Waris Punjab De - Sach Kahoon Punjabi

ਅੰਮ੍ਰਿਤਪਾਲ ਪਾਲ ਨੂੰ ਲੈ ਕੇ ਵੱਡੀ ਖਬਰ, ਗੱਡੀ ਬਰਾਮਦ ਕੀਤੀ
(ਸੱਚ ਕਹੂੰ ਨਿਊਜ਼) ਜਲੰਧਰ। ਅੰਮ੍ਰਿਤਪਾਲ ਸਿੰਘ ਵੱਲੋਂ ਵਰਤੀ ਇੱਕ ਗੱਡੀ ਜਲੰਧਰ ਇਲਾਕੇ ਤੋਂ ਮਿਲੀ ਹੈ। ਪੁਲਿਸ ਨੇ ਗੱਡੀ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਾਰ ’ਚੋਂ ਕੁਝ ਹਥਿਆਰ ਵੀ ਬਰਾਮਦ ਹੋਏ ਹਨ। ਅੰਮ੍ਰਿਤਪਾਲ ਹਾਲੇ ਵੀ ਫਰਾਰ ਹੈ। ਪੁਲਿਸ ਵੱਲੋਂ ਵੱਡੀ ਪੱਧਰ ’ਚ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਜਿੱਥੇ ਪੁਲਿਸ ਵੱਲੋਂ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਅੰਮ੍ਰਿਤਪਾਲ ਸਿੰਘ ਨੂੰ ਫੜਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਉਸ ਦੇ ਸਲਾਹਕਾਰ ਅਤੇ ਫਾਈਨਾਂਸਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਅੰਮ੍ਰਿਤਪਾਲ ਨੂੰ ਲੈ ਕੇ ਪਟੀਸ਼ਨ ਹਾਈਕੋਰਟ ’ਚ ਦਾਖਲ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਅੰਮ੍ਰਿਤਪਾਲ ਨੂੰ ਕੋਰਟ ’ਚ ਪੇਸ਼ ਕਰਨ ਲਈ ਹਾਈਕੋਰਟ ’ਚ ਪਟੀਸ਼ਨ ਦਾਖਲ ਕੀਤੀ ਗਈ ਹੈ। ਇਸ ਮਾਮਲੇ ਦੀ ਸੁਣਵਾਈ ਜਸਟਿਸ ਸੇਖਾਵਤ ਦੇ ਘਰ ਹੋਈ ਹੈ। ਪੰਜਾਬ ਸਰਕਾਰ ਵੱਲੋਂ ਏਜੀ ਘਈ ਕੋਰਟ ’ਚ ਪੇਸ਼ ਹੋਏ ਸਨ। ਇਸ ਸਬੰਧੀ ਪੰਜਾਬ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਕੋਰਟ ਨੇ ਵਾਰੰਟ ਅਫਸਰ ਨਿਯੁਕਤ ਕਰਨ ਤੋਂ ਇਨਕਾਰ ਕੀਤਾ ਹੈ। ਇਸ ਮਾਮਲੇ ਦੀ ਸੁਣਵਾਈ ਹੁਣ ਮੰਗਲਵਾਰ ਨੂੰ ਹੋਵੇਗੀ।

Amritpal ਸਿੰਘ ਨੂੰ ਫੜਨ ਲਈ ਪੁਲਿਸ ਕਰ ਰਹੀ ਐ ਵਾਹਨਾਂ ਦੀ ਚੈਕਿੰਗ

ਅੰਮ੍ਰਿਤਪਾਲ ਸਿੰਘ (Amritpal) ਨੂੰ ਜਲੰਧਰ-ਮੋਗਾ ਰੋਡ ’ਤੇ ਫੜਨ ਲਈ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ, ਜਿੱਥੇ ਪੁਲਿਸ ਵੱਲੋਂ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਅੰਮ੍ਰਿਤਪਾਲ ਸਿੰਘ ਨੂੰ ਫੜਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਉਸ ਦੇ ਸਲਾਹਕਾਰ ਅਤੇ ਫਾਈਨਾਂਸਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸੂਤਰਾਂ ਅਨੁਸਾਰ ਅੰਮਿ੍ਰਤਪਾਲ ਸਿੰਘ ਦੇ ਕਥਿਤ ਸਲਾਹਕਾਰ ਅਤੇ ਫਾਈਨਾਂਸਰ ਦਾ ਨਾਂਅ ਦਲਜੀਤ ਸਿੰਘ ਕਲਸੀ ਉਰਫ ਸਰਬਜੀਤ ਸਿੰਘ ਕਲਸੀ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਨੂੰ ਗੁਰੂਗ੍ਰਾਮ ਤੋਂ ਫੜਿਆ ਗਿਆ ਹੈ।

ਮੋਬਾਈਲ ਇੰਟਰਨੈੱਟ ਬੰਦ, ਕਈ ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ

ਪੂਰੇ ਪੰਜਾਬ ਵਿੱਚ ਪੁਲਿਸ-ਪ੍ਰਸ਼ਾਸ਼ਨ ਅਲਰਟ ਮੋਡ ‘ਤੇ ਹੈ। ਅੰਮ੍ਰਿਤਸਰ, ਫਾਜ਼ਿਲਕਾ, ਮੋਗਾ, ਮੁਕਤਸਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਹੈ। ਪੰਜਾਬ ਵਿੱਚ ਸੋਮਵਾਰ ਦੁਪਹਿਰ 12 ਵਜੇ ਤੱਕ ਮੋਬਾਈਲ ਇੰਟਰਨੈੱਟ ਅਤੇ ਬਲਕ ਐਸਐਮਐਸ ਸੇਵਾਵਾਂ ਬੰਦ ਰਹਿਣਗੀਆਂ। 12 ਵਜੇ ਤੋਂ ਬਾਅਦ ਇੰਟਰਨੈੱਟ ਸੇਵਾਵਾਂ ਚਾਲੂ ਹੋਣਗੀਆਂ ਜਾਂ ਨਹੀਂ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।

ਰੋਡਵੇਜ਼ ਬੱਸਾਂ ਦੋ ਦਿਨ ਨਹੀਂ ਚੱਲਣਗੀਆਂ

ਪੰਜਾਬ ਵਿੱਚ ਸਰਕਾਰੀ ਬੱਸ ਸੇਵਾਵਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਸਰਕਾਰੀ ਹੁਕਮਾਂ ਅਨੁਸਾਰ ਸੋਮਵਾਰ ਅਤੇ ਮੰਗਲਵਾਰ ਨੂੰ ਪੰਜਾਬ ਰੋਡਵੇਜ਼ ਅਤੇ ਪਨਬੱਸ ਦੀ ਕੋਈ ਵੀ ਬੱਸ ਨਹੀਂ ਚੱਲੇਗੀ। ਇਹ ਫੈਸਲਾ ਅੰਮ੍ਰਿਤਪਾਲ ਦੇ ਸਮਰਥਕਾਂ ਵੱਲੋਂ ਭੰਨਤੋੜ ਕੀਤੇ ਜਾਣ ਦੇ ਖਦਸ਼ੇ ਦੇ ਮੱਦੇਨਜ਼ਰ ਲਿਆ ਗਿਆ ਹੈ।

ਪੁਲਿਸ ਵੱਲੋਂ ਸ਼ਹਿਰਾਂ ਵਿੱਚ ਫਲੈਗ ਮਾਰਚ

ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਨੇ ਵੱਖ-ਵੱਖ ਥਾਵਾਂ ‘ਤੇ ਨਾਕੇਬੰਦੀ ਕਰ ਦਿੱਤੀ ਹੈ। ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇੱਥੇ ਹੀ ਬੱਸ ਨਹੀਂ ਅੰਮ੍ਰਿਤਸਰ ਦੇ ਪਿੰਡ ਜੱਲੂਪੁਰ ਖੇੜਾ ਵਿੱਚ ਅੰਮ੍ਰਿਤਪਾਲ ਸਿੰਘ ਦੇ ਘਰ ਦੇ ਬਾਹਰ ਪੁਲੀਸ ਤਾਇਨਾਤ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਸ਼ਹਿਰਾਂ ਵਿੱਚ ਫਲੈਗ ਮਾਰਚ ਵੀ ਕੱਢਿਆ ਗਿਆ। ਇਸ ਤੋਂ ਇਲਾਵਾ ਸੋਮਵਾਰ ਦੁਪਹਿਰ 12 ਵਜੇ ਤੱਕ ਪੰਜਾਬ ਵਿੱਚ ਮੋਬਾਈਲ ਇੰਟਰਨੈੱਟ ਅਤੇ ਬਲਕ ਐਸਐਮਐਸ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।

ਜਲੰਧਰ ਦੇ ਪੁਲਿਸ ਕਮਿਸਨਰ ਨੇ ਕਿਹਾ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ : ਪੰਜਾਬ ਪੁਲਿਸ

ਪੰਜਾਬ ਪੁਲਿਸ ਨੇ ਜਲੰਧਰ ਜ਼ਿਲ੍ਹੇ ਦੇ ਨਕੋਦਰ ਇਲਾਕੇ ਵਿੱਚ ਦੇਰ ਰਾਤ ਤੱਕ ਤਲਾਸ਼ੀ ਮੁਹਿੰਮ ਚਲਾਈ। ਪਿੰਡ ਸ਼ਰੀਂਹ ਵਿੱਚ ਸਰਚ ਆਪਰੇਸ਼ਨ ਦੀ ਅਗਵਾਈ ਜਲੰਧਰ ਦੇ ਪੁਲਿਸ ਕਮਿਸ਼ਨਰ ਨੇ ਖੁਦ ਕੀਤੀ। ਉਨ੍ਹਾਂ ਕਿਹਾ ਕਿ ਅੰਮਿ੍ਰਤਪਾਲ ਸਿੰਘ ਭਗੌੜਾ ਹੈ, ਜਲਦੀ ਹੀ ਉਸ ਨੂੰ ਫੜ ਲਿਆ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੂੰ ਅੰਮ੍ਰਿਤਪਾਲ ਦੀ ਕਾਰ ਨਕੋਦਰ ’ਚ ਖੜ੍ਹੀ ਮਿਲੀ।

ਸਾਰੇ ਵਿਅਕਤੀਆਂ ਨਾਲ ਸਖਤੀ ਨਾਲ ਨਿਪਟਿਆ ਜਾਵੇਗਾ : ਪੰਜਾਬ ਪੁਲਿਸ

ਉਨ੍ਹਾਂ ਕਿਹਾ ਕਿ ਜੁਰਮਾਂ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਵਿਰੁੱਧ ਮੁਕੱਦਮਾ ਚਲਾਇਆ ਜਾਵੇਗਾ ਅਤੇ ਪੁਲਿਸ ਨੂੰ ਲੋੜੀਂਦੇ ਸਾਰੇ ਵਿਅਕਤੀ ਆਪਣੇ-ਆਪ ਨੂੰ ਕਾਨੂੰਨ ਦੀ ਪ੍ਰਕਿਰਿਆ ਵਿੱਚ ਪੇਸ਼ ਕਰਨ। ਉਨ੍ਹਾਂ ਕਿਹਾ ਕਿ ਕਾਨੂੰਨੀ ਬਚਾਅ ਲਈ ਉਨ੍ਹਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਰਾਖੀ ਕੀਤੀ ਜਾਵੇਗੀ। ਇਸ ਦੌਰਾਨ, ਸਾਰੇ ਨਾਗਰਿਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਝੂਠੀਆਂ ਖਬਰਾਂ ਅਤੇ ਅਫਵਾਹਾਂ ’ਤੇ ਧਿਆਨ ਨਾ ਦੇਣ। ਸੂਬੇ ਵਿੱਚ ਸਥਿਤੀ ਪੂਰੀ ਤਰ੍ਹਾਂ ਸਥਿਰ ਹੈ। ਸੂਬੇ ਦੀ ਸਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਸਰਾਰਤੀ ਗਤੀਵਿਧੀਆਂ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।