Dr. Gurpreet Kaur - Sach Kahoon Punjabi

Gurpreet Kaur Legal Notice: CM ਮਾਨ ਦੀ ਪਤਨੀ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਨੋਟਿਸ ਰਾਹੀਂ ਦੋਵਾਂ ਨੂੰ 24 ਘੰਟਿਆਂ ਦੇ ਅੰਦਰ ਮੁਆਫ਼ੀ ਮੰਗਣ ਲਈ ਕਿਹਾ ਗਿਆ ਹੈ। ਨਾਲ ਹੀ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਨਿਰਧਾਰਤ ਸਮੇਂ ਅੰਦਰ ਮੁਆਫ਼ੀ ਨਾ ਮੰਗੀ ਗਈ ਤਾਂ ਉਨ੍ਹਾਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਵੱਲੋਂ ਡਾ. ਗੁਰਪ੍ਰੀਤ ਕੌਰ ’ਤੇ ਲਾਏ ਗਏ ਕਥਿਤ ਦੋਸ਼ਾਂ ਨਾਲ ਜੁੜਿਆ ਹੋਇਆ ਹੈ। ਸੇਵਾਮੁਕਤ ਜਸਟਿਸ ਨੇ ਦਾਅਵਾ ਕੀਤਾ ਸੀ ਕਿ ਡਾ. ਗੁਰਪ੍ਰੀਤ ਕੌਰ ਨੇ ਇੱਕ ਜਬਰ-ਜਨਾਹ ਮਾਮਲੇ ’ਚ ਕਥਿਤ ਤੌਰ ’ਤੇ 5 ਕਰੋੜ ਰੁਪਏ ਦੀ ਮੰਗ ਕੀਤੀ ਤੇ ਇੱਕ ਕਾਰੋਬਾਰੀ ਖਿਲਾਫ਼ ਦਰਜ ਮਾਮਲਾ ਰੱਦ ਕਰਵਾਉਣ ’ਚ ਮਦਦ ਕਰਨ ਦੀ ਪੇਸ਼ਕਸ਼ ਕੀਤੀ ਸੀ। ਹਾਲਾਂਕਿ ਡਾ. ਗੁਰਪ੍ਰੀਤ ਕੌਰ ਇਨ੍ਹਾਂ ਦੋਸ਼ਾਂ ਨੂੰ ਪਹਿਲਾਂ ਹੀ ਰੱਦ ਕਰ ਚੁੱਕੇ ਹਨ। 23 ਅਗਸਤ ਨੂੰ ਡਾ. ਗੁਰਪ੍ਰੀਤ ਕੌਰ ਨੇ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਨੂੰ ਵੀ ਕਾਨੂੰਨੀ ਨੋਟਿਸ ਭੇਜਿਆ ਸੀ।

ਇਸ ’ਚ ਉਨ੍ਹਾਂ ਨੇ 5 ਕਰੋੜ ਰੁਪਏ ਦੀ ਮੰਗ ਸਬੰਧੀ ਦੋਸ਼ਾਂ ਨੂੰ ਨਕਾਰਦਿਆਂ ਬਿਆਨ ਵਾਪਸ ਲੈਣ ਤੇ ਜਨਤਕ ਤੌਰ ’ਤੇ ਮੁਆਫ਼ੀ ਮੰਗਣ ਦੀ ਮੰਗ ਕੀਤੀ ਸੀ। ਨੋਟਿਸ ’ਚ ਦੋਸ਼ਾਂ ਪਿੱਛੇ ਸਿਆਸੀ ਮਨਸ਼ਾ ਹੋਣ ਦਾ ਵੀ ਜ਼ਿਕਰ ਕੀਤਾ ਗਿਆ ਸੀ। ਇਸੇ ਮਾਮਲੇ ਸਬੰਧੀ 2 ਸਤੰਬਰ ਨੂੰ ਬਿਕਰਮ ਸਿੰਘ ਮਜੀਠੀਆ ਵੱਲੋਂ ਸੋਸ਼ਲ ਮੀਡੀਆ ’ਤੇ ਇੱਕ ਕਥਿਤ ਆਡੀਓ-ਵੀਡੀਓ ਸਾਂਝੀ ਕੀਤੀ ਗਈ। ਮਜੀਠੀਆ ਨੇ ਦਾਅਵਾ ਕੀਤਾ ਕਿ ਇਸ ’ਚ ਮਾਮਲੇ ਨਾਲ ਜੁੜੇ ਕਥਿਤ ਵਿਚੋਲਿਆਂ ਤੇ ਡਾ. ਗੁਰਪ੍ਰੀਤ ਕੌਰ ਦੇ ਇੱਕ ਰਿਸ਼ਤੇਦਾਰ ਵਿਚਕਾਰ ਪੈਸਿਆਂ ਦੇ ਲੈਣ-ਦੇਣ ਸਬੰਧੀ ਗੱਲਬਾਤ ਹੈ। ਉਨ੍ਹਾਂ ਨੇ ਕਥਿਤ ਤੌਰ ’ਤੇ ਪਟਿਆਲਾ ਜ਼ੇਲ੍ਹ ’ਚ ਮੁਲਜ਼ਮ ਨੂੰ ਸਹੂਲਤਾਂ ਦੇਣ ਅਤੇ ਮੁੱਖ ਮੰਤਰੀ ਨਿਵਾਸ ’ਚ ਮੁਲਾਕਾਤ ਨਾਲ ਸਬੰਧਤ ਗੱਲਬਾਤ ਹੋਣ ਦਾ ਵੀ ਦਾਅਵਾ ਕੀਤਾ। Gurpreet Kaur Legal Notice

ਇਹ ਵੀ ਪੜ੍ਹੋ : Srinagar Airport: ਸ਼੍ਰੀਨਗਰ ਹਵਾਈ ਅੱਡੇ ’ਤੇ ਜਹਾਜ਼ ਖੰਭੇ ਨਾਲ ਟਕਰਾਇਆ, ਅੱਗੇ ਦਾ ਹਿੱਸਾ ਟੁੱਟਿਆ, ਯਾਤਰੀ ਸੁਰੱਖਿਅਤ

ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵੀ 2 ਸਤੰਬਰ ਨੂੰ ਆਪਣੇ ਸੋਸ਼ਲ ਮੀਡੀਆ ਖਾਤੇ ’ਤੇ ਮਜੀਠੀਆ ਵੱਲੋਂ ਸਾਂਝੀ ਕੀਤੀ ਆਡੀਓ ਦੀ ਵੀਡੀਓ ਪੋਸਟ ਕੀਤੀ। ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਪੰਜਾਬ ਪੁਲਿਸ ਦੇ ਡੀਜੀਪੀ ਤੋਂ ਸਵਾਲ ਕੀਤਾ ਕਿ ਕਥਿਤ ਤੌਰ ’ਤੇ 5 ਕਰੋੜ ਰੁਪਏ ਮੰਗਣ ਵਾਲੇ ਅਮਰਦੀਪ ਗਰੇਵਾਲ ਖਿਲਾਫ਼ ਕਾਰਵਾਈ ਕੀਤੀ ਜਾਵੇਗੀ ਜਾਂ ਨਹੀਂ। ਖਹਿਰਾ ਨੇ ਇਸ ਮਾਮਲੇ ਨਾਲ ਅਮਰਦੀਪ ਦੀ ਕਥਿਤ ਆਡੀਓ ਤੇ ਡਾ. ਗੁਰਪ੍ਰੀਤ ਕੌਰ ਨਾਲ ਸਬੰਧਤ ਕਥਿਤ ਸੀਸੀਟੀਵੀ ਫੁਟੇਜ ਦਾ ਵੀ ਹਵਾਲਾ ਦਿੱਤਾ। ਇਸ ਮਾਮਲੇ ’ਚ ਲੀਗਲ ਰਾਈਟਸ ਆਬਜ਼ਰਵੇਟਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨਐੱਚਆਰਸੀ) ਵੱਲੋਂ ਵੀ ਮਾਮਲੇ ਦਾ ਨੋਟਿਸ ਲੈਣ ਦੀ ਜਾਣਕਾਰੀ ਸਾਹਮਣੇ ਆਈ ਸੀ। ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਤੇ ਡੀਜੀਪੀ ਤੋਂ ਮਾਮਲੇ ਸਬੰਧੀ ਕਾਰਵਾਈ ਦੀ ਰਿਪੋਰਟ ਮੰਗੀ ਸੀ। Gurpreet Kaur Legal Notice

ਦੇਵੀਗੜ੍ਹ ਵਿਖੇ ਅਤਿ ਆਧੁਨਿਕ ਨਵੇਂ ਬੱਸ ਅੱਡੇ ਦਾ ਨੀਂਹ ਪੱਥਰ ਰੱਖਿਆ
90 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬੱਸ ਅੱਡੇ ’ਚ ਮਿਲਣਗੀਆਂ ਆਧੁਨਿਕ ਸਹੂਲਤਾਂ : ਹਰਮੀਤ ਸਿੰਘ ਪਠਾਣਮਾਜਰਾ (New Bus Stand)

ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕਰ ਰਹੇ ਨੇ ਕੰਮ : ਡਾ. ਗੁਰਪ੍ਰੀਤ ਕੌਰ

(ਰਾਮ ਸਰੂਪ ਪੰਜੋਲਾ) ਸਨੌਰ। 90 ਲੱਖ ਨਾਲ ਬਣਨ ਵਾਲੇ ਨਵੇਂ ਤੇ ਆਧੁਨਿਕ ਬੱਸ ਅੱਡੇ ਦਾ ਨੀਂਹ ਪੱਥਰ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਅੱਜ ਦੇਵੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਦੀ ਮੌਜੂਦਗੀ ’ਚ ਰੱਖਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸਿਮਰਨਜੀਤ ਕੌਰ ਪਠਾਣਮਾਜਰਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਤੇ ਸੁਰਿੰਦਰ ਕੌਰ ਧੰਜੂ ਵੀ ਮੌਜੂਦ ਸਨ। (New Bus Stand)

ਇਸ ਮੌਕੇ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਬਿਨਾਂ ਨਵਾਂ ਬੱਸ ਅੱਡਾ ਪਾਸ ਕੀਤਿਆਂ ਪੁਰਾਣੇ ਬੱਸ ਅੱਡੇ ਨੂੰ ਢਾਹ ਦਿੱਤਾ ਗਿਆ ਸੀ, ਜਿਸ ਕਾਰਨ ਦੇਵੀਗੜ੍ਹ ਸਮੇਤ ਨੇੜਲੇ ਵਸਨੀਕਾਂ ਨੂੰ ਅਨੇਕਾਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਿੱਥੇ ਸਬ ਡਵੀਜ਼ਨ ਦੁਧਨਸਾਧਾਂ ਦੀ ਬਿਲਡਿੰਗ ਲਈ 5 ਕਰੋੜ ਰੁਪਏ ਜਾਰੀ ਕੀਤੇ ਗਏ ਹਨ, ਉਥੇ ਹੀ 90 ਲੱਖ ਰੁਪਏ ਦੇਵੀਗੜ੍ਹ ਦੇ ਨਵੇਂ ਬਣਨ ਵਾਲੇ ਬੱਸ ਅੱਡੇ ਲਈ ਦਿੱਤੇ ਗਏ ਹਨ (New Bus Stand) ਜਿਸ ਦੀ ਪਹਿਲੀ ਕਿਸ਼ਤ 33 ਲੱਖ ਰੁਪਏ ਜਾਰੀ ਵੀ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਦੇਵੀਗੜ੍ਹ ਦੀ ਨੁਹਾਰ ਬਿਲਕੁਲ ਬਦਲ ਜਾਵੇਗੀ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਅਨੁਸਾਰ ਦੇਵੀਗੜ੍ਹ ਵਿੱਚ ਸੜ੍ਹਕਾਂ ਦੇ ਆਲੇ ਦੁਆਲੇ ਬਲਾਕ ਟਾਇਲਜ਼ ਸਮੇਤ ਕੈਮਰੇ, ਸਟਰੀਟ ਲਾਈਟਾਂ ਅਤੇ ਸਾਫ਼ ਸਫ਼ਾਈ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਵੇਂ ਬੱਸ ਅੱਡੇ ਵਿੱਚ ਸਵਾਰੀਆਂ ਲਈ ਲੋੜੀਦੀਆਂ ਸਾਰੀਆਂ ਸਹੂਲਤਾਂ ਮਿਲਣਗੀਆਂ।

ਡਾ. ਗੁਰਪ੍ਰੀਤ ਕੌਰ ਵੱਲੋਂ ਵਿਧਾਇਕ ਤੇ ਡੀ.ਸੀ. ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਕਿਹਾ, ਲੋਕਾਂ ਨੂੰ ਜਲਦੀ ਦਿੱਤੀ ਜਾਵੇਗੀ ਮੁਆਵਜ਼ਾ ਰਾਸ਼ੀ

ਇਸ ਮੌਕੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਦੇ ਸਰਬਪੱਖੀ ਵਿਕਾਸ ਲਈ ਲੋਕਾਂ ਤੱਕ ਸਰਗਰਮ ਪਹੁੰਚ ਬਣਾਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਮੁੱਖ ਮੰਤਰੀ ਬਹੁਤ ਗੰਭੀਰ ਹਨ ਤੇ ਸਰਕਾਰ ਵੱਲੋਂ ਗਿਰਦਾਵਰੀ ਦੇ ਆਦੇਸ਼ ਦੇ ਦਿੱਤੇ ਗਏ ਹਨ ਤੇ ਜਲਦੀ ਹੀ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ। New Bus Stand

ਇਹ ਵੀ ਪੜ੍ਹੋ : ਮਨੀਸ਼ਾ ਗੁਲਾਟੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਇਸ ਦੌਰਾਨ ਡਾ. ਗੁਰਪ੍ਰੀਤ ਕੌਰ ਨੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਐਸ.ਐਸ.ਪੀ. ਵਰੁਣ ਸ਼ਰਮਾ ਨਾਲ ਹੜ੍ਹਾਂ ਦੌਰਾਨ ਨੁਕਸਾਨੀ ਪਟਿਆਲਾ-ਪਿਹੋਵਾ ਸੜਕ, ਰੋਹੜ ਜਗੀਰ ਤੇ ਟਾਂਗਰੀ ਨਦੀਆਂ ਦਾ ਦੌਰਾ ਕੀਤਾ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਲੋਕਾਂ ਲਈ ਚਿੰਤਤ ਹਨ ਤੇ ਉਹ ਪੰਜਾਬ ਨੂੰ ਮੁੜ ਲੀਹਾਂ ’ਤੇ ਪਾਉਣ ਲਈ ਸਿਰਤੋੜ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੜ੍ਹਾਂ ਨਾਲ ਨੁਕਸਾਨੀਆਂ ਸੜਕਾਂ ਦੀ ਜਲਦੀ ਹੀ ਮੁਰੰਮਤ ਕੀਤੀ ਜਾਵੇਗੀ। ਇਸ ਮੌਕੇ ਡਾ. ਓਕਾਰ ਸਿੰਘ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਵਰੁਣ ਸ਼ਰਮਾ, ਐਸ.ਪੀ ਸਰਫ਼ਰਾਜ਼ ਆਲਮ, ਐਸ.ਡੀ.ਐਮ. ਕ੍ਰਿਪਾਲਵੀਰ ਸਿੰਘ, ਗੁਰਮੀਤ ਸਿੰਘ ਬਿੱਟੂ, ਮਨਿੰਦਰ ਸਿੰਘ ਫਰਾਂਸਵਾਲਾ, ਗੁਰਬਚਨ ਸਿੰਘ ਵਿਰਕ, ਹਰਦੇਵ ਸਿੰਘ ਘੜਾਮ, ਬਲਜਿੰਦਰ ਸਿੰਘ ਨੰਦਗੜ੍ਹ, ਗੁਰਪ੍ਰੀਤ ਗੁਰੀ, ਸਿਮਰਜੀਤ ਸਿੰਘ ਸੋਹਲ, ਰਾਜਾ ਧੰਜੂ, ਗੋਰਵ ਬਬਾ ਸਮੇਤ ਵੱਡੀ ਗਿਣਤੀ ਇਲਾਕਾ ਨਿਵਾਸੀ ਮੌਜੂਦ ਸਨ।

ਭਗਵੰਤ ਮਾਨ ਨੇ ਟਵੀਟ ਕਰਕੇ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਦਿੱਤੀਆਂ ਜਨਮ ਦਿਨ ਦੀਆਂ ਵਧਾਈਆਂ
ਗੁਜਰਾਤ ‘ਚ ਪਾਰਟੀ ਲਈ ਪ੍ਰਚਾਰ ਕਰ ਰਹੇ ਹਨ ਮੁੱਖ ਮੰਤਰੀ ਮਾਨ

32 ਸਾਲ ਦੀ ਹੋਈ ਡਾਕਟਰ ਗੁਰਪ੍ਰੀਤ ਕੌਰ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਦਾ ਅੱਜ ਜਨਮ ਦਿਨ ਹੈ। ਉਹ 32 ਸਾਲਾਂ ਦੇ ਹੇ ਗਏ ਹਨ। ਵਿਆਹ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਜਨਮਦਿਨ ਹੈ। ਪਰ ਮੁੱਖ ਮੰਤਰੀ ਭਗਵੰਤ ਮਾਨ ਪਾਰਟੀ ਪ੍ਰਚਾਰ ਲਈ ਗੁਜਰਾਤ ਵਿੱਚ ਰੁਝੇ ਹੋਏ ਹਨ। ਉਨ੍ਹਾਂ ਨੇ ਟਵੀਟ ਕਰਕੇ ਪਤਨੀ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ।

ਮੁੱਖ ਮੰਤਰੀ ਨੇ ਟਵੀਟ ਕਰਕੇ ਡਾਕਟਰ ਗੁਰਪ੍ਰੀਤ ਕੌਰ ਲਈ ਇੱਕ ਟਵੀਟ ਕੀਤਾ ਹੈ। ਉਨ੍ਹਾਂ ਨੇ ਡਾ. ਗੁਰਪ੍ਰੀਤ ਕੌਰ ਨਾਲ ਆਪਣੀ ਤਸਵੀਰ ਪੋਸਟ ਕੀਤੀ ਹੈ ਅਤੇ ਨਾਲ ਹੀ ਲਿਖਿਆ ਹੈ-ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ …ਪੰਜਾਬ ਦੀ ਸੇਵਾ ਕਰਨ ਦੇ ਮੇਰੇ ਇਰਾਦੇ ਅਤੇ ਸਫਰ ਵਿੱਚ ਤੁਸੀਂ ਹਮੇਸ਼ਾ ਮੇਰੇ ਹਮਸਫ਼ਰ ਬਣੇ ਰਹੋ ..ਵਾਹਿਗੁਰੂ ਤੰਦਰੁਸਤੀ ਬਖ਼ਸ਼ੇ .,,

ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ …ਪੰਜਾਬ ਦੀ ਸੇਵਾ ਕਰਨ ਦੇ ਮੇਰੇ ਇਰਾਦੇ ਅਤੇ ਸਫਰ ਵਿੱਚ ਤੁਸੀਂ ਹਮੇਸ਼ਾ ਮੇਰੇ ਹਮਸਫ਼ਰ ਬਣੇ ਰਹੋ ..ਵਾਹਿਗੁਰੂ ਤੰਦਰੁਸਤੀ ਬਖ਼ਸ਼ੇ .,, pic.twitter.com/NklPNQWsQI

— Bhagwant Mann (@BhagwantMann) November 28, 2022

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ