Malerkotla news - Sach Kahoon Punjabi
Malerkotla News: ਅਜ਼ਾਦੀ ਦਿਵਸ ਦੇ ਮੱਦੇਨਜ਼ਰ ਮਾਲੇਰਕੋਟਲਾ ਪੁਲਿਸ ਵੱਲੋਂ ਫਲੈਗ ਮਾਰਚ
ਮਾਲੇਰਕੋਟਲਾ (ਗੁਰਤੇਜ ਜੋਸ਼ੀ)। ਅਜ਼ਾਦੀ ਦਿਵਸ ਦੇ ਮੱਦੇਨਜ਼ਰ ਜ਼ਿਲ੍ਹਾ ਮਾਲੇਰਕੋਟਲਾ ’ਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਦਿਆਂ ਡੀਆਈਜੀ ਕਮਾਂਡੋ ਪੰਜਾਬ ਸ. ਗੁਰਪ੍ਰੀਤ ਸਿੰਘ ਤੇ ਜ਼ਿਲ੍ਹਾ ਪੁਲਿਸ ਮੁਖੀ ਸ. ਗੁਰਮੀਤ ਸਿੰਘ ਵੱਲੋਂ ਭਾਰੀ ਪੁਲਿਸ ਫੋਰਸ ਸਮੇਤ ਸ਼ਹਿਰ ’ਚ ਫਲੈਗ ਮਾਰਚ ਕੀਤਾ ਗਿਆ। ਫਲੈਗ ਮਾਰਚ ਦੌਰਾਨ ਸ਼ਹਿਰ ਦੇ ਵੱਖ-ਵੱਖ ਮਹੱਤਵਪੂਰਨ ਸਥਾਨਾਂ ਤੇ ਬਾਜ਼ਾਰਾਂ ’ਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਹ ਫਲੈਗ ਮਾਰਚ ਬੱਸ ਸਟੈਂਡ ਰੋਡ ਤੋਂ ਹੁੰਦਾ ਹੋਇਆ ਦਿੱਲੀ ਗੇਟ, ਪਿੱਪਲੀ ਚੌਂਕ, ਸਰਹੰਦੀ ਗੇਟ, ਜਰਗ ਚੌਂਕ, ਗਰੇਵਾਲ ਚੌਂਕ, ਕਾਲਜ ਚੌਂਕ ਤੇ ਟਰੱਕ ਯੂਨੀਅਨ ਤੋਂ ਹੁੰਦਾ ਹੋਇਆ ਜ਼ਿਲ੍ਹਾ ਪੁਲਿਸ ਦਫ਼ਤਰ, ਮਾਲੇਰਕੋਟਲਾ ਵਿਖੇ ਸਮਾਪਤ ਹੋਇਆ। Malerkotla News
ਇਹ ਵੀ ਪੜ੍ਹੋ : Balochistan Bombing: ਬਲੋਚਿਸਤਾਨ ਦੇ ਸੁਰਾਬ ਜ਼ਿਲ੍ਹੇ ’ਚ ਪਾਕਿਸਤਾਨੀ ਹਵਾਈ ਸੈਨਾ ਦੀ ਬੰਬਾਰੀ ’ਚ 20 ਤੋਂ ਵੱਧ ਨਾਗਰਿਕਾਂ ਦੀ ਮੌਤ
ਪੁਲਿਸ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਤੇ ਅਜ਼ਾਦੀ ਦਿਵਸ ਸਮਾਗਮਾਂ ਨੂੰ ਸ਼ਾਂਤੀਪੂਰਨ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਚੌਕਸੀ ਰੱਖੀ ਜਾ ਰਹੀ ਹੈ। ਇਸਦੇ ਨਾਲ ਹੀ ਸਬ-ਡਵੀਜ਼ਨ ਅਮਰਗੜ੍ਹ ਤੇ ਅਹਿਮਦਗੜ੍ਹ ਵਿੱਚ ਵੀ ਸਰਕਲ ਅਫ਼ਸਰਾਂ ਤੇ ਮੁੱਖ ਅਫ਼ਸਰਾਂ ਦੀ ਅਗਵਾਈ ਹੇਠ ਤਾਇਨਾਤ ਪੁਲਿਸ ਫੋਰਸ ਵੱਲੋਂ ਪੈਦਲ ਫਲੈਗ ਮਾਰਚ ਕੀਤੇ ਜਾ ਰਹੇ ਹਨ। ਭੀੜ-ਭੜੱਕੇ ਵਾਲੀਆਂ ਥਾਵਾਂ ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਲਗਾਤਾਰ ਜਾਰੀ ਹੈ। ਜ਼ਿਲ੍ਹਾ ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਸਬੰਧੀ ਜਾਣਕਾਰੀ ਤੁਰੰਤ ਪੁਲਿਸ ਹੈਲਪਲਾਈਨ ਨੰਬਰ 112 ’ਤੇ ਸਾਂਝੀ ਕਰਨ। ਇਸ ਮੌਕੇ ਐੱਸਪੀ ਹੈੱਡਕੁਆਟਰ ਤੇ ਸਮੂਹ ਡੀਐੱਸਪੀਜ਼ ਹਾਜ਼ਰ ਸਨ। Malerkotla News
Bhagwant Mann News: ਮਾਲੇਰਕੋਟਲਾ ਦੀਆਂ ਧੀਆਂ ਨੂੰ ਆਜ਼ਾਦੀ ਦਿਹਾੜੇ ’ਤੇ ਸੀਐਮ ਭਗਵੰਤ ਮਾਨ ਦਾ ਤੋਹਫ਼ਾ
Bhagwant Mann News: ਮਲੇਰਕੋਟਲਾ (ਗੁਰਤੇਜ ਜੋਸ਼ੀ)। ਪੰਜਾਬ ਦੇ ਸੀਐਮ ਭਗਵੰਤ ਸਿੰਘ ਮਾਨ ਨੇ ਅੱਜ ਮਲੇਰਕੋਟਲਾ ਵਿਖੇ ਲੜਕੀਆਂ ਲਈ ਨਵੀਂ ਪੰਜ ਮੰਜ਼ਿਲਾ ਸਰਕਾਰੀ ਸਕੂਲ ਇਮਾਰਤ ਦਾ ਉਦਘਾਟਨ ਕਰਦਿਆਂ ਇਸ ਨੂੰ ਪੰਜਾਬ ਦੀਆਂ ਧੀਆਂ ਲਈ ਆਜ਼ਾਦੀ ਦਿਹਾੜੇ ਦਾ ਵਿਸ਼ੇਸ਼ ਤੋਹਫ਼ਾ ਕਰਾਰ ਦਿੱਤਾ। ਕਰੀਬ 54 ਹਜ਼ਾਰ ਵਰਗ ਫੁੱਟ ’ਚ ਬਣੀ ਇਸ ਆਧੁਨਿਕ ਇਮਾਰਤ ’ਤੇ 6.39 ਕਰੋੜ ਰੁਪਏ ਦੀ ਅੰਦਾਜ਼ਨ ਲਾਗਤ ਦੇ ਮੁਕਾਬਲੇ 6.34 ਕਰੋੜ ਖਰਚ ਹੋਏ ਹਨ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਇਸ ਨਾਲ ਸਰਕਾਰੀ ਖ਼ਜ਼ਾਨੇ ਦੇ 5.25 ਲੱਖ ਦੀ ਬੱਚਤ ਹੋਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨਵੀਂ ਇਮਾਰਤ ’ਚ ਲਾਇਬ੍ਰੇਰੀਆਂ, ਸਮਾਰਟ ਕਲਾਸਰੂਮ, ਕਾਮਨ ਰੂਮ, ਵਾਸ਼ਰੂਮ ਤੇ ਵਿਦਿਆਰਥਣਾਂ ਲਈ ਹੋਰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਇਮਾਰਤ ਦੇ ਬਣਨ ਨਾਲ ਮਲੇਰਕੋਟਲਾ ਤੇ ਆਸ-ਪਾਸ ਦੇ ਪਿੰਡਾਂ ਦੀਆਂ ਵਿਦਿਆਰਥਣਾਂ ਨੂੰ ਘਰ ਦੇ ਨੇੜੇ ਹੀ ਮਿਆਰੀ ਸਿੱਖਿਆ ਹਾਸਲ ਕਰਨ ਦਾ ਮੌਕਾ ਮਿਲੇਗਾ।
ਮਲੇਰਕੋਟਲਾ ਦੀ ਇਤਿਹਾਸਕ ਸਾਂਝ ਦਾ ਕੀਤਾ ਜ਼ਿਕਰ | Bhagwant Mann News
ਭਗਵੰਤ ਮਾਨ ਨੇ ਮਲੇਰਕੋਟਲਾ ਦੀ ਇਤਿਹਾਸਕ ਮਹੱਤਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਸ਼ਹਿਰ ਏਕਤਾ, ਭਾਈਚਾਰੇ ਤੇ ਪਿਆਰ ਦੀ ਧਰਤੀ ਹੈ। ਉਨ੍ਹਾਂ ਨਵਾਬ ਮਲੇਰਕੋਟਲਾ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਸਮੇਂ ਜ਼ੁਲਮ ਦੇ ਖਿਲਾਫ਼ ਆਵਾਜ਼ ਉਠਾਉਣ ਦੇ ਇਤਿਹਾਸਕ ਯੋਗਦਾਨ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਮਲੇਰਕੋਟਲਾ ਵਰਗੇ ਇਤਿਹਾਸਕ ਸ਼ਹਿਰ ਦਾ ਸਰਵਪੱਖੀ ਵਿਕਾਸ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ ਤੇ ਨਵੀਂ ਸਕੂਲ ਇਮਾਰਤ ਲੋਕਾਂ ਨੂੰ ਸਮਰਪਿਤ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ।
ਪੁਰਾਣੇ ਸਕੂਲ ਦੀ ਹਾਲਤ ਨੂੰ ਵੀ ਕੀਤਾ ਯਾਦ
ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਹ ਸੰਸਦ ਮੈਂਬਰ ਸਨ ਤਾਂ ਸਕੂਲ ਸਰਦੀਆਂ ਦੇ ਦਿਨਾਂ ’ਚ ਦੋ ਸ਼ਿਫ਼ਟਾਂ ਵਿੱਚ ਚੱਲਦਾ ਸੀ ਤੇ ਵਿਦਿਆਰਥਣਾਂ ਨੂੰ ਘਰ ਵਾਪਸ ਜਾਣ ’ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ਉਸ ਸਮੇਂ ਸਕੂਲ ਦੀ ਇਮਾਰਤ ਦੀ ਹਾਲਤ ਵੀ ਸੁਰੱਖਿਅਤ ਨਹੀਂ ਸੀ। ਹੁਣ ਨਵੀਂ ਇਮਾਰਤ ਨਾਲ ਵਿਦਿਆਰਥਣਾਂ ਨੂੰ ਸੁਰੱਖਿਅਤ ਤੇ ਆਧੁਨਿਕ ਵਾਤਾਵਰਨ ਮਿਲੇਗਾ।
ਇਹ ਵੀ ਪੜ੍ਹੋ :  Independence Day Security: ਆਜ਼ਾਦੀ ਦਿਹਾੜੇ ਸਬੰਧੀ ਡੀਜੀਪੀ ਪੰਜਾਬ ਵੱਲੋਂ ਤਿੰਨ ਰੇਂਜਾਂ ਦੀ ਸੁਰੱਖਿਆ ਦਾ ਜਾਇਜ਼ਾ
ਪੰਜਾਬ ਨੂੰ ਸਿੱਖਿਆ ’ਚ ਨੰਬਰ ਇੱਕ ਬਣਾਉਣ ਦਾ ਦਾਅਵਾ
ਭਗਵੰਤ ਮਾਨ ਨੇ ਕਿਹਾ ਕਿ 2022 ’ਚ ਉਨ੍ਹਾਂ ਦੀ ਸਰਕਾਰ ਬਣਨ ਸਮੇਂ ਪੰਜਾਬ ਸਿੱਖਿਆ ਦੇ ਖੇਤਰ ’ਚ 27ਵੇਂ ਸਥਾਨ ’ਤੇ ਸੀ, ਜਦਕਿ ਹੁਣ ਪੰਜਾਬ ਦੇਸ਼ ’ਚ ਪਹਿਲੇ ਸਥਾਨ ’ਤੇ ਪਹੁੰਚ ਗਿਆ ਹੈ। ਉਨ੍ਹਾਂ ਅਧਿਆਪਕ ਸਿਖਲਾਈ, ਸਕੂਲ ਆਫ਼ ਐਮੀਨੈਂਸ ਤੇ ਸਿੱਖਿਆ ਖੇਤਰ ’ਚ ਕੀਤੇ ਹੋਰ ਸੁਧਾਰਾਂ ਨੂੰ ਇਸ ਤਬਦੀਲੀ ਦਾ ਕਾਰਨ ਦੱਸਿਆ। ਉਨ੍ਹਾਂ ਪਿਛਲੀਆਂ ਸਰਕਾਰਾਂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਹਿਲਾਂ ਕਈ ਸਕੂਲਾਂ ਦੀਆਂ ਇਮਾਰਤਾਂ ਨੂੰ ਸਿਰਫ਼ ਰੰਗ ਕਰਕੇ ‘ਸਮਾਰਟ ਸਕੂਲ’ ਦਾ ਨਾਂਅ ਦੇ ਦਿੱਤਾ ਜਾਂਦਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਸਬੰਧੀ ਵੀ ਨਵੀਆਂ ਵਿਵਸਥਾਵਾਂ ਕੀਤੀਆਂ ਗਈਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ 7,800 ਪ੍ਰਾਈਵੇਟ ਸਕੂਲਾਂ ’ਚ ਪੜ੍ਹ ਰਹੇ 32 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਇਸ ਦਾ ਲਾਭ ਮਿਲੇਗਾ ਤੇ ਸਕੂਲ ਇੱਕ ਸਾਲ ’ਚ ਪੰਜ ਫ਼ੀਸਦੀ ਤੋਂ ਵੱਧ ਫੀਸ ਨਹੀਂ ਵਧਾ ਸਕਣਗੇ। ਉਨ੍ਹਾਂ ਸਰਕਾਰੀ ਸਕੂਲਾਂ ’ਚ ਕਰਵਾਈਆਂ ਗਈਆਂ ਪੇਰੈਂਟ-ਟੀਚਰ ਮੀਟਿੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ’ਚ 24 ਲੱਖ ਤੋਂ ਵੱਧ ਮਾਪਿਆਂ ਨੇ ਹਿੱਸਾ ਲਿਆ।
ਸਿਹਤ, ਰੋਜ਼ਗਾਰ ਤੇ ਵਿਕਾਸ ਕਾਰਜਾਂ ਦੀ ਗਿਣਾਈਆਂ ਉਪਲਬਧੀਆਂ
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ’ਚ 1,090 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜਿਨ੍ਹਾਂ ਤੋਂ 5 ਕਰੋੜ ਤੋਂ ਵੱਧ ਲੋਕ ਲਾਭ ਲੈ ਚੁੱਕੇ ਹਨ। ਉਨ੍ਹਾਂ ਮਲੇਰਕੋਟਲਾ ’ਚ ਜਲਦ ਨਵਾਬ ਸ਼ੇਰ ਖ਼ਾਨ ਮੈਡੀਕਲ ਕਾਲਜ ਖੋਲ੍ਹਣ ਦੀ ਗੱਲ ਵੀ ਕਹੀ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਹੁਣ ਤੱਕ 69 ਹਜ਼ਾਰ ਤੋਂ ਜ਼ਿਆਦਾ ਸਰਕਾਰੀ ਨੌਕਰੀਆਂ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਪੇਂਡੂ ਲਿੰਕ ਸੜਕਾਂ, ਨਹਿਰੀ ਪਾਣੀ, ਕਿਸਾਨਾਂ ਨੂੰ ਦਿਨ ਸਮੇਂ ਬਿਜਲੀ ਤੇ ਉਦਯੋਗਿਕ ਨਿਵੇਸ਼ ਸਬੰਧੀ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਵੀ ਉਨ੍ਹਾਂ ਜ਼ਿਕਰ ਕੀਤਾ। ਮੁੱਖ ਮੰਤਰੀ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਦਾ ਜ਼ਿਕਰ
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਇਸ ਸਾਲ ਅਕਤੂਬਰ ’ਚ ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰਨ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਪੱਧਰ ਦਾ ਇਹ ਖੇਡ ਸਮਾਗਮ ਪੰਜਾਬ ਦੀ ਹਾਕੀ ਨਾਲ ਜੁੜੀ ਪਛਾਣ ਨੂੰ ਹੋਰ ਮਜ਼ਬੂਤ ਕਰੇਗਾ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰੇਗਾ। Bhagwant Mann News
ਭਾਈਚਾਰਕ ਸਾਂਝ ਕਾਇਮ ਰੱਖਣ ਦੀ ਅਪੀਲ | Bhagwant Mann News
ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਧਾਰਮਿਕ ਤੇ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ’ਤੇ ਨਫ਼ਰਤ ਦਾ ਬੀਜ ਨਹੀਂ ਪੈਦਾ ਹੋ ਸਕਦਾ ਤੇ ਲੋਕਾਂ ਨੂੰ ਵੰਡਣ ਵਾਲੀਆਂ ਤਾਕਤਾਂ ਨੂੰ ਆਪਣੇ ਮਨਸੂਬਿਆਂ ’ਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਭਾਜਪਾ ’ਤੇ ਚੋਣਾਂ ਤੋਂ ਪਹਿਲਾਂ ਪੰਜਾਬ ’ਚ ਨਫ਼ਰਤ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਗਾਏ। ਇਸ ਦੇ ਨਾਲ ਹੀ ਕਾਂਗਰਸ ਤੇ ਅਕਾਲੀ ਦਲ ’ਤੇ ਪਰਿਵਾਰਵਾਦ ਦੀ ਰਾਜਨੀਤੀ ਕਰਨ ਦੇ ਦੋਸ਼ ਲਾਉਂਦਿਆਂ ਕਿਹਾ ਕਿ ਹੁਣ ਪੰਜਾਬ ’ਚ ਰਵਾਇਤੀ ਪਾਰਟੀਆਂ ਦੀ ਇੱਕ-ਦੂਜੇ ਦੀ ਵਾਰੀ ਦੀ ਉਡੀਕ ਵਾਲੀ ਰਾਜਨੀਤੀ ਖ਼ਤਮ ਹੋ ਚੁੱਕੀ ਹੈ।
Malerkotla Police: ਆਜ਼ਾਦੀ ਦਿਵਸ ਮੌਕੇ ਮਾਲੇਰਕੋਟਲਾ ਪੁਲਿਸ ਪੂਰੀ ਤਰ੍ਹਾਂ ਚੌਕਸ, ਬੱਸ ਅੱਡਿਆਂ ’ਤੇ ਚਲਾਇਆ ਵਿਸ਼ੇਸ਼ ਚੈਕਿੰਗ ਅਭਿਆਨ
Malerkotla Police: ਮਾਲੇਰਕੋਟਲਾ (ਗੁਰਤੇਜ ਜੋਸ਼ੀ)। ਆਉਣ ਵਾਲੇ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮਾਲੇਰਕੋਟਲਾ ਪੁਲਿਸ ਵੱਲੋਂ ਜ਼ਿਲ੍ਹੇ ਭਰ ’ਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ। ਇਸ ਤਹਿਤ ਸ਼ਹਿਰ ਤੇ ਹੋਰ ਸੰਵੇਦਨਸ਼ੀਲ ਬਥਾਵਾਂ ’ਤੇ ਨਿਗਰਾਨੀ ਵਧਾਉਣ ਦੇ ਨਾਲ-ਨਾਲ ਵਿਸ਼ੇਸ਼ ਚੈਕਿੰਗ ਅਭਿਆਨ ਵੀ ਚਲਾਏ ਜਾ ਰਹੇ ਹਨ। ਇਸੇ ਲੜੀ ਤਹਿਤ ਐੱਸਐੱਸਪੀ ਮਾਲੇਰਕੋਟਲਾ ਦੀ ਅਗਵਾਈ ਹੇਠ ਡੀਐੱਸਪੀ ਮਾਲੇਰਕੋਟਲਾ, ਡੀਐੱਸਪੀ ਅਮਰਗੜ੍ਹ ਤੇ ਡੀਐੱਸਪੀ ਅਹਿਮਦਗੜ੍ਹ ਨੇ ਪੁਲਿਸ ਫੋਰਸ ਸਮੇਤ ਮਾਲੇਰਕੋਟਲਾ, ਅਮਰਗੜ੍ਹ ਤੇ ਅਹਿਮਦਗੜ੍ਹ ਦੇ ਬੱਸ ਅੱਡਿਆਂ ’ਤੇ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ। ਚੈਕਿੰਗ ਦੌਰਾਨ ਬੱਸਾਂ, ਯਾਤਰੀਆਂ ਦੇ ਸਮਾਨ ਅਤੇ ਸ਼ੱਕੀ ਵਿਅਕਤੀਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਯਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਹਰ ਸਮੇਂ ਚੌਕਸ ਰਹਿਣ ਤੇ ਕਿਸੇ ਵੀ ਸ਼ੱਕੀ ਵਿਅਕਤੀ, ਲਾਵਾਰਿਸ ਵਸਤੂ ਜਾਂ ਸ਼ੱਕੀ ਗਤੀਵਿਧੀ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਮਾਲੇਰਕੋਟਲਾ ਪੁਲਿਸ ਨੇ ਕਿਹਾ ਕਿ ਜ਼ਿਲ੍ਹੇ ’ਚ ਅਮਨ-ਕਾਨੂੰਨ ਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ। ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਐਮਰਜੈਂਸੀ ਸਥਿਤੀ ਦੀ ਸੂਚਨਾ ਤੁਰੰਤ ਪੰਜਾਬ ਪੁਲਿਸ ਹੈਲਪਲਾਈਨ 112 ’ਤੇ ਦਿੱਤੀ ਜਾ ਸਕਦੀ ਹੈ। Malerkotla Police
ਇਹ ਵੀ ਪੜ੍ਹੋ : Crime News: ਬੰਦ ਪਏ ਮਕਾਨ ’ਚੋਂ ਨੌਜਵਾਨ ਦੀ ਲਾਸ਼ ਬਰਾਮਦ, ਦੋਸਤ ਖਿਲਾਫ਼ ਕੇਸ ਦਰਜ
Malerkotla News: ਪੁਲਿਸ ਦੀ ਵੱਡੀ ਕਾਰਵਾਈ, ਗਲੌਕ ਸਮੇਤ ਹਥਿਆਰਾਂ ਦਾ ਜ਼ਖੀਰਾ ਬਰਾਮਦ
ਮਲੇਰਕੋਟਲਾ (ਗੁਰਤੇਜ ਜੋਸ਼ੀ)। ਜ਼ਿਲ੍ਹਾ ਪੁਲਿਸ ਮਲੇਰਕੋਟਲਾ ਨੇ ਨਸ਼ਾ ਤਸਕਰਾਂ ਤੇ ਅਪਰਾਧਿਕ ਅਨਸਰਾਂ ਖਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਚਾਰ ਹਥਿਆਰਬੰਦ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ’ਚੋਂ ਤਿੰਨ ਦੇਸੀ ਪਸਤੌਲ, ਇੱਕ ਵਿਦੇਸ਼ੀ ਗਲੌਕ ਪਸਤੌਲ ਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇੱਕ ਹੋਰ ਵਿਅਕਤੀ ਨੂੰ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਪਤਾਨ ਪੁਲਿਸ (ਪੀਬੀਆਈ) ਮਲੇਰਕੋਟਲਾ ਰਾਜਵਿੰਦਰ ਸਿੰਘ ਰੰਧਾਵਾ (ਪੀਪੀਐਸ) ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਗੁਰਮੀਤ ਸਿੰਘ (ਪੀਪੀਐਸ) ਦੇ ਦਿਸ਼ਾ-ਨਿਰਦੇਸ਼ਾਂ ਹੇਠ 25 ਤੇ 26 ਜੁਲਾਈ ਨੂੰ ਵੱਖ-ਵੱਖ ਥਾਵਾਂ ’ਤੇ ਕੀਤੀ ਗਈ ਕਾਰਵਾਈ ਦੌਰਾਨ ਇਹ ਸਫ਼ਲਤਾ ਹਾਸਲ ਹੋਈ ਹੈ।
ਉਨ੍ਹਾਂ ਦੱਸਿਆ ਕਿ 25 ਜੁਲਾਈ ਨੂੰ ਸੀਆਈਏ ਸਟਾਫ ਮਾਹੋਰਾਣਾ ਦੇ ਇੰਚਾਰਜ ਇੰਸਪੈਕਟਰ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਮੁਖਬਰ ਦੀ ਸੂਚਨਾ ’ਤੇ ਵਰਨਾ ਕਾਰ ਨੰਬਰ ਡੀ ਐਲ-3 ਸੀਬੀਪੀ -5663 ਨੂੰ ਰੋਕ ਕੇ ਤਲਾਸ਼ੀ ਲਈ ਗਈ। ਇਸ ਦੌਰਾਨ ਸਿਮਰਨਪ੍ਰੀਤ ਸਿੰਘ ਉਰਫ਼ ਸਿਮਰੀ ਪੁੱਤਰ ਰਮੇਸ਼ ਕੁਮਾਰ ਵਾਸੀ ਉੱਪਲਖੇੜੀ (ਥਾਣਾ ਅਮਰਗੜ੍ਹ) ਕੋਲੋਂ ਇੱਕ ਕਾਲੇ ਰੰਗ ਦਾ 9 ਐੱਮਐੱਮ ਗਲੌਕ ਪਸਤੌਲ, ਮੈਗਜ਼ੀਨ ਤੇ ਇੱਕ ਜ਼ਿੰਦਾ ਕਾਰਤੂਸ ਬਰਾਮਦ ਹੋਇਆ। ਇਸੇ ਕਾਰ ’ਚ ਸਵਾਰ ਸਮੀਰ ਸਿੰਘ ਉਰਫ਼ ਬਿੱਲਾ ਪੁੱਤਰ ਰੁਲਦੂ ਸਿੰਘ ਵਾਸੀ ਗੜ੍ਹੀ ਤਰਖਾਣਾ (ਥਾਣਾ ਮਾਛੀਵਾੜਾ) ਕੋਲੋਂ .30 ਬੋਰ ਦਾ ਦੇਸੀ ਪਸਤੌਲ, ਮੈਗਜ਼ੀਨ ਅਤੇ ਇੱਕ ਜ਼ਿੰਦਾ ਕਾਰਤੂਸ ਬਰਾਮਦ ਕੀਤਾ ਗਿਆ। ਪੁੱਛਗਿੱਛ ਦੌਰਾਨ ਸਿਮਰਨਪ੍ਰੀਤ ਸਿੰਘ ਦੇ ਖੁਲਾਸੇ ’ਤੇ ਮੁਹੰਮਦ ਸਾਨ ਪੁੱਤਰ ਮੁਹੰਮਦ ਸ਼ਕੀਲ ਵਾਸੀ ਨਵੀਂ ਆਬਾਦੀ, ਸਰਹਿੰਦੀ ਗੇਟ, ਮਲੇਰਕੋਟਲਾ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ, ਜਦਕਿ ਮੁਹੰਮਦ ਕਲੀਮ ਉਰਫ਼ ਕਲੀਮ ਪੁੱਤਰ ਬਾਬੂ ਵਾਸੀ ਬਿੰਜੋਕੀ ਖੁਰਦ (ਥਾਣਾ ਅਮਰਗੜ੍ਹ) ਨੂੰ ਇਸ ਮਾਮਲੇ ’ਚ ਨਾਮਜ਼ਦ ਕੀਤਾ ਗਿਆ ਹੈ। Malerkotla News
Read Also : Faridkot News: ਧਰਨੇ ਦੀ ਚੇਤਾਵਨੀ ਮਗਰੋਂ ਵਿਭਾਗ ਨਾਲ ਅਹਿਮ ਮੀਟਿੰਗ
ਇਸ ਸਬੰਧੀ ਥਾਣਾ ਅਮਰਗੜ੍ਹ ’ਚ ਧਾਰਾ 25/54/59 ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਅਨੁਸਾਰ ਸਿਮਰਨਪ੍ਰੀਤ ਸਿੰਘ ਖਿਲਾਫ਼ ਪਹਿਲਾਂ ਪੰਜ ਤੇ ਸਮੀਰ ਸਿੰਘ ਖਿਲਾਫ਼ ਇੱਕ ਅਪਰਾਧਿਕ ਮਾਮਲਾ ਪਹਿਲਾਂ ਹੀ ਦਰਜ ਹੈ। ਇੱਕ ਹੋਰ ਕਾਰਵਾਈ ਦੌਰਾਨ 26 ਜੁਲਾਈ ਨੂੰ ਸੀਆਈਏ ਸਟਾਫ ਮਾਹੋਰਾਣਾ ਦੇ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਮੁਖਬਰ ਦੀ ਸੂਚਨਾ ਦੇ ਆਧਾਰ ’ਤੇ ਅਸਲਮ ਖਾਂ ਪੁੱਤਰ ਅਬਦੁਲ ਮਜੀਦ ਵਾਸੀ ਨਾਰੋਮਾਜਰਾ (ਥਾਣਾ ਸਦਰ ਅਹਿਮਦਗੜ੍ਹ) ਨੂੰ ਪਿੰਡ ਰੋਹੀੜਾ ਦੇ ਬੱਸ ਸਟੈਂਡ ਨੇੜਿਓਂ ਗ੍ਰਿਫ਼ਤਾਰ ਕੀਤਾ। ਉਸ ਦੀ ਤਲਾਸ਼ੀ ਦੌਰਾਨ .32 ਬੋਰ ਦਾ ਦੇਸੀ ਪਸਤੌਲ, ਮੈਗਜ਼ੀਨ ਤੇ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਹੋਏ। ਅਸਲਮ ਖਿਲਾਫ਼ ਪਹਿਲਾਂ ਹੀ ਅੱਠ ਅਪਰਾਧਿਕ ਮਾਮਲੇ ਦਰਜ ਹਨ। ਇਸ ਸਬੰਧੀ ਥਾਣਾ ਸਦਰ ਅਹਿਮਦਗੜ੍ਹ ’ਚ ਧਾਰਾ 25/54/59 ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਕਪਤਾਨ ਪੁਲਿਸ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ ਤੇ ਹਥਿਆਰਾਂ ਦੀ ਸਪਲਾਈ ਲੜੀ ਦਾ ਪਤਾ ਲਾਉਣ ਲਈ ਜਾਂਚ ਨੂੰ ਹੋਰ ਅੱਗੇ ਵਧਾਇਆ ਜਾ ਰਿਹਾ ਹੈ।
Malerkotla News: ਮਾਲੇਰਕੋਟਲਾ ਹਲਕੇ ਦੇ ਲੋਕਾਂ ਨੂੰ ਮਿਲੀ ਖੁਸ਼ਖਬਰੀ, ਲੰਮੇ ਸਮੇਂ ਤੋਂ ਲਟਕਦੀ ਹੋਈ ਮੰਗ ਪੂਰੀ : ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ
Malerkotla News: ਅਹਿਮਦਗੜ੍ਹ/ਮਾਲੇਰਕੋਟਲਾ,(ਗੁਰਤੇਜ ਜੋਸ਼ੀ)। ਮਾਲੇਰਕੋਟਲਾ ਹਲਕੇ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਵੱਡੀ ਰਾਹਤ ਮਿਲੀ ਹੈ। ਮਾਲੇਰਕੋਟਲਾ-ਜਰਗ-ਖੰਨਾ ਸੜਕ (ਮਾਲੇਰਕੋਟਲਾ-ਜੋੜੇ ਪੁਲ) ਦੇ ਨਿਰਮਾਣ ਅਤੇ ਸੁਧਾਰ ਪ੍ਰਾਜੈਕਟ ਨੂੰ ਪੰਜਾਬ ਸਰਕਾਰ ਵੱਲੋਂ 'ਇਨ-ਪ੍ਰਿੰਸੀਪਲ' ਮਨਜ਼ੂਰੀ ਦੇ ਦਿੱਤੀ ਗਈ ਹੈ। ਇਹ ਪ੍ਰਾਜੈਕਟ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੇ ਲਗਾਤਾਰ ਯਤਨਾਂ ਸਦਕਾ ਮਨਜ਼ੂਰ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਕਰੀਬ 66.28 ਕਰੋੜ ਰੁਪਏ ਦੀ ਲਾਗਤ ਨਾਲ 18.5 ਕਿਲੋਮੀਟਰ ਲੰਬੀ ਇਸ ਸੜਕ ਨੂੰ ਮੌਜ਼ੂਦਾ 18 ਫੁੱਟ ਤੋਂ ਵਧਾ ਕੇ 33 ਫੁੱਟ ਚੌੜਾ ਕੀਤਾ ਜਾਵੇਗਾ। ਇਸ ਨਾਲ ਮਾਲੇਰਕੋਟਲਾ, ਜਰਗ, ਖੰਨਾ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਮਿਲਣਗੀਆਂ।
ਇਸ ਮੌਕੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਹਲਕਾ ਨਿਵਾਸੀਆਂ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸੜਕ ਇਲਾਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂਂ ਮੁੱਖ ਮੰਗ ਸੀ। ਪੰਜਾਬ ਸਰਕਾਰ ਨੇ ਲੋਕਾਂ ਦੀ ਲੋੜ ਨੂੰ ਸਮਝਦਿਆਂ ਇਸ ਮਹੱਤਵਪੂਰਨ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਕੇ ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਨੂੰ ਦਰਸਾਇਆ ਹੈ। ਉਨ੍ਹਾਂ ਕਿਹਾ ਕਿ ਸੜਕ ਦੇ ਚੌੜੀ ਹੋਣ ਨਾਲ ਆਵਾਜਾਈ ਹੋਰ ਸੁਚਾਰੂ ਬਣੇਗੀ, ਸੜਕ ਹਾਦਸਿਆਂ ਦੀ ਸੰਭਾਵਨਾ ਘਟੇਗੀ ਅਤੇ ਇਲਾਕੇ ਦੇ ਵਪਾਰਕ ਤੇ ਆਰਥਿਕ ਵਿਕਾਸ ਨੂੰ ਵੀ ਨਵੀਂ ਰਫ਼ਤਾਰ ਮਿਲੇਗੀ।
ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸੜਕੀ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਰਹੀ ਹੈ ਅਤੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ।
Malerkotla News: ਡੀਆਈਜੀ ਕੁਲਦੀਪ ਸਿੰਘ ਚਾਹਲ ਦੀ ਅਗਵਾਈ ਹੇਠ ਮਲੇਰਕੋਟਲਾ ਵਿੱਚ "ਯੁੱਧ ਨਸ਼ਿਆਂ ਵਿਰੁੱਧ" ਵਿਸ਼ੇਸ਼ ਕਾਸੋ ਆਪ੍ਰੇਸ਼ਨ
Malerkotla News: ਮਲੇਰਕੋਟਲਾ, (ਗੁਰਤੇਜ ਜੋਸ਼ੀ)। ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਜ਼ਿਲ੍ਹਾ ਮਲੇਰਕੋਟਲਾ ਵਿੱਚ ਵਿਸ਼ੇਸ਼ ਕਾਸੋ ਆਪ੍ਰੇਸ਼ਨ ਚਲਾਇਆ ਗਿਆ। ਇਸ ਆਪ੍ਰੇਸ਼ਨ ਦੀ ਅਗਵਾਈ ਡਿਪਟੀ ਇੰਸਪੈਕਟਰ ਜਨਰਲ ਪੁਲਿਸ (ਡੀ.ਆਈ.ਜੀ.) ਪਟਿਆਲਾ ਰੇਂਜ ਸ੍ਰੀ ਕੁਲਦੀਪ ਸਿੰਘ ਚਾਹਲ, ਆਈ.ਪੀ.ਐਸ. ਨੇ ਖੁਦ ਕੀਤੀ।
ਡੀ.ਆਈ.ਜੀ. ਕੁਲਦੀਪ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਗਈ ਇਸ ਮੁਹਿੰਮ ਦੌਰਾਨ ਸ਼ਹਿਰ ਮਲੇਰਕੋਟਲਾ ਦੇ ਜਮਾਲਪੁਰਾ ਇਲਾਕੇ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਸੰਵੇਦਨਸ਼ੀਲ ਖੇਤਰਾਂ ਵਿੱਚ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਮੌਕੇ ਸੀਨੀਅਰ ਕਪਤਾਨ ਪੁਲਿਸ (ਐੱਸ.ਐੱਸ.ਪੀ.) ਮਲੇਰਕੋਟਲਾ ਗੁਰਮੀਤ ਸਿੰਘ, ਗਜ਼ਟਿਡ ਅਧਿਕਾਰੀਆਂ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਰਹੀ। ਉਨ੍ਹਾਂ ਦੱਸਿਆ ਕਿ ਆਪ੍ਰੇਸ਼ਨ ਦੌਰਾਨ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ 18 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ, ਜਦੋਂਕਿ ਹੋਰ ਸ਼ੱਕੀ ਵਿਅਕਤੀਆਂ ਦੀ ਤਸਦੀਕ ਵੀ ਕੀਤੀ ਗਈ।
ਡੀ.ਆਈ.ਜੀ. ਚਾਹਲ ਨੇ ਕਿਹਾ ਕਿ ਜ਼ਿਲ੍ਹਾ ਮਲੇਰਕੋਟਲਾ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਨਸ਼ੇ ਦੀ ਲਤ ਤੋਂ ਪੀੜਤ ਜਿਹੜੇ ਵਿਅਕਤੀ ਪੁਲਿਸ ਕੋਲ ਸਹਾਇਤਾ ਲਈ ਪਹੁੰਚਦੇ ਹਨ, ਉਨ੍ਹਾਂ ਨੂੰ ਪੂਰਾ ਸਹਿਯੋਗ ਦੇ ਕੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾਇਆ ਜਾਂਦਾ ਹੈ ਅਤੇ ਉਨ੍ਹਾਂ ਦੇ ਇਲਾਜ ਨੂੰ ਵੀ ਯਕੀਨੀ ਬਣਾਇਆ ਜਾਂਦਾ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਇਸ ਵਿਸ਼ੇਸ਼ ਕਾਸੋ ਆਪ੍ਰੇਸ਼ਨ ਤਹਿਤ ਸਬ-ਡਵੀਜ਼ਨ ਅਮਰਗੜ੍ਹ ਅਤੇ ਅਹਿਮਦਗੜ੍ਹ ਵਿੱਚ ਵੀ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਅੰਤ ਵਿੱਚ ਡੀ.ਆਈ.ਜੀ. ਕੁਲਦੀਪ ਸਿੰਘ ਚਾਹਲ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਇਸ ਮੁਹਿੰਮ ਵਿੱਚ ਪੰਜਾਬ ਪੁਲਿਸ ਦਾ ਪੂਰਾ ਸਹਿਯੋਗ ਕਰਨ ਅਤੇ ਨਸ਼ਿਆਂ ਦੇ ਧੰਦੇ ਨਾਲ ਜੁੜੇ ਜਾਂ ਨਸ਼ੇ ਦੇ ਆਦੀ ਵਿਅਕਤੀਆਂ ਬਾਰੇ ਸੂਚਨਾ ਪੁਲਿਸ ਨਾਲ ਸਾਂਝੀ ਕਰਨ, ਤਾਂ ਜੋ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦੇ ਯਤਨਾਂ ਨੂੰ ਹੋਰ ਮਜ਼ਬੂਤੀ ਮਿਲ ਸਕੇ।
Malerkotla News: ਭਿਆਨਕ ਅੱਗ ਦਾ ਕਹਿਰ, ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ ਦੀ ਹਿੰਮਤ ਨੇ ਵੱਡਾ ਹਾਦਸਾ ਟਾਲਿਆ
ਮਾਲੇਰਕੋਟਲਾ। ਮਾਲੇਰਕੋਟਲਾ ਸ਼ਹਿਰ ਦੇ ਧੀਮਾਨ ਟੂਲਜ ਰਿਪੇਅਰ ਸੈਂਟਰ ’ਚ ਅਚਾਨਕ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ।  ਅੱਗ ਦੀ ਖਬਰ ਜਿਉ ਹੀ ਸ਼ਹਿਰ ਅਤੇ ਆਲੇ-ਦੁਆਲੇ ਇਲਾਕੇ ਵਿਚ ਫੈਲੀ ਤਾਂ ਇਸ ਦਾ ਪਤਾ ਲੱਗਦਿਆਂ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰ ਅਤੇ ਪੁਲਿਸ ਪ੍ਰਸ਼ਾਸਨ ਅਤੇ ਵੱਡੀ ਗਿਣਤੀ ਦੁਕਾਨਦਾਰ ਪਹੁੰਚ ਗਏ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਦੁਕਾਨ ਅੰਦਰ ਰੱਖਿਆ  ਸਾਮਾਨ ਸੜ ਗਿਆ। ਅੱਗ ’ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਮੁਲਾਜ਼ਮਾਂ ਨੂੰ ਦੁਕਾਨ ਦੀ ਕੰਧ ਅਤੇ ਲੈਂਟਰ ਤੋੜਨਾ ਪਿਆ। ਫਾਇਰ ਬ੍ਰਿਗੇਡ ਦੀਆਂ 3 ਗੱਡੀਆਂ ਨੇ ਮਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ।  ਇੱਕਤਰ ਲੋਕਾਂ ਨੇ ਬੜੀ ਮੁਸ਼ਕਿਲ ਨਾਲ ਸਮਾਨ ਨੂੰ ਬਾਹਰ ਕੱਢਿਆ ਅਤੇ ਅੱਗ ਬੁਝਾਉਣ ਵਿੱਚ ਮੱਦਦ ਕੀਤੀ।
Read Also :  ਦੋ ਭਾਰਤੀ ਜੰਗੀ ਜਹਾਜ਼ ਵੀਅਤਨਾਮ ਪਹੁੰਚੇ, ਜਲ ਸੈਨਾ ਸਹਿਯੋਗ ਨੂੰ ਮਿਲੇਗਾ ਸਹਾਰਾ
ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਦੁਕਾਨ ਮਾਲਕ ਦਾ ਕਹਿਣਾ ਹੈ ਕਿ ਅੱਗ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ।  ਮੌਕੇ ’ਤੇ ਇਕੱਠੇ ਹੋਏ ਲੋਕਾਂ ਨੇ ਫਾਇਰ ਬ੍ਰਿਗੇਡ ਟੀਮ ਦੇ ਤੁਰੰਤ ਕਾਰਵਾਈ ਕਰਨ ਦੀ ਸ਼ਲਾਘਾ ਕੀਤੀ, ਨਹੀਂ ਤਾਂ ਅੱਗ ਨੇੜਲੀਆਂ ਦੁਕਾਨਾਂ ਤੱਕ ਫੈਲ ਸਕਦੀ ਸੀ।
Malerkotla News: ਗੈਸ ਸਿਲੰਡਰਾਂ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ ‘ਆਪ’ ਟਰੇਡ ਵਿੰਗ ਦਾ ਤਿੱਖਾ ਰੋਸ ਪ੍ਰਦਰਸ਼ਨ
ਮਾਲੇਰਕੋਟਲਾ (ਗੁਰਤੇਜ ਜੋਸ਼ੀ) ਆਮ ਆਦਮੀ ਪਾਰਟੀ ਦੀ ਟਰੇਡ ਵਿੰਗ ਵੱਲੋਂ ਅੱਜ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਦੇ ਵਿਰੋਧ ਵਿੱਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਕਮ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਾਕਬ ਅਲੀ ਰਾਜਾ, ਟਰੇਡ ਕਮਿਸ਼ਨ ਦੇ ਜ਼ਿਲ੍ਹਾ ਮਾਲੇਰਕੋਟਲਾ ਚੇਅਰਮੈਨ ਆਜਮ ਦਾਰਾ ਅਤੇ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਟਰੇਡਰਜ਼ ਕਮਿਸ਼ਨ ਚੇਅਰਮੈਨ ਅਸਵਨੀ ਬਾਗੜੀਆਂ ਨੇ ਕੀਤੀ। ਪ੍ਰਦਰਸ਼ਨਕਾਰੀਆਂ ਵੱਲੋਂ ਖਾਲੀ ਗੈਸ ਸਿਲੰਡਰ ਰੱਖ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਵਧ ਰਹੀਆਂ ਕੀਮਤਾਂ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਗਈ।
ਇਸ ਮੌਕੇ ਖਾਲੀਦ ਮਹਿਮੂਦ, ਅਰਸਦ ਬੱਗਾ, ਜਿਸ਼ਾਨ ਕੁਰੈਸੀ, ਆਰਿਫ ਦਾਰਾ, ਮੁਹੰਮਦ ਸ਼ਕੀਲ, ਮੁਹੰਮਦ ਸੈਹਵਾਜ਼ ਅਤੇ ਐਡਵੋਕੇਟ ਅਮਾਨ ਅਹਿਮਦ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਰਹੇ।
ਪ੍ਰਦਰਸ਼ਨ ਦੌਰਾਨ ਬੋਲਦੇ ਹੋਏ ਜ਼ਿਲ੍ਹਾ ਪ੍ਰਧਾਨ ਕਮ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਾਕਬ ਅਲੀ ਰਾਜਾ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਵੱਲੋਂ ਐੱਲ.ਪੀ.ਜੀ. ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੀਤਾ ਜਾ ਰਿਹਾ ਬੇਹਿਸਾਬ ਵਾਧਾ ਵਪਾਰੀਆਂ ਅਤੇ ਆਮ ਲੋਕਾਂ ਲਈ ਗੰਭੀਰ ਮੁੱਦਾ ਬਣ ਚੁੱਕਾ ਹੈ। ਉਨ੍ਹਾਂ ਦੱਸਿਆ ਕਿ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ ਲਗਾਤਾਰ ਵੱਧ ਰਹੀ ਹੈ, ਜਿਸ ਨਾਲ ਹੋਟਲ ਅਤੇ ਰੈਸਟੋਰੈਂਟ ਕਾਰੋਬਾਰੀਆਂ ‘ਤੇ ਵੱਡਾ ਆਰਥਿਕ ਬੋਝ ਪੈ ਰਿਹਾ ਹੈ ।
ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਮਹੀਨਿਆਂ ਦੌਰਾਨ ਕਈ ਵਾਰ ਕੀਮਤਾਂ ਵਿੱਚ ਵਾਧਾ ਹੋਣ ਕਾਰਨ ਕੁੱਲ ਮਿਲਾ ਕੇ ਹਜ਼ਾਰਾਂ ਰੁਪਏ ਦਾ ਇਜ਼ਾਫ਼ਾ ਹੋ ਚੁੱਕਾ ਹੈ, ਜੋ ਕਿ ਮਹਿੰਗਾਈ ਨੂੰ ਹੋਰ ਵਧਾਉਂਦਾ ਹੈ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਇਹ ਨੀਤੀਆਂ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਵਾਲੀਆਂ ਹਨ, ਜਦਕਿ ਆਮ ਜਨਤਾ ਦੀ ਪਰੇਸ਼ਾਨੀ ਵਧ ਰਹੀ ਹੈ।ਟਰੇਡ ਕਮਿਸ਼ਨ ਦੇ ਜ਼ਿਲ੍ਹਾ ਮਾਲੇਰਕੋਟਲਾ ਚੇਅਰਮੈਨ ਆਜਮ ਦਾਰਾ ਨੇ ਕਿਹਾ ਕਿ ਸਰਕਾਰ ਨੂੰ ਲੋਕਾਂ ਨੂੰ ਰਾਹਤ ਦੇਣ ਲਈ ਢੁੱਕਵੇਂ ਕਦਮ ਚੁੱਕਣੇ ਚਾਹੀਦੇ ਹਨ, ਨਾ ਕਿ ਉਨ੍ਹਾਂ ‘ਤੇ ਹੋਰ ਆਰਥਿਕ ਬੋਝ ਪਾਇਆ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੀਮਤਾਂ ਵਿੱਚ ਕਮੀ ਨਾ ਕੀਤੀ ਗਈ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਗੈਸ ਸਿਲੰਡਰਾਂ ਦੀਆਂ ਕੀਮਤਾਂ ਨੂੰ ਤੁਰੰਤ ਘਟਾ ਕੇ ਆਮ ਲੋਕਾਂ ਅਤੇ ਵਪਾਰੀਆਂ ਨੂੰ ਰਾਹਤ ਦਿੱਤੀ ਜਾਵੇ।
Malerkotla News: ਵਿਧਾਇਕ ਨੂੰ ਧਮਕੀ ਦੇ ਕੇ ਫਿਰੌਤੀ ਮੰਗਣ ਵਾਲੇ ਦੋ ਮੁਲਜ਼ਮ ਪੁਲਿਸ ਅੜਿਕੇ
ਮਾਲੇਰਕੋਟਲਾ, (ਗੁਰਤੇਜ ਜੋਸ਼ੀ)। ਲੰਘੇ ਮਹੀਨੇ 25 ਮਾਰਚ ਨੂੰ ਵਿਦੇਸ਼ੀ ਨੰਬਰ ਤੋਂ ਫੋਨ ਕਾਲ ਕਰਕੇ ਮਾਲੇਰਕੋਟਲਾ ਦੇ ਵਿਧਾਇਕ ਡਾ.ਜਮੀਲ ਉਰ ਰਹਿਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ 20 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ 'ਚ ਸ਼ਾਮਲ 2 ਵਿਅਕਤੀਆਂ ਨੂੰ ਮਾਲੇਰਕੋਟਲਾ ਪੁਲਿਸ ਨੇ ਇੱਕ ਮਹੀਨੇ ਦੀ ਜੱਦੋ-ਜਹਿਦ ਤੋਂ ਬਾਅਦ ਆਖਿਰਕਾਰ ਕਾਬੂ ਕਰ ਲਿਆ ਹੈ।
ਜ਼ਿਲ੍ਹਾ ਪੁਲਿਸ ਹੈੱਡ ਕੁਆਰਟਰ ਵਿਖੇ ਬੁਲਾਈ ਗਈ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਕਰੀਬ ਇੱਕ ਮਹੀਨਾਂ ਪਹਿਲਾ ਵਿਧਾਇਕ ਡਾ.ਜਮੀਲ ਉਰ ਰਹਿਮਾਨ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਆਈ ਧਮਕੀ ਭਰੀ ਕਾਲ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਉਸ ਸਮੇਂ ਉੱਚ ਅਧਿਕਾਰੀਆਂ ਦੀ ਗਠਿਤ ਕੀਤੀ ਗਈ ਵਿਸ਼ੇਸ਼ ਜਾਂਚ ਟੀਮ ਨੇ ਟੈਕਨੀਕਲ ਤਰੀਕਿਆਂ ਨਾਲ ਉਕਤ ਮਾਮਲੇ ਦੀ ਕੀਤੀ ਲੰਬੀ ਜਾਂਚ ਦੌਰਾਨ ਮਾਮਲੇ ਨੂੰ ਟਰੇਸ ਕਰਕੇ ਫਿਰੌਤੀ ਮੰਗਣ ਦੇ ਮਾਮਲੇ 'ਚ ਨਾਮਜ਼ਦ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਪ੍ਰਾਪਤ ਕੀਤੀ।
ਜ਼ਿਲਾ ਪੁਲਿਸ ਮੁਖੀ ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਵਿਸਥਾਰ 'ਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਜਾਂਚ ਟੀਮ ਨੇ ਤਕਨੀਕੀ ਢੰਗ ਨਾਲ ਟਰੇਸ ਕਰਕੇ ਪਹਿਲਾਂ ਲੰਘੀ 18 ਅਪ੍ਰੈਲ ਨੂੰ ਦੋਸ਼ੀ ਮੁਹੰਮਦ ਸੁਬਹਾਨ ਉਰਫ ਮਾਨ ਪੁੱਤਰ ਮੁਹੰਮਦ ਸਰੀਫ ਵਾਸੀ ਮੁਹੱਲਾ ਸਾਦੇਵਾਲ ਮਾਲੇਰਕੋਟਲਾ ਨੂੰ ਮੁਕੱਦਮੇ ਚ ਨਾਮਜ਼ਦ ਕਰਕੇ ਕੀਤੀ ਗਈ ਪੁੱਛ-ਗਿੱਛ ਦੌਰਾਨ ਜਦੋਂ ਸੁਬਹਾਨ ਉਰਫ ਮਾਨ ਨੇ ਪੁਲਿਸ ਦੇ ਸਵਾਲਾਂ ਦਾ ਸਹੀ ਢੰਗ ਨਾਲ ਜਵਾਬ ਨਾ ਦਿੱਤਾ ਤਾਂ ਪੁਲਿਸ ਜਾਂਚ ਟੀਮ ਨੇ ਉਸਨੂੰ ਗ੍ਰਿਫਤਾਰ ਕਰਨ ਉਪਰੰਤ ਰਿਮਾਂਡ 'ਤੇ ਲੈ ਕੇ ਸਖਤੀ ਨਾਲ ਪੁੱਛ ਗਿੱਛ ਕੀਤੀ। ਪੁਲਿਸ ਦੀ ਸਖ਼ਤੀ ਅੱਗੇ ਆਖਰਕਾਰ ਸੁਬਹਾਨ ਉਰਫ ਮਾਨ ਨੇ ਆਪਣੀ ਜ਼ੁਬਾਨ ਦਾ ਤਾਲਾ ਤੋੜਦੇ ਹੋਏ ਤੋਤੇ ਵਾਂਗ ਸਭ ਕੁਝ ਬੋਲਣਾ ਸ਼ੁਰੂ ਕਰਦਿਆਂ ਖੁਲਾਸਾ ਕੀਤਾ ਕਿ ਉਸ ਨੇ ਜਗਦੀਪ ਸਿੰਘ ਉਰਫ ਸੈਂਟੀ ਪੁੱਤਰ ਜਸਵੰਤ ਸਿੰਘ ਵਾਸੀ ਮਕਾਨ ਨੰ. 14 ਬਲਾਕ-ਬੀ ਅਫਸਰ ਕਲੋਨੀ ਸੰਗਰੂਰ ਨੂੰ ਮਾਲੇਰਕੋਟਲਾ ਦੇ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ ਦਾ ਮੋਬਾਈਲ ਨੰਬਰ ਮੁਹੱਈਆ ਕਰਵਾਇਆ ਸੀ।
ਇਹ ਵੀ ਪੜ੍ਹੋ: Women's Reservation Bill: ਗੁਰਦਾਸਪੁਰ 'ਚ ਮਹਿਲਾ ਰਾਖਵਾਂਕਰਨ ਬਿੱਲ ਦਾ ਭਾਜਪਾ ਵੱਲੋਂ ਵਿਰੋਧ
ਇਸ ਤੋਂ ਬਾਅਦ ਜਗਦੀਪ ਸਿੰਘ ਉਰਫ ਸੈਂਟੀ ਨੇ ਪਿਛਲੇ ਮਹੀਨੇ 25 ਮਾਰਚ ਨੂੰ ਆਪਣੇ ਵਿਦੇਸ਼ੀ ਵਟਸਐਪ ਨੰਬਰ +66955038622 ਤੋਂ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ ਦੇ ਨੰਬਰ ਜਿਸਦੀ ਜ਼ਿਆਦਾਤਰ ਵਰਤੋਂ ਉਨ੍ਹਾਂ ਦਾ ਪੀ.ਏ. ਗੁਰਮੁੱਖ ਸਿੰਘ ਕਰਦਾ ਹੈ ਉੱਪਰ ਫੋਨ ਕਾਲ ਕਰਕੇ ਜਿੱਥੇ ਘਟੀਆ ਸ਼ਬਦਾਵਲੀ ਦੀ ਵਰਤੋਂ ਕੀਤੀ ਉਥੇ ਜਾਨੋ ਮਾਰਨ ਦੀ ਧਮਕੀ ਦਿੰਦੇ ਹੋਏ 20 ਲੱਖ ਰੁਪਏ ਫਿਰੌਤੀ ਦੀ ਮੰਗ ਕੀਤੀ। ਮੁਲਜ਼ਮ ਮੁਹੰਮਦ ਸੁਬਹਾਨ ਉਰਫ ਮਾਨ ਤੋਂ ਕੀਤੀ ਗਈ ਪੁੱਛਗਿੱਛ ਦੇ ਆਧਾਰ 'ਤੇ ਪੁਲਿਸ ਨੇ ਲੰਘੇ ਦਿਨੀ 20 ਅਪ੍ਰੈਲ ਨੂੰ ਜਗਦੀਪ ਸਿੰਘ ਉਰਫ ਸੈਂਟੀ ਨੂੰ ਵੀ ਮੁਕੱਦਮੇ 'ਚ ਨਾਮਜ਼ਦ ਕਰਦਿਆਂ 21 ਅਪ੍ਰੈਲ ਨੂੰ ਸੈਂਟੀ ਗ੍ਰਿਫਤਾਰ ਕਰ ਲਿਆ ਗਿਆ।
ਪੁੱਛ-ਗਿੱਛ ਦੌਰਾਨ ਜਗਦੀਪ ਉਰਫ ਸੈਂਟੀ ਨੇ ਮੰਨਿਅ ਕਿ ਉਸਨੇ ਵਿਧਾਇਕ ਦੇ ਨੰਬਰ 'ਤੇ ਕਾਲ ਕਰਕੇ ਧਮਕੀ ਦਿੰਦਿਆਂ ਫਿਰੌਤੀ ਦੀ ਮੰਗ ਕੀਤੀ ਸੀ। ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਮੁਹੰਮਦ ਸੁਬਹਾਨ ਉਰਫ ਮਾਨ 'ਤੇ ਭਾਵੇਂ ਪਹਿਲਾਂ ਹੋਰ ਕੋਈ ਮੁਕੱਦਮਾ ਦਰਜ ਨਹੀਂ ਹੈ ਪਰੰਤੂ ਜਗਦੀਪ ਸਿੰਘ ਉਰਫ ਸੈਂਟੀ ਕ੍ਰਿਮੀਨਲ ਮਾਈਂਡ ਵਾਲਾ ਵਿਅਕਤੀ ਹੈ, ਜਿਸ ਦੇ ਖਿਲਾਫ ਪਹਿਲਾਂ ਦਿੱਲੀ 'ਚ ਮੁਕੱਦਮਾ ਦਰਜ ਹੈ। ਜਿਸ ਨੇ ਉਸ ਸਮੇਂ ਟਰੇਨ 'ਚ ਬੰਬ ਹੋਣ ਦੀ ਝੂਠੀ ਅਫਵਾਹ ਫੈਲਾ ਕੇ ਮਹੌਲ ਖਰਾਬ ਕੀਤਾ ਸੀ। ਉਨ੍ਹਾਂ ਦੱਸਿਆ ਕਿ ਦੋਵੇਂ ਵਿਅਕਤੀਆਂ ਸੁਬਹਾਨ ਉਰਫ ਮਾਨ ਅਤੇ ਜਗਦੀਪ ਸਿੰਘ ਸੈਂਟੀ ਦੇ ਖਿਲਾਫ ਮਾਲੇਰਕੋਟਲਾ ਥਾਣਾ ਸਿਟੀ-2 ਵਿਖੇ ਸਬੰਧਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਅਦਾਲਤ 'ਚ ਪੇਸ਼ ਕਰਨ ਉਪਰੰਤ ਦੋਵਾਂ ਪਾਸੋਂ ਹੋਰ ਵੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਇਨਾਂ ਤੋਂ ਪੁੱਛਗਿੱਛ ਦੌਰਾਨ ਹੋਰ ਵੀ ਅਹਿਮ ਵਾਰਦਾਤਾਂ ਟਰੇਸ ਹੋਣ ਦੀ ਸੰਭਾਵਨਾ ਹੈ।
Malerkotla News: ਕੂੜਾ ਚੁਕਵਾਉਣ ਦੇ ਮੁੱਦੇ 'ਤੇ ਕਾਂਗਰਸੀ ਤੇ 'ਆਪ' ਵਰਕਰ ਆਪਸ ਵਿੱਚ ਭਿੜੇ, ਮਾਹੌਲ ਹੋਇਆ ਤਣਾਅਪੂਰਨ
Malerkotla News: ਮਲੇਰਕੋਟਲਾ,(ਗੁਰਤੇਜ ਜੋਸ਼ੀ)। ਅੱਜ ਮਲੇਰਕੋਟਲਾ ਵਿਖੇ ਉਸ ਸਮੇਂ ਸਥਿਤੀ ਤਨਾਅਪੂਰਵਕ ਹੋ ਗਈ ਜਦੋਂ ਹਲਕਾ ਅਮਰਗੜ੍ਹ ਤੋਂ ਕਾਂਗਰਸੀ ਉਮੀਦਵਾਰ ਜਸਵੀਰ ਸਿੰਘ ਜੱਸੀ ਖੰਗੂੜਾ ਦੇ ਨਜ਼ਦੀਕੀ ਮੈਡਮ ਅਮਨਦੀਪ ਕੌਰ ਖੰਗੂੜਾ ਆਪਣੇ ਕਾਂਗਰਸੀ ਵਰਕਰਾਂ ਸਮੇਤ ਮਲੇਰਕੋਟਲਾ ਦੇ ਆਮ ਆਦਮੀਂ ਪਾਰਟੀ ਦੇ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ ਦੇ ਦਫਤਰ ਵਿੱਚ ਕੂੜੇ ਦੀ ਟਰਾਲੀ ਲੈ ਕੇ ਰੋਸ ਕਰਨ ਦੇ ਲਈ ਪਹੁੰਚੇ।
ਇਹ ਵੀ ਪੜ੍ਹੋ: Badshahpur News: ਬਾਦਸ਼ਾਹਪੁਰ 'ਚ ਭਿਆਨਕ ਅੱਗ ਨੇ ਮਚਾਈ ਤਬਾਹੀ, 12 ਟਰਾਲੀਆਂ ਤੂੜੀ ਸੜ ਕੇ ਹੋਈ ਸੁਆਹ
ਜ਼ਿਕਰਯੋਗ ਹੈ ਕਿ ਬੀਤੇ ਦਿਨਾਂ ਤੋਂ ਸਥਾਨਕ ਮਲੇਰਕੋਟਲਾ ਜਰਗ ਰੋਡ ਦੇ ਉੱਪਰ ਇੱਕ ਕੂੜੇ ਦਾ ਡੰਪ ਲੱਗੇ ਹੋਣ ਦੇ ਵਿਰੋਧ ਵਿੱਚ ਇੱਕ ਧਰਨਾ ਚੱਲ ਰਿਹਾ ਸੀ ਜਿਸ ਦੀ ਗਵਾਹੀ ਕਾਂਗਰਸੀ ਵਰਕਰ ਪ੍ਰਵੇਜ ਅਲੀ ਖਾਂ ਕਰ ਰਿਹਾ ਸੀ। ਜਿਸ ਨੂੰ ਲੈ ਕੇ ਪ੍ਰਸ਼ਾਸਨ ਨੇ ਉਸ ਕੂੜੇ ਦੇ ਡੰਪ ਨੂੰ ਇੱਧਰੋਂ ਉੱਧਰ ਖਿਲਾਰ ਦਿੱਤਾ ਪਰ ਉਸ ਉੱਪਰ ਅਜੇ ਮਿੱਟੀ ਨਹੀਂ ਪਾਈ ਜਿਸ ਕਾਰਨ ਧਰਨਾਕਾਰੀ ਇਸ ਗੱਲ ਉੱਤੇ ਅੜੇ ਹੋਏ ਸਨ ਕਿ ਉੱਥੇ ਮਿੱਟੀ ਪਾ ਕੇ ਉਸਨੂੰ ਪੱਧਰਾ ਕੀਤਾ ਜਾਵੇ। ਧਰਨੇ ਨੂੰ ਲੈ ਕੇ ਬੀਤੇ ਦਿਨੀਂ ਬੀਬੀ ਅਮਨਦੀਪ ਕੌਰ ਖੰਗੂੜਾ ਕਾਂਗਰਸੀ ਵਰਕਰ ਅਮਰਗੜ੍ਹ ਨੇ ਲੰਘੇ ਵੀਰਵਾਰ ਨੂੰ ਮਲੇਰਕੋਟਲਾ ਦੇ ਪ੍ਰਸ਼ਾਸਨ ਨੂੰ 72 ਘੰਟੇ ਦਾ ਟਾਈਮ ਦਿੱਤਾ ਸੀ ਕਿ ਇਸ ਨੂੰ ਇੱਥੋਂ ਕੂੜੇ ਨੂੰ ਚੱਕ ਦਿੱਤਾ ਜਾਵੇ ਜਾਂ ਖਿਲਾਰ ਦਿੱਤਾ ਜਾਵੇ ਤੇ ਮਿੱਟੀ ਪਾ ਕੇ ਪੱਧਰਾ ਕੀਤਾ ਜਾਵੇ। ਉਹ 72 ਘੰਟੇ ਦਾ ਟਾਈਮ ਪੂਰਾ ਹੋਣ ਉਪਰੰਤ ਅੱਜ ਉਹ ਆਪਣੀ ਟੀਮ ਨੂੰ ਲੈ ਕੇ ਮਲੇਰਕੋਟਲਾ ਦੇ ਵਿਧਾਇਕ ਦੇ ਦਫਤਰ ਵਿੱਚ ਕੂੜੇ ਦੀਆਂ ਟਰਾਲੀਆਂ ਭਰ ਕੇ ਪਹੁੰਚੇ ਸਥਿਤੀ ਉਦੋਂ ਤਣਾਅਪੂਰਕ ਹੋ ਗਈ ਜਦੋਂ ਉਹ ਕੂੜੇ ਦੀ ਟਰਾਲੀ ਵਿਧਾਇਕ ਦੇ ਦਫਤਰ ਦੇ ਮੂਹਰੇ ਢੇਰੀ ਕਰਨ ਲੱਗੇ।
ਕੂੜੇ ਦੀ ਟਰਾਲੀ ਢੇਰੀ ਕਰਨ ਤੋਂ ਤਣਾਅ ਇੰਨਾ ਵੱਧ ਗਿਆ ਵਿਧਾਇਕ ਦੇ ਦਫਤਰ ਵਿਖੇ ਬੈਠੇ ਆਮ ਆਦਮੀ ਪਾਰਟੀ ਦੇ ਵਰਕਰ ਗੁੱਸੇ ’ਚ ਆ ਗਏ ਅਤੇ ਝੜਪਾਂ ਸ਼ੁਰੂ ਹੋ ਗਈਆਂ ਇੱਕ ਦੂਜੇ ਨਾਲ ਘਸੁੰਨ-ਮੁੱਕੀ ਹੋਏ। ਪੁਲਿਸ ਪ੍ਰਸ਼ਾਸਨ ਨੇ ਮੌਕੇ ’ਤੇ ਪਹੁੰਚ ਕੇ ਦੋਵਾਂ ਧਿਰਾਂ ਨੂੰ ਸਮਝਾ ਕੇ ਉਥੋਂ ਭੇਜ ਦਿੱਤਾ। ਇਸ ਉਪਰੰਤ ਆਏ ਕਾਂਗਰਸੀ ਵਰਕਰ ਡਿਪਟੀ ਕਮਿਸ਼ਨਰ ਮਲੇਰਕੋਟਲਾ ਨੂੰ ਮਿਲ ਕੇ ਆਪਣੀ ਸ਼ਿਕਾਇਤ ਦਰਜ ਕਰਾ ਕੇ ਵਾਪਸ ਚਲੇ ਗਏ।
ਇਹ ਵੀ ਪੜ੍ਹੋ: Badshahpur News: ਬਾਦਸ਼ਾਹਪੁਰ 'ਚ ਭਿਆਨਕ ਅੱਗ ਨੇ ਮਚਾਈ ਤਬਾਹੀ, 12 ਟਰਾਲੀਆਂ ਤੂੜੀ ਸੜ ਕੇ ਹੋਈ ਸੁਆਹ
ਇਸ ਮੌਕੇ ਬੀਬੀ ਅਮਨਦੀਪ ਕੌਰ ਖੰਗੂੜਾ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਅਸੀਂ ਪਿਛਲੇ ਦਿਨੀ ਕੂੜੇ ਦਾ ਡੰਪ ਚੁੱਕਣ ਲਈ ਪ੍ਰਸ਼ਾਸਨ ਨੂੰ 72 ਘੰਟੇ ਦਾ ਸਮਾਂ ਦਿੱਤਾ ਸੀ ਪਰ ਉਹ 72 ਘੰਟੇ ਵੀਰਵਾਰ ਨੂੰ ਪੂਰੇ ਹੋ ਚੁੱਕੇ ਹਨ ਅੱਜ ਅਸੀਂ ਇਕੱਠੇ ਹੋ ਕੇ ਵਿਧਾਇਕ ਮਲੇਰਕੋਟਲਾ ਦੇ ਦਫਤਰ ਵਿਖੇ ਆਪਣਾ ਰੋਸ ਪ੍ਰਦਰਸ਼ਨ ਕਰਨ ਆਏ ਸੀ ਪਰ ਅੱਗਿਓਂ ਵਿਧਾਇਕ ਦੇ ਦਫਤਰ ਵਾਲੇ ਵਰਕਰ ਅਤੇ ਕੁਝ ਗੁੰਡੇ ਕਿਸਮ ਦੇ ਬੰਦੇ ਸਾਡੇ ਨਾਲ ਉਲਝ ਪਏ ਅਤੇ ਸਾਡੇ ਨਾਲ ਉਹਨਾਂ ਧੱਕਾ-ਮੁੱਕੀ ਵੀ ਕੀਤੀ ਅਤੇ ਸਾਨੂੰ ਧਮਕੀਆਂ ਦਿੱਤੀਆਂ। ਜਿਸ ਸਬੰਧੀ ਅਸੀਂ ਡਿਪਟੀ ਕਮਿਸ਼ਨਰ ਮਲੇਰਕੋਟਲਾ ਨੂੰ ਇੱਕ ਮੰਗ-ਪੱਤਰ ਵੀ ਦਿੱਤਾ ਹੈ। ਉਹਨਾਂ ਕਿਹਾ ਕਿ ਜੇਕਰ ਇਸ ਤੇ ਕੋਈ ਕਾਨੂੰਨੀ ਕਾਰਵਾਈ ਨਹੀਂ ਹੁੰਦੀ ਕੂੜੇ ਦਾ ਡੰਪ ਨਹੀਂ ਚੁੱਕਿਆ ਜਾਂਦਾ ਤਾਂ ਅਸੀਂ ਵੱਡੇ ਪੱਧਰ ’ਤੇ ਮਲੇਰਕੋਟਲਾ ਦੇ ਵਿੱਚ ਇਕੱਠੇ ਹੋ ਕੇ ਕਾਂਗਰਸੀ ਵਰਕਰ ਵੱਡੇ ਪੱਧਰ ਦੇ ਪ੍ਰਦਰਸ਼ਨ ਕਰਾਂਗੇ।
ਮਲੇਰਕੋਟਲਾ: ਦੋਨੋ ਪਾਰਟੀਆਂ ਦੇ ਵਰਕਰ ਆਪਸ ਵਿੱਚ ਉਲਝਦੇ ਹੋਏ,  ਅਤੇ ਅਮਨਦੀਪ ਖੰਗੂੜਾ ਜਾਣਕਾਰੀ ਦਿੰਦੇ ਹੋਏ।
Malerkotla News: ਮਲੇਰਕੋਟਲਾ ਵਿਖੇ ਹੋਏ ਸਨਮਾਨ ਸਮਾਰੋਹ ਦੌਰਾਨ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਅਧਿਆਪਕਾਂ ਨੂੰ ਕੀਤਾ ਸਨਮਾਨਿਤ
Malerkotla News: ਮਲੇਰਕੋਟਲਾ, (ਗੁਰਤੇਜ ਜੋਸ਼ੀ)। ਜ਼ਿਲ੍ਹਾ ਸਿੱਖਿਆ ਅਫਸਰ ਮਲੇਰਕੋਟਲਾ ਮੈਡਮ ਤਰਵਿੰਦਰ ਕੌਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਮੈਡਮ ਮਨਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਕੈਡਮਿਕ ਸਪੋਰਟ ਗਰੁੱਪ ਅਤੇ ਬੀ.ਐਨ.ਓ. ਸਾਹਿਬਾਨ ਵੱਲੋਂ ਜ਼ਿਲ੍ਹਾ ਪੱਧਰੀ ਟੀਚਰ ਫੈਸਟ 2025 ਦੇ ਜੇਤੂ ਅਧਿਆਪਕਾਂ ਅਤੇ ਮਿਸ਼ਨ ਸਮਰੱਥ 3.0 ਵਿੱਚ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਸਕੂਲ ਨੋਡਲ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ। ਇਹਨਾਂ ਵਿੱਚ ਮੈਡਮ ਵੰਦਨਾ, ਮੈਡਮ ਮਮਤਾ, ਸੰਦੀਪ ਕੌਰ, ਮਨਦੀਪ ਕੌਰ, ਚਰਨਪ੍ਰੀਤ ਕੌਰ, ਅਮਨਦੀਪ ਕੌਰ, ਮਨਸੁਖ ਪ੍ਰੀਤ ਕੌਰ, ਜਸਵਿੰਦਰ ਕੌਰ, ਮਨਪ੍ਰੀਤ ਕੌਰ, ਮੈਡਮ ਮੋਨਿਕਾ, ਸ੍ਰੀ ਰੋਬਿਨ ਸ਼ਰਮਾ ਅਤੇ ਸਲੀਮ ਮੁਹੰਮਦ ਸ਼ਾਮਿਲ ਹਨ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਮਾਲੇਰਕੋਟਲਾ ਵਿਖੇ ਹੋਏ ਇਸ ਸਮਾਗਮ ਵਿੱਚ ਪ੍ਰੇਰਣਾਦਾਇਕ ਵਿਚਾਰ-ਵਟਾਂਦਰਾ ਵੀ ਕੀਤਾ ਗਿਆ।
ਇਸ ਦੌਰਾਨ ਅਧਿਆਪਕਾਂ ਨੇ ਜ਼ਿਲ੍ਹੇ ਵਿੱਚ ਅਕੈਡਮਿਕ ਪ੍ਰਦਰਸ਼ਨ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਆਪਣੇ ਕੀਮਤੀ ਤਜ਼ਰਬੇ ਸਾਂਝੇ ਕੀਤੇ।
Malerkotla News: ਮਲੇਰਕੋਟਲਾ ਵਿਖੇ ਹੋਏ ਸਨਮਾਨ ਸਮਾਰੋਹ ਦੌਰਾਨ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਅਧਿਆਪਕਾਂ ਨੂੰ ਕੀਤਾ ਸਨਮਾਨਿਤ
ਇਸ ਮੌਕੇ ਡਾ. ਬਲਵੰਤ ਸਿੰਘ, ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਮਲੇਰਕੋਟਲਾ ਵੱਲੋਂ ਅਧਿਆਪਕਾਂ ਨਾਲ ਵੱਖ-ਵੱਖ ਅਕੈਡਮਿਕ ਗਤੀਵਿਧੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਜ਼ਿਲ੍ਹਾ ਮਲੇਰਕੋਟਲਾ ਨੂੰ ਮੋਹਰੀ ਜ਼ਿਲ੍ਹਿਆਂ ਵਿੱਚ ਸ਼ਾਮਲ ਕਰਨ ਲਈ ਉਨ੍ਹਾਂ ਨੂੰ ਪ੍ਰੇਰਿਤ ਕੀਤਾ ਗਿਆ।
ਇਹ ਵੀ ਪੜ੍ਹੋ: Punjab Farm Fire News: ਜੋਧਪੁਰ ਪਿੰਡ ‘ਚ ਲੱਗੀ ਅੱਗ ਨੇ ਆਲੇ-ਦੁਆਲੇ ਦੇ ਪਿੰਡਾਂ ਦੀ 400 ਏਕੜ ਕਣਕ ਸੜ ਕੇ ਸੁਆਹ
ਮੁਹੰਮਦ ਇਮਰਾਨ ਅਤੇ ਜਾਹਿਦ ਸ਼ਫੀਕ (ਦੋਵੇਂ ਬਲਾਕ ਨੋਡਲ ਅਫਸਰ) ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਮੌਕੇ ’ਤੇ ਹਾਜ਼ਰ ਮੁਹੰਮਦ ਸਾਜਿਦ, ਹਰਕੀਰਤ ਸਿੰਘ (ਦੋਵੇਂ ਬਲਾਕ ਰਿਸੋਰਸ ਕੁਆਰਡੀਨੇਟਰ) ਅਤੇ ਜਗਸੀਰ ਸਿੰਘ ਦੇ ਨਾਂਅ ਵਰਣਨਯੋਗ ਹਨ। ਇਹ ਸਮਾਰੋਹ ਅਧਿਆਪਕਾਂ ਲਈ ਇੱਕ ਪ੍ਰੇਰਣਾਦਾਇਕ ਮੰਚ ਸਾਬਤ ਹੋਇਆ, ਜਿਸ ਨਾਲ ਉਹਨਾਂ ਵਿੱਚ ਨਵੀਂ ਉਰਜਾ ਅਤੇ ਉਤਸ਼ਾਹ ਪੈਦਾ ਹੋਇਆ।
Malerkotla News: ਬੀਬਾ ਅਮਨਦੀਪ ਕੌਰ ਖੰਗੂੜਾ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਦਿੱਤਾ 72 ਘੰਟੇ ਦਾ ਅਲਟੀਮੇਟਮ
Malerkotla News: ਮਲੇਰਕੋਟਲਾ (ਗੁਰਤੇਜ ਜੋਸ਼ੀ)। ਮਲੇਰਕੋਟਲਾ ਸ਼ਹਿਰ ਅੰਦਰੋਂ ਕੂੜੇ ਦੇ ਡੰਪ ਨੂੰ ਚੁਕਵਾਉਣ ਤੇ ਸ਼ਹਿਰ ਨੂੰ ਕੂੜਾ ਮੁਕਤ ਬਣਾਉਣ ਲਈ ਸਮਾਜ ਸੇਵੀਆਂ ਵੱਲੋਂ ਲਗਾਏ ਧਰਨੇ ਵਿੱਚ ਸਿਆਸੀ ਲੋਕਾਂ ਦਾ ਦਿਨ-ਵੇ-ਦਿਨ ਹਾਜ਼ਰੀਆਂ ਸਿਲਸਿਲਾ ਵੱਧਦਾ ਜਾ ਰਿਹਾ ਹੈ। ਕੂੜੇ ਦੇ ਡੰਪ ਚੁਕਵਾਉਣ ਲਈ ਸਮਾਜ ਸੇਵਕ ਪਰਵੇਜ ਖਾਨ ਵੱਲੋਂ ਸ਼ੂਰੂ ਕੀਤਾ ਗਿਆ ਸੀ ਇਸ ਧਰਨੇ ਵਿੱਚ ਸਮਾਜ ਸੇਵਕਾਂ ਦੇ ਨਾਲ-ਨਾਲ ਹੁਣ ਸਿਆਸੀ ਲਿਡਰਾਂ ਦਾ ਵੀ ਸਿਲਸਿਲਾ ਸ਼ੁਰੂ ਹੋ ਗਿਆ। ਪਹਿਲਾਂ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਾਕਿਬ ਅਲੀ ਰਾਜਾ, ਸੀਨੀਅਰ ਕਾਂਗਰਸ ਆਗੂ ਸਾਬਕਾ ਵਿਧਾਇਕ ਜਸਵੀਰ ਸਿੰਘ ਜੱਸੀ ਖੰਗੂੜਾ ਅਤੇ ਹੋਰ ਸਿਆਸੀ ਲੋਕਾਂ ਨੇ ਸ਼ਮੂਲੀਅਤ ਕੀਤੀ।
ਇਹ ਵੀ ਪੜ੍ਹੋ: Wheat Procurement Delay: ਕਣਕ ਦੀ ਖਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨਾਂ ਨੇ ਸਰਕਾਰ ਨੂੰ ਦੇ ਦਿੱਤੀ ਵੱਡੀ ਚਿਤਾਵਨੀ, ਜਾਣੋ
ਹੁਣ ਇਸ ਧਰਨੇ ਵਿੱਚ ਖੰਗੂੜਾ ਪਰਿਵਾਰ ਦੇ ਬੀਬਾ ਅਮਨਦੀਪ ਕੌਰ ਖੰਗੂੜਾ ਨੇ ਆਪਣੇ ਸਾਥੀਆਂ ਨਾਲ ਮਲੇਰਕੋਟਲਾ ਵਿਖੇ ਪਰਵੇਜ਼ ਖ਼ਾਨ ਵੱਲੋਂ ਕੂੜੇ ਦੇ ਡੰਪ ਨੂੰ ਲੈ ਕੇ ਲਗਾਏ ਗਏ ਧਰਨੇ ਵਿੱਚ ਸ਼ਮੂਲੀਅਤ ਕੀਤੀ ਹੈ ਅਤੇ ਅਮਨਦੀਪ ਕੌਰ ਖੰਗੂੜਾ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ 72 ਘੰਟੇ ਦਾ ਅਲਟੀਮੇਟਮ ਦੇ ਕੇ ਕਿਹਾ ਕਿ ਜੇਕਰ 72 ਘੰਟੇ ਵਿੱਚ ਕੂੜੇ ਦਾ ਹਲ ਨਾ ਕੀਤਾ ਤਾਂ ਧਰਨਾ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਪ੍ਰਸ਼ਾਸਨ ਖ਼ਿਲਾਫ਼ ਸਖ਼ਤ ਕਾਰਵਾਈ ਕਰਾਂਗੀ। ਇਸ ਮੌਕੇ ਸੰਬੋਧਨ ਕਰਦੇ ਹੋਏ ਉਹਨਾਂ ਨੇ ਮੋਰਚੇ ਦਾ ਡਟਕੇ ਸਾਥ ਦੇਣ ਦਾ ਐਲਾਨ ਕੀਤਾ।
ਇਸ ਦੌਰਾਨ ਉਨਾਂ ਨੇ ਸੱਚਾਈ ਨੂੰ ਬੇਝਿਜਕ ਲੋਕਾਂ ਸਾਹਮਣੇ ਰੱਖਿਆ। ਉਹਨਾਂ ਨੇ ਮਲੇਰਕੋਟਲਾ ਦੇ ਹਰ ਇਲਾਕੇ ਦੇ ਵਸਨੀਕਾਂ ਨੂੰ ਸਪੱਸ਼ਟ ਤੌਰ 'ਤੇ ਆਖਿਆ ਕਿ ਅਜਿਹੇ ਝੂਠੇ ਤੇ ਸਵਾਰਥੀ ਲੀਡਰਾਂ ਤੋਂ ਸਾਵਧਾਨ ਰਹਿਣ ਤੋਂ ਸੁਚੇਤ ਕੀਤਾ ਜੋ ਸਿਰਫ ਆਪਣੀਆਂ ਰੋਟੀਆਂ ਸੇਕਣ ਵਿੱਚ ਲੱਗੇ ਹੋਏ ਹਨ। ਉਹਨਾਂ ਨੂੰ ਜਨਤਾ ਦੇ ਦੁੱਖ-ਦਰਦ ਨਾਲ ਕੋਈ ਲੈਣਾ-ਦੇਣਾ ਨਹੀਂ। ਉਨ੍ਹਾਂ ਕਿਹਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ, ਕਿ ਇੱਕ ਪਾਸੇ ਮਲੇਰਕੋਟਲਾ ਦੀ ਜਨਤਾ ਕੂੜੇ ਦੇ ਇਸ ਜ਼ਹਿਰੀਲੇ ਡੰਪ ਕਾਰਨ ਬਿਮਾਰੀਆਂ ਨਾਲ ਜੂਝ ਰਹੀ ਹੈ। ਇਸ ਗੰਦਗੀ ਕਾਰਨ ਬੱਚੇ ਤੇ ਬਜ਼ੁਰਗ ਤਕਲੀਫ਼ਾਂ ਸਹਿਣ ਲਈ ਮਜ਼ਬੂਰ ਹਨ।
ਦੂਜੇ ਪਾਸੇ ਕੁਝ ਕੁਰਸੀ-ਦੇ ਲਾਲਚੀ ਲੋਕ ਆਪਣੀ ਸਿਆਸਤ ਚਮਕਾਉਣ ਵਿੱਚ ਮਸਤ ਹਨ। ਇਹਨਾਂ ਨੂੰ ਨਾਂ ਸ਼ਹਿਰ ਦੀ ਇੱਜ਼ਤ ਦੀ ਪਰਵਾਹ ਹੈ ਤੇ ਨਾ ਹੀ ਲੋਕਾਂ ਦੀ ਸਿਹਤ ਦੀ। ਇਹ ਲੋਕ ਸਿਰਫ ਆਪਣਾ ਫਾਇਦਾ ਵੇਖਦੇ ਹਨ। ਬੀਬਾ ਖੰਗੂੜਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੁਣ ਹੋਰ ਚੁੱਪ ਬੈਠਣ ਦਾ ਸਮਾਂ ਨਹੀਂ ਹੈ। ਸਗੋਂ ਇਕੱਠੇ ਹੋ ਕੇ ਆਪਣਾ ਹੱਕ ਲੈਣ ਦਾ ਸਮਾਂ ਆ ਗਿਆ ਹੈ। ਜਦੋਂ ਤੱਕ ਅਸੀਂ ਆਪਣੇ ਅਧਿਕਾਰਾਂ ਲਈ ਖੜ੍ਹੇ ਨਹੀਂ ਹੋਵਾਂਗੇ। ਅਜਿਹੇ ਲੋਕ ਸਾਡਾ ਸ਼ੋਸ਼ਣ ਕਰਦੇ ਰਹਿਣਗੇ। ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕਾਂ ਦੀ ਭਲਾਈ ਦੇ ਕੰਮਾਂ ਲਈ ਖੰਗੂੜਾ ਪਰਿਵਾਰ ਹਮੇਸ਼ਾ ਹੀ ਹਾਜ਼ਰ ਰਹਿੰਦਾ ਹੈ ਇਸ ਮੌਕੇ ਉੱਘੇ ਸਮਾਜ ਸੇਵਕ ਪਰਵੇਜ਼ ਅਲੀ ਖਾਨ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਮੁਸਲਿਮ ਭਾਈਚਾਰੇ ਦੇ ਲੋਕ ਹਾਜ਼ਰ ਸਨ।
ਮਲੇਰਕੋਟਲਾ:- ਧਰਨਾ ਵਿੱਚ ਬੈਠੇ ਬੀਬਾ ਅਮਨਦੀਪ ਕੌਰ ਖੰਗੂੜਾ।