Government Schools Punjab - Sach Kahoon Punjabi

Government Schools Punjab: ਪੰਜਾਬ ਦੇ ਸਰਕਾਰੀ ਸਕੂਲ ਕਰ ਗਏ ਕਮਾਲ, ਸਿੱਖਿਆ ਮੰਤਰੀ ਨੇ ਖੁੱਲ੍ਹੇ ਦਿਲ ਨਾਲ ਕੀਤੀ ਤਾਰੀਫ਼ ਤੇ ਦਿੱਤੀ ਜਾਣਕਾਰੀ
Government Schools Punjab: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਆਪਣੀ ਅਕਾਦਮਿਕ ਮੁਹਾਰਤ ਦਾ ਲੋਹਾ ਮੰਨਵਾਇਆ ਹੈ ਅਤੇ 474 ਵਿਦਿਆਰਥੀਆਂ ਨੇ ਸਖ਼ਤ ਮੁਕਾਬਲੇ ਵਾਲੀ ਰਾਸ਼ਟਰੀ ਯੋਗਤਾ ਕਮ ਦਾਖ਼ਲਾ ਪ੍ਰੀਖਿਆ (ਨੀਟ) ਵਿੱਚ ਕੁਆਲੀਫਾਈ ਕਰਕੇ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ ਹੈ।

ਨੀਟ ਪ੍ਰੀਖਿਆ ਕੁਆਲੀਫਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਹਾਰਦਿਕ ਵਧਾਈ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਸਾਰੇ ਵਿਦਿਆਰਥੀਆਂ ਨੂੰ ਮੈਡੀਕਲ ਖੇਤਰ ਵਿੱਚ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਵਰ੍ਹੇ ਸਰਕਾਰੀ ਸਕੂਲਾਂ ਦੇ 265 ਵਿਦਿਆਰਥੀਆਂ ਨੇ ਜੇਈਈ (ਮੇਨਜ਼) ਵਿੱਚ ਕੁਆਲੀਫਾਈ ਕੀਤਾ ਅਤੇ 44 ਵਿਦਿਆਰਥੀਆਂ ਨੇ ਜੇਈਈ (ਐਡਵਾਂਸਡ) ਦੀ ਪ੍ਰੀਖਿਆ ਪਾਸ ਕੀਤੀ ਸੀ। ਇਨ੍ਹਾਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਸਾਡੀ ਸਰਕਾਰ ਦੇ ਮਿਆਰੀ ਸਿੱਖਿਆ ’ਤੇ ਧਿਆਨ ਕੇਂਦਰਿਤ ਕਰਨ ਦੀ ਅਹਿਮ ਉਦਾਹਰਣ ਹੈ। Government Schools Punjab

Read Also : Trump Warns Iran: ਟਰੰਪ ਦੀ ਇਰਾਨ ਨੂੰ ਚਿਤਾਵਨੀ, ਹਮਲਾ ਹੋਇਆ ਤਾਂ…

ਇਹ ਸ਼ਾਨਦਾਰ ਪ੍ਰਾਪਤੀ ਸਾਡੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਉਨ੍ਹਾਂ ਦੇ ਅਧਿਆਪਕਾਂ ਦੇ ਸਮਰਪਣ ਨੂੰ ਉਜਾਗਰ ਕਰਦੀ ਹੈ।ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਉੱਤਮਤਾ ਪ੍ਰਾਪਤ ਕਰਨ ਲਈ ਸਾਜ਼ਗਾਰ ਮਾਹੌਲ ਪ੍ਰਦਾਨ ਕਰਨ ਲਈ ਦ੍ਰਿੜ੍ਹ ਵਚਨਬੱਧ ਹੈ ਤਾਂ ਜੋ ਸੂਬੇ ਦੇ ਵਿਦਿਆਰਥੀ ਹੋਰ ਉੱਚੇ ਮੁਕਾਮ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇੱਕ ਅਜਿਹੇ ਈਕੋਸਿਸਟਮ ਲਈ ਅਣਥੱਕ ਮਿਹਨਤ ਕਰਦੀ ਰਹੇਗੀ, ਜੋ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਪਛਾਣ ਕਰੇ ਅਤੇ ਉਨ੍ਹਾਂ ਦਾ ਸਮੱਰਥਣ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਵਿਸ਼ਵ ਪੱਧਰੀ ਮਿਆਰੀ ਸਿੱਖਿਆ ਅਤੇ ਸਰੋਤਾਂ ਤੱਕ ਪਹੁੰਚ ਪ੍ਰਦਾਨ ਕੀਤੀ ਜਾਵੇ ਜੋ ਉਨ੍ਹਾਂ ਨੂੰ ਹੋਰ ਅੱਗੇ ਵਧਣ ਅਤੇ ਉਨ੍ਹਾਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦੇ ਯੋਗ ਬਣਾਇਆ ਜਾ ਸਕੇ।

Government Schools Punjab: ਸਿੱਖਿਆ ਦੇ ਖੇਤਰ ’ਚ ਹੁਣ ਨਵੀਆਂ ਪੈੜਾਂ ਪਾ ਰਹੇ ਹਨ ਸਰਕਾਰੀ ਸਕੂਲ : ਵਿਧਾਇਕ ਗੈਰੀ ਬੜਿੰਗ
ਸਿੱਖਿਆ ਕ੍ਰਾਂਤੀ ਤਹਿਤ 4 ਸਰਕਾਰੀ ਸਕੂਲਾਂ ’ਚ 59.76 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ | Government Schools Punjab

Government Schools Punjab: (ਅਨਿਲ ਲੁਟਾਵਾ) ਅਮਲੋਹ। ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੂੰ ਨਵੀਂਆਂ ਪੈੜਾਂ ’ਤੇ ਅੱਗੇ ਲਿਜਾਣ ਦੇ ਕੀਤੇ ਵਾਅਦੇ ’ਤੇ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਹਰ ਬੱਚੇ ਨੂੰ ਉੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਾ ਹੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਅਧੀਨ ਹਲਕੇ ਦੇ 4 ਸਕੂਲਾਂ ਵਿੱਚ 59.76 ਲੱਖ ਦੀ ਲਾਗਤ ਨਾਲ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਸਵਾ ਤਿੰਨਾਂ ਸਾਲਾਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਤੇ ਸਿੱਖਿਆ ਸੁਧਾਰਾਂ ਵਿੱਚ ਸ਼ਾਨਦਾਰ ਕੰਮ ਕੀਤਾ ਹੈ, ਜੋ ਅੰਤਰਰਾਸ਼ਟਰੀ ਪੱਧਰ ’ਤੇ ਵੀ ਸਲਾਹਿਆ ਗਿਆ ਹੈ।

ਇਹ ਵੀ ਪੜ੍ਹੋ: Rajnath Singh: ਪਾਕਿਸਤਾਨ ਨੂੰ ਲੈ ਕੇ ਰਾਜਨਾਥ ਸਿੰਘ ਨੇ ਆਖ ਦਿੱਤੀ ਇਹ ਵੱਡੀ ਗੱਲ, ਜਾਣੋ

ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਸਾਡੀ ਸਰਕਾਰ ਨੂੰ ਸੱਤਾ ਸੰਭਾਲਣ ਮੌਕੇ ਸੂਬੇ ਦੇ 20 ਹਜ਼ਾਰ ਸਰਕਾਰੀ ਸਕੂਲ ਅਜਿਹੇ ਮਿਲੇ ਸਨ ਜਿਨ੍ਹਾਂ ਵਿੱਚੋਂ ਬਹੁਤਿਆਂ ਵਿੱਚ ਚਾਰ ਦੀਵਾਰੀ ਨਹੀਂ ਸੀ, ਢੁਕਵੇਂ ਪਖਾਨੇ ਨਹੀਂ ਸਨ ਅਤੇ ਵਿੱਦਿਅਕ ਸਹੂਲਤਾਂ ਦੀ ਵੀ ਬਹੁਤ ਮਾੜੀ ਹਾਲਤ ਸੀ। ਪ੍ਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਗਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ, ਪੰਜਾਬ ਦੇ ਲਗਭਗ ਹਰੇਕ ਸਰਕਾਰੀ ਸਕੂਲ ਵਿੱਚ ਚਾਰਦੀਵਾਰੀ ਹੈ, ਕੁੜੀਆਂ ਅਤੇ ਮੁੰਡਿਆਂ ਲਈ ਵੱਖਰੇ ਪਖਾਨੇ ਹਨ, ਵਧੀਆ ਫਰਨੀਚਰ, ਪੀਣ ਵਾਲੇ ਸਾਫ਼ ਪਾਣੀ ਦੀਆਂ ਸਹੂਲਤਾਂ ਅਤੇ ਵਾਈਫਾਈ ਕਨੈਕਟੀਵਿਟੀ ਹੈ।

ਵਿਧਾਇਕ ਗੈਰੀ ਬੜਿੰਗ ਨੇ ਸਰਕਾਰੀ ਪ੍ਰਾਇਮਰੀ ਸਕੂਲ ਅੰਬੇ ਮਾਜਰਾ ਵਿਖੇ 10.48 ਲੱਖ, ਸਰਕਾਰੀ ਮਿਡਲ ਸਕੂਲ ਅਜਨਾਲੀ ਵਿਖੇ 7.51 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਤਰਲੋਕਪੁਰੀ ਵਿਖੇ 35.73 ਲੱਖ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਡਗੁੱਜਰਾਂ ਵਿਖੇ 6.04 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ਼ਿੰਗਾਰਾ ਸਿੰਘ ਸਲਾਣਾ, ਹਰਜੀਤ ਸਿੰਘ ਗਰੇਵਾਲ, ਜਗਜੀਵਨ ਸਿੰਘ ਔਲਖ, ਲਖਵਿੰਦਰ ਸਿੰਘ, ਅਵਤਾਰ ਸਿੰਘ ਅਤੇ ਸਰਪੰਚ ਸੁਰਿੰਦਰ ਸਿੰਘ ਤੋਂ ਇਲਾਵਾ ਸਿੱਖਿਆ ਵਿਭਾਗ ਦੇ ਅਧਿਕਾਰੀ, ਵਿਦਿਆਰਥੀ, ਸਕੂਲਾਂ ਦੇ ਅਧਿਆਪਕ, ਮਾਪੇ ਤੇ ਪਿੰਡਾਂ ਦੇ ਪਤਵੰਤੇ ਵਿਅਕਤੀ ਹਾਜ਼ਰ ਸਨ।

Government Schools Punjab: ਡਰਾਇੰਗ ਵਿਸ਼ੇ ਦਾ ਪੰਜਾਬ ਦੇ ਸਰਕਾਰੀ ਸਕੂਲਾਂ ’ਚ ਮਹੱਤਵ
Government Schools Punjab: ਡਰਾਇੰਗ ਇੱਕ ਅਜਿਹਾ ਵਿਸ਼ਾ ਹੈ ਜੋ ਵਿਦਿਆਰਥੀਆਂ ਦੇ ਸਰਗਰਮ ਬਚਪਨ ਤੋਂ ਲੈ ਕੇ ਉਨ੍ਹਾਂ ਦੇ ਪੇਸ਼ੇਵਰ ਜੀਵਨ ਤੱਕ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਇਹ ਵਿਸ਼ਾ ਨਾ ਸਿਰਫ਼ ਆਰਟ ਦੇ ਖੇਤਰ ਵਿੱਚ, ਬਲਕਿ ਇੰਜੀਨੀਅਰਿੰਗ, ਆਰਕੀਟੈਕਚਰ ਅਤੇ ਹੋਰ ਤਕਨੀਕੀ ਖੇਤਰਾਂ ਵਿੱਚ ਵੀ ਬਹੁਤ ਮੱਦਦਗਾਰ ਸਾਬਿਤ ਹੁੰਦਾ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਇਸ ਵਿਸ਼ੇ ਦੀ ਸਿੱਖਿਆ ਦੇਣ ਦਾ ਉਦੇਸ਼ ਇਹ ਹੈ ਕਿ ਵਿਦਿਆਰਥੀਆਂ ਨੂੰ ਰਚਨਾਤਮਕ ਸੋਚ, ਦਰਸ਼ਨਕਲਾ, ਅਤੇ ਤਕਨੀਕੀ ਕੌਸ਼ਲਾਂ ਵਿੱਚ ਨਿਪੁੰਨ ਕੀਤਾ ਜਾ ਸਕੇ।

Read Also : One Nation One Election: ਕੀ ਲਾਗੂ ਹੋਵੇਗੀ ‘ਇੱਕ ਰਾਸ਼ਟਰ, ਇੱਕ ਚੋਣ’?, ਸਰਕਾਰ ਕਰਨ ਜਾ ਰਹੀ ਇਹ ਕੰਮ

ਡਰਾਇੰਗ, ਵਿਦਿਆਰਥੀਆਂ ਨੂੰ ਕਈ ਪੱਖਾਂ ਤੋਂ ਲਾਭ ਪਹੁੰਚਾਉਂਦੀ ਹੈ। ਸਭ ਤੋਂ ਪਹਿਲਾਂ, ਇਹ ਉਨ੍ਹਾਂ ਦੀ ਕਲਾ ਅਤੇ ਰਚਨਾਤਮਿਕਤਾ ਨੂੰ ਉਭਾਰਦੀ ਹੈ। ਜਦੋਂ ਬੱਚੇ ਰੰਗਾਂ ਨਾਲ ਖੇਡਦੇ ਹਨ, ਉਹ ਆਪਣੇ ਵਿਚਾਰਾਂ ਅਤੇ ਭਾਵਨਾਵਾਂ ਨੂੰ ਕਾਗਜ਼ ’ਤੇ ਪ੍ਰਗਟ ਕਰਦੇ ਹਨ। ਇਸ ਨਾਲ ਉਨ੍ਹਾਂ ਦੀ ਰਚਨਾਤਮਕ ਸੋਚ ਵਿਕਸਿਤ ਹੁੰਦੀ ਹੈ, ਜੋ ਅਗਲੇ ਜੀਵਨ ਵਿੱਚ ਕਿਸੇ ਵੀ ਖੇਤਰ ਵਿੱਚ ਸਫਲ ਹੋਣ ਲਈ ਬਹੁਤ ਜ਼ਰੂਰੀ ਹੈ। ਡਰਾਇੰਗ ਨਾਲ ਵਿਦਿਆਰਥੀਆਂ ਦੀ ਦਰਸ਼ਨਕਲਾ ਵੀ ਨਿੱਖਰਦੀ ਹੈ। ਉਹ ਜਦੋਂ ਕੁਝ ਵੀ ਡਰਾਇੰਗ ਕਰਦੇ ਹਨ, ਤਾਂ ਉਹ ਸਿੱਖਦੇ ਹਨ ਕਿ ਕਿਸ ਤਰ੍ਹਾਂ ਰੇਖਾਵਾਂ, ਰੂਪਾਂ ਤੇ ਰੰਗਾਂ ਦੀ ਵਰਤੋਂ ਕਰਕੇ ਇੱਕ ਸੁੰਦਰ ਚਿੱਤਰ ਬਣਾਇਆ ਜਾ ਸਕਦਾ ਹੈ। Government Schools Punjab

ਇਹ ਸਮਝ ਉਨ੍ਹਾਂ ਨੂੰ ਆਰਟ ਤੋਂ ਇਲਾਵਾ ਹੋਰ ਵਿਸ਼ਿਆਂ ਵਿੱਚ ਵੀ ਮੱਦਦ ਕਰਦੀ ਹੈ ਜਿਵੇਂ ਕਿ ਗਣਿਤ ਅਤੇ ਵਿਗਿਆਨ, ਜਿੱਥੇ ਦਰਸ਼ਨਕਲਾ ਅਤੇ ਸਥਾਨਕ ਵਿਸ਼ਲੇਸ਼ਣ ਬਹੁਤ ਮਹੱਤਵਪੂਰਨ ਹੁੰਦੇ ਹਨ। ਇੰਜੀਨੀਅਰਿੰਗ ਦੇ ਖੇਤਰ ਵਿੱਚ ਵੀ ਡਰਾਇੰਗ ਦੀ ਬਹੁਤ ਜ਼ਿਆਦਾ ਮਹੱਤਵਪੂਰਨ ਭੂਮਿਕਾ ਹੁੰਦੀ ਹੈ। ਇੰਜੀਨੀਅਰਿੰਗ ਪ੍ਰੋਜੈਕਟਾਂ ਦੀ ਯੋਜਨਾ ਬਣਾਉਣ ਅਤੇ ਉਸ ਦੀ ਬਣਾਵਟ ਇੰਜੀਨੀਅਰਿੰਗ ਡਰਾਇੰਗ ਨੂੰ ਬਿਨਾ ਸੰਭਵ ਨਹੀਂ ਹੈ। ਡਰਾਇੰਗ ਨਾਲ, ਇੰਜੀਨੀਅਰ ਇਹ ਸਮਝਦੇ ਹਨ ਕਿ ਕਿਸ ਤਰ੍ਹਾਂ ਇੱਕ ਮਸ਼ੀਨ ਜਾਂ ਇਮਾਰਤ ਬਣਾਉਣੀ ਹੈ, ਉਹਦੇ ਵਿਭਿੰਨ ਭਾਗਾਂ ਨੂੰ ਕਿਸ ਤਰ੍ਹਾਂ ਜੋੜਨਾ ਹੈ ਤੇ ਕਿਸ ਤਰ੍ਹਾਂ ਉਹ ਸਹੀ ਤਰੀਕੇ ਨਾਲ ਕੰਮ ਕਰੇਗੀ।

Government Schools Punjab

ਸਰਕਾਰੀ ਸਕੂਲਾਂ ਵਿੱਚ ਡਰਾਇੰਗ ਦੀ ਸਿੱਖਿਆ ਦੇਣ ਨਾਲ, ਵਿਦਿਆਰਥੀਆਂ ਨੂੰ ਇੰਜੀਨੀਅਰਿੰਗ ਦੇ ਬੁਨਿਆਦੀ ਸਿਧਾਂਤਾਂ ਦੀ ਸਮਝ ਆਉਂਦੀ ਹੈ। ਉਹ ਸਿੱਖਦੇ ਹਨ ਕਿ ਕਿਸ ਤਰ੍ਹਾਂ ਤਰ੍ਹਾਂ-ਤਰ੍ਹਾਂ ਦੇ ਰੂਪਾਂ ਅਤੇ ਰੇਖਾਵਾਂ ਦੀ ਵਰਤੋਂ ਕਰਕੇ ਇੱਕ ਕੰਪਲੈਕਸ ਸੰਰਚਨਾ ਤਿਆਰ ਕੀਤੀ ਜਾ ਸਕਦੀ ਹੈ। ਇਸ ਨਾਲ ਉਨ੍ਹਾਂ ਦੀ ਤਕਨੀਕੀ ਸਮਝ ਵਧਦੀ ਹੈ, ਜੋ ਕਿ ਉਹਨਾਂ ਨੂੰ ਅਗੇ ਚੱਲ ਕੇ ਇੰਜੀਨੀਅਰਿੰਗ ਦੇ ਖੇਤਰ ਵਿੱਚ ਕਾਮਯਾਬ ਹੋਣ ਲਈ ਤਿਆਰ ਕਰਦੀ ਹੈ। ਡਰਾਇੰਗ ਵਿਦਿਆਰਥੀਆਂ ਨੂੰ ਅਨੁਸ਼ਾਸਨ ਸਿਖਾਉਂਦੀ ਹੈ। ਜਦੋਂ ਬੱਚੇ ਡਰਾਇੰਗ ਕਰਦੇ ਹਨ, ਤਾਂ ਉਨ੍ਹਾਂ ਨੂੰ ਧਿਆਨ, ਸਬਰ ਅਤੇ ਇਕਾਗਰਤਾ ਦੀ ਲੋੜ ਪੈਂਦੀ ਹੈ।

Government Schools Punjab

ਇਹ ਗੁਣ ਉਨ੍ਹਾਂ ਦੇ ਮਾਨਸਿਕ ਵਿਕਾਸ ਵਿੱਚ ਬਹੁਤ ਸਹਾਇਕ ਹੁੰਦੇ ਹਨ। ਡਰਾਇੰਗ ਨਾਲ ਵਿਦਿਆਰਥੀ ਆਪਣੀ ਸੋਚ ਨੂੰ ਇੱਕ ਨਿਰਧਾਰਿਤ ਦਿਸ਼ਾ ਵਿੱਚ ਕੇਂਦਰਿਤ ਕਰਦੇ ਹਨ, ਜਿਸ ਨਾਲ ਉਨ੍ਹਾਂ ਦਾ ਮਨੋਵਿਗਿਆਨਕ ਤਣਾਅ ਘਟਦਾ ਹੈ ਅਤੇ ਉਨ੍ਹਾਂ ਦੀ ਤਕਨੀਕੀ ਸਮਰੱਥਾ ਵਿੱਚ ਵੀ ਵਾਧਾ ਹੁੰਦਾ ਹੈ। ਸਰਕਾਰੀ ਸਕੂਲਾਂ ਵਿੱਚ ਡਰਾਇੰਗ ਦੀ ਸਿੱਖਿਆ ਦੇਣ ਲਈ ਅਧਿਆਪਕਾਂ ਦੁਆਰਾ ਵਿਦਿਆਰਥੀਆਂ ਨੂੰ ਵੱਖ-ਵੱਖ ਰੂਪਾਂ, ਰੇਖਾਵਾਂ ਤੇ ਰੰਗਾਂ ਦੀ ਵਰਤੋਂ ਦੇ ਸਹੀ ਤਰੀਕੇ ਸਿਖਾਉਣੇ ਚਾਹੀਦੇ ਹਨ। ਉਨ੍ਹਾਂ ਨੂੰ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਹਰ ਵਿਦਿਆਰਥੀ ਦੀ ਸਿੱਖਣ ਦੀ ਗਤੀ ਅਲੱਗ ਹੁੰਦੀ ਹੈ, ਇਸ ਲਈ ਉਨ੍ਹਾਂ ਨੂੰ ਬੱਚਿਆਂ ਦੇ ਵੱਖ-ਵੱਖ ਪੱਧਰਾਂ ’ਤੇ ਧਿਆਨ ਦਿੰਦੇ ਹੋਏ ਸਿਖਾਉਣਾ ਚਾਹੀਦਾ ਹੈ।

ਇਸਦੇ ਨਾਲ-ਨਾਲ, ਡਰਾਇੰਗ ਦੀ ਸਿੱਖਿਆ ਨੂੰ ਹੋਰ ਵਿਸ਼ਿਆਂ ਨਾਲ ਜੋੜ ਕੇ ਵੀ ਸਿਖਾਇਆ ਜਾ ਸਕਦਾ ਹੈ। ਉਦਾਹਰਨ ਵਜੋਂ, ਗਣਿਤ ਦੀਆਂ ਸਮੱਸਿਆਵਾਂ ਨੂੰ ਸਮਝਾਉਣ ਲਈ ਡਰਾਇੰਗ ਦੀ ਵਰਤੋਂ ਕੀਤੀ ਜਾ ਸਕਦੀ ਹੈ, ਜਿੱਥੇ ਵਿਦਿਆਰਥੀ ਵਿਭਿੰਨ ਰੇਖਾਵਾਂ ਅਤੇ ਰੂਪਾਂ ਦੀ ਵਰਤੋਂ ਕਰਦੇ ਹੋਏ ਸਮੱਸਿਆਵਾਂ ਦਾ ਹੱਲ ਕੱਢ ਸਕਦੇ ਹਨ। ਇਸ ਤਰੀਕੇ ਨਾਲ, ਡਰਾਇੰਗ ਵਿਦਿਆਰਥੀਆਂ ਦੇ ਹੋਰ ਵਿਸ਼ਿਆਂ ਵਿੱਚ ਰੁਚੀ ਵਧਾਉਣ ਵਿੱਚ ਵੀ ਮੱਦਦਗਾਰ ਸਾਬਿਤ ਹੁੰਦੀ ਹੈ। ਅੰਤ ਵਿੱਚ, ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਡਰਾਇੰਗ ਵਿਸ਼ੇ ਦੀ ਸਿੱਖਿਆ ਬਹੁਤ ਮਹੱਤਵਪੂਰਨ ਹੈ।

ਇਹ ਵਿਸ਼ਾ ਨਾ ਸਿਰਫ਼ ਵਿਦਿਆਰਥੀਆਂ ਦੀ ਰਚਨਾਤਮਕਤਾ ਅਤੇ ਦਰਸ਼ਨਕਲਾ ਨੂੰ ਉਭਾਰਦਾ ਹੈ, ਬਲਕਿ ਉਹਨਾਂ ਨੂੰ ਇੰਜੀਨੀਅਰਿੰਗ ਦੇ ਖੇਤਰ ਵਿੱਚ ਵੀ ਤਕਨੀਕੀ ਸਮਰੱਥਾ ਪ੍ਰਦਾਨ ਕਰਦਾ ਹੈ। ਡਰਾਇੰਗ ਨਾਲ ਵਿਦਿਆਰਥੀ ਅਨੁਸ਼ਾਸਨ, ਧਿਆਨ ਅਤੇ ਮਾਨਸਿਕ ਸਫ਼ਾਈ ਵੀ ਸਿੱਖਦੇ ਹਨ। ਇਸ ਲਈ, ਇਹ ਬਹੁਤ ਜ਼ਰੂਰੀ ਹੈ ਕਿ ਡਰਾਇੰਗ ਵਿਸ਼ੇ ਦੀ ਸਿੱਖਿਆ ਨੂੰ ਸਕੂਲ ਪੱਧਰ ’ਤੇ ਬਿਹਤਰ ਢੰਗ ਨਾਲ ਦਿੱਤਾ ਜਾਵੇ, ਤਾਂ ਜੋ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਸੰਭਵ ਹੋ ਸਕੇ।

ਸੰਦੀਪ ਕੁਮਾਰ, ਰੂਪਨਗਰ ਮੋ. 70098-07121

ਪੰਜਾਬ ਦੇ ਸਰਕਾਰੀ ਸਕੂਲਾਂ ’ਚ ਲੱਗਣਗੇ ਸੀਸੀਟੀਵੀ ਕੈਮਰੇ
ਮਾਸਟਰਾਂ ਦੇ ਨਾਲ ਨਾਲ ਵਿਦਿਆਰਥੀਆਂ ’ਤੇ ਵੀ ਰਹੇਗੀ ਵਿਭਾਗ ਦੀ ਨਜ਼ਰ

(ਐੱਮ ਕੇ ਸ਼ਾਇਨਾ) ਮੋਹਾਲੀ। ਪੰਜਾਬ ਦੇ 23 ਜ਼ਿਲ੍ਹਿਆਂ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ’ਤੇ ਹੁਣ ਸੀਸੀਟੀਵੀ ਕੈਮਰਿਆਂ ਨਾਲ ਨਜ਼ਰ ਰੱਖੀ ਜਾਵੇਗੀ। ਇਸ ਲਈ ਕੇਂਦਰ ਸਰਕਾਰ ਨੇ ਫੰਡ ਜਾਰੀ ਕਰ ਦਿੱਤੇ ਹਨ। ਪੰਜਾਬ ਸਰਕਾਰ ਨੇ ਵੀ ਉਹਨਾਂ ਸਾਰੇ ਸਕੂਲਾਂ ਦੀ ਸ਼ਨਾਖਤ ਕਰ ਲਈ ਹੈ ਜਿੱਥੇ ਜਿੱਥੇ ਕੈਮਰੇ ਲਗਾਏ ਜਾਣਗੇ। ਕਈ ਸਕੂਲਾਂ ’ਚ ਪਹਿਲਾਂ ਤੋਂ ਹੀ ਕੈਮਰੇ ਲੱਗੇ ਹੋਏ ਹਨ। ਜਿਹਨਾਂ ਵਿੱਚ ਨਹੀਂ ਲੱਗੇ ਹੁਣ ਉਹ ਸਕੂਲ ਵੀ ਸੀਸੀਟੀਵੀ ਕੈਮਰਿਆਂ ਨਾਲ ਲੈਸ ਹੋ ਜਾਣਗੇ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ 31 ਮਾਰਚ 2024 ਤੱਕ ਦਾ ਟਾਰਗੇਟ ਰੱਖਿਆ ਹੈ ਕਿ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਵਾਈਫਾਈ ਕੀਤਾ ਜਾਵੇ। ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਪਹਿਲਾਂ ਹੀ ਦਿੱਤੀ ਸੀ। (CCTV Cameras)

ਇਹ ਵੀ ਪੜ੍ਹੋ: ਕੈਂਪ ਦੌਰਾਨ ਇੰਤਕਾਲ ਦੇ ਲੰਬਿਤ ਪਏ ਮਾਮਲੇ ਨਾਲ-ਨਾਲ ਦੀ ਨਾਲ ਹੋਏ ਹੱਲ

ਸੀਸੀਟੀਵੀ ਕੈਮਰਿਆਂ ਲਈ 29 ਫਰਵਰੀ 2024 ਤੱਕ ਸੂਬੇ ਦੇ 18,897 ਸਰਕਾਰੀ ਸਕੂਲਾਂ ਵਿੱਚ 20 ਹਜ਼ਾਰ ਤੋਂ ਵੱਧ ਕੈਮਰੇ ਲਗਾਏ ਜਾ ਰਹੇ ਹਨ। ਕੈਮਰੇ ਲਗਾਉਣ ਨਾਲ ਸਕੂਲ ਦੇ ਬਾਹਰ ਸ਼ਰਾਰਤੀ ਅਨਸਰਾਂ ’ਤੇ ਨਜ਼ਰ ਰਹੇਗੀ। ਇਸ ਤੋਂ ਇਲਾਵਾ ਸਟਾਫ਼ ਦੀ ਹਾਜ਼ਰੀ ’ਤੇ ਵੀ ਨਜ਼ਰ ਰੱਖੀ ਜਾਵੇਗੀ। ਕੇਂਦਰ ਸਰਕਾਰ ਨੇ 2023-24 ਲਈ ਸੇਫਟੀ ਸਕਿਉਰਟੀ ਕੰਪੋਨੈਂਟ ਤਹਿਤ 15,327 ਐਲੀਮੈਂਟਰੀ ਅਤੇ 3570 ਸੈਕੰਡਰੀ ਸਕੂਲਾਂ ਨੂੰ 377.94 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ। 4 ਮਹੀਨਿਆਂ ਦੇ ਸਰਵੇ ਤੋਂ ਬਾਅਦ ਉਹ ਜਗਹਾ ਤੈਅ ਕੀਤੀ ਗਈ ਹੈ ਜਿੱਥੇ ਕੈਮਰੇ ਲਗਾਏ ਜਾਣਗੇ। ਇਸ ਤੋਂ ਪਹਿਲਾਂ ਵੀ ਕਈ ਜ਼ਿਲ੍ਹਿਆਂ ਦੇ ਸਕੂਲਾਂ ਵਿੱਚ ਕੈਮਰੇ ਲਾਏ ਜਾ ਚੁੱਕੇ ਹਨ ਜੋ ਇਹ ਕੈਮਰੇ ਹਾਈਟੈਕ ਹਨ। (CCTV Cameras)

ਹੁਣ ਬੱਚੇ ਸਕੂਲਾਂ ’ਚ ਪੜ੍ਹਨਗੇ ਮਹਾਨ ਖਿਡਾਰੀਆਂ ਦੀਆਂ ਜੀਵਨੀਆਂ ਬਾਰੇ
9ਵੀਂ-10ਵੀਂ ਜਮਾਤ ਵਿੱਚ ਪੜ੍ਹਾਈਆਂ ਜਾਣਗੀਆਂ ਬਲਬੀਰ ਸਿੰਘ, ਮਿਲਖਾ ਸਿੰਘ, ਗੁਰਬਚਨ ਰੰਧਾਵਾ ਅਤੇ ਕੌਰ ਸਿੰਘ ਦੀਆਂ ਜੀਵਨੀਆਂ

ਮੋਹਾਲੀ (ਐੱਮ ਕੇ ਸ਼ਾਇਨਾ)। ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਦੇ ਨਾਲ ਖੇਡਾਂ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਇਸ ਸਾਲ ਤੋਂ ਸੂਬੇ ਨਾਲ ਸਬੰਧਤਿ ਚਾਰ ਮਹਾਨ ਖਿਡਾਰੀਆਂ ਦੀਆਂ ਜੀਵਨੀਆਂ ਪੜ੍ਹਾਈਆਂ ਜਾਣਗੀਆਂ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਤਿੰਨ ਵਾਰ ਦੇ ਓਲੰਪਿਕ ਸੋਨ ਤਮਗਾ ਜੇਤੂ ਬਲਬੀਰ ਸਿੰਘ ਸੀਨੀਅਰ, ‘ਫਲਾਇੰਗ ਸਿੱਖ’ ਵਜੋਂ ਜਾਣੇ ਜਾਂਦੇ ਐਥਲੀਟ ਮਿਲਖਾ ਸਿੰਘ ਅਤੇ ਏਸ਼ੀਅਨ ਚੈਂਪੀਅਨ ਮੁੱਕੇਬਾਜ਼ ਕੌਰ ਸਿੰਘ ਦੀਆਂ ਜੀਵਨੀਆਂ ਨੂੰ ਨੌਵੀਂ ਜਮਾਤ ਦੇ ਸਿਲੇਬਸ ਵਿੱਚ ਸ਼ਾਮਲ ਕੀਤਾ ਗਿਆ ਹੈ। (Government Schools Punjab)

ਅਰਜੁਨ ਐਵਾਰਡੀ ਓਲੰਪੀਅਨ ਐਥਲੀਟ ਗੁਰਬਚਨ ਸਿੰਘ ਰੰਧਾਵਾ ਬਾਰੇ ਵੀ ਪੜ੍ਹਨਗੇ ਵਿਦਿਆਰਥੀ (Government Schools Punjab)

ਜਦੋਂਕਿ ਦੇਸ਼ ਦੇ ਪਹਿਲੇ ਅਰਜੁਨ ਐਵਾਰਡੀ ਓਲੰਪੀਅਨ ਐਥਲੀਟ ਗੁਰਬਚਨ ਸਿੰਘ ਰੰਧਾਵਾ ਦੀ ਜੀਵਨੀ ਨੂੰ ਦਸਵੀਂ ਜਮਾਤ ਦੇ ਸਰੀਰਕ ਸਿੱਖਿਆ ਦੇ ਸਿਲੇਬਸ ਵਿੱਚ ਸ਼ਾਮਲ ਕੀਤਾ ਗਿਆ ਹੈ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਖੇਡਾਂ ਵਿੱਚ ਪੰਜਾਬ ਨੂੰ ਮੁੜ ਮੋਹਰੀ ਬਣਾਉਣ ਦੇ ਮੰਤਵ ਨਾਲ ਉਪਰੋਕਤ ਮਹਾਨ ਖਿਡਾਰੀਆਂ ਦੀਆਂ ਜੀਵਨੀਆਂ ਨੂੰ ਸਕੂਲੀ ਪਾਠਕ੍ਰਮ ਵਿੱਚ ਸ਼ਾਮਲ ਕੀਤਾ ਗਿਆ ਹੈ। ਉਪਰੋਕਤ ਚਾਰ ਖਿਡਾਰੀਆਂ ਦੀਆਂ ਸੰਖੇਪ ਜੀਵਨੀਆਂ ਸਰੀਰਕ ਸਿੱਖਿਆ ਵਿਸ਼ੇ ਦੀਆਂ ਪਾਠ ਪੁਸਤਕਾਂ ਵਿੱਚ ਸ਼ਾਮਲ ਕੀਤੀਆਂ ਗਈਆਂ ਹਨ। ਕਿਉਂਕਿ ਉਪਰੋਕਤ ਸਾਰੇ ਖਿਡਾਰੀਆਂ ਨੇ ਵਿਸ਼ਵ ਭਰ ਵਿੱਚ ਪੰਜਾਬੀਆਂ ਅਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ।

ਇਹ ਵੀ ਪੜ੍ਹੋ : ਅੰਮ੍ਰ੍ਰਿਤਪਾਲ ਦੀ ਲੋਕੇਸ਼ਨ ਮਿਲੀ ਰਾਣੀਆਂ ’ਚ, ਪੰਜਾਬ ਪੁਲਿਸ ਨੇ ਮਾਰਿਆ ਛਾਪਾ!

ਖਿਡਾਰੀਆਂ ਦੀਆਂ ਜੀਵਨੀਆਂ ਪੜ੍ਹ ਕੇ ਵਿਦਿਆਰਥੀਆਂ ਦਾ ਮਨੋਬਲ ਵਧੇਗਾ ਅਤੇ ਵਿਦਿਆਰਥੀ ਖੇਡਾਂ ਰਾਹੀਂ ਫਿਟ ਰਹਿ ਸਕਦੇ ਹਨ ਅਤੇ ਖੇਡਾਂ ਵਿੱਚ ਚੰਗਾ ਪ੍ਰਦਰਸ਼ਨ ਕਰਕੇ ਭਾਰਤ ਦੀ ਝੋਲੀ ਵਿਚ ਵਧੀਆ ਮੈਡਲ ਲਿਆ ਸਕਦੇ ਹਨ।।

ਦੀਪਕ ਸ਼ਰਮਾ, ਫਿਟਨੈਸ ਟ੍ਰੇਨਰ, ਚੰਡੀਗੜ੍ਹ ਗਰੁੱਪ ਆਫ ਕਾਲਜਿਜ਼, ਲਾਂਡਰਾਂ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ