Panjab University - Sach Kahoon Punjabi

Charanjit Singh Channi: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਯੂਨੀਵਰਸਿਟੀ ’ਚ ਦਿੱਤੀ ਪ੍ਰੀਖਿਆ
Charanjit Singh Channi: ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਕਾਂਗਰਸ ’ਚ ਜਿੱਥੇ ਇਨ੍ਹੀਂ ਦਿਨੀਂ ਅੰਦਰੂਨੀ ਖਿੱਚੋਤਾਣ ਤੇ ਗੁੱਟਬਾਜ਼ੀ ਦੀ ਚਰਚਾ ਹੈ, ਉੱਥੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਆਪਣੀ ਪੜ੍ਹਾਈ ’ਚ ਰੁੱਝੇ ਹੋਏ ਹਨ। ਚੰਨੀ ਪੰਜਾਬ ਯੂਨੀਵਰਸਿਟੀ ਤੋਂ ਪਬਲਿਕ ਐਡਮਿਨਿਸਟ੍ਰੇਸ਼ਨ ’ਚ ਐੱਮਏ. ਕਰ ਰਹੇ ਹਨ ਤੇ ਵੀਰਵਾਰ ਨੂੰ ਉਹ ਪ੍ਰੀਖਿਆ ਦੇਣ ਲਈ ਯੂਨੀਵਰਸਿਟੀ ਪਹੁੰਚੇ।ਚੰਨੀ ਦੀ ਪ੍ਰੀਖਿਆ ਦੁਪਹਿਰ 12:30 ਵਜੇ ਤੱਕ ਚੱਲਣੀ ਹੈ। ਇਸ ਦੌਰਾਨ ਉਹ ਇੱਕ ਆਮ ਵਿਦਿਆਰਥੀ ਵਾਂਗ ਪ੍ਰੀਖਿਆ ਹਾਲ ’ਚ ਬੈਠ ਕੇ ਪੇਪਰ ਦੇ ਰਹੇ ਹਨ, ਜਦਕਿ ਉਨ੍ਹਾਂ ਦੀ ਸੁਰੱਖਿਆ ਤੇ ਹੋਰ ਸਟਾਫ਼ ਪ੍ਰੀਖਿਆ ਕੇਂਦਰ ਦੇ ਬਾਹਰ ਮੌਜ਼ੂਦ ਹੈ। ਪ੍ਰੀਖਿਆ ’ਚ ਸ਼ਾਮਲ ਹੋਣ ਕਾਰਨ ਚੰਨੀ ਦਿੱਲੀ ’ਚ ਹੋ ਰਹੀ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ’ਚ ਵੀ ਸ਼ਾਮਲ ਨਹੀਂ ਹੋ ਸਕੇ। 15 ਮਾਰਚ 1963 ਨੂੰ ਜਨਮੇ ਚਰਨਜੀਤ ਸਿੰਘ ਚੰਨੀ ਦੀ ਉਮਰ 63 ਸਾਲ ਹੈ। ਉਹ ਪੜ੍ਹਾਈ ਪ੍ਰਤੀ ਆਪਣੀ ਰੁਚੀ ਲਈ ਜਾਣੇ ਜਾਂਦੇ ਹਨ ਤੇ ਹੁਣ ਤੱਕ ਕਈ ਉੱਚ ਵਿੱਦਿਅਕ ਡਿਗਰੀਆਂ ਹਾਸਲ ਕਰ ਚੁੱਕੇ ਹਨ।

ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਤੋਂ ਬੀਏ ਤੇ ਐੱਲਐੱਲਬੀ, ਆਈਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਤੋਂ ਐੱਮਬੀਏ ਤੇ ਪੰਜਾਬ ਯੂਨੀਵਰਸਿਟੀ ਤੋਂ ਰਾਜਨੀਤੀ ਵਿਗਿਆਨ ’ਚ ਐੱਮਏ ਕੀਤੀ ਹੈ। ਸਾਲ 2023 ’ਚ ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਤੋਂ ਰਾਜਨੀਤੀ ਵਿਗਿਆਨ ’ਚ ਪੀਐੱਚਡੀ ਵੀ ਪੂਰੀ ਕੀਤੀ ਸੀ। ਹੁਣ ਉਹ ਇਸੇ ਯੂਨੀਵਰਸਿਟੀ ਤੋਂ ਪਬਲਿਕ ਐਡਮਿਨਿਸਟ੍ਰੇਸ਼ਨ ’ਚ ਐੱਮ.ਏ. ਕਰ ਰਹੇ ਹਨ। 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਹਾਰ ਤੋਂ ਬਾਅਦ ਚੰਨੀ ਕੁਝ ਸਮੇਂ ਲਈ ਅਮਰੀਕਾ ਚਲੇ ਗਏ ਸਨ। ਇਸ ਦੌਰਾਨ ਉਨ੍ਹਾਂ ਨੇ ਕਿਸੇ ਸਿਆਸੀ ਸਰਗਰਮੀ ਦੀ ਬਜਾਏ ਆਪਣੀ ਅਧੂਰੀ ਪੀਐੱਚਡੀ ਦੀ ਥੀਸਿਸ ਪੂਰੀ ਕਰਨ ’ਤੇ ਧਿਆਨ ਕੇਂਦਰਿਤ ਕੀਤਾ। ਉਨ੍ਹਾਂ ਦੀ ਪੀਐੱਚਡੀ ਦੀ ਖੋਜ ਦਾ ਵਿਸ਼ਾ ਵੀ ਕਾਂਗਰਸ ਨਾਲ ਸਬੰਧਤ ਸੀ। ਉਨ੍ਹਾਂ ਨੇ ‘ਭਾਰਤੀ ਰਾਸ਼ਟਰੀ ਕਾਂਗਰਸ: 2004 ਤੋਂ ਲੋਕ ਸਭਾ ਚੋਣਾਂ ’ਚ ਕੇਂਦਰੀ ਸੰਗਠਨ ਤੇ ਚੋਣੀ ਰਣਨੀਤੀਆਂ ਦਾ ਇੱਕ ਅਧਿਐਨ’ ਵਿਸ਼ੇ ’ਤੇ ਖੋਜ ਕੀਤੀ। ਸਰਗਰਮ ਸਿਆਸਤਦਾਨ ਹੋਣ ਦੇ ਨਾਤੇ ਪਾਰਟੀ ਦੇ ਕੇਂਦਰੀ ਸੰਗਠਨ ਤੇ ਸੂਬਾਈ ਪੱਧਰ ਦੀ ਅੰਦਰੂਨੀ ਸਿਆਸਤ ਦੇ ਤਜਰਬੇ ਨੂੰ ਵੀ ਉਨ੍ਹਾਂ ਨੇ ਆਪਣੀ ਖੋਜ ’ਚ ਸ਼ਾਮਲ ਕੀਤਾ। Charanjit Singh Channi

ਇਹ ਵੀ ਪੜ੍ਹੋ : Punjab Weather: ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਸਰਗਰਮ, ਕਈ ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ

ਮੁੱਖ ਮੰਤਰੀ ਵੱਲੋਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਹੋਸਟਲਾਂ ਦੇ ਨਿਰਮਾਣ ਲਈ 48.91 ਕਰੋੜ ਰੁਪਏ ਜਾਰੀ
ਮੁੰਡਿਆਂ ਦੇ ਹੋਸਟਲ ਲਈ 25.91 ਕਰੋੜ ਰੁਪਏ ਅਤੇ ਕੁੜੀਆਂ ਦੇ ਹੋਸਟਲ ਲਈ 23 ਕਰੋੜ ਜਾਰੀ (Panjab University)

ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਮੁੱਖ ਮੰਤਰੀ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਚ ਵਿਦਿਆਰਥੀਆਂ ਦੀ ਵੱਡੀ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਯੂਨੀਵਰਸਿਟੀ ਵਿੱਚ ਲੜਕਿਆਂ ਅਤੇ ਲੜਕੀਆਂ ਦੇ ਹੋਸਟਲਾਂ ਦੇ ਨਿਰਮਾਣ ਲਈ 48.91 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ ਜਿਸ ਨਾਲ ਵਿਦਿਆਰਥੀਆਂ ਨੂੰ ਕੈਂਪਸ ਵਿਚ ਰਹਿਣ-ਸਹਿਣ ਦੀ ਵੱਡੀ ਸਹੂਲਤ ਹਾਸਲ ਹੋਵੇਗੀ। (Panjab University)

ਇਸ ਬਾਰੇ ਵਿਸਥਾਰ ਵਿਚ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਲੜਕਿਆਂ ਦੇ ਹੋਸਟਲ ਲਈ 25.91 ਕਰੋੜ ਰੁਪਏ ਜਦੋਂਕਿ ਲੜਕੀਆਂ ਦੇ ਹੋਸਟਲ ਲਈ 23 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨਾਂ ਦੱਸਿਆ ਕਿ ਇਨਾਂ ਹੋਸਟਲਾਂ ਦਾ ਨਿਰਮਾਣ ਹੋਣ ਨਾਲ ਵਿਦਿਆਰਥੀਆਂ ਨੂੰ ਬਹੁਤ ਵੱਡੀ ਸਹੂਲਤ ਮਿਲੇਗੀ ਕਿਉਂ ਜੋ ਯੂਨੀਵਰਸਿਟੀ ਵਿੱਚ ਪੜਦੇ ਵਿਦਿਆਰਥੀਆਂ ਨੂੰ ਹੋਸਟਲ ਦੀ ਕਮੀ ਕਾਰਨ ਆਪਣੇ ਲਈ ਪੇਇੰਗ ਗੈਸਟ ਜਾਂ ਰਹਿਣ ਲਈ ਕੋਈ ਹੋਰ ਥਾਂ ਲੱਭਣ ਦੀ ਚਿੰਤਾ ਸਤਾਉਂਦੀ ਰਹਿੰਦੀ ਹੈ। (Panjab University)

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਦੀਆਂ ਲੋੜਾਂ ਨੂੰ ਮੱਦੇਨਜ਼ਰ ਰੱਖਦਿਆਂ ਇਨਾਂ ਹੋਸਟਲਾਂ ਦੀ ਉਸਾਰੀ ਆਧੁਨਿਕ ਲੀਹਾਂ ਉਤੇ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਨਾਂ ਹੋਸਟਲਾਂ ਦੇ ਬਣਨ ਨਾਲ ਵਿਦਿਆਰਥੀ ਆਪਣੇ ਪੜ੍ਹਾਈ ਉਤੇ ਹੋਰ ਵਧੇਰੇ ਧਿਆਨ ਦੇ ਸਕਣਗੇ ਅਤੇ ਉਨਾਂ ਨੂੰ ਕੈਂਪਸ ਵਿਚ ਹੀ ਰਿਹਾਇਸ਼ ਦੀ ਸਹੂਲਤ ਮਿਲਣ ਨਾਲ ਕਿਤੇ ਹੋਰ ਖੱਜਲ-ਖੁਆਰ ਨਹੀਂ ਹੋਣਾ ਪਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਇਸ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਵਿਦਿਆਰਥੀਆਂ ਦੀ ਆਪਣੇ ਹੋਸਟਲ ਵਾਲੇ ਕਮਰਿਆਂ ਨਾਲ ਖ਼ਾਸ ਭਾਵੁਕ ਸਾਂਝ ਹੁੰਦੀ ਹੈ

ਮੁੱਖ ਮੰਤਰੀ ਨੇ ਉਮੀਦ ਜ਼ਾਹਿਰ ਕਰਦਿਆਂ ਕਿਹਾ, “ਇਨਾਂ ਹੋਸਟਲਾਂ ਦਾ ਨਿਰਮਾਣ ਮੁਕੰਮਲ ਹੋਣ ਮਗਰੋਂ ਇਹ ਹੋਸਟਲ ਵਿਦਿਆਰਥੀਆਂ ਨੂੰ ਆਪਣੇ ਅਕਾਦਮਿਕ ਸਾਲਾਂ ਦੌਰਾਨ ਘਰ ਵਰਗੀ ਠਹਿਰ ਦੇਣਗੇ। ਵਿਦਿਆਰਥੀਆਂ ਦੀ ਆਪਣੇ ਹੋਸਟਲ ਵਾਲੇ ਕਮਰਿਆਂ ਨਾਲ ਖ਼ਾਸ ਭਾਵੁਕ ਸਾਂਝ ਹੁੰਦੀ ਹੈ। ਇਹ ਹੋਸਟਲ ਸਿਰਫ਼ ਚਾਰ ਕੰਧਾਂ ਵਾਲੇ ਕਮਰੇ ਹੀ ਨਹੀਂ ਹੋਣਗੇ, ਸਗੋਂ ਇਹ ਸਿੱਖਿਆ ਪ੍ਰਾਪਤ ਕਰਨ ਲਈ ਅਨੁਕੂਲ ਮਾਹੌਲ ਵੀ ਮੁਹੱਈਆ ਕਰਨਗੇ।” (Panjab University)

ਮੁੱਖ ਮੰਤਰੀ ਨੇ ਦੱਸਿਆ ਕਿ ਉਨਾਂ ਨੇ ਲੰਘੀ 25 ਜੁਲਾਈ ਨੂੰ ਖੁਦ ਪੰਜਾਬ ਯੂਨੀਵਰਸਿਟੀ ਕੈਂਪਸ ਦਾ ਦੌਰਾ ਕਰਕੇ ਯੂਨੀਵਰਸਿਟੀ ਦੇ ਪ੍ਰਬੰਧਕਾਂ ਅਤੇ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਪੱਛਿਆ ਸੀ ਜਿਸ ਦੌਰਾਨ ਲੜਕੇ ਤੇ ਲੜਕੀਆਂ ਲਈ ਹੋਸਟਲ ਬਣਾਉਣ ਦੀ ਅਪੀਲ ਕੀਤੀ ਗਈ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨਾਂ ਨੇ ਉਸ ਮੌਕੇ ਹੀ ਹੋਸਟਲ ਦੇ ਨਿਰਮਾਣ ਦੀ ਪ੍ਰਵਾਨਗੀ ਦਿੰਦੇ ਹੋਏ ਇਸ ਦਾ ਕੰਮ ਛੇਤੀ ਸ਼ੁਰੂ ਕਰਨ ਦਾ ਵਾਅਦਾ ਕੀਤਾ ਸੀ ਜਿਸ ਲਈ ਅੱਜ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਵੱਲੋਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਹੋਸਟਲਾਂ ਦੇ ਨਿਰਮਾਣ ਲਈ 48.91 ਕਰੋੜ ਰੁਪਏ ਜਾਰੀ

ਪੰਜਾਬ ਯੂਨੀਵਰਸਿਟੀ ਨੂੰ ਸੂਬੇ ਦੀ ਸ਼ਾਨਾਮੱਤੀ ਵਿਰਾਸਤ ਦਾ ਹਿੱਸਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਣਮੱਤੀ ਸੰਸਥਾ ਨੇ ਅਹਿਮ ਹਸਤੀਆਂ ਪੈਦਾ ਕੀਤੀਆਂ ਹਨ, ਜਿਨਾਂ ਨੇ ਵੱਖ-ਵੱਖ ਖ਼ੇਤਰਾਂ ਵਿੱਚ ਆਪਣੀ ਅਮਿੱਟ ਛਾਪ ਛੱਡੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀ ਦੇ ਸਮੁੱਚੇ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ ਹੈ ਕਿਉਂਕਿ ਸੂਬੇ ਦੇ 175 ਕਾਲਜ ਇਸ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਖ਼ੇਤਰ ਨੂੰ ਵਿਸ਼ੇਸ਼ ਤਵੱਜੋਂ ਦੇ ਰਹੀ ਹੈ, ਚਾਹੇ ਉਹ ਸਕੂਲ ਤੇ ਕਾਲਜ ਪੱਧਰ ਦੀ ਸਿੱਖਿਆ ਹੋਵੇ ਜਾਂ ਯੂਨੀਵਰਸਿਟੀ ਪੱਧਰ ਦੀ ਸਿੱਖਿਆ ਹੋਵੇ।

ਪੰਜਾਬ ਯੂਨੀਵਰਸਿਟੀ ਦਾ ਵਿਦਿਆਰਥੀ ਟੈਰਰ ਫੰਡਿੰਗ ’ਚ ਗ੍ਰਿਫਤਾਰ, ਗੈਂਗਸਟਰ ਲਖਬੀਰ ਲੰਡਾ ਅਤੇ ਗੋਲਡੀ ਬਰਾੜ ਦਾ ਸਾਥੀ
ਐਸਐਸਓਸੀ ਨੇ ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਲਈ ਅਦਾਲਤ ਤੋਂ 3 ਦਿਨ ਦਾ ਰਿਮਾਂਡ ਹਾਸਲ ਕੀਤਾ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਯੂਨੀਵਰਸਿਟੀ (Panjab University) ਦੇ ਇੱਕ ਵਿਦਿਆਰਥੀ ਨੂੰ ਟੈਰਰ ਫੰਡਿੰਗ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਅਰਸ਼ਦੀਪ ਸਿੰਘ ਵਾਸੀ ਭਵਾਨੀਗੜ੍ਹ, ਸੰਗਰੂਰ ਵਜੋਂ ਹੋਈ ਹੈ, ਜੋ ਕਿ ਪੀਯੂ ਤੋਂ ਐਮ.ਏ. ਮੁਲਜ਼ਮ ਨੂੰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਗੁਪਤ ਸੂਚਨਾ ’ਤੇ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਹੈ। ਐਸਐਸਓਸੀ ਨੇ ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਲਈ ਅਦਾਲਤ ਤੋਂ 3 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਅਗਲੀ ਤਫਤੀਸ਼ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਦੋਸ਼ੀ ਅਰਸ਼ਦੀਪ ਸਿੰਘ ਦੇ ਖਾਤੇ ‘ਚ ਹੁਣ ਤੱਕ ਕੁੱਲ ਫੰਡਿੰਗ ਹੋਈ ਹੈ ਅਤੇ ਇਹ ਪੈਸਾ ਕਿੱਥੇ ਅਤੇ ਕਿਸ ਮਕਸਦ ਲਈ ਵਰਤਿਆ ਗਿਆ ਹੈ।

ਐਸਐਸਓਸੀ ਨੇ ਜਾਂਚ ਵਿੱਚ ਪਾਇਆ ਹੈ ਕਿ ਮੁਲਜ਼ਮ ਅਰਸ਼ਦੀਪ ਸਿੰਘ ਗੈਂਗਸਟਰ ਲਖਬੀਰ ਲੰਡਾ ਅਤੇ ਗੋਲਡੀ ਬਰਾੜ ਦਾ ਸਾਥੀ ਹੈ, ਜੋ ਕਿ ਲਾਰੈਂਸ ਗੈਂਗ ਦਾ ਮੈਂਬਰ ਹੈ। ਮੁਲਜ਼ਮ ਦਾ ਨੈੱਟਵਰਕ ਹੋਰ ਕਿੰਨੇ ਲੋਕਾਂ ਨਾਲ ਜੁੜਿਆ ਹੋਇਆ ਹੈ ਅਤੇ ਉਹ ਕਿਹੜੀ ਸਾਜ਼ਿਸ਼ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਿਹਾ ਸੀ, ਫਿਲਹਾਲ ਜਾਂਚ ਏਜੰਸੀ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਜਾਂਚ ਏਜੰਸੀ ਨੇ ਪਾਇਆ ਹੈ ਕਿ ਅਰਸ਼ਦੀਪ ਸਿੰਘ ਦੇ ਬੈਂਕ ਖਾਤੇ ਵਿੱਚ ਆਈਐਸਆਈ ਦੇ ਕਾਰਕੁਨਾਂ ਵੱਲੋਂ ਪੈਸੇ ਜਮ੍ਹਾਂ ਕਰਵਾਏ ਜਾ ਰਹੇ ਸਨ। ਉਸ ਨੂੰ ਉਸ ਦੇ ਬੈਂਕ ਖਾਤੇ ਦੀ ਜਾਣਕਾਰੀ ਦੇ ਆਧਾਰ ‘ਤੇ ਹੀ ਗ੍ਰਿਫਤਾਰ ਕੀਤਾ ਗਿਆ ਹੈ। ਦੁਬਈ, ਅਮਰੀਕਾ, ਫਿਲੀਪੀਨਜ਼, ਇਟਲੀ ਅਤੇ ਅਮਰੀਕਾ ਵਿੱਚ ਵਸਦੇ ਮੂਲ ਰੂਪ ਵਿੱਚ ਪੰਜਾਬ ਦੇ ਰਹਿਣ ਵਾਲੇ ਆਈਐਸਆਈ ਲਈ ਟੈਰਰ ਫੰਡਿੰਗ ਅਤੇ ਹਥਿਆਰਾਂ ਦੀ ਸਪਲਾਈ ਲਈ ਕੰਮ ਕਰਨ ਵਾਲੇ ਸਲੀਪਰ ਸੈੱਲਾਂ ਰਾਹੀਂ ਮੁਲਜ਼ਮਾਂ ਨੂੰ ਟੈਰਰ ਫੰਡਿੰਗ ਕੀਤੀ ਜਾ ਰਹੀ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ