Guru Teg Bahadur ji - Sach Kahoon Punjabi

ਧਾਰਮਿਕ ਅਜ਼ਾਦੀ ਦੇ ਰਖਵਾਲੇ ਸ੍ਰੀ ਗੁਰੂ ਤੇਗ ਬਹਾਦਰ ਜੀ
ਧਾਰਮਿਕ ਅਜ਼ਾਦੀ ਦੇ ਰਖਵਾਲੇ ਸ੍ਰੀ ਗੁਰੂ ਤੇਗ ਬਹਾਦਰ ਜੀ

ਧਾਰਮਿਕ ਅਜ਼ਾਦੀ ਅਤੇ ਮਨੁੱਖੀ ਬਰਾਬਰੀ ਹਿੱਤ ਆਪਾ ਨਿਛਾਵਰ ਕਰਨ ਵਾਲੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਪ੍ਰਕਾਸ਼ ਅਪਰੈਲ 1621 ਈ. ਨੂੰ ਪਿਤਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਅਤੇ ਮਾਤਾ ਨਾਨਕੀ ਜੀ ਦੇ ਗ੍ਰਹਿ ਵਿਖੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਇਆ। ਬਚਪਨ ਤੋਂ ਹੀ ਆਪ ਸਾਧੂ ਸੁਭਾਅ, ਸੋਚਵਾਨ, ਦਲੇਰ, ਤਿਆਗੀ ਤੇ ਪਰਉਪਕਾਰੀ ਸੁਭਾਅ ਦੇ ਮਾਲਕ ਸਨ। ਗੁਰਮਤਿ ਦੇ ਗੁਰ ਹਾਸਲ ਕਰਨ ਦੇ ਨਾਲ-ਨਾਲ ਆਪ ਨੇ ਯੁੱਧ ਕਲਾ ਦੇ ਦਾਅ ਵੀ ਸਿੱਖ ਲਏ। ਗੁਰਮਤਿ ਦੇ ਗਿਆਤਾ ਹੋਣ ਦੇ ਨਾਲ ਹੀ ਆਪ ਜੰਗੀ ਪੈਂਤੜਿਆਂ ਤੋਂ ਵੀ ਪੂਰੀ ਤਰ੍ਹਾਂ ਜਾਣਕਾਰ ਹੋ ਗਏ। ਗੁਰੂ ਪਿਤਾ ਵੱਲੋਂ ਬਖਸ਼ਿਆ ਸੰਤ ਤੇ ਸਿਪਾਹੀ ਦਾ ਸੰਕਲਪ (ਗੁਰੂ) ਤੇਗ ਬਹਾਦਰ ਜੀ ਦੀ ਸ਼ਖਸੀਅਤ ਵਿੱਚ ਪੁੂਰਨ ਰੂਪ ’ਚ ਉਜਾਗਰ ਹੋਣ ਲੱਗਾ। ਇਸ ਸੰਕਲਪ ਸਦਕਾ ਹੀ ਉਨ੍ਹਾਂ ਨੇ ਕਰਤਾਰਪੁਰ ਸਾਹਿਬ ਦੀ ਜੰਗ ਸਮੇਂ ਸੰਤ (ਤਿਆਗ ਮੱਲ) ਤੋਂ ਸਿਪਾਹੀ (ਤੇਗ ਬਹਾਦਰ) ਤੱਕ ਦਾ ਸਫਰ ਤੈਅ ਕੀਤਾ ਸੀ।

ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕਿ੍ਰਸ਼ਨ ਜੀ ਆਪਣੇ ਜੋਤੀ-ਜੋਤ (30 ਮਾਰਚ 1664 ਈ.) ਸਮਾਉਣ ਤੋਂ ਇੱਕ ਦਿਨ ਪਹਿਲਾਂ ਗੁਰਤਾ-ਗੱਦੀ ਦੀ ਸੌਂਪਣਾ ਆਦਿ ਆਪਣੇ ਦਾਦਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਬਾਬਾ ਬਕਾਲੇ ਦੇ ਸ਼ਬਦਾਂ ਨਾਲ ਕਰ ਗਏ ਸਨ, ਪਰ ਇਸ ਐਲਾਨ ਦਾ ਵੱਡੀ ਪੱਧਰ ’ਤੇ ਪ੍ਰਚਾਰ ਨਾ ਹੋਣ ਕਰਕੇ ਇਸ ਮੌਕੇ ਦਾ ਲਾਭ ਕਈ ਸਵਾਰਥੀ ਤੇ ਭੇਖਧਾਰੀ ਲੋਕਾਂ ਨੇ ਵੀ ਲੈਣਾ ਚਾਹਿਆ। ਉਹ ਬਾਬਾ ਬਕਾਲਾ ਸਾਹਿਬ ਵਿਖੇ ਆਪੋ-ਆਪਣੀਆਂ ਗੱਦੀਆਂ ਲਾ ਕੇ ਬੈਠ ਗਏ ਅਤੇ ਗੁਰੂ ਨਾਨਕ ਪਾਤਸ਼ਾਹ ਦੇ ਘਰ ਦੇ ਸੱਚੇ ਵਾਰਸ ਹੋਣ ਦਾ ਢਕਵੰਜ ਕਰਨ ਲੱਗ ਗਏ।

1664 ਈ. ਦੀ ਦੀਵਾਲੀ ਮੌਕੇ ਗੁਰੂ ਨਾਨਕ ਦਰਬਾਰ ਦਾ ਇੱਕ ਅਨਿੰਨ ਸ਼ਰਧਾਲੂ ਮੱਖਣ ਸ਼ਾਹ ਲੁਬਾਣਾ ਆਪਣੇ ਪਰਿਵਾਰ ਸਮੇਤ ਬਾਬੇ ਬਕਾਲੇ ਆਇਆ। ਵਪਾਰੀ ਮੱਖਣ ਸ਼ਾਹ ਨੇ ਦੇਖਿਆ ਕਿ ਇੱਥੇ ਕੋਈ ਇੱਕ ਨਹੀਂ, ਸਗੋਂ ਬਹੁਗਿਣਤੀ ਆਪਣੇ-ਆਪ ਨੂੰ ਸ੍ਰੀ ਗੁਰੂ ਹਰਕਿ੍ਰਸ਼ਨ ਜੀ ਦੇ ਗੱਦੀਨਸ਼ੀਨ ਦੱਸ ਰਹੇ ਸਨ। ਇਸ ਭੰਬਲਭੂਸੇ ਵਿੱਚੋਂ ਬਾਹਰ ਨਿੱਕਲਣ ਲਈ ਭਾਈ ਮੱਖਣ ਸ਼ਾਹ ਨੇ ਇੱਕ ਵਿਉਂਤਬੰਦੀ ਕੀਤੀ। ਉਸ ਨੇ ਹਰੇਕ ਦਾਅਵੇਦਾਰ ਅੱਗੇ ਦੋ-ਦੋ ਮੋਹਰਾਂ ਰੱਖ ਦਿੱਤੀਆਂ। ਉਨ੍ਹਾਂ ਮੋਹਰਾਂ ਨੂੰ ਦੇਖ ਕੇ ਸਾਰੇ ਗੱਦੀਦਾਰ ਪ੍ਰਸੰਨ ਤਾਂ ਹੋ ਰਹੇ ਸਨ, ਪਰ ਅਸਲ ਦਸਵੰਧ ਦੀ ਮਾਇਆ ਕੋਈ ਨਹੀਂ ਮੰਗ ਰਿਹਾ ਸੀ। ਨਿਰਾਸ਼ ਹੋਏ ਭਾਈ ਮੱਖਣ ਸ਼ਾਹ ਨੂੰ ਕਿਸੇ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਟਿਕਾਣੇ ਦੀ ਦੱਸ ਪਾ ਦਿੱਤੀ।

ਜਦੋਂ ਉਹ ਉਸ ਟਿਕਾਣੇ ’ਤੇ ਪਹੁੰਚਿਆ ਤਾਂ ਗੁਰੂ ਜੀ ਨਾਮ ਸਿਮਰਨ ਵਿੱਚ ਜੁੜੇ ਹੋਏ ਸਨ। ਜਦੋਂ ਮੱਖਣ ਸ਼ਾਹ ਨੇ ਇੱਥੇ ਵੀ ਦੋ ਮੋਹਰਾਂ ਰੱਖ ਕੇ ਗੁਰੂ ਸਾਹਿਬ ਨੂੰ ਨਮਸਕਾਰ ਕੀਤੀ ਤਾਂ ਦਿਲਾਂ ਦੀਆਂ ਜਾਣਨ ਵਾਲੇ ਬਾਬੇ ਨੇ ਕਿਹਾ ਕਿ ਗੁਰੂ ਘਰ ਵਿੱਚ ਮਾਇਆ ਦਾ ਕੋਈ ਲਾਲਚ ਨਹੀਂ, ਪਰ ਇਹ ਤਾਂ ਦੱਸੋ ਕਿ ਦਸਵੰਧ ਦੀ ਬਾਕੀ ਮਾਇਆ ਕਿੱਥੇ ਗਈ ਹੈ? ਇਹ ਬਚਨ ਸੁਣ ਕੇ ਮੱਖਣ ਸ਼ਾਹ ਲੁਬਾਣੇ ਦੀ ਖੁਸ਼ੀ ਉਛਾਲਾ ਮਾਰ ਉੱਠੀ ਤੇ ਉਹ ਇੱਕ ਛੱਤ ਉੱਪਰ ਚੜ੍ਹ ਕੇ ਬੁਲੰਦ ਆਵਾਜ਼ ਵਿੱਚ ਕਹਿਣ ਲੱਗਾ ਗੁਰੂ ਲਾਧੋ ਰੇ! ਗੁਰੂ ਲਾਧੋ ਰੇ!!

ਆਪਣੀਆਂ ਪ੍ਰਚਾਰ ਫੇਰੀਆਂ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜਿੱਥੇ ਵੀ ਗਏ, ਉੱਥੇ ਹੀ ਉਨ੍ਹਾਂ ਨੇ ਕਰਮਕਾਂਡੀ ਜੀਵਨ ਨੂੰ ਤਿਆਗਣ ਤੇ ਪਰਮਾਤਮਾ ਦੇ ਨਾਮ ਨੂੰ ਵਿਆਜਣ ਦੀ ਪ੍ਰੇਰਣਾ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਲੋਕਾਈ ਨੂੰ ਨਿਰਭੈ ਰਹਿ ਕੇ ਅਣਖ, ਇੱਜ਼ਤ ਅਤੇ ਆਜ਼ਾਦੀ ਵਾਲਾ ਜੀਵਨ ਜਿਊੁਣ ਦਾ ਹੋਕਾ ਵੀ ਦਿੱਤਾ।

ਗੁਰੂ ਸਾਹਿਬ ਵੱਲੋਂ ਬੁਲੰਦ ਕੀਤੀ ਇਹ ਆਵਾਜ਼ ਮੁਗਲ ਬਾਦਸ਼ਾਹ ਦੇ ਕੰਨਾਂ ਵਿੱਚ ਰੜਕਣ ਲੱਗ ਪਈ ਅਤੇ ਉਸ ਨੂੰ ਗੁਰੂ ਸਾਹਿਬ ਦੇ ਇਸ ਸਿਧਾਂਤ ਵਿੱਚੋਂ ਬਗਾਵਤ ਦੀ ਬੋਅ ਆਉਣ ਲੱਗ ਪਈ। ਸਿੱਟੇ ਵੱਜੋਂ ਬਾਦਸ਼ਾਹ ਨੇ ਗੁਰੂ ਸਾਹਿਬ ਨੂੰ ਗਿ੍ਰਫਤਾਰ ਕਰਨ ਲਈ ਆਲਮ ਖਾਨ ਨੂੰ ਭੇਜ ਦਿੱਤਾ। ਆਪਣੀ ਫੌਜ ਲੈ ਕੇ ਆਲਮ ਖਾਨ 8 ਨਵੰਬਰ ਸੰਨ 1665 ਨੂੰ ਧਮਤਾਣ ਆ ਗਿਆ ਤੇ ਕੁੱਝ ਮੁਖੀ ਸਿੱਖਾਂ/ਸੇਵਕਾਂ ਸਮੇਤ ਗੁਰੂ ਸਾਹਿਬ ਨੂੰ ਗਿ੍ਰਫਤਾਰ ਕਰ ਲਿਆ। ਗਿ੍ਰਫਤਾਰੀ ਤੋਂ ਬਾਅਦ ਔਰੰਗਜ਼ੇਬ ਨੇ ਕਈ ਨਰਮ ਢੰਗ-ਤਰੀਕਿਆਂ ਨਾਲ ਗੁਰੂ ਜੀ ਨੂੰ ਇਸਲਾਮ ਧਾਰਨ ਕਰਨ ਲਈ ਕਿਹਾ ਪਰ ਗੁਰੂ ਸਾਹਿਬ ਦੇ ਦਲੀਲ ਪੂਰਵਕ ਜਵਾਬ ਅੱਗੇ ਉਸ ਦੀ ਕੋਈ ਪੇਸ਼ ਨਾ ਗਈ ਇੱਕ ਮਹੀਨੇ ਦੀ ਕੈਦ ਤੋਂ ਬਾਅਦ ਗੁਰੂ ਸਾਹਿਬ ਨੂੰ ਰਿਹਾਅ ਕਰ ਦਿੱਤਾ ਗਿਆ।

ਔਰੰਗਜ਼ੇਬ ਵੱਲੋਂ ਆਪਣੀ ਦਮਨਕਾਰੀ ਨੀਤੀ ਨੂੰ ਜਾਰੀ ਰੱਖਦਿਆਂ ਸਤੰਬਰ 1671 ਈ. ਵਿੱਚ ਇਫਤਿਖਾਰ ਖਾਨ ਨੂੰ ਸੂਬਾ ਕਸ਼ਮੀਰ ਦਾ ਸੂਬੇਦਾਰ ਨਿਯੁਕਤ ਕੀਤਾ ਗਿਆ। ਇਹ ਸੂਬੇਦਾਰ ਵੀ ਤੰਗਦਿਲ, ਕੱਟੜ ਜਨੂੰਨੀ ਤੇ ਬੇਰਹਿਮ ਸੁਭਾਅ ਦਾ ਸੀ। ਇਸੇ ਸੂਬੇ ਵਿੱਚ ਕੁੱਝ ਵਿਦਵਾਨ ਬ੍ਰਾਹਮਣਾਂ ਦਾ ਵੀ ਵਸੇਬਾ ਸੀ, ਜੋ ਆਪਣੇ-ਆਪ ਨੂੰ ਹਿੰਦੂ ਕੌਮ ਦੇ ਆਗੂ ਸਮਝਦੇ ਸਨ।

ਕਸ਼ਮੀਰ ਦਾ ਸੂਬੇਦਾਰ ਚਾਹੁੰਦਾ ਸੀ ਕਿ ਜੇਕਰ ਇਹ (ਆਗੂ ਧਿਰ) ਮੁਸਲਮਾਨ ਬਣ ਜਾਵੇ ਤਾਂ ਬਾਕੀ ਹਿੰਦੂਆਂ ਨੂੰ ਇਸਲਾਮ ਦੇ ਝੰਡੇ ਹੇਠ ਲਿਆਉਣਾ ਸਹਿਜ ਅਤੇ ਸੁਖਾਲਾ ਹੋ ਸਕਦਾ ਹੈ। ਬਹੁਤ ਸਾਰੇ ਹਿੰਦੂ ਪਰਿਵਾਰਾਂ ਨੇ ਇਫਤਿਖਾਰ ਖਾਨ ਅੱਗੇ ਹਾਰ ਮੰਨ ਲਈ ਅਤੇ ਇਸਲਾਮ ਨੂੰ ਕਬੂਲ ਕਰ ਲਿਆ। ਸਿਰਫ ਕੁੱਝ ਕੁ ਪਰਿਵਾਰ ਬਚੇ ਸਨ, ਜੋ ਕਿਸੇ ਚਮਤਕਾਰ ਦੀ ਆਸ ਲਾਈ ਬੈਠੇ ਸਨ। ਕਸ਼ਮੀਰ ਦੇ ਪੰਡਿਤ ਇਹ ਗੱਲ ਭਲੀਭਾਂਤ ਸਮਝ ਚੁੱਕੇ ਸਨ ਕਿ ਇਨ੍ਹਾਂ ਸੰਕਟਮਈ ਹਾਲਾਤਾਂ ਵਿੱਚ ਸਾਡੀ ਬਾਂਹ ਕੇਵਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਹੀ ਫੜ੍ਹ ਸਕਦੇ ਹਨ

25 ਮਈ 1675 ਈ. ਨੂੰ 16 ਮੁਖੀ ਪੰਡਿਤਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਆ ਗਏ। ਡਾਹਢੇ ਦੁਖੀ ਮਨ ਨਾਲ ਕਸ਼ਮੀਰੀ ਪੰਡਿਤਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਆਪਣੇ ਨਾਲ ਹੁੰਦੀਆਂ ਵਧੀਕੀਆਂ ਦੀ ਦਰਦ ਕਹਾਣੀ ਸੁਣਾਈ ਤੇ ਸਰਕਾਰੀ ਅੱਤਿਆਚਾਰ ਤੋਂ ਬਚਾਉਣ ਦੀ ਬੇਨਤੀ ਕੀਤੀ। ਬਾਲ ਗੋਬਿੰਦ ਰਾਏ ਜੀ ਜਿਨ੍ਹਾਂ ਦੀ ਉਮਰ ਉਸ ਸਮੇਂ 9 ਕੁ ਸਾਲ ਦੀ ਸੀ ਗੁਰੂ ਪਿਤਾ ਜੀ ਕੋਲ ਆਏ ਤੇ ਉਦਾਸੀ ਭਰੇ ਮਾਹੌਲ ਦਾ ਕਾਰਨ ਪੁੱਛਣ ਲੱਗੇ। ਗੁਰੂ ਜੀ ਨੇ ਆਪਣੇ ਲਾਲ ਨੂੰ ਜਿੱਥੇ ਕਸ਼ਮੀਰੀ ਪੰਡਿਤਾਂ ਦੀ ਦਰਦਨਾਕ ਦਾਸਤਾਨ ਸੁਣਾਈ, ਉੱਥੇ ਨਾਲ ਹੀ ਕਹਿ ਦਿੱਤਾ ਕਿ ਇਸ ਦਰਦ ਨੂੰ ਦੂਰ ਕਰਨ ਲਈ ਪਵਿੱਤਰ ਆਤਮਾ ਦੀ ਕੁਰਬਾਨੀ ਦੀ ਲੋੜ ਹੈ ਬਾਲ ਗੋਬਿੰਦ ਰਾਏ ਜੀ ਦੇ ਮੁਖਾਰਬਿੰਦ ਵਿੱਚੋਂ ਸੁਭਾਵਿਕ ਹੀ ਨਿੱਕਲਿਆ ਕਿ ਉਹ ਪਵਿੱਤਰ ਅਤੇ ਪੂਰਨ ਆਤਮਾ ਆਪ ਜੀ ਤੋਂ ਬਗੈਰ ਹੋਰ ਕੌਣ ਹੋ ਸਕਦੀ ਹੈ।

ਸਾਹਿਬਜ਼ਾਦੇ ਦਾ ਜਵਾਬ ਸੁਣ ਕੇ ਸਾਰੀ ਸੰਗਤ ਵਿੱਚ ਹੈਰਾਨੀ ਛਾ ਗਈ, ਪਰ ਗੁਰੂ ਤੇਗ ਬਹਾਦਰ ਸਾਹਿਬ ਜੀ ਆਪਣੇ ਫਰਜੰਦ ਦੀ ਰਾਏ ਨਾਲ ਪ੍ਰਸੰਨ ਹੋ ਗਏ। ਉਨ੍ਹਾਂ ਨੇ ਗੋਬਿੰਦ ਰਾਏ ਜੀ ਨੂੰ ਘੁੱਟ ਕੇ ਛਾਤੀ ਨਾਲ ਲਾਇਆ ਅਤੇ ਬੋਲੇ ਕਿ ਲਾਲ ਜੀ ਤੁਹਾਡੀ ਗੱਲ ਸੁਣ ਕੇ ਮੇਰੀ ਚਿੰਤਾ ਦੂਰ ਹੋ ਗਈ ਹੈ। ਮੇਰੀ ਸ਼ਹਾਦਤ ਤੋਂ ਬਾਅਦ ਤੁਸੀਂ ਕੌਮ ਨੂੰ ਸਹੀ ਤੇ ਸੁਚੱਜੀ ਅਗਵਾਈ ਦੇਣ ਦੇ ਸਮਰੱਥ ਹੋ। ਨੌਵੇਂ ਗੁਰਾਂ ਨੇ ਪੰਡਿਤ ਕਿਰਪਾ ਰਾਮ ਨੂੰ ਆਖ ਦਿੱਤਾ ਕਿ ਔਰੰਗਜ਼ੇਬ ਤੱਕ ਮੇਰਾ ਇਹ ਸੰਦੇਸ਼ ਪਹੁੰਚਾ ਦਿਓ ਕਿ ਜੇਕਰ ਉਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੂੰ ਮੁਸਲਮਾਨ ਬਣਾ ਲਵੇ ਤਾਂ ਦੇਸ਼ ਦੇ ਸਾਰੇ ਹਿੰਦੂ ਆਪਣੇ-ਆਪ ਹੀ ਇਸਲਾਮ ਨੂੰ ਕਬੂਲ ਕਰ ਲੈਣਗੇ।

8 ਜੁਲਾਈ 1675 ਈ. ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਆਪਣੇ ਪੁੱਤਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਗੁਰਿਆਈ ਦੀ ਜ਼ਿੰਮੇਵਾਰੀ ਸੰਭਾਲ ਦਿੱਤੀ ਤੇ ਨਾਲ ਹੀ ਆਉਣ ਵਾਲੇ ਸਮੇਂ ਦੀ ਗੰਭੀਰਤਾ ਤੋਂ ਗਿਆਤ ਕਰਵਾ ਦਿੱਤਾ। ਸੰਗਤਾਂ ਨੂੰ ਅਣਖ, ਇੱਜ਼ਤ ਅਤੇ ਸਵੈਮਾਣ ਦਾ ਜੀਵਨ ਜਿਊੁਣ ਦਾ ਉਪਦੇਸ਼ ਦੇ ਕੇ ਗੁਰੂ ਸਾਹਿਬ ਆਪਣੇ ਸਾਥੀਆਂ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਸਮੇਤ ਦਿੱਲੀ ਵੱਲ ਨੂੰ ਰਵਾਨਾ ਹੋ ਗਏ। ਇੱਧਰ ਗੁਰੂ ਸਾਹਿਬ ਦੀ ਵੰਗਾਰ ਦਿੱਲੀ ਦੇ ਹਾਕਮ ਔਰੰਗਜੇਬ ਤੱਕ ਵੀ ਪਹੁੰਚ ਗਈ ਉਸ ਨੇ ਹਸਨ-ਅਬਦਾਲ ਤੋਂ ਗੁਰੂ ਸਾਹਿਬ ਦੀ ਗਿ੍ਰਫਤਾਰੀ ਦਾ ਹੁਕਮ ਜਾਰੀ ਕਰ ਦਿੱਤਾ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਤੇ ਤਿੰਨ ਸਿੱਖਾਂ ਨੂੰ ਗਿ੍ਰਫਤਾਰ ਕਰਕੇ ਰੋਪੜ ਦੇ ਕੋਤਵਾਲ ਮਿਰਜ਼ਾ ਨੂਰ ਮੁਹੰਮਦ ਖਾਨ ਨੇ ਪੁਲਿਸ ਦਸਤੇ ਦੀ ਨਿਗਰਾਨੀ ਹੇਠ ਸਰਹਿੰਦ ਦੇ ਸੂਬੇਦਾਰ ਦੇ ਹਵਾਲੇ ਕਰ ਦਿੱਤਾ।

4 ਨਵੰਬਰ 1675 ਈ. ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸੂਬੇਦਾਰ ਸਾਫੀਖਾਨ ਦੇ ਸਾਹਮਣੇ ਪੇਸ਼ ਕੀਤਾ ਗਿਆ।

ਉਸ ਨੇ ਗੁਰੂ ਸਾਹਿਬ ਜੀ ਨੂੰ ਕੋਈ ਮੁਅੱਜ਼ਜਾ (ਕਰਾਮਾਤ) ਕਰਨ ਲਈ ਕਿਹਾ, ਪਰ ਗੁਰੂ ਜੀ ਨੇ ਕਿਹਾ ਕਿ ਕਰਾਮਾਤ ਦਾ ਪਰਮੇਸ਼ਰ ਦੀ ਭਗਤੀ ਨਾਲ ਕੋਈ ਸਬੰਧ ਨਹੀਂ, ਇਹ ਤਾਂ ਕੇਵਲ ਮਨੁੱਖੀ ਹਉਮੈ ਦਾ ਹੀ ਪ੍ਰਗਟਾਵਾ ਹੈ। 6 ਨਵੰਬਰ ਵਾਲੇ ਦਿਨ ਕਾਜ਼ੀ ਕੋਤਵਾਲੀ ਆ ਧਮਕਿਆ। ਉਸ ਨੇ ਦਰੋਗੇ ਨੂੰ ਗੁਰੂ ਸਾਹਿਬ ਨੂੰ ਖੌਫ਼ਨਾਕ ਤਸੀਹੇ ਦੇਣ ਦੀ ਸਲਾਹ ਦਿੱਤੀ ਤਾਂ ਜੋ ਉਹ ਹਾਰ ਮੰਨ ਕੇ ਇਸਲਾਮੀ ਕਦਰਾਂ-ਕੀਮਤਾਂ ਨੂੰ ਅਪਣਾ ਲੈਣ। ਦਰੋਗੇ ਨੇ ਲਗਾਤਾਰ ਤਿੰਨ ਦਿਨ ਤਰ੍ਹਾਂ-ਤਰ੍ਹਾਂ ਦੇ ਤਸੀਹੇ ਦੇ ਕੇ ਗੁਰੂੂ ਸਾਹਿਬ ਨੂੰ ਈਨ ਮਨਾਉਣ ਦੀ ਨਾਕਾਮ ਕੀਤੀ। ਨਵੰਬਰ ਮਹੀਨੇ ਦੇ ਦੱਸਵੇਂ ਦਿਨ ਤਾਂ ਮੁਗਲੀਆ ਹਕੂਮਤ ਦੇ ਤਸ਼ੱਦਦ ਵਾਲੀ ਹੱਦ ਹੀ ਹੋ ਗਈ।

ਇਸ ਦਿਨ ਗੁਰੂ ਸਾਹਿਬ ਨੂੰ ਤੱਤੇ ਥੰਮ੍ਹ ਨਾਲ ਲਾਇਆ ਗਿਆ। ਅਡੋਲ ਚਿੱਤ ਸਤਿਗੁਰਾਂ ਨੇ ਹਕੂਮਤੀ ਜ਼ਬਰ ਨੂੰ ਅਕਾਲ-ਪੁਰਖ ਦੇ ਭਾਣੇ ਵੱਜੋਂ ਖਿੜੇ ਮੱਥੇ ਪ੍ਰਵਾਨ ਕਰ ਲਿਆ ਜਿਸ ਕਾਰਨ ਭਿਆਨਕ ਤੋਂ ਭਿਆਨਕ ਤਸੀਹੇ ਦੇ ਕੇ ਵੀ ਕਾਜ਼ੀ ਦੀ ਕੋਈ ਪੇਸ਼ ਨਹੀਂ ਚੱਲ ਸਕੀ। ਥੱਕ-ਹਾਰ ਕੇ ਉਸ ਨੇ ਇੱਕ ਹੋਰ ਘਟੀਆ ਪੈਂਤੜਾ ਵਰਤੋਂ ਵਿੱਚ ਲਿਆਂਦਾ ਜਿਸ ਤਹਿਤ ਉਸ ਨੇ ਗੁਰੂ ਘਰ ਦੇ ਤਿੰਨ ਸਿਦਕੀ ਸਿੱਖਾਂ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਨੂੰ ਘੋਰ ਤਸੀਹੇ ਦੇ ਕੇ ਗੁਰੂ ਤੇਗ ਬਹਾਦਰ ਸਾਹਿਬ ਦੀਆਂ ਅੱਖਾਂ ਸਾਹਮਣੇ ਸ਼ਹੀਦ ਕਰ ਦਿੱਤਾ।

ਝੁੰਝਲਾਹਟ ਵਿੱਚ ਆ ਕੇ ਕਾਜ਼ੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਸੀਸ ਧੜ ਤੋਂ ਤਲਵਾਰ ਨਾਲ ਜੁਦਾ ਕਰ ਦੇਣ ਦਾ ਫ਼ਤਵਾ ਜਾਰੀ ਕਰ ਦਿੱਤਾ। ਕਾਜੀ ਦੇ ਫ਼ਤਵੇ ਮੁਤਾਬਕ ਚਾਂਦਨੀ ਚੌਂਕ ਦੇ ਕੋਤਵਾਲੀ ਵਾਲੇੇ ਬੋਹੜ ਹੇਠਾਂ ਬੈਠੇ ਗੁਰੂ ਤੇਗ ਬਹਾਦਰ ਸਾਹਿਬ ਨੂੰ ਸ਼ਹੀਦ ਕਰਨ ਦਾ ਅਮਲ ਆਰੰਭ ਕਰ ਦਿੱਤਾ ਗਿਆ। ਗੁਰੁੂ ਸਾਹਿਬ ਨੇ ਆਪਣੇ ਮਖ਼ਾਰਬਿੰਦ ਵਿਚੋਂ ਵਹਿਗੁਰੂ ਸ਼ਬਦ ਦਾ ੳੇੇੁਚਾਰਨ ਕੀਤਾ ਅਤੇ ਨਾਲ ਹੀ ਆਪਣਾ ਸੀਸ ਨਿਵਾਅ ਦਿੱਤਾ। ਸੀਸ ਨਿਵਾਉਂਦਿਆਂ ਸਾਰ ਹੀ ਸਮਾਣੇ ਦੇ ਜਲਾਦ ਸੱਯਦ ਜਲਾਲੂਦੀਨ ਨੇ ਤਲਵਾਰ ਦੇ ਜ਼ੋਰਦਾਰ ਵਾਰ ਨਾਲ ਗੁਰੂੁ ਪਾਤਸ਼ਾਹ ਦੇ ਸੀਸ ਨੂੰ ਧੜ ਨਾਲੋਂ ਅਲੱਗ ਕਰ ਦਿੱਤਾ।

ਗੁਰੂ ਸਾਹਿਬ ਦੀ ਸ਼ਹਾਦਤ ਤੋਂ ਬਾਅਦ ਪਵਿੱਤਰ ਸੀਸ ਅਤੇ ਧੜ ਨੂੰ ਉੱਥੇ ਹੀ ਪਏ ਰਹਿਣ ਦਿੱਤਾ ਗਿਆ ਅਤੇ ਇਨ੍ਹਾਂ ਦੇ ਆਸ-ਪਾਸ ਸਖ਼ਤ ਪਹਿਰੇ ਲਾ ਦਿੱਤੇ। ਸੀਸ ਤਲੀ ’ਤੇ ਧਰ ਕੇ ਪ੍ਰੇਮ ਦੀ ਖੇਡ ਖੇਡਣ ਵਾਲੇ ਭਾਈ ਜੈਤਾ (ਬਾਬਾ ਜੀਵਨ ਸਿੰਘ) ਜੀ ਨੇ ਪੂਰੀ ਤਿਆਰੀ ਅਤੇ ਹੁਸ਼ਿਆਰੀ ਨਾਲ ਗੁਰੂ ਸਾਹਿਬ ਦਾ ਸੀਸ ਚੁੱਕ ਲਿਆ ਅਤੇ ਜਿਵੇਂ-ਕਿਵੇਂ ਸ੍ਰੀ ਆਨੰਦਪੁਰ ਸਾਹਿਬ ਪਹੁੰਚ ਗਿਆ ਅਤੇ ਇਸ ਨੂੰ ਬਾਲ (ਗੁਰੁੂ) ਗੋਬਿੰਦ ਰਾਏ ਜੀ ਨੂੰ ਭੇਟ ਕਰ ਦਿੱਤਾ।

ਦਸਵੇਂ ਪਾਤਸ਼ਾਹ ਨੇ ਸੰਗਤ ਦੇ ਸਹਿਯੋਗ ਨਾਲ ਗੁਰੂ ਪਿਤਾ ਦੇ ਸੀਸ ਦਾ ਸਸਕਾਰ ਬੜੇ ਅਦਬ ਨਾਲ ਕਰ ਦਿੱਤਾ। ਦੂਜੇ ਪਾਸੇ ਭਾਈ ਲੱਖੀ ਸ਼ਾਹ ਵਣਜਾਰੇ ਨੇ ਵੀ ਵੱਡੀ ਹਿੰਮਤ ਕੀਤੀ ਅਤੇ ਨੌਵੇਂ ਪਾਤਸ਼ਾਹ ਦੇ ਧੜ ਨੂੰ ਆਪਣੇ ਵਪਾਰਕ ਗੱਡੇ ਵਿਚ ਰੱਖ ਕੇ ਆਪਣੇ ਘਰ ਲੈ ਗਿਆ ਤੇ ਘਰ ਨੂੰ ਅੱਗ ਲਾ ਕੇ ਧੜ ਦਾ ਸਸਕਾਰ ਕਰ ਦਿੱਤਾ। ਇਸ ਸਥਾਨ ਉੱਪਰ ਅੱਜ-ਕੱਲ੍ਹ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਸੁਸ਼ੋਭਿਤ ਹੈ।

ਰਿਸ਼ੀ ਨਗਰ ਐਕਸਟੈਨਸ਼ਨ (ਲੁਧਿਆਣਾ)

ਮੋ. 94631-32719

ਰਮੇਸ਼ ਬੱਗਾ ਚੋਹਲਾ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ