Meet Hayer - Sach Kahoon Punjabi

ਛੇ ਦਿਨਾਂ ’ਚ ਛੱਡਣੀ ਪੈਣੀ ਮੀਤ ਹੇਅਰ ਨੂੰ ਮੰਤਰੀ ਦੀ ਕੁਰਸੀ, ਵੜਿੰਗ ਨੂੰ ਦੇਣਾ ਪੈਣਾ ਅਸਤੀਫ਼ਾ
ਸੰਵਿਧਾਨ ਅਨੁਸਾਰ ਸੰਸਦ ਮੈਂਬਰ ਦੇ ਨੋਟੀਫਿਕੇਸ਼ਨ ਤੋਂ 14 ਦਿਨਾਂ ਵਿੱਚ ਅਸਤੀਫ਼ਾ ਦੇਣਾ ਜ਼ਰੂਰੀ | Meet Hayer

ਚੰਡੀਗੜ੍ਹ (ਅਸ਼ਵਨੀ ਚਾਵਲਾ)। Meet Hayer : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਅਗਲੇ 6 ਦਿਨਾਂ ਵਿੱਚ ਕੈਬਨਿਟ ਮੰਤਰੀ ਦੀ ਕੁਰਸੀ ਨੂੰ ਛੱਡਣ ਦੇ ਨਾਲ ਹੀ ਵਿਧਾਨ ਸਭਾ ਤੋਂ ਅਸਤੀਫ਼ਾ ਦੇਣਾ ਪਵੇਗਾ ਸੰਸਦ ਮੈਂਬਰ ਬਣਨ ਤੋਂ ਬਾਅਦ ਭਾਰਤੀ ਸੰਵਿਧਾਨ ਦੇ 101 ਅਤੇ 190 ਆਰਟੀਕਲ ਦੀ ਧਾਰਾ 2 ਅਨੁਸਾਰ 14 ਦਿਨਾਂ ਦੇ ਅੰਦਰ-ਅੰਦਰ ਇਹੋ ਜਿਹਾ ਕਰਨਾ ਜ਼ਰੂਰੀ ਹੈ। ਜੇਕਰ ਕੋਈ ਵੀ ਸੰਸਦ ਮੈਂਬਰ ਇਹੋ ਜਿਹਾ ਨਹੀਂ ਕਰਦਾ ਹੈ ਤਾਂ ਸੰਵਿਧਾਨ ਇਸ ਮਾਮਲੇ ਵਿੱਚ ਕਾਰਵਾਈ ਤੱਕ ਦੀ ਇਜਾਜ਼ਤ ਦਿੰਦਾ ਹੈ।

ਸੁਖਜਿੰਦਰ ਰੰਧਾਵਾ ਨੇ ਭੇਜਿਆ ਵਿਧਾਨ ਸਭਾ ਵਿੱਚ ਆਪਣਾ ਅਸਤੀਫ਼ਾ | Meet Hayer

ਸਿਰਫ਼ ਗੁਰਮੀਤ ਸਿੰਘ ਮੀਤ ਹੇਅਰ ਹੀ ਨਹੀਂ, ਸਗੋਂ ਸੰਵਿਧਾਨ ਦੀ ਇਸ ਧਾਰਾ ਵਿੱਚ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਬੱਝੇ ਹੋਏ ਹਨ। ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਵੀ 20 ਜੂਨ ਤੋਂ ਪਹਿਲਾਂ-ਪਹਿਲਾਂ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣਾ ਜ਼ਰੂਰੀ ਹੈ। ਜੇਕਰ ਵਿਧਾਨ ਸਭਾ ਦੇ ਇਹ ਦੋਵੇਂ ਮੈਂਬਰ ਆਪਣੀ ਇਸ ਸੀਟ ਛੱਡਣਾ ਨਹੀਂ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਸੰਸਦ ਮੈਂਬਰ ਤੋਂ ਅਸਤੀਫ਼ਾ ਦੇਣਾ ਜ਼ਰੂਰੀ ਹੋ ਜਾਵੇਗਾ। ਦੋਵਾਂ ਸੀਟਾਂ ਵਿੱਚੋਂ ਇੱਕ ਹੀ ਸਦਨ ਦੀ ਮੈਂਬਰਸ਼ਿਪ ਨੂੰ ਇਹ ਰੱਖ ਸਕਦੇ ਹਨ ਅਤੇ ਇਸ ਦਾ ਸਮਾਂ 20 ਜੂਨ ਨੂੰ ਪੂਰਾ ਹੋ ਰਿਹਾ ਹੈ। (Meet Hayer)

ਇਥੇ ਹੀ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਗੁਰਦਾਸਪੁਰ ਸੀਟ ਤੋਂ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਵੀਰਵਾਰ ਨੂੰ ਆਪਣਾ ਅਸਤੀਫ਼ਾ ਪੰਜਾਬ ਵਿਧਾਨ ਸਭਾ ਵਿੱਚ ਭੇਜ ਦਿੱਤਾ ਹੈ। ਹੁਣ ਤੱਕ ਵਿਧਾਨ ਸਭਾ ਵਿੱਚ 2 ਸੰਸਦ ਮੈਂਬਰਾਂ ਦੇ ਅਸਤੀਫ਼ੇ ਪੁੱਜੇ ਹਨ। ਸੁਖਜਿੰਦਰ ਸਿੰਘ ਰੰਧਾਵਾ ਤੋਂ ਇਲਾਵਾ ਰਾਜ ਕੁਮਾਰ ਚੱਬੇਵਾਲ ਦਾ ਅਸਤੀਫ਼ਾ ਚੋਣਾਂ ਪਹਿਲਾਂ ਹੀ ਵਿਧਾਨ ਸਭਾ ਵਿੱਚ ਪੁੱਜ ਗਿਆ ਸੀ। ਜਾਣਕਾਰੀ ਅਨੁਸਾਰ ਪੰਜਾਬ ਵਿੱਚ ਵੱਖ-ਵੱਖ ਪਾਰਟੀਆਂ ਨਾਲ ਸਬੰਧਿਤ 12 ਵਿਧਾਇਕਾਂ ਵੱਲੋਂ ਸੰਸਦ ਮੈਂਬਰ ਦੀ ਚੋਣ ਲੜੀ ਗਈ ਸੀ ਅਤੇ ਇਨ੍ਹਾਂ 12 ਵਿਧਾਇਕਾਂ ਵਿੱਚੋਂ 2 ਆਮ ਆਦਮੀ ਪਾਰਟੀ ਅਤੇ 2 ਕਾਂਗਰਸ ਪਾਰਟੀ ਦੀ ਟਿਕਟ ’ਤੇ ਚੋਣ ਜਿੱਤ ਕੇ ਲੋਕ ਸਭਾ ਵਿੱਚ ਪੁੱਜ ਗਏ ਹਨ, ਜਿਸ ਵਿੱਚ ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਮੀਤ ਹੇਅਰ ਤੇ ਰਾਜ ਕੁਮਾਰ ਚੱਬੇਵਾਲ , ਕਾਂਗਰਸ ਵੱਲੋਂ ਸੁਖਜਿੰਦਰ ਰੰਧਾਵਾ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਸ਼ਾਮਲ ਹਨ।

Meet Hayer

ਸੰਵਿਧਾਨ ਅਨੁਸਾਰ ਕੋਈ ਵੀ ਵਿਅਕਤੀ ਇੱਕ ਸਮੇਂ ਵਿੱਚ ਵਿਧਾਨ ਸਭਾ ਅਤੇ ਲੋਕ ਸਭਾ ਵਿੱਚੋਂ ਇੱਕ ਹੀ ਸਦਨ ਦਾ ਮੈਂਬਰ ਰਹਿ ਸਕਦਾ ਹੈ। ਸਮਕਾਲੀ ਮੈਂਬਰਸ਼ਿਪ ਦੀ ਮਨਾਹੀ ਨਿਯਮ 1950 ਵਿੱਚ ਸੰਵਿਧਾਨ ਦੇ ਆਰਟੀਕਲ 101 ਅਤੇ 190 ਦੀ ਕਲਾਜ 2 ਦੇ ਤਹਿਤ ਜੇਕਰ ਕੋਈ ਵਿਧਾਨ ਸਭਾ ਦਾ ਮੈਂਬਰ ਚੋਣ ਜਿੱਤ ਕੇ ਸੰਸਦ ਮੈਂਬਰ ਬਣ ਜਾਂਦਾ ਹੈ ਜਾਂ ਫਿਰ ਸੰਸਦ ਮੈਂਬਰ ਵੱਲੋਂ ਚੋਣ ਲੜਦੇ ਹੋਏ ਵਿਧਾਨ ਸਭਾ ਦੀ ਮੈਂਬਰਸ਼ਿਪ ਹਾਸਲ ਕੀਤੀ ਜਾਂਦੀ ਹੈ ਤਾਂ ਉਸ ਵਿਅਕਤੀ ਵਿਸ਼ੇਸ਼ ਨੂੰ ਚੋਣ ਦੀ ਜਿੱਤ ਦੇ ਨੋਟੀਫਿਕੇਸ਼ਨ ਤੋਂ 14 ਦਿਨਾਂ ਦੇ ਅੰਦਰ ਅੰਦਰ ਇੱਕ ਸਦਨ ਦੀ ਮੈਂਬਰਸ਼ਿਪ ਤੋਂ ਆਪਣਾ ਅਸਤੀਫ਼ਾ ਦੇਣਾ ਜ਼ਰੂਰੀ ਹੈ। ਸੰਵਿਧਾਨ ਵਿੱਚ ਉਸ ਵਿਅਕਤੀ ਵਿਸ਼ੇਸ਼ ਨੂੰ ਇਹ ਹੱਕ ਦਿੱਤਾ ਗਿਆ ਹੈ ਕਿ ਉਹ ਖ਼ੁਦ ਤੈਅ ਕਰੇਗਾ ਕਿ ਉਹ ਕਿਸ ਸਦਨ ਦਾ ਮੈਂਬਰ ਰਹਿਣਾ ਚਾਹੁੰਦਾ ਹੈ ਪਰ ਇਹ ਫੈਸਲਾ ਤੈਅ ਸਮੇਂ ਅਨੁਸਾਰ 14 ਦਿਨਾਂ ਵਿੱਚ ਹੀ ਲੈਣਾ ਜ਼ਰੂਰੀ ਹੋਵੇਗਾ।

ਸੰਵਿਧਾਨ ਦੇ ਇਨ੍ਹਾਂ ਨਿਯਮਾਂ ਅਨੁਸਾਰ 2 ਵਿਧਾਇਕ ਰਾਜ ਕੁਮਾਰ ਚੱਬੇਵਾਲ ਤੇ ਸੁਖਜਿੰਦਰ ਰੰਧਾਵਾ ਦਾ ਅਸਤੀਫ਼ਾ ਵਿਧਾਨ ਸਭਾ ਦੇ ਸਪੀਕਰ ਕੋਲ ਪੁੱਜ ਗਿਆ ਹੈ ਪਰ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅਸਤੀਫ਼ਾ ਅਜੇ ਤੱਕ ਨਹੀਂ ਦਿੱਤਾ ਗਿਆ। ਇਨ੍ਹਾਂ ਦੋਵਾਂ ਨੂੰ ਜਲਦ ਹੀ ਆਪਣਾ ਅਸਤੀਫ਼ਾ ਵਿਧਾਨ ਸਭਾ ਵਿੱਚ ਭੇਜਣਾ ਹੋਏਗਾ ਤਾਂ ਕਿ ਵਿਧਾਨ ਸਭਾ ਵੱਲੋਂ ਉਸ ਅਸਤੀਫ਼ੇ ਨੂੰ ਤੈਅ ਸਮੇਂ ਵਿੱਚ ਮਨਜ਼ੂਰ ਕਰਦੇ ਹੋਏ ਸੀਟ ਨੂੰ ਖ਼ਾਲੀ ਕਰਾਰ ਦਿੱਤਾ ਜਾ ਸਕੇ।

ਅਗਲੇ 3-4 ਦਿਨ ਹੀ ਕੈਬਨਿਟ ਮੰਤਰੀ ਰਹਿ ਸਕਦੈ ਹਨ ਮੀਤ ਹੇਅਰ

ਗੁਰਮੀਤ ਸਿੰਘ ਮੀਤ ਹੇਅਰ ਪੰਜਾਬ ਕੈਬਨਿਟ ਵਿੱਚ ਸੀਨੀਅਰ ਕੈਬਨਿਟ ਮੰਤਰੀਆਂ ਵਿੱਚੋਂ ਇੱਕ ਹਨ ਅਤੇ ਉਨ੍ਹਾਂ ਨੇ ਆਪਣੇ ਤਜ਼ਰਬੇ ਅਨੁਸਾਰ ਪਿਛਲੇ ਢਾਈ ਸਾਲ ਕਈ ਵਿਭਾਗਾਂ ਵਿੱਚ ਕੰਮ ਵੀ ਕੀਤਾ ਹੈ। ਸਿੱਖਿਆ ਵਿਭਾਗ ਤੋਂ ਲੈ ਕੇ ਮਾਈਨਿੰਗ ਵਿਭਾਗ ਦਾ ਚਾਰਜ ਉਨ੍ਹਾਂ ਕੋਲ ਰਿਹਾ ਹੈ ਇਸ ਸਮੇਂ ਉਨ੍ਹਾਂ ਕੋਲ ਪੰਜਾਬ ਦੇ ਖੇਡ ਵਿਭਾਗ ਦਾ ਚਾਰਜ ਹੈ। ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਵੀਰਵਾਰ ਨੂੰ ਖੇਡ ਵਿਭਾਗ ਦੀ ਮੀਟਿੰਗ ਵੀ ਕੀਤੀ ਗਈ ਹੈ ਪਰ ਇਸ ਤਰ੍ਹਾਂ ਦੀਆਂ ਮੀਟਿੰਗਾਂ ਉਹ ਅਗਲੇ 3-4 ਦਿਨ ਹੀ ਕਰ ਸਕਦੇ ਹਨ, ਕਿਉਂਕਿ ਇਨ੍ਹਾਂ ਦਿਨਾਂ ਦੌਰਾਨ ਹੀ ਉਨ੍ਹਾਂ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਜ਼ਰੂਰੀ ਹੈ।

Also Read : Terrorist Attacks: ਜੰਮੂ-ਕਸ਼ਮੀਰ ’ਚ ਅੱਤਵਾਦੀ ਹਮਲਿਆਂ ਸਬੰਧੀ ਪ੍ਰਧਾਨ ਮੰਤਰੀ ਨੇ ਦਿੱਤੇ ਸਖ਼ਤ ਆਦੇਸ਼

ਆਪ ਵਰਕਰਾਂ ਨੇ ਮੀਤ ਹੇਅਰ ਦੀ ਵੱਡੀ ਜਿੱਤ ’ਤੇ ਲੱਡੂ ਵੰਡੇ
ਲੋਕਾਂ ਨੇ ਕੰਮਾਂ ਨੂੰ ਦੇਖਦੇ ਹੋਏ ਜਿੱਤ ਦਿਵਾਈ : ਚੇਅਰਮੈਨ

ਸੁਨਾਮ ਉਧਮ ਸਿੰਘ ਵਾਲਾ (ਕਰਮ ਥਿੰਦ)। ਸਥਾਨਕ ਆੜਤਿਆ ਐਸੋਸੀਏਸ਼ਨ ਦੇ ਪ੍ਰਧਾਨ ਰਾਜਨ ਹੋਡਲਾ ਦੀ ਦੁਕਾਨ ’ਤੇ ਆਪ ਸਮਰਥਕਾਂ ਅਤੇ ਆੜਤੀਆਂ ਵੱਲੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਵੱਡੀ ਜਿੱਤ ’ਤੇ ਲੱਡੂ ਵੰਡੇ ਗਏ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਮੁਕੇਸ਼ ਜੁਨੇਜਾ ਪੁੱਜੇ। Lok Sabha Election Results

ਇਹ ਵੀ ਪੜ੍ਹੋ: ਰਿਹਾਇਸ਼ੀ ਕਲੋਨੀ ਨੇੜੇ ਦਰੱਖਤਾਂ ਨੂੰ ਲੱਗੀ ਅੱਗ, ਵੱਡਾ ਹਾਦਸਾ ਟਲਿਆ

ਇਸ ਮੌਕੇ ਮੁਕੇਸ਼ ਜੁਨੇਜਾ ਨੇ ਕਿਹਾ ਕਿ ਲੋਕਾਂ ਨੇ ਕੰਮਾਂ ਨੂੰ ਦੇਖਦੇ ਹੋਏ ਬਹੁਤ ਵੱਡੀ ਜਿੱਤ ਦਿਵਾਈ ਹੈ ਅਤੇ ਇਸੀ ਤਰ੍ਹਾਂ ਹੀ ਜ਼ਿਲ੍ਹਾ ਸੰਗਰੂਰ ਅਤੇ ਸੁਨਾਮ ਦੇ ਵਿੱਚ ਆਮ ਆਦਮੀ ਪਾਰਟੀ ਵੱਲੋਂ ਕੰਮ ਕਰਵਾਏ ਜਾਣਗੇ। ਇਸ ਮੌਕੇ ਪ੍ਰਧਾਨ ਰਾਜਨ ਹੋਡਲਾ ਨੇ ਕਿਹਾ ਕਿ ਲੋਕਾਂ ਨੇ ਵਿਕਾਸ ਤੇ ਕੰਮਾਂ ਨੂੰ ਦੇਖਦੇ ਹੋਏ ਆਮ ਪਾਰਟੀ ਨੂੰ ਜਿੱਤ ਦਿਵਾਈ ਹੈ ਅਤੇ ਕੈਬਿਨਟ ਮੰਤਰੀ ਅਮਨ ਅਰੋੜਾ ਅਤੇ ਗੁਰਮੀਤ ਸਿੰਘ ਮੀਤ ਹੇਅਰ ਜ਼ਿਲ੍ਹੇ ਦੇ ਲੋਕਾਂ ਦੀ ਸਮੱਸਿਆਵਾਂ ਨੂੰ ਹੱਲ ਕਰਵਾਉਂਦੇ ਰਹਿਣਗੇ। ਇਸ ਮੌਕੇ ਕ੍ਰਿਸ਼ਨ ਅਦਲੱਖਾ, ਰਾਜਨ ਸਿੰਗਲਾ, ਸਮਿਤ ਅਦਲੱਖਾ, ਧਰਮਪਾਲ, ਸੰਦੀਪ ਦੀਪਾ, ਆਸ਼ੂ ਖੜਿਆਲੀਆ, ਸਤੀਸ਼ ਗਰਗ, ਹਕੂਮਤ ਰਾਏ, ਕ੍ਰਿਸ਼ਨ ਸਿੰਘ, ਹੇਮਰਾਜ ਬਿੱਟੂ, ਮਦਨ ਪੋਪਲੀ, ਵਿੱਕੀ ਗਰਗ ਆਦਿ ਮੌਜ਼ੂਦ ਸਨ। Lok Sabha Election Results

ਦੀਵਾਲੀ ’ਤੇ ਪਟਾਕੇ ਚਲਾਉਣ ਨੂੰ ਲੈ ਕੇ ਸਰਕਾਰ ਨੇ ਸਮਾਂ ਕੀਤਾ ਤੈਅ, ਜਾਣੋ ਵਜ੍ਹਾ
Diwali: ਘੱਟ ਪ੍ਰਦੂਸ਼ਣ ਫੈਲਾਉਣ ਵਾਲੇ ਪਟਾਕੇ ਹੀ ਚਲਾ ਸਕਣਗੇ ਲੋਕ

(ਸੱਚ ਕਹੂੰ ਨਿਊਜ਼) ਮੋਹਾਲੀ। ਪੰਜਾਬ ‘ਚ ਦੀਵਾਲੀ, ਕ੍ਰਿਸਮਿਸ ਅਤੇ ਨਵੇਂ ਸਾਲ ’ਤੇ ਪਟਾਕੇ ਚਲਾਉਣ ਨੂੰ ਲੈ ਕੇ ਆਈ ਵੱਡੀ ਅਪਡੇਟ ਆਈ ਹੈ। ਪ੍ਰਦੂਸ਼ਣ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਗਰੀਨ ਪਟਾਕੇ ਚਲਾਉਣ ਦੀ ਇਜਾਜਤ ਦਿੱਤੀ ਹੈ ਉਹ ਕੁਝ ਸਮੇਂ ਲਈ। ਇਸ ਵਾਰ ਦੀਵਾਲੀ ‘ਤੇ ਸਿਰਫ ਗਰੀਨ ਪਟਾਕੇ ਹੀ ਚਲਾਏ ਜਾ ਸਕਣਗੇ। ਸਰਕਾਰ ਘੱਟ ਪ੍ਰਦੂਸ਼ਣ ਫੈਲਾਉਣ ਵਾਲੇ ਪਟਾਕਿਆਂ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰ ਰਹੀ ਹੈ। (Diwali)

ਇਹ ਵੀ ਪੜ੍ਹੋ : ਇਹ ਸਬਜ਼ੀ ਚੁਟਕੀਆਂ ’ਚ ਦੂਰ ਕਰ ਦੇਵੇਗੀ ਤੁਹਾਡੀ ਯੂਰਿਕ ਐਸਿਡ ਦੀ ਸਮੱਸਿਆ!

ਜਾਣਕਾਰੀ ਦਿੰਦਿਆਂ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਸਰਕਾਰ ਵੱਲੋਂ ਦੀਵਾਲੀ, ਗੁਰੂਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ‘ਤੇ ਬਹੁਤ ਘੱਟ ਸਮੇਂ ਲਈ ਘੱਟ ਪ੍ਰਦੂਸ਼ਣ ਫੈਲਾਉਣ ਵਾਲੇ ਪਟਾਕਿਆਂ ਦੀ ਵਰਤੋਂ ਦੀ ਸਰਕਾਰ ਇਜਾਜ਼ਤ ਦੇਵੇਗੀ। ਉਨਾਂ ਕਿਹਾ ਕਿ ਦੀਵਾਲੀ-ਗੁਰੂਪੁਰਬ ‘ਤੇ 2 ਘੰਟੇ, ਕ੍ਰਿਸਮਿਸ-ਨਵੇਂ ਸਾਲ ‘ਤੇ 35 ਮਿੰਟਾਂ ਲਈ ਹੀ ਪਟਾਕੇ ਚਲਾਉਣ ਦੀ ਇਜਾਜ਼ਤ ਹੈ। (Diwali)

ਮੀਤ ਹੇਅਰ ਦੀ ਹੋਣ ਵਾਲੀ ਪਤਨੀ ਦੀ ਤਸਵੀਰ ਆਈ ਸਾਹਮਣੇ
(ਸੱਚ ਕਹੂੰ ਨਿਊਜ਼) ਲੁਧਿਆਣਾ। ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਿਆਹ ਬੰਧਨ ’ਚ ਬੱਝਣ ਜਾ ਰਹੇ ਹਨ। 29 ਅਕਤੂਬਰ ਨੂੰ ਮੀਤ ਹੇਅਰ ਅਤੇ ਗੁਰਵੀਨ ਕੌਰ ਮੰਗਣੀ ਕਰਵਾਉਣਗੇ। ਇਹ ਜੋੜਾ 7 ਨਵੰਬਰ ਨੂੰ ਵਿਆਹ ਬੰਧਨ ’ਚ ਬੱਝੇਗਾ। ਕੈਬਨਿਟ ਮੰਤਰੀ ਮੀਤ ਹੇਅਰ ਦੀ ਹੋਣ ਵਾਲੀ ਪਤਨੀ ਗੁਰਵੀਨ ਕੌਰ ਦੀ ਇਕ ਤਸਵੀਰ ਵੀ ਸਾਹਮਣੇ ਆਈ ਹੈ। ਇਹ ਤਸਵੀਰ ਆਮ ਆਦਮੀ ਪਾਰਟੀ ਪੰਜਾਬ ਦੇ ਬੁਲਾਰੇ ਨੀਲ ਗਰਗ ਨੇ ਆਪਣੇ ਫੇਸਬੁੱਕ ’ਤੇ ਸ਼ੇਅਰ ਕਰਕੇ ਵਧਾਈ ਦਿੱਤੀ ਹੈ। ਨੀਲ ਗਰਗ ਨੇ ਲਿਖਿਆ ਕਿ ਛੋਟੇ ਭਰਾ ਅਤੇ ਪੰਜਾਬ ਕੈਬਿਨੇਟ ਮੰਤਰੀ ਮੀਤ ਹੇਅਰ ਜੀ ਜੋ ਆਪਣੇ ਜੀਵਨ ਦਾ ਨਵਾਂ ਸਫ਼ਰ ਸ਼ੁਰੂ ਕਰਨ ਜਾ ਰਹੇ ਹਨ, ਨੂੰ ਬਹੁਤ ਬਹੁਤ ਮੁਬਾਰਕਾਂ। ਪਰਮਾਤਮਾ ਹਮੇਸ਼ਾ ਖੁਸ਼ੀਆਂ ਬਖਸ਼ੇ। ਵਿਆਹ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਕੈਬਨਿਟ ਮੰਤਰੀ ਮੀਤ ਹੇਅਰ ਦੇ ਵਿਆਹ ’ਚ ਆਮ ਆਦਮੀ ਪਾਰਟੀ ਦੇ ਦਿੱਗਜ਼ ਆਗੂ ਵੀ ਪਹੁੰਚਣਗੇ। (Marriage)

ਇਹ ਵੀ ਪੜ੍ਹੋ : ਪੰਜਾਬ ਦੇ ਇੱਕ ਹੋਰ ਕੈਬਨਿਟ ਮੰਤਰੀ ਬੱਝਣਗੇ ਵਿਆਹ ਬੰਧਨ ’ਚ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕਈ ਆਗੂ ਸੱਤਾ ‘ਚ ਆਉਣ ਤੋਂ ਬਾਅਦ ਵਿਆਹ ਬੰਧਨ ’ਚ ਬੱਝ ਚੁੱਕੇ ਹਨ ਜਿਨਾਂ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਬੈਂਸ,ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਵਿਧਾਇਕ ਨਰਿੰਦਰ ਕੌਰ ਭਰਾਜ ਵਿਆਹ ਬੰਧਨ ’ਚ ਬੱਝ ਚੁੱਕੇ ਹਨ। (Marriage)

ਪੰਜਾਬ ਦੇ ਇੱਕ ਹੋਰ ਕੈਬਨਿਟ ਮੰਤਰੀ ਬੱਝਣਗੇ ਵਿਆਹ ਬੰਧਨ ’ਚ
(ਸੱਚ ਕਹੂੰ ਨਿਊਜ਼) ਲੁਧਿਆਣਾ। ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਿਆਹ ਬੰਧਨ ’ਚ ਬੱਝਣ ਜਾ ਰਹੇ ਹਨ। 29 ਅਕਤੂਬਰ ਨੂੰ ਮੀਤ ਹੇਅਰ ਅਤੇ ਗੁਰਵੀਨ ਕੌਰ ਮੰਗਣੀ ਕਰਵਾਉਣਗੇ। ਇਹ ਜੋੜਾ 7 ਨਵੰਬਰ ਨੂੰ ਵਿਆਹ ਬੰਧਨ ’ਚ ਬੱਝੇਗਾ। ਵਿਆਹ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਕੈਬਨਿਟ ਮੰਤਰੀ ਮੀਤ ਹੇਅਰ ਦੇ ਵਿਆਹ ’ਚ ਆਮ ਆਦਮੀ ਪਾਰਟੀ ਦੇ ਦਿੱਗਜ਼ ਆਗੂ ਵੀ ਪਹੁੰਚਣਗੇ। (Marriage)

ਇਹ ਵੀ ਪੜ੍ਹੋ : ਜੇਕਰ ਬਦਲਦੇ ਮੌਸਮ ’ਚ ਤਵੱਚਾ ਦੀ ਖੁਸ਼ਕੀ ਤੋਂ ਹੋਂ ਪਰੇਸ਼ਾਨ, ਤਾਂ ਅਪਣਾਓ ਇਹ ਘਰੇਲੂ ਨੁਸਖੇ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕਈ ਆਗੂ ਸੱਤਾ ‘ਚ ਆਉਣ ਤੋਂ ਬਾਅਦ ਵਿਆਹ ਬੰਧਨ ’ਚ ਬੱਝ ਚੁੱਕੇ ਹਨ ਜਿਨਾਂ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਬੈਂਸ,ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਵਿਧਾਇਕ ਨਰਿੰਦਰ ਕੌਰ ਭਰਾਜ ਵਿਆਹ ਬੰਧਨ ’ਚ ਬੱਝ ਚੁੱਕੇ ਹਨ। (Marriage)

ਭਾਜਪਾ ਨੇ ਰੇਲਵੇ ਸਟੇਸ਼ਨਾਂ ਦੇ ਪ੍ਰਾਜੈਕਟ ’ਚ ਬਰਨਾਲਾ ਨੂੰ ਪੂਰੀ ਤਰ੍ਹਾਂ ਵਿਸਾਰਿਆ: ਮੀਤ ਹੇਅਰ
(ਗੁਰਪ੍ਰੀਤ ਸਿੰਘ) ਬਰਨਾਲਾ। ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਦੇਸ਼ ਭਰ ਦੇ ਰੇਲਵੇ ਸਟੇਸਨਾਂ ਦੇ ਨਵੀਨੀਕਰਨ ਦੇ ਪ੍ਰਾਜੈਕਟ ’ਚ ਬਰਨਾਲਾ ਨੂੰ ਪੂਰੀ ਤਰ੍ਹਾਂ ਵਿਸਾਰਨ ’ਤੇ ਕਰੜੇ ਹੱਥੀ ਲੈਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਭਾਜਪਾ ਦਾ ਕੌਮੀ ਨਾਅਰਾ ਸਭ ਕਾ ਸਾਥ, ਸਭ ਕਾ ਵਿਕਾਸ ਬਰਨਾਲਾ ’ਚ ਆ ਕੇ ਦਮ ਤੋੜ ਗਿਆ। (Railway Stations Barnala)

ਇਹ ਵੀ ਪੜ੍ਹੋ : ’ਬਿੱਲ ਲਿਆਓ, ਇਨਾਮ ਪਾਓ’ ਸਕੀਮ ਤਹਿਤ ਜਲਦ ਜਾਰੀ ਹੋਵੇਗੀ ਮੋਬਾਈਲ ਐਪ

ਮੀਤ ਹੇਅਰ ਜੋ ਬਰਨਾਲਾ ਤੋਂ ਵਿਧਾਇਕ ਵੀ ਹਨ, ਨੇ ਕਿਹਾ ਕਿ ਬਰਨਾਲਾ ਵਾਸੀ ਕੇਂਦਰ ਸਰਕਾਰ ਨੂੰ ਪੁੱਛ ਰਹੇ ਹਨ ਕਿ ਅੱਛੇ ਦਿਨ ਕਦੋਂ ਆਉਣਗੇ? ਉਨ੍ਹਾਂ ਕਿ ਲੋਕ ਸਭਾ ਦੀਆਂ ਚੋਣਾਂ ਬਰੂਹਾਂ ਉਤੇ ਹਨ ਅਤੇ ਭਾਜਪਾ ਵੱਲੋਂ ਚੋਣਾਵੀਂ ਵਰ੍ਹੇ ਵਿੱਚ ਰੇਲਵੇ ਸਟੇਸ਼ਨਾਂ ਦੇ ਨਵੀਨੀਕਰਨ ਦਾ ਪ੍ਰਾਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ। (Railway Stations Barnala) ਹਾਂਲਾਕਿ ਇਹ ਚੋਣ ਸਟੰਟ ਹੈ ਪਰ ਫੇਰ ਵੀ ਦੇਸ਼ ਭਰ ਦੇ ਸੈਂਕੜੇ ਰੇਲਵੇ ਸਟੇਸਨਾਂ ਦੀ ਸੂਚੀ ਵਿੱਚ ਬਰਨਾਲਾ ਸਹਿਰ ਨੂੰ ਬਾਹਰ ਰੱਖਿਆ ਗਿਆ, ਇੱਥੋਂ ਤੱਕ ਕਿ ਬਰਨਾਲਾ ਜ਼ਿਲ੍ਹੇ ਦਾ ਵੀ ਕੋਈ ਸਟੇਸਨ ਨਹੀ ਸਾਮਲ ਕੀਤਾ ਗਿਆ। ਮੀਤ ਹੇਅਰ ਨੇ ਪੰਜਾਬ ਦੀ ਭਾਜਪਾ ਲੀਡਰਸ਼ਿਪ ਅਤੇ ਖਾਸ ਕਰ ਕੇ ਬਰਨਾਲਾ ਜ਼ਿਲ੍ਹੇ ਦੀ ਆਗੂਆਂ ਨੂੰ ਸਪੱਸਟ ਕਰਨਾ ਚਾਹੀਦਾ ਹੈ ਕਿ ਬਰਨਾਲਾ ਨਾਲ ਇਹ ਵਿਤਕਰਾ ਕਿਉਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬਰਨਾਲਾ ਜ਼ਿਲ੍ਹਾ ਵਾਸੀ ਆਪਣੇ ਨਾਲ ਹੋਏ ਮਤਰੇਈ ਮਾਂ ਦਾ ਸ਼ਿਕਾਰ ਨੂੰ ਸਹਿਣ ਨਹੀ ਕਰਨਗੇ।

ਮੀਤ ਹੇਅਰ ਨੇ 23 ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪੇ
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Meet Hayer) ਨੇ ਨਵੇਂ ਭਰਤੀ 23 ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪੇ। ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫਤਰ ਵਿੱਚ ਖੇਲੋ ਇੰਡੀਆ ਸੈਂਟਰ ਲਈ ਭਰਤੀ ਕੀਤੇ ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਨਵੀਂ ਖੇਡ ਨੀਤੀ ਬਣਾਈ ਗਈ ਹੈ। ਇਸ ਖੇਡ ਨੀਤੀ ਨੂੰ ਲਾਗੂ ਕਰਨ ਦੀ ਜ਼ਿੰਮੇਵਾਰੀ ਵਿਭਾਗ ਦੇ ਕੋਚਾਂ ਸਿਰ ਹੈ ਜਿਨਾਂ ਨਵੀਂ ਪਨੀਰੀ ਤਿਆਰ ਕਰ ਕੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨਾ ਹੈ।

ਇਹ ਵੀ ਪੜ੍ਹੋ : Back Pain And Cancer: ਸਾਵਧਾਨ! ਕੈਂਸਰ ਹੋਣ ’ਤੇ ਕਮਰ ਦਰਦ ਕਰ ਸਕਦੀ ਹੈ ਪ੍ਰੇਸ਼ਾਨ !

ਉਨਾਂ (Meet Hayer) ਕੋਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੇ ਅਲਾਟ ਸੈਂਟਰਾਂ ਵਿੱਚ ਤਨਦੇਹੀ ਤੇ ਮਿਹਨਤ ਨਾਲ ਕੰਮ ਕਰਨ ਅਤੇ ਚੰਗੇ ਨਤੀਜੇ ਸਾਹਮਣੇ ਲਿਆਉਣ। ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਕੋਚਾਂ ਵਿੱਚ ਅਥਲੈਟਿਕਸ ਖੇਡ ਦੇ ਸੱਤ, ਕੁਸ਼ਤੀ ਦੇ ਪੰਜ, ਫੁਟਬਾਲ ਦੇ ਚਾਰ, ਹਾਕੀ ਦੇ ਦੋ ਅਤੇ ਬੈਡਮਿੰਟਨ, ਮੁੱਕੇਬਾਜ਼ੀ, ਸਾਈਕਲਿੰਗ ਤੇ ਤਲਵਾਰਬਾਜ਼ੀ ਦੇ ਇਕ-ਇਕ ਕੋਚ ਹਨ। ਇਸ ਮੌਕੇ ਖੇਡ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸਰਵਜੀਤ ਸਿੰਘ, ਡਾਇਰੈਕਟਰ ਹਰਪ੍ਰੀਤ ਸਿੰਘ ਸੂਦਨ, ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਸੰਧੂ ਤੇ ਸਹਾਇਕ ਡਾਇਰੈਕਟਰ ਰਣਵੀਰ ਸਿੰਘ ਭੰਗੂ ਵੀ ਹਾਜ਼ਰ ਸਨ।

ਖੇਡ ਮੰਤਰੀ ਮੀਤ ਹੇਅਰ ਵੱਲੋਂ ਕ੍ਰਿਕਟਰ ਤੇ ਜੂਨੀਅਰ ਵਿਸ਼ਵ ਕੱਪ ਦੇ ਜੇਤੂ ਨਾਲ ਕੀਤੀ ਮੁਲਾਕਾਤ
ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ: ਮੀਤ ਹੇਅਰ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਆਪਣੀ ਰਿਹਾਇਸ਼ ਵਿਖੇ ਭਾਰਤੀ ਕ੍ਰਿਕਟਰ ਹਰਲੀਨ ਦਿਓਲ ਅਤੇ ਜੂਨੀਅਰ ਵਿਸ਼ਵ ਕੱਪ ਵਿੱਚ ਤਮਗ਼ਾ ਜਿੱਤ ਕੇ ਆਏ ਨਿਸ਼ਾਨੇਬਾਜ਼ਾਂ ਨਾਲ ਮੁਲਾਕਾਤ ਕੀਤੀ। ਭਾਰਤੀ ਮਹਿਲਾ ਕ੍ਰਿਕਟਰ ਟੀਮ ਦੇ ਬੱਲੇਬਾਜ਼ ਅਤੇ ਦੁਨੀਆਂ ਦੀਆਂ ਚੋਟੀ ਦੀਆਂ ਫੀਲਡਰਾਂ (Sports News) ਵਿੱਚੋਂ ਇਕ ਹਰਲੀਨ ਦਿਓਲ ਨੂੰ ਆਗਾਮੀ ਬੰਗਲਾਦੇਸ਼ ਦੌਰੇ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਪੁਰਸ਼ ਕ੍ਰਿਕਟ ਵਾਂਗ ਹੁਣ ਮਹਿਲਾ ਕ੍ਰਿਕਟ ਵਿੱਚ ਪੰਜਾਬ ਵੱਡੇ ਪੱਧਰ ਉਤੇ ਹਾਜ਼ਰੀ ਲਗਾ ਰਿਹਾ ਹੈ। ਹਰਲੀਨ ਦਿਓਲ ਤੇ ਕਪਤਾਨ ਹਰਮਨਪ੍ਰੀਤ ਕੌਰ ਨੇ ਪੰਜਾਬ ਦੇ ਨਾਮ ਰੌਸ਼ਨ ਕੀਤਾ ਹੈ।

ਹਰਲੀਨ ਦਿਓਲ ਵੱਲੋਂ ਖੇਡ ਮੰਤਰੀ ਨੂੰ ਕ੍ਰਿਕਟ ਬੱਲਾ ਵੀ ਭੇਂਟ (Sports News)

ਉਨਾਂ ਭਾਰਤੀ ਕ੍ਰਿਕਟਰ ਕੋਲੋਂ ਸਕੂਲੀ ਪੱਧਰ ਤੋਂ ਹੀ ਖੇਡਾਂ ਵਿੱਚ ਦਿਲਚਸਪੀ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਹਰਲੀਨ ਦਿਓਲ ਵੱਲੋਂ ਖੇਡ ਮੰਤਰੀ ਨੂੰ ਕ੍ਰਿਕਟ ਬੱਲਾ ਵੀ ਭੇਂਟ ਕੀਤਾ ਗਿਆ। ਮੀਤ ਹੇਅਰ ਨੇ ਹਾਲ ਹੀ ਵਿੱਚ ਜਰਮਨੀ ਵਿਖੇ ਹੋਏ ਨਿਸ਼ਾਨੇਬਾਜ਼ੀ ਦੇ ਜੂਨੀਅਰ ਵਿਸ਼ਵ ਕੱਪ ਵਿੱਚ ਤਮਗ਼ੇ ਜਿੱਤ ਕੇ ਆਏ ਪੰਜਾਬ ਦੇ ਤਿੰਨ ਨਿਸ਼ਾਨੇਬਾਜ਼ ਨੂੰ ਵੀ ਮਿਲ ਕੇ ਵਧਾਈ ਦਿੱਤੀ। ਇਹ ਨਿਸ਼ਾਨੇਬਾਜ਼ ਸਪੋਰਟਸ ਪਿਸਟਲ ਵਿੱਚ ਸੋਨ ਤਮਗ਼ਾ ਜਿੱਤਣ ਵਾਲੇ ਅਮਨਪ੍ਰੀਤ ਸਿੰਘ, ਸਪੋਰਟਸ ਪਿਸਟਲ ਮਹਿਲਾ ਟੀਮ ਵਿੱਚ ਸੋਨ ਤਮਗ਼ਾ ਜਿੱਤਣ ਵਾਲੀ ਸਿਮਰਨਪ੍ਰੀਤ ਕੌਰ ਬਰਾੜ ਤੇ ਰੈਪਿਡ ਫਾਇਰ ਪਿਸਟਲ ਟੀਮ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ਵਾਲੇ ਰਾਜਕੰਵਰ ਸੰਧੂ ਸਨ। ਉਨਾਂ ਨਾਲ ਭਾਰਤੀ ਜੂਨੀਅਰ ਨਿਸ਼ਾਨੇਬਾਜ਼ੀ ਟੀਮ ਦੇ ਕੋਚ ਅੰਕੁਸ਼ ਭਾਰਦਵਾਜ ਵੀ ਨਾਲ ਸਨ।

ਖੇਡ ਮੰਤਰੀ ਨੇ ਜੇਤੂ ਨਿਸ਼ਾਨੇਬਾਜ਼ਾਂ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ (Sports News)

ਖੇਡ ਮੰਤਰੀ ਨੇ ਜੇਤੂ ਨਿਸ਼ਾਨੇਬਾਜ਼ਾਂ ਨੂੰ ਮੁਬਾਰਕਬਾਦ ਦਿੰਦਿਆਂ ਭਵਿੱਖ ਦੇ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ। ਉਨਾਂ ਕਿਹਾ ਕਿ ਉਨਾਂ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ। ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਵਚਨਬੱਧ ਹੈ ਜਿਸ ਲਈ ਖੇਡ ਵਿਭਾਗ ਨਿਰੰਤਰ ਉਪਰਾਲੇ ਕਰ ਰਿਹਾ ਹੈ। ਬਹੁਤ ਹੀ ਜਲਦ ਹੀ ਪੰਜਾਬ ਦੀ ਨਵੀਂ ਖੇਡ ਨੀਤੀ ਲਾਗੂ ਕੀਤੀ ਜਾਵੇਗੀ ਜਿਸ ਨਾਲ ਪੰਜਾਬ ਵਿੱਚ ਖੇਡ ਪੱਖੀ ਮਾਹੌਲ ਸਿਰਜਿਆ ਜਾਵੇਗਾ। ਇਸ ਮੌਕੇ ਡਾਇਰੈਕਟਰ ਖੇਡਾਂ ਹਰਪ੍ਰੀਤ ਸਿੰਘ ਸੂਦਨ ਵੀ ਹਾਜ਼ਰ ਸਨ।

ਮੀਤ ਹੇਅਰ ਦੇ ਅਧਿਕਾਰੀਆਂ ਨੂੰ ਆਦੇਸ਼, ਬਾਰਡਰ ’ਤੇ ਰੁੱਕੇ ਨਾਜਾਇਜ਼, ਵਾਜਬ ਰੇਟਾਂ ’ਤੇ ਮਿਲੇ ਰੇਤ
ਗੈਰਕਾਨੂੰਨੀ ਖਣਨ ਦੇ ਖ਼ਾਤਮੇ ਅਤੇ ਲੋਕਾਂ ਨੂੰ ਵਾਜਿਬ ਰੇਟਾਂ ’ਤੇ ਰੇਤਾ ਉਪਲਬਧ ਕਰਵਾਉਣ ਲਈ ਵਚਨਬੱਧ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਨਾਲ ਲੱਗਦੇ ਬਾਰਡਰ ਇਲਾਕੇ ਵਿੱਚ ਚਲ ਰਹੀ ਨਾਜਾਇਜ਼ ਮਾਇਨਿੰਗ ਨੂੰ ਤੁਰੰਤ ਰੋਕਣ ਅਤੇ ਪੰਜਾਬ ਦੇ ਬਾਕੀ ਹਿੱਸੇ ਵਿੱਚ ਵੱਡੇ ਪੱਧਰ ’ਤੇ ਛਾਪੇਮਾਰੀ ਕਰਨ ਲਈ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Meet Hayer) ਵਲੋਂ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਗੁਰਮੀਤ ਸਿੰਘ ਮੀਤੇ ਹੇਅਰ ਵਲੋਂ ਖਣਨ ਤੇ ਪੰਜਾਬ ਪੁਲਿਸ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਸਖਤ ਤਾੜਨਾ ਕੀਤੀ ਹੈ ਕਿ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਏਗੀ ਅਤੇ ਆਮ ਲੋਕਾਂ ਨੂੰ ਸਸਤਾ ਰੇਤ ਹਰ ਹਾਲਤ ਵਿੱਚ ਮਿਲਣਾ ਚਾਹੀਦਾ ਹੈ।

ਖਣਨ ਮੰਤਰੀ ਨੇ ਕਮਰਸ਼ੀਅਲ ਮਾਈਨਿੰਗ ਸਾਈਟ ਸਬੰਧੀ ਠੇਕੇਦਾਰਾਂ ਤੇ ਕਰੱਸ਼ਰ ਮਾਲਕਾਂ ਨਾਲ ਵੀ ਕੀਤੀ ਮੀਟਿੰਗ

ਮੀਤ ਹੇਅਰ ਨੇ ਕਿਹਾ ਕਿ ਜ਼ਮੀਨੀ ਪੱਧਰ ’ਤੇ ਨਿਗਰਾਨੀ ਲਈ ਖਣਨ ਤੇ ਪੁਲਿਸ ਵਿਭਾਗ ਦੇ ਫੀਲਡ ਅਧਿਕਾਰੀਆਂ ਦੀ ਸਾਂਝੀ ਕਮੇਟੀ ਬਣਾ ਕੇ ਨਿਰੰਤਰ ਚੈਕਿੰਗ ਯਕੀਨੀ ਬਣਾਈ ਜਾਵੇ। ਖਣਨ ਤੇ ਪੁਲਿਸ ਦੇ ਅਧਿਕਾਰੀ ਇਸ ਸੰਬੰਧੀ ਨਿਰੰਤਰ ਆਪਣੀ ਰਿਪੋਰਟ ਉੱਚ ਅਧਿਕਾਰੀਆਂ ਨੂੰ ਭੇਜਣਗੇ। ਖਣਨ ਸਾਈਟ ਵਾਲੇ ਜ਼ਿਲਿਆਂ ਖਾਸ ਕਰਕੇ ਸਰਹੱਦੀ ਜ਼ਿਲਿਆਂ ਜਿੱਥੇ ਕੌਮਾਂਤਰੀ ਸਰਹੱਦ ਲੱਗਦੀ ਹੈ, ਉੱਥੇ ਗੈਰਕਾਨੂੰਨੀ ਖਣਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੰਜਾਬ ਪੁਲਿਸ ਵੱਲੋਂ ਖਣਨ ਵਿਭਾਗ ਦੇ ਇਨਫੋਰਸਮੈਂਟ ਵਿੰਗ ਨੂੰ ਆਪਣੇ 50 ਕਰਮੀ ਦਿੱਤੇ ਗਏ ਹਨ।

ਉਨਾਂ (Meet Hayer) ਦੱਸਿਆ ਕਿ ਸੂਬਾ ਸਰਕਾਰ ਵੱਲੋਂ ਗੈਰਕਾਨੂੰਨੀ ਖਣਨ ਦੇ ਮੁਕੰਮਲ ਖ਼ਾਤਮੇ ਅਤੇ ਸੂਬਾ ਵਾਸੀਆਂ ਨੂੰ ਵਾਜਿਬ ਰੇਟਾਂ ’ਤੇ ਰੇਤਾ/ਬੱਜਰੀ ਉਪਲਬਧ ਕਰਵਾਉਣ ਦੀ ਵਚਨਬੱਧਤਾ ਦੇ ਚੱਲਦਿਆਂ ਜਿੱਥੇ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਜਨਤਕ ਮਾਈਨਿੰਗ ਤੇ ਕਮਰਸ਼ੀਅਲ ਮਾਈਨਿੰਗ ਸਾਈਟ ਚਲਾਈਆਂ ਜਾ ਰਹੀਆਂ ਹਨ ਉੱਥੇ ਗੈਰਕਾਨੂੰਨੀ ਗਤੀਵਿਧੀਆਂ ਨੂੰ ਠੱਲ ਪਾਉਣ ਲਈ ਵਿਭਾਗ ਦੇ ਇਨਫੋਰਸਮੈਂਟ ਵਿੰਗ ਨੂੰ ਮੁਸਤੈਦ ਕੀਤਾ ਜਾ ਰਿਹਾ ਹੈ।

ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਵੱਲੋਂ ਲੋਕਾਂ ਨੂੰ ਵਾਜਿਬ ਰੇਟਾਂ ’ਤੇ ਰੇਤਾ ਉਪਲਬਧ ਕਰਵਾਉਣ ਲਈ ਖਣਨ ਵਿਭਾਗ ਨਿਰੰਤਰ ਕੰਮ ਕਰ ਰਿਹਾ ਹੈ।5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਕਮਰਸ਼ੀਅਲ ਮਾਈਨਿੰਗ ਸਾਈਟਾਂ ਸੰਬੰਧੀ ਠੇਕੇਦਾਰਾਂ ਅਤੇ ਕਰੱਸ਼ਰ ਮਾਲਕਾਂ ਨਾਲ ਮੀਟਿੰਗ ਕੀਤੀ। 100 ਕਮਰਸ਼ੀਅਲ ਕਲੱਸਟਰਾਂ ਨੂੰ ਚਾਲੂ ਕਰਨ ਦਾ ਟੀਚਾ ਹੈ। pic.twitter.com/1CT2QvOS07

— Gurmeet Singh Meet Hayer (@meet_hayer) June 14, 2023

ਮੀਤ ਹੇਅਰ ਨੇ ਖਣਨ ਤੇ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਨਿਰੰਤਰ ਚੈਕਿੰਗ ਯਕੀਨੀ ਬਣਾਉਣ ਲਈ ਕਿਹਾ

ਖਣਨ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਜੀ ਦੇ ਨਿਰਦੇਸ਼ਾਂ ਉੱਤੇ ਵਿਭਾਗ ਵੱਲੋਂ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ 55 ਜਨਤਕ ਮਾਈਨਿੰਗ ਸਾਈਟ ਸਫਲਤਾਪੂਰਵਕ ਚਲਾਉਣ ਤੋਂ ਬਾਅਦ ਹੁਣ ਕਮਰਸ਼ੀਅਲ ਮਾਈਨਿੰਗ ਸਾਈਟਾਂ ਨੂੰ ਚਲਾਉਣ ਦੀ ਪੂਰੀ ਤਿਆਰੀ ਹੈ। 40 ਕਮਰਸ਼ੀਅਲ ਮਾਈਨਿੰਗ ਸਾਈਟ ਕਾਰਜਸ਼ੀਲ ਅਧੀਨ ਹੈ ਜਿਨਾਂ ਵਿੱਚੋਂ 19 ਨੂੰ ਸ਼ੁਰੂ ਕਰਨ ਲਈ ਸਭ ਕਾਰਵਾਈ ਮੁਕੰਮਲ ਹੈ ਅਤੇ ਬਾਕੀ ਵੀ ਜਲਦ ਕਰ ਲਈਆਂ ਜਾਣਗੀਆਂ। ਇਨਾਂ ਨਵੇਂ ਕਮਰਸ਼ੀਅਲ ਮਾਈਨਿੰਗ ਕਲੱਸਟਰਾਂ ਦੇ ਚਾਲੂ ਹੋਣ ਨਾਲ ਲੋਕ ਆਪਣੇ ਘਰਾਂ ਨੇੜਲੀਆਂ ਥਾਵਾਂ ਤੋਂ ਰੇਤ/ਬੱਜਰੀ ਪ੍ਰਾਪਤ ਕਰ ਸਕਣਗੇ। ਸਰਕਾਰ ਵੱਲੋਂ ਸੂਬੇ ਵਿੱਚ 100 ਕਮਰਸ਼ੀਅਲ ਕਲੱਸਟਰਾਂ ਨੂੰ ਚਾਲੂ ਕਰਨ ਦਾ ਟੀਚਾ ਹੈ।ਇਸ ਸੰਬੰਧੀ ਬੀਤੀ ਸ਼ਾਮ ਠੇਕੇਦਾਰਾਂ ਨਾਲ ਮੀਟਿੰਗ ਕਰਕੇ ਸਪੱਸ਼ਟ ਕਹਿ ਦਿੱਤਾ ਕਿ ਲੋਕਾਂ ਨੂੰ ਸਸਤਾ ਰੇਤਾ ਮਿਲਣਾ ਯਕੀਨੀ ਬਣਾਇਆ ਜਾਵੇ। ਇਸ ਮਾਮਲੇ ਵਿੱਚ ਕੋਈ ਵੀ ਕੋਤਾਹੀ ਅਤੇ ਗੈਰਕਾਨੂੰਨੀ ਗਤੀਵਿਧੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਆਰਟੀਆਈ ਭਰਨ ਵਾਲਿਆਂ ਲਈ ਨਵੀਂਆਂ ਗਾਈਡਲਾਈਨ ਰਾਹਤ ਜਾਂ ਆਫ਼ਤ?

ਮੀਟਿੰਗ ਵਿੱਚ ਖਣਨ ਤੇ ਭੂ-ਵਿਗਿਆਨ ਦੇ ਸਕੱਤਰ ਗੁਰਕੀਰਤ ਕਿਰਪਾਲ ਸਿੰਘ, ਡਾਇਰੈਕਟਰ ਡੀ.ਪੀ.ਐਸ. ਖਰਬੰਦਾ ਤੇ ਚੀਫ ਇੰਜਨੀਅਰਿੰਗ ਡਰੇਨੇਜ-ਕਮ-ਮਾਈਨਜ਼ ਐਂਡ ਜੀਓਲੋਜੀ ਐਨ. ਕੇ. ਜੈਨ ਅਤੇ ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਡੀ.ਜੀ.ਪੀ. ਅੰਦਰੂਨੀ ਸੁਰੱਖਿਆ ਆਰ.ਐਨ. ਢੋਕੇ, ਆਈ.ਜੀ.ਪੀ. ਹੈਡਕੁਆਟਰ ਸੁਖਚੈਨ ਸਿੰਘ ਗਿੱਲ ਤੇ ਡੀ.ਆਈ.ਜੀ. ਅੰਮਿ੍ਰਤਸਰ ਰਣਜੀਤ ਸਿੰਘ ਢਿੱਲੋਂ ਵੀ ਹਾਜ਼ਰ ਸਨ।

ਕਿਸਾਨਾਂ ਨੂੰ ਸਿੰਜਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜ਼ੀਹ : ਮੀਤ ਹੇਅਰ
ਜਲ ਸਰੋਤ ਮੰਤਰੀ ਨੇ ਪ੍ਰਸ਼ਨ ਕਾਲ ਵਿੱਚ ਸਵਾਲ ਦੇ ਜਵਾਬ ਵਿੱਚ ਆਖੀ

(ਅਸ਼ਵਨੀ ਚਾਵਲਾ) ਚੰਡੀਗੜ। ਧਰਤੀ ਹੇਠਲੇ ਪਾਣੀ ਦੇ ਡਿੱਗਦੇ ਮਿਆਰ ਦੇ ਮੱਦੇਨਜ਼ਰ ਕਿਸਾਨਾਂ ਨੂੰ ਸਿੰਜਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਹਰ ਖੇਤ ਨੂੰ ਨਹਿਰੀ ਪਾਣੀ ਪਹੁੰਚਾਉਣ ਲਈ ਵਚਨਬੱਧ ਹੈ। ਇਹ ਗੱਲ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Meet Hayer) ਨੇ ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਪ੍ਰਸ਼ਨ ਕਾਲ ਵਿੱਚ ਵਿਧਾਇਨ ਮਨਪ੍ਰੀਤ ਸਿੰਘ ਇਆਲੀ ਦੇ ਸਵਾਲ ਦੇ ਜਵਾਬ ਵਿੱਚ ਆਖੀ।

ਮੀਤ ਹੇਅਰ (Meet Hayer) ਨੇ ਕਿਹਾ ਕਿ ਇਸ ਵਾਰ ਬਜਟ ਵਿੱਚ ਨਹਿਰਾਂ ਦੀ ਮਜ਼ਬੂਤੀ ਤੇ ਸਫਾਈ ਲਈ ਜਲ ਸਰੋਤ ਵਿਭਾਗ ਵਾਸਤੇ 2630 ਕਰੋੜ ਰੁਪਏ ਰੱਖੇ ਹਨ। ਇਸ ਵੇਲੇ 870 ਕਰੋੜ ਰੁਪਏ ਦੇ 366 ਪ੍ਰਾਜੈਕਟ ਚੱਲ ਰਹੇ ਹਨ ਅਤੇ 7 ਪ੍ਰਾਜੈਕਟ ਕੇਂਦਰ ਨੂੰ ਭੇਜੇ ਗਏ ਹਨ। ਮੁੱਖ ਮੰਤਰੀ ਜੀ ਵੱਲੋਂ ਕਿਸਾਨਾਂ ਨੂੰ ਨਹਿਰੀ ਪਾਣੀ ਪੁੱਜਦਾ ਕਰਨ ਦੇ ਨਿਰਦੇਸ਼ਾਂ ਤਹਿਤ ਵਿਭਾਗ ਨਿਰੰਤਰ ਕੰਮ ਕਰ ਰਿਹਾ ਹੈ।

ਲੁਧਿਆਣਾ ਜ਼ਿਲੇ ’ਚ ਅੱਠ ਰਜਵਾਹਿਆਂ ਨੂੰ ਪੱਕਾ ਕਰਨ ਦਾ ਕੰਮ 31 ਮਾਰਚ ਤੱਕ ਮੁਕੰਮਲ ਹੋਵੇਗਾ

ਵਿਧਾਇਕ ਦੇ ਸਵਾਲ ਦੇ ਜਵਾਬ ਵਿੱਚ ਲਿਖਤੀ ਉੱਤਰ ਦਿੰਦਿਆਂ ਮੀਤ ਹੇਅਰ ਨੇ ਆਖਿਆ ਕਿ ਜ਼ਿਲਾ ਲੁਧਿਆਣਾ ਅਧੀਨ ਪੈਂਦੇ ਕਾਲਸ ਰਜਬਾਹਾ, ਸਰਾਭਾ ਮਾਈਨਰ, ਰੱਤੋਵਾਲ ਮਾਈਨਰ, ਨੂਰਪੁਰ ਮਾਈਨਰ, ਬੱਸੀਆ ਸਬ-ਮਾਈਨਰ, ਕੰਗਣਵਾਲ ਰਜਬਾਹਾ ਦੀ ਬੁਰਜੀ 0-15250, ਅਕਾਲਗੜ ਰਜਬਾਹਾ ਅਤੇ ਜੱਸੋਵਾਲ ਰਜਬਾਹਾ ਨੂੰ ਪੱਕਾ ਕਰਵਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਜੋ ਕਿ ਮਿਤੀ 31 ਮਾਰਚ 2023 ਤੱਕ ਮੁਕੰਮਲ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 2-ਆਰ ਰਜਬਾਹਾ ਸਿਸਟਮ, 3-ਆਰ ਰਜਬਾਹਾ ਸਿਸਟਮ ਅਤੇ 4-ਆਰ ਰਜਬਾਹਾ, ਮਹੌਲੀ ਮਾਈਨਰ, ਬੱਲੋਵਾਲ ਮਾਈਨਰ ਨੂੰ ਪੱਕਾ ਕਰਾਉਣ ਦੇ ਪ੍ਰਾਜੈਕਟ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਕੀਤੇ ਜਾ ਚੁੱਕੇ ਹਨ। ਇਨਾਂ ਰਜਵਾਹਿਆ ਅਤੇ ਮਾਈਨਰਾਂ ਨੂੰ ਪੱਕਾ ਕਰਨ ਲਈ ਜਲਦੀ ਹੀ ਕੰਮ ਸ਼ੁਰੂ ਕਰਨ ਦੀ ਤਜਵੀਜ਼ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।

ਮੀਤ ਹੇਅਰ ਵੱਲੋਂ ਲੋਕ ਪੱਖੀ ਤੇ ਵਿਕਾਸ ਮੁਖੀ ਆਮ ਲੋਕਾਂ ਦੇ ਬਜਟ ਦੀ ਕੀਤੀ ਸਰਾਹਨਾ
ਖੇਡਾਂ ਦੇ ਬਜਟ ਵਿੱਚ 55 ਫੀਸਦੀ ਤੇ ਜਲ ਸਰੋਤ ਵਿਭਾਗ ਦੇ ਬਜਟ ਵਿੱਚ 15 ਫੀਸਦੀ ਦਾ ਵਾਧਾ

ਮੀਤ ਹੇਅਰ ਨੇ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਕੀਤਾ ਧੰਨਵਾਦ

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਸਾਲ 2023-24 ਲਈ ਪੇਸ਼ ਕੀਤੇ ਬਜਟ ਨੂੰ ਲੋਕ ਪੱਖੀ ਤੇ ਵਿਕਾਸ ਮੁਖੀ ਗਰਦਾਨਦਿਆਂ ਇਸ ਨੂੰ ਆਮ ਲੋਕਾਂ ਦਾ ਬਜਟ ਆਾਖਦਿਆਂ ਸਲਾਹੁਤਾ ਕੀਤੀ ਹੈ। ਮੀਤ ਹੇਅਰ ਨੇ ਕਿਹਾ ਕਿ ਇਸ ਬਜਟ ਲਈ ਮੁੱਖ ਮੰਤਰੀ ਭਗਵੰਤ ਮਾਨ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਧਾਈ ਦੇ ਪਾਤਰ ਹੈ। ਇਹ ਬਜਟ ਪੰਜਾਬ ਨੂੰ ਅੱਗੇ ਲੈ ਕੇ ਜਾਵੇਗਾ ਅਤੇ ਰੰਗਲਾ ਪੰਜਾਬ ਦਾ ਸੁਫਨਾ ਪੂਰਾ ਕਰੇਗਾ।

ਕਿਸਾਨਾਂ ਨਹਿਰੀ ਪਾਣੀ ਰਾਹੀਂ ਬਿਹਤਰ ਸਿੰਜਾਈ ਸਹੂਲਤਾਂ ਮਿਲੇਗੀ

ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਤੇ ਮੂੰਗੀ ਦੀ ਫਸਲ ਲਈ ਇਸ ਵਾਰ 125 ਕਰੋੜ ਰੁਪਏ ਰੱਖੇ। ਪਿਛਲੇ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 30 ਫੀਸਦੀ ਕਮੀ ਆਈ ਸੀ ਤੇ ਇਸ ਸਾਲ ਇਨਾਂ ਮਾਮਲਿਆਂ ਨਾਲ ਹੋਰ ਵੱਡੀ ਗਿਰਾਵਟ ਆਵੇਗੀ। ਜਲ ਸਰੋਤ ਮੰਤਰੀ ਮੀਤ ਹੇਅਰ ਨੇ ਆਪਣੇ ਵਿਭਾਗਾਂ ਲਈ ਕੀਤੇ ਵੱਡੇ ਐਲਾਨਾਂ ਦੇ ਵੇਰਵੇ ਦਿੰਦੇ ਕਿਹਾ ਕਿ ਕਿਸਾਨਾਂ ਨੂੰ ਨਹਿਰੀ ਪਾਣੀ ਰਾਹੀਂ ਬਿਹਤਰ ਸਿੰਜਾਈ ਸਹੂਲਤਾਂ ਦੇਣ ਲਈ ਨਹਿਰਾਂ ਦੀ ਸਫਾਈ ਤੇ ਮਜ਼ਬੂਤੀ ਲਈ ਜਲ ਸਰੋਤ ਵਿਭਾਗ ਦੇ ਬਜਟ ਵਿੱਚ ਪਿਛਲੇ ਸਾਲ ਨਾਲੋਂ 15 ਫੀਸਦੀ ਦਾ ਵਾਧਾ ਕਰਦਿਆਂ ਕੁੱਲ 2630 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ।

ਖੇਡ ਯੂਨੀਵਰਸਿਟੀ ਤੇ ਕਾਲਜਾਂ ਲਈ 55 ਕਰੋੜ ਰੁਪਏ ਰੱਖੇ

ਖੇਡ ਮੰਤਰੀ ਮੰਤਰੀ ਨੇ ਕਿਹਾ ਕਿ ਖੇਡ ਵਿਭਾਗ ਦਾ ਬਜਟ 258 ਕਰੋੜ ਰੱਖਿਆ ਗਿਆ ਜੋ ਕਿ ਪਿਛਲੇ ਸਾਲ ਨਾਲੋਂ 55 ਫੀਸਦੀ ਵੱਧ ਹੈ ਜਿਸ ਨਾਲ ਖੇਡਾਂ ਦੇ ਖੇਤਰ ਨੂੰ ਵੱਡਾ ਹੁਲਾਰਾ ਮਿਲੇਗਾ। ਖੇਡ ਯੂਨੀਵਰਸਿਟੀ ਤੇ ਇਸ ਨਾਲ ਜੁੜੇ ਕਾਲਜਾਂ ਲਈ 55 ਕਰੋੜ ਰੁਪਏ ਰੱਖੇ ਗਏ।ਲੋਕਾਂ ਨੂੰ ਬਿਹਤਰ, ਸੁਖਾਲੀਆਂ ਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਦੇਣ ਲਈ ਈ ਗਵਰਨੈਂਸ ਪ੍ਰਾਜੈਕਟਾਂ ਵਾਸਤੇ ਪ੍ਰਸ਼ਾਸਕੀ ਸੁਧਾਰ ਵਿਭਾਗ ਲਈ 77 ਕਰੋੜ ਰੁਪਏ ਰੱਖੇ ਗਏ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ

ਪੰਜਾਬ ਵਿੱਚ ਆਈ.ਟੀ. ਤੇ ਸਟਾਰਟਅੱਪ ਸੈਕਟਰ ਲਈ ਢੁਕਵਾਂ ਮਾਹੌਲ ਮੌਜੂਦ: ਮੀਤ ਹੇਅਰ
5ਵਾਂ ਪ੍ਰਗਤੀਸ਼ੀਲ ਪੰਜਾਬ ਸੰਮੇਲਨ 2023

(ਅਸ਼ਵਨੀ ਚਾਵਲਾ) ਐਸ.ਏ.ਐਸ.ਨਗਰ। ਪੰਜਾਬ ਦੇ ਉਦਯੋਗਾਂ ਨਾਲ ਭਾਈਵਾਲੀ ਕਰਨ ਅਤੇ ਇਸ ਖੇਤਰ ਵਿੱਚ ਵਿਕਾਸ ਸਬੰਧੀ ਸੂਬੇ ਦੀਆਂ ਵਿਆਪਕ ਸੰਭਾਵਨਾਵਾਂ ਦੀ ਪੜਚੋਲ ਕਰਨ ਲਈ ਹੋਰਨਾਂ ਆਈ.ਟੀ. ਕਾਰੋਬਾਰਾਂ ਨੂੰ ਸੱਦਾ ਦਿੰਦਿਆਂ ਪ੍ਰਸ਼ਾਸਕੀ ਸੁਧਾਰ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ( Meet Hayer) ਨੇ ਸਾਰੇ ਨਿਵੇਸ਼ਕਾਂ ਦਾ ਪੰਜਾਬ ਵਿੱਚ ਸਵਾਗਤ ਕੀਤਾ ਅਤੇ ਕਿਹਾ ਕਿ ਸੂਬੇ ਵਿੱਚ ਆਈ.ਟੀ. ਅਤੇ ਸਟਾਰਟਅੱਪ ਸੈਕਟਰ ਦੀ ਪ੍ਰਗਤੀ ਲਈ ਢੁਕਵਾਂ ਮਾਹੌਲ ਉਪਲੱਬਧ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਹੁਣ ਬਹੁਤ ਮੌਕੇ ਸਿਰਜੇ ਜਾ ਰਹੇ ਹਨ। ਮੁੱਖ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਨੂੰ ਉਦਯੋਗਿਕ ਹੱਬ ਵਜੋਂ ਬਦਲ ਕੇ ਆਰਥਿਕ ਵਿਕਾਸ ਦੀਆਂ ਨਵੀਆਂ ਬੁਲੰਦਿਆਂ ’ਤੇ ਪਹੁੰਚਾਇਆ ਜਾ ਸਕਦਾ ਹੈ। ਉਨਾਂ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਹਨ ਅਤੇ ਉਹ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਦੇ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਨੀਤੀਗਤ ਫੈਸਲਿਆਂ ਵਿੱਚ ਵਿਚਾਰ ਰੱਖਣ ਲਈ ਉਦਯੋਗਾਂ ਨੂੰ ਬਰਾਬਰ ਦਾ ਸਥਾਨ ਦੇਣ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ। ਪੰਜਾਬੀ ਉੱਦਮੀ ਕੁੱਲ ਦੁਨੀਆ ਵਿੱਚ ਆਪਣੀ ਮਿਹਨਤ ਨਾਲ ਨਾਮ ਕਮਾ ਰਹੇ ਹਨ, ਹਾਲ ਹੀ ਵਿੱਚ ਅਜੈ ਬੰਗਾ ਦੇ ਵਿਸ਼ਵ ਬੈਂਕ ਦੇ ਮੁਖੀ ਬਣਨ ਨਾਲ ਪੰਜਾਬ ਦਾ ਨਾਂਅ ਹੋਰ ਰੌਸ਼ਨ ਹੋਇਆ ਹੈ।

ਸੈਸ਼ਨ ’ਚ ਕੁੰਜੀਵਤ ਭਾਸ਼ਣ ਦਿੰਦਿਆਂ ਮੀਤ ਹੇਅਰ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਮੌਜੂਦਾ ਸਮੇਂ ਲਗਭਗ 35,000 ਆਈ.ਟੀ. ਪੇਸ਼ੇਵਰਾਂ ਵਾਲੀਆਂ 150 ਤੋਂ ਵੱਧ ਰਜਿਸਟਰਡ ਆਈ.ਟੀ. ਇਕਾਈਆਂ ਕਾਰਜਸ਼ੀਲ ਹਨ। ਅੱਜ ਦੇ ਸਮਾਗਮ ਦੀ ਮੇਜ਼ਬਾਨੀ ਕਰਨ ਵਾਲਾ ਮੁਹਾਲੀ ਸ਼ਹਿਰ ਤੇਜ਼ੀ ਨਾਲ ਆਈ.ਟੀ. ਹੱਬ ਵਜੋਂ ਵਿਕਸਤ ਹੋ ਰਿਹਾ ਹੈ। ਇਹ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨਾਲ ਇੱਕ ਮਹੱਤਵਪੂਰਨ ਸਥਾਨ ‘ਤੇ ਸਥਿਤ ਹੈ।

ਲਗਭਗ 1700 ਏਕੜ ਦੇ ਫੈਲੇ ਪ੍ਰਾਜੈਕਟਾਂ ਅਤੇ ਸੰਚਾਲਨ ਦੇ ਵੱਖ-ਵੱਖ ਪੜਾਵਾਂ ਅਧੀਨ 60 ਤੋਂ ਵੱਧ ਆਈਟੀ ਕੰਪਨੀਆਂ ਨਾਲ ਇਹ ਆਈ.ਟੀ. ਸਿਟੀ ਵੱਖ-ਵੱਖ ਬੇਮਿਸਾਲ ਮੌਕੇ ਪ੍ਰਦਾਨ ਕਰਦੀ ਹੈ। ਇਸ ਦੇ ਨਾਲ ਹੀ ਕੁਆਰਕ ਸਿਟੀ 10 ਲੱਖ ਵਰਗ ਫੁੱਟ ਖੇਤਰ ਵਿੱਚ ਫੈਲੀ ਹੋਈ ਹੈ ਅਤੇ ਇਹ 70 ਤੋਂ ਵੱਧ ਆਈ.ਟੀ./ਆਈ.ਟੀਜ਼ ਕੰਪਨੀਆਂ ਵਾਲੀ ਇੱਕ ਨੋਟੀਫਾਈਡ ਆਈ.ਟੀ. ਸਪੈਸ਼ਲ ਈਕੋਨੋਮਿਕ ਜ਼ੋਨ ਹੈ।

ਪੰਜਾਬ ਉੱਤਰੀ ਭਾਰਤ ਦਾ ਈ.ਐਸ.ਡੀ.ਐਮ. ਹੱਬ ਵੀ ਹੈ, ਜਿਸ ਵਿੱਚ ਮੋਹਾਲੀ ਵਿਖੇ ਭਾਰਤ ਦੀ ਇੱਕੋ ਇੱਕ ਐਪਲੀਕੇਸ਼ਨ ਸਪੈਸਿਫਿਕ ਇੰਟੀਗ੍ਰੇਟਿਡ ਸਰਕਟ (ਏ.ਐਸ.ਆਈ.ਸੀ.) ਉਤਪਾਦਨ ਇਕਾਈ ਸਥਿਤ ਹੈ।

ਸੂਬੇ ਦੇ ਮਜ਼ਬੂਤ ਬੁਨਿਆਦੀ ਢਾਂਚੇ ਬਾਰੇ ਜਾਣਕਾਰੀ ਦਿੱਤੀ

ਮੀਤ ਹੇਅਰ ਨੇ ਅੱਗੇ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਵਿੱਚ 800 ਤੋਂ ਵੱਧ ਸਟਾਰਟਅੱਪ ਦੇ ਨਾਲ ਨਾਲ 20 ਤੋਂ ਵੱਧ ਸਰਕਾਰੀ ਫੰਡਿਡ ਅਤੇ ਪ੍ਰਾਈਵੇਟ ਇਨਕਿਊਬੇਟਰ ਅਤੇ ਐਕਸਲੇਟਰ ਮੌਜੂਦ ਹਨ। ਪ੍ਰਮੁੱਖ ਸਕੱਤਰ ਪ੍ਰਸ਼ਾਸਕੀ ਸੁਧਾਰ ਤੇਜਵੀਰ ਸਿੰਘ ਨੇ ਸੂਬੇ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ ਨੂੰ ਉਜਾਗਰ ਕੀਤਾ। ਉਨਾਂ ਨੇ ਸੂਬੇ ਦੇ ਮਜ਼ਬੂਤ ਬੁਨਿਆਦੀ ਢਾਂਚੇ ਬਾਰੇ ਜਾਣਕਾਰੀ ਦਿੱਤੀ ਜੋ ਉਦਯੋਗਾਂ ਦੀ ਸਥਾਪਨਾ ਅਤੇ ਕਾਰੋਬਾਰ ਨੂੰ ਵੱਡੇ ਪੱਧਰ ’ਤੇ ਉਤਸ਼ਾਹਿਤ ਕਰਨ ਵਿੱਚ ਸਹਾਈ ਸਿੱਧ ਹੋਵੇਗਾ।

ਵਿੱਦਿਅਕ ਸੰਸਥਾਵਾਂ ਨੂੰ ਡਿਜੀਟਲ ਮਾਰਕੀਟਿੰਗ ਹੁਨਰ ਦੀ ਸਿਖਲਾਈ ਦੇਣ ’ਤੇ ਧਿਆਨ ਦੇਣਾ ਚਾਹੀਦਾ ਹੈ

ਕੇ.ਪੀ.ਐਮ.ਜੀ. ਦੇ ਬਰੀਜੇਂਦਰ ਕੁਮਾਰ ਨੇ ਸ਼ੁਰੂਆਤੀ ਟਿੱਪਣੀਆਂ ਕੀਤੀਆਂ ਅਤੇ ਚਰਚਾ ਦੌਰਾਨ ਸੰਚਾਲਕ ਦੀ ਭੂਮਿਕਾ ਨਿਭਾਈ।

ਨੈੱਟ ਸਲਿਊਸ਼ਨਜ਼ ਦੇ ਸੰਸਥਾਪਕ ਅਤੇ ਸੀ.ਈ.ਓ. ਸਮੀਰ ਜੈਨ ਨੇ ਮੌਜੂਦਾ ਅਤੇ ਭਵਿੱਖ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਹੁਨਰਾਂ ਨੂੰ ਵਿਕਸਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨਾਂ ਕਿਹਾ ਕਿ ਸੂਬੇ ਦੀਆਂ ਵਿੱਦਿਅਕ ਸੰਸਥਾਵਾਂ ਨੂੰ ਡਿਜੀਟਲ ਮਾਰਕੀਟਿੰਗ ਹੁਨਰ ਦੀ ਸਿਖਲਾਈ ਦੇਣ ’ਤੇ ਧਿਆਨ ਦੇਣਾ ਚਾਹੀਦਾ ਹੈ।

ਕੰਪੋਨੈਂਟ ਨਿਰਮਾਤਾਵਾਂ ਨੂੰ ਕਾਰੋਬਾਰ ਲਈ ਸਭ ਤੋਂ ਵਧੀਆ ਮਾਹੌਲ ਦੀ ਪੇਸ਼ਕਸ਼ ਕੀਤੀ

ਸੀ.ਡੀ.ਆਈ.ਐਲ. ਦੇ ਕਾਰਜਕਾਰੀ ਉਪ ਪ੍ਰਧਾਨ ਅਤੇ ਸੀ.ਓ.ਓ. ਪੰਕਜ ਗੁਲਾਟੀ ਨੇ ਕਿਹਾ ਕਿ ਕੋਵਿਡ ਦੇ ਸਮੇਂ ਨੇ ਸੈਮੀਕੰਡਕਟਰ ਉਦਯੋਗ ਨੂੰ ਦੇਸ਼ ਵਿੱਚ ਸਭ ਤੋਂ ਅੱਗੇ ਲਿਆਂਦਾ ਹੈ ਜਦੋਂ ਕਿ ਮੋਹਾਲੀ ਵਿੱਚ ਇਹ 1980 ਤੋਂ ਸਥਾਪਿਤ ਹੋ ਗਿਆ ਸੀ। ਉਨਾਂ ਕਿਹਾ ਕਿ ਪੰਜਾਬ ਨੇ ਕੰਪੋਨੈਂਟ ਨਿਰਮਾਤਾਵਾਂ ਨੂੰ ਕਾਰੋਬਾਰ ਲਈ ਸਭ ਤੋਂ ਵਧੀਆ ਮਾਹੌਲ ਦੀ ਪੇਸ਼ਕਸ਼ ਕੀਤੀ ਹੈ।

ਟੈਲੀ ਪਰਫਾਰਮੈਂਸ ਦੇ ਸੀਈਓ ਅਨੀਸ਼ ਮੁੱਕਰ ਨੇ ਕਿਹਾ ਕਿ ਅੰਬਾਲਾ ਉਨਾਂ ਦਾ ਜੱਦੀ ਸ਼ਹਿਰ ਹੈ ਅਤੇ ਉਨਾਂ ਦਾ ਇਸ ਖੇਤਰ ਨਾਲ ਪੁਰਾਣਾ ਨਾਤਾ ਹੈ। ਉਨਾਂ ਕਿਹਾ ਕਿ ਕੰਪਨੀ ਦਾ ਕਲਾਊਡ ਕੈਂਪਸ ਮਾਡਲ ਵਿਅਕਤੀ ਨੂੰ ਕਿਤੋਂ ਵੀ ਕੰਮ ਕਰਨ ਦੇ ਯੋਗ ਬਣਾਉਂਦਾ ਹੈ। ਉਨਾਂ ਕਿਹਾ ਕਿ ਪੰਜਾਬ ਗਾਹਕਾਂ ਦੇ ਤਜ਼ਰਬੇ, ਵਿਸ਼ਲੇਸ਼ਣ ਅਤੇ ਤਕਨਾਲੋਜੀ ਵਿੱਚ ਪ੍ਰਤਿਭਾ ਦੇ ਵਿਸ਼ਾਲ ਪੂਲ ਤੱਕ ਪਹੁੰਚ ਪ੍ਰਦਾਨ ਕਰਦਾ ਹੈ, ਜੋ ਹੁਣ ਵਿਸ਼ਵ ਦੇ ਪ੍ਰਮੁੱਖ ਉਦਯੋਗਾਂ ਲਈ ਲਾਜ਼ਮੀ ਹਨ।

ਐਗਨੈਕਸਟ ਦੇ ਸੰਸਥਾਪਕ ਤਰਨਜੀਤ ਸਿੰਘ ਨੇ ਇੱਕ ਅਜਿਹੀ ਦੁਨੀਆਂ ਦੀ ਕਲਪਨਾ ਕੀਤੀ ਜਿੱਥੇ ਪੰਜਾਬ ਦੇ ਕਿਸਾਨ ਅਤੇ ਖੇਤੀ ਕਾਰੋਬਾਰ ਤਕਨਾਲੋਜੀ ਦੀ ਸਰਬੋਤਮ ਵਰਤੋਂ ਨਾਲ ਬਿਹਤਰ ਢੰਗ ਨਾਲ ਵਪਾਰ ਕਰਨ ਦੇ ਯੋਗ ਹੋਣਗੇ। ਉਨਾਂ ਕਿਹਾ ਕਿ ਕਿਸਾਨਾਂ ਦੀ ਆਮਦਨ ਵਧਾਉਣ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਬਜਾਏ ਵੱਧੋ- ਵੱਧ ਸਮਰਥਨ ਮੁੱਲ ਦੀ ਲੋੜ ਹੈ ਅਤੇ ਇਹ ਏ.ਆਈ. ਅਧਾਰਤ ਹੱਲਾਂ ਦੀ ਵਰਤੋਂ ਕਰਕੇ ਗਲੋਬਲ ਵੈਲਯੂ ਚੇਨ ਵਿੱਚ ਵਿਸ਼ਵਾਸ ਅਤੇ ਪਾਰਦਰਸ਼ਤਾ ਦੁਆਰਾ ਸੰਭਵ ਹੋ ਸਕਦਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ