Captain Amrinder Singh - Sach Kahoon Punjabi
ਕਮਰਸ਼ੀਅਲ ਮੁੱਖ ਮੰਤਰੀ ਨੇ ਕਦੇ ਵੀ ਵਰਕਰ ਦੀ ਨਹੀਂ ਸੁਣੀ
ਪਟਿਆਲਾ (ਖੁਸ਼ਵੀਰ ਸਿੰਘ ਤੂਰ) ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਮਰਸ਼ੀਅਲ ਮੁੱਖ ਮੰਤਰੀ ਦਾ ਨਾਮ ਦਿੱਤਾ ਹੈ । ਉਨ੍ਹਾਂ ਦਾ ਕਹਿਣਾ ਹੈ ਕਿ ਕਮਰਸ਼ੀਅਲ ਮੁੱਖ ਮੰਤਰੀ ਕਾਰਨ ਹੀ ਪੰਜਾਬ ਕਾਂਗਰਸ ਦਾ ਬੇੜਾ ਗ਼ਰਕ ਹੋਇਆ ਹੈ ਅਤੇ ਇਹ ਕਮਰਸ਼ੀਅਲ ਮੁੱਖ ਮੰਤਰੀ ਆਪਣੇ ਹਿਤਾਂ ਨੂੰ ਮੁੱਖ ਰੱਖਦਿਆਂ ਪਾਰਟੀਆਂ ਬਦਲ ਦਾ ਸ਼ੁਕੀਨ ਰਿਹਾ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਏਥੇ ਜ਼ਿਲ੍ਹਾ ਪਟਿਆਲਾ ਦੇ ਦਿਹਾਤੀ ਪ੍ਰਧਾਨ ਮਹੰਤ ਹਰਵਿੰਦਰ ਖਨੌੜਾ ਦੇ ਤਾਜਪੋਸ਼ੀ ਸਮਾਗਮ ਵਿੱਚ ਪੁੱਜੇ ਹੋਏ ਸਨ।
ਰਾਜਾ ਵੜਿੰਗ ਨੇ ਕਿਹਾ ਕਿ ਇਨ੍ਹਾਂ ਧਨਾਢ ਲੋਕਾਂ ਨੇ ਕਦੇ ਵੀ ਕਾਂਗਰਸੀ ਵਰਕਰਾਂ ਦੀ ਗੱਲ ਨਹੀਂ ਸੁਣੀ ਜਿਸ ਦਾ ਖਮਿਆਜ਼ਾ ਕਾਂਗਰਸ ਨੂੰ ਕਰਾਰੀ ਹਾਰ ਦੇ ਰੂਪ ਵਿੱਚ ਸਹਿਣਾ ਪਿਆ ਹੈ । ਰਾਜਾ ਵੜਿੰਗ ਨੇ ਕਿਹਾ ਕਿ ਹਮੇਸ਼ਾਂ ਆਗੂ ਭੱਜਦੇ ਹਨ ਅਤੇ ਵਰਕਰ ਉੱਥੇ ਹੀ ਖੜੇ ਰਹਿੰਦੇ ਹਨ। ਉਨ੍ਹਾਂ ਸਟੇਜ ਤੋਂ ਹੀ ਕਿਹਾ ਕਿ ਜਿਹੜੇ ਆਗੂ ਕਾਂਗਰਸ ਛੱਡਣਾ ਚਾਹੁੰਦੇ ਹਨ ਉਹ ਛੇਤੀ ਛੱਡ ਜਾਣ ਕਿਉਂਕਿ ਇਸ ਤੋਂ ਬਾਅਦ ਕਾਂਗਰਸ ਨੂੰ ਜਲਦੀ ਪੈਰਾਂ ਸਿਰ ਕਰਨ ਦਾ ਸਮਾਂ ਮਿਲ ਜਾਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪੰਜਾਬ ’ਚ ਰੋਜ਼ਾਨਾ ਹੋ ਰਹੇ ਹਨ ਕਤਲ, ਵਿਰੋਧੀ ਧਿਰਾਂ ਲੱਗੀਆਂ ਘੇਰਨ, ਹਿਮਾਚਲ ਛੱਡ ਪੰਜਾਬ ਵੱਲ ਧਿਆਨ ਦੇਣ ਭਗਵੰਤ ਮਾਨ
ਪੰਜਾਬ ਵਿੱਚ ਕੁਝ ਦਿਨਾਂ ’ਚ ਹੀ ਹੁਣ ਤੱਕ 18 ਦੇ ਕਰੀਬ ਹੋ ਚੁੱਕੇ ਹਨ ਕਤਲ
ਵਿਰੋਧੀ ਧਿਰਾਂ ਵੱਲੋਂ ਤਿੱਖੇ ਹਮਲੇ, ਪੰਜਾਬ ਨੂੰ ਛੱਡ ਭਗਵੰਤ ਮਾਨ ਨੂੰ ਗੁਜਰਾਤ ਅਤੇ ਹਿਮਾਚਲ ਦੀ ਜ਼ਿਆਦਾ ਚਿੰਤਾ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਵਿੱਚ ਹੁਣ ਰੋਜ਼ਾਨਾ ਵਾਂਗ ਹੀ ਕਤਲ ਹੋ ਰਹੇ ਹਨ ਅਤੇ ਇਨ੍ਹਾਂ ਕਤਲ ਨੂੰ ਰੋਕਣ ਵਿੱਚ ਨਾਕਾਮਯਾਬ ਸਾਬਤ ਹੋ ਰਹੀ ਪੰਜਾਬ ਸਰਕਾਰ ਖ਼ਿਲਾਫ਼ ਵਿਰੋਧੀ ਧਿਰਾਂ ਵੱਲੋਂ ਤੇਜ਼ ਹਮਲੇ ਸ਼ੁਰੂ ਕਰ ਦਿੱਤੇ ਗਏ ਹਨ। ਪੰਜਾਬ ਦੀ ਅਮਨ ਤੇ ਕਾਨੂੰਨ ਸਥਿਤੀ ਨੂੰ ਲੈ ਕੇ ਵਿਰੋਧੀ ਧਿਰਾਂ ਭਗਵੰਤ ਮਾਨ ਨੂੰ ਸਲਾਹ ਦਿੰਦੀ ਨਜ਼ਰ ਆ ਰਹੀਆਂ ਹਨ ਕਿ ਉਹ ਗੁਜਰਾਤ ਅਤੇ ਹਿਮਾਚਲ ਦੀਆਂ ਚੋਣਾਂ ਦੀ ਫਿਕਰ ਛੱਡ ਕੇ ਆਪਣੇ ਪੰਜਾਬ ਵੱਲ ਧਿਆਨ ਦੇਣ।
ਭਾਜਪਾ ਅਤੇ ਅਕਾਲੀ ਦਲ ਤੋਂ ਇਲਾਵਾ ਕਾਂਗਰਸ ਵੱਲੋਂ ਤਿੱਖੇ ਹਮਲੇ ਹੋਣ ਤੋਂ ਬਾਅਦ ਹੁਣ ਅਮਰਿੰਦਰ ਸਿੰਘ ਵੱਲੋਂ ਵੀ ਭਗਵੰਤ ਮਾਨ ਦੇ ਖ਼ਿਲਾਫ਼ ਸਖ਼ਤ ਟਿੱਪਣੀ ਕੀਤੀ ਜਾ ਰਹੀ ਹੈ। ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਹਿੰਸਕ ਘਟਨਾਵਾਂ ਵਿੱਚ ਕਾਫ਼ੀ ਜ਼ਿਆਦਾ ਵਾਧਾ ਹੋਇਆ ਹੈ ਅਤੇ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਪੰਜਾਬ ਪੁਲਿਸ ਪੂਰੀ ਤਰ੍ਹਾਂ ਕਾਮਯਾਬ ਵੀ ਸਾਬਤ ਹੋ ਸਕਦੀ ਹੈ। ਇਸ ਲਈ ਪੰਜਾਬ ਪੁਲਿਸ ਨੂੰ ਕੰਮ ਕਰਨ ਦੀ ਖੱੁਲ੍ਹੀ ਛੋਟ ਦੇਣੀ ਚਾਹੀਦੀ ਹੈ ਤਾਂ ਕਿ ਇਸ ਤਰ੍ਹਾਂ ਦੀ ਘਟਨਾਵਾਂ ਨੂੰ ਰੋਕਿਆ ਜਾ ਸਕੇ। ਪੰਜਾਬ ਵਿੱਚ ਕਾਫ਼ੀ ਜ਼ਿਆਦਾ ਨੁਕਸਾਨ ਅਤੇ ਕੁਰਬਾਨੀ ਤੋਂ ਬਾਅਦ ਸ਼ਾਂਤੀ ਆਈ ਇਸ ਲਈ ਸ਼ਾਂਤੀ ਭੰਗ ਨਹੀਂ ਹੋਣੀ ਚਾਹੀਦੀ ਹੈ।
ਨਵਜੋਤ ਸਿੱਧੂ ਨੇ ਪੰਜਾਬ ਸਰਕਾਰ ’ਤੇ ਹਮਲਾ ਬੋਲਦੇ ਹੋਏ ਕਿਹਾ ਕਿ ਪੰਜਾਬ ਵਿੱਚ ਲਾਅ ਅਤੇ ਆਰਡਰ ਦੀ ਸਥਿਤੀ ਪੂਰੀ ਤਰ੍ਹਾਂ ਖ਼ਰਾਬ ਹੋ ਚੁੱਕੀ ਹੈ, ਜਦੋਂਕਿ ਭਗਵੰਤ ਮਾਨ ਹਿਮਾਚਲ ਦੀ ਠੰਢੀ ਹਵਾ ਵਿੱਚ ਵੋਟਾਂ ਮੰਗਣ ਵਿੱਚ ਰੁੱਝੇ ਹੋਏ ਹਨ। ਪਟਿਆਲਾ ਵਿਖੇ ਤਾਜ਼ੇ ਕਤਲ ਹੋਣ ਦੇ ਨਾਲ ਹੀ ਪੰਜਾਬ ਵਿੱਚ ਰੋਜ਼ਾਨਾ ਹੀ 2-3 ਕਤਲ ਹੋ ਰਹੇ ਹਨ ਪਰ ਪੰਜਾਬ ਦੇ ਮੁੱਖ ਮੰਤਰੀ ਇਸ ਮਾਮਲੇ ਵਿੱਚ ਕੁਝ ਵੀ ਨਹੀਂ ਕਰ ਰਹੇ ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਕਿਹਾ ਕਿ ਪੰਜਾਬ ਵਿੱਚ ਲਗਭਗ 21 ਦਿਨਾਂ ਦੀ ਸਰਕਾਰ ਦੌਰਾਨ 19 ਕਤਲ ਹੋ ਚੁੱਕੇ ਹਨ, ਪਰ ਭਗਵੰਤ ਮਾਨ ਦਾ ਇਸ ਪਾਸੇ ਧਿਆਨ ਨਹੀਂ ਹੈ, ਉਨ੍ਹਾਂ ਨੂੰ ਤੁਰੰਤ ਕਾਨੂੰਨ ਪ੍ਰਬੰਧ ਵਾਲੇ ਪਾਸੇ ਧਿਆਨ ਦੇਣਾ ਚਾਹੀਦਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਕੈਪਟਨ ਅਮਰਿੰਦਰ ਦਾ ਦਾਅਵਾ, ਗੱਠਜੋੜ ਦੀ ਹੋਵੇਗੀ ਵੱਡੀ ਜਿੱਤ ਸਰਕਾਰੀ ਕਾਲਜ ਲੜਕੀਆਂ ਵਿਖੇ ਪਰਿਵਾਰ ਸਮੇਤ ਪਾਈ ਵੋਟ
ਕੈਪਟਨ ਅਮਰਿੰਦਰ ਦਾ ਦਾਅਵਾ, ਗੱਠਜੋੜ ਦੀ ਹੋਵੇਗੀ ਵੱਡੀ ਜਿੱਤ ਸਰਕਾਰੀ ਕਾਲਜ ਲੜਕੀਆਂ ਵਿਖੇ ਪਰਿਵਾਰ ਸਮੇਤ ਪਾਈ ਵੋਟ
(ਖੁਸ਼ਵੀਰ ਸਿੰਘ ਤੂਰ ) ਪਟਿਆਲਾ । ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amrinder Singh) ਨੇ ਅੱਜ ਦਾਅਵਾ ਕੀਤਾ ਹੈ ਕਿ ਪੰਜਾਬ ਲੋਕ ਕਾਂਗਰਸ ਤੇ ਬੀਜੇਪੀ ਗਠਜੋੜ ਪੰਜਾਬ ਵਿਚ ਚੰਗੀ ਜਿੱਤ ਹਾਸਲ ਕਰ ਰਿਹਾ ਹੈ । ਕੈਪਟਨ ਅਮਰਿੰਦਰ ਸਿੰਘ ਅੱਜ ਆਪਣੇ ਪਰਿਵਾਰ ਸਮੇਤ ਸਰਕਾਰੀ ਕਾਲਜ ਲੜਕੀਆਂ ਵਿਖੇ ਬਣੇ ਬੂਥ ਚ ਵੋਟ ਪਾਉਣ ਲਈ ਪੁਜੇ ਹੋਏ ਸਨ ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਭਰ ਚੋਂ ਜੋ ਰਿਪੋਰਟਾਂ ਹਾਸਲ ਹੋ ਰਹੀਆਂ ਹਨ ਉਨ੍ਹਾਂ ਦੇ ਗੱਠਜੋੜ ਨੂੰ ਲੋਕਾਂ ਵੱਲੋਂ ਵੱਡਾ ਹੁੰਗਾਰਾ ਦਿੱਤਾ ਜਾ ਰਿਹਾ ਹੈ । ਕੈਪਟਨ ਅਮਰਿੰਦਰ ਸਿੰਘ ਨੇ ਮੁੜ ਦੁਹਰਾਇਆ ਕਿ ਭਾਜਪਾ ਨਾਲ ਉਨ੍ਹਾਂ ਦੀ ਸਾਂਝ ਪੰਜਾਬ ਦੇ ਭਲੇ ਲਈ ਹੈ ਅਤੇ ਪੰਜਾਬ ਨੂੰ ਮੁੜ ਪੈਰਾਂ ਸਿਰ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਹੀ ਕੀਤਾ ਜਾ ਸਕਦਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਬਾਰਡਰ ਸਟੇਟ ਹੋਣ ਕਾਰਨ ਵੀ ਸੁਰੱਖਿਆ ਪੱਖ ਤੋਂ ਵਧੇਰੇ ਯਕੀਨੀ ਹੋਣੀ ਚਾਹੀਦੀ ਹੈ ।
ਇਸ ਮੋਕੇ ਉਨ੍ਹਾਂ (Captain Amrinder Singh) ਨਾਲ ਉਨ੍ਹਾਂ ਦੀ ਪਤਨੀ ਸੰਸਦ ਮੈਬਰ ਪ੍ਰਨੀਤ ਕੌਰ ਅਤੇ ਉਨ੍ਹਾਂ ਦੀ ਬੇਟੀ ਬੀਬਾ ਜੈਇੰਦਰ ਕੌਰ ਵੀ ਮਜੂਦ ਸਨ। ਕੈਪਟਨ ਨੇ ਆਖਿਆ ਕਿ ਕਾਂਗਰਸ ਦੀ ਸਥਿਤੀ ਬਹੁਤ ਮਾੜੀ ਹੈ ਅਤੇ ਅੱਜ ਸਵੇਰ ਤੋ ਹੀ ਉਨ੍ਹਾਂ ਕੋਲ ਜਾਣਕਾਰੀ ਆ ਰਹੀ ਕਿ ਹਰ ਬੁਥ ਚ ਕਾਂਗਰਸ ਵੋਟ ਬੈਂਕ ਦਾ ਨਿਗਾਰ ਹੋਇਆ ਹੈ। ਉਨ੍ਹਾਂ ਇਹ ਵੀ ਦਆਵਾ ਕੀਤਾ ਕਿ ਉਹ ਵਿਧਾਨ ਸਭਾ ਹਲਕਾ ਪਟਿਆਲਾ ਸ਼ਹਿਰੀ ਤੋ ਵੱਡੇ ਫਰਕ ਨਾਲ ਚੋਣ ਜਿਤਣਗੇ।ਵੋਟ ਪਾਉਣ ਉਪਰੰਤ ਕੈਪਟਨ ਵੱਲੋ ਵੱਖ-ਵੱਖ ਬੂਥਾਂ ’ਤੇ ਡੱਟੇ ਉੇਨ੍ਹਾਂ ਦੇ ਸਮਰਥਕਾਂ ਨੂੰ ਵੀ ਮਿਲੇ ਅਤੇ ਉਨ੍ਹਾਂ ਨੂੰ ਆਪਣੀ ਜਿੱਤ ਦਾ ਭਰੋਸਾ ਵੀ ਜਿਤਾਇਆ। ਇਸ ਮੌਕੇ ਸੰਸਦ ਮੈਬਰ ਪ੍ਰਨੀਤ ਕੌਰ ਨੇ ਕਿਹਾ ਕਿ ਉਨ੍ਹਾਂ ਪਟਿਆਲਾ ਸ਼ਹਿਰ ਅਤੇ ਪੂਰੇ ਜਿਲ੍ਹੇ ਦੇ ਲੋਕਾਂ ਉੱਪਰ ਪੁਰਾ ਭਰੋਸਾ ਹੈ ਉਨ੍ਹਾਂ ਦਆਵਾ ਕੀਤਾ ਕਿ ਇਸ ਵਾਰ ਵੀ ਹਮੇਸ਼ਾ ਦੀ ਤਰ੍ਹਾਂ ਕੈਪਟਨ ਚੋਣ ਜਿੱਤ ਰਹੇ ਹਨ। ਉਨ੍ਹਾਂ ਕਿਹਾ ਕਿ ਪਟਿਆਲਾ ਅਤੇ ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਨੂੰ ਪਿਆਰ ਕਰਦੇ ਹਨ ਜੋ ਚੋਣ ਨਤੀਜਿਆਂ ਤੋਂ ਸਪੱਸ਼ਟ ਹੋ ਜਾਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪਟਿਆਲਾ ’ਚ ਕਾਂਗਰਸ ਅਮਰਿੰਦਰ ਸਿੰਘ ਦੇ ਮੁਕਾਬਲੇ ਉਮੀਦਵਾਰ ਉਤਾਰਨ ’ਚ ਪੱਛੜੀ
ਕਾਂਗਰਸੀਆਂ ਨੇ ਹਾਈਕਮਾਂਡ ਵੱਲ ਅੱਡੀਆਂ ਚੁੱਕੀਆਂ, ਬਾਕੀ ਉਮੀਦਵਾਰ ਲੋਕਾਂ ਦੀ ਕਚਿਹਰੀ ਪੁੱਜੇ
ਸੀਨੀਅਰ ਕਾਂਗਰਸੀ ਲਾਲ ਸਿੰਘ ਦੀ ਚਰਚਾ ਛਿੜੀ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਹਲਕਾ ਪਟਿਆਲਾ ਸ਼ਹਿਰੀ ’ਚ ਸਾਬਕਾ ਮੁੱਖ ਮੰਤਰੀ (Captain Amarinder Singh) ਕੈਪਟਨ ਅਮਰਿੰਦਰ ਸਿੰਘ ਦੇ ਮੁਕਾਬਲੇ ਕਾਂਗਰਸ ਪਾਰਟੀ ਵੱਲੋਂ ਅਜੇ ਤੱਕ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ। ਆਲਮ ਇਹ ਹੈ ਕਿ ਬਾਕੀ ਉਮੀਦਵਾਰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਤਾਂ ਚੋਣ ਪ੍ਰਚਾਰ ਵਿੱਚ ਕੁੱਦੇ ਹੋਏ ਹਨ ਜਦਕਿ ਕਾਂਗਰਸੀਆਂ ਵੱਲੋਂ ਹਾਈਕਮਾਂਡ ਦੀ ਲਿਸਟ ਵੱਲ ਮੂੰਹ ਕੀਤੇ ਹੋਏ ਹਨ। ਉਂਜ ਸੂਤਰਾਂ ਅਨੁਸਾਰ ਕਾਂਗਰਸ ਵੱਲੋਂ ਇੱਥੋਂ ਸੀਨੀਅਰ ਆਗੂ ਲਾਲ ਸਿੰਘ ਨੂੰ ਆਪਣਾ ਉਮੀਦਵਾਰ ਬਣਾਉਣ ਦੇ ਚਰਚੇ ਹਨ।
ਜਾਣਕਾਰੀ ਅਨੁਸਾਰ ਸਾਬਕਾ ਮੁੱਖ ਮੰਤਰੀ (Captain Amarinder Singh) ਕੈਪਟਨ ਅਮਰਿੰਦਰ ਸਿੰਘ ਦਾ ਗੜ੍ਹ ਮੰਨੇ ਜਾਂਦੇ ਉਨ੍ਹਾਂ ਦੇ ਜੱਦੀ ਸ਼ਹਿਰ ਪਟਿਆਲਾ ’ਚ ਕਾਂਗਰਸ ਨੂੰ ਆਪਣਾ ਉਮੀਦਵਾਰ ਉਤਾਰਨ ਲਈ ਪਹਿਲਾਂ ਹੀ ਗਰਮੋਂ-ਗਰਮੀ ਹੋਣਾ ਪੈ ਰਿਹਾ ਹੈ। ਸ਼ਹਿਰ ਦੇ ਕਾਂਗਰਸੀਆਂ ਵੱਲੋਂ ਕਾਂਗਰਸੀ ਉਮੀਦਵਾਰ ਦੇ ਐਲਾਨ ਲਈ ਅੱਡੀਆਂ ਚੁੱਕ-ਚੁੱਕ ਕੇ ਹਾਈਕਮਾਂਡ ਵੱਲ ਅੱਖਾਂ ਲਗਾਈਆਂ ਹੋਈਆਂ ਹਨ, ਕਿਉਂਕਿ ਕਾਂਗਰਸ ਪਾਰਟੀ ਸ਼ਹਿਰ ਅੰਦਰ ਚੋਣ ਪ੍ਰਚਾਰ ’ਚ ਬੁਰੀ ਤਰ੍ਹਾਂ ਪੱਛੜ ਚੁੱਕੀ ਹੈ। ਕਾਂਗਰਸ ਲਈ ਕੈਪਟਨ ਅਮਰਿੰਦਰ ਸਿੰਘ ਦੇ ਮੁਕਾਬਲੇ ਆਪਣਾ ਉਮੀਦਵਾਰ ਉਤਾਰਨਾ ਟੇਢੀ ਖੀਰ ਬਣੀ ਹੋਈ ਹੈ।
ਭਾਵੇਂ ਕਿ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਵੀ ਅਜੇ ਪਟਿਆਲਾ ’ਚ ਆਪਣਾ ਫੇਰਾ ਨਹੀਂ ਪਾਇਆ ਗਿਆ, ਪਰ ਉਨ੍ਹਾਂ ਦੇ ਪਰਿਵਾਰਕ ਮੈਂਬਰ ਜ਼ਰੂਰ ਚੋਣ ਪ੍ਰਚਾਰ ਵਿੱਚ ਕੁੱਦੇ ਹੋਏ ਹਨ। ਅਮਰਿੰਦਰ ਸਿੰਘ ਦੀ ਧੀ ਬੀਬਾ ਜੈਇੰਦਰ ਕੌਰ ਵੱਲੋਂ ਚੋਣ ਪ੍ਰਚਾਰ ਦੀ ਕਮਾਂਡ ਸੰਭਾਲੀ ਹੋਈ ਹੈ ਅਤੇ ਉਹ ਆਪਣੀ ਪਾਰਟੀ ਦੇ ਆਗੂਆਂ ਨਾਲ ਲਗਾਤਾਰ ਲੋਕਾਂ ’ਚ ਵਿਚਰ ਰਹੀ ਹੈ। ਇੱਥੋਂ ਤੱਕ ਕਿ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਦਫ਼ਤਰਾਂ ਦੇ ਉਦਘਾਟਨ ਮੌਕੇ ਵੀ ਵਿਸ਼ੇਸ ਤੌਰ ’ਤੇ ਪੁੱਜ ਰਹੀ ਹੈ। ਉਂਜ ਸਾਬਕਾ ਮੁੱਖ ਮੰਤਰੀ ਦੀ ਧਰਮਪਤਨੀ ਮੈਂਬਰ ਪਾਰਲੀਮੈਂਟ ਪਰਨੀਤ ਕੌਰ ਵੱਲੋਂ ਅਜੇ ਖੁੱਲ੍ਹ ਕੇ ਆਪਣੇ ਪਤੀ ਦੇ ਹੱਕ ਵਿੱਚ ਨਹੀਂ ਵਿਚਰਿਆ ਜਾ ਰਿਹਾ ਕਿਉਂਕਿ ਉਹ ਅਜੇ ਵੀ ਕਾਂਗਰਸ ਪਾਰਟੀ ਦੇ ਲੇਬਲ ਹੇਠ ਬੰਨ੍ਹੇ ਹੋਏ ਹਨ।
ਇੱਧਰ ਪਟਿਆਲਾ ਤੋਂ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਨਰਿੰਦਰਪਾਲ ਲਾਲੀ ਦਾ ਕਹਿਣਾ ਹੈ ਕਿ ਕਾਂਗਰਸ ਵੱਲੋਂ ਇੱਥੇ ਕੈਪਟਨ ਅਮਰਿੰਦਰ ਸਿੰਘ ਦੇ ਮੁਕਾਬਲੇ ਕਾਂਗਰਸ ਦੇ ਸੀਨੀਅਰ ਆਗੂ ਨੂੰ ਉਤਾਰਿਆ ਜਾ ਰਿਹਾ ਹੈ। ਉਂਜ ਉਨ੍ਹਾਂ ਨਾਮ ਦੱਸਣ ਦੀ ਥਾਂ ਕਿਹਾ ਜਾ ਰਿਹਾ ਹੈ ਕਿ ਤੂਹਾਨੂੰ ਸਭ ਪਤਾ ਹੈ। ਪਿਛਲੇ ਦਿਨਾਂ ਦੌਰਾਨ ਟਿਕਟ ਲਈ ਅਕਾਲੀ ਦਲ ’ਚੋਂ ਸਾਬਕਾ ਮੇਅਰ ਵਿਸਨੂੰ ਸ਼ਰਮਾ ਨੇ ਸਿੱਧੂ ਦੀ ਅਗਵਾਈ ਹੇਠ ਕਾਂਗਰਸ ’ਚ ਡੁਬਕੀ ਲਗਾਈ ਸੀ, ਉਸ ਸਮੇਂ ਕਿਹਾ ਜਾ ਰਿਹਾ ਸੀ ਕਿ ਸਿੱਧੂ ਵੱਲੋਂ ਵਿਸ਼ਨੂੰ ਸ਼ਰਮਾ ਨੂੰ ਹਰੀ ਝੰਡੀ ਦੇ ਦਿੱਤੀ ਹੈ, ਪਰ ਕਾਂਗਰਸ ’ਚ ਸਭ ਕੁਝ ਉਲਟ-ਪੁਲਟ ਚੱਲ ਰਿਹਾ ਹੈ। ਅਕਾਲੀ ਦਲ-ਬਸਪਾ ਵੱਲੋਂ ਹਰਪਾਲ ਜੁਨੇਜਾ ਚੋਣ ਪ੍ਰਚਾਰ ਵਿੱਚ ਕੁੱਦੇ ਹੋਏ ਹਨ ਜਦਕਿ ਆਮ ਆਦਮੀ ਪਾਰਟੀ ਵੱਲੋਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੋਕਾਂ ’ਚ ਵਿਚਰਿਆ ਜਾ ਰਿਹਾ ਹੈ।
ਅਮਰਿੰਦਰ ਸਿੰਘ 31 ਜਨਵਰੀ ਨੂੰ ਕਰਨਗੇ ਕਾਗਜ਼ ਦਾਖਲ
ਸਾਬਕਾ ਮੁੱਖ ਮੰਤਰੀ (Captain Amarinder Singh) ਕੈਪਟਨ ਅਮਰਿੰਦਰ ਸਿੰਘ ਪਟਿਆਲਾ ਵਿਖੇ 31 ਜਨਵਰੀ ਨੂੰ ਆਪਣੇ ਕਾਗਜ ਦਾਖਲ ਕਰਨ ਲਈ ਪੁੱਜ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਲੋਕ ਕਾਂਗਰਸ ਦੇ ਕਈ ਹੋਰ ਉਮੀਦਵਾਰ ਵੀ ਆਪਣੇ ਕਾਗਜ ਦਾਖਲ ਕਰਨਗੇ। ਅਮਰਿੰਦਰ ਸਿੰਘ ਕਾਫ਼ੀ ਸਮੇਂ ਬਾਅਦ ਪਟਿਆਲਾ ’ਚ ਪੁੱਜਣਗੇ। ਦੇਖਣਾ ਇਹ ਹੋਵੇਗਾ ਕਿ ਪਟਿਆਲਵੀ ਉਨ੍ਹਾਂ ਨੂੰ ਪਹਿਲਾਂ ਵਾਂਗ ਹੀ ਆਪਣੀਆਂ ਪਲਕਾਂ ’ਤੇ ਬਿਠਾਉਂਦੇ ਹਨ ਜਾਂ ਨਹੀਂ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸੰਤ ਪ੍ਰੇਮ ਸਿੰਘ ਮੁਰਾਲੇ ਵਾਲੇ ਦੀ ਯਾਦ ’ਚ ਚੇਅਰ ਤੇ ਹੋਰ ਪ੍ਰਾਜੈਕਟਾਂ ਦਾ ਉਦਘਾਟਨ
ਨਵੇਂ ਬਲਾਕ ਸਥਾਪਤ ਕਰਨ ਦਾ ਨੀਂਹ ਪੱਥਰ ਵੀ ਰੱਖਿਆ, ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਕੋਰੋਨਾ ਯੋਧਿਆਂ ਨਾਲ ਕੀਤੀ ਗੱਲਬਾਤ
(ਰਾਜਨ ਮਾਨ) ਅੰਮ੍ਰਿਤਸਰ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅੰਮ੍ਰਿਤਸਰ ਦਾ ਦੋ ਰੋਜ਼ਾ ਦੌਰਾ ਸ਼ੁਰੂ ਕੀਤਾ ਜਿੱਥੇ ਉਨ੍ਹਾਂ ਨੇ ਅੱਜ ਪਹਿਲੇ ਦਿਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮਹਾਨ ਧਾਰਮਿਕ ਸਖਸ਼ੀਅਤ ਸੰਤ ਪ੍ਰੇਮ ਸਿੰਘ ਮੁਰਾਲੇ ਵਾਲੇ ਜੀ ਦੀ ਯਾਦ ’ਚ ਸਥਾਪਤ ਕੀਤੀ ਚੇਅਰ ਸਮੇਤ ਕਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ। ਮੁੱਖ ਮੰਤਰੀ ਭਲਕੇ ਆਜ਼ਾਦੀ ਦਿਹਾੜੇ ਮੌਕੇ ਇੱਥੇ ਹੋਣ ਵਾਲੇ ਰਾਜ ਪੱਧਰੀ ਸਮਾਗਮਾਂ ਦੀ ਅਗਵਾਈ ਕਰਨਗੇ।
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਂਪਸ ’ਚ ਪਹੁੰਚਣ ਮੌਕੇ ਮੁੱਖ ਮੰਤਰੀ ਨੇ ਸੰਤ ਪ੍ਰੇਮ ਸਿੰਘ ਮੁਰਾਲੇ ਵਾਲੇ ਜੀ ਨੂੰ ਸਮਰਪਿਤ ਚੇਅਰ ਦਾ ਉਦਘਾਟਨ ਕੀਤਾ। ਇਹ ਚੇਅਰ ਮਹਾਨ ਧਾਰਮਿਕ ਸ਼ਖਸੀਅਤ ਅਤੇ ਉੱਘੇ ਸਿੱਖਿਆ ਸ਼ਾਸਤਰੀ ਦੀ ਯਾਦ ’ਚ ਸਥਾਪਤ ਕੀਤੀ ਗਈ ਹੈ ਅਤੇ ਮੌਜ਼ੂਦਾ ਵਿੱਤੀ ਸਾਲ ’ਚ ਸੂਬਾ ਸਰਕਾਰ ਨੇ ਇੱਕ ਕਰੋੜ ਰੁਪਏ ਦਾ ਯੋਗਦਾਨ ਪਾਇਆ ਗਿਆ ਹੈ। ਇਸ ਚੇਅਰ ਦੀ ਮੁਖੀ ਇਕ ਪ੍ਰੋਫੈਸਰ ਅਤੇ ਉਨ੍ਹਾਂ ਨਾਲ ਤਿੰਨ ਖੋਜ਼ ਸਹਾਇਕ ਵੀ ਹੋਣਗੇ।
ਕੈਪਟਨ ਅਮਰਿੰਦਰ ਸਿੰਘ ਨੇ 6.10 ਕਰੋੜ ਰੁਪਏ ਦੀ ਲਾਗਤ ਵਾਲੇ ਸਕੂਲ ਆਫ਼ ਐਜ਼ੂਕੇਸ਼ਨ, 2.45 ਕਰੋੜ ਰੁਪਏ ਦੀ ਲਾਗਤ ਵਾਲੇ ਜਨ ਸੰਚਾਰ ਵਿਭਾਗ, 3.30 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਹੋਟਲ ਮੈਨੇਜਮੈਂਟ ਅਤੇ ਸੈਰ ਸਪਾਟਾ ਦਾ ਉਦਘਾਟਨ ਕੀਤਾ। ਇਸੇ ਤਰ੍ਹਾਂ 3.50 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਗੋਲਡਨ ਜੁਬਲੀ ਸੈਂਟਰ ਫਾਰ ਇੰਟਰਪ੍ਰੀਨਿਊਰਸ਼ਿਪ ਐਂਡ ਇਨੋਵੇਸ਼ਨ ਅਤੇ 1.60 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸ਼ੂਟਿੰਗ ਰੇਂਜ ਦਾ ਨੀਂਹ ਪੱਥਰ ਵੀ ਰੱਖਿਆ।
ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਇਹ ਪ੍ਰਾਜੈਕਟ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਮੁਲਕ ਦੀਆਂ ਉਚ ਦਰਜੇ ਦੀਆਂ ਯੂਨੀਵਰਸਿਟੀਆਂ ਵਿਚ ਆਪਣਾ ਸਥਾਨ ਹੋਰ ਮਜ਼ਬੂਤ ਕਰਨ ਵਿਚ ਸਹਾਈ ਸਿੱਧ ਹੋਣਗੇ। ਉਨ੍ਹਾਂ ਕਿਹਾ ਕਿ ਸੰਤ ਪ੍ਰੇਮ ਸਿੰਘ ਮੁਰਾਲੇ ਵਾਲੇ ਨੂੰ ਸਮਰਪਿਤ ਚੇਅਰ ਮਹਾਨ ਸੰਤ ਸਖਸ਼ੀਅਤ ਦੇ ਜੀਵਨ ਅਤੇ ਫਿਲਾਸਫੀ ਉਤੇ ਡੂੰਘੀ ਖੋਜ ਕਰਨ ਲਈ ਵਿਦਵਾਨਾਂ ਅਤੇ ਖੋਜਾਰਥੀਆਂ ਦੀ ਮਦਦ ਕਰੇਗੀ। ਸੰਤ ਜੀ ਨੇ ਰਸਮੀ ਤੌਰ ਉਤੇ ਸਿੱਖਿਆ ਦੇ ਪਾਸਾਰ ਨੂੰ ਅਮਲ ਵਿਚ ਲਿਆਉਣ ਦੀ ਅਗਵਾਈ ਉਸ ਸਮੇਂ ਕੀਤੀ, ਜਿਸ ਵੇਲੇ ਸਿੱਖਿਆ ਨੂੰ ਮਹੱਤਵਪੂਰਨ ਨਹੀਂ ਸੀ ਮੰਨਿਆ ਜਾਂਦਾ। ਉਨ੍ਹਾਂ ਨੇ ਭਰੋਸਾ ਜ਼ਾਹਰ ਕੀਤਾ ਕਿ ਇਸ ਚੇਅਰ ਵੱਲੋਂ ਕੀਤੀ ਖੋਜ ਯੂਨੀਵਰਸਿਟੀ ਦੀ ਲਾਇਬ੍ਰੇਰੀ ਤੱਕ ਹੀ ਮਹਿਦੂਦ ਨਹੀਂ ਰਹੇਗੀ ਸਗੋਂ ਇਨ੍ਹਾਂ ਨੂੰ ਕਿਤਾਬਾਂ ਵਜੋਂ ਪ੍ਰਕਾਸ਼ਿਤ ਕੀਤਾ ਜਾਵੇਗਾ ਤਾਂ ਕਿ ਦੁਨੀਆਂ ਨੂੰ ਸੰਤ ਜੀ ਦੇ ਯੋਗਦਾਨ ਅਤੇ ਕੁਰਬਾਨੀਆਂ ਬਾਰੇ ਜਾਣੂੰ ਕਰਵਾਇਆ ਜਾ ਸਕੇ।
ਇਸ ਮੌਕੇ ਵਿਧਾਇਕ ਅੰਮ੍ਰਿਤਸਰ (ਪੱਛਮੀ) ਡਾ. ਰਾਜ ਕੁਮਾਰ ਵੇਰਕਾ ਨੇ ਧੰਨਵਾਦ ਦਾ ਮਤਾ ਪੇਸ ਕੀਤਾ। ਇਸ ਮੌਕੇ ਉਚੇਰੀ ਸਿੱਖਿਆ ਅਤੇ ਭਾਸਾਵਾਂ ਬਾਰੇ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ, ਟਾਂਡਾ ਤੋਂ ਵਿਧਾਇਕ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ, ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਅਤੇ ਸੰਤ ਪ੍ਰੇਮ ਸਿੰਘ ਮੁਰਾਲੇ ਵਾਲੇ ਚੇਅਰ ਦੇ ਪ੍ਰੋ. ਸਰਬਜਿੰਦਰ ਸਿਘ ਮੌਜੂਦ ਸਨ।
ਮੁੱਖ ਮੰਤਰੀ ਨੇ ਬਾਅਦ ਵਿੱਚ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਅੰਮ੍ਰਿਤਸਰ ਦਾ ਦੌਰਾ ਕੀਤਾ ਜਿੱਥੇ ਉਨ੍ਹਾਂ ਨੇ ਬੇਸਿਕ ਸਾਇੰਸ ਬਲਾਕ ਅਤੇ ਲੜਕਿਆਂ ਦੇ ਨਵੇਂ ਹੋਸਟਲ ਦਾ ਨੀਂਹ ਪੱਥਰ ਰੱਖਿਆ।ਇਸ ਤੋਂ ਬਾਅਦ ਉਨ੍ਹਾਂ ਨੇ ਚਾਹ ਪੀਣ ਮੌਕੇ ਕੋਰੋਨਾ ਯੋਧਿਆਂ ਨਾਲ ਗੈਰ-ਰਸਮੀ ਗੱਲਬਾਤ ਕੀਤੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ
ਮੁੱਖ ਮੰਤਰੀ ਨੇ ਸੋਮਵਾਰ ਤੋਂ ਸੂਬੇ ਵਿੱਚ ਦਾਖਲ ਹੋਣ ਵਾਲਿਆਂ ਲਈ ਮੁਕੰਮਲ ਟੀਕਾਕਰਨ ਜਾਂ ਆਰ.ਟੀ-ਪੀ.ਸੀ.ਆਰ. ਦੀ ਨੈਗੇਟਿਵ ਰਿਪੋਰਟ ਲਾਜਮੀ ਕੀਤੀ
ਸਕੂਲਾਂ ਵਿੱਚ ਪੜ੍ਹਾਉਣ ਦੀ ਇਜਾਜ਼ਤ ਸਿਰਫ ਮੁਕੰਮਲ ਟੀਕਾਕਰਨ/ਹਾਲ ਹੀ ਵਿੱਚ ਠੀਕ ਹੋਣ ਵਾਲਿਆਂ ਨੂੰ ਹੀ ਹੋਵੇਗੀ, ਟੀਕਾਕਰਨ ਲਈ ਅਧਿਆਪਕਾਂ ਨੂੰ ਦਿੱਤੀ ਜਾਵੇਗੀ ਤਰਜੀਹ
ਸਕੂਲਾਂ ਨੂੰ ਇਕ ਬੈਂਚ ’ਤੇ ਇਕ ਬੱਚੇ ਦੇ ਬੈਠਣ ਦੀ ਸੀਮਾ ਤੈਅ ਕਰਨ ਦੇ ਨਿਰਦੇਸ਼, ਸਕੂਲਾਂ ਲਈ ਪ੍ਰਤੀ ਦਿਨ ਘੱਟੋ-ਘੱਟ 10,000 ਟੈਸਟ ਕਰਨ ਦੇ ਆਦੇਸ਼
ਚੰਡੀਗੜ੍ਹ, (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੋਮਵਾਰ ਤੋਂ ਸੂਬੇ ਵਿੱਚ ਦਾਖਲ ਹੋਣ ਵਾਲੇ ਸਾਰੇ ਲੋਕਾਂ ਲਈ ਮੁਕੰਮਲ ਕੋਵਿਡ ਟੀਕਾਕਰਨ ਜਾਂ ਆਰ.ਟੀ-ਪੀ.ਸੀ.ਆਰ. ਦੀ ਨੈਗੇਟਿਵ ਰਿਪੋਰਟ ਲਾਜਮੀ ਕਰਨ ਦੇ ਆਦੇਸ਼ ਦਿੱਤੇ ਹਨ, ਖ਼ਾਸ ਕਰਕੇ ਹਿਮਾਚਲ ਪ੍ਰਦੇਸ ਅਤੇ ਜੰਮੂ ਤੋਂ ਆਉਣ ਵਾਲੇ ਲੋਕਾਂ ਦੀ ਸਖਤ ਨਿਗਰਾਨੀ ਰੱਖਣ ਲਈ ਕਿਹਾ ਗਿਆ ਹੈ ਕਿਉਂ ਜੋ ਇਨਾਂ ਸੂਬਿਆਂ ਵਿੱਚ ਕੋਵਿਡ ਪਾਜੇਟਿਵ ਕੇਸ ਵਧ ਰਹੇ ਹਨ।
ਸਕੂਲਾਂ ਵਿੱਚ ਕੋਵਿਡ ਦੇ ਮਾਮਲਿਆਂ ਦੀਆਂ ਰਿਪੋਰਟਾਂ ਦਰਮਿਆਨ ਮੁੱਖ ਮੰਤਰੀ ਨੇ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਸਿਰਫ ਮੁਕੰਮਲ ਟੀਕਾਕਰਨ ਵਾਲੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ, ਜਾਂ ਜੋ ਹਾਲ ਹੀ ਵਿੱਚ ਕੋਵਿਡ ਤੋਂ ਸਿਹਤਯਾਬ ਹੋਏ ਹਨ, ਸਕੂਲਾਂ ਅਤੇ ਕਾਲਜਾਂ ਵਿੱਚ ਨਿੱਜੀ ਤੌਰ ’ਤੇ ਪੜ੍ਹਾਉਣਗੇ ਅਤੇ ਸਾਰੇ ਬੱਚਿਆਂ ਲਈ ਆਨਲਾਈਨ ਪੜ੍ਹਾਈ ਦਾ ਬਦਲ ਰਹੇਗਾ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅਧਿਆਪਕਾਂ ਅਤੇ ਸਕੂਲ ਦੇ ਹੋਰ ਸਟਾਫ ਲਈ ਦੂਜੀ ਖੁਰਾਕ ਨੂੰ ਤਰਜੀਹ ਦੇਣ ਲਈ ਦੋ ਖੁਰਾਕਾਂ ਵਿਚਲੇ ਅੰਤਰ ਨੂੰ ਘਟਾਉਣ ਦਾ ਸੁਝਾਅ ਦਿੱਤਾ।
ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹਿਮਾਚਲ ਪ੍ਰਦੇਸ਼ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਪਾਜ਼ੇਟਿਵਿਟੀ ਦਰ ਬਾਰੇ ਚਿੰਤਾ ਜ਼ਾਹਰ ਕੀਤੀ ਜਿਸ ਨਾਲ ਪਿਛਲੇ ਹਫਤੇ ਦੌਰਾਨ ਪੰਜਾਬ ਵਿੱਚ ਪਾਜ਼ੇਟਿਵਿਟੀ ਦਰ ਵੀ 0.2 ਫੀਸਦੀ ਤੱਕ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ ਅਤੇ ਆਰ.ਓ. 1.05% ਤੱਕ ਪਹੁੰਚ ਰਿਹਾ ਹੈ। ਉਨਾਂ ਕਿਹਾ ਕਿ ਕੈਂਬਰਿਜ ਦੇ ਅਧਿਐਨ ਨੇ ਵੀ ਭਵਿੱਖਬਾਣੀ ਕੀਤੀ ਹੈ ਕਿ ਅਗਲੇ 64 ਦਿਨਾਂ ਵਿੱਚ ਕੇਸ ਦੁੱਗਣੇ ਹੋਣ ਦੀ ਸੰਭਾਵਨਾ ਹੈ, ਇਸ ਲਈ ਪਹਿਲਾਂ ਤੋਂ ਲਾਗੂ ਸਿਹਤ ਪ੍ਰੋਟੋਕਾਲ ਵਿੱਚ ਵਾਧਾ ਕਰਦਿਆਂ ਨਵੀਆਂ ਪਾਬੰਦੀਆਂ ਐਲਾਨੀਆਂ ਗਈਆਂ ਹਨ।
ਮੁੱਖ ਮੰਤਰੀ ਨੇ ਸਕੂਲਾਂ ਦੇ ਵਿਦਿਆਰਥੀਆਂ ਅਤੇ ਸਟਾਫ ਦੇ ਘੱਟੋ-ਘੱਟ 10, 000 ਟੈਸਟ ਪ੍ਰਤੀ ਦਿਨ ਲੈਣ ਦੇ ਆਦੇਸ਼ ਦਿੱਤੇ। ਉਨਾਂ 0.2 % ਤੋਂ ਉੱਪਰ ਪਾਜ਼ੇਟਿਵਿਟੀ ਦਰ ਵਾਲੇ ਜ਼ਿਲਿਆਂ/ ਸ਼ਹਿਰਾਂ ਨੂੰ ਸਥਿਤੀ ਵਿੱਚ ਸੁਧਾਰ ਹੋਣ ਤੱਕ ਚੌਥੀ ਅਤੇ ਇਸ ਤੋਂ ਹੇਠਲੀਆਂ ਕਲਾਸਾਂ ਲਈ ਨਿੱਜੀ ਤੌਰ ’ਤੇ ਪੜਾਈ ਬੰਦ ਕਰਨ ਲਈ ਕਿਹਾ।
ਮੁੱਖ ਮੰਤਰੀ ਨੇ ਕਿਹਾ ਕਿ ਮੁਕੰਮਲ ਟੀਕਾਕਰਨ ਅਤੇ ਆਰ.ਟੀ-ਪੀ.ਸੀ.ਆਰ. ਦੀ ਨੈਗੇਟਿਵ ਰਿਪੋਰਟ ਦਾ ਨਿਯਮ ਉਨਾਂ ਸਭਨਾਂ ’ਤੇ ਲਾਗੂ ਹੋਵੇਗਾ, ਜੋ ਪੰਜਾਬ ਵਿੱਚ ਸੜਕੀ, ਰੇਲ ਜਾਂ ਹਵਾਈ ਮਾਰਗ ਰਾਹੀਂ ਦਾਖਲ ਹੋਣਗੇ। ਉਨਾਂ ਕਿਹਾ ਕਿ ਇਨਾਂ ਦੋਹਾਂ ਵਿੱਚੋਂ ਕੋਈ ਵੀ ਨਾ ਹੋਣ ਦੀ ਸੂਰਤ ਵਿੱਚ ਉਸ ਵਿਅਕਤੀ ਦਾ ਆਰ.ਏ.ਟੀ. ਟੈਸਟ ਲਾਜਮੀ ਹੋਵੇਗਾ, ਬਸ਼ਰਤੇ ਕਿ ਉਹ ਹਾਲ ਹੀ ਵਿੱਚ ਕੋਵਿਡ ਤੋਂ ਠੀਕ ਹੋਇਆ ਹੋਵੇ।
ਸਖ਼ਤ ਚੌਕਸੀ ਵਰਤਣ ਦੀ ਗੱਲ ਆਖਦਿਆਂ ਮੁੱਖ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਸਕੂਲਾਂ ਅਤੇ ਕਾਲਜਾਂ ਵਿੱਚ ਸਿਰਫ ਮੁਕੰਮਲ ਟੀਕਾਕਰਨ ਵਾਲਾ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਨਿੱਜੀ ਤੌਰ ’ਤੇ ਪੜਾਏਗਾ। ਜੇ ਸਮੁੱਚਾ ਟੀਚਿੰਗ ਸਟਾਫ ਦਾ ਪੂਰੀ ਤਰਾਂ ਟੀਕਾਕਰਨ ਨਹੀਂ ਹੋਇਆ ਤਾਂ ਮੁਕੰਮਲ ਟੀਕਾਕਰਨ ਵਾਲਾ ਸਟਾਫ਼ ਸਕੂਲ ਵਿੱਚ ਵਿਦਿਆਰਥੀਆਂ ਨੂੰ ਅਟੈਂਡ ਕਰ ਸਕਦਾ ਹੈ ਅਤੇ ਟੀਕਾਕਰਨ ਤੋਂ ਰਹਿੰਦੇ ਅਧਿਆਪਕਾਂ ਵੱਲੋਂ ਆਨਲਾਈਨ ਕਲਾਸਾਂ ਲਈਆਂ ਜਾ ਸਕਦੀਆਂ ਹਨ। ਉਨਾਂ ਕਿਹਾ ਕਿ ਜੇਕਰ ਮੁਕੰਮਲ ਟੀਕਾਕਰਨ ਵਾਲੇ ਅਧਿਆਪਕ ਉਪਲਬਧ ਨਹੀਂ ਹਨ ਤਾਂ ਵਿਦਿਆਰਥੀਆਂ ਦੀ ਗਿਣਤੀ ਨੂੰ ਢੁਕਵੀਂ ਗਿਣਤੀ ਵਿੱਚ ਘਟਾਇਆ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਸਕੂਲਾਂ ਨੂੰ ਨਿਰਦੇਸ਼ ਦਿੱਤਾ ਕਿ ਉਹ ਪ੍ਰਤੀ ਬੈਂਚ ਸਿਰਫ ਇੱਕ ਬੱਚੇ ਦੇ ਬੈਠਣ ਦੀ ਇਜਾਜਤ ਦੇਣ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ
ਕੌਮਾਂਤਰੀ ਯੁਵਕ ਦਿਵਸ ਮੌਕੇ ਪੇਂਡੂ ਤੇ ਸ਼ਹਿਰੀ ਕੋਰੋਨਾ ਵਲੰਟੀਅਰਾਂ ਨੂੰ ਖੇਡ ਕਿੱਟਾਂ ਵੰਡਣ ਦੀ ਸ਼ੁਰੂਆਤ
ਕੌਮਾਂਤਰੀ ਯੁਵਕ ਦਿਵਸ ਮੌਕੇ ਪੇਂਡੂ ਤੇ ਸ਼ਹਿਰੀ ਕੋਰੋਨਾ ਵਲੰਟੀਅਰਾਂ ਨੂੰ ਖੇਡ ਕਿੱਟਾਂ ਵੰਡਣ ਦੀ ਸ਼ੁਰੂਆਤ
ਸੱਚ ਕਹੂੰ ਬਿਊਰੋ, ਚੰਡੀਗੜ । ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ‘ਕੌਮਾਂਤਰੀ ਯੁਵਕ ਦਿਵਸ’ ਮੌਕੇ ਪੇਂਡੂ ਤੇ ਸ਼ਹਿਰੀ ਖੇਤਰ ਦੇ ਕੋਰੋਨਾ ਵਲੰਟੀਅਰਾਂ ਨੂੰ ਖੇਡ ਕਿੱਟਾਂ ਵੰਡਣ ਦੀ ਸ਼ੁਰੂਆਤ ਕੀਤੀ ਜਿਨਾਂ ਨੇ ਇਸ ਮਹਾਂਮਾਰੀ ਦੀ ਦੂਜੀ ਲਹਿਰ ਖਿਲਾਫ ਸੂਬਾ ਸਰਕਾਰ ਵੱਲੋਂ ਵਿੱਢੀ ਜੰਗ ਵਿੱਚ ਬੇਹੱਦ ਅਹਿਮ ਯੋਗਦਾਨ ਪਾਇਆ। ਇਸ ਉੱਦਮ ਦੀ ਅੰਸ਼ਿਕ ਸ਼ੁਰੂਆਤ ਕਰਦੇ ਹੋਏ ਮੁੱਖ ਮੰਤਰੀ ਨੇ ਆਪਣੇ ਸਰਕਾਰੀ ਨਿਵਾਸ ਸਥਾਨ ’ਤੇ ਨਿੱਜੀ ਤੌਰ ’ਤੇ 10 ਵਲੰਟੀਅਰਾਂ ਨੂੰ ਖੇਡ ਕਿੱਟਾਂ ਦੀ ਵੰਡ ਕੀਤੀ।
ਇਸ ਮੌਕੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੁੱਖ ਮੰਤਰੀ ਨੂੰ ਕੋਵਿਡ ਦੀ ਸਥਿਤੀ ਵਿੱਚ ਹੋਰ ਸੁਧਾਰ ਹੋਣ ਦੀ ਸੂਰਤ ਵਿੱਚ ਸਤੰਬਰ-ਅਕਤੂਬਰ ਦੌਰਾਨ ਸੰਭਾਵੀ ਤੌਰ ’ਤੇ ਹੋਣ ਵਾਲੀ ਮੈਗਾ ਯੂਥ ਕਾਨਫਰੰਸ ਦੀ ਪ੍ਰਧਾਨਗੀ ਕਰਨ ਦੀ ਵੀ ਬੇਨਤੀ ਕੀਤੀ ਤਾਂ ਜੋ ਨੌਜਵਾਨਾਂ ਨੂੰ ਆਪਣੀ ਊਰਜਾ ਦਾ ਸਕਾਰਾਤਮਕ ਇਸਤੇਮਾਲ ਕਰਨ ਦੀ ਪ੍ਰੇਰਨਾ ਮਿਲ ਸਕੇ। ਉਨਾਂ ਅੱਗੇ ਕਿਹਾ ਕਿ ਮਾਰਚ 2019 ਵਿੱਚ ਤਕਰੀਬਨ ਇਕ ਲੱਖ ਨੌਜਵਾਨਾਂ ਦੀ ਸ਼ਮੂਲੀਅਤ ਵਾਲੀ ਮੈਰਾਥਾਨ ਨੂੰ ਮਿਲੇ ਹੁੰਗਾਰੇ ਨੂੰ ਵੇਖਦੇ ਹੋਏ 1.5 ਲੱਖ ਨੌਜਵਾਨਾਂ ਦੀ ਸ਼ਮੂਲੀਅਤ ਵਾਲੀ ਇਕ ਹੋਰ ਮੈਰਾਥਾਨ ਦੀ ਵਿਉੁਤਬੰਦੀ ਵੀ ਕੀਤੀ ਜਾ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ
ਨਵਜੋਤ ਸਿੱਧੂ ਨੇ ਅੱਜ ਮੀਟਿੰਗ ਸੱਦ ਸੁੱਟੀ ਗੁਗਲੀ, ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਮੀਟਿੰਗ ’ਚ ਆਉਣ ਦੇ ਆਦੇਸ਼
ਅਮਰਿੰਦਰ ਸਿੰਘ ਸਣੇ ਉਨਾਂ ਦੇ ਖੇਮੇ ਦੇ 6 ਕੈਬਨਿਟ ਮੰਤਰੀਆਂ ਨੂੰ ਵੀ ਆਉਣਾ ਪਏਗਾ ਮੀਟਿੰਗ ’ਚ
ਨਵਜੋਤ ਸਿੱਧੂ ਨੇ 13 ਨਗਰ ਨਿਗਮਾਂ ਦੇ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਪੁੱਜਣ ਦੇ ਦਿੱਤੇ ਆਦੇਸ਼
ਅਸ਼ਵਨੀ ਚਾਵਲਾ, ਚੰਡੀਗੜ। ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਅਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਵਿਚਕਾਰ ਚੱਲ ਰਹੇ ਆਪਸੀ ਤਕਰਾਰ ਦੌਰਾਨ ਸ਼ੁੱਕਰਵਾਰ ਨੂੰ ਇੱਕ ਵਾਰ ਫਿਰ ਤੋਂ ਦੋਵਾਂ ਆਗੂਆਂ ਦਾ ਆਹਮੋ ਸਾਹਮਣਾ ਹੋਣ ਜਾ ਰਿਹਾ ਹੈ। ਨਵਜੋਤ ਸਿੱਧੂ ਨੇ ਸ਼ੁੱਕਰਵਾਰ 13 ਅਗਸਤ ਨੂੰ ਬਤੌਰ ਪ੍ਰਧਾਨ ਇੱਕ ਮੀਟਿੰਗ ਸੱਦੀ ਹੈ, ਜਿਸ ਵਿੱਚ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਵੀ ਸ਼ਾਮਲ ਹੋਣ ਲਈ ਕਿਹਾ ਗਿਆ ਹੈ। ਸਿਰਫ਼ ਅਮਰਿੰਦਰ ਸਿੰਘ ਹੀ ਨਹੀਂ ਸਗੋਂ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਖੇਮੇ ’ਚ ਸ਼ਾਮਲ 6 ਕੈਬਨਿਟ ਮੰਤਰੀਆਂ ਨੂੰ ਵੀ ਇਸ ਮੀਟਿੰਗ ਵਿੱਚ ਮੌਜੂਦ ਰਹਿਣ ਦੇ ਆਦੇਸ਼ ਦਿੱਤੇ ਗਏ ਹਨ। ਜਿਸ ਕਰਕੇ ਸ਼ੁੱਕਰਵਾਰ ਨੂੰ ਪੰਜਾਬ ਕਾਂਗਰਸ ਭਵਨ ਵਿਖੇ ਹੋਣ ਵਾਲੀ ਇਹ ਮੀਟਿੰਗ ਕਾਫ਼ੀ ਜਿਆਦਾ ਅਹਿਮ ਹੋਣ ਵਾਲੀ ਹੈ। ਨਵਜੋਤ ਸਿੱਧੂ ਵੱਲੋਂ ਇਨਾਂ ਨੂੰ ਮੀਟਿੰਗ ਵਿੱਚ ਸ਼ਾਮਲ ਹੋਣ ਆਪਣੇ ਦਫ਼ਤਰ ਤੋਂ ਫੋਨ ਕਰਵਾਇਆ ਗਿਆ ਹੈ ਕਿ ਪ੍ਰਧਾਨ ਸਾਹਿਬ ਨੇ ਮੀਟਿੰਗ ਵਿੱਚ ਉਨਾਂ ਸਾਰੀਆਂ ਨੂੰ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਕਿਹਾ ਹੈ। ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੂੰ ਫੋਨ ਕਾਂਗਰਸ ਦਫ਼ਤਰ ਵਲੋਂ ਕੀਤੇ ਗਏ ਹਨ, ਜਦੋਂਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਤੱਕ ਸੁਨੇਹੇ ਮੁੱਖ ਮੰਤਰੀ ਦਫ਼ਤਰ ਰਾਹੀਂ ਭੇਜਿਆ ਗਿਆ ਹੈ।
ਜਾਣਕਾਰੀ ਅਨੁਸਾਰ ਨਵਜੋਤ ਸਿੱਧੂ ਵਲੋਂ ਬੀਤੇ ਕੁਝ ਦਿਨਾਂ ਤੋਂ ਲਗਾਤਾਰ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੀ ਲੜੀ ਦੇ ਤਹਿਤ ਹੁਣ 13 ਨਗਰ ਨਿਗਮਾਂ ਵਿੱਚ ਆਉਣ ਵਾਲੇ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਦੀ ਮੀਟਿੰਗ 13 ਅਗਸਤ ਨੂੰ 11 ਵਜੇ ਪੰਜਾਬ ਕਾਂਗਰਸ ਭਵਨ ਵਿਖੇ ਸੱਦੀ ਹੈ। ਇਸ ਮੀਟਿੰਗ ਵਿੱਚ ਇਨਾਂ ਨਗਰ ਨਿਗਮਾਂ ਅਧੀਨ ਆਉਂਦੇ ਸਾਰੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੂੰ ਹਰ ਹਾਲਤ ਵਿੱਚ ਪੁੱਜਣ ਲਈ ਕਿਹਾ ਜਾ ਰਿਹਾ ਹੈ।
13 ਨਗਰ ਨਿਗਮਾਂ ਵਿੱਚੋਂ ਇੱਕ ਨਗਰ ਨਿਗਮ ਪਟਿਆਲਾ ਵੀ ਆਉਂਦਾ ਹੈ, ਜਿਥੋਂ ਕਿ ਵਿਧਾਇਕ ਮੁੱਖ ਮੰਤਰੀ ਅਮਰਿੰਦਰ ਸਿੰਘ ਹਨ। ਮੀਟਿੰਗ ਵਿੱਚ ਹਰ ਕਿਸੇ ਨੂੰ ਹਾਜ਼ਰ ਰਹਿਣ ਦੇ ਆਦੇਸ਼ ਹੋਣ ਕਰਕੇ ਮੁੱਖ ਮੰਤਰੀ ਅਮਰਿੰਦਰ ਸਿੰਘ ਤੱਕ ਵੀ ਇਹ ਸੁਨੇਹਾ ਭੇਜਿਆ ਗਿਆ ਹੈ ਕਿ ਉਹ ਮੀਟਿੰਗ ਵਿੱਚ ਜ਼ਰੂਰ ਆਉਣ। ਇਸ ਮੀਟਿੰਗ ਦੇ ਸੁਨੇਹੇ ਨੂੰ ਮਿਲਣ ਤੋਂ ਬਾਅਦ ਅਮਰਿੰਦਰ ਸਿੰਘ ਮੀਟਿੰਗ ਵਿੱਚ ਹਾਜ਼ਰ ਹੁੰਦੇ ਹਨ ਜਾਂ ਫਿਰ ਨਹੀਂ, ਇਸ ਸਬੰਧੀ ਸ਼ੁੱਕਰਵਾਰ ਨੂੰ ਸਵੇਰੇ ਹੀ ਜਾਣਕਾਰੀ ਮਿਲੇਗੀ ਪਰ ਅਮਰਿੰਦਰ ਸਿੰਘ ਦੇ ਖੇਮੇ ਵਿੱਚ ਆਉਂਦੇ 6 ਕੈਬਨਿਟ ਮੰਤਰੀਆਂ ਵੱਲੋਂ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਸਬੰਧੀ ਹਾਮੀ ਭਰ ਦਿੱਤੀ ਗਈ ਹੈ।
ਇਸ ਮੀਟਿੰਗ ਲਈ ਪਟਿਆਲਾ ਨਗਰ ਨਿਗਮ ’ਚ ਆਉਂਦੇ ਅਮਰਿੰਦਰ ਸਿੰਘ ਤੋਂ ਇਲਾਵਾ ਬ੍ਰਹਮ ਮਹਿੰਦਰਾ, ਬਠਿੰਡਾ ਨਗਰ ਨਿਗਮ ਵਿੱਚ ਆਉਂਦੇ ਮਨਪ੍ਰੀਤ ਬਾਦਲ, ਮੁਹਾਲੀ ਨਗਰ ਨਿਗਮ ਅਧੀਨ ਆਉਂਦੇ ਬਲਬੀਰ ਸਿੱਧੂ, ਲੁਧਿਆਣਾ ਨਗਰ ਨਿਗਮ ਅਧੀਨ ਆਉਂਦੇ ਭਾਰਤ ਭੂਸ਼ਨ ਆਸ਼ੂ, ਹੁਸ਼ਿਆਰਪੁਰ ਨਗਰ ਨਿਗਮ ਅਧੀਨ ਆਉਂਦੇ ਸ਼ਾਮ ਸੁੰਦਰ ਅਰੋੜਾ ਅਤੇ ਅੰਮ੍ਰਿਤਸਰ ਨਗਰ ਨਿਗਮ ਅਧੀਨ ਆਉਂਦੇ ਓ.ਪੀ. ਸੋਨੀ ਨੂੰ ਸੱਦਾ ਪੱਤਰ ਭੇਜਿਆ ਗਿਆ ਹੈ। ਇਸ ਤੋਂ ਇਲਾਵਾ ਬਾਕੀ ਨਗਰ ਨਿਗਮਾਂ ਅਧੀਨ ਆਉਂਦੇ ਵਿਧਾਇਕਾਂ ਨੂੰ ਵੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ।
ਇਨਾਂ ਮੰਤਰੀਆਂ ਨੂੰ ਮੀਟਿੰਗ ਵਿੱਚ ਸ਼ਾਮਲ ਹੋਣ ਦੇ ਦਿੱਤੇ ਗਏ ਹਨ ਆਦੇਸ਼
ਨਗਰ ਨਿਗਮ         ਕੈਬਨਿਟ ਮੰਤਰੀ
ਪਟਿਆਲਾ            ਅਮਰਿੰਦਰ ਸਿੰਘ
ਪਟਿਆਲਾ            ਬ੍ਰਹਮ ਮਹਿੰਦਰਾਂ
ਬਠਿੰਡਾ               ਮਨਪ੍ਰੀਤ ਬਾਦਲ
ਮੁਹਾਲੀ               ਬਲਬੀਰ ਸਿੱਧੂ
ਅੰਮ੍ਰਿਤਸਰ            ਓ.ਪੀ. ਸੋਨੀ
ਹੁਸ਼ਿਆਰਪੁਰ         ਸ਼ਾਮ ਸੁੰਦਰ ਅਰੋੜਾ
ਲੁਧਿਆਣਾ            ਭਾਰਤ ਭੂਸ਼ਨ ਆਸ਼ੂ
ਅਮਰਿੰਦਰ ਸਿੰਘ ਨੂੰ ਸੱਦਿਆ ਗਿਆ ਪਰ ਮੁੱਖ ਮੰਤਰੀ ਕੋਲ ਵਿਸ਼ੇਸ਼ ਅਧਿਕਾਰ : ਕੁਲਜੀਤ ਨਾਗਰਾ
ਕਾਂਗਰਸ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ ਨੇ ਦੱਸਿਆ ਕਿ ਨਗਰ ਨਿਗਮਾਂ ਅਧੀਨ ਆਉਂਦੇ ਸਾਰੇ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ ਮੀਟਿੰਗ ਵਿੱਚ ਸੱਦਿਆ ਗਿਆ ਹੈ ਤਾਂ ਉਸ ਵਿੱਚ ਮੁੱਖ ਮੰਤਰੀ ਅਮਰਿੰਦਰ ਸਿੰਘ ਵੀ ਆਉਂਦੇ ਹਨ ਪਰ ਮੁੱਖ ਮੰਤਰੀ ਅਮਰਿੰਦਰ ਸਿੰਘ ਕੋਲ ਆਪਣੇ ਵਿਸ਼ੇਸ਼ ਅਧਿਕਾਰ ਹਨ। ਇਸ ਲਈ ਮੀਟਿੰਗ ਵਿੱਚ ਸ਼ਾਮਲ ਹੋਣਾ ਜਾਂ ਫਿਰ ਨਹੀਂ ਹੋਣ ਬਾਰੇ ਉਨਾਂ ਨੇ ਆਪਣੇ ਵਿਸ਼ੇਸ਼ ਅਧਿਕਾਰ ਅਨੁਸਾਰ ਫੈਸਲਾ ਕਰਨਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ
ਐਵੇਂ 2022 ਲਈ ਚਿਹਰਾ ਪੇਸ਼ ਕਰਦੇ ਨਾ ਫਿਰਨ ਪੰਜਾਬ ਦੇ ਲੀਡਰ, ਫੈਸਲਾ ਸਿਰਫ਼ ਹਾਈ ਕਮਾਨ ਦੇ ਹੱਥ : ਬਾਜਵਾ
ਕਿਹਾ, ਅਮਰਿੰਦਰ ਨਾਲ ਨਹੀਂ ਐ ਨਿੱਜੀ ਰੰਜਸ਼, ਵਿਚਾਰਾ ਦਾ ਐ ਸਿਰਫ਼ ਮਤਭੇਦ
ਕਿਹਾ, ਅਤੁਲ ਨੰਦਾ ਜੇਕਰ ਖ਼ੁਦ ਅਸਤੀਫ਼ਾ ਦਿੰਦੇ ਤਾਂ ਪੰਜਾਬ ਲਈ ਹੁੰਦਾ ਜਿਆਦਾ ਚੰਗਾ
ਰਿਟਾਇਰ ਅਧਿਕਾਰੀ ਖ਼ੁਦ ਹੀ ਛੱਡ ਕੇ ਚਲੇ ਜਾਣ ਸਰਕਾਰ, ਨਾ ਖ਼ਰਾਬ ਕਰਨ ਅਕਸ
ਚੰਡੀਗੜ, ਅਸ਼ਵਨੀ ਚਾਵਲਾ। ਪੰਜਾਬ ਕਾਂਗਰਸ ਦੇ ਮੁੱਖ ਮੰਤਰੀ ਦਾ ਚਿਹਰਾ ਅਮਰਿੰਦਰ ਸਿੰਘ ਹੋਣਗੇ ਜਾਂ ਫਿਰ ਨਹੀਂ, ਇਸ ਨੂੰ ਲੈ ਕੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਸਖ਼ਤ ਟਿੱਪਣੀ ਕਰਦੇ ਹੋਏ ਪੰਜਾਬ ਦੇ ਲੀਡਰਾਂ ਨੂੰ ਤਾੜਨਾ ਕਰ ਦਿੱਤੀ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਦਾ ਕਿਹੜਾ ਚਿਹਰਾ ਹੋਏਗਾ ਜਾਂ ਫਿਰ ਨਹੀਂ ਹੋਏਗਾ, ਇਹ ਐਲਾਨ ਕਰਨ ਵਾਲੇ ਪੰਜਾਬ ਦੇ ਲੀਡਰ ਕੌਣ ਹੁੰਦੇ ਹਨ। ਜੇਕਰ ਇਹ ਫੈਸਲੇ ਪੰਜਾਬ ਦੇ ਲੀਡਰ ਹੀ ਕਰਨ ਲਗ ਪਏ ਤਾਂ ਕਾਂਗਰਸ ਹਾਈ ਕਮਾਨ ਕੀ ਕੰਮ ਕਰੇਗੀ ? ਉਨਾਂ ਕਿਹਾ ਕਿ ਇਸ ਤਰਾਂ ਦੇ ਫੈਸਲੇ ਲੈਣ ਦਾ ਹੱਕ ਸਿਰਫ਼ ਕਾਂਗਰਸ ਹਾਈ ਦਾ ਹੈ ਅਤੇ ਉਨਾਂ ਵਲੋਂ ਹੀ ਇਹ ਫੈਸਲੇ ਲਏ ਜਾਣਗੇ। ਪੰਜਾਬ ਵਿੱਚ ਸੁਨੀਲ ਜਾਖੜ ਤੋਂ ਬਾਅਦ ਹੁਣ ਰਵਨੀਤ ਬਿੱਟੂ ਵੱਲੋਂ ਅਮਰਿੰਦਰ ਸਿੰਘ ਨੂੰ 2022 ਦਾ ਚਿਹਰਾ ਐਲਾਨੇ ਜਾਣ ’ਤੇ ਪ੍ਰਤਾਪ ਸਿੰਘ ਬਾਜਵਾ ਇਹ ਟਿੱਪਣੀ ਕਰ ਰਹੇ ਸਨ।
ਪ੍ਰਤਾਪ ਬਾਜਵਾ ਨੇ ਅੱਗੇ ਕਿਹਾ ਕਿ ਉਨਾਂ ਦੀ ਅਮਰਿੰਦਰ ਸਿੰਘ ਨਾਲ ਕੋਈ ਨਿੱਜੀ ਰੰਜਸ਼ ਜਾਂ ਫਿਰ ਦੁਸ਼ਮਣੀ ਨਹੀਂ ਹੈ, ਉਨਾਂ ਨਾਲ ਵਿਚਾਰਕ ਮਤਭੇਦ ਜਰੂਰ ਹਨ। ਇਸ ਲਈ ਇਹ ਕਹਿਣਾ ਗਲਤ ਹੋਏਗਾ ਕਿ ਉਹ ਕਦੇ ਇੱਕ ਫਰੇਮ ਵਿੱਚ ਨਹੀਂ ਆ ਸਕਦੇ ਹਨ ਜਾਂ ਫਿਰ ਇਕੱਠੇ ਨਹੀਂ ਬੈਠ ਸਕਦੇ। ਅਮਰਿੰਦਰ ਸਿੰਘ ਨਾਲ ਉਨਾਂ ਦੀ ਬੀਤੇ ਸਮੇਂ ਦੌਰਾਨ ਕੋਈ ਵੀ ਮੀਟਿੰਗ ਨਹੀਂ ਹੋਈ ਹੈ ਪਰ ਜੇਕਰ ਅਮਰਿੰਦਰ ਸਿੰਘ ਉਨਾਂ ਦੇ ਘਰ ਆਉਣਾ ਚਾਹੁਣ ਤਾਂ ਉਹ ਉਨਾਂ ਦਾ ਸੁਆਗਤ ਕਰਨਗੇ। ਉਨਾਂ ਕਿਹਾ ਕਿ ਕੋਈ ਵੀ ਟੀਮ ਸਿਰਫ਼ ਕੈਪਟਨ ਨਾਲ ਨਹੀਂ ਚੱਲਦੀ ਹੈ, ਕੈਪਟਨ ਤੋਂ ਇਲਾਵਾ ਟੀਮ ਵਿੱਚ 10 ਹੋਰ ਖਿਡਾਰੀ ਵੀ ਹੁੰਦੇ ਹਨ, ਜਿਨਾਂ ਦਾ ਬਰਾਬਰ ਦਾ ਰੋਲ ਹੁੰਦਾ ਹੈ।
ਇਥੇ ਹੀ ਪ੍ਰਤਾਪ ਬਾਜਵਾ ਨੇ ਕਿਹਾ ਕਿ ਨਵਜੋਤ ਸਿੱਧੂ ਨੂੰ ਜ਼ਿੰਮੇਵਾਰੀ ਦਿੱਤੀ ਜਾਣੀ ਚਾਹੀਦੀ ਹੈ ਪਰ ਇਸ ਦੇ ਨਾਲ ਹੀ ਪੁਰਾਣੇ ਲੀਡਰਾਂ ਨੂੰ ਵੀ ਅਣਗੌਲਿਆਂ ਨਹੀਂ ਕਰਨਾ ਚਾਹੀਦਾ ਹੈ, ਜਿਨਾਂ ਦੇ ਪਰਿਵਾਰਾਂ ਨੇ ਪਾਰਟੀ ਲਈ ਸ਼ਹਾਦਤਾਂ ਦਿੱਤੀ ਹੋਈਆਂ ਅਤੇ ਉਸ ਸਮੇਂ ਕਾਂਗਰਸ ਦਾ ਝੰਡਾ ਲੈ ਕੇ ਘੁੰਮਦੇ ਸਨ, ਜਦੋਂ ਕੋਈ ਕਾਂਗਰਸ ਦਾ ਨਾਅ ਤੱਕ ਨਹੀਂ ਲੈਂਦਾ ਸੀ।
ਅਤੁਲ ਨੰਦਾ ਨੇ ਅਸਤੀਫ਼ਾ ਕਿਉਂ ਨਹੀਂ ਦਿੱਤਾ ?
ਪ੍ਰਤਾਪ ਬਾਜਵਾ ਨੇ ਅਤੁਲ ਨੰਦਾ ਦੀ ਪਤਨੀ ਵਲੋਂ ਏ.ਜੀ. ਦਫ਼ਤਰ ਤੋਂ ਦਿੱਤੇ ਅਸਤੀਫ਼ੇ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਚੰਗਾ ਹੁੰਦਾ ਜੇਕਰ ਖ਼ੁਦ ਅਤੁਲ ਨੰਦਾ ਅਸਤੀਫ਼ਾ ਦੇ ਦਿੱਤੇ, ਕਿਉਂਕਿ ਆਉਣ ਵਾਲੇ ਦਿਨਾਂ ਵਿੱਚ ਕਾਫ਼ੀ ਜਿਆਦਾ ਕੇਸ ਹਾਈ ਕੋਰਟ ਵਿੱਚ ਜਾਣੇ ਹਨ ਤੇ ਕਈ ਕੇਸ ਦੀ ਕਾਨੂੰਨੀ ਸਲਾਹ ਏ.ਜੀ. ਦਫ਼ਤਰ ਤੋਂ ਲਈ ਜਾਣੀ ਹੈ।
ਹੱਥ ਜੋੜ ਕੇ ਕਹਿੰਦਾ ਰਿਟਾਇਰ ਅਧਿਕਾਰੀ ਬਖ਼ਸ਼ਣ ਸਰਕਾਰ, ਛੱਡਣ ਅਹੁਦੇ
ਪ੍ਰਤਾਪ ਬਾਜਵਾ ਨੇ ਕਿਹਾ ਕਿ ਕਾਂਗਰਸ ਸਰਕਾਰ ਵਿੱਚ ਕਈ ਰਿਟਾਇਰ ਅਧਿਕਾਰੀ ਹੁਣ ਵੀ ਆਪਣੀ ਚਲਾ ਰਹੇ ਹਨ ਅਤੇ ਉਨਾਂ ਨੂੰ ਉਹ ਹੱਥ ਜੋੜ ਕੇ ਕਹਿੰਦੇ ਹਨ ਕਿ ਉਨਾਂ ਸਾਢੇ ਚਾਰ ਸਾਲ ਦੀ ਸਰਕਾਰ ਵਿੱਚ ਕਾਫ਼ੀ ਜਿਆਦਾ ਮੌਜ਼ਾ ਕਰ ਲਈਆਂ ਹਨ ਅਤੇ ਉਹ ਹੁਣ ਕਾਂਗਰਸ ਸਰਕਾਰ ਨੂੰ ਬਖ਼ਸ਼ਣ ਅਤੇ ਆਪਣੇ ਅਹੁਦੇ ਛੱਡ ਕੇ ਚਲੇ ਜਾਣ। ਉਨਾਂ ਕਿਹਾ ਕਿ ਉਨਾਂ ਤੋਂ ਠੀਕ ਢੰਗ ਨਾਲ ਕੰਮ ਨਹੀਂ ਹੋ ਰਿਹਾ ਹੈ ਅਤੇ ਇਸ ਨਾਲ ਅਕਸ ਕਾਂਗਰਸ ਸਰਕਾਰ ਦਾ ਖ਼ਰਾਬ ਹੁੰਦਾ ਨਜ਼ਰ ਆ ਰਿਹਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੋਵਿਡ ਦੇ ਨਵੇਂ ਰੂਪ ਦੇ ਸੰਦਰਭ ਵਿੱਚ ਵੈਕਸੀਨ ਦੇ ਅਸਰ ਦਾ ਅਧਿਐਨ ਕਰਨ ਲਈ ਆਦੇਸ਼
ਡੈਲਟਾ ਅਤੇ ਬ੍ਰਾਜੀਲ ਰੂਪ ਦੇ ਮਾਮਲੇ ਵਧਣ ਦੇ ਮੱਦੇਨਜਰ ਤੀਜੀ ਲਹਿਰ ਲਈ ਤਿਆਰੀਆਂ ਵਧਾਉਣ ਦੇ ਹੁਕਮ
ਚੰਡੀਗੜ, ਅਸ਼ਵਨੀ ਚਾਵਲਾ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਡਾ. ਗਗਨਦੀਪ ਕੰਗ ਦੀ ਅਗਵਾਈ ਵਾਲੇ ਮਾਹਿਰਾਂ ਦੇ ਸਮੂਹ ਨੂੰ ਕਰੋਨਾਵਾਇਰਸ ਦੇ ਨਵੇਂ ਰੂਪ ਦੇ ਸੰਦਰਭ ਵਿਚ ਵੈਕਸੀਨ ਦੇ ਅਸਰ ਦਾ ਅਧਿਐਨ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਵਾਇਰਸ ਦੇ ਮਹੀਨਾਵਾਰ ਬਦਲਦੇ ਰੂਪ ਵਿਚ ਇਹ ਦੇਖਿਆ ਗਿਆ ਕਿ ਭਾਵੇਂ ਮਾਰਚ ਵਿਚ 95 ਫੀਸਦੀ ਸਮੱਸਿਆ ਯੂ.ਕੇ. ਵਾਇਰਸ ਦੇ ਰੂਪ ਕਰਕੇ ਸੀ ਅਤੇ ਅਪ੍ਰੈਲ, 2021 ਵਿਚ ਡੈਲਟਾ ਵਾਇਰਸ ਵਧਣਾ ਸ਼ੁਰੂ ਹੋਇਆ ਅਤੇ ਮਈ ਤੱਕ ਇਹ ਹਾਵੀ ਹੋ ਕੇ ਲਗਪਗ 90 ਫੀਸਦੀ ਤੱਕ ਪਹੁੰਚ ਗਿਆ। ਕੋਵਿਡ ਦੀ ਮੀਟਿੰਗ ਦਾ ਜਾਇਜਾ ਲੈਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਚਿੰਤਾ ਦਾ ਵਿਸ਼ਾ ਹੈ ਕਿ ਬ੍ਰਾਜੀਲ ਵਾਇਰਸ ਦਾ ਰੂਪ ਅਪ੍ਰੈਲ ਵਿਚ ਇਕ ਫੀਸਦੀ ਤੋਂ ਵਧਣਾ ਸ਼ੁਰੂ ਹੋਇਆ ਜੋ ਹੁਣ 8 ਫੀਸਦੀ ਤੇ ’ਹੈ।
ਉਨਾਂ ਕੁਝ ਹੋਰ ਸੈਂਪਲਾਂ ਦਾ ਅਧਿਐਨ ਕਰਨ ਦੀ ਲੋੜ ਉਤੇ ਵੀ ਜੋਰ ਦਿੱਤਾ ਤਾਂ ਕਿ ਸਪੱਸ਼ਟ ਤਸਵੀਰ ਸਾਹਮਣੇ ਲਿਆਉਣ ਦੇ ਨਾਲ-ਨਾਲ ਠੋਸ ਕਾਰਜਨੀਤੀ ਘੜੀ ਜਾ ਸਕੇ। ਸੂਬੇ ਦੇ ਸਲਾਹਕਾਰ ਡਾ. ਕੇ.ਕੇ ਤਲਵਾੜ ਨੇ ਕਿਹਾ ਕਿ ਦੂਜੀ ਲਹਿਰ ਦੌਰਾਨ ਵੈਂਟੀਲੈਂਟਰ ਉਤੇ ਰਹੇ ਮਰੀਜਾਂ ਦੇ ਆਡਿਟ ਦਾ ਅਧਿਐਨ ਕਰਨ ਲਈ ਮਾਹਿਰਾਂ ਦੇ ਗਰੁੱਪ ਦਾ ਗਠਨ ਕੀਤਾ ਜਾ ਰਿਹਾ ਹੈ ਤਾਂ ਕਿ ਭਵਿੱਖ ਲਈ ਇਸ ਸਬੰਧ ਵਿਚ ਜਾਣਕਾਰੀ ਇਕੱਤਰ ਕੀਤੀ ਜਾ ਸਕੇ। ਮੁੱਖ ਸਕੱਤਰ ਵਿਨੀ ਮਹਾਜਨ ਨੇ ਖੁਲਾਸਾ ਕੀਤਾ ਕਿ ਡਾ. ਤਲਵਾੜ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਵਾਇਰਸ ਦੇ ਸੈਂਪਲਿੰਗ ਦੇ ਪ੍ਰਬੰਧਨ ਦੀ ਕੋਸ਼ਿਸ਼ ਕਰ ਰਹੇ ਹਨ।
ਮੁੱਢਲੇ ਲੱਛਣਾਂ ਦੀ ਸ਼ਨਾਖਤ ਰਾਹੀਂ ਕੋਵਿਡ ਦੀ ਸੰਭਾਵੀ ਤੀਜੀ ਲਹਿਰ ਦੇ ਵਿਰੁੱਧ ਸਮੇਂ ਸਿਰ ਬਣਦੇ ਕਦਮ ਚੁੱਕਣ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗਾਂ ਨੂੰ ਇਕ ਦਿਨ ਵਿਚ ਲਗਪਗ 50 ਹਜ਼ਾਰ ਟੈਸਟਿੰਗ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ। ਉਨਾਂ ਕਿਹਾ ਕਿ ਹਰੇਕ ਪਾਜੇਟਿਵ ਮਰੀਜ ਦੇ ਬਦਲੇ ਕੰਟੈਕਟ ਟਰੇਸਿੰਗ ਅਤੇ ਟੈਸਟਿੰਗ ਲਈ 15 ਵਿਅਕਤੀਆਂ ਦੀ ਪ੍ਰਕਿਰਿਆ ਜਾਰੀ ਰੱਖਣ ਲਈ ਆਖਿਆ ਜਦਕਿ ਘਰੇਲੂ ਏਕਾਂਤਵਾਸ ਦੇ ਮਾਮਲਿਆਂ ਵਿਚ ਨਿਗਰਾਨੀ ਅਤੇ ਪ੍ਰਬੰਧਨ ਨੂੰ ਮਜਬੂਤ ਕਰਨ ਦੀ ਲੋੜ ਉਤੇ ਜੋਰ ਦਿੱਤਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਬੋਹਰ ’ਚ ਨਵਜੋਤ ਸਿੱਧੂ ਤੇ ਕੈਪਟਨ ਅਮਰਿੰਦਰ ਸਿੰਘ ਦੇ ਲੱਗੇ ਵੱਖ-ਵੱਖ ਪੋਸਟਰ
ਲੋਕਾਂ ਵਿੱਚ ਬਣੀ ਆਪਸੀ ਫੁੱਟ ਦੀ ਚਰਚਾ
ਅਬੋਹਰ, (ਸੁਧੀਰ ਅਰੋੜਾ)। ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਅਕਾਲੀ ਦਲ ਨੇ ਬਸਪਾ ਨਾਲ ਗਠਜੋੜ ਕਰਕੇ ਵਿਰੋਧੀ ਪਾਰਟੀਆਂ ਲਈ ਇੱਕ ਨਵੀਂ ਮੁਸੀਬਤ ਖੜੀ ਕਰ ਦਿੱਤੀ ਹੈ ਉੱਥੇ ਹੀ ਪੰਜਾਬ ਦੀ ਸੱਤਾਧਾਰੀ ਪਾਰਟੀ ਕਾਂਗਰਸ ਅਗਲੇ ਮੁੱਖ ਮੰਤਰੀ ਨੂੰ ਲੈ ਕੇ ਦੋਫਾੜ ਹੁੰਦੀ ਵਿਖਾਈ ਦੇ ਰਹੀ ਹੈ।ਅਬੋਹਰ ਦੀਆਂ ਮੁੱਖ ਸੜਕਾਂ ’ਤੇ ਕੈਪਟਨ ਅਮਰੇਂਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦੇ ਵੱਖ-ਵੱਖ ਪੋਸਟਰ ਲਗਾਏ ਜਾ ਰਹੇ ਹਨ ਜੋਕਿ ਲੋਕਾਂ ਵਿੱਚ ਇਨ੍ਹਾਂ ਵਿੱਚ ਫੁੱਟ ਦੇ ਚਰਚੇ ਦਾ ਵਿਸ਼ਾ ਬਣਿਆ ਹੋਇਆ ਹੈ।
ਲੋਕਾਂ ਨੇ ਕਿਹਾ ਕਿ ਇਸ ਤੋਂ ਇਹ ਸਾਬਤ ਹੋ ਗਿਆ ਹੈ ਕਿ ਕੁਰਸੀ ਨੂੰ ਲੈ ਕੇ ਕਾਂਗਰਸ ਵਿੱਚ ਚੱਲ ਰਿਹਾ ਕਲੇਸ਼ ਅਜੇ ਖ਼ਤਮ ਨਹੀਂ ਹੋਇਆ ਸਗੋਂ ਭਵਿੱਖ ਵਿੱਚ ਹੋਰ ਵਧਣ ਦੀ ਸੰਭਾਵਨਾ ਹੈ। ਇਸ ਬਾਰੇ ਸ੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਚੁਟਕੀ ਲੈਂਦੇ ਹੋਏ ਕਿਹਾ ਕਿ ਪਾਰਟੀ ਦੇ ਕਲੇਸ਼ ਨੂੰ ਸ਼ਾਂਤ ਕਰਨ ਲਈ ਕਾਂਗਰਸ ਹਾਈ ਕਮਾਨ ਪਿਛਲੇ ਕਈ ਦਿਨਾਂ ਤੋਂ ਕਦੇ ਦਿੱਲੀ ਤੇ ਕਦੇ ਚੰਡੀਗੜ੍ਹ ਵਿੱਚ ਮੀਟਿੰਗਾਂ ਕਰ ਰਿਹਾ ਹੈ। ਉਥੇ ਹੀ ਪਾਰਟੀ ਦੇ ਨੇਤਾ ਕਾਂਗਰਸ ਵਿੱਚ ਕਿਸੇ ਤਰ੍ਹਾਂ ਦਾ ਕਲੇਸ਼ ਨਾ ਹੋਣ ਦੀ ਗੱਲ ਕਹਿਕੇ ਜਨਤਾ ਨੂੰ ਗੁੰਮਰਾਹ ਕਰ ਰਹੇ ਹਨ। ਸੀਐਮ ਦੀ ਕੁਰਸੀ ਨੂੰ ਲੈ ਕੇ ਕਾਂਗਰਸ ਦੋਫਾੜ ਹੋ ਚੁੱਕੀ ਹੈ ਅਤੇ ਕਾਂਗਰਸ ਦੇ ਸੂਬਾ ਇੰਚਾਰਜ ਪਾਰਟੀ ਨੂੰ ਇੱਕਜੁਟ ਰੱਖਣ ਵਿੱਚ ਨਾਕਾਮ ਸਾਬਤ ਹੋਏ ਹਨ ਜਿਸ ਕਾਰਨ ਪਾਰਟੀ ਦੇ ਆਹੁਦੇਦਾਰ ਆਏ ਦਿਨ ਇੱਕ ਦੂਜੇ ’ਤੇ ਵਾਰ ਕਰਦੇ ਨਜ਼ਰ ਆਉਂਦੇ ਹਨ।
ਕਾਂਗਰਸ ਸੂਬਾ ਪ੍ਰਧਾਨ ਦੀ ਕਮਜੋਰ ਅਗਵਾਈ ਦੇ ਚਲਦੇ ਹੀ ਉਨ੍ਹਾਂ ਦੇ ਜੱਦੀ ਸ਼ਹਿਰ ਅਬੋਹਰ ਵਿੱਚ ਵੀ ਹੁਣ ਨਵਜੋਤ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਵੱਖ-ਵੱਖ ਪੋਸਟਰ ਲੱਗਣੇ ਸ਼ੁਰੂ ਹੋ ਗਏ ਹਨ ਜਿਸ ਵਿੱਚ ਇਹ ਵਿਖਾਇਆ ਗਿਆ ਹੈ ਕਿ ਪੰਜਾਬ ਦੇ ਲੋਕ ਹੁਣ ਕੈਪਟਨ ਨੂੰ ਨਹੀਂ ਸਗੋਂ ਸਿੱਧੂ ਨੂੰ ਮੁੱਖ ਮੰਤਰੀ ਬਣਾਉਣਾ ਚਾਹੁੰਦੇ ਹਨ।ਉਨ੍ਹਾਂ ਕਿਹਾ ਕਿ ਪਾਰਟੀ ਦਾ ਇਹ ਆਪਸੀ ਟਕਰਾਅ ਹੀ ਉਸਦੀ ਹਾਰ ਦਾ ਸਭ ਤੋਂ ਵੱਡਾ ਕਾਰਨ ਬਣੇਗਾ ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਲੇਰਕੋਟਲਾ ਨੂੰ ਰਸਮੀ ਜ਼ਿਲ੍ਹਾ ਐਲਾਨਿਆ
ਮਾਲੇਰਕੋਟਲਾ ਨੂੰ 23ਵਾਂ ਜ਼ਿਲ੍ਹਾ ਐਲਾਨਣ ਦੇ ਨਾਲ-ਨਾਲ ਹੋਰ ਵਿਕਾਸ ਪ੍ਰੋਜੈਕਟ ਦਿੱਤੇ
ਮਾਲੇਰਕੋਟਲਾ, (ਗੁਰਤੇਜ ਜੋਸ਼ੀ)। ਸੋਮਵਾਰ ਦਾ ਦਿਨ ਇਲਾਕਾ ਨਿਵਾਸੀਆਂ ਖਾਸ ਕਰਕੇ ਰਿਆਸਤੀ ਤੇ ਨਵਾਬੀ ਸਹਿਰ ਲਈ ਉਸ ਵੇਲੇ ਇਤਿਹਾਸਕ ਹੋ ਨਿਬੜਿਆ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਲਰੇਕੋਟਲਾ ਨੂੰ ਜ਼ਿਲ੍ਹਾ ਬਣਾਉਣ ਦੇ ਸੁਪਨਿਆਂ ਨੂੰ ਹਕੀਕਤ ’ਚ ਬਦਲਦਿਆਂ ਮੈਡੀਕਲ ਕਾਲਜ ਤੇ ਲੜਕੀਆਂ ਦੇ ਕਾਲਜ ਸਮੇਤ ਹੋਰਨਾਂ ਪ੍ਰੋਜੈਕਟਾਂ ਦੇ ਵਿਰਚੂਅਲ ਤਰੀਕੇ ਨਾਲ ਨੀਂਹ ਪਥਰ ਵੀ ਰੱਖ ਦਿੱਤੇ।
ਮਾਲੇਰਕੋਟਲਾ ਨਿਵਾਸੀਆ ਦੀ ਪੁਰਾਣੀ ਮੰਗ ’ਤੇ ਸਾਡੀ ਪੁਰਾਣੀ ਰਿਆਸਤੀ ਸਬੰਧ ਹੋਣ ਕਾਰਨ ਅਸੀਂ ਇਹ ਫੈਸਲਾ ਲਿਆ ਹੈ ਜਿਸ ਕਾਰਨ ਹੁਣ ਮਾਲੇਰਕੋਟਲਾ ਪੰਜਾਬ ਦਾ 23ਵਾਂ ਜ਼ਿਲ੍ਹਾ ਬਣ ਗਿਆ ਹੈ। ਜ਼ਿਲ੍ਹਾ ਬਣਨ ਨਾਲ ਹੁਣ ਲੋਕਾਂ ਦੇ ਕੰੰੰਮ ਇੱਥੇ ਹੀ ਹੋ ਜਾਇਆ ਕਰਨਗੇ, ਜਿਸ ਨਾਲ ਸਮੇਂ ਦੀ ਬਚਤ ਵੀ ਹੋਵੇਗੀ। ਮੁੱਖ ਮੰਤਰੀ ਨੇ ਸ਼ਹਿਰ ’ਚ ਨਸ਼ਾ ਅਤੇ ਗੁੰਡਾਗਰਦੀ ’ਤੇ ਬੋਲਦਿਆਂ ਕਿਹਾ ਕਿ ਜਿਸ ਤਰ੍ਹਾਂ ਪੱਜਾਬ ਦੇ ਦੂਸਰੇ ਸ਼ਹਿਰਾਂ ’ਚੋਂ ਨਸ਼ ਖਤਮ ਕੀਤਾ ਗਿਆ ਹੈ, ਹੁਣ ਉਸੇ ਤਰ੍ਹਾਂ ਮਾਲੇਰਕੋਟਲਾ ’ਚੋਂ ਵੀ ਨਸ਼ਾ ਤੇ ਗੁੰੰਡਾਗਰਦੀ ਜਲਦੀ ਖਤਮ ਕਰ ਦਿੱਤੀ ਜਾਵੇਗੀ।
ਇਸ ਬਾਰੇ ਜ਼ਿਲ੍ਹੇ ਦੇ ਪਹਿਲੇ ਐਸ.ਐਸ.ਪੀ. ਮੈਡਮ ਕੰਵਰਦੀਪ ਕੌਰ ਨੂੰ ਸਖਤ ਹਦਾਇਤਾ ਕੀਤੀਆਂ ਗਈਆਂ ਹਨ। ਵਰਚੂਅਲ ਪ੍ਰੋਗਰਾਮ ਦੌਰਾਨ ਸਮੂਹ ਮਾਲੇਰਕੋਟਲਾ ਨਿਵਾਸੀਆਂ ਵਲੋਂ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕੈਬਨਿਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨਾਲ ਕੀਤਾ ਹਰ ਵਾਅਦਾ ਵਫ਼ਾ ਕਰਕੇ ਨਿਭਾਇਆ ਹੈ ਜਿਸਦਾ ਮਾਲੇਰਕੋਟਲਾ ਜ਼ਿਲ੍ਹਾ ਪ੍ਰਤਖ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਦੇ ਜ਼ਿਲ੍ਹਾ ਬਣਨ ਨਾਲ ਹੁਣ ਇਲਾਕੇ ਵਿਚ ਤਰੱਕੀ ਦੀ ਰਫ਼ਤਾਰ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ ਜਿਸਦੀ ਸ਼ੁਰੂਆਤ ਅੱਜ ਕਈਂ ਪ੍ਰੋਜੈਕਟਾਂ ਦੇ ਨੀਂਹ ਪਧਰ ਅਤੇ ਇਕ ਮਹਿਲਾ ਥਾਣੇ ਦੇ ਉਦਘਾਟਨ ਨਾਲ ਹੋ ਗਈ ਹੈ। ਇਨ੍ਹਾਂ ਪ੍ਰੋਜੈਕਟਾਂ ਦੇ ਅਮਲੀ ਤੌਰ ’ਤੇ ਨੀਂਹ ਪੱਥਰ ਤੇ ਉਦਘਾਟਨ ਵਰਚੂਅਲ ਪ੍ਰੋਗਰਾਮ ਤੋਂ ਬਾਅਦ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿਲ ਅਤੇ ਐਸ.ਐਸ.ਪੀ. ਕੰਵਰਦੀਪ ਕੌਰ ਨਾਲ ਜਾ ਕੇ ਕੀਤੇ।
ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਦਸਿਆ ਕਿ ਅਜ ਜ਼ਿਲ੍ਹੇ ਦੇ ਨਾਲ-ਨਾਲ ਮਾਲੇਰਕੋਟਲਾ ਨਿਵਾਸੀਆਂ ਨੂੰ 500 ਕਰੋੜ ਦੀ ਲਾਗਤ ਨਾਲ ਤਿਆਰ ਕੀਤਾ ਜਾਣ ਵਾਲਾ ਨਵਾਬ ਸ਼ੇਰ ਮੁਹੰਮਦ ਖਾਂ ਸਰਕਾਰੀ ਮੈਡੀਕਲ ਕਾਲਜ, 12 ਕਰੋੜ ਰੁਪਏ ਦੀ ਲਾਗਤ ਨਾਲ ਹੋਂਦ ’ਚ ਆਉਣ ਵਾਲਾ ਸਰਕਾਰੀ ਮਹਿਲਾ ਕਾਲਜ, 10 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਣ ਵਾਲਾ ਨਵਾਂ ਬਸ ਅਡਾ ਅਤੇ ਸਿਰਫ਼ ਮਹਿਲਾ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਚਲਾਇਆ ਜਾਣ ਵਾਲਾ ਮਹਿਲਾ ਪੁਲਿਸ ਥਾਣਾ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਅੱਜ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਵਲੋਂ ਸ਼ਹਿਰੀ ਵਾਤਾਵਰਨ ਸੁਧਾਰ ਪ੍ਰੋਗਰਾਮ ਤਹਿਤ 6 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਉਣ ਦੀ ਸ਼ੁਰੂਆਤ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਸਬ-ਡਵੀਜ਼ਨਲ ਕੰਪਲੈਕਸ ਦੀ ਉਸਾਰੀ ਲਈ 20 ਕਰੋੜ ਰੁਪਏ ਰਾਖਵੇਂ ਰਖੇ ਗਏ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।