Harjot Singh Bains - Sach Kahoon Punjabi

Punjab News: ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਪ੍ਰਤੀ ਕੇਂਦਰ ਸਰਕਾਰ ਦੀ ਬੇਰੁਖੀ ’ਤੇ ਸਾਧਿਆ ਨਿਸ਼ਾਨਾ
ਵਿਰੋਧੀ ਧਿਰ ਸੌੜੇ ਸਿਆਸੀ ਹਿੱਤਾਂ ਤੋਂ ਉੱਪਰ ਉੱਠ ਲੋਕ ਭਲਾਈ ਨੂੰ ਤਰਜੀਹ ਦੇਵੇ : ਬੈਂਸ

Punjab News: (ਅਸ਼ਵਨੀ ਚਾਵਲਾ) ਚੰਡੀਗੜ। ਸੂਬੇ ਵਿੱਚ ਹਾਲ ਹੀ ’ਚ ਆਏ ਭਿਆਨਕ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਨੂੰ ਵੇਖਦਿਆਂ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸਮਾਂ ਸਿਆਸੀ ਬਿਆਨਬਾਜ਼ੀ ਦਾ ਨਹੀਂ ਬਲਕਿ ਭਵਿੱਖ ਵਿੱਚ ਅਜਿਹੀਆਂ ਆਫਤਾਂ ਨੂੰ ਰੋਕਣ ਅਤੇ ਹੜ੍ਹ ਪ੍ਰਭਾਵਿਤ ਸੂਬੇ ਦੇ ਮੁੜ ਵਸੇਬੇ ਲਈ ਭਵਿੱਖੀ ਰਣਨੀਤੀਆਂ ਤਿਆਰ ਕਰਨ ਦਾ ਹੈ। ਉਨ੍ਹਾਂ ਬੀ.ਬੀ.ਐਮ.ਬੀ. ਦੇ ਕੰਮਕਾਜ ਅਤੇ ਇਸ ਕੁਦਰਤੀ ਆਫਤ ’ਤੇ ਵਿਰੋਧੀ ਧਿਰ ਵੱਲੋਂ ਬੇਬੁਨਿਆਦ ਬਿਆਨਬਾਜ਼ੀ ਕਰਕੇ ਕੀਤੀ ਜਾ ਰਹੀ ਰਾਜਨੀਤੀ ‘ਤੇ ਵੀ ਗੰਭੀਰ ਸਵਾਲ ਉਠਾਏ।

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸਨ ਦੌਰਾਨ ਸੰਬੋਧਨ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਵਿਰੋਧੀ ਧਿਰ ਨੂੰ ਸੌੜੇ ਸਿਆਸੀ ਹਿੱਤਾਂ ਤੋਂ ਉੱਪਰ ਉੱਠ ਕੇ ਲੋਕਾਂ ਦੀ ਭਲਾਈ ਨੂੰ ਤਰਜ਼ੀਹ ਦੇਣ ਦੀ ਅਪੀਲ ਕੀਤੀ। ਉਨ੍ਹਾਂ ਨੇ ਹੜ੍ਹਾਂ ਦੇ ਮਾਰੂ ਪ੍ਰਭਾਵਾਂ ਨੂੰ ਉਜਾਗਰ ਕੀਤਾ, ਜਿਸ ਵਿੱਚ 59 ਮਨੁੱਖੀ ਜਾਨਾਂ ਚਲੀਆਂ ਗਈਆਂ, ਘਰ ਤਬਾਹ ਹੋ ਗਏ, ਹਜ਼ਾਰਾਂ ਪਸ਼ੂਆਂ ਨੂੰ ਨੁਕਸਾਨ ਪਹੁੰਚਿਆ ਅਤੇ ਸੂਬੇ ਦੇ ਖੇਤੀਬਾੜੀ ਖੇਤਰ ਨੂੰ ਗੰਭੀਰ ਝਟਕਾ ਲੱਗਿਆ। ਉਨ੍ਹਾਂ ਕਿਹਾ ਕਿ ਅਸਲ ਵਿੱਚ ਹੜ੍ਹਾਂ ਕਾਰਨ ਹੋਇਆ ਨੁਕਸਾਨ ਇਸ ਤੋਂ ਵੀ ਵਿਆਪਕ ਹੈ ਕਿਉਂਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੱਪ ਲੜਨ, ਸੰਪਰਕ ਟੁੱਟਣ ਕਾਰਨ ਆਈਸੋਲੇਸਨ ਵਰਗੇ ਹੋਰਨਾਂ ਕਾਰਨਾਂ ਕਰਕੇ ਕਈ ਜਾਨਾਂ ਗਈਆਂ। ਸਿੱਖਿਆ ਮੰਤਰੀ ਨੇ ਜਨਤਕ ਬੁਨਿਆਦੀ ਢਾਂਚੇ ਨੂੰ ਹੋਏ ਗੰਭੀਰ ਨੁਕਸਾਨ ਵੱਲ ਵੀ ਧਿਆਨ ਖਿੱਚਿਆ, ਜਿਸ ਵਿੱਚ 3,200 ਤੋਂ ਵੱਧ ਸਕੂਲ ਪ੍ਰਭਾਵਿਤ ਹੋਏ ਅਤੇ 1,300 ਤੋਂ ਵੱਧ ਕਲਾਸਰੂਮ ਵਰਤੋਂ ਯੋਗ ਨਹੀਂ ਰਹੇ।

ਭਾਖੜਾ ਡੈਮ ਦੀ ਮੁਨਿਆਦ ਤੇ ਗਾਰ ਬਾਰੇ ਬੀ.ਬੀ.ਐਮ.ਬੀ. ਕੋਲ ਅੰਕੜੇ ਨਾ ਹੋਣ ‘ਤੇ ਚੁੱਕੇ ਸਵਾਲ

ਉਨ੍ਹਾਂ ਕਿਹਾ ਕਿ ਪੰਜ ਲੱਖ ਏਕੜ ਫਸਲ ਤਬਾਹ ਹੋ ਗਈ ਹੈ। ਇਨ੍ਹਾਂ ਫਸਲਾਂ ’ਤੇ ਨਿਰਭਰ ਪੰਜਾਬ ਦੀ ਆਰਥਿਕਤਾ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਹੈ। ਹਰਜੋਤ ਸਿੰਘ ਬੈਂਸ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ’ਤੇ ਨਿਸ਼ਾਨਾ ਵਿੰਨਦਿਆਂ ਬੋਰਡ ਦੇ ਚੇਅਰਮੈਨ ਵੱਲੋਂ ਹਾਈ ਕੋਰਟ ਵਿੱਚ ਦਿੱਤੇ ਗਏ ਗੁੰਮਰਾਹਕੁੰਨ ਬਿਆਨ ਦਾ ਹਵਾਲਾ ਦਿੱਤਾ।

ਸ. ਬੈਂਸ ਨੇ ਕੇਂਦਰੀ ਜਲ ਕਮਿਸ਼ਨ ਦੀ 24 ਅਪ੍ਰੈਲ ਦੀ ਰਿਪੋਰਟ ਤੋਂ ਤਕਨੀਕੀ ਡੇਟਾ ਪੇਸ ਕੀਤਾ, ਜਿਸ ਵਿੱਚ ਪੰਜਾਬ ਦੇ ਮੁੱਖ ਜਲ ਭੰਡਾਰਾਂ ਵਿੱਚ 44.85 ਫੀਸਦ ਪਾਣੀ, ਜੋ ਆਮ ਨਾਲੋਂ ਕਾਫੀ ਘੱਟ ਸੀ ਅਤੇ ਹਿਮਾਚਲ ਪ੍ਰਦੇਸ਼ ਦੇ ਜਲ ਭੰਡਾਰਾਂ ਵਿੱਚ 40.60 ਫੀਸਦ ਪਾਣੀ ਭੰਡਾਰਨ ਦਾ ਜ਼ਿਕਰ ਕੀਤਾ ਗਿਆ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਉਸ ਸਮੇਂ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1555 ਫੁੱਟ ਸੀ, ਪਾਣੀ ਦੀ ਗੰਭੀਰ ਘਾਟ ਦੇ ਬਾਵਜੂਦ ਬੀ.ਬੀ.ਐਮ.ਬੀ. ਨੇ ਪੰਜਾਬ ਦੇ ਹਿੱਸੇ ਦੇ ਪਾਣੀ ਨੂੰ ਹਰਿਆਣਾ ਵੱਲ ਮੋੜਨ ਦੀ ਕੋਸ਼ਿਸ਼ ਕੀਤੀ ਸੀ, ਜਿਸ ਨਾਲ ਪਾਵਰ ਹਾਊਸ ਦੇ ਰੁਕਣ ਦਾ ਖਤਰਾ ਪੈਦਾ ਹੋ ਗਿਆ ਸੀ। Punjab News

ਇਹ ਵੀ ਪੜ੍ਹੋ: Punjab Government News: ਪੰਜਾਬ ਦੇ ਪਿੰਡਾਂ ਦੀ ਬਦਲ ਜਾਵੇਗੀ ਤਸਵੀਰ, ਮਾਨ ਸਰਕਾਰ ਨੇ ਲਿਆ ਵੱਡਾ ਫੈਸਲਾ

ਗੋਬਿੰਦ ਸਾਗਰ ਜਲ ਭੰਡਾਰ ਬਾਰੇ ਗੰਭੀਰ ਸਵਾਲ ਚੁੱਕਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਬੀ.ਬੀ.ਐਮ.ਬੀ. ਭਾਖੜਾ ਡੈਮ, ਜਿਸ ਦੀ ਮਿਆਦ 100 ਸਾਲ ਸੀ, ਦੇ ਜਲ ਭੰਡਾਰ ਵਿੱਚ ਗਾਰ ਦੀ ਮਾਤਰਾ ਬਾਰੇ ਵੀ ਜਾਣਕਾਰੀ ਨਹੀਂ ਦੇ ਸਕਿਆ। ਹੁਣ ਇਸ ਦੀ ਕਿੰਨੀ ਮਿਆਦ ਬਾਕੀ ਹੈ – 10 ਸਾਲ, 15 ਸਾਲ, ਜਾਂ ਇਸ ਤੋਂ ਘੱਟ? ਉਨ੍ਹਾਂ ਜਲ ਭੰਡਾਰ ਦੀ ਸਮਰੱਥਾ, ਤਲਛਟ ਦੇ ਪੱਧਰ ਅਤੇ ਢਾਂਚਾਗਤ ਸਮਰੱਥਾ ਦਾ ਮੁਲਾਂਕਣ ਕਰਨ ਲਈ ਮਾਹਿਰਾਂ ਦੀ ਅਗਵਾਈ ਹੇਠ ਇੱਕ ਕਮੇਟੀ ਬਣਾਉਣ ਦੀ ਮੰਗ ਕੀਤੀ ਤਾਂ ਜੋ ਇਸ ਅਤਿਅੰਤ ਅਹਿਮ ਤੇ ਸੰਵੇਦਨਸੀਲ ਡੈਮ ਦਾ ਵਿਆਪਕ ਮੁਲਾਂਕਣ ਯਕੀਨੀ ਬਣਾਇਆ ਜਾ ਸਕੇ। ਸਿੱਖਿਆ ਮੰਤਰੀ ਨੇ ਅਚਾਨਕ ਆਉਣ ਵਾਲੇ ਪਾਣੀ ਦੇ ਵਹਾਅ ਨੂੰ ਘੱਟ ਕਰਨ ਲਈ ਡੈਮਾਂ ਦੇ ਕੈਚਮੈਂਟ ਖੇਤਰਾਂ ਵਿੱਚ ਚੈੱਕ ਡੈਮ ਬਣਾਉਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।

Chandigarh News: ਪੱਤਰਕਾਰ ਹੋਏ ਹਾਈਟੈੱਕ, ਮਿਲਿਆ ਅਤਿ-ਆਧੁਨਿਕ ਸਹੂਲਤਾਂ ਵਾਲਾ ਪ੍ਰੈੱਸ ਲੌਂਜ
ਇਸ ਕਦਮ ਦਾ ਉਦੇਸ਼ ਜਾਣਕਾਰੀ ਤੱਕ ਆਸਾਨ ਪਹੁੰਚ, ਬਿਹਤਰ ਸੰਚਾਰ ਅਤੇ ਪੱਤਰਕਾਰਾਂ ਲਈ ਉਸਾਰੂ ਮਾਹੌਲ ਨੂੰ ਯਕੀਨੀ ਬਣਾਉਣਾ : ਹਰਜੋਤ ਬੈਂਸ

Chandigarh News: (ਸੱਚ ਕਹੂੰ ਬਿਊਰੋ) ਚੰਡੀਗੜ੍ਹ। ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਅਤਿ-ਆਧੁਨਿਕ ਪ੍ਰੈੱਸ ਲੌਂਜ ਦਾ ਉਦਘਾਟਨ ਕੀਤਾ। ਇਹ ਲੌਂਜ ਪੱਤਰਕਾਰਾਂ ਨੂੰ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕੰਮਕਾਜੀ ਮਾਹੌਲ ਪ੍ਰਦਾਨ ਕਰਨ ਦੇ ਉਦੇਸ਼ ਨਾਲ ਤਿਆਰ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਪ੍ਰੈੱਸ ਗੈਲਰੀ ਕਮੇਟੀ ਦੇ ਯਤਨਾਂ ਸਦਕਾ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਦੀ ਦੂਜੀ ਮੰਜ਼ਿਲ ’ਤੇ ਬਣੇ ਇਸ ਪ੍ਰੈੱਸ ਲੌਂਜ ਦਾ ਦੋ ਦਹਾਕਿਆਂ ਬਾਅਦ ਨਵੀਨੀਕਰਨ ਕੀਤਾ ਗਿਆ ਹੈ। ਇਸ ਮੌਕੇ ਮੁੱਖ ਮੰਤਰੀ ਪੰਜਾਬ ਦੇ ਓਐੱਸਡੀ (ਮੀਡੀਆ) ਆਦਿਲ ਆਜ਼ਮੀ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਵਿਮਲ ਸੇਤੀਆ, ਵਧੀਕ ਡਾਇਰੈਕਟਰ (ਐਡਮਿਨ) ਸੰਦੀਪ ਸਿੰਘ ਗਾੜਾ, ਜਾਇੰਟ ਡਾਇਰੈਕਟਰ (ਪ੍ਰੈੱਸ) ਹਰਜੀਤ ਸਿੰਘ ਗਰੇਵਾਲ, ਪੰਜਾਬ ਵਿਧਾਨ ਸਭਾ ਪ੍ਰੈੱਸ ਗੈਲਰੀ ਕਮੇਟੀ ਦੇ ਪ੍ਰਧਾਨ ਅਸ਼ਵਨੀ ਚਾਵਲਾ, ਉਪ ਪ੍ਰਧਾਨ ਅਮਿਤ ਪਾਂਡੇ, ਸਕੱਤਰ ਦੀਪਕ ਸ਼ਰਮਾ ਤੇ ਹੋਰ ਸੀਨੀਅਰ ਪੱਤਰਕਾਰ ਵੀ ਮੌਜੂਦ ਸਨ।

ਇਹ ਵੀ ਪੜ੍ਹੋ: IPL 2025: ਕੇਕੇਆਰ ਅਤੇ ਆਰਸੀਬੀ ਦੇ ਮੈਚ ’ਚ ਪੈ ਸਕਦਾ ਹੈ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਇਹ ਪ੍ਰੈੱਸ ਲੌਂਜ, ਜਿਸਦਾ ਨਵੀਨੀਕਰਨ ਬਾਅਦ ਅੱਜ ਉਦਘਾਟਨ ਕੀਤਾ ਗਿਆ, ਅਤਿ-ਆਧੁਨਿਕ ਤਕਨਾਲੋਜੀ ਤੇ ਜ਼ਰੂਰੀ ਸਹੂਲਤਾਂ ਨਾਲ ਲੈੱਸ ਹੈ, ਜੋ ਮੀਡੀਆ ਦੀ ਮਜ਼ਬੂਤੀ ਤੇ ਪੱਤਰਕਾਰੀ ਲਈ ਸੁਤੰਤਰ, ਨਿਰਪੱਖ ਤੇ ਉਸਾਰੂ ਮਾਹੌਲ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸ ਲੌਂਜ ’ਚ ਹਾਈ-ਸਪੀਡ ਇੰਟਰਨੈੱਟ, ਡੈਸਕਟਾਪ, ਪ੍ਰਿੰਟਰ ਤੇ ਬੈਠਣ ਲਈ ਢੁਕਵੇਂ ਪ੍ਰਬੰਧ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪੱਤਰਕਾਰਾਂ ਦੀ ਭਲਾਈ ਅਤੇ ਪੱਤਰਕਾਰੀ ਦੇ ਸਮਰਥਨ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਹਰਜੋਤ ਸਿੰਘ ਬੈਂਸ ਨੇ ਲੋਕਤੰਤਰ ’ਚ ਇੱਕ ਆਜ਼ਾਦ ਤੇ ਨਿਰਪੱਖ ਪ੍ਰੈੱਸ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਪ੍ਰੈੱਸ ਲੌਂਜ ਦੀ ਅਹਿਮੀਅਤ ਨੂੰ ਉਜਾਗਰ ਕੀਤਾ। Chandigarh News

Punjab School News: ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਸਰਕਾਰੀ ਸਕੂਲਾਂ ਨੂੰ ਵੱਡਾ ਤੋਹਫਾ, ਵਿਦਿਆਰਥੀਆਂ ਨੂੰ ਹੋਵੇਗਾ ਫਾਇਦਾ
ਪੰਜਾਬ ਦੇ ਸਕੂਲਾਂ ‘ਚ ਲਾਇਬ੍ਰੇਰੀ ਦੀਆਂ ਕਿਤਾਬਾਂ ਦੀ ਖਰੀਦ ਵਾਸਤੇ 15 ਕਰੋੜ ਰੁਪਏ ਜਾਰੀ: ਹਰਜੋਤ ਸਿੰਘ ਬੈਂਸ | Punjab School News

Punjab School News: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੇ ਮੱਦੇਨਜ਼ਰ ਉਨ੍ਹਾਂ ਨੂੰ ਲਾਇਬ੍ਰੇਰੀਆਂ ਰਾਹੀਂ ਸਾਹਿਤ ਨਾਲ ਜੋੜਣ ਦੀ ਕੋਸ਼ਿਸ਼ ਤਹਿਤ ਪੰਜਾਬ ਦੇ ਸਾਰੇ ਸਕੂਲਾਂ ਨੂੰ ਲਾਇਬ੍ਰੇਰੀ ਦੀਆਂ ਕਿਤਾਬਾਂ ਦੀ ਖਰੀਦ ਵਾਸਤੇ 15 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਸਕੂਲ ਸਿੱਖਿਆ ਪ੍ਰਬੰਧ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਪਹਿਲਾਂ ਪੰਜਾਬ ਦੇ ਸਾਰੇ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਲਾਇਬ੍ਰੇਰੀਆਂ ਸਥਾਪਿਤ ਕੀਤੀਆਂ ਗਈਆਂ ਸਨ ਅਤੇ ਹੁਣ ਇਹਨਾਂ ਲਾਇਬ੍ਰੇਰੀਆਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਵਾਸਤੇ ਹਰ ਸਾਲ ਕਿਤਾਬਾਂ ਖਰੀਦਣ ਵਾਸਤੇ ਗ੍ਰਾਂਟ ਦਿੱਤੀ ਜਾ ਰਹੀ ਹੈ।

ਲਾਇਬ੍ਰੇਰੀਆਂ ਰਾਹੀਂ ਵਿਦਿਆਰਥੀਆਂ ਨੂੰ ਸਾਹਿਤ ਨਾਲ ਜੋੜਣ ਦੀ ਕੋਸ਼ਿਸ਼: ਸਿੱਖਿਆ ਮੰਤਰੀ ਬੈਂਸ

ਸ. ਬੈਂਸ ਨੇ ਦੱਸਿਆ ਕਿ ਪੰਜਾਬ ਦੇ ਹਰੇਕ ਪ੍ਰਾਇਮਰੀ ਸਕੂਲ ਨੂੰ 5000 ਰੁਪਏ, ਮਿਡਲ ਸਕੂਲ ਨੂੰ 13000 ਰੁਪਏ ਅਤੇ ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਨੂੰ 15000 ਰੁਪਏ ਪ੍ਰਤੀ ਸਕੂਲ ਦੇ ਹਿਸਾਬ ਨਾਲ ਕਰੀਬ 15 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਜ਼ਿਲ੍ਹਾ ਵਾਈਜ ਵੇਰਵਿਆਂ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਨੂੰ 98.44 ਲੱਖ, ਬਰਨਾਲਾ ਨੂੰ 24.99 ਲੱਖ, ਬਠਿੰਡਾ ਨੂੰ 57.64 ਲੱਖ, ਫਰੀਦਕੋਟ ਨੂੰ 33.33 ਲੱਖ, ਫਤਹਿਗੜ੍ਹ ਸਾਹਿਬ ਨੂੰ 51.22 ਲੱਖ, ਫਾਜਿਲਕਾ ਨੂੰ 55.26 ਲੱਖ, ਫਿਰੋਜਪੁਰ ਨੂੰ 61.51 ਲੱਖ, ਗੁਰਦਾਸਪੁਰ ਨੂੰ 113 ਲੱਖ, ਹੁਸ਼ਿਆਰਪੁਰ ਨੂੰ 128.37 ਲੱਖ, ਜਲੰਧਰ ਨੂੰ 107.24 ਲੱਖ, ਕਪੂਰਥਲਾ ਨੂੰ 61.44 ਲੱਖ, ਲੁਧਿਆਣਾ ਨੂੰ 123.87 ਲੱਖ, ਮਲੇਰਕੋਟਲਾ ਨੂੰ 21.97 ਲੱਖ, ਮਾਨਸਾ ਨੂੰ 41.59 ਲੱਖ, ਮੋਗਾ ਨੂੰ 50.41 ਲੱਖ, ਮੋਹਾਲੀ ਨੂੰ 50.13 ਲੱਖ, ਮੁਕਤਸਰ ਨੂੰ 47.04 ਲੱਖ, ਨਵਾਂ ਸ਼ਹਿਰ ਨੂੰ 49.99 ਲੱਖ, ਪਠਾਨਕੋਟ ਨੂੰ 39.83 ਲੱਖ, ਪਟਿਆਲਾ ਨੂੰ 97.58 ਲੱਖ, ਰੂਪ ਨਗਰ ਨੂੰ 63.97 ਲੱਖ, ਸੰਗਰੂਰ ਨੂੰ 60.38 ਲੱਖ ਅਤੇ ਤਰਨਤਾਰਨ ਨੂੰ 62 ਲੱਖ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ: Lado Lakshmi Yojana: ਹੁਣ ਔਰਤਾਂ ਨੂੰ ਨਹੀਂ ਮਿਲਣਗੇ 2100 ਰੁਪਏ!, ਜਾਣੋ ਕੀ ਹੈ ਨਵਾਂ ਅਪਡੇਟ…

ਸਿੱਖਿਆ ਮੰਤਰੀ ਸ. ਬੈਂਸ ਅਨੁਸਾਰ ਖਰੀਦ ਕੀਤੀਆਂ ਜਾਣ ਵਾਲੀਆਂ ਕਿਤਾਬਾਂ ਦੀ ਸੂਚੀ ਸਟੇਟ ਪੱਧਰ ’ਤੇ ਗਠਿਤ ਮਾਹਿਰ ਵਿਦਵਾਨਾਂ ਦੀ ਕਮੇਟੀ ਵੱਲੋਂ ਪ੍ਰਵਾਨ ਕੀਤੀ ਗਈ ਹੈ ਅਤੇ ਕਮੇਟੀ ਵੱਲੋਂ ਸੂਚੀਬੱਧ ਕਿਤਾਬਾਂ ਹੀ ਖਰੀਦੀਆਂ ਜਾਣਗੀਆਂ। ਸ. ਬੈਂਸ ਨੇ ਮੁੜ ਦੁਹਰਾਇਆ ਕਿ ਉਹਨਾਂ ਦਾ ਸੁਪਨਾ ਪੰਜਾਬ ਦੇ ਸਿੱਖਿਆ ਪ੍ਰਬੰਧ ਨੂੰ ਹਰ ਖੇਤਰ ਵਿੱਚ ਮੋਹਰੀ ਬਣਾਉਣ ਦਾ ਜਿਸਦੀ ਪੂਰਤੀ ਵਾਸਤੇ ਉਹ ਨਿੱਜੀ ਰੂਪ ਵਿੱਚ ਸੂਬੇ ਦੇ ਸਕੂਲਾਂ ਤੱਕ ਪਹੁੰਚ ਕਰ ਰਹੇ ਹਨ ਅਤੇ ਵਿਦਿਆਰਥੀਆਂ ਤੇ ਅਧਿਆਪਕਾਂ ਤੋਂ ਫੀਡਬੈਕ ਲੈ ਕੇ ਭਵਿੱਖ ਦੀਆਂ ਨੀਤੀਆਂ ਬਣਾ ਰਹੇ ਹਨ। ਸ. ਬੈਂਸ ਨੇ ਅਧਿਆਪਕਾਂ ਨੂੰ ਇਹ ਅਪੀਲ ਵੀ ਕੀਤੀ ਕਿ ਸਾਲਾਨਾ ਪ੍ਰੀਖਿਆਵਾਂ ਮੁਕੰਮਲ ਹੋਣ ਤੋਂ ਬਾਅਦ ਸਕੂਲੀ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਲਾਇਬ੍ਰੇਰੀ ਕਿਤਾਬਾਂ ਪੜ੍ਹਨ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਕਿ ਉਹ ਸਾਹਿਤ, ਸਮਾਜ, ਵਿਰਸੇ ਤੇ ਸੱਭਿਆਚਾਰ ਤੋਂ ਇਲਾਵਾ ਵਿਸ਼ਵ ਬਾਰੇ ਵੀ ਜਾਣਕਾਰੀ ਹਾਸਲ ਕਰ ਸਕਣ। Punjab School News

Punjab News: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਸਿੱਖਿਆ ਬੋਰਡਾਂ ਨੂੰ ਚਿਤਾਵਨੀ, ਜਾਣੋ ਕੀ ਕਿਹਾ
ਕਿਹਾ, ਪੰਜਾਬੀ ਭਾਸ਼ਾ ਮੁੱਖ ਸਬਜੈੱਕਟ ਵਿੱਚੋ ਬਾਹਰ ਕਰਨਾ ਗ਼ਲਤ

ਪੰਜਾਬੀ ਨੂੰ ਮੁੱਖ ਵਿਸ਼ੇ ਤੇ ਲਾਜ਼ਮੀ ਵਿਸ਼ੇ ਪੜ੍ਹਾਉਣਾ ਲਾਜ਼ਮੀ

ਪੰਜਾਬੀ ਵਿਸ਼ਾ ਨਹੀਂ ਤਾਂ ਮਾਨਤਾ ਨਹੀਂ

ਪੰਜਾਬ ’ਚ ਪੰਜਾਬੀ ਪੜ੍ਹਾਉਣੀ ਹੀ ਪਵੇਗੀ

Punjab News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਭਾਰਤ ਸਰਕਾਰ ਦੇ ਸੀ.ਬੀ.ਐੱਸ.ਈ. ਬੋਰਡ ਵੱਲੋਂ ਕੌਮੀ ਸਿੱਖਿਆ ਨੀਤੀ ਨੂੰ ਲਾਗੂ ਕਰਨ ਸੰਬੰਧੀ ਜਾਰੀ ਕੀਤੇ ਗਏ ਇਕ ਨਵੇਂ ਸਰਕੂਲਰ ਸਬੰਧੀ ਪ੍ਰੈਸ ਕਾਨਫਰੰਸ ਕੀਤੀ ਗਈ। ਉਨਾਂ ਕਿਹਾ ਪੰਜਾਬੀ ਭਾਸ਼ਾ ਮੁੱਖ ਸਬਜੈੱਕਟ ਵਿੱਚੋ ਬਾਹਰ ਕਰਨਾ ਗ਼ਲਤ ਹੈ। CBSE ਦਾ ਖਰੜਾ ਸੋਚੀ ਸਮਝੀ ਸਾਜਿਸ਼ ਦਾ ਹਿੱਸਾ ਹੈ। ਪੰਜਾਬੀ ਮੁੱਖ ਵਿਸ਼ਾ ਹੀ ਨਹੀਂ ਰਿਹਾ ਹੈ। ਸਪੱਸ਼ਟੀਕਰਨ ਝੂਠਾ ਹੈ, ਗੱਲ ਮੁੱਖ ਵਿਸ਼ੇ ਦੀ ਹੈ। ਵਿਦੇਸ਼ੀ ਭਾਸ਼ਾਵਾਂ ਨੂੰ ਲਿਖਣਾ ਯਾਦ ਰਿਹਾ ਪਰ ਪੰਜਾਬੀ ਭਾਸ਼ਾ ਭੁੱਲ ਗਏ।  ਪੰਜਾਬ ਭਾਜਪਾ ਦੱਸੇਗੀ ਕਿ ਇਹ ਕਲੇਰੀਕਲ ਮਿਸਟੇਕ ਹੋ ਸਕਦੀ ਕਿ ਪੰਜਾਬੀ ਲਿਖਣਾ ਭੁੱਲ ਗਏ।

ਇਹ ਵੀ ਪੜ੍ਹੋ: Kisan Credit Card: ਕਿਸਾਨ ਕ੍ਰੈਡਿਟ ਕਾਰਡ ਦੀ ਰਕਮ 10 ਲੱਖ ਕਰੋੜ ਰੁਪਏ ਤੋਂ ਪਾਰ, 7.72 ਕਰੋੜ ਕਿਸਾਨਾਂ ਨੂੰ ਲਾਭ

ਉਨਾਂ ਅੱਗੇ ਆਖਿਆ 2008 ਵਿੱਚ ਬਣੇ ਐਕਟ ਅਨੁਸਾਰ ਪੰਜਾਬੀ ਨਹੀਂ ਪੜ੍ਹਾਏ ਜਾਣ ਤੇ 50 ਹਜਾਰ ਜੁਰਮਾਨਾ ਹੈ। ਸਾਡੀ ਸਰਕਾਰ ਵੱਲੋਂ ਪੰਜਾਬੀ ਨਾ ਪੜ੍ਹਾਉਣ ’ਤੇ 50-50 ਹਜ਼ਾਰ ਜੁਰਮਾਨਾ ਲਗਾਇਆ ਜਾ ਰਿਹਾ ਹੈ। ਅਸੀਂ ਆਰਮੀ ਸਕੂਲ ਨੂੰ ਵੀ ਇਹ ਜੁਰਮਾਨਾ ਲਗਾਇਆ ਹੈ। ਉਨਾਂ ਆਖਿਆ ਕਿ ਸੀਬੀਐੱਸਸੀ ਨੂੰ ਇਹ ਇਜਾਜਤ ਨਹੀਂ ਦਿੱਤੀ ਜਾਏਗੀ। ਅਸ਼ੀ ਨਵਾਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਨਵੇਂ ਨੋਟੀਫਿਕੇਸ਼ਨ ਅਨੁਸਾਰ ਪੰਜਾਬੀ ਨੂੰ ਮੁੱਖ ਭਾਸ਼ਾ ਤੇ ਲੈਣਾ ਜਰੂਰੀ ਹੈ। Punjab News

Punjab News: ਪੰਜਾਬੀ ’ਵਰਸਿਟੀ ਵਿਖੇ ‘ਇੰਡੀਅਨ ਹਿਸਟਰੀ ਕਾਂਗਰਸ’ ਦਾ 83ਵਾਂ ਸੈਸ਼ਨ ਸ਼ੁਰੂ
ਇਤਿਹਾਸ ਦੀ ਨਿਰਪੱਖ ਤੇ ਸਹੀ ਪਛਾਣ ਦੀ ਜ਼ਿੰਮੇਵਾਰੀ ਇਤਿਹਾਸਕਾਰਾਂ ਦੇ ਮੋਢਿਆਂ ’ਤੇ : ਹਰਜੋਤ ਬੈਂਸ | Punjab News

‘ਇੰਡੀਅਨ ਹਿਸਟਰੀ ਕਾਂਗਰਸ’ ਇਤਿਹਾਸ ਨੂੰ ਨਿਰਪੱਖਤਾ ਨਾਲ ਸਮਝਣ ਵਾਲਾ ਵੱਕਾਰੀ ਮੰਚ: ਪ੍ਰੋ. ਨਰਿੰਦਰ ਕੌਰ ਮੁਲਤਾਨੀ

Punjab News: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਇਤਿਹਾਸ ਦੀ ਨਿਰਪੱਖ ਹੋ ਕੇ ਸਹੀ ਦੀ ਪਛਾਣ ਕਰਨ ਦੀ ਜ਼ਰੂਰਤ ’ਤੇ ਜ਼ੋਰ ਦਿੰਦੇ ਹੋਏ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਤਿਹਾਸ ਨੂੰ ਬਿਨਾ ਕਿਸੇ ਪੱਖਪਾਤ ਤੇ ਦਬਾਅ ਤੋਂ ਸਮਝਣ ਦੀ ਜ਼ਿੰਮੇਵਾਰੀ ਇਤਿਹਾਸਕਾਰਾਂ ਦੇ ਮੋਢਿਆਂ ਉੱਤੇ ਹੈ ਅਤੇ ਉਨ੍ਹਾਂ ਨੂੰ ਇਹ ਕਾਰਜ ਬਹੁਤ ਹੀ ਸੰਜੀਦਗੀ ਅਤੇ ਸਮਰਪਣ ਦੀ ਭਾਵਨਾ ਨਾਲ਼ ਨਿਭਾਉਣਾ ਚਾਹੀਦਾ ਹੈ।

ਅੱਜ ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਹੋਏ ‘ਇੰਡੀਅਨ ਹਿਸਟਰੀ ਕਾਂਗਰਸ’ ਦੇ 83ਵੇਂ ਸੈਸ਼ਨ ਦੇ ਉਦਘਾਟਨੀ ਸਮਾਰੋਹ ਮੌਕੇ ਦੇਸ਼ ਵਿਦੇਸ਼ ਤੋਂ ਪੁੱਜੇ ਡੈਲੀਗੇਟਸ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਬੈਂਸ ਨੇ ਦੁਨੀਆਂ ਦੇ ਇਤਿਹਾਸ ਵਿੱਚ ਪੰਜਾਬੀਆਂ ਵੱਲੋਂ ਪਾਏ ਮਹਾਨ ਯੋਗਦਾਨ ਬਾਰੇ ਵਿਸ਼ੇਸ਼ ਤੌਰ ’ਤੇ ਆਪਣੇ ਵਿਚਾਰ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਮੁਕੱਦਸ ਧਰਤੀ ਹੈ ਅਤੇ ਇਸ ਦਾ ਬਹੁਤ ਹੀ ਮਾਣਮੱਤਾ ਇਤਿਹਾਸ ਰਿਹਾ ਹੈ। ਉਨ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਮਾਤਾ ਗੁਜਰੀ ਜੀ, ਛੋਟੇ ਸਾਹਿਬਜ਼ਾਦਿਆਂ ਨਾਲ ਜੁੜੀਆਂ ਬਹੁਤ ਸਾਰੀਆਂ ਲਾਸਾਨੀ ਸ਼ਹਾਦਤਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਹਮੇਸ਼ਾ ਨਾ-ਬਰਾਬਰੀ ਅਤੇ ਅਨਿਆਂ ਦੇ ਵਿਰੁੱਧ ਲੜਨ ਵਾਲਾ ਸੂਬਾ ਰਿਹਾ ਹੈ। ਉਨ੍ਹਾਂ ਨੇ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਸਮੇਂ ਦੇ ਕੁਸ਼ਲ ਪ੍ਰਬੰਧ ਤੋਂ ਲੈ ਕੇ ਅਜ਼ਾਦੀ ਦੀ ਲੜਾਈ ਵਿੱਚ ਪੰਜਾਬੀਆਂ ਦੇ ਵੱਡੇ ਯੋਗਦਾਨ ਤੱਕ ਦੇ ਸਫਰ ਬਾਰੇ ਵੱਖ-ਵੱਖ ਮਿਸਾਲਾਂ ਪੇਸ਼ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਇਤਿਹਾਸ ਉੱਤੇ ਬੇਹੱਦ ਮਾਣ ਹੈ।

ਇਹ ਵੀ ਪੜ੍ਹੋ: Heroin: ਕੰਵਰਪਾਲ ਤੋਂ ਬਰਾਮਦ ਹੈਰੋਇਨ ਮਾਮਲੇ ਦੀਆਂ ਬਾਰਡਰ ਪਾਰ ਤਸਕਰਾਂ ਨਾਲ ਜੁੜੀਆਂ ਤਾਰਾਂ

ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਜਲਾਲਾਬਾਦ ਹਲਕੇ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਪੰਜਾਬ ਨੇ ਇਤਿਹਾਸ ਵਿੱਚ ਬਹੁਤ ਕੁੱਝ ਖੋਇਆ ਹੈ ਜਿਸ ਬਾਰੇ ਵਿਸ਼ੇਸ਼ ਘੋਖ ਦੀ ਲੋੜ ਹੈ। ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਪੰਜਾਬ ਨੇ ਸਿਰਫ਼ ਅਜ਼ਾਦੀ ਦੀ ਲੜਾਈ ਵਿੱਚ ਹੀ ਯੋਗਦਾਨ ਨਹੀਂ ਪਾਇਆ ਬਲਕਿ ਇਸ ਅਜ਼ਾਦੀ ਨੂੰ ਬਰਕਰਾਰ ਰੱਖਣ ਲਈ ਲੜੇ ਜਾਂਦੇ ਘੋਲਾਂ ਵਿੱਚ ਵੀ ਪੰਜਾਬ ਦਾ ਵੱਡਾ ਯੋਗਦਾਨ ਰਿਹਾ ਹੈ। ਉਨ੍ਹਾਂ ਪੰਜਾਬ ਦੇ ਖੇਡ ਇਤਿਹਾਸ ਦੇ ਹਵਾਲੇ ਨਾਲ ਵੀ ਆਪਣੀ ਗੱਲ ਰੱਖੀ। Punjab News

ਇਸ ਤੋਂ ਪਹਿਲਾਂ ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ ਨੇ ਆਪਣੇ ਸਵਾਗਤੀ ਸ਼ਬਦਾਂ ਦੌਰਾਨ ਇੰਡੀਅਨ ਹਿਸਟਰੀ ਕਾਂਗਰਸ ਦੇ ਲੰਬੇ ਇਤਿਹਾਸ ਦੀ ਗੱਲ ਕੀਤੀ ਅਤੇ ਇਸ ਕਾਂਗਰਸ ਦੀ ਲਗਾਤਾਰਤਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇੰਡੀਅਨ ਹਿਸਟਰੀ ਕਾਂਗਰਸ ਇਤਿਹਾਸ ਨੂੰ ਨਿਰਪੱਖਤਾ ਨਾਲ਼ ਸਮਝਣ ਵਾਲਾ ਵੱਕਾਰੀ ਮੰਚ ਹੈ। ਉਦਘਾਟਨੀ ਸਮਾਰੋਹ ਦੌਰਾਨ ਉਨ੍ਹਾਂ 12 ਨੌਜਵਾਨ ਖੋਜਾਰਥੀਆਂ ਨੂੰ ਵੱਖ-ਵੱਖ ਪੁਰਸਕਾਰ ਅਤੇ ਇਨਾਮ ਦਿੱਤੇ ਗਏ ਜਿਨ੍ਹਾਂ ਨੇ 2023 ਵਿੱਚ ਕਾਕਟੀਆ ਯੂਨੀਵਰਸਿਟੀ, ਵਾਰੰਗਲ ਵਿੱਚ ਕਰਵਾਏ ਪਿਛਲੇ ਸੈਸ਼ਨ ਵਿੱਚ ਆਪਣੀਆਂ ਖੋਜ ਗਤੀਵਿਧੀਆਂ ਪੇਸ਼ ਕੀਤੀਆਂ ਸਨ। Punjab News

Punjab Education News: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਅਧਿਆਪਕਾਂ ਨਾਲ ਸੰਵਾਦ
ਅਧਿਆਪਕਾਂ ਦੇ ਸੁਝਾਅ ਨਾਲ ਕੀਤਾ ਜਾ ਰਿਹਾ ਹੈ ਸਿੱਖਿਆ ਢਾਂਚੇ ਦਾ ਵਿਕਾਸ

Punjab Education News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਵਿੱਚ ਮਿਆਰੀ ਅਤੇ ਗੁਣਾਤਮਕ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਅਧਿਆਪਕਾਂ ਤੋਂ ਫੀਡਬੈਕ ਲੈਣ ਦੇ ਮੰਤਵ ਨਾਲ ਨਿਵੇਕਲੀ ਪਹਿਲਕਦਮੀ ਕਰਦਿਆਂ ਸਕੂਲ ਅਤੇ ਉਚੇਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ “ਅਧਿਆਪਕਾਂ ਨਾਲ ਸੰਵਾਦ” ਪ੍ਰੋਗਰਾਮ ਤਹਿਤ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਅਧਿਆਪਕਾਂ ਨਾਲ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਗਿਆਨੀ ਦਿੱਤ ਸਿੰਘ ਆਡੀਟੋਰੀਅਮ ਵਿਖੇ ਗੱਲਬਾਤ ਕੀਤੀ।

ਇਸ ਮੌਕੇ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਕਦਮ ਦਾ ਉਦੇਸ਼ ਪ੍ਰਿੰਸੀਪਲਾਂ, ਹੈੱਡ ਮਾਸਟਰਾਂ, ਬੀਪੀਈਓਜ਼, ਸੈਂਟਰ ਹੈੱਡ ਟੀਚਰਾਂ, ਵੱਖ-ਵੱਖ ਪ੍ਰੋਗਰਾਮਾਂ ਦੇ ਨੋਡਲ ਅਫ਼ਸਰਾਂ ਅਤੇ ਸਕੂਲ ਕੈਂਪਸ ਪ੍ਰਬੰਧਕਾਂ ਤੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਹੋਰ ਸੁਧਾਰ ਜਾਂ ਬਦਲਾਅ ਲਈ, ਚੱਲ ਰਹੇ ਸੁਧਾਰਾਂ ਅਤੇ ਪ੍ਰੋਗਰਾਮਾਂ ਬਾਰੇ ਫੀਡਬੈਕ ਪ੍ਰਾਪਤ ਕਰਨਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਲਈ ਸਕੂਲ ਆਫ਼ ਐਮੀਨੈਂਸ, ਸਕੂਲ ਆਫ਼ ਹੈਪੀਨੈਸ ਅਤੇ ਸਕੂਲ ਆਫ਼ ਬ੍ਰਿਲੀਐਂਸ ਦੇ ਸੰਕਲਪ ਦੀ ਸ਼ੁਰੂਆਤ ਕਰ ਕੇ ਮੌਜੂਦਾ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਲਿਆਉਣ ਦੇ ਉਪਰਾਲੇ ਆਰੰਭ ਕੀਤੇ ਹਨ।

ਇਹ ਵੀ ਪੜ੍ਹੋ: Crime News: ਧੋਖੇ ਨਾਲ ਏਟੀਐੱਮ ਬਦਲ ਕੇ ਲੱਖਾਂ ਰੁਪਏ ਕੱਢਵਾ ਕੇ ਰਫੂ ਚੱਕਰ ਹੋਏ ਠੱਗ

ਕੈਬਨਿਟ ਮੰਤਰੀ ਨੇ ਕਿਹਾ ਕਿ ਸਕੂਲ ਦੇ ਪ੍ਰਿੰਸੀਪਲਾਂ, ਹੈੱਡਮਾਸਟਰਾਂ ਅਤੇ ਅਧਿਆਪਕਾਂ ਨੂੰ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਅਨੁਸਾਰ ਸਾਡੀ ਸਿੱਖਿਆ ਪ੍ਰਣਾਲੀ ਨੂੰ ਬਿਹਤਰ ਅਤੇ ਮਜ਼ਬੂਤ ਕਰਨ ਲਈ ਅਗਵਾਈ ਅਤੇ ਪ੍ਰਬੰਧਕੀ ਹੁਨਰਾਂ ਨਾਲ ਲੈਸ ਕਰਨ ਲਈ ਸਿੰਗਾਪੁਰ, ਆਈਆਈਐਮ ਅਹਿਮਦਾਬਾਦ ਅਤੇ ਹੁਣ ਫਿਨਲੈਂਡ ਤੋਂ ਸਿਖਲਾਈ ਲੈਣ ਦੇ ਪ੍ਰਬੰਧ ਕੀਤੇ ਗਏ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਅਧਿਕਾਰਤ ਤੌਰ ਉੱਤੇ ਫ਼ਿਨਲੈਂਡ ਦੀ ਸਰਕਾਰ ਨਾਲ ਸਿੱਖਿਆ ਟਰੇਨਿੰਗ ਸਮਝੌਤਾ ਕੀਤਾ ਗਿਆ ਹੈ ਤੇ ਅਜਿਹਾ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਹੈ।

10 ਹਜ਼ਾਰ ਕਲਾਸ ਰੂਮਾਂ ਦੀ ਉਸਾਰੀ, ਮੁਰੰਮਤ ਅਤੇ ਨਵੀਨੀਕਰਣ ਦਾ ਕੰਮ ਕੀਤਾ

ਉਨ੍ਹਾਂ ਕਿਹਾ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਸਿੱਖਿਆ ਅਤੇ ਸਿਹਤ ਲੋਕ ਮੁੱਦੇ ਵਜੋਂ ਉਭਰੇ ਹਨ। ਉਨ੍ਹਾਂ ਕਿਹਾ ਕਿ ਉਹ ਹੁਣ ਤੱਕ 1 ਹਜ਼ਾਰ ਤੋਂ ਵੱਧ ਸਕੂਲਾਂ ਦਾ ਦੌਰਾ ਕਰ ਚੁੱਕੇ ਹਨ ਅਤੇ ਜ਼ਿਆਦਾਤਰ ਅਧਿਆਪਕ ਆਪਣੇ ਕੰਮ ਨੂੰ ਸਮਰਪਿਤ ਹਨ। ਆਧਿਆਪਕਾਂ ਤੋਂ ਮਿਲੇ ਸੁਝਾਵਾਂ ਅਨੁਸਾਰ ਸਿੱਖਿਆ ਵਿਭਾਗ ਨੂੰ ਹੋਰ ਬਿਹਤਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੁਨਿਆਦੀ ਢਾਂਚਾ ਅਤੇ ਹੋਰ ਅਪਗ੍ਰੇਡੇਸ਼ਨ ਲਈ ਕੁੱਲ 20 ਹਜ਼ਾਰ ਸਕੂਲਾਂ ਦਾ ਸਰਵੇ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਲਗਭਗ 8 ਹਜ਼ਾਰ ਸਕੂਲਾਂ ਨੂੰ 1400 ਕਿਲੋਮੀਟਰ ਚਾਰ ਦੀਵਾਰੀ ਮਿਲ ਚੁੱਕੀ ਹੈ ਜਦਕਿ 10 ਹਜ਼ਾਰ ਕਲਾਸ ਰੂਮਾਂ ਦੀ ਉਸਾਰੀ, ਮੁਰੰਮਤ ਅਤੇ ਨਵੀਨੀਕਰਣ ਦਾ ਕੰਮ ਕੀਤਾ ਗਿਆ ਹੈ। ਇਸੇ ਤਰ੍ਹਾਂ 90 ਫੀਸਦੀ ਤੋਂ ਵੱਧ ਸਕੂਲਾਂ ਵਿਚ ਵਾਈਫਾਈ ਦੀ ਸਹੂਲਤ ਦਿੱਤੀ ਗਈ ਹੈ।

ਫਿਨਲੈਂਡ ਤੋਂ ਸਿਖਲਾਈ ਲੈ ਕੇ ਪਰਤੇ ਅਧਿਆਪਕਾਂ ਨੇ ਆਪਣੇ ਤਜ਼ਰਬੇ ਦੱਸੇ

ਇਸ ਮੌਕੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ ਰਾਏ ਤੇ ਹਲਕਾ ਬੱਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੇ ਹਲਕਿਆਂ ਵਿੱਚ ਕਰੋੜਾਂ ਰੁਪਏ ਸਿੱਖਿਆ ’ਤੇ ਖਰਚ ਕੀਤੇ ਹਨ, ਜਿਸ ਨਾਲ ਸਿੱਖਿਆ ਢਾਂਚੇ ਵਿੱਚ ਵੱਡੇ ਸੁਧਾਰ ਹੋਏ ਹਨ।  ਫਿਨਲੈਂਡ ਤੋਂ ਸਿਖਲਾਈ ਲੈ ਕੇ ਪਰਤੇ ਅਧਿਆਪਕਾਂ ਨੇ ਆਪਣੇ ਤਜ਼ਰਬੇ ਦੱਸਦਿਆਂ ਕਿਹਾ ਕਿ ਇਸ ਸਿਖਲਾਈ ਲਈ ਅਧਿਆਪਕਾਂ ਦੀ ਚੋਣ ਦਾ ਤਰੀਕਾ ਬਹੁਤ ਪਾਰਦਰਸ਼ੀ ਰਿਹਾ ਹੈ। ਉਹਨਾਂ ਨੇ ਦੱਸਿਆ ਕਿ ਪੰਜਾਬ ਦੇ ਸਕੂਲਾਂ ਵਿਚ ਸੂਚਨਾ ਤੇ ਤਕਨਾਲੋਜੀ ਦੇ ਖੇਤਰ ਵਿੱਚ ਬਹੁਤ ਕੰਮ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਨਾਲ ਉਨ੍ਹਾਂ ਵੱਲੋਂ ਕੀਤੇ ਜਾਂਦੇ ਅਧਿਆਪਨ ਦੇ ਤੌਰ ਤਰੀਕਿਆਂ ਵਿੱਚ ਵੱਡੇ ਪੱਧਰ ’ਤੇ ਤਬਦੀਲੀ ਆਈ ਹੈ, ਜਿਨ੍ਹਾਂ ਦਾ ਵਿਦਿਆਰਥੀਆਂ ਨੂੰ ਲਾਭ ਮਿਲ ਰਿਹਾ ਹੈ। Punjab Education News

Literary Event Punjab: ਮੁੱਖ ਮਹਿਮਾਨ ਭਾਸ਼ਾ ਮੰਤਰੀ ਦੀ ਲੇਟ ਲਤੀਫੀ ਨੇ ਸੁੱਕਣੇ ਪਾਏ ਸਾਹਿਤਕਾਰ
ਮੁੱਖ ਮਹਿਮਾਨ ਦੀ ਥਾਂ ਵਿਸ਼ੇਸ਼ ਮਹਿਮਾਨਾਂ ਤੋਂ ਹੀ ਸਰਵੋਤਮ ਸਾਹਿਤਕਾਰਾਂ ਨੂੰ ਦਿਵਾਏ ਗਏ ਪੁਰਸਕਾਰ | Literary Event Punjab

ਸਮਾਗਮ ਸਮੇਟੇ ਜਾਣ ਤੋਂ ਬਾਅਦ ਹੀ ਪੁੱਜੇ ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਭਾਸ਼ਾ ਵਿਭਾਗ ਪੰਜਾਬ ਦੇ ਵੇਹੜੇ ’ਚ ਪੰਜਾਬੀ ਮਾਂਹ ਦੇ ਵਿਦਾਇਗੀ ਸਮਰੋਹ ’ਚ ਮੁੱਖ ਮਹਿਮਾਨ ਭਾਸ਼ਾ ਮੰਤਰੀ ਨੇ ਸਾਹਿਤਕਾਰਾਂ ਤੇ ਵਿਭਾਗ ਨੂੰ ਸੁਕਣੇ ਪਾ ਦਿੱਤਾ। ਆਲਮ ਇਹ ਰਿਹਾ ਕਿ ਸਰਵੋਤਮ ਸਾਹਿਤਕਾਰਾਂ ਨੂੰ ਪੁਰਸਕਾਰ ਮੰਤਰੀ ਦੀ ਥਾਂ ਵਿਸ਼ੇਸ਼ ਮਹਿਮਾਨਾਂ ਦੇ ਹੱਥੋਂ ਹੀ ਦਿਵਾਉਣ ਨੂੰ ਮਜ਼ਬੂਰ ਹੋਣਾ ਪਿਆ। ਭਾਸ਼ਾ ਮੰਤਰੀ ਸਮਾਗਮ ਵਿੱਚ ਉਸ ਸਮੇਂ ਪਹੁੰਚੇ ਜਦੋਂ ਟੈਂਟ ਤੇ ਕੁਰਸੀਆਂ ਨੂੰ ਸਮੇਟਿਆ ਜਾ ਰਿਹਾ ਸੀ। Literary Event Punjab

ਜਾਣਕਾਰੀ ਅਨੁਸਾਰ ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਂਹ 2024 ਦਾ ਵਿਦਾਇਗੀ ਸਮਰੋਹ ਅੱਜ ਆਪਣੇ ਵੇਹੜੇ ਵਿੱਚ ਰੱਖਿਆ ਗਿਆ ਸੀ ਅਤੇ ਇਸ ਵਿੱਚ ਮੁੱਖ ਮਹਿਮਾਨ ਵਜੋਂ ਭਾਸ਼ਾ ਅਤੇ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੁੱਜਣਾ ਸੀ । ਸਮਾਗਮ ਸਵੇਰੇ 10 ਵਜੇ ਸ਼ੁਰੂ ਹੋ ਗਿਆ ਅਤੇ ਸਮਾਗਮ ਵਿੱਚ ਲੇਖਕ, ਸਹਿਤਕਾਰ ਅਤੇ ਪੰਜਾਬੀ ਭਾਸ਼ਾ ਨੂੰ ਪਿਆਰ ਕਰਨ ਵਾਲੇ ਮੁਰੀਦ ਸਮੇਂ ਸਿਰ ਪੁੱਜ ਗਏ। ਇਸੇ ਦੌਰਾਨ ਮੁੱਖ ਮਹਿਮਾਨ ਦੀ ਉਡੀਕ ਦੁਪਹਿਰ ਤੱਕ ਹੁੰਦੀ ਰਹੀ ਅਤੇ ਪ੍ਰੋਗਰਾਮ ਲੰਬਾ ਖਿੱਚਦਾ ਗਿਆ। ਦੋ ਵਜੇ ਤੱਕ ਮੁੱਖ ਮਹਿਮਾਨ ਨਾ ਪੁੱਜੇ ਤਾਂ ਵਿਸ਼ੇਸ਼ ਮਹਿਮਾਨਾਂ ਤੋਂ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰ ਜੇਤੂਆਂ ਨੂੰ ਸਨਮਾਨਿਤ ਕਰਵਾਇਆ ਗਿਆ। ਸਮਾਗਮ ਖਤਮ ਹੋਣ ’ਤੇ ਜਦੋਂ ਇਕ ਪਾਸੇ ਟੈਂਟ ਖੋਲ੍ਹੇ ਜਾ ਰਹੇ ਸਨ ਤੇ ਕੁਰਸੀਆਂ ਸਮੇਟਿਆ ਜਾ ਰਿਹਾ ਸੀ ਤਾਂ ਅਚਾਨਕ ਸਮਾਗਮ ਦੇ ਮੁੱਖ ਮਹਿਮਾਨ ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਪੁੱਜ ਗਏ। ਉਦੋਂ ਤਕ ਸਨਮਾਨਿਤ ਸਾਹਿਤਕਾਰ ਤੇ ਹੋਰ ਲੇਖਕ ਜਾ ਚੁੱਕੇ ਸਨ ਅਤੇ ਕੁਝ ਦੁਪਹਿਰ ਦਾ ਖਾਣਾ ਖਾ ਰਹੇ ਸਨ ।

ਇਹ ਵੀ ਪੜ੍ਹੋ: Kejriwal Attacked: ਪੈਦਲ ਯਾਤਰਾ ਦੌਰਾਨ ਕੇਜਰੀਵਾਲ ‘ਤੇ ਹਮਲਾ, ਨੌਜਵਾਨ ਮੌਕੇ ’ਤੇ ਕਾਬੂ

ਇਸ ਦੌਰਾਨ ਵੱਡੀ ਲੇਟ ਲਤੀਫੀ ਦਾ ਸ਼ਿਕਾਰ ਹੋਏ ਕੈਬਨਿਟ ਮੰਤਰੀ ਵਲੋਂ ਇਥੇ ਮੌਜੂਦ ਸਕੂਲੀ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਤੇ ਪੁਸਤਕ ਸੱਭਿਆਚਾਰ ਨਾਲ ਜੁੜਣ ਲਈ ਪ੍ਰੇਰਿਤ ਕੀਤਾ। ਦੂਸਰੇ ਪਾਸੇ ਕੈਬਨਿਟ ਮੰਤਰੀ ਹੱਥੋਂ ਸਨਮਾਨ ਹਾਸਿਲ ਨਾ ਕਰ ਸਕਣ ਵਾਲੇ ਸਾਹਿਤਕਾਰਾਂ ‘ਚ ਨਿਰਾਸ਼ਾ ਪਾਈ ਗਈ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਿਨਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਕੁਝ ਨਿੱਜੀ ਕਾਰਨਾਂ ਕਰਕੇ ਪੁੱਜਣ ਵਿਚ ਦੇਰੀ ਹੋਈ ਹੈ ਇਕ ਸਵਾਲ ਦੇ ਜਵਾਬ ‘ਚ ਕੈਬਨਿਟ ਮੰਤਰੀ ਨੇ ਕਿਹਾ ਕਿ ਸਾਹਿਤ ਸਦਨ ਵਿਭਾਗ ਨੂੰ ਵਾਪਸ ਦੇਣ ਲਈ ਪ੍ਰੀਕਿ੍ਰਆ ਲਗਭਗ ਪੂਰੀ ਹੋ ਚੁੱਕੀ ਹੈ, ਜਲਦ ਐਨਸੀਸੀ ਤੋਂ ਖਾਲੀ ਕਰਵਾ ਕੇ ਸਾਹਿਤਕਾਰਾਂ ਨੂੰ ਸਮਰਪਿਤ ਕੀਤਾ ਜਾਵੇਗਾ। ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜਫਰ ਨੂੰ ਪੰਜ ਮਹੀਨੇ ਤੋਂ ਤਨਖਾਹ ਨਾ ਮਿਲਣ ਦੇ ਸਵਾਲ ’ਤੇ ਕੈਬਨਿਟ ਮੰਤਰੀ ਨੇ ਕਿਹਾ ਕਿ ‘‘ਜਫਰ ਸਾਹਿਬ ਖੁਦ ਸਮਰੱਥ ਹਨ।

ਅੱਜ ਦੇ ਪੰਜਾਬੀ ਮਾਹ-2024 ਦੇ ਵਿਦਾਇਗੀ ਸਮਾਰੋਹ ਵਿਚ ਹਿੰਦੀ 2023 ਤੇ 2024), ਸੰਸਕਿ੍ਰਤ (2023 ਤੇ 2024) ਤੇ ਉਰਦੂ (2024) ਦੇ ਸਰਵੋਤਮ ਸਾਹਿਤਕ ਪੁਰਸਕਾਰ ਸਾਹਿਤਕਾਰਾਂ ਨੂੰ ਪ੍ਰਦਾਨ ਕਰਨੇ ਸਨ। ਭਾਸਾ ਮੰਤਰੀ ਦੇ ਸਮੇਂ ਸਿਰ ਨਾ ਪੁੱਜਣ ਕਾਰਨ ਸਾਹਿਤਕਾਰਾਂ ਨੂੰ ਵਿਸ਼ੇਸ਼ ਮਹਿਮਾਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਧਰਮ ਅਧਿਐਨ ਵਿਭਾਗ ਦੇ ਸਾਬਕਾ ਮੁਖੀ ਪ੍ਰੋ. ਹਰਪਾਲ ਸਿੰਘ ਪੰਨੂ ਅਤੇ ਸ੍ਰੋਮਣੀ ਪੰਜਾਬੀ ਆਲੋਚਕ ਡਾ. ਸੁਰਜੀਤ ਸਿੰਘ ਭੱਟੀ ਵੱਲੋਂ ਸਨਮਾਨਿਤ ਕੀਤਾ ਗਿਆ। ਜਦੋਂ ਮੰਤਰੀ ਸਾਹਿਬ ਪੁੱਜੇ ਤਾਂ ਉਦੋਂ ਕੁਝ ਸਾਹਿਤਕਾਰ ਖਾਣਾ ਖਾ ਰਹੇ ਸਨ ਅਤੇ ਉਨਾਂ ਨਾਲ ਹੀ ਭਾਸ਼ ਮੰਤਰੀ ਵੱਲੋਂ ਫੋਟੋਆਂ ਖਿੱਚਵਾਈਆਂ ਗਈਆਂ। ਜਿਕਰੇਖਾਸ ਹੈ ਕਿ ਭਾਸ਼ਾ ਵਿਭਾਗ ਵੱਲੋਂ 1 ਨਵੰਬਰ ਨੂੰ ਪੰਜਾਬੀ ਮਾਂਹ 2024 ਦੇ ਸ਼ੁਰੂਆਤੀ ਸਮਾਗਮ ਵਿੱਚ ਵੀ ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਨਹੀਂ ਪੁੱਜੇ ਸਨ ਤੇ ਉਨਾਂ ਦੀ ਥਾਂ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਵੱਲੋਂ ਆਪਣੀ ਹਾਜਰੀ ਲਵਾਈ ਗਈ ਸੀ।

ਵੱਡੇ ਤਿਉਹਾਰਾਂ ਮੌਕੇ ਤੋਹਫਿਆਂ ਦੇ ਰੂਪ ’ਚ ਪੁਸਤਕਾਂ ਦੇਣ ਦੀ ਮੁਹਿੰਮ ਚਲਾਵੇਗਾ ਭਾਸ਼ਾ ਵਿਭਾਗ

ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਨੇ ਲੋਕਾਂ ਨੂੰ ਪੁਸਤਕਾਂ ਨੂੰ ਆਪਣੇ ਜੀਵਨ ਤੇ ਸਹਿਚਾਰ ਦਾ ਹਿੱਸਾ ਬਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਸੋਸ਼ਲ ਮੀਡੀਆ ਦੇ ਯੁੱਗ ’ਚ ਮੁੜ ਤੋਂ ਕਿਤਾਬਾਂ ਅਤੇ ਆਪਣੇ ਵਿਰਸੇ ਨਾਲ ਜੁੜਨ ਦੀ ਲੋੜ ਹੈ। ਉਹਨਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਭਾਸ਼ਾ ਵਿਭਾਗ ਮਿਆਰੀ ਸਾਹਿਤ ਪਾਠਕਾਂ ਦੀ ਝੋਲੀ ਪਾਵੇ ਅਤੇ ਆਪਣੇ ਪੈਰਾਂ ’ਤੇ ਖੜ੍ਹਾ ਹੋਵੇ।ਉਨ੍ਹਾਂ ਕਿਹਾ ਅਗਲੇ ਵਰ੍ਹੇ ਦੀਵਾਲੀ ਵਰਗੇ ਵੱਡੇ ਤਿਉਹਾਰਾਂ ਮੌਕੇ ਤੋਹਫਿਆਂ ਦੇ ਰੂਪ ’ਚ ਪੁਸਤਕਾਂ ਦੇਣ ਲਈ ਭਾਸ਼ਾ ਵਿਭਾਗ ਇੱਕ ਮੁਹਿੰਮ ਚਲਾਏਗਾ। ਇਸ ਮੌਕੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਨੇ ਆਪਣੇ ਵਿਦਾਇਗੀ ਭਾਸ਼ਨ ‘ਚ ਇੱਕ ਮਹੀਨੇ ਦੌਰਾਨ ਕੀਤੀਆਂ ਪ੍ਰਾਪਤੀਆਂ ਦਾ ਜ਼ਿਕਰ ਕਿਹਾ ਕਿ ਭਾਸ਼ਾ ਵਿਭਾਗ ਪੰਜਾਬ ਵੱਲੋਂ ਕਰਵਾਏ ਪੰਜਾਬੀ ਮਾਹ-2024 ਦੀ ਸ਼ੁਰੂਆਤ ਬੜੇ ਖੁਸ਼ਨੁਮਾ ਤੇ ਤਸੱਲੀਬਖਸ਼ ਅੰਦਾਜ਼ ‘ਚ ਹੋਈ ਤੇ ਵਿਭਾਗ ਨੇ ਕਈ ਮੱਲਾਂ ਮਾਰੀਆਂ। Literary Event Punjab

ਸਕੂਲ ਆਫ਼ ਐਮੀਨੈਂਸ ਲਈ ਰੱਖੀ ਗਈ 100 ਕਰੋੜ ਦੀ ਰਾਸ਼ੀ : ਬੈਂਸ
100 ਪ੍ਰਾਇਮਰੀ ਸਕੂਲਾਂ ਨੂੰ ਸਕੂਲ ਆਫ਼ ਹੈਪੀਨੈੱਸ ਵਿੱਚ ਕੀਤਾ ਜਾਵੇਗਾ ਤਬਦੀਲ

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਵਿੱਤ ਮੰਤਰੀ ਵੱਲੋਂ ਅੱਜ ਪੇਸ਼ ਕੀਤੇ ਗਏ ਵਿੱਤੀ ਵਰੇ 2024-25 ਲਈ ਤਜਵੀਜ਼ਤ ਬਜਟ ਵਿੱਚ ਸਕੂਲ ਸਿੱਖਿਆ ਲਈ 11.5 ਫੀਸਦੀ ਅਤੇ ਉਚੇਰੀ ਸਿੱਖਿਆ ਲਈ 6 ਫੀਸਦੀ ਵਾਧੇ ਵਾਲਾ ਬਜਟ ਰੱਖਣ ਲਈ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਦਾ ਧੰਨਵਾਦ ਕੀਤਾ ਹੈ।

ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਉਨਾਂ ਕਿਹਾ ਕਿ ਵਿੱਤ ਮੰਤਰੀ ਵੱਲੋਂ ਅੱਜ ਪੇਸ਼ ਕੀਤਾ ਗਿਆ ਬਜਟ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਿੱਖਿਆ ਪ੍ਰਤੀ ਹਾਂ-ਪੱਖੀ ਅਤੇ ਭਵਿੱਖਮੁਖੀ ਸੋਚ ਦਾ ਪ੍ਰਗਟਾਵਾ ਕਰਦਾ ਹੈ। Education

ਇਹ ਵੀ ਪੜ੍ਹੋ: ਪੰਜਾਬ ਦੇ ਬਜਟ ’ਚ ਸੜਕਾਂ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਬਿਹਤਰੀ ਵੱਲ ਪੁਲਾਂਘ : ਹਰਭਜਨ ਸਿੰਘ ਈ.ਟੀ.ਓ.

ਉਨਾਂ ਕਿਹਾ ਕਿ ਸਾਡੀ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਸਕੂਲਾਂ ਦੇ ਨਤੀਜਿਆਂ ਵਿੱਚ ਜਿੱਥੇ ਸੁਧਾਰ ਹੋਇਆ ਹੈ ਉੱਥੇ ਨਾਲ ਹੀ ਸਕੂਲਾਂ ਵਿੱਚ ਦਾਖ਼ਲਿਆਂ ਵਿੱਚ ਵੀ ਵੱਡੇ ਪੱਧਰ ’ਤੇ ਵਾਧਾ ਦਰਜ ਹੋਇਆ ਹੈ। ਬਜਟ ਵਿੱਚ 16,987 ਕਰੋੜ ਰੁਪਏ ਦਾ ਕੁੱਲ ਬਜਟ ਰੱਖਿਆ ਗਿਆ ਹੈ।

ਉਨਾਂ ਕਿਹਾ ਕਿ ਬਜਟ ਵਿੱਚ ਪੰਜਾਬ ਸਰਕਾਰ ਦੇ ਪ੍ਰਮੁੱਖ ਉਪਰਾਲੇ ‘ਸਕੂਲ ਆਫ਼ ਐਮੀਨੈਂਸ’ ਲਈ 100 ਕਰੋੜ ਦੀ ਰਾਸ਼ੀ ਰੱਖੀ ਗਈ ਹੈ । ਇਸ ਤੋਂ ਇਲਾਵਾ 100 ਸਕੂਲਾਂ ਨੂੰ ‘ਸਕੂਲ ਆਫ਼ ਬ੍ਰਿਲੀਐਂਸ’ ਵਿੱਚ ਅਤੇ 100 ਪ੍ਰਾਇਮਰੀ ਸਕੂਲਾਂ ਨੂੰ ‘ਸਕੂਲ ਆਫ਼ ਹੈਪੀਨੈੱਸ’ ਵਿੱਚ ਤਬਦੀਲ ਕਰਨ ਦੀ ਤਜਵੀਜ਼ ਰੱਖੀ ਗਈ ਹੈ।

ਸਿੱਖਿਆ ਕ੍ਰਾਂਤੀ ਲਿਆਉਣ ਵਿੱਚ ਹੋਵੇਗਾ ਸਹਾਈ : ਸਿੱਖਿਆ ਮੰਤਰੀ (Education)

ਬੈਂਸ ਨੇ ਕਿਹ ਕਿ ਇਸੇ ਤਰਾਂ ਉਚੇਰੀ ਸਿੱਖਿਆ ਲਈ ਵੀ ਬਜਟ ਵਿੱਚ 6 ਫੀਸਦੀ ਵਾਧਾ ਕੀਤਾ ਗਿਆ ਹੈ, ਜਿਸ ਨਾਲ ਸੂਬੇ ਦੇ ਸਰਕਾਰੀ ਕਾਲਜਾਂ ਦਾ ਸਿੱਖਿਆ ਢਾਂਚਾ ਹੋਰ ਮਜ਼ਬੂਤ ਹੋਵੇਗਾ। ਸੂਬੇ ਦੀਆਂ ਸਰਕਾਰੀ ਯੂਨੀਵਰਸਿਟੀਆਂ ਅਤੇ ਕਾਂਸਚਿਊਐਂਟ ਕਾਲਜਾਂ ਨੂੰ ਵਿੱਤੀ ਸਹਾਇਤਾ ਜਾਰੀ ਰੱਖਣ ਦੇ ਮੰਤਵ ਨਾਲ 1425 ਕਰੋੜ ਦੀ ਬਜਟ ਵੰਡ ਦੀ ਤਜਵੀਜ਼ ਹੈ। ਇਸਦੇ ਨਾਲ ਹੀ ਤਕਨੀਕੀ ਸਿੱਖਿਆ ਲਈ ਵੀ 525 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਗਿਆ ਹੈ। Education

ਪੰਜਾਬ ‘ਚ ਵਿਦਿਆਰਥੀਆਂ ਤੋਂ ਬਾਅਦ ਹੁਣ ਅਧਿਆਪਕਾਂ ਨੂੰ ਰਾਹਤ
ਅਧਿਆਪਕ ਪੜ੍ਹਾਉਣਗੇ ਆਨਲਾਈਨ (Education News Today)

ਮੋਹਾਲੀ (ਐੱਮ ਕੇ ਸ਼ਾਇਨਾ) ਪੰਜਾਬ ਸਰਕਾਰ ਨੇ ਐਤਵਾਰ ਨੂੰ ਸੀਤ ਲਹਿਰ ਦੇ ਮੱਦੇਨਜ਼ਰ ਸੂਬੇ ਦੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਵਿੱਚ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ। ਜਿਸ ਤੋਂ ਬਾਅਦ ਸਕੂਲ ਪ੍ਰਸ਼ਾਸਨ ਨੂੰ ਆਨਲਾਈਨ ਕਲਾਸਾਂ ਕਰਵਾਉਣ ਲਈ ਕਿਹਾ ਗਿਆ। ਬੱਚਿਆਂ ਨੂੰ ਠੰਢ ਤੋਂ ਰਾਹਤ ਦੇਣ ਤੋਂ ਬਾਅਦ ਹੁਣ ਸੋਮਵਾਰ ਨੂੰ ਪੰਜਾਬ ਦੇ ਅਧਿਆਪਕਾਂ ਨੂੰ ਵੀ ਠੰਢ ਤੋਂ ਰਾਹਤ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਅਧਿਆਪਕਾਂ ਲਈ ਨਵੇਂ ਹੁਕਮ ਜਾਰੀ ਕੀਤੇ ਹਨ। (Education News Today)

ਜਾਰੀ ਹੁਕਮਾਂ ਅਨੁਸਾਰ ਸਾਰੇ ਸਕੂਲਾਂ ਵਿੱਚ ਅੱਠਵੀਂ ਜਮਾਤ ਤੱਕ ਦੇ ਅਧਿਆਪਕਾਂ ਨੂੰ ਸਕੂਲ ਵਿੱਚ ਆ ਕੇ ਆਨਲਾਈਨ ਪੜ੍ਹਾਉਣ ਦੀ ਲੋੜ ਨਹੀਂ ਹੈ। ਪ੍ਰਾਇਮਰੀ, ਮਿਡਲ ਅਤੇ ਹਾਈ ਸਕੂਲ ਦੇ ਅਧਿਆਪਕ ਵੀ ਸਕੂਲ ਨਹੀਂ ਆਉਣਗੇ। ਹੁਣ 8ਵੀਂ ਤੋਂ 10ਵੀਂ ਤੱਕ ਦੇ ਸਾਰੇ ਵਿਸ਼ਿਆਂ ਲਈ ਆਨਲਾਈਨ ਕਲਾਸਾਂ ਹੀ ਉਪਲੱਬਧ ਹੋਣਗੀਆਂ। ਸਬੰਧਤ ਸਕੂਲ ਮੁਖੀ ਅਤੇ ਜ਼ਿਲ੍ਹਾ ਅਧਿਕਾਰੀ ਇਨ੍ਹਾਂ ਕਲਾਸਾਂ ਦੀ ਨਿਗਰਾਨੀ ਕਰਨਗੇ। ਇਸ ਦੇ ਨਾਲ ਹੀ 11ਵੀਂ ਅਤੇ 12ਵੀਂ ਅਤੇ ਨਾਨ-ਟੀਚਿੰਗ ਸਕੂਲਾਂ ਦੇ ਅਧਿਆਪਕਾਂ ਲਈ ਹਾਜ਼ਰੀ ਲਾਜ਼ਮੀ ਹੋਵੇਗੀ।

ਇਹ ਵੀ ਪੜ੍ਹੋ : ਕੜਕਦੀ ਠੰਢ ’ਚ ਕਿਸਾਨਾਂ ਦਾ ਚੜਿਆ ਪਾਰਾ,13 ਫਰਵਰੀ ਨੂੰ ਦਿੱਲੀ ਕੂਚ ਦਾ ਐਲਾਨ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਸਬੰਧੀ ਹੇਠ ਲਿਖੇ ਹੁਕਮ ਜਾਰੀ ਕੀਤੇ ਹਨ ਕਿ ਅੱਠ ਤੋਂ ਦਸਵੀਂ ਜਮਾਤ ਤੱਕ ਦੇ ਸਾਰੇ ਵਿਸ਼ਿਆਂ ਲਈ ਆਨਲਾਈਨ ਕਲਾਸਾਂ ਲਾਜ਼ਮੀ ਹਨ। ਸਾਰੇ ਅਧਿਆਪਕ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਦੇ ਟਾਈਮ ਟੇਬਲ ਅਨੁਸਾਰ ਆਪੋ-ਆਪਣੇ ਵਿਸ਼ਿਆਂ ਦੀਆਂ ਆਨਲਾਈਨ ਕਲਾਸਾਂ ਲੈਣਗੇ। ਇਨ੍ਹਾਂ ਕਲਾਸਾਂ ਦੀ ਨਿਗਰਾਨੀ ਪ੍ਰਿੰਸੀਪਲ ਅਤੇ ਜ਼ਿਲ੍ਹਾ ਅਧਿਕਾਰੀ ਕਰਨਗੇ।

14 ਜਨਵਰੀ ਤੱਕ ਪੂਰੀ ਤਰ੍ਹਾਂ ਬੰਦ ਰਹਿਣਗੇ ਦਸਵੀਂ ਤੱਕ ਸਕੂਲ

ਇਸ ਦੇ ਨਾਲ ਹੀ ਪ੍ਰਾਇਮਰੀ, ਮਿਡਲ ਅਤੇ ਹਾਈ ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਸਮੇਤ 14 ਜਨਵਰੀ ਤੱਕ ਪੂਰੀ ਤਰ੍ਹਾਂ ਬੰਦ ਰਹਿਣਗੇ। ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸਿਰਫ਼ 11ਵੀਂ ਅਤੇ 12ਵੀਂ ਜਮਾਤਾਂ ਹੀ ਰੈਗੂਲਰ ਹੋਣਗੀਆਂ। ਅਧਿਆਪਕ ਜਮਾਤਾਂ ਨੂੰ ਪੜ੍ਹਾਉਣਗੇ। ਅਧਿਆਪਕਾਂ ਅਤੇ ਨਾਨ-ਟੀਚਿੰਗ ਸਕੂਲਾਂ ਲਈ ਹਾਜ਼ਰੀ ਜ਼ਰੂਰੀ ਹੋਵੇਗੀ। ਬਾਕੀ ਸਟਾਫ਼ ਛੁੱਟੀ ‘ਤੇ ਰਹੇਗਾ। ਡੀਈਓ ਨੂੰ ਸਕੂਲਾਂ ਦੀ ਜਾਂਚ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਦਰਅਸਲ, ਕਈ ਸਕੂਲ ਅਜਿਹੇ ਹਨ ਜਿੱਥੇ ਅਧਿਆਪਕਾਂ ਨੂੰ ਛੁੱਟੀਆਂ ਤੋਂ ਬਾਅਦ ਸਕੂਲ ਬੁਲਾਇਆ ਗਿਆ ਹੈ। ਅਜਿਹੇ ‘ਚ ਸਿੱਖਿਆ ਵਿਭਾਗ ਨੇ ਅਜਿਹੇ ਸਕੂਲਾਂ ਦੀ ਜਾਂਚ ਕਰਨ ਲਈ ਡੀਈਓ ਦੀ ਡਿਊਟੀ ਲਗਾ ਦਿੱਤੀ ਹੈ, ਜਿੱਥੇ ਅਧਿਆਪਕਾਂ ਨੂੰ ਬੁਲਾਇਆ ਜਾ ਰਿਹਾ ਹੈ। ਉਨ੍ਹਾਂ ਸਕੂਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਸਕੂਲਾਂ ਦਾ ਸਮਾਂ ਬਦਲਿਆ, ਜਾਣੋ ਕਿੰਨੇ ਵੱਜੇ ਲੱਗਣਗੇ
ਪੰਜਾਬ ‘ਚ 1 ਜਨਵਰੀ ਨੂੰ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ : ਹਰਜੋਤ ਸਿੰਘ ਬੈਂਸ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦਾ ਸਮਾਂ ਬਦਲਿਆ ਹੈ। 1 ਜਨਵਰੀ, 2024 ਤੋਂ ਸਕੂਲ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕਰਨ ਦਾ ਫ਼ੈਸਲਾ ਕੀਤਾ ਹੈ। School Timings

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਕੂਲ 1 ਜਨਵਰੀ 2024 ਨੂੰ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 3 ਵਜੇ ਬੰਦ ਹੋਣਗੇ। ਸਮਾਂ ਤਬਦੀਲੀ ਸਬੰਧੀ ਇਹ ਹੁਕਮ 14 ਜਨਵਰੀ 2024 ਤੱਕ ਲਾਗੂ ਰਹਿਣਗੇ। School Timings

ਸਰਕਾਰੀ ਸਕੂਲਾਂ ਦੀਆਂ ਅੱਠ ਵਿਦਿਆਰਥਣਾਂ ਜਾਣਗੀਆਂ ਜਪਾਨ : ਹਰਜੋਤ ਸਿੰਘ ਬੈਂਸ
7 ਦਿਨਾਂ ਦਾ ਹੋਵੇਗਾ ਟੂਰ (Harjot Singh Bains)

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਅੱਠ ਵਿਦਿਆਰਥਣਾਂ 7 ਦਿਨਾਂ ਲਈ ਜਪਾਨ ਫੇਰੀ ’ਤੇ ਜਾਣਗੀਆਂ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ (Harjot Singh Bains) ਵੱਲੋਂ ਦਿੱਤੀ ਗਈ। ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜਪਾਨ ਏਸ਼ੀਆ ਯੂਥ ਅਕਸਚੇਂਜ ਪ੍ਰੋਗਰਾਮ ਇਨ ਸਾਇੰਸ, ਜਿਸਨੂੰ ਕਿ ਸਾਕੂਰਾ ਅਕਸਚੇਂਜ ਪ੍ਰੋਗਰਾਮ ਇਨ ਸਾਇੰਸ ਵਜੋਂ ਵੀ ਜਾਣਿਆ ਜਾਂਦਾ ਹੈ। ਇਸ ਵਿੱਚ ਭਾਗ ਲੈਣ ਲਈ ਸੂਬੇ ਦੇ ਸਰਕਾਰੀ ਸਕੂਲਾਂ ਦੀਆਂ ਅੱਠ ਵਿਦਿਆਰਥਣਾਂ ਚੁਣੀਆਂ ਗਈਆਂ ਹਨ। ਇਹ ਵਿਦਿਆਰਥਣਾਂ 7 ਦਿਨ ਮਿਤੀ 10 ਤੋਂ 16 ਦਸੰਬਰ,2023 ਤੱਕ ਜਪਾਨ ਵਿਖੇ ਰਹਿਣਗੀਆਂ।

ਇਹਨਾਂ ਵਿਦਿਆਰਥਣਾਂ ਦੀ ਹੋਈ ਚੋਣ

ਚੁਣੀਆਂ ਗਈਆਂ ਵਿਦਿਆਰਥਣਾਂ ਵਿੱਚ ਸਕੂਲ ਆਫ਼ ਐਮੀਨੈਂਸ ਮਾਨਸਾ ਦੀ ਵਿਦਿਆਰਥਣ ਹਰਮਨਦੀਪ ਕੌਰ ਸਪੁੱਤਰੀ ਸੁਖਵਿੰਦਰ ਸਿੰਘ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਵਾਨੀਗੜ੍ਹ ਦੀ ਜਸਮੀਤ ਕੌਰ ਸਪੁੱਤਰੀ ਗੁਰਦੀਪ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਡਲ ਟਾਊਨ ਪਟਿਆਲਾ ਦੀ ਸੰਜਨਾ ਪੁੱਤਰੀ ਰਜਤ ਕੁਮਾਰ, ਮੈਰੀਟੋਰੀਅਸ ਸਕੂਲ ਬਠਿੰਡਾ ਦੀ ਵਿਦਿਆਰਥਣ ਸਪਨਾ ਪੁੱਤਰੀ ਸੰਤ ਰਾਮ, ਸਕੂਲ ਆਫ਼ ਐਮੀਨੈਂਸ ਕਪੂਰਥਲਾ ਦੀ ਵਿਦਿਆਰਥਣ ਨਿਸ਼ਾ ਰਾਣੀ ਪੁੱਤਰੀ ਜਸਵਿੰਦਰ ਸਿੰਘ , ਮੈਰੀਟੋਰੀਅਸ ਸਕੂਲ ਫਿਰੋਜ਼ਪੁਰ ਦੀ ਵਿਦਿਆਰਥਣ ਗੁਰਵਿੰਦਰ ਕੌਰ ਪੁੱਤਰੀ ਕੁਲਦੀਪ ਸਿੰਘ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੌੜਮੰਡੀ ਦੀ ਵਿਦਿਆਰਥਣ ਦੀਪਿਕਾ ਪੁੱਤਰੀ ਹਰਵਿੰਦਰ ਕੁਮਾਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੰਧਾਵਾ ਮਸੰਦਾਂ ਜਲੰਧਰ ਖਵਾਹਿਸ਼ ਪੁੱਤਰੀ ਰਮਨ ਕੁਮਾਰ ਸ਼ਾਮਲ ਹਨ।

ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਧਾਲੀਵਾਲ ਨੇ ਖੰਡ ਮਿੱਲ ਦੇ ਗੰਨਾ ਪਿੜਾਈ ਸੀਜ਼ਨ ਦੀ ਕੀਤੀ ਸ਼ੁਰੂਆਤ

ਸਕੂਲਾਂ ਦਾ ਸਮਾਂ ਬਦਲਿਆ, ਜਾਣੋ ਕਿੰਨੇ ਵਜੇ ਖੁੱਲਣਗੇ ਸਕੂਲ
ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਦਿੱਤੀ ਜਾਣਕਾਰੀ

(ਸੱਚ ਕਹੂੰ ਨਿਊਜ਼) ਚੰਡੀਗਡ਼੍ਹ। ਘਣੀ ਧੁੰਦ ਅਤੇ ਮੌਸਮ ਤਬਦੀਲੀ ਨੂੰ ਵੇਖਦਿਆਂ ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕੁਝ ਹਿੱਸਿਆਂ ਵਿੱਚ ਪੈ ਰਹੀ ਸੰਘਣੀ ਧੁੰਦ ਅਤੇ ਮੌਸਮ ਤਬਦੀਲੀ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ਼੍ਹਣ ਦਾ ਸਮਾਂ ਸਵੇਰੇ 9:30 ਵਜੇ ਅਤੇ ਛੁੱਟੀ ਦਾ ਸਮਾਂ 3:30 ਵਜੇ ਕੀਤਾ ਜਾਂਦਾ ਹੈ। ਇਹ ਹੁਕਮ ਸੋਮਵਾਰ 04/12/2023 ਤੋਂ 23/12/2023 ਤੱਕ ਸਾਰੇ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ‘ਤੇ ਇਕਸਾਰ ਲਾਗੂ ਰਹਿਣਗੇ।