਤੀ ਕਾਫੀ ਘਟ ਗਈ ਹੈ। ਬੱਸ ਕਵਰੇਜ਼ ਦਾ ਵਿਸਥਾਰ ਕਰਨਾ ਅਤੇ ਸਮੱਰਪਿਤ ਬੱਸ ਲੇਨਾਂ ਬਣਾਉਣਾ ਵਧੇਰੇ ਲੋਕਾਂ ਨੂੰ ਜਨਤਕ ਆਵਾਜਾਈ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰ ਸਕਦਾ ਹੈ। (Traffic)
ਬੰਗਲੌਰ ਵਿੱਚ ਉੱਚ ਗੁਣਵੱਤਾ ਵਾਲੀਆਂ ਬੱਸ ਸੇਵਾਵਾਂ ਦੀ ਸ਼ੁਰੂਆਤ
ਬੰਗਲੌਰ ਵਿੱਚ ਉੱਚ ਗੁਣਵੱਤਾ ਵਾਲੀਆਂ ਬੱਸ ਸੇਵਾਵਾਂ ਦੀ ਸ਼ੁਰੂਆਤ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਏ ਹਨ। ਪੁਣੇ ਵਰਗੇ ਸ਼ਹਿਰਾਂ ਨੇ ਸਾਈਕਲ-ਸੇਅਰਿੰਗ ਪ੍ਰੋਗਰਾਮ ਲਾਗੂ ਕੀਤੇ ਹਨ, ਮਤਲਬ ਸਾਈਕਲਿੰਗ ਨੂੰ ਆਵਾਜਾਈ ਦੇ ਇੱਕ ਵਿਹਾਰਕ ਢੰਗ ਵਜੋਂ ਉਤਸ਼ਾਹਿਤ ਕਰਦੇ ਹੋਏ ਵਾਹਨਾਂ ਦੀ ਭੀੜ ਨੂੰ ਘਟਾਉਣਾ। ਸੁਰੱਖਿਅਤ ਅਤੇ ਪਹੁੰਚਯੋਗ ਪੈਦਲ ਚੱਲਣ ਵਾਲੇ ਰਸਤੇ ਬਣਾਉਣਾ ਪੈਦਲ ਚੱਲਣ ਨੂੰ ਉਤਸ਼ਾਹਿਤ ਕਰਦਾ ਹੈ, ਜਿਸ ਨਾਲ ਮੋਟਰ ਵਾਹਨਾਂ ’ਤੇ ਨਿਰਭਰਤਾ ਘਟਦੀ ਹੈ। ਭਾਰਤ ਵਿੱਚ ਸਮਾਰਟ ਸਿਟੀਜ ਮਿਸ਼ਨ ਵਿੱਚ ਪੈਦਲ ਚੱਲਣ ਵਾਲੇ ਬੁਨਿਆਦੀ ਢਾਂਚੇ ਨੂੰ ਵਧਾਉਣ ਦੀਆਂ ਯੋਜਨਾਵਾਂ ਸ਼ਾਮਲ ਹਨ। (Traffic)
ਬੁੱਧੀਜੀਵੀਆਂ ਨੇ ਆਵਾਜਾਈ ਦੀ ਸਥਿਤੀ ਵਿੱਚ ਕਾਫੀ ਸੁਧਾਰ ਕੀਤਾ
ਬੁੱਧੀਜੀਵੀਆਂ ਨੇ ਆਵਾਜਾਈ ਦੀ ਸਥਿਤੀ ਵਿੱਚ ਕਾਫੀ ਸੁਧਾਰ ਕੀਤਾ ਹੈ। ਟ੍ਰੈਫਿਕ ਸਿਗਨਲਾਂ ਦਾ ਪ੍ਰਬੰਧਨ ਕਰਨ ਅਤੇ ਭੀੜ ਦੀ ਭਵਿੱਖਬਾਣੀ ਕਰਨ ਲਈ ਰੀਅਲ-ਟਾਈਮ ਡੇਟਾ ਦੀ ਵਰਤੋਂ ਕਰਕੇ ਟ੍ਰੈਫਿਕ ਆਵਾਜਾਈ ਨੂੰ ਅਨੁਕੂਲ ਬਣਾਇਆ ਜਾ ਸਕਦਾ ਹੈ। ਉਦਾਹਰਨ ਲਈ, ਹੈਦਰਾਬਾਦ ਵਿੱਚ ਸਮਾਰਟ ਟ੍ਰੈਫਿਕ ਸਿਗਨਲ ਸਿਸਟਮ ਸ਼ਡਿਊਲਿੰਗ। ਸਿੰਗਾਪੁਰ ਅਤੇ ਲੰਡਨ ਵਰਗੇ ਸ਼ਹਿਰਾਂ ਨੇ ਭੀੜ-ਭੜੱਕੇ ਵਾਲੇ ਸਮੇਂ ਦੌਰਾਨ ਉੱਚ ਟ੍ਰੈਫਿਕ ਵਾਲੇ ਖੇਤਰਾਂ ਵਿੱਚ ਡਰਾਈਵਿੰਗ ਕਰਨ ਲਈ ਫੀਸ ਵਸੂਲਣ, ਬੇਲੋੜੀ ਕਾਰ ਦੀ ਵਰਤੋਂ ਨੂੰ ਘੱਟ ਕਰਨ ਅਤੇ ਜਨਤਕ ਆਵਾਜਾਈ ਨੂੰ ਬਿਹਤਰ ਬਣਾਉਣ ਲਈ ਪੈਸਾ ਇਕੱਠਾ ਕਰਨ ਬਾਰੇ ਸੋਚਿਆ ਹੈ। (Traffic)
ਵਿਪਰੋ ਅਤੇ ਇੰਫੋਸਿਸ ਵਰਗੀਆਂ ਕੰਪਨੀਆਂ ਨੇ ਕਾਰਪੂਲਿੰਗ ਅਤੇ ਕੰਪਨੀ ਬੱਸ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ, ਜਿਸ ਨਾਲ ਸੜਕ ’ਤੇ ਨਿੱਜੀ ਵਾਹਨਾਂ ਦੀ ਗਿਣਤੀ ਘਟ ਗਈ ਹੈ। ਇਨ੍ਹਾਂ ਪਹਿਲਕਦਮੀਆਂ ਦੇ ਨਤੀਜੇ ਵਜੋਂ ਯਾਤਰਾ ਦੇ ਸਮੇਂ ਵਿੱਚ ਮਹੱਤਵਪੂਰਨ ਕਮੀ ਆਈ ਹੈ। ਜਨਤਕ ਆਵਾਜਾਈ ਕੇਂਦਰਾਂ ਦੇ ਨੇੜੇ ਪਾਰਕ-ਅਤੇ-ਰਾਈਡ ਸਹੂਲਤਾਂ ਸਥਾਪਿਤ ਕਰਨ ਨਾਲ ਸ਼ਹਿਰ ਦੇ ਅੰਦਰਲੇ ਖੇਤਰਾਂ ਵਿੱਚ ਆਵਾਜਾਈ ਘਟਾਈ ਜਾ ਸਕਦੀ ਹੈ। ਬੰਗਲੌਰ ਵਰਗੇ ਸ਼ਹਿਰਾਂ ਵਿੱਚ, ਅਜਿਹੀਆਂ ਪਹਿਲਕਦਮੀਆਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਏ ਹਨ, ਜਿਵੇਂ ਪਾਰਕਿੰਗ ਦੀ ਕਮੀ ਨੂੰ ਦੂਰ ਕਰਨਾ ਅਤੇ ਸੜਕ ਦੀ ਭੀੜ ਨੂੰ ਘਟਾਉਣਾ। ਨਿੱਜੀ ਵਾਹਨਾਂ ਦੀ ਵਰਤੋਂ ਕਰਨ ਦੀ ਬਜਾਏ ਜੇਕਰ ਲੋਕ ਜਨਤਕ ਟਰਾਂਸਪੋਰਟ ਦੀ ਵਰਤੋਂ ਕਰਦੇ ਹਨ, ਸਾਈਕਲ ਦੀ ਵਰਤੋਂ ਕਰਦੇ ਹਨ। (Traffic)
ਫੁੱਟਪਾਥ ਦੀ ਅਣਹੋਂਦ ਜਾਂ ਇਸ ’ਤੇ ਨਾਕਾਬੰਦੀ ਵੀ ਵੱਡੀ ਸਮੱਸਿਆ
ਪੈਦਲ ਆਦਿ ਦੀ ਵਰਤੋਂ ਕਰਦੇ ਹਨ ਤਾਂ ਇਸ ਨਾਲ ਨਾ ਸਿਰਫ ਆਵਾਜਾਈ ਦੀ ਸਮੱਸਿਆ ਦਾ ਹੱਲ ਹੋਵੇਗਾ ਸਗੋਂ ਵਾਤਾਵਰਨ ਦੀ ਸਮੱਸਿਆ ਵੀ ਹੱਲ ਹੋਵੇਗੀ ਅਤੇ ਭਾਰਤ ਦੇ ਵਿੱਤੀ ਘਾਟੇ ਨੂੰ ਘਟਾਉਣ, ਵਿਦੇਸ਼ੀ ਮੁਦਰਾ ਭੰਡਾਰ ਨੂੰ ਵਧਾਉਣ ਵਿੱਚ ਮੱਦਦ ਮਿਲੇਗੀ। ਸਾਡੀਆਂ ਸੜਕਾਂ ਡੁੱਬਣ ਜਾਂ ਟੁੱਟਣ ’ਤੇ ਹੀ ਮੁਰੰਮਤ ਕੀਤੀਆਂ ਜਾਂਦੀਆਂ ਹਨ, ਜਦਕਿ ਇਹ ਕੰਮ ਨਿਯਮਿਤ ਤੌਰ ’ਤੇ ਕੀਤਾ ਜਾਣਾ ਚਾਹੀਦਾ ਹੈ। ਹਾਲਾਂਕਿ ਫੁੱਟਪਾਥ ਦੀ ਅਣਹੋਂਦ ਜਾਂ ਇਸ ’ਤੇ ਨਾਕਾਬੰਦੀ ਵੀ ਵੱਡੀ ਸਮੱਸਿਆ ਹੈ, ਜਿਸ ਕਾਰਨ ਪੈਦਲ ਚੱਲਣ ਵਾਲੇ ਲੋਕਾਂ ਨੂੰ ਸੜਕਾਂ ’ਤੇ ਚੱਲਣ ਲਈ ਮਜਬੂਰ ਹੋਣਾ ਪੈਂਦਾ ਹੈ। ਰੋਡ ਜਾਮ ਸਾਨੂੰ ਕਈ ਤਰੀਕਿਆਂ ਨਾਲ ਪ੍ਰਭਾਵਿਤ ਕਰਦਾ ਹੈ। (Traffic)
ਇਸ ਨਾਲ ਨਾ ਸਿਰਫ ਸ਼ਹਿਰਾਂ ਦਾ ਮਾਹੌਲ ਦੂਸ਼ਿਤ ਹੁੰਦਾ ਹੈ ਸਗੋਂ ਆਰਥਿਕਤਾ ’ਤੇ ਵੀ ਬੁਰਾ ਅਸਰ ਪੈਂਦਾ ਹੈ। ਗੈਰ-ਕਾਨੂੰਨੀ ਕਲੋਨੀਆਂ ਧੜੱਲੇ ਨਾਲ ਫੈਲ ਰਹੀਆਂ ਹਨ। ਸ਼ਹਿਰੀ ਯੋਜਨਾਬੰਦੀ ਦੀ ਘਾਟ ਕਾਰਨ ਛੋਟੀਆਂ-ਛੋਟੀਆਂ ਗਲੀਆਂ ਬਣ ਜਾਂਦੀਆਂ ਹਨ, ਜੋ ਮੁੱਖ ਸੜਕਾਂ ਨੂੰ ਪ੍ਰਭਾਵਿਤ ਕਰਦੀਆਂ ਹਨ। ਇੱਥੇ ਪਬਲਿਕ ਟਰਾਂਸਪੋਰਟ ਨੂੰ ਬਿਹਤਰ ਬਣਾਉਣ ਦੀ ਲੋੜ ਹੈ। ਆਮ ਤੌਰ ’ਤੇ ਜਦੋਂ ਵੀ ਪਬਲਿਕ ਟਰਾਂਸਪੋਰਟ ਦੇ ਸੁਧਾਰ ਦਾ ਮੁੱਦਾ ਉੱਠਦਾ ਹੈ ਤਾਂ ਹਰ ਸ਼ਹਿਰ ਮੈਟਰੋ ਦੀ ਮੰਗ ਕਰਨ ਲੱਗ ਪੈਂਦਾ ਹੈ ਪਰ ਮੈਟਰੋ ਦੀ ਬਜਾਏ, ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਵਰਤੋਂ ਕਰਨਾ ਵਧੇਰੇ ਵਿਹਾਰਕ ਹੈ। (Traffic)
ਆਵਾਜਾਈ ਦੇ ਇਹ ਢੰਗ ਬੱਸ, ਲਾਈਟ ਰੇਲ ਟ੍ਰਾਂਜਿਟ (ਐਲਆਰਟੀ), ਮੋਨੋਰੇਲ, ਮੈਟਰੋ ਆਦਿ ਹੋ ਸਕਦੇ ਹਨ
ਜਿਸ ’ਚ ਵੱਖ-ਵੱਖ ਸ਼ਹਿਰਾਂ ਦੀਆਂ ਲੋੜਾਂ ਨੂੰ ਧਿਆਨ ’ਚ ਰੱਖਦੇ ਹੋਏ ਵੱਖ-ਵੱਖ ਜਨਤਕ ਆਵਾਜਾਈ ਦਾ ਵਿਸਥਾਰ ਕਰਨ ਲਈ ਕਿਹਾ ਗਿਆ ਹੈ। ਆਵਾਜਾਈ ਦੇ ਇਹ ਢੰਗ ਬੱਸ, ਲਾਈਟ ਰੇਲ ਟ੍ਰਾਂਜਿਟ (ਐਲਆਰਟੀ), ਮੋਨੋਰੇਲ, ਮੈਟਰੋ ਆਦਿ ਹੋ ਸਕਦੇ ਹਨ। ਪ੍ਰਮੁੱਖ ਭਾਰਤੀ ਸ਼ਹਿਰਾਂ ’ਚ ਆਵਾਜਾਈ ਦੀ ਭੀੜ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਇੱਕ ਬਹੁ-ਪੱਖੀ ਪਹੁੰਚ ਦੀ ਲੋੜ ਹੈ। ਇਸ ਵਿੱਚ ਜਨਤਕ ਆਵਾਜਾਈ ਨੂੰ ਵਧਾਉਣਾ, ਗੈਰ-ਮੋਟਰਾਈਜ਼ਡ ਆਵਾਜਾਈ ਨੂੰ ਉਤਸ਼ਾਹਿਤ ਕਰਨਾ। (Traffic)
ਸਮਾਰਟ ਟ੍ਰੈਫਿਕ ਪ੍ਰਬੰਧਨ ਤਕਨੀਕਾਂ ਨੂੰ ਲਾਗੂ ਕਰਨਾ, ਕਾਰਪੂਲਿੰਗ ਅਤੇ ਰਾਈਡ-ਸ਼ੇਅਰਿੰਗ ਨੂੰ ਉਤਸ਼ਾਹਿਤ ਕਰਨਾ, ਅਤੇ ਪਾਰਕ-ਐਂਡ-ਰਾਈਡ ਸੁਵਿਧਾਵਾਂ ਦਾ ਵਿਕਾਸ ਕਰਨਾ ਸ਼ਾਮਲ ਹੈ। ਭਵਿੱਖੀ ਸ਼ਹਿਰੀ ਯੋਜਨਾਬੰਦੀ ਨੂੰ ਟਿਕਾਊ ਅਤੇ ਏਕੀਕਿ੍ਰਤ ਆਵਾਜਾਈ ਹੱਲਾਂ ’ਤੇ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸ਼ਹਿਰ ਰਹਿਣ ਯੋਗ ਅਤੇ ਵਾਤਾਵਰਨ ਅਨੁਕੂਲ ਬਣੇ ਰਹਿਣ। ਇਨ੍ਹਾਂ ਉਪਾਵਾਂ ਨੂੰ ਲਾਗੂ ਕਰਨ ਨਾਲ ਇੱਕ ਵਧੇਰੇ ਕੁਸ਼ਲ ਅਤੇ ਘੱਟ ਭੀੜ-ਭੜੱਕੇ ਵਾਲੀ ਸ਼ਹਿਰੀ ਆਵਾਜਾਈ ਪ੍ਰਣਾਲੀ ਲਾਗੂ ਹੋ ਸਕਦੀ ਹੈ।
ਉੱਬਾ ਭਵਨ, ਆਰੀਆਨਗਰ, ਹਿਸਾਰ (ਹਰਿਆਣਾ)
ਪ੍ਰਿਅੰਕਾ ਸੌਰਭ
ਕੈਨੇਡਾ ਦੇ ਸਖ਼ਤ ਟ੍ਰੈਫ਼ਿਕ ਨਿਯਮ
ਕੈਨੇਡਾ ਨੇ ਇੱਕ ਪ੍ਰਵਾਸੀ ਪੰਜਾਬੀ ਨੌਜਵਾਨ ਨੂੰ ਗੱਡੀ ਗਲਤ ਢੰਗ ਨਾਲ ਚਲਾਉਣ ਲਈ ਵਾਪਸ ਭਾਰਤ ਭੇਜ ਦਿੱਤਾ ਹੈ ਇਹ ਘਟਨਾ ਭਾਰਤ ਦੇ ਪ੍ਰਸੰਗ ’ਚ ਬੜੀ ਅਹਿਮ ਹੈ ਕੈਨੇਡਾ ਸਮੇਤ ਹੋਰ ਬਹੁਤ ਸਾਰੇ ਯੂਰਪੀ ਤੇ ਅਮਰੀਕੀ ਮੁਲਕ ਹਨ ਜਿਨ੍ਹਾਂ ਦੇ ਟ੍ਰੈਫ਼ਿਕ ਨਿਯਮ ਬੜੇ ਸਖਤ ਹਨ ਇਹੀ ਕਾਰਨ ਹੈ ਕਿ ਉੱਥੇ ਪ੍ਰਵਾਸੀਆਂ ਸਮੇਤ ਮੂਲ ਬਾਸ਼ਿੰਦੇ ਟ੍ਰੈਫ਼ਿਕ ਨਿਯਮਾਂ ਪ੍ਰਤੀ ਜਾਗਰੂਕ ਰਹਿੰਦੇ ਹਨ ਭਾਵੇਂ ਸਾਡੇ ਦੇਸ਼ ਅੰਦਰ ਵੀ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਨਾ ਕਰਨ ਦੇ ਖਿਲਾਫ਼ ਕੈਦ ਤੇ ਜ਼ੁਰਮਾਨਾ ਹੈ ਫਿਰ ਵੀ ਮਾਹੌਲ ਅਜਿਹਾ ਹੈ ਕਿ ਲੋਕ ਸੁਧਰਨ ਦਾ ਨਾਂਅ ਨਹੀਂ ਲੈਂਦੇ ਬੀਤੇ ਦਿਨ ਜਲੰਧਰ ’ਚ ਇੱਕ ਗੱਡੀ ਨੇ ਪੰਜ ਵਿਅਕਤੀਆਂ ਨੂੰ ਦਰੜ ਦਿੱਤਾ। (Canada)
ਹੇਮੰਤ ਸੋਰੇਨ ਨੇ ਦਿੱਤਾ ਅਸਤੀਫਾ, ਚੰਪਾਈ ਸੋਰੇਨ ਹੋਣਗੇ ਝਾਰਖੰਡ ਦੇ ਨਵੇਂ ਮੁੱਖ ਮੰਤਰੀ
ਇਸ ਹਾਦਸੇ ’ਚ ਤਿੰਨ ਮਹਿਲਾਵਾਂ ਦੀ ਮੌਤ ਹੋ ਗਈ ਪਤਾ ਨਹੀਂ ਅਜਿਹੇ ਕਿੰਨੇ ਹੀ ਹਾਦਸੇ ਵਾਪਰਦੇ ਹਨ ਪਰ ਦੋਸ਼ੀ ਕਾਨੂੰਨੀ ਚੋਰ-ਮੋਰੀਆਂ ਰਾਹੀਂ ਬਚ ਨਿੱਕਲਦੇ ਹਨ ਸਮੇਂ ਸਿਰ ਕਾਨੂੰਨੀ ਕਾਰਵਾਈ ਨਾ ਹੋਣ ਕਰਕੇ ਲੋਕ ਸਬਕ ਨਹੀਂ ਲੈਂਦੇ ਲਾਪ੍ਰਵਾਹੀ ਨਾਲ ਗੱਡੀ ਚਲਾਉਣ ਦੇ ਮਾਮਲੇ ਘਟਣ ਦੀ ਬਜਾਇ ਵਧਦੇ ਹੀ ਜਾ ਰਹੇ ਹਨ। ਗੱਡੀਆਂ ਦੀ ਗਿਣਤੀ ਵਧ ਰਹੀ ਹੈ, ਅਣਜਾਣ ਨਾਬਾਲਗ ਵੀ ਗੱਡੀ ਲੈ ਤੁਰਦੇ ਹਨ ਤੇ ਕਿਸੇ ਦੀ ਜਾਨ ਦੇ ਦੁਸ਼ਮਣ ਬਣ ਜਾਂਦੇ ਹਨ ‘ਹਿਟ ਐਂਡ ਰਨ’ ਵਰਗੇ ਚੰਦ ਮਾਮਲਿਆਂ ਦੀ ਹੀ ਚਰਚਾ ਹੁੰਦੀ ਹੈ ਪਰ ਹਜ਼ਾਰਾਂ ਮਾਮਲੇ ਮੀਡੀਆ ’ਚ ਨਾ ਆਉਣ ਕਰਕੇ ਦੱਬੇ ਰਹਿ ਜਾਂਦੇ ਹਨ। (Canada)
ਸਿਸਟਮ ਅਜਿਹਾ ਹੋਵੇ ਕਿ ਟੱਕਰ ਮਾਰ ਕੇ ਭੱਜਣ ਵਾਲਾ ਕਾਨੂੰਨ ਦੇ ਸ਼ਿਕੰਜੇ ’ਚ ਆਵੇ ਤੇ ਉਸ ਦਾ ਲਾਇਸੰਸ ਤੁਰੰਤ ਰੱਦ ਹੋਵੇ ਮਸਲੇ ਦਾ ਹੱਲ ਉਦੋਂ ਹੀ ਹੋਵੇਗਾ ਜਦੋਂ ਕਾਰਵਾਈ ਨਿਰਪੱਖ ਤੇ ਅਜ਼ਾਦਾਨਾ ਢੰਗ ਨਾਲ ਸਮੇਂ ਸਿਰ ਹੋਵੇਗੀ ਗਲਤ ਡਰਾਇਵਿੰਗ ਲਈ ਲਾਇਸੰਸ ਰੱਦ ਕਰਨ ਦਾ ਆਟੋਮੈਟਿਕ ਸਿਸਟਮ ਬਣਾਉਣਾ ਜ਼ਰੂਰੀ ਹੈ ਤਾਂ ਕਿ ਟ੍ਰੈਫ਼ਿਕ ਨਿਯਮਾਂ ਦਾ ਕੋਈ ਮਹੱਤਵ ਹੋਵੇ ਇਹ ਉਦੋਂ ਹੀ ਸੰਭਵ ਹੈ ਜਦੋਂ ਕਿਸੇ ਐੱਮਪੀ, ਵਿਧਾਇਕ ਜਾਂ ਉੱਚ ਅਫ਼ਸਰ ਜਾਂ ਪਹੁੰਚ ਵਾਲੇ ਵਿਅਕਤੀ ਦੇ ਪਰਿਵਾਰਕ ਮੈਂਬਰਾਂ ’ਤੇ ਬਰਾਬਰ ਕਾਰਵਾਈ ਹੋਵੇਗੀ। (Canada)
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਟਰੈਫਿਕ ਹਾਕਸ’ ਐਪ ਲਾਂਚ
ਲੁਧਿਆਣਾ ਕਮਿਸ਼ਨਰੇਟ ਪੁਲਿਸ ਦਾ ਲੋਕਾਂ ਅਤੇ ਪੁਲਿਸ ਦਰਮਿਆਨ ਫਾਸਲਾ ਖ਼ਤਮ ਕਰਨ ਲਈ ਨਿਵੇਕਲਾ ਉਪਰਾਲਾ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਮੰਗਲਵਾਰ ਨੂੰ ਲੁਧਿਆਣਾ ਕਮਿਸ਼ਨਰੇਟ ਪੁਲਿਸ ਦੀ ‘ਟਰੈਫਿਕ ਹਾਕਸ’ ਮੋਬਾਈਲ ਐਪਲੀਕੇਸ਼ਨ ਲਾਂਚ ਕੀਤੀ, ਜੋ ਲੋਕਾਂ ਅਤੇ ਪੁਲਿਸ ਦਰਮਿਆਨ ਪਾੜੇ ਨੂੰ ਪੂਰਨ, ਟਰੈਫਿਕ ਸਬੰਧੀ ਸ਼ਿਕਾਇਤਾਂ ਅਤੇ ਉਹਨਾਂ ਦੇ ਨਿਪਟਾਰੇ ਲਈ ਇੱਕ ਸੁਖਾਲੇ ਢੰਗ ਨਾਲ ਵਰਤਣਯੋਗ ਮਾਡਿਊਲ ਪੇਸ਼ ਕਰਦੀ ਹੈ। (Traffic Hawks App)
ਐਪ ਜਾਰੀ ਕਰਦਿਆਂ ਮੁੱਖ ਮੰਤਰੀ ਨੇ ਇਸ ਨੂੰ ਲੁਧਿਆਣਾ ਟਰੈਫਿਕ ਪੁਲਿਸ ਦੀ ਇੱਕ ਵੱਡੀ ਨਾਗਰਿਕ ਕੇਂਦਰਿਤ ਪਹਿਲ ਦੱਸਦਿਆਂ ਕਿਹਾ ਕਿ ਕੋਈ ਵੀ ਵਿਅਕਤੀ ਇਸ ਐਪ ਨੂੰ ਆਪਣੇ ਮੋਬਾਈਲ ਫ਼ੋਨ ’ਤੇ ਡਾਊਨਲੋਡ ਕਰਕੇ ਆਪਣੇ ਈਮੇਲ ਜਾਂ ਫ਼ੋਨ ਨੰਬਰ ਰਾਹੀਂ ਲਾਗਇਨ ਕਰ ਸਕਦਾ ਹੈ। ਐਪ ਦੀਆਂ ਮੁੱਖ ਵਿਸ਼ੇਸ਼ਤਾਵਾਂ ਗਿਣਾਉਂਦਿਆਂ, ਮੁੱਖ ਮੰਤਰੀ ਨੇ ਕਿਹਾ ਕਿ ਉਪਭੋਗਤਾ ਕਿਸੇ ਵੀ ਕਿਸਮ ਦੀ ਟਰੈਫਿਕ ਉਲੰਘਣਾ ਨਾਲ ਸਬੰਧਿਤ ਵੀਡੀਓ ਅਤੇ ਸਬੂਤ ਪ੍ਰਦਾਨ ਕਰਕੇ ਟਰੈਫਿਕ ਉਲੰਘਣਾ (Traffic Hawks App) ਦੀ ਰਿਪੋਰਟ ਦਰਜ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਐਪਲੀਕੇਸ਼ਨ ਵਿੱਚ ਖਿੱਚੀਆਂ ਗਈਆਂ ਤਸਵੀਰਾਂ ਮੁਤਾਬਿਕ ਉਪਭੋਗਤਾ ਦੇ ਜੀ.ਪੀ.ਐਸ. ਕੋਆਰਡੀਨੇਟਸ ਨੂੰ ਆਪਣੇ ਆਪ ਸਬੰਧਤ ਅਧਿਕਾਰੀਆਂ ਤੱਕ ਭੇਜ ਦੇਵੇਗੀ ਤਾਂ ਜੋ ਸ਼ਿਕਾਇਤਕਰਤਾ ਦੇ ਅਸਲ ਸਥਾਨ ਨੂੰ ਟਰੈਕ ਕੀਤਾ ਜਾ ਸਕੇ।
ਭਗਵੰਤ ਮਾਨ ਨੇ ਕਿਹਾ ਕਿ ਇਸ ਐਪ ਵਿੱਚ ਉਪਭੋਗਤਾ ਰੋਸ ਮੁਜ਼ਾਹਰੇ, ਸੜਕ ਬਣਾਉਣ ਕਾਰਨ, ਸੜਕ ਦੀ ਮੁਰੰਮਤ ਅਤੇ ਹੋਰਾਂ ਕਾਰਨਾਂ ਕਰਕੇ ਟਰੈਫਿਕ ਜਾਮ ਵਰਗੀਆਂ ਸਾਰੀਆਂ ਘਟਨਾਵਾਂ ਨੂੰ ਦੇਖ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕੋਈ ਉਪਭੋਗਤਾ ਹਾਦਸਾ ਹੋਣ ਸਬੰਧੀ ਜਾਂ ਟਰੈਫਿਕ ਜਾਮ ਸਬੰਧੀ ਆਪਸ਼ਨ ਚੁਣਦਾ ਹੈ ਅਤੇ ਸਬੰਧਤ ਘਟਨਾ ਦੇ ਵੇਰਵੇ ਪ੍ਰਦਾਨ ਕਰਦਾ ਹੈ ਤਾਂ ਐਪਲੀਕੇਸ਼ਨ ਆਪਣੇ ਆਪ ਸਬੰਧਿਤ ਸਥਾਨ ਦੀ ਜੀ.ਪੀ. ਐਸ. ਕੋਆਰਡੀਨੇਟਸ ਅਧਿਕਾਰੀਆਂ ਨੂੰ ਭੇਜ ਦੇਵੇਗੀ।
ਐਪ ’ਚ ਟਰੈਫਿਕ ਅਪਰਾਧਾਂ ਦੀ ਸੂਚੀ ਤਹਿਤ ਉਪਭੋਗਤਾਵਾਂ ਨੂੰ ਉਲੰਘਣਾਵਾਂ ਅਤੇ ਸਬੰਧਤ ਜੁਰਮਾਨਿਆਂ ਬਾਰੇ ਵੀ ਜਾਗਰੂਕ ਕੀਤਾ ਜਾ ਸਕੇਗਾ (Traffic Hawks App)
ਉਨ੍ਹਾਂ ਕਿਹਾ ਕਿ ਹੋਰ ਟੈਬਸ ’ਤੇ ਉਪਭੋਗਤਾ ਆਪਣੇ ਸਥਾਨ ਅਨੁਸਾਰ ਨਕਸ਼ੇ ’ਤੇ ਨਜ਼ਦੀਕੀ ਅਧਿਕਾਰੀ ਨੂੰ ਵੀ ਦੇਖ ਸਕਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਮੱਦਦ ਲਈ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਇਸ ਮਾਡਿਊਲ ਵਿੱਚ ਚਲਾਨ ਭਰਨ ਦੇ ਵੱਖ-ਵੱਖ ਤਰੀਕਿਆਂ ਦੀ ਵੀ ਬਾਰੀਕੀ ਨਾਲ ਵਿਆਖਿਆ ਕੀਤੀ ਗਈ ਹੈ। ਇੰਨਾਂ ਹੀ ਨਹੀਂ ਇਸ ਐਪ ’ਚ ਟਰੈਫਿਕ ਅਪਰਾਧਾਂ ਦੀ ਸੂਚੀ ਤਹਿਤ ਉਪਭੋਗਤਾਵਾਂ ਨੂੰ ਉਲੰਘਣਾਵਾਂ ਅਤੇ ਸਬੰਧਤ ਜੁਰਮਾਨਿਆਂ ਬਾਰੇ ਵੀ ਜਾਗਰੂਕ ਕੀਤਾ ਜਾ ਸਕੇਗਾ। ਉਹਨਾਂ ਇਹ ਵੀ ਕਿਹਾ ਕਿ ਇੱਕ ਫਾਰਮ ਜਿੱਥੇ ਉਪਭੋਗਤਾ/ਜਨਤਾ ਪੁਲਿਸ ਨੂੰ ਖੁੱਲ੍ਹੇ ਸੁਝਾਅ ਦੇ ਸਕਦਾ ਹੈ ਵੀ ਇਸ ਐਪ ’ਤੇ ਉਪਲਬਧ ਹੈ।
CAA ਤਿੰਨ ਮੈਟਰੋ ਸਟੇਸ਼ਨ ‘ਤੇ ਆਵਾਜਾਈ ਬੰਦ
– ਜਾਮੀਆ ਮਿਲੀਆ ਇਸਲਾਮੀਆ, ਜਸੋਲਾ ਵਿਹਾਰ ਅਤੇ ਸ਼ਾਹੀਨ ਬਾਗ ਮੈਟਰੋ ਸਟੇਸ਼ਨ ਬੰਦ ਰਹਿਣਗੇ
ਨਵੀਂ ਦਿੱਲੀ, ਏਜੰਸੀ। ਨਾਗਰਿਕਤਾ ਸੋਧ ਕਾਨੂੰਨ (CAA) ਖਿਲਾਫ਼ ਭੀਮ ਆਰਮੀ ਦੇ ਸ਼ੁੱਕਰਵਾਰ ਨੂੰ ਜਾਮਾ ਮਸਜਿਦ ਤੋਂ ਲੈ ਕੇ ਜੰਤਰ ਮੰਤਰ ਤੱਕ ਮਾਰਚ ਕੱਢਣ ਦੇ ਸੱਦੇ ਦੇ ਮੱਦੇਨਜ਼ਰ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸਾਵਾਧਾਨੀ ਦੇ ਤੌਰ ‘ਤੇ ਤਿੰਨ ਮੈਟਰੋ ਸਟੇਸ਼ਨਾਂ ‘ਤੇ ਆਵਾਜਾਈ ਬੰਦ ਰੱਖੀ ਗਈ ਹੈ। ਦਿੱਲੀ ਮੈਟਰੋ ਅਨੁਸਾਰ ਜਾਮੀਆ ਮਿਲੀਆ ਇਸਲਾਮੀਆ, ਜਸੋਲਾ ਵਿਹਾਰ ਅਤੇ ਸ਼ਾਹੀਨ ਬਾਗ ਮੈਟਰੋ ਸਟੇਸ਼ਨ ਅੱਜ ਬੰਦ ਰਹਿਣਗੇ। ਇਹਨਾਂ ਸਟੇਸ਼ਨਾਂ ‘ਤੇ ਟ੍ਰੇਨਾਂ ਵੀ ਨਹੀਂ ਰੁਕਣਗੀਆਂ। ਭੀਮ ਆਰਮੀ ਦੇ ਨੇਤਾ ਚੰਦਰਸ਼ੇਖਰ ਨੇ ‘ਚਲੋ ਜਾਮਾ ਮਸਜਿਦ’ ਦਾ ਨਾਅਰਾ ਦਿੱਤਾ ਹੈ ਅਤੇ ਜਾਮੀਆ ਦੇ ਵਿਦਿਆਰਥੀਆਂ ਨੇ ਭੀਮ ਆਰਮੀ ਨੂੰ ਆਪਣਾ ਸਮਰਥਨ ਦਿੱਤਾ ਹੈ। ਜਾਮੀਆ ਨਗਰ ਇਲਾਕੇ ਦੇ ਸ਼ਾਹੀਨ ਬਾਗ ‘ਚ ਪ੍ਰਦਰਸ਼ਨ ਨੂੰ ਦੇਖਦੇ ਹੋਏ ਟਰੈਫਿਕ ਪੁਲਿਸ ਨੇ ਨੋਇਡਾ ਜਾਣ ਵਾਲੇ ਮਥੁਰਾ ਰੋਡ ਤੋਂ ਕਾਲਿੰਦੀ ਕੁੰਜ ਮਾਰਗ ਨੂੰ ਬੰਦ ਰੱਖਿਆ ਹੈ। ਉਹਨਾਂ ਨੇ ਨੋਇਡਾ ਜਾਣ ਲਈ ਆਸ਼ਰਮ ਅਤੇ ਮਹਾਰਾਨੀ ਬਾਗ ਵੱਲ ਜਾਣ ਦੀ ਸਲਾਹ ਦਿੱਤੀ ਹੈ। ਪਿਛਲੇ ਕਈ ਦਿਨਾਂ ਤੋਂ ਮਥੁਰਾ ਰੋਡ ਤੋਂ ਕਾਲਿੰਦੀ ਕੁੰਜ ਮਾਰਗ ਬੰਦ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਟਰੈਫ਼ਿਕ ਨਿਯਮਾਂ ਦੀ ਪਾਲਣਾ ਆਦਤ ਬਣਾਉਣੀ ਹੋਵੇਗੀ
ਦੇਸ਼ ਵਿਚ ਵਧਦੇ ਸੜਕ ਹਾਦਸਿਆਂ ਨੂੰ ਰੋਕਣ ਲਈ ਆਵਾਜਾਈ ਨਿਯਮਾਂ ਦਾ ਸਖ਼ਤਾਈ ਨਾਲ ਪਾਲਣ ਕਰਨਾ ਬਹੁਤ ਜ਼ਰੂਰੀ ਹੈ ਪਿਛਲੇ ਕਈ ਸਾਲਾਂ ਤੋਂ ਦੇਸ਼ ਵਿਚ ਸੜਕ ਹਾਦਸਿਆਂ ਵਿਚ ਵਾਧੇ ਕਾਰਨ ਹੋਣ ਵਾਲੀਆਂ ਮੌਤਾਂ ਦੀ ਵਜ੍ਹਾ ਨਾਲ ਮੌਜ਼ੂਦਾ ਸੜਕ ਕਾਨੂੰਨ ਵਿਚ ਬਦਲਾਅ ਕਰਨਾ ਬਹੁਤ ਜ਼ਰੂਰੀ ਹੋ ਗਿਆ ਸੀ ਇਸੇ ਉਦੇਸ਼ ਨਾਲ ਸਰਕਾਰ ਮੋਟਰਯਾਨ ਸੋਧ ਬਿੱਲ 2019 ਸੰਸਦ ਵਿਚ ਲੈ ਕੇ ਆਈ ਇਹ ਬਿੱਲ ਸੰਸਦ ਦੁਆਰਾ ਪਾਸ ਹੋ ਚੁੱਕਾ ਹੈ ਤੇ ਇਸ ਅਜ਼ਾਦੀ ਦਿਹਾੜੇ ਤੋਂ ਕਾਨੂੰਨੀ ਤੌਰ ‘ਤੇ ਲਾਗੂ ਹੋ ਗਿਆ ਹੈ। (Traffic Rules)
ਜ਼ਿਕਰਯੋਗ ਹੈ ਕਿ ਦੁਨੀਆਂ ਭਰ ਵਿਚ ਵਧ ਰਹੇ ਸੜਕ ਹਾਦਸਿਆਂ ਨੂੰ ਘੱਟ ਕਰਨ ਦੇ ਉਦੇਸ਼ ਨਾਲ ਸੰਯੁਕਤ ਰਾਸ਼ਟਰ ਸੰਘ ਦੁਆਰਾ 2011-2020 ਦੇ ਦਹਾਕੇ ਨੂੰ ਸੜਕ ਸੁਰੱਖਿਆ ਕਾਰਵਾਈ ਦਹਾਕਾ ਐਲਾਨਿਆ ਗਿਆ ਹੈ, ਜਿਸਦਾ ਉਦੇਸ਼ ਇਸ ਦਹਾਕੇ ਦੌਰਾਨ ਸੜਕ ਹਾਦਸਿਆਂ ਨੂੰ 50 ਫੀਸਦੀ ਤੱਕ ਘੱਟ ਕਰਨਾ ਹੈ ਭਾਰਤ ਵਿਚ ਹੋਣ ਵਾਲੇ ਸੜਕ ਹਾਦਸਿਆਂ ‘ਤੇ ਗੌਰ ਕੀਤੀ ਜਾਵੇ ਤਾਂ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੀ 2018 ਦੀ ਰਿਪੋਰਟ ਦੱਸਦੀ ਹੈ ਕਿ ਭਾਰਤ ਵਿਚ ਸਾਲ ਭਰ ਵਿਚ ਲਗਭਗ 5 ਲੱਖ ਸੜਕ ਹਾਦਸੇ ਹੁੰਦੇ ਹਨ ਅਤੇ ਲਗਭਗ ਡੇਢ ਲੱਖ ਲੋਕ ਬੇਵਕਤੀ ਮੌਤ ਦਾ ਸ਼ਿਕਾਰ ਹੋ ਜਾਂਦੇ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਹੁਣ ਇਨ੍ਹਾਂ ਲੋਕਾਂ ਦਾ ਬਣੇਗਾ ਆਯੂਸ਼ਮਾਨ ਕਾਰਡ, ਜਲਦੀ ਦੇਖੋ
ਸੰਯੁਕਤ ਰਾਸ਼ਟਰ ਸੰਘ ਦਾ ਇੱਕ ਸਰਗਰਮ ਮੈਂਬਰ ਹੋਣ ਦੇ ਨਾਤੇ ਇਹ ਭਾਰਤ ਸਰਕਾਰ ਦੀ ਨੈਤਿਕ ਜਿੰਮੇਵਾਰੀ ਸੀ ਕਿ ਉਹ ਅਜਿਹੀਆਂ ਕਾਨੂੰਨੀ ਤਜਵੀਜ਼ਾਂ ਕਰੇ ਜਿਸ ਨਾਲ ਸੜਕ ਹਾਦਸਿਆਂ ਨੂੰ ਘੱਟ ਕੀਤਾ ਜਾ ਸਕੇ ਮੋਟਰਯਾਨ ਸੋਧ ਕਾਨੂੰਨ 2019 ਇਨ੍ਹਾਂ ਸਾਰੀਆਂ ਵਚਨਬੱਧਤਾਵਾਂ ਨੂੰ ਜ਼ਮੀਨ ‘ਤੇ ਲਿਆਉਣ ਦਾ ਭਾਰਤ ਸਰਕਾਰ ਦਾ ਯਤਨ ਹੈ ਇਸ ਕਾਨੂੰਨ ਵਿਚ ਇੱਕ ਪਾਸੇ ਜਿੱਥੇ ਸਖ਼ਤ ਜ਼ੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ ਤਾਂ ਉੱਥੇ ਕੁਝ ਅਜਿਹੀਆਂ ਤਜਵੀਜ਼ਾਂ ਕੀਤੀਆਂ ਗਈਆਂ ਹਨ।
ਜੋ ਸੜਕ ਹਾਦਸਿਆਂ ਤੋਂ ਪਹਿਲਾਂ ਅਤੇ ਬਾਅਦ ਵਿਚ ਲੋਕਾਂ ਲਈ ਮੱਦਦਗਾਰ ਸਾਬਿਤ ਹੋਣਗੀਆਂ ਭਾਵ ਇਸ ਕਾਨੂੰਨ ਦੁਆਰਾ ਦੇਸ਼ ਵਿਚ ਮੋਟਰ ਵਾਹਨ ਹਾਦਸਾ ਫੰਡ ਦੀ ਸਥਾਪਨਾ ਕੀਤੀ ਜਾਵੇਗੀ ਜੋ ਸੜਕ ਦਾ ਇਸਤੇਮਾਲ ਕਰਨ ਵਾਲੇ ਸਾਰੇ ਲੋਕਾਂ ਨੂੰ ਲਾਜ਼ਮੀ ਬੀਮਾ ਕਵਰ ਪ੍ਰਦਾਨ ਕਰੇਗੀ ਗੋਲਡਨ ਆਵਰ ਦੌਰਾਨ ਗੰਭੀਰ ਰੂਪ ਨਾਲ ਜ਼ਖ਼ਮੀ ਲੋਕਾਂ ਦਾ ਕੈਸ਼ਲੈੱਸ ਇਲਾਜ਼ ਕਰਨ ਦੀ ਵਿਵਸਥਾ ਕੀਤੀ ਗਈ ਹੈ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਤੱਕ ਪਹੁੰਚਾਉਣ ਵਾਲੇ ਲੋਕਾਂ ਨੂੰ ਸਨਮਾਨਿਤ ਕਰਨ ਦਾ ਇੰਤਜ਼ਾਮ ਕੀਤਾ ਗਿਆ ਹੈ ਹਿੱਟ ਅਤੇ ਰਨ ਮਾਮਲਿਆਂ ਵਿਚ ਮਰਨ ਵਾਲਿਆਂ ਨੂੰ 200000 ਜਾਂ ਉਸ ਤੋਂ ਜ਼ਿਆਦਾ ਮੁਆਵਜ਼ਾ ਦੇਣ ਤੇ ਜ਼ਖ਼ਮੀਆਂ ਨੂੰ ਇਲਾਜ਼ ਲਈ 50000 ਰੁਪਏ ਤੱਕ ਦੀ ਮੱਦਦ ਦੀ ਵਿਵਸਥਾ ਕੀਤੀ ਗਈ ਹੈ।
ਸੰਯੁਕਤ ਰਾਸ਼ਟਰ ਸੰਘ ਅਨੁਸਾਰ, ਦੁਨੀਆਂ ਭਰ ਵਿਚ ਹੋਣ ਵਾਲੇ ਸੜਕ ਹਾਦਸਿਆਂ ਵਿਚ 78.7 ਫੀਸਦੀ ਹਾਦਸੇ ਚਾਲਕਾਂ ਦੀ ਗਲਤੀ ਦੀ ਵਜ੍ਹਾ ਨਾਲ ਹੁੰਦੇ ਹਨ  ਇਸ ਸੋਧੇ ਕਾਨੂੰਨ ਵਿਚ ਚਾਲਕਾਂ ਦੀ ਸਿਖ਼ਲਾਈ ਲਈ ਟਰੇਨਿੰਗ ਸੈਂਟਰ ਖੋਲ੍ਹਣ ਦੀ ਵਿਵਸਥਾ ਹੈ। ਪਹਿਲੀ ਵਾਰ ਟਰੈਫ਼ਿਕ ਕਾਨੂੰਨ ਵਿਚ ਐਮਰਜੈਂਸੀ ਵਾਹਨਾਂ ਨੂੰ ਜਗ੍ਹਾ ਨਾ ਦੇਣ ‘ਤੇ 10000 ਜ਼ੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ ਮੋਟਰ ਵਾਹਨਾਂ ਦੇ ਨਿਰਮਾਣ ਵਿਚ ਜੇਕਰ ਕੋਈ ਤਕਨੀਕੀ ਕਮੀ ਪਾਈ ਜਾਂਦੀ ਹੈ ਤਾਂ ਡੀਲਰ ‘ਤੇ 100000 ਅਤੇ ਨਿਰਮਾਤਾ ਕੰਪਨੀ ‘ਤੇ 100 ਕਰੋੜ ਰੁਪਏ ਦਾ ਭਾਰੀ ਜ਼ੁਰਮਾਨਾ ਸ਼ਾਸਨ ਦੁਆਰਾ ਲਾਉਣ ਦੀ ਵਿਵਸਥਾ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ
ਸਖ਼ਤ ਜ਼ੁਰਮਾਨਾ ਭਰਨ ਦੀ ਵਜ੍ਹਾ ਨਾਲ ਜਿੱਥੇ ਲੋਕਾਂ ਵਿਚ ਟਰੈਫ਼ਿਕ ਨਿਯਮਾਂ ਦਾ ਪਾਲਣ ਕਰਨ ਦਾ ਡਰ ਪੈਦਾ ਹੋਵੇਗਾ, ਉੱਥੇ ਟਰੈਫ਼ਿਕ ਪੁਲਿਸ ਦੀ ਇਮਾਨਦਾਰੀ ਵੀ ਇਸ ਕਾਨੂੰਨ ਦੀ ਸਫ਼ਲਤਾ ਵਿਚ ਮਹੱਤਵਪੂਰਨ ਭੂਮਿਕਾ ਨਿਭਾਏਗੀ ਸਾਨੂੰ ਸਵੀਡਨ ਅਤੇ ਨੀਦਰਲੈਂਡ ਵਰਗੇ ਦੇਸ਼ਾਂ ਤੋਂ ਸਿੱਖਣ ਦੀ ਲੋੜ ਹੈ ਜਨ ਜਾਗਰੂਕਤਾ ਕਾਰਨ ਇਹ ਦੇਸ਼ ਅੱਜ ਰੋਡ ਟਰੈਫ਼ਿਕ ਲਈ ਆਦਰਸ਼ ਬਣ ਗਏ ਹਨ ਸੰਯੁਕਤ ਰਾਸ਼ਟਰ ਸੰਘ ਅਨੁਸਾਰ, ਜੇਕਰ ਸੜਕ ਹਾਦਸਿਆਂ ‘ਤੇ ਰੋਕ ਨਾ ਲੱਗੀ ਤਾਂ 2030 ਤੱਕ ਸੜਕ ਹਾਦਸਾ ਮੌਤ ਦਾ ਪੰਜਵਾਂ ਸਭ ਤੋਂ ਵੱਡਾ ਕਾਰਨ ਬਣ ਕੇ ਉੱਭਰੇਗਾ ਅਤੇ ਮਨੁੱਖੀ ਵਸੀਲੇ ਦਾ ਭਾਰੀ ਨੁਕਸਾਨ ਹੋਵੇਗਾ। (Traffic Rules)
ਟ੍ਰੈਫਿਕ ਨਿਯਮਾਂ ਦਾ ਪਾਲਣ ਨਾ ਕਰਨਾ ਹੀ ਹੋ ਰਿਹੈ ਖ਼ਤਰਨਾਕ ਸਾਬਤ
ਮਨਪ੍ਰੀਤ ਸਿੰਘ ਮੰਨਾ
ਅੱਜ-ਕੱਲ੍ਹ ਜਦੋਂ ਵੀ ਟੀ. ਵੀ੍ਹ ਜਾਂ ਅਖਬਾਰਾਂ ਨੂੰ ਵੇਖਿਆ ਜਾਂਦਾ ਹੈ ਤਾਂ ਉਨ੍ਹਾਂ ‘ਚ ਜਿਆਦਾਤਰ ਖਬਰਾਂ ਸੜਕ ਹਾਦਸਿਆਂ ਨਾਲ ਸਬੰਧਤ ਕਾਫ਼ੀ ਹੱਦ ਤੱਕ ਦੇਖਣ ਨੂੰ ਮਿਲਦੀਆਂ ਹਨ। ਇਨ੍ਹਾਂ ਹਾਦਸਿਆਂ ਵਿੱਚ ਕਾਫ਼ੀ ਲੋਕਾਂ ਦੀਆਂ ਜਾਨਾਂ ਤੱਕ ਚਲੀਆਂ ਜਾਂਦੀਆਂ ਹਨ। ਇਸ ਤਰ੍ਹਾਂ ਦੀਆਂ ਖਬਰਾਂ ਪੜ੍ਹ ਕੇ ਜਾਂ ਵੇਖ ਕੇ ਲੋਕਾਂ ਨੂੰ ਥੋੜ੍ਹਾ ਸਮਾਂ ਕੱਢ ਕੇ  ਉਨ੍ਹਾਂ  ਦੇ ਪਿੱਛੇ ਕੀ ਕਾਰਨ ਹੈ ਜਾਂ ਹੋ ਸਕਦੇ ਹਨ ‘ਤੇ ਵਿਚਾਰ ਕਰਕੇ ਸੁਧਾਰ ਜਰੂਰ ਕਰਨਾ ਚਾਹੀਦਾ ਹੈ ।
ਟਰੈਫਿਕ ਨਿਯਮਾਂ ਨੂੰ ਨਾ ਮੰਨਣਾ ਸਭ ਤੋਂ ਵੱਡਾ ਕਾਰਨ:
ਜਿਵੇਂ-ਜਿਵੇਂ ਵਾਹਨਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ,  ਉਵੇਂ-ਉਵੇਂ ਸੜਕਾਂ ‘ਤੇ ਵਾਹਨਾਂ ਦੀ ਭੀੜ ਵੀ ਓਨੀ ਹੀ ਤੇਜੀ ਨਾਲ ਵਧ ਰਹੀ ਹੈ ਇਸਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਕੁੱਝ ਟਰੈਫਿਕ ਨਿਯਮ ਬਣਾਏ ਜਾਂਦੇ ਹਨ ਤਾਂ ਕਿ ਕੋਈ ਬੁਰੀ ਘਟਨਾ ਨਾ ਵਾਪਰੇ ਇਨ੍ਹਾਂ ਨਿਯਮਾਂ ਦਾ ਪਾਲਣ ਜੇਕਰ ਠੀਕ ਢੰਗ ਨਾਲ ਕੀਤਾ ਜਾਵੇ ਤਾਂ ਕੋਈ ਹਾਦਸਾ ਹੋ ਹੀ ਨਹੀਂ ਸਕਦਾ ਇਸ ਨਾਲ ਜਿੱਥੇ ਆਪਣੀ ਜਾਨ ਦੀ ਸੁਰੱਖਿਆ ਹੋਵੇਗੀ, Àੁੱਥੇ ਹੀ ਦੂਸਰਿਆਂ ਦਾ ਵੀ ਕੋਈ ਜਾਨੀ ਜਾਂ ਵਿੱਤੀ ਨੁਕਸਾਨ ਹੋਣ ਤੋਂ ਬਚਾਅ ਹੋ ਸਕਦਾ ਹੈ।
ਸੈਮੀਨਾਰ ਅਤੇ ਜਾਗਰੂਕਤਾ ਰੈਲੀਆਂ ਸ਼ਾਇਦ ਹੋ ਰਹੀਆਂ ਦਿਖਾਵਾ ਸਾਬਿਤ:
ਟਰੈਫਿਕ ਨਿਯਮਾਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਸਕੂਲਾਂ, ਕਾਲਜਾਂ ਅਤੇ ਜਨਤਕ ਥਾਂਵਾਂ ‘ਤੇ ਸੈਮੀਨਾਰ ਅਤੇ ਜਾਗਰੂਕਤਾ ਰੈਲੀਆਂ ਕੀਤੀਆਂ ਜਾਂਦੀਆਂ ਹਨ। ਸ਼ਾਇਦ ਇਹ ਦਿਖਾਵਾ ਹੀ ਸਾਬਤ ਹੋ ਰਹੀਆਂ ਹਨ। ਇਸਨੂੰ ਲੈ ਕੇ ਅਖਬਾਰਾਂ ਨੂੰ ਰਿਪੋਰਟ ਭੇਜਣ ਲਈ ਫੋਟੋ ਖਿਚਵਾ ਲਈ ਜਾਂਦੀ ਹੈ, ਰਿਪੋਰਟ ਵੀ ਆ ਜਾਂਦੀ ਹੈ, ਪਰ ਗਰਾਊਂਡ ਪੱਧਰ ‘ਤੇ ਕੰਮ ਠੀਕ ਨਹੀਂ ਹੋ ਰਿਹਾ ਫਿਰ ਵੀ ਆਏ ਦਿਨ ਸੜਕ ਹਾਦਸਿਆਂ ਵਿੱਚ ਵਾਧਾ ਹੋ ਰਿਹਾ ਹੈ। ਇਨ੍ਹਾਂ ਚੀਜਾਂ ਦੇ ਨਾਲ ਵੀ ਇਨ੍ਹਾਂ ਹਾਦਸਿਆਂ ਵਿਚ ਕੋਈ ਕਮੀ ਨਹੀਂ ਆਈ।
ਟਰੈਫਿਕ ਨਿਯਮਾਂ ਨੂੰ ਸਖ਼ਤੀ ਨਾਲ ਕੀਤਾ ਜਾਵੇ ਲਾਗੂ:
ਟਰੈਫਿਕ ਨਿਯਮਾਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਕਨੂੰਨ ਨੂੰ ਲਾਗੂ ਕਰਵਾਉਣ ਵਿੱਚ ਥੋੜ੍ਹਾ ਢਿਲਾਪਣ ਵਿਖਾਇਆ ਜਾਂਦਾ ਹੈ, ਉਹਨੂੰ ਸਖ਼ਤੀ ਨਾਲ ਲਾਗੂ ਕਰਵਾਇਆ ਜਾਣਾ ਚਾਹੀਦਾ ਹੈ ਜੋ ਵੀ ਨਿਯਮਾਂ ਦੀ ਉਲੰਘਣਾ ਕਰਦਾ ਹੈ ਉਸਦੇ ਪ੍ਰਤੀ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਉਸਦੀ ਸਿਫਾਰਿਸ਼ ਕੋਈ ਵੀ ਕਰੇ ਉਸ ‘ਤੇ ਕਾਰਵਾਈ ਜਰੂਰ ਹੋਣੀ ਚਾਹੀਦੀ ਹੈ ਫਿਰ ਜਾ ਕੇ ਟਰੈਫਿਕ ਨਿਯਮਾਂ ਨੂੰ ਲਾਗੂ ਕਰਵਾਇਆ ਜਾ ਸਕਦਾ ਹੈ ।
ਪੁਲਿਸ ਅਧਿਕਾਰੀ ਧਰੁਵ ਦਹੀਆ ਵੱਲੋਂ ਕੀਤੀ ਗਈ ਨਿਯਮਾਂ ਵਿੱਚ ਸਖ਼ਤੀ ਬਣਦੀ ਰਹੀ ਹੈ ਚਰਚਾ ਦਾ ਵਿਸ਼ਾ:
ਇਨ੍ਹਾਂ ਨਿਯਮਾਂ ਨੂੰ ਲਾਗੂ ਕਰਵਾਉਣ ਲਈ ਪ੍ਰਸ਼ਾਸਨ ਦੇ ਕਈ ਅਧਿਕਾਰੀ ਸਖ਼ਤੀ ਅਤੇ ਇਮਾਨਦਾਰੀ ਨਾਲ ਕੰਮ ਕਰਦੇ ਹਨ, ਜਿਨ੍ਹਾਂ ਦੀ ਚਰਚਾ ਹੁੰਦੀ ਰਹਿੰਦੀ ਹੈ ਪੁਲਿਸ ਅਧਿਕਾਰੀ ਅੱਜ ਤੋਂ ਥੋੜ੍ਹਾ ਸਮਾਂ ਪਹਿਲਾਂ ਦਸੂਹਾ ਵਿੱਚ ਡੀ. ਐਸ. ਪੀ. ਦੇ ਰੂਪ ਵਿੱਚ ਤੈਨਾਤ ਹੋਏ, ਉਨ੍ਹਾਂ ਵੱਲੋਂ ਕੀਤੀ ਗਈ ਸਖਤੀ ਦੇ ਚਲਦੇ ਦਸੂਹਾ ਵਿੱਚ ਕੋਈ ਦੋ ਪਹੀਆ ਚਾਲਕ ਬਿਨਾ ਹੈਲਮੇਟ ਦੇ ਨਹੀਂ ਚਲਦਾ ਸੀ ਕੋਈ ਬੱਸ ਚਾਲਕ ਜਾਂ ਕਾਰ ਚਾਲਕ ਬਿਨਾਂ ਬੈਲਟ ਲਾਏ ਨਹੀਂ ਚਲਦਾ ਸੀ ਥੋੜ੍ਹਾ ਸਮਾਂ ਲੋਕਾਂ ਨੂੰ ਪਰੇਸ਼ਾਨੀ ਤਾਂ ਹੋਈ ਪਰ ਬਾਅਦ ਵਿੱਚ ਸਾਰੇ ਲੋਕਾਂ ਤੇ ਸਮਾਜਿਕ ਸੰਸਥਾਵਾਂ ਨੇ ਪੁਲਿਸ ਅਧਿਕਾਰੀ ਧਰੁਵ ਦਹੀਆ ਵੱਲੋਂ ਕੀਤੇ ਕੰਮਾਂ ਦੀ ਸ਼ਲਾਘਾ ਵੀ ਕੀਤੀ।
ਬੱਚਿਆਂ ਤੇ ਮਾਪਿਆਂ ਨੂੰ ਵੀ ਕਰਨਾ ਚਾਹੀਦੈ ਪ੍ਰਸ਼ਾਸਨ ਦਾ ਸਹਿਯੋਗ:
ਇਸ ਨਿਯਮਾਂ ਦਾ ਪਾਲਣ ਕਰਵਾਉਣ ਵਿੱਚ ਬੱਚਿਆਂ ਅਤੇ ਮਾਪਿਆਂ ਨੂੰ ਵੀ ਪ੍ਰਸ਼ਾਸਨ ਦਾ ਸਹਿਯੋਗ ਕਰਨਾ ਚਾਹੀਦਾ ਹੈ ਟਰੈਫਿਕ ਨਿਯਮ ਬਣਾਉਣ ਦੇ ਪਿੱਛੇ ਸਭ ਦੀ ਸੁਰੱਖਿਆ ਸਭ ਤੋਂ ਵੱਡਾ ਕਾਰਨ ਹੈ ਜੇਕਰ ਨਿਯਮਾਂ ਦਾ ਪਾਲਣ ਹੋਵੇਗਾ ਤਾਂ ਉਸ ਵਿੱਚ ਸਾਰਿਆਂ ਦਾ ਭਲਾ ਹੀ ਹੈ ਜਦੋਂ ਸੜਕ ਹਾਦਸੇ ਹੁੰਦੇ ਹਨ ਤਾਂ ਮਸ਼ੀਨਰੀ ਇਹ ਨਹੀਂ ਵੇਖਦੀ ਕਿ ਚਲਾਉਣ ਵਾਲਾ ਬੱਚਾ ਹੈ ਜਾਂ ਬਜ਼ੁਰਗ ਹੈ, ਨੁਕਸਾਨ  ਹੁੰਦਾ ਹੈ ।
ਹਾਦਸਿਆਂ ਦੇ ਅਸਲ ਦੋਸ਼ੀਆਂ ਨੂੰ ਦਿੱਤੀ ਜਾਵੇ ਸਖ਼ਤ ਸਜ਼ਾ:
ਸੜਕ ਹਾਦਸਿਆਂ ਦੀ ਗਿਣਤੀ ਵਿੱਚ ਵਾਧੇ ‘ਚ ਜੇਕਰ ਕਮੀ ਲਿਆਉਣੀ ਹੈ ਤਾਂ ਸੜਕ ਹਾਦਸਿਆਂ ਦੇ ਦੋਸ਼ੀਆਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਨੂੰ ਅੰਜਾਮ ਦਿੱਤਾ ਜਾਣਾ ਚਾਹੀਦਾ ਹੈ ਜੇਕਰ ਸਖ਼ਤੀ ਕੀਤੀ ਜਾਵੇਗੀ ਤਾਂ ਬਾਕੀ ਲੋਕ ਵੀ ਥੋੜ੍ਹਾ ਚੌਕਸ ਹੁੰਦੇ ਹਨ ਤੇ ਨਿਯਮਾਂ ਦਾ ਪਾਲਣ ਕਰਦੇ ਹਨ।
ਪੁਲਿਸ ਦਾ ਸੁਭਾਅ ਦੋਸਤਾਨਾ ਹੋਣਾ ਚਾਹੀਦੈ:
ਪਿੱਛੇ ਜਿਹੇ ਜੋ ਹੁਸ਼ਿਆਰਪੁਰ ਵਿੱਚ ਸੜਕ ਹਾਦਸਾ ਹੋਇਆ ਉਸ ਵਿੱਚ ਜੋ ਪਹਿਲਾ ਕਾਰਨ ਸਾਹਮਣੇ ਆਇਆ ਕਿ ਡਰਾਇਵਰ ਸਾਹਮਣੇ ਲੱਗੀ ਹੋਈ ਨਾਕਾਬੰਦੀ ਨੂੰ ਵੇਖਕੇ ਘਬਰਾ ਗਿਆ ਤੇ ਬੇਕਾਬੂ ਹੋ ਗਿਆ ਜੇਕਰ ਪੁਲਿਸ ਪ੍ਰਸ਼ਾਸਨ ਦਾ ਸੁਭਾਅ ਥੋੜ੍ਹਾ ਜਿਹਾ ਦੋਸਤਾਨਾ ਹੋਵੇ ਤਾਂ ਲੋਕ ਜਿੱਥੇ ਨਿਯਮਾਂ ਦਾ ਪਾਲਣ ਕਰਨਗੇ, ਉੱਥੇ ਹੀ ਕਈ ਸੜਕ ਹਾਦਸਿਆਂ ‘ਤੇ ਵੀ ਵਿਰਾਮ ਲੱਗ ਸਕਦਾ ਹੈ ।
ਮੋਬਾਇਲ ਵੀ ਬਣ ਰਿਹੈ ਵੱਡੀ ਪਰੇਸ਼ਾਨੀ:
ਸੜਕ ਹਾਦਸਿਆਂ ਵਿੱਚ ਸਭ ਤੋਂ ਵੱਡੀ ਪਰੇਸ਼ਾਨੀ ਦਾ ਕਾਰਨ ਮੋਬਾਇਲ ਵੀ ਸਾਹਮਣੇ ਆ ਰਿਹਾ ਹੈ ਜਦੋਂ ਵੀ ਕੋਈ ਨਵਾਂ?ਵਾਹਨ ਖਰੀਦਦਾ ਹੈ, ਚਾਹੇ ਉਹ ਕਾਰ ਹੈ, ਬਾਈਕ ਹੈ, ਉਸ ਵਿੱਚ ਵਾਹਨ ਚਲਾਉਦੇਂ ਸਮੇਂ ਮੋਬਾਇਲ ਦਾ ਪ੍ਰਯੋਗ ਕਰਨ ਨੂੰ ਲੈ ਕੇ ਕਈ ਸੁਵਿਧਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ।   ਜਿਵੇਂ ਕਿ ਕਾਰਾਂ ਵਿੱਚ ਬਲੂਟੁਥ ਅਤੇ ਬਾਈਕ ਵਿੱਚ ਕਈ ਤਰ੍ਹਾਂ ਦੀਆਂ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਪਰ ਲੋਕ ਇਨ੍ਹਾਂ ਸਹੂਲਤਾਂ ਦਾ ਪ੍ਰਯੋਗ ਨਾ ਕਰਕੇ ਮੋਬਾਇਲ ਦਾ ਪ੍ਰਯੋਗ ਸ਼ਰੇਆਮ ਕਰਦੇ ਹਨ ਤੇ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ  ।
ਸਾਰੇ ਮਿਲ ਕੇ ਕਰਨ ਸਹਿਯੋਗ:
ਅੰਤ ਵਿੱਚ ਇਹੀ ਗੱਲ ਕਹੀ ਜਾ ਸਕਦੀ ਹੈ ਕਿ ਇਨ੍ਹਾਂ ਹਾਦਸਿਆਂ ਨੂੰ ਰੋਕਣ ਅਤੇ ਕਾਬੂ ਪਾਉਣ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ   ਪ੍ਰਸ਼ਾਸਨ ਆਪਣੀ ਭੂਮਿਕਾ ਚੰਗੀ ਤਰ੍ਹਾਂ ਨਾਲ ਨਿਭਾਵੇ, ਜਿੱਥੇ ਜਨਤਾ ਦਾ ਸਹਿਯੋਗ ਜਰੂਰੀ ਹੈ, ਉੱਥੇ ਜਨਤਾ ਸਹਿਯੋਗ ਕਰੇ ਉਦੋਂ ਜਾ ਕੇ ਇਨ੍ਹਾਂ ਹਾਦਸਿਆਂ ‘ਤੇ ਵਿਰਾਮ ਲਾਇਆ ਜਾ ਸਕਦਾ ਹੈ, ਤੇ ਕੀਮਤੀ ਜਾਨਾਂ ਨੂੰ?ਬਚਾਇਆ ਜਾ ਸਕਦਾ ਹੈ।
ਵਾਰਡ ਨੰਬਰ 5,
ਗੜਦੀਵਾਲਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੋਤੀ ਮਹਿਲਾਂ ਵੱਲ ਜਾਣ ਮੌਕੇ ਅਧਿਆਪਕਾਂ ਤੇ ਪੁਲਿਸ ਵਿਚਾਲੇ ਖਿੱਚ-ਧੂਹ
ਰੈਗੂਲਰ ਦੀ ਮੰਗ ਨੂੰ ਲੈ ਕੇ 5178 ਅਧਿਆਪਕਾਂ ਕੀਤੀ ਜੋਨ ਪੱਧਰੀ ਰੈਲੀ, ਕੱਢਿਆ ਮਾਰਚ
ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ
ਖੁਸ਼ਵੀਰ ਸਿੰਘ ਤੂਰ, ਪਟਿਆਲਾ
ਲੰਮੇ ਸਮੇਂ ਤੋਂ ਰੈਗੂਲਰ ਕਰਨ ਦੀ ਹੱਕੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ 5178 ਮਾਸਟਰ ਕਾਡਰ ਯੂਨੀਅਨ ਵੱਲੋਂ ਸੀਐੱਮ ਸਿਟੀ ਵਿਖੇ ਛੇ ਜ਼ਿਲ੍ਹਿਆਂ ਦੇ ਅਧਿਆਪਕਾਂ ਵੱਲੋਂ ਰੋਸ ਮਾਰਚ ਕੱਢਿਆ ਗਿਆ। ਇਸ ਦੌਰਾਨ ਅਧਿਆਪਕਾਂ ਵੱਲੋਂ ਮੋਤੀ ਮਹਿਲਾਂ ਵੱਲ ਜਾਣ ਦਾ ਐਲਾਨ ਕੀਤਾ ਹੋਇਆ ਸੀ ਤੇ ਜਦੋਂ ਅਧਿਆਪਕ ਮੋਤੀ ਮਹਿਲਾਂ ਵੱਲ ਜਾ ਰਹੇ ਸਨ ਤਾਂ ਵੱਡੀ ਗਿਣਤੀ ਪੁਲਿਸ ਫੋਰਸ ਵੱਲੋਂ ਉਨ੍ਹਾਂ ਨੂੰ ਬੈਰੀਕੇਟ ਲਾਕੇ ਫੁਹਾਰਾ ਚੌਂਕ ਨੇੜੇ ਰੋਕ ਲਿਆ। ਇਸ ਦੌਰਾਨ ਅਧਿਆਪਕਾਂ ਵੱਲੋਂ ਬੈਰੀਕੇਟ ਤੋੜ ਕੇ ਅੱਗੇ ਜਾਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨਾਲ ਧੱਕਾ ਮੁੱਕੀ ਵੀ ਹੋਈ।
ਇਸ ਧਰਨੇ ‘ਚ ਜਿਆਦਾਤਰ ਮਹਿਲਾ ਅਧਿਆਪਕਾਂ ਪੁੱਜੀਆਂ ਹੋਈਆਂ ਸਨ। ਜਾਣਕਾਰੀ ਅਨੁਸਾਰ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਅਤੇ ਸੂਬਾ ਮੀਤ ਪ੍ਰਧਾਨ ਵਿਕਰਮਜੀਤ ਸਿੰਘ ਦੀ ਅਗਵਾਈ ਵਿੱਚ ਇੱਥੇ ਜੋਨ ਪੱਧਰੀ ਰੈਲੀ ਕੀਤੀ ਗਈ। ਇਸ ਵਿੱਚ ਪਟਿਆਲਾ ਜ਼ਿਲ੍ਹੇ ਤੋਂ ਇਲਾਵਾ ਜ਼ਿਲ੍ਹਾ ਲੁਧਿਆਣਾ, ਰੋਪੜ, ਬਰਨਾਲਾ, ਸੰਗਰੂਰ, ਫਤਹਿਗੜ੍ਹ ਸਾਹਿਬ, ਮੋਹਾਲੀ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ‘ਚ 5178 ਅਧਿਆਪਕ ਸ਼ਾਮਲ ਹੋਏ।
ਇਸ ਮੌਕੇ ਸਟੇਟ ਕਮੇਟੀ ਮੈਂਬਰ ਦੀਪ ਰਾਜਾ ਲੁਧਿਆਣਾ, ਲਖਵੀਰ ਸਿੰਘ ਬਰਨਾਲਾ ਤੇ ਸ਼ੈਲੀ ਸ਼ਰਮਾ ਨੇ ਕਿਹਾ ਕਿ ਸਾਰੀਆਂ ਯੋਗਤਾਵਾਂ ਪੂਰੀਆਂ ਕਰਦੇ 5178 ਅਧਿਆਪਕ ਪੰਜਾਬ ਸਰਕਾਰ ਵੱਲੋਂ 2011 ‘ਚ ਲਿਆ ਪਹਿਲਾ ਟੈੱਟ ਦਾ ਟੈਸਟ ਪਾਸ ਕਰਨ ਉਪਰੰਤ ਸਿੱਖਿਆ ਵਿਭਾਗ ਦੀਆਂ ਮਨਜ਼ੂਰਸ਼ੁਦਾ ਪੋਸਟਾਂ ‘ਤੇ ਨਵੰਬਰ 2014 ਤੋਂ 3 ਸਾਲ ਦੀ ਠੇਕੇ ਦੀ ਸ਼ਰਤ ‘ਤੇ 6000 ਰੁਪਏ ਮਹੀਨਾ ਤਨਖਾਹ ‘ਤੇ ਭਰਤੀ ਕੀਤੇ ਗਏ ਸਨ।
ਨਿਯੁਕਤੀ ਪੱਤਰ ਦੀਆਂ ਸ਼ਰਤਾਂ ਮੁਤਾਬਕ ਇਹਨਾਂ ਅਧਿਆਪਕਾਂ ਤੋਂ ਨਵੰਬਰ 2017 ‘ਚ ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿੱ.) ਵੱਲੋਂ ਰੈਗੂਲਰ ਦੀਆਂ ਫਾਈਲਾਂ ਵੀ ਲੈ ਲਈਆਂ ਗਈਆਂ ਹਨ ਪਰ 10 ਮਹੀਨੇ ਬੀਤ ਜਾਣ ਤੋਂ ਬਾਅਦ ਵੀ ਇਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ। ਜਦ ਕਿ ਵਿੱਤ ਵਿਭਾਗ ਵੱਲੋਂ ਪੱਤਰ ਜਾਰੀ ਕਰਕੇ ਨਾ ਮਾਤਰ ਦਿੱਤੀ ਜਾ ਰਹੀ ਤਨਖਾਹ ਵੀ ਬੰਦ ਕਰ ਦਿੱਤੀ। ਇਸ ਤੋਂ ਇਲਾਵਾ ਸਰਕਾਰ ਵੱਲੋਂ ਮੀਟਿੰਗਾਂ ‘ਚ ਜਾਂ ਤਾਂ ਪੂਰੀ ਤਨਖਾਹ ਹੋਣ ਤੱਕ 10000 ਰੁਪਏ ਸਲਾਨਾ ਵਾਧਾ ਜਾਂ ਅਪਰੈਲ 2019 ਤੋਂ ਰੈਗੂਲਰ ਕਰਨ ਦੀਆਂ ਅਜੀਬੋ ਗਰੀਬ ਸ਼ਰਤਾਂ ਦਾ ਪ੍ਰਸਤਾਵ ਸਾਡੇ ਸਾਹਮਣੇ ਰੱਖਿਆ ਗਿਆ, ਜਿਸ ਨੂੰ ਅਸੀਂ ਮੁੱਢੋਂ ਰੱਦ ਕਰਦੇ ਹਾਂ ਤੇ ਆਪਣੇ 3 ਸਾਲ ਪੂਰੇ ਹੋਣ ‘ਤੇ ਪੂਰੀ ਤਨਖਾਹ ਦੀ ਮੰਗ ਕਰਦੇ ਹਾਂ।
ਜੇਕਰ ਸਾਡੀਆਂ ਜਾਇਜ਼ ਮੰਗਾਂ ਵੱਲ ਪੰਜਾਬ ਸਰਕਾਰ ਧਿਆਨ ਨਹੀਂ ਦਿੰਦੀ ਤੇ ਸਾਨੂੰ ਰੈਗੂਲਰ ਕਰਨ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਕਰਦੀ ਤਾਂ 5178 ਅਧਿਆਪਕਾਂ ਦੁਆਰਾ ਜਲਦੀ ਹੀ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ। ਮਾਰਚ ਦੌਰਾਨ ਜਦੋਂ ਅਧਿਆਪਕ ਮੋਤੀ ਮਹਿਲਾਂ ਵੱਲ ਵਧ ਰਹੇ ਸਨ ਤਾਂ ਪੁਲਿਸ ਨੇ ਬੈਰੀਗੇਡ ਲਾਕੇ ਰੋਕ ਦਿੱਤਾ।
ਇਸ ਮੌਕੇ ਪੁਲਿਸ ਨਾਲ ਅਧਿਆਪਕਾਂ ਦੀ ਧੱਕਾ-ਮੁੱਕੀ ਵੀ ਹੋਈ। ਪੁਲਿਸ ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਹੋਏ ਸਨ। ਐੱਸਪੀ ਸਿਟੀ ਕੇਸਰ ਸਿੰਘ, ਡੀਐੱਸਪੀ-2 ਸਮੇਤ ਥਾਣਾ ਸਬਜੀ ਮੰਡੀ ਦੇ ਮੁਖੀ ਗੁਰਨਾਮ ਸਿੰਘ, ਐੱਸਐੱਚਓ ਸੁਖਵਿੰਦਰ ਸਿੰਘ ਟਿਵਾਣਾ ਸਮੇਤ ਹੋਰ ਅਧਿਕਾਰੀਆਂ ਨੇ ਮੋਰਚਾ ਸੰਭਾਲਿਆ ਹੋਇਆ ਹੈ। ਇਸ ਮੌਕੇ ਕਰਮਜੀਤ ਨਦਾਮਪੁਰ ਸੰਗਰੂਰ, ਹਰਦੀਪ ਸਿੰਘ ਫਤਹਿਗੜ੍ਹ ਸਾਹਿਬ, ਗੁਰਪ੍ਰੀਤ ਸਿੰਘ ਰੋਪੜ, ਗੁਰਜੀਤ ਕੌਰ ਮੋਹਾਲੀ, ਦਵਿੰਦਰ ਘੱਗਾ, ਗੁਰਪ੍ਰੀਤ ਘੱਗਾ, ਅੰਗਰੇਜ਼, ਸੁਧੀਰ ਸ਼ਰਮਾ, ਸੰਦੀਪ ਵਰਮਾ, ਚੰਦਰ ਮਨੀ ਸਮੇਤ ਵੱਡੀ ਗਿਣਤੀ ਅਧਿਆਪਕ ਹਾਜ਼ਰ ਸਨ।
ਸਿੱਖਿਆ ਮੰਤਰੀ ਨਾਲ  ਮੀਟਿੰਗ 8 ਨੂੰ
ਇੱਧਰ ਧਰਨੇ ਨੂੰ ਦੇਖਦਿਆਂ ਪਟਿਆਲਾ ਦੇ ਐੱਸਡੀਐੱਮ ਅਨਮੋਲ ਸਿੰਘ ਧਾਲੀਵਾਲ ਖੁਦ ਪੁੱਜੇ ਤੇ ਉਨ੍ਹਾਂ ਦੀ ਸਿੱਖਿਆ ਮੰਤਰੀ ਓ ਪੀ ਸੋਨੀ ਨਾਲ 8 ਅਕਤੂਬਰ ਨੂੰ ਮੀਟਿੰਗ ਸਬੰਧੀ ਪੱਤਰ ਦਿੱਤਾ ਗਿਆ। ਆਗੂਆਂ ਕਿਹਾ ਕਿ ਜੇਕਰ 8 ਅਕਤੂਬਰ ਨੂੰ ਉਨ੍ਹਾਂ ਦੀ ਗੱਲ ਸਿਰੇ ਨਾ ਚੜ੍ਹੀ ਤਾਂ ਉਹ ਇਸ ਤੋਂ ਵੀ ਤਕੜਾ ਸੰਘਰਸ਼ ਕਰਨਗੇ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਧਰਨਾ ਚੁੱਕ ਲਿਆ ਗਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਲੱਦਾਖ ਅਤੇ ਇਤਿਹਾਸਕ ਮੁਗਲ ਰੋਡ ਵੀ ਖੁੱਲ੍ਹੇ | Kashmir Highway
ਸ੍ਰੀਨਗਰ, (ਏਜੰਸੀ)। ਕਸ਼ਮੀਰ ਘਾਟੀ ਨੂੰ ਦੇਸ਼ ਦੇ ਹੋਰ ਹਿੱਸਿਆਂ ਨਾਲ ਜੋੜਨ ਵਾਲੇ 300 ਕਿਲੋਮੀਟਰ ਲੰਬੇ ਸ੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ ‘ਤੇ ਸ਼ੁੱਕਰਵਾਰ ਨੂੰ ਜ਼ਮੀਨ ਖਿਸਕਣ ਤੋਂ ਬਾਅਦ ਰੁਕੀ ਆਵਾਜਾਈ, ਮਲਬਾ ਹਟਾਉਣ ਤੋਂ ਬਾਅਦ ਸ਼ਨਿੱਚਰਵਾਰ ਨੂੰ ਫਿਰ ਸ਼ੁਰੂ ਕਰ ਦਿੱਤੀ ਗਈ। ਇਸ ਤੋਂ ਇਲਾਵਾ ਲੱਦਾਖ ਅਤੇ ਇਤਿਹਾਸਕ ਮੁਗਲ ਰੋਡ ਵੀ ਖੁੱਲ੍ਹੇ ਹੋਏ ਹਨ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਰਾਜਮਾਰਗ ‘ਤੇ ਸ਼ੁੱਕਰਵਾਰ ਨੂੰ ਰਾਮਬਨ ਖੇਤਰ ਦੇ ਦਿਗਡੋਲੇ ‘ਚ ਬਾਰਸ਼ ਤੋਂ ਬਾਅਦ ਜ਼ਮੀਨ ਖਿਸਕਣ ਕਾਰਨ ਕਾਫੀ ਮਲਬਾ ਡਿੱਗ ਗਿਆ ਸੀ ਜਿਸ ਨਾਲ ਆਵਾਜਾਈ ‘ਚ ਰੁਕਾਵਟ ਆਈ ਸੀ। ਇਸ ਤੋਂ ਬਾਅਦ ਸੀਮਾ ਸੜਕ ਸੰਗਠਨ ਦੇ ਕਰਮਚਾਰੀਆਂ ਨੇ ਤੁਰੰਤ ਮਸ਼ੀਨਾਂ ਅਤੇ ਉਪਕਰਨਾਂ ਦੀ ਮਦਦ ਨਾਲ ਮਲਬਾ ਹਟਾਉਣਾ ਸ਼ੁਰੂ ਕਰ ਦਿੱਤਾ ਅਤੇ ਇਸ ਤੋਂ ਬਾਅਦ ਵਾਹਨਾਂ ਨੂੰ ਅੱਗੇ ਜਾਣ ਦੀ ਮਨਜੂਰੀ ਦਿੱਤੀ ਗਈ। (Kashmir Highway)
ਹਲਕੇ ਵਾਹਨਾਂ ਨੂੰ ਦੋਵੇਂ ਪਾਸੇ ਜਾਣ ਦੀ ਮਨਜ਼ੂਰੀ | Kashmir Highway
ਆਵਾਜਾਈ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਹਲਕੇ ਵਾਹਨਾਂ ਨੂੰ ਦੋਵੇਂ ਪਾਸੇ ਜਾਣ ਦੀ ਮਨਜ਼ੂਰੀ ਦਿੱਤੀ ਗਈ ਹੈ ਪਰ ਭਾਰੀ ਵਾਹਨਾਂ ਨੂੰ ਇੱਕ ਪਾਸੇ ਜਾਣ ਦੀ ਇਜਾਜਤ ਹੈ ਅਤੇ ਸੋਮਵਾਰ ਤੋਂ ਜੰਮੂ ਤੋਂ ਸ੍ਰੀਨਗਰ ਦਰਮਿਆਨ ਭਾਰੀ ਵਾਹਨਾਂ ਨੂੰ ਜਾਣ ਦੀ ਇਜਾਜਤ ਦਿੱਤੀ ਜਾਵੇਗੀ।ਉਲਟ ਦਿਸ਼ਾ ਤੋਂ ਵੀ ਕਿਸੇ ਵਾਹਨ ਨੂੰ ਆਉਣ ਦੀ ਮਨਜ਼ੂਰੀ ਨਹੀਂ ਹੈ ਪਰ ਅਮਰਨਾਥ ਯਾਤਰੀਆਂ ਨੂੰ ਲੈ ਕੇ ਆਉਣ ਵਾਲੇ ਵਾਹਨਾਂ  ‘ਤੇ ਕੋਈ ਪਾਬੰਦੀ ਨਹੀਂ ਹੈ। ਲੱਦਾਖ ਨੂੰ ਕਸ਼ਮੀਰ ਨਾਲ ਜੋੜਨ ਵਾਲੇ 434 ਕਿਲੋਮੀਟਰ ਲੰਬੇ ਸ੍ਰੀਨਗਰ-ਲੇਹ ਰਾਸ਼ਟਰੀ ਰਾਜਮਾਰਗ ‘ਤੇ ਦੋਵੇਂ ਪਾਸੇ ਤੋਂ ਆਵਾਜਾਈ ਦੀ ਇਜਾਜਤ ਹੈ ਪਰ ਕਸ਼ਮੀਰ ਜਾਣ ਵਾਲੇ ਵਾਹਨਾਂ ਨੂੰ ਸਵੇਰੇ ਹੀ ਚੱਲਣ ਦੀ ਇਜਾਜਤ ਹੈ। ਉਹਨਾ ਦੱਸਿਆ ਕਿ ਦੱਖਣੀ ਕਸ਼ਮੀਰ ‘ਚ ਰਾਜੌਰੀ ਅਤੇ ਜੰਮੂ ਖੇਤਰ ‘ਚ ਪੁੰਛ ਨੂੰ ਜੋੜਨ ਵਾਲੀ ਇਤਿਹਾਸਕ ਮੁਗਲ ਰੋਡ ਵੀ ਖੁੱਲ੍ਹੀ ਹੈ।
ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ : ਡੀਸੀ
ਸੜਕ ਸੁਰੱਖਿਆ ਸਬੰਧੀ ਕੀਤੀ ਮੀਟਿੰਗ | Traffic Rules
ਮਾਨਸਾ (ਸੱਚ ਕਹੂੰ ਨਿਊਜ਼)। ਡਿਪਟੀ ਕਮਿਸ਼ਨਰ ਮਾਨਸਾ ਬਲਵਿੰਦਰ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਅੱਜ ਬੱਚਤ ਭਵਨ ਵਿਖੇ ਸੜਕ ਸੁਰੱਖਿਆ ਸਬੰਧੀ ਮੀਟਿੰਗ ਕੀਤੀ ਗਈ, ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲਾਂ, ਨੁਮਾਇੰਦਿਆਂ ਅਤੇ ਸਮਾਜ ਸੇਵੀ ਲੋਕਾਂ ਨੇ ਭਾਗ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਟਰੈਫਿਕ ਦੇ ਨਿਯਮਾਂ ਸਬੰਧੀ ਜਾਗਰੂਕ ਕਰਵਾਇਆ ਜਾਵੇ ਅਤੇ ਸੜਕਾਂ ਉਪਰ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੇ ਚਲਾਨ ਕੱਟਣੇ ਯਕੀਨੀ ਬਣਾਏ ਜਾਣ। (Traffic Rules)
ਉਨ੍ਹਾਂ ਹਦਾਇਤ ਕੀਤੀ ਕਿ ਜੋ ਸਕੂਲ ਵਾਹਨ ਪੁਰਾਣੀ ਹਾਲਤ ਵਿੱਚ ਹਨ ਜਾਂ ਸੇਫ ਸਕੂਨ ਵਾਹਨ ਪਾਲਿਸੀ ਦੀਆਂ ਸ਼ਰਤਾਂ ਨੂੰ ਪੂਰਾ ਨਹੀਂ ਕਰਦੇ, ਉਨ੍ਹਾਂ ਉਪਰ ਵੀ ਬਣਦੀ ਕਾਰਵਾਈ ਕੀਤੀ ਜਾਵੇ।ਡੀ.ਐਸ.ਪੀ. ਟਰੈਫਿਕ  ਬਹਾਦਰ ਸਿੰਘ ਰਾਓ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪਿਛਲੇ ਦਿਨੀਂ ਸਕੂਲਾਂ ਦੇ ਡਰਾਇਵਰਾਂ ਅਤੇ ਕੰਡਕਟਰਾਂ ਨਾਲ ਮੀਟਿੰਗ ਕੀਤੀ ਜਾ ਚੁੱਕੀ ਹੈ, ਜਿਸ ਵਿੱਚ ਉਨ੍ਹਾਂ ਨੂੰ ਸਰਕਾਰ ਦੀਆਂ ਹਦਾਇਤਾਂ ਅਤੇ ਨਿਯਮਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਹੈ। (Traffic Rules)
ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਸਕੂਲ ਨਿਯਮਾਂ ਦੀ ਉਲੰਘਣਾ ਕਰਦਾ ਹੈ, ਤਾਂ ਉਸਦਾ ਚਲਾਨ ਕੱਟਿਆ ਜਾਵੇਗਾ। ਮੀਟਿੰਗ ਦੌਰਾਨ ਪਹੁੰਚੇ ਵਿਅਕਤੀਆਂ ਤੋਂ ਵੀ ਸੜਕ ਸੁਰੱਖਿਆ ਸਬੰਧੀ ਸੁਝਾਅ ਮੰਗੇ ਗਏ, ਜਿਸ ‘ਤੇ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਸਰਦੂਲਗੜ੍ਹ੍ਹ-ਬਰਨਾਲਾ ਰੋਡ ‘ਤੇ ਦਰਖੱਤਾਂ ਦੀਆਂ ਝਾੜਾਂ-ਟਾਹਣੀਆਂ ਸੜਕ ਵੱਲ ਝੁਕੀਆਂ ਹੋਈਆਂ ਹਨ, ਜਿਸ ਕਾਰਨ ਦੋ ਪਹੀਆ ਵਾਹਨਾਂ ਨੂੰ ਦਿਕੱਤ ਪੇਸ਼ ਆਉਂਦੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਸਬੰਧਿਤ ਵਿਭਾਗ ਨੂੰ ਹਦਾਇਤ ਕੀਤੀ ਕਿ ਤੁਰੰਤ ਇਨ੍ਹਾਂ ਝਾੜਾਂ ਦੀ ਕਟਾਈ ਕਰਵਾਈ ਜਾਵੇ। (Traffic Rules)
ਇਸ ਤੋਂ ਇਲਾਵਾ ਹੋਰ ਵੀ ਕਈ ਪਤਵੰਤਿਆਂ ਨੇ ਸੜਕ ਸੁਰੱਖਿਆ ਸਬੰਧੀ ਆਪਣੇ-ਆਪਣੇ ਸੁਝਾਅ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਮੀਤ ਸਿੰਘ ਸਿੱਧੂ, ਐਸ.ਡੀ.ਐਮ. ਮਾਨਸਾ ਅਭੀਜੀਤ ਕਪਲਿਸ਼, ਐਸ.ਡੀ.ਐਮ. ਸਰਦੂਲਗੜ੍ਹ ਲਤੀਫ਼ ਅਹਿਮਦ, ਐਸ.ਡੀ.ਐਮ. ਬੁਢਲਾਡਾ ਗੁਰਸਿਮਰਨ ਸਿੰਘ, ਸਹਾਇਕ ਕਮਿਸ਼ਨਰ (ਜ) ਓਮ ਪ੍ਰਕਾਸ਼ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ, ਨੁਮਾਇੰਦੇ ਤੇ ਸਮਾਜ ਸੇਵੀ ਮੌਜੂਦ ਸਨ। (Traffic Rules)
ਕਾਤਲ ਬਣ ਚੁੱਕਿਐ ਦੇਸ਼ ਦਾ ਟਰੈਫ਼ਿਕ ਪ੍ਰਬੰਧ
ਥੋੜ੍ਹਾ-ਜਿਹਾ ਲਾਲਚ ਕਿਸ ਤਰ੍ਹਾਂ ਕਿਸੇ ਦੀ ਜਾਨ ਲੈ ਸਕਦਾ ਹੈ, ਇਸਦੀ ਇੱਕ ਵੰਨਗੀ ਹੈ ਰਾਜਸਥਾਨ ਦੇ ਸਵਾਈਮਾਧੋਪੁਰ ਜ਼ਿਲ੍ਹੇ ‘ਚ ਬਨਾਸ ਨਦੀ ‘ਤੇ ਵਾਪਰੀ ਦੁਖਦਾਈ ਘਟਨਾ ਇੱਕ ਅਣ-ਸਿੱਖੇ ਨਾਬਾਲਗ ਬੱਸ ਡਰਾਈਵਰ ਕਾਰਨ 33 ਬੇਗੁਨਾਹ ਜਾਨਾਂ ਚਲੀਆਂ ਗਈਆਂ।ਹਾਲਾਂਕਿ ਇਸ ਗੱਲ ਦਾ ਪਤਾ ਨਹੀਂ ਲੱਗ ਸਕਿਆ ਕਿ ਬੱਸ ਡਰਾਈਵਰ ਦੀ ਵੀ ਇਸ ਹਾਦਸੇ ‘ਚ ਮੌਤ ਹੋ ਗਈ ਜਾਂ ਉਹ ਬਚ ਗਿਆ, ਪਰ ਧਿਆਨ ਦੇਣ ਵਾਲੀ ਗੱਲ ਇਹ ਹੈ ਕਿ ਇਸ ਤਰ੍ਹਾਂ ਦੇ ਡਰਾਈਵਰ ਆਖਿਰ ਸੜਕ ‘ਤੇ ਕਿਉਂ ਵਹੀਕਲ ਭਜਾ ਰਹੇ ਹਨ? ਹਰ ਤਰ੍ਹਾਂ ਦੇ ਕਾਨੂੰਨਾਂ ਦੀਆਂ ਧੱਜੀਆਂ ਉਡਾਉਂਦੇ ਹੋਏ ਅਜਿਹੇ ਡਰਾਈਵਰ ਆਮ ਵੇਖੇ ਜਾ ਸਕਦੇ ਹਨ  ਇਸ ਤਰ੍ਹਾਂ ਦੇ ਨਾਬਾਲਗ ਤੇ ਅਣ-ਸਿੱਖੇ ਆਟੋ ਰਿਕਸ਼ਾ ਡਰਾਈਵਰ ਤਾਂ ਦੇਸ਼ ‘ਚ ਅਣਗਿਣਤ ਹੋਣਗੇ, ਪਰ ਟ੍ਰੈਫਿਕ ਪੁਲਿਸ ਇਸ ਮਾਮਲੇ ‘ਚ ਜਿਵੇਂ ਅੱਖਾਂ ਬੰਦ ਕਰ ਬੈਠੀ ਰਹਿੰਦੀ ਹੈ (Traffic Management)
Drone Taxi: ਇਕ ਡਰੋਨ ਨਾਲ ਇੰਨੇ ਲੋਕ ਸਫਰ ਕਰ ਸਕਣਗੇ, ਨਿਤਿਨ ਗਡਕਰੀ ਨੇ ਦਿੱਤੀ ਜਾਣਕਾਰੀ
ਇਹ ਕੋਈ ਪਹਿਲਾ ਮਾਮਲਾ ਨਹੀਂ ਹੈ, ਜਿਸ ‘ਚ ਲਾਪ੍ਰਵਾਹ ਡਰਾਈਵਰ ਨੇ ਇੰਨੀ ਵੱਡੀ ਗਲਤੀ ਕੀਤੀ ਹੋਵੇ ਇਸ ਤਰ੍ਹਾਂ ਪਤਾ ਨਹੀਂ ਕਿੰਨੇ ਹੀ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ, ਕਦੇ ਬੱਚਿਆਂ ਨਾਲ ਭਰੀ ਸਕੂਲੀ ਬੱਸ ਰੇਲ ਗੱਡੀ ਦੀ ਲਪੇਟ ‘ਚ ਆ ਜਾਂਦੀ ਹੈ, ਕਦੇ ਓਵਰਲੋਡ ਆਟੋ ਰਿਕਸ਼ਾ ਜਾਂ ਸਵਾਰੀ ਵਹੀਕਲ ਹੋਰ ਵਹੀਕਲਾਂ ਨਾਲ ਜਾ ਭਿੜਦੇ ਹਨ, ਕਦੇ ਇੱਕ-ਦੂਜੇ ਤੋਂ ਅੱਗੇ ਨਿਕਲਣ ਦੀ ਦੌੜ ਤੇ ਪਹਿਲਾਂ ਸਵਾਰੀ ਭਰਨ ਦੇ ਲਾਲਚ ‘ਚ ਤੇਜ਼ ਰਫ਼ਤਾਰ ਹਾਦਸਿਆਂ ਦਾ ਕਾਰਨ ਬਣਦੀ ਹੈ। (Traffic Management)
ਅਜਿਹੇ ਮਾਮਲੇ ‘ਚ ਆਖਿਰਕਾਰ ਨੁਕਸਾਨ ਚੁੱਕਣਾ ਪੈਂਦਾ ਹੈ ਆਮ ਬੇਗੁਨਾਹ ਲੋਕਾਂ ਨੂੰ, ਜੋ ਖੁਸ਼ੀ-ਖੁਸ਼ੀ ਆਪਣੀ ਮੰਜ਼ਿਲ ਵੱਲ ਜਾ ਰਹੇ ਹੁੰਦੇ ਹਨ, ਪਰ ਅਜਿਹੇ ਨਾਸਮਝ ਡਰਾਈਵਰਾਂ ਦੀ ਲਾਪ੍ਰਵਾਹੀ ਕਾਰਨ ਮੌਤ ਦੇ ਮੂੰਹ ‘ਚ ਚਲੇ ਜਾਂਦੇ ਹਨ ਇਸ ਮੌਕੇ ਸਿਆਸੀ ਆਗੂ ਸਿਰਫ ਦੁੱਖ ਪ੍ਰਗਟ ਕਰਕੇ ਆਪਣੇ ਫਰਜ਼ਾਂ ਅਦਾ ਕਰ ਦਿੰਦੇ ਹਨ ਕਾਰਵਾਈ ਦੇ ਨਾਂਅ ‘ਤੇ ਜਾਂਚ ਸ਼ੁਰੂ ਕਰ ਦਿੱਤੀ ਜਾਂਦੀ ਹੈ ਮੁਆਵਜ਼ੇ ਦੇ ਨਾਂਅ ‘ਤੇ ਕੁਝ ਧਨ ਰਾਸ਼ੀ ਪਰਿਵਾਰਾਂ ਨੂੰ ਸੌਂਪ ਦਿੱਤੀ ਜਾਂਦੀ ਹੈ, ਪਰ ਉਨ੍ਹਾਂ ਜ਼ਿੰਦਗੀਆਂ ਦਾ ਕੀ ਕਸੂਰ ਸੀ, ਜੋ ਅਚਾਨਕ ਹੀ ਕਾਲ ਦਾ ਸ਼ਿਕਾਰ ਬਣ ਗਈਆਂ? (Traffic Management)
ਹਾਲਾਂਕਿ ਪ੍ਰਸ਼ਾਸਨ ਵੱਲੋਂ ਕਈ ਵਾਰ ਟ੍ਰੈਫਿਕ ਨਿਯਮਾਂ ਨਾਲ ਸਬੰਧਿਤ ਜਾਗਰੂਕਤਾ ਮੁਹਿੰਮਾਂ ਵੀ ਚਲਾਈਆਂ ਜਾਂਦੀਆਂ ਹਨ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਣੂ ਕਰਵਾਇਆ ਜਾਂਦਾ ਹੈ, ਪਰ ਬਹੁਤੇ ਲਾਪ੍ਰਵਾਹ ਲੋਕ ਸਾਰੇ ਨਿਯਮਾਂ ਨੂੰ ਤਾਕ ‘ਤੇ ਰੱਖ ਕੇ ਸ਼ਰੇਆਮ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਹਨ ਦੇਸ਼ ਭਰ ‘ਚ ਅਜਿਹੇ ਨਾ ਜਾਣੇ ਕਿੰਨੇ ਹੀ ਨਾਬਾਲਗ ਹਨ, ਜੋ ਵਹੀਕਲ ਚਲਾਉਂਦੇ ਹਨ ਇਸ ਤੋਂ ਇਲਾਵਾ ਜੋ ਬਾਲਗ ਹਨ, ਜਿਨ੍ਹਾਂ ਵਹੀਕਲ ਡਰਾਈਵਰ ਨੂੰ ਲਾਇਸੈਂਸ ਵੀ ਮਿਲਿਆ ਹੁੰਦਾ ਹੈ। ਬਹੁਤ ਵਾਰ ਉਹ ਵੀ ਲਾਪ੍ਰਵਾਹੀ ਨਾਲ ਵਹੀਕਲ ਚਲਾਉਂਦੇ ਹਨ ਅਤੇ ਹਾਦਸਾਗ੍ਰਸਤ ਹੋ ਜਾਂਦੇ ਹਨ ਅਜਿਹੇ ‘ਚ ਸਰਕਾਰ ਤੇ ਪ੍ਰਸ਼ਾਸਨ ਨੂੰ ਇਸ ਪਾਸੇ ਵਿਸ਼ੇਸ਼ ਧਿਆਨ ਦੇਣ ਦੀ ਜ਼ਰੂਰਤ ਹੈ ਦੇਸ਼  ਦੀ ਟ੍ਰੈਫਿਕ ਵਿਵਸਥਾ ਇੱਕ ਬਹੁਤ ਵੱਡੀ ਕਤਲੇਆਮ ਵਿਵਸਥਾ ਬਣ ਚੁੱਕੀ ਹੈ, ਜਿਸ ਤੋਂ ਕਿ ਦੇਸ਼ ਵਾਸੀਆਂ ਨੂੰ ਬਚਾਇਆ ਜਾਣਾ ਚਾਹੀਦਾ ਹੈ।
ਆਵਾਜਾਈ ਪ੍ਰਭਾਵਿਤ
ਮੁੰਬਈ:ਮੁੰਬਈ ਅਤੇ ਇਸਦੇ ਆਲੇ-ਦੁਆਲੇ ਦੇ ਇਲਾਕੇ ‘ਚ ਸ਼ਨਿੱਚਰਵਾਰ ਸਵੇਰੇ ਜ਼ੋਰਦਾਰ ਮੀਂਹ ਪਿਆ, ਜਿਸ ਕਾਰਨ ਸਵੇਰ ਦੇ ਸਮੇਂ ‘ਚ ਸੜਕ ਆਵਾਜਾਈ ਪ੍ਰਭਾਵਿਤ ਹੋਈ ਭਾਰਤੀ ਮੌਸਮ ਵਿਭਾਗ ਦੇ ਅਨੁਸਾਰ ਸਵੇਰੇ ਸਾਢੇ ਅੱਠ ਵਜੇ ਤੱਕ, ਪਿਛਲੇ 24 ਘੰਟਿਆਂ ਦੌਰਾਨ ਕੋਲਾਬਾ ਵੇਧਸ਼ਾਲਾ ‘ਚ 80.2 ਮਿਮੀ ਮੀਂਹ ਦਰਜ ਕੀਤਾ ਗਿਆ, ਜਦੋਂਕਿ ਸਾਂਤਾਕਰੂਜ ਵੇਧਸ਼ਾਲਾ ਨੇ ਪਿਛਲੇ 24 ਘੰਟਿਆਂ ਦੌਰਾਨ 86.5 ਮਿਮੀ ਮੀਂਹ ਦਰਜ ਕੀਤਾ ਮੌਸਮ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਅਗਲੇ 24 ਘੰਟਿਆਂ ਦੌਰਾਨ ਮੁੰਬਈ ਅਤੇ ਇਸਦੇ ਉਪ ਨਗਰੀ ਇਲਾਕਿਆਂ ‘ਚ ਮੱਧਮ ਵਰਖਾ, ਜਦੋਂਕਿ ਮਹਾਂਨਗਰ ਦੇ ਕੁਝ ਇਲਾਕਿਆਂ ‘ਚ ਜ਼ੋਰਦਾਰ ਮੀਂਹ ਪੈਣ ਦੀ ਸੰਭਾਵਨਾ ਹੈ
ਮੁੰਬਈ ਨਗਰ ਨਿਗਮ ਕਾਰਪੋਰੇਸ਼ਨ (ਬੀਐਮਸੀ) ਦੇ ਅਧਿਕਾਰੀ ਸੁਧੀਰ ਨਾਇਕ ਨੇ ਕਿਹਾ ਕਿ ਸਮੁੰਦਰ ‘ਚ ਉੱਚੀਆਂ ਲਹਿਰਾਂ ਉਠ ਸਕਦੀਆਂ ਹਨ ਅਤੇ ਸਾਡੀ ਮਸ਼ੀਨਰੀ ‘ਤੇ ਇਸ ‘ਤੇ ਕਰੀਬੀ ਨਜ਼ਰ ਰੱਖ ਰਹੀ ਹੈ ਮੀਂਹ ਕਾਰਨ ਕੇਂਦਰੀ ਅਤੇ ਪੱਛਮੀ ਲਾਈਨ ਸਮੇਤ ਲਗਭਗ ਸਾਰੇ ਉਪ ਨਗਰੀ ਟ੍ਰੇਨਾਂ ਪੰਜ ਤੋਂ ਦਸ ਮਿੰਟ ਦੀ ਦੇਰੀ ਨਾਲ ਚੱਲ ਰਹੀਆਂ ਹਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।