Punjab Agricultural University Ludhiana - Sach Kahoon Punjabi

Ludhiana News: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ
‘ਲਾਰੇ ਲੱਪੇ ਬੰਦ ਕਰੋ, ਰੁਜਗਾਰ ਦਾ ਪ੍ਰਬੰਧ ਕਰੋ!’ | Ludhiana News

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਖਿਲਾਫ਼ ਕੱਢੀ ਭੜਾਸ | Ludhiana News

ਲੁਧਿਆਣਾ (ਜਸਵੀਰ ਸਿੰਘ ਗਹਿਲ)। Ludhiana News: ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਕੇ ਆਪਣੀ ਭੜਾਸ ਕੱਢੀ। ਇਸ ਮੌਕੇ ਵਿਦਿਆਰਥੀਆਂ ਨੇ ਸਰਕਾਰ ’ਤੇ ਮੀਟਿੰਗ ਕਰਨ ਤੋਂ ਭੱਜਣ ਦੇ ਦੋਸ਼ ਵੀ ਲਾਏ। ਯੂਨੀਵਰਸਿਟੀ ਦੇ ਵਿਹੜੇ ਸਰਕਾਰ ਖਿਲਾਫ਼ ਰੋਸ ਜਾਹਰ ਕਰਦਿਆਂ ਖੇਤੀਬਾੜੀ ਵਿਦਿਆਰਥੀ ਐਸੋਸੀਏਸ਼ਨ ਪੰਜਾਬ ਦੇ ਆਗੂਆਂ ਨੇ ਕਿਹਾ ਕਿ ਉਹ ਆਪਣੀ ਮੰਗਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਇਸ ਸੰਘਰਸ਼ ਦੇ ਦਰਮਿਆਨ ਉਨ੍ਹਾਂ ਨੂੰ ਅਨੇਕਾਂ ਵਾਰ ਪੰਜਾਬ ਸਰਕਾਰ ਨੇ ਮੀਟਿੰਗਾਂ ਦਾ ਸਮਾਂ ਦਿੱਤਾ। Ludhiana News

ਇਹ ਖਬਰ ਵੀ ਪੜ੍ਹੋ : Robin Uthappa: ਮੁਸ਼ਕਲਾਂ ’ਚ ਕ੍ਰਿਕੇਟਰ ਰੌਬਿਨ ਉਥੱਪਾ… ਜਾਰੀ ਹੋਇਆ ਗ੍ਰਿਫਤਾਰੀ ਵਾਰੰਟ, ਜਾਣੋ ਪੂਰਾ ਮਾਮਲਾ

ਪਰ ਹਰ ਵਾਰ ਮੀਟਿੰਗ ਤੋਂ ਕੁੱਝ ਸਮਾਂ ਪਹਿਲਾਂ ਉਨ੍ਹਾਂ ਨੂੰ ਨੋਟਿਸ ਭੇਜ ਦਿੱਤਾ ਜਾਂਦਾ ਹੈ ਕਿ ਮੀਟਿੰਗ ਅੱਗੇ ਪਾ ਦਿੱਤੀ ਗਈ ਹੈ। ਆਗੂਆਂ ਕਿਹਾ ਕਿ ਆਪਣੇ ਵੱਲੋਂ ਦਿੱਤੀ ਗਈ ਹਰ ਮੀਟਿੰਗ ਨੂੰ ਸਮੇਂ ਸਿਰ ਕਰਨ ਦੀ ਬਜਾਇ ਸਰਕਾਰ ਵੱਲੋਂ ਕੋਈ ਨਾ ਕੋਈ ਬਹਾਨਾ ਬਣਾ ਕੇ ਟਾਲ ਦਿੱਤਾ ਜਾਂਦਾ ਹੈ। ਜਿਸ ਕਰਕੇ ਵਿਦਿਆਰਥੀਆਂ ’ਚ ਸਰਕਾਰ ਦੀ ਡੰਗ ਟਪਾਊ ਨੀਤੀ ਨੂੰ ਲੈ ਕੇ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਕੈਬਨਿਟ ਸਬ ਕਮੇਟੀ ਦੀ ਵਿਦਿਆਰਥੀਆਂ ਆਗੂਆਂ ਨੂੰ 3 ਵਾਰ ਮੀਟਿੰਗ ਦਿੱਤੀ ਗਈ।

ਤਿੰਨੇ ਮੀਟਿੰਗਾਂ ਨੂੰ ਹੀ ਕੁੱਝ ਸਮਾਂ ਪਹਿਲਾਂ ਮੁਲਤਵੀ ਕਰ ਦਿੱਤਾ ਗਿਆ। ਜਿਸ ਕਰਕੇ ਵਿਦਿਆਰਥੀਆਂ ਨੇ ਅੱਜ ਰੋਸ ਪ੍ਰਦਰਸ਼ਨ ਕੀਤਾ ਹੈ। ਇਸ ਮੌਕੇ ਵਿਦਿਆਰਥੀਆਂ ਵੱਲੋਂ ‘ਵਾਰ ਵਾਰ ਮੀਟਿੰਗਾਂ ਤੋਂ ਭੱਜਣ ਵਾਲੀ ਪੰਜਾਬ ਸਰਕਾਰ ਮੁਰਦਾਬਾਦ’ ਤੇ ‘ਲਾਰੇ ਲੱਪੇ ਬੰਦ ਕਰੋ, ਰੁਜ਼ਗਾਰ ਦਾ ਪ੍ਰਬੰਧ ਕਰੋ’ ਦੇ ਨਾਅਰੇ ਵੀ ਲਾਏ। ਪ੍ਰਦਰਸ਼ਨਕਾਰੀਆਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਦਿੱਤੀ ਅਗਲੀ ਮੀਟਿੰਗ ਨੂੂੰ ਮੁਲਤਵੀ ਕੀਤਾ ਗਿਆ ਤਾਂ ਵਿਦਿਆਰਥੀ ਵੱਡਾ ਐਕਸ਼ਨ ਕਰਨ ਲਈ ਮਜ਼ਬੂਰ ਹੋਣਗੇ। Ludhiana News

ਮਾਨ ਸਰਕਾਰ ਕਿਸਾਨਾਂ ਲਈ ਕਰਨ ਜਾ ਰਹੀ ਹੈ ਇਹ ਵੱਡੇ ਐਲਾਨ
ਨਵੀਂ ਖੇਤੀ ਨੀਤੀ ਤਿਆਰ ਕਰਨ ਲਈ ਖੇਤੀਬਾੜੀ ਮਾਹਿਰਾਂ ਦੀ 11 ਮੈਂਬਰੀ ਕਮੇਟੀ ਗਠਿਤ ਨੋਟੀਫਿਕੇਸ਼ਨ ਜਾਰੀ : ਕੁਲਦੀਪ ਸਿੰਘ ਧਾਲੀਵਾਲ

ਪਹਿਲੀ ਸਰਕਾਰ-ਕਿਸਾਨ ਮਿਲਣੀ 12 ਫ਼ਰਵਰੀ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਹੋਵੇਗੀ; ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਸ਼ਮੂਲੀਅਤ

ਪੰਜਾਬ ਦੀ ਖੇਤੀ ਨੀਤੀ ਕਿਹੋ ਜਿਹੀ ਹੋਵੇ: ਸਰਕਾਰ-ਕਿਸਾਨ ਮਿਲਣੀ ਦੌਰਾਨ ਕਿਸਾਨਾਂ ਤੋਂ ਮੰਗੇ ਜਾਣਗੇ ਸੁਝਾਅ

ਕਿਸਾਨਾਂ ਨੂੰ ਆਨਲਾਈਨ ਸਹੂਲਤ ਦਿੰਦਿਆਂ ਬੀਜ ਉਤਪਾਦਨ ਪੋਰਟਲ ਅਤੇ ਐਪ ਜਾਰੀ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਦੀ ਨਵੀਂ ਖੇਤੀ ਨੀਤੀ ਤਿਆਰ ਕਰਨ ਇੱਕ ਹੋਰ ਕਦਮ ਚੁੱਕਦਿਆਂ ਖੇਤੀਬਾੜੀ (Agriculture) ਮਾਹਿਰਾਂ ਦੀ 11 ਮੈਂਬਰੀ ਕਮੇਟੀ ਗਠਿਤ ਕਰ ਦਿੱਤੀ ਹੈ ਅਤੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।

ਖੇਤੀਬਾੜੀ ਮੰਤਰੀ ਨੇ ਕਿਹਾ, ਪੰਜਾਬ ਪੱਖੀ ਨਵੀਂ ਖੇਤੀ ਨੀਤੀ 31 ਮਾਰਚ ਤੱਕ ਹੋਵੇਗੀ ਤਿਆਰ

ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਪੱਖੀ ਨਵੀਂ ਖੇਤੀ ਨੀਤੀ 31 ਮਾਰਚ ਤੱਕ ਤਿਆਰ ਕਰ ਲਈ ਜਾਵੇਗੀ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ (Agriculture) ਦੀ ਵਿਵਸਥਾ ਵਿੱਚ ਸੁਧਾਰ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ 31 ਮਾਰਚ, 2023 ਤੱਕ ਪੰਜਾਬ ਦੀ ਆਪਣੀ ਕਿਸਾਨ ਅਤੇ ਵਾਤਾਵਰਨ ਪੱਖੀ ਨਵੀਂ ਖੇਤੀਬਾੜੀ ਨੀਤੀ ਤਿਆਰ ਕੀਤੀ ਜਾਵੇਗੀ, ਜਿਸ ਲਈ ਖੇਤੀਬਾੜੀ ਮਾਹਿਰਾਂ ਦੀ 11 ਮੈਂਬਰੀ ਕਮੇਟੀ ਗਠਿਤ ਕੀਤੀ ਗਈ ਹੈ।

ਉਨਾਂ ਦੱਸਿਆ ਕਿ ਇਸ 11 ਮੈਂਬਰੀ ਕਮੇਟੀ ਵਿੱਚ ਸਕੱਤਰ ਖੇਤੀਬਾੜੀ ਸ੍ਰੀ ਰਾਹੁਲ ਤਿਵਾੜੀ ਨੂੰ ਮੈਂਬਰ, ਚੇਅਰਮੈਨ ਪੰਜਾਬ ਰਾਜ ਕਿਸਾਨ ਅਤੇ ਖੇਤ ਕਾਮੇ ਕਮਿਸ਼ਨ ਡਾ. ਸੁਖਪਾਲ ਸਿੰਘ ਨੂੰ ਕਨਵੀਨਰ, ਵਾਈਸ ਚਾਂਸਲਰ ਪੀ.ਏ.ਯੂ. ਲੁਧਿਆਣਾ ਡਾ. ਐਸ.ਐਸ. ਗੋਸਲ, ਵਾਈਸ ਚਾਂਸਲਰ ਗੁਰੂ ਅੰਗਦ ਦੇਵ ਵੈਟਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਡਾ. ਇੰਦਰਜੀਤ ਸਿੰਘ, ਅਰਥਸਾਸ਼ਤਰੀ ਡਾ. ਸੁੱਚਾ ਸਿੰਘ ਗਿੱਲ, ਸਾਬਕਾ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਡਾ. ਬੀ.ਐਸ.ਘੁੰਮਣ, ਸਾਬਕਾ ਡਾਇਰੈਕਟਰ ਬਾਗਬਾਨੀ ਪੰਜਾਬ ਡਾ. ਗੁਰਕੰਵਲ ਸਿੰਘ, ਸਲਾਹਕਾਰ ਪੰਜਾਬ ਜਲ ਨਿਯੰਤਰਨ ਅਤੇ ਵਿਕਾਸ ਅਥਾਰਟੀ ਸ੍ਰੀ ਰਾਜੇਸ਼ ਵਸ਼ਿਸ਼ਟ, ਸਾਬਕਾ ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਬਲਵਿੰਦਰ ਸਿੰਘ ਸਿੱਧੂ, ਪ੍ਰਧਾਨ ਪੀ.ਏ.ਯੂ. ਕਿਸਾਨ ਕਲੱਬ ਸ੍ਰੀ ਅਮਰਿੰਦਰ ਸਿੰਘ ਅਤੇ ਚੇਅਰਮੈਨ ਪਨਸੀਡ ਸ੍ਰੀ ਮਹਿੰਦਰ ਸਿੰਘ ਸਿੱਧੂ ਆਦਿ ਨੂੰ ਬਤੌਰ ਮੈਂਬਰ ਸ਼ਾਮਲ ਕੀਤਾ ਗਿਆ ਹੈ।

ਸਰਕਾਰ-ਕਿਸਾਨ ਮਿਲਣੀ ’ਚ 2500 ਤੋਂ ਵੱਧ ਅਗਾਂਹਵਧੂ ਕਿਸਾਨ ਲੈਣਗੇ ਹਿੱਸਾ

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ 12 ਫ਼ਰਵਰੀ, 2023 ਨੂੰ ਪਹਿਲੀ ਸਰਕਾਰ-ਕਿਸਾਨ ਮਿਲਣੀ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਇਹ ਮਿਲਣੀ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਕੀਤੀ ਜਾਵੇਗੀ, ਜਿਸ ਦੇ ਮੁੱਖ ਮਹਿਮਾਨ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਮਾਨ ਹੋਣਗੇ। ਉਨਾਂ ਦੱਸਿਆ ਕਿ ਇਸ ਮਿਲਣੀ ਵਿੱਚ ਪੰਜਾਬ ਦੇ ਹਰ ਕੋਨੇ ਤੋਂ 2500 ਤੋਂ ਵੱਧ ਅਗਾਂਹਵਧੂ ਕਿਸਾਨ (ਵੱਖ-ਵੱਖ ਕਿੱਤਿਆਂ ਨਾਲ ਸਬੰਧਤ) ਭਾਗ ਲੈਣਗੇ।

ਖੇਤੀਬਾੜੀ ਮੰਤਰੀ ਨੇ ਅੱਗੇ ਦੱਸਿਆ ਕਿ ਦਰਿਆਵਾਂ ਦੇ ਵਾਧੂ ਪਾਣੀਆਂ ਨੂੰ ਪੰਜਾਬ ਦੇ ਹਰ ਖੇਤ ਤੱਕ ਪਹੁੰਚਾਉਣ ਲਈ ਨਵੀਂ ਖੇਤੀ ਨੀਤੀ ਅਧੀਨ ਵਿਚਾਰਿਆ ਜਾ ਰਿਹਾ ਹੈ। ਉਨਾਂ ਨੇ ਖੇਤੀ ਸੈਕਟਰ ਵਿੱਚ ਆਈ ਖੜੋਤ ਨੂੰ ਦੂਰ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਖੇਤੀਬਾੜੀ ਨੂੰ ਬਚਾਉਣ ਦੀ ਦਿਸ਼ਾ ਵਿੱਚ ਸਭ ਦੇ ਸਹਿਯੋਗ ਨਾਲ ਅੱਗੇ ਵਧੇਗੀ। ਉਨਾਂ ਦੱਸਿਆ ਕਿ ਨਵੀਂ ਨੀਤੀ ਖੇਤੀਬਾੜੀ ਵਿਗਿਆਨੀਆਂ, ਮਾਹਿਰਾਂ ਅਤੇ ਖੇਤੀਬਾੜੀ ਜਥੇਬੰਦੀਆਂ ਨਾਲ ਸਲਾਹ-ਮਸ਼ਵਰੇ ਉਪਰੰਤ ਮੁਕੰਮਲ ਕਰਕੇ 31 ਮਾਰਚ ਤੱਕ ਪੰਜਾਬ ਦੀ ਕਿਸਾਨੀ ਨੂੰ ਸਮਰਪਿਤ ਕੀਤੀ ਜਾਵੇਗੀ।

Agriculture : ਬੀਜ ਉਤਪਾਦਨ ਪੋਰਟਲ ਅਤੇ ਐਪ ਵੀ ਜਾਰੀ

ਧਾਲੀਵਾਲ ਨੇ ਇਸ ਮੌਕੇ ਕਿਸਾਨਾਂ ਨੂੰ ਆਨਲਾਈਨ ਸਹੂਲਤ ਦਿੰਦਿਆਂ ਬੀਜ ਉਤਪਾਦਨ ਪੋਰਟਲ ਅਤੇ ਐਪ ਵੀ ਜਾਰੀ ਕੀਤੀ। ਉਨਾਂ ਦੱਸਿਆ ਕਿ ਇਸ ਐਪ ਦੇਸ਼ ਦੀ ਪਹਿਲੀ ਐਪ ਹੈ ਅਤੇ ਇਸ ਜ਼ਰੀਏ ਸੂਬੇ ਦੇ ਕਿਸਾਨ ਬੀਜਾਂ ਦੀ ਉਪਲੱਬਧਤਾ ਅਤੇ ਕਿਸਮਾਂ ਸਬੰਧੀ ਆਨਲਾਈਨ ਜਾਣਕਾਰੀ ਹਾਸਲ ਕਰ ਸਕਣਗੇ।ਉਨਾਂ ਦੱਸਿਆ ਕਿ ਇਸ ਐਪ ਦਾ ਉਦੇਸ਼ ਪੰਜਾਬ ਰਾਜ ਬੀਜ ਪ੍ਰਮਾਣਿਕ ਸੰਸਥਾ ਨੂੰ ਆਨਲਾਈ ਅਤੇ ਪੇਪਰ ਰਹਿਤ ਬਣਾਉਣਾ ਅਤੇ ਬੀਜਾਂ ਦੀ ਸਰਟੀਫਿਕੇਸ਼ਨ ਸਬੰਧੀ ਸਲਾਨਾ ਕੈਲੰਡਰ ਨੂੰ ਲਾਗੂ ਕਰਨਾ ਹੈ। ਉਨਾਂ ਦੱਸਿਆ ਕਿ ਇਸ ਐਪ ਰਾਹੀਂ ਕਿਊ ਆਰ ਕੋਡ ਦੀ ਮਦਦ ਨਾਲ ਬੀਜ ਟਰੈਕਿੰਗ, ਗੁਣਵੱਤਾ ਦੀ ਪ੍ਰਮਾਣਿਕਤਾ, ਬੀਜਾਂ ਦੀ ਪੈਦਾਵਾਰ, ਪ੍ਰਮਾਣੀਕਰਨ ਅਤੇ ਸੈਪਲਿੰਗ ਸਬੰਧੀ ਮੁਕੰਮਲ ਜਾਣਕਾਰੀ ਹਾਸਲ ਹੋ ਸਕੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ