Sukhdev Singh Dhindsa - Sach Kahoon Punjabi
ਮੁਲਾਜ਼ਮਾਂ ਨੂੰ ਬਜਟ ਵਾਲੇ ਦਿਨ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਸੱਦਾ
ਪਟਿਆਲਾ (ਖੁਸ਼ਵੀਰ ਸਿੰਘ ਤੂਰ) ਅਕਾਲੀ ਦਲ ਤੋਂ ਅਸਤੀਫ਼ਾ ਦੇਣ ਵਾਲੇ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇਣ ਵਾਲੇ ਸਾਬਕਾ ਚੇਅਰਮੈਂਨ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ ਨੂੰ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਵੱਲੋਂ ਮਨਾ ਲਿਆ ਗਿਆ ਹੈ ਅਤੇ ਰੱਖੜਾ ਦੇ ਗਿਲੇ ਸ਼ਿਕਵੇ ਦੂਰ ਕਰ ਦਿੱਤੇ ਗਏ ਹਨ। ਇਸ ਮੌਕੇ ਰਣਧੀਰ ਰੱਖੜਾ ਦੇ ਘਰ ਪੁੱਜੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਤੇ ਉਹਨਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਅਕਾਲੀ ਸਰਕਾਰ  ਅਤੇ ਪਾਰਟੀ ਵੱਲੋਂ ਲਏ ਹਰ ਫੈਸਲੇ ਵਿਚ ਸ਼ਾਮਲ ਸਨ ਤੇ ਉਹਨਾਂ ਵੱਲੋਂ ਅਕਾਲੀ ਦਲ ਖਿਲਾਫ  ਕੂੜ ਪ੍ਰਚਾਰ ਮੁਹਿੰਮ ਵਿੱਢਣਾ ਮੰਦਭਾਗਾ ਹੈ।
ਇਸ ਮੌਕੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਤੇ ਸੁਰਜੀਤ ਸਿੰਘ ਰੱਖੜਾ ਦੇ ਨਾਲ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਸੰਗਰੂਰ ਵਿਖੇ ਇਕੱਠ ਦੇ ਦਾਅਵੇ ਦਾ ਮਖੌਲ ਉਡਾਉਂਦਿਆਂ ਕਿਹਾ ਕਿ ਇਹ ਇਕ ਪਾਰਟੀ ਦਾ ਨਹੀਂ ਬਲਕਿ ਕਈ ਪਾਰਟੀਆਂ ਦਾ ਇਕੱਠ ਸੀ ਜਿਸਦੀ ਹਮਾਇਤ ਕਾਂਗਰਸ ਪਾਰਟੀ ਕਰ ਰਹੀ ਸੀ। ਉਹਨਾਂ ਕਿਹਾ ਕਿ ਢੀਂਡਸਾ ਪਰਿਵਾਰ ਨੇ ਪਿਛਲੇ 40 ਸਾਲਾਂ ਤੋਂ ਸੰਗਰੂਰ ‘ਚ ਅਕਾਲੀ ਦਲ ਦੀ ਕਮਾਂਡ ਸੰਭਾਲੀ ਹੋਈ ਸੀ। ਉਹਨਾਂ ਕਿਹਾ ਕਿ ਉਹ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਥਾਨਕ ਮੰਤਰੀ ਵਿਜੇਇੰਦਰ ਸਿੰਗਲਾ ਨੂੰ ਵਧਾਈ ਦੇਣਾ ਚਾਹੁੰਦੇ ਹਨ ਜਿਹਨਾਂ ਨੇ ਰੈਲੀ ਲਈ ਵਧੀਆ ਪ੍ਰਬੰਧ ਕੀਤੇ।
ਇੱਕ ਸਵਾਲ ਦੇ ਜਵਾਬ ਵਿੱਚ ਮਜੀਠੀਆ ਨੇ ਮੁਲਾਜ਼ਮਾਂ ਤੇ ਕਾਂਗਰਸ ਸਰਕਾਰ ਤੋਂ ਪੀੜਤ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ 28 ਫਰਵਰੀ ਨੂੰ ਵਿਧਾਨ ਸਭਾ ਦਾ ਘਿਰਾਓ ਕਰਨ ਜਿਸ ਦਿਨ ਵਿੱਤ ਮੰਤਰੀ ਬਜਟ ਪੇਸ਼ ਕਰਨਗੇ। ਉਹਨਾਂ ਕਿਹਾ ਕਿ ਜੋ ਲੋਕ ਸਰਕਾਰ ਤੋਂ ਪੀੜਤ ਹਨ
ਉਹਨਾਂ ਨੂੰ ਵਿਧਾਨ ਸਭਾ ਦਾ ਘਿਰਾਓ ਕਰਨਾ ਚਾਹੀਦਾ ਹੈ ਤਾਂ ਕਿ ਏਅਰਕੰਡੀਸ਼ਨਰਾਂ ਵਿਚ ਅੰਦਰ ਬੈਠੇ ਲੋਕਾਂ ਨੂੰ ਉਹਨਾਂ ਦੀ ਪੀੜ ਤੇ ਹਾਲਤ ਦਾ ਪਤਾ ਲੱਗ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਹਰਪਾਲ ਜੁਨੇਜਾ, ਸਾਬਕਾ ਚੇਅਰਮੈਨ ਨਰਦੇਵ ਸਿੰਘ ਆਕੜੀ, ਅਜੈ ਥਾਪਰ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਯੂਥ ਪ੍ਰਧਾਨ ਇੰਦਰਜੀਤ ਸਿੰਘ ਰੱਖੜਾ, ਸਰਬਜੀਤ ਸਿੰਘ ਝਿੰਜਰ, ਜਸਪਾਲ ਸਿੰਘ ਬਿੱਟੂ ਚੱਠਾ, ਸੁਖਵਿੰਦਰਪਾਲ ਸਿੰਘ ਮਿੰਟਾ, ਨਿਰਮਲ ਸਿੰਘ ਰੀਹਲ,  ਜੋਗਿੰਦਰ ਸਿੰਘ ਲਵਲੀ ਬਵੇਜਾ, ਅਮਨ ਬਵੇਜਾ ਤੇ ਹੋਰ ਆਗੂ ਮੌਜੂਦ ਸਨ।
ਆਦਰਸ਼ ਦੀ ਥਾਂ ਵਿਹਲਾ ਮੁੱਖ ਮੰਤਰੀ ਰੱਖ ਲੈਣਾ ਚਾਹੀਦਾ
ਇੱਕ ਪ੍ਰਾਈਵੇਟ ਸੰਸਥਾ ਵੱਲੋਂ ਮੁੱਖ ਮੰਤਰੀ ਨੂੰ ਦਿੱਤੇ ਐਵਾਰਡ ਦਾ ਮਖੌਲ ਉਡਾਉਂਦਿਆਂ ਅਕਾਲੀ ਨੇਤਾ ਨੇ ਕਿਹਾ ਕਿ ਇਸਦਾ ਨਾਂਅ ਆਦਰਸ਼ ਸੀ ਐਮ ਦੀ ਥਾਂ ਵਿਹਲਾ ਮੁੱਖ ਮੰਤਰੀ ਰੱਖ ਲੈਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਜਿਹੜਾ ਮੁੱਖ ਮੰਤਰੀ ਲੋਕਾਂ ‘ਚ ਵਿਚਰਦਾ ਨਹੀਂ, ਉਸ ਨੂੰ ਕਿਸ ਗੱਲ ਦਾ ਅਵਾਰਡ ਦਿੱਤਾ ਗਿਆ ਹੈ।  ਉਹਨਾਂ ਕਿਹਾ ਕਿ ਸੱਚਾਈ ਦਰਸਾਉਂਦਾ ਅਜਿਹਾ ਐਵਾਰਡ ਮਿਲਣ ‘ਤੇ ਪੰਜਾਬੀ ਬਹੁਤ ਖੁਸ਼ੀ ਮਨਾਉਣਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਢੀਂਡਸਾ ਪਰਿਵਾਰ ਦੀ ਸਿਆਸੀ ਪਰਖ਼ ਦੀ ਘੜੀ ਅੱਜ
ਨਾਜ ਮੰਡੀ ‘ਚ ਹੋਣ ਵਾਲੀ ਰੈਲੀ ਲਈ ਵੱਡੇ ਪੰਡਾਲ ‘ਚ ਲਾਈਆਂ 15 ਹਜ਼ਾਰ ਕੁਰਸੀਆਂ
ਚਾਹ ਪਾਣੀ, ਲੰਗਰ ਦੇ ਪ੍ਰਬੰਧ, ਆਗੂ ਕਰਦੇ ਰਹੇ ਨੇ ਦਿਨ ਰਾਤ ਡਿਊਟੀਆਂ
ਸੰਗਰੂਰ, (ਗੁਰਪ੍ਰੀਤ ਸਿੰਘ)। ਢੀਂਡਸਾ (Dhindsa) ਪਰਿਵਾਰ ਦੀ ਸਿਆਸੀ ਪ੍ਰੀਖਿਆ ਦੀ ਘੜੀ ਆ ਗਈ ਹੈ। ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋਣ ਤੋਂ ਬਾਅਦ ਢੀਂਡਸਾ ਪਰਿਵਾਰ ਵੱਲੋਂ ਅੱਜ ਸ਼ਕਤੀ ਪ੍ਰਦਰਸ਼ਨ ਕੀਤਾ ਜਾਵੇਗਾ। ਸੰਗਰੂਰ ਦੀ ਅਨਾਜ ਮੰਡੀ ਦੇ ਵੱਡੇ ਫੜ ਵਿੱਚ ਹੋਣ ਵਾਲੀ ਇਸ ਰੈਲੀ ਲਈ ਢੀਂਡਸਾ ਪਰਿਵਾਰ ਅਤੇ ਉਨਾਂ ਦੇ ਹਮਾਇਤੀਆਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਜ਼ੋਰਦਾਰ ਤਿਆਰੀਆਂ ਚੱਲ ਰਹੀਆਂ ਹਨ। ਢੀਂਡਸਾ ਪਰਿਵਾਰ ਨੇ ਜ਼ਿਲ੍ਹਾ ਸੰਗਰੂਰ ਤੇ ਬਰਨਾਲਾ ਦੇ ਪਿੰਡ-ਪਿੰਡ ਤੇ ਹਲਕਿਆਂ ਵਿੱਚ ਜਾ ਕੇ ਆਪਣੇ ਹਮਾਇਤੀਆਂ ਨੂੰ ਰੈਲੀ ਲਈ ਲਾਮਬੰਦ ਕੀਤਾ ਹੋਇਆ ਹੈ।
ਰੈਲੀ ਦੇ ਅਗਾਊਂ ਪ੍ਰਬੰਧਾਂ ਦੀ ਜਾਣਕਾਰੀ ਲਈ ਇਸ ਪ੍ਰਤੀਨਿਧ ਵੱਲੋਂ ਰੈਲੀ ਵਾਲੇ ਸਥਾਨ ਦਾ ਦੌਰਾ ਕੀਤਾ ਤਾਂ ਉੱਥੇ ਦਰਜ਼ਨਾਂ ਦੀ ਗਿਣਤੀ ਵਿੱਚ ਢੀਂਡਸਾ ਹਮਾਇਤੀ ਆਗੂ ਮੌਜ਼ੂਦ ਸਨ। ਅਨਾਜ ਮੰਡੀ ਦੇ ਤਕਰੀਬਨ 3 ਏਕੜ ਪੰਡਾਲ ‘ਚ ਵੱਡਾ ਟੈਂਟ ਲਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਰੈਲੀ ਦੇ ਪ੍ਰਬੰਧ ਵੇਖ ਰਹੇ ਅਕਾਲੀ ਆਗੂ ਜਸਵਿੰਦਰ ਸਿੰਘ ਪ੍ਰਿੰਸ, ਸੰਦੀਪ ਦਾਨੀਆ, ਵਿਜੈ ਲੰਕੇਸ਼ ਨੇ ਦੱਸਿਆ ਕਿ ਰੈਲੀ ਦੇ ਸਾਰੇ ਪ੍ਰਬੰਧ ਪੂਰੇ ਕਰ ਲਏ ਗਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਰੈਲੀ ਵਿੱਚ ਰਿਕਾਰਡ ਤੋੜ ਇਕੱਠ ਹੋਵੇਗਾ ਜਿਸ ਕਾਰਨ ਉਹ ਪ੍ਰਬੰਧ ਪੂਰੇ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਸਾਰੇ ਪੰਡਾਲ ਵਿੱਚ 15 ਹਜ਼ਾਰ ਦੇ ਕਰੀਬ ਕੁਰਸੀਆਂ ਲਾ ਦਿੱਤੀਆਂ ਗਈਆਂ ਹਨ। ਸਟੇਜ ਤੋਂ ਥੋੜਾ ਅੱਗੇ ਹੇਠਾਂ ਬੈਠਣ ਵਾਲਿਆਂ ਲਈ ਦਰੀਆਂ ਵਿਛਾਈਆਂ ਗਈਆਂ ਹਨ, ਇਸ ਤੋਂ ਇਲਾਵਾ ਇੱਕ ਮੇਨ ਸਟੇਜ ਤਿਆਰ ਕੀਤੀ ਗਈ ਹੈ ਢਾਡੀ-ਰਾਗੀਆਂ ਵਾਸਤੇ ਛੋਟੀ ਸਟੇਜ ਲਾਈ ਗਈ ਹੈ। ਪ੍ਰਿੰਸ ਨੇ ਦੱਸਿਆ ਕਿ ਰੈਲੀ ਵਿੱਚ ਪਹੁੰਚਣ ਵਾਲੇ ਲੋਕਾਂ ਦੀ ਹਰ ਸੁਵਿਧਾ ਦਾ ਪੂਰਾ ਧਿਆਨ ਰੱਖਿਆ ਗਿਆ ਹੈ। ਪਿਛਲੇ ਪਾਸੇ ਦੋ ਵੱਡੀਆਂ ਐਲਸੀਡੀਜ਼ ਲਾਈਆਂ ਜਾਣਗੀਆਂ ਤਾਂ ਜੋ ਪਿੱਛੇ ਬੈਠਣ ਵਾਲੇ ਲੋਕਾਂ ਨੂੰ ਵੀ ਸਟੇਜ ਦੀ ਸਾਰੀ ਕਾਰਵਾਈ ਪਤਾ ਲੱਗਦੀ ਰਹੇ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਵੱਲੋਂ ਕੀਤੀ ਗਈ ਰੈਲੀ ਤੋਂ ਦੁੱਗਣਾ ਇਕੱਠ ਇਸ ਰੈਲੀ ਵਿੱਚ ਹੋਵੇਗਾ।
ਰੈਲੀ ਸਾਬਤ ਕਰੇਗੀ ਕਿ ਲੋਕ ਕਿਹੜੀ ਪਾਰਟੀ ਦੇ ਨਾਲ ਹਨ : ਪਰਮਿੰਦਰ ਢੀਂਡਸਾ
ਸੰਗਰੂਰ: 23 ਫਰਵਰੀ ਦੀ ਰੈਲੀ ਦੀ ਕਵਰੇਜ਼ ਲਈ ਸੱਦਾ ਪੱਤਰ ਦੇਣ ਲਈ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਸੰਗਰੂਰ ਦੇ ਸਮੂਹ ਪੱਤਰਕਾਰ ਭਾਈਚਾਰੇ ਦੀ ਆਓ ਭਗਤ ਕੀਤੀ। ਉਨਾਂ ਇੱਕ ਨਿੱਜੀ ਹੋਟਲ ਵਿਖੇ ਪ੍ਰੈਸ ਕਾਨਫਰੰਸ ਵੀ ਕੀਤੀ।  ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਮਿੰਦਰ ਨੇ ਆਖਿਆ ਕਿ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਨਵਾਂ ਅਧਿਆਇ ਜੁੜਨ ਜਾ ਰਿਹਾ ਹੈ। ਉਨਾਂ ਕਿਹਾ ਕਿ ਕੱਲ ਸੰਗਰੂਰ ਵਿਖੇ ਹੋਣ ਵਾਲੇ ਇਕੱਠ ਨੇ ਸਾਬਤ ਕਰ ਦੇਣਾ ਹੈ ਕਿ ਕਿਹੜਾ ਦਲ ਪੰਥਕ ਸਿਧਾਂਤਾਂ ‘ਤੇ ਪਹਿਰਾ ਦੇਣ ਵਾਲਾ ਹੈ।
ਉਨਾਂ ਕਿਹਾ ਕਿ ਜਿਸ ਤਰਾਂ ਦਾ ਲੋਕਾਂ ਵੱਲੋਂ ਉਤਸ਼ਾਹ ਸਾਹਮਣੇ ਆ ਰਿਹਾ ਹੈ, ਉਸ ਤੋਂ ਸਾਬਤ ਹੋ ਰਿਹਾ ਹੈ ਕਿ ਇਹ ਰੈਲੀ ਸੰਗਰੂਰ ਦੇ ਇਤਿਹਾਸ ਦੀ ਸਭ ਤੋਂ ਵੱਡੀ ਰੈਲੀ ਹੋਵੇਗੀ। ਉਨਾਂ ਕਿਹਾ ਕਿ ਅਸੀਂ ਉਸੇ ਥਾਂ ‘ਤੇ ਰੈਲੀ ਕਰ ਰਹੇ ਹਾਂ ਜਿੱਥੇ ਕੁਝ ਦਿਨ  ਪਹਿਲਾਂ ਅਕਾਲੀ ਦਲ ਬਾਦਲ ਵੱਲੋਂ ਕੀਤੀ ਗਈ ਸੀ ਤਾਂ ਜੋ ਲੋਕਾਂ ਨੂੰ ਪਤਾ ਲੱਗ ਸਕੇ ਕਿ ਲੋਕ ਕਿਹੜੀ ਪਾਰਟੀ ਦੇ ਨਾਲ ਖੜੇ ਹਨ। ਉਨਾਂ ਇਹ ਵੀ ਕਿਹਾ ਕਿ ਇਸ ਰੈਲੀ ਵਿੱਚ ਸਿਰਫ਼ ਜ਼ਿਲਾ ਸੰਗਰੂਰ ਦਾ ਇਕੱਠ ਹੀ ਹੋਵੇਗਾ ਜਦੋਂ ਕਿ ਬਾਦਲ ਦਲ ਵੱਲੋਂ ਕੀਤੀ ਰੈਲੀ ਵਿੱਚ ਸਾਰੇ ਪੰਜਾਬ ਵਿੱਚੋਂ ਲੋਕ ਇਕੱਠੇ ਕੀਤੇ ਗਏ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਢੀਂਡਸਾ ਪਰਿਵਾਰ ਲਈ ਵੱਕਾਰ ਦਾ ਸਵਾਲ ਬਣੀ 23 ਫਰਵਰੀ ਦੀ ਰੈਲੀ
ਇਕੱਠ ਕਰਨ ਲਈ ਲਾਇਆ ਅੱਡੀ-ਚੋਟੀ ਦਾ ਜ਼ੋਰ, ਵਿਰੋਧੀ ਰੱਖ ਰਹੇ ਨੇ ਬਾਜ਼ ਅੱਖ
ਸੰਗਰੂਰ, (ਗੁਰਪ੍ਰੀਤ ਸਿੰਘ) ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਗਰੂਰ ਵਿਖੇ ਢੀਂਡਸਾ ਪਰਿਵਾਰ ਵਿਰੁੱਧ ਕੀਤੀ ਵਿਸ਼ਾਲ ਰੈਲੀ ਤੋਂ ਬਾਅਦ ਹੁਣ ਢੀਂਡਸਾ ਪਰਿਵਾਰ ਨੇ ਐਲਾਨ ਕੀਤਾ ਹੋਇਆ ਹੈ ਕਿ 23 ਫਰਵਰੀ ਨੂੰ ਉਸੇ ਜਗ੍ਹਾ ਉਸ ਤੋਂ ਵੀ ਵੱਡੀ ਰੈਲੀ ਕੀਤੀ ਜਾਵੇਗੀ ਜਿਸ ਵਿੱਚ ‘ਪੰਥਕ ਹਿਤੈਸ਼ੀਆਂ’ ਦਾ ਵੱਡਾ ਇਕੱਠ ਹੋਵੇਗਾ ਢੀਂਡਸਾ ਪਰਿਵਾਰ ਨੇ ਬੇਸ਼ਕ ਐਲਾਨ ਕਾਫ਼ੀ ਸਮਾਂ ਪਹਿਲਾਂ ਦਾ ਕੀਤਾ ਹੋਇਆ ਹੈ ਪਰ ਰੈਲੀ ਰੈਲੀ ਦੀ ਕਾਮਯਾਬੀ ਹੀ ਢੀਂਡਸਾ ਪਰਿਵਾਰ ਦੀ ਕਾਮਯਾਬੀ ਹੋਵੇਗੀ ਜਿਸ ਕਾਰਨ ਜੇਕਰ ਢੀਂਡਸਾ ਪਰਿਵਾਰ ਇਸ ਰੈਲੀ ਵਿੱਚ ਇਕੱਠ ਕਰਨ ਵਿੱਚ ਅਸਫ਼ਲ ਸਾਬਤ ਹੋਇਆ ਤਾਂ ਢੀਂਡਸਾ ਪਰਿਵਾਰ ਦੀ ਰਾਜਸੀ ਸਾਖ ‘ਤੇ ਸਵਾਲ ਉੱਠਣੇ ਲਾਜ਼ਮੀ ਹਨ
ਜਾਣਕਾਰੀ ਮੁਤਾਬਕ ਢੀਂਡਸਾ ਪਰਿਵਾਰ ਵੱਲੋਂ ਹੁਣ 23 ਫਰਵਰੀ ਦੀ ਰੈਲੀ ਨੂੰ ਮੁੱਖ ਰੱਖ ਕੇ ਪੰਜਾਬ ਦੇ ਵੱਖ-ਵੱਖ ਹਲਕਿਆਂ ਵਿੱਚ ਦੌਰੇ ਕੀਤੇ ਜਾ ਰਹੇ ਹਨ ਜ਼ਿਲ੍ਹਾ ਸੰਗਰੂਰ ਅਤੇ ਬਰਨਾਲਾ ਵਿੱਚ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਖੁਦ ਦੌਰੇ ਕੀਤੇ ਜਾ ਰਹੇ ਹਨ ਜਦੋਂ ਕਿ ਬਾਹਰ ਹਲਕਿਆਂ ਦਾ ਜ਼ਿੰਮੇਵਾਰ ਸੀਨੀਅਰ ਢੀਂਡਸਾ ਚੁੱਕ ਰਹੇ ਹਨ  ਪਿਛਲੇ ਦਿਨੀਂ ਪਰਮਿੰਦਰ ਢੀਂਡਸਾ ਵੱਲੋਂ ਜ਼ਿਲ੍ਹਾ ਸੰਗਰੂਰ ਤੇ ਬਰਨਾਲਾ ਵਿੱਚ ਭਰਵੀਆਂ ਮੀਟਿੰਗਾਂ ਵੀ ਕੀਤੀਆਂ ਜਿੱਥੇ ਉਨ੍ਹਾਂ ਸਿੱਧੇ ਤੌਰ ‘ਤੇ ਸੁਖਬੀਰ ਸਿੰਘ ਬਾਦਲ ‘ਤੇ ਨਿਸ਼ਾਨੇ ਵਿੰਨਦਿਆਂ ਕਿਹਾ ਕਿ ਹੁਣ ਲੜਾਈ ਆਰ-ਪਾਰ ਦੀ ਹੋ ਚੁੱਕੀ ਹੈ, ਉਨ੍ਹਾਂ ਮੁੱਖ ਨਿਸ਼ਾਨਾ ਸੁਖਬੀਰ ਬਾਦਲ ਨੂੰ ਸ਼੍ਰੋਮਣੀ ਅਕਾਲੀ ‘ਚੋਂ ਪਾਸੇ ਕਰਕੇ ਪਾਰਟੀ ਨੂੰ ਸਿਧਾਂਤਕ ਤੌਰ ‘ਤੇ ਮੁੜ ਲੀਹਾਂ ‘ਤੇ ਲਿਆਉਣਾ ਹੈ
ਅਜਨਾਲਾ ਪਰਿਵਾਰ ਦੇ ਯੂ ਟਰਨ ਨੇ ਟਕਸਾਲੀਆਂ ਨੂੰ ਹਿਲਾਇਆ
ਸਾਬਕਾ ਮੈਂਬਰ ਪਾਰਲੀਮੈਂਟ ਰਤਨ ਸਿੰਘ ਅਜਨਾਲਾ ਅਤੇ ਉਨ੍ਹਾਂ ਦੇ ਪੁੱਤਰ ਬੋਨੀ ਅਮਰਪਾਲ ਸਿੰਘ ਅਜਨਾਲਾ ਵੱਲੋਂ ਬਾਗੀ ਰੁਖ਼ ਤੋਂ ਯੂ ਟਰਨ ਲੈਣ ਕਾਰਨ ਟਕਸਾਲੀਆਂ ਨੂੰ ਵੱਡਾ ਝਟਕਾ ਲੱਗਿਆ ਹੈ ਰਤਨ ਸਿੰਘ ਅਜਨਾਲਾ ਬੇਸ਼ੱਕ ਇਸ ਗੱਲ ਤੋਂ ਮੁੱਕਰ ਰਹੇ ਹਨ ਕਿ ਸੁਖਬੀਰ ਉਨ੍ਹਾਂ ਦੀ ਮਿਜ਼ਾਜ਼ਪੁਰਸ਼ੀ ਕਰਨ ਲਈ ਉਨ੍ਹਾਂ ਦੇ ਘਰ ਆਏ ਸਨ ਪਰ ਉਨ੍ਹਾਂ ਦੇ ਪੁੱਤਰ ਬੋਨੀ ਨੇ ਤਾਂ ਸਟੇਜ ਤੋਂ ਹੀ ਸਿੱਧੇ ਤੌਰ ਤੇ ਟਕਸਾਲੀਆਂ ਦੇ ਖਿਲਾਫ਼ ਭਾਸ਼ਣ ਆਰੰਭ ਕਰ ਦਿੱਤੇ ਸਨ ਸੁਖਦੇਵ ਸਿੰਘ ਢੀਂਡਸਾ ਨੇ ਸਪੱਸ਼ਟ ਕਹਿ ਦਿੱਤਾ ਸੀ ਕਿ ਅਜਨਾਲੇ ਦੇ ਮੁੜ ਸੁਖਬੀਰ ਦੇ ਪਾਲੇ ਵਿੱਚ ਜਾਣ ਨਾਲ ਕੋਈ ਫਰਕ ਨਹੀਂ ਪੈਂਦਾ ਕਿਉਂÎਕ ਅਜਨਾਲੇ ਵਰਗੇ ਹੋਰ ਆਗੂ ਉਨ੍ਹਾਂ ਦੀ ਮੁਹਿੰਮ ਨੂੰ ਹੱਲਾ ਸ਼ੇਰੀ ਦੇ ਰਹੇ ਹਨ
ਸ਼੍ਰੋਮਣੀ ਅਕਾਲੀ ਦਲ ਦੀ ਢੀਂਡਸਾ ਪਰਿਵਾਰ ‘ਤੇ ਤਿੱਖੀ ਨਜ਼ਰ :
23 ਫਰਵਰੀ ਨੂੰ ਢੀਂਡਸਾ ਪਰਿਵਾਰ ਦੀ ਅਗਵਾਈ ਵਿੱਚ ਹੋਣ ਵਾਲੀ ਰੈਲੀ ਦੇ ਪ੍ਰਬੰਧਾਂ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤਿੱਖੀ ਨਜ਼ਰ ਰੱਖ ਰਹੇ ਹਨ ਜਦੋਂ ਇਸ ਰੈਲੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸੀਨੀਅਰ ਅਕਾਲੀ ਆਗੂ ਵਿਨਰਜੀਤ ਸਿੰਘ ਗੋਲਡੀ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਢੀਂਡਸਾ ਪਰਿਵਾਰ ਵੱਲੋਂ ਜਿਹੜੀ ਰੈਲੀ ਕੀਤੀ ਜਾ ਰਹੀ ਹੈ, ਉਹ ਕਾਂਗਰਸ ਪ੍ਰਭਾਵ ਵਾਲੀ ਹੈ ਕਿਉਂਕਿ ਸਾਰੇ ਪ੍ਰਬੰਧ ਕਾਂਗਰਸ ਵੱਲੋਂ ਕੀਤੇ ਜਾ ਰਹੇ ਹਨ ਉਨ੍ਹਾਂ ਕਿਹਾ ਕਿ ਰੈਲੀ ਵਿੱਚ ਲੋਕਾਂ ਨੂੰ ਇਕੱਠਾ ਕਰਨ ਲਈ ਢੀਂਡਸਾ ਪਰਿਵਾਰ ਵੱਲੋਂ ਪੂਰਾ ਜ਼ੋਰ ਲਾਇਆ ਜਾ ਰਿਹਾ ਹੈ ਪਰ ਉਨ੍ਹਾਂ ਨੂੰ ਕੋਈ ਬਾਂਹ ਨਹੀਂ ਫੜਾ ਰਿਹ ਰਿਹਾ
ਰੈਲੀ ਵਿੱਚ ਸ਼ਾਮਿਲ ਹੋਣ ਵਾਲੇ ਆਗੂਆਂ ਖਿਲਾਫ਼ ਪਾਰਟੀ ਪ੍ਰਧਾਨ ਨੂੰ ਕਹਾਂਗੇ : ਝੂੰਦਾਂ
ਇਸ ਸਬੰਧੀ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੁੰਦਾਂ ਨੇ ਕਿਹਾ ਕਿ 23 ਫਰਵਰੀ ਨੂੰ ਜਿਹੜੀ ਰੈਲੀ ਹੋ ਰਹੀ ਹੈ ਉਸ ਨਾਲ ਅਕਾਲੀ ਦਲ ਦਾ ਕੋਈ ਸਬੰਧ ਨਹੀਂ, ਸਗੋਂ ਉਹ ਸ਼੍ਰੋਮਣੀ ਅਕਾਲੀ ਦਲ ਦੇ ਖਿਲਾਫ਼ ਰੈਲੀ ਹੋ ਰਹੀ ਹੈ ਉਨ੍ਹਾਂ ਕਿਹਾ ਕਿ ਜਿਹੜਾ ਅਹੁਦੇਦਾਰ ਇਸ ਰੈਲੀ ਵਿੱਚ ਸ਼ਾਮਿਲ ਹੋਵੇਗਾ, ਉਸ ਦੇ ਖਿਲਾਫ਼ ਅਨੁਸ਼ਾਸ਼ਨੀ ਕਾਰਵਾਈ ਲਈ ਪਾਰਟੀ ਪ੍ਰਧਾਨ ਨੂੰ ਲਿਖ ਕੇ ਭੇਜਿਆ ਜਾਵੇਗਾ
23 ਫਰਵਰੀ ਵਾਲੀ ਰੈਲੀ ਨਵਾਂ ਇਤਿਹਾਸ ਸਿਰਜੇਗੀ : ਢੀਂਡਸਾ
ਸਾਬਕਾ ਵਿੱਤ ਮੰਤਰੀ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ 23 ਫਰਵਰੀ ਨੂੰ ਹੋਣ ਵਾਲੀ ਪੰਥਕ ਰੈਲੀ ਨਵਾਂ ਇਤਿਹਾਸ ਸਿਰਜੇਗੀ ਉਨਾਂ ਦਾਅਵਾ ਕੀਤਾ ਕਿ ਇਕੱਲੇ ਜ਼ਿਲਾ ਸੰਗਰੂਰ ਦੀ ਇਹ ਰੈਲੀ 23 ਫਰਵਰੀ ਨੂੰ ਅਕਾਲੀ ਦਲ (ਬਾਦਲ) ਵੱਲੋਂ ਕੀਤੀ ਪੰਜਾਬ ਪੱਧਰੀ ਰੈਲੀ ਨਾਲੋ ਕਿਤੇ ਵੱਡੀ ਰੈਲੀ ਹੋਵੇਗੀ। ਉਨਾਂ ਕਿਹਾ ਕਿ ਪੰਥਕ ਰੈਲੀ ਪ੍ਰਤੀ ਲੋਕਾਂ ਦੇ ਭਰਵੇਂ ਉਤਸਾਹ ਤੋਂ ਸਹਿਜੇ ਹੀ ਅੰਦਾਜਾ ਲਾਇਆ ਜਾ ਸਕਦਾ ਹੈ ਕਿ ਸੰਗਰੂਰ ਵਿਖੇ ਰਿਕਾਰਡ ਤੋੜ ਇਕੱਠ ਹੋਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅੱਜ ਦੇ ਇਕੱਠ ਨੇ ਸਾਬਤ ਕੀਤਾ ਕਿ ਸੰਘਰਸ਼ ਲੋਕ ਲਹਿਰ ਬਣਕੇ ਉਭੱਰੇਗਾ: ਢੀਂਡਸਾ
ਪਿੰਡ ਛਾਜਲੀ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ
ਸੁਨਾਮ ਊਧਮ ਸਿੰਘ ਵਾਲਾ , (ਖੁਸਪ੍ਰੀਤ ਜੋਸਨ) ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ (sukhdev singh Dhindsa) ਦੇ ਸਮਰਥਕਾਂ ਨੇ ਦਿੜ੍ਹਬਾ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਪਿੰਡ ਛਾਜਲੀ ਵਿਖੇ ਰਿਕਾਰਡ ਤੋੜ ਇਕੱਠ ਕਰਕੇ ਢੀਂਡਸਾ ਦੁਆਰਾ ਲਏ ਗਏ ਫੈਸਲੇ ਨੂੰ ਲੋਕ ਲਹਿਰ ਵਿੱਚ ਬਦਲਣ ਦਾ ਅਹਿਦ ਲਿਆ। ਇਸ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸਾਬਕਾ ਵਿੱਤ ਮੰਤਰੀ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਅਕਾਲੀ ਵਰਕਰਾਂ ਨੇ ਇੱਕ ਮੀਟਿੰਗ ਨੂੰ ਰੈਲੀ ਵਿੱਚ ਬਦਲਕੇ ਸਾਬਤ ਕਰ ਦਿੱਤਾ ਹੈ ਕਿ ਅਕਾਲੀ ਦਲ ਨੂੰ ਸਿਧਾਂਤਕ ਲੀਹਾਂ ‘ਤੇ ਤੋਰਨ, ਪੰਥ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ ਲਈ ਸ਼ੁਰੂ ਕੀਤਾ ਸੰਘਰਸ਼ ਲੋਕ ਲਹਿਰ ਬਣਕੇ ਉਭੱਰੇਗਾ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸੰਗਰੂਰ ਰੈਲੀ ਦਾ ਲੋਕ ਮੁੱਦਿਆਂ ਨਾਲ ਕੋਈ ਵਾਹ ਵਾਸਤਾ ਨਹੀਂ ਹੈ , ਇਹ ਸਿਰਫ਼ ਤੇ ਸਿਰਫ਼ ਸੁਖਬੀਰ ਸਿੰਘ ਬਾਦਲ ਦੀ ਡਿੱਗ ਚੁੱਕੀ ਸਾਖ ਨੂੰ ਬਚਾਉਣ ਲਈ ਕੀਤੀ ਜਾ ਰਹੀ ਹੈ।ਢੀਂਡਸਾ ਨੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਉੱਪਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਵਿੱਤਰ ਰੁਤਬੇ ਨੂੰ ਨੀਵਾਂ ਦਿਖਾਉਣ ਦਾ ਦੋਸ਼ ਲਾਉਦਿਆਂ ਕਿਹਾ ਕਿ ਸ੍ਰੋਮਣੀ ਕਮੇਟੀ ਪ੍ਰਧਾਨ ਦਾ ਸਿੱਖ ਜਗਤ ਅੰਦਰ ਬਹੁਤ ਵੱਡਾ ਰੁਤਬਾ ਹੈ
ਪਰ ਭਾਈ ਲੌਂਗੋਵਾਲ ਨੇ ਸੰਗਰੂਰ ਦੀ ਰਾਜਨੀਤਕ ਰੈਲੀ ਵਿੱਚ ਇਕੱਠ ਕਰਨ ਲਈ ਪਿੰਡਾਂ ਦੀਆਂ ਗੁਰਦੁਆਰਾ ਕਮੇਟੀਆਂ ਨੂੰ ਬੱਸਾਂ ਭਰਕੇ ਲਿਆਉਣ ਬਦਲੇ ਸ਼੍ਰੋਮਣੀ ਕਮੇਟੀ ਦੇ ਕੋਟੇ ਵਿੱਚੋਂ ਗ੍ਰਾਟਾਂ ਦੇ ਲਾਲਚ ਦੇਣੇ ਸ਼ੁਰੂ ਕੀਤੇ ਹੋਏ ਹਨ। ਸੰਗਤਾਂ ਦੇ ਤਿਲ ਫੁੱਲ ਭੇਂਟ ਦੀ ਭੇਟਾ ਦੀ ਦੁਰਵਰਤੋਂ ਕਰਨ ਵਾਲਾ ਪਹਿਲਾ ਪ੍ਰਧਾਨ ਹੈ। ਢੀਂਡਸਾ ਨੇ ਕਿਹਾ ਇਹ ਸੰਘਰਸ਼ ਸਿਧਾਂਤਾਂ ਤੇ ਪੰਥਕ ਸੰਸਥਾਵਾਂ ਦੇ ਮਾਣ ਮਰਿਆਦਾ ਲਈ ਲੜਿਆ ਜਾ ਰਿਹਾ ਹੈ, ਕਿਸੇ ਅਹੁਦੇ ਜਾਂ ਨਿੱਜੀ ਮੁਫਾਦ ਲਈ ਨਹੀਂ। ਇਸ ਕਰਕੇ ਸੰਗਤ ਦਾ ਕਾਫਲਾ ਦਿਨੋ ਦਿਨ ਵੱਡਾ ਹੁੰਦਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਵੇਲੇ ਦੇ ਸਾਬਕਾ ਮੰਤਰੀਆਂ ਤੇ ਆਗੂਆਂ ਨੇ ਰੈਲੀ ਲਈ ਕੀਤੀਆਂ ਮੀਟਿੰਗਾਂ ਦੌਰਾਨ ਕੇਵਲ ਸਾਡੇ ਪਰਿਵਾਰ ਤੇ ਸਮਰਥਕਾਂ ਦੇ ਖਿਲਾਫ਼ ਕੂੜ ਪ੍ਰਚਾਰ ਕੀਤਾ ਹੈ। ਲੋਕ ਮੁੱਦਿਆਂ ਦੀ ਅਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਖਿਲਾਫ਼ ਇੱਕ ਵੀ ਗੱਲ ਨਹੀਂ ਕੀਤੀ ਗਈ।
ਢੀਂਡਸਾ ਨੇ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਲੋਕ ਪੱਖੀ ਲਹਿਰਾਂ ਇਸ ਇਲਾਕੇ ਅੰਦਰੋਂ ਉਠੀਆਂ ਹਨ।  ਸ੍ਰੋਮਣੀ ਅਕਾਲੀ ਦਲ ਦੇ ਕੌਮੀ ਜਰਨਲ ਸਕੱਤਰ ਅਤੇ ਸਾਬਕਾ ਏ ਐਮ ਗੁਰਬਚਨ ਸਿੰਘ ਬਚੀ ਨੇ ਕਿਹਾ ਕਿ ਵਰਕਰਾਂ ਦੇ ਉਤਸਾਹ ਤੇ ਜੋਸ਼ ਅੰਦਰੋਂ ਇਹ ਗੱਲ ਸਾਹਮਣੇ ਆ ਚੁੱਕੀ ਹੈ ਕਿ ਸਮੁੱਚਾ ਸਿੱਖ ਪੰਥ ਸੁਖਦੇਵ ਸਿੰਘ ਢੀਂਡਸਾ ਦੇ ਨਾਲ ਖੜਾ ਹੈ।
ਇਸ ਸਮੇਂ ਹਰਦੇਵ ਸਿੰਘ ਰੋਗਲਾ ਸ੍ਰੋਮਣੀ ਕਮੇਟੀ ਮੈਂਬਰ, ਸਤਗੁਰ ਸਿੰਘ ਨਮੋਲ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸਦ, ਜਥੇਦਾਰ ਹਰੀਨੰਦ ਸਿੰਘ ਛਾਜਲਾ ਸ਼੍ਰੋਮਣੀ ਕਮੇਟੀ ਮੈਂਬਰ, ਜਥੇਦਾਰ ਕੌਰ ਸਿੰਘ ਮੌੜ, ਸੁਖਜਿੰਦਰ ਸਿੰਘ ਸੰਧੜਾ, ਹਰਪਾਲ ਸਿੰਘ ਖਡਿਆਲ, ਰਣਧੀਰ ਸਿੰਘ ਸਮੂਰਾਂ, ਬਲਜੀਤ ਸਿੰਘ ਢੰਡੋਲੀ ਕਲਾਂ, ਪੱਪੀ ਨੰਗਲਾ ਸਾਬਕਾ ਪ੍ਰਧਾਨ ਟਰੱਕ ਯੂਨੀਅਨ, ਮਾਸਟਰ ਰਣਜੀਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਮੌਜੂਦ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੁਖਬੀਰ ਹੁਣ ਢੀਂਡਸਾ ‘ਤੇ ਕਾਰਵਾਈ ਦੇ ਸਿੱਟਿਆਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ : ਅਕਾਲੀ ਆਗੂ
ਸੰਗਰੂਰ, (ਗੁਰਪ੍ਰੀਤ ਸਿੰਘ) ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵੱਲੋਂ ਪਾਰਟੀ ਦੇ ਸਕੱਤਰ ਜਨਰਲ ਸ. ਸੁਖਦੇਵ ਸਿੰਘ ਢੀਂਡਸਾ ਅਤੇ ਸਾਬਕਾ ਵਿੱਤ ਮੰਤਰੀ ਤੇ ਮੌਜੂਦਾ ਵਿਧਾਇਕ ਸ. ਪਰਮਿੰਦਰ ਸਿੰਘ ਢੀਂਡਸਾ ‘ਤੇ ਕਾਰਵਾਈ ਸਬੰਧੀ ਲਏ ਫੈਸਲੇ ਤੋਂ ਬਾਅਦ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿੱਚ ਉਠਿਆ ਵਿਰੋਧ ਦਿਨੋਂ ਦਿਨ ਤੇਜੀ ਫੜ੍ਹਦਾ ਜਾ ਰਿਹਾ ਹੈ, ਜੋ ਆਉਣ ਵਾਲੇ ਸਮੇਂ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਗੇ ਵੱਡੀ ਮੁਸੀਬਤ ਖੜ੍ਹੀ ਹੋਣ ਦਾ ਸੰਕੇਤ ਦਿੰਦਾ ਪ੍ਰਤੀਤ ਹੋ ਰਿਹਾ ਹੈ।
ਸੁਖਬੀਰ ਬਾਦਲ ਗੰਭੀਰ ਸਿੱਟਿਆਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ : ਆਗੂ
ਫੈਸਲੇ ਦੇ ਵਿਰੋਧ ਦੀ ਕੜੀ ਵਿੱਚ ਮਾਲਵਾ ਹਲਕੇ ਨਾਲ ਸਬੰਧਤ ਸੂਬੇ ਦੇ ਵੱਖ-ਵੱਖ ਸੂਬਾ ਪੱਧਰ ਦੇ ਸੀਨੀਅਰ ਆਗੂਆਂ ਵੱਲੋਂ ਉਪਰੋਕਤ ਫੈਸਲੇ ਦਾ ਵਿਰੋਧ ਤਿੱਖੇ ਸ਼ਬਦਾਂ ਵਿੱਚ ਪ੍ਰਗਟਾਉਂਦਿਆਂ ਸਿੱਧੇ ਸੰਕੇਤ ਦਿੱਤੇ ਗਏ ਹਨ ਕਿ ਸ. ਢੀਂਡਸਾ ‘ਤੇ ਕਾਰਵਾਈ ਮਗਰੋਂ ਪ੍ਰਧਾਨ ਸੁਖਬੀਰ ਬਾਦਲ ਗੰਭੀਰ ਸਿੱਟਿਆਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।
ਇੱਕ ਸਾਂਝੇ ਪ੍ਰੈਸ ਬਿਆਨ ਰਾਹੀਂ ਸ. ਅਜੀਤ ਸਿੰਘ ਚੰਦੂਰਾਈਆਂ ਸਾਬਕਾ ਸੂਚਨਾ ਕਮਿਸ਼ਨਰ, ਸ. ਸੁਖਵੰਤ ਸਿੰਘ ਸਰਾਓ ਪੰਜਾਬ ਪਬਲਿਕ ਸਰਵਿਸ ਕਮਿਸ਼ਨ, ਜਥੇਦਾਰ ਗੁਰਬਚਨ ਸਿੰਘ ਬਚੀ ਸਾਬਕਾ ਏ.ਐਮ., ਰਾਮਪਾਲ ਸਿੰਘ ਬਹਿਣੀਵਾਲ ਮੈਂਬਰ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਅਕਾਲੀ ਦਲ, ਜਥੇਦਾਰ ਜੈਪਾਲ ਸਿੰਘ ਮੰਡੀਆ ਸ਼੍ਰੋਮਣੀ ਕਮੇਟੀ ਮੈਂਬਰ, ਜਥੇਦਾਰ ਹਰਦੇਵ ਸਿੰਘ ਰੋਗਲਾ ਸ਼੍ਰੋਮਣੀ ਕਮੇਟੀ ਮੈਂਬਰ, ਮਲਕੀਤ ਸਿੰਘ ਚੰਗਾਲ ਮੈਂਬਰ ਸ਼੍ਰੋਮਣੀ ਕਮੇਟੀ, ਸਾਬਕਾ ਮੰਤਰੀ ਅਬਦੁੱਲ ਗੱਫਾਰ ਅਤੇ ਸਤਿਗੁਰ ਸਿੰਘ ਨਮੋਲ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਨੇ ਕਿਹਾ ਕਿ ਸ. ਸੁਖਦੇਵ ਸਿੰਘ ਢੀਂਡਸਾ ਸ਼੍ਰੋਮਣੀ ਅਕਾਲੀ ਦਲ ਨੂੰ ਉੱਚੇ ਮੁਕਾਮ ਤੱਕ ਲੈ ਕੇ ਜਾਣ ਵਾਲੇ ਮੂਹਰਲੀ ਕਤਾਰ ਦੇ ਆਗੂ ਹਨ,
ਜਿਨ੍ਹਾਂ ਨੇ ਆਪਣੇ ਜੀਵਨ ਵਿੱਚ ਅਨੇਕਾਂ ਕੁਰਬਾਨੀਆਂ ਦੇ ਕੇ ਅਕਾਲੀ ਦਲ ਨੂੰ ਮਜ਼ਬੂਤੀ ਪ੍ਰਦਾਨ ਕੀਤੀ ਹੈ ਅਤੇ ਹਮੇਸ਼ਾ ਹੱਕ-ਸੱਚ ਦੀ ਆਵਾਜ ਨੂੰ ਬੁਲੰਦ ਕੀਤਾ ਹੈ। ਢੀਂਡਸਾ ਦੇ ਪੰਜਾਬੀ ਜਗਤ ਵਿੱਚ ਲੱਖਾਂ ਸਮਰੱਥਕ ਹਨ, ਜੋ ਸੁਖਦੇਵ ਸਿੰਘ ਢੀਂਡਸਾ ਦੀ ਸੋਚ ਦੇ ਨਾਲ ਡੱਟ ਕੇ ਖੜ੍ਹੇ ਹਨ। ਉਨ੍ਹਾਂ ‘ਤੇ ਕਾਰਵਾਈ ਕਰਨ ਦੇ ਲਏ ਫੈਸਲੇ ਨਾਲ ਲੱਖਾਂ ਦੀ ਗਿਣਤੀ ਵਿੱਚ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਰੋਸ ਦੀ ਲਹਿਰ ਹੈ।
ਆਗੂਆਂ ਨੇ ਕਿਹਾ ਕਿ ਜੇਕਰ ਸ. ਸੁਖਦੇਵ ਸਿੰਘ ਢੀਂਡਸਾ
ਵਰਗੇ ਸੀਨੀਅਰ ਆਗੂ ਅਤੇ ਉਨ੍ਹਾਂ ਦੇ ਸਪੁੱਤਰ ਸ. ਪਰਮਿੰਦਰ ਸਿੰਘ ਢੀਂਡਸਾ ‘ਤੇ ਕਾਰਵਾਈ ਨੂੰ ਅਮਲੀ ਰੂਪ ਦਿੱਤਾ ਜਾਂਦਾ ਹੈ ਤਾਂ ਬਾਦਲ ਪਰਿਵਾਰ ਦੇ ਸਿਆਸੀ ਪਤਨ ਦਾ ਮੁੱਢ ਬੱਝ ਜਾਵੇਗਾ। ਆਗੂਆਂ ਨੇ ਸੁਖਬੀਰ ਬਾਦਲ ਦੇ ਇਸ਼ਾਰੇ ‘ਤੇ ਅਕਾਲੀ ਦਲ ਦੇ ਕੁਝ ਕੁ ਆਗੂਆਂ ਵੱਲੋਂ ਢੀਂਡਸਾ ਦੀ ਕੈਪਟਨ ਅਮਰਿੰਦਰ ਸਿੰਘ ਨਾਲ ਸਾਂਝ ਬਾਰੇ ਦਿੱਤੇ ਬਿਆਨ ‘ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨਾਲ ਬਾਦਲ ਪਰਿਵਾਰ ਦੀ ਸਾਂਝ ਜੱਗ ਜਾਹਿਰ ਹੋ ਚੁੱਕੀ ਹੈ। ਬਾਦਲ ਹਮਾਇਤ ਉਕਤ ਆਗੂ ਅਜਿਹੇ ਬਿਆਨ ਦੇ ਕੇ ਬਾਦਲ ਪਰਿਵਾਰ ਦੀਆਂ ਨਾਕਾਮੀਆਂ ਅਤੇ ਗਲਤੀਆਂ ਉਪਰ ਪਰਦਾ ਪਾਉਣ ਦੀ ਕੋਸ਼ਿਸ ਵਿੱਚ ਹਨ। ਉਨ੍ਹਾਂ ਲੋਕਾਂ ਨੂੰ ਬਾਦਲ ਹਮਾਇਤੀ ਦੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿ ਕੇ ਸਰਬਤ ਦੇ ਭਲੇ ਲਈ ਸ. ਢੀਂਡਸਾ ਦਾ
ਸਾਥ ਦੇਣ ਦੀ ਅਪੀਲ ਵੀ ਕੀਤੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Sukhdev Singh Dhindsa ਨੇ ਬਾਦਲਾਂ ਖਿਲਾਫ਼ ਝੰਡਾ ਚੁੱਕਿਆ
ਬਾਗੀਆਂ ਦੀ ਕਾਨਫਰੰਸ ਂਚ ਕੀਤੀ ਸ਼ਮੂਲੀਅਤ
ਕਾਨਫਰੰਸ ਦੌਰਾਨ ਢੀਂਡਸਾ ਬਾਦਲਾਂ ‘ਤੇ ਵਰ੍ਹੇ
ਅੰਮ੍ਰਿਤਸਰ। ਸ਼੍ਰੋਮਣੀ ਅਕਾਲੀ ਦਲ ਦਾ 99ਵਾਂ ਸਥਾਪਨਾ ਦਿਵਸ ਮਨਾਉਣ ਲਈ ਬਾਦਲ ਪਰਿਵਾਰ ਤੋਂ ਖਫਾ ਸੀਨੀਅਰ ਅਕਾਲੀ ਆਗੂਆਂ ਤੇ ਉਨ੍ਹਾਂ ਦੀਆਂ ਹਮਖਿਆਲੀ ਜਥੇਬੰਦੀਆਂ ਵਲੋਂ ਕਰਵਾਈ ਗਈ ਕਾਨਫਰੰਸ ਦੌਰਾਨ ਇਕਸੁਰ ਹੋ ਕੇ ਇਕ ਮਜ਼ਬੂਤ ਪਾਰਟੀ ਦਾ ਐਲਾਨ ਕਰਨ ਅਤੇ ਬਾਦਲ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਤੋਂ ਬਾਹਰ ਕਰਨ ਦਾ ਅਹਿਦ ਲਿਆ ਗਿਆ। ਇਸ ਦੌਰਾਨ ਗੱਲਬਾਤ ਕਰਦਿਆਂ ਸੁਖਦੇਵ ਸਿੰਘ ਢੀਂਡਸਾ ਨੇ ਬਾਦਲਾਂ ‘ਤੇ ਵਰ੍ਹਦਿਆ ਕਿਹਾ ਕਿ ਇਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰ ਦਿੱਤਾ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਕਿਸੇ ਰਾਜਨੀਤਿਕ ਤਾਕਤ ਹਾਸਲ ਕਰਨ ਲਈ ਹੋਂਦ ‘ਚ ਨਹੀਂ ਸੀ ਆਇਆ ਸਗੋਂ ਇਹ ਇਕ ਸੱਭਿਆਚਾਰ ਤੇ ਧਰਮ ਨੂੰ ਬਚਾਉਣ ਦੀ ਲਹਿਰ ਸੀ। ਪਰ ਅੱਜ ਇਸ ਪਾਰਟੀ ਨੂੰ ਰੋਲਿਆ ਜਾ ਰਿਹਾ ਹੈ, ਜੋ ਕਿ ਬਹੁਤ ਗਲਤ ਹੈ। ਉਨ੍ਹਾਂ ਕਿਹਾ ਕਿ ਅਸੀਂ ਕੋਈ ਹੋਰ ਪਾਰਟੀ ਨਹੀਂ ਸਗੋਂ ਸ਼੍ਰੋਮਣੀ ਅਕਾਲੀ ਦਲ ਨੂੰ ਹੀ ਤਕੜਾ ਕਰਨਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਬੋਲਦਿਆਂ ਕਿਹਾ ਕਿ ਇਸ ‘ਤੇ ਲੱਗ ਰਹੇ ਇਲਜ਼ਾਮਾਂ ਨੇ ਅੱਜ ਸਾਡਾ ਸਾਰੇ ਸਿੱਖਾਂ ਦਾ ਸਿਰ ਨੀਵਾਂ ਕਰ ਦਿੱਤਾ ਹੈ। Sukhdev Singh Dhindsa
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Sukhdev Singh Dhindsa ਅਕਾਲੀ ਦਲ ਨੂੰ ਸੰਭਾਲਣਗੇ ਜਾਂ ਵੰਗਾਰਨਗੇ
ਸੁਖਦੇਵ ਸਿੰਘ ਢੀਂਡਸਾ ਖੋਲ੍ਹ ਸਕਦੇ ਨੇ ਆਪਣੇ ਸਿਆਸੀ ਪੱਤੇ
ਸੰਗਰੂਰ (ਗੁਰਪ੍ਰੀਤ ਸਿੰਘ) ਸ਼੍ਰੋਮਣੀ ਅਕਾਲੀ ਦਲ (ਬ) ਤੋਂ ਬਾਗੀ ਹੋਏ ਸੀਨੀਅਰ ਅਕਾਲੀ ਆਗੂ ਤੇ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਭਲਕੇ ਸ਼ਨਿੱਚਰਵਾਰ ਨੂੰ ਆਪਣੇ ਸਿਆਸੀ ਪੱਤੇ ਖੋਲ੍ਹ ਸਕਦੇ ਹਨ ਅਤੇ ਪਿਛਲੇ ਲੰਮੇ ਸਮੇਂ ਤੋਂ ਲਾਈਆਂ ਜਾ ਰਹੀਆਂ ਕਿਆਸਰਾਈਆਂ ‘ਤੇ ਵੀ ਵਿਰਾਮ ਲੱਗ ਸਕਦਾ ਹੈ ਚਰਚਾ ਇਸ ਗੱਲ ਦੀ ਹੈ ਕਿ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਤੇ ਹੋਰ ਵੱਖ ਵੱਖ ਸਿਆਸੀ ਪਾਰਟੀਆਂ ਦੀ ਕਾਨਫਰੰਸ ਵਿੱਚ ਢੀਂਡਸਾ ਸ਼ਾਮਿਲ ਹੋ ਕੇ ਅਕਾਲੀ ਦਲ ਬਾਦਲ ਵਿਰੁਧ ਕੋਈ ਵੱਡਾ ਐਲਾਨ ਕਰ ਸਕਦੇ ਹਨ ਸ੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਅੰਮ੍ਰਿਤਸਰ ਵਿਖੇ ਸ੍ਰੋਮਣੀ ਅਕਾਲੀ ਦਲ (ਬ) ਤੇ ਬਾਗੀ ਅਕਾਲੀ ਵੱਖ-ਵੱ ਪ੍ਰੋਗਰਾਮ ਕਰ ਰਹੇ ਹਨ
ਪਿਛਲੇ ਦਿਨੀਂ ਇੱਕ ਨਿੱਜੀ ਟੈਲੀਵਿਜ਼ਨ ਨੂੰ ਦਿੱਤੀ ਇੰਟਰਵਿਊ ਵਿੱਚ ਸੁਖਦੇਵ ਸਿੰਘ ਢੀਂਡਸਾ ਨੇ ਸਪੱਸ਼ਟ ਕਿਹਾ ਸੀ ਕਿ ਉਹ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਚੱਲ ਰਹੀ ਤਾਨਾਸ਼ਾਹੀ ਦੇ ਖਿਲਾਫ਼ ਹਨ ਜਿਸ ਕਾਰਨ ਉਹ ਬਾਦਲ ਦਲ ਵੱਲੋਂ ਨੁੱਕਰੇ ਲਾਏ ਹੋਏ ਸਾਰੇ ਅਕਾਲੀ ਆਗੂਆਂ ਨੂੰ ਇੱਕ ਮੰਚ ਤੇ ਇਕੱਠਾ ਕਰਨ ਦਾ ਯਤਨ ਕਰਨਗੇ ਸ: ਢੀਂਡਸਾ ਪਿਛਲੇ ਲੰਮੇ ਸਮੇਂ ਤੋਂ ਇਨ੍ਹਾਂ ਯਤਨਾਂ ਵਿੱਚ ਲੱਗੇ ਹੋਏ ਸਨ ਕਿ ਕਿਵੇ ਨਾ ਕਿਵੇਂ ਉਹ ਅਕਾਲੀ ਦਲ ਤੋਂ ਪਾਸੇ ਹੋਏ ਆਗੂਆਂ  ਇਕੱਠ ਕਰਕੇ ਬਾਦਲ ਦਲ ਦੇ ਵਿਰੁੱਧ ਸਿਆਸੀ ਜੰਗ ਛੇੜਨ ਸ: ਢੀਂਡਸਾ ਨੇ ਦਾਅਵਾ ਕੀਤਾ ਸੀ ਕਿ ਵੱਡੇ-ਵੱਡੇ ਆਗੂ ਜਿਨ੍ਹਾਂ ਦਾ ਪਿਛੋਕੜ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਿਆ ਹੋਇਆ ਹੈ, ਉਹ ਇਕੱਠੇ ਹੋਣ ਲਈ ਰਾਜ਼ੀ ਹੋ ਗਏ ਹਨ ਉਨ੍ਹਾਂ ਸਾਬਕਾ ਮੈਂਬਰ ਪਾਰਲੀਮੈਂਟ ਬਲਵੰਤ ਸਿੰਘ ਰਾਮੂਵਾਲੀਆ, ਵਿਧਾਇਕ ਬੈਂਸ ਭਰਾਵਾਂ, ਸਾਬਕਾ ਸਪੀਕਰ ਰਵੀਇੰਦਰ ਸਿੰਘ, ਅਕਾਲੀ ਜਥੇਦਾਰ ਸੁਖਦੇਵ ਸਿੰਘ ਭੌਰ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦਾ ਨਾਂਅ ਲਿਆ ਸੀ
ਅੰਮ੍ਰਿਤਸਰ ‘ਚ ਹੋਣ ਵਾਲੀ ਕਾਨਫਰੰਸ ਵਿੱਚ ਹੋ ਸਕਦਾ ਹੈ ਕੋਈ ਵੱਡਾ ਐਲਾਨ
ਅੱਜ ਹੋਣ ਵਾਲੀ ਇਸ ਕਾਨਫਰੰਸ ਤੇ ਸਾਰਿਆਂ ਦੀਆਂ ਨਜ਼ਰਾਂ ਲੱਗੀਆਂ ਹੋਈਆਂ ਹਨ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਵੀ ਬਾਗੀਆਂ ਦੀਆਂ ਸਰਗਰਮੀਆਂ ‘ਤੇ ਨਜ਼ਰ ਰੱਖੀ ਜਾ ਰਹੀ ਹੈ ਇਹ ਵੀ ਪਤਾ ਲੱਗਿਆ ਹੈ ਕਿ ਸੁਖਦੇਵ ਸਿੰਘ ਢੀਂਡਸਾ ਨੂੰ ਮਨਾਉਣ ਲਈ ਬਾਦਲ ਦਲੀਆਂ ਵੱਲੋਂ ਕਾਫ਼ੀ ਸਮੇਂ ਤੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਸੁਖਬੀਰ ਸਿੰਘ ਬਾਦਲ ਕਈ ਵਾਰ ਢੀਂਡਸਾ ਦੀ ਰਿਹਾਇਸ਼ ‘ਤੇ ਆ ਕੇ ਉਨ੍ਹਾਂ ਨੁੰ ਮਨਾਉਣ ਦਾ ਯਤਨ ਕਰ ਚੁੱਕੇ ਹਨ
ਇਸ ਤੋਂ ਇਲਾਵਾ ਬਿਕਰਮਜੀਤ ਸਿੰਘ ਮਜੀਠੀਆ, ਦਲਜੀਤ ਸਿੰਘ ਚੀਮਾ ਨੇ ਵੀ ਅਸਫ਼ਲ ਕੋਸ਼ਿਸ਼ਾਂ ਕੀਤੀਆਂ ਪਰ ਢੀਂਡਸਾ ਨਹੀਂ ਸੀ ਮੰਨੇ ਹਲਕਾ ਲਹਿਰਾਗਾਗਾ ਦੇ ਵਿਧਾਇਕ ਤੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵੀ ਮੁੜ ਦੁਹਰਾ ਚੁੱਕੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਦੀ ਆਪਣੀ ਪਾਰਟੀ ਹੈ ਜਿਸ ਕਾਰਨ ਉਨ੍ਹਾਂ ਨੁੰ ਛੱਡਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਢੀਂਡਸਾ ਦਾ ਕਿਸੇ ਪਾਰਟੀ ਦੀ ਕਾਨਫਰੰਸ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਉਨ੍ਹਾਂ ਦਾ ਨਿੱਜੀ ਹੈ, ਇਸ ਲਈ ਉਹ ਆਜ਼ਾਦ ਹਨ ਕਿਸੇ ਪਾਸੇ ਵੀ ਜਾ ਸਕਦੇ ਹਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੁਖਦੇਵ ਸਿੰਘ ਢੀਂਡਸਾ ਏਮਸ ਵਿਚ ਦਾਖ਼ਲ, ਹਾਲਤ ਸਥਿਰ
ਪਤਾ ਲੱਗਦਿਆਂ ਲੋਕ ਆਉਣ ਲੱਗੇ ਉਨ੍ਹਾਂ ਦੇ ਘਰ
ਗੁਰਪ੍ਰੀਤ ਸਿੰਘ, ਸੰਗਰੂਰ: ਰਾਜ ਸਭਾ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਕੱਤਰ ਜਰਨਲ ਅਤੇ ਸਾਬਕਾ ਕੇਂਦਰੀ ਮੰਤਰੀ  ਸੁਖਦੇਵ ਸਿੰਘ ਢੀਂਡਸਾ ਨੂੰ ਇਲਾਜ ਲਈ ਏਮਜ਼ ਨਵੀਂ ਦਿੱਲੀ ਵਿਖੇ ਭਰਤੀ ਕਰਵਾਇਆ ਗਿਆ ਹੈ ਜਿਥੇ ਉਹ ਪੂਰੀ ਤਰ੍ਹਾਂ ਤੰਦਰੁਸਤ ਹਨ।
ਇਸ ਸੰਬੰਧੀ ਗੱਲਬਾਤ ਕਰਦਿਆਂ ਉਹਨਾਂ ਦੇ ਪੀ ਏ ਜਸਵਿੰਦਰ ਸਿੰਘ ਨੇ ਦੱਸਿਆ ਕਿ ਢੀਂਡਸਾ ਜੀ ਨੂੰ ਰੁਟੀਨ ਚੈੱਕਅਪ ਲਈ ਭਰਤੀ ਕੀਤਾ ਗਿਆ ਹੈ। ਉਹ ਪੂਰੀ ਤਰਾਂ ਤੰਦਰੁਸਤ ਹਨ ਅਤੇ ਖਤਰੇ ਵਾਲੀ ਕੋਈ ਗੱਲ ਨਹੀਂ। ਜਿਕਰਯੋਗ ਹੈ ਕਿ ਢੀਂਡਸਾ ਦੇ ਬਿਮਾਰ ਹੋਣ ਦੀ ਖ਼ਬਰ ਬਾਰੇ ਲੋਕਾਂ ਨੂੰ ਜਿਉਂ ਹੀ ਪਤਾ ਲੱਗਿਆ ਤਾਂ ਲੋਕ ਪਤਾ ਕਰਨ ਲਈ ਵੱਡੀ ਗਿਣਤੀ ਵਿਚ ਓਹਨਾ ਦੇ ਗ੍ਰਹਿ ਵਿਖੇ ਪਹੁੰਚਣ ਲੱਗੇ ਅਤੇ ਮੋਬਾਈਲ ਤੇ ਓਹਨਾਂ ਦਾ ਹਾਲ ਚਾਲ ਪੁੱਛਣ ਵਾਲਿਆਂ ਦਾ ਤਾਂਤਾ ਲੱਗ ਗਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।