Training - Sach Kahoon Punjabi

ਡੇਅਰੀ ਉੱਦਮ ਸਿਖਲਾਈ ਕੋਰਸ 15 ਜਨਵਰੀ ਤੋਂ, ਉਮਰ ਹੱਦ ’ਚ ਦਿੱਤੀ ਛੋਟ
ਵਿਭਾਗ ਨੇ ਸਿਖਲਾਈ ਦੇ ਚਾਹਵਾਨ ਉਮੀਦਵਾਰਾਂ ਦੀ ਪਹਿਲੀ ਵਾਰ ਉਮਰ ਸੀਮਾ ਵਿੱਚ ਕੀਤੀ 55 ਸਾਲ ਤੱਕ ਛੋਟ

(ਸੱਚ ਕਹੂੰ ਨਿਊਜ)) ਪਟਿਆਲਾ। ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਕੁਲਦੀਪ ਸਿੰਘ ਦੀ ਗਤੀਸ਼ੀਲ ਅਗਵਾਈ ਵਿੱਚ ਅਤੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਚਰਨਜੀਤ ਸਿੰਘ ਬਾਂਸਲ ਦੇ ਯਤਨ ਸਦਕਾ ਜ਼ਿਲ੍ਹੇ ਵਿੱਚ ਡੇਅਰੀ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਡੇਅਰੀ ਕਿੱਤੇ ਲਈ 4 ਹਫ਼ਤਿਆਂ ਦਾ ਵੱਖਰਾ ਡੇਅਰੀ ਉੱਦਮ ਸਿਖਲਾਈ ਕੋਰਸ ਡੇਅਰੀ ਕਿਸਾਨਾਂ ਲਈ ਸ਼ੁਰੂ ਕੀਤਾ ਜਾ ਰਿਹਾ ਹੈ।

ਇਸ ਸਿਖਲਾਈ ਕੋਰਸ ਦੌਰਾਨ ਡੇਅਰੀ ਫਾਰਮਿੰਗ ਸ਼ੁਰੂ ਕਰਨ ਤੋਂ ਪਹਿਲਾਂ ਧਿਆਨ ਯੋਗ ਗੱਲਾਂ, ਦੁਧਾਰੂ ਪਸੂਆਂ ਦੀਆਂ ਨਸਲਾਂ, ਨਸਲ ਸੁਧਾਰ ਲਈ ਨਸਲਕਸ਼ੀ, ਬਨਾਵਟੀ ਗਰਭਾਦਾਨ, ਸਾਰਾ ਸਾਲ ਹਰਾ ਚਾਰਾ ਪੈਦਾ ਕਰਨ ਦੀ ਵਿਉਂਤਬੰਦੀ, ਪਸ਼ੂਆਂ ਦੀਆਂ ਆਮ ਬਿਮਾਰੀਆਂ ਬਾਰੇ, ਦੁੱਧ ਦੀ ਫੈਟ/ਐਸ.ਐਨ. ਐਫ ਬਾਰੇ, ਦੁੱਧ ਤੋਂ ਦੁੱਧ ਪਦਾਰਥ ਤਿਆਰ ਕਰਨ ਬਾਰੇ, ਗੰਢੋਇਆਂ ਦੀ ਖਾਦ ਤਿਆਰ ਕਰਨ ਬਾਰੇ, ਸੰਤੁਲਿਤ ਪਸੂ ਖ਼ੁਰਾਕ ਤਿਆਰ ਕਰਨ ਅਤੇ ਵਰਤੋਂ, ਸਾਫ਼ ਦੁੱਧ ਪੈਦਾ ਕਰਨ, ਡੇਅਰੀ ਫਾਰਮਿੰਗ ਦੀ ਆਰਥਿਕਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਂਦੀ ਹੈ। Dairy Training Course

ਇਸ ਕੋਰਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਚਰਨਜੀਤ ਸਿੰਘ ਬਾਂਸਲ ਨੇ ਦੱਸਿਆ ਕਿ 15 ਜਨਵਰੀ 2024 ਤੋਂ ਚਾਰ ਹਫ਼ਤੇ ਦਾ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡੇਅਰੀ ਉੱਦਮ ਸਿਖਲਾਈ ਕੋਰਸ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੇਂਦਰ, ਬੀਜਾ (ਲੁਧਿਆਣਾ) ਅਤੇ ਸੰਗਰੂਰ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਦੀ ਜਨਰਲ ਸ਼੍ਰੇਣੀ ਲਈ ਫ਼ੀਸ 5 ਹਜ਼ਾਰ ਰੁਪਏ ਅਤੇ ਅਨੁਸੂਚਿਤ ਜਾਤੀ ਲਈ 4 ਹਜ਼ਾਰ ਰੁਪਏ ਹੈ। ਸਿਖਲਾਈ ਕੋਰਸ ਲਈ ਉਮੀਦਵਾਰਾਂ ਦੀ ਕਾਊਂਸਲਿੰਗ 09 ਜਨਵਰੀ 2024 ਨੂੰ ਸਵੇਰੇ 9:30 ਵਜੇ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੇਂਦਰ, ਬੀਜਾ (ਜ਼ਿਲ੍ਹਾ ਲੁਧਿਆਣਾ), ਸੰਗਰੂਰ ਵਿਖੇ ਕੀਤੀ ਜਾਣੀ ਹੈ। Dairy Training Course

ਸਿਖਲਾਈ ਲਈ ਘੱਟੋ ਘੱਟ ਯੋਗਤਾ ਦਸਵੀਂ ਪਾਸ (Dairy Training Course)

ਸਿਖਲਾਈ ਲਈ ਘੱਟੋ ਘੱਟ ਯੋਗਤਾ ਦਸਵੀਂ ਪਾਸ ਹੈ ਅਤੇ ਉਮੀਦਵਾਰ ਪੇਂਡੂ ਖੇਤਰ ਨਾਲ ਸਬੰਧ ਰੱਖਦਾ ਹੋਵੇ। ਸਿੱਖਿਆਰਥੀਆਂ ਲਈ ਟ੍ਰੇਨਿੰਗ ਦੀ ਉਮਰ 18 ਤੋਂ 55 ਸਾਲ ਹੈ ਅਤੇ ਲਾਭਪਾਤਰੀ ਕੋਲ 5 ਜਾਂ 5 ਤੋਂ ਵੱਧ ਦੁਧਾਰੂ ਪਸ਼ੂ ਰੱਖੇ ਹੋਣੇ ਚਾਹੀਦੇ ਹਨ। ਲਾਭਪਾਤਰੀ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਪਟਿਆਲਾ, ਕੁਆਟਰ ਨੰ. 313-321, ਬਲਾਕ-1, ਘਲੋੜੀ ਗੇਟ, ਪਟਿਆਲਾ ਪਾਸੋਂ 100 ਰੁਪਏ ਦਾ ਪ੍ਰਾਸਪੈਕਟਸ ਪ੍ਰਾਪਤ ਕਰਕੇ ਬੈਚ ਸ਼ੁਰੂ ਹੋਣ ਤੋਂ ਪਹਿਲਾਂ ਅਪਲਾਈ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਚਾਹਵਾਨ ਫ਼ੋਨ ਨੰ. 94644-70334 ਤੇ ਸੰਪਰਕ ਕਰ ਸਕਦੇ ਹਨ।

ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਅਧਿਕਾਰੀਆਂ ਨੂੰ ਫੇਸਬੁੱਕ ਸਬੰਧੀ ਸਿਖਲਾਈ ਦਿੱਤੀ
ਚੰਡੀਗੜ੍ਹ, (ਸੱਚ ਕਹੂੰ ਬਿਊਰੋ)। ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਵੱਲੋਂ ਸੂਚਨਾ ਦੇ ਤੁਰੰਤ ਪਸਾਰ ਨੂੰ ਯਕੀਨੀ ਬਣਾਉਣ ਲਈ ਅੱਜ ਆਪਣੇ ਅਧਿਕਾਰੀਆਂ ਵਾਸਤੇ ਫੇਸਬੁੱਕ ਦੀ ਵਿਸ਼ੇਸ਼ ਸਿਖਲਾਈ ਦਾ ਪ੍ਰਬੰਧ ਕੀਤਾ ਗਿਆ। ਫੇਸਬੁੱਕ ਦੇ ਭਾਰਤ, ਦੱਖਣ ਤੇ ਕੇਂਦਰੀ ਏਸ਼ੀਆ ਵਾਸਤੇ ਪਾਲਸੀ ਮੈਨੇਜਰ ਨਿਤਿਨ ਸਲੂਜਾ ਵੱਲੋਂ ਅਧਿਕਾਰੀਆਂ ਨੂੰ ਇਹ ਸਿਖਲਾਈ ਮੁਹੱਈਆ ਕਰਵਾਈ ਗਈ। ਫੇਸਬੁੱਕ ਦੇ ਸਹਿਯੋਗ ਨਾਲ ਵਿਭਾਗ ਵੱਲੋਂ ਕਰਵਾਈ ਗਈ ਇਹ ਟ੍ਰੇਨਿੰਗ ਲਗਭਗ ਢਾਈ ਘੰਟੇ ਚੱਲੀ। ਟ੍ਰੇਨਿੰਗ ਸੈਸ਼ਨ ਦੌਰਾਨ ਮੁੱਖ ਮੰਤਰੀ ਪੰਜਾਬ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ-ਕਮ-ਲੋਕ ਸੰਪਰਕ ਵਿਭਾਗ ਦੇ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਅਤੇ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿੱਤਰਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।

ਪੰਜਾਬ ਸਰਕਾਰ ਦੇ ਹੋਰਨਾਂ ਵਿਭਾਗਾਂ ਦੇ ਉਹ ਅਧਿਕਾਰੀ ਜੋ ਆਪਣੇ ਵਿਭਾਗ ਦਾ ਫੇਸਬੁੱਕ ਪੇਜ ਚਲਾਉਂਦੇ ਹਨ, ਨੇ ਵੀ ਇਸ ਟ੍ਰੇਨਿੰਗ ਸੈਸ਼ਨ ਦਾ ਲਾਭ ਉਠਾਇਆ। ਟ੍ਰੇਨਿੰਗ ਸੈਸ਼ਨ ਦੌਰਾਨ ਨਿਤਿਨ ਸਲੂਜਾ ਨੇ ਫੇਸਬੁੱਕ ਪੇਜ ਬਣਾਉਣ ਤੇ ਇਨ੍ਹਾਂ ਨੂੰ ਬਿਹਤਰ ਢੰਗ ਨਾਲ ਚਲਾਉਣ ਲਈ  ਜਾਣਕਾਰੀ ਦਿੱਤੀ। ਉਨ੍ਹਾਂ ਰੋਚਕ ਫੇਸਬੁੱਕ ਪੋਸਟ ਬਣਾਉਣ ਤੇ ਪੇਜ ਦੀ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਬਣਾਉਣ ਸਬੰਧੀ ਵਿਸ਼ੇਸ਼ ਢੰਗ-ਤਰੀਕਿਆਂ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਪੇਜ ਨੂੰ ਸੁਰੱਖਿਅਤ ਰੱਖਣ ਦੇ ਗੁਰ ਵੀ ਦੱਸੇ। ਜ਼ਿਕਰਯੋਗ ਹੈ ਕਿ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਵੱਲੋਂ ਪੰਜਾਬ ਸਰਕਾਰ ਦੀਆਂ ਨੀਤੀਆਂ, ਪ੍ਰੋਗਰਾਮਾਂ ਤੇ ਪ੍ਰਾਪਤੀਆਂ ਨੂੰ ਲੋਕਾਂ ਨਾਲ ਸਾਂਝਾ ਕਰਨ ਤੇ ਉਨ੍ਹਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਪਹਿਲਾਂ ਤੋਂ ਹੀ ਰਾਜ ਤੇ ਜ਼ਿਲ੍ਹਾ ਪੱਧਰ ‘ਤੇ ਫੇਸਬੁੱਕ ਪੇਜ, ਟਵਿੱਟਰ ਹੈਂਡਲ ਤੇ ਯੂਟਿਊਬ ਵਰਗੇ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਕੀਤੀ ਜਾ ਰਹੀ ਹੈ।