Sunam news - Sach Kahoon Punjabi

Sunam News: ਸਿੱਖਿਆ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਅਹਿਮ ਉਪਰਾਲਾ, ਸਰਕਾਰੀ ਸਕੂਲਾਂ ਦੇ 19,886 ਵਿਦਿਆਰਥੀਆਂ ਨੂੰ ਸਕੂਲ ਬੈਗ ਦੇਣ ਦੀ ਸ਼ੁਰੂਆਤ
ਸੁਨਾਮ/ ਲੌਂਗੋਵਾਲ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ ਸਕੂਲੀ ਸਿੱਖਿਆ ਦੇ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਇਕ ਵਿਸ਼ੇਸ਼ ਉਪਰਾਲੇ ਤਹਿਤ ਹਲਕੇ ਦੇ 129 ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 19,886 ਵਿਦਿਆਰਥੀਆਂ ਨੂੰ ਸਕੂਲ ਬੈਗ ਮੁਹੱਈਆ ਕਰਵਾਉਣ ਦੀ ਸ਼ੁਰੂਆਤ 6ਵੀਂ ਤੋਂ 12ਵੀਂ ਜਮਾਤ ਤੱਕ ਦੀਆਂ 5,710 ਵਿਦਿਆਰਥਣਾਂ ਨੂੰ ਸਕੂਲ ਬੈਗ ਵੰਡ ਕੇ ਕੀਤੀ। ਇਸ ਮੌਕੇ ਅਰੋੜਾ ਦੀ ਪਤਨੀ ਸ਼੍ਰੀਮਤੀ ਸਬੀਨਾ ਅਰੋੜਾ ਵੀ ਉਹਨਾਂ ਦੇ ਨਾਲ ਸਨ।

ਅਮਨ ਅਰੋੜਾ ਨੇ ਦੱਸਿਆ ਕਿ ਇਹ ਪਹਿਲ ਉਨ੍ਹਾਂ ਦੇ ਪਰਿਵਾਰ ਵੱਲੋਂ ‘ਬਾਬੂ ਭਗਵਾਨ ਦਾਸ ਅਰੋੜਾ ਫਾਊਂਡੇਸ਼ਨ’ ਰਾਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹਲਕੇ ਦੇ ਬਾਕੀ ਸਾਰੇ ਵਿਦਿਆਰਥੀਆਂ ਨੂੰ ਵੀ ਸਕੂਲ ਬੈਗ ਮੁਹੱਈਆ ਕਰਵਾਏ ਜਾਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਆਰਥਿਕ ਤੌਰ 'ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਪੜ੍ਹਾਈ ਨਾਲ ਸਬੰਧਤ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਮੰਤਵ ਵਿਦਿਆਰਥੀਆਂ ਨੂੰ ਸਹੂਲਤ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਵਿੱਚ ਪੜ੍ਹਾਈ ਪ੍ਰਤੀ ਉਤਸ਼ਾਹ ਅਤੇ ਆਤਮ-ਵਿਸ਼ਵਾਸ ਪੈਦਾ ਕਰਨਾ ਹੈ।

Read Also : AAP ਨੇ Punjab University Elections ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਅਮਨ ਅਰੋੜਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਵਿੱਚ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕਰਨ ਵਾਸਤੇ ਸੁਨਾਮ ਹਲਕੇ ਦੇ ਉਨ੍ਹਾਂ ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਹੈ, ਜਿਨ੍ਹਾਂ ਨੇ ਐਨ.ਈ.ਈ.ਟੀ (NEET) ਅਤੇ ਜੇ.ਈ.ਈ. (JEE) ਵਰਗੀਆਂ ਕੌਮੀ ਪੱਧਰ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫ਼ਲਤਾ ਹਾਸਲ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਹਲਕੇ ਦੇ 13 ਵਿਦਿਆਰਥੀਆਂ ਨੇ ਐਨ.ਈ.ਈ.ਟੀ/ ਜੇ.ਈ.ਈ.ਵਿੱਚ ਸਫ਼ਲਤਾ ਹਾਸਲ ਕੀਤੀ ਹੈ, ਜਿਨ੍ਹਾਂ ਵਿੱਚ 8 ਵਿਦਿਆਰਥਣਾਂ ਸ਼ਾਮਲ ਹਨ। ਇਸ ਤੋਂ ਇਲਾਵਾ ਆਪਣੀਆਂ ਜਮਾਤਾਂ ਵਿੱਚ ਪਹਿਲੀਆਂ, ਦੂਜੀਆਂ ਅਤੇ ਤੀਜੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ ਧੀਆਂ ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਮੱਲਾਂ ਮਾਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੈਡੀਕਲ, ਨਾਨ-ਮੈਡੀਕਲ, ਡਿਫੈਂਸ ਅਤੇ ਸਿਵਲ ਸਰਵਿਸਿਜ਼ ਸਮੇਤ ਵੱਖ-ਵੱਖ ਖੇਤਰਾਂ ਵਿੱਚ ਲੜਕੀਆਂ ਨੇ ਆਪਣੀ ਕਾਬਲੀਅਤ ਸਾਬਤ ਕੀਤੀ ਹੈ। ਉਨ੍ਹਾਂ ਕਿਹਾ ਕਿ ਧੀਆਂ ਦੀਆਂ ਪ੍ਰਾਪਤੀਆਂ ਸਮੁੱਚੇ ਸਮਾਜ ਲਈ ਮਾਣ ਵਾਲੀ ਗੱਲ ਹਨ ਅਤੇ ਉਨ੍ਹਾਂ ਨੂੰ ਬਰਾਬਰ ਮੌਕੇ ਪ੍ਰਦਾਨ ਕਰਨਾ ਸਮੇਂ ਦੀ ਲੋੜ ਹੈ।

ਇਸ ਮੌਕੇ ਮੀਡੀਆ ਵੱਲੋਂ ਪ੍ਰਾਈਵੇਟ ਸਕੂਲਾਂ ਵੱਲੋਂ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਸ਼੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਪਿਆਂ ਨੂੰ ਮਨਮਾਨੀ ਫੀਸ ਵਸੂਲੀ ਤੋਂ ਰਾਹਤ ਦੇਣ ਲਈ ਕਾਨੂੰਨੀ ਕਦਮ ਚੁੱਕੇ ਗਏ ਹਨ।

ਉਨ੍ਹਾਂ ਕਿਹਾ ਕਿ ਨਿਯਮਾਂ ਅਨੁਸਾਰ ਕੋਈ ਵੀ ਪ੍ਰਾਈਵੇਟ ਸਕੂਲ 5 ਫੀਸਦੀ ਤੋਂ ਵੱਧ ਫੀਸ ਵਾਧਾ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਸਕੂਲ ਵੱਲੋਂ ਨਿਰਧਾਰਤ ਸੀਮਾ ਤੋਂ ਵੱਧ ਫੀਸ ਵਸੂਲੀ ਜਾਂਦੀ ਹੈ ਤਾਂ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਵਾਧੂ ਵਸੂਲੀ ਵਾਪਸ ਕਰਵਾਉਣ ਲਈ ਕਦਮ ਚੁੱਕੇ ਜਾਣਗੇ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਸਿੱਖਿਆ ਦੇ ਵਪਾਰੀਕਰਨ ਨੂੰ ਰੋਕਣਾ ਅਤੇ ਮਾਪਿਆਂ 'ਤੇ ਬੇਲੋੜਾ ਵਿੱਤੀ ਬੋਝ ਪੈਣ ਤੋਂ ਬਚਾਉਣਾ ਹੈ। ਕੈਬਨਿਟ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਕੱਚੇ ਅਤੇ ਕੰਟਰੈਕਟ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ/ਸੁਰੱਖਿਅਤ ਕਰਨ ਸਬੰਧੀ ਚੁੱਕੇ ਗਏ ਕਦਮ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ 28,000 ਤੋਂ ਵੱਧ ਕੱਚੇ/ਕੰਟਰੈਕਟ ਮੁਲਾਜ਼ਮਾਂ ਦੀਆਂ ਸੇਵਾਵਾਂ ਨਾਲ ਸਬੰਧਤ ਲਿਆ ਗਿਆ ਫੈਸਲਾ ਸਰਕਾਰ ਦੀ ਮੁਲਾਜ਼ਮ ਪੱਖੀ ਨੀਤੀ ਨੂੰ ਦਰਸਾਉਂਦਾ ਹੈ।

ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ “ਸਾਡਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਬੱਚਾ ਆਰਥਿਕ ਕਾਰਨਾਂ ਕਰਕੇ ਸਿੱਖਿਆ ਤੋਂ ਵਾਂਝਾ ਨਾ ਰਹੇ। ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਅਤੇ ਲੋੜੀਂਦੀਆਂ ਸਹੂਲਤਾਂ ਦੇ ਨਾਲ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਉਤਸ਼ਾਹਿਤ ਕਰਨਾ ਸਾਡੀ ਤਰਜੀਹ ਹੈ। ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਕੌਮੀ ਪੱਧਰ 'ਤੇ ਵਧੀਆ ਪ੍ਰਦਰਸ਼ਨ ਕਰ ਰਹੇ ਹਨ, ਜੋ ਸਾਡੇ ਲਈ ਮਾਣ ਵਾਲੀ ਗੱਲ ਹੈ।”

ਉਨ੍ਹਾਂ ਕਿਹਾ ਕਿ ਸਰਕਾਰ ਦਾ ਮੰਤਵ ਹਰ ਬੱਚੇ ਨੂੰ ਗੁਣਵੱਤਾਪੂਰਨ ਸਿੱਖਿਆ ਦੇ ਮੌਕੇ ਪ੍ਰਦਾਨ ਕਰਕੇ ਉਸ ਦੇ ਉੱਜਵਲ ਭਵਿੱਖ ਦੀ ਨੀਂਹ ਮਜ਼ਬੂਤ ਕਰਨਾ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ, ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ, ਕੈਬਿਨਟ ਮੰਤਰੀ ਅਮਨ ਅਰੋੜਾ ਜੀ ਦੀ ਧਰਮ ਪਤਨੀ ਸਬੀਨਾ ਅਰੋੜਾ ,ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਤਰਵਿੰਦਰ ਕੌਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਅਤੇ ਵੱਡੀ ਗਿਣਤੀ ਵਿਦਿਆਰਥੀ ਤੇ ਮਾਪੇ ਅਤੇ ਨਗਰ ਨਿਵਾਸੀ ਹਾਜ਼ਰ ਸਨ।

Sunam News: ਡਿੱਗਿਆ ਪਰਸ ਮੋੜ ਕੇ ਇਮਾਨਦਾਰੀ ਦੀ ਮਿਸਾਲ ਪੈਦਾ ਕੀਤੀ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਸਿੱਖਿਆਵਾਂ 'ਤੇ ਚਲਦਿਆਂ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਵੱਲੋਂ ਕੀਤੇ ਜਾ ਰਹੇ ਮਾਨਵਤਾ ਭਲਾਈ ਦੇ ਕਾਰਜ ਵਾਕਿਆ ਹੀ ਸ਼ਲਾਘਾਯੋਗ ਹਨ। ਇਸੇ ਤਰ੍ਹਾਂ ਹੀ ਇੱਕ ਜਿ਼ੰਮੇਵਾਰ ਸੇਵਾਦਾਰ ਵੱਲੋਂ ਕੀਤਾ ਗਿਆ ਭਲਾਈ ਦਾ ਕਾਰਜ ਅੱਜ ਇਲਾਕੇ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਡੇਰਾ ਸੱਚਾ ਸੌਦਾ ਮਾਨਵਤਾ ਭਲਾਈ ਕੇਂਦਰ ਸੁਨਾਮ ਦੀ ਸੱਚ ਕੰਟੀਨ 'ਚ ਪਿਛਲੇ ਦਿਨੀਂ ਇੱਕ ਵਿਅਕਤੀ ਆਪਣਾ ਪਰਸ ਭੁੱਲ ਗਿਆ ਸੀ ਜਿਸ ਉਪਰੰਤ ਕੰਟੀਨ ਦੇ ਜਿੰਮੇਵਾਰ ਸੱਚੇ ਨਿਮਰ ਸੇਵਾਦਾਰ ਬਲਜੀਤ ਸਿੰਘ ਇੰਸਾਂ ਨੇ ਪਰਸ ਨੂੰ ਸਾਂਭਿਆ ਅਤੇ ਉਸ ਵਿੱਚੋਂ ਉਕਤ ਵਿਅਕਤੀ ਦਾ ਫੋਨ ਨੰਬਰ ਕੱਢ ਕੇ ਉਸ ਨੂੰ ਫੋਨ ਕੀਤਾ ਜੋ ਫਾਇਰ ਬ੍ਰਿਗੇਡ ਦੇ ਮੁਲਾਜ਼ਮ ਹਿੰਮਤ ਕੁਮਾਰ ਫਾਜ਼ਿਲਕਾ ਦਾ ਸੀ, ਪਰਸ ਵਿੱਚ ਪੈਸੇ, ਆਧਾਰ ਕਾਰਡ, ਪੈਨ ਕਾਰਡ, ਏਟੀਐਮ ਅਤੇ ਉਕਤ ਮੁਲਾਜ਼ਮ ਦਾ ਆਈ.ਕਾਰਡ ਵੀ ਸ਼ਾਮਲ ਸੀ, ਜਦੋਂ ਹਿੰਮਤ ਕੁਮਾਰ ਨਾਲ ਫੋਨ ਤੇ ਰਾਬਤਾ ਕੀਤਾ ਅਤੇ ਉਸ ਨੂੰ ਦੱਸਿਆ ਕਿ ਤੇਰਾ ਪਰਸ ਸੁਰੱਖਿਤ ਹੈ ਅਤੇ ਉਹ ਲੈ ਜਾ ਸਕਦਾ ਹੈ।

Read Also : ਮੁਫ਼ਤ ਮੈਡੀਕਲ ਕੈਂਪ 12 ਨੂੰ, ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ

ਇਸ ਤੋਂ ਬਾਅਦ ਉਕਤ ਮੁਲਾਜ਼ਮ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਸੀ ਅਤੇ ਉਸ ਨੇ ਕਿਹਾ ਕਿ ਜੇਕਰ ਇਹ ਪਰਸ ਤੁਹਾਡੇ ਤੋਂ ਇਲਾਵਾ ਕਿਸੇ ਹੋਰ ਦੇ ਹੱਥ ਲੱਗ ਜਾਂਦਾ ਤਾਂ ਸ਼ਾਇਦ ਇਹ ਪਰਸ ਉਸ ਨੂੰ ਨਾ ਮਿਲਦਾ, ਉਸਨੇ ਕਿਹਾ ਕਿ ਇਸ ਵਿੱਚ ਬਹੁਤ ਜਰੂਰੀ ਕਾਗਜ਼ਾਤ ਸਨ ਅਤੇ ਜਿਨਾਂ ਦੀ ਉਸਨੂੰ ਬਹੁਤ ਜਰੂਰਤ ਸੀ।

ਉਕਤ ਮੁਲਾਜ਼ਮ ਹਿੰਮਤ ਕੁਮਾਰ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਇਮਾਨਦਾਰੀ ਦੀ ਮਿਸਾਲ ਹੈ ਜਿਸ ਲਈ ਉਹ ਡੇਰਾ ਸੱਚਾ ਸੌਦਾ ਅਤੇ ਸੇਵਾਦਾਰਾਂ ਦਾ ਬਹੁਤ-ਬਹੁਤ ਧੰਨਵਾਦ ਕਰਦਾ ਹੈ ਇਸ ਤੋਂ ਬਾਅਦ ਉਸ ਨੇ ਆਪਣਾ ਨੇੜਲਾ ਸਾਥੀ ਰਣਵੀਰ ਸਿੰਘ ਪਿੰਡ ਬਿਗੜਵਾਲ ਨੂੰ ਭੇਜ ਕੇ ਉਕਤ ਪਰਸ ਨੂੰ ਪ੍ਰਾਪਤ ਕੀਤਾ। ਇਸ ਮੌਕੇ ਸੱਚੇ ਨਿਮਰ ਸੇਵਾਦਾਰ ਬਲਜੀਤ ਸਿੰਘ ਇੰਸਾਂ, ਬਲਾਕ ਪ੍ਰੇਮੀ ਸੇਵਕ ਮਾ. ਜਾਗਰ ਸਿੰਘ ਇੰਸਾਂ, ਚਮਕੌਰ ਸਿੰਘ ਇੰਸਾਂ, ਲਾਲ ਚੰਦ ਇੰਸਾਂ, ਬਲਜੀਤ ਸਿੰਘ ਇੰਸਾਂ, ਸੁਰਿੰਦਰ ਸਿੰਘ ਇੰਸਾਂ ਅਤੇ ਜਗਰੂਪ ਸਿੰਘ ਇੰਸਾਂ ਆਦਿ ਹਾਜਰ ਸਨ।

Sunam News: ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ
ਸੁਨਾਮ ਊਧਮ ਸਿੰਘ ਵਾਲਾ : ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਦੇ ਜਨਮ ਅਸਥਾਨ ਸੁਨਾਮ ਨੂੰ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸਮਰਪਿਤ ਕੀਤੇ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸੰਤ ਅਤਰ ਸਿੰਘ ਮਹਾਰਾਜ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਟਰੌਮਾ ਸੈਂਟਰ, ਦਵਾਈਆਂ ਦਾ ਵੇਅਰਹਾਊਸ ਅਤੇ ਬਲੱਡ ਬੈਂਕ ਸ਼ਾਮਲ ਹਨ। ਇਸ ਮੌਕੇ ਰਾਜ ਪੱਧਰੀ ਸ਼ਹੀਦੀ ਸਮਾਗਮ ਦੌਰਾਨ ਉਨ੍ਹਾਂ ਨੇ ਮਹਾਨ ਸੁਤੰਤਰਤਾ ਸੰਗਰਾਮੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਅਤੇ ਭਾਰਤ ਬਣਾਉਣ ਲਈ ਸਾਂਝੇ ਯਤਨਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਿਆਂ ਮਿਆਰੀ ਸਿੱਖਿਆ, ਸਿਹਤ ਸੰਭਾਲ ਅਤੇ ਰੋਜ਼ਗਾਰ ਮੁਹੱਈਆ ਕਰਵਾਉਣਾ ਹੀ ਦੇਸ਼ ਦੇ ਸੁਤੰਤਰਤਾ ਸੰਗਰਾਮੀਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਹੇਠਲੇ ਪੱਧਰ 'ਤੇ ਕੰਮ ਕਰ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਵਿਗਾੜਨ ਦੀਆਂ ਕੋਸ਼ਿਸ਼ਾਂ ਤੋਂ ਸੁਚੇਤ ਕੀਤਾ।

ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗਰਮੀ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਪੁੱਜੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ, "ਅੱਜ ਇੱਕ ਵੱਡਾ ਦਿਨ ਹੈ ਕਿਉਂਕਿ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਹਾ ਹੈ। ਪੰਜਾਬ ਸਰਕਾਰ ਨੇ ਸੁਨਾਮ ਦੀ ਇਸ ਪਵਿੱਤਰ ਧਰਤੀ ਦੀ ਚੋਣ ਕੀਤੀ ਹੈ, ਜਿੱਥੇ ਸ਼ਹੀਦ ਊਧਮ ਸਿੰਘ ਜੀ ਦਾ ਜਨਮ ਹੋਇਆ ਸੀ। ਬਚਪਨ ਤੋਂ ਹੀ ਮੈਂ ਆਪਣੇ ਪਿਤਾ ਜੀ ਨਾਲ ਇਸ ਧਰਤੀ 'ਤੇ ਆਉਂਦਾ ਰਿਹਾ ਹਾਂ।"

ਮੁੱਖ ਮੰਤਰੀ ਨੇ ਸਾਂਝਾ ਕੀਤਾ, "ਜਦੋਂ ਮੈਂ 1993 ਵਿੱਚ ਪਹਿਲੀ ਵਾਰ ਇੰਗਲੈਂਡ ਗਿਆ ਸੀ ਤਾਂ ਮੈਂ ਖਾਸ ਤੌਰ 'ਤੇ ਕੈਕਸਟਨ ਹਾਲ ਗਿਆ ਸੀ ਜਿੱਥੇ ਸ਼ਹੀਦ ਊਧਮ ਸਿੰਘ ਜੀ ਨੇ 21 ਸਾਲਾਂ ਦੇ ਇੰਤਜ਼ਾਰ ਤੋਂ ਬਾਅਦ ਓ'ਡਵਾਇਰ ਨੂੰ ਗੋਲੀ ਮਾਰੀ ਸੀ।"

ਸੁਤੰਤਰਤਾ ਸੰਗਰਾਮੀਆਂ ਦੇ ਆਦਰਸ਼ਾਂ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, "ਆਪ ਸਰਕਾਰ ਦੇਸ਼ ਦੇ ਆਜ਼ਾਦੀ ਸੰਘਰਸ਼ ਦੇ ਸ਼ਹੀਦਾਂ ਅਤੇ ਨਾਇਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਜ਼ਾਦੀ ਦੇ ਲਗਭਗ 80 ਸਾਲਾਂ ਬਾਅਦ ਵੀ ਦੇਸ਼ ਮਹਾਨ ਰਾਸ਼ਟਰੀ ਨੇਤਾਵਾਂ ਦੇ ਸੁਪਨਿਆਂ ਨੂੰ ਪੂਰਾ ਨਹੀਂ ਕਰ ਸਕਿਆ ਹੈ। ਹਾਲਾਂਕਿ, ਅਹੁਦਾ ਸੰਭਾਲਣ ਦੇ ਪਹਿਲੇ ਹੀ ਦਿਨ ਤੋਂ ਸਾਡੀ ਸਰਕਾਰ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।"

Read Also : ਸੰਸਦ ਦਾ ਭਾਸ਼ਣ ਇੰਸਟਾਗ੍ਰਾਮ 'ਤੇ ਬੈਨ ਕਰਨ 'ਤੇ ਮੀਤ ਹੇਅਰ ਨੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਬੋਲਿਆ ਹਮਲਾ, ਕਿਹਾ- ਇਹ ਪ੍ਰਗਟਾਵੇ ਦੀ ਆਜ਼ਾਦੀ ਅਤੇ ਲੋਕਤੰਤਰ ਦਾ ਘਾਣ

ਸੂਬਾ ਸਰਕਾਰ ਦੀਆਂ ਪ੍ਰਮੁੱਖ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, "ਸਾਡੀ ਸਰਕਾਰ ਨੇ ਲੋਕਾਂ ਦੀ ਸਹੂਲਤ ਲਈ ਸੁਖਾਲੀ ਰਜਿਸਟਰੀ ਦਾ ਇਤਿਹਾਸਕ ਕਦਮ ਚੁੱਕਿਆ ਹੈ। ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ 68,000 ਤੋਂ ਵੱਧ ਨੌਕਰੀਆਂ ਦਿੱਤੀਆਂ ਗਈਆਂ ਹਨ। ਪੰਜਾਬ ਦੇ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਪੂਰੇ ਸੂਬੇ ਵਿੱਚ ਲਗਭਗ 43,000 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਸਰਕਾਰ ਨੇ ਦਿਨ ਵੇਲੇ ਕਿਸਾਨਾਂ ਨੂੰ ਬਿਜਲੀ ਦਿੱਤੀ ਹੈ ਅਤੇ ਪੰਜਾਬ ਵਿੱਚ 14,000 ਕਿਲੋਮੀਟਰ ਲੰਬੀਆਂ ਪਾਈਪਾਂ ਵਿਛਾਈਆਂ ਹਨ, ਜੋ ਕਿ ਦਿੱਲੀ ਅਤੇ ਕੈਨੇਡਾ ਦੇ ਵੈਨਕੂਵਰ ਵਿਚਕਾਰ ਦੀ ਦੂਰੀ ਦੇ ਬਰਾਬਰ ਹੈ। ਅਸੀਂ ਇਨ੍ਹਾਂ ਪਾਈਪਾਂ ਰਾਹੀਂ ਖੇਤਾਂ ਨੂੰ 21,000 ਕਿਊਸਿਕ ਪਾਣੀ ਦੀ ਸਪਲਾਈ ਕਰ ਰਹੇ ਹਾਂ, ਜਿਸ ਕਾਰਨ ਨਹਿਰੀ ਸਿੰਚਾਈ ਵਿੱਚ ਵਾਧਾ ਹੋਇਆ ਹੈ।"

ਮੁੱਖ ਮੰਤਰੀ ਨੇ ਦੱਸਿਆ, "ਨਹਿਰਾਂ ਅਤੇ ਦਰਿਆਵਾਂ ਵਿੱਚ ਰੀਚਾਰਜ ਪੁਆਇੰਟ ਬਣਾਏ ਗਏ ਹਨ ਤਾਂ ਜੋ ਪਾਣੀ ਦਾ ਪੱਧਰ ਸੁਧਰ ਸਕੇ। ਨਤੀਜੇ ਵਜੋਂ ਪਾਣੀ ਦਾ ਪੱਧਰ ਦੋ ਤੋਂ ਚਾਰ ਮੀਟਰ ਤੱਕ ਵੱਧ ਗਿਆ ਹੈ। ਮੇਰੇ ਯਤਨਾਂ ਦਾ ਇੱਕੋ-ਇੱਕ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਹਰ ਕੋਈ ਖੁਸ਼ ਰਹੇ ਅਤੇ ਇਸੇ ਲਈ ਮੈਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਿਹਾ ਹਾਂ।"

ਸਿੱਖਿਆ ਬਾਰੇ ਬੋਲਦਿਆਂ ਉਨ੍ਹਾਂ ਕਿਹਾ, "ਜਦੋਂ ਅਸੀਂ 2022 ਵਿੱਚ ਅਹੁਦਾ ਸੰਭਾਲਿਆ ਸੀ ਤਾਂ ਪੰਜਾਬ ਸਿੱਖਿਆ ਦੇ ਖੇਤਰ ਵਿੱਚ 27ਵੇਂ ਨੰਬਰ 'ਤੇ ਸੀ। ਅੱਜ, ਭਾਰਤ ਸਰਕਾਰ ਦੇ ਸਿੱਖਿਆ ਸਰਵੇਖਣ ਅਨੁਸਾਰ ਪੰਜਾਬ ਸਿੱਖਿਆ ਖੇਤਰ ਵਿੱਚ ਸਭ ਤੋਂ ਅੱਗੇ ਹੈ। ਅੱਜ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਪਾਸ ਕੀਤੀ ਹੈ।"ਉਨ੍ਹਾਂ ਅੱਗੇ ਕਿਹਾ, "ਇਹ ਮੁਫ਼ਤ ਦੀਆਂ ਰਿਉੜੀਆਂ ਨਹੀਂ ਸਗੋਂ ਮਿਆਰੀ ਸਿੱਖਿਆ ਹੈ ਜੋ ਆਮ ਆਦਮੀ ਨੂੰ ਗਰੀਬੀ 'ਚੋਂ ਕੱਢ ਕੇ ਉਸ ਦੀ ਤਕਦੀਰ ਬਦਲ ਸਕਦੀ ਹੈ।"

ਔਰਤਾਂ ਦੇ ਸਸ਼ਕਤੀਕਰਨ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ, "ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ 1 ਜੁਲਾਈ ਤੋਂ ਸੂਬੇ ਦੀਆਂ ਔਰਤਾਂ ਦੇ ਖਾਤਿਆਂ ਵਿੱਚ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਪੈਸੇ ਆਉਣੇ ਸ਼ੁਰੂ ਹੋ ਗਏ ਹਨ। ਹਰ ਔਰਤ 1,000 ਰੁਪਏ ਮਹੀਨਾ ਦੀ ਹੱਕਦਾਰ ਹੈ ਅਤੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਔਰਤਾਂ 1,500 ਰੁਪਏ ਮਹੀਨਾ ਸਨਮਾਨ ਰਾਸ਼ੀ ਦੀਆਂ ਹੱਕਦਾਰ ਹਨ। 1 ਜੁਲਾਈ ਨੂੰ 32 ਲੱਖ ਦੇ ਲਗਭਗ ਔਰਤਾਂ ਨੂੰ ਪੈਸੇ ਮਿਲ ਚੁੱਕੇ ਹਨ ਅਤੇ 1 ਅਗਸਤ ਨੂੰ 40 ਲੱਖ ਤੋਂ ਵੱਧ ਔਰਤਾਂ ਨੂੰ ਪੰਜਾਬ ਸਰਕਾਰ ਵੱਲੋਂ ਸਤਿਕਾਰ ਵਜੋਂ ਪੈਸੇ ਮਿਲਣਗੇ।"

'ਮੁੱਖ ਮੰਤਰੀ ਸਿਹਤ ਯੋਜਨਾ' ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਲੋਕਾਂ ਨੂੰ ਵਿਆਪਕ ਸਿਹਤ ਸੰਭਾਲ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ 'ਮੁੱਖ ਮੰਤਰੀ ਸਿਹਤ ਯੋਜਨਾ' ਸ਼ੁਰੂ ਕੀਤੀ ਹੈ, ਜੋ ਕਿ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ ਜੋ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਪ੍ਰਦਾਨ ਕਰਦੀ ਹੈ।"

ਉਨ੍ਹਾਂ ਅੱਗੇ ਕਿਹਾ, "ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਅਜਿਹੀ ਵਿਆਪਕ ਸਿਹਤ ਸੰਭਾਲ ਕਵਰੇਜ ਦੇਣ ਵਾਲਾ ਪਹਿਲਾ ਭਾਰਤੀ ਸੂਬਾ ਹੈ, ਜਿਸ ਨੇ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਉਂਦੇ ਹੋਏ ਲੋਕਾਂ 'ਤੇ ਵਿੱਤੀ ਬੋਝ ਨੂੰ ਕਾਫ਼ੀ ਹੱਦ ਤੱਕ ਘਟਾਇਆ ਹੈ। ਇਸ ਇਤਿਹਾਸਕ ਕਦਮ ਦਾ ਮਕਸਦ ਸੂਬੇ ਦੇ ਸਾਰੇ ਪਰਿਵਾਰਾਂ ਨੂੰ ਸਰਵਵਿਆਪੀ ਸਿਹਤ ਸੰਭਾਲ ਪ੍ਰਦਾਨ ਕਰਨਾ ਹੈ। ਹੁਣ ਤੱਕ ਲੋਕ 650 ਕਰੋੜ ਰੁਪਏ ਤੋਂ ਵੱਧ ਦਾ ਮੁਫ਼ਤ ਇਲਾਜ ਕਰਵਾ ਚੁੱਕੇ ਹਨ।"

ਪੰਜਾਬ ਦੀ ਭਾਈਚਾਰਕ ਸਾਂਝ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ, "ਪੰਜਾਬ ਇੱਕ ਅਜਿਹਾ ਗੁਲਦਸਤਾ ਹੈ ਜਿਸ ਵਿੱਚ ਹਰ ਰੰਗ ਦਾ ਫੁੱਲ ਹੈ ਅਤੇ ਇਸ ਪਵਿੱਤਰ ਧਰਤੀ 'ਤੇ ਹਰ ਕੋਈ ਵਧਦਾ-ਫੁੱਲਦਾ ਹੈ। ਪੰਜਾਬ ਦੀ ਧਰਤੀ ਬਹੁਤ ਉਪਜਾਊ ਹੈ ਜਿੱਥੇ ਹਰ ਬੀਜ ਉੱਗ ਸਕਦਾ ਹੈ, ਪਰ ਨਫ਼ਰਤ ਦਾ ਬੀਜ ਨਹੀਂ ਕਿਉਂਕਿ ਸਾਡੀ ਆਪਸੀ ਏਕਤਾ ਬਹੁਤ ਮਜ਼ਬੂਤ ਹੈ। ਪੰਜਾਬ ਵਿੱਚ ਸਾਰੇ ਤਿਉਹਾਰ ਮਿਲ ਕੇ ਮਨਾਏ ਜਾਂਦੇ ਹਨ, ਚਾਹੇ ਰਾਮ ਨੌਮੀ ਹੋਵੇ, ਗੁਰਪੁਰਬ ਹੋਵੇ ਜਾਂ ਈਦ। ਇਸ ਕਾਰਨ ਇੱਥੇ ਭਾਈਚਾਰਕ ਸਾਂਝ ਅਤੇ ਅਖੰਡਤਾ ਦਾ ਰਿਸ਼ਤਾ ਬਹੁਤ ਮਜ਼ਬੂਤ ਹੈ।"

ਸੁਨਾਮ ਦੇ ਲੋਕਾਂ ਨੂੰ ਸਮਰਪਿਤ ਵਿਕਾਸ ਪ੍ਰੋਜੈਕਟਾਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ, "ਮਹਾਨ ਸੁਤੰਤਰਤਾ ਸੰਗਰਾਮੀ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ 'ਤੇ ਸੁਨਾਮ ਦੇ ਲੋਕਾਂ ਨੂੰ 107.78 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਸਮਰਪਿਤ ਕੀਤੇ ਗਏ ਹਨ। ਇਹਨਾਂ ਪ੍ਰੋਜੈਕਟਾਂ ਵਿੱਚ ਫੌਜ ਵਿੱਚ ਅਫਸਰ ਬਣਨ ਦੇ ਚਾਹਵਾਨ ਨੌਜਵਾਨਾਂ ਲਈ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਹਾਦਸੇ ਦੇ ਪੀੜਤਾਂ ਲਈ ਟਰੌਮਾ ਸੈਂਟਰ, ਬਲੱਡ ਬੈਂਕ ਅਤੇ ਦਵਾਈਆਂ ਦਾ ਵੇਅਰਹਾਊਸ ਸ਼ਾਮਲ ਹਨ।"

ਉਨ੍ਹਾਂ ਅੱਗੇ ਕਿਹਾ, “ਸੰਤ ਅਤਰ ਸਿੰਘ ਮਹਾਰਾਜ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦਾ ਨੀਂਹ ਪੱਥਰ ਪਿੰਡ ਚੀਮਾ ਵਿਖੇ ਰੱਖਿਆ ਗਿਆ ਹੈ। ਇਹ ਪ੍ਰੋਜੈਕਟ 98.68 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ।”

ਇਸ ਸੰਸਥਾ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸੰਸਥਾ 13.42 ਏਕੜ ਵਿੱਚ ਸਥਾਪਿਤ ਕੀਤੀ ਜਾ ਰਹੀ ਹੈ ਅਤੇ ਇਸ ਦਾ ਕੁੱਲ ਖੇਤਰਫਲ 2,62,542 ਵਰਗ ਫੁੱਟ ਹੈ। ਇਹ ਪੰਜਾਬ, ਖਾਸ ਕਰਕੇ ਮਾਲਵਾ ਖੇਤਰ ਦੇ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਕਰੀਅਰ ਬਣਾਉਣ ਸਬੰਧੀ ਤਿਆਰੀ ਲਈ ਵਿਸ਼ਵ ਪੱਧਰੀ ਸਿਖਲਾਈ ਸਹੂਲਤਾਂ ਪ੍ਰਦਾਨ ਕਰੇਗੀ। ਇਹ ਸੰਸਥਾ ਵਿਦਿਆਰਥੀਆਂ ਨੂੰ ਭਾਰਤੀ ਫੌਜ, ਜਲ ਸੈਨਾ, ਹਵਾਈ ਸੈਨਾ ਅਤੇ ਹੋਰ ਸੁਰੱਖਿਆ ਬਲਾਂ ਵਿੱਚ ਭਰਤੀ ਲਈ ਤਿਆਰ ਕਰੇਗੀ। ਇਸ ਵਿੱਚ 500 ਕੈਡਿਟਾਂ ਲਈ ਰਿਹਾਇਸ਼ੀ ਸਹੂਲਤ ਉਪਲਬਧ ਹੋਵੇਗੀ ਅਤੇ 250 ਮੁੰਡਿਆਂ ਤੇ 250 ਕੁੜੀਆਂ ਲਈ ਵੱਖਰੇ ਆਧੁਨਿਕ ਹੋਸਟਲ ਬਣਾਏ ਜਾਣਗੇ।”

ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਕੈਂਪਸ ਵਿੱਚ ਸਮਾਰਟ ਡਿਜੀਟਲ ਕਲਾਸਰੂਮ, ਪ੍ਰਬੰਧਕੀ ਬਲਾਕ, ਲਾਇਬ੍ਰੇਰੀ, ਸਟੱਡੀ ਹਾਲ ਅਤੇ 300 ਸੀਟਾਂ ਵਾਲਾ ਆਡੀਟੋਰੀਅਮ ਸ਼ਾਮਲ ਹੋਵੇਗਾ। ਹੋਰਨਾਂ ਸਹੂਲਤਾਂ ਵਿੱਚ ਓਪਨ-ਏਅਰ ਥੀਏਟਰ, ਕੰਟੀਨ ਅਤੇ ਡਾਇਨਿੰਗ ਹਾਲ ਸ਼ਾਮਲ ਹੋਣਗੇ। ਖੇਡ ਬੁਨਿਆਦੀ ਢਾਂਚੇ ਵਿੱਚ ਦੋ ਬਾਸਕਟਬਾਲ ਕੋਰਟ, ਦੋ ਵਾਲੀਬਾਲ ਕੋਰਟ, ਇੱਕ ਸਵੀਮਿੰਗ ਪੂਲ, ਹਾਕੀ ਅਤੇ ਫੁੱਟਬਾਲ ਮੈਦਾਨ, ਸਕੁਐਸ਼ ਕੋਰਟ, ਆਧੁਨਿਕ ਜਿਮਨੇਜ਼ੀਅਮ, ਪਰੇਡ ਮੈਦਾਨ ਅਤੇ ਵਿਸ਼ੇਸ਼ ਸਰੀਰਕ ਸਿਖਲਾਈ ਸਹੂਲਤਾਂ ਸ਼ਾਮਲ ਹੋਣਗੀਆਂ।”

ਮੁੱਖ ਮੰਤਰੀ ਨੇ ਕਿਹਾ, “ਇਹ ਸੰਸਥਾ ਅਨੁਸ਼ਾਸਨ, ਲੀਡਰਸ਼ਿਪ, ਸਰੀਰਕ ਤੰਦਰੁਸਤੀ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸਿਖਲਾਈ ਪ੍ਰਦਾਨ ਕਰੇਗੀ। ਇਹ ਨੌਜਵਾਨਾਂ ਦੀ ਹੁਨਰਮੰਦ, ਅਨੁਸ਼ਾਸਿਤ ਅਤੇ ਦੇਸ਼-ਸੇਵਾ ਪ੍ਰਤੀ ਸਮਰਪਿਤ ਪੀੜ੍ਹੀ ਤਿਆਰ ਕਰਨ ਸਬੰਧੀ ਪੰਜਾਬ ਸਰਕਾਰ ਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦੀ ਹੈ।”

ਟਰਾਮਾ ਸੈਂਟਰ ਬਾਰੇ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੁਨਾਮ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਐਮਰਜੈਂਸੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਟਰੌਮਾ ਸੈਂਟਰ ਸਥਾਪਤ ਕੀਤਾ ਗਿਆ ਹੈ। ਇਹ ਪ੍ਰੋਜੈਕਟ 5 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਗਿਆ ਹੈ ਅਤੇ ਇਸ ਦਾ ਮੁੱਖ ਉਦੇਸ਼ ਸੜਕ ਹਾਦਸਿਆਂ ਤੋਂ ਬਾਅਦ 'ਗੋਲਡਨ ਆਵਰ' ਦੌਰਾਨ ਸਮੇਂ ਸਿਰ ਅਤੇ ਮਿਆਰੀ ਇਲਾਜ ਪ੍ਰਦਾਨ ਕਰਨਾ ਹੈ ਤਾਂ ਜੋ ਕੀਮਤੀ ਜਾਨਾਂ ਬਚਾਈਆਂ ਜਾ ਸਕਣ।”

ਮੁੱਖ ਮੰਤਰੀ ਨੇ ਕਿਹਾ, “ਇਸ ਸੈਂਟਰ ਵਿੱਚ 10 ਬੈੱਡ ਦੀ ਸਮਰੱਥਾ ਵਾਲੀ ਐਮਰਜੈਂਸੀ ਅਤੇ ਇੰਟੈਂਸਿਵ ਕੇਅਰ ਯੂਨਿਟ (ਆਈ.ਸੀ.ਯੂ) ਸ਼ਾਮਲ ਹੈ ਅਤੇ ਤੁਰੰਤ ਡਾਕਟਰੀ ਸਹਾਇਤਾ ਦੀ ਜ਼ਰੂਰਤ ਵਾਲੇ ਮਰੀਜ਼ਾਂ ਲਈ ਦਿਨ-ਰਾਤ ਐਮਰਜੈਂਸੀ ਸੇਵਾਵਾਂ ਉਪਲਬਧ ਹੋਣਗੀਆਂ। ਸੈਂਟਰ ਵਿੱਚ ਵੈਂਟੀਲੇਟਰ, ਆਪ੍ਰੇਸ਼ਨ ਥੀਏਟਰ, ਡਿਜੀਟਲ ਐਕਸ-ਰੇ ਅਤੇ ਸੀਟੀ ਸਕੈਨ ਵਰਗੀਆਂ ਆਧੁਨਿਕ ਸਹੂਲਤਾਂ ਵੀ ਉਪਲੱਬਧ ਹੋਣਗੀਆਂ ਅਤੇ ਹੱਡੀਆਂ ਦੇ ਮਾਹਿਰ, ਸਰਜਨ, ਤਜਰਬੇਕਾਰ ਨਰਸਾਂ ਅਤੇ ਸਿਖਲਾਈ ਪ੍ਰਾਪਤ ਟੈਕਨੀਸ਼ੀਅਨ ਵੀ ਉਪਲਬਧ ਹੋਣਗੇ।”

ਮੈਡੀਸਨ ਵੇਅਰਹਾਊਸ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ, “ਸੁਨਾਮ ਵਿੱਚ 3.68 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਸਨ ਵੇਅਰਹਾਊਸ ਸਥਾਪਤ ਕੀਤਾ ਗਿਆ ਹੈ। ਇਸ ਦਾ ਮੁੱਖ ਉਦੇਸ਼ ਸਰਕਾਰੀ ਹਸਪਤਾਲਾਂ ਅਤੇ ਆਮ ਆਦਮੀ ਕਲੀਨਿਕਾਂ ਲਈ ਦਵਾਈਆਂ ਦਾ ਲੋੜੀਂਦਾ ਸਟਾਕ ਅਤੇ ਜ਼ਰੂਰੀ ਦਵਾਈਆਂ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣਾ ਹੈ।”

ਉਨ੍ਹਾਂ ਅੱਗੇ ਕਿਹਾ, “ਵੇਅਰਹਾਊਸ ਵਿੱਚ ਇੰਸੁਲਿਨ ਇੰਜੈਕਸ਼ਨਾਂ ਅਤੇ ਹੋਰ ਤਾਪਮਾਨ ਅਧਾਰਿਤ ਸੰਵੇਦਨਸ਼ੀਲ ਦਵਾਈਆਂ ਲਈ ਆਧੁਨਿਕ ਕੋਲਡ ਚੇਨ ਸਿਸਟਮ ਅਤੇ ਕੋਲਡ ਸਟੋਰੇਜ ਸਹੂਲਤਾਂ ਸ਼ਾਮਲ ਹਨ। ਇਹ ਸੰਗਰੂਰ ਜ਼ਿਲ੍ਹੇ ਅਤੇ ਆਲੇ-ਦੁਆਲੇ ਦੇ ਖੇਤਰਾਂ ਦੇ ਸਰਕਾਰੀ ਹਸਪਤਾਲਾਂ ਅਤੇ ਆਮ ਆਦਮੀ ਕਲੀਨਿਕਾਂ ਵਿੱਚ ਦਵਾਈਆਂ ਦੀ ਸਮੇਂ ਸਿਰ ਸਪਲਾਈ ਯਕੀਨੀ ਬਣਾਏਗਾ। ‘ਆਪ’ ਸਰਕਾਰ ਵੱਲੋਂ ਮੁਫ਼ਤ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਦਵਾਈਆਂ ਦਾ ਲੋੜੀਂਦਾ ਸਟਾਕ ਬਰਕਰਾਰ ਰੱਖਿਆ ਜਾਵੇਗਾ, ਜਿਸ ਨਾਲ ਮਰੀਜ਼ਾਂ ਲਈ ਸਮੇਂ ਸਿਰ ਦਵਾਈਆਂ ਦੀ ਉਪਲਬਧਤਾ ਯਕੀਨੀ ਬਣਾਈ ਜਾ ਸਕੇਗੀ।”

ਸੁਨਾਮ ਵਿੱਚ ਸਥਾਪਤ ਕੀਤੇ ਗਏ ਬਲੱਡ ਬੈਂਕ ਬਾਰੇ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਸੁਨਾਮ ਵਿੱਚ 42.19 ਲੱਖ ਰੁਪਏ ਦੀ ਲਾਗਤ ਨਾਲ ਆਧੁਨਿਕ ਬਲੱਡ ਬੈਂਕ ਸਥਾਪਿਤ ਕੀਤਾ ਗਿਆ ਹੈ। ਇਹ ਐਮਰਜੈਂਸੀ ਦੌਰਾਨ ਸੁਰੱਖਿਅਤ ਖੂਨ ਦੀ ਤੁਰੰਤ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਸਥਾਪਤ ਕੀਤਾ ਗਿਆ ਹੈ। ਇਹ ਬਲੱਡ ਬੈਂਕ ਐਮਰਜੈਂਸੀ ਮਰੀਜ਼ਾਂ, ਸਰਜਰੀਆਂ, ਗਰਭਵਤੀ ਔਰਤਾਂ ਅਤੇ ਥੈਲੇਸੀਮੀਆ ਤੋਂ ਪੀੜਤ ਬੱਚਿਆਂ ਲਈ ਸਮੇਂ ਸਿਰ ਖੂਨ ਦੀ ਸਹਾਇਤਾ ਪ੍ਰਦਾਨ ਕਰੇਗਾ। ਇਸ ਦੀ ਸਟੋਰੇਜ ਸਮਰੱਥਾ 100 ਤੋਂ 150 ਬਲੱਡ ਯੂਨਿਟ ਹੈ। ਇੱਕ ਕੰਪੋਨੈਂਟ ਸੈਪਰੇਟਰ, ਇੱਕ ਸਿੰਗਲ ਯੂਨਿਟ ਖੂਨ ਵਿੱਚੋਂ ਰੈੱਡ ਬਲੱਡ ਸੈੱਲ, ਪਲਾਜ਼ਮਾ ਅਤੇ ਪਲੇਟਲੈਟਸ ਨੂੰ ਵੱਖ-ਵੱਖ ਕਰਦਾ ਹੈ, ਜਿਸ ਨਾਲ ਅਨੇਕਾਂ ਮਰੀਜ਼ਾਂ ਨੂੰ ਲਾਭ ਹੁੰਦਾ ਹੈ।”

ਉਨ੍ਹਾਂ ਅੱਗੇ ਕਿਹਾ, “ਐੱਚ.ਆਈ.ਵੀ., ਹੈਪੇਟਾਈਟਸ-ਬੀ, ਹੈਪੇਟਾਈਟਸ-ਸੀ ਅਤੇ ਛੂਤ ਦੀਆਂ ਹੋਰ ਬਿਮਾਰੀਆਂ ਦੀ ਜਾਂਚ ਕਰਕੇ ਖੂਨ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਆਟੋਮੈਟਿਕ ਟੈਸਟਿੰਗ ਲੈਬਾਰਟਰੀ ਸਥਾਪਤ ਕੀਤੀ ਗਈ ਹੈ। ਬਲੱਡ ਬੈਂਕ ਨਾ ਸਿਰਫ਼ ਸੁਨਾਮ ਸਗੋਂ ਨੇੜੇ-ਤੇੜੇ ਦੇ ਪਿੰਡਾਂ ਅਤੇ ਸਮੁੱਚੇ ਖੇਤਰ ਦੀ ਸੇਵਾ ਕਰੇਗਾ, ਜੋ ਕਿ ਸਿਹਤ ਸੰਭਾਲ ਦੇ ਖੇਤਰ ਵਿੱਚ ਵਰਦਾਨ ਸਾਬਤ ਹੋਵੇਗਾ। ਪੰਜਾਬ ਸਰਕਾਰ ਮਹਾਨ ਕੌਮੀ ਆਗੂਆਂ ਦੀ ਸ਼ਾਨਦਾਰ ਵਿਰਾਸਤ ਨੂੰ ਸਦੀਵੀ ਬਰਕਰਾਰ ਰੱਖਣ ਲਈ ਵਚਨਬੱਧ ਹੈ।”

ਆਪਣੇ ਸੰਬੋਧਨ ਵਿੱਚ ‘ਆਪ’ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁੱਖ ਮੰਤਰੀ ਵੱਲੋਂ ਸੁਨਾਮ ਦੇ ਲੋਕਾਂ ਨੂੰ ਵਿਕਾਸ ਪ੍ਰੋਜੈਕਟਾਂ ਦਾ ਇੰਨਾ ਵੱਡਾ ਪੈਕੇਜ ਸਮਰਪਿਤ ਕਰਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ।

ਉਨ੍ਹਾਂ ਕਿਹਾ, “ਇਹ ਪ੍ਰੋਜੈਕਟ ਸੂਬੇ ਦੀ ਸ਼ਾਨਦਾਰ ਵਿਰਾਸਤ ਅਤੇ ਇਸ ਦੇ ਮਹਾਨ ਨਾਇਕਾਂ ਦੇ ਮਹਾਨ ਵਿਰਸੇ ਨੂੰ ਸੰਭਾਲਣ ਵਿੱਚ ਬਹੁਤ ਸਹਾਈ ਹੋਣਗੇ। ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ।”

ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਸਿੰਘ ਚੀਮਾ, ਬਰਿੰਦਰ ਕੁਮਾਰ ਗੋਇਲ ਅਤੇ ਡਾ. ਬਲਬੀਰ ਸਿੰਘ ਵੀ ਸ਼ਾਮਲ ਸਨ।

Sunam News: ਪੰਜਾਬ ਬੰਦ ਦੇ ਸੱਦੇ ਦਾ ਅਸਰ ਸੁਨਾਮ ’ਚ ਆਇਆ ਨਜ਼ਰ, ਬਾਜ਼ਾਰ ਰਹੇ ਮੁਕੰਮਲ ਬੰਦ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਵਾਲਮੀਕੀ ਭਾਈਚਾਰੇ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਅਸਰ ਅੱਜ ਸੁਨਾਮ ਵਿਖੇ ਵੇਖਣ ਨੂੰ ਮਿਲਿਆ, ਜਿੱਥੇ ਸੁਨਾਮ ਦੇ ਸਹਿਰ ਦੇ ਸਾਰੇ ਬਾਜ਼ਾਰਾਂ ਦੇ ’ਚ ਦੁਕਾਨਦਾਰਾਂ ਵੱਲੋਂ ਵਾਲਮੀਕੀ ਭਾਈਚਾਰੇ ਦਾ ਸਮਰਥਨ ਕਰਦੇ ਹੋਏ ਆਪਣੀਆਂ ਦੁਕਾਨਾਂ ਬੰਦ ਰੱਖੀਆਂ। ਇਸ ਦੇ ਨਾਲ ਹੀ ਸਫਾਈ ਸੇਵਕਾਂ ਵੱਲੋਂ ਨਗਰ ਕੌਂਸਲ ਦਫਤਰ ਵਿਖੇ ਇਕੱਤਰ ਹੋ ਕੇ ਪਹਿਲਾਂ ਪੰਜਾਬ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ। ਉਸ ਉਪਰੰਤ ਸ਼ਹਿਰ ਦੇ ਬਜ਼ਾਰਾ ’ਚ ਰੋਸ ਮਾਰਚ ਕੀਤਾ, ਇਸ ਦੇ ਨਾਲ ਉਨ੍ਹਾਂ ਪੰਜਾਬ ਸਰਕਾਰ ਦੇ ਪੁਤਲੇ ਵੀ ਸਾੜੇ। ਉਨ੍ਹਾਂ ਦੇ ਇਸ ਰੋਸ ਮਾਰਚ ਦੇ ’ਚ ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਦੀਪਾ ਤੇ ਸ਼੍ਰੋਮਣੀ ਅਕਾਲੀ ਦਲ ਸੁਨਾਮ ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਵੀ ਸ਼ਾਮਲ ਹੋਏ। Sunam News

ਇਸ ਮੌਕੇ ਰਾਜਿੰਦਰ ਦੀਪਾ ਅਤੇ ਵਿਨਰਜੀਤ ਗੋਲਡੀ ਨੇ ਆਪਣੇ ਸੰਬੋਧਨ ਦੇ ’ਚ ਕਿਹਾ ਕਿ ਬਰਨਾਲਾ ’ਚ ਜੋ ਸਫਾਈ ਸੇਵਕਾਂ ਤੇ ਤਸੱਦਦ ਕੀਤਾ ਗਿਆ ਹੈ ਉਹ ਨਿੰਦਣਯੋਗ ਹੈ, ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦਾ ਕਦੇ ਵੀ ਨਹੀਂ ਹੋਇਆ ਪਰ ਇਹ ਘਟਨਾ ਬਹੁਤ ਮੰਦਭਾਗੀ ਹੈ, ਜਿੱਥੇ ਸਫਾਈ ਸੇਵਕਾਂ ਤੇ ਸਰੇਆਮ ਡਾਂਗਾਂ ਵਰਾਈਆਂ ਗਈਆਂ ਤੇ ਉਹਨਾਂ ਨੂੰ ਜਖਮੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਹ ਹਰ ਸਮੇਂ ਵਾਲਮੀਕੀ ਭਾਈਚਾਰੇ ਦੇ ਨਾਲ ਡਟ ਕੇ ਖੜੇ ਹਨ। ਇਸ ਰੋਸ ਮਾਰਚ ਦੇ ਵਿੱਚ ਵੱਖ-ਵੱਖ ਜਥੇਬੰਦੀਆਂ ਨੇ ਵੀ ਸ਼ਮੂਲੀਅਤ ਕੀਤੀ ਤੇ ਉਨ੍ਹਾਂ ਆਗੂਆਂ ਨੇ ਵੀ ਸੰਬੋਧਨ ’ਚ ਕਿਹਾ ਕਿ ਜਦੋਂ ਤੱਕ ਤੁਹਾਡੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਇਸ ਲਈ ਜਦੋਂ ਵੀ ਜਿੱਥੇ ਵੀ ਸੰਘਰਸ਼ ਕਰਨਾ ਪਿਆ ਉਹ ਹਮੇਸ਼ਾ ਤੁਹਾਡੇ ਨਾਲ ਖੜ੍ਹੇ ਹਨ। Sunam News

Read Also : Punjab Job Alert: ਪੰਜਾਬ 'ਚ ਨਿੱਕਲੀ ਬੰਪਰ ਭਰਤੀ, ਇਹ ਕਰ ਸਕਦੇ ਨੇ ਅਪਲਾਈ, 31 ਜੁਲਾਈ ਤੋਂ ਅਰਜ਼ੀਆਂ ਸ਼ੁਰੂ

Sunam News: ਬਿਜਲੀ ਮੁਲਾਜ਼ਮਾਂ ਕੀਤੀ ਰੋਸ ਰੈਲੀ, ਸਮੂਹਿਕ ਛੁੱਟੀ ਦਾ ਐਲਾਨ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਪੀਐਸਈਬੀ ਇੰਮਪਲਾਈਜ ਜੁਆਇੰਟ ਫੋਰਮ ਅਤੇ ਬਿੱਜਲੀ ਮੁਲਾਜਮ ਏਕਤਾ ਮੰਚ, ਐਸੋਸੀਏਸ਼ਨ ਆਫ਼ ਜੇ ਈ, ਪੈਨਸ਼ਨਰਜ਼ ਐਸੋਸੀਏਸ਼ਨ ਦੇ ਸੱਦੇ ਤੇ ਸੁਨਾਮ ਵਿਖੇ ਰੋਸ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦੇ ਜਥੇਬੰਦੀਆਂ ਦੇ ਆਗੂ ਕ੍ਰਿਸ਼ਨ ਕਾ਼ਤ, ਲਖਵਿੰਦਰ ਸਿੰਘ, ਅਜੇ ਕੁਮਾਰ, ਜਬਲਾ ਸਿੰਘ, ਜਗਦੇਵ ਬਾਹੀਆਂ, ਰਜਿੰਦਰ ਕੁਮਾਰ, ਰਵਿੰਦਰ ਭੱਟ, ਨਰਿੰਦਰ ਪ੍ਸ਼ਾਦ, ਬਲਕਾਰ ਸਿੰਘ, ਸੁਖਵਿੰਦਰ ਸਿੰਘ ਨੇ ਕਿਹਾ ਕਿ ਪਾਵਰਕਾਮ ਦੀ ਮੈਨੇਜਮੈਂਟ ਦੇ ਖਿਲਾਫ਼ ਆਪਣੀਆਂ ਜਾਇਜ ਮੰਗਾ ਮਨਵਾਉਣ ਦੇ ਲਈ ਲੰਬੇ ਸਮੇਂ ਤੇ ਸਘੰਰਸ਼ ਕਰਦੇ ਆ ਰਹੇ ਹਨ।

Read Also :  ਸੁੱਤੇ ਪਏ ਪਰਿਵਾਰ ’ਤੇ ਡਿੱਗੀ ਛੱਤ, ਦੋ ਜਣਿਆਂ ਦੀ ਮੌਤ, ਦੋ ਗੰਭੀਰ ਜ਼ਖਮੀ

ਕਈ ਬਾਰ ਮੈਨੇਜਮੈਂਟ ਅਤੇ ਬਿੱਜਲੀ ਮੰਤਰੀ ਪੰਜਾਬ ਅਤੇ ਵਿੱਤ ਮੰਤਰੀ ਪੰਜਾਬ ਨਾਲ ਮੀਟਿੰਗਾਂ ਵੀ ਹੋਇਆ ਪਰੰਤੂ ਮੀਟਿੰਗਾਂ ਦੇ ਵਿੱਚ ਹੋਈਆਂ ਸਹਿਮਤਿਆਂ ਮੈਨੇਜਮੈਂਟ ਲਾਗੂ ਨਹੀਂ ਕਰ ਰਹੀ ਜਿਸ ਕਰਕੇ ਬਿੱਜਲੀ ਮੁਲਾਜਮ ਸਮੁੱਚੇ ਪੰਜਾਬ ਅੰਦਰ ਮਜ਼ਬੂਰ ਹੋ ਕੇ 21, 22 ਜੁਲਾਈ ਸਮੂਹਿਕ ਛੁੱਟੀ ਤੇ ਜਾਣਗੇ।

ਆਗੂਆਂ ਨੇ ਕਿਹਾ ਕਿ ਜੇਕਰ ਪਾਵਰਕਾਮ ਦੀ ਮੈਨੇਜਮੈਂਟ ਮੀਟਿੰਗ ਦੇ ਕੇ ਮੱਸਲੇ ਹੱਲ ਨਹੀਂ ਕਰਦੀ ਤਾ ਸਘੰਰਸ਼ ਹੋਰ ਵੀ ਤਿੱਖਾ ਕੀੱਤਾ  ਜਾਵੇਗਾ। ਜਿੱਸ ਦੀ ਸਾਰੀ ਜਿੰਮੇਵਾਰੀ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਦੀ ਹੋਵੇਗੀ। ਰੈਲੀ ਵਿੱਚ ਡਵੀਜ਼ਨ ਸੁਨਾਮ ਦੇ ਵੱਡੀ ਗਿਣਤੀ ਵਿੱਚ ਸਾਥੀ ਸ਼ਾਮਲ ਹੋਏ।

Sunam News: ਸ਼ਾਂਤੀ ਪੂਰਵਕ ਚੱਲ ਰਿਹੈ ਵੋਟਾਂ ਦਾ ਕੰਮ : ਡੀਐਸਪੀ ਖੈਹਰਾ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸੁਨਾਮ ਨਗਰ ਕੌਂਸਲ ਵੋਟਾਂ ਪੂਰੇ ਉਤਸ਼ਾਹ ਨਾਲ ਪਾਈਆਂ ਜਾ ਰਹੀਆਂ ਹਨ। ਇਸ ਮੌਕੇ ਪੁਲਿਸ ਵੱਲੋਂ ਵੱਖ-ਵੱਖ ਹਰ ਇੱਕ ਬੂਥ ਉੱਪਰ ਬੜੇ ਸੁਚੱਜੇ ਢੰਗ ਨਾਲ ਪੁਲਿਸ ਵੱਲੋਂ ਪੂਰੀ ਮੁਸਤੇਦੀ ਨਾਲ ਨਿਗਰਾਨੀ ਰੱਖਦੇ ਹੋਏ ਵੋਟਾਂ ਪਵਾਈਆਂ ਜਾ ਰਹੀਆਂ। ਇਸ ਮੌਕੇ ਡੀਐੱਸਪੀ ਸੁਨਾਮ ਹਰਵਿੰਦਰ ਸਿੰਘ ਖੈਹਰਾ ਵੱਲੋਂ ਵੱਖ-ਵੱਖ ਬੂਥਾਂ ਦਾ ਦੌਰਾ ਕਰਨ ਮੌਕੇ ਉਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਗਰ ਕੌਂਸਲ ਚੋਣਾਂ ਬੜੇ ਹੀ ਸ਼ਾਂਤ ਪੂਰਵਕ ਤਰੀਕੇ ਪਵਾਈਆਂ ਜਾ ਰਹੀਆਂ ਹਨ, ਕਿਤੇ ਵੀ ਕੋਈ ਘਟਨਾ ਨਹੀਂ ਹੋਈ ਅਤੇ ਨਾ ਹੀ ਹੋਣ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਪੂਰੀ ਨਿਗਰਾਨੀ ਨਾਲ ਇਹ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਕਿਸੇ ਤਰ੍ਹਾਂ ਦਾ ਦੀ ਗੜਬੜ ਲਈ ਕਰਨ ਨਹੀਂ ਦਿੱਤੀ ਜਾਵੇਗੀ, ਜਿਸ ਲਈ ਪੁਲਿਸ ਪੂਰੀ ਮੁਸਤੈਦ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਬਾਹਰ ਵੀ ਵੱਖ-ਵੱਖ ਰੋੜਾਂ ਉੱਪਰ ਨਾਕੇ ਲਾ ਕੇ ਨਿਗਰਾਨੀ ਰੱਖੀ ਜਾ ਰਹੀ ਹੈ ਤਾਂ ਜੋ ਕੋਈ ਬਾਹਰੋਂ ਵੀ ਕੋਈ ਸ਼ਰਾਰਤੀ ਅਨਸਰ ਸ਼ਹਿਰ ’ਚ ਐਂਟਰ ਨਾ ਹੋ ਸਕੇ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਬਿਨਾਂ ਕਿਸੇ ਡਰ ਤੋਂ ਲੋਕ ਆਪਣੇ ਵੋਟ ਦੀ ਜ਼ਰੂਰ ਵਰਤੋਂ ਕਰਨ। ਉਨ੍ਹਾਂ ਦੀ ਰੱਖਿਆ ਕਰਨੀ ਸਾਡਾ ਫਰਜ਼ ਹੈ ਤੇ ਉਹ ਪੁਲਿਸ ਬਾਖੂਬੀ ਨਿਭਾ ਰਹੀ ਹੈ।

Read Also : ਪੂਜਨੀਕ ਗੁਰੂ ਜੀ ਸਰਸਾ ਪਧਾਰੇ, ਸਾਧ-ਸੰਗਤ ’ਚ ਖੁਸ਼ੀ ਦੀ ਲਹਿਰ

Sunam Nagar Council Elections: ਸੁਨਾਮ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵੋਟਰਾਂ ’ਚ ਕਾਫੀ ਉਤਸ਼ਾਹ
Sunam Nagar Council Elections: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸੁਨਾਮ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵੋਟਰਾਂ ’ਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਅੱਜ ਸਵੇਰੇ 8 ਵਜੇ ਜਿਉਂ ਹੀ ਵੋਟਾਂ ਪੈਣੀਆਂ ਸ਼ੁਰੂ ਹੋਈਆਂ ਤਾਂ ਸ਼ਹਿਰ ਦੇ ਹਰ ਇੱਕ ਬੂਥ ਦੇ ਉੱਪਰ ਵੋਟਰਾਂ ਦੀਆਂ ਲੰਬੀਆਂ-ਲੰਬੀਆਂ ਲਾਈਨਾਂ ਵੇਖਣ ਨੂੰ ਮਿਲੀਆਂ ਤੇ ਵੋਟ ਪਾਉਣ ਨੂੰ ਲੈ ਕੇ ਵੋਟਰਾਂ ਦੇ ’ਚ ਕਾਫੀ ਉਤਸ਼ਾਹ ਹੈ, ਚੋਣਾਂ ਸਬੰਧੀ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਪੁਖਤਾ ਪ੍ਰਬੰਧ ਕੀਤੇ ਹੋਏ ਹਨ। ਹਰ ਇੱਕ ਬੂਥ ਦੇ ਉੱਪਰ ਪੁਲਿਸ ਪੂਰੀ ਮੁਸਤੈਦੀ ਨਾਲ ਕੰਮ ਕਰਦੀ ਦਿਖਾਈ ਦੇ ਰਹੀ ਹੈ, ਜਿਸ ਕਰਕੇ ਸ਼ਹਿਰ ’ਚ ਪੂਰੇ ਸ਼ਾਂਤਮਈ ਤਰੀਕੇ ਨਾਲ ਵੋਟਾਂ ਪੈ ਰਹੀਆਂ ਹਨ। ਦੱਸਣਯੋਗ ਹੈ ਕਿ ਇੱਕ ਤਾਂ ਨਗਰ ਕੌਂਸਲ ਦੀਆਂ ਚੋਣਾਂ ਹਨ ਜਿਸ ਕਾਰਨ ਲੋਕਾਂ ’ਚ ਵੋਟ ਪਾਉਣ ਦਾ ਉਤਸ਼ਾਹ ਜਾਇਦਾ ਹੈ ਤੇ ਦੂਜਾ ਜਿਆਦਾ ਗਰਮੀ ਹੋਣ ਕਾਰਨ ਹਰ ਇੱਕ ਵੋਟਰ ਸਵੇਰੇ-ਸਵੇਰੇ ਵੋਟ ਪਾਉਣ ਲਈ ਆਪਣੇ-ਆਪਣੇ ਬੂਥਾਂ ਤੇ ਪੁੱਜੇ ਤਾਂ ਜੋ ਦੁਪਹਿਰ ਤੋਂ ਪਹਿਲਾਂ ਉਹ ਵੋਟ ਪਾ ਕੇ ਵਿਹਲੇ ਹੋ ਜਾਣ, ਜਾਣਕਾਰੀ ਅਨੁਸਾਰ ਸਾਢੇ 11 ਵਜੇ ਤੱਕ 25 ਫਸੀਦੀ ਤੋ ਉਪਰ ਵੋਟਾਂ ਪੈ ਚੁੱਕੀਆਂ ਹਨ ਤੇ ਅੱਗੇ ਲਗਾਤਾਰ ਵੋਟਾਂ ਪੈਣ ਦਾ ਕੰਮ ਜਾਰੀ ਹੈ। Sunam Nagar Council Elections

Read Also : ਪੂਜਨੀਕ ਗੁਰੂ ਜੀ ਸਰਸਾ ਪਧਾਰੇ, ਸਾਧ-ਸੰਗਤ ’ਚ ਖੁਸ਼ੀ ਦੀ ਲਹਿਰ

Sunam News: ਸੁਨਾਮ ਬਲਾਕ ’ਚ ਸਕੂਲੀ ਬੱਚਿਆਂ ਦੀ ਸੁਰੱਖਿਆ ਸੰਬੰਧੀ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਵਿਸ਼ੇਸ਼ ਚੈਕਿੰਗ
Punjab School News: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪ੍ਰਦੀਪ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ, ਸੁਨਾਮ ਬਲਾਕ ਅੰਦਰ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਵੱਖ-ਵੱਖ ਸਕੂਲਾਂ ’ਚ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ। ਇਸ ਅਭਿਆਨ ਦੌਰਾਨ ਸਕੂਲੀ ਬੱਸਾਂ, ਡਰਾਈਵਰਾਂ ਦੇ ਲਾਜ਼ਮੀ ਦਸਤਾਵੇਜ਼ ਤੇ ਸਕੂਲ ਪ੍ਰਬੰਧਨ ਵੱਲੋਂ ਬੱਚਿਆਂ ਦੀ ਸੁਰੱਖਿਆ ਲਈ ਕੀਤੀਆਂ ਵਿਵਸਥਾਵਾਂ ਦੀ ਵਿਸਥਾਰਪੂਰਵਕ ਜਾਂਚ ਕੀਤੀ ਗਈ। ਕੁੱਲ 10 ਸਕੂਲੀ ਬੱਸਾਂ ਦੇ ਚਲਾਨ ਕੱਟੇ ਗਏ।

ਇਹ ਚਲਾਨ ਰਜਿਸਟ੍ਰੇਸ਼ਨ ਦੀ ਕਮੀ, ਫਿਟਨੈੱਸ ਤੇ ਇਨਸ਼ੋਰੈਂਸ ਸਰਟੀਫਿਕੇਟ ਦੀ ਅਣਉਪਲਬਧਤਾ, ਡਰਾਈਵਰਾਂ ਦੀ ਹਾਜ਼ਰੀ ਰਿਕਾਰਡ ’ਚ ਕਮੀਆਂ, ਨਿਯਮਾਂ ਅਨੁਸਾਰ ਯੂਨੀਫਾਰਮ ਦੀ ਪਾਲਣਾ ਨਾ ਹੋਣਾ, ਫਾਇਰ ਸਿਲੈਂਡਰ, ਫ਼ਸਟ ਏਡ ਬਾਕਸ, ਲੇਡੀ ਕੰਡਕਟਰ ਨਾ ਹੋਣਾ ਤੇ ਹੋਰ ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਾਰਨ ਜਾਰੀ ਕੀਤੇ ਗਏ। ਇਸ ਚੈਕਿੰਗ ਮੁਹਿੰਮ ਨੂੰ ਸਫਲਤਾਪੂਰਵਕ ਅੰਜਾਮ ਦੇਣ ਲਈ ਟਾਸਕ ਫੋਰਸ ਦੇ ਮੈਂਬਰਾਂ ਪੁਲਿਸ ਤੋਂ ਨਿਰਭੈ ਸਿੰਘ ਤੇ ਦਾਨ ਸਿੰਘ, ਸਿੱਖਿਆ ਵਿਭਾਗ ਤੋਂ ਗੁਰਜਿੰਦਰ ਸਿੰਘ, ਡੀਸੀਪੀਯੂ ਨਿਰਮਲ ਕੌਰ ਤੇ ਰੁਪਿੰਦਰ ਸਿੰਘ ਵੱਲੋਂ ਸਾਂਝੇ ਤੌਰ ’ਤੇ ਕਾਰਵਾਈ ਕੀਤੀ ਗਈ।

Read Also : IMD Weather Forecast: ਓਡੀਸ਼ਾ ’ਚ ਗਰਮੀ ਕਾਰਨ ਦੁਪਹਿਰ ਵੇਲੇ ਜਨਗਣਨਾ ਰੋਕੀ

ਟਾਸਕ ਫੋਰਸ ਵੱਲੋਂ ਸੰਬੰਧਿਤ ਸਕੂਲ ਪ੍ਰਬੰਧਕਾਂ ਤੇ ਬੱਸ ਚਾਲਕਾਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਸੰਬੰਧੀ ਜਾਰੀ ਹਦਾਇਤਾਂ ਤੇ ਮਾਪਦੰਡਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਭਵਿੱਖ ’ਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਪਾਈ ਜਾਣ ਦੀ ਸੂਰਤ ’ਚ ਕਾਨੂੰਨੀ ਕਾਰਵਾਈ ਕਰਨ ਬਾਰੇ ਵੀ ਚੇਤਾਵਨੀ ਦਿੱਤੀ ਗਈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਪਸ਼ਟ ਕੀਤਾ ਗਿਆ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਇਸ ਤਰ੍ਹਾਂ ਦੇ ਚੈਕਿੰਗ ਅਭਿਆਨ ਅਗਾਂਹ ਵੀ ਨਿਰੰਤਰ ਜਾਰੀ ਰਹਿਣਗੀਆਂ। Punjab School News

Sunam News: ਸੁਨਾਮ ਬਲਾਕ ’ਚ ਸਕੂਲੀ ਬੱਚਿਆਂ ਦੀ ਸੁਰੱਖਿਆ ਸੰਬੰਧੀ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਵਿਸ਼ੇਸ਼ ਚੈਕਿੰਗ

Sunam News: ਸ਼ਾਰਟ ਸਰਕਟ ਕਾਰਨ ਗੋਦਾਮ 'ਚ ਲੱਗੀ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ
ਸੁਨਾਮ ਉਧਮ ਸਿੰਘ ਵਾਲਾ (ਕਰਮ ਥਿੰਦ)। ਸਥਾਨਕ ਸੁਨਾਮ ਵਿੱਚ ਬੱਸ ਸਟੈਂਡ ਦੇ ਸਾਹਮਣੇ ਸਥਿਤ ਐਪਲ ਫੋਮ ਨਾਮਕ ਗੋਦਾਮ ਵਿੱਚ ਦੇਰ ਰਾਤ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ।

ਦੁਕਾਨ ਮਾਲਕ ਪੰਕਜ ਜਿੰਦਲ ਨੇ ਦੱਸਿਆ ਕਿ ਰਾਤ ਕਰੀਬ 12 ਵਜੇ ਬਿਜਲੀ ਜਾਣ ਤੋਂ ਬਾਅਦ ਜਦੋਂ ਸਪਲਾਈ ਮੁੜ ਆਈ ਤਾਂ ਓਵਰਲੋਡ ਕਾਰਨ ਸਪਾਰਕਿੰਗ ਹੋਈ, ਜਿਸ ਨਾਲ ਗੋਦਾਮ 'ਚ ਪਿਆ ਪਲਾਸਟਿਕ ਫਰਨੀਚਰ ਅਤੇ ਹੋਰ ਸਮਾਨ ਅੱਗ ਦੀ ਲਪੇਟ ਵਿੱਚ ਆ ਗਿਆ। ਉਨ੍ਹਾਂ ਦੱਸਿਆ ਕਿ ਅੱਗ ਕਾਰਨ ਬਿਲਡਿੰਗ, ਵਾਇਰਿੰਗ, ਕੈਮਰੇ ਅਤੇ ਲੈਂਟਰ ਆਦਿ ਸੜਨ ਨਾਲ ਕਾਫੀ ਨੁਕਸਾਨ ਹੋਇਆ, ਜਦਕਿ ਗੋਦਾਮ ਵਿੱਚ ਪਿਆ ਸਮਾਨ ਵੀ ਭਾਰੀ ਮਾਤਰਾ ਵਿੱਚ ਸੜ ਗਿਆ।

ਇਸ ਤੋਂ ਇਲਾਵਾ ਸਮਾਨ ਬਾਹਰ ਕੱਢਣ ਦੌਰਾਨ ਹੋਈ ਟੁੱਟ-ਫੁੱਟ ਨਾਲ ਵੀ ਵੱਡਾ ਨੁਕਸਾਨ ਹੋਇਆ ਹੈ। ਕੁੱਲ ਮਿਲਾ ਕੇ ਕਰੀਬ 10 ਲੱਖ ਰੁਪਏ ਦੇ ਨੁਕਸਾਨ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਪੰਕਜ ਜਿੰਦਲ ਨੇ ਦੱਸਿਆ ਕਿ ਰਾਤ ਕਰੀਬ 1 ਵਜੇ ਲੇਬਰ ਦਾ ਫੋਨ ਆਉਣ 'ਤੇ ਉਨ੍ਹਾਂ ਨੂੰ ਅੱਗ ਲੱਗਣ ਦੀ ਜਾਣਕਾਰੀ ਮਿਲੀ, ਜਿਸ ਤੋਂ ਬਾਅਦ ਉਹ ਤੁਰੰਤ ਮੌਕੇ 'ਤੇ ਪਹੁੰਚੇ। ਮੁਹੱਲੇ ਦੇ ਲੋਕਾਂ ਨੇ ਮਿਲ ਕੇ ਅੱਗ 'ਤੇ ਕਾਬੂ ਪਾਉਣ ਵਿੱਚ ਸਹਿਯੋਗ ਦਿੱਤਾ ਅਤੇ ਫਾਇਰ ਬ੍ਰਿਗੇਡ ਨੂੰ ਵੀ ਸੂਚਿਤ ਕੀਤਾ ਗਿਆ। ਸਮੇਂ ਸਿਰ ਅੱਗ 'ਤੇ ਕਾਬੂ ਪਾ ਲਿਆ ਗਿਆ, ਜਿਸ ਨਾਲ ਵੱਡਾ ਹਾਦਸਾ ਟਲ ਗਿਆ।

Sunam News: ਮੰਤਰੀ ਅਮਨ ਅਰੋੜਾ ਨੇ ਪਿੰਡ ਉਭਾਵਾਲ ’ਚ ਗੰਦੇ ਪਾਣੀ ਦੀ ਨਿਕਾਸੀ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ
1.82 ਕਰੋੜ ਰੁਪਏ ਦੀ ਲਾਗਤ ਨਾਲ ਵਿਧਾਨ ਸਭਾ ਹਲਕਾ ਸੁਨਾਮ ਨੂੰ ਮਿਲੇਗੀ ਸਾਫ-ਸੁਥਰੀ ਨਿਕਾਸੀ ਵਿਵਸਥਾ : ਅਮਨ ਅਰੋੜਾ

Sunam News: (ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ। ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਦੇ ਲਗਾਤਾਰ ਯਤਨਾਂ ਅਧੀਨ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਉਭਾਵਾਲ ਵਿਖੇ ਗੰਦੇ ਪਾਣੀ ਦੀ ਨਿਕਾਸੀ ਲਈ 1.82 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਖੁਦ ਨੀਂਹ ਪੱਥਰ ਰੱਖ ਕੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।

ਇਸ ਪ੍ਰੋਜੈਕਟ ਤਹਿਤ 1.64 ਕਰੋੜ ਰੁਪਏ ਦੀ ਲਾਗਤ ਨਾਲ ਲਗਭਗ 3.25 ਕਿਲੋਮੀਟਰ (ਸਵਾ ਤਿੰਨ ਕਿਲੋਮੀਟਰ) ਲੰਬੀ ਪਾਇਪ ਲਾਈਨ ਬਣਾਈ ਜਾਵੇਗੀ। ਇਸ ਤੋਂ ਇਲਾਵਾ 18 ਲੱਖ ਰੁਪਏ ਦੀ ਲਾਗਤ ਨਾਲ ਇੱਕ ਨਿਕਾਸੀ ਨਾਲਾ ਵੀ ਤਿਆਰ ਕੀਤਾ ਜਾਵੇਗਾ। ਇਹ ਪਾਇਪ ਲਾਈਨ 30 ਸਾਲ ਦੀ ਲੰਬੀ ਉਮਰ ਵਾਲੀ ਹੋਵੇਗੀ, ਜਿਸ ਨਾਲ ਪਿੰਡ ਵਾਸੀਆਂ ਨੂੰ ਲੰਬੇ ਸਮੇਂ ਤੱਕ ਭਰੋਸੇਯੋਗ ਨਿਕਾਸੀ ਵਿਵਸਥਾ ਮਿਲ ਸਕੇਗੀ। Sunam News

ਇਹ ਵੀ ਪੜ੍ਹੋ: Indian Air Force: ਪਾਕਿਸਤਾਨੀ ਸਰਹੱਦ ਨੇੜੇ ਫਿਰ ਗਰਜਣਗੇ ਭਾਰਤੀ ਹਵਾਈ ਫੌਜ ਦੇ ਲੜਾਕੂ ਜਹਾਜ਼

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇਸ ਮੌਕੇ ਕਿਹਾ ਕਿ ਪਿੰਡ ਉਭਾਵਾਲ ਸਮੇਤ ਪੂਰੇ ਹਲਕੇ ਵਿੱਚ ਸਾਫ-ਸੁਥਰੇ ਵਾਤਾਵਰਣ ਅਤੇ ਸਿਹਤਮੰਦ ਜੀਵਨ ਲਈ ਗੰਦੇ ਪਾਣੀ ਦੀ ਸਹੀ ਨਿਕਾਸੀ ਬਹੁਤ ਜ਼ਰੂਰੀ ਹੈ। ਇਹ ਪ੍ਰੋਜੈਕਟ ਪਿੰਡ ਵਾਸੀਆਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਨੂੰ ਹੱਲ ਕਰੇਗਾ ਅਤੇ ਇਲਾਕੇ ਵਿੱਚ ਸਵੱਛਤਾ ਦਾ ਨਵਾਂ ਮਿਆਰ ਕਾਇਮ ਕਰੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਤੱਕ ਵਿਕਾਸ ਦੀਆਂ ਸਹੂਲਤਾਂ ਪਹੁੰਚਾਉਣ ਲਈ ਵਿਸ਼ੇਸ਼ ਤੌਰ ’ਤੇ ਕੰਮ ਕਰ ਰਹੀ ਹੈ ਅਤੇ ਇਸ ਦਿਸ਼ਾ ਵਿੱਚ ਹੋਰ ਵੀ ਕਈ ਪ੍ਰੋਜੈਕਟ ਜਲਦੀ ਸ਼ੁਰੂ ਕੀਤੇ ਜਾਣਗੇ। ਇਸ ਸਮਾਗਮ ਦੌਰਾਨ ਸਥਾਨਕ ਪੰਚਾਇਤ ਮੈਂਬਰਾਂ, ਗੁਰਦੁਆਰਾ ਪ੍ਰਬੰਧਕਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Sunam News: ਵਿਦੇਸ਼ ਨਾ ਜਾ ਸਕਣ ਦੇ ਦੁੱਖ ਨੇ ਨੌਜਵਾਨ ਦੇ ਪੀਤੇ ਸਾਹ
Sunam News: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਵਿਦੇਸ਼ ਨਾ ਜਾ ਸਕਣ ਕਾਰਨ ਪਰੇਸ਼ਾਨ ਨੌਜਵਾਨ ਨੇ ਪਿੰਡ ਲਖਮੀਰਵਾਲਾ ਦੇ ਨੇੜੇ ਜਾਖਲ-ਲੁਧਿਆਣਾ ਲਾਈਨ ‘ਤੇ ਟਰੇਨ ਅੱਗੇ ਅੱਗੇ ਆ ਕੇ ਆਤਮ ਹੱਤਿਆ ਕਰ ਲਈ। ਜੀਆਰਪੀ ਚੌਕੀ ਸੁਨਾਮ ਦੇ ਇੰਚਾਰਜ ਏਐੱਸਆਈ ਸਰਬਜੀਤ ਸਿੰਘ ਨੇ ਦੱਸਿਆ ਕਿ ਪਿੰਡ ਸੂਲਰ ਨਿਵਾਸੀ ਹਰਵਿੰਦਰ ਸਿੰਘ ਉਰਫ਼ ਹੈਪੀ (22) ਆਈਲੈਟਸ ਕਰਨ ਤੋਂ ਬਾਅਦ ਪੜ੍ਹਾਈ ਲਈ ਵਿਦੇਸ਼ ਜਾਣਾ ਚਾਹੁੰਦਾ ਸੀ।

Read Also : ਸੱਤ ਰੋਜ਼ਾ ‘ਯੁਵਾ ਆਪਦਾ ਮਿੱਤਰ’ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ

ਉਸ ਨੇ 2022 ਤੋਂ ਹੁਣ ਤੱਕ 3 ਵਾਰ ਕੈਨੇਡਾ-ਆਸਟ੍ਰੇਲੀਆ ਦੀ ਵੀਜ਼ਾ ਫਾਈਲ ਲਗਾਈ, ਪਰ ਹਰ ਵਾਰ ਵੀਜ਼ਾ ਰਿਜੈਕਟ ਹੋ ਗਿਆ।

ਇਸ ਕਾਰਨ ਉਹ ਮਾਨਸਿਕ ਰੂਪ ਨਾਲ ਬਹੁਤ ਪਰੇਸ਼ਾਨ ਹੋ ਗਿਆ ਸੀ। ਪੁਲਿਸ ਨੇ ਮ੍ਰਿਤਕ ਦੇ ਪਿਤਾ ਗੁਰਤੇਜ ਸਿੰਘ ਦੇ ਬਿਆਨਾਂ ‘ਤੇ ਕਾਰਵਾਈ ਕੀਤੀ ਹੈ। ਏਐੱਸਆਈ ਨੇ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਹੈ।

Sunam News: ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ
ਦੋਸ਼ੀ ਨੂੰ ਗ੍ਰਿਫਤਾਰ ਅਤੇ ਪੰਜਾਬ ਸਰਕਾਰ ਤੋਂ ਮੁਆਵਜ਼ਾ ਦੇਣ ਦੀ ਕੀਤੀ ਮੰਗ

Sunam News: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਪਿਛਲੇ ਦਿਨੀਂ ਇੱਕ ਸੜਕ ਹਾਦਸੇ ਵਿੱਚ ਮਜ਼ਦੂਰ ਔਰਤ ਦੀ ਮੌਤ ਹੋ ਗਈ ਸੀ, ਹੁਣ ਔਰਤ ਦੇ ਪਰਿਵਾਰ ਅਤੇ ਮਜ਼ਦੂਰ ਜਥੇਬੰਦੀ ਵੱਲੋਂ ਦੋਸ਼ੀ ਨੂੰ ਗ੍ਰਿਫਤਾਰ ਨਾ ਕਰਨ ਨੂੰ ਲੈ ਕੇ ਥਾਣਾ ਚੀਮਾ ਦੇ ਅੱਗੇ ਪੱਕਾ ਧਰਨਾ ਲਗਾ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਗੋਬਿੰਦ ਸਿੰਘ ਛਾਜਲੀ ਨੇ ਕਿਹਾ ਕਿ ਪਿਛਲੇ ਦਿਨੀਂ ਸੁਨਾਮ ਸ਼ਹਿਰ ਦੀ ਮਜ਼ਦੂਰ ਔਰਤ ਮੇਲੋ ਕੌਰ ਪਤਨੀ ਕਾਲਾ ਸਿੰਘ ਲੱਕੜਾਂ ਲੈਣ ਗਈ ਸੀ ਜਿਸ ਦੀ 24 ਜਨਵਰੀ ਨੂੰ ਕਾਰ ਵਾਲੇ ਨੇ ਫੇਟ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਪਰ ਇੱਕ ਹਫਤਾ ਬੀਤ ਜਾਣ ’ਤੇ ਥਾਣਾ ਚੀਮਾ ਦੀ ਪੁਲਿਸ ਵੱਲੋਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ।

ਇਹ ਵੀ ਪੜ੍ਹੋ: Government School News: ਮਾਪੇ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ’ਚ ਦਾਖਲ ਕਰਵਾਉਣ : ਨੌਹਰਾ

ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਸ਼ਹਿਰੀ ਕਮੇਟੀ ਵੱਲੋਂ ਸਦਰ ਥਾਣਾ ਚੀਮਾ ਅੱਗੇ ਰੋਸ ਧਰਨਾ ਪੱਕੇ ਤੌਰ ’ਤੇ ਸ਼ੁਰੂ ਕਰ ਦਿੱਤਾ ਹੈ। ਇਸ ਸਮੇਂ ਮਜ਼ਦੂਰ ਮੁਕਤੀ ਮੋਰਚਾ ਦੇ ਬਲਾਕ ਆਗੂ ਧਰਮਾ ਸਿੰਘ ਸੁਨਾਮ, ਲਖਵਿੰਦਰ ਸਿੰਘ ਪੰਜਾਬ ਖੇਤ ਮਜ਼ਦੂਰ ਸਭਾ ਦੇ ਨਿਰੰਜਣ ਸਿੰਘ ਅਤੇ ਹੋਰ ਮਜ਼ਦੂਰ ਆਗੂਆਂ ਨੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੇ ਨਾਲ-ਨਾਲ ਪੰਜਾਬ ਸਰਕਾਰ ਤੋਂ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਮਜ਼ਦੂਰ ਜਥੇਬੰਦੀ ਵੱਲੋਂ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਤੱਕ ਸੰਘਰਸ਼ ਨੂੰ ਜਾਰੀ ਰੱਖਣ ਦਾ ਐਲਾਨ ਕੀਤਾ। ਇਸ ਮੌਕੇ ਪੀੜਤ ਪਰਿਵਾਰ ਅਤੇ ਘੁਮੰਡ ਸਿੰਘ ਖਾਲਸਾ, ਜੋਨੀਂ ਸਿੰਘ, ਜੈਲੋ ਕੋਰ, ਜੱਗਾ ਸਿੰਘ ਆਦਿ ਹਾਜ਼ਰ ਸਨ।