Chetan Singh Jaudamajra - Sach Kahoon Punjabi

ਵਿਧਾਇਕਾਂ ਨੂੰ ਨਾਲ ਲੈ ਕੇ ਜ਼ਮੀਨੀ ਹਕੀਕਤਾਂ ਜਾਨਣ ਜਲ ਸਰੋਤ ਵਿਭਾਗ ਦੇ ਅਧਿਕਾਰੀ-ਚੇਤਨ ਸਿੰਘ ਜੌੜਾਮਾਜਰਾ
ਕਿਹਾ, ਸੰਭਾਵੀ ਹੜ੍ਹਾਂ ਦੇ ਖ਼ਤਰੇ ਨੂੰ ਟਾਲਣ ਲਈ ਤਜਵੀਜ਼ਾ ’ਤੇ ਅਮਲ ਯਕੀਨੀ ਬਣਾਇਆ ਜਾਵੇ

ਜਲ ਸਰੋਤ ਮੰਤਰੀ ਵੱਲੋਂ ਸੂਬਾ ਪੱਧਰੀ ਮੀਟਿੰਗ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਦੇ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਡਰੇਨੇਜ ਤੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਜ਼ਮੀਨੀ ਹਕੀਕਤਾਂ ਜਾਨਣ ਲਈ ਹਲਕਾ ਵਿਧਾਇਕਾਂ ਨੂੰ ਨਾਲ ਲੈ ਕੇ ਆਪਣੇ ਇਲਾਕੇ ਦਾ ਦੌਰਾ ਕਰਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਿਕ ਸਮੂਹ ਅਧਿਕਾਰੀ ਸੂਬੇ ਦੇ ਕਿਸਾਨਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਮੁਹੱਈਆ ਕਰਨ ਲਈ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨ, ਢਿੱਲੀ ਕਾਰਗੁਜ਼ਾਰੀ ਵਾਲੇ ਅਧਿਕਾਰੀ ਬਖਸ਼ੇ ਨਹੀਂ ਜਾਣਗੇ। (Chetan Singh Jaudamajra)

ਕੈਬਨਿਟ ਮੰਤਰੀ ਜੌੜਾਮਾਜਰਾ ਨੇ ਕਈ ਹਲਕਿਆਂ ਦੇ ਵਿਧਾਇਕਾਂ ਨੂੰ ਨਾਲ ਲੈ ਕੇ ਜਲ ਸਰੋਤ ਵਿਭਾਗ ਅਧੀਨ ਡਰੇਨੇਜ ਤੇ ਨਹਿਰੀ ਵਿਭਾਗਾਂ ਦੇ ਸਮੂਹ ਅਧਿਕਾਰੀਆਂ ਨਾਲ ਪਟਿਆਲਾ ਵਿਖੇ ਸੂਬਾ ਪੱਧਰੀ ਸਾਂਝੀ ਬੈਠਕ ਕਰਕੇ ਵਿਭਾਗੀ ਕੰਮ ਕਾਜ ਦਾ ਜਾਇਜ਼ਾ ਲਿਆ। ਮੀਟਿੰਗ ’ਚ ਵਿਧਾਇਕ ਗੁਰਲਾਲ ਘਨੌਰ, ਗੁੁਰਪ੍ਰੀਤ ਸਿੰਘ ਬਣਾਂਵਾਲੀ, ਕੁਲਵੰਤ ਸਿੰਘ ਸ਼ੁਤਰਾਣਾ, ਅਮਿਤ ਰਤਨ, ਜਗਸੀਰ ਸਿੰਘ ਭੁੱਚੋ ਮੰਡੀ, ਵਰਿੰਦਰ ਗੋਇਲ ਲਹਿਰਾਗਾਗਾ, ਕੁਲਜੀਤ ਸਿੰਘ ਰੰਧਾਵਾ ਡੇਰਾਬਸੀ ਤੇ ਲਾਭ ਸਿੰਘ ਉਗੋਕੋ ਸਮੇਤ ਮੁੱਖ ਇੰਜੀਨੀਅਰ ਹਰਦੀਪ ਸਿੰਘ ਮਹਿੰਦੀਰੱਤਾ, ਨਿਗਰਾਨ ਇੰਜੀਨੀਅਰ ਮਨੋਜ ਬਾਂਸਲ ਤੇ ਹੋਰ ਉਚ ਅਧਿਕਾਰੀ ਮੌਜੂਦ ਸਨ। Chetan Singh Jaudamajra

ਇਹ ਵੀ ਪਡ਼੍ਹੋ : ਮੁੱਦੇ ਮੂੰਹ ਡਿੱਗੇ ਆਲੂਆਂ ਦੇ ਭਾਅ ਦੇ ਸਤਾਏ ਕਿਸਾਨਾਂ ਵੱਲੋਂ ਆਲੂਆਂ ਦੀ ਪੁਟਾਈ ਬੰਦ

ਵਿਧਾਇਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸਿੰਚਾਈ ਲਈ ਟੇਲਾਂ ਤੱਕ ਪਾਣੀ ਪਹੁੰਚਾਏ ਜਾਣ ਲਈ ਸ਼ਲਾਘਾ ਵੀ ਕੀਤੀ। ਚੇਤਨ ਸਿੰਘ ਜੌੜਾਮਾਜਰਾ ਨੇ ਸਮੂਹ ਵਿਧਾਇਕਾਂ ਵੱਲੋਂ ਦਿੱਤੀ ਫੀਡਬੈਕ ਦੇ ਅਧਾਰ ’ਤੇ ਜਲ ਨਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਘੱਗਰ ਸਮੇਤ ਹੋਰ ਦਰਿਆਵਾਂ ਤੇ ਨਦੀਆਂ ਵਿੱਚ ਆਉਣ ਵਾਲੇ ਸੰਭਾਵੀ ਹੜ੍ਹਾਂ ਦੇ ਖ਼ਤਰੇ ਨੂੰ ਟਾਲਣ ਲਈ ਤਜਵੀਜਾਂ ’ਤੇ ਅਮਲ ਯਕੀਨੀ ਬਣਾਇਆ ਜਾਵੇ।

ਨਹਿਰੀ ਵਿਭਾਗ ਦੇ ਸਾਰੇ ਰੈਸਟ ਹਾਊਸ ਦੀ ਫੋਟੋਗ੍ਰਾਫ਼ੀ ਤੇ ਵੀਡੀਓਗ੍ਰਾਫ਼ੀ ਕਰਵਾਈ ਜਾਵੇ

ਇਸ ਤੋਂ ਬਿਨ੍ਹਾਂ ਘੱਗਰ ਦੇ ਵੱਲ ਕੱਢਣ, ਨਦੀਆਂ, ਨਾਲਿਆਂ ਤੇ ਦਰਿਆਵਾਂ ਦੇ ਬੰਨ੍ਹ ਮਜ਼ਬੂਤ ਕੀਤੇ ਜਾਣ ਤੇ ਨੀਵੇਂ ਪੁੱਲਾਂ, ਸਾਇਫਨਾਂ ਕਰਕੇ ਲਗਦੀ ਡਾਫ ਦਾ ਵੀ ਪੱਕਾ ਹੱਲ ਕੀਤਾ ਜਾਵੇ। ਨਹਿਰੀ ਵਿਭਾਗ ਦੇ ਸਾਰੇ ਰੈਸਟ ਹਾਊਸ ਦੀ ਫੋਟੋਗ੍ਰਾਫ਼ੀ ਤੇ ਵੀਡੀਓਗ੍ਰਾਫ਼ੀ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਹਲਕਿਆਂ ਵਿੱਚ ਜਲ ਸਰੋਤ ਵਿਭਾਗ ਨਾਲ ਸਬੰਧਤ ਹੋਣ ਵਾਲੇ ਸਾਰੇ ਕੰਮ ਪਹਿਲ ਦੇ ਅਧਾਰ ’ਤੇ ਕਰਵਾਏ ਜਾਣੇ ਵੀ ਯਕੀਨੀ ਬਣਾਏ ਜਾਣ। ਇਸ ਮੌਕੇ ਡਰੇਨੇਜ, ਬੀ.ਐਮ.ਐਲ., ਆਈ ਬੀ ਸਰਕਲਾਂ ਦੇ ਕੈਨਾਲ ਤੇ ਗਰਾਊਂਡ ਵਾਟਰ ਅਧਿਕਾਰੀ ਸੁਖਜੀਤ ਸਿੰਘ ਭੁੱਲਰ, ਅੰਕਿਤ ਧੀਰ, ਗਗਨਦੀਪ ਸਿੰਘ ਗਿੱਲ, ਲਹਿਲ ਮੰਡਲ ਦੇ ਨਵਰੀਤ ਸਿੰਘ ਘੁੰਮਣ, ਸੰਦੀਪ ਮਾਂਗਟ, ਰਜਿੰਦਰ ਘਈ, ਅਤਿੰਦਰਪਾਲ ਸਿੰਘ, ਗੁਰਸਾਗਰ ਸਿੰਘ ਚਹਿਲ, ਸਰੂਪ ਚੰਦ, ਜਗਮੀਤ ਸਿੰਘ ਸਮੇਤ ਸਾਰੇ ਫੀਲਡ ਅਧਿਕਾਰੀ ਤੇ ਮਾਲ ਅਧਿਕਾਰੀ, ਜ਼ਿਲ੍ਹੇਦਾਰ ਮੌਜੂਦ ਸਨ। ਇਸ ਮੌਕੇ ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਬਲਬੀਰ ਸਿੰਘ, ਅਮਨਦੀਪ ਸਿੰਘ ਸੋਨੂ ਥਿੰਦ ਵੀ ਮੌਜੂਦ ਸਨ।

ਪਠਾਨਕੋਟ ’ਚ ਗ਼ੈਰ-ਕਾਨੂੰਨੀ ਪੁਟਾਈ ਕਰਨ ਵਾਲਿਆਂ ਵਿਰੁੱਧ ਵੱਡੀ ਕਾਰਵਾਈ
ਪਠਾਨਕੋਟ ’ਚ ਗ਼ੈਰ-ਕਾਨੂੰਨੀ ਪੁਟਾਈ ਵਿਰੁੱਧ ਕਾਰਵਾਈ, 7 ਵਿਅਕਤੀ ਗ੍ਰਿਫਤਾਰ ਅਤੇ ਮਸ਼ੀਨਰੀ ਜ਼ਬਤ

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਸਰਕਾਰ ਨੇ ਪਠਾਨਕੋਟ ਜ਼ਿਲੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਅਤੇ ਸੱਤ ਵਿਅਕਤੀਆਂ ਨੂੰ ਗਿ੍ਰਫ਼ਤਾਰ ਕਰਨ ਸਣੇ ਮਸ਼ੀਨਰੀ ਨੂੰ ਜ਼ਬਤ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਮਾਈਨਿੰਗ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਗ਼ੈਰ-ਕਾਨੂੰਨੀ ਖਣਨ ਦਾ ਪਤਾ ਲੱਗਣ ’ਤੇ ਤੁਰੰਤ ਕਾਰਵਾਈ ਕਰਦਿਆਂ ਮਾਈਨਿੰਗ ਅਤੇ ਭੂ-ਵਿਗਿਆਨ ਵਿਭਾਗ ਨੇ ਪੁਲਿਸ ਵਿਭਾਗ ਨੂੰ ਇਸ ਮਾਮਲੇ ਵਿੱਚ ਐਫ.ਆਈ.ਆਰ. ਦਰਜ ਕਰਨ ਲਈ ਕਿਹਾ। (Illegal Digging)

ਭਵਿੱਖ ਵਿੱਚ ਅਜਿਹੀਆਂ ਕਾਰਵਾਈਆਂ ਨਿਰੰਤਰ ਤੇਜ਼ੀ ਨਾਲ ਜਾਰੀ ਰਹਿਣਗੀਆਂ: ਚੇਤਨ ਸਿੰਘ ਜੌੜਾਮਾਜਰਾ

ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਵਿਭਾਗ ਅਤੇ ਪੁਲਿਸ ਦੀ ਸਫ਼ਲ ਕਾਰਵਾਈ ਤਹਿਤ ਦੋ ਵੱਖ-ਵੱਖ ਥਾਵਾਂ ’ਤੇ ਗ਼ੈਰ-ਕਾਨੂੰਨੀ ਢੰਗ ਨਾਲ ਚੱਲ ਰਹੀਆਂ ਖਣਨ ਗਤੀਵਿਧੀਆਂ ਵਿੱਚ ਸ਼ਾਮਲ 7 ਵਿਅਕਤੀਆਂ ਨੂੰ ਮੌਕੇ ’ਤੇ ਗਿ੍ਰਫ਼ਤਾਰ ਕਰ ਲਿਆ ਗਿਆ। ਇਸ ਤੋਂ ਇਲਾਵਾ ਕਰੱਸ਼ਿੰਗ ਲਈ ਕੱਚੇ ਮਾਲ ਨਾਲ ਲੱਦੇ ਚਾਰ ਟਿੱਪਰਾਂ, ਇੱਕ ਜੇ.ਸੀ.ਬੀ ਮਸ਼ੀਨ ਸਮੇਤ ਬਜਰੀ-ਗਟਕੇ ਨਾਲ ਲੱਦੇ ਟਰੈਕਟਰ-ਟਰਾਲੀ ਨੂੰ ਵੀ ਜ਼ਬਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਮਣੀਪੁਰ ‘ਚ ਦੋ ਧਿਰਾਂ ’ਚ ਤਾਬੜਤੋਡ਼ ਗੋਲੀਬਾਰੀ, 13 ਮੌਤਾਂ

ਕੈਬਨਿਟ ਮੰਤਰੀ ਨੇ ਦੱਸਿਆ ਕਿ ਮਾਈਨਿੰਗ ਐਂਡ ਮਿਨਰਲਜ਼ ਐਕਟ ਦੀ ਧਾਰਾ 4(1), 21(1) ਅਤੇ ਆਈ.ਪੀ.ਸੀ. ਦੀ ਧਾਰਾ 379 ਤਹਿਤ ਥਾਣਾ ਮਾਮੂਨ ਅਤੇ ਥਾਣਾ ਨੰਗਲ ਭੂਰ ਵਿਖੇ ਦੋ ਵੱਖ-ਵੱਖ ਮੁਕੱਦਮੇ ਦਰਜ ਕੀਤੇ ਗਏ ਹਨ। ਮਾਈਨਿੰਗ ਮੰਤਰੀ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਐਸ.ਪੀ ਸਿਟੀ ਪਠਾਨਕੋਟ ਦੀ ਮੁਸਤੈਦ ਨਿਗਰਾਨੀ ਹੇਠ ਚਲਾਏ ਗਏ ਆਪ੍ਰੇਸ਼ਨ ਦੌਰਾਨ ਥਾਣਾ ਨੰਗਲ ਭੂਰ ਦੀ ਮਹਿਲਾ ਐਸ.ਐਚ.ਓ. ਵੱਲੋਂ ਬਹਾਦਰੀ ਨਾਲ ਦਰਿਆ ਪਾਰ ਕਰਕੇ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਉਨਾਂ ਕਿਹਾ ਕਿ ਇਹ ਕਾਰਵਾਈ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਪੰਜਾਬ ਸਰਕਾਰ ਦੀ ਸੁਹਿਰਦਤਾ ਅਤੇ ਸੂਬੇ ਦੇ ਕੁਦਰਤੀ ਸੋਮਿਆਂ ਦੀ ਰਾਖੀ ਲਈ ਦਿ੍ਰੜ ਵਚਨਬੱਧਤਾ ਨੂੰ ਦਰਸਾਉਂਦੀ ਹੈ। (Illegal Digging)

ਚੇਤਨ ਸਿੰਘ ਜੌੜਾਮਾਜਰਾ ਨੇ ਇਸ ਹਲਕੇ ਨੂੰ ਦਿੱਤੇ ਕਈ ਤੋਹਫੇ
ਚੇਤਨ ਸਿੰਘ ਜੌੜਾਮਾਜਰਾ ਨੇ ਪਿੰਡ ਹਰਿਆਊ ਖੁਰਦ ਵਿਖੇ 1 ਕਰੋੜ ਰੁਪਏ ਦੀ ਲਾਗਤ ਬਣਾਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ

ਲੋੜਵੰਦਾਂ ਨੂੰ 163 ਪਲਾਟ ਵੀ ਵੰਡੇ, ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਲੋਕਾਂ ਦੀ ਸਰਕਾਰ ਸਾਬਤ ਹੋਈ

(ਭੂਸ਼ਨ ਸਿੰਗਲਾ) ਪਾਤੜ੍ਹਾਂ। ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jaudamajra) ਨੇ ਅੱਜ ਹਲਕਾ ਸ਼ੁਤਰਾਣਾ ਦੇ ਪਿੰਡ ਹਰਿਆਊ ਖੁਰਦ ਵਿਖੇ ਢਾਈ ਏਕੜ ਜ਼ਮੀਨ ’ਚ ਕਰੀਬ 1 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਏ ਖੇਡ ਸਟੇਡੀਅਮ ਦਾ ਉਦਘਾਟਨ ਵਿਧਾਇਕ ਕੁਲਵੰਤ ਸਿੰਘ ਦੀ ਮੌਜੂਦਗੀ ਵਿੱਚ ਕੀਤਾ। ਉਨ੍ਹਾਂ ਨੇ ਇਸ ਮੌਕੇ ਪਿੰਡ ਦੇ 163 ਪਰਿਵਾਰਾਂ ਨੂੰ 5-5 ਮਰਲੇ ਦੇ ਪਲਾਟ ਵੀ ਤਕਸੀਮ ਕੀਤੇ।

ਇਹ ਵੀ ਪੜ੍ਹੋ : ਸੜਕ ਹਾਦਸੇ ’ਚ ਔਰਤ ਤੇ ਬੱਚਾ ਗੰਭੀਰ, ਮੰਤਰੀ ਧਾਲੀਵਾਲ ਨੇ ਪਹੁੰਚਾਏ ਹਸਪਤਾਲ

ਕੈਬਨਿਟ ਮੰਤਰੀ (Chetan Singh Jaudamajra) ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਨੇ ਸੂਬੇ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਿੱਥੇ ਨਸ਼ਿਆਂ ਦੀ ਸਪਲਾਈ ਲਾਈਨ ਤੋੜੀ ਹੈ, ਉਥੇ ਹੀ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡਾਂ ਵਤਨ ਪੰਜਾਬ ਦੀਆਂ ਸਮੇਤ ਖੇਡਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਵੀ ਠੋਸ ਕਦਮ ਉਠਾਏ ਹਨ। ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਰਕਾਰ ਸਾਬਤ ਹੋਈ ਹੈ ਅਤੇ ਲੋੜਵੰਦ ਲੋਕਾਂ ਨੂੰ ਜਿੱਥੇ 5-5 ਮਰਲੇ ਦੇ ਪਲਾਟ ਮੁਹੱਈਆ ਕਰਵਾਏ ਜਾ ਰਹੇ ਹਨ, ਉਥੇ ਹੀ 600 ਯੂਨਿਟ ਮੁਫ਼ਤ ਬਿਜਲੀ, ਮੁਫ਼ਤ ਬੱਸ ਸਫ਼ਰ, ਮੁੱਖ ਮੰਤਰੀ ਤੀਰਥ ਯਾਤਰਾ ਸਹੂਲਤ ਦੇਣ ਸਮੇਤ ਘਰ-ਘਰ ਅਨਾਜ ਪਹੁੰਚਾਉਣ ਦੀ ਵੀ ਸ਼ੁਰੂਆਤ ਕੀਤੀ ਜਾ ਰਹੀ ਹੈ।

ਸ਼ੁਤਰਾਣਾ ਹਲਕੇ ਦੇ ਵਿਕਾਸ ਲਈ ਉਲੀਕੀ ਵਿਸ਼ੇਸ਼ ਕਾਰਜ ਯੋਜਨਾ : ਵਿਧਾਇਕ ਕੁਲਵੰਤ ਸਿੰਘ

ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਹਲਕੇ ਦੇ ਵਿਕਾਸ ਕਾਰਜਾਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਸ਼ੇਸ਼ ਕਾਰਜ ਯੋਜਨਾ ਉਲੀਕੀ ਹੈ, ਜਿਸ ’ਤੇ ਤੇਜ਼ੀ ਨਾਲ ਅਮਲ ਕੀਤਾ ਜਾ ਰਿਹਾ ਹੈ। ਇਸ ਮੌਕੇ ਦਲਬੀਰ ਸਿੰਘ ਗਿੱਲ ਯੂ.ਕੇ., ਬਲਕਾਰ ਸਿੰਘ ਗੱਜੂਮਾਜਰਾ, ਆਪ ਆਗੂ ਮਹਿੰਗਾ ਸਿੰਘ ਸੇਲਵਾਲ, ਮਦਨ ਲਾਲ, ਲਖਵਿੰਦਰ ਸਿੰਘ ਬਾਦਸ਼ਾਹਪੁਰ, ਹਰਦੀਪ ਸਿੰਘ ਸ਼ਾਹਪੁਰ, ਦਰਸ਼ਨ ਕਕਰਾਲਾ, ਸੁਰਜੀਤ ਸਿੰਘ ਫੌਜੀ, ਜਸਵਿੰਦਰ ਸਿੰਘ ਸ਼ੇਰਗੜ੍ਹ, ਸਰਪੰਚ ਗੁਲਾਬ ਸਿੰਘ, ਜੱਜਵੀਰ ਸਿੰਘ ਸਰਪੰਚ, ਗੁਰਨਾਮ ਸਿੰਘ ਸਰਪੰਚ ਗੁਰ ਅਰਜਨ ਨਗਰ, ਬੂਟਾ ਸਿੰਘ, ਗੁਰਬਾਜ ਸਿੰਘ, ਹਰਭਜਨ ਸਿੰਘ, ਕਸ਼ਮੀਰ ਸਿੰਘ, ਲਖਵਿੰਦਰ ਸਿੰਘ, ਭਿੰਦਾ, ਕਰਨੈਲ ਸਿੰਘ ਬਾਪੂ ਦਲੀਪ ਸਿੰਘ, ਹਰਭਜਨ ਸਿੰਘ, ਗੁਰਦੇਵ ਸਿੰਘ, ਅੰਗਰੇਜ ਸਿੰਘ ਸਮੇਤ ਹੋਰ ਪਤਵੰਤੇ ਮੌਜ਼ੂਦ ਸਨ।

ਜੌੜਾਮਾਜਰਾ ਨੇ ਦਿੱਤਾ ਪੰਜਾਬੀਆਂ ਨੂੰ ਤੋਹ਼ਫਾ, ਹੁਣ ਚਾਵਾਂ ਨਾਲ ਹੋਣਗੇ ਵਿਆਹ
ਜੌੜਾਮਾਜਰਾ ਨੇ ਕਮਿਊਨਿਟੀ ਸੈਂਟਰ-ਕਮ-ਮੈਰਿਜ ਪੈਲੇਸ (Marriage Place) ਦਾ ਕੀਤਾ ਉਦਘਾਟਨ

ਦਿਹਾਤੀ ਖੇਤਰਾਂ ’ਚ ਵੀ ਸ਼ਹਿਰਾਂ ਵਾਲੀਆਂ ਸਹੂਲਤਾਂ ਪ੍ਰਦਾਨ ਹੋਣਗੀਆਂ

ਬੱਚਿਆਂ ਦੇ ਵਿਆਹ ਸ਼ਾਦੀਆਂ ਤੇ ਹੋਰ ਕਾਰਜਾਂ ਲਈ ਵਰਤਿਆ ਜਾ ਸਕੇਗਾ

(ਸੱਚ ਕਹੂੰ ਨਿਊਜ਼) ਪਟਿਆਲਾ। Marriage Place ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਹਲਕੇ ਦੇ ਪਿੰਡ ਖੇੜੀ ਮਾਨੀਆਂ ਵਿਖੇ 70 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਕਮਿਉਨਿਟੀ ਸੈਂਟਰ-ਕਮ-ਮੈਰਿਜ ਪੈਲੇਸ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਦਿਹਾਤੀ ਖੇਤਰਾਂ ਵਿੱਚ ਵੀ ਸ਼ਹਿਰਾਂ ਦੀ ਤਰਜ਼ ’ਤੇ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਜੌੜਾਮਾਜਰਾ ਨੇ ਪਿੰਡ ਵਾਸੀਆਂ ਨੂੰ ਕਿਹਾ ਕਿ ਇਸ ਮੈਰਿਜ ਪੈਲੇਸ ਲਈ 5 ਲੱਖ ਰੁਪਏ ਹੋਰ ਵਾਧੂ ਸਹੂਲਤਾਂ ਪ੍ਰਦਾਨ ਕਰਨ ਲਈ ਜਾਰੀ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਇਸ ਪੈਲੇਸ (Marriage Place) ਨੂੰ ਇਸ ਪਿੰਡ ਸਮੇਤ ਨੇੜਲੇ ਪਿੰਡਾਂ ਦੇ ਵਸਨੀਕਾਂ ਵੱਲੋਂ ਆਪਣੇ ਬੱਚਿਆਂ ਦੇ ਵਿਆਹ ਸ਼ਾਦੀਆਂ ਤੇ ਹੋਰ ਕਾਰਜਾਂ ਲਈ ਵਰਤਿਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਇੱਥੇ ਇੱਕ ਚੰਗੇ ਮੈਰਿਜ ਪੈਲੇਸ ਦੀ ਤਰਜ਼ ’ਤੇ ਸਾਰੀਆਂ ਸੁਵਿਧਾਵਾਂ ਬਹੁਤ ਹੀ ਨਾਮਾਤਰ ਕਿਰਾਏ ਉਪਰ ਉਪਲਬੱਧ ਹੋਣਗੀਆਂ। ਉਨ੍ਹਾਂ ਦੱਸਿਆ ਕਿ ਸਮਾਣਾ ਹਲਕੇ ਦੇ ਸਾਰੇ ਪਿੰਡਾਂ ਨੂੰ ਕਲਸਟਰ ਬਣਾ ਕੇ ਅਜਿਹੇ ਮੈਰਿਜ ਪੈਲੇਸ ਦੀ ਸਹੂਲਤ ਪ੍ਰਦਾਨ ਕਰਨ ਲਈ 15 ਦੇ ਕਰੀਬ ਮੈਰਿਜ ਪੈਲੇਸ ਪਿੰਡਾਂ ਵਿੱਚ ਬਣਾਏ ਜਾਣਗੇ। ਇੱਥੇ ਪਿੰਡ ਦੇ ਐਸ.ਸੀ., ਬੀ.ਸੀ., ਤੇ ਲੋੜਵੰਦ ਪਰਿਵਾਰਾਂ ਸਮੇਤ ਆਮ ਲੋਕਾਂ ਨੂੰ ਬਹੁਤ ਹੀ ਘੱਟ ਫੀਸ ’ਤੇ ਚੰਗੀਆਂ ਸਹੂਲਤਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਵਿਸ਼ੇਸ਼ ਪਹਿਲਕਦਮੀ ਹੈ ਕਿ ਪਿੰਡਾਂ ਨੂੰ ਹਰ ਪੱਖੋਂ ਵਿਕਸਤ ਕੀਤਾ ਜਾਵੇ ਤਾਂ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ : ਇਸ ਜ਼ਿਲ੍ਹੇ ’ਚ ਰਹੇਗੀ ਛੁੱਟੀ, ਜਾਣੋ ਕਦੋਂ

ਇਸ ਮੌਕੇ ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਅਮਨਦੀਪ ਸਿੰਘ ਸੋਨੂ ਥਿੰਦ, ਬੀਡੀਪੀਓ ਸੁਖਵਿੰਦਰ ਸਿੰਘ ਟਿਵਾਣਾ ਸਮੇਤ ਬਲਾਕ ਪ੍ਰਧਾਨ ਇੰਦਰਜੀਤ ਸਿੰਘ ਭੰਗੂ, ਨਰਿੰਦਰ ਸਿੰਘ ਭੰਗੂ, ਸਰਬਜੀਤ ਕੌਰ ਸਰਪੰਚ, ਮਲਕੀਤ ਸਿੰਘ ਗਿੱਲ, ਹਰਦੀਪ ਸਿੰਘ, ਸਾਹਿਬ ਕੌਰ ਆਦਿ ਹਾਜਰ ਸਨ।

ਕੈਬਨਿਟ ਮੰਤਰੀਆਂ ਅਤੇ ਵਿਧਾਇਕ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਨੇ ਵਰਤੀ ਭੱਦੀ ਸ਼ਬਦਾਵਲੀ ਲਿਆ ਗੰਭੀਰ ਨੋਟਿਸ
ਕਿਹਾ, ਪੰਜਾਬ ਸਰਕਾਰ ਤੇ ਵਿਧਾਇਕਾਂ ’ਤੇ ਦੋਸ਼ ਲਾਉਣ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਅਕਾਲੀ ਦਲ ਦੇ ਪ੍ਰਧਾਨ (Sukhbir Badal Notice)

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਿਧਾਇਕਾਂ ਲਈ ਭੱਦੀ ਸ਼ਬਦਾਵਲੀ ਵਰਤਣ ਦਾ ਗੰਭੀਰ ਨੋਟਿਸ ਲਿਆ ਹੈ। ਇੱਥੇ ਸਨੌਰ ਤੇ ਸਮਾਣਾ ਹਲਕਿਆਂ ਦੀਆਂ ਸੜਕਾਂ ਲਈ 39 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਵਾਂ ਕੈਬਨਿਟ ਮੰਤਰੀਆਂ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਦੀ ਸਲਾਹ ਦਿੱਤੀ।  (Sukhbir Badal Notice)

ਪੰਜਾਬ ’ਚ ਕੇਬਲ ਮਾਫੀਆ ਅਕਾਲੀ ਸਰਕਾਰ ਦੀ ਦੇਣ-ਜੌੜਾਮਾਜਰਾ

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਕੇਬਲ ਮਾਫੀਆ ਅਕਾਲੀ ਸਰਕਾਰ ਸਮੇਂ ਪੈਦਾ ਹੋਇਆ ਤੇ ਪਿਛਲੇ 15 ਸਾਲਾਂ ’ਚ ਇਨ੍ਹਾਂ ਨੇ ਕੋਈ ਹੋਰ ਕੰਪਨੀ ਪੰਜਾਬ ਅੰਦਰ ਨਹੀਂ ਆਉਣ ਦਿੱਤੀ ਪਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਜਿਹੀ ਨੀਤੀ ਬਣਾ ਕੇ ਸੂਬੇ ਅੰਦਰ ਵੱਡੀਆਂ ਕੰਪਨੀਆਂ ਦੇ ਨਿਵੇਸ਼ ਲਈ ਰਸਤੇ ਖੋਲ੍ਹੇ ਅਤੇ ਹੁਣ ਵੱਡੀਆਂ ਕੰਪਨੀਆਂ ਕੇਬਲ ਦੇ ਖੇਤਰ ਵਿੱਚ ਵੀ ਪੰਜਾਬ ਆ ਰਹੀਆਂ ਹਨ। ਇਸ ਲਈ ਅਕਾਲੀ ਦਲ ਦੇ ਪ੍ਰਧਾਨ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਦੇ ਹੋਏ ਆਪਣੇ ਰਾਜ ਵਿੱਚ ਕਰਵਾਈ ਗੁੰਡਾਗਰਦੀ ਨੂੰ ਯਾਦ ਕਰਨਾ ਚਾਹੀਦਾ ਹੈ।

ਮਾਨ ਸਰਕਾਰ ਨੇ ਕਮਿਸ਼ਨ ਕਲਚਰ ਬੰਦ ਕੀਤਾ-ਹਰਭਜਨ ਸਿੰਘ ਈ.ਟੀ.ਓ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਆਪਣੇ ਰਾਜ ਵਿੱਚ ਗੁੰਡਾਗਰਦੀ ਕਰਦੇ ਰਹਿਣ ਵਾਲੇ ਲੋਕ ਹੀ ਹੁਣ ਧੱਕੇਸ਼ਾਹੀ ਦੇ ਝੂਠੇ ਦੋਸ਼ ਲਗਾ ਰਹੇ ਹਨ, ਪਰੰਤੂ ਪੰਜਾਬ ਦੇ ਲੋਕਾਂ ਨੂੰ ਸਭ ਪਤਾ ਹੈ ਕਿ ਸੂਬੇ ਵਿੱਚ ਕੇਬਲ ਮਾਫੀਆ ਕਿਹੜੇ ਲੋਕਾਂ ਨੇ ਪੈਦਾ ਕੀਤਾ ਸੀ। ਹਰਭਜਨ ਸਿੰਘ ਈ.ਟੀ.ਓ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਿਧਾਇਕਾਂ ਵਿਰੁੱਧ ਵਰਤੀ ਭੱਦੀ ਸ਼ਬਦਾਵਲੀ ਦੀ ਕਰੜੀ ਨਿੰਦਾ ਕਰਦਿਆਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਸੂਬੇ ਨੂੰ ਕੰਗਾਲ ਕਰਕੇ ਰੱਖ ਦਿੱਤਾ ਸੀ ਜਦਕਿ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੀਆਂ ਸਰਕਾਰਾਂ ਵੱਲੋਂ ਚਲਾਇਆ ਕਮਿਸ਼ਨ ਦਾ ਸੱਭਿਆਚਾਰ ਬੰਦ ਕਰ ਦਿੱਤਾ ਹੈ। (Sukhbir Badal Notice)

ਇਹ ਵੀ ਪੜ੍ਹੋ : ‘ਮੈਂ ਤਾਂ ਚਾਹ ਦੇ ਕੱਪ ਦਾ ਰਵਾਦਾਰ ਨਹੀਂ, ਫਿਰ ਪੰਜਾਬ ਦਾ ਨੁਕਸਾਨ ਕਿਉਂ ਕਰਾਂਗਾ’

ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਅਕਾਲੀ ਰਾਜ ਸਮੇਂ ਕੇਬਲ ਮਾਫੀਆ ਨੇ ਕਤਲ ਕੀਤੇ ਤੇ ਧੱਕੇ ਨਾਲ ਦੂਜੇ ਉਪਰੇਟਰਾਂ ਦੀਆਂ ਤਾਰਾਂ ਕੱਟੀਆਂ ਤੇ ਅਕਾਲੀ ਦਲ ਦੇ 10 ਸਾਲਾਂ ਤੇ ਕਾਂਗਰਸ ਦੇ 5 ਸਾਲਾਂ ਦੇ ਰਾਜ ਵਿੱਚ ਕਿਸੇ ਦੂਜੀ ਕੰਪਨੀ ਨੂੰ ਪੰਜਾਬ ਅੰਦਰ ਪੈਰ ਨਹੀਂ ਪਾਉਣ ਦਿੱਤਾ ਜਦਕਿ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸਸਤੇ ਭਾਅ ਕੇਬਲ ਸੇਵਾ ਦੇਣ ਵਾਲੀਆਂ ਕੰਪਨੀਆਂ ਨੂੰ ਪੰਜਾਬ ਆਉਣ ਦਾ ਮੌਕਾ ਦਿੱਤਾ ਹੈ। ਇਸ ਮੌਕੇ ਇੰਦਰਜੀਤ ਸਿੰਘ ਸੰਧੂ, ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਹਰਜਿੰਦਰ ਸਿੰਘ ਮਿੰਟੂ, ਬਲਕਾਰ ਸਿੰਘ ਗੱਜੂਮਾਜਰਾ, ਗੁਲਜਾਰ ਸਿੰਘ ਵਿਰਕ ਤੇ ਗੁਰਦੇਵ ਸਿੰਘ ਟਿਵਾਣਾ ਵੀ ਮੌਜੂਦ ਸਨ।

ਹਲਕਾ ਸਮਾਣਾ ਤੇ ਸਨੌਰ ’ਚ ਸੜਕਾਂ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ
ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਮਿਸ਼ਨ ’ਤੇ : ਹਰਭਜਨ ਸਿੰਘ ਈ.ਟੀ.ਓ (Road Projects)

(ਰਾਮ ਸਰੂਪ ਪੰਜੋਲਾ) ਸਨੌਰ। ਪੰਜਾਬ ਦੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ., ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jaudamajra) ਅਤੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਅੱਜ ਹਲਕਾ ਸਮਾਣਾ ਅਤੇ ਸਨੌਰ ਵਿਖੇ 21 ਕਰੋੜ ਰੁਪਏ ਤੋਂ ਵਧੇਰੇ ਦੀ ਲਾਗਤ ਵਾਲੇ ਸੜਕਾਂ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਵਾਈ ਹੈ। ਦੋਵਾਂ ਕੈਬਨਿਟ ਮੰਤਰੀਆਂ ਤੇ ਵਿਧਾਇਕ ਵੱਲੋਂ ਹਲਕਾ ਸਮਾਣਾ ਦੇ ਇਤਿਹਾਸਕ ਪਿੰਡ ਕਰਹਾਲੀ ਸਾਹਿਬ ਵਿਖੇ 11.60 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ 13.80 ਕਿਲੋਮੀਟਰ ਪਟਿਆਲਾ ਤੋਂ ਸਮਾਣਾ-ਗੁਹਲਾ ਚੀਕਾ ਰੋਡ ਵਾਇਆ ਡਕਾਲਾ, ਕਰਹਾਲੀ ਸਾਹਿਬ, ਖੇੜਕੀ, ਨਿਜਾਮਨੀਵਾਲਾ ਤੇ ਕਮਾਲਪੁਰ ਸੜਕ ਅਤੇ ਹਲਕਾ ਸਨੌਰ ਦੇ ਜੌੜੀਆਂ ਸੜਕਾਂ ਵਿਖੇ 19.29 ਕਰੋੜ ਰੁਪਏ ਦੀ ਲਾਗਤ ਨਾਲ 23 ਕਿਲੋਮੀਟਰ ਲੰਬੀ ਪਟਿਆਲਾ-ਗੂਹਲਾ-ਚੀਕਾ ਦੇ ਨਵ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਗਿਆ ਹੈ। Road Projects

ਹਰਭਜਨ ਸਿੰਘ ਈਟੀਓ ਤੇ ਚੇਤਨ ਸਿੰਘ ਜੌੜਾਮਾਜਰਾ ਨੇ ਇਸ ਮੌਕੇ ਦੱਸਿਆ ਕਿ ਇਹ ਸੜਕਾਂ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਤੇ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਚਰਨ ਛੋਹ ਪਵਿੱਤਰ ਧਰਤੀ ਇਤਿਹਾਸਕ ਗੁਰਦੁਆਰਾ ਕਰਹਾਲੀ ਸਾਹਿਬ ਵਿਖੇ ਜਾਣ ਵਾਲੇ ਸ਼ਰਧਾਲੂਆਂ ਸਮੇਤ ਪੰਜਾਬ ਦੇ ਹਰਿਆਣਾ ਤੇ ਦਿੱਲੀ ਜਾਣ ਵਾਲੇ ਰਾਹਗੀਰਾਂ ਲਈ ਬਹੁਤ ਵੱਡੀ ਸਹੂਲਤ ਸਾਬਤ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਮੁਰੰਮਤ ਤੇ ਦੇਖ-ਰੇਖ ਲਈ 5 ਸਾਲ ਵਾਸਤੇ ਠੇਕੇਦਾਰ ਨੂੰ ਪਾਬੰਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਮਾਨ ਨੇ ਭਾਰਤ ਟੀਮ ਨੂੰ ਵਿਸ਼ਵ ਕੱਪ ਲਈ ਦਿੱਤੀਆਂ ਢੇਰ ਸਾਰੀਆਂ ਸ਼ੁੱਭਕਾਮਨਾਵਾਂ, ਕਿਹਾ ਚੱਕਦੇ ਇੰਡੀਆ

ਕਰਹਾਲੀ ਸਾਹਿਬ ਤੇ ਜੌੜੀਆਂ ਸੜਕਾਂ ਵਿਖੇ ਲੋਕਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿਛਲੀਆਂ ਸਰਕਾਰਾਂ ਵਾਂਗ ਕਮਿਸ਼ਨ ਉਤੇ ਨਹੀਂ ਬਲਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਮਿਸ਼ਨ ਉਤੇ ਕੰਮ ਕਰ ਰਹੀ ਹੈ। ਉਨ੍ਹਾਂ ਆਪਣੇ ਵਿਭਾਗਾਂ ਦੀ ਉਦਾਹਰਣ ਦਿੰਦਿਆਂ ਦੱਸਿਆ ਕਿ ਕਮਿਸ਼ਨ ਖਾਣ ਦੇ ਚੱਕਰਾਂ ਕਰਕੇ 2015 ਤੋਂ ਬੰਦ ਪਈ ਬਿਜਲੀ ਮਹਿਕਮੇ ਦੀ ਝਾਰਖੰਡ ਵਿਖੇ ਪਛਵਾੜਾ ਕੋਲਾ ਖਾਣ ਅਕਤੂਬਰ 2022 ’ਚ ਚਲਾ ਕੇ ਪੰਜਾਬ ਦਾ 1500 ਕਰੋੜ ਰੁਪਏ ਸਾਲਾਨਾ ਬਚਾਇਆ ਗਿਆ ਹੈ। ਜਦਕਿ ਲੋਕ ਨਿਰਮਾਣ ਵਿਭਾਗ ਵਿੱਚ 55 ਸੜਕਾਂ ਬਣਾਉਣ ਵਿੱਚੋਂ ਹੀ 72 ਕਰੋੜ ਰੁਪਏ ਬਚਾਇਆ ਗਿਆ ਹੈ।(Road Projects)

ਪੰਜਾਬ ਨੂੰ ਪਹਿਲੀ ਵਾਰ ਮਿਲੀ ਕੱਟੜ ਇਮਾਨਦਾਰ ਸਰਕਾਰ: ਚੇਤਨ ਸਿੰਘ ਜੌੜਾਮਾਜਰਾ

ਉਨ੍ਹਾਂ ਦੱਸਿਆ ਕਿ ਇਸ ਸੜਕ ਵਿੱਚੋਂ ਹੀ 6 ਕਰੋੜ ਰੁਪਏ ਬਚਾਏ ਗਏ ਹਨ। ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਸਰਕਾਰ ਵੱਲੋਂ ਬਚਾਇਆ ਗਿਆ ਇਹ ਪੈਸਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਦੀ ਸਹੂਲਤ ਲਈ ਖਰਚਿਆ ਜਾ ਰਿਹਾ ਹੈ, ਸਿੱਟੇ ਵਜੋਂ ਪੰਜਾਬ ਸਰਕਾਰ ਨੇ ਆਪਣੇ ਗਠਨ ਦੇ ਤਿੰਨ ਮਹੀਨਿਆਂ ਦੇ ਦੌਰਾਨ ਹੀ ਸੂਬੇ ਦੇ 90 ਫੀਸਦੀ ਖਪਤਕਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਬਿਨ੍ਹਾਂ ਕਿਸੇ ਵਿਤਕਰੇ ਦੇ ਪ੍ਰਦਾਨ ਕੀਤੀ। ਜਦਕਿ ਸਕੂਲ ਆਫ਼ ਐਮੀਨੈਂਸ, 40 ਹਜ਼ਾਰ ਦੇ ਕਰੀਬ ਨੌਕਰੀਆਂ, ਉਦਯੋਗਿਕ ਵਿਕਾਸ, ਸਿਹਤ ਤੇ ਸਿੱਖਿਆ ਕਰਾਂਤੀ, ਖੇਡਾਂ ਸਮੇਤ ਗੱਲ ਕੀ, ਹਰ ਖੇਤਰ ਵਿੱਚ ਸੂਬਾ ਨਿਵਾਸੀਆਂ ਨੂੰ ਸਹੂਲਤਾਂ ਦੇ ਗੱਫੇ ਪ੍ਰਦਾਨ ਕੀਤੇ ਜਾ ਰਹੇ ਹਨ। Road Projects

ਹਲਕੇ ’ਚ ਵਿਕਾਸ ਕਾਰਜਾਂ ਦੀ ਕੋਈ ਕਮੀ ਨਹੀ ਰਹਿਣ ਦਿੱਤੀ ਜਾਵੇਗੀ-ਪਠਾਣ ਮਾਜਰਾ

ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੱਟੜ ਇਮਾਨਦਾਰ ਸਰਕਾਰ ਮਿਲੀ ਹੈ। ਉਨ੍ਹਾਂ ਕਿਹਾ ਕਿ ਜੋ ਕੰਮ 70 ਸਾਲਾਂ ਵਿੱਚ ਪਿਛਲੀਆਂ ਸਰਕਾਰਾਂ ਨਹੀਂ ਕਰ ਸਕੀਆਂ, ਉਹ ਕੰਮ ਚੰਗੀ ਸੋਚ ਤੇ ਸਾਫ਼ ਨੀਅਤ ਅਤੇ ਇਮਾਨਦਾਰੀ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨਾਲ ਕੀਤਾ ਹਰੇ ਵਾਅਦਾ ਪੂਰਾ ਕਰਕੇ ਕੀਤੇ ਜਾ ਰਹੇ ਹਨ। ਜੌੜਾਮਾਜਰਾ ਨੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਾਥ ਦੇਣ ਦਾ ਸੱਦਾ ਦਿੰਦਿਆਂ ਭਰੋਸਾ ਦਿੱਤਾ ਕਿ ਲੋਕਾਂ ਦੀ ਕੋਈ ਮੁਸ਼ਕਿਲ ਬਕਾਇਆ ਨਹੀਂ ਰਹਿਣ ਦਿੱਤੀ ਜਾਵੇਗੀ।

ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਦੋਵਾਂ ਮੰਤਰੀਆਂ ਦਾ ਕੀਤਾ ਸਵਾਗਤ

ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਦੋਵਾਂ ਮੰਤਰੀਆਂ ਦਾ ਸਵਾਗਤ ਤੇ ਧੰਨਵਾਦ ਕਰਦਿਆਂ ਹਲਕਾ ਸਨੌਰ ਵਿਖੇ ਸੜਕਾਂ ਦੇ ਹੋਣ ਕੰਮ ਗਿਣਾਉਂਦਿਆਂ ਪਾਣੀ ਦੀ ਮਾਰ ਹੇਠ ਆਈਆਂ ਸੜਕਾਂ ਤੇ ਮੁੱਖ ਸੜਕਾਂ ਉਪਰ ਪੈਂਦੇ ਪਿੰਡਾਂ ਦੀਆਂ ਸੜਕਾਂ ਉਪਰ ਟਾਈਲਾਂ ਲਾਉਣ ਲਈ ਆਖਿਆ। ਪਠਾਣਮਾਜਰਾ ਨੇ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ 70 ਸਾਲਾਂ ਵਿੱਚ ਗੁਰੂ ਘਰਾਂ ਤੇ ਹੋਰ ਧਾਰਮਿਕ ਅਸਥਾਨਾਂ ਨੂੰ ਜਾਂਦੀਆਂ ਸੜਕਾਂ ਵੀ ਚੌੜੀਆਂ ਤੇ ਪੱਕੀਆਂ ਨਹੀਂ ਕਰਵਾ ਸਕੀਆਂ ਪਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਦੀਆਂ ਸਾਰੀਆਂ ਸੜਕਾਂ ਨੂੰ ਪੱਕਿਆਂ ਕਰਨ ਦੇ ਕੰਮ ਨੂੰ ਪਹਿਲ ਦਿੱਤੀ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਮਾਨ ਨੇ ਭਾਰਤ ਟੀਮ ਨੂੰ ਵਿਸ਼ਵ ਕੱਪ ਲਈ ਦਿੱਤੀਆਂ ਢੇਰ ਸਾਰੀਆਂ ਸ਼ੁੱਭਕਾਮਨਾਵਾਂ, ਕਿਹਾ ਚੱਕਦੇ ਇੰਡੀਆ

ਇਸ ਮੌਕੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਇੰਚਾਰਜ ਇੰਦਰਜੀਤ ਸਿੰਘ ਸੰਧੂ, ਇੰਪਰੂਵਮੈਂਟ ਟਰੱਸਟ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਹਰਜਿੰਦਰ ਸਿੰਘ ਮਿੰਟੂ, ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਬਬਲੀ ਧੀਂਮਾਨ,ਕਰਮਜੀਤ ਸਿੰਘ ਪ੍ਰਧਾਨ ਆੜਤੀ ਐਸ਼ੋਸੀਏਸ਼ਨ ਬਲਬੇੜਾ,ਰੁਪੀ ਕੱਕੇਪੁਰ, ਨਐਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਬੰਗੜ, ਲੀਲਾ ਗਰਗ, ਤੇਜਿੰਦਰ ਘੁਮਾਣ, ਮਨਿੰਦਰ ਫਰਾਂਸਵਾਲਾ, ਦੀਪਕ ਵਧਵਾ, ਲੋਕ ਨਿਰਮਾਣ ਵਿਭਾਗ ਦੇ ਐਸ.ਈ. ਜਸਪਾਲ ਸਿੰਘ ਅਨੰਦ, ਕਾਰਜਕਾਰੀ ਇੰਜੀਨੀਅਰ ਜਗਮੀਤ ਸਿੰਘ, ਨਾਇਬ ਤਹਿਸੀਲਦਾਰ ਪਵਨਦੀਪ ਸਿੰਘ, ਡੀ.ਐਸ.ਪੀ. ਗੁਰਦੇਵ ਸਿੰਘ ਟਿਵਾਣਾ, ਗੁਰਵਿੰਦਰ ਸਿੰਘ ਪਹਾੜੀਪੁਰ, ਹਰਪ੍ਰੀਤ ਸਿੰਘ ਘੁੰਮਣ, ਬਲਾਕ ਸੰਮਤੀ ਚੇਅਰਮੇਨ ਗੁਰਮੀਤ ਸਿੰਘ ਬਿੱਟੂ, ਬਲਜਿੰਦਰ ਸਿੰਘ ਨੰਦਗੜ੍ਹ, ਸੋਨੂ ਥਿੰਦ, ਨਰਿੰਦਰ ਸਿੰਘ ਤੱਖਰ, ਸਿਮਰਨਦੀਪ ਬਰਕਤਪੁਰ, ਸਤਪਾਲ ਪੂਨੀਆ ਪੰਜੋਲਾ ਤੇ ਕਰਨ ਕੱਕੇਪੁਰ ਸਮੇਤ ਵੱਡੀ ਗਿਣਤੀ ਇਲਾਕੇ ਦੇ ਵਸਨੀਕ ਤੇ ਪਤਵੰਤੇ ਮੌਜੂਦ ਸਨ।

ਸਨੌਰ : ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਈ. ਤੇ ਚੇਤਨ ਸਿੰਘ ਜੌੜਾਮਾਜਰਾ ਅਤੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਹਲਕਾ ਸਮਾਣਾ ਤੇ ਸਨੌਰ ਦੀਆਂ ਸੜਕਾਂ ਦੇ ਪ੍ਰਾਜੈਕਟਾਂ ਦਾ ਉਦਘਾਟਨ ਕਰਦੇ ਹੋਏ। ਤਸਵੀਰ : ਰਾਮ ਸਰੂਪ ਪੰਜੋਲਾ