Independence day - Sach Kahoon Punjabi
Independence Day: ਆਜ਼ਾਦੀ ਦਾ 79ਵਾਂ ਜਾਂ 80ਵਾਂ ਸਾਲ... ਇਸ ਵਾਰ ਕਿੰਨ੍ਹਵਾਂ ਅਜ਼ਾਦੀ ਦਿਹਾੜਾ ਮਨਾ ਰਿਹੈ ਦੇਸ਼? ਦੂਰ ਕਰੋ ਦਿਮਾਗ ਦੀ ਉਲਝਣ
Independence Day: ਹਰ ਸਾਲ 15 ਅਗਸਤ ਨੂੰ ਭਾਰਤ ਇੱਕ ਨਵੇਂ ਉਤਸ਼ਾਹ ਆਪਣੀ ਆਜ਼ਾਦੀ ਦਾ ਜਸ਼ਨ ਮਨਾਉਂਦਾ ਹੈ। ਲਾਲ ਕਿਲੇ ਤੋਂ ਲੈ ਕੇ ਪਿੰਡ ਦੀ ਸੱਥ ਤੱਕ, ਤਿਰੰਗੇ ਦਾ ਮਾਣ ਤੇ ਗੌਰਵ ਆਪਣੀ ਪੂਰੀ ਆਭਾ ਨਾਲ ਲਹਿਰਾਉਂਦਾ ਹੈ। ਇਹ ਦਿਨ ਸਿਰਫ ਇੱਕ ਕੌਮੀ ਤਿਉਹਾਰ ਨਹੀਂ, ਸਗੋਂ ਉਨ੍ਹਾਂ ਲੱਖਾਂ ਸ਼ਹੀਦਾਂ ਦੀ ਕੁਰਬਾਨੀ ਦੀ ਯਾਦ ਦਿਵਾਉਂਦਾ ਹੈ ਜਿਨ੍ਹਾਂ ਨੇ ਸਾਨੂੰ ਇਹ ਅਨਮੋਲ ਆਜ਼ਾਦੀ ਦਿਵਾਈ।
ਜਿਵੇਂ-ਜਿਵੇਂ ਸਾਲ ਬੀਤਦੇ ਹਨ, ਇੱਕ ਸਵਾਲ ਅਕਸਰ ਲੋਕਾਂ ਦੇ ਮਨ ਵਿੱਚ ਉਲਝਣ ਪੈਦਾ ਕਰ ਦਿੰਦਾ ਹੈ ਕਿ ਇਸ ਵਾਰ ਅਸੀਂ ਕਿਹੜਾ ਆਜ਼ਾਦੀ ਦਿਵਸ ਮਨਾ ਰਹੇ ਹਾਂ ? ਆਓ, ਅਸੀਂ ਤੁਹਾਨੂੰ ਆਸਾਨ ਭਾਸ਼ਾ ’ਚ ਇਸ ਸਵਾਲ ਦਾ ਸਹੀ ਜਵਾਬ ਦਿੰਦੇ ਹਾਂ।
ਤੁਹਾਡੇ ਦਿਮਾਗ ਦੀ ਸਭ ਤੋਂ ਵੱਡੀ ਉਲਝਣ
ਜ਼ਿਆਦਾਤਰ ਲੋਕ ਇਹ ਗਲਤੀ ਕਰਦੇ ਹਨ ਕਿ ਉਹ ਮੌਜ਼ੂਦਾ ਸਾਲ (2026) ’ਚੋਂ 1947 ਨੂੰ ਘਟਾ ਕੇ ਸਿੱਧਾ ਆਜ਼ਾਦੀ ਦਿਵਸ ਦੀ ਗਿਣਤੀ ਕੱਢ ਲੈਂਦੇ ਹਨ। ਇਸ ਗਣਨਾ ਅਨੁਸਾਰ, 2026 - 1947 = 79 ਹੁੰਦਾ ਹੈ, ਅਤੇ ਉਹ ਇਸ ਨੂੰ 79ਵਾਂ ਆਜ਼ਾਦੀ ਦਿਵਸ ਸਮਝ ਲੈਂਦੇ ਹਨ, ਪਰ ਇਹ ਤਰੀਕਾ ਸਹੀ ਨਹੀਂ ਹੈ।
ਜੀ ਹਾਂ, ਕਿਸੇ ਵੀ ਵਰ੍ਹੇਗੰਢ ਜਾਂ ਦਿਵਸ ਦੀ ਗਿਣਤੀ ਉਸ ਦੇ ਪਹਿਲੇ ਦਿਨ ਤੋਂ ਹੀ ਸ਼ੁਰੂ ਹੁੰਦੀ ਹੈ। 15 ਅਗਸਤ 1947 ਨੂੰ ਭਾਰਤ ਆਜ਼ਾਦ ਹੋਇਆ। ਇਸੇ ਦਿਨ ਅਸੀਂ ਆਪਣਾ ਪਹਿਲਾ ਆਜ਼ਾਦੀ ਦਿਵਸ ਮਨਾਇਆ। ਇਹ ਸਾਡੀ ਆਜ਼ਾਦੀ ਦੀ ਸ਼ੁਰੂਆਤ ਸੀ, ਪਹਿਲਾ ਕਦਮ ਸੀ।
ਇਸ ਦੇ ਬਿਲਕੁਲ ਇੱਕ ਸਾਲ ਬਾਅਦ, 15 ਅਗਸਤ 1948 ਨੂੰ ਅਸੀਂ ਦੂਜਾ ਆਜ਼ਾਦੀ ਦਿਵਸ ਮਨਾਇਆ। ਇਸ ਦਿਨ ਸਾਡੀ ਆਜ਼ਾਦੀ ਨੂੰ ਇੱਕ ਸਾਲ ਪੂਰਾ ਹੋ ਚੁੱਕਾ ਸੀ। ਇਸੇ ਲੜੀ ਨੂੰ ਅੱਗੇ ਤੋਰਦੇ ਹੋਏ ਸਾਲ 2025 ’ਚ ਦੇਸ਼ ਨੇ ਆਜ਼ਾਦੀ ਦੇ 78 ਸਾਲ ਪੂਰੇ ਹੋਣ ’ਤੇ 79ਵਾਂ ਆਜ਼ਾਦੀ ਦਿਵਸ ਮਨਾਇਆ ਸੀ।
79ਵਾਂ ਜਾਂ 80ਵਾਂ ਆਜ਼ਾਦੀ ਦਿਵਸ?
ਇਹ ਬਿਲਕੁਲ ਉਸੇ ਤਰ੍ਹਾਂ ਹੈ ਜਿਵੇਂ ਤੁਸੀਂ ਆਪਣਾ ਪਹਿਲਾ ਜਨਮ ਦਿਨ ਉਸ ਵੇਲੇ ਮਨਾਉਂਦੇ ਹੋ ਜਦੋਂ ਤੁਸੀਂ ਇੱਕ ਸਾਲ ਦੇ ਹੋ ਜਾਂਦੇ ਹੋ, ਨਾ ਕਿ ਜਨਮ ਵਾਲੇ ਦਿਨ। ਜਨਮ ਦਾ ਦਿਨ ਤੁਹਾਡਾ ਪਹਿਲਾ ਦਿਨ ਹੁੰਦਾ ਹੈ, ਪਰ ਪਹਿਲਾ ਜਨਮ ਦਿਨ ਸਾਲ ਪੂਰਾ ਹੋਣ ’ਤੇ ਆਉਂਦਾ ਹੈ। ਬਿਲਕੁਲ ਇਸੇ ਤਰ੍ਹਾਂ, 15 ਅਗਸਤ 1947 ਭਾਰਤ ਦੀ ਆਜ਼ਾਦੀ ਦਾ ਪਹਿਲਾ ਦਿਨ ਸੀ ਅਤੇ 15 ਅਗਸਤ 2026 ਨੂੰ ਅਸੀਂ ਆਜ਼ਾਦੀ ਦੇ 79 ਸਾਲ ਪੂਰੇ ਕਰ ਰਹੇ ਹਾਂ ਜਿਸ ਦਾ ਮਤਲਬ ਹੈ ਕਿ ਇਹ ਸਾਡਾ 80ਵਾਂ ਆਜ਼ਾਦੀ ਦਿਵਸ ਹੋਵੇਗਾ।
ਉਜਾੜੇ ਤੋਂ ਤਰੱਕੀ ਵੱਲ ਵਧਦੇ ਕਦਮ
ਸਾਡਾ 80ਵਾਂ ਆਜ਼ਾਦੀ ਦਿਵਸ ਸਿਰਫ ਇੱਕ ਗਿਣਤੀ ਨਹੀਂ ਹੈ, ਸਗੋਂ ਇਹ ਪਿਛਲੇ 79 ਸਾਲਾਂ ਦੇ ਸਫਰ ਦੀ ਕਹਾਣੀ ਹੈ। ਇਹ ਕਹਾਣੀ ਉਸ ਨਵਜਾਤ ਰਾਸ਼ਟਰ ਦੀ ਹੈ, ਜਿਸ ਨੇ ਵੰਡ ਦਾ ਸੰਤਾਪ ਹੰਢਾਇਆ ਤੇ ਫਿਰ ਵੀ ਇੱਕ ਮਜ਼ਬੂਤ ਲੋਕਤੰਤਰ ਦੀ ਨੀਂਹ ਰੱਖੀ। ਇਹ ਕਹਾਣੀ ਕਿਸਾਨੀ ਤੋਂ ਲੈ ਕੇ ਪੁਲਾੜ ਤੱਕ ਦੀ ਤਰੱਕੀ ਦੀ ਹੈ, ਜਿੱਥੇ ਅਸੀਂ ਉਜਾੜੇ ਤੋਂ ਤਰੱਕੀ ਤੱਕ ਦਾ ਸਫਰ ਤੈਅ ਕੀਤਾ।
ਇਹ ਦਿਨ ਸਾਨੂੰ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੀ ਯਾਦ ਦਿਵਾਉਂਦਾ ਹੈ, ਜਿਨ੍ਹਾਂ ਨੇ ਮਹਾਤਮਾ ਗਾਂਧੀ ਦੇ ਅਹਿੰਸਕ ਅੰਦੋਲਨ ਤੋਂ ਲੈ ਕੇ ਸ. ਭਗਤ ਸਿੰਘ, ਚੰਦਰਸ਼ੇਖਰ ਆਜ਼ਾਦ ਅਤੇ ਸੁਭਾਸ਼ ਚੰਦਰ ਬੋਸ ਵਰਗੇ ਕ੍ਰਾਂਤੀਕਾਰੀਆਂ ਦੀ ਬਾਹਦੁਰੀ ਦੀਆਂ ਕਹਾਣੀਆਂ ਤੱਕ, ਹਰ ਰਸਤੇ ’ਤੇ ਆਪਣੀ ਜਾਨ ਦੀ ਬਾਜ਼ੀ ਲਾਈ। ਇਹ ਦਿਨ ਸਾਨੂੰ ਸਾਡੇ ਸੰਵਿਧਾਨ ਨਿਰਮਾਤਾਵਾਂ ਦੀ ਦੂਰਦਰਸ਼ਤਾ ਦੀ ਯਾਦ ਦਿਵਾਉਂਦਾ ਹੈ ਜਿਨ੍ਹਾਂ ਨੇ ‘ਇੱਕ ਭਾਰਤ, ਸ੍ਰੇਸ਼ਠ ਭਾਰਤ’ ਦਾ ਸੁਪਨਾ ਦੇਖਿਆ ਸੀ।
Read Also : ਬਲਾਕ ਮਲੋਟ ਦੀ ਸਾਧ-ਸੰਗਤ ਨੇ ਬੂਟੇ ਲਾ ਕੇ ਮਨਾਇਆ ਪੂਜਨੀਕ ਗੁਰੂ ਜੀ ਦਾ ਪਵਿੱਤਰ ਅਵਤਾਰ ਦਿਹਾੜਾ
BJP Tiranga Yatra: ਭਾਜਪਾ ਆਜ਼ਾਦੀ ਦਿਵਸ ਮੌਕੇ ’ਤੇ ਕੱਢੇਗੀ ਤਿਰੰਗਾ ਯਾਤਰਾ
ਬਠਿੰਡਾ (ਸੱਚ ਕਹੂੰ ਨਿਊਜ਼/ਹਿੰ.ਸ.)। ਭਾਰਤੀ ਜਨਤਾ ਪਾਰਟੀ ਵੱਲੋਂ ਆਜ਼ਾਦੀ ਦਿਵਸ ਦੇ ਮੌਕੇ ’ਤੇ 14 ਅਗਸਤ ਦੀ ਸ਼ਾਮ ਨੂੰ ਬਠਿੰਡਾ ਸ਼ਹਿਰ ’ਚ ਸ਼ਾਨਦਾਰ ਤਿਰੰਗਾ ਯਾਤਰਾ ਕੱਢੀ ਜਾਵੇਗੀ। ਇਸ ਯਾਤਰਾ ਦੀਆਂ ਤਿਆਰੀਆਂ ਜ਼ੋਰ-ਸ਼ੋਰ ਨਾਲ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਯਾਤਰਾ ਨੂੰ ਸਫਲ ਬਣਾਉਣ ਲਈ ਭਾਜਪਾ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਪਾਰਟੀ ਦੇ ਵੱਖ-ਵੱਖ ਸੰਗਠਨਾਂ, ਮੋਰਚਿਆਂ ਤੇ ਵਿੰਗਾਂ ਦੇ ਅਹੁਦੇਦਾਰਾਂ ਨਾਲ ਵੱਖ-ਵੱਖ ਮੀਟਿੰਗਾਂ ਕਰਕੇ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਮੀਟਿੰਗ ਦੌਰਾਨ ਸਰੂਪ ਚੰਦ ਸਿੰਗਲਾ ਨੇ ਵਰਕਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ-ਆਪਣੇ ਇਲਾਕਿਆਂ ’ਚ ਜਾ ਕੇ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਤਿਰੰਗਾ ਯਾਤਰਾ ਨਾਲ ਜੋੜਣ। ਉਨ੍ਹਾਂ ਕਿਹਾ ਕਿ ਇਹ ਯਾਤਰਾ ਸਿਰਫ਼ ਭਾਜਪਾ ਦਾ ਪ੍ਰੋਗਰਾਮ ਨਹੀਂ, ਸਗੋਂ ਦੇਸ਼ਭਗਤੀ ਤੇ ਰਾਸ਼ਟਰੀ ਏਕਤਾ ਦਾ ਪ੍ਰਤੀਕ ਹੈ। ਇਸ ’ਚ ਸਮਾਜ ਦੇ ਹਰ ਵਰਗ, ਵਪਾਰੀਆਂ, ਨੌਜਵਾਨਾਂ, ਮਹਿਲਾਵਾਂ, ਅਧਿਆਪਕਾਂ, ਸਮਾਜਿਕ ਸੰਸਥਾਵਾਂ ਤੇ ਆਮ ਨਾਗਰਿਕਾਂ ਨੂੰ ਸ਼ਾਮਲ ਹੋਣ ਲਈ ਸੱਦਾ ਦਿੱਤਾ ਜਾਵੇਗਾ।
ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਆਜ਼ਾਦੀ ਦਿਵਸ ਸਾਨੂੰ ਉਹਨਾਂ ਵੀਰ ਸ਼ਹੀਦਾਂ ਦੀ ਯਾਦ ਦਿਵਾਉਂਦਾ ਹੈ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੇ ਪ੍ਰਾਣਾਂ ਦੀ ਕੁਰਬਾਨੀ ਦਿੱਤੀ। ਤਿਰੰਗਾ ਯਾਤਰਾ ਦਾ ਮੁੱਖ ਉਦੇਸ਼ ਨੌਜਵਾਨਾਂ ’ਚ ਦੇਸ਼ਭਗਤੀ ਦੀ ਭਾਵਨਾ ਨੂੰ ਮਜ਼ਬੂਤ ਕਰਨਾ, ਰਾਸ਼ਟਰੀ ਝੰਡੇ ਦੇ ਸਨਮਾਨ ਪ੍ਰਤੀ ਜਾਗਰੂਕਤਾ ਵਧਾਉਣਾ ਤੇ ਆਜ਼ਾਦੀ ਸੈਨਾਨੀਆਂ ਦੇ ਸੰਘਰਸ਼ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਹੈ। ਉਨ੍ਹਾਂ ਦੱਸਿਆ ਕਿ ਇਹ ਯਾਤਰਾ ਸ਼ਹਿਰ ਦੇ ਮੁੱਖ ਮਾਰਗਾਂ ਰਾਹੀਂ ਕੱਢੀ ਜਾਵੇਗੀ, ਜਿਸ ’ਚ ਵੱਡੀ ਗਿਣਤੀ ’ਚ ਵਰਕਰ ਹੱਥਾਂ ’ਚ ਤਿਰੰਗਾ ਲੈ ਕੇ ਸ਼ਾਮਲ ਹੋਣਗੇ। ਯਾਤਰਾ ਦੌਰਾਨ ਦੇਸ਼ਭਗਤੀ ਦੇ ਗੀਤਾਂ ਤੇ ਨਾਅਰਿਆਂ ਰਾਹੀਂ ਰਾਸ਼ਟਰ ਪ੍ਰੇਮ ਦਾ ਸੰਦੇਸ਼ ਦਿੱਤਾ ਜਾਵੇਗਾ। ਭਾਜਪਾ ਆਗੂਆਂ ਨੇ ਵਿਸ਼ਵਾਸ ਜਤਾਇਆ ਕਿ ਬਠਿੰਡਾ ਸ਼ਹਿਰ ਦੇ ਨਾਗਰਿਕ ਇਸ ਤਿਰੰਗਾ ਯਾਤਰਾ ’ਚ ਉਤਸ਼ਾਹ ਨਾਲ ਭਾਗ ਲੈ ਕੇ ਆਜ਼ਾਦੀ ਦਿਵਸ ਦੇ ਇਸ ਮੌਕੇ ਨੂੰ ਇਤਿਹਾਸਕ ਬਣਾਉਣਗੇ। ਪਾਰਟੀ ਨੇ ਸਾਰੇ ਦੇਸ਼ਭਗਤ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ 14 ਅਗਸਤ ਦੀ ਸ਼ਾਮ ਤਿਰੰਗਾ ਯਾਤਰਾ ’ਚ ਸ਼ਾਮਲ ਹੋ ਕੇ ਦੇਸ਼ ਦੀ ਏਕਤਾ ਤੇ ਅਖੰਡਤਾ ਦਾ ਸੰਦੇਸ਼ ਦੇਣ। BJP Tiranga Yatra
ਇਹ ਵੀ ਪੜ੍ਹੋ : Indian Army Chief: ਭਾਰਤੀ ਫੌਜ ਮੁਖੀ ਜਨਰਲ ਸੇਠ 16 ਅਗਸਤ ਤੋਂ ਨੇਪਾਲ ਦੇ ਪੰਜ ਦਿਨਾਂ ਦੌਰੇ ’ਤੇ
Independence Day: ਪੀਐਮ ਮੋਦੀ ਨੇ ਪਾਕਿਸਤਾਨ ਬਾਰੇ ਕੀਤਾ ਵੱਡਾ ਐਲਾਨ, ਟਰੰਪ ਪਰੇਸ਼ਾਨ!
Independence Day: ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਦਿਵਸ ਦੇ ਮੌਕੇ ’ਤੇ ਪਾਕਿਸਤਾਨ ਨਾਲ ਭਾਰਤ ਦੇ ਸਬੰਧਾਂ ’ਤੇ ਇੱਕ ਵਾਰ ਫਿਰ ਦੇਸ਼ ਦਾ ਸਟੈਂਡ ਸਪੱਸ਼ਟ ਕੀਤਾ ਅਤੇ ਕਿਹਾ ਕਿ ‘ਖੂਨ ਅਤੇ ਪਾਣੀ’ ਇਕੱਠੇ ਨਹੀਂ ਵਹਿਣਗੇ। ਇਤਿਹਾਸਕ ਲਾਲ ਕਿਲ੍ਹੇ ਦੀ ਫਸੀਲ ਤੋਂ 79ਵੇਂ ਆਜ਼ਾਦੀ ਦਿਵਸ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ, ਮੋਦੀ ਨੇ ਗੁਆਂਢੀ ਦੇਸ਼ ਪਾਕਿਸਤਾਨ ਦਾ ਨਾਮ ਲਏ ਬਿਨਾਂ, ਸਿੰਧੂ ਨਦੀ ਜਲ ਸੰਧੀ ਅਤੇ ਜੰਮੂ-ਕਸ਼ਮੀਰ ਵਿੱਚ ਅੱਤਵਾਦੀ ਗਤੀਵਿਧੀਆਂ ’ਤੇ ਕਿਹਾ, ‘ਭਾਰਤ ਨੇ ਸੰਕਲਪ ਲਿਆ ਹੈ ਕਿ ਖੂਨ ਅਤੇ ਪਾਣੀ ਇਕੱਠੇ ਨਹੀਂ ਵਹਿਣਗੇ।’
ਮੋਦੀ ਨੇ ‘ਆਪ੍ਰੇਸ਼ਨ ਸਿੰਦੂਰ’ ਅਤੇ ਪਾਕਿਸਤਾਨ ਵਿਰੁੱਧ ਹੋਰ ਸਖ਼ਤ ਕਦਮਾਂ ’ਤੇ ਚਰਚਾ ਕਰਕੇ ਭਾਰਤੀ ਫੌਜ ਦੀ ਤਾਕਤ ਨੂੰ ਸਲਾਮ ਕੀਤਾ। ਭਾਰਤ ਦੀ ਵਧਦੀ ਫੌਜੀ ਤਾਕਤ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ, ‘ਭਾਰਤ ਹੁਣ ਪ੍ਰਮਾਣੂ ਬਲੈਕਮੇਲ ਬਰਦਾਸ਼ਤ ਨਹੀਂ ਕਰੇਗਾ। ਜੇਕਰ ਦੁਸ਼ਮਣ ਹੋਰ ਕੋਈ ਹਿੰਮਤ ਕਰਨ ਦੀ ਹਿੰਮਤ ਕਰਦਾ ਹੈ, ਤਾਂ ਭਾਰਤੀ ਹਥਿਆਰਬੰਦ ਫੌਜਾਂ ਢੁਕਵਾਂ ਜਵਾਬ ਦੇਣਗੀਆਂ।’
ਪ੍ਰਧਾਨ ਮੰਤਰੀ ਵਿਕਾਸ ਭਾਰਤ ਰੁਜ਼ਗਾਰ ਯੋਜਨਾ ਅੱਜ ਤੋਂ ਲਾਗੂ: ਮੋਦੀ | Independence Day
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਸਾਡੇ ਨੌਜਵਾਨ ਭਵਿੱਖ ਦਾ ਆਧਾਰ ਹਨ ਅਤੇ ਰੁਜ਼ਗਾਰ ਉਨ੍ਹਾਂ ਨੂੰ ਤਾਕਤ ਦੇਵੇਗਾ, ਇਸ ਲਈ ਦੇਸ਼ ਦੇ ਨੌਜਵਾਨਾਂ ਲਈ 1 ਲੱਖ ਕਰੋੜ ਰੁਪਏ ਦੀ ਪ੍ਰਧਾਨ ਮੰਤਰੀ ਵਿਕਾਸ ਭਾਰਤ ਰੁਜ਼ਗਾਰ ਯੋਜਨਾ ਬਣਾਈ ਗਈ ਹੈ, ਜੋ ਅੱਜ ਤੋਂ ਲਾਗੂ ਕੀਤੀ ਜਾ ਰਹੀ ਹੈ। ਲਾਲ ਕਿਲ੍ਹੇ ਦੀ ਫਸੀਲ ਤੋਂ 79ਵੇਂ ਆਜ਼ਾਦੀ ਦਿਵਸ ’ਤੇ ਰਾਸ਼ਟਰ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਇਸ ਯੋਜਨਾ ਦੇ ਤਹਿਤ, ਨਿੱਜੀ ਖੇਤਰ ਵਿੱਚ ਪਹਿਲੀ ਨੌਕਰੀ ਪ੍ਰਾਪਤ ਕਰਨ ਵਾਲੇ ਪੁੱਤਰ ਜਾਂ ਧੀ ਨੂੰ ਸਰਕਾਰ ਵੱਲੋਂ 15,000 ਰੁਪਏ ਦਿੱਤੇ ਜਾਣਗੇ।
Read Also : ਆਵਾਰਾ ਕੁੱਤਿਆਂ ਦਾ ਮਾਮਲਾ, ਸੁਪਰੀਮ ਕੋਰਟ ’ਚ ਸੁਣਵਾਈ ਪੂਰੀ, ਜਾਣੋ ਕੀ ਕਿਹਾ
ਨੌਜਵਾਨਾਂ ਨੂੰ ਸਰਕਾਰ ਵੱਲੋਂ 15,000 ਰੁਪਏ ਤੱਕ ਦੀ ਪਹਿਲੀ ਨੌਕਰੀ ਦੀ ਗਰੰਟੀ ਮਿਲੇਗੀ। ਉਨ੍ਹਾਂ ਕਿਹਾ ਕਿ ਅੱਜ 15 ਅਗਸਤ ਹੈ ਅਤੇ ਦੇਸ਼ ਦੀ ਆਜ਼ਾਦੀ ਦੀ 79ਵੀਂ ਵਰ੍ਹੇਗੰਢ ਹੈ। ਦੇਸ਼ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਯਕੀਨੀ ਬਣਾਉਣ ਲਈ, ਅੱਜ ਤੋਂ ਨੌਜਵਾਨਾਂ ਲਈ 1 ਲੱਖ ਕਰੋੜ ਰੁਪਏ ਦੀ ਯੋਜਨਾ ਲਾਗੂ ਕੀਤੀ ਜਾ ਰਹੀ ਹੈ। ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਾਲੀਆਂ ਕੰਪਨੀਆਂ ਨੂੰ ਉਤਸ਼ਾਹਿਤ ਕਰਨ ਲਈ ਵੀ ਇੱਕ ਯੋਜਨਾ ਬਣਾਈ ਗਈ ਹੈ, ਜਿਸ ਦੇ ਤਹਿਤ ਇਹ ਫੈਸਲਾ ਕੀਤਾ ਗਿਆ ਹੈ ਕਿ ਜੋ ਕੰਪਨੀ ਜ਼ਿਆਦਾ ਰੁਜ਼ਗਾਰ ਪ੍ਰਦਾਨ ਕਰੇਗੀ, ਉਸ ਨੂੰ ਪ੍ਰੋਤਸਾਹਨ ਦਿੱਤਾ ਜਾਵੇਗਾ। Independence Day
ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਲਗਭਗ 3.5 ਕਰੋੜ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮਿਲਣ ਦੀ ਉਮੀਦ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਵਿਕਾਸ ਭਾਰਤ ਰੁਜ਼ਗਾਰ ਯੋਜਨਾ ਦੇ ਤਹਿਤ, ਪਹਿਲੀ ਵਾਰ ਨੌਕਰੀ ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਨੂੰ 15,000 ਰੁਪਏ ਦਿੱਤੇ ਜਾਣਗੇ। ਨਵੇਂ ਨੌਜਵਾਨਾਂ ਨੂੰ ਨੌਕਰੀਆਂ ਦੇਣ ਵਾਲੀਆਂ ਕੰਪਨੀਆਂ ਨੂੰ ਸਰਕਾਰ ਵੱਲੋਂ ਪ੍ਰਤੀ ਕਰਮਚਾਰੀ 3000 ਰੁਪਏ ਦਾ ਪ੍ਰੋਤਸਾਹਨ ਦਿੱਤਾ ਜਾਵੇਗਾ। ਇਹ ਯੋਜਨਾ ਕਰਮਚਾਰੀ ਭਵਿੱਖ ਨਿਧੀ ਸੰਗਠਨ ਦੁਆਰਾ ਚਲਾਈ ਜਾਵੇਗੀ।
ਪੁਲਿਸ ਪ੍ਰਸ਼ਾਸ਼ਨ ਵੱਲੋਂ ਸਾਰੇ ਮੈਰਿਜ਼ ਪੈਲਿਸ ਦੇ ਮਾਲਕਾਂ, ਫੋਟੋਗ੍ਰਾਫਰਾਂ, ਵੀਡੀਓਗ੍ਰਾਫਰਾਂ ਅਤੇ ਆਮ ਪਬਲਿਕ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਅਜਿਹੇ ਉਪਰਕਰਨਾਂ ਨੂੰ ਨਾ ਉੱਡਾਇਆ ਜਾਵੇ
Faridkot News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। 15 ਅਗਸਤ ਨੂੰ ਫ਼ਰੀਦਕੋਟ ਵਿਖੇ ਮਨਾਏ ਜਾ ਰਹੇ ਰਾਜ ਪੱਧਰੀ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਜ਼ਿਲ੍ਹਾ ਫਰੀਦਕੋਟ ਵਿੱਚ 13 ਅਤੇ 14 ਅਗਸਤ 2025 ਨੂੰ ਡਰੋਨ ਉਡਾਉਣ ’ਤੇ ਪਾਬੰਦੀ ਲਗਾਈ ਗਈ ਹੈ। ਜ਼ਿਕਰਯੋਗ ਹੈ ਕਿ ਫ਼ਰੀਦਕੋਟ ਵਿਖੇ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਇਸ ਰਾਜ ਪੱਧਰੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚ ਰਹੇ ਹਨ। ਇਹ ਜਾਣਕਾਰੀ ਫ਼ਰੀਦਕੋਟ ਦੇ ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਵੱਲੋਂ ਸਾਂਝੀ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਸੁਰੱਖਿਆ ਕਾਰਨਾ ਦੇ ਮੱਦੇਨਜਰ ਜਿਲ੍ਹਾ ਪ੍ਰਸਾਸ਼ਨ ਵੱਲੋਂ ਮਿਤੀ 13-14 ਅਗਸਤ ਜਿਲ੍ਹੇ ਅੰਦਰ ਡਰੋਨ ਜਾਂ ਕਿਸੇ ਵੀ ਹੋਰ ਉਡਣਯੋਗ ਉਪਕਰਨ ਦੀ ਉਡਾਣ ਉੱਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਗਈ ਹੈ। ਸੋ ਫ਼ਰੀਦਕੋਟ ਪੁਲਿਸ ਵੱਲੋਂ ਸਾਰੇ ਮੈਰਿਜ਼ ਪੈਲਿਸ ਦੇ ਮਾਲਕਾ, ਫੋਟੋਗ੍ਰਾਫਰਾ, ਵੀਡੀਓਗ੍ਰਾਫਰਾਂ ਅਤੇ ਆਮ ਪਬਲਿਕ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਇਸ ਦੌਰਾਨ ਅਜਿਹੇ ਉਪਰਕਰਨਾ ਨੂੰ ਨਾ ਉਡਾਇਆ ਜਾਵੇ।
ਇਹ ਵੀ ਪੜ੍ਹੋ: Pensioners Protest: ਐੱਸਡੀਐੱਮ ਸੁਨਾਮ ਦੇ ਦਫਤਰ ਅੱਗੇ ਪੈਨਸ਼ਨਰਾਂ ਨੇ ਸਰਕਾਰ ਦੀ ਅਰਥੀ ਸਾੜੀ
ਇਸ ਸਬੰਧੀ ਪਬਲਿਕ ਨੂੰ ਅਗਾਹ ਕੀਤਾ ਜਾਂਦਾ ਹੈ ਕਿ ਇਸ ਸਬੰਧੀ ਕਿਸੇ ਵੀ ਪ੍ਰਕਾਰ ਦੀ ਕੁਤਾਹੀ ਸਬੰਧੀ ਕੋਈ ਵੀ ਜਾਣਕਾਰੀ ਧਿਆਨ ਵਿੱਚ ਆਉਂਦੀ ਹੈ ਤਾਂ ਸਬੰਧਿਤ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਫ਼ਰੀਦਕੋਟ ਪੁਲਿਸ ਵੱਲੋਂ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਜਾਂਦੀ ਹੈ। ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਦੌਰਾਨ ਪੁਲਿਸ ਪ੍ਰਸ਼ਾਸ਼ਨ ਦਾ ਪੂਰਨ ਸਹਿਯੋਗ ਕੀਤਾ ਜਾਵੇ। ਇਸ ਤੋਂ ਇਲਾਵਾ ਜੇਕਰ ਉਨ੍ਹਾਂ ਨੂੰ ਕਿਸੇ ਵੀ ਸ਼ੱਕੀ ਗਤੀਵਿਧੀ ਨਜ਼ਰ ਆਉਂਦੀ ਹੈ ਜਾ ਫਿਰ ਉਸ ਸਬੰਧੀ ਸੂਚਨਾ ਮਿਲਦੀ ਹੈ ਤਾਂ ਇਸ ਸਬੰਧੀ ਸੂਚਨਾ ਤੁਰੰਤ ਨਜ਼ਦੀਕੀ ਪੁਲਿਸ ਥਾਣੇ ਜਾਂ ਪੁਲਿਸ ਕੰਟਰੋਲ ਰੂਮ ਨੰਬਰ 75270-17100 ‘ਤੇ ਜਾਣਕਾਰੀ ਦੇਣ।
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ’ਚ ਲਹਿਰਾਇਆ ਤਿਰੰਗਾ, ਕੀਤਾ ਇਹ ਵੱਡਾ ਐਲਾਨ, ਜਾਣੋ
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਲਦੀ ਹੀ 10 ਹਜ਼ਾਰ ਪੁਲਿਸ ਮੁਲਾਜ਼ਮਾਂ ਦੀ ਕਰਾਂਗੇ ਭਰਤੀ
ਪਹਿਲੀ ਵਾਰ ਬੀਐੱਸਐੱਫ ਦੀ ਝਾਕੀ ਸ਼ਾਮਲ
ਜਲੰਧਰ (ਸੱਚ ਕਹੂੰ ਨਿਊਜ਼)। Punjab News: ਪੰਜਾਬ ’ਚ ਵੀਰਵਾਰ ਨੂੰ ਜਲੰਧਰ ’ਚ ਆਜਾਦੀ ਦਿਵਸ ’ਤੇ ਸੂਬਾ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੰਡਾ ਲਹਿਰਾਇਆ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜਾਦ ਹੋਇਆਂ 78 ਸਾਲ ਹੋ ਗਏ ਹਨ। ਅਜਾਦੀ ਦਾ ਪੰਜਾਬੀਆਂ ਲਈ ਵਿਸ਼ੇਸ਼ ਮਹੱਤਵ ਹੈ। ਕਿਉਂਕਿ ਆਜਾਦੀ ਲਈ ਪੰਜਾਬੀਆਂ ਨੇ 80 ਫੀਸਦੀ ਕੁਰਬਾਨੀਆਂ ਦਿੱਤੀਆਂ ਹਨ। ਆਜਾਦੀ ਮਿਲਣ ਤੋਂ ਲੈ ਕੇ ਹੁਣ ਤੱਕ ਪੰਜਾਬ ਵੰਡ ਦਾ ਦੁੱਖ ਝੱਲ ਰਿਹਾ ਹੈ। ਅਸੀਂ ਅਜਾਦੀ ਬਹੁਤ ਪਿਆਰ ਨਾਲ ਹਾਸਲ ਕੀਤੀ ਹੈ ਪਰ ਦੇਸ਼ ਦੀ ਤਰੱਕੀ ’ਚ ਪੰਜਾਬੀਆਂ ਨੇ ਜੋ ਯੋਗਦਾਨ ਪਾਇਆ ਹੈ ਉਹ ਬੇਮਿਸਾਲ ਹੈ।
ਮੁੱਖ ਮੰਤਰੀ ਮਾਨ ਦੇ ਸੰਬੋਧਨ ਬਾਰੇ 5 ਅਹਿਮ ਗੱਲਾਂ | Punjab News
1. ਪੰਜਾਬ ਦਾ ਸਮਾਜਿਕ ਬੰਧਨ ਬਹੁਤ ਮਜਬੂਤ ਹੈ
ਉਨ੍ਹਾਂ ਕਿਹਾ ਕਿ ਪੰਜਾਬ ਦਾ ਸਮਾਜਿਕ ਬੰਧਨ ਬਹੁਤ ਮਜ਼ਬੂਤ ਹੈ। ਇਸ ’ਚ ਨਫਰਤ ਦੇ ਬੀਜ ਫੈਲਾਉਣ ਦੀ ਕੋਸ਼ਿਸ਼ ਨਾ ਕਰੋ। ਇੱਥੇ ਈਦ, ਰਾਮਨਵਮੀ, ਹਨੂੰਮਾਨ ਜਯੰਤੀ ਵਰਗੇ ਤਿਉਹਾਰ ਇਕੱਠੇ ਮਨਾਏ ਜਾਂਦੇ ਹਨ। ਸ਼ਹੀਦ ਸਾਰੇ ਦੇਸ਼ ਦੇ ਹੁੰਦੇ ਹਨ। ਇਨ੍ਹਾਂ ਨੂੰ ਵੰਡਿਆ ਨਹੀਂ ਜਾਣਾ ਚਾਹੀਦਾ।
2. ਨਸ਼ਿਆਂ ਸਬੰਧੀ ਜੀਰੋ ਟਾਲਰੈਂਸ ਨੀਤੀ ਬਣਾਈ | Punjab News
ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਕਾਰ ਨੇ ਜੀਰੋ ਟਾਲਰੈਂਸ ਦੀ ਨੀਤੀ ਬਣਾਈ ਹੈ। ਹੁਣ ਤੱਕ 14394 ਨਸ਼ਾ ਤਸਕਰ ਫੜੇ ਜਾ ਚੁੱਕੇ ਹਨ। 10,000 ਐਫਆਈਆਰ 394 ਵੱਡੇ ਨਸ਼ਾ ਤਸਕਰ ਫੜੇ ਗਏ ਹਨ। ਨਸ਼ਾ ਤਸਕਰਾਂ ਦੀ 173 ਕਰੋੜ ਰੁਪਏ ਦੀ ਜਾਇਦਾਦ ਜਬਤ ਕੀਤੀ ਗਈ ਹੈ। Punjab News
3. ਸਰਕਾਰ ਬਿਜ਼ਲੀ ਬੇਚ ਕੇ ਕਰੋੜਾਂ ਰੁਪਏ ਕਮਾ ਰਹੀ ਹੈ | Punjab News
ਸੂਬੇ ਨੇ ਬਿਜਲੀ ਖੇਤਰ ’ਚ ਸਰਪਲੱਸ ਕਰ ਦਿੱਤਾ ਹੈ। ਗੋਇੰਦਵਾਲ ਸਾਹਿਬ ਥਰਮਲ ਪਲਾਂਟ ਨੂੰ ਖਰੀਦਿਆ ਗਿਆ ਹੈ। ਹੁਣ ਪੰਜ ’ਚੋਂ ਤਿੰਨ ਸਰਕਾਰੀ ਥਰਮਲ ਪਲਾਂਟ ਹਨ। ਸਰਕਾਰ ਬਿਜਲੀ ਵੇਚ ਕੇ ਕਰੋੜਾਂ ਰੁਪਏ ਕਮਾ ਰਹੀ ਹੈ।
Read This : Punjab News: ਪੰਜਾਬ ਕੈਬਨਿਟ ਮੀਟਿੰਗ ’ਚ ਮੁੱਖ ਮੰਤਰੀ ਮਾਨ ਨੇ ਲਏ ਅਹਿਮ ਫੈਸਲੇ
4.10 ਹਜ਼ਾਰ ਪੁਲਿਸ ਮੁਲਾਜ਼ਮਾਂ ਦੀ ਕੀਤੀ ਜਾਵੇਗੀ ਭਰਤੀ | Punjab News
ਪੰਜਾਬ ’ਚ ਹੁਣ ਤੱਕ 44666 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਨੌਜਵਾਨਾਂ ਨੂੰ ਰਿਸ਼ਵਤ ਦਿੱਤੇ ਬਿਨਾਂ ਨੌਕਰੀਆਂ ਮਿਲ ਰਹੀਆਂ ਹਨ। ਪੁਲਿਸ ’ਚ ਜਲਦ ਹੀ 10 ਹਜਾਰ ਮੁਲਾਜਮਾਂ ਦੀ ਭਰਤੀ ਕੀਤੀ ਜਾਵੇਗੀ।
5. ਸੜਕ ਸੁਰੱਖਿਆ ਬਲਾਂ ਬਾਰੇ ਦੂਜੇ ਸੂਬੇ ਪੁੱਛ ਰਹੇ | Punjab News
ਸੜਕ ਸੁਰੱਖਿਆ ਬਲ ਬਣਾਉਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ। ਫੋਰਸ ਫਰਵਰੀ ਤੋਂ ਹੁਣ ਤੱਕ 1400 ਲੋਕਾਂ ਦੀ ਜਾਨ ਬਚਾ ਚੁੱਕੀ ਹੈ। ਇਸ ਦੇ ਨਾਲ ਹੀ ਲੋਕਾਂ ਦਾ ਕੀਮਤੀ ਸਮਾਨ ਵੀ ਬਚ ਗਿਆ ਹੈ। ਹੋਰ ਸੂਬੇ ਵੀ ਇਸ ਫੋਰਸ ਬਾਰੇ ਪੁੱਛ ਰਹੇ ਹਨ। ਰੋਡ ਸੇਫਟੀ ਫੋਰਸ ਸਾਡਾ ਕਾਪੀਰਾਈਟ ਹੈ। ਅਜਿਹੇ ’ਚ ਹੁਣ ਅਸੀਂ ਪੈਸੇ ਲੈ ਕੇ ਟ੍ਰੇਨਿੰਗ ਦੇਵਾਂਗੇ। Punjab News
57ਵੇਂ ਪਵਿੱਤਰ ਅਵਤਾਰ ਦਿਹਾੜੇ ’ਤੇ ਵਿਸ਼ੇਸ਼ | 15 August
ਪਵਿੱਤਰ ਅਵਤਾਰ ਦਿਹਾੜਾ ਲਿਆਇਆ ਹਰਿਆਲੀ ਤੇ ਖੁਸ਼ਹਾਲੀ
15 August: ਇੱਕ ਐਸਾ ਜਨਮ ਦਿਨ ਆਉਂਦਾ ਹੈ ਜੋ ਸਿਰਫ ਕੇਕ ਕੱਟਣ ’ਤੇ ਖਾਣ-ਪੀਣ ਤੱਕ ਸੀਮਤ ਨਹੀਂ, ਇਹ ਜਨਮ ਦਿਨ ਕਾਇਨਾਤ ’ਚ ਬਹਾਰ ਲੈ ਕੇ ਆਉਂਦਾ ਹੈ ਇੱਕ ਨਵੀਂ ਸੋਚ ਤੇ ਸੰਦੇਸ਼ ਲੈ ਕੇ ਆਉਂਦਾ ਹੈ ਕਰੋੜਾਂ ਲੋਕ ਇਸ ਪਵਿੱਤਰ ਦਿਹਾੜੇ ’ਤੇ ਦੂਜਿਆਂ ਦੀ ਬਿਹਤਰੀ ਲਈ ਜ਼ਰੂਰਤਮੰਦਾਂ ਦੀ ਮੱਦਦ ਲਈ ਤੇ ਕੁਦਰਤ ਦੀ ਸੰਭਾਲ ਕਰਨ ਲਈ ਜੁਟ ਜਾਂਦੇ ਹਨ। 15 ਅਗਸਤ ਸੱਚੇ ਮੁਰਸ਼ਿਦ-ਏ ਕਾਮਲ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦਾ ਪਵਿੱਤਰ ਅਵਤਾਰ ਦਿਹਾੜਾ ਹੈ ਆਪ ਜੀ ਦੇ ਕਰੋੜਾਂ ਸ਼ਰਧਾਲੂਆਂ ਦੇ ਚਿਹਰਿਆਂ, ਘਰਾਂ ਤੇ ਡੇਰਿਆਂ ’ਚ ਇੱਕ ਅਨੋਖੀ ਮਸਤੀ-ਖੁਸ਼ੀ ਤੇ ਉਤਸ਼ਾਹ ਹੁੰਦਾ ਹੈ ਇਹ ਵੀ ਆਪਣੇ ਆਪ ਵਿੱਚ ਇੱਕ ਅਜੂਬਾ ਹੈ।
ਕਿ ਕਈ ਦਿਨ ਪਹਿਲਾਂ ਹੀ ਸ਼ਰਧਾਲੂਆਂ ਦੇ ਧਰਤੀ ’ਤੇ ਪੈਰ ਨਹੀਂ ਲੱਗਦੇ ਅਵਤਾਰ ਦਿਹਾੜੇ ਦੀ ਖੁਸ਼ੀ ’ਚ ਬੂਟੇ ਲਾਉਣ, ਖੂਨਦਾਨ ਕਰਨ ਤੇ ਜਿੰਨਾ ਸੰਭਵ ਹੋ ਸਕੇ ਜ਼ਰੂਰਤਮੰਦਾਂ ਦੀ ਮੱਦਦ ਕਰਨ ਦੀਆਂ ਤਿਆਰੀਆਂ ਸ਼ੁਰੂ ਹੋ ਜਾਂਦੀਆਂ ਹਨ 14 ਅਗਸਤ ਦੀ ਸਵੇਰ ਦਾ ਦ੍ਰਿਸ਼ ਤਾਂ ਫਿਰ ਵੇਖਣ ਵਾਲਾ ਹੀ ਹੁੰਦਾ ਹੈ। ਕਿਤੇ ਸੈਂਕੜਿਆਂ-ਕਿਤੇ ਹਜ਼ਾਰਾਂ ਦੀ ਗਿਣਤੀ ’ਚ ਸ਼ਰਧਾਲੂ ਪਿੰਡ-ਪਿੰਡ, ਬਲਾਕ-ਬਲਾਕ, ਸ਼ਹਿਰ-ਸ਼ਹਿਰ ਬੂਟੇ ਲਾਉਣ ਲਈ ਨਿੱਕਲ ਪੈਂਦੇ ਹਨ ਹੱਥ ’ਚ ਬੂਟੇ, ਕਹੀਆਂ, ਖੁਰਪੀਆਂ, ਪਾਣੀ ਦੀਆਂ ਬਾਲਟੀਆਂ ਲੈ ਕੇ ਬੂਟੇ ਲਾਉਣ ਦੀ ਮੁਹਿੰਮ ਸ਼ੁਰੂ ਹੋ ਜਾਂਦੀ ਹੈ ਇਹ ਦਿਹਾੜਾ ਗ਼ਮਾਂ ’ਚ ਡੁੱਬੇ ਜ਼ਰੂਰਤਮੰਦ ਵਿਅਕਤੀਆਂ, ਮਾਸੂਮ ਬੱਚਿਆਂ ਤੇ ਬੇਵੱਸ ਲੋਕਾਂ ਦੇ ਚਿਹਰਿਆਂ ’ਤੇ ਮੁਸਕਾਨ ਲਿਆਉਂਦਾ ਹੈ ਦੂਜਿਆਂ ਦੀ ਖੁਸ਼ੀ ’ਚ ਸਾਡੀ ਖੁਸ਼ੀ, ਇਹੀ ਖੁਸ਼ੀ ਦੇ ਅਸਲੀ ਅਰਥ ਹਨ। 15 August
Read This : MSG Bhandara: ਅਵਤਾਰ ਦਿਹਾੜੇ ਦਾ ‘ਪਵਿੱਤਰ MSG ਭੰਡਾਰਾ’, ਸਾਧ-ਸੰਗਤ ’ਚ ਭਾਰੀ ਉਤਸ਼ਾਹ
ਜਿਨ੍ਹਾਂ ਦੇ ਹੱਥ ਹਮੇਸ਼ਾ ਦੁੁਆ ਸਰਬੱਤ ਦੇ ਭਲੇ ਲਈ ਉੱਠਦੇ ਹਨ, ਜਿਨ੍ਹਾਂ ਦਾ ਹਰ ਕਦਮ ਮਨੁੱਖਤਾ, ਜੀਵ-ਜੰਤੂਆਂ ਤੇ ਕੁਦਰਤ ਦੀ ਭਲਾਈ ਲਈ ਉੱਠਦਾ ਹੈ ਉਸ ਮਹਾਨ ਹਸਤੀ ਦਾ ਜਨਮ ਦਿਨ ਵੀ ਦੁਨੀਆਂ ਤੋਂ ਵੱਖਰਾ ਹੁੰਦਾ ਹੈ। ਕੋਈ ਕਰਮ-ਕਾਂਡ ਨਹੀਂ ਕੀਤਾ ਜਾਂਦਾ, ਜੀਵ ਜਗਤ ਦੇ ਕਲਿਆਣ ਲਈ ਅਸਲੀ ਤੌਰ ’ਤੇ ਕੰਮ ਕੀਤਾ ਜਾਂਦਾ ਹੈ। ਸੰਤ ਧੁਰੋਂ ਆਉਂਦੇ ਹਨ, ਇਸ ਧਰਤੀ ’ਤੇ ਆ ਕੇ ਨਹੀਂ ਬਣਦੇ ਸੰਤ ਤੇ ਪਰਮਾਤਮਾ ਇੱਕ ਹੁੰਦੇ ਹਨ ਧਰਮਾਂ ’ਚ ਪਰਮਾਤਮਾ ਨੂੰ ਦਿਆਲੂ, ਕਿਰਪਾਲੂ, ਬਖਸ਼ਣਹਾਰ, ਮਿਹਰਾਂ ਦਾ ਸਮੁੰਦਰ, ਪਿਆਰ ਵੰਡਣ ਵਾਲਾ, ਸਭ ਨਾਲ ਬਰਾਬਰ ਵਿਹਾਰ ਕਰਨ ਵਾਲੇ, ਭਲੇ ਕੰਮ ਕਰਨ ਵਾਲਿਆਂ ’ਤੇ ਮਿਹਰ ਕਰਨ ਵਾਲਾ, ਕਮਜ਼ੋਰ ਦੀ ਮੱਦਦ ਕਰਨ ਵਾਲਾ ਦੱਸਿਆ ਗਿਆ ਹੈ ਇਸ ਸਿਧਾਂਤ ’ਤੇ ਅਟੱਲ ਸੱਚਾਈ ਦੇ ਅਨੁਸਾਰ ਸੰਤ ਵੀ ਪਰਮਾਤਮਾ ਦੇ ਇਨ੍ਹਾਂ ਗੁਣਾਂ ਨਾਲ ਭਰਪੂਰ ਹੁੰਦੇ ਹਨ। 15 August
ਉਨ੍ਹਾਂ ਲਈ ਕੋਈ ਬੇਗਾਨਾ ਨਹੀਂ ਹੁੰਦਾ ਤੇ ਉਹ ਹਮੇਸ਼ਾ ਭਲਾ ਮੰਗਦੇ ਹਨ ਤੇ ਵੱਧ-ਤੋਂ ਵੱਧ ਭਲਾ ਕਰਦੇ ਹਨ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦਇਆ ਦੇ ਸਾਗਰ ਹਨ ਤੇ ਆਪ ਜੀ ਦੀਨ-ਦੁਖੀਆਂ ਤੇ ਜ਼ਰੂਰਤਮੰਦਾਂ ਲਈ ਜਿੱਥੇ ਆਪਣੀ ਕਮਾਈ ਵਿੱਚੋਂ ਜ਼ਰੂਰਤਮੰਦ ਦੀ ਮੱਦਦ ਕਰਦੇ , ਉੱਥੇ ਤਨ ਮਨ-ਧਨ ਨਾਲ ਵੀ ਆਪ ਜੀ ਇਨਸਾਨੀਅਤ ਦੀ ਬੇਮਿਸਾਲ ਸੇਵਾ ਕਰ ਰਹੇ ਹਨ ਆਪ ਜੀ ਆਦਿਵਾਸੀਆਂ ਦੇ ਕਲਿਆਣ ਲਈ ਰਾਜਸਥਾਨ ਦੇ ਝਾੜੌਲ ਜਿਲ੍ਹਾ ਉਦੈਪੁਰ ਇਲਾਕੇ ’ਚ ਮਹੀਨਿਆਂਬੱਧੀ ਰਹੇ। ਆਪ ਜੀ ਨੇ ਲੋਕਾਂ ਨੂੰ ਅੰਧ-ਵਿਸ਼ਵਾਸਾਂ ਤੇ ਪਾਖੰਡਾਂ ਵਿੱਚੋਂ ਕੱਢ ਕੇ ਰੱਬ ਦੀ ਸੱਚੀ ਭਗਤੀ ਨਾਲ ਜੋੜਨ ਲਈ ਦੇਸ਼ ਭਰ ’ਚ ਹਜ਼ਾਰਾਂ ਕਿੱਲੋਮੀਟਰ ਦਾ ਸਫਰ ਤੈਅ ਕੀਤਾ। 15 August
ਸੰਪਾਦਕ
Independence Day: 15 ਅਗਸਤ ਨੂੰ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਲਹਿਰਾਉਣਗੇ ਕੌਮੀ ਝੰਡਾ
ਪੁਲਿਸ ਲਾਈਨ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਰੋਹ ਦੀ ਫੁੱਲ ਡਰੈੱਸ ਰਿਹਰਸਲ ਹੋਈ
(ਗੁਰਪ੍ਰੀਤ ਸਿੰਘ) ਸੰਗਰੂਰ। Independence Day: ਪੁਲਿਸ ਲਾਈਨ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ 78ਵੇਂ ਆਜ਼ਾਦੀ ਦਿਹਾੜੇ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਵਜੋਂ ਅੱਜ ਪੁਲਿਸ ਲਾਈਨ ਸਟੇਡੀਅਮ ਵਿਖੇ ਫੁੱਲ ਡਰੈੱਸ ਰਿਹਰਸਲ ਹੋਈ ਜਿਸ ਵਿੱਚ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਦੇਸ਼ ਦੀ ਆਨ ਤੇ ਸ਼ਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਤੋਂ ਪਹਿਲਾਂ ਉਨਾਂ ਨੇ ਪੁਲਿਸ ਲਾਈਨ ਵਿਖੇ ਸਥਿਤ ਸ਼ਹੀਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਵੀ ਉਨ੍ਹਾਂ ਦੇ ਨਾਲ ਸਨ।
ਵਿਦਿਆਰਥੀਆਂ ਵੱਲੋਂ ਦੇਸ਼ਭਗਤੀ ’ਤੇ ਆਧਾਰਿਤ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਕੀਤੀ
ਅੱਜ ਅੰਤਿਮ ਰਿਹਰਸਲ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਤੋਂ ਬਾਅਦ ਮੁੱਖ ਮਹਿਮਾਨ ਵੱਲੋਂ ਪਰੇਡ ਵਿੱਚ ਸ਼ਾਮਲ ਟੁਕੜੀਆਂ ਦਾ ਨਿਰੀਖਣ ਕੀਤਾ ਗਿਆ ਅਤੇ ਬਾਅਦ ਵਿੱਚ ਪਰੇਡ ਕਮਾਂਡਰ ਡੀ.ਐਸ.ਪੀ ਦਿੜਬਾ ਪ੍ਰਿਥਵੀ ਸਿੰਘ ਚਹਿਲ ਦੀ ਅਗਵਾਈ ਹੇਠ ਵੱਖ-ਵੱਖ ਟੁਕੜੀਆਂ ਨੇ ਸ਼ਾਨਦਾਰ ਮਾਰਚ ਪਾਸਟ ਕੀਤਾ। ਇਸ ਉਪਰੰਤ ਵੱਖ-ਵੱਖ ਸਭਿਆਚਾਰਕ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ਭਗਤੀ ’ਤੇ ਆਧਾਰਿਤ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਕੀਤੀ ਗਈ। ਸਮਾਪਤੀ ਮੌਕੇ ਅਕਾਲ ਅਕੈਡਮੀ ਚੀਮਾ ਦੀਆਂ ਵਿਦਿਆਰਥਣਾਂ ਵੱਲੋਂ ਰਾਸ਼ਟਰੀ ਗਾਣ ਦੀ ਪੇਸ਼ਕਾਰੀ ਕੀਤੀ ਗਈ। Independence Day
ਲੋੜਵੰਦਾਂ ਨੂੰ ਟਰਾਈ ਸਾਈਕਲਾਂ ਅਤੇ ਸਿਲਾਈ ਮਸ਼ੀਨਾਂ ਦੀ ਵੰਡੀਆਂ ਜਾਣਗੀਆਂ
ਇਸ ਉਪਰੰਤ ਪੁਲਿਸ ਲਾਈਨ ਸਟੇਡੀਅਮ ਵਿਖੇ ਹੀ ਵੱਖ ਵੱਖ ਪ੍ਰਬੰਧਾਂ ਨੂੰ ਨੇਪਰੇ ਚੜਾਉਣ ਲਈ ਕਾਰਜਸ਼ੀਲ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ 15 ਅਗਸਤ ਨੂੰ ਕੈਬਨਿਟ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਹਨਾਂ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਲੋੜਵੰਦਾਂ ਨੂੰ ਟਰਾਈ ਸਾਈਕਲਾਂ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਕਰਨ ਦੇ ਨਾਲ-ਨਾਲ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕਾਰਜ ਕਰਨ ਵਾਲੀਆਂ ਸ਼ਖਸ਼ੀਅਤਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ: Punjab News: ਪੰਜਾਬ ਸਰਕਾਰ ਭਲਕੇ ਲੈ ਸਕਦੀ ਐ ਇਹ ਵੱਡੇ ਫ਼ੈਸਲੇ, ਤਿਆਰੀ ਜ਼ੋਰਾਂ ‘ਤੇ
ਅੱਜ ਅੰਤਿਮ ਰਿਹਰਸਲ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਸਿਖਲਾਈ ਅਧੀਨ ਡਾ. ਅਦਿਤਿਆ ਸ਼ਰਮਾ, ਉਪ ਮੰਡਲ ਮੈਜਿਸਟਰੇਟ ਚਰਨਜੋਤ ਸਿੰਘ ਵਾਲੀਆ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ ਸਮੇਤ ਪ੍ਰਸ਼ਾਸਨ ਅਤੇ ਪੁਲਿਸ ਦੇ ਹੋਰ ਅਧਿਕਾਰੀ ਹਾਜ਼ਰ ਸਨ।
Protest: ਆਜ਼ਾਦੀ ਦਿਵਸ ਵਾਲੇ ਦਿਨ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਵਿਰੋਧ ਪ੍ਰਦਰਸ਼ਨ ਦਾ ਐਲਾਨ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿੱਚ ਚੱਲ ਰਹੇ ਬੀ ਐਸ ਸੀ ਐਗਰੀਕਲਚਰ ਦੇ ਸਰਕਾਰੀ ਕੋਰਸ ਨੂੰ ਪੰਜਾਬ ਸਰਕਾਰ ਨੇ ਸੈਲਫ਼ ਫਾਈਨਾਂਸ ਕਰ ਦਿੱਤਾ ਸੀ। ਜਿਸ ਤੋਂ ਬਾਅਦ ਪੰਜਾਬ ਸਟੂਡੈਂਟਸ ਯੂਨੀਅਨ ਲਗਾਤਾਰ ਪੰਜਾਬ ਸਰਕਾਰ ਦੇ ਇਸ ਫੈਸਲੇ ਨੂੰ ਰੱਦ ਕਰਵਾਉਂਣ ਲਈ ਸੰਘਰਸ਼ ਕਰ ਰਹੀ ਹੈ। Protest
ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਆਗੂ ਹਰਵੀਰ ਕੌਰ ਨੇ ਕਿਹਾ ਕਿ ਪੰਜਾਬ ਸਟੂਡੈਂਟਸ ਯੂਨੀਅਨ ਨੇ ਫ਼ਰੀਦਕੋਟ ਦੇ ਐਮ ਐਲ ਏ ਗੁਰਦਿੱਤ ਸੇਖੋਂ ਨੂੰ ਮੰਗ ਪੱਤਰ ਦੇ ਕੇ ਅਪੀਲ ਕੀਤੀ ਸੀ ਕਿ ਪੰਜਾਬ ਸਰਕਾਰ ਬੀ ਐਸ ਸੀ ਐਗਰੀਕਲਚਰ ਨੂੰ ਸੈਲਫ ਫਾਇਨਾਂਸ ਕਰਨ ਦੇ ਆਪਣੇ ਫੈਸਲੇ ਨੂੰ ਵਾਪਸ ਲਵੇ ਤੇ ਕੋਰਸ ਨੂੰ ਮੁੜ ਤੋਂ ਸਰਕਾਰੀ ਕਰੇ। ਗੁਰਦਿੱਤ ਸਿੰਘ ਸੇਖੋਂ ਨੇ ਵਿਦਿਆਰਥੀ ਆਗੂਆਂ ਨੂੰ ਦੋ ਦਿਨ ਦਾ ਸਮਾਂ ਦਿੱਤਾ ਸੀ ਪਰ ਮਸਲੇ ਦਾ ਹੱਲ ਅਜੇ ਤੱਕ ਵੀ ਲਟਕਿਆ ਹੋਇਆ ਹੈ। Protest
ਇਹ ਵੀ ਪੜ੍ਹੋ: ਨਗਰ ਨਿਗਮ ਦੇ ਲਾਰਿਆਂ ਤੋਂ ਅੱਕੇ ਲੋਕਾਂ ਨੇ ਪ੍ਰਸ਼ਾਸ਼ਨ ਤੇ ਨਗਰ ਨਿਗਮ ਖਿਲਾਫ ਕੀਤੀ ਨਾਅਰੇਬਾਜ਼ੀ
ਪੰਜਾਬ ਸਟੂਡੈਂਟਸ ਯੂਨੀਅਨ ਬੀ ਐਸ ਸੀ ਐਗਰੀਕਲਚਰ ਨੂੰ ਸਰਕਾਰੀ ਕਰਵਾਉਣ ਦੀ ਮੰਗ ਨੂੰ ਲੈ ਪਿਛਲੇ ਚਾਰ ਦਿਨ ਤੋਂ ਪੱਕੇ ਧਰਨੇ ’ਤੇ ਡਟੀ ਹੋਈ ਹੈ ਪ੍ਰੰਤੂ ਅਜੇ ਤੱਕ ਸਰਕਾਰ ਨੇ ਇਸ ਮਸਲੇ ਵੱਲ ਕੋਈ ਧਿਆਨ ਨਹੀਂ ਦੇ ਰਹੀ ਹੈ। ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਜਸਨੀਤ ਸਿੰਘ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਦੇ ਨਾਮ ਤੇ ਬਣੀ ਸਰਕਾਰ ਅੱਜ ਸਿੱਖਿਆ ਨੂੰ ਤਬਾਹ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਕੇਂਦਰ ਸਰਕਾਰ ਦੀ ਬਨਾਈ ਹੋਈ ਵਿਦਿਆਰਥੀ ਵਿਰੋਧੀ ਨੀਤੀ ਨੂੰ ਆਮ ਆਦਮੀ ਪਾਰਟੀ ਪੂਰੇ ਜੋਰਾਂ ਸ਼ੋਰਾਂ ਨਾਲ ਲਾਗੂ ਕਰ ਰਹੀ ਹੈ।
ਆਮ ਆਦਮੀ ਪਾਰਟੀ ਨੂੰ ਗੂੰਗਿਆਂ ਦੀ ਸਰਕਾਰ ਕਹਿੰਦਿਆਂ ਪੰਜਾਬ ਸਟੂਡੈਂਟਸ ਯੂਨੀਅਨ ਨੇ ਐਲਾਨ ਕੀਤਾ ਕਿ ਆਉਣ ਵਾਲੀ 15ਅਗਸਤ ਨੂੰ ਸ਼ਹੀਦ ਭਗਤ ਸਿੰਘ ਹੋਰਾਂ ਦੀ ਤਰਜ਼ ਤੇ ਫ਼ਰੀਦਕੋਟ ਵਿੱਚ ਵੱਡੀ ਗਿਣਤੀ ਵਿਦਿਆਰਥੀ ਪੰਜਾਬ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕਰਕੇ ਆਮ ਆਦਮੀ ਪਾਰਟੀ ਦੀ ਗੂੰਗੀ ਸਰਕਾਰ ਨੂੰ ਵਿਦਿਆਰਥੀਆਂ ਦੀਆਂ ਮੰਗਾਂ ’ਤੇ ਗੌਰ ਕਰਨ ਲਈ ਮਜ਼ਬੂਰ ਕਰਨਗੇ। ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਅਮ੍ਰਿਤਪਾਲ ਸਿੰਘ ,ਅਕਾਸ਼ਦੀਪ ਸਿੰਘ , ਅਨਮੋਲ ਸਿੰਘ , ਤਨਿਸ਼ਾ, ਸਿਮਰਣਜੀਤ ਕੌਰ, ਰਮਨਦੀਪ ਕੌਰ ਆਦਿ ਹਾਜ਼ਰ ਸਨ।
Farmer Protest: ਮੰਗਾਂ ਨਾ ਮੰਨੀਆਂ ਤਾਂ ਕਿਸਾਨ ਅਜ਼ਾਦੀ ਦਿਵਸ ਮੌਕੇ ਦੇਸ਼ ਭਰ ’ਚ ਕਰਨਗੇ ਟਰੈਕਟਰ ਮਾਰਚ
ਸੰਯੁਕਤ ਕਿਸਾਨ ਮੋਰਚਾ ਸ਼ੰਬੂ ਅਤੇ ਖਨੌਰੀ ਬਾਰਡਰਾਂ ’ਤੇ 175 ਵੇਂ ਦਿਨ ’ਚ ਸ਼ਾਮਲ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦੁਆਰਾ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ 13 ਫਰਵਰੀ 2024 ਤੋਂ ਲੈ ਕੇ ਸ਼ੰਭੂ ਅਤੇ ਖਨੌਰੀ ਬਾਰਡਰਾਂ ਉਪਰ ਚੱਲ ਰਹੇ ਮੋਰਚੇ ਅੱਜ 175 ਵੇਂ ਵਿੱਚ ਸ਼ਾਮਲ ਹੋ ਗਏ ਹਨ। Farmer Protest
ਖਨੌਰੀ ਬਾਰਡਰ ਉਪਰ ਤਾਇਨਾਤ ਕਿਸਾਨ ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ’ਤੇ ਦੋਸ਼ ਲਾਉਂਦਿਆਂ ਕਿਹਾ ਕਿ 2021 ਦੇ 13 ਮਹੀਨੇ 13 ਦਿਨ ਚੱਲੇ ਅੰਦੋਲਨ ਦੌਰਾਨ ਭਾਰਤ ਸਰਕਾਰ ਨੇ ਮੰਨਿਆ ਕਿ ਕੇਂਦਰ ਸਰਕਾਰ ਵੱਲੋਂ ਐਲਾਨੀ ਜਾਂਦੀ 23 ਫਸਲਾਂ ਉਪਰ ਐਮਐਸਪੀ ’ਤੇ ਜਲਦੀ ਕਮੇਟੀ ਬਣਾ ਕੇ ਲੀਗਲ ਗਰੰਟੀ ਦਿੱਤੀ ਜਾਵੇਗੀ ਪਰੰਤੂ ਲੰਬਾ ਸਮਾਂ ਬੀਤਣ ਦੇ ਬਾਵਜ਼ੂਦ ਸਰਕਾਰ ਨੇ ਕੋਈ ਵੀ ਲੀਗਲ ਗਰੰਟੀ ਦਾ ਪ੍ਰਬੰਧ ਨਹੀਂ ਕੀਤਾ।
ਸਰਕਾਰ ਨੇ ਲੀਗਲ ਗਰੰਟੀ ਦਾ ਕੋਈ ਪ੍ਰਬੰਧ ਨਹੀਂ ਕੀਤਾ | Farmer Protest
ਉਹਨਾਂ ਕਿਹਾ ਕਿ ਕੇਂਦਰ ਦੀ ਸਰਕਾਰ ਮੋਦੀ ਦੀ ਅਗਵਾਈ ਵਿੱਚ ਚਲਦੀ ਨੂੰ 10 ਸਾਲ ਬੀਤ ਚੁੱਕੇ ਹਨ, ਮੌਜੂਦਾ ਸਰਕਾਰ ਨੇ ਲੀਗਲ ਗਰੰਟੀ ਦਾ ਕੋਈ ਪ੍ਰਬੰਧ ਨਹੀਂ ਕੀਤਾ। ਉਹਨਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਤੁਰੰਤ ਐਮਐਸਪੀ ’ਤੇ ਲੀਗਲ ਗਰੰਟੀ ਦਾ ਪ੍ਰਬੰਧ ਕਰੇ। ਕੇਂਦਰ ਸਰਕਾਰ ਦੇਸ਼ ਦੀ ਸਿਰਮੌਰ ਕੋਰਟ ਮਾਨਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਨੂੰ ਟਿੱਚ ਕਰ ਕੇ ਜਾਣ ਰਹੀ ਹੈ।
ਮਾਣਯੋਗ ਕੋਰਟ ਵੱਲੋਂ ਰਸਤੇ ਖੋਲ੍ਹਣ ਦੇ ਆਦੇਸ਼ਾਂ ਨੂੰ ਅਣਗੌਲਿਆਂ ਕਰ ਰਹੀ ਹੈ,ਕੋਰਟ ਵੱਲੋਂ ਆਦੇਸ਼ ਹਨ ਕਿ ਸਰਕਾਰ ਕਿਸਾਨਾਂ ਦੇ ਮਸਲੇ ’ਤੇ ਕਮੇਟੀ ਬਣਾ ਕੇ ਮਾਮਲੇ ਦੀ ਪੜਤਾਲ ਕਰਕੇ ਤੁਰੰਤ ਰਸਤਾ ਖੋਲੇ, ਨਹੀਂ ਕਿਸਾਨਾਂ ਦੇ ਮਸਲੇ ਦਾ ਹੱਲ ਕਰੇ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਕੋਈ ਵੀ ਕਮੇਟੀ ਦਾ ਗਠਨ ਨਹੀਂ ਕੀਤਾ ਗਿਆ ਜੇਕਰ ਕੇਂਦਰ ਸਰਕਾਰ ਨੇ ਕਿਸਾਨਾਂ ਲਈ ਐਮਐਸਪੀ ਦੀ ਗਰੰਟੀ ਕਾਨੂੰਨ ਅਤੇ ਸਬੰਧਤ ਸਾਰੀਆਂ ਮੰਗਾਂ ਨਾ ਮੰਨੀਆਂ ਤਾਂ ਕਿਸਾਨਾਂ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਹਰਿਆਣਾ ਅਤੇ ਹੋਰ ਵੱਖ-ਵੱਖ ਸਟੇਟਾਂ ਵਿੱਚ ਵਿਸ਼ਾਲ ਕਾਨਫ਼ਰੰਸਾਂ ਕਰਕੇ ਅਜ਼ਾਦੀ ਦਿਵਸ 15 ਅਗਸਤ ’ਤੇ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕਰਕੇ ਕੇਂਦਰ ਸਰਕਾਰ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ। Farmer Protest
ਇਹ ਵੀ ਪੜ੍ਹੋ: ਛੁੱਟੀ ਦਾ ਐਲਾਨ, ਇਸ ਦਿਨ ਸੂਬੇ ’ਚ ਰਹੇਗੀ ਛੁੱਟੀ
ਅੱਜ ਦੇ ਮੋਰਚੇ ਵਿੱਚ ਆਪੋ ਆਪਣੀ ਸਪੀਚ ਦੇਣ ਵਾਲੇ ਕਿਸਾਨਾਂ ਵਿੱਚ ਕਿਸਾਨ ਆਗੂ ਬਲਦੇਵ ਸਿੰਘ ਸੰਦੋਹਾ, ਇੰਦਰਜੀਤ ਸਿੰਘ ਘਣੀਆਂ ਬੀਕੇਯੂ ਸਿੱਧੂਪੁਰ, ਗੁਰਦਰਸ਼ਨ ਸਿੰਘ ਬੀਕੇਯੂ ਖੋਸਾ, ਦਲਜੀਤ ਸਿੰਘ ਵਿਰਕ ਬੀਕੇਯੂ ਖੋਸਾ,ਬਖੀਲ ਸਿੰਘ ਮੌਜਗੜ ਬੀਕੇਯੂ ਸਿਰਸਾ, ਜੋਗਿੰਦਰ ਸਿੰਘ ਬੀਕੇਯੂ ਕੋਟਬੁੱਢਾ,ਰਾਜ ਸਿੰਘ ਥੇੜੀ ਬੀਕੇਯੂ ਅਜ਼ਾਦ, ਵਿਕਰਮਜੀਤ ਸਿੰਘ ਬੀਕੇਯੂ ਕ੍ਰਾਂਤੀਕਾਰੀ, ਸਵਿੰਦਰਪਾਲ ਸਿੰਘ ਮੋਲੋਵਾਲੀ ਬੀਕੇਯੂ ਕ੍ਰਾਂਤੀਕਾਰੀ, ਕਰਨੈਲ ਸਿੰਘ ਬੀਕੇਯੂ ਸਿਰਸਾ ਆਦਿ ਕਿਸਾਨ ਆਗੂ ਹਾਜ਼ਰ ਸਨ।
ਅਜਾਦੀ ਦਿਵਸ ਤਲਵੰਡੀ ਭਾਈ ਵਿਖੇ ਉਤਸ਼ਾਹ ਪੂਰਵਕ ਮਨਾਇਆ
ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਤਲਵੰਡੀ ਭਾਈ ਦੀ ਨਗਰ ਕੌਂਸਲ ਵਿੱਚ ਬੀਤੇ ਦਿਨ ਅਜਾਦੀ ਦਿਹਾੜਾ ਬੜ੍ਹੇ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਸਮਾਗਮ ਦੌਰਾਨ ਨਗਰ ਕੌਂਸਲ ਪ੍ਰਧਾਨ ਤਰਸੇਮ ਸਿੰਘ ਮੱਲਾ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਨ੍ਹਾਂ ਪੰਜਾਬ ਪੁਲਿਸ ਦੇ ਜਵਾਨਾਂ ਤੋਂ ਸਲਾਮੀ ਲਈ। (Independence Day)
ਇਸ ਮੌਕੇ ਤੇ ਸਕੂਲ ਦੀਆਂ ਵਿਦਿਆਰਥਣਾਂ ਨੇ ਰਾਸ਼ਟਰੀ ਗੀਤ ਗਾਇਣ ਕੀਤਾ ।ਇਸ ਮੌਕੇ ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਤਰਸੇਮ ਸਿੰਘ ਮੱਲਾ ਨੇ ਅਜਾਦੀ ਦਿਹਾੜੇ ਦੀ ਮੁਬਾਰਕਬਾਦ ਦਿੰਦਿਆਂ ਦੇਸ਼ ਦੀ ਅਜਾਦੀ ਲਈ ਕੁਰਬਾਨੀਆਂ ਕਰਨ ਵਾਲੇ ਯੋਧਿਆਂ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਅਜ਼ਦੀ,ਸੰਗਰਾਮ ਵਿੱਚ ਹਿੱਸਾ ਲੈਣ ਵਾਲੇ ਅਜ਼ਾਦੀ ਘੁਲਾਟੀਆ ਤੇ ਉਨ੍ਹਾ ਦੇ ਪਰਿਵਾਰਾ ਅਤੇ ਵੱਖ ਵੱਖ ਖੇਤਰਾ ਵਿੱਚ ਸੇਵਾਵਾ ਨਿਭਾਉਣ ਨੂੰ ਸਨਮਾਨਿਤ ਕੀਤਾ ਗਿਆ। (Independence Day)
ਇਸ ਤੋ ਅੱਗੇ ਉਨ੍ਹਾਂ ਸ਼ਹਿਰ ਨਿਵਾਸੀਆਂ ਨੂੰ ਸ਼ਹਿਰ ਦੀ ਸੁੰਦਰਤਾ ਲਈ ਆਲੇ-ਦੁਆਲੇ ਦੀ ਸਫਾਈ ਵੱਲ ਧਿਆਨ ਦੇਣ ਦੀ ਅਪੀਲ ਕੀਤੀ। ਇਸ ਮੌਕੇ ਤੇ ਪੂਨਮ ਭਟਨਾਗਰ ਕਾਰਜ ਸਾਧਕ ਅਫਸਰ ਨਗਰ ਕੌਂਸਲ, ਭਜਨ ਸਿੰਘ ਸਿਆਣ, ਰਾਜਿੰਦਰ ਛਾਬੜਾ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ, ਰੁਪਿੰਦਰ ਸਿੰਘ ਮੋਨੂੰ ਸਾਬਕਾ ਪ੍ਰਧਾਨ ਨਗਰ ਕੌਂਸਲ, ਰਾਕੇਸ਼ ਕੁਮਾਰ ਕਾਇਤ ਕੌਂਸਲਰ, ਹਰਪ੍ਰੀਤ ਸਿੰਘ ਕਲਸੀ ਕੌਂਸਲਰ, ਪ੍ਰਿਤਪਾਲ ਸਿੰਘ ਵੜਿੰਗ ਕੌਂਸਲਰ, ਜਗਦੀਪ ਸਿੰਘ ਬਰਾੜ ਕੌਂਸਲਰ, ਸੰਜੀਵ ਕੁਮਾਰ ਪਿੰਟਾ,ਦੀਪਕ ਗੋਇਲ, ਗੁਰਮਿੰਦਰ ਸਿੰਘ ਮਹਿਰਾ, ਰਣਜੀਤ ਠਾਕੁਰ, ਠੇਕੇਦਾਰ ਪਾਲ ਸਿੰਘ, ਲਖਵੀਰ ਸਿੰਘ ਪੰਜਾਬ ਵਾਲੇ, ਸੁਖਵਿੰਦਰ ਸਿੰਘ ਕਲਸੀ ਪ੍ਰਧਾਨ ਨੌਜਵਾਨ ਲੋਕ ਭਲਾਈ ਸਭਾ, ਮੱਖਣ ਸਿੰਘ ਝਿਊਟ ਸਾਬਕਾ ਉਪ ਪ੍ਰਧਾਨ, ਸੁੱਚਪਾਲ ਸਿੰਘ ਸੁੱਚਾ, ਤੋਂ ਇਲਾਵਾ ਹੋਰ ਕਈ ਪਤਵੰਤੇ, ਨਗਰ ਕੌਂਸਲ ਮੁਲਾਜਮ, ਵੱਖ ਵੱਖ ਸਕੂਲਾਂ ਦੇ ਅਧਿਆਪਕ, ਆਗਣਵਾੜੀ ਵਰਕਰ ਮੌਜੂਦ ਸਨ।
ਇਹ ਵੀ ਪੜ੍ਹੋ : ਮੁੱਖ ਮੰਤਰੀ ਨੇ ਹੜ੍ਹ ਪੀੜਤ ਲੋਕਾਂ ਨਾਲ ਕੀਤਾ ਵਾਅਦਾ ਨਿਭਾਇਆ, ਮੁਆਵਜ਼ੇ ਦੇ ਚੈੱਕ ਸੌਂਪੇ
ਅਜ਼ਾਦੀ ਦਿਵਸ ਮੌਕੇ ਭਗਵੰਤ ਮਾਨ ਪਟਿਆਲਾ ਵਿਖੇ ਲਹਿਰਾਉਣਗੇ ਤਿਰੰਗਾ ਝੰਡਾ
ਅਜ਼ਾਦੀ ਦਿਵਸ ਮੌਕੇ ਪਟਿਆਲਾ ਹੋਵੇਗਾ ਸੂਬਾ ਪੱੱਧਰੀ ਸਮਾਗਮ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਸਰਕਾਰ ਵੱਲੋਂ ਇਸ ਸਾਲ ਅਜ਼ਾਦੀ ਦਿਵਸ ਦਾ ਸੂਬਾ ਪੱਧਰੀ ਸਮਾਗਮ ਪਟਿਆਲਾ ਵਿਖੇ ਮਨਾਇਆ ਜਾ ਰਿਹਾ ਹੈ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ Bhagwant Mann () ਪਟਿਆਲਾ ਵਿਖੇ ਹੀ ਤਿਰੰਗਾ ਝੰਡਾ ਲਹਿਰਾਉਣਗੇ। ਪੰਜਾਬ ਦੀ ਆਮ ਆਦਮੀ ਪਾਰਟੀ ਦਾ ਇਹ ਦੂਜਾ ਸਮਾਗਮ ਹੈ, ਇਸ ਵਾਰ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਇਲਾਕੇ ਵਿੱਚ ਇਹ ਸੂਬਾ ਪੱਧਰੀ ਸਮਾਗਮ ਰੱਖਿਆ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਹੁਸ਼ਿਆਰਪੁਰ, ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ ਜਲੰਧਰ, ਹਰਪਾਲ ਚੀਮਾ ਵੱਲੋਂ ਅੰਮਿ੍ਰਤਸ਼ਰ, ਅਮਨ ਅਰੋੜਾ ਮੋਹਾਲੀ, ਡਾ. ਬਲਜੀਤ ਕੌਰ ਬਠਿੰਡਾ, ਗੁਰਮੀਤ ਸਿੰਘ ਮੀਤ ਹੇਅਰ ਸੰਗਰੂਰ, ਕੁਲਦੀਪ ਸਿੰਘ ਧਾਲੀਵਾਲ ਸ਼ਹੀਦ ਭਗਤ ਸਿੰਘ ਨਗਰ, ਡਾ. ਬਲਬੀਰ ਸਿੰਘ ਬਰਨਾਲਾ, ਬ੍ਰਹਮ ਸ਼ੰਕਰ ਜਿੰਪਾ ਫਿਰੋਜ਼ਪੁਰ, ਲਾਲ ਚੰਦ ਕਟਾਰੂਚੱਕ ਰੋਪੜ, ਲਾਲਜੀਤ ਸਿੰਘ ਭੁੱਲਰ ਗੁਰਦਾਸਪੁਰ, ਹਰਜੋਤ ਬੈਂਸ ਲੁਧਿਆਣਾ, ਹਰਭਜਨ ਸਿੰਘ ਪਠਾਨਕੋਟ, ਚੇਤਨ ਸਿੰਘ ਜੌੜਾਮਾਜਰਾ ਤਰਨਤਾਰਨ, ਅਨਮੋਲ ਗਗਨ ਮਾਨਸਾ, ਬਲਕਾਰ ਸਿੰਘ ਫਾਜ਼ਿਲਕਾ ਅਤੇ ਗੁਰਮੀਤ ਸਿੰਘ ਖੁੱਡੀਆਂ ਫਰੀਦਕੋਟ ਵਿਖੇ ਤਿਰੰਗਾ ਲਹਿਰਾਉਣਗੇ।
ਭੈਣ ਹਨੀਪ੍ਰੀਤ ਇੰਸਾਂ ਨੇ ਦੇਸ਼ ਵਾਸੀਆਂ ਨੂੰ ਦਿੱਤੀ ਆਜ਼ਾਦੀ ਦਿਵਸ ਦੀ ਵਧਾਈ
ਭੈਣ ਹਨੀਪ੍ਰੀਤ ਇੰਸਾਂ ਨੇ ਦੇਸ਼ ਵਾਸੀਆਂ ਨੂੰ ਦਿੱਤੀ ਆਜ਼ਾਦੀ ਦਿਵਸ ਦੀ ਵਧਾਈ
ਸਰਸਾ (ਸੱਚ ਕਹੂੰ ਨਿਊਜ਼)। ਰੂਹਾਨੀ ਭੈਣ ਹਨੀਪ੍ਰੀਤ ਇੰਸਾਂ ਨੇ ਟਵੀਟ ਕਰਕੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ। ਆਪਣੇ ਟਵੀਟ ’ਚ ਭੈਣ ਨੇ ਲਿਖਿਆ ਕਿ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ’ਤੇ ਸਾਨੂੰ ਆਪਣੇ ਆਜ਼ਾਦੀ ਘੁਲਾਟੀਆਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।
On completing 75 years of Independence, let us take inspiration from our national heroes who loved their motherland unconditionally and sacrificed their lives for the freedom of our nation. #HappyIndependenceDay pic.twitter.com/VSl01phq3Z
— Honeypreet  Insan (@insan_honey) August 15, 2022
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ