Job in Punjab - Sach Kahoon Punjabi

Job in Punjab: ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ
ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) : ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੇ ਆਪਣੇ ਮਿਸ਼ਨ ਨੂੰ ਲਗਾਤਾਰ ਅੱਗੇ ਵਧਾ ਰਹੀ ਹੈ, ਜਿਸ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਵਿੱਚ 866 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਸਿਰਫ ਸਾਢੇ ਚਾਰ ਸਾਲਾਂ ਵਿੱਚ ਦਿੱਤੀਆਂ ਗਈਆਂ ਸਰਕਾਰੀ ਨੌਕਰੀਆਂ ਦੀ ਕੁੱਲ ਗਿਣਤੀ 69,094 ਹੋ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਾਰਦਰਸ਼ੀ ਭਰਤੀ ਪ੍ਰਕਿਰਿਆਵਾਂ ਨੇ ਪੁਰਾਣੀਆਂ ਰਵਾਇਤਾਂ, ਜਦੋਂ ਸਰਕਾਰੀ ਨੌਕਰੀ ਲੈਣ ਲਈ ਪੈਸੇ ਅਤੇ ਸਿਫ਼ਾਰਸ਼ ਨੂੰ ਅਸਲ ਯੋਗਤਾ ਮੰਨਿਆ ਜਾਂਦਾ ਸੀ, ਨੂੰ ਪੂਰੀ ਤਰ੍ਹਾਂ ਬਦਲ ਕੇ ਰੱਖ ਦਿੱਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਿਸਟਮ ਵਿੱਚ ਨੌਜਵਾਨਾਂ ਦਾ ਵਧ ਰਿਹਾ ਭਰੋਸਾ ਅਤੇ ਵਿਦੇਸ਼ਾਂ ਵੱਲ ਪਰਵਾਸ ਦਾ ਘਟਦਾ ਰੁਝਾਨ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਨੌਜਵਾਨਾਂ ਨੂੰ ਸੂਬੇ ਵਿੱਚ ਪੂਰੀ ਪਾਰਦਰਸ਼ਤਾ, ਨਿਰਪੱਖਤਾ ਅਤੇ ਮੈਰਿਟ ਅਧਾਰਤ ਭਰਤੀ ਪ੍ਰਕਿਰਿਆਵਾਂ ਰਾਹੀਂ 'ਤੇ ਨੌਕਰੀਆਂ ਮਿਲ ਰਹੀਆਂ ਹਨ। ਸਿੱਖਿਆਂ ਵਿੱਚ ਪੰਜਾਬ ਦੀ ਪ੍ਰਗਤੀ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਨੇ ਕੇਰਲਾ ਨੂੰ ਪਛਾੜ ਕੇ ਦੇਸ਼ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ ਅਤੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ (ਰਾਸ਼ਟਰੀ ਯੋਗਤਾ-ਕਮ-ਦਾਖਲਾ ਪ੍ਰੀਖਿਆ) ਪਾਸ ਕਰ ਕੇ ਇਸ ਤਬਦੀਲੀ ‘ਤੇ ਮੋਹਰ ਲਾਈ ਹੈ।

Read Also : Punjab Police ਦੇ ‘ਗੈਂਗਸਟਰਾਂ ’ਤੇ ਵਾਰ’ ਅਭਿਆਨ ਨੇ ਸੰਗਠਿਤ ਅਪਰਾਧ ਵਿਰੁੱਧ ਲਗਾਤਾਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ

ਆਪਣੇ ਐਕਸ ਹੈਂਡਲ ‘ਤੇ ਸਮਾਗਮ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ: "ਅੱਜ ਮੋਹਾਲੀ ਵਿੱਚ 866 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਸਾਡੀ ਸਰਕਾਰ ਨੇ ਹੁਣ ਤੱਕ ਪੂਰੀ ਪਾਰਦਰਸ਼ਤਾ ਨਾਲ 69,094 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਨੌਜਵਾਨਾਂ ਦਾ ਸਿਸਟਮ ਵਿੱਚ ਵਿਸ਼ਵਾਸ ਵਧਣ ਦੇ ਨਾਲ ਵਿਦੇਸ਼ਾਂ ਵੱਲ ਪਰਵਾਸ ਦਾ ਰੁਝਾਨ ਘਟਿਆ ਹੈ।"

ਉਨ੍ਹਾਂ ਨੇ ਪੋਸਟ ਦੇ ਅੰਤ ਵਿੱਚ ਲਿਖਿਆ "ਸਿੱਖਿਆ ਖੇਤਰ ਵਿੱਚ ਅੱਜ ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਦੇਸ਼ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਨੀਟ ਪ੍ਰੀਖਿਆ ਵਿੱਚ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਦੀ ਸਫ਼ਲਤਾ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ। ਸਾਡੇ ਨੌਜਵਾਨਾਂ ‘ਚ ਅਥਾਹ ਸਮਰੱਥਾ ਹੈ; ਅਸੀਂ ਤਾਂ ਸਿਰਫ਼ ਉਨ੍ਹਾਂ ਨੂੰ ਸਹੀ ਦਿਸ਼ਾ ਪ੍ਰਦਾਨ ਕਰ ਰਹੇ ਹਾਂ। ਮੁੱਖ ਮੰਤਰੀ ਨੇ ਲਿਖਿਆ ਕਿ ਅਸੀਂ ਤੁਹਾਨੂੰ ਖੁੱਲ੍ਹਾ ਆਸਮਾਨ ਪ੍ਰਦਾਨ ਕਰਾਂਗੇ, ਜਿੱਥੇ ਆਪਣੇ ਖੰਡਾਂ ਨਾਲ ਉਡਾਰੀ ਤੁਸੀਂ ਭਰਨੀ ਹੈ। ਸਾਰਿਆਂ ਨੂੰ ਵਧਾਈਆਂ।"

ਨਿਯੁਕਤੀ ਪੱਤਰ ਵੰਡਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ 866 ਨਿਯੁਕਤੀਆਂ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ 636 ਉਮੀਦਵਾਰ ਸ਼ਾਮਲ ਹਨ, ਜਿਨ੍ਹਾਂ ਵਿੱਚ 614 ਸਟਾਫ਼ ਨਰਸਾਂ ਅਤੇ ਹੋਰ ਸਟਾਫ਼ ਸ਼ਾਮਲ ਹੈ, ਜਿਸ ਵਿੱਚ 03 ਫਾਰਮਾਸਿਸਟ, 13 ਮਲਟੀਪਰਪਜ਼ ਹੈਲਥ ਵਰਕਰ (ਪੁਰਸ਼), 2 ਵਾਰਡ ਅਟੈਂਡੈਂਟ, 1 ਦਰਜ-ਚਾਰ ਕਰਮਚਾਰੀ ਅਤੇ 3 ਸਵੀਪਰ ਸ਼ਾਮਲ ਹਨ। ਇਸ ਤੋਂ ਇਲਾਵਾ ਸ਼ੂਗਰਫੈੱਡ ਵਿੱਚ 101, ਜੂਨੀਅਰ ਆਡੀਟਰ ਵਜੋਂ ਵਿੱਤ ਵਿਭਾਗ 'ਚ 57 ਉਮੀਦਵਾਰ, ਰੱਖਿਆ ਸੇਵਾਵਾਂ ਭਲਾਈ ਵਿਭਾਗ ਵਿੱਚ 51, ਸਹਿਕਾਰਤਾ ਵਿਭਾਗ ਵਿੱਚ 11 ਅਤੇ ਗ੍ਰਹਿ ਵਿਭਾਗ ਵਿੱਚ ਲਾਅ ਅਫਸਰ ਵਜੋਂ 10 ਉਮੀਦਵਾਰ ਨਿਯੁਕਤ ਕੀਤੇ ਗਏ ਹਨ।

ਭਰਤੀ ਪ੍ਰਕਿਰਿਆ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ, “ਮਿਹਨਤ ਅਤੇ ਲਗਨ ਹੀ ਚੋਣ ਦਾ ਇੱਕੋ-ਇੱਕ ਮਾਪਦੰਡ ਰਿਹਾ ਹੈ। ਉਹ ਦਿਨ ਗਏ ਜਦੋਂ ਨੌਕਰੀਆਂ ਰਿਸ਼ਵਤ ਜਾਂ ਸਿਫ਼ਾਰਸ਼ਾਂ ਦੇ ਆਧਾਰ ‘ਤੇ ਦਿੱਤੀਆਂ ਜਾਂਦੀਆਂ ਸਨ। ਸਾਡੀ ਸਰਕਾਰ ਯੋਗ ਉਮੀਦਵਾਰਾਂ ਨੂੰ ਨੌਕਰੀਆਂ ਦਿੰਦੀ ਹੈ। ਸਾਰੀਆਂ ਨਿਯੁਕਤੀਆਂ ਨਿਰੋਲ ਯੋਗਤਾ, ਪਾਰਦਰਸ਼ਤਾ ਅਤੇ ਸਿਫ਼ਾਰਸ਼ ਜਾਂ ਬਿਨਾਂ ਕਿਸੇ ਸਿਆਸੀ ਦਖ਼ਲ ਤੋਂ ਕੀਤੀਆਂ ਗਈਆਂ ਹਨ।”

ਪਿਛਲੀਆਂ ਸਰਕਾਰਾਂ ਵੇਲੇ ਪੰਜਾਬ ਦੇ ਹਾਲਾਤਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, “ਪਿਛਲੀਆਂ ਸਰਕਾਰਾਂ ਨੇ ਲੋਕਾਂ ਦੇ ਹਿੱਤਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਅਤੇ ਸਿਰਫ਼ ਆਪਣੇ ਹਿੱਤਾਂ ਬਾਰੇ ਹੀ ਸੋਚਿਆ, ਇਸ ਲਈ ਅਜਿਹੇ ਆਗੂਆਂ ਤੋਂ ਆਮ ਲੋਕ ਕੀ ਉਮੀਦ ਲਾ ਸਕਦੇ ਸਨ? ਇਨ੍ਹਾਂ ਆਗੂਆਂ ਨੇ ਆਪਣੇ ਸਕੇ-ਸਬੰਧੀਆਂ ਤੇ ਨਜ਼ਦੀਕੀਆਂ ਨੂੰ ਨੌਕਰੀਆਂ ਦੇਣ ਲਈ ਭ੍ਰਿਸ਼ਟਾਚਾਰ ਅਤੇ ਪੱਖਪਾਤ ਕਰਨ ‘ਚ ਕੋਈ ਕਸਰ ਨਹੀਂ ਛੱਡੀ।

ਪਾਰਦਰਸ਼ੀ ਭਰਤੀ ਦੇ ਸਾਰਥਕ ਪ੍ਰਭਾਵ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪਿਛਲੀਆਂ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਰਕੇ ਪੰਜਾਬ ਦੇ ਹੋਣਹਾਰ ਨੌਜਵਾਨਾਂ ਨੂੰ ਵਿਦੇਸ਼ ਜਾਣ ਲਈ ਮਜ਼ਬੂਰ ਹੋਣਾ ਪਿਆ, ਜਿਸ ਨਾਲ ਰਾਜ ਦੇ ਸਮਾਜਿਕ-ਆਰਥਿਕ ਵਿਕਾਸ ਨੂੰ ਖਤਰਾ ਪੈਦਾ ਹੋ ਗਿਆ। ਪਰ, ਅਸੀਂ 2022 ਵਿੱਚ ਸੱਤਾ ਸੰਭਾਲਣ ਤੋਂ ਬਾਅਦ ਇਸ ਰੁਝਾਨ ਨੂੰ ਪੁੱਠਾ ਗੇੜ ਪਾਉਣਾ ਸ਼ੁਰੂ ਕਰ ਦਿੱਤਾ, ਜਿਸ ਦੇ ਚਲਦਿਆਂ ਸਾਡੀ ਸਰਕਾਰ ਪੰਜਾਬ ਦੇ ਹਰ ਪਿੰਡ ਤੇ ਸ਼ਹਿਰ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਵਿੱਚ ਸਫ਼ਲ ਰਹੀ ਹੈ।"

ਨੌਜਵਾਨਾਂ ਦੇ ਸਸ਼ਕਤੀਕਰਨ ਵਿੱਚ ਸਿੱਖਿਆ ਦੀ ਭੂਮਿਕਾ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ, "ਸਾਡੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ ਅਤੇ ਅਸੀਂ ਮਿਸ਼ਨਰੀ ਜੋਸ਼ ਨਾਲ ਕੰਮ ਕਰ ਰਹੇ ਹਾਂ। ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਆਈ.ਆਈ.ਐਮ. ਅਹਿਮਦਾਬਾਦ ਤੋਂ ਇਲਾਵਾ ਸਿੰਗਾਪੁਰ ਅਤੇ ਫਿਨਲੈਂਡ ਵਰਗੇ ਦੇਸ਼ਾਂ ਵਿੱਚ ਪੜ੍ਹਾਉਣ ਦੇ ਉੱਨਤ ਢੰਗ-ਤਰੀਕਿਆਂ ਦੀ ਸਿਖਲਾਈ ਲਈ ਭੇਜਿਆ, ਤਾਂ ਜੋ ਸਾਡੇ ਵਿਦਿਆਰਥੀਆਂ ਨੂੰ ਇਸਦਾ ਫਾਇਦਾ ਮਿਲ ਸਕੇ।"

ਬੁਨਿਆਦੀ ਢਾਂਚੇ ਦੇ ਨਵੀਨੀਕਰਨ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ, “ਸਰਕਾਰੀ ਸਕੂਲਾਂ ਵਿੱਚ ਨਵੇਂ ਫਰਨੀਚਰ, ਆਈ.ਟੀ.-ਅਧਾਰਤ ਅਧਿਆਪਨ ਮਾਡਿਊਲ, ਪੂਰੀ ਤਰ੍ਹਾਂ ਲੈਸ ਲਾਇਬ੍ਰੇਰੀਆਂ ਅਤੇ ਸੈਨੀਟੇਸ਼ਨ ਸਹੂਲਤਾਂ ਦੇ ਰੂਪ ਵਿੱਚ ਬੁਨਿਆਦੀ ਢਾਂਚੇ ਨੂੰ ਅੱਪਗ੍ਰੇਡ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਕੂਲਾਂ ਦੀਆਂ ਵਿਕਾਸ ਸਬੰਧੀ ਲੋੜਾਂ ਦਾ ਧਿਆਨ ਰੱਖਣ ਲਈ ਕੈਂਪਸ ਮੈਨੇਜਰ ਵੀ ਨਿਯੁਕਤ ਕੀਤੇ ਗਏ ਹਨ।”

ਇਨ੍ਹਾਂ ਯਤਨਾਂ ਦੇ ਨਤੀਜਿਆਂ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਦੇ ਸੁਹਿਰਦ ਤੇ ਠੋਸ ਯਤਨਾਂ ਨੂੰ ਬੂਰ ਪਿਆ ਹੈ। ਸਾਲ 2026 ਦੀ ਨੀਟ ਪ੍ਰੀਖਿਆ ਵਿੱਚ 882 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ, ਜਦੋਂ ਕਿ 2021 ਵਿੱਚ ਸਿਰਫ਼ 80 ਵਿਦਿਆਰਥੀ ਹੀ ਅਜਿਹਾ ਕਰਨ ਵਿੱਚ ਸਫ਼ਲ ਰਹੇ ਸਨ।”

ਸਕੂਲੀ ਸਿੱਖਿਆ ਵਿੱਚ ਪੰਜਾਬ ਦੇ ਪ੍ਰਦਰਸ਼ਨ ਬਾਰੇ ਬੋਲਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਸਿੱਖਿਆ ਅਤੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਦੇ ਮਾਮਲੇ ਵਿੱਚ ਸਿਖ਼ਰਲਾ ਸਥਾਨ ਹਾਸਲ ਕੀਤਾ ਹੈ। ਰਾਜ ਸਰਕਾਰ ਨੇ ਸਿੱਖਿਆ ਨੂੰ ਤਰਜੀਹ ਦਿੱਤੀ ਹੈ ਅਤੇ ਲੋਕਾਂ ਦੇ ਜੀਵਨ ਦੀ ਨੁਹਾਰ ਬਦਲਣ ਲਈ ਇਸ ਖੇਤਰ ਵਿੱਚ ਨਵੇਕਲੀਆਂ ਪਹਿਲਕਦਮੀਆਂ ਕੀਤੀਆਂ ਹਨ।”

ਸਿੱਖਿਆ ਦੀ ਅਹਿਮੀਅਤ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ, ‘‘ਕੋਈ ਵੀ ਮੁਫ਼ਤ ਜਾਂ ਰਿਆਇਤੀ ਕਾਰਡ ਸੂਬੇ ’ਚੋਂ ਗਰੀਬੀ ਜਾਂ ਹੋਰ ਸਮਾਜਿਕ ਬੁਰਾਈਆਂ ਨੂੰ ਖਤਮ ਨਹੀਂ ਕਰ ਸਕਦਾ, ਪਰ ਸਿੱਖਿਆ ਉਹ ਕੁੰਜੀ ਹੈ, ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਅਸਿਥਰਤਾਂ ਦੀ ਘੁੰਮਣ-ਘੇਰੀ ਵਿੱਚੋਂ ਬਾਹਰ ਕੱਢ ਸਕਦੀ ਹੈ। ਸਿੱਖਿਆ ਉਹ ਚਾਨਣ ਹੈ ਜੋ ਹਨੇਰਾ ਦੂਰ ਕਰਕੇ ਦੁਨੀਆ ਨੂੰ ਰੌਸ਼ਨ ਕਰ ਦਿੰਦਾ ਹੈ। ਇਸ ਲਈ ਸੂਬਾ ਸਰਕਾਰ ਸਿੱਖਿਆ ’ਤੇ ਵਿਸ਼ੇਸ਼ ਜ਼ੋਰ ਦੇ ਰਹੀ ਹੈ ਅਤੇ ਆਸਵੰਦ ਹੈ ਕਿ ਭਾਵੇਂ ਕਿਸੇ ਆਰਥਿਕ ਪਿਛੋਕੜ ਦਾ ਹੋਵੇ ਹਰੇਕ ਬੱਚਾ ਮਿਆਰੀ ਸਿੱਖਿਆ ਦਾ ਹੱਕਦਾਰ ਹੈ।’’

ਪੰਜਾਬ ਦੀ ਸਕੂਲ ਸਿੱਖਿਆ ਦਰਜਾਬੰਦੀ ਵਿੱਚ ਆਏ ਬਦਲਾਅ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਜਦੋਂ ਮੈਂ ਅਹੁਦਾ ਸੰਭਾਲਿਆ ਸੀ ਉਦੋਂ ਸਕੂਲ ਸਿੱਖਿਆ ਵਿੱਚ ਸੂਬਾ 27ਵੇਂ ਸਥਾਨ ’ਤੇ ਸੀ। ਇਹ ਸਾਡੇ ਲਈ ਬਹੁਤ ਮਾਣਮੱਤੀ ਅਤੇ ਤਸੱਲੀ ਗੱਲ ਹੈ ਕਿ ਅੱਜ ਪੰਜਾਬ ਇਸ ਖੇਤਰ ਵਿੱਚ ਮੋਹਰੀ ਹੈ।’’

ਆਮ ਪਰਿਵਾਰਾਂ ਦੇ ਬੱਚਿਆਂ ਲਈ ਬਰਾਬਰ ਮੌਕਿਆਂ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਠੋਸ ਯਤਨ ਕਰ ਰਹੀ ਹੈ। ਸਰਕਾਰ ਦੀਆਂ ਪਹਿਲਕਦਮੀਆਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਆਮ ਪਰਿਵਾਰਾਂ ਦੇ ਬੱਚਿਆਂ ਨੂੰ ਹੋਰਨਾਂ ਦੇ ਬਰਾਬਰ ਉੱਤਮਤਾ ਪ੍ਰਾਪਤ ਕਰਨ ਦੇ ਮੌਕੇ ਮਿਲਣ। ਆਉਣ ਵਾਲੀਆਂ ਪੀੜ੍ਹੀਆਂ ਨੂੰ ਸਮਰੱਥ ਬਣਾਉਣ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਸਿੱਖਿਆ ਸਭ ਤੋਂ ਮਜ਼ਬੂਤ ਸਾਧਨ ਹੈ। ਸੂਬਾ ਸਰਕਾਰ ਇਸ ਖੇਤਰ ਨੂੰ ਮਜ਼ਬੂਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।”’’

ਭਰਤੀ ਪ੍ਰਕਿਰਿਆ ਦੀ ਭਰੋਸੇਯੋਗਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਕਈ ਨੌਜਵਾਨ ਉਮੀਦਵਾਰਾਂ ਨੇ ਵੱਖ-ਵੱਖ ਵਿਭਾਗਾਂ ਵਿੱਚ ਕਈ ਵਾਰ ਸਰਕਾਰੀ ਨੌਕਰੀਆਂ ਲੈਣ ਵਿੱਚ ਸਫਲਤਾ ਹਾਸਲ ਕੀਤੀ ਹੈ, ਜੋ ਕਿ ਭਰਤੀ ਪ੍ਰਕਿਰਿਆ ਦੀ ਭਰੋਸੇਯੋਗਤਾ ਅਤੇ ਮੁਕਾਬਲੇਬਾਜ਼ੀ ਨੂੰ ਦਰਸਾਉਂਦੀ ਹੈ। ਇਹ ਨਾ ਤਾਂ ਪਹਿਲੀ ਅਜਿਹੀ ਪ੍ਰਾਪਤੀ ਹੈ ਅਤੇ ਨਾ ਹੀ ਇਹ ਆਖਰੀ ਹੋਵੇਗੀ। ਇਹ ਅਧਿਕਾਰੀ ਆਉਣ ਵਾਲੇ ਸਾਲਾਂ ਵਿੱਚ ਨਵੇਂ ਮੀਲ ਪੱਥਰ ਸਥਾਪਿਤ ਕਰਕੇ ਸੂਬੇ ਦਾ ਨਾਮ ਰੌਸ਼ਨ ਕਰਦੇ ਰਹਿਣਗੇ।’’

ਨਵ-ਨਿਯੁਕਤ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ,“ਆਮ ਪਰਿਵਾਰਾਂ ਦੇ ਬੱਚੇ ਇਹ ਸਾਬਤ ਕਰ ਰਹੇ ਹਨ ਕਿ ਸਮਰਪਣ, ਲਗਨ ਅਤੇ ਸਹੀ ਮਾਰਗਦਰਸ਼ਨ ਨਾਲ, ਕੋਈ ਵੀ ਟੀਚਾ ਪਹੁੰਚ ਤੋਂ ਬਾਹਰ ਨਹੀਂ ਹੁੰਦਾ। ਪੰਜਾਬ ਦਾ ਭਵਿੱਖ ਉੱਜਵਲ ਹੈ ਕਿਉਂਕਿ ਇਨ੍ਹਾਂ ਨੌਜਵਾਨਾਂ ਦੀਆਂ ਪ੍ਰਾਪਤੀਆਂ ਸਾਡੇ ਲੋਕਾਂ ਦੀ ਪ੍ਰਤਿਭਾ, ਦ੍ਰਿੜਤਾ ਅਤੇ ਇੱਛਾਵਾਂ ਦਾ ਝਲਕਾਰਾ ਹਨ।’’

ਵਿਦਿਆਰਥਣਾਂ ਦੀਆਂ ਪ੍ਰਾਪਤੀਆਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਧੀਆਂ ਸਿੱਖਿਆ ਅਤੇ ਮੁਕਾਬਲਾ ਪ੍ਰੀਖਿਆਵਾਂ ਦੇ ਹਰ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੀਆਂ ਹਨ। ਕੁੜੀਆਂ ਨੇ ਸੂਬੇ ਦੇ ਹਰ ਖੇਤਰ ਵਿੱਚ ਲਗਾਤਾਰ ਵਧੀਆ ਪ੍ਰਦਰਸ਼ਨ ਕੀਤਾ ਹੈ ਅਤੇ ਸਮਾਜ ਲਈ ਰੋਲ ਮਾਡਲ ਵਜੋਂ ਤੇਜ਼ੀ ਨਾਲ ਉੱਭਰ ਰਹੀਆਂ ਹਨ, ਬਸ਼ਰਤੇ ਉਨ੍ਹਾਂ ਨੂੰ ਮੌਕਾ ਦਿੱਤਾ ਜਾਵੇ। ਇਹ ਧੀਆਂ ਅਸਾਧਾਰਨ ਪ੍ਰਤਿਭਾ ਅਤੇ ਦ੍ਰਿੜ ਇਰਾਦੇ ਦਾ ਪ੍ਰਦਰਸ਼ਨ ਕਰ ਰਹੀਆਂ ਹਨ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਠੋਸ ਸੰਦੇਸ਼ ਦੇ ਰਹੀਆਂ ਹਨ ਕਿ ਬਰਾਬਰ ਮੌਕੇ ਅਤੇ ਉਤਸ਼ਾਹ ਮਿਲਣ ’ਤੇ, ਕੁੜੀਆਂ ਵੀ ਉਹ ਸਭ ਕੁਝ ਪ੍ਰਾਪਤ ਕਰ ਸਕਦੀਆਂ, ਜੋ ਉਨ੍ਹਾਂ ਨੇ ਮਿੱਥਿਆ ਹੋਵੇ।’’

ਨਵ- ਨਿਯੁਕਤ ਨੌਜਵਾਨਾਂ ਨੂੰ ਨਿਮਰ ਰਹਿਣ ਦੀ ਤਾਕੀਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਤੁਸੀਂ ਇਨ੍ਹਾਂ ਅਹੁਦਿਆਂ ਨੂੰ ਪ੍ਰਾਪਤ ਕਰਨ ਲਈ ਅੱਧੀ-ਅੱਧੀ ਰਾਤ ਤੱਕ ਜਾਗ ਕੇ ਸਖ਼ਤ ਮਿਹਨਤ ਕੀਤੀ ਹੈ ਉਸੇ ਤਰ੍ਹਾਂ ਹੁਣ ਨੌਕਰੀ ਵਿੱਚ ਕਾਰਗੁਜ਼ਾਰੀ ਦਿਖਾਉਣ ਦਾ ਸਮਾਂ ਹੈ। ਉੱਚੀਆਂ ਨੌਕਰੀਆਂ ਅਤੇ ਵੱਡੀ ਸਫਲਤਾ ਲਈ ਯਤਨਸ਼ੀਲ ਰਹੋ, ਪਰ ਆਪਣੀ ਪ੍ਰਾਪਤੀ ’ਤੇ ਮਾਣ ਨਾ ਕਰੋ। ਨਿਮਰ ਰਹੋ, ਜ਼ਮੀਨ ਨਾਲ ਜੁੜੇ ਰਹੋ ਅਤੇ ਸਖ਼ਤ ਮਿਹਨਤ ਕਰਦੇ ਰਹੋ।’’”

ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਸਮਾਜ ਦੀ ਸੇਵਾ ਕਰਨ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਤੁਸੀਂ ਹੁਣ ਸਰਕਾਰੀ ਪਰਿਵਾਰ ਦਾ ਅਨਿੱਖੜਵਾਂ ਅੰਗ ਬਣ ਗਏ ਹੋ। ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਾ ਅਤੇ ਲੋਕਾਂ ਦੀ ਵੱਧ ਤੋਂ ਵੱਧ ਭਲਾਈ ਨੂੰ ਯਕੀਨੀ ਬਣਾਉਣਾ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਤੁਹਾਡੀ ਸੇਵਾ ਦਾ ਲਾਭ ਮਿਲ ਸਕੇ। ਇਹ ਹੀ ਮਨੁੱਖਤਾ ਦੀ ਅਸਲ ਸੇਵਾ ਹੈ, ਜਿਸ ਲਈ ਹਰ ਨਵ-ਨਿਯੁਕਤ ਵਿਅਕਤੀ ਨੂੰ ਡੱਟ ਕੇ ਆਪਣਾ ਯੋਗਦਾਨ ਚਾਹੀਦਾ ਹੈ।’’”

ਨਵ-ਨਿਯੁਕਤਾਂ ਨੂੰ ਉਨ੍ਹਾਂ ਦੇ ਭਵਿੱਖੀ ਯਤਨਾਂ ਵਿੱਚ ਸਫਲਤਾ ਦੀ ਕਾਮਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਤੁਹਾਡੇ ਸਾਰਿਆਂ ਨੂੰ ਜ਼ਿੰਦਗੀ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ। ਵੱਡੇ ਸੁਪਨੇ ਦੇਖਦੇ ਰਹੋ ਅਤੇ ਉਨ੍ਹਾਂ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਖ਼ਤ ਮਿਹਨਤ ਕਰਦੇ ਰਹੋ। ਸਫ਼ਲ ਹੋਣ ਲਈ ਇਸ ਮੰਚ ਦੀ ਵਰਤੋਂ ਕਰੋ, ਪਰ ਇਸ ਤੋਂ ਇਲਾਵਾ ਇੱਕ ਵਧੀਆ ਇਨਸਾਨ ਬਣਨ ਅਤੇ ਸਮਾਜ ਵਿੱਚ ਯੋਗਦਾਨ ਪਾਉਣ ਦੀ ਕੋਸ਼ਿਸ਼ ਕਰੋ।’’”

Job in Punjab: ਮੈਗਾ ਰੋਜ਼ਗਾਰ ਮੇਲੇ 'ਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ, ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ
ਚੰਡੀਗੜ੍ਹ/ ਸੁਨਾਮ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਵਿਖੇ ਲਾਏ 'ਮੈਗਾ ਰੋਜ਼ਗਾਰ ਮੇਲੇ' ਦੌਰਾਨ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਰੋਜ਼ਗਾਰ ਅਤੇ ਨੌਕਰੀਆਂ ਦਾ ਇੱਕ ਬਹਿਤਰੀਨ ਅਤੇ ਪ੍ਰਗਤੀਸ਼ੀਲ ਮਾਹੌਲ ਸਿਰਜਣ ਲਈ ਲਗਾਤਾਰ ਯਤਨਸ਼ੀਲ ਹੈ।

ਸੰਗਰੂਰ, ਮਲੇਰਕੋਟਲਾ ਅਤੇ ਬਰਨਾਲਾ ਜ਼ਿਲ੍ਹਿਆਂ ਦੇ ਕਲੱਸਟਰ ਦਾ ਇਹ ਪਹਿਲਾ ਮੈਗਾ ਰੁਜ਼ਗਾਰ ਮੇਲਾ ਉਨ੍ਹਾਂ ਦੇ ਦੋਵਾਂ ਵਿਭਾਗਾਂ ਉਦਯੋਗ ਵਿਭਾਗ ਅਤੇ ਰੋਜ਼ਗਾਰ ਉਤਪੱਤੀ ਵਿਭਾਗ ਵੱਲੋਂ ਸਾਂਝੇ ਤੌਰ 'ਤੇ ਲਾਇਆ ਗਿਆ। ਇਸ ਵਿੱਚ 18 ਸਾਲ ਤੋਂ 50 ਸਾਲ ਤੱਕ ਦੇ ਉਮੀਦਵਾਰਾਂ ਨੇ ਭਾਗ ਲਿਆ ਅਤੇ ਯੋਗਤਾ ਤੇ ਤਜਰਬੇ ਦੇ ਅਨੁਸਾਰ 12,000 ਰੁਪਏ ਤੋਂ ਲੈ ਕੇ 42,000 ਰੁਪਏ ਪ੍ਰਤੀ ਮਹੀਨਾ ਤਕ ਦੀ ਤਨਖਾਹ ਵਾਲੀਆਂ ਨੌਕਰੀਆਂ ਹਾਸਲ ਕੀਤੀਆਂ।

Read Also : ਦੇਸ਼ ਭਰ ਤੋਂ ਆਏ ਲੱਖਾਂ ਦੀ ਗਿਣਤੀ ਵਿੱਚ ਨੌਜਵਾਨ ਜੰਤਰ-ਮੰਤਰ 'ਤੇ ਇਕੱਠੇ ਹੋਏ ਹਨ, ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ, ਸਰਕਾਰ ਉਨ੍ਹਾਂ 'ਤੇ ਲਾਠੀਚਾਰਜ ਕਰ ਰਹੀ ਹੈ, ਇਹ ਸਹੀ ਨਹੀਂ ਹੈ : ਕੇਜਰੀਵਾਲ

ਇਸ ਰੁਜ਼ਗਾਰ ਮੇਲੇ ਵਿੱਚ ਦੇਸ਼ ਅਤੇ ਸੂਬੇ ਦੀਆਂ 61 ਵੱਡੀਆਂ ਅਤੇ ਨਾਮੀ ਕੰਪਨੀਆਂ ਨੇ ਸ਼ਿਰਕਤ ਕੀਤੀ ਅਤੇ 2129 ਨੌਜਵਾਨਾਂ ਨੇ ਰੋਜ਼ਗਾਰ ਮੇਲੇ ਵਿੱਚ ਹਿੱਸਾ ਲਿਆ। ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ ਹੋਈ ਅਤੇ ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਨੌਕਰੀਆਂ ਲਈ ਸ਼ਾਰਟਰਿਸਟ ਕੀਤਾ। ਨੌਜਵਾਨਾਂ ਨੂੰ ਮੌਕੇ ਉੱਤੇ ਹੀ 'ਲੈਟਰ ਆਫ ਇੰਟੈਂਟ' ਵੀ ਦਿੱਤੇ ਗਏ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਢੇ ਚਾਰ ਸਾਲਾਂ ਦੇ ਦੌਰਾਨ ਸਰਕਾਰ ਵੱਲੋਂ ਲਗਭਗ 70,000 ਸਰਕਾਰੀ ਨੌਕਰੀਆਂ ਪੂਰੀ ਪਾਰਦਰਸ਼ਤਾ ਨਾਲ, ਬਿਨਾਂ ਕਿਸੇ ਰਿਸ਼ਵਤ ਅਤੇ ਬਿਨਾਂ ਕਿਸੇ ਸਿਫਾਰਸ਼ ਤੋਂ ਯੋਗ ਨੌਜਵਾਨਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਿਰਫ਼ ਸਰਕਾਰੀ ਨੌਕਰੀਆਂ ਨਾਲ ਹੀ ਸਾਰੇ ਨੌਜਵਾਨਾਂ ਨੂੰ ਰੋਜ਼ਗਾਰ ਨਹੀਂ ਦਿੱਤਾ ਜਾ ਸਕਦਾ, ਇਸ ਲਈ ਇੱਕ ਅਜਿਹਾ 'ਈਕੋ-ਸਿਸਟਮ' ਤਿਆਰ ਕਰਨਾ ਜ਼ਰੂਰੀ ਹੈ ਜਿੱਥੇ ਵੱਡੇ ਪੱਧਰ 'ਤੇ ਪ੍ਰਾਈਵੇਟ ਕੰਪਨੀਆਂ ਅਤੇ ਉਦਯੋਗ ਵੀ ਨੌਜਵਾਨਾਂ ਨੂੰ ਰੋਜ਼ਗਾਰ ਦੇ ਸਕਣ।

ਰੋਜ਼ਗਾਰ ਉਤਪੱਤੀ, ਸਿਖਲਾਈ ਤੇ ਹੁਨਰ ਵਿਕਾਸ ਵਿਭਾਗ ਅਤੇ ਇੰਡਸਟਰੀ ਵਿਭਾਗ ਮਿਲ ਕੇ ਇੱਕ ਪੁਲ ਵਜੋਂ ਕੰਮ ਕਰ ਰਹੇ ਹਨ ਤਾਂ ਜੋ ਕੰਪਨੀਆਂ ਅਤੇ ਨੌਜਵਾਨਾਂ ਦਾ ਆਪਸੀ ਤਾਲਮੇਲ ਕਰਵਾਇਆ ਜਾ ਸਕੇ। ਇਸ ਮੇਲੇ ਵਿੱਚ ਸ਼ਾਮਲ ਹੋਣ ਵਾਲੀਆਂ ਪ੍ਰਮੁੱਖ ਕੰਪਨੀਆਂ ਵਿੱਚ ਸੋਨਾਲੀਕਾ, ਮਹਿੰਦਰਾ ਟਰੈਕਟਰਜ਼, ਕੇ.ਆਰ.ਬੀ.ਐਲ., ਅਵਾਨੀ, ਏ.ਪੀ. ਆਰਗੈਨਿਕਸ, ਮੈਕਸ, ਨਾਹਰ ਸਪਿਨਿੰਗ ਅਤੇ ਹੋਰ ਕਈ ਵੱਡੇ ਉਦਯੋਗਿਕ ਯੂਨਿਟ ਸ਼ਾਮਲ ਸਨ।

ਮੇਲੇ ਵਿੱਚ ਵੱਖ-ਵੱਖ ਪੱਧਰ ਦੀ ਵਿੱਦਿਅਕ ਅਤੇ ਤਕਨੀਕੀ ਯੋਗਤਾ ਰੱਖਣ ਵਾਲੇ ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ਉਪਲਬਧ ਕਰਵਾਏ ਗਏ। 10ਵੀਂ, 12ਵੀਂ, ਆਈ.ਟੀ.ਆਈ. (ਬੁਆਇਲਰ, ਇਲੈਕਟ੍ਰੀਕਲ, ਮਕੈਨੀਕਲ), ਬੀ.ਐਸਸੀ (ਨਾਨ-ਮੈਡੀਕਲ), ਬੀ.ਕਾਮ, ਗ੍ਰੈਜੂਏਟ, ਡਿਪਲੋਮਾ ਹੋਲਡਰ (ਮਕੈਨੀਕਲ ਅਤੇ ਇਲੈਕਟ੍ਰੀਕਲ) ਅਤੇ ਸੀ.ਐਨ.ਸੀ. ਕੋਰਸ ਪਾਸ ਨੌਜਵਾਨਾਂ ਨੇ ਇਸ ਮੇਲੇ ਵਿੱਚ ਹਿੱਸਾ ਲਿਆ ਅਤੇ ਨੌਕਰੀਆਂ ਪ੍ਰਾਪਤ ਕੀਤੀਆਂ।

ਇਸ ਮੌਕੇ ਮੀਡੀਆ ਵੱਲੋਂ ਬੈਂਗਲੁਰੂ ਅਤੇ ਹੈਦਰਾਬਾਦ ਵਰਗੇ ਸ਼ਹਿਰਾਂ ਵਾਂਗ ਪੰਜਾਬ ਵਿੱਚ ਆਈ.ਟੀ. ਹੱਬ ਬਣਾਉਣ ਬਾਰੇ ਪੁੱਛੇ ਗਏ ਸਵਾਲ 'ਤੇ ਮੰਤਰੀ ਅਮਨ ਅਰੋੜਾ ਨੇ ਕਿਹਾ, "ਸਾਡੇ ਮੋਹਾਲੀ ਵਿੱਚ ਆਈ.ਟੀ. ਦਾ ਬਹੁਤ ਵੱਡਾ ਅਤੇ ਬਹਿਤਰੀਨ ਹੱਬ ਪਹਿਲਾਂ ਹੀ ਸਥਾਪਿਤ ਹੋ ਚੁੱਕਾ ਹੈ। ਇਸ ਤੋਂ ਇਲਾਵਾ ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ ਵਰਗੇ ਵੱਡੇ ਸ਼ਹਿਰਾਂ ਵਿੱਚ ਵੀ ਹਜ਼ਾਰਾਂ ਨੌਜਵਾਨ ਰੋਜ਼ਗਾਰ ਕਰ ਰਹੇ ਹਨ। ਨੌਜਵਾਨਾਂ ਨੂੰ ਜਿੱਥੇ ਚੰਗੇ ਮੌਕੇ ਮਿਲਣ, ਉੱਥੇ ਜਾਣ ਦੀ ਪੂਰੀ ਆਜ਼ਾਦੀ ਹੋਣੀ ਚਾਹੀਦੀ ਹੈ।"

ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਹਰ ਕੰਪਨੀ ਦੇ ਕਾਊਂਟਰ 'ਤੇ ਜਾ ਕੇ ਕੰਪਨੀਆਂ ਦੇ ਨੁਮਾਇੰਦਿਆਂ ਅਤੇ ਨੌਜਵਾਨਾਂ ਨਾਲ ਗੱਲਬਾਤ ਕੀਤੀ।

ਮੇਲੇ ਦੌਰਾਨ ਰੋਜ਼ਗਾਰ ਉਤਪੱਤੀ ਅਤੇ ਸਿਖਲਾਈ ਵਿਭਾਗ ਦੇ ਡਾਇਰੈਕਟਰ ਸ਼੍ਰੀਮਤੀ ਅੰਮ੍ਰਿਤ ਸਿੰਘ ਆਈਏਐਸ, ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀਮਤੀ ਪੂਨਮਦੀਪ ਕੌਰ ਆਈਏਐਸ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅੰਕੁਰ ਮਹਿੰਦਰੂ, ਐਸਡੀਐਮ ਸੁਨਾਮ ਸ੍ਰ ਗਗਨਦੀਪ ਸਿੰਘ, ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਮੁਕੇਸ਼ ਜੁਨੇਜਾ, ਕੈਬਨਿਟ ਮੰਤਰੀ ਦੇ ਮੀਡੀਆ ਸਲਾਹਕਾਰ ਸ਼੍ਰੀ ਯਸ਼ਪਾਲ ਮੰਗਲਾ, ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਅਹੁਦੇਦਾਰ, ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ।

Job in Punjab: ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ
ਚੰਡੀਗੜ੍ਹ । ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਅਧੀਨ 619 ਮਲਟੀਪਰਪਜ਼ ਹੈਲਥ ਵਰਕਰਾਂ (ਮਹਿਲਾ) ਦੀ ਭਰਤੀ ਕਰਨ ਅਤੇ ਉਦਯੋਗ ਵਿਭਾਗ ਵਿੱਚ ਮਹੱਤਵਪੂਰਨ ਪ੍ਰਸ਼ਾਸਨਿਕ ਤੇ ਫੀਲਡ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੇ ਵਿਆਪਕ ਪ੍ਰਸ਼ਾਸਨਿਕ ਪ੍ਰਸਤਾਵਾਂ ਨੂੰ ਅਧਿਕਾਰਤ ਤੌਰ 'ਤੇ ਪ੍ਰਵਾਨਗੀ ਦੇ ਦਿੱਤੀ ਹੈ। ਇਸ ਕਦਮ ਦਾ ਉਦੇਸ਼ ਜਨਤਕ ਸੇਵਾਵਾਂ ਵਿੱਚ ਵੱਡਾ ਸੁਧਾਰ ਕਰਨਾ ਅਤੇ ਸੰਸਥਾਗਤ ਰੁਜ਼ਗਾਰ ਪੈਦਾ ਕਰਨਾ ਹੈ।

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹਨਾਂ ਦੋਵਾਂ ਪ੍ਰਸ਼ਾਸਨਿਕ ਪ੍ਰਵਾਨਗੀਆਂ ਦੇ ਵਿਸਤ੍ਰਿਤ ਵੇਰਵੇ ਸਾਂਝੇ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਹ ਉਪਾਅ ਵਿਸ਼ੇਸ਼ ਤੌਰ 'ਤੇ ਪੰਜਾਬ ਭਰ ਵਿੱਚ ਜ਼ਮੀਨੀ ਪੱਧਰ 'ਤੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਅਤੇ ਵਪਾਰਕ ਪ੍ਰਸ਼ਾਸਨ ਨੂੰ ਸਥਿਰ ਕਰਨ ਲਈ ਤਿਆਰ ਕੀਤੇ ਗਏ ਹਨ। ਇਸ ਨਾਲ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਖ਼ਤ ਵਿੱਤੀ ਅਨੁਸ਼ਾਸਨ ਬਣਾਈ ਰੱਖਣ ਦੇ ਨਾਲ-ਨਾਲ ਜਨਤਾ ਨਾਲ ਸਿੱਧਾ ਸਬੰਧ ਰੱਖਣ ਵਾਲੀਆਂ ਜ਼ਰੂਰੀ ਸੇਵਾਵਾਂ ਵਿੱਚ ਸਟਾਫ਼ ਦੀ ਕੋਈ ਕਮੀ ਨਾ ਰਹੇ।

Read Also :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ 'ਚ ਵਾਧਾ

ਸੂਬੇ ਦੇ ਸਿਹਤ ਖੇਤਰ ਵਿੱਚ ਇਸ ਵੱਡੀ ਭਰਤੀ ਮੁਹਿੰਮ ਦੀ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਨਵੇਂ ਪ੍ਰਵਾਨਿਤ ਢਾਂਚੇ ਤਹਿਤ ਮਲਟੀਪਰਪਜ਼ ਹੈਲਥ ਵਰਕਰ (ਮਹਿਲਾ) ਦੀਆਂ ਗਰੁੱਪ-ਸੀ ਦੀਆਂ 619 ਖਾਲੀ ਅਸਾਮੀਆਂ ਭਰੀਆਂ ਜਾਣਗੀਆਂ। ਵਿੱਤ ਮੰਤਰੀ ਨੇ ਕਿਹਾ ਕਿ ਇਹ 619 ਅਹੁਦੇ ਵਿਭਾਗ ਦੇ ਅੰਦਰ ਸਿੱਧੀ ਭਰਤੀ ਅਤੇ ਤਰੱਕੀ (ਪ੍ਰੋਮੋਸ਼ਨ) ਕੋਟੇ ਦਾ ਇੱਕ ਰਣਨੀਤਕ ਸੁਮੇਲ ਹਨ।

ਵਿੱਤ ਮੰਤਰੀ ਵੱਲੋਂ ਦਿੱਤੇ ਗਏ ਵੇਰਵਿਆਂ ਅਨੁਸਾਰ, ਕੁੱਲ 220 ਅਸਾਮੀਆਂ ਇੱਕ ਸਾਲ ਤੋਂ ਘੱਟ ਸਮੇਂ ਤੋਂ ਖਾਲੀ ਹਨ, ਜਦੋਂ ਕਿ 346 ਅਸਾਮੀਆਂ ਤਰੱਕੀ ਵਾਲੇ ਅਹੁਦਿਆਂ ਵਜੋਂ ਰਾਖਵੀਆਂ ਹਨ, ਜਿਨ੍ਹਾਂ ਦਾ ਉਦੇਸ਼ ਸਿਖਲਾਈ ਪ੍ਰਾਪਤ ਦਾਈ (ਟ੍ਰੇਂਡ ਦਾਈ) ਕੇਡਰ ਦੇ ਯੋਗ ਵਿਅਕਤੀਆਂ ਨੂੰ ਮਲਟੀਪਰਪਜ਼ ਹੈਲਥ ਵਰਕਰ (ਮਹਿਲਾ) ਵਜੋਂ ਤਰੱਕੀ ਦੇਣਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸਿੱਧੀ ਭਰਤੀ ਦੀਆਂ 53 ਅਸਾਮੀਆਂ, ਜੋ ਇੱਕ ਸਾਲ ਤੋਂ ਵੱਧ ਸਮੇਂ ਤੋਂ ਖਾਲੀ ਸਨ ਅਤੇ ਵਿੱਤ ਵਿਭਾਗ ਦੇ 6 ਜੂਨ 2019 ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖ਼ਤਮ ਕਰ ਦਿੱਤੀਆਂ ਗਈਆਂ ਸਨ, ਨੂੰ ਮੰਤਰੀ ਮੰਡਲ ਤੋਂ ਲੋੜੀਂਦੀ ਪ੍ਰਵਾਨਗੀ ਲੈ ਕੇ ਰਸਮੀ ਤੌਰ 'ਤੇ ਸੁਰਜੀਤ ਕੀਤਾ ਜਾਵੇਗਾ।

ਵਿੱਤ ਮੰਤਰੀ ਚੀਮਾ ਨੇ ਕਿਹਾ, "ਇਸ ਪਹਿਲਕਦਮੀ ਤਹਿਤ ਸਿਹਤ ਕਰਮਚਾਰੀਆਂ ਨੂੰ ਨਵੇਂ ਬਣਾਏ ਗਏ 'ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਤਕਨੀਕੀ (ਗਰੁੱਪ-ਸੀ) ਸੇਵਾ (ਪਹਿਲੀ ਸੋਧ) ਨਿਯਮ, 2025' ਦੇ ਅਨੁਸਾਰ ਲੈਵਲ-3 'ਤੇ 21,700 - 69,100 ਰੁਪਏ ਦੇ ਪੇ-ਸਕੇਲ (ਤਨਖਾਹ ਸਕੇਲ) ਵਿੱਚ ਰੱਖਿਆ ਜਾਵੇਗਾ। ਇਸ ਭਰਤੀ ਮੁਹਿੰਮ ਨੂੰ ਜਲਦੀ ਪੂਰਾ ਕਰਨ ਲਈ ਸੂਬਾ ਸਰਕਾਰ ਨੇ ਇਹਨਾਂ 619 ਨਿਯੁਕਤੀਆਂ ਨੂੰ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਅਧਿਕਾਰ ਖੇਤਰ ਵਿੱਚੋਂ ਬਾਹਰ ਕੱਢਣ ਦਾ ਫੈਸਲਾ ਕੀਤਾ ਹੈ। ਇਸ ਦੀ ਬਜਾਏ, ਇਹ ਸਾਰੀ ਭਰਤੀ ਪ੍ਰਕਿਰਿਆ ਸਿੱਧੇ ਤੌਰ 'ਤੇ ਬਾਬਾ ਫ਼ਰੀਦ ਯੂਨੀਵੈਲਸਿਟੀ ਆਫ਼ ਹੈਲਥ ਸਾਇੰਸਿਜ਼, ਫ਼ਰੀਦਕੋਟ ਰਾਹੀਂ ਨੇਪਰੇ ਚਾੜ੍ਹੀ ਜਾਵੇਗੀ। ਇਸ ਕਦਮ ਨੂੰ 3 ਦਸੰਬਰ 2025 ਦੇ ਇੱਕ ਅਧਿਕਾਰਤ ਪੱਤਰ ਰਾਹੀਂ ਅਧੀਨ ਸੇਵਾਵਾਂ ਚੋਣ ਬੋਰਡ ਦੀ ਰਸਮੀ ਸਹਿਮਤੀ ਅਤੇ ਪ੍ਰਵਾਨਗੀ ਪਹਿਲਾਂ ਹੀ ਮਿਲ ਚੁੱਕੀ ਹੈ।"

ਵਿੱਤ ਮੰਤਰੀ ਨੇ ਕਿਹਾ ਕਿ ਸਿਹਤ ਖੇਤਰ ਦੀਆਂ ਇਹਨਾਂ ਅਸਾਮੀਆਂ ਨੂੰ ਭਰਨ ਨਾਲ ਲਾਜ਼ਮੀ ਪਰਖ ਸਮੇਂ (ਪ੍ਰੋਬੇਸ਼ਨ ਪੀਰੀਅਡ) ਦੌਰਾਨ ਪ੍ਰਤੀ ਸਾਲ ਲਗਭਗ 16.12 ਕਰੋੜ ਰੁਪਏ ਦੀ ਵਾਧੂ ਸਾਲਾਨਾ ਵਿੱਤੀ ਜਿੰਮੇਵਾਰੀ ਪਵੇਗੀ।

ਉਦਯੋਗਿਕ ਖੇਤਰ ਵਿੱਚ ਪ੍ਰਸ਼ਾਸਨਿਕ ਸੁਧਾਰਾਂ ਦਾ ਜ਼ਿਕਰ ਕਰਦਿਆਂ, ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕੰਮਕਾਜੀ ਕੁਸ਼ਲਤਾ ਨੂੰ ਬਣਾਈ ਰੱਖਣ ਲਈ ਮਹੱਤਵਪੂਰਨ ਸਿੱਧੀ ਭਰਤੀ ਕੇਡਰਾਂ ਨੂੰ ਸੁਰਜੀਤ ਕਰਨ ਲਈ ਉਦਯੋਗ ਵਿਭਾਗ ਦੇ ਇੱਕ ਮਜ਼ਬੂਤ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਵਿੱਤ ਮੰਤਰੀ ਨੇ ਖੁਲਾਸਾ ਕੀਤਾ ਕਿ ਸਾਲ 2020 ਵਿੱਚ ਕੀਤੇ ਗਏ ਪਿਛਲੇ ਪੁਨਰਗਠਨ ਦੌਰਾਨ ਉਦਯੋਗ ਵਿਭਾਗ ਨੇ ਆਪਣੀਆਂ ਕੁੱਲ 1,728 ਪ੍ਰਵਾਨਿਤ ਅਸਾਮੀਆਂ ਵਿੱਚੋਂ 721 ਅਹੁਦੇ ਸਰੈਂਡਰ (ਵਾਪਸ) ਕਰ ਦਿੱਤੇ ਸਨ, ਜਿਸ ਨਾਲ ਇਸ ਦੀ ਸਮੁੱਚੀ ਸੰਗਠਨਾਤਮਕ ਸਮਰੱਥਾ ਵਿੱਚ 42 ਫੀਸਦੀ ਦੀ ਕਮੀ ਆਈ ਸੀ ਅਤੇ ਗਰੁੱਪ ਏ, ਬੀ ਅਤੇ ਸੀ ਕੇਡਰਾਂ ਵਿੱਚ ਸਿਰਫ਼ 825 ਪ੍ਰਵਾਨਿਤ ਅਸਾਮੀਆਂ ਹੀ ਬਾਕੀ ਰਹਿ ਗਈਆਂ ਸਨ।

ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ ਅਮਲੇ ਵਿੱਚ ਹੋਰ ਕਟੌਤੀ ਨਾਲ ਜਨਤਕ ਕੰਮਕਾਜ ਅਤੇ ਜ਼ਮੀਨੀ ਪੱਧਰ 'ਤੇ ਸੇਵਾਵਾਂ ਦੀ ਸਪਲਾਈ ਨੂੰ ਗੰਭੀਰ ਨੁਕਸਾਨ ਪਹੁੰਚੇਗਾ, ਵਿੱਤ ਮੰਤਰੀ ਨੇ ਕਿਹਾ ਕਿ ਉਦਯੋਗ ਵਿਭਾਗ ਨੂੰ ਮੌਜੂਦਾ ਵਿੱਤੀ ਸਾਲ ਦੌਰਾਨ ਵੱਧ ਤੋਂ ਵੱਧ 97 ਅਸਾਮੀਆਂ ਦਾ ਇਸ਼ਤਿਹਾਰ ਦੇਣ ਦਾ ਅਧਿਕਾਰ ਦਿੱਤਾ ਗਿਆ ਹੈ।

ਇਸ ਭਰਤੀ ਦੀ ਇਜਾਜ਼ਤ ਦੇ ਨਾਲ ਹੀ ਵਿੱਤ ਮੰਤਰੀ ਨੇ ਹਦਾਇਤ ਕੀਤੀ ਕਿ ਉਦਯੋਗ ਵਿਭਾਗ ਤੁਰੰਤ ਇੱਕ ਵਿਆਪਕ ਅਤੇ ਆਧੁਨਿਕ ਪੁਨਰਗਠਨ ਸਮੀਖਿਆ ਕਰੇ ਜੋ ਇਸਦੀਆਂ ਮੌਜੂਦਾ ਪ੍ਰਸ਼ਾਸਨਿਕ ਭੂਮਿਕਾਵਾਂ ਨੂੰ ਸਹੀ ਰੂਪ ਵਿੱਚ ਦਰਸਾਉਂਦੀ ਹੋਵੇ, ਅਤੇ ਇਸਨੂੰ ਬਾਅਦ ਵਿੱਚ ਲੰਬੇ ਸਮੇਂ ਦੀ ਯੋਜਨਾਬੰਦੀ ਲਈ ਵਿੱਤ ਵਿਭਾਗ ਨੂੰ ਇੱਕ ਰਸਮੀ ਪ੍ਰਸਤਾਵ ਵਜੋਂ ਸੌਂਪਿਆ ਜਾਵੇ।

ਮੁੱਖ ਮੰਤਰੀ ਨੇ ਲੁਧਿਆਣਾ ’ਚ ਕੀਤੀ ਨੌਕਰੀਆਂ ਦੀ ਵਰਖਾ
ਲੁਧਿਆਣਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Punjab) ਵੱਲੋਂ ਅੱਜ ਲੁਧਿਆਣਾ ਵਿਖੇ ਮਾਸਟਰ ਕੈਡਰ ਦੇ 3910 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਨ੍ਹਾਂ ਅਧਿਆਪਕਾਂ ਦੀਆਂ ਨਿਯੁਕਤੀਆਂ ਸਿੱਖਿਆ ਵਿਭਾਗ ’ਚ ਕੀਤੀਆਂ ਜਾਣਗੀਆਂ। ਇਸ ਪ੍ਰੋਗਰਾਮ ਵਿੱਚ ਪਹੰੁਚਣ ਤੋਂ ਪਹਿਲਾਂ ਟਵੀਟ ਕਰਦਿਆਂ ਮੁੱਖ ਮੰਤਰੀ ਮਾਨ (CM Punjab) ਨੇ ਕਿਹਾ ਕਿ ਅਸੀਂ ਆਪਣੇ ਵਾਅਦੇ ਮੁਤਾਬਕ ਨਵੇਂ ਸਾਲ ਦੀ ਸ਼ੁਰੂਆਤ ਰੁਜਗਾਰ ਤੋਂ ਕਰਨ ਜਾ ਰਹੇ ਹਾਂ। ਅੱਜ ਲੁਧਿਆਣਾ ਵਿਖੇ ਮਾਸਟਰ ਕੈਡਰ ਦੇ 3910 ਅਧਿਆਪਕਾਂ ਨੂੰ ਨਿਯੁਕਤੀ ਪੱਤਰ (Job in Punjab) ਵੰਡਣ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਉਹ ਪੰਜਾਬੀਆਂ ਨੂੰ ਭਰੋਸਾ ਦਿਵਾਉਂਦੇ ਹਨ ਕਿ ਸਭ ਦੇ ਮਸਲੇ ਹੱਲ ਹੋਣਗੇ। ਇਸ ਨਵੇਂ ਸਾਲ ’ਚ ਮੇਰੀ ਸਰਕਾਰੀ ਰੁਜਗਾਰ, ਸਿਹਤ, ਸਿੱਖਿਆ ਅਤੇ ਵਪਾਰ ਨੂੰ ਪਹਿਲ ਦੇਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ