Dr. Balbir Singh - Sach Kahoon Punjabi

Punjab Polio Campaign: ਡਾ. ਬਲਬੀਰ ਸਿੰਘ ਵੱਲੋਂ ਰਾਜ ਪੱਧਰੀ ਸਮਾਗਮ ਦੌਰਾਨ ਪਲਸ ਪੋਲੀਓ ਰਾਊਂਡ ਦਾ ਆਗਾਜ਼
ਸਿਹਤ ਵਿਭਾਗ ’ਚ ਨਵੰਬਰ ਤੇ ਦਸੰਬਰ ’ਚ 1000 ਨਰਸਾਂ ਦੀ ਭਰਤੀ ਹੋਵੇਗੀ : ਸਿਹਤ ਮੰਤਰੀ

Punjab Polio Campaign: (ਅਨਿਲ ਲੁਟਾਵਾ) ਫਤਹਿਗੜ੍ਹ ਸਾਹਿਬ। ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਯੋਗ ਅਗਵਾਈ ਹੇਠ ਸੂਬੇ ਵਿੱਚ ਸਿਹਤ ਕ੍ਰਾਂਤੀ ਨੂੰ ਯਕੀਨੀ ਬਣਾਉਣ ਲਈ ਪਿਛਲੇ ਸਾਢੇ ਤਿੰਨ ਸਾਲਾਂ ਅੰਦਰ ਅਨੇਕਾਂ ਲੋਕ ਪੱਖੀ ਉਪਰਾਲਿਆਂ ਨੂੰ ਅਮਲੀ ਜਾਮਾ ਪਹਿਨਾਇਆ ਗਿਆ ਹੈ ਅਤੇ ਸਿਹਤ ਸੇਵਾਵਾਂ ਦੀ ਮਜ਼ਬੂਤੀ ਲਈ ਇਹ ਵਿਕਾਸ ਮੁਹਿੰਮ ਨਿਰੰਤਰ ਜਾਰੀ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਿੰਡ ਚਨਾਰਥਲ ਕਲਾਂ ਦੇ ਕਮਿਊਨਿਟੀ ਸਿਹਤ ਕੇਂਦਰ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਪਲਸ ਪੋਲੀਓ ਰਾਊਂਡ ਦੀ ਰਸਮੀ ਸ਼ੁਰੂਆਤ ਕਰਨ ਮੌਕੇ ਕੀਤਾ।

ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਦੇ 13 ਜ਼ਿਲ੍ਹਿਆਂ ਵਿੱਚ ਚਲਾਈ ਜਾਣ ਵਾਲੀ ਇਸ ਤਿੰਨ ਰੋਜ਼ਾ ਮੁਹਿੰਮ ਦੇ ਤਹਿਤ 0 ਤੋਂ 5 ਸਾਲ ਉਮਰ ਵਰਗ ਦੇ ਲਗਭਗ 16 ਲੱਖ ਬੱਚਿਆਂ ਨੂੰ ਜੀਵਨ ਰੱਖਿਅਕ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ । ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਭਾਵੇਂ ਕਿ ਪਿਛਲੇ 15 ਸਾਲਾਂ ਤੋਂ ਪੰਜਾਬ ਅੰਦਰ ਪੋਲੀਓ ਦਾ ਇੱਕ ਵੀ ਕੇਸ ਨਹੀਂ ਆਇਆ ਪ੍ਰੰਤੂ ਸਾਡੇ ਗੁਆਂਢੀ ਦੇਸ਼ ਪਾਕਿਸਤਾਨ ਅਤੇ ਅਫਗਾਨਿਸਤਾਨ ਵਿੱਚ ਪੋਲੀਓ ਦੀ ਬਿਮਾਰੀ ਹੋਣ ਕਾਰਨ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰੰਗਲਾ ਪੰਜਾਬ ਬਣਾਉਣ ਦੇ ਵੇਖੇ ਗਏ ਸੁਪਨੇ ਨੂੰ ਤਾਂ ਹੀ ਪੂਰਾ ਕੀਤਾ ਜਾ ਸਕਦਾ ਹੈ ਜੇਕਰ ਹਰੇਕ ਬੱਚੇ ਨੂੰ ਨਾ-ਮੁਰਾਦ ਬਿਮਾਰੀਆਂ ਤੋਂ ਬਚਾਉਣ ਲਈ ਲੋੜੀਂਦੀ ਵੈਕਸੀਨੇਸਨ ਦਿੱਤੀ ਜਾਵੇ।

ਦਸੰਬਰ ਤੋਂ ਪੰਜਾਬ ਦੇ ਹਰ ਪਰਿਵਾਰ ਕੋਲ ਹੋਵੇਗਾ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦਾ ਕਾਰਡ

ਸਮਾਗਮ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸਿਹਤ ਵਿਭਾਗ ਵਿੱਚ ਡਾਕਟਰਾਂ ਦੀ ਕਮੀ ਨੂੰ ਪੂਰਾ ਕਰਨ ਲਈ ਜਿਸ ਤਰ੍ਹਾਂ 1000 ਨਵੇਂ ਡਾਕਟਰ ਭਰਤੀ ਕੀਤੇ ਗਏ ਹਨ ਉਸੇ ਤਰ੍ਹਾਂ ਨਵੰਬਰ ਵਿੱਚ 500 ਅਤੇ ਦਸੰਬਰ ਵਿੱਚ ਵੀ 500 ਨਰਸਾਂ ਭਰਤੀ ਹੋਣਗੀਆਂ। ਉਨ੍ਹਾਂ ਕਿਹਾ ਕਿ ਚਨਾਰਥਲ ਕਲਾਂ ਦੇ ਸੀਐਚਸੀ ਵਿੱਚ ਛੇਤੀ ਹੀ ਹੋਰ ਡਾਕਟਰ ਭੇਜੇ ਜਾਣਗੇ ਅਤੇ ਲੋਕਾਂ ਨੂੰ 24 ਘੰਟੇ ਮਿਆਰੀ ਸਿਹਤ ਸਹੂਲਤਾਂ ਉਪਲਬਧ ਹੋਣਗੀਆਂ। Punjab Polio Campaign

ਕੈਬਨਿਟ ਮੰਤਰੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਅਤੇ ਉਸ ਦਾ ਇੱਕੋ-ਇੱਕ ਏਜੰਡਾ ਹੈ ਕਿ ਭਰਾ ਨੂੰ ਭਰਾ ਨਾਲ ਲੜਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੇ ਗੁਰੂਆਂ ਪੀਰਾਂ ਨੇ ਸਾਨੂੰ ਆਪਸੀ ਵੈਰ ਵਿਰੋਧ ਖਤਮ ਕਰਕੇ ਇੱਕ ਦੂਜੇ ਦੀ ਮੱਦਦ ਕਰਨ ਦਾ ਸੁਨੇਹਾ ਦਿੱਤਾ ਹੈ ਜਿਸ ਦੇ ਚਲਦੇ ਹੋਏ ਪੰਜਾਬ ਸਰਕਾਰ ਨੇ ਆਪਣੇ ਸਾਢੇ ਤਿੰਨ ਸਾਲਾਂ ਦੌਰਾਨ ਇਤਿਹਾਸਕ ਫੈਸਲੇ ਕਰਕੇ ਸਫਲਤਾ ਨਾਲ ਲਾਗੂ ਕੀਤੇ ਹਨ।

ਪੰਜਾਬ ਸਰਕਾਰ ਨੇ ਤਿੰਨ ਸਾਲਾਂ ਵਿੱਚ 55 ਹਜ਼ਾਰ ਤੋਂ ਵਧੇਰੇ ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਮੀਲ ਪੱਥਰ ਸਥਾਪਤ ਕੀਤਾ

ਅਮਰੀਕਾ, ਕੈਨੇਡਾ ਵਰਗੇ ਦੇਸ਼ਾਂ ਤੋਂ ਪੰਜਾਬੀਆਂ ਨੂੰ ਹੱਥਕੜੀਆਂ ਲਗਾ ਕੇ ਵਾਪਸ ਭੇਜਣ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਹ ਇੱਕ ਮੰਦਭਾਗੀ ਘਟਨਾ ਹੈ ਜਿਸ ਉੱਤੇ ਵਿਰੋਧੀ ਪਾਰਟੀਆਂ ਵੱਲੋਂ ਕੋਈ ਵੀ ਬਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਪੰਜਾਬੀ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਨਹੀਂ ਜਾਣ ਦੇੇਵੇਗੀ ਸਗੋਂ ਉਨ੍ਹਾਂ ਨੂੰ ਪੰਜਾਬ ਅੰਦਰ ਹੀ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਸਾਢੇ ਤਿੰਨ ਸਾਲਾਂ ਵਿੱਚ 55 ਹਜ਼ਾਰ ਤੋਂ ਵਧੇਰੇ ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਮੀਲ ਪੱਥਰ ਸਥਾਪਤ ਕੀਤਾ ਹੈ।

ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਵੱਡੇ ਪੱਧਰ ‘ਤੇ ਬਦਲਾਅ ਅਤੇ ਸੁਧਾਰ ਹੋਇਆ ਹੈ ਜਦੋਂ ਕਿ ਪਿਛਲੀਆਂ ਸਰਕਾਰਾਂ ਵੱਲੋਂ ਸਿਹਤ ਤੇ ਸਿੱਖਿਆ ਦੇ ਖੇਤਰਾਂ ਨੂੰ ਅੱਖੋਂ ਪਰੋਖੇ ਹੀ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਜੋ ਕੰਮ ਪਿਛਲੇ 70 ਸਾਲਾਂ ਦੌਰਾਨ ਨਹੀਂ ਕੀਤੇ ਗਏ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਸਾਢੇ ਤਿੰਨ ਸਾਲਾਂ ਅੰਦਰ ਕਰਕੇ ਵਿਖਾਏ ਹਨ ਅਤੇ ਲੋਕਾਂ ਦੇ ਸਹਿਯੋਗ ਨਾਲ ਬਾਕੀ ਰਹਿੰਦੇ ਕੰਮ ਵੀ ਛੇਤੀ ਹੀ ਸਿਰੇ ਚੜਾਏ ਜਾਣਗੇ। Punjab Polio Campaign

ਇਸ ਮੌਕੇ ਡਿਪਟੀ ਕਮਿਸਨਰ ਡਾ. ਸੋਨਾ ਥਿੰਦ ਨੇ ਕਿਹਾ ਕਿ ਪੋਲੀਓ ਦੇ ਮੁਕੰਮਲ ਖਾਤਮੇ ਲਈ ਸਭ ਦਾ ਸਹਿਯੋਗ ਜਰੂਰੀ ਹੈ। ਇਸ ਮੌਕੇ ਸਿਹਤ ਵਿਭਾਗ ਪੰਜਾਬ ਦੇ ਡਾਇਰੈਕਟਰ (ਪਰਿਵਾਰ ਭਲਾਈ) ਡਾ. ਅਦਿੱਤੀ ਸਲਾਰੀਆ ਨੇ ਦੱਸਿਆ ਕਿ ਵਿਸਵ ਸਿਹਤ ਸੰਸਥਾ ਨੇ 1978 ਵਿੱਚ ਸੂਬੇ ਨੂੰ ਪੋਲੀਓ ਮੁਕਤ ਘੋਸ਼ਿਤ ਕੀਤਾ ਸੀ ਪਰੰਤੂ ਨੇੜਲੇ ਦੇਸ਼ਾਂ ਵਿੱਚ ਇਸ ਬਿਮਾਰੀ ਦੇ ਵਧੇਰੇ ਹੋਣ ਕਾਰਨ ਸਿਹਤ ਵਿਭਾਗ ਵੱਲੋਂ ਅਹਤਿਆਤ ਦੇ ਤੌਰ ‘ਤੇ ਪਲਸ ਪੋਲੀਓ ਮੁਹਿੰਮ ਚਲਾਈ ਜਾਂਦੀ ਹੈ।

ਇਹ ਵੀ ਪੜ੍ਹੋ :Punjab Medicine Ban: ਪੰਜਾਬ ਦੇ ਸਰਕਾਰੀ ਹਸਪਤਾਲਾਂ ’ਚ ਅੱਠ ਦਵਾਈਆਂ ਦੀ ਵਰਤੋਂ ਅਤੇ ਖਰੀਦ ‘ਤੇ ਲੱਗੀ ਰੋਕ

ਸਮਾਗਮ ਦੌਰਾਨ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਸਵਾਗਤੀ ਸ਼ਬਦ ਸਾਂਝੇ ਕੀਤੇ ਜਦਕਿ ਅੰਤ ਵਿੱਚ ਸਿਹਤ ਵਿਭਾਗ ਦੇ ਸਟੇਟ ਟੀਕਾਕਰਨ ਅਫਸਰ ਡਾ. ਮੰਜੂ ਬੰਸਲ ਨੇ ਪ੍ਰਮੁੱਖ ਸਖਸੀਅਤਾਂ ਤੇ ਪਤਵੰਤਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਸਮੇਤ ਹੋਰਨਾਂ ਪ੍ਰਮੁੱਖ ਸਖਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਪੋਲੀਓ ਤੋਂ ਬਚਾ ਲਈ ਲੋਕਾਂ ਨੂੰ ਸੁਚੇਤ ਕਰਨ ਬਾਰੇ ਜਾਣਕਾਰੀ ਦਿੰਦੇ ਨੁੱਕੜ ਨਾਟਕ ਦੀ ਪੇਸਕਾਰੀ ਵੀ ਵਿਦਿਆਰਥੀਆਂ ਵੱਲੋਂ ਕੀਤੀ ਗਈ।

ਇਸ ਮੁਹਿੰਮ ਤਹਿਤ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਪੋਲੀਓ ਬੂਥ ਵਿੱਚ ਜਾ ਕੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਵੀ ਪਿਲਾਈਆਂ। ਇਸ ਮੌਕੇ ਐਸਡੀਐਮ ਅਰਵਿੰਦ ਗੁਪਤਾ, ਮੁੱਖ ਮੰਤਰੀ ਫੀਲਡ ਅਫਸਰ ਸੰਕਰ ਸਰਮਾ, ਪਿੰਡ ਦੇ ਸਰਪੰਚ ਰਾਜਦੀਪ ਸਿੰਘ ਟਿਵਾਣਾ, ਹਰੀ ਸਿੰਘ ਟੌਹੜਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ ਤੋਂ ਇਲਾਵਾ ਸੀਨੀਅਰ ਮੈਡੀਕਲ ਅਫਸਰ, ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਪਿੰਡਾਂ ਦੇ ਵਸਨੀਕ ਹਾਜ਼ਰ ਸਨ।

Monsoon Floods: ਪ੍ਰਧਾਨ ਮੰਤਰੀ ਹੜ੍ਹ ਪੀੜਤ ਸੂਬਿਆਂ ਦੀ ਮੱਦਦ ਲਈ ਅੱਗੇ ਆਉਣ : ਡਾ. ਬਲਬੀਰ ਸਿੰਘ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਸਮੱਗਰੀ ਰਵਾਨਾ | Monsoon Floods

Monsoon Floods: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਮੰਗ ਕੀਤੀ ਹੈ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਕੇਂਦਰ ਸਰਕਾਰ ਹੜ੍ਹ ਪੀੜਤ ਰਾਜਾਂ ਦੀ ਮੱਦਦ ਕਰਨ ਲਈ ਖੁੱਲ੍ਹ ਕੇ ਅੱਗੇ ਆਵੇ। ਇਹ ਪ੍ਰਗਟਾਵਾ ਉਨ੍ਹਾਂ ਪਟਿਆਲਾ ਤੋਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਨੂੰ ਰਾਸ਼ਨ ਅਤੇ ਚਾਰੇ ਦੇ ਟਰੱਕ ਰਵਾਨਾ ਕਰਨ ਮੌਕੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤਜਿੰਦਰ ਮਹਿਤਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਏਡੀਸੀ ਅਮਰਿੰਦਰ ਸਿੰਘ ਟਿਵਾਣਾ ਵੀ ਮੌਜੂਦ ਸਨ।

ਇਹ ਵੀ ਪੜ੍ਹੋ: Bathinda News: ਲਸਾੜਾ ਨਾਲਾ ਘਾਹ ਫੂਸ ਅਤੇ ਦਰੱਖਤਾਂ ਨਾਲ ਭਰਿਆ, ਪਾਣੀ ਦਾ ਨਿਕਾਸ ਰੁਕਿਆ

ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਸਮੇਂ ਦੇਸ਼ ਦੇ ਬਹੁਤੇ ਰਾਜ ਹੜ੍ਹਾਂ ਦੀ ਮਾਰ ਹੇਠ ਹਨ ਤੇ ਇਹ ਸਮਾਂ ਰਾਜਨੀਤੀ ਕਰਨ ਦਾ ਨਹੀਂ ਸਗੋਂ ਲੋਕਾਂ ਨੂੰ ਤੁਰੰਤ ਰਾਹਤ ਪਹੁੰਚਾਉਣ ਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਸ ਆਪਦਾ ਮੌਕੇ ਆਪਣਾ ਹੱਥ ਰਾਜਾਂ ਵੱਲ ਵਧਾਉਂਦੇ ਹੋਏ ਤੁਰੰਤ ਰਾਹਤ ਪੈਕੇਜ ਜਾਰੀ ਕਰਨ ਸਮੇਤ ਕੇਂਦਰੀ ਮੰਤਰੀ ਹੜ੍ਹ ਪ੍ਰਭਾਵਿਤ ਰਾਜਾਂ ਦਾ ਦੌਰਾ ਕਰਕੇ ਲੋਕਾਂ ਦੀ ਇਸ ਮੁਸ਼ਕਲ ਦੀ ਘੜੀ ’ਚ ਉਨ੍ਹਾਂ ਨੂੰ ਸਹਾਰਾ ਦੇਣ ਆਉਣ। Monsoon Floods

ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਲਈ ਵੱਡੀ ਗਿਣਤੀ ਸਮਾਜ ਸੇਵੀ ਸੰਸਥਾਵਾਂ ਤੇ ਐਨ.ਆਰ.ਆਈਜ਼ ਨੇ ਮਦਦ ਲਈ ਆਪਣੇ ਹੱਥ ਅੱਗੇ ਵਧਾਏ ਹਨ, ਜੋ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਵਿਭਾਗ ਦੀਆਂ 450 ਤੋਂ ਵੱਧ ਐਮਰਜੈਂਸੀ ਰਿਸਪਾਂਸ ਟੀਮਾਂ, 323 ਮੈਡੀਕਲ ਟੀਮਾਂ, 174 ਐਬੂਲੈਂਸਾਂ ਕੰਮ ਕਰ ਰਹੀਆਂ ਹਨ। ਇਸ ਤੋਂ ਇਲਾਵਾ ਪਾਣੀ, ਰਾਸ਼ਨ ਤੇ ਪਸ਼ੂਆਂ ਲਈ ਚਾਰੇ ਦੀ ਜ਼ਰੂਰਤ ਹੈ ਜੋ ਮੁਹੱਈਆਂ ਕਰਵਾਇਆ ਜਾ ਰਿਹਾ ਹੈ। Monsoon Floods

Civil Hospital Khanna: ‘ਡਿਊਟੀ ’ਤੇ ਹਾਜ਼ਰ ਹੋਵੋ ਜਾਂ ਫ਼ਿਰ 50 ਲੱਖ ਰੁਪਏ ਬਾਂਡ ਜਮ੍ਹਾਂ ਕਰਵਾਓ’: ਸਿਹਤ ਮੰਡਰੀ ਡਾ. ਬਲਵੀਰ ਸਿੰਘ
ਖੰਨਾ ਵਿਖੇ 2 ਸਾਲਾਂ ਤੋਂ ਗੈਰ-ਹਾਜ਼ਰ ਚੱਲ ਰਹੇ ਈਐੱਨਟੀ ਡਾਕਟਰ ਨੂੰ ਸਿਹਤ ਮੰਤਰੀ ਦੀ ਦੋ ਟੁੱਕ ਚੇਤਾਵਨੀ | Civil Hospital Khanna

Civil Hospital Khanna: (ਜਸਵੀਰ ਸਿੰਘ ਗਹਿਲ) ਖੰਨਾ/ ਲੁਧਿਆਣਾ। ਸਿਵਲ ਹਸਪਤਾਲ ਖੰਨਾ ਵਿਖੇ ਕਥਿਤ ਤੌਰ ’ਤੇ ਦੋ ਸਾਲਾਂ ਤੋਂ ਡਿਊਟੀ ਤੋਂ ਗੈਰ ਹਾਜ਼ਰ ਚੱਲ ਰਹੇ ਇੱਕ ਡਾਕਟਰ ’ਤੇ ਸਖ਼ਤੀ ਕਰਦੇ ਹੋਏ ਸਿਹਤ ਮੰਡਰੀ ਡਾ. ਬਲਵੀਰ ਸਿੰਘ ਨੇ ਦੋ-ਟੁੱਕ ਚਿਤਾਵਨੀ ਦਿੱਤੀ ਹੈ। ਸਿਹਤ ਮੰਤਰੀ ਨੇ ਡਾਕਟਰ ਨੂੰ ਸਪੱਸ਼ਟ ਹੁਕਮ ਦਿੱਤਾ ਹੈ ਕਿ ਜਾਂ ਤਾਂ ਉਹ ਤੁਰੰਤ ਡਿਊਟੀ ਜੁਆਇਨ ਕਰੇ ਜਾਂ ਫ਼ਿਰ 50 ਲੱਖ ਰੁਪਏ ਬਾਂਡ ਜਮਾਂ ਕਰਵਾਵੇ।

ਇਹ ਵੀ ਪੜ੍ਹੋ: Flood News Punjab: ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣਗੇ ਯੋਗ ਪ੍ਰਬੰਧ : ਡਿਪਟੀ ਕਮਿਸ਼ਨਰ

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐਸਐਮਓ ਡਾ. ਮਨਿੰਦਰ ਸਿੰਘ ਭਸ਼ੀਨ ਨੇ ਦੱਸਿਆ ਕਿ ਈਐੱਨਟੀ (ਕੰਨ, ਨੱਕ ਅਤੇ ਗਲੇ ਦਾ ਮਾਹਿਰ) ਡਾਕਟਰ ਅੰਕਿਤ ਅਗਵਰਾਲ 9 ਸਤੰਬਰ 2023 ਤੋਂ ਆਪਣੀ ਡਿਊਟੀ ਤੋਂ ਗੈਰ-ਹਾਜ਼ਰ ਚੱਲ ਰਹੇ ਹਨ। ਇਸ ਦੌਰਾਨ ਡਾ. ਅਗਰਵਾਲ ਨੂੰ ਕਈ ਵਾਰ ਨੋਟਿਸ ਕੱਢ ਕੇ ਡਿਊਟੀ ’ਤੇ ਹਾਜ਼ਰ ਹੋਣ ਲਈ ਕਿਹਾ ਗਿਆ। ਬਾਵਜੂਦ ਇਸਦੇ ਉਹ ਆਪਣੀ ਡਿਊਟੀ ’ਤੇ ਹਾਜ਼ਰ ਨਹੀਂ ਹੋਏ। ਜਿਸ ਬਾਬਤ ਵਿਭਾਗੀ ਉੱਚ ਅਧਿਕਾਰੀਆਂ ਨੂੰ ਵੀ ਜਾਣੂੰ ਕਰਵਾਇਆ ਗਿਆ।

ਵਾਰ- ਵਾਰ ਨੋਟਿਸ ਕੱਢਣ ਦੇ ਬਾਵਜੂਦ ਡਾ. ਅਗਰਵਾਲ ਡਿਊਟੀ ’ਤੇ ਹਾਜ਼ਰ ਨਹੀਂ ਹੋਏ

ਉਨ੍ਹਾਂ ਦੱਸਿਆ ਕਿ ਜਨਵਰੀ 2024 ’ਚ ਸਿਵਲ ਸਰਜਨ ਡਾ. ਜਸਵੀਰ ਸਿੰਘ ਔਲਖ ਦੁਆਰਾ ਵੀ ਡਾਇਰੈਕਟ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੂੰ ਪੱਤਰ ਲਿਖ ਕੇ ਸਬੰਧਿਤ ਡਾਕਟਰ ਵਿਰੁੱਧ ਵਿਭਾਗੀ ਕਾਰਵਾਈ ਦੀ ਮਨਜ਼ੂਰੀ ਮੰਗੀ ਗਈ ਸੀ। ਇੰਨਾ ਹੀ ਨਹੀਂ ਡਾਕਟਰ ਦੀ ਰਜਿਸਟੇ੍ਰਸ਼ਨ ਵੀ ਰੱਦ ਕਰਨ ਦੀ ਮੰਗ ਕੀਤੀ ਸੀ। ਉਨਾਂ ਦੱਸਿਆ ਕਿ ਵਾਰ- ਵਾਰ ਨੋਟਿਸ ਕੱਢਣ ਦੇ ਬਾਵਜੂਦ ਡਾ. ਅਗਰਵਾਲ ਡਿਊਟੀ ’ਤੇ ਹਾਜ਼ਰ ਨਹੀਂ ਹੋਏ। ਜਿਸ ਕਰਕੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦੁਆਰਾ ਸਬੰਧਿਤ ਡਾਕਟਰ ਨੂੰ ਡਿਊਟੀ ’ਤੇ ਹਾਜ਼ਰ ਹੋਣ ਜਾਂ 50 ਲੱਖ ਰੁਪਏ ਬਾਂਡ ਜਮਾਂ ਕਰਵਾਉਣ ਲਈ ਕਿਹਾ ਗਿਆ ਹੈ। Civil Hospital Khanna

ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੇ ਕਿਹਾ ਕਿ ਡਾ. ਅੰਕਿਤ ਅਗਰਵਾਲ ਤੁਰੰਤ ਆਪਣੀ ਡਿਊਟੀ ’ਤੇ ਹਾਜ਼ਰ ਹੋਣ ਜਾਂ 50 ਲੱਖ ਰੁਪਏ ਬਾਂਡ ਜਮ੍ਹਾਂ ਕਰਵਾਉਣ, ਫ਼ਿਰ ਹੀ ਉਨਾਂ ਦਾ ਅਸਤੀਫ਼ਾ ਮਨਜ਼ੂਰ ਹੋਵੇਗਾ। ਉਨਾਂ ਕਿਹਾ ਕਿ ਸਰਕਾਰ ਸੂਬੇ ਦੇ ਲੋਕਾਂ ਦੀ ਸਿਹਤ ਨਾਲ ਜੁੜੇ ਕਿਸੇ ਵੀ ਮਾਮਲੇ ਵਿੱਚ ਬੇਹੱਦ ਗੰਭੀਰ ਹੈ। ਕਿਸੇ ਨੂੰ ਵੀ ਨਿਯਮਾਂ ਦੀ ਅਣਦੇਖੀ ਕਰਨ ’ਤੇ ਬਖਸਿਆ ਨਹੀਂ ਜਾਵੇਗਾ।

ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਵਿਰੁੱਧ ਕੀਤਾ ਜਾਵੇਗੀ ਸਖਤ ਕਾਰਵਾਈ

ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਕਿਸੇ ਵੀ ਹਸਪਤਾਲ ਜਾਂ ਸਿਹਤ ਕੇਂਦਰ ’ਚ ਕੋਈ ਵੀ ਡਾਕਟਰ ਜਾਂ ਸਿਹਤ ਕਰਮੀ ਨਿਯਮਾਂ ਦੇ ਵਿਰੁੱਧ ਜਾ ਕੇ ਕੰਮ ਕਰਦਾ ਹੈ ਜਾਂ ਆਪਣੀ ਡਿਊਟੀ ਵਿੱਚ ਕੁਤਾਹੀ ਕਰਦਾ ਹੈ, ਖਿਲਾਫ਼ ਵਿਭਾਗੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਡਾ. ਅੰਕਿਤ ਅਗਰਵਾਲ ਵੱਲੋਂ ਜਿਉਂ ਹੀ ਕੋਈ ਜਵਾਬ ਆਉਂਦਾ ਹੈ, ਉਪਰੰਤ ਅਗਲੇਰੀ ਵਿਭਾਗੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। Civil Hospital Khanna

Punjab Government: ਕਣਕ ਦੇ ਨਾੜ ਨੂੰ ਅੱਗ ਲੱਗਣ ਕਾਰਨ ਝੁਲਸੇ ਵਿਅਕਤੀਆਂ ਦਾ ਇਲਾਜ ਪੰਜਾਬ ਸਰਕਾਰ ਕਰਵਾਏਗੀ : ਡਾ. ਬਲਬੀਰ ਸਿੰਘ
ਸਿਹਤ ਮੰਤਰੀ ਨੇ ਪੀ.ਜੀ.ਆਈ. ਵਿਖੇ ਮਜ਼ਦੂਰ ਦਿਆਲ ਸਿੰਘ ਸਮੇਤ ਮੌੜ ਮੰਡੀ ਤੇ ਫ਼ਰੀਦਕੋਟ ਦੇ ਕਿਸਾਨਾਂ ਦਾ ਹਸਪਤਾਲ ਜਾ ਕੇ ਜਾਣਿਆ ਹਾਲ

Punjab Government: (ਤਰੁਣ ਕੁਮਾਰ ਸ਼ਰਮਾ/ ਸੁਸ਼ੀਲ ਕੁਮਾਰ) ਨਾਭਾ/ ਭਾਦਸੋਂ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲੱਗਣ ਕਾਰਨ ਪਿੰਡ ਅਜਨੌਦਾ ਖ਼ੁਰਦ ਦੇ ਮਜ਼ਦੂਰ ਦਿਆਲ ਸਿੰਘ ਸਮੇਤ ਅੱਗ ਨਾਲ ਝੁਲਸਣ ਕਾਰਨ ਪੀ.ਜੀ.ਆਈ. ਵਿੱਚ ਜੇਰੇ ਇਲਾਜ ਮੌੜ ਮੰਡੀ ਤੇ ਫ਼ਰੀਦਕੋਟ ਦੇ ਦੋ ਕਿਸਾਨਾਂ ਦੇ ਇਲਾਜ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਸਿਹਤ ਮੰਤਰੀ ਅੱਜ ਪਟਿਆਲਾ ਦਿਹਾਤੀ ਹਲਕੇ ਦੇ ਪਿੰਡ ਕੈਦੂਪੁਰ ਵਿਖੇ ਬੀਤੀ 26 ਅਪਰੈਲ ਨੂੰ ਕਰੀਬ 16 ਏਕੜ ਕਣਕ ਦੇ ਨਾੜ ਨੂੰ ਅੱਗ ਲੱਗਣ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਹੋਏ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਐੱਸਡੀਐੱਮ ਨਾਭਾ ਡਾ. ਇਸਮਤ ਵਿਜੇ ਸਿੰਘ ਵੀ ਮੌਜੂਦ ਸਨ।

ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਿੰਡ ਕੈਦੂਪੁਰ ਦੇ ਜਿਨ੍ਹਾਂ ਕਿਸਾਨਾਂ ਦੇ ਨਾੜ ਨੂੰ ਅੱਗ ਲੱਗਣ ਨਾਲ ਤੂੜੀ ਦਾ ਨੁਕਸਾਨ ਹੋਇਆ ਹੈ, ਉਸ ਨੁਕਸਾਨ ਦੀ ਭਰਪਾਈ ਉਹ ਆਪਣੀ ਤਨਖ਼ਾਹ ਵਿਚੋਂ ਕਰਨਗੇ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਭਾਵਿਤ ਕਿਸਾਨਾਂ ਤੇ ਮਜ਼ਦੂਰਾਂ ਦੀ ਹਰ ਸੰਭਵ ਮੱਦਦ ਕੀਤੀ ਜਾਵੇਗੀ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਅੱਗ ਲੱਗਣ ਕਾਰਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤੁਰੰਤ ਆਉਣ ਕਰਕੇ ਅਤੇ ਲੋਕਾਂ ਵੱਲੋਂ ਕੀਤੇ ਯਤਨਾਂ ਸਦਕਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ ਹੈ ਪਰ ਪਿੰਡ ਅਜਨੌਦਾ ਖ਼ੁਰਦ ਦੇ ਮਜ਼ਦੂਰ ਦਿਆਲ ਸਿੰਘ ਅੱਗ ਬੁਝਾਉਂਦੇ ਹੋਏ ਝੁਲਸ ਗਏ ਸਨ, ਜਿਨ੍ਹਾਂ ਦਾ ਇਲਾਜ ਪੀ.ਜੀ.ਆਈ. ਵਿਖੇ ਚੱਲ ਰਿਹਾ ਹੈ ਤੇ ਉਨ੍ਹਾਂ ਖੁਦ ਪੀ.ਜੀ.ਆਈ. ਵਿਖੇ ਦਿਆਲ ਸਿੰਘ ਅਤੇ ਉਸਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਹੈ ਤੇ ਪੰਜਾਬ ਸਰਕਾਰ ਵੱਲੋਂ ਇਲਾਜ ਸਮੇਤ ਹਰੇਕ ਸੰਭਵ ਮਦਦ ਦੇਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ: Crime News: ਪੁਲਿਸ ਵੱਲੋਂ ਪੇਸ਼ੇਵਰ ਮੁਜ਼ਰਮ 2 ਨਜਾਇਜ਼ ਪਿਸਟਲਾਂ ਅਤੇ ਕਾਰਤੂਸਾਂ ਸਮੇਤ ਗ੍ਰਿਫਤਾਰ

ਸਿਹਤ ਮੰਤਰੀ ਨੇ ਕਿਹਾ ਕਿ ਪੀ.ਜੀ.ਆਈ. ਵਿਖੇ ਅੱਗ ਨਾਲ ਝੁਲਸਣ ਕਾਰਨ ਪੰਜਾਬ ਦੇ ਤਿੰਨ ਵਿਅਕਤੀ ਜੇਰੇ ਇਲਾਜ ਹਨ ਤੇ ਇਨ੍ਹਾਂ ਦੇ ਇਲਾਜ ਦਾ ਖਰਚ ਪੰਜਾਬ ਸਰਕਾਰ ਵੱਲੋਂਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਣਕ ਦੇ ਸੀਜ਼ਨ ਦੌਰਾਨ ਮੌਸਮ ਖੁਸ਼ਕ ਹੋਣ ਕਾਰਨ ਅੱਗ ਲੱਗਣ ਦੀਆਂ ਘਟਨਾਵਾਂ ਵਾਪਰਦੀਆਂ ਹਨ, ਪਰ ਜੇਕਰ ਕਿਸਾਨ ਸਾਂਝੀਆਂ ਵੱਟਾਂ ’ਤੇ ਸਰ੍ਹੋਂ ਜਾਂ ਫੇਰ ਹੋਰ ਹਰਿਆਵਲ ਵਾਲੀ ਫ਼ਸਲ ਲਗਾ ਲੈਣ ਤਾਂ ਇਸ ਨਾਲ ਅੱਗ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕਦਾ ਹੈ। ਇਸ ਦੌਰਾਨ ਡਾ. ਬਲਬੀਰ ਸਿੰਘ ਨੇ ਕਿਸਾਨ ਮਨਜੀਤ ਸਿੰਘ, ਜਿਸਦੇ 14 ਏਕੜ ਰਕਬੇ ਤੇ ਕੁਲਵਿੰਦਰ ਸਿੰਘ, ਜਿਸਦੇ 4 ਏਕੜ ਰਕਬੇ ਵਿੱਚ ਨਾੜ ਸੜਿਆ ਹੈ, ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ। Punjab Government

HMP Virus: ਪੰਜਾਬ ਵਾਸੀ ਐਚ.ਐਮ.ਪੀ. ਵਾਇਰਸ ਤੋਂ ਨਾ ਘਬਰਾਉਣ : ਡਾ. ਬਲਬੀਰ ਸਿੰਘ
ਕਿਹਾ, ਪੰਜਾਬ ’ਚ ਕੋਈ ਕੇਸ ਨਹੀਂ ਆਇਆ ਫਿਰ ਵੀ ਪ੍ਰਭਾਵਤ ਵਿਅਕਤੀਆਂ ਦੇ ਟੈਸਟ ਤੇ ਇਲਾਜ ਲਈ ਰਾਜ ’ਚ ਪੁਖ਼ਤਾ ਇੰਤਜ਼ਾਮ

HMP Virus: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਨਵੇਂ ਉਭਰੇ ਹਿਉਮਨ ਮੈਟਾਨਿਉਮੋਵਾਇਰਸ (ਐਚ.ਐਮ.ਪੀ.ਵੀ) ਤੋਂ ਕਿਸੇ ਵੀ ਤਰ੍ਹਾਂ ਨਾ ਘਬਰਾਉਣ। ਸਿਹਤ ਮੰਤਰੀ ਨੇ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਇਹ ਵਾਇਰਸ ਤੋਂ ਸੰਭਾਵਤ ਪ੍ਰਭਾਵਿਤ ਵਿਅਕਤੀਆਂ ਦੇ ਇਲਾਜ ਲਈ ਕੀਤੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਦੱਸਿਆ ਕਿ ਇਸ ਵਾਇਰਸ ਦੀ ਟੈਸਟਿੰਗ ਸਹੂਲਤ ਰਾਜਿੰਦਰਾ ਹਸਪਤਾਲ ਸਮੇਤ ਪੂਰੇ ਪੰਜਾਬ ’ਚ ਉਪਲੱਬਧ ਹੈ ਅਤੇ ਇੱਥੇ ਲਾਇਫ ਸਪੋਰਟ ਐਮਰਜੈਂਸੀ ਸਵਾਇਨ ਫਲੂ ਵਾਰਡ ਵਿੱਚ 20 ਬੈਡ ਤੇ 5 ਨੰਬਰ ਵਾਰਡ ’ਚ 30 ਬੈਡਾਂ ਸਮੇਤ 20 ਵੈਂਟੀਲੇਟਰ ਤਿਆਰ ਹਨ।

ਇਹ ਵੀ ਪੜ੍ਹੋ: Punjab News: ਪੰਜਾਬ ’ਚ ਮਾਸਕ ਪਹਿਨਣਾ ਹੋਇਆ ਜ਼ਰੂਰੀ, ਸਿਹਤ ਮੰਤਰੀ ਨੇ ਦੱਸਿਆ…

ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਐਚ.ਐਮ.ਪੀ. ਵਾਇਰਸ ਕਰੋਨਾ ਵਰਗਾ ਵਾਇਰਸ ਨਹੀਂ ਹੈ। ਇਸ ਲਈ ਇਸ ਤੋਂ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਵਿੱਚ ਆਉਣ ਦੀ ਲੋੜ ਨਹੀਂ ਹੈ ਸਗੋਂ ਇਹ ਇੱਕ ਆਮ ਜੁਕਾਮ ਵਰਗਾ ਫਲੂ ਵਰਗਾ ਵਾਇਰਸ ਹੈ। ਉਨ੍ਹਾਂ ਕਿਹਾ ਕਿ ਇਹ ਮਾਮੂਲੀ ਜਿਹਾ ਬੁਖ਼ਾਰ ਤੇ ਖਾਂਸੀ ਜੁਕਾਮ ਕਰਦਾ ਹੈ, ਜੋ ਕਿ ਇੱਕ ਹਫ਼ਤੇ ’ਚ ਆਪਣੇ-ਆਪ ਹੀ ਠੀਕ ਹੋ ਜਾਂਦਾ ਹੈ ਅਤੇ ਇਸ ’ਚ ਕੋਈ ਖ਼ਤਰਾ ਨਹੀਂ ਹੈ।

ਸਿਹਤ ਮੰਤਰੀ ਵੱਲੋਂ ਰਾਜਿੰਦਰਾ ਹਸਪਤਾਲ ਦਾ ਦੌਰਾ, ਐਮਰਜੈਂਸੀ ਸੇਵਾ ਲਈ 50 ਬੈਡਾਂ ਤੇ 20 ਵੈਂਟੀਲੇਟਰਾਂ ਦੀ ਸਹੂਲਤ ਉਪਲਬੱਧ

ਉਨ੍ਹਾਂ ਦੱਸਿਆ ਕਿ ਇਸ ਦੇ ਬਾਵਜੂਦ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਸ ਵਾਇਰਸ ਦੇ ਇਲਾਜ ਲਈ ਸਾਰੇ ਪੰਜਾਬ ਵਿੱਚ ਤਿਆਰੀਆਂ ਕੀਤੀਆਂ ਹੋਈਆਂ ਹਨ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ’ਚ ਇਸ ਵਾਇਰਸ ਦਾ ਕੋਈ ਕੇਸ ਨਹੀਂ ਆਇਆ ਦੱਖਣੀ ਭਾਰਤ ’ਚ ਕੋਈ ਕੇਸ ਆਇਆ ਹੈ ਇਸ ਦੇ ਬਾਵਜੂਦ ਭਾਰਤ ਸਰਕਾਰ, ਕੇਂਦਰੀ ਸਿਹਤ ਮੰਤਰਾਲੇ ਤੇ ਵਿਸ਼ਵ ਸਿਹਤ ਸੰਸਥਾ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਨੈਸ਼ਨਲ ਇੰਸਟੀਚਿਊਟ ਆਫ਼ ਵਾਇਰਲੋਜੀ ਨਾਲ ਰਾਬਤਾ ਕੀਤਾ ਗਿਆ ਹੈ ਅਤੇ ਸੂਬੇ ਦੇ ਸਾਰੇ ਸਿਵਲ ਸਰਜਨਾਂ ਨਾਲ ਵੀਡੀਓਕਾਨਫਰੰਸਿੰਗ ਕਰਕੇ ਲੋੜੀਂਦੇ ਦਿਸ਼ਾ ਨਿਰਦੇਸ਼ ਦੇ ਦਿੱਤੇ ਗਏ ਹਨ।

ਲੋਕ ਕਿਸੇ ਤਰ੍ਹਾਂ ਦਾ ਵਹਿਮ ਭਰਮ ਵੀ ਨਾ ਫੈਲਾਉਣ ਪਰ ਇਹਤਿਆਤ ਜ਼ਰੂਰ ਵਰਤਣ

ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਤਰ੍ਹਾਂ ਦੇ ਵਹਿਮ ਭਰਮ ਵਿੱਚ ਨਾ ਪੈਣ, ਨਾ ਹੀ ਕਿਸੇ ਅਫ਼ਵਾਹ ’ਤੇ ਯਕੀਨ ਕਰਨ ਅਤੇ ਨਾ ਹੀ ਭਰਮ ਭੁਲੇਖੇ ਅੱਗੇ ਫੈਲਾਉਣ ਪਰੰਤੂ ਇਹਤਿਹਾਤ ਜ਼ਰੂਰ ਵਰਤੇ ਜਾਣ। ਸਿਹਤ ਮੰਤਰੀ ਨੇ ਕਿਹਾ ਕਿ ਇੱਕ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੇ ਬਜ਼ੁਰਗਾਂ ਤੇ ਗੰਭੀਰ ਬਿਮਾਰੀਆਂ ਵਾਲਿਆਂ ਨੂੰ ਵੈਸੇ ਵੀ ਸਿਹਤ ਦਾ ਖਿਆਲ ਰੱਖਣਾ ਚਾਹੀਦਾ ਹੈ ਅਤੇ ਭੀੜ-ਭਾੜ ਵਾਲੀਆਂ ਥਾਵਾਂ ’ਚ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। HMP Virus

ਜੇਕਰ ਕਿਸੇ ਨੂੰ ਜ਼ੁਕਾਮ ਹੈ ਤਾਂ ਉਹ ਨੱਕ ਮੂੰਹ ਢੱਕ ਕੇ ਰੱਖੇ ਤੇ ਹੱਥ ਧੋਹ ਕੇ ਹੀ ਨੱਕ ਨੂੰ ਲਗਾਵੇ। ਡਾ. ਬਲਬੀਰ ਸਿੰਘ ਨੇ ਸਰਕਾਰੀ ਮੈਡੀਕਲ ਕਾਲਜ ਦੇ ਡਾਇਰੈਕਟਰ ਪਿ੍ਰੰਸੀਪਲ ਡਾ. ਰਾਜਨ ਸਿੰਗਲਾ, ਰਾਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਗਿਰੀਸ਼ ਸਾਹਨੀ ਅਤੇ ਡਾ. ਆਰ.ਪੀ.ਐਸ. ਸਿਬੀਆ ਸਮੇਤ ਹੋਰ ਸਿਹਤ ਅਮਲੇ ਨਾਲ ਬੈਠਕ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਕੌਂਸਲਰ ਜਸਬੀਰ ਸਿੰਘ ਗਾਂਧੀ ਵੀ ਮੌਜੂਦ ਸਨ।

Faridkot News: ਰਾਜ ’ਚ ਡਾਕਟਰਾਂ ਦੀ ਕਮੀ ਨੂੰ ਪੂਰਾ ਕਰਨ ਲਈ 400 ਡਾਕਟਰਾਂ ਦੀ ਭਰਤੀ ਜਲਦੀ : ਡਾ. ਬਲਬੀਰ ਸਿੰਘ
ਸਿਹਤ ਮੰਤਰੀ ਨੇ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਦੀ ਜ਼ਿਲ੍ਹੇ ਵਿੱਚ ਕੀਤੀ ਸ਼ੁਰੂਆਤ

(ਗੁਰਪ੍ਰੀਤ ਪੱਕਾ) ਫ਼ਰੀਦਕੋਟ। ਪੰਜਾਬ ਸਰਕਾਰ ਵੱਲੋਂ ਰਾਜ ਅੰਦਰ ਸਿਹਤ ਸੇਵਾਵਾਂ ਦੇ ਵਿਸਥਾਰ ਅਤੇ ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ, ਇਲਾਜ ਮੁੱਹਈਆ ਕਰਵਾਉਣ ਲਈ ਰਾਜ ਵਿੱਚ 400 ਡਾਕਟਰਾਂ ਦੀ ਭਰਤੀ ਜਲਦ ਕੀਤੀ ਜਾਵੇਗੀ ਅਤੇ ਇਸ ਸਬੰਧੀ ਸਾਰੀ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ। ਇਸ ਤੋਂ ਇਲਾਵਾ ਸੂਬੇ ਨੂੰ ਮੈਡੀਕਲ ਸਿੱਖਿਆ ਵਿੱਚ ਮੋਹਰੀ ਸੂਬਾ ਬਣਾਉਣ ਲਈ ਚਾਰ ਜਿਲ੍ਹਿਆਂ ਵਿੱਚ ਹੋਰ ਨਵੇਂ ਮੈਡੀਕਲ ਕਾਲਜ ਖੋਲੇ ਜਾਣਗੇ। Faridkot News

ਇਹ ਵੀ ਪੜ੍ਹੋ: Stubble Management Punjab: ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕਰਨ ਲਈ ਇਸ ਤਰ੍ਹਾਂ ਉਪਰਾਲੇ ਕਰ ਰਿਹੈ ਪ੍ਰਸ਼…

ਇਹ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਵਿੱਦਿਕ ਅਦਾਰਿਆਂ, ਘਰਾਂ, ਦਫਤਰਾਂ ਆਦਿ ਵਿੱਚੋਂ ਡੇਂਗੂ ਦਾ ਲਾਰਵਾ ਲੱਭਣ ਅਤੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਲਈ ਚਲਾਈ ਗਈ ਰਾਜ ਪੱਧਰੀ ਮੁਹਿੰਮ ਦੀ ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਅਤੇ ਡਾ. ਮਹਿੰਦਰ ਸਿੰਘ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਤੋਂ ਜ਼ਿਲ੍ਹਾ ਪੱਧਰੀ ਜਾਗਰੂਕਤਾ ਮੁਹਿੰਮ ਦੀ ਅਗਵਾਈ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਡੇਂਗੂ ਖਿਲਾਫ ਛੇੜੀ ਗਈ ਜੰਗ ਵਿੱਚ ਰਾਜ ਵਾਸੀਆਂ, ਵਿਦਿਅਕ ਸੰਸਥਾਵਾਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ ।

ਪੰਜਾਬ ਵਿੱਚ ਇਸ ਸਾਲ ਡੇਂਗੂ ਦੇ ਕੇਸਾਂ ਵਿੱਚ ਵੱਡੀ ਪੱਧਰ ’ਤੇ ਕਮੀ ਆਈ | Faridkot News

ਇਸ ਮੌਕੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਅਤੇ ਡਾ. ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵਿਸ਼ੇਸ਼ ਉਪਰਾਲਿਆਂ ਅਤੇ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਅਤੇ ਚੌਕਸੀ ਕਾਰਨ ਪੰਜਾਬ ਵਿੱਚ ਇਸ ਸਾਲ ਡੇਂਗੂ ਦੇ ਕੇਸਾਂ ਵਿੱਚ ਵੱਡੀ ਪੱਧਰ ’ਤੇ ਕਮੀ ਆਈ ਹੈ। Faridkot News

ਇਸ ਤੋਂ ਪਹਿਲਾਂ ਐਮ.ਐਲ.ਏ ਸ. ਗੁਰਦਿੱਤ ਸਿੰਘ ਸੇਖੋਂ ਨੇ ਸਿਹਤ ਮੰਤਰੀ ਨੂੰ ਜੀ ਆਂਇਆ ਕਹਿੰਦਿਆਂ ਉਨ੍ਹਾਂ ਵੱਲੋਂ ਡੇਂਗੂ ਖਿਲਾਫ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਦੀ ਸਰਾਹਨਾ ਕੀਤੀ। ਬਾਬਾ ਫ਼ਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਦੇ ਉਪ ਕੁਲਪਤੀ ਡਾ. ਰਾਜੀਵ ਸੂਦ ਨੇ ਮੰਤਰੀ ਜੀ ਨੂੰ ਯਕੀਨ ਦਿਵਾਇਆ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਅਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਵਿਦਿਆਰਥੀਆਂ ਵੱਲੋਂ ਡੇਂਗੂ ਖਿਲਾਫ ਵਿੱਢੀ ਗਈ ਮੁਹਿੰਮ ਵਿੱਚ ਹਰ ਤਰ੍ਹਾਂ ਦਾ ਸਾਥ ਦਿੱਤਾ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ, ਐਸ.ਐਸ.ਪੀ ਡਾ.ਪ੍ਰੱਗਿਆ ਜੈਨ, ਡਾ. ਨੀਤੂ ਕੁੱਕੜ ਮੈਡੀਕਲ ਸੁਪਰਡੈਂਟ, ਡਾ. ਸੰਜੇ ਗੁਪਤਾ ਪ੍ਰਿੰਸੀਪਲ, ਡਾ. ਦੀਪਕ ਜੋਨ ਭੱਟੀ ਡੀਨ ਕਾਲਿਜ਼,ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ, ਸਹਾਇਕ ਸਿਵਲ ਸਰਜਨ ਡਾ. ਵਰਿੰਦਰ ਕੁਮਾਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਪ੍ਰਭਦੀਪ ਸਿੰਘ ਬਰਾੜ, ਆਦਿ ਹਾਜ਼ਰ ਸਨ।

Punjab Government News: ਮੌਜੂਦਾ ਪੰਜਾਬ ਸਰਕਾਰ ਨੇ ਲੋਕਾਂ ਦੀਆਂ ਸਮੱਸਿਆਵਾਂ ਦੂਰ ਕਰਨ ਦਾ ਬੀੜਾ ਉਠਾਇਆ : ਡਾ. ਬਲਬੀਰ ਸਿੰਘ
ਕਿਹਾ, ਪਿਛਲੀ ਸਰਕਾਰ ਦੀਆਂ ਮਾੜੀਆਂ ਨੀਤੀਆਂ ਨੇ ਸਰਕਾਰ ਤੇ ਲੋਕਾਂ ਦੇ ਕਰੋੜਾਂ ਰੁਪਏ ਕੀਤੇ ਬਰਬਾਦ | Punjab Government News

Punjab Government News: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਘਰਾਂ ਕੋਲ ਹੀ ਜਾ ਕੇ ਦੂਰ ਕਰਨ ਦਾ ਬੀੜਾ ਉਠਾਇਆ ਹੋਇਆ ਹੈ। ਸਿਹਤ ਮੰਤਰੀ ਅੱਜ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਪਟਿਆਲਾ ਦਿਹਾਤੀ ਦੀਆਂ ਵਾਰਡਾਂ 22, 26, 28 ਤੇ 29 ’ਚ ਪੈਂਦੀਆਂ ਕਲੋਨੀਆਂ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਸੁਣਨ ਪੁੱਜੇ ਹੋਏ ਸਨ। ਉਨ੍ਹਾਂ ਕਿਹਾ ਕਿ ਜਿਵੇਂ ਪਹਿਲਾਂ ਉਹ ਵੋਟਾਂ ਮੰਗਣ ਲਈ ਲੋਕਾਂ ਕੋਲ ਆਏ ਸਨ, ਉਸੇ ਤਰ੍ਹਾਂ ਲੋਕਾਂ ਦੇ ਕੰਮ ਕਰਨ ਲਈ ਵੀ ਲੋਕਾਂ ਕੋਲ ਜਾ ਰਹੇ ਹਨ।

ਸਿਹਤ ਮੰਤਰੀ ਨੇ ਇਸ ਮੌਕੇ ਗੋਬਿੰਦ ਬਾਗ, ਪੁਰਾਣਾ ਬਿਸ਼ਨ ਨਗਰ ਗਲੀ ਨੰਬਰ-9 ਮਸਜਿਦ ਨੇੜੇ ਅਤੇ ਤਫੱਜਲਪੁਰਾ ਦੀ ਪਾਣੀ ਵਾਲੀ ਟੈਂਕੀ ਦੇ ਪਾਰਕ ਵਿਖੇ ਲੋਕਾਂ ਦੇ ਮਸਲੇ ਸੁਣਕੇ ਮੌਕੇ ’ਤੇ ਹੀ ਇਨ੍ਹਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿਤੇ। ਉਨ੍ਹਾਂ ਦੇ ਨਾਲ ਨਗਰ ਨਿਗਮ ਕਮਿਸ਼ਨਰ ਡਾ. ਰਜਤ ਓਬਰਾਏ, ਏ.ਐਸ.ਪੀ. ਵੈਬਵ ਚੌਧਰੀ, ਐਸ.ਡੀ.ਐਮ. ਮਨਜੀਤ ਕੌਰ, ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ ਤੇ ਦੀਪਜੋਤ ਕੌਰ, ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਤੇ ਐਸ.ਐਮ.ਓ. ਡਾ. ਮੋਨਿਕਾ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। Punjab Government News

ਸਿਹਤ ਮੰਤਰੀ ਨੇ ‘ਆਪ ਦੀ ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਪਟਿਆਲਾ ਦਿਹਾਤੀ ਹਲਕੇ ਦੀਆਂ ਵਾਰਡਾਂ ’ਚ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪਿਛਲੀ ਸਰਕਾਰ ਸਮੇਂ ਮੁੱਖ ਮੰਤਰੀ ਪਟਿਆਲਾ ਤੋਂ ਸਨ ਪਰੰਤੂ ਉਸ ਸਮੇਂ ਵੀ ਦਹਾਕਿਆਂ ਤੋਂ ਲੰਮਕਦੀਆਂ ਸਮੱਸਿਆਵਾਂ ਦੇ ਹੱਲ ਨਹੀਂ ਕਰਵਾਏ ਜਾ ਸਕੇ, ਕਿਉਂਕਿ ਉਨ੍ਹਾਂ ਦੀ ਨੀਅਤ ਤੇ ਨੀਤੀ ਵਿੱਚ ਖੋਟ ਸੀ, ਜਿਸ ਕਰਕੇ ਵੱਡੀ ਨਦੀ ਤੇ ਛੋਟੀ ਨਦੀ ਦੀ ਸਮੱਸਿਆ ਦਾ ਹੱਲ ਵੀ ਨਹੀਂ ਹੋ ਸਕਿਆ। ਸਿਹਤ ਮੰਤਰੀ ਨੇ ਦੱਸਿਆ ਕਿ ਮੌਜੂਦਾ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨੇਕ ਨੀਤੀ ਤੇ ਚੰਗੀ ਨੀਅਤ ਨਾਲ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਨੂੰ ਤਰਜ਼ੀਹ ਦੇ ਰਹੀ ਹੈ।

ਸਿਹਤ ਮੰਤਰੀ ਨੇ ਦੱਸਿਆ ਕਿ ਤਫੱਜਲਪੁਰਾ ਦੇ ਪਾਰਕ ਨੇੜੇ ਨਵੇਂ ਬਾਥਰੂਮਜ਼ ਬਣਨਗੇ, ਟੁੱਟੀਆਂ ਸੜਕਾਂ ਦੀ ਮੁਰੰਮਤ ਪਹਿਲ ਦੇ ਅਧਾਰ ’ਤੇ ਹੋਵੇਗੀ, ਸਟਰੀਟ ਲਾਈਟਾਂ ਇੱਕ ਮਹੀਨੇ ਦੇ ਅੰਦਰ-ਅੰਦਰ ਲੱਗ ਜਾਣਗੀਆਂ। ਉਨ੍ਹਾਂ ਨੇ ਗੋਬਿੰਦ ਬਾਗ ਵਿਖੇ ਪਾਰਕ ਬਣਾਉਣ, ਐਲੀਮੈਂਟਰੀ ਸਕੂਲ ਦੀ ਨਵੀਂ ਇਮਾਰਤ ਬਣਾਉਣ, ਬਰਸਾਤੀ ਪਾਣੀ ਦੀ ਨਿਕਾਸੀ ਲਈ ਪ੍ਰਬੰਧਾਂ ਲਈ ਖੂਹ ਬਣਾਉਣ ਸਮੇਤ ਹੋਰ ਮੁਸ਼ਕਿਲਾਂ ਹੱਲ ਕਰਨ ਦਾ ਭਰੋਸਾ ਦਿੱਤਾ। ਇਸੇ ਤਰ੍ਹਾਂ ਉਨ੍ਹਾਂ ਨੇ ਮੁਸਲਿਮ ਕਲੋਨੀ ਵਿਖੇ ਬਿਜਲੀ ਦੇ ਖੰਭਿਆਂ ਦੀ ਸਮੱਸਿਆ ਦੂਰ ਕਰਨ ਤੇ ਪਾਣੀ ਦੀ ਸਪਲਾਈ ਬਹਾਲ ਕਰਨ ਦੇ ਨਿਰਦੇਸ਼ ਦਿੱਤੇ। Punjab Government News

ਇਸ ਮੌਕੇ ਐਡਵੋਕੇਟ ਰਾਹੁਲ ਸੈਣੀ, ਜਸਵੀਰ ਗਾਂਧੀ, ਮੋਹਿਤ ਕੁਮਾਰ, ਜਯੋਤੀ ਮਰਵਾਹਾ, ਸੁਰੇਸ਼ ਰਾਏ, ਮਨਦੀਪ ਸਿੰਘ, ਗੁਰਕ੍ਰਿਪਾਲ ਸਿੰਘ, ਗੱਜਣ ਸਿੰਘ, ਹਰਿੰਦਰ ਕੋਹਲੀ, ਮੁਕਤਾ ਗੁਪਤਾ, ਬਬਲੀ ਬੇਗਮ, ਵਜੀਰ ਖਾਨ, ਰਕੇਸ਼ ਗੁਪਤਾ, ਸੁਨੀਤਾ ਗੁਪਤਾ, ਲਾਲ ਸਿੰਘ, ਸਾਬਕਾ ਐਮ.ਸੀ ਗਿਆਨ ਚੰਦ, ਰੁਪਾਲੀ ਗਰਗ, ਹਰਿੰਦਰ ਕੁਮਾਰ, ਰਾਜ ਕੁਮਾਰ, ਪ੍ਰਦੀਪ ਗਰਗ ਅਤੇ ਇਲਾਕੇ ਦੇ ਵਸਨੀਕ, ਮਾਨਵ ਸੇਵਾ ਸਦਨ ਤੇ ਰੈਜੀਡੈਂਟਸ ਐਸੋਸੀਏਸ਼ਨ ਦੇ ਨੁਮਾਇੰਦੇ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।

Patiala News: ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਦੇ ਪਿੰਡਾਂ ’ਚ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ
ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ | Patiala News

ਪਿੰਡ ਰੋਹਟੀ ਬਸਤਾ ਵਿਖੇ ਸਾਲਿਡ ਵੇਸਟ ਮੈਨੇਜਮੈਂਟ ਪ੍ਰਾਜੈਕਟ ਪਿੰਡ ਵਾਸੀਆਂ ਨੂੰ ਕੀਤਾ ਸਮਰਪਿਤ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ’ਤੇ ਸ਼ੁਰੂ ਕੀਤੇ ‘ਤੁਹਾਡਾ ਐਮ.ਐਲ.ਏ. ਤੁਹਾਡੇ ਵਿੱਚਕਾਰ’ ਪ੍ਰੋਗਰਾਮ ਤਹਿਤ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਹਲਕੇ ਦੇ ਪਿੰਡਾਂ ’ਚ ਲੋਕਾਂ ਨਾਲ ਕੀਤੀਆਂ ਜਾ ਰਹੀਆਂ ਮੁਲਾਕਾਤਾਂ ਵਿੱਚ ਵੱਡੀ ਗਿਣਤੀ ਪਿੰਡ ਵਾਸੀਆਂ ਵੱਲੋਂ ਸ਼ਮੂਲੀਅਤ ਕਰਕੇ ਪਿੰਡਾਂ ਦੇ ਸਾਂਝੇ ਮਸਲੇ ਆਪਣੇ ਐਮ.ਐਲ.ਏ ਸਾਹਮਣੇ ਰੱਖੇ ਜਾ ਰਹੇ ਹਨ। ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਨ ਲਈ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨਾਲ ਏ.ਡੀ.ਸੀ. (ਦਿਹਾਤੀ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ, ਐਸ.ਡੀ.ਐਮ. ਰਿਚਾ ਗੋਇਲ, ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਰਹੇ। Patiala News

‘ਤੁਹਾਡਾ ਐਮ.ਐਲ.ਏ. ਤੁਹਾਡੇ ਵਿੱਚਕਾਰ’ ਪ੍ਰੋਗਰਾਮ ’ਚ ਲੋਕਾਂ ਵੱਲੋਂ ਕੀਤੀ ਜਾ ਰਹੀ ਹੈ ਭਰਵੀਂ ਸ਼ਮੂਲੀਅਤ

ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਸੂਬਾ ਸਰਕਾਰ ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਚੰਗੇ ਭਵਿੱਖ ਲਈ ਕੰਮ ਕਰ ਰਹੀ ਹੈ ਇਸੇ ਲਈ ਸਰਕਾਰ ਬਣਨ ਦੇ ਪਹਿਲੇ ਦਿਨ ਤੋਂ ਹੀ ਵਿਕਾਸ ਕਾਰਜ ਅਰੰਭੇ ਗਏ ਹਨ ਜੋ ਲਗਾਤਾਰ ਜਾਰੀ ਹਨ। ਉਨ੍ਹਾਂ ਅੱਜ ਪਿੰਡ ਰੋਹਟਾ, ਰੋਹਟੀ ਮੋੜਾਂ, ਰੋਹਟੀ ਬਸਤਾ, ਇੱਛੇਵਾਲ, ਲਲੋਡਾ, ਰੋਹਟੀ ਛੰਨਾ, ਰੋਹਟੀ ਖਾਸ, ਹਿਆਣਾ ਖੁਰਦ ਅਤੇ ਹਿਆਣਾ ਕਲਾਂ ਪਿੰਡਾਂ ਦਾ ਦੌਰਾ ਕੀਤਾ।

ਲੋਕਾਂ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਘਰਾਂ ਨੇੜੇ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਦੇ ਨਾਲ-ਨਾਲ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਵੀ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਪਿੰਡਾਂ ਵਿੱਚ ਡਿਸਪੈਂਸਰੀਆਂ ਨਹੀਂ ਹਨ, ਉੱਥੇ ਹਰੇਕ ਹਫ਼ਤੇ ਅਤਿਆਧੁਨਿਕ ਐਂਬੂਲੈਂਸ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ ਜਿਥੇ ਪਿੰਡ ਵਾਸੀ ਆਪਣੇ ਟੈਸਟ ਅਤੇ ਦਵਾਈ ਵੀ ਲੈ ਸਕਦੇ ਹਨ। Patiala News

ਇਹ ਵੀ ਪੜ੍ਹੋ: Pension News: ਐਨਪੀਐਸ ਦੀ ਥਾਂ ਆਈ, ਨਵੀਂ ਪੈਨਸ਼ਨ ਸਕੀਮ ‘ਯੂਪੀਐਸ’, ਜਾਣੋ ਨਵੀਂ ਯੋਜਨਾ ‘ਚ ਕਿੰਨ…

ਇਸ ਮੌਕੇ ਉਨ੍ਹਾਂ ਪਿੰਡ ਰੋਹਟੀ ਬਸਤਾ ਵਿਖੇ ਪੰਚਾਇਤੀ ਰਾਜ ਵਿਭਾਗ ਵੱਲੋਂ ਰਾਊਂਡਗਲਾਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਬਣਾਏ ਗਏ ਸਾਲਿਡ ਵੇਸਟ ਮੈਨੇਜਮੈਂਟ ਪ੍ਰਾਜੈਕਟ ਪਿੰਡ ਵਾਸੀਆਂ ਨੂੰ ਸਮਰਪਿਤ ਕੀਤਾ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਪਿੰਡਾਂ ਵਿੱਚ ਵੱਧ ਤੋਂ ਵੱਧ ਬੂਟੇ ਲਾਉਣ, ਸਮਸ਼ਾਨਘਾਟ ਇੱਕ ਬਣਾਉਣ ਅਤੇ ਪਿੰਡਾਂ ਵਿੱਚ ਸਾਫ਼-ਸਫ਼ਾਈ ਰੱਖਣ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਠੋਸ ਤੇ ਤਰਲ ਕੂੜੇ ਦੇ ਪ੍ਰਬੰਧਨ ਤੇ ਸਕੂਲਾਂ ਦੀ ਬਿਹਤਰੀ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾਣਗੇ।

ਇਸ ਮੌਕੇ ਕਰਨਲ ਜੇ.ਵੀ. ਸਿੰਘ, ਐਡਵੋਕੇਟ ਰਾਹੁਣ ਸੈਣੀ, ਸੁਰੇਸ਼ ਰਾਏ, ਬੀ.ਡੀ.ਪੀ.ਓ. ਬਲਜੀਤ ਸਿੰਘ ਸੋਹੀ, ਜੈ ਸ਼ੰਕਰ ਸ਼ਰਮਾ, ਡੀ.ਡੀ.ਪੀ.ਓ ਵਨੀਤ ਜੋਸ਼ੀ, ਤਹਿਸੀਲਦਾਰ ਸ਼ੀਸ਼ਪਾਲ ਸਿੰਗਲਾ, ਡਾ. ਅਰਸ਼ਦੀਪ ਸਿੰਘ, ਭਰਪੂਰ ਸਿੰਘ, ਤਹਿਸੀਲ ਭਲਾਈ ਅਫ਼ਸਰ ਜਸਵੀਰ ਕੌਰ, ਸੀਮਾ ਸੋਹਲ, ਜਗਦੀਪ ਸਿੰਘ ਧੰਗੇੜਾ ਅਤੇ ਪਤਵੰਤੇ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀਆਂ ਸਮੇਤ ਪਿੰਡਾਂ ਦੇ ਵਸਨੀਕ ਮੌਜ਼ੂਦ ਸਨ। Patiala News

Independence Day: 15 ਅਗਸਤ ਨੂੰ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਲਹਿਰਾਉਣਗੇ ਕੌਮੀ ਝੰਡਾ
ਪੁਲਿਸ ਲਾਈਨ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਰੋਹ ਦੀ ਫੁੱਲ ਡਰੈੱਸ ਰਿਹਰਸਲ ਹੋਈ

(ਗੁਰਪ੍ਰੀਤ ਸਿੰਘ) ਸੰਗਰੂਰ। Independence Day: ਪੁਲਿਸ ਲਾਈਨ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ 78ਵੇਂ ਆਜ਼ਾਦੀ ਦਿਹਾੜੇ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਵਜੋਂ ਅੱਜ ਪੁਲਿਸ ਲਾਈਨ ਸਟੇਡੀਅਮ ਵਿਖੇ ਫੁੱਲ ਡਰੈੱਸ ਰਿਹਰਸਲ ਹੋਈ ਜਿਸ ਵਿੱਚ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਦੇਸ਼ ਦੀ ਆਨ ਤੇ ਸ਼ਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਤੋਂ ਪਹਿਲਾਂ ਉਨਾਂ ਨੇ ਪੁਲਿਸ ਲਾਈਨ ਵਿਖੇ ਸਥਿਤ ਸ਼ਹੀਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਵੀ ਉਨ੍ਹਾਂ ਦੇ ਨਾਲ ਸਨ।

ਵਿਦਿਆਰਥੀਆਂ ਵੱਲੋਂ ਦੇਸ਼ਭਗਤੀ ’ਤੇ ਆਧਾਰਿਤ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਕੀਤੀ

ਅੱਜ ਅੰਤਿਮ ਰਿਹਰਸਲ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਤੋਂ ਬਾਅਦ ਮੁੱਖ ਮਹਿਮਾਨ ਵੱਲੋਂ ਪਰੇਡ ਵਿੱਚ ਸ਼ਾਮਲ ਟੁਕੜੀਆਂ ਦਾ ਨਿਰੀਖਣ ਕੀਤਾ ਗਿਆ ਅਤੇ ਬਾਅਦ ਵਿੱਚ ਪਰੇਡ ਕਮਾਂਡਰ ਡੀ.ਐਸ.ਪੀ ਦਿੜਬਾ ਪ੍ਰਿਥਵੀ ਸਿੰਘ ਚਹਿਲ ਦੀ ਅਗਵਾਈ ਹੇਠ ਵੱਖ-ਵੱਖ ਟੁਕੜੀਆਂ ਨੇ ਸ਼ਾਨਦਾਰ ਮਾਰਚ ਪਾਸਟ ਕੀਤਾ। ਇਸ ਉਪਰੰਤ ਵੱਖ-ਵੱਖ ਸਭਿਆਚਾਰਕ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ਭਗਤੀ ’ਤੇ ਆਧਾਰਿਤ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਕੀਤੀ ਗਈ। ਸਮਾਪਤੀ ਮੌਕੇ ਅਕਾਲ ਅਕੈਡਮੀ ਚੀਮਾ ਦੀਆਂ ਵਿਦਿਆਰਥਣਾਂ ਵੱਲੋਂ ਰਾਸ਼ਟਰੀ ਗਾਣ ਦੀ ਪੇਸ਼ਕਾਰੀ ਕੀਤੀ ਗਈ। Independence Day

ਲੋੜਵੰਦਾਂ ਨੂੰ ਟਰਾਈ ਸਾਈਕਲਾਂ ਅਤੇ ਸਿਲਾਈ ਮਸ਼ੀਨਾਂ ਦੀ ਵੰਡੀਆਂ ਜਾਣਗੀਆਂ

ਇਸ ਉਪਰੰਤ ਪੁਲਿਸ ਲਾਈਨ ਸਟੇਡੀਅਮ ਵਿਖੇ ਹੀ ਵੱਖ ਵੱਖ ਪ੍ਰਬੰਧਾਂ ਨੂੰ ਨੇਪਰੇ ਚੜਾਉਣ ਲਈ ਕਾਰਜਸ਼ੀਲ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ 15 ਅਗਸਤ ਨੂੰ ਕੈਬਨਿਟ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਹਨਾਂ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਲੋੜਵੰਦਾਂ ਨੂੰ ਟਰਾਈ ਸਾਈਕਲਾਂ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਕਰਨ ਦੇ ਨਾਲ-ਨਾਲ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕਾਰਜ ਕਰਨ ਵਾਲੀਆਂ ਸ਼ਖਸ਼ੀਅਤਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Punjab News: ਪੰਜਾਬ ਸਰਕਾਰ ਭਲਕੇ ਲੈ ਸਕਦੀ ਐ ਇਹ ਵੱਡੇ ਫ਼ੈਸਲੇ, ਤਿਆਰੀ ਜ਼ੋਰਾਂ ‘ਤੇ

ਅੱਜ ਅੰਤਿਮ ਰਿਹਰਸਲ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਸਿਖਲਾਈ ਅਧੀਨ ਡਾ. ਅਦਿਤਿਆ ਸ਼ਰਮਾ, ਉਪ ਮੰਡਲ ਮੈਜਿਸਟਰੇਟ ਚਰਨਜੋਤ ਸਿੰਘ ਵਾਲੀਆ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ ਸਮੇਤ ਪ੍ਰਸ਼ਾਸਨ ਅਤੇ ਪੁਲਿਸ ਦੇ ਹੋਰ ਅਧਿਕਾਰੀ ਹਾਜ਼ਰ ਸਨ।

Punjab News: ਪੰਜਾਬ ਦੇ ਸਿਹਤ ਮੰਤਰੀ ਦਾ ਪੰਜਾਬੀਆਂ ਨੂੰ ਵੱਡਾ ਤੋਹਫਾ, ਮਾਡਰਨ ਮੋਬਾਇਲ ਡੈਂਟਲ ਕਲੀਨਿਕ ਵੈਨ ਰਵਾਨਾ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ 67 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਮਾਡਰਨ ਮੋਬਾਇਲ ਡੈਂਟਲ ਕਲੀਨਿਕ ਵੈਨ ਰਵਾਨਾ

(ਖੁੁਸ਼ਵੀਰ ਸਿੰਘ ਤੂਰ) ਪਟਿਆਲਾ। Punjab News: ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪੰਜਾਬ ਸਰਕਾਰ ਵੱਲੋਂ 67 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਈ ਗਈ ਮਾਡਰਨ ਮੋਬਾਇਲ ਡੈਂਟਲ ਕਲੀਨਿਕ ਵੈਨ ਨੂੰ ਪਟਿਆਲਾ ਦੇ ਸਰਕਾਰੀ ਡੈਂਟਲ ਕਾਲਜ ਤੋਂ ਰਵਾਨਾ ਕੀਤਾ। ਇਸ ਮੌਕੇ ਸਿਹਤ ਮੰਤਰੀ ਨੇ ਦੱਸਿਆ ਕਿ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਮੁੱਢਲੀ ਤਰਜੀਹ ਹੈ, ਜਿਸ ਕਰਕੇ ਸੂਬੇ ਵਿੱਚ ਸਰਕਾਰੀ ਮੈਡੀਕਲ ਕਾਲਜਾਂ ਦੇ ਹਸਪਤਾਲਾਂ, ਜ਼ਿਲ੍ਹਾ ਤੇ ਸਬ ਡਵੀਜਨ ਹਸਪਤਾਲਾਂ ਸਮੇਤ ਡਿਸਪੈਂਸਰੀਆਂ, 842 ਆਮ ਆਦਮੀ ਕਲੀਨਿਕ ਤੇ 3000 ਦੇ ਕਰੀਬ ਹੈਲਥ ਵੈਲਨੈਸ ਸੈਂਟਰ ਕੰਮ ਕਰ ਰਹੇ ਹਨ।

ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਮੁੱਢਲੀ ਤਰਜ਼ੀਹ

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਅਤਿਆਧੁਨਿਕ ਵੈਨ ਵਿੱਚ ਮਰੀਜ਼ ਦੇ ਦੰਦਾਂ ਦੀ ਪੂਰੀ ਜਾਂਚ ਲਈ ਦੋ ਫਿਕਸਡ ਡੈਂਟਲ ਚੇਅਰਜ ਤੇ ਇਕ ਮੋਬਾਇਲ ਡੈਂਟਲ ਚੇਅਰ, ਏ.ਸੀ., ਆਟੋ ਕਲੇਵ, ਜੈਨਰੇਟਰ, ਪਾਵਰ ਬੈਕਅਪ ਆਦਿ ਮੌਜੂਦ ਹੈ, ਜੋ ਕਿ ਦੰਦਾਂ ਦੇ ਐਮਰਜੈਂਸੀ ਟ੍ਰੀਟਮੈਂਟ ਲਈ ਸਹਾਈ ਹੋਵੇਗਾ। ਇਸ ਵੈਨ ਜਰੀਏ ਦੰਦਾਂ ਦੀਆਂ ਬਿਮਾਰੀਆਂ ਬਾਰੇ ਜਾਗਰੂਕਤਾ ਵੀ ਫੈਲਾਈ ਜਾਵੇਗੀ, ਕਮਿਊਨਿਟੀ ਡੈਂਟਿਸਟਾਂ ਵੱਲੋਂ ਦੰਦਾਂ ਦੇ ਕੈਂਪ ਲਾਏ ਜਾਣ ਸਮੇਤ ਇਹ ਵੈਨ ਡੈਂਟਲ ਕਾਲਜ ਦੇ ਵਿਦਿਆਰਥੀਆਂ ਦੀ ਟ੍ਰੇਨਿੰਗ ਤੇ ਅਗਲੇਰੀ ਸਟੱਡੀ ਲਈ ਸਮੇਤ ਇਨ੍ਹਾਂ ਵਿਦਿਆਰਥੀਆਂ ਤੇ ਸਮਾਜ ਲਈ ਲਾਹੇਵੰਦ ਸਾਬਤ ਹੋਵੇਗੀ। Punjab News

ਇਹ ਵੈਨ ਦੰਦਾਂ ਦੇ ਵਿਦਿਆਰਥੀਆਂ ਦੀ ਸਟੱਡੀ ਕਰਨ ’ਚ ਹੋਵੇਗੀ ਸਹਾਈ | Punjab News

ਉਨ੍ਹਾਂ ਨੇ ਦੱਸਿਆ ਕਿ ਇਹ ਵੈਨ ਦੰਦਾਂ ਦੇ ਵਿਦਿਆਰਥੀਆਂ ਦੀ ਸਟੱਡੀ ਕਰਨ ਦੇ ਵੀ ਕੰਮ ਆਵੇਗੀ, ਕਿਉਂਕਿ ਇਸ ਨਾਲ ਪਿੰਡਾਂ-ਸ਼ਹਿਰਾਂ, ਬਸਤੀਆਂ, ਸਕੂਲੀ ਵਿਦਿਆਰਥੀਆਂ ਦੇ ਦੰਦਾਂ ਅਤੇ ਆਮ ਲੋਕਾਂ ਦੇ ਦੰਦਾਂ ਦੀਆਂ ਸਾਹਮਣੇ ਆ ਰਹੀਆਂ ਬਿਮਾਰੀਆਂ ਦੀ ਵੀ ਜਾਂਚ ਕੀਤੀ ਜਾਵੇਗੀ। ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਡੈਂਟਲ ਮੈਡੀਕਲ ਕਾਲਜਾਂ ਵਿੱਚ 50 ਦੇ ਕਰੀਬ ਫੈਕਲਟੀ ਦੀ ਭਰਤੀ ਦਾ ਕੰਮ ਵੀ ਜਲਦੀ ਹੀ ਮੁਕੰਮਲ ਕਰ ਲਿਆ ਜਾਵੇਗਾ। ਇਸ ਮੌਕੇ ਡਾਇਰੈਕਟਰ ਮੈਡੀਕਲ ਐਜੂਕੇਸ਼ਨ ਤੇ ਰਿਸਰਚ ਡਾ. ਅਵਨੀਸ਼ ਕੁਮਾਰ, ਸੰਯੁਕਤ ਡਾਇਰਕੈਟਰ ਡਾ. ਪੁਨੀਤ ਗਿਰਧਰ ਤੇ ਡਾ. ਆਕਾਸ਼, ਕਰਨਲ ਜੇ.ਵੀ ਸਿੰਘ, ਡੈਂਟਲ ਕਾਲਜ ਦੇ ਪ੍ਰਿੰਸੀਪਲ ਡਾ. ਜੇ.ਐਸ. ਮਾਨ, ਡਾ. ਹਰਮੇਸ਼ ਸ਼ਰਮਾ, ਡਾ. ਗਗਨਪ੍ਰੀਤ ਕੌਰ ਅਤੇ ਮੈਡੀਕਲ ਵਿਦਿਆਰਥੀ ਵੀ ਮੌਜੂਦ ਸਨ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ ਵੱਡੀ ਨਦੀ ਦਾ ਦੌਰਾ
ਕਿਹਾ, ਪੰਜਾਬ ਸਰਕਾਰ ਕਰ ਰਹੀ ਹੈ ਪੱਕੇ ਬੰਦੋਬਸਤ, ਨਹੀਂ ਰਹੇਗੀ ਪਟਿਆਲਾ ਨੂੰ ਹੜ੍ਹਾਂ ਦੀ ਮਾਰ | Patiala River

ਮੌਨਸੂਨ ਦੇ ਮੱਦੇਨਜ਼ਰ ਡਰੇਨੇਜ਼ ਵਿਭਾਗ ਨੂੰ ਲੇਬਰ ਤੇ ਮਸ਼ੀਨਾਂ ਵਧਾਉਣ ਦੀ ਹਦਾਇਤ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਤੇ ਹੋਰ ਅਧਿਕਾਰੀਆਂ ਨੂੰ ਨਾਲ ਲੈ ਕੇ ਵੱਡੀ ਨਦੀ ਸਮੇਤ ਪਟਿਆਲਾ ਦਿਹਾਤੀ ਹਲਕੇ ਦੇ ਕੁਝ ਇਲਾਕਿਆਂ ਦਾ ਦੌਰਾ ਕਰਕੇ ਮੌਨਸੂਨ ਦੇ ਮੱਦੇਨਜ਼ਰ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਪਹਿਲਾਂ ਦਿੱਤੀਆਂ ਹਦਾਇਤਾਂ ਦਾ ਰੀਵਿਯੂ ਕੀਤਾ ਅਤੇ ਨਾਲ ਹੀ ਬਰਸਾਤ ਦੀ ਸੰਭਾਵਨਾਂ ਦੇ ਚੱਲਦਿਆਂ ਲੇਬਰ ਤੇ ਮਸ਼ੀਨਾਂ ਆਦਿ ਵਧਾਉਣ ਦੀ ਵੀ ਹਦਾਇਤ ਕੀਤੀ। Patiala River

ਇਹ ਵੀ ਪੜ੍ਹੋ: ਪੰਜਾਬ ਦੀਆਂ ਔਰਤਾਂ ਲਈ ਆਈ ਖੁਸ਼ਖਬਰੀ! ਹੋਇਆ ਵੱਡਾ ਐਲਾਨ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਮੌਕੇ ਲੋਕਾਂ ਨੂੰ ਵਿਸ਼ਵਾਸ਼ ਦੁਆਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹਾਂ ਵਰਗੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ‘ਪਟਿਆਲਾ ਨੂੰ ਹੜ੍ਹਾਂ ਦੀ ਮਾਰ’ ਆਮ ਤੌਰ ’ਤੇ ਕਿਹਾ ਜਾਂਦਾ ਹੈ ਪਰੰਤੂ ਪੰਜਾਬ ਸਰਕਾਰ ਹੁਣ ਇਸ ਕਹਾਵਤ ਨੂੰ ਬਦਲ ਦੇਵੇਗੀ ਤੇ ਅਜਿਹੇ ਪੱਕੇ ਪ੍ਰਬੰਧ ਕੀਤੇ ਜਾ ਰਹੇ ਹਨ, ਜਿਸ ਨਾਲ ਪਟਿਆਲਵੀਆਂ ਨੂੰ ਕਦੇ ਵੀ ਹੜ੍ਹਾਂ ਤੋਂ ਕੋਈ ਖ਼ਤਰਾ ਨਹੀਂ ਰਹੇਗਾ। Patiala River

ਜਿੱਥੇ ਜਿੱਥੇ ਪਏ ਸੀ ਪਾਡ਼ ਉਨ੍ਹਾਂ ਨੂੰ ਕੀਤਾ ਜਾ ਰਿਹਾ ਹੈ ਮਜ਼ਬੂਤ | Patiala River

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਅੱਜ ਫਲੌਲੀ ਸ੍ਰੀ ਗੁਰਦੁਆਰਾ ਸਾਹਿਬ ਨੇੜੇ ਬੰਨ੍ਹ ਦਾ ਦੌਰਾ ਕਰਕੇ ਜਾਇਜ਼ਾ ਲਿਆ ਹੈ, ਜਿੱਥੇ ਕਿ ਵੱਡੀ ਨਦੀ ’ਤੇ ਪਾੜ ਪੈਣ ਕਰਕੇ ਅਰਬਨ ਅਸਟੇਟ, ਚਿਨਾਰ ਬਾਗ, ਫਰੈਂਡਜ ਇਨਲੇਵ ਆਦਿ ਵਿੱਚ ਪਾਣੀ ਆਇਆ ਸੀ, ਉਸ ਪਾੜ ਨੂੰ ਪੂਰਕੇ ਮਜ਼ਬੂਤ ਕਰ ਦਿੱਤਾ ਗਿਆ ਹੈ। ਇਸ ਤੋਂ ਬਿਨ੍ਹਾਂ ਬਾਕੀ ਦੇ ਬੰਨ੍ਹ ਮਜ਼ਬੂਤ ਕਰਨ ਅਤੇ ਬੂਟੀ ਆਦਿ ਕੱਢਣ ਦੇ ਕੰਮ ਵੀ ਜੰਗੀ ਪੱਧਰ ’ਤੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਯਤਨਸ਼ੀਲ ਹੈ ਕਿ ਪਟਿਆਲਾ ਕੀ ਰਾਓ ਨਦੀ, ਜੋ ਕਿ ਪਟਿਆਲਾ ਆਕੇ ਵੱਡੀ ਨਦੀ ਬਣ ਜਾਂਦੀ ਹੈ, ਇਸ ਉਪਰ ਚੰਡੀਗੜ੍ਹ, ਮੁਹਾਲੀ ਤੇ ਫ਼ਤਿਹਗੜ੍ਹ ਸਾਹਿਬ ਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਝੀਲਾਂ ਤੇ ਖੂਹ ਬਣਾ ਕੇ ਪੱਕੇ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਕਿ ਜ਼ਮੀਨ ਹੇਠਲਾ ਪਾਣੀ ਦਾ ਪੱਧਰ ਵਧੇ ਅਤੇ ਹੜ੍ਹਾਂ ਦੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾ ਸਕੇ।

ਡਾ. ਬਲਬੀਰ ਸਿੰਘ ਨੇ ਫੁਲਕੀਆਂ ਇਨਕਲੇਵ, ਛੋਟੀ ਨਦੀ ਦੇ ਬਿਸ਼ਨ ਨਗਰ ਨੇੜੇ ਪੁਲ, ਵਿਰਕ ਕਲੋਨੀ, ਨਵੇਂ ਬੱਸ ਅੱਡਾ ਨੇੜੇ ਦੌਰਾ ਕੀਤਾ ਅਤੇ ਅਰਬਨ ਅਸਟੇਟ ਵਿਖੇ ਪਾਣੀ ਦੇ ਵਹਾਅ ਵਾਲੀ ਥਾਂ ਤੋਂ ਨਜਾਇਜ਼ ਕਬਜੇ ਹਟਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਪਿੰਡ ਨੰਦ ਪੁਰ ਕੇਸ਼ੋ ਵਿਖੇ ਪਟਿਆਲਾ ਕੀ ਰਾਓ ਦੀ ਸਫਾਈ ਤੇ ਛੱਪੜ ’ਤੇ ਚੱਲ ਰਹੇ ਕੰਮ ਸਮੇਤ ਪਿੰਡ ਬਾਰਨ ਵਿਖੇ ਵੀ ਛੱਪੜ ਦਾ ਜਾਇਜ਼ਾ ਲਿਆ।

ਲੋਕਾਂ ਨੂੰ ਹੜ੍ਹਾਂ ਤੋਂ ਬਚਾਉਣ ਲਈ ਪੂਰੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ : ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਲੋਕਾਂ ਨੂੰ ਹੜ੍ਹਾਂ ਤੋਂ ਬਚਾਉਣ ਲਈ ਪੂਰੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਮਨੀਸ਼ਾ ਰਾਣਾ ਤੇ ਬਬਨਦੀਪ ਸਿੰਘ ਵਾਲੀਆ, ਡਰੇਨੇਜ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਰਜਿੰਦਰ ਘਈ, ਕਰਨਲ ਜੇ.ਵੀ ਸਿੰਘ ਤੇ ਜਸਬੀਰ ਸਿੰਘ ਗਾਂਧੀ, ਲੋਕ ਨਿਰਮਾਣ ਵਿਭਾਗ ਦੇ ਐਕਸੀਐਨ ਪਿਯੂਸ਼ ਅਗਰਵਾਲ ਤੋਂ ਇਲਾਵਾ ਮੰਡੀ ਬੋਰਡ, ਜੰਗਲਾਤ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। Patiala River

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤਾ ਘਨੌਰ ਵਾਸੀਆਂ ਨੂੰ ਤੋਹਫਾ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 7.5 ਕਰੋੜ ਰੁਪਏ ਦੀ ਲਾਗਤ ਨਾਲ ਕਮਿਉਨਿਟੀ ਹੈਲਥ ਸੈਂਟਰ ਘਨੌਰ ’ਚ ਵਾਧੇ ਤੇ ਨਵੀਨੀਕਰਨ ਦਾ ਉਦਘਾਟਨ ਕੀਤਾ (Health News)

ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਲਿਆਂਦੀ ਸਿਹਤ ਕ੍ਰਾਂਤੀ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਘਨੌਰ ਦੇ ਕਮਿਉੂਨਿਟੀ ਹੈਲਥ ਸੈਂਟਰ ਵਿਖੇ 7.5 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਗਏ ਵਾਧੇ ਤੇ ਨਵੀਨੀਕਰਨ ਦਾ ਉਦਘਾਟਨ ਕਰਕੇ ਮਰੀਜ਼ਾਂ ਨੂੰ ਸਮਰਪਿਤ ਕੀਤਾ। ਸਿਹਤ ਮੰਤਰੀ ਦੇ ਨਾਲ ਵਿਧਾਇਕ ਗੁਰਲਾਲ ਘਨੌਰ ਤੇ ਨੀਨਾ ਮਿੱਤਲ ਤੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਵਾਈਸ ਚੇਅਰਮਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਵੀ ਮੌਜੂਦ ਸਨ। Health News

ਇਹ ਵੀ ਪੜ੍ਹੋ: ਲੋਕ ਸਭਾ ਚੋਣਾਂ ਸਬੰਧੀ ਆਈ ਵੱਡੀ ਅਪਡੇਟ

ਸਿਹਤ ਮੰਤਰੀ ਨੇ ਇਸ ਦੌਰਾਨ ਗੁਰਦਾਸਪੁਰ ਦੇ ਕਮਿਉਨਿਟੀ ਹੈਲਥ ਸੈਂਟਰ ਨੂੰ ਵੀ 7.5 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਗਏ ਅਪਗ੍ਰੇਡ ਤੇ ਨਵੀਨੀਕਰਨ ਦਾ ਉਦਘਾਟਨ ਵੀ ਆਨਲਾਈਨ ਢੰਗ ਨਾਲ ਕੀਤਾ। ਉਨ੍ਹਾਂ ਦੱਸਿਆ ਕਿ ਘਨੌਰ ਸੀ.ਐਚ.ਸੀ. ਨੂੰ 20 ਬਿਸਤਰਿਆਂ ਦੇ ਹਸਪਤਾਲ ਤੋਂ ਅਪਗ੍ਰੇਡ ਕਰਕੇ 50 ਬਿਸਤਰਿਆਂ ਦਾ ਹਸਪਤਾਲ ਬਣਾ ਦਿੱਤਾ ਗਿਆ ਹੈ ਅਤੇ ਇੱਥੇ ਮਰੀਜਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਹੋਣਗੀਆਂ। ਉਨ੍ਹਾਂ ਕਿਹਾ ਕਿ ਰਾਜ ਅੰਦਰ ਹਰ ਸਰਕਾਰੀ ਹਸਪਤਾਲ ਨੂੰ ਅਪਗੇ੍ਰਡ ਕਰਕੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਦਿਆਂ ਐਕਸਰੇ, ਅਲਟਰਾ ਸਾਊਂਡ, ਟੈਸਟਾਂ ਤੇ ਮੁਫ਼ਤ ਦਵਾਈਆਂ ਦੀ ਸਹੂਲਤ ਦਿੱਤੀ ਜਾ ਰਹੀ ਹੈ। Health News

ਆਮ ਆਦਮੀ ਕਲਿਨਿਕਾਂ ਵਿੱਚ ਹੁਣ ਤੱਕ ਸਵਾ ਕਰੋੜ ਲੋਕਾਂ ਨੇ ਸਿਹਤ ਸੇਵਾਵਾਂ ਦਾ ਲਾਭ ਲਿਆ

ਸਿਹਤ ਮੰਤਰੀ ਨੇ ਦੱਸਿਆ ਕਿ ਆਮ ਆਦਮੀ ਕਲਿਨਿਕਾਂ ਵਿੱਚ ਹੁਣ ਤੱਕ ਸਵਾ ਕਰੋੜ ਲੋਕਾਂ ਨੇ ਸਿਹਤ ਸੇਵਾਵਾਂ ਦਾ ਲਾਭ ਲਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ’ਚ 550 ਡਾਕਟਰਾਂ ਦੀ ਭਰਤੀ ਕੀਤੀ ਜਾ ਰਹੀ ਹੈ ਜਦਕਿ ਡਾਕਟਰਾਂ ਦੀਆਂ 1370 ਨਵੀਆਂ ਪੋਸਟਾਂ ਸਿਰਜੀਆਂ ਗਈਆਂ ਹਨ ਅਤੇ 1800 ਨਰਸਿੰਗ ਸਟਾਫ਼ ਦੀ ਭਰਤੀ ਸਮੇਤ ਪੈਰਾ ਮੈਡੀਕਲ ਅਮਲੇ ਦੀ ਭਰਤੀ ਵੀ ਕੀਤੀ ਜਾ ਰਹੀ ਹੈ।

ਇਕ ਮੌਕੇ ਡਾ. ਰੁਪਿੰਦਰਜੀਤ ਕੌਰ ਸੈਣੀ, ਸਿਹਤ ਮੰਤਰੀ ਦੇ ਸਲਾਹਕਾਰ ਡਾ. ਸੁਧੀਰ ਵਰਮਾ, ਕਰਨਲ ਜੇ.ਵੀ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐਮ.ਡੀ. ਵਰਿੰਦਰ ਕੁਮਾਰ, ਡਾਇਰੈਕਟਰ ਸਿਹਤ ਵਿਭਾਗ ਡਾ. ਆਦਰਸ਼ਪਾਲ ਕੌਰ ਤੇ ਡਾਇਰੈਟਰ ਸਿਹਤ ਸੇਵਾਵਾਂ ਡਾ. ਹਿਤਿੰਦਰ ਕੌਰ, ਸਿਵਲ ਸਰਜਨ ਡਾ. ਰਮਿੰਦਰ ਕੌਰ, ਐਸ.ਐਮ.ਓ. ਘਨੌਰ ਡਾ. ਕਿਰਨਜੋਤ ਕੌਰ ਤੇ ਹੋਰ ਪਤਵੰਤੇ ਵੀ ਮੌਜੂਦ ਸਨ।