Singla - Sach Kahoon Punjabi
ਸਰਕਾਰ ਵਿਦਿਆਰਥੀਆਂ ਨੂੰ ਸਰਵੋਤਮ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ: ਸਿੰਗਲਾ
ਸ਼ਹਿਰ ਲੁਧਿਆਣਾ ਨੂੰ ਮਿਲਣਗੀਆਂ ਅਤਿ-ਆਧੁਨਿਕ ਖੇਡ ਸਹੂਲਤਾਂ: ਭਾਰਤ ਭੂਸ਼ਣ ਆਸ਼ੂ
ਦੋਵਾਂ ਕੈਬਨਿਟ ਮੰਤਰੀਆਂ ਵੱਲੋਂ ਲੁਧਿਆਣਾ ਵਿਖੇ 65ਵੀਂਆਂ ਰਾਸ਼ਟਰੀ ਸਕੂਲ ਖੇਡਾਂ ਦਾ ਉਦਘਾਟਨ
ਸੱਚ ਕਹੂੰ ਨਿਊਜ਼/ਲੁਧਿਆਣਾ। ਪੰਜਾਬ ਦੇ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਸਕੂਲ ਵਿਦਿਆਰਥੀਆਂ ਨੂੰ ਉੱਚ ਦਰਜੇ ਦੀਆਂ ਖੇਡ ਸਹੂਲਤਾਂ ਮੁਹੱਈਆ ਕਰਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਕਈ ਉਪਰਾਲੇ ਵਿੱਢੇ ਗਏ ਹਨ, ਜਿਸ ਤਹਿਤ ਨੌਜਵਾਨਾਂ ਨੂੰ ਖੇਡਾਂ ਨੂੰ ਉਨ੍ਹਾਂ ਦੇ ਜੀਵਨ ਦਾ ਅਹਿਮ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਸ਼ਬਦ ਅੱਜ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਸ਼ੁਰੂ ਹੋਈਆਂ 65ਵੀਂਆਂ ਰਾਸ਼ਟਰੀ ਸਕੂਲ ਖੇਡਾਂ ਦਾ ਉਦਘਾਟਨ ਕਰਨ ਦੌਰਾਨ ਕਹੇ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਵੀ ਹਾਜ਼ਰ ਸਨ। ਇਨ੍ਹਾਂ ਖੇਡਾਂ ਦੌਰਾਨ ਨੈੱਟਬਾਲ ਅੰਡਰ-19 ਲੜਕੇ ਲੜਕੀਆਂ, ਕਿੱਕ ਬਾਕਸਿੰਗ ਅੰਡਰ 14 ਅਤੇ 19 ਲੜਕੇ ਲੜਕੀਆਂ, ਵੁਸ਼ੂ ਅੰਡਰ 19 ਲੜਕੇ ਲੜਕੀਆਂ, ਸੀਪਕ ਟਕਰਾਅ ਅੰਡਰ 14 ਲੜਕੇ ਲੜਕੀਆਂ ਖੇਡਾਂ ਦਾ ਅੱਜ ਉਦਘਾਟਨ ਕੀਤਾ ਗਿਆ।
ਖੇਡਾਂ ਵਿੱਚ ਭਾਗ ਲੈਣ ਲਈ 25 ਰਾਜਾਂ ਖ਼ਿਡਾਰੀ ਪਹੁੰਚੇ
ਇਨਾਂ ਖੇਡਾਂ ਵਿੱਚ ਭਾਗ ਲੈਣ ਲਈ 25 ਰਾਜਾਂ ਪੰਜਾਬ, ਆਂਧਰਾ ਪ੍ਰਦੇਸ਼, ਆਸਾਮ, ਬਿਹਾਰ, ਸੀ. ਬੀ. ਐੱਸ. ਈ. ਵੈੱਲਫੇਅਰ ਸਪੋਰਟਸ ਆਰਗੇਨਾਈਜੇਸ਼ਨ, ਚੰਡੀਗੜ੍ਹ, ਛੱਤੀਸਗੜ੍ਹ, ਦਿੱਲੀ, ਗੁਜਰਾਤ, ਹਰਿਆਣਾ, ਆਈ. ਪੀ. ਐੱਸ. ਸੀ., ਜੰਮੂ ਅਤੇ ਕਸ਼ਮੀਰ, ਝਾਰਖੰਡ, ਕਰਨਾਟਕਾ, ਕੇਰਲਾ, ਮੱਧ ਪ੍ਰਦੇਸ਼, ਮਹਾਰਾਸ਼ਟਰ, ਮਨੀਪੁਰ, ਓਡੀਸ਼ਾ, ਰਾਜਸਥਾਨ, ਤਾਮਿਲਨਾਡੂ, ਤੇਲੰਗਾਨਾ, ਉੱਤਰ ਪ੍ਰਦੇਸ਼, ਵਿਦਿਆ ਭਾਰਤੀ ਅਤੇ ਪੱਛਮੀ ਬੰਗਾਲ ਦੇ ਹਜ਼ਾਰਾਂ ਖ਼ਿਡਾਰੀ ਪਹੁੰਚੇ ਹਨ। ਇਹ ਮੁਕਾਬਲੇ 24 ਦਸੰਬਰ, 2019 ਤੱਕ ਚੱਲਣਗੇ। ਸਮਾਰੋਹ ਨੂੰ ਸੰਬੋਧਨ ਕਰਦਿਆਂ ਸ੍ਰੀ ਆਸ਼ੂ ਨੇ ਕਿਹਾ ਕਿ ਸ਼ਹਿਰ ਲੁਧਿਆਣਾ ਵਿੱਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਕਈ ਕਦਮ ਉਠਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿੰਡ ਜੈਨਪੁਰ ਵਿਖੇ ਕੂੜਾ-ਕਰਕਟ ਸੁੱਟਣ ਵਾਲੀ ਜਗ੍ਹਾਂ ‘ਤੇ 40 ਕਰੋੜ ਰੁਪਏ ਦੀ ਲਾਗਤ ਨਾਲ ਅਤਿ ਆਧੁਨਿਕ ਖੇਡ ਪਾਰਕ ਉਸਾਰਿਆ ਜਾ ਰਿਹਾ ਹੈ। ਗੁਰੂ ਨਾਨਕ ਸਟੇਡੀਅਮ ਵਿਖੇ ਨਵੀਂ ਅਥਲੈਟਿਕ ਸਿੰਥੈਟਿਕ ਟਰੈਕ ਵਿਛਾਈ ਜਾਵੇਗੀ। ਇੰਡੋਰ ਸਵੀਮਿੰਗ ਪੂਲ ਦਾ ਕੰਮ ਜਲਦ ਹੀ ਸ਼ੁਰੂ ਹੋਣ ਜਾ ਰਿਹਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਸੁਰਿੰਦਰ ਡਾਵਰ, ਵਿਧਾਇਕ ਸੰਜੇ ਤਲਵਾੜ, ਵਿਧਾਇਕ ਲਖਬੀਰ ਸਿੰਘ ਲੱਖਾ, ਮੁੱਖ ਮੰਤਰੀ ਦੇ ਰਾਜਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਚੇਅਰਮੈਨ ਕੇ. ਕੇ. ਬਾਵਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਮਨ ਬਾਲਾਸੁਬਰਾਮਨੀਅਮ, ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ, ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ, ਜ਼ਿਲਾ ਕਾਂਗਰਸ (ਸ਼ਹਿਰੀ) ਪ੍ਰਧਾਨ ਅਸ਼ਵਨੀ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਜ) ਇਕਬਾਲ ਸਿੰਘ ਸੰਧੂ, ਐੱਸ. ਡੀ. ਐੱਮ. ਅਮਰਿੰਦਰ ਸਿੰਘ ਮੱਲੀ,  ਤੇਜਾ ਸਿੰਘ ਧਾਲੀਵਾਲ ਅਤੇ ਹੋਰ ਹਾਜ਼ਰ ਸਨ। ਇਸ ਮੌਕੇ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਿਹਾ, ਭਾਈਚਾਰਿਆਂ ‘ਚ ਕੁੜੱਤਣ ਪੈਦਾ ਕਰਨਾ ਚਾਹੁੰਦੇ ਨੇ ਕਾਂਗਰਸ ਤੇ ਦਾਦੂਵਾਲ
ਸੱਚ ਕਹੂੰ ਨਿਊਜ਼/ਬਠਿੰਡਾ। ਸ਼੍ਰੋਮਣੀ ਅਕਾਲੀ ਦਲ ਨੇ ਸਿਵਲ ਲਾਈਨਜ਼ ਕਲੱਬ ‘ਚ ਹਾਲ ਹੀ ‘ਚ ਵਾਪਰੀਆਂ ਘਟਨਾਵਾਂ ਨੂੰ ਕਲੱਬ ‘ਤੇ ਕਬਜ਼ਾ ਕਰਨ ਦੀ ਮੰਸ਼ਾ ਕਰਾਰ ਦਿੱਤਾ ਹੈ ਅਕਾਲੀ ਦਲ ਦਾ ਕਹਿਣਾ ਹੈ ਕਿ ਪਾਰਟੀ ਕਾਂਗਰਸ ਅਤੇ ਦਾਦੂਵਾਲ ਦੇ ਮਨਸੂਬੇ ਕਦੇ ਵੀ ਸਫਲ ਨਹੀਂ ਹੋਣ ਦੇਵੇਗੀ ਇਸ ਮਾਮਲੇ ਸਬੰਧੇ ਅਕਾਲੀ ਦਲ ਕਿਸਾਨ ਵਿੰਗ ਦੇ ਪ੍ਰਧਾਨ ਸਿੰਕਦਰ ਸਿੰਘ ਮਲੂਕਾ ਅਤੇ ਜਿਲ੍ਹਾ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਜਗਦੀਪ ਸਿੰਘ ਨਕਈ ਵੱਲੋਂ ਜਿਲ੍ਹੇ ਦੀ ਸੀਨੀਅਰ ਆਗੂਆਂ ਨਾਲ ਕੀਤੀ ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਸਾਬਕਾ ਮੁੱਖ ਸੰਸਦੀ ਸਕੱਤਰ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਅਸਲ ‘ਚ ਕਾਂਗਰਸ ਤੇ ਬਲਜੀਤ ਦਾਦੂਵਾਲ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਵਿੱਚ ਵਿਵਾਦ ਅਤੇ ਭਾਈਚਾਰਿਆਂ ਵਿੱਚ ਕੁੜੱਤਣ ਪੈਦਾ ਕਰਕੇ ਆਪਣਾ ਮਨੋਰਥ ਪੂਰਾ ਕਰਦੇ ਆ ਰਹੇ ਹਨ।
ਉਨ੍ਹਾਂ ਆਖਿਆ ਕਿ ਇਸੇ ਕੜੀ ਵਜੋਂ ਬਿਨਾ ਵਜ੍ਹਾ ਸਿਵਲ ਲਾਇਨ ਕਲੱਬ ਬਠਿੰਡਾ ਵਿੱਚ ਵਿਵਾਦ ਪੈਦਾ ਕੀਤਾ ਜਾ ਰਿਹਾ ਹੈ, ਜਿਸ ਨਾਲ ਸ਼ਹਿਰ ਦੀ ਭਾਈਚਾਰਕ ਸਾਂਝ ਤਾਰ-ਪੀਡੋ ਹੋ ਸਕਦੀ ਹੈ, ਜਿਸ ਨੂੰ ਅਕਾਲੀ ਦਲ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗਾ। ਸ੍ਰੀ ਸਿੰਗਲਾ ਨੇ ਕਿਹਾ ਕੇ ਸਿਵਲ ਲਾਇਨ ਕਲੱਬ ਬਠਿੰਡਾ ਸ਼ਹਿਰ ਦੀ ਬਹੁਤ ਪੁਰਾਣੀ ਸੰਸਥਾ ਹੈ ਇਸ ਸੰਸਥਾ ਵਿੱਚ 1200 ਦੇ ਕਰੀਬ ਵੱਖ-ਵੱਖ ਭਾਈਚਾਰਿਆਂ ਨਾਲ ਸਬੰਧਤ ਵਿਅਕਤੀ ਮੈਂਬਰ ਹਨ
ਜੋ ਕਿ ਅਪਣਾ ਦੁੱਖ- ਸੁੱਖ ਇੱਥੇ ਸਾਂਝਾ ਕਰਦੇ ਹਨ। ਬਠਿੰਡਾ ਸ਼ਹਿਰ ਦੇ ਲੋਕਾਂ ਦੀ ਇਹ ਸਾਂਝੀ ਸੰਸਥਾ ਹੈ, ਮੈਂਬਰ ਆਪਣੇ ਨਿੱਜੀ ਫੰਡ ਨਾਲ ਸੰਸਥਾ ਦਾ ਕੰਮ ਕਾਜ ਚਲਾਉਂਦੇ ਹਨ ਪ੍ਰੰਤੂ ਇਹ ਲੋਕ  ਕਰੋੜਾਂ ਰੁਪਏ ਦੀ ਜਾਇਦਾਦ ‘ਤੇ ਕਬਜਾ ਕਰਨਾ ਚਾਹੁੰਦੇ  ਹਨ।ਸ੍ਰੀ ਸਿੰਗਲਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦਾ ਨਾਮ ਵਰਤਕੇ ਕਲੱਬ ਦੀ ਜਾਇਦਾਦ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨਾ ਜਿੱਥੇ ਬਾਬਾ ਨਾਨਕ ਜੀ ਦੇ ਸਿਧਾਂਤਾਂ ਦੇ ਉਲਟ ਹੈ Àੁੱਥੇ ਘੋਰ ਅਪਰਾਧ ਵੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਜਿਲ੍ਹਾ ਪ੍ਰਸ਼ਾਸਨ ਨੇ ਇਨ੍ਹਾਂ ਆਪਹੁਦਰੀਆਂ ਕਰਨ ਵਾਲਿਆਂ ਨੂੰ ਨਾ ਰੋਕਿਆ ਤਾਂ ਇਸ ਤੋਂ ਨਿਕਲਣ ਵਾਲੇ ਨਤੀਜਿਆਂ ਦੀ ਜਿੰਮੇਵਾਰੀ ਸਰਕਾਰ ਅਤੇ ਅਧਿਕਾਰੀਆਂ ਦੀ ਹੋਵੇਗੀ
ਇਸ ਮੌਕੇ ਮੇਅਰ ਬਲਵੰਤ ਰਾਏ ਨਾਥ, ਭੋਲਾ ਸਿੰਘ ਗਿੱਲਪੱਤੀ ਸਾਬਕਾ ਜਿਲਾ ਪ੍ਰਧਾਨ, ਇਕਬਾਲ ਸਿੰਘ ਬਬਲੀ ਢਿੱਲੋ, ਚਮਕੌਰ ਸਿੰਘ ਮਾਨ, ਡਾ ਓਮ ਪ੍ਰਕਾਸ ਸ਼ਰਮਾ, ਬਲਵਿੰਦਰ ਕੌਰ ਪ੍ਰਧਾਨ, ਅਕਾਲੀ ਕੌਂਸਲਰ  ਨਿਰਮਲ ਸਿੰਘ ਸੰਧੂ, ਹਰਪਾਲ ਸਿੰਘ ਢਿੱਲੋ, ਗੁਰਸੇਵਕ ਮਾਨ, ਹਰਜਿੰਦਰ ਛਿੰਦਾ, ਹਰਵਿੰਦਰ ਗੰਜੂ, ਮੱਖਣ ਸਿੰਘ ਠੇਕੇਦਾਰ, ਹੰਸ ਰਾਜ ਮਿੱਠੂ, ਆਦਿ ਆਗੂ ਹਾਜ਼ਰ ਸਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹਰਸਿਮਰਤ ਕੇਂਦਰੀ ਵਜ਼ੀਰ ਹੋਣ ਦੇ ਨਾਤੇ ਬਿਆਨਬਾਜ਼ੀ ਛੱਡ ਕੰਮ ਕਰਕੇ ਵਿਖਾਉਣ: ਸਿੰਗਲਾ
ਹਰਸਿਮਰਤ ਕੌਰ ਬਾਦਲ ਨੇ ਕਦੇ ਵੀ ਪੰਜਾਬ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਨਹੀਂ ਲਿਆ
ਸੰਗਰੂਰ (ਗੁਰਪ੍ਰੀਤ ਸਿੰਘ) | ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਸਿਆਸੀ ਲਾਹਾ ਲਏ ਜਾਣ ਲਈ ਕੀਤੀ ਜਾ ਰਹੀ ਬਿਆਨਬਾਜ਼ੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਸਿੰਗਲਾ ਨੇ ਕਰੜੇ ਸ਼ਬਦਾਂ ਵਿੱਚ ਸ਼੍ਰੀਮਤੀ ਬਾਦਲ ਦੀ ਬਿਆਨਬਾਜ਼ੀ ਦੀ ਅਲੋਚਨਾ ਕਰਦਿਆਂ ਕਿਹਾ ਕਿ ਕੇਂਦਰੀ ਵਜ਼ੀਰ ਹੋਣ ਦੇ ਬਾਵਜੂਦ ਉਨ੍ਹਾਂ ਨੇ ਕਦੇ ਵੀ ਪੰਜਾਬ ਵਾਸੀਆਂ ਦੇ ਹਿੱਤਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਕਿਉਂਕਿ ਜੇ ਉਹ ਚਾਹੁੰਦੇ ਤਾਂ ਸ਼ਤਾਬਦੀ ਐਕਸਪ੍ਰੈਸ ਨੂੰ ਬਿਨਾ ਬੰਦ ਕੀਤਿਆਂ ਵੀ ਸਰਬੱਤ ਦਾ ਭਲਾ ਨਾਂਅ ਹੇਠ ਇੱਕ ਨਵੀਂ ਰੇਲਗੱਡੀ ਪੰਜਾਬ ਵਾਸੀਆਂ ਦੀ ਸੁਵਿਧਾ ਲਈ ਸਮਾਨਾਂਤਰ ਚਲਵਾਈ ਜਾ ਸਕਦੀ ਸੀ।
ਕੈਬਨਿਟ ਮੰਤਰੀ ਨੇ ਆਖਿਆ ਕਿ ਕੇਂਦਰੀ ਮੰਤਰੀ ਸ਼੍ਰੀਮਤੀ ਹਰਸਿਮਰਤ ਕੌਰ ਅਤੇ ਉਨਾਂ ਦੇ ਪਰਿਵਾਰ ਕੇਵਲ ਮੀਡੀਆ ਦੀਆਂ ਸੁਰਖੀਆਂ ਬਟੋਰਨ ਤੱਕ ਹੀ ਸੀਮਤ ਹੋ ਕੇ ਰਹਿ ਗਿਆ ਹੈ, ਜੋ ਕਿ ਸਹੀ ਨਹੀਂ ਹੈ ਕਿਉਂਕਿ ਸ਼੍ਰੀਮਤੀ ਬਾਦਲ ਕੇਂਦਰੀ ਵਜ਼ੀਰ ਹਨ ਅਤੇ ਜੇ ਉਹ ਇਸ ਨੂੰ ਗੰਭੀਰਤਾ ਨਾਲ ਲੈਂਦੇ ਤਾਂ ਸਿਰਫ ਬਿਆਨਬਾਜ਼ੀ ਤੱਕ ਸੀਮਤ ਨਾ ਹੋ ਕੇ ਐਕਸਪ੍ਰੈਸ ਦਾ ਨਾਮ ਅਸਲ ਵਿੱਚ ਤਬਦੀਲ ਕਰਵਾ ਸਕਦੇ ਸਨ।
ਸ਼੍ਰੀ ਸਿੰਗਲਾ ਨੇ ਇਹ ਵੀ ਦੱਸਿਆ ਕਿ ਜਦੋਂ ਦੇਸ਼ ਵਿੱਚ ਮਨਮੋਹਨ ਸਿੰਘ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸੀ ਤਾਂ ਉਸ ਵੇਲੇ ਉਨ੍ਹਾਂ ਨੇ ਮੈਂਬਰ ਲੋਕ ਸਭਾ ਹੁੰਦਿਆਂ ਖੁਦ ਸੰਗਰੂਰ, ਮਾਨਸਾ, ਬਠਿੰਡਾ ਆਦਿ ਜ਼ਿਲ੍ਹਿਆਂ ਦੇ ਨਾਗਰਿਕਾਂ ਦੀ ਸੁਵਿਧਾ ਲਈ ਸ਼ਤਾਬਦੀ ਐਕਸਪ੍ਰੈਸ ਚਲਵਾਉਣ ਲਈ ਮਨਮੋਹਨ ਸਰਕਾਰ ਕੋਲ ਪਹੁੰਚ ਕੀਤੀ ਸੀ। ਉਨ੍ਹਾਂ ਦੱਸਿਆ ਕਿ 4 ਨਵੰਬਰ 2011 ਨੂੰ ਦੋ ਦਿਨਾਂ ਲਈ ਅਤੇ 8 ਸਤੰਬਰ 2013 ਤੋਂ ਨਿਯਮਤ ਤੌਰ ‘ਤੇ ਉਦੋਂ ਦੀ ਕਾਂਗਰਸੀ ਕੇਂਦਰ ਸਰਕਾਰ ਨੇ ਸ਼ਤਾਬਦੀ ਐਕਸਪ੍ਰੈਸ ਚਲਾਈ ਸੀ।
ਕੈਬਨਿਟ ਮੰਤਰੀ ਨੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਵਰਦਿਆਂ ਆਖਿਆ ਕਿ ਕੇਂਦਰ ਸਰਕਾਰ ਨੇ ਸ਼ਤਾਬਦੀ ਨੂੰ ਬੰਦ ਕਰਕੇ ਚੰਗਾ ਕਦਮ ਨਹੀਂ ਉਠਾਇਆ ਜਦਕਿ ਜਲੰਧਰ, ਹੁਸ਼ਿਆਰਪੁਰ ਅਤੇ ਲੁਧਿਆਣਾ ਜ਼ਿਲ੍ਹਿਆਂ ਦੇ ਐਮ.ਪੀਜ਼ ਵੱਲੋਂ ਸਮੇਂ-ਸਮੇਂ ‘ਤੇ ਕੇਂਦਰ ਸਰਕਾਰ ਨੂੰ ਵਾਰ ਵਾਰ ਇਸ ਸਬੰਧੀ ਪੱਤਰ ਲਿਖੇ ਹਨ ਪਰ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਜਿਸ ਨਾਲ ਭਾਜਪਾ ਸਰਕਾਰ ਦੀ ਮਾੜੀ ਮਾਨਸਿਕਤਾ ਖੁੱਲ੍ਹ ਕੇ ਸਾਹਮਣੇ ਆ ਗਈ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਿੰਗਲਾ ਨਵਾਂ ਮੰਤਰੀ ਐ, ਇਹਨੂੰ ਨਹੀਂ ਕੋਈ ਜਾਣਕਾਰੀ : ਸੋਨੀ
ਮੁੱਖ ਮੰਤਰੀ ਕੋਲ ਹੀ ਜਾਵੇਗਾ ਸਾਰਾ ਮਾਮਲਾ : ਸਿੰਗਲਾ
ਸਾਬਕਾ ਮੰਤਰੀ ਨੇ ਲਗਾਏ ਗੰਭੀਰ ਦੋਸ਼ ਤਾਂ ਮੌਜੂਦਾ ਸਿੱਖਿਆ ਮੰਤਰੀ ਸਿੰਗਲਾ ਨੇ ਸੋਨੀ ਨੂੰ ਦੱਸਿਆ ਗਲਤ
ਓ.ਪੀ. ਸੋਨੀ ਨੇ ਤੋੜਿਆ ਕੈਬਨਿਟ ਦਾ ਫੈਸਲਾ, ਮਾਮਲਾ ਮੁੱਖ ਮੰਤਰੀ ਕੋਲ ਰੱਖਣਗੇ ਵਿਜੇਇੰਦਰ ਸਿੰਗਲਾ
ਟਰਾਂਸਫ਼ਰ ਪਾਲਿਸੀ ਸਬੰਧੀ ਕੈਬਨਿਟ ਨੇ ਦਿੱਤੇ ਸਨ ਸਖ਼ਤ ਆਦੇਸ਼, ਸੋਨੀ ਨੇ ਪਾਲਿਸੀ ਤੋਂ ਉਲਟ ਅਧਿਕਾਰੀਆਂ ਨੂੰ ਦਿੱਤੀ ਸੀ ਲਿਸਟ
ਅਸ਼ਵਨੀ ਚਾਵਲਾ, ਚੰਡੀਗੜ੍ਹ
ਹਮੇਸ਼ਾ ਹੀ ਅਧਿਕਾਰੀਆਂ ਨੂੰ ਕਟਹਿਰੇ ਵਿੱਚ ਖੜ੍ਹਾ ਕਰਨ ਵਾਲੇ ਸਾਬਕਾ ਸਿੱਖਿਆ ਮੰਤਰੀ ਓ.ਪੀ. ਸੋਨੀ ਨੇ ਹੁਣ ਮੌਜੂਦਾ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਨੇ ਕਿਹਾ ਕਿ ਵਿਜੇਇੰਦਰ ਸਿੰਗਲਾ ਅਜੇ ਹੁਣ ਹੀ ਮੰਤਰੀ ਬਣਿਆ ਹੈ, ਉਹਨੂੰ ਕੋਈ ਜਿਆਦਾ ਜਾਣਕਾਰੀ ਨਹੀਂ ਹੈ ਕਿ ਵਿਭਾਗ ਵਿੱਚ ਕੀ ਕੁਝ ਹੋ ਰਿਹਾ ਹੈ। ਜਿਹੜਾ ਬਿਆਨ ਜਾਰੀ ਕਰਦੇ ਹੋਏ ਆਨ ਲਾਈਨ ਟਰਾਂਸਫਰ ਪਾਲਿਸੀ ਦੀ ਵਾਹ-ਵਾਹੀ ਸਿੰਗਲਾ ਖ਼ੁਦ ਲੁੱਟ ਰਿਹਾ ਹੈ, ਉਹ ਪਾਲਿਸੀ ਤਾਂ ਮੈ ਖ਼ੁਦ ਹੀ ਕੈਬਨਿਟ ਵਿੱਚ ਲੈ ਕੇ ਗਿਆ ਸੀ ਅਤੇ 6 ਜੂਨ ਨੂੰ ਵਿਭਾਗ ਛੱਡਣ ਤੋਂ ਪਹਿਲਾਂ ਮੈ ਖ਼ੁਦ ਨੋਟੀਫਿਕੇਸ਼ਨ ਵਾਲੀ ਫਾਈਲ ‘ਤੇ ਸਾਈਨ ਕੀਤੇ ਸਨ। ਇਸ ਵਿੱਚ ਵਿਜੇਇੰਦਰ ਸਿੰਗਲਾ ਦਾ ਕੁਝ ਵੀ ਨਹੀਂ ਹੈ, ਜਦੋਂ ਕਿ ਮੇਰੇ ਵਲੋਂ 4 ਜੂਨ ਨੂੰ ਪਾਲਿਸੀ ਲਾਗੂ ਹੋਣ ਤੋਂ 2 ਦਿਨ ਪਹਿਲਾਂ ਜਿਹੜੇ ਟਰਾਂਸਫਰ ਦੇ ਆਦੇਸ਼ ਦਿੱਤੇ ਗਏ ਸਨ, ਉਨ੍ਹਾਂ ਨੂੰ ਅਧਿਕਾਰੀਆਂ ਨੇ ਰੋਕਦੇ ਹੋਏ ਸਿੰਗਲਾ ਕੋਲ ਪੇਸ਼ ਕਰ ਦਿੱਤਾ ਹੈ। ਹੁਣ ਮੈਂ ਕੁਝ ਨਹੀਂ ਕਹਿਣਾ ਹੈ, ਜੇਕਰ ਸਿੰਗਲਾ ਨੂੰ ਗਲਤ ਲਗਦਾ ਹੈ ਤਾਂ ਮੇਰੇ ਵੱਲੋਂ 4 ਜੂਨ ਨੂੰ ਦਿੱਤੇ ਆਦੇਸ਼ਾਂ ਅਨੁਸਾਰ ਟਰਾਂਸਫਰ ਨਾ ਕਰੇ।
ਇੱਥੇ ਹੀ ਵਿਜੇਇੰਦਰ ਸਿੰਗਲਾ ਨੇ ਵੀ ਓ.ਪੀ. ਸੋਨੀ ਵੱਲੋਂ 6 ਜੂਨ  ਨੂੰ ਭੇਜੀ ਗਈ ਟਰਾਂਸਫਰ ਲਿਸਟ ਨੂੰ ਗਲਤ ਕਰਾਰ ਦਿੰਦੇ ਹੋਏ ਇਹ ਮਾਮਲਾ ਮੁੱਖ ਮੰਤਰੀ ਕੋਲ ਰੱਖਣ ਦਾ ਐਲਾਨ ਕਰ ਦਿੱਤਾ ਹੈ। ਸਿੰਗਲਾ ਦਾ ਕਹਿਣਾ ਹੈ ਕਿ ਮਾਰਚ ਮਹੀਨੇ ਵਿੱਚ ਹੋਈ ਕੈਬਨਿਟ ਮੀਟਿੰਗ ਵਿੱਚ ਹੀ ਆਨ ਲਾਈਨ ਟਰਾਂਸਫਰ ਪਾਲਿਸੀ ਪਾਸ ਕਰਕੇ 1 ਅਪਰੈਲ 2019 ਤੈਅ ਕਰ ਦਿੱਤੀ ਗਈ ਸੀ ਇਸ ਤਰ੍ਹਾਂ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਵਲੋਂ 6 ਜੂਨ ਨੂੰ ਆਦੇਸ਼ ਜਾਰੀ ਕੀਤੇ ਗਏ ਹਨ। ਇਹ ਕੈਬਨਿਟ ਵੱਲੋਂ ਪਾਸ ਕੀਤੀ ਗਈ ਪਾਲਿਸੀ ਖ਼ਿਲਾਫ਼ ਹੈ, ਇਸ ਲਈ ਉਹ ਮੁੱਖ ਮੰਤਰੀ ਕੋਲ ਮਾਮਲਾ ਰੱਖਣਗੇ ਅਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਵਲੋਂ ਜਿਹੜੇ ਵੀ ਆਦੇਸ਼ ਜਾਰੀ ਕੀਤੇ ਜਾਣਗੇ, ਉਨ੍ਹਾਂ ਨੂੰ ਅਮਲ ਵਿੱਚ ਲਿਆ ਦਿੱਤਾ ਜਾਵੇਗਾ।
ਜਾਣਕਾਰੀ ਅਨੁਸਾਰ ਕੈਬਨਿਟ ਮੰਤਰੀ ਓ.ਪੀ. ਸੋਨੀ ਨੇ ਵਿਭਾਗਾਂ ਦੀ ਰੱਦੋ ਬਦਲ ਤੋਂ ਕੁਝ ਘੰਟੇ ਪਹਿਲਾਂ 6 ਜੂਨ ਨੂੰ ਸਿੱਖਿਆ ਵਿਭਾਗ ਵਿੱਚ ਇੱਕ ਲੰਬੀ ਚੌੜੀ ਲਿਸਟ ਵਿੱਚ 300 ਦੇ ਲਗਭਗ ਤਬਾਦਲੇ ਭੇਜੇ ਸਨ। ਇਨ੍ਹਾਂ ਤਬਾਦਲਿਆਂ ਦੀ ਲਿਸਟ ਨੂੰ ਅਮਲ ਵਿੱਚ ਲਿਆਉਣ ਤੋਂ ਪਹਿਲਾਂ ਵਿਭਾਗੀ ਅਧਿਕਾਰੀ ਨੇ ਨਵੇਂ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਤੋਂ ਆਦੇਸ਼ ਲੈਣ ਲਈ ਫਾਈਲ ਨੂੰ ਮੰਤਰੀ ਦੇ ਦਫ਼ਤਰ ਭੇਜ ਦਿੱਤਾ, ਜਿਥੇ ਕਿ ਅਜੇ ਤੱਕ ਇਸ ਸਬੰਧੀ ਕੋਈ ਵੀ ਫੈਸਲਾ ਨਹੀਂ ਹੋ ਸਕਿਆ। ਇਨ੍ਹਾਂ ਆਦੇਸ਼ ਬਾਰੇ ਕੋਈ ਫੈਸਲਾ ਹੋਣ ਤੋਂ ਪਹਿਲਾਂ ਹੀ ਓ.ਪੀ. ਸੋਨੀ ਵਲੋਂ ਭੇਜੀ ਗਈ 300 ਦੇ ਕਰੀਬ ਤਬਾਦਲੇ ਦੀ ਲਿਸਟ ਕਿਸੇ ਨੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ ਹੈ। ਜਿਸ ਨੂੰ ਲਾਗੂ ਕਰਨ ਜਾਂ ਫਿਰ ਨਾ ਕਰਨ ਬਾਰੇ ਸੁਆਲ ਚੁੱਕੇ ਜਾ ਰਹੇ ਹਨ।
ਮੁੱਖ ਮੰਤਰੀ ਤੋਂ ਪੁੱਛ ਕੇ ਹੀ ਹੋਵੇਗੀ ਕਾਰਵਾਈ, ਪਾਲਿਸੀ ਤੋਂ ਬਾਹਰ ਜਾਣਾ ਮੁਸ਼ਕਿਲ : ਸਿੰਗਲਾ
ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦਾ ਕਹਿਣਾ ਹੈ ਕਿ ਆਨ ਲਾਈਨ ਤਬਾਦਲੇ ਦੀ ਪਾਲਿਸੀ ਕੈਬਨਿਟ ਵਿੱਚ ਖ਼ੁਦ ਓ.ਪੀ. ਸੋਨੀ ਲੈ ਕੇ ਆਏ ਸਨ, ਇਸ ਲਈ ਖ਼ੁਦ ਓ.ਪੀ. ਸੋਨੀ 1 ਅਪਰੈਲ 2019 ਤੋਂ ਤਬਾਦਲੇ ਕਾਗਜ਼ੀ ਤੌਰ ‘ਤੇ ਨਹੀਂ ਕਰ ਸਕਦੇ ਸਨ ਪਰ ਜਿਹੜੀ ਜਾਣਕਾਰੀ ਮਿਲੀ ਹੈ, ਉਸ ਹਿਸਾਬ ਨਾਲ ਜੂਨ ਵਿੱਚ ਉਨ੍ਹਾਂ ਨੇ ਤਬਾਦਲੇ ਬਾਰੇ ਆਦੇਸ਼ ਦਿੱਤੇ ਸਨ। ਉਨ੍ਹਾਂ ਕਿਹਾ ਕਿ ਕੁਝ ਤਬਾਦਲੇ ਉਨ੍ਹਾਂ ਕੋਲ ਵੀ ਪੁੱਜੇ ਹਨ, ਜਿਨ੍ਹਾਂ ਨੂੰ ਉਨ੍ਹਾਂ ਨੇ ਰੱਖ ਲਿਆ ਹੈ। ਇਨ੍ਹਾਂ ਤਬਾਦਲਿਆਂ ਨੂੰ ਲਾਗੂ ਕਰਨਾ ਹੈ ਜਾਂ ਫਿਰ ਨਵੀਂ ਪਾਲਿਸੀ ਅਨੁਸਾਰ ਹੀ ਆਨ ਲਾਈਨ ਤਬਾਦਲੇ ਦੀ ਮੰਗ ਕਰਨੀ ਹੈ, ਇਸ ਸਬੰਧੀ ਆਖ਼ਰੀ ਫੈਸਲਾ ਮੁੱਖ ਮੰਤਰੀ ਅਮਰਿੰਦਰ ਸਿੰਘ ਹੀ ਲੈਣਗੇ, ਉਹ ਫਿਲਹਾਲ ਬਿਨਾਂ ਇਜਾਜ਼ਤ ਤੋਂ ਪਾਲਿਸੀ ਤੋਂ ਬਾਹਰ ਨਹੀਂ ਜਾਣਗੇ।
4 ਜੂਨ ਨੂੰ ਦਿੱਤੇ ਸਨ ਆਦੇਸ਼, 6 ਜੂਨ ਨੂੰ ਨੋਟੀਫਿਕੇਸ਼ਨ ਲਈ ਕੀਤੀ ਫਾਈਲ ਪਾਸ : ਓ.ਪੀ. ਸੋਨੀ
ਓ.ਪੀ. ਸੋਨੀ ਨੇ ਕਿਹਾ ਕਿ ਉਨ੍ਹਾਂ ਦੇ ਆਪਣੇ ਵੱਲੋਂ ਤਬਾਦਲੇ ਦੀ ਲਿਸਟ 4 ਜੂਨ ਨੂੰ ਭੇਜੀ ਸੀ, ਜਦੋਂ ਕਿ ਡਾਇਰੀ ਨੰਬਰ 6 ਜੂਨ ਨੂੰ ਲਾਇਆ ਗਿਆ ਸੀ। ਇਥੇ ਹੀ 6 ਜੂਨ ਨੂੰ ਉਨ੍ਹਾਂ ਨੇ ਆਨ ਲਾਈਨ ਟਰਾਂਸਫਰ ਪਾਲਿਸੀ ਦੇ ਨੋਟੀਫਿਕੇਸ਼ਨ ਲਈ ਫਾਈਲ ਪਾਸ ਕੀਤੀ ਸੀ। ਜਿਸ ਕਾਰਨ ਨੋਟੀਫਿਕੇਸ਼ਨ ਹੋਣ ਤੋਂ ਪਹਿਲਾਂ ਜਿਹੜੇ ਆਦੇਸ਼ ਦਿੱਤੇ ਸਨ, ਉਨ੍ਹਾਂ ‘ਤੇ ਸੁਆਲ ਨਹੀਂ ਚੁੱਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਹੁਣ ਵਿਜੇਇੰਦਰ ਸਿੰਗਲਾ ਦੇਖੇ ਕਿ ਉਨ੍ਹਾਂ ਨੇ ਲਾਗੂ ਕਰਨਾ ਹੈ ਜਾਂ ਫਿਰ ਨਹੀਂ ਕਰਨਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਿੰਗਲਾ ਦੀ ਸ਼ੁਰੂਆਤ ਹੋਈ ਚੰਗੀ, ਅਹੁਦਾ ਸੰਭਾਲਦੇ ਹੀ 5178 ਅਧਿਆਪਕ ਕੀਤੇ ਪੱਕੇ
ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਮੌਜ਼ੂਦਗੀ ਵਿੱਚ ਵੰਡੇ ਗਏ ਨਿਯੁਕਤੀ ਪੱਤਰ
ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਸਨ ਇਹ ਅਧਿਆਪਕ
ਅਸ਼ਵਨੀ ਚਾਵਲਾ, ਚੰਡੀਗੜ੍ਹ
ਸਿੱਖਿਆ ਵਿਭਾਗ ਨੂੰ ਸੰਭਾਲਣ ਵਾਲੇ ਮੰਤਰੀ ਵਿਜੈਇੰਦਰ ਸਿੰਗਲਾ ਦੀ ਸ਼ੁਰੂਆਤ ਚੰਗੀ ਹੋ ਗਈ ਹੈ।  ਵੀਰਵਾਰ ਨੂੰ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਹੀ ਵਿਜੈਇੰਦਰ ਸਿੰਗਲਾ ਨੇ ਉਨ੍ਹਾਂ 5178 ਅਧਿਆਪਕਾਂ ਪੱਕੇ ਕਰਦੇ ਹੋਏ ਨਿਯੁਕਤੀ ਪੱਤਰ ਵੰਡ ਦਿੱਤੇ ਹਨ, ਜਿਹੜੇ ਕਿ ਪਿਛਲੇ ਕਾਫ਼ੀ ਸਮੇਂ ਤੋਂ ਸੰਘਰਸ਼ ਕਰਦੇ ਹੋਏ ਪੱਕੇ ਕਰਨ ਦੀ ਮੰਗ ਕਰ ਰਹੇ ਸਨ। ਸਿੰਗਲਾ ਨੇ ਆਪਣੇ ਦਫ਼ਤਰ ਦੇ ਪਹਿਲੇ ਦਿਨ ਹੀ ਇਹ ਨਿਯੁਕਤੀ ਪੱਤਰ ਵੰਡੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਸਾਲ 2014-15 ਤੇ 2016 ‘ਚ ਪੇਂਡੂ ਖੇਤਰਾਂ ਦੇ ਸਕੂਲਾਂ ਲਈ ਮਾਸਟਰ ਕਾਡਰ ਦੇ 5178 ਅਧਿਆਪਕਾਂ ਦੀ ਭਰਤੀ ਕੀਤੀ ਸੀ। ਇਨ੍ਹਾਂ ਅਧਿਆਪਕਾਂ ਦੀ ਭਰਤੀ 3 ਸਾਲਾਂ ਲਈ ਠੇਕੇ ਦੇ ਆਧਾਰ ‘ਤੇ ਇਸ ਸ਼ਰਤ ‘ਤੇ ਕੀਤੀ ਗਈ ਸੀ ਕਿ ਜ਼ਰੂਰੀ ਸ਼ਰਤਾਂ ਪੂਰੀਆਂ ਹੋਣ  ‘ਤੇ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਸਬੰਧੀ ਮਾਮਲਿਆਂ ਨੂੰ ਵਿਚਾਰਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਮੰਤਰੀ ਮੰਡਲ ਨੇ ਮਾਰਚ 2019 ‘ਚ ਇਨ੍ਹਾਂ ਕਰਮਚਾਰੀਆਂ ਨੂੰ ਰੈਗੂਲਰ ਕਰਨ ਲਈ ਸਹਿਮਤੀ ਦੇ ਦਿੱਤੀ ਸੀ। ਆਦਰਸ਼ ਚੋਣ ਜ਼ਾਬਤਾ ਖਤਮ ਹੋਣ ਪਿੱਛੋਂ ਵਿਭਾਗ ਨੇ ਇਨ੍ਹਾਂ ਨੂੰ ਰੈਗੂਲਰ ਕਰਮਚਾਰੀਆਂ ਵਜੋਂ ਨਿਯੁਕਤ ਕਰ ਲਿਆ ਹੈ। ਸਿੰਗਲਾ ਨੇ ਕਿਹਾ ਕਿ ਸੂਬੇ ਦੇ ਵਿਕਾਸ ਲਈ ਮਿਆਰੀ ਸਿੱਖਿਆ ਬਹੁਤ ਜ਼ਰੂਰੀ ਹੈ। ਇਸ ਲਈ, ਉਹ ਮੁੱਖ ਤੌਰ ‘ਤੇ ਵਿਭਾਗ ਦੇ ਅਪਗਰੇਡੇਸ਼ਨ ਤੇ ਸੁਚੱਜੇ ਢੰਗ ਨਾਲ ਕੰਮਕਾਜ ਕਰਨ ‘ਤੇ ਧਿਆਨ ਕੇਂਦਰਿਤ ਕਰਨਗੇ। ਸਕੂਲ ਸਿੱਖਿਆ ਵਿਭਾਗ ਵਿਚ ਸੁਧਾਰ ਲਈ ਸਕੂਲਾਂ ਦੀ ਨਿਯਮਿਤ ਅਚਨਚੇਤ ਚੈਕਿੰਗ ਵੀ ਸ਼ੁਰੂ ਕੀਤੀ ਜਾਵੇਗੀ ਅਤੇ ਸਕੂਲ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਲਈ ਸਾਰੇ ਸਬੰਧਿਤ ਖੇਤਰਾਂ ਤੋਂ ਫੀਡਬੈਕ ਲਈ ਜਾਵੇਗੀ। ਉਨ੍ਹਾਂ ਸਕੂਲ ਸਿੱਖਿਆ ਦੇ ਵਿਕਾਸ ਲਈ ਵਿਭਾਗ ਦੇ ਸਾਰੇ ਕਰਮਚਾਰੀਆਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ। ਇਸ ਮੌਕੇ ਵਿਭਾਗ ਦੇ ਸਕੱਤਰ ਕ੍ਰਿਸਨ ਕੁਮਾਰ ਆਈ.ਏ.ਐਸ.ਵੀ ਹਾਜਰ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੈਬਨਿਟ ਮੰਤਰੀ ਸਿੰਗਲਾ ਵੱਲੋਂ ਵਾਰ ਹੀਰੋਜ਼ ਸਟੇਡੀਅਮ ਵਿਖੇ ਸੂਬਾ ਪੱਧਰੀ ਖੇਡਾਂ ਦਾ ਉਦਘਾਟਨ
ਤਿੰਨ ਰੋਜ਼ਾ ਅਥਲੈਟਿਕਸ ਅਤੇ ਰੋਲਰ ਸਕੇਟਿੰਗ ਮੁਕਾਬਲਿਆਂ ‘ਚ ਹਿੱਸਾ ਲੈਣਗੇ ਵੱਡੀ ਗਿਣਤੀ ਖਿਡਾਰੀ
ਸੰਗਰੂਰ(ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ) | ਖੇਡਾਂ ਦੇ ਖੇਤਰ ਵਿੱਚ ਖਿਡਾਰੀਆਂ ਨੂੰ ਮਿਆਰੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸੰਗਰੂਰ ਅੰਦਰ ਵੱਡੇ ਪੈਮਾਨੇ ‘ਤੇ ਕਾਰਜ ਕੀਤੇ ਜਾ ਰਹੇ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਨਿਰਮਾਣ ਅਤੇ ਸੂਚਨਾ ਤਕਨਾਲੋਜੀ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਵਾਰ ਹੀਰੋਜ਼ ਸਟੇਡੀਅਮ ਵਿਖੇ ਪੰਜਾਬ ਰਾਜ ਖੇਡਾਂ ਲੜਕੇ ਅਤੇ ਲੜਕੀਆਂ (ਅੰਡਰ 14) ਦੀ ਸ਼ੁਰੂਆਤ ਕਰਨ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕੀਤਾ।
ਇਨ੍ਹਾਂ ਖੇਡਾਂ ਤਹਿਤ ਅਥਲੈਟਿਕਸ ਅਤੇ ਰੋਲਰ ਸਕੇਟਿੰਗ ਦੇ ਮੁਕਾਬਲੇ ਸ਼ੁਰੂ ਹੋਏ ਹਨ ਜੋ ਕਿ 17 ਜਨਵਰੀ ਤੱਕ ਜਾਰੀ ਰਹਿਣਗੇ।ਕੈਬਨਿਟ ਮੰਤਰੀ ਸ੍ਰੀ ਸਿੰਗਲਾ ਨੇ ਕਿਹਾ ਕਿ ਵਾਰ ਹੀਰੋਜ਼ ਸਟੇਡੀਅਮ ਵਿਖੇ ਬਣੇ ਸਿੰਥੈਟਿਕ ਟਰੈਕ ‘ਤੇ ਅਥਲੈਟਿਕ ਦੇ ਖਿਡਾਰੀ ਉੱਚ ਦਰਜੇ ਦੀ ਸਿਖਲਾਈ ਹਾਸਿਲ ਕਰਕੇ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਕਰੀਬ 7.50 ਕਰੋੜ ਦੀ ਲਾਗਤ ਨਾਲ ਤਿਆਰ ਹੋ ਰਹੇ ਅਤਿ ਆਧੁਨਿਕ ਮਲਟੀਪਰਪਜ਼ ਖੇਡ ਕੰਪਲੈਕਸ਼ ਦੀ ਉਸਾਰੀ ਦਾ ਕੰਮ ਅਗਲੇ ਸਾਲ ਤੱਕ ਮੁਕੰਮਲ ਹੋ ਜਾਵੇਗਾ ਜਿਸਦਾ ਜ਼ਿਲ੍ਹੇ ਦੇ ਖਿਡਾਰੀਆਂ ਤੋਂ ਇਲਾਵਾ ਵੱਖ-ਵੱਖ ਰਾਜਾਂ ਤੋਂ ਖੇਡ ਮੁਕਾਬਲਿਆਂ ਲਈ ਆਉਣ ਵਾਲੇ ਖਿਡਾਰੀ ਵੀ ਲਾਭ ਲੈ ਸਕਣਗੇ।
ਉਨ੍ਹਾਂ ਕਿਹਾ ਕਿ ਖੇਡ ਸਟੇਡੀਅਮ ਤੱਕ ਪਹੁੰਚ ਕਰਨ ਲਈ ਸਟੇਡੀਅਮ ਨੂੰ ਜਲਦੀ 100 ਫੁੱਟ ਚੌੜੀ ਸੜਕ ਨਾਲ ਜੋੜਿਆ ਜਾਵੇਗਾ, ਜਿਸਦੇ ਨਾਲ ਸਟੇਡੀਅਮ ਦੇ ਆਲੇ-ਦੁਆਲੇ ਪਾਰਕਿੰਗ ਦੀ ਸਮੱਸਿਆ ਵੀ ਹੱਲ ਹੋਵੇਗੀ ਅਤੇ ਬਜ਼ਾਰ ਦੇ ਰਸਤੇ ਸਟੇਡੀਅਮ ਤੱਕ ਪਹੁੰਚ ਕਰਨ ਦੀ ਵੀ ਲੋੜ ਨਹੀਂ ਪਵੇਗੀ। ਉਨ੍ਹਾਂ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਖੇਡਾਂ ਅੰਦਰ ਚੰਗਾ ਮੁਕਾਮ ਹਾਸਿਲ ਕਰਕੇ ਆਪਣੇ ਸੂਬੇ, ਸਕੂਲ ਅਤੇ ਖੇਤਰ ਦਾ ਨਾਮ ਰੌਸ਼ਨ ਕਰਨ ਲਈ ਸੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਅਥਲੈਟਿਕਸ ਦੀਆਂ ਖਿਡਾਰਣਾਂ ਵੱਲੋਂ 600 ਮੀਟਰ ਦੌੜ ਲਗਾਈ ਗਈ, ਜਿਸ ਵਿੱਚ ਕਰਨਦੀਪ ਕੌਰ ਤਰਨਤਾਰਨ ਨੇ ਪਹਿਲਾ, ਪੂਜਾ ਹੁਸ਼ਿਆਰਪੁਰ ਨੇ ਦੂਸਰਾ ਅਤੇ ਮਨਦੀਪ ਕੌਰ ਬਠਿੰਡਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ, ਸੰਗਰੂਰ ਦੀਆਂ ਲੜਕੀਆਂ ਨੇ ਸਵਾਗਤੀ ਗੀਤ ਪੇਸ਼ ਕੀਤਾ ਅਤੇ ਰੋਲਰ ਸਕੇਟਿੰਗ ਦੀ ਹਰਸ਼ਰਨ ਕੌਰ ਨੇ ਸਮੂਹ ਖਿਡਾਰਣਾਂ ਵੱਲੋਂ ਅਨੁਸ਼ਾਸਨ ਵਿੱਚ ਰਹਿ ਕੇ ਖੇਡਣ ਦੀ ਸਹੁੰ ਚੁਕਾਈ।ਇਸ ਮੌਕੇ ਅਵਿਕੇਸ ਗੁਪਤਾ ਐਸ.ਡੀ.ਐੱਮ. ਸੰਗਰੂਰ, ਸਤਪਾਲ ਸਰਮਾ ਡੀਐਸਪੀ,  ਯੋਗਰਾਜ ਜਿਲ੍ਹਾ ਖੇਡ ਅਫਸਰ ਸੰਗਰੂਰ, ਅਨਿਲ ਕੁਮਾਰ ਘੀਚਾ ਸੀਨੀਅਰ ਕਾਂਗਰਸੀ ਆਗੂਆਂ ਤੋਂ ਇਲਾਵਾ ਖੇਡ ਵਿਭਾਗ ਦੇ ਸਮੂਹ ਕੋਚ ਹਾਜਰ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਲੋਕ ਨਿਰਮਾਣ ਮੰਤਰੀ ਸਿੰਗਲਾ ਵੱਲੋਂ ਮੰਤਰੀਆਂ ਅੱਗੇ ਪੁਕਾਰ
384 ਕਰੋੜ ਰੁਪਏ ਦੇ ਬਕਾਏ ਅਦਾ ਕਰਨ ਲਈ ਲਿਖੀ ਚਿੱਠੀ | Vijay Inder Singla
ਫੰਡ ਜਾਰੀ ਨਹੀਂ ਕਰ ਰਹੇ 8 ਸਰਕਾਰੀ ਵਿਭਾਗ, ਲਟਕੇ ਕਈ ਦਰਜਨ ਪ੍ਰੋਜੈਕਟ | Vijay Inder Singla
ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਕੈਬਨਿਟ ਮੰਤਰੀ ਸਾਹਿਬਾਨ ਧਿਆਨ ਦੇਣ, ਉਨ੍ਹਾਂ ਦੇ ਵਿਭਾਗ ਲਈ ਵੱਖ-ਵੱਖ ਪ੍ਰੋਜੈਕਟ ਤਹਿਤ ਤਿਆਰ ਹੋ ਰਹੀਆਂ ਇਮਾਰਤਾਂ ਦਾ ਬਕਾਇਆ ਪੈਸਾ ਜਾਰੀ ਕੀਤਾ ਜਾਵੇ ਨਹੀਂ ਤਾਂ ਉਨ੍ਹਾਂ ਦੇ ਕਰੋੜਾਂ ਰੁਪਏ ਦੇ ਪ੍ਰੋਜੈਕਟ ਮੁਕੰਮਲ ਨਾ ਹੋਣ ਕਾਰਨ ਖੰਡਰ ਬਣ ਸਕਦੇ ਹਨ, ਇਸ ਨਾਲ ਹੀ ਕੋਈ ਨਾ ਕੋਈ ਕਾਨੂੰਨੀ ਅੜਚਨ ਆ ਸਕਦੀ ਹੈ, ਇਸ ਲਈ ਕੈਬਨਿਟ ਮੰਤਰੀ ਖੁਦ ਆਪਣੇ ਪੱਧਰ ‘ਤੇ ਧਿਆਨ ਦਿੰਦੇ ਹੋਏ ਪ੍ਰੋਜੈਕਟਾਂ ਦੀ ਬਕਾਇਆ ਰਹਿੰਦੀ ਰਕਮ 384 ਕਰੋੜ ਰੁਪਏ ਜਾਰੀ ਕਰਨ ਦੀ ਕ੍ਰਿਪਾਲਤਾ ਕਰਨ। (Vijay Inder Singla)
ਇਹ ਪੱਤਰ ਪੀ.ਡਬਲਯੂ.ਡੀ. ਵਿਭਾਗ ਦੇ ਮੰਤਰੀ ਵਿਜੇ ਇੰਦਰ ਸਿੰਗਲਾ ਨੇ 8 ਵਿਭਾਗਾਂ ਦੇ ਕੈਬਨਿਟ ਮੰਤਰੀਆਂ ਨੂੰ ਲਿਖ ਕੇ ਭੇਜਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਦੌਰਾਨ ਹਰ ਵਿਭਾਗ ਵੱਲੋਂ ਵੱਖ-ਵੱਖ ਪ੍ਰੋਜੈਕਟ ਅਧੀਨ ਬਿਲਡਿੰਗਾਂ ਬਣਾਉਣ ਦਾ ਕੰਮ ਪੀ.ਡਬਲੂ.ਡੀ. ਵਿਭਾਗ ਨੂੰ ਦੇ ਦਿੱਤਾ ਗਿਆ ਪਰ ਉਨ੍ਹਾਂ ਇਮਾਰਤਾਂ ਅਤੇ ਪ੍ਰੋਜੈਕਟ ਨੂੰ ਤਿਆਰ ਕਰਨ ਲਈ ਬਜਟ ਦਾ ਮੁਕੰਮਲ ਪ੍ਰਬੰਧ ਨਹੀਂ ਕੀਤਾ ਗਿਆ। ਨਿਯਮਾਂ ਅਨੁਸਾਰ ਪੀ.ਡਬਲੂ.ਡੀ. ਵਿਭਾਗ ਕੋਲ ਜਦੋਂ ਪ੍ਰੋਜੈਕਟ ਦੀ ਸਾਰੀ ਰਕਮ ਪੁੱਜਦੀ ਹੈ, ਉਸ ਤੋਂ ਬਾਅਦ ਹੀ ਪ੍ਰੋਜੈਕਟ ਦਾ ਟੈਂਡਰ ਲਗਦਾ ਹੈ ਪਰ ਪਿਛਲੀ ਸਰਕਾਰ ਵਿੱਚ ਸੁਖਬੀਰ ਬਾਦਲ ਦੇ ਇਸ਼ਾਰੇ ‘ਤੇ ਪੀ.ਡਬਲੂ.ਡੀ. ਵਿਭਾਗ ਨੇ 5-10 ਫੀਸਦੀ ਪੈਸਾ ਲੈਂਦੇ ਹੋਏ ਹੀ 8 ਵਿਭਾਗਾਂ ਦੇ ਪ੍ਰੋਜੈਕਟ ਦਾ ਟੈਂਡਰ ਖੋਲਦੇ ਹੋਏ ਕੰਮ ਸ਼ੁਰੂ ਕਰ ਦਿੱਤਾ ਅਤੇ ਜਿਵੇਂ ਜਿਵੇਂ ਪ੍ਰੋਜੈਕਟ ਦਾ ਕੰਮ  ਚਲਦਾ ਰਿਹਾ, ਉਸੇ ਤਰਾਂ ਥੋੜੇ ਥੋੜੇ ਕਰਦੇ ਹੋਏ ਪੈਸੇ ਜਾਰੀ ਹੁੰਦੇ ਗਏ। (Vijay Inder Singla)
ਸੱਤਾ ਵਿੱਚ ਕਾਂਗਰਸ ਦੀ ਸਰਕਾਰ ਆਉਣ ਤੋਂ ਬਾਅਦ 8 ਵਿਭਾਗਾਂ ਵੱਲੋਂ ਇੱਕ ਵੀ ਪੈਸਾ ਪੀ.ਡਬਲੂ.ਡੀ. ਵਿਭਾਗ ਨੂੰ ਜਾਰੀ ਨਹੀਂ ਕੀਤਾ ਗਿਆ, ਜਿਸ ਕਾਰਨ ਅੱਧ ਵਿਚਕਾਰ ਤਿਆਰ ਹੋਈਆਂ ਇਮਾਰਤਾਂ ਪਿਛਲੇ ਡੇਢ ਸਾਲ ਤੋਂ ਖੰਡਰ ਦੇ ਰੂਪ ਵਿੱਚ ਤਬਦੀਲ ਹੋ ਰਹੀਆਂ ਹਨ ਅਤੇ ਟੈਂਡਰ ਲੈਣ ਵਾਲੇ ਠੇਕੇਦਾਰ ਅਤੇ ਕੰਪਨੀਆਂ ਇਸ ਸਬੰਧੀ ਪੀ.ਡਬਲੂ.ਡੀ. ਨੂੰ ਨੋਟਿਸ ਦੇ ਰਹੀਆਂ ਹਨ ਕਿ ਭਵਿੱਖ ਵਿੱਚ ਇਮਾਰਤਾਂ ਅਤੇ ਪ੍ਰੋਜੈਕਟ ਸਬੰਧੀ ਖ਼ੁਦ ਵਿਭਾਗ ਹੀ ਜਿੰਮੇਵਾਰ ਹੋਏਗਾ। ਜਿਸ ਨੂੰ ਦੇਖਦੇ ਹੋਏ ਪੀ.ਡਬਲੂ.ਡੀ. ਵਿਭਾਗ ਦੇ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਸਾਰੇ ਵਿਭਾਗਾਂ ਦੇ ਕੈਬਨਿਟ ਮੰਤਰੀਆਂ ਨੂੰ ਪੱਤਰ ਲਿਖਦੇ ਹੋਏ ਬਕਾਇਆ ਰਾਸ਼ੀ ਜਾਰੀ ਕਰਨ ਲਈ ਕਿਹਾ ਹੈ ਤਾਂ ਕਿ ਸਮਾਂ ਰਹਿੰਦੇ ਹੋਏ ਉਨ੍ਹਾਂ ਦੇ ਪ੍ਰੋਜੈਕਟ ਮੁਕੰਮਲ ਕੀਤੇ ਜਾ ਸਕਣ।
ਸਾਡੇ ਕੋਲ ਨਹੀਂ ਪੈਸੇ, ਭੇਜਣ ਤਾਂ ਹੀ ਪ੍ਰੋਜੈਕਟ ਹੋਣਗੇ ਸ਼ੁਰੂ : ਸਿੰਗਲਾ | Vijay Inder Singla
ਪੀ.ਡਬਲੂ.ਡੀ. ਵਿਭਾਗ ਦੇ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਉਨਾਂ ਦੇ ਵਿਭਾਗ ਕੋਲ ਪੈਸੇ ਨਹੀਂ ਹਨ ਕਿ ਜਿਹੜਾ ਉਹ 384 ਕਰੋੜ ਰੁਪਏ ਖ਼ਰਚ ਕੇ ਇਨਾਂ 10-20 ਫੀਸਦੀ ਰਹਿੰਦੇ ਪ੍ਰੋਜੈਕਟ ਨੂੰ ਮੁਕੰਮਲ ਕਰ ਦੇਣ। ਉਨਾਂ ਕਿਹਾ ਕਿ ਸਾਰੇ ਵਿਭਾਗਾਂ ਨੂੰ ਆਪਣੇ ਆਪਣੇ ਪੈਸੇ ਭੇਜਣੇ ਪੈਣਗੇ ਤਾਂ ਹੀ ਉਨਾਂ ਦੇ ਪ੍ਰੋਜੈਕਟ ਮੁਕੰਮਲ ਹੋਣਗੇ ਨਹੀਂ ਤਾਂ ਇਸੇ ਤਰਾਂ ਅਧੂਰੇ ਹੀ ਪਏ ਰਹਿਣਗੇ। ਉਨਾਂ ਕਿਹਾ ਕਿ ਪਿਛਲੀ ਸਰਕਾਰ ਨੇ ਗਲਤ ਕੰਮ ਕਰਦੇ ਹੋਏ ਥੋੜੇ ਥੋੜੇ ਪੈਸੇ ਭੇਜਦੇ ਹੋਏ ਪ੍ਰੋਜੈਕਟ ਸ਼ੁਰੂ ਕਰਵਾਏ ਸਨ, ਜਿਸ ਕਾਰਨ ਅਰਬਾਂ ਰੁਪਏ ਦੇ ਪ੍ਰੋਜੈਕਟ ਅਧੂਰੇ ਲਮਕੇ ਪਏ ਹਨ।
ਕਿਹੜੇ ਵਿਭਾਗ ਵੱਲ, ਕਿੰਨਾ ਐ ਬਕਾਇਆ?
ਸੈਰ ਸਪਾਟਾ ਤੇ ਕਲਚਰ                   98.51
“ਕਰੋੜ ਜੇਲ੍ਹ ਵਿਭਾਗ                       87.58
ਕਰੋੜ ਪਸ਼ੂ ਪਾਲਣ ਵਿਭਾਗ                 60.09
ਕਰੋੜ ਤਕਨੀਕੀ ਸਿੱਖਿਆ ਵਿਭਾਗ         46.52
ਕਰੋੜ ਉੱਚ ਸਿੱਖਿਆ ਵਿਭਾਗ              34.37
ਕਰੋੜ ਸਿੱਖਿਆ ਵਿਭਾਗ                   27.40
ਕਰੋੜ ਮੈਡੀਕਲ ਸਿੱਖਿਆ ਵਿਭਾਗ          15.36
ਕਰੋੜ ਖਜ਼ਾਨਾ ਵਿਭਾਗ                     14.00 ਕਰੋੜ
ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਸਿੰਗਲਾ ਨੂੰ ਸਮਰਥਨ
ਨਰੇਸ਼ ਕੁਮਾਰ ਸੰਗਰੂਰ, । ਵਿਧਾਨ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਵਿਜੈਇੰਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਭਾਰਤੀ ਕਮਿਊਨਿਸਟ ਪਾਰਟੀ ਨੇ ਸਿੰਗਲਾ ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ। ਪਾਰਟੀ ਆਗੂ ਕਾਮਰੇਡ ਕ੍ਰਿਸ਼ਨ ਦੇਵ ਨੇ ਕਿਹਾ ਕਿ ਸਿੰਗਲਾ ਵੱਲੋਂ ਆਪਣੇ ਐਮਪੀ ਕਾਰਜਕਾਲ ਦੌਰਾਨ ਹਲਕੇ ਵਿੱਚ ਬਹੁਤ ਵੱਡੇ ਪ੍ਰੋਜੈਕਟ ਲਿਆਂਦੇ ਸਨ ਜਿਨਾਂ ਦਾ ਅੱਜ ਹਲਕਾ ਵਾਸੀ ਹੀ ਨਹੀਂ ਬਲਕਿ ਪੂਰੇ ਮਾਲਵਾ ਦੇ ਲੋਕ ਲਾਭ ਲੈ ਰਹੇ ਹਨ। ਇਸ ਲਈ ਪਾਰਟੀ ਵੱਲੋਂ ਸਿੰਗਲਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ।
ਉਨਾਂ ਸਿੰਗਲਾ ਨੂੰ ਭਰੋਸਾ ਦਵਾਇਆ ਕਿ ਉਨਾਂ ਦੀ ਜਿੱਤ ਲਈ ਦਿਨ ਰਾਤ ਇਕ ਕਰ ਦੇਣਗੇ ਅਤੇ ਉਨਾਂ ਨੂੰ ਜਿੱਤ ਦਵਾ ਕੇ ਵਿਧਾਨ ਸਭਾ ਭੇਜਣਗੇ। ਤਾਂਕਿ ਸਿੰਗਲਾ ਪਹਿਲਾਂ ਨਾਲੋਂ ਵੀ ਜਿਆਦਾ ਹਲਕੇ ਦਾ ਵਿਕਾਸ ਕਰਣ। ਇਸ ਮੌਕੇ ਸਿੰਗਲਾ ਨੇ ਪਾਰਟੀ ਆਗੂਆਂ ਦਾ ਧੰਨਵਾਦ ਕਰਦਿਆਂ ਉਨਾਂ ਵੱਲੋਂ ਕੀਤੇ ਭਰੋਸੇ ਤੇ ਖਰਾ ਉਤਰਣ ਦੀ ਗੱਲ ਆਖੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ