SAD - Sach Kahoon Punjabi
SAD | ਕਾਂਗਰਸ ਦੇ ਵਿਧਾਇਕ ਰੇਤ ਅਤੇ ਨਸ਼ਾ ਮਾਫੀਆ ਬਣੇ ਹੋਏ ਹਨ
ਲੁਧਿਆਣਾ। ਕੌਮਾਂਤਰੀ ਏਅਰਪੋਰਟ ਦੇ ਨਾਂਅ ਸਬੰਧੀ ਛਿੜੇ ਵਿਵਾਦ ਵਿਚ ਅਕਾਲੀ ਦਲ (SAD) ਨੇ ਵੀ ਐਂਟਰੀ ਕੀਤੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਕੌਮਾਂਤਰੀ ਏਅਰਪੋਰਟ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਹੀ ਰਹਿਣਾ ਚਾਹੀਦਾ ਹੈ। ਸੁਖਬੀਰ ਮੁਤਾਬਿਕ ਇਸ ਬਾਬਤ ਪਹਿਲਾਂ ਹੀ ਫੈਸਲਾ ਕੀਤਾ ਗਿਆ ਸੀ। ਪੰਜਾਬ ਸਰਕਾਰ ‘ਤੇ ਹਮਲਾ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਖਰਾਬ ਹੋ ਚੁੱਕੀ ਹੈ ਅਤੇ ਕਾਂਗਰਸ ਦੇ ਆਪਣੇ ਹੀ ਵਿਧਾਇਕ ਰੇਤ ਅਤੇ ਨਸ਼ੇ ਮਾਫੀਆ ਬਣੇ ਹੋਏ ਹਨ। SAD
ਨਾਗਰਿਕਤਾ ਸੋਧ ਐਕਟ ‘ਤੇ ਸੁਖਬੀਰ ਨੇ ਸਾਫ ਕੀਤਾ ਕਿ ਉਹ ਪਹਿਲਾਂ ਹੀ ਪਾਰਲੀਮੈਂਟ ‘ਚ ਮੁਸਲਮਾਨਾਂ ਦੇ ਹੱਕ ‘ਚ ਨਿੱਤਰ ਚੁੱਕੇ ਹਨ ਅਤੇ ਇਹ ਕਹਿ ਚੁੱਕੇ ਹਨ ਕਿ ਬਿੱਲ ਵਿਚ ਮੁਸਲਿਮ ਭਾਈਚਾਰੇ ਨੂੰ ਵੀ ਸ਼ਾਮਿਲ ਕਰਨਾ ਚਾਹੀਦਾ ਹੈ। ਦੱਸ ਦਈਏ ਕਿ ਚੰਡੀਗੜ੍ਹ ਤੋਂ ਭਾਜਪਾ ਦੀ ਸਾਂਸਦ ਕਿਰਨ ਖੇਰ ਵਲੋਂ ਮੋਹਾਲੀ ਏਅਰਪੋਰਟ ਦੇ ਨਾਂਅ ‘ਤੇ ਇਤਰਾਜ਼ ਚੁੱਕਿਆ ਗਿਆ ਸੀ। ਕਾਂਗਰਸ ਦੇ ਸਥਾਨਕ ਲੀਡਰ ਪਵਨ ਬਾਂਸਲ ਨੇ ਵੀ ਭਾਜਪਾ ਦੇ ਸੁਰ ਨਾਲ ਸੁਰ ਮਿਲਾਇਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਚੋਣ ਕਮਿਸ਼ਨ ਨੂੰ ਕਾਂਗਰਸੀ ਮੰਤਰੀਆਂ ਸਣੇ ਸਾਰੇ ਬਾਹਰਲੇ ਵਿਅਕਤੀਆਂ ਨੂੰ ਚੋਣ ਹਲਕਿਆਂ ਤੋਂ ਬਾਹਰ ਜਾਣ ਦਾ ਹੁਕਮ ਦੇਣ ਲਈ ਆਖਿਆ
ਚੰਡੀਗੜ(ਅਸ਼ਵਨੀ ਚਾਵਲਾ)। ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਾਰਤੀ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਉਹ ਸੱਤਾਧਾਰੀ ਪਾਰਟੀ ਨੂੰ ਪੁਲਿਸ ਦੀ ਦੁਰਵਰਤੋਂ ਰਾਹੀਂ ਅਕਾਲੀ ਆਗੂਆਂ ਅਤੇ ਵਰਕਰਾਂ ਧਮਕਾਉਣ ਅਤੇ ਤੰਗ ਪਰੇਸ਼ਾਨ ਕਰਨ ਤੋਂ ਰੋਕ ਕੇ ਅਤੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਹੋਰ ਕਾਂਗਰਸੀ ਆਗੂਆਂ ਸਮੇਤ ਸਾਰੇ ਬਾਹਰਲੇ ਵਿਅਕਤੀਆਂ ਨੂੰ ਚੋਣ ਹਲਕਿਆਂ ਤੋਂ ਬਾਹਰ ਜਾਣ ਦਾ ਨਿਰਦੇਸ਼ ਦੇ ਕੇ ਪੰਜਾਬ ਦੇ ਚਾਰੇ ਵਿਧਾਨ ਸਭਾ ਹਲਕਿਆਂ ਅੰਦਰ ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ
ਇੱਥੇ ਚੋਣ ਕਮਿਸ਼ਨ ਦੇ ਮੁੱਖ ਚੋਣ ਅਧਿਕਾਰੀ ਨੂੰ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਦਾਖਾ ਅਸੰਬਲੀ ਹਲਕੇ ਅੰਦਰ ਅਕਾਲੀ ਆਗੂਆਂ ਅਤੇ ਵਰਕਰਾਂ ਦੇ ਘਰਾਂ ਵਿਚ ਅੱਧੀ ਰਾਤ ਨੂੰ ਗੈਰਕਾਨੂੰਨੀ ਪੁਲਿਸ ਛਾਪੇ ਮਾਰ ਕੇ ਉਹਨਾਂ ਨੂੰ ਪਰੇਸ਼ਾਨ ਕਰ ਰਹੀ ਹੈ ਉਹਨਾਂ ਕਿਹਾ ਕਿ ਪਿਛਲੀ ਦਿਨੀਂ ਸਿਆਸੀ ਆਗੂਆਂ ਅਤੇ ਵਰਕਰਾਂ ਨੂੰ ਡਰਾਉਣ ਲਈ ਕੀਤੀਆਂ ਅਜਿਹੀਆਂ ਕਾਰਵਾਈਆਂ ਨੇ ਸਾਬਿਤ ਕਰ ਦਿੱਤਾ ਹੈ ਕਿ ਕਾਂਗਰਸ ਸਰਕਾਰ ਅਕਾਲੀ ਵਰਕਰਾਂ ਨੂੰ ਦਬਾ ਰਹੀ ਹੈ
ਅਕਾਲੀ ਆਗੂ ਨੇ ਚੋਣ ਕਮਿਸ਼ਨ ਨੂੰ ਇਹ ਵੀ ਅਪੀਲ ਕੀਤੀ ਕਿ ਐਸਐਸਪੀ,ਲੁਧਿਆਣਾ (ਦਿਹਾਤੀ) ਦਾ ਚਾਰਜ ਕਿਸੇ ਸੀਨੀਅਰ ਪੁਲਿਸ ਅਧਿਕਾਰੀ ਨੂੰ ਸੌਂਪਿਆ ਜਾਵੇ, ਕਿਉਂਕਿ ਮੌਜੂਦਾ ਐਸਐਸਪੀ ਕਾਂਗਰਸ ਪਾਰਟੀ ਦੀ ਤਰਫ਼ਦਾਰੀ ਕਰ ਰਿਹਾ ਹੈ Election Commission
ਡਾਕਟਰ ਚੀਮਾ ਨੇ ਚੋਣ ਕਮਿਸ਼ਨ ਨੂੰ ਇਹ ਵੀ ਦੱਸਿਆ ਕਿ ਸੂਬੇ ਦੇ ਚਾਰੇ ਚੋਣ ਹਲਕਿਆਂ ਅੰਦਰ ਕੇਂਦਰੀ ਨੀਮ ਦਸਤਿਆਂ ਦੀ ਤਾਇਨਾਤੀ ਨਜ਼ਰ ਨਹੀਂ ਆ ਰਹੀ ਹੈ ਉਹਨਾਂ ਕਿਹਾ ਕਿ ਮੁੱਖ ਚੋਣ ਅਧਿਕਾਰੀ ਨੇ ਚਾਰੇ ਵਿਧਾਨ ਸਭਾ ਚੋਣ ਹਲਕਿਆਂ ਅੰਦਰ ਨੀਮ ਫੌਜੀ ਦਸਤੇ ਤਾਇਨਾਤ ਕਰਨ ਦਾ ਭਰੋਸਾ ਦਿਵਾਇਆ ਸੀ ਉਹਨਾਂ ਚੋਣ ਕਮਿਸ਼ਨ ਨੂੰ ਬੇਨਤੀ ਕੀਤੀ ਕਿ ਚਾਰੇ ਚੋਣ ਹਲਕਿਆਂ ਅੰਦਰ ਪੈਂਦੇ ਸਾਰੇ ਬੂਥਾਂ ਉੱਤੇ ਤੁਰੰਤ ਨੀਮ ਫੌਜੀ ਦਸਤੇ ਤਾਇਨਾਤ ਕੀਤੇ ਜਾਣ। Election Commission
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵਿੱਤ ਮੰਤਰਾਲੇ ਦੇ ਨਿਰਦੇਸ਼ ਤੋਂ ਬਾਦ ਤਿਉਹਾਰਾਂ ‘ਤੇ ਬਜ਼ਾਰਾਂ ‘ਚ ਮੰਗ ਵਧਾਉਣ ਲਈ ਬੈਂਕਾਂ ਨੇ ਆਪਣੇ ਪੱਧਰ ‘ਤੇ ਯਤਨ ਸ਼ੁਰੂ ਕਰ ਦਿੱਤੇ ਹਨ ਅਗਲੇ 4 ਦਿਨਾਂ ਤੱਕ ਜਨਤਕ ਖੇਤਰ ਦੇ ਬੈਂਕ ਵਿਸੇਸ਼ ਕੈਂਪ ਲਾ ਕੇ ਲੋਨ ਦੀ ਸੁਵਿਧਾ ਮੁਹੱਈਆ ਕਰਵਾਉਣਗੇ ਲੋਨ ਮੇਲੇ ਦੇ ਪਹਿਲੇ ਗੇੜ ਦੀ ਸ਼ੁਰੂਆਤ 250 ਜਿਲ੍ਹਿਆਂ ‘ਚ ਵੀਰਵਾਰ ਤੋਂ ਹੋ ਚੁੱਕੀ ਹੈ ਇਸ ਤੋਂ ਉਮੀਦ ਲਾਈ ਜਾ ਰਹੀ ਹੈ ਕਿ ਆਉਣ ਵਾਲੇ ਕੁਝ ਮਹੀਨਿਆਂ ‘ਚ ਅਰਥਵਿਵਸਥਾ ‘ਚ ਤੇਜ਼ੀ ਦੇਖਣ ਨੂੰ ਮਿਲੇਗੀ ਇਸ ਲੋਨ ਮੇਲੇ ਦੇ ਜ਼ਰੀਏ ਬੈਂਕਾਂ ਨੂੰ ਪੇਂਡੂ ਖੇਤਰਾਂ ‘ਚ ਲੋਨ ਦੇਣ ਦੇ ਸਪੱਸ਼ਟ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ ਜਨਤਕ ਖੇਤਰ ਦੇ ਬੈਂਕਾਂ ਦੀ ਡਿਮਾਂਡ ਪੇਂਡੂ ਖੇਤਰਾਂ ‘ਚੋਂ ਬਿੱਲਕੁੱਲ ਗਾਇਬ ਹੋ ਗਈ ਸੀ ਭਾਰਤ ਦੇ ਪੇਂਡੂ ਖੇਤਰਾਂ ‘ਚ ਵਰਤਮਾਨ ਸਮੇਂ ‘ਚ ਪੈਸਿਆਂ ਦੀ ਘਾਟ ਦੌਰਾਨ ਮੰਗ ਬਹੁਤ ਹੀ ਘੱਟ ਹੈ। (Finance Ministry)
ਇਹ ਵੀ ਪੜ੍ਹੋ : ਸਿੱਧੂ ਮੂਸੇ ਵਾਲਾ ਕਤਲ ਮਾਮਲਾ : ਸਚਿਨ ਥਾਪਨ ਬਿਸ਼ਨੋਈ ਦਾ 6 ਅਕਤੂਬਰ ਤੱਕ ਮਿਲਿਆ ਪੁਲਿਸ ਰਿਮਾਂਡ
ਇਸ ਮੰਗ ਨੂੰ ਵਧਾਉਣ ਦੀ ਜ਼ਰੂਰਤ ਹੈ ਕਿ ਪੇਂਡੂ ਖੇਤਰਾਂ ‘ਚ ਧਨ ਜ਼ਿਆਦਾ ਲਾਇਆ ਜਾਵੇ, ਜਿਸ ਲਈ ਕੇਂਦਰ ਸਰਕਾਰ ਨੇ ਜਨਤਕ ਖੇਤਰ ਦੇ ਬੈਂਕਾਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਹਨ ਇਸ ਤੋਂ ਇਲਾਵਾ ਦੂਜੇ ਪਾਸੇ ਕੇਂਦਰ ਸਰਕਾਰ ਵੱਲੋਂ ਕੰਪਨੀਆਂ ਦੇ ਕਾਰਪੋਰੇਟ ਟੈਕਸ ‘ਚ ਕਮੀ ਕੀਤੀ ਗਈ ਹੈ ਜਿਸ ਨਾਲ ਕੰਪਨੀਆਂ  ਕੋਲ ਹੁਣ ਜ਼ਿਆਦਾ ਧਨ ਬਚੇਗਾ ਅਤੇ ਕੰਪਨੀਆਂ ਪੇਂਡੂ ਖੇਤਰਾਂ ‘ਚ ਨਿਵੇਸ਼ ਕਰ ਸਕਣਗੀਆਂ ਨਿਸ਼ਚਿਤ ਤੌਰ ‘ਤੇ ਸਰਕਾਰ ਦੇ ਇਸ ਕਦਮ ਨਾਲ ਅਰਥਵਿਵਸਥਾ ਨੂੰ ਗਤੀਸ਼ੀਲ ਬਣਾਉਣ ‘ਚ ਮੱਦਦ ਮਿਲੇਗੀ ਕਾਰਪੋਰੇਟ ਟੈਕਸ ‘ਚ ਕਮੀ ਅਤੇ ਲੋਕਾਂ ਦੇ ਕੋਲ ਧਨ ਦੀ ਕਮੀ ਨੂੰ ਬੈਂਕਾਂ ਜ਼ਰੀਏ ਦੂਰ ਕਰਨ ਦਾ ਇਹ ਕਦਮ ਕਿੰਨਾ ਸਾਰਥਿਕ ਸਾਬਤ ਹੋਵੇਗਾ ਜੇਕਰ ਇਸਦੀ ਗੱਲ ਕਰੀਏ ਤਾਂ ਆਰਥਿਕ ਦ੍ਰਿਸ਼ਟੀ ਨਾਲ ਇਹ ਸਹੀ ਪ੍ਰਤੀਤ ਹੁੰਦਾ ਹੈ, ਕਿਉਂਕਿ ਪੇਂਡੂ ਅਰਥ ਨੀਤੀ ‘ਚ ਮੰਗ ਘੱਟ ਹੈ, ਅਸੰਗਠਿਤ ਖੇਤਰ ‘ਚ ਭਾਰੀ ਦਬਾਅ ਹੈ।
ਇਹ ਵੀ ਪੜ੍ਹੋ : ਪੰਛੀਆਂ ਦੇ ਖਾਣ ਲਈ ਛੱਡੀ ਬਾਜ਼ਰੇ ਦੀ ਫਸਲ
ਉਸ ਨੂੰ ਗਤੀਸ਼ੀਲ ਬਣਾਉਣ ਲਈ ਸਰਕਾਰ ਨੇ ਸਪਲਾਈ ਸਬੰਧੀ ਜੋ ਫੈਸਲਾ ਲਿਆ ਹੈ ਉਹ ਕਾਫ਼ੀ ਨਹੀਂ ਹੈ, ਇਸ ਲਈ ਕੁਝ ਇਸ ਤੋਂ ਇਲਾਵਾ ਕਦਮਾਂ ਨੂੰ ਵੀ ਉਠਾਏ ਜਾਣ ਦੀ ਜ਼ਰੂਰਤ ਹੈ ਕਿ ਬੈਂਕ ਕਿਸ ਤਰ੍ਹਾਂ ਨਾਲ ਲੋਨ ਦੇਣ ਇੱਥੇ ਸਾਨੂੰ ਧਿਆਨ ਦੇਣ ਦੀ ਜ਼ਰਰੂਤ ਹੈ ਕਿ ਬੈਂਕ ਕਿਸ ਤਰ੍ਹਾਂ ਲੋਨ ਦੇ ਰਹੇ ਹਨ? ਕੀ ਬੈਂਕਾਂ ਵੱਲੋਂ ਦਿੱਤੇ ਜਾ ਰਹੇ ਲੋਨ ਤੋਂ ਪਹਿਲਾਂ ਪ੍ਰਵਾਨਗੀ ਹੈ ਜਾਂ ਕੈਂਪ ਦੇ ਜ਼ਰੀਏ ਦਿੱਤੇ ਜਾਣ ਵਾਲੇ ਲੋਨ ਹਨ? ਭਾਰਤ ‘ਚ ਜਨਤਕ ਬੈਂਕਾਂ ਨਾਲ ਸਮੱਸਿਆ ਇਹ ਹੈ ਕਿ ਜਨਤਕ ਖੇਤਰ ਦੇ ਬੈਂਕ ਪੇਂਡੁ ਖੇਤਰਾਂ ‘ਚ ਕਰਜ਼ ਦੇਣਾ ਹੀ ਨਹੀਂ ਚਾਹੁੰਦੇ ਹਨ ਜਿੱਥੋਂ ਤੱਕ ਕਿ ਬੈਂਕਿੰਗ ਕਰਮਚਾਰੀ ਪੇਂਡੂ ਖੇਤਰਾਂ ‘ਚ ਆਪਣੀ ਪੋਸਟਿੰਗ ਨੂੰ ਸਜ਼ਾ ਦੇ ਤੌਰ ਕਾਰਵਾਈ ਦੇ ਰੂਪ ‘ਚ ਦੇਖਦੇ ਹਨ ਇਸ ਲਈ ਸਰਕਾਰ ਨੂੰ ਬੈਂਕਰਸ ਦੇ ਪੱਧਰ ‘ਤੇ ਦਬਾਅ ਪਾਉਣ ਦੀ ਜ਼ਰੂਰਤ ਹੈ। (Finance Ministry)
ਜਿਸ ਨਾਲ ਖੇਤਰ ‘ਚ ਬੈਂਕ ਕਰਮਚਾਰੀਆਂ ਦੀ ਮਾਨਸਿਕਤਾ ਨੂੰ ਬਦਲਿਆ ਜਾ ਸਕਦਾ ਹੈ ਜਨਤਕ ਖੇਤਰ ਦੇ ਬੈਂਕਾਂ ਵੱਲੋਂ ਤਿਉਹਾਰਾਂ ‘ਤੇ ਹੀ ਨਹੀਂ ਸਗੋਂ ਸਾਲ ‘ਚ ਨਿਯਮਿਤ ਫਰਕ ‘ਤੇ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਚਲਾਉਣ ਦੀ ਜਰੂਰਤ ਹੈ ਇਸ ‘ਚ ਨਿੱਜੀ ਖੇਤਰ ਦੀ ਵੀ ਹਿੱਸੇਦਾਰੀ ਪੱਕੀ ਕਰਨੀ ਹੋਵੇਗੀ ਵਰਤਮਾਨ ਸਮੇਂ ‘ਚ ਸੂਖਮ ਅਤੇ ਲਘੂ ਉਦਯੋਗਾਂ ਤੋਂ ਕਰਜ਼ ਲੈਣਾ ਅਸਾਨ ਨਹੀਂ ਹੈ ਬੈਂਕਾਂ ਨੇ ਪਿਛਲੇ ਕੁਝ ਸਾਲਾਂ ‘ਚ ਇਸ ਪ੍ਰਕਿਰਿਆ ਨੂੰ ਕਾਫ਼ੀ ਮੁਸਕਲ ਬਣਾ ਦਿੱਤਾ ਹੈ ਇਸ ‘ਤੇ ਵਿਚਾਰ ਕਰਨ ਦੀ ਜ਼ਰੂਰਤ ਹੈ ਭਾਰਤ ਦੇ ਅਗਲੇ ਵਿਕਾਸ ਤੇ ਪੱਧਰ ‘ਤੇ ਛੋਟੇ ਅਤੇ ਮੱਧਮ ਉਦਯੋਗਾਂ ਦੀ ਭੂਮਿਕਾ ਪ੍ਰਮੁੱਖ ਹੋਣ ਜਾ ਰਹੀ ਹੈ ਭਾਰਤ ਸਰਕਾਰ ਦੇ 5 ਟ੍ਰਿਲੀਅਨ ਡਲਰ ਦੀ ਅਰਥ ਵਿਵਸਥਾ ਦੇ ਟੀਚੇ ਨੂੰ ਪ੍ਰਾਪਤ ਕਰਾਉਣ ‘ਚ ਵੀ ਸੂਖਮ ਅਤੇ ਮੱਧਮ ਉਦਯੋਗ ਪ੍ਰਮੁੱਖ ਭੂਮਿਕਾ ਨਿਭਾਉਣਗੇ ਇਹ ਦੂਰਦਰਸ਼ੀ ਫੈਸਲਾ ਅਗਲੇ ਸਾਲ ‘ਚ ਭਾਰਤੀ ਅਰਥਵਿਵਸਥਾ ਦੀ ਦਿਸ਼ਾ ਅਤੇ ਦਸ਼ਾ ਤੈਅ ਕਰਨ ‘ਚ ਮਹੱਤਵਪੂਰਨ ਭੂਮਿਕਾ ਨਿਭਾਏਗਾ।
ਤਿੜਕਦਾ ਗਠਜੋੜ ਅਕਾਲੀ-ਭਾਜਪਾ
ਨਾ ਪੱਕੀ ਦੁਸ਼ਮਣੀ ਨਾ ਪੱਕੀ ਮਿੱਤਰਤਾ, ਇਹ ਕਥਨ ਰਾਜਨੀਤੀ ‘ਤੇ ਪੂਰਾ ਢੁੱਕਦਾ ਹੈ ਚੜ੍ਹਦੇ ਸੂਰਜ ਨੂੰ ਹੀ ਹਮੇਸ਼ਾ ਸਲਾਮ ਹੁੰਦੀ ਹੈ ਹਰਿਆਣਾ ‘ਚ ਅਕਾਲੀ-ਭਾਜਪਾ ਗਠਜੋੜ ਨਹੀਂ ਹੋ ਸਕਿਆ ਤੇ ਅਕਾਲੀ ਦਲ ਨੇ ਵੱਖਰੇ ਤੌਰ ‘ਤੇ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ ਅਕਾਲੀ ਦਲ ‘ਚ ਗੁੱਸਾ ਹਰਿਆਣਾ ਦੇ ਇੱਕੋ-ਇੱਕ ਅਕਾਲੀ ਵਿਧਾਇਕ ਦੇ ਭਾਜਪਾ ‘ਚ ਸ਼ਾਮਲ ਹੋਣ ਨਾਲ ਭੜਕਿਆ ਹੈ ਅਕਾਲੀ ਦਲ ਭਾਜਪਾ ‘ਤੇ ਗਠਜੋੜ ਦਾ ਧਰਮ ਨਾ ਨਿਭਾਉਣ ਦਾ ਦੋਸ਼ ਲਾ ਰਿਹਾ ਹੈ ਦਰਅਸਲ ਹਰ ਪਾਰਟੀ ਸਮੇਂ ਅਨੁਸਾਰ ਜਾਂ ਸਿਆਸੀ ਵਜ਼ਨ ਅਨੁਸਾਰ ਫੈਸਲੇ ਲੈਂਦੀ ਹੈ ਸੰਨ 2014 ‘ਚ ਭਾਜਪਾ ਕੇਂਦਰ ‘ਚ ਸ਼ਾਨਦਾਰ ਬਹੁਮਤ ਨਾਲ ਆਈ ਤਾਂ ਭਾਜਪਾ ਨੇ ਪਹਿਲੀ ਆਪਣੇ ਢੰਗ-ਤਰੀਕੇ ‘ਚ ਤਬਦੀਲੀ ਲੈ ਆਂਦੀ ਸਭ ਤੋਂ ਪਹਿਲਾਂ ਭਾਜਪਾ ਨੇ ਮੋਗਾ ਤੋਂ 2012 ਵਿਧਾਨ ਸਭਾ ਚੋਣ ਹਾਰੇ ਅਕਾਲੀ ਆਗੂ ਤੇ ਸਾਬਕਾ ਡੀਜੀਪੀ ਪੰਜਾਬ ਪੀਐਸ ਗਿੱਲ ਨੂੰ ਭਾਜਪਾ ‘ਚ ਸ਼ਾਮਲ ਕੀਤਾ ਉਸ ਤੋਂ ਮਗਰੋਂ ਬਰਨਾਲ ਤੇ ਕਈ ਹੋਰ ਜ਼ਿਲ੍ਹਿਆਂ ‘ਚ ਹੇਠਲੇ ਅਕਾਲੀ ਆਗੂ ਵੀ ਭਾਜਪਾ ‘ਚ ਵੀ ਸ਼ਾਮਲ ਹੋਏ ਭਾਜਪਾ ਨੇ ਕੇਂਦਰ ‘ਚ ਮਜ਼ਬੂਤ ਹੁੰਦਿਆਂ ਹਰਿਆਣਾ ਜਨ ਕਾਂਗਰਸ ਨਾਲੋਂ ਵੀ ਗਠਜੋੜ ਤੋੜਿਆ ਸੀ ਇਹ ਵੱਡੀ ਘਟਨਾ ਹੈ ਕਿ ਭਾਜਪਾ ਨੇ ਹਰਿਆਣਾ ‘ਚ ਅਕਾਲੀ ਦਲ ਦੇ ਮੌਜ਼ੂਦਾ ਵਿਧਾਇਕ ਨੂੰ ਸ਼ਾਮਲ ਕੀਤਾ ਹੈ ਭਾਵੇਂ ਇਸ ਘਟਨਾ ‘ਤੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਘਟਨਾ ਨੂੰ ਮੰਦਭਾਗੀ ਤੇ ਮਰਿਆਦਾ ਦਾ ਉਲੰਘਣ ਕਿਹਾ ਹੈ ਪਰ ਉਹ ਭਾਜਪਾ ਖਿਲਾਫ਼ ਸਖ਼ਤ ਭਾਸ਼ਾ ਤੋਂ ਪਰਹੇਜ਼ ਵੀ ਕਰ ਰਹੇ ਹਨ ਤੇ ਇਹ ਵੀ ਕਹਿ ਰਹੇ ਹਨ ਕਿ ਇਸ ਘਟਨਾ ਦਾ ਪੰਜਾਬ ‘ਚ ਅਕਾਲੀ-ਭਾਜਪਾ ਗਠਜੋੜ ‘ਤੇ ਕੋਈ ਅਸਰ ਨਹੀਂ ਪਵੇਗਾ ਅਸਲ ‘ਚ ਅਕਾਲੀ ਦਲ ਵੀ ਭਾਜਪਾ ਦੀ ਮਜ਼ਬੂਤ ਸਥਿਤੀ ਵੇਖ ਕੇ ਹੀ ਕੋਈ ਸਖ਼ਤ ਕਦਮ ਚੁੱਕਣ ਤੋਂ ਪਰਹੇਜ਼ ਕਰ ਰਿਹਾ ਹੈ ਭਾਜਪਾ ਬਦਲੀਆਂ ਸਥਿਤੀਆਂ ‘ਤੇ ਨਜ਼ਰ ਰੱਖ ਕੇ ਫੈਸਲੇ ਲੈਂਦੀ ਹੈ ਜੇਕਰ ਸੁਖਬੀਰ ਬਾਦਲ ਅਕਾਲੀ ਵਿਧਾਇਕ ਦੇ ਭਾਜਪਾ ‘ਚ ਜਾਣ ਨੂੰ ਮਰਆਿਦਾ ਦਾ ਉਲੰਘਣ ਮੰਨ ਰਹੇ ਹਨ ਤਾਂ ਅਕਾਲੀ ਦਲ ਵੀ ਸੱਤਾ ‘ਚ ਹੋਣ ਸਮੇਂ ਕੁਝ ਅਜਿਹੇ ਹੀ ਸਵਾਲਾਂ ‘ਚ ਘਿਰਿਆ ਰਿਹਾ ਹੈ ਪੰਜਾਬ ਭਾਜਪਾ ਦੇ ਆਗੂ ਲੰਮਾ ਸਮਾਂ ਇਹ ਸ਼ਿਕਾਇਤ ਕਰਦੇ ਰਹੇ ਹਨ ਕਿ ਸੂਬਾ  ਸਰਕਾਰ ‘ਚ ਭਾਈਵਾਲ ਹੋਣ ਦੇ ਬਾਵਜੂਦ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੁੰਦੀ ਅਜਿਹੀਆਂ ਕਈ ਸ਼ਿਕਾਇਤਾਂ ਪੰਜਾਬ ਭਾਜਪਾ ਨੇ ਹਾਈਕਮਾਨ ਤੱਕ ਵੀ ਪਹੁੰਚਾਈਆਂ ਹਾਲ ਦੀ ਘੜੀ ਭਾਜਪਾ ਵੱਲੋਂ ਸੁਖਬੀਰ ਬਾਦਲ ਦੀ ਪ੍ਰਤੀਕਿਰਿਆ ਦਾ ਕੋਈ ਜਵਾਬ ਨਹੀਂ ਦਿੱਤਾ ਗਿਆ ਜੇਕਰ ਭਾਜਪਾ ਇਸ ਤਰ੍ਹਾਂ ਚੁੱਪ ਰਹੀ ਤਾਂ ਪੰਜਾਬ ਅੰਦਰ ਵੀ ਇਸ ਗਠਜੋੜ ‘ਚ ਦਰਾੜ ਆ ਸਕਦੀ ਹੈ ਸਿਆਸਤ ‘ਚ ਨੀਤੀਆਂ ਜਿੰਨੀ ਅਹਿਮੀਅਤ ਹੀ ਰਣਨੀਤੀਆਂ ਦੀ ਹੁੰਦੀ ਹੈ ਪੰਜਾਬ ‘ਚ 2022 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੀ ਵੀ ਰਣਨੀਤੀ ਬਣਨੀ ਸ਼ੁਰੂ ਹੋਈ ਗਈ ਹੈ ਤੇ ਪੰਜਾਬ ‘ਚ ਅਕਾਲੀ-ਭਾਜਪਾ  ਦਰਮਿਆਨ ਸੀਟਾਂ ਦਾ ਲੈਣ-ਦੇਣ ਵੀ ਨਵਾਂ ਰੁਖ਼ ਲੈ ਸਕਦਾ ਹੈ ਫ਼ਿਲਹਾਲ ਹਰਿਆਣਾ ਤੇ ਮਹਾਂਰਾਸ਼ਟਰ ਚੋਣਾਂ ਦੇ ਨਤੀਜੇ ਤੋਂ ਬਾਦ ਹੀ ਨਵੀਂ ਤਸਵੀਰ ਦੇ ਨਕਸ਼ ਸਾਹਮਣੇ ਆਉਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੁਲਤਾਨਪੁਰ ਲੋਧੀ। ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਅਰਜਨ ਐਵਾਰਡੀ ਰਿਟਾਇਰਡ ਐੱਸ. ਪੀ. ਸੱਜਣ ਸਿੰਘ ਚੀਮਾ ਅੱਜ ਖਿੰਡਾ ਫਾਰਮ ਡੱਲਾ (ਸੁਲਤਾਨਪੁਰ ਲੋਧੀ ) ਵਿਖੇ ਆਯੋਜਿਤ ਸਮਾਗਮ ਦੌਰਾਨ ‘ਆਪ’ ਨੂੰ ਅਲਵਿਦਾ ਕਹਿ ਕੇ ਆਪਣੇ ਸਮੂਹ ਸਾਥੀਆਂ ਸਮੇਤ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਗਏ। ਦੱਸ ਦੇਈਏ ਕਿ ਸੱਜਣ ਸਿੰਘ ਪਿਛਲੀ ਵਿਧਾਨ ਸਭਾ ਚੋਣ ਸਮੇਂ ‘ਆਪ’ ਦੇ ਹਲਕਾ ਸੁਲਤਾਨਪੁਰ ਲੋਧੀ ਤੋਂ ਉਮੀਦਵਾਰ ਸਨ। ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਸਿਰੋਪਾ ਦੇ ਕੇ ਚੀਮਾ ਨੂੰ ਅਕਾਲੀ ਦਲ ‘ਚ ਸ਼ਾਮਲ ਕਰਨ ਦਾ ਐਲਾਨ ਕੀਤਾ ਅਤੇ ਆਸ ਪ੍ਰਗਟ ਕੀਤੀ ਕਿ ਹਲਕਾ ਸੁਲਤਾਨਪੁਰ ਲੋਧੀ ਦੇ ਵਰਕਰ ਹੁਣ ਹਲਕਾ ਖਡੂਰ ਸਾਹਿਬ ਦੇ ਉਮੀਦਵਾਰ ਬੀਬੀ ਜਗੀਰ ਕੌਰ ਨੂੰ ਸੁਲਤਾਨਪੁਰ ਲੋਧੀ ਹਲਕੇ ਤੋਂ 20 ਹਜਾਰ ਵੋਟਾਂ ਦੇ ਫਰਕ ਨਾਲ ਜਿਤਾਉਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵਿਧਾਇਕ ਅਮਨ ਅਰੋੜਾ ਨੇ ਤੋੜੀ ਸ਼ਬਦਾਂ ਦੀ ਮਰਿਆਦਾ, ਪ੍ਰੈਸ ਕਾਨਫਰੰਸ ‘ਚ ਗਲਤ ਸ਼ਬਦਾਂ ਦੀ ਕੀਤੀ ਵਰਤੋਂ
ਭਗਵੰਤ ਮਾਨ ਦੇ ਸ਼ਰਾਬ ਛੱਡਣ ਦੇ ਸਵਾਲ ਤੋਂ ਬਾਅਦ ਭੜਕੇ ਅਰੋੜਾ
ਚੰਡੀਗੜ੍ਹ, ਅਸ਼ਵਨੀ ਚਾਵਲਾ
ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਵੀਰਵਾਰ ਨੂੰ ਸ਼ਬਦਾਂ ਦੀਆਂ ਸਾਰੀਆਂ ਮਰਿਆਦਾਵਾਂ ਨੂੰ ਤੋੜਦੇ ਹੋਏ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਖ਼ਿਲਾਫ਼ ਜੰਮ ਕੇ ਗਲਤ ਸ਼ਬਦਾਂ ਦੀ ਵਰਤੋਂ ਕੀਤੀ। ਹਾਲਾਂਕਿ ਅਮਨ ਅਰੋੜਾ ਨੂੰ ਆਮ ਆਦਮੀ ਪਾਰਟੀ ਵਿੱਚ ਸਭ ਤੋਂ ਸਿਆਣੇ ਲੀਡਰ ਵਜੋਂ ਜਾਣਿਆ ਜਾਂਦਾ ਹੈ ਪਰ ਵੀਰਵਾਰ ਨੂੰ ਜਿਹੜੇ ਸ਼ਬਦਾਂ ਦੀ ਵਰਤੋਂ ਅਮਨ ਅਰੋੜਾ ਨੇ ਕੀਤੀ ਹੈ, ਉਹ ਸ਼ਾਇਦ ਹੀ ਕਿਸੇ ਲੀਡਰ ਨੇ ਸਿੱਧੇ ਤੌਰ ‘ਤੇ ਕਿਸੇ ਪਾਰਟੀ ਜਾਂ ਫਿਰ ਵਿਅਕਤੀ ਵਿਸ਼ੇਸ਼ ਖ਼ਿਲਾਫ਼ ਕੀਤੀ ਹੋਏਗੀ।
ਵੀਰਵਾਰ ਨੂੰ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਅਮਨ ਅਰੋੜਾ ਨੇ ਕਿਹਾ ਕਿ ਅਕਾਲੀ ਦਲ ਤੇ ਕਾਂਗਰਸ ਨੇ ਤਾਂ ‘ਗੰਦ’ ਹੀ ਪਾਇਆ ਹੋਇਆ ਹੈ। ਪਹਿਲਾਂ ਇਹ ਦੋਵੇਂ ਪਾਰਟੀਆਂ ‘ਗੰਦ ਸੁੱਟਦੀਆਂ ਹਨ ਤੇ ਮੁੜ ਤੋਂ ਉਸ ਨੂੰ ਲੈ ਕੇ ਹੀ ਸਪੱਸ਼ਟੀਕਰਨ ਦਿੰਦੀਆਂ ਰਹਿੰਦੀਆਂ ਹਨ। ਅਮਨ ਅਰੋੜਾ ਇੱਥੇ ਹੀ ਨਹੀਂ ਰੁਕੇ ਅਤੇ ਉਨ੍ਹਾਂ ਨੇ ਅੱਗੇ ਇਹ ਵੀ ਕਿਹਾ ਕਿ ਅਕਾਲੀ ਤੇ ਕਾਂਗਰਸ ਨੇ ਤਾਂ ਘਰ-ਘਰ ਜਾ ਕੇ ਗੰਦ ਪਾਇਆ ਹੈ।
ਹੋਇਆ ਇੰਜ ਕਿ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੇ ਅਮਨ ਅਰੋੜਾ ਤੋਂ ਪੁੱਛਿਆ ਕਿ ਭਗਵੰਤ ਮਾਨ ਨੇ ਸ਼ਰਾਬ ਛੱਡ ਦਿੱਤੀ ਹੈ ਤਾਂ ਇਸ ਨੂੰ ਵੱਡੀ ਉਪਲੱਬਧੀ ਮੰਨਦੇ ਹੋਏ ਆਮ ਆਦਮੀ ਪਾਰਟੀ ਪ੍ਰਚਾਰ ਕਰਨ ‘ਚ ਕਿਉਂ ਲੱਗੀ ਪਈ ਹੈ ਤੇ ਜੇਕਰ ਇਸ ਨੂੰ ਪਾਰਟੀ ਉਪਲੱਬਧੀ ਮੰਨਦੀ ਹੈ ਤਾਂ ਇਹ ਕੀ ਗਲਤ ਨਹੀਂ ਹੈ? ਇਸ ਸਵਾਲ ਨੂੰ ਸੁਣ ਕੇ ਉਹ ਕਾਫ਼ੀ ਜਿਆਦਾ ਭੜਕ ਪਏ। ਪਹਿਲਾਂ ਤਾਂ ਅਮਨ ਅਰੋੜਾ ਨੇ ਕਿਹਾ ਕਿ ਭਗਵੰਤ ਮਾਨ ਦੀ ਹੀ ਸ਼ਰਾਬ ਹਰ ਕਿਸੇ ਨੂੰ ਕਿਉਂ ਦਿਖਾਈ ਦਿੰਦੀ ਹੈ, ਇਹ ਤਾਂ ਮੀਡੀਆ ਹੀ ਜ਼ਿਆਦਾ ਚੁੱਕ ਰਹੀ ਹੈ।
ਮੀਡੀਆ ਨੂੰ ਦੋਸ਼ ਦੇਣ ਤੋਂ ਬਾਅਦ ਅਮਨ ਅਰੋੜਾ ਨੇ ਅਕਾਲੀ ਦਲ ਤੇ ਕਾਂਗਰਸ ‘ਤੇ ਨਿਸ਼ਾਨਾ ਵਿੰਨ੍ਹਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦਾ ਗੰਦਾ ਪ੍ਰਚਾਰ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੇ ਹੀ ‘ਗੰਦ’ ਪਾਇਆ ਹੋਇਆ ਹੈ। ਇਨ੍ਹਾਂ ਦੋਵਾਂ ਪਾਰਟੀਆਂ ਨੇ ਤਾਂ ਘਰ-ਘਰ ਜਾ ਕੇ ‘ਗੰਦ’ ਪਾਇਆ ਹੋਇਆ ਹੈ।
ਅਮਨ ਅਰੋੜਾ ਜਦੋਂ ਇਨ੍ਹਾਂ ਗਲਤ ਸ਼ਬਦਾਂ ਦੀ ਵਰਤੋਂ ਕਰ ਰਹੇ ਸਨ ਤਾਂ ਉਨ੍ਹਾਂ ਨਾਲ ਵਿਧਾਇਕ ਕੁਲਤਾਰ ਸੰਧਵਾ ਵੀ ਨਾਲ ਬੈਠੇ ਸਨ ਪਰ ਸੰਧਵਾ ਨੇ ਵੀ ਅਮਨ ਅਰੋੜਾ ਨੂੰ ਨਾ ਹੀ ਟੋਕਿਆ ਤੇ ਨਾ ਤਾਂ ਰੋਕਿਆ, ਜਿਸ ਕਾਰਨ ਅਮਨ ਅਰੋੜਾ ਗੁੱਸੇ ਵਿੱਚ ਆ ਕੇ ਇਨ੍ਹਾਂ ਸ਼ਬਦਾਂ ਦੀ ਵਰਤੋਂ ਕਰਦੇ ਗਏ।
ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਪਾਰਟੀ ਲਈ ਗਲਤ ਸ਼ਬਦਾਂ ਦੀ ਵਰਤੋਂ ਕਰਨ ਤੋਂ ਬਾਅਦ ਅਮਨ ਅਰੋੜਾ ਨੇ ਮੀਡੀਆ ਨੂੰ ਵੀ ਕਹਿ ਦਿੱਤਾ ਕਿ ਅੱਜ ਭਗਵੰਤ ਮਾਨ ਦੀ ਸ਼ਰਾਬ ਲਈ ਜਿੰਨੀ ਮਰਜ਼ੀ ਚਰਚਾ ਕਰਦੇ ਹੋਏ ਸਵਾਲ ਪੁੱਛੇ ਜਾ ਸਕਦੇ ਹਨ ਪਰ ਇਸ ਤੋਂ ਬਾਅਦ ਇਸ ਬਾਰੇ ਕੋਈ ਸਵਾਲ ਜਾਂ ਫਿਰ ਚਰਚਾ ਨਹੀਂ ਹੋਏਗੀ। ਸਗੋਂ ਇਸ ਟਾਪਿਕ ਨੂੰ ਹੀ ਹਮੇਸ਼ਾ ਲਈ ਖ਼ਤਮ ਕਰ ਦਿੱਤਾ ਜਾਵੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ ਦੀ ਸ਼੍ਰੋਮਣੀ ਅਕਾਲੀ ਦਲ ਵਿਚ ਹੋਈ ਘਰ ਵਾਪਸੀ
ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ ਨਿੱਘਾ ਸਵਾਗਤ
ਸੁਧੀਰ ਅਰੋੜਾ, ਅਬੋਹਰ
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬੱਲੂਆਣਾ ਤੋਂ ਤਿੰਨ ਵਾਰ ਵਿਧਾਇਕ ਰਹੇ ਸ. ਗੁਰਤੇਜ ਸਿੰਘ ਘੁੜਿਆਣਾ ਦੀ ਅੱਜ ਸ਼੍ਰੋਮਣੀ ਅਕਾਲੀ ਦਲ ਵਿਚ ਘਰ ਵਾਪਸੀ ਹੋ ਗਈ ਹੈ। ਉਨ੍ਹਾਂ ਨੂੰ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸਿਰੋਪਾ ਭੇਟ ਕਰਕੇ ਪਾਰਟੀ ਵਿਚ ਸ਼ਾਮਿਲ ਕੀਤਾ। ਇਸ ਦੌਰਾਨ ਸ.ਘੁੜਿਆਣਾ ਦੇ ਹਮਾਇਤੀ ਵੀ ਵੱਡੀ ਗਿਣਤੀ ਵਿਚ ਹਾਜ਼ਰ ਸਨ । ਸ.ਸੁਖਬੀਰ ਸਿੰਘ ਬਾਦਲ ਨੇ ਸ. ਘੁੜਿਆਣਾ ਦਾ ਪਾਰਟੀ ਵਿਚ ਵਾਪਸ ਆਉਣ ਤੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਤੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਕੋਆਰਡੀਨੇਟਰ ਸਤਿੰਦਰਜੀਤ ਸਿੰਘ ਮੰਟਾਂ ਹਲਕਾ ਬੱਲੂਆਣਾ ਦੇ ਇੰਚਾਰਜ ਪ੍ਰਕਾਸ਼ ਸਿੰਘ ਭੱਟੀ ਸਾਬਕਾ ਵਿਧਾਇਕ ਅਤੇ ਹੋਰ ਅਕਾਲੀ ਆਗੂ ਵੀ ਹਾਜ਼ਰ ਸਨ ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੰਜਾਬੀ ਸੂਬੇ ਦੇ ਬਾਨੀ ਦੇ ਬਰਸੀ ਸਮਾਗਮਾਂ ਤੋਂ ਅਕਾਲੀ ਦਲ ਵੱਲੋਂ ਕਿਨਾਰਾ
ਅਸ਼ੋਕ ਵਰਮਾ, ਬਠਿੰਡਾ
ਪਿੰਡ ਬਦਿਆਲਾ ‘ਚ ਪੰਜਾਬੀ ਸੂਬੇ ਦੇ ਬਾਨੀ ਸੰਤ ਫ਼ਤਹਿ ਸਿੰਘ ਦੀ 46ਵੀਂ ਬਰਸੀ ਮੌਕੇ ਕਰਵਾਏ ਸ਼ਰਧਾਂਜਲੀ ਸਮਾਗਮਾਂ ‘ਚੋਂ ਅਕਾਲੀ ਦਲ ਦੀ ਗੈਰਹਾਜ਼ਰੀ ਕਾਰਨ ਸਮਾਰੋਹਾਂ ਦਾ ਜਲੌਅ ਫਿੱਕਾ ਰਿਹਾ ਅਕਾਲੀ ਭਾਜਪਾ ਸਰਕਾਰ ਦੇ ਰਾਜ ‘ਚ ਬਦਿਆਲਾ ‘ਚ ਅੱਜ ਦੇ ਦਿਨ ਸਰਕਾਰੀ ਤੌਰ ‘ਤੇ ਸੂਬਾ ਪੱਧਰੀ ਸਮਾਗਮ ਕਰਵਾਏ ਜਾਂਦੇ ਰਹੇ ਹਨ ਜਿਨ੍ਹਾਂ ‘ਚ ਬਾਦਲ ਪਰਿਵਾਰ ਹਾਜਰੀ ਭਰਦਾ ਸੀ ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਖਰੀ ਵਾਰ ਸੂਬਾ ਪੱਧਰੀ ਸਮਾਗਮ ਹੋਇਆ ਸੀ
ਅੱਜ  ਪਿੰਡ ਵਾਸੀਆਂ ਨੇ ਧਾਰਮਿਕ ਸਮਾਗਮ ਕਰਵਾਇਆ ਤੇ ਪੰਜਾਬੀ ਸੂਬੇ ਦੇ ਬਾਨੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਪਰ ਅਕਾਲੀ ਦਲ ਇਨ੍ਹਾਂ ਸਮਾਗਮਾਂ ਤੋਂ ਦੂਰ ਰਿਹਾ ਉਂਜ ਵਿਧਾਨ ਸਭਾ ਹਲਕਾ ਮੌੜ ਦੇ ਹਲਕਾ ਇੰਚਾਰਜ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਸਮਾਗਮ ‘ਚ ਸ਼ਿਰਕਤ ਕੀਤੀ ਤੇ ਪੰਜਾਬੀ ਸੂਬੇ ਦੇ ਬਾਨੀ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਉਨ੍ਹਾਂ ਨੇ ਇਸ ਮੌਕੇ ਅਕਾਲੀ ਵਰਕਰਾਂ ਨਾਲ ਮੀਟਿੰਗ ਵੀ ਕੀਤੀ ਅਤੇ ਦਿੱਲੀ ਧਰਨੇ ‘ਚ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ
ਦੱਸਣਯੋਗ ਹੈ ਕਿ ਪੰਜਾਬੀ ਸੂਬੇ ਨੂੰ ਬਣਾਉਣ ‘ਚ ਸੰਤ ਫ਼ਤਹਿ ਸਿੰਘ ਦਾ ਅਹਿਮ ਤੇ ਵਡਮੁੱਲਾ ਯੋਗਦਾਨ ਰਿਹਾ ਹੈ ਉਨ੍ਹਾਂ 18 ਦਸੰਬਰ 1960 ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਇਤਿਹਾਸਕ ਤਕਰੀਰ ਮਗਰੋਂ ਆਪਣਾ ਮਰਨ ਵਰਤ ਆਰੰਭ ਦਿੱਤਾ, ਜੋ 23 ਦਿਨ ਜਾਰੀ ਰਿਹਾ ਉਨ੍ਹਾਂ ਦੀਆਂ ਸੇਵਾਵਾਂ ਨੂੰ ਵੇਖਦਿਆਂ ਉਨ੍ਹਾਂ ਨੂੰ 1962 ‘ਚ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣਿਆ ਸੀ ਸ੍ਰੀ ਸੇਖੋਂ ਨੇ ਕਿਹਾ ਕਿ ਸੰਤ ਫ਼ਤਹਿ ਸਿੰਘ ਦਾ ਸਮੁੱਚਾ ਜੀਵਨ ਸਾਨੂੰ ਹੱਕ ਅਤੇ ਸੱਚ ‘ਤੇ ਪਹਿਰਾ ਦੇਣ ਲਈ ਪ੍ਰੇਰਿਤ ਕਰਦਾ ਹੈ ਤੇ ਉਨ੍ਹਾਂ ਦਾ ਧਾਰਮਿਕ ਤੇ ਸਮਾਜਿਕ ਖੇਤਰ ‘ਚ ਪਾਇਆ ਯੋਗਦਾਨ ਇੱਕ ਮਿਸਾਲ ਹੈ
ਉਨ੍ਹਾਂ ਕਿਹਾ ਕਿ ਸੰਤ ਫ਼ਤਹਿ ਸਿੰਘ ਨੇ ਆਪਣਾ ਸਾਰਾ ਜੀਵਨ ਪੰਜਾਬ, ਪੰਜਾਬੀਅਤ ਤੇ ਸਮਾਜ ਨੂੰ ਸਮਰਪਿਤ ਕਰਕੇ ਹੀ ਬਿਤਾਇਆ, ਜੋ ਆਉਂਦੀਆਂ ਪੀੜ੍ਹੀਆਂ ਲਈ ਵੀ ਮਾਰਗ ਦਰਸ਼ਨ ਦਾ ਕੰਮ ਕਰੇਗਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਰਹੇ ਸੰਤ ਫਤਿਹ ਸਿੰਘ ਦੇ ਬਰਸੀ ਸਮਾਗਮਾਂ ‘ਚ ਅਕਾਲੀ ਦਲ ਦੇ ਕਿਸੇ ਵੀ ਆਗੂ ਦੇ ਨਾ ਪਹੁੰਚਣ ਕਾਰਨ ਪਿੰਡ ਵਾਸੀਆਂ ‘ਚ ਨਰਾਜ਼ਗੀ ਪਾਈ ਜਾ ਰਹੀ ਹੈ ਪਿੰਡ ਵਾਸੀ ਇਸ ਗੱਲ ਤੋਂ ਵੀ ਨਰਾਜ਼ ਹਨ
ਕਿ ਆਪਣੀ ਹੀ ਪਾਰਟੀ ਦੇ ਏਨੇ ਵੱਡੇ ਆਗੂ ਦੇ ਪਿੰਡ ਦਾ ਲਗਾਤਾਰ ਦੋ ਵਾਰ ਅਕਾਲੀ ਸਰਕਾਰ ਬਣਨ ਦੇ ਬਾਵਜੂਦ ਵਿਕਾਸ ਨਹੀਂ ਹੋ ਸਕਿਆ ਹੈ ਸੰਤ ਫਤਿਹ ਸਿੰਘ ਦੇ ਭਤੀਜੇ ਸੁਖਵੀਰਪਾਲ ਸਿੰਘ ਬਦਿਆਲਾ ਦਾ ਕਹਿਣਾ ਹੈ ਕਿ ਪਿੰਡ ਬਦਿਆਲਾ ਦੇ ਬਹੁਗਿਣਤੀ ਲੋਕ ਅਕਾਲੀ ਦਲ ਨਾਲ ਹਨ ਜਿਸ ਕਰਕੇ ਪਾਰਟੀ ਨੂੰ ਅੱਜ ਦੇ ਦਿਨ ਵੱਡਾ ਸਮਾਗਮ ਕਰਨਾ ਚਾਹੀਦਾ ਸੀ ਉਨ੍ਹਾਂ ਦੱਸਿਆ ਕਿ ਅੱਜ ਪਿੰਡ ਪੱਧਰ ਤੇ ਕਰਵਾਏ ਧਾਮਿਕ ਸਮਾਗਮ ਦੌਰਾਨ ਉਨ੍ਹਾਂ ਦੀਆਂ ਪੰਥਕ ਸੇਵਾਵਾਂ ਨੂੰ ਚੇਤੇ ਕੀਤਾ ਗਿਆ ਤੇ ਸ਼ਰਧਾਂਜਲੀ ਵੀ ਭੇਂਟ ਕੀਤੀ ਗਈ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਲੰਬੀ ‘ਚ ਕਾਂਗਰਸ ਵੀ ਕਰ ਰਹੀ ਐ ਰੈਲੀ
ਕਾਂਗਰਸ ਦੀ ਰੈਲੀ ‘ਚ ਨਹੀਂ ਪਹੁੰਚੇ ਮੰਤਰੀ ਨਵਜੋਤ ਸਿੱਘ ਸਿੱਧੂ
ਸਾਰੇ ਧਰਮਾਂ ਦੇ ਗਰੂਆਂ ਦਾ ਕਰਦੇ ਹਾਂ ਸਤਿਕਾਰ: ਰਾਜਾ ਵੜਿੰਗ
ਕਾਂਗਰਸ ਸਰਕਾਰ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ‘ਚ ਕੀਤਾ ਵੱਡਾ ਧੱਕਾ: ਤੋਤਾ ਸਿੰਘ
ਪਟਿਆਲਾ/ਲੰਬੀ। ਪਟਿਆਲਾ ‘ਚ ਅੱਜ ਅਕਾਲੀ ਦਲ ਆਪਣੀ ਰੈਲੀ ‘ਚ ਵੱਡਾ ਇਕੱਠ ਕਰਨ ‘ਚ ਕਾਮਯਾਬ ਹੋ ਗਿਆ ਹੈ। ਦੁਪਹਿਰ ਤੱਕ ਰੈਲੀ ਦੇ ਪੰਡਾਲ ‘ਚ ਲੋਕਾਂ ਦਾ ਪੁੱਜਣਾ ਜਾਰੀ ਰਿਹਾ। ਜ਼ਿਆਦਾ ਭੀੜ ਕਾਰਨ ਲੋਕਾਂ ਨੂੰ ਟੈਂਟ ਤੋਂ ਬਾਹਰ ਧੁੱਪ ‘ਚ ਵੀ ਬੈਠਣਾ ਪਿਆ। ਦੂਜੇ ਪਾਸੇ ਕਿੱਲਿਆਵਾਲੀ ਜ਼ਿਲ੍ਹਾ ਮੁਕਤਸਰ ਸਾਹਿਬ ਵਿਖੇ ਕਾਂਗਰਸ ਦੀ ਰੈਲੀ ਹੋ ਰਹੀ ਹੈ। ਦੋਵਾਂ ਰੈਲੀਆਂ ‘ਚ ਲੀਡਰਾਂ ਨੇ ਇੱਕ-ਦੂਜੀ ਪਾਰਟੀ ਨੂੰ ਰਗੜੇ ਲਾਏ। ਅਕਾਲੀ ਲੀਡਰਾਂ ਨੇ ਬੇਅਦਬੀ ਮਾਮਲਿਆਂ, ਕਿਸਾਨੀ ਮੁੱਦਿਆਂ ਤੇ ਰਮਸਾ ਅਧਿਆਪਕਾਂ ਦੇ ਮੁੱਦੇ ‘ਤੇ ਕਾਂਗਰਸ ਸਰਕਾਰ ਨੂੰ ਰਗੜੇ ਲਾਏ। ਅਕਾਲੀ ਆਗੂ ਬਿਕਰਮਜੀਤ ਮਜੀਠੀਆ ਨੇ ਕਾਂਗਰਸ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਦੀ ਪੰਜਾਬ ਸਰਕਾਰ ਖਿਲਾਫ਼ ਜਾਰੀ ਹੋਈ ਆਡੀਓ ਕਲਿੱਪ ਦੇ ਮੁੱਦੇ ‘ਤੇ ਵੀ ਕਾਂਗਰਸ ਨੂੰ ਭੰਡਿਆ। ਦੁਪਹਿਰ ਡੇਢ ਵਜੇ ਤੱਕ ਪਰਮਿੰਦਰ ਢੀਂਡਸਾ, ਸ਼ਿਕੰਦਰ ਸਿੰਘ ਮਲੂਕਾ, ਮਹੇਸ਼ਇੰਦਰ ਗਰੇਵਾਲ, ਬੀਬੀ ਜਗੀਰ ਕੌਰ ਸੰਬੋਧਨ ਕਰ ਚੁੱਕੇ ਸਨ। ਦੁਪਹਿਰ ਡੇਢ ਵਜੇ ਪ੍ਰੇਮ ਸਿੰਘ ਚੰਦੂਮਾਜ਼ਰਾ ਨੇ ਸੰਬੋਧਨ ਕਰਨਾ ਸ਼ੁਰੂ ਕੀਤਾ। ਅਕਾਲੀ ਦਲ ਦੀ ਸਟੇਜ਼ ਡਾ. ਦਲਜੀਤ ਸਿੰਘ ਚੀਮਾ ਨੇ ਸੰਭਾਲੀ ਹੋਈ ਹੈ।(Gathering)
ਖਹਿਰੇ ਦੇ ਦਿਲ ‘ਚ ਗੁਰੂ ਸਹਿਬਾਨਾਂ ਲਈ ਸਤਿਕਾਰ ਨਹੀਂ: ਸੁਖਬੀਰ ਬਾਦਲ
ਰੈਲੀ ਨੂੰ ਸੰਬੋਧਨ ਕਰਦਿਆਂ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਿਹਾ ਕਿ ਸੁਖਪਾਲ ਖਹਿਰਾ ਦੇ ਦਿਲ ‘ਚ ਸ੍ਰੀ ਗੁਰੂ ਗਰੰਥ ਸਾਹਿਬ ਲਈ ਸਤਿਕਾਰ ਨਹੀਂ। ਉਹ ਤਾਂ ਸਿਰਫ਼ ਸਿਆਸੀ ਚਾਲਬਾਜਾਂ ਲਈ ਹੀ ਬੇਅਦਬੀ ਮਾਮਲਿਆਂ ਨੂੰ ਹਵਾ ਦੇ ਰਿਹਾ ਹੈ।
ਸਾਰੇ ਧਰਮਾਂ ਦੇ ਗਰੂਆਂ ਦਾ ਕਰਦੇ ਹਾਂ ਸਤਿਕਾਰ: ਰਾਜਾ ਵੜਿੰਗ
ਲੰਬੀ ਵਿਖੇ ਹੋ ਰਹੀ ਕਾਂਗਰਸ ਦੀ ਰੈਲੀ ‘ਚ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਸਾਰੇ ਧਰਮਾਂ ਦੇ ਗੁਰੂਆਂ ਦਾ ਸਤਿਕਾਰ ਕਰਦੇ ਹਾਂ।
ਅਕਾਲੀਆਂ ਨੇ ਪੰਜਾਬ ਨੂੰ ਬਰਬਾਦ ਕੀਤਾ: ਮਨਪ੍ਰੀਤ
ਇਸ ਮੌਕੇ ਸੰਬੋਧਨ ਕਰਦਿਆਂ ਕਾਂਗਰਸ ਦੇ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਕਿਹਾ ਕਿ ਅਕਾਲੀਆਂ ਨੇ ਪੰਜਾਬ ਨੂੰ ਕੰਗਾਲ ਕਰ ਰੱਖ ਦਿੱਤਾ ਹੈ।
ਕਾਂਗਰਸ ਸਰਕਾਰ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ‘ਚ ਕੀਤਾ ਵੱਡਾ ਧੱਕਾ: ਤੋਤਾ ਸਿੰਘ
ਪਟਿਆਲਾ ਵਿਖੇ ਸ੍ਰੋਮਣੀ ਅਕਾਲੀ ਦਲ ਦੀ ਹੋ ਰਹੀ ਰੈਲੀ ‘ਚ ਸੰਬੋਧਨ ਕਰਦਿਆਂ ਤੋਤਾ ਸਿੰਘ ਨੇ ਕਿ ਮੈਂ ਆਪਣੀ ਸਾਰੀ ਜ਼ਿੰਦਗੀ ‘ਚ ਇਸ ਤਰ੍ਹਾਂ ਦਾ ਧੱਕਾ ਨਹੀਂ ਦੇਖਿਆ ਜਿਸ ਤਰ੍ਹਾਂ ਦਾ ਧੱਕਾ ਕਾਂਗਰਸ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵੇਲੇ ਕੀਤਾ। ਉਨ੍ਹਾਂ ਕਿਹਾ ਕਿ ਇਹ ਸਭ ਤੋਂ ਵੱਡਾ ਧੱਕਾ ਸੀ।
ਜਾਖੜ ਨੂੰ ਧਰਮ ਦਾ ਜ਼ਿਆਦਾ ਫ਼ਿਕਰ ਐ ਤਾਂ ਉਹ ਦਿੱਲੀ ਚੱਲੇ ਤੇ ਅਵਾਜ਼ ਉਠਾਵੇ: ਬਲਵਿੰਦਰ ਸਿੰਘ ਭੂੰਦੜ
ਪਟਿਆਲਾ ਵਿਖੇ ਸ੍ਰੋਮਣੀ ਅਕਾਲੀ ਦਲ ਦੀ ਰੈਲੀ ‘ਚ ਸੰਬੋਧਨ ਕਰਦਿਆਂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਜੇਕਰ ਸੁਨੀਲ ਜਾਖੜ ਨੂੰ ਧਰਮ ਦਾ ਜ਼ਿਆਦਾ ਫਿਕਰ ਹੈ ਤਾਂ ਉਹ ਸਾਡੇ ਨਾਲ ਦਿੱਲੀ ਚੱਲੇ ਤੇ ਉਨ੍ਹਾਂ ਆਗੂਆਂ ਖਿਲਾਫ਼ ਅਵਾਜ਼ ਉਠਾਵੇ ਜਿਨ੍ਹਾਂ ਨੇ ਧਰਮ ਦੀ ਸਭ ਤੋਂ ਵੱਡੀ ਬੇਅਦਬੀ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਖਿਲਾਫ਼ ਅਵਾਜ਼ ਉਠਾਵੇ ਜਿਨ੍ਹਾਂ ਨੇ ਗੁਰੂ ਘਰਾਂ ‘ਤੇ ਹਮਲੇ ਕਰਵਾਏ।
ਕੀ ਸਿੱਧੂ ਆਪਣੇ ਪਰਿਵਾਰ ਨੂੰ ਅਫ਼ੀਮ ਖਵਾਏਗਾ: ਸ਼ਵੇਤ ਮਲਿਕ
ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਨੇ ਨਵਜੋਤ ਸਿੱਧੂ ‘ਤੇ ਵਰ੍ਹਦਿਆਂ ਕਿਹਾ ਕਿ ਅਫ਼ੀਮ ਦੀ ਖੇਤੀ ਦੀ ਹਮਾਇਤ ਕਰਨ ਵਾਲੇ ਨਵਜੋਤ ਸਿੱਧੂ ਕੀ ਆਪਣੇ ਪਰਿਵਾਰ ਨੂੰ ਅਫ਼ੀਮ ਖਾਣ ਲਈ ਕਹਿਣਗੇ? ਉਨ੍ਹਾਂ ਕਿਹਾ ਕਿ ਜੇਕਰ ਉਹ ਆਪਣੇ ਪਰਿਵਾਰ ਨੂੰ ਅਫ਼ੀਮ ਖਾਣ ਦੀ ਆਗਿਆ ਨਹੀਂ ਦੇ ਸਕਦੇ ਤਾਂ ਪੰਜਾਬ ਦੇ ਲੋਕ ਕੀ ਉਨ੍ਹਾਂ ਦਾ ਪਰਿਵਾਰ ਨਹੀਂ?
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹਰਿਆਣਾ ਮਾਰਕਾ ਸ਼ਰਾਬ ਸਮੇਤ ਅਕਾਲੀ ਆਗੂ ਕਾਬੂ
720 ਪੇਟੀਆਂ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ
ਰਾਮਪੁਰਾ ਫੂਲ
ਥਾਣਾ ਸਦਰ ਪੁਲਿਸ ਵੱਲੋਂ ਗੁਪਤ ਸੂਚਨਾ ਮਿਲਣ ‘ਤੇ ਨਾਕਾਬੰਦੀ ਕਰਕੇ 720 ਪੇਟੀਆਂ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਥਾਣਾ ਸਦਰ ਦੇ ਮੁਖੀ ਨੇ ਦੱਸਿਆ ਕਿ ਗੁਪਤ ਸੂਚਨਾ ਮਿਲਣ ‘ਤੇ ਬਠਿੰਡਾ-ਚੰਡੀਗੜ੍ਹ ਮੁੱਖ ਮਾਰਗ ਸਥਿਤ ਪਿੰਡ ਕਰਾੜਵਾਲਾ ਵਿਖੇ ਨਾਕਾਬੰਦੀ ਕੀਤੀ ਗਈ ਤੇ ਮੁਖਬਰ ਦੇ ਦੱਸਣ ਅਨੁਸਾਰ ਐਲ ਪੀ ਟਰੱਕ ਪੀ ਬੀ 31 ਪੀ, 6869 ਨੂੰ ਰੋਕ ਕੇ ਉਸਦੀ ਤਲਾਸ਼ੀ ਲਈ ਗਈਤਾਂ ਉਸ ‘ਚੋਂ ਹਰਿਆਣਾ ਮਾਰਕਾ 720 ਪੇਟੀਆਂ ਸ਼ਰਾਬ ਬਰਾਮਦ ਕੀਤੀ ਗਈ ਜਿਸਨੂੰ ਕਰਮਜੀਤ ਸਿੰਘ ਪੁੱਤਰ ਰਾਮ ਸਿੰਘ ਵਾਸੀ ਤਾਜੋਕੇ ਚਲਾ ਰਿਹਾ ਸੀ ਜਦਕਿ ਸਰਵਜੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪੱਖੋਕੇ ਨਾਲ ਬੈਠਾ ਸੀ
ਥਾਣਾ ਸਦਰ ਮੁਖੀ ਨੇ ਦੱਸਿਆ ਕਿ ਇਹ ਲੋਕ ਹਰਿਆਣਾ ਤੋਂ ਸਸਤੀ ਸ਼ਰਾਬ ਲਿਆ ਕੇ ਬਠਿੰਡਾ ਬਰਨਾਲਾ ਦੇ ਪਿੰਡਾਂ ‘ਚ ਵੇਚਣ ਦਾ ਗੋਰਖ ਧੰਦਾ ਕਰਦੇ ਸਨ ਪੁਲਿਸ ਨੇ ਦੋਵਾਂ ਵਿਅਕਤੀਆਂ ਖਿਲਾਫ਼ ਆਬਕਾਰੀ ਐਕਟ ਅਧੀਨ ਮਾਮਲਾ ਦਰਜ ਦਿੱਤਾ ਹੈ ਉਕਤ ਸ਼ਰਾਬ ਦੀ ਤਸਕਰੀ ‘ਚ ਫੜ੍ਹਿਆ ਵਿਅਕਤੀ ਕਰਮਜੀਤ ਸਿੰਘ ਮਾਰਕੀਟ ਕਮੇਟੀ ਤਪਾ ਦਾ ਸਾਬਕਾ ਚੇਅਰਮੈਨ ਤੇ ਸ਼੍ਰੋਮਣੀ ਅਕਾਲੀ ਦਲ ਦਾ ਸਰਗਰਮ ਆਗੂ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੰਜਾਬ ‘ਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ : ਸੁਖਬੀਰ ਬਾਦਲ
ਕਾਂਗਰਸ ਵੱਲੋਂ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਦਾ ਵੇਰਵਾ ਪੇਸ਼
ਛਪਾਰ
ਛਪਾਰ ਦੇ ਮੇਲੇ ‘ਚ ਹੋਈਆਂ ਕਾਨਫਰੰਸਾਂ ਦੌਰਾਨ ਸਿਆਸੀ ਪਾਰਟੀਆਂ ਇੱਕ ਦੂਜੇ ‘ਤੇ ਖੂਬ ਵਰ੍ਹੀਆਂ ਕਾਂਗਰਸ ‘ਤੇ ਹੱਲਾ ਬੋਲਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਚੋਣਾਂ ‘ਚ ਐੱਸ. ਐੱਸ. ਪੀ. ਪੱਧਰ ਦੇ ਅਧਿਕਾਰੀ ਨੇ ਗੁੰਡਾਗਰਦੀ ਕੀਤੀ ਹੋਵੇ ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸ਼ਹਿ ‘ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਅਕਾਲੀ ਦਲ ਦੇ ਉਮੀਦਵਾਰਾਂ ਨਾਲ ਧੱਕੇਸ਼ਾਹੀ ਕੀਤੀ ਹੈ ਸੁਖਬੀਰ ਨੇ ਕਿਹਾ ਕਿ ਪੰਜਾਬ ਵਿਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ ਹੈ ਨਾ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਵਿਚ ਨਜ਼ਰ ਆਉਂਦੇ ਹਨ ਅਤੇ ਨਾ ਹੀ ਕਾਂਗਰਸ ਦੇ ਮੰਤਰੀ ਸੂਬੇ ਨੂੰ ਅਫਸਰਸ਼ਾਹੀ ਚਲਾ ਰਹੀ ਹੈ
ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਪੰਜਾਬ ਦੀ ਸੱਤਾ ‘ਚ ਆਇਆਂ ਡੇਢ ਸਾਲ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ ਬਾਵਜ਼ੂਦ ਇਸ ਦੇ ਪੰਜਾਬ ਦੇ ਕਿਸੇ ਪਿੰਡ ਵਿਚ ਇਕ ਇੱਟ ਤੱਕ ਨਹੀਂ ਲੱਗੀ ਅਤੇ ਨਾ ਹੀ ਪੰਜਾਬ ਸਰਕਾਰ ਵਲੋਂ ਕਿਸੇ ਪਿੰਡ ਨੂੰ ਗ੍ਰਾਂਟ ਜਾਰੀ ਕੀਤੀ ਗਈ ਉਨ੍ਹਾਂ ਕਿਹਾ ਕਿ ਕਾਂਗਰਸ ਨੇ ਤਾਂ ਅਕਾਲੀ ਦਲ ਵੱਲੋਂ ਲੋਕਾਂ ਦੀ ਸਹੂਲਤ ਲਈ ਖੋਲ੍ਹੇ ਗਏ ਸੇਵਾ ਕੇਂਦਰ ਵੀ ਬੰਦ ਕਰਵਾ ਦਿੱਤੇ ਹਨ
ਕਾਂਗਰਸ ਪਾਰਟੀ ਵੱਲੋਂ ਕੀਤੀ ਛਪਾਰ ਮੇਲੇ ‘ਤੇ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਂਸਦ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ‘ਚ ਕਾਂਗਰਸ ਪਾਰਟੀ ਨੂੰ ਮਿਲੀ ਭਾਰੀ ਜਿੱਤ ਨਾਲ ਵਿਰੋਧੀ ਪਾਰਟੀਆਂ ਦਾ ਹੰਕਾਰ ਬੁਰੀ ਤਰ੍ਹਾਂ ਟੁੱਟ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਹਰੇਕ ਕਾਂਗਰਸੀ ਨੂੰ ਖੁੱਲ੍ਹ ਕੇ ਪੰਜਾਬੀਆਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਤੇ ਜਲਦ ਹੀ ਇਨ੍ਹਾਂ ਨੁਮਾਇੰਦਿਆਂ ਰਾਹੀਂ ਸੂਬੇ ਵਿੱਚ ਵੱਡੀ ਪੱਧਰ ‘ਤੇ ਵਿਕਾਸ ਕਾਰਜ ਸ਼ੁਰੂ ਹੋਣਗੇ। ਉਨ੍ਹਾਂ ਕਾਂਗਰਸ ਪਾਰਟੀ ਦੇ ਨੁਮਾਇੰੰਦਿਆਂ ਨੂੰ ਇਹ ਵੀ ਸਪੱਸ਼ਟ ਕੀਤਾ ਕਿ ਜੋ ਵੀ ਲੋਕ ਨੁਮਾਇੰਦਾ ਜਾਂ ਕਾਂਗਰਸ ਪਾਰਟੀ ਨਾਲ ਸਬੰਧ ਰੱਖਣ ਵਾਲਾ ਕੋਈ ਵੀ ਗਲਤ ਕੰਮ ਕਰੇਗਾ, ਉਸ ਨੂੰ ਪਾਰਟੀ ਤੋਂ ਬਾਹਰ ਕੱਢਣ ਦੇ ਨਾਲ-ਨਾਲ ਕਾਨੂੰਨੀ ਕਾਰਵਾਈ ਦਾ ਵੀ ਸਾਹਮਣਾ ਕਰਨਾ ਪਵੇਗਾ। ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪਿਛਲੀ ਅਕਾਲੀ ਭਾਜਪਾ ਗਠਜੋੜ ਸਰਕਾਰ ‘ਤੇ ਪੰਜਾਬ ਨੂੰ ਹਰ ਪੱਖੋਂ ਕੰਗਾਲ ਕਰਨ ਦਾ ਦੋਸ਼ ਲਾਇਆ ਉਨ੍ਹਾਂ ਦਾਅਵੇ ਨਾਲ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਮੌਜੂਦਾ ਪੰਜਾਬ ਸਰਕਾਰ ਨੇ ਨਾ ਸਿਰਫ਼ ਪਿਛਲੀਆਂ ਸਾਰੀਆਂ ਲੋਕ ਹਿੱਤ ਯੋਜਨਾਵਾਂ ਨੂੰ ਚਾਲੂ ਰੱਖਣ ਦੇ ਨਾਲ-ਨਾਲ ਵਾਧਾ ਕੀਤਾ ਹੈ, ਸਗੋਂ ਇਨ੍ਹਾਂ ਸਹੂਲਤਾਂ ਤਹਿਤ ਮਿਲਣ ਵਾਲੀ ਆਰਥਿਕ ਰਾਸ਼ੀ ਵਿੱਚ ਵੀ ਵਾਧਾ ਕੀਤਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹਾਈ ਕੋਰਟ ਪੁੱਜਾ ਅਕਾਲੀ ਦਲ, ਅੱਜ ਹੋਵੇਗੀ ਸੁਣਵਾਈ
ਫਰੀਦਕੋਟ ਵਿਖੇ 16 ਸਤੰਬਰ ਨੂੰ ਅਕਾਲੀ ਦਲ ਨੇ ਕਰਨੀ ਐ ਪੋਲ ਖੋਲ ਰੈਲੀ
ਚੰਡੀਗੜ੍ਹ, ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼
ਫਰੀਦਕੋਟ ਵਿਖੇ ਪੋਲ ਖੋਲ੍ਹ ਰੈਲੀ ਕਰਨ ਜਾ ਰਹੇ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਸਰਕਾਰ ਨੇ ਵੱਡਾ ਝਟਕਾ ਦਿੰਦੇ ਹੋਏ ਰੈਲੀ ਦੀ ਇਜਾਜ਼ਤ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ, ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪੁੱਜ ਗਿਆ ਹੈ ਜਿੱਥੇ ਕਿ ਪਟੀਸ਼ਨ ਪਾਉਂਦੇ ਹੋਏ ਤੁਰੰਤ ਸੁਣਵਾਈ ਕਰਨ ਦੀ ਮੰਗ ਕੀਤੀ ਗਈ ਹੈ। ਹਾਈ ਕੋਰਟ ਦੇ ਡਬਲ ਬੈਂਚ ਨੇ ਇਸ ‘ਤੇ ਸ਼ਨਿੱਚਰਵਾਰ ਨੂੰ ਸੁਣਵਾਈ ਕਰਨ ਦਾ ਭਰੋਸਾ ਦਿੱਤਾ ਹੈ।
ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਇਸ ਕਾਂਗਰਸ ਸਰਕਾਰ ਵਿੱਚ ਪਿਛਲੇ ਇੱਕ ਸਾਲ ਤੋਂ ਲਗਾਤਾਰ ਸਰਕਾਰ ਦੀ ਪੋਲ ਖੋਲ੍ਹ ਰੈਲੀਆਂ ਕਰ ਰਿਹਾ ਹੈ। ਇਸੇ ਕੜੀ ਤਹਿਤ ਪਿਛਲੇ ਹਫ਼ਤੇ ਵੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਬੋਹਰ ਹਲਕੇ ਵਿਖੇ ਇੱਕ ਰੈਲੀ ਕੀਤੀ ਗਈ ਸੀ ਜਿਥੇ ਵੱਡੀ ਗਿਣਤੀ ਵਿੱਚ ਇਕੱਠ ਵੀ ਹੋਇਆ ਸੀ ਅਤੇ ਹੁਣ ਤੱਕ ਅਬੋਹਰ ਹਲਕੇ ਵਿੱਚ ਕਾਂਗਰਸ ਅਤੇ ਸੁਨੀਲ ਜਾਖੜ ਖ਼ਿਲਾਫ਼ ਇਹ ਸਭ ਤੋਂ ਵੱਡੀ ਰੈਲੀ ਮੰਨੀ ਜਾ ਰਹੀ ਸੀ।
ਅਬੋਹਰ ਰੈਲੀ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ 15 ਸਤੰਬਰ ਨੂੰ ਕੋਟਕਪੂਰਾ ਵਿਖੇ ਰੈਲੀ ਕੀਤੀ ਜਾਣੀ ਸੀ ਪਰ ਕੁਝ ਸੰਗਠਨਾਂ ਵੱਲੋਂ ਵਿਰੋਧ ਕਰਨ ਤੋਂ ਬਾਅਦ ਕੋਟਕਪੂਰਾ ਪ੍ਰਸ਼ਾਸਨ ਵੱਲੋਂ ਇਸ ਰੈਲੀ ਲਈ ਇਜਾਜ਼ਤ ਨਹੀਂ ਦਿੱਤੀ ਸੀ  ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ 16 ਸਤੰਬਰ ਨੂੰ ਫਰੀਦਕੋਟ ਵਿਖੇ ਰੈਲੀ ਕਰਨ ਦਾ ਐਲਾਨ ਕਰ ਦਿੱਤਾ ਸੀ। ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੇ ਗਏ ਇਸ ਐਲਾਨ ਤੋਂ ਬਾਅਦ ਹੁਣ ਜਦੋਂ ਰੈਲੀ ਨੂੰ ਸਿਰਫ਼ 2 ਦਿਨ ਦਾ ਸਮਾਂ ਰਹਿ ਗਿਆ ਹੈ ਤਾਂ ਪ੍ਰਸ਼ਾਸਨ ਵੱਲੋਂ ਸ਼ਾਮ ਲਗਭਗ 2 ਵਜੇ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਉਨ੍ਹਾਂ ਨੂੰ ਰੈਲੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਹੈ।
ਸ਼੍ਰੋਮਣੀ ਅਕਾਲੀ ਦਲ ਵਲੋਂ ਸੀਨੀਅਰ ਵਕੀਲ ਅਸ਼ੋਕ ਅਗਰਵਾਲ ਨੇ ਜਸਟਿਸ ਅਜੈ ਕੁਮਾਰ ਮਿੱਤਲ ਅਤੇ ਜਸਟਿਸ ਅਰਵਿੰਦਰ ਸਿੰਘ ਦੀ ਅਦਾਲਤ ਵਿੱਚ ਪੇਸ਼ ਹੁੰਦੇ ਹੋਏ ਕਿਹਾ ਕਿ ਇਹ ਮਾਮਲਾ ਤੁਰੰਤ ਸੁਣਿਆ ਜਾਣਾ ਚਾਹੀਦਾ ਹੈ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਨੇ 10 ਤਾਰੀਖ਼ ਨੂੰ ਹੀ ਰੈਲੀ ਦੀ ਇਜਾਜ਼ਤ ਲੈਣ ਲਈ ਅਰਜ਼ੀ ਦੇ ਦਿੱਤੀ ਸੀ ਪਰ ਜਾਣ ਬੁੱਝ ਕੇ ਸ਼ੁੱਕਰਵਾਰ ਬਾਅਦ ਦੁਪਹਿਰ ਨੂੰ ਰੈਲੀ ਦੀ ਇਜਾਜ਼ਤ ਦੇਣ ਤੋਂ ਸਾਫ਼ ਇਨਕਾਰ ਕੀਤਾ ਗਿਆ, ਜਦੋਂ ਕਿ ਐਤਵਾਰ ਨੂੰ ਰੈਲੀ ਹੋਣੀ ਹੈ। ਇਸ ‘ਤੇ ਹਾਈ ਕੋਰਟ ਦੀ ਡਬਲ ਬੈਂਚ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸ਼ਨੀਵਾਰ ਨੂੰ ਸੁਣਵਾਈ ਕਰਨ ਦਾ ਭਰੋਸਾ ਦਿੰਦੇ ਹੋਏ ਪਟੀਸ਼ਨ ਨੂੰ ਚੀਫ਼ ਜਸਟਿਸ ਨੂੰ ਭੇਜ ਦਿੱਤਾ ਹੈ, ਜਿੱਥੇ ਇਹ ਤੈਅ ਹੋਵੇਗਾ ਕਿ ਸ਼ਨੀਵਾਰ ਨੂੰ ਕਿਹੜੀ ਬੈਂਚ ਕੋਲ ਇਹ ਮਾਮਲਾ ਲੱਗੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।