Faridkot Police - Sach Kahoon Punjabi

Faridkot Security: ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਫ਼ਰੀਦਕੋਟ ’ਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਸੁਤੰਤਰਤਾ ਦਿਵਸ-2026 ਦੇ ਮੱਦੇਨਜ਼ਰ ਫ਼ਰੀਦਕੋਟ ਪੁਲਿਸ ਵੱਲੋਂ ਜ਼ਿਲ੍ਹੇ ’ਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ। ਇਸੇ ਸਬੰਧੀ ਡੀਆਈਜੀ (ਅੰਦਰੂਨੀ ਸੁਰੱਖਿਆ), ਪੰਜਾਬ ਧਰੁਵ ਦਈਆ, ਆਈ.ਪੀ.ਐੱਸ. ਵੱਲੋਂ ਅੱਜ ਫ਼ਰੀਦਕੋਟ ਦਾ ਦੌਰਾ ਕਰਕੇ ਸਥਾਨਕ ਪੁਲਿਸ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਜ਼ਿਕਰਯੋਗ ਹੈ ਕਿ ਸੁਤੰਤਰਤਾ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ’ਚ ਡਿਪਟੀ ਕਮਿਸ਼ਨਰ ਫ਼ਰੀਦਕੋਟ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਰਾਸ਼ਟਰੀ ਝੰਡਾ ਲਹਿਰਾਉਣਗੇ। ਸਮਾਗਮ ਦੇ ਮੱਦੇਨਜ਼ਰ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। Faridkot Security

ਇਹ ਵੀ ਪੜ੍ਹੋ : Kotkapura Farmers Protest: ਸਪੀਕਰ ਦੀ ਰਿਹਾਇਸ਼ ਅੱਗੇ ਕਿਸਾਨ ਸੱਤਵੇਂ ਦਿਨ ਵੀ ਡਟੇ

ਧਰੁਵ ਦਈਆ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਕਾਨੂੰਨ-ਵਿਵਸਥਾ, ਸੁਰੱਖਿਆ ਪ੍ਰਬੰਧਾਂ, ਸੰਵੇਦਨਸ਼ੀਲ ਸਥਾਨਾਂ ਦੀ ਨਿਗਰਾਨੀ, ਚੈਕਿੰਗ, ਪੁਲਿਸ ਗਸ਼ਤ ਤੇ ਟ੍ਰੈਫਿਕ ਪ੍ਰਬੰਧਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਡੀਆਈਜੀ ਵੱਲੋਂ ਅਧਿਕਾਰੀਆਂ ਨੂੰ ਸ਼ੌਪਿੰਗ ਮਾਲਾਂ, ਰੇਲਵੇ ਸਟੇਸ਼ਨਾਂ, ਡਰੱਗ ਹਾਟਸਪਾਟ ਇਲਾਕਿਆਂ ਤੇ ਹੋਰ ਸੰਵੇਦਨਸ਼ੀਲ ਥਾਵਾਂ ’ਤੇ ਚੈਕਿੰਗ ਤੇ ਨਿਗਰਾਨੀ ਹੋਰ ਪ੍ਰਭਾਵਸ਼ਾਲੀ ਕਰਨ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਕਿਹਾ ਕਿ ਸ਼ੱਕੀ ਵਿਅਕਤੀਆਂ, ਵਾਹਨਾਂ ਤੇ ਗਤੀਵਿਧੀਆਂ ’ਤੇ ਬਾਰੀਕੀ ਨਾਲ ਨਜ਼ਰ ਰੱਖੀ ਜਾਵੇ ਤੇ ਪੁਲਿਸ ਗਸ਼ਤ ’ਚ ਵੀ ਵਾਧਾ ਕੀਤਾ ਜਾਵੇ। ਨਸ਼ਾ ਤਸਕਰੀ ਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਜ਼ੀਰੋ ਟੌਲਰੈਂਸ ਦੀ ਨੀਤੀ ਤਹਿਤ ਸਖ਼ਤ ਕਾਰਵਾਈ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ।

ਡੀਆਈਜੀ ਨੇ ਸੰਵੇਦਨਸ਼ੀਲ ਸਥਾਨਾਂ ਦੀ ਲਗਾਤਾਰ ਮਾਨੀਟਰਿੰਗ ਕਰਨ ਤੇ ਕਿਸੇ ਵੀ ਸੰਭਾਵੀ ਸੁਰੱਖਿਆ ਚੁਣੌਤੀ ਨਾਲ ਨਜਿੱਠਣ ਲਈ ਪੁਲਿਸ ਬਲ ਨੂੰ ਪੂਰੀ ਤਰ੍ਹਾਂ ਮੁਸਤੈਦ ਰੱਖਣ ’ਤੇ ਜ਼ੋਰ ਦਿੱਤਾ। ਇਸ ਦੇ ਨਾਲ ਹੀ ਆਮ ਲੋਕਾਂ ਨੂੰ ਵੀ ਸੁਚੇਤ ਅਤੇ  ਜਾਗਰੂਕ ਕਰਨ ਲਈ ਕਿਹਾ ਗਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਨੂੰ ਆਪਣੇ ਆਸ-ਪਾਸ ਕੋਈ ਸ਼ੱਕੀ ਵਸਤੂ ਜਾਂ ਘਟਨਾ ਨਜ਼ਰ ਆਉਂਦੀ ਹੈ ਤਾਂ ਉਸ ਦੀ ਅਧਿਕਾਰਤ ਪੁਸ਼ਟੀ ਤੋਂ ਬਿਨਾਂ ਜਾਣਕਾਰੀ ਨੂੰ ਸੋਸ਼ਲ ਮੀਡੀਆ ਜਾਂ ਕਿਸੇ ਹੋਰ ਮਾਧਿਅਮ ਰਾਹੀਂ ਸਾਂਝਾ ਨਾ ਕੀਤਾ ਜਾਵੇ। ਮੀਟਿੰਗ ’ਚ ਐਸਪੀ (ਸਥਾਨਕ) ਫ਼ਰੀਦਕੋਟ ਮਨਵਿੰਦਰ ਬੀਰ ਸਿੰਘ, ਡੀਐਸਪੀ (ਸਬ-ਡਵੀਜ਼ਨ) ਫ਼ਰੀਦਕੋਟ ਤਰਲੋਚਨ ਸਿੰਘ ਤੋਂ ਇਲਾਵਾ ਹੋਰ ਗਜ਼ਟਿਡ ਪੁਲਿਸ ਅਧਿਕਾਰੀ ਤੇ ਵੱਖ-ਵੱਖ ਥਾਣਿਆਂ ਦੇ ਮੁਖੀ ਵੀ ਹਾਜ਼ਰ ਸਨ। Faridkot Security

Faridkot Police: ਫਰੀਦਕੋਟ ਪੁਲਿਸ ਨੇ ਲੱੁਟ ਦੀ ਸਾਜ਼ਿਸ਼ ਨਾਕਾਮ ਕੀਤੀ, 5 ਮੁਲਜ਼ਮ ਗ੍ਰਿਫਤਾਰ
Faridkot Police: ਫਰੀਦਕੋਟ (ਸੱਚ ਕਹੂੰ ਨਿਊਜ਼/ਹਿੰ.ਸ.)। ਫਰੀਦਕੋਟ ਦੇ ਥਾਣਾ ਸਦਰ ਪੁਲਿਸ ਨੇ ਕਾਰਵਾਈ ਕਰਦਿਆਂ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਹੇ ਪੰਜ ਮੈਂਬਰੀ ਗਿਰੋਹ ਨੂੰ ਤੇਜ਼ਧਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਕਈ ਘਾਤਕ ਹਥਿਆਰ ਬਰਾਮਦ ਕਰਕੇ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਲਖਬੀਰ ਸਿੰਘ ਉਰਫ਼ ਗੱਗੂ, ਰਣਜੀਤ ਸਿੰਘ ਉਰਫ਼ ਗੋਖੀ, ਜਸਵੀਰ ਸਿੰਘ ਉਰਫ਼ ਜੱਸਾ (ਤਿੰਨੇ ਵਾਸੀ ਪਿੰਡ ਭਾਗਥਲਾ ਕਲਾਂ), ਆਕਾਸ਼ਦੀਪ ਸਿੰਘ ਉਰਫ਼ ਦੀਪ (ਵਾਸੀ ਭਾਗਥਲਾ ਖੁਰਦ) ਤੇ ਚਰਨਦਾਸ ਉਰਫ਼ ਮੋਨੂ (ਵਾਸੀ ਮਚਾਕੀ ਕਲਾਂ) ਵਜੋਂ ਹੋਈ ਹੈ।

ਪੁਲਿਸ ਅਨੁਸਾਰ ਕੁਝ ਮੁਲਜ਼ਮਾਂ ਖਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਐੱਸਐੱਸਪੀ ਗੁਰਬੰਸ ਸਿੰਘ ਬੈਂਸ ਦੇ ਨਿਰਦੇਸ਼ਾਂ ਹੇਠ ਅਪਰਾਧੀਆਂ ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਥਾਣਾ ਸਦਰ ਦੇ ਏਐੱਸਆਈ ਰਾਜ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਇਲਾਕੇ ’ਚ ਗਸ਼ਤ ਤੇ ਚੈਕਿੰਗ ਕਰ ਰਹੀ ਸੀ। ਇਸੇ ਦੌਰਾਨ ਜਦੋਂ ਟੀਮ ਪਿੰਡ ਰਾਜੋਵਾਲ ਨੇੜੇ ਮੌਜ਼ੂਦ ਸੀ ਤਾਂ ਗੁਪਤ ਸੂਚਨਾ ਮਿਲੀ ਕਿ ਕੁਝ ਵਿਅਕਤੀ ਫਿਰੋਜ਼ਪੁਰ ਰੋਡ ਤੋਂ ਪਿੰਡ ਹਰਦਿਆਲੇਆਣਾ ਨੂੰ ਜਾਂਦੇ ਲਿੰਕ ਰੋਡ ’ਤੇ ਇੱਕ ਸੁੰਨਸਾਨ ਥਾਂ ’ਤੇ ਇਕੱਠੇ ਹੋ ਕੇ ਰਾਹਗੀਰਾਂ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਹਨ। Faridkot Police

Read Also : Road Accident: ਜਲੰਧਰ ’ਚ ਭਿਆਨਕ ਹਾਦਸਾ, ਖਰਾਬ ਬੱਸ ਨੂੰ ਬਚਾਉਂਦੇ ਸਮੇਂ ਕੰਟੇਨਰ ਤੇ ਟਿੱਪਰ ਦੀ ਟੱਕਰ

ਸੂਚਨਾ ਮਿਲਦੇ ਹੀ ਪੁਲਿਸ ਨੇ ਤੁਰੰਤ ਮੌਕੇ ’ਤੇ ਛਾਪਾ ਮਾਰ ਕੇ ਪੰਜੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ’ਚੋਂ ਇੱਕ ਕਾਪਾ, ਇੱਕ ਖੰਡਾ, ਇੱਕ ਗੰਡਾਸੀ ਤੇ ਗਰਾਰੀ ਲੱਗੀ ਲੋਹੇ ਦੀ ਪਾਈਪ ਸਮੇਤ ਹੋਰ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ। ਡੀਐੱਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ’ਚੋਂ ਰਣਜੀਤ ਸਿੰਘ ਉਰਫ਼ ਗੋਖੀ ਖਿਲ਼ਾਫ਼ ਪਹਿਲਾਂ ਵੀ ਤਿੰਨ ਅਪਰਾਧਿਕ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਸਾਰੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਸਖ਼ਤੀ ਨਾਲ ਪੁੱਛਗਿੱਛ ਕਰਕੇ ਇਲਾਕੇ ਵਿੱਚ ਹਾਲ ਹੀ ’ਚ ਹੋਈਆਂ ਲੁੱਟ-ਖੋਹ ਤੇ ਚੋਰੀ ਦੀਆਂ ਹੋਰ ਵਾਰਦਾਤਾਂ ਬਾਰੇ ਵੀ ਅਹਿਮ ਖੁਲਾਸੇ ਕੀਤੇ ਜਾ ਸਕਣ। ਪੁਲਿਸ ਦਾ ਕਹਿਣਾ ਹੈ ਕਿ ਅਪਰਾਧਿਕ ਗਤੀਵਿਧੀਆਂ ’ਤੇ ਨੱਥ ਪਾਉਣ ਲਈ ਵਿਸ਼ੇਸ਼ ਮੁਹਿੰਮ ਲਗਾਤਾਰ ਜਾਰੀ ਰਹੇਗੀ ਤੇ ਕਾਨੂੰਨ-ਵਿਵਸਥਾ ਨੂੰ ਭੰਗ ਕਰਨ ਵਾਲੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Faridkot News: ਫ਼ਰੀਦਕੋਟ ਪੁਲਿਸ ਦਾ ਤੜਕੇ ਵੱਡਾ ਸਰਚ ਆਪ੍ਰੇਸ਼ਨ, ਨਸ਼ਾ ਤਸਕਰਾਂ ਦੇ ਸ਼ੱਕੀ ਟਿਕਾਣਿਆਂ ’ਤੇ ਛਾਪੇ
ਫਰੀਦਕੋਟ (ਗੁਰਪ੍ਰੀਤ ਪੱਕਾ)। ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫਰੀਦਕੋਟ ਪੁਲਿਸ ਨੇ ਮੰਗਲਵਾਰ ਸਵੇਰੇ ਤੜਕੇ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ’ਚ ਵੱਡੇ ਪੱਧਰ ’ਤੇ ਕਾਰਡਨ ਐਂਡ ਸਰਚ ਆਪਰੇਸ਼ਨ (ਸੀਏਐਸਓ) ਚਲਾਇਆ। ਇਸ ਦੌਰਾਨ ਨਸ਼ਾ ਤਸਕਰਾਂ ਦੇ ਸ਼ੱਕੀ ਟਿਕਾਣਿਆਂ ’ਤੇ ਛਾਪੇ ਮਾਰੇ ਗਏ ਤੇ ਡਰੱਗ ਹਾਟਸਪਾਟ ਇਲਾਕਿਆਂ ’ਚ ਬਾਰੀਕੀ ਨਾਲ ਤਲਾਸ਼ੀ ਲਈ ਗਈ। ਇਹ ਆਪ੍ਰੇਸ਼ਨ ਐੱਸਐੱਸਪੀ ਫਰੀਦਕੋਟ ਗੁਰਬੰਸ ਸਿੰਘ ਬੈਂਸ ਦੀ ਅਗਵਾਈ ਹੇਠ ਡੀਐੱਸਪੀ ਤਰਲੋਚਨ ਸਿੰਘ, ਡੀਐੱਸਪੀ ਸੰਜੀਵ ਕੁਮਾਰ ਤੇ ਡੀਐੱਸਪੀ ਇਕਬਾਲ ਸਿੰਘ ਦੀ ਨਿਗਰਾਨੀ ’ਚ ਚਲਾਇਆ ਗਿਆ। ਲਗਭਗ 110 ਪੁਲਿਸ ਕਰਮਚਾਰੀਆਂ ਦੀਆਂ ਵਿਸ਼ੇਸ਼ ਟੀਮਾਂ ਨੇ ਵੱਖ-ਵੱਖ ਥਾਣਾ ਖੇਤਰਾਂ ’ਚ ਸ਼ੱਕੀ ਥਾਵਾਂ ਦੀ ਚੈਕਿੰਗ ਕੀਤੀ। ਸਰਚ ਦੌਰਾਨ ਐੱਨਡੀਪੀਐੱਸ ਐਕਟ ਤਹਿਤ ਪਹਿਲਾਂ ਦਰਜ ਮਾਮਲਿਆਂ ਵਾਲੇ ਵਿਅਕਤੀਆਂ ਤੇ ਅਪਰਾਧਿਕ ਰਿਕਾਰਡ ਰੱਖਣ ਵਾਲਿਆਂ ਦੇ ਟਿਕਾਣਿਆਂ ’ਤੇ ਛਾਪੇ ਮਾਰੇ ਗਏ।

Read Also : Weather Today Punjab: ਪੰਜਾਬ ਤੇ ਚੰਡੀਗੜ੍ਹ 'ਚ ਭਾਰੀ ਮੀਂਹ, ਕਈ ਇਲਾਕਿਆਂ ਲਈ ਰੈੱਡ ਤੇ ਆਰੇਂਜ ਅਲਰਟ ਜਾਰੀ

ਪੁਲਿਸ ਨੇ ਇਲਾਕਿਆਂ ਦੀ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਸਾਰੇ ਰਸਤੇ ਸੀਲ ਕੀਤੇ ਤੇ ਸ਼ੱਕੀ ਵਿਅਕਤੀਆਂ ਦੀ ਪਛਾਣ ਪੀਏ ਐਲਐਸ ਐਪ ਰਾਹੀਂ ਕੀਤੀ। ਇਸ ਦੇ ਨਾਲ ਹੀ ਸ਼ੱਕੀ ਵਾਹਨਾਂ ਦੀ ਵੀ ਗਹਿਰਾਈ ਨਾਲ ਜਾਂਚ ਕੀਤੀ ਗਈ। ਐੱਸਐੱਸਪੀ ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਡੀਜੀਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰੀ ਨੂੰ ਜੜ੍ਹ ਤੋਂ ਖਤਮ ਕਰਨ ਲਈ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਦੇ ਨਾਲ-ਨਾਲ ਨਸ਼ਾ ਪੀੜਤਾਂ ਨੂੰ ਨਸ਼ਾ ਛੁਡਾਊ ਕੇਂਦਰਾਂ ’ਚ ਭਰਤੀ ਕਰਵਾ ਕੇ ਮੁੱਖ ਧਾਰਾ ’ਚ ਲਿਆਉਣ ਦੇ ਯਤਨ ਵੀ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਐੱਨਡੀਪੀਐੱਸ ਐਕਟ ਅਧੀਨ ਦਰਜ ਹਰ ਕੇਸ ਦੀ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਵੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। Faridkot News

ਐੱਸਐੱਸਪੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਰੀਦਕੋਟ ਪੁਲਿਸ ਵੱਲੋਂ ਜੂਨ 2026 ਦੌਰਾਨ ਨਸ਼ਾ ਤਸਕਰਾਂ ਖਿਲਾਫ਼ 117 ਮੁਕੱਦਮੇ ਦਰਜ ਕਰਕੇ 152 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਦੌਰਾਨ 677 ਗ੍ਰਾਮ ਹੈਰੋਇਨ, 2.5 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਤੇ 4,244 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਸੇਫ ਪੰਜਾਬ ਹੈਲਪਲਾਈਨ ’ਤੇ ਫਰੀਦਕੋਟ ਜ਼ਿਲ੍ਹੇ ਤੋਂ ਜੂਨ ਮਹੀਨੇ ਦੌਰਾਨ 171 ਸ਼ਿਕਾਇਤਾਂ ਪ੍ਰਾਪਤ ਹੋਈਆਂ। ਇਨ੍ਹਾਂ ਦੀ 100 ਫ਼ੀਸਦੀ ਤਸਦੀਕ ਤੋਂ ਬਾਅਦ 50 ਮੁਕੱਦਮੇ ਦਰਜ ਕਰਕੇ ਸੰਬੰਧਿਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਸਰਚ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ ਸ਼ੱਕੀ ਵਿਅਕਤੀਆਂ ਦੀ ਜਾਂਚ ਕਰਨ ਦੇ ਨਾਲ ਕਈ ਵਿਅਕਤੀਆਂ ਨੂੰ ਰਾਊਂਡ-ਅੱਪ ਵੀ ਕੀਤਾ ਤੇ ਸ਼ੱਕੀ ਵਾਹਨਾਂ ਦੀ ਵੀ ਸਖ਼ਤੀ ਨਾਲ ਚੈਕਿੰਗ ਕੀਤੀ। Faridkot News

Faridkot Crime News: ਫ਼ਰੀਦਕੋਟ ਪੁਲਿਸ ਵੱਲੋਂ 508 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਤਸਕਰ ਕਾਬੂ
(ਗੁਰਪ੍ਰੀਤ ਪੱਕਾ) ਫ਼ਰੀਦਕੋਟ। ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਫਰੀਦਕੋਟ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਕਾਰਵਾਈ ਦੌਰਾਨ ਇੱਕ ਹੋਰ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਸੀ.ਆਈ.ਏ. ਸਟਾਫ਼ ਫਰੀਦਕੋਟ ਦੀ ਟੀਮ ਨੇ ਕਾਰਵਾਈ ਕਰਦਿਆਂ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਸ਼ਾਮਲ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 508 ਗ੍ਰਾਮ ਹੈਰੋਇਨ ਅਤੇ 3 ਮੋਬਾਈਲ ਫੋਨ ਬਰਾਮਦ ਕੀਤੇ ਹਨ। ਮੁੱਢਲੀ ਜਾਂਚ ਤੋਂ ਬਾਅਦ ਪੁਲਿਸ ਵੱਲੋਂ ਮੁਲਜ਼ਮਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਨਸ਼ਾ ਤਸਕਰੀ ਨਾਲ ਜੁੜੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।

ਇਹ ਵੀ ਪੜ੍ਹੋ: Ukraine Russia War: ਯੂਕਰੇਨ ਦਾ ਰੂਸ ’ਤੇ ਜਵਾਬੀ ਹਮਲਾ, ਤੇਲ ਸਥਾਪਨਾਵਾਂ ਅਤੇ 'ਸ਼ੈਡੋ ਫਲੀਟ' ਨੂੰ ਬਣਾਇਆ ਨਿਸ਼ਾਨਾ

ਫਰੀਦਕੋਟ ਪੁਲਿਸ ਨੇ ਕਿਹਾ ਹੈ ਕਿ ਜ਼ਿਲ੍ਹੇ ਵਿੱਚ ਨਸ਼ਾ ਤਸਕਰੀ ਨੂੰ ਜੜ੍ਹ ਤੋਂ ਖਤਮ ਕਰਨ ਲਈ ਲਗਾਤਾਰ ਮੁਹਿੰਮ ਜਾਰੀ ਰਹੇਗੀ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਪੁਲਿਸ ਨੇ ਇਹ ਵੀ ਦੁਹਰਾਇਆ ਕਿ ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਲਈ ਲੋਕਾਂ ਦੇ ਸਹਿਯੋਗ ਨਾਲ ਇਹ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ।

Faridkot Crime News: ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਸਰਗਰਮ ਗਿਰੋਹ ਫਰੀਦਕੋਟ ਪੁਲਿਸ ਵੱਲੋਂ ਕਾਬੂ
Faridkot Crime News: (ਗੁਰਪ੍ਰੀਤ ਪੱਕਾ) ਫਰੀਦਕੋਟ। ਫਰੀਦਕੋਟ ਪੁਲਿਸ ਨੇ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਇੱਕ ਸਰਗਰਮ ਗਿਰੋਹ ਦੇ 5 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ ਵਿਅਕਤੀਆਂ ਕੋਲੋਂ ਚੋਰੀਸ਼ੁਦਾ 6 ਦੇਗਾਂ ਸਮੇਤ ਕ੍ਰਿਪਾਨ, ਕੁਹਾੜੀ, ਟੋਕਾ ਅਤੇ ਲੱਕੜੀ ਦੇ ਦਸਤੇ ਵੀ ਬਰਾਮਦ ਕੀਤੇ ਗਏ ਹਨ ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜ਼ੈਨ ਦੀ ਅਗਵਾਈ ਹੇਠ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇਹ ਕਾਰਵਾਈ ਕੀਤੀ ਗਈ। ਐਸ.ਪੀ ਇੰਨਵੈਸਟੀਗੇਸ਼ਨ ਜੋਗੇਸ਼ਵਰ ਸਿੰਘ ਗੋਰਾਇਆ ਅਤੇ ਡੀ.ਐਸ.ਪੀ ਤਰਲੋਚਨ ਸਿੰਘ ਦੀ ਰਹਿਨੁਮਾਈ ਹੇਠ ਥਾਣਾ ਸਿਟੀ-2 ਫਰੀਦਕੋਟ ਦੀ ਪੁਲਿਸ ਟੀਮ ਨੇ ਗਿਰੋਹ ਨੂੰ ਕਾਬੂ ਕੀਤਾ।

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਰਬਜੀਤ ਸਿੰਘ ਉਰਫ਼ ਬੱਬਲੂ, ਰਾਹੁਲ ਉਰਫ਼ ਕਾਲਾ, ਸੋਨੂੰ ਸਿੰਘ, ਖੁਸ਼ਦੀਪ ਸਿੰਘ ਉਰਫ਼ ਲਵਲੀ ਅਤੇ ਗੁਰਜੀਤ ਸਿੰਘ ਵਜੋਂ ਹੋਈ ਹੈ। ਪੁਲਿਸ ਅਨੁਸਾਰ ਸਹਾਇਕ ਥਾਣੇਦਾਰ ਗੁਰਜੀਤ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੇ ਸਨ, ਜਦੋਂ ਉਨ੍ਹਾਂ ਨੂੰ ਭਰੋਸੇਯੋਗ ਸੂਚਨਾ ਮਿਲੀ ਕਿ ਕੁਝ ਵਿਅਕਤੀ ਜਹਾਜ ਗਰਾਊਂਡ ਨੇੜੇ ਕਿਸੇ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਤਾਕ ਵਿੱਚ ਹਨ। ਇਸ ’ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਨੇ ਸਾਰੇ ਮੁਲਜ਼ਮਾਂ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ।

ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਮੁਲਜ਼ਮਾਂ ਵੱਲੋਂ 17-18 ਮਈ ਦੀ ਰਾਤ ਅਮਰ ਆਸ਼ਰਮ ਵਿੱਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਪੁਲਿਸ ਨੇ ਚੋਰੀ ਕੀਤਾ ਸਮਾਨ ਮੌਕੇ ’ਤੇ ਹੀ ਬਰਾਮਦ ਕਰ ਲਿਆ। ਇਸ ਤੋਂ ਇਲਾਵਾ ਸਰਬਜੀਤ ਸਿੰਘ ਉਰਫ਼ ਬੱਬਲੂ ਅਤੇ ਰਾਹੁਲ ਉਰਫ਼ ਕਾਲਾ ਨੇ 16 ਮਈ ਦੀ ਰਾਤ ਡੋਗਰ ਬਸਤੀ ਵਿੱਚ ਵੀ ਇੱਕ ਘਰ ਵਿੱਚ ਦਾਖਲ ਹੋ ਕੇ ਚੋਰੀ ਕੀਤੀ ਸੀ।

ਪੁਲਿਸ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਗ੍ਰਿਫਤਾਰ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਚੋਰੀ, ਸੰਗਠਿਤ ਅਪਰਾਧ ਅਤੇ ਹੋਰ ਸੰਗੀਨ ਧਾਰਾਵਾਂ ਤਹਿਤ ਕੁੱਲ 6 ਮੁਕੱਦਮੇ ਦਰਜ ਹਨ। ਥਾਣਾ ਸਿਟੀ-2 ਫਰੀਦਕੋਟ ਵਿੱਚ ਮੁਕੱਦਮਾ ਨੰਬਰ 240  ਅਧੀਨ ਧਾਰਾ 310(4), 310(5) ਅਤੇ 317(2) ਬੀ.ਐਨ.ਐਸ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਤਾਂ ਜੋ ਹੋਰ ਵਾਰਦਾਤਾਂ ਬਾਰੇ ਪੁੱਛਗਿੱਛ ਕੀਤੀ ਜਾ ਸਕੇ। ਫਰੀਦਕੋਟ ਪੁਲਿਸ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਤੱਕ ਪਹੁੰਚਣ ਵਿੱਚ ਪੀ.ਸੀ.ਆਰ ਟੀਮਾਂ ਦੀ ਮਹੱਤਵਪੂਰਨ ਭੂਮਿਕਾ ਰਹੀ।

Faridkot Crime News: ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਸਰਗਰਮ ਗਿਰੋਹ ਫਰੀਦਕੋਟ ਪੁਲਿਸ ਵੱਲੋਂ ਕਾਬੂ

Faridkot News: ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ
(ਗੁਰਪ੍ਰੀਤ ਪੱਕਾ) ਫ਼ਰੀਦਕੋਟ। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਨਸ਼ਾ ਤਸਕਰੀ ਨੈੱਟਵਰਕਾਂ ਵਿਰੁੱਧ ਯੋਜਨਾਬੱਧ ਆਪ੍ਰੇਸ਼ਨ ਦੌਰਾਨ ਵੱਡੀ ਸਫ਼ਲਤਾ ਹਾਸਿਲ ਕਰਦਿਆਂ ਫ਼ਰੀਦਕੋਟ ਪੁਲਿਸ ਨੇ 02 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.011 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਐਸ.ਪੀ. ਫਰੀਦਕੋਟ ਜੋਗੇਸ਼ਵਰ ਸਿੰਘ ਗੋਰਾਇਆ ਵੱਲੋ ਸਾਂਝੀ ਕੀਤੀ ਗਈ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਵਿਸ਼ਾਲ ਉਰਫ ਘੋਗਾ ਅਤੇ ਰਮਨ ਵਜੋ ਹੋਈ ਹੈ, ਜੋ ਕਿ ਦੋਨੋ ਫਿਰੋਜ਼ਪੁਰ ਜ਼ਿਲ੍ਹੇ ਦੇ ਬਾਰਡਰ ਰੋਡ ਆਵਾ ਬਸਤੀ ਦੇ ਰਿਹਾਇਸ਼ੀ ਹਨ। ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਮੌਕੇ ਪਰ 50 ਹਜ਼ਾਰ ਡਰੱਗ ਮਨੀ ਵੀ ਜ਼ਬਤ ਕੀਤੀ ਅਤੇ ਉਨ੍ਹਾਂ ਦੇ ਸਪਲੈਡਰ ਮੋਟਰਸਾਈਕਲ ਨੂੰ ਵੀ ਜ਼ਬਤ ਕੀਤਾ ਹੈ, ਜਿਸ ਦੀ ਵਰਤੋਂ ਉਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਕਰ ਰਹੇ ਸਨ। ਐਸ.ਪੀ. ਫਰੀਦਕੋਟ ਜੋਗੇਸ਼ਵਰ ਸਿੰਘ ਗੋਰਾਇਆ ਨੇ ਕਿਹਾ ਕਿ ਇਹ ਵੱਡੀ ਸਫਲਤਾ ਸੁਚੱਜੀ ਯੋਜਨਾਬੰਦੀ, ਖੁਫੀਆ ਜਾਣਕਾਰੀ ਦੇ ਆਧਾਰ ’ਤੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫਤਾਰ ਮੁਲਜ਼ਮਾਂ ਵੱਲੋਂ ਇਸ ਹੈਰੋਇਨ ਦੀ ਖੇਪ ਨੂੰ ਅੱਗੇ ਸਪਲਾਈ ਕੀਤਾ ਜਾਣਾ ਸੀ, ਇਹਨਾ ਦੀ ਗ੍ਰਿਫਤਾਰੀ ਨਾਲ ਇੱਕ ਵੱਡੇ ਡਰੱਗ ਕਾਰਟਲ ਨੂੰ ਤੋੜਨ ਵਿੱਚ ਸਫਲਤਾ ਹਾਸਿਲ ਹੋਈ ਹੈ। ਉਹਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਮੁਲਜ਼ਮਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ: Amritsar News: ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਨੂੰ ਮਾਰੀ ਗੋਲੀ, ਹਾਲਤ ਗੰਭੀਰ

Faridkot News: ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ ਜੋਗੇਸ਼ਵਰ ਸਿੰਘ ਗੋਰਾਇਆ ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਨੇ ਦੱਸਿਆ ਕਿ 01 ਮਈ ਦੀ ਸ਼ਾਮ ਨੂੰ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਜੈਤੋ ਆਪਣੀ ਟੀਮ ਸਮੇਤ ਢਿਲਵਾ ਕਲਾ ਮੌਜ਼ੂਦ ਸੀ ਤਾਂ ਨੈਸ਼ਨਲ ਹਾਈਵੇ-54 ਦੇ ਨਾਲ ਬੱਸ ਸਟੈਡ ਦੇ ਬੈਚ ’ਤੇ 02 ਵਿਅਕਤੀ ਬੈਠੇ ਦਿੱਤੇ, ਜੋ ਪੁਲਿਸ ਟੀਮ ਨੂੰ ਦੇਖ ਕੇ ਮੋਟਰਸਾਈਕਲ ਸਟਾਰਟ ਕਰਨ ਲੱਗੇ, ਜਿਹਨਾ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਗਿਆ। ਡੀ.ਐਸ.ਪੀ (ਇੰਨਵੈਸਟੀਗੇਸ਼ਨ) ਅਵਤਾਰ ਸਿੰਘ ਰਾਜਪਾਲ ਦੀ ਨਿਗਰਾਨੀ ਹੇਠ ਕੀਤੀ ਗਈ ਤਲਾਸ਼ੀ ਦੌਰਾਨ 2.011 ਕਿਲੋਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਹੋਈ, ਜਿਸ ਨਾਲ ਦੋਵਾਂ ਵਿਅਕਤੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ “ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਬਰਾਮਦ ਕੀਤੀ ਗਈ ਇਹ ਹੈਰੋਇਨ ਦੀ ਖੇਪ ਮੁਲਜ਼ਮਾਂ ਨੇ ਆਪਣੇ ਪਿਛਲੇ ਸਪਲਾਇਰਾਂ ਤੋਂ ਪ੍ਰਾਪਤ ਕੀਤੀ ਸੀ, ਜਿਸਨੂੰ ਉਹ ਅੱਗੇ ਸਪਲਾਈ ਕਰਨ ਦੀ ਨੀਅਤ ਨਾਲ ਲੈ ਕੇ ਜਾ ਰਹੇ ਸਨ।

ਐਸ.ਪੀ ਫਰੀਦਕੋਟ ਜੋਗੇਸ਼ਵਰ ਸਿੰਘ ਗੋਰਾਇਆ ਨੇ ਅੱਗੇ ਦੱਸਿਆ ਕਿ ਜਦੋਂ ਮੁਲਜ਼ਮਾਂ ਦੇ ਕ੍ਰਿਮੀਨਲ ਰਿਕਾਰਡ ਦੀ ਜਾਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਗ੍ਰਿਫ਼ਤਾਰ ਵਿਅਕਤੀਆਂ ਦਾ ਪੁਰਾਣਾ ਰਿਕਾਰਡ ਵੀ ਕ੍ਰਿਮੀਨਲ ਹੈ, ਦੋਵੇਂ ਮੁਲਜ਼ਮ ਮਾਰਚ-2026 ਵਿੱਚ ਹੀ ਜੇਲ੍ਹ ’ਚੋਂ ਬਾਹਰ ਆਏ ਸਨ। ਮੁਲਜ਼ਮ ਰਮਨ ਦੇ ਖਿਲਾਫ ਪਹਿਲਾ ਵੀ ਨਸ਼ੇ ਦੀ ਤਸਕਰੀ ਸਬੰਧੀ 04 ਮਾਮਲੇ ਅਤੇ ਮੁਲਜ਼ਮ ਵਿਸ਼ਾਲ ਉਰਫ ਘੋਗਾ ਖਿਲਾਫ 01 ਮਾਮਲਾ ਦਰਜ ਹੈ। ਇਸ ਸਬੰਧ ਵਿੱਚ ਥਾਣਾ ਸਦਰ ਕੋਟਕਪੂਰਾ ਵਿਖੇ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

Thief Arrested Punjab: ਘੋੜਾ ਟਰਾਲਾ ਚੋਰੀ ਕਰਨ ਵਾਲਾ ਫ਼ਰੀਦਕੋਟ ਪੁਲਿਸ ਨੇ ਟਰਾਲੇ ਸਮੇਤ ਕੀਤਾ ਗ੍ਰਿਫ਼ਤਾਰ
Thief Arrested Punjab: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਪਿਛਲੇਂ ਦਿਨੀਂ ਸਾਦਿਕ ਅੰਦਰ ਇੱਕ ਘੋੜਾ ਟਰਾਲਾ ਚੋਰੀ ਹੋ ਗਿਆ ਸੀ। ਜਿਸ ਨੂੰ ਅੱਜ ਪੁਲਿਸ ਨੇ ਘੋੜਾ ਟਰਾਲਾ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਐਸਪੀ ਯਗਵੇਸ਼ਵਰ ਸਿੰਘ ਗੋਰਾਇਆ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਜੋਗਾ ਸਿੰਘ ਉਰਫ਼ ਜੱਗਾ (49) ਵਜੋਂ ਹੋਈ ਹੈ, ਜੋ ਪ੍ਰੀਤ ਨਗਰ, ਸ਼ਿਮਲਾਪੁਰੀ (ਲੁਧਿਆਣਾ) ਦਾ ਨਿਵਾਸੀ ਹੈ। ਇਸ ਤੋਂ ਇਲਾਵਾ ਉਸਦੇ ਅੰਮ੍ਰਿਤਸਰ ਦਿਹਾਤੀ ਦੇ ਜੰਡਿਆਲਾ ਗੁਰੂ ਨੇੜਲੇ ਪਿੰਡ ਵਾਲੀਆ ਮੰਜਪੁਰ ਅਤੇ ਤਰਨਤਾਰਨ ਦੇ ਪੱਟੀ ਇਲਾਕੇ ਵਿੱਚ ਵੀ ਠਿਕਾਣੇ ਹੋਣ ਦੀ ਜਾਣਕਾਰੀ ਮਿਲੀ ਹੈ।

ਇਹ ਵੀ ਪੜ੍ਹੋ: Share Market: ਅਮਰੀਕਾ-ਈਰਾਨ ਤਣਾਅ ਘੱਟ ਹੋਣ ਨਾਲ ਸਟਾਕ ਮਾਰਕੀਟ ’ਚ ਹਰਿਆਲੀ, ਸੈਂਸੈਕਸ ਨੇ ਫੜੀ ਤੇਜ਼ੀ

ਉਨ੍ਹਾਂ ਘਟਨਾ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਕਿ 5-6 ਅਪ੍ਰੈਲ ਦੀ ਦਰਮਿਆਨੀ ਰਾਤ ਨੂੰ ਰਿਲਾਇੰਸ ਪੈਟਰੋਲ ਪੰਪ, ਫ਼ਰੀਦਕੋਟ ਰੋਡ, ਸਾਦਿਕ ਵਿਖੇ ਖੜ੍ਹੇ ਘੋੜਾ ਟਰਾਲੇ ਦੇ ਚੋਰੀ ਹੋਣ ਸਬੰਧੀ ਸੂਚਨਾ ਪ੍ਰਾਪਤ ਹੋਈ ਸੀ। ਇਸ ਸਬੰਧੀ ਟਰਾਲੇ ਦੇ ਮਾਲਕ ਬਿੱਕਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਸਾਦਿਕ ਵਿੱਚ ਮੁਕੱਦਮਾ ਨੰਬਰ 68  ਅਧੀਨ ਧਾਰਾ 303(2) ਬੀ.ਐਨ.ਐਸ. ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ। ਜਿਸ ਦੌਰਾਨ ਪੁਲਿਸ ਟੀਮਾਂ ਵੱਲੋਂ ਟੈਕਨੀਕਲ ਇਨਪੁੱਟ ਅਤੇ ਹਿਊਮਨ ਇੰਟੈਲੀਜੈਂਸ ਦੇ ਆਧਾਰ ’ਤੇ ਤਫ਼ਤੀਸ਼ ਕਰਦਿਆਂ ਜੋਗਾ ਸਿੰਘ ਦੀ ਭਾਲ ਕੀਤੀ ਗਈ ਅਤੇ ਕੱਲ੍ਹ 15 ਅਪ੍ਰੈਲ ਨੂੰ ਸਾਦਿਕ-ਮੁਕਤਸਰ ਰੋਡ ਤੋਂ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ। ਬਾਅਦ ਵਿੱਚ ਉਸਦੀ ਨਿਸ਼ਾਨਦੇਹੀ ’ਤੇ ਚੋਰੀ ਕੀਤਾ ਟ੍ਰੇਲਰ ਵੀ ਬਰਾਮਦ ਕਰ ਲਿਆ ਗਿਆ।

ਮੁੱਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਕਿ ਜੋਗਾ ਸਿੰਘ ਪੇਸ਼ੇ ਵਜੋਂ ਟਰੱਕ ਡਰਾਇਵਰ ਵਜੋਂ ਕੰਮ ਕਰਦਾ ਰਿਹਾ ਹੈ। ਇਸ ਵੱਲੋ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਪਹਿਲਾ ਏਰੀਆ ਅੰਦਰ ਘੁੰਮ ਕੇ ਸ਼ਾਤਿਕ ਤਰੀਕੇ ਨਾਲ ਏਰੀਆ ਅੰਦਰ ਖੜ੍ਹੇ ਕੀਤੇ ਟਰੱਕਾਂ ਦੀ ਰੈਕੀ ਕੀਤੀ ਜਾਂਦੀ ਸੀ, ਜਿਸ ਉਪਰੰਤ ਉਸ ਵੱਲੋਂ ਮੌਕੇ ਨੂੰ ਭਾਪ ਕੇ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਜਾਂਦਾ ਸੀ।

ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਇਸ ਤੋਂ ਪਹਿਲਾ ਵੀ ਲੁਧਿਆਣਾ, ਰੂਪਨਗਰ ਅਤੇ ਬਰਨਾਲਾ ਏਰੀਆ ਵਿੱਚ ਵਹੀਕਲ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਗਿਆ ਸੀ, ਜਿਸ ਸਬੰਧੀ ਇਸ ਦੇ ਖ਼ਿਲਾਫ ਪਹਿਲਾਂ ਤੋਂ ਹੀ ਕੁੱਲ 10 ਮਾਮਲੇ ਦਰਜ ਹਨ।

Thief Arrested Punjab: ਘੋੜਾ ਟਰਾਲਾ ਚੋਰੀ ਕਰਨ ਵਾਲਾ ਫ਼ਰੀਦਕੋਟ ਪੁਲਿਸ ਨੇ ਟਰਾਲੇ ਸਮੇਤ ਕੀਤਾ ਗ੍ਰਿਫ਼ਤਾਰ

ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਡੀਐਸਪੀ ਅਵਤਾਰ ਸਿੰਘ  (ਇੰਨਵੈਸਟੀਗੇਸ਼ਨ) ਫਰੀਦਕੋਟ ਅਤੇ  ਡੀਐਸਪੀ ਤਰਲੋਚਨ ਸਿੰਘ, (ਫਰੀਦਕੋਟ) ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੀ.ਆਈ.ਏ ਸਟਾਫ ਫਰੀਦਕੋਟ ਅਤੇ ਥਾਣਾ ਸਾਦਿਕ ਦੀਆਂ ਪੁਲਿਸ ਟੀਮਾਂ ਵੱਲੋਂ ਮੁਲਜ਼ਮ ਨੂੰ ਟ੍ਰੇਸ ਕਰਨ ਲਈ ਦਿਨ-ਰਾਤ ਸਖ਼ਤ ਮਿਹਨਤ ਕੀਤੀ ਗਈ। ਇਸ ਦੌਰਾਨ ਵੱਖ-ਵੱਖ ਸਥਾਨਾਂ ’ਤੇ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਬਹੁਤ ਹੀ ਬਾਰੀਕੀ ਨਾਲ ਜਾਂਚ ਕਰਕੇ ਅਹਿਮ ਸੁਰਾਗ ਇਕੱਠੇ ਕੀਤੇ ਗਏ, ਜਿਸ ਨਾਲ ਮੁਲਜ਼ਮਾਂ ਤੱਕ ਪਹੁੰਚ ਬਣਾਉਣ ਵਿੱਚ ਮਹੱਤਵਪੂਰਨ ਸਫਲਤਾ ਮਿਲੀ।

International Drug Racket: ਫਰੀਦਕੋਟ ਪੁਲਿਸ ਵੱਲੋਂ ਪਾਕਿਸਤਾਨ-ਸਮਰਥਿਤ ਅੰਤਰਾਸ਼ਟਰੀ ਡਰੱਗ ਕਾਰਟਲ ਦਾ ਪਰਦਾਫਾਸ਼
4 ਵਿਅਕਤੀਆਂ ਸਮੇਤ 2 ਔਰਤਾਂ ਸਮੇਤ 6 ਜਣੇ ਕੀਤੇ ਕਾਬੂ

International Drug Racket: (ਗੁਰਪ੍ਰੀਤ ਪੱਕਾ) ਫਰੀਦਕੋਟ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਨਸ਼ਾ ਤਸਕਰੀ ਨੈੱਟਵਰਕਾਂ ਵਿਰੁੱਧ ਯੋਜਨਾਬੱਧ ਅਤੇ ਸਰੋਤ-ਅਧਾਰਤ ਆਪ੍ਰੇਸ਼ਨ ਤਹਿਤ ਕਾਰਵਾਈ ਦੌਰਾਨ ਫਰੀਦਕੋਟ ਪੁਲਿਸ ਨੇ 2 ਮਹਿਲਾਵਾਂ ਸਮੇਤ 6 ਨਸ਼ਾ ਤਸਕਰਾਂ ਨੂੰ 4.804 ਕਿਲੋਗ੍ਰਾਮ ਹੈਰੋਇਨ ਅਤੇ 1 ਅਸਲੇ ਨਾਲ ਗ੍ਰਿਫ਼ਤਾਰ ਕਰਕੇ ਪਾਕਿਸਤਾਨ-ਅਧਾਰਤ ਤਸਕਰਾਂ ਵੱਲੋਂ ਚਲਾਏ ਜਾ ਰਹੇ ਅੰਤਰਰਾਸ਼ਟਰੀ ਡਰੱਗ ਕਾਰਟਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਵੱਲੋਂ ਐਤਵਾਰ ਨੂੰ ਪ੍ਰੈਸ ਕਾਨਫਰੰਸ ਦੌਰਾਨ ਸਾਂਝੀ ਕੀਤੀ ਗਈ।

ਗ੍ਰਿਫਤਾਰ ਕੀਤੇ ਵਿਅਕਤੀ ਵਿੱਚ ਅਮਰਦੀਪ ਸਿੰਘ ਉਰਫ਼ ਬੋਕਸਰ ਅਤੇ ਡਿੰਪਲ ਰਾਣੀ ਜੋ ਕਿ ਫਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਿਤ ਹਨ, ਜਦੋਂਕਿ ਰਮਨਦੀਪ ਕੌਰ, ਸਰਬਜੀਤ ਸਿੰਘ ਉਰਫ਼ ਸੱਬਾ ਅਤੇ ਅੰਮ੍ਰਿਤਪਾਲ ਸਿੰਘ ਉਰਫ਼ ਅਭੀਜੋਤ ਜੋ ਕਿ ਮੋਗਾ ਜ਼ਿਲ੍ਹੇ ਦੇ ਰਿਹਾਇਸ਼ੀ ਹਨ। ਇਸ ਤੋਂ ਇਲਾਵਾ 1 ਹੋਰ ਵਿਅਕਤੀ ਜਰਨੈਲ ਸਿੰਘ ਉਰਫ਼ ਗੋਲਡੀ ਲੁਧਿਆਣਾ ਜ਼ਿਲ੍ਹਾ ਨਾਲ ਸਬੰਧਿਤ ਹੈ। ਪੁਲਿਸ ਪਾਰਟੀ ਵੱਲੋਂ ਮੁਲਜ਼ਮਾਂ ਕੋਲੋਂ 4 ਕਿਲੋ 804 ਗ੍ਰਾਮ ਹੈਰੋਇਨ, 1 ਪਿਸਟਲ .30 ਬੋਰ ਸਮੇਤ 03 ਜਿੰਦਾ ਰੌਂਦ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਮੁਲਜ਼ਮਾਂ ਵੱਲੋਂ ਨਸ਼ੇ ਦੀ ਤਸਕਰੀ ਦੌਰਾਨ ਵਰਤੀ ਜਾ ਰਹੀ ਥਾਰ ਅਤੇ ਐਕਸ.ਯੂ.ਵੀ-500 ਵੀ ਕਬਜ਼ੇ ਵਿੱਚ ਲਿਆ ਗਿਆ ਹੈ।

ਇਹ ਵੀ ਪੜ੍ਹੋ: Punjab Budget 2026: ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ, ਮਹਿਲਾਵਾਂ ਲਈ ਖ਼ਾਸ ਹੋਵੇਗਾ ਇਹ ਬਜਟ

ਫਰੀਦਕੋਟ ਦੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਡਾ. ਪ੍ਰਗਿਆ ਜੈਨ ਨੇ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ 20-21 ਫਰਵਰੀ ਦੀ ਦਰਮਿਆਨੀ ਰਾਤ ਨੂੰ ਸੀ.ਆਈ.ਏ ਸਟਾਫ਼ ਫਰੀਦਕੋਟ ਦੀਆਂ ਟੀਮਾਂ ਨੇ ਗਰੀਨ ਐਵੀਨਿਊ ਨੂੰ ਜਾਣ ਵਾਲੀ ਸੜਕ ’ਤੇ ਖੜੀ ਇੱਕ ਥਾਰ ਗੱਡੀ ਨੂੰ ਸ਼ੱਕ ਦੇ ਆਧਾਰ ‘ਤੇ ਰੋਕਿਆ। ਗੱਡੀ ਵਿੱਚ ਸਵਾਰ ਜਰਨੈਲ ਸਿੰਘ ਉਰਫ਼ ਗੋਲਡੀ, ਰਮਨਦੀਪ ਕੌਰ, ਸਰਬਜੀਤ ਸਿੰਘ ਉਰਫ਼ ਸੱਬਾ ਅਤੇ ਅੰਮ੍ਰਿਤਪਾਲ ਸਿੰਘ ਉਰਫ਼ ਅਭੀਜੋਤ ਦੀ ਡੀ.ਐਸ.ਪੀ (ਫਰੀਦਕੋਟ) ਤਰਲੋਚਨ ਸਿੰਘ ਦੀ ਨਿਗਰਾਨੀ ਹੇਠ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਗੱਡੀ ਦੀ ਅਗਲੀ ਕੰਡਕਟਰ ਸੀਟ ਦੇ ਪੈਰਾਂ ਵਾਲੇ ਹਿੱਸੇ ’ਚ ਪਏ ਇੱਕ ਕਿੱਟ ਬੈਗ ਵਿੱਚੋਂ 1 ਕਿਲੋ 8 ਗ੍ਰਾਮ ਹੈਰੋਇਨ ਅਤੇ 30,000 ਰੁਪਏ ਡਰੱਗ ਮਨੀ ਬਰਾਮਦ ਹੋਈ। ਇਸ ਉਪਰੰਤ ਚਾਰੋਂ ਵਿਅਕਤੀਆਂ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ।

ਗ੍ਰਿਫਤਾਰ ਵਿਅਕਤੀਆਂ ਦੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਇਹ ਨਸ਼ੇ ਦੀ ਖੇਪ ਅਮਰਦੀਪ ਸਿੰਘ ਉਰਫ਼ ਬੌਕਸਰ ਵੱਲੋਂ ਆਪਣੀ ਐਕਸਯੂਵੀ-500 ਗੱਡੀ ਰਾਹੀਂ ਮੁਹੱਈਆ ਕਰਵਾਈ ਗਈ ਸੀ, ਜਿਸ ਦੇ ਬਦਲੇ 2 ਲੱਖ 60 ਹਜ਼ਾਰ ਰੁਪਏ ਅਦਾ ਕੀਤੇ ਗਏ ਸਨ। ਜਿਸ ਤੋਂ ਬਾਅਦ ਅਮਰਦੀਪ ਸਿੰਘ ਉਰਫ਼ ਬੌਕਸਰ ਨੂੰ ਮੁਕੱਦਮੇ ਵਿੱਚ ਨਾਮਜ਼ਦ ਕਰਕੇ ਉਸਦੀ ਭਾਲ ਸ਼ੁਰੂ ਕੀਤੀ ਗਈ। ਇਸ ਦੌਰਾਨ ਇੰਸਪੈਕਟਰ ਅਮਰਿੰਦਰ ਸਿੰਘ, ਇੰਚਾਰਜ ਸੀ.ਆਈ.ਏ ਸਟਾਫ ਫਰੀਦਕੋਟ, ਨੇ ਪੁਲਿਸ ਪਾਰਟੀ ਸਮੇਤ ਇਨ੍ਹਾਂ ਵਿਅਕਤੀਆਂ ਦਾ ਪਿੱਛਾ ਕਰਦੇ ਹੋਏ ਪਿੰਡ ਗੋਲੇਆਣਾ ਸੇਮਨਾਲਾ ਨੇੜੇ ਉਸਨੂੰ ਉਸਦੀ ਕਾਰ ਅਤੇ ਇਕ ਮਹਿਲਾ ਡਿੰਪਲ ਰਾਣੀ ਸਮੇਤ ਗ੍ਰਿਫ਼ਤਾਰ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 5 ਪੁਲੰਦੇ ਬਰਾਮਦ ਹੋਏ, ਜਿਨ੍ਹਾਂ ਵਿੱਚੋਂ ਕੁੱਲ 3 ਕਿਲੋ 796 ਗ੍ਰਾਮ ਹੈਰੋਇਨ ਮਿਲੀ। ਇਸ ਦੇ ਨਾਲ ਹੀ .30 ਬੋਰ ਦਾ ਇੱਕ ਪਿਸਟਲ ਅਤੇ 3 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ। International Drug Racket

ਨਸ਼ਾ ਤਸਕਰੀ ਦਾ ਨੈਟਵਰਕ ਪਾਕਿਸਤਾਨ ਆਧਾਰਿਤ ਹੈਂਡਲਰਾਂ ਨਾਲ ਮਿਲ ਕੇ ਚਲਾਇਆ ਜਾ ਰਿਹਾ ਸੀ

ਐਸ.ਐਸ.ਪੀ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਇਹ ਸਾਹਮਣੇ ਆਇਆ ਹੈ ਕਿ ਵਿਅਕਤੀਆਂ ਵੱਲੋਂ ਨਸ਼ਾ ਤਸਕਰੀ ਦਾ ਨੈਟਵਰਕ ਪਾਕਿਸਤਾਨ ਆਧਾਰਿਤ ਹੈਂਡਲਰਾਂ ਨਾਲ ਮਿਲ ਕੇ ਚਲਾਇਆ ਜਾ ਰਿਹਾ ਸੀ, ਜਿਨ੍ਹਾਂ ਵੱਲੋ ਡਰੋਨ ਰਾਹੀਂ ਵੱਡੇ ਪੱਧਰ ’ਤੇ ਹੈਰੋਇਨ ਦੀ ਖੇਪ ਭਾਰਤੀ ਇਲਾਕੇ ਵਿੱਚ ਭੇਜੀ ਗਈ ਸੀ, ਜਿਸ ਨੂੰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਅੱਗੇ ਹੋਰ ਤਸਕਰਾਂ ਨੂੰ ਸਪਲਾਈ ਕੀਤਾ ਜਾਣਾ ਸੀ। ਉਨ੍ਹਾਂ ਕਿਹਾ ਕਿ ਪਾਕਿਸਤਾਨ-ਅਧਾਰਤ ਹੈਂਡਲਰਾਂ ਨਾਲ ਜੁੜੇ ਹੋਰ ਮੁਲਜ਼ਮਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਪਹਿਲਾਂ ਹੀ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ, ਜੋ ਕਿ ਇੱਕ ਵੱਡੇ ਅੰਤਰ-ਰਾਸ਼ਟਰੀ ਤਸਕਰੀ ਨੈੱਟਵਰਕ ਵੱਲ ਇਸ਼ਾਰਾ ਕਰਦੇ ਹਨ।

ਗ੍ਰਿਫ਼ਤਾਰ ਅਮਰਦੀਪ ਸਿੰਘ ਉਰਫ਼ ਬੋਕਸਰ, ਜੋ ਕਿ ਪੀ.ਏ.ਪੀ ਕਾਡਰ ਦਾ ਬਰਖ਼ਾਸਤ ਕਰਮਚਾਰੀ

ਜਦੋਂ ਇਨ੍ਹਾਂ ਦੇ ਕ੍ਰਿਮੀਨਲ ਰਿਕਾਰਡ ਦੀ ਜਾਂਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਗ੍ਰਿਫ਼ਤਾਰ ਅਮਰਦੀਪ ਸਿੰਘ ਉਰਫ ਬੋਕਸਰ ਖਿਲਾਫ ਨਸ਼ੇ ਦੀ ਤਸਕਰੀ ਅਤੇ ਹੋਰ ਸੰਗੀਨ ਧਾਰਾਵਾ ਤਹਿਤ ਕੁੱਲ 9 ਮਾਮਲੇ ਪਹਿਲਾ ਵੀ ਦਰਜ ਹਨ, ਇਸ ਦੇ ਨਾਲ ਹੀ ਇਸ ਗਿਰੋਹ ਵਿੱਚ ਸ਼ਾਮਿਲ ਵਿਅਕਤੀਆਂ ਖਿਲਾਫ ਵੀ 3 ਮੁਕੱਦਮੇ ਦਰਜ ਰਜਿਸਟਰ ਹਨ। ਇਸ ਤੋਂ ਇਲਾਵਾ ਇੱਥੇ ਇਹ ਵੀ ਦੱਸਣਯੋਗ ਹੈ ਕਿ ਗ੍ਰਿਫ਼ਤਾਰ ਅਮਰਦੀਪ ਸਿੰਘ ਉਰਫ਼ ਬੋਕਸਰ, ਜੋ ਕਿ ਪੀ.ਏ.ਪੀ ਕਾਡਰ ਦਾ ਬਰਖ਼ਾਸਤ ਕਰਮਚਾਰੀ ਹੈ।

ਇਸ ਤੋਂ ਇਲਾਵਾ ਇਸ ਦਾ ਇਕ ਹੋਰ ਸਾਥੀ ਜਰਨੈਲ ਸਿੰਘ ਉਰਫ਼ ਗੋਲਡੀ ਹੈ, ਜੋ ਫੌਜ ਵਿੱਚ ਡਿਊਟੀ ਕਰ ਰਿਹਾ ਹੈ। ਇਸ ਤੋਂ ਇਲਾਵਾ ਗ੍ਰਿਫਤਾਰ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਗਿਆ ਹੈ ਤਾਂ ਜੋ ਮੁਲਜ਼ਮਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਬਾਰੀਕੀ ਨਾਲ ਜਾਂਚ ਕਰਨ ਲਈ ਪੁੱਛਗਿੱਛ ਕੀਤੀ ਜਾ ਸਕੇ। ਇਸ ਸਬੰਧੀ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ ਐਕਟ ਦੀ ਧਾਰਾ 21 (ਸੀ) ਅਤੇ 27(ਏ) ਤਹਿਤ ਐਫ.ਆਈ.ਆਰ ਨੰਬਰ 95 ਕੇਸ ਦਰਜ ਕੀਤਾ ਗਿਆ ਹੈ। International Drug Racket

Thief Gang Busted: ਫਰੀਦਕੋਟ ਪੁਲਿਸ ਨੇ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਤਿੰਨ ਮਹਿਲਾਵਾਂ ਸਮੇਤ ਛੇ ਜਣੇ ਕਾਬੂ
Thief Gang Busted: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਤਹਿਤ ਮਾੜੇ ਅਨਸਰਾਂ ਖਿਲਾਫ ਜੀਰੋ ਟਾਲੇਂਰਸ ਨੀਤੀ ਤਹਿਤ ਕਾਰਵਾਈ ਕਰਦੇ ਹੋਏ ਫਰੀਦਕੋਟ ਪੁਲਿਸ ਵੱਲੋਂ ਸ਼੍ਰੀਮਤੀ ਨਿਲਾਬਰੀ ਜਗਦਲੇ ਆਈ.ਜੀ ਫਰੀਦੋਕਟ ਰੇਂਜ ਦੀ ਰਹਿਨੁਮਾਈ ਹੇਠ ਇੱਕ ਵੱਡੀ ਕਾਮਯਾਬੀ ਹਾਸਿਲ ਕਰਦਿਆਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇੱਕ ਵੱਡੇ ਅੰਤਰ-ਜ਼ਿਲ੍ਹਾ ਸ਼ਾਤਿਰ ਚੋਰ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚੋਰੀ ਕੀਤੀ ਨਗਦੀ ਅਤੇ ਅਸਲਾ ਵੀ ਬਰਾਮਦ ਕੀਤਾ ਗਿਆ ਹੈ। ਇਹ ਜਾਣਕਾਰੀ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਵੱਲੋਂ ਸ਼ਨੀਵਾਰ ਨੂੰ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।

ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਹਿਚਾਣ ਮੰਗਲ ਸਿੰਘ ਉਰਫ ਅਕਾਸ਼ (ਵਾਸੀ ਫਿਰੋਜ਼ਪੁਰ), ਨਿਰਮਲਾ ਦੇਵੀ (ਵਾਸੀ ਫਿਰੋਜ਼ਪੁਰ), ਰੀਟਾ ਰਾਣੀ (ਵਾਸੀ ਫਾਜ਼ਿਲਕਾ), ਪੱਪੂ ਸਿੰਘ ਉਰਫ ਤੋਤੀ (ਵਾਸੀ ਫਾਜ਼ਿਲਕਾ), ਸੀਤਾ ਰਾਣੀ (ਜ਼ਿਲ੍ਹਾ ਫਿਰੋਜ਼ਪੁਰ) ਅਤੇ ਵੀਰ ਸਿੰਘ ਉਰਫ ਵੀਰੂ (ਵਾਸੀ ਫਿਰੋਜ਼ਪੁਰ) ਵਜੋ ਹੋਈ ਹੈ। ਪੁਲਿਸ ਪਾਰਟੀ ਵੱਲੋਂ ਵਿਅਕਤੀਆਂ ਕੋਲੋਂ ਚੋਰੀ ਕੀਤੇ 2 ਲੱਖ 20 ਹਜ਼ਾਰ ਰੁਪਏ ਅਤੇ ਚੋਰੀ ਕੀਤਾ .32 ਬੋਰ ਰਿਵਾਲਵਰ ਵੀ ਬਰਾਮਦ ਕੀਤਾ ਗਿਆ ਹੈ।

ਜਾਣਕਾਰੀ ਮੁਤਾਬਿਕ 7 ਫਰਵਰੀ ਨੂੰ ਜੈਤੋ ਵਿਖੇ ਮੌਜੂਦ ਤੇਲ ਦੀ ਫੈਕਟਰੀ ਵਿੱਚੋ 15 ਲੱਖ 50 ਹਜ਼ਾਰ ਰੁਪਏ ਨਗਦ ਅਤੇ ਇੱਕ ਰਿਵਾਲਵਰ .32 ਬੋਰ ਤੇ ਕੁੱਝ ਜ਼ਰੂਰੀ ਦਸਤਾਵੇਜ਼ ਚੋਰੀ ਹੋਣ ਘਟਨਾ ਬਾਰੇ ਜਾਣਕਾਰੀ ਹਾਸਿਲ ਹੋਈ ਸੀ। ਜਿਸ ਸਬੰਧੀ ਥਾਣਾ ਜੈਤੋ ਵਿਖੇ ਮੁਕੱਦਮਾ ਨੰਬਰ 29 ਅ/ਧ 331(4), 305 ਬੀ.ਐਨ.ਐਸ ਦਰਜ ਰਜਿਸਟਰ ਕਰਕੇ ਕਾਰਵਾਈ ਸ਼ੁਰੂ ਕੀਤੀ ਗਈ। ਜਿਸ ਦੌਰਾਨ ਜੋਗੇਸ਼ਵਰ ਸਿੰਘ ਗੋਰਾਇਆ ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਦੀ ਰਹਿਨੁਮਾਈ ਅਤੇ ਇਕਬਾਲ ਸਿੰਘ ਡੀ.ਐਸ.ਪੀ ਜੈਤੋ ਅਤੇ ਅਵਤਾਰ ਸਿੰਘ ਡੀ.ਐਸ.ਪੀ(ਇੰਨਵਸੈਟੀਗੇਸ਼ਨ) ਫਰੀਦਕੋਟ ਦੀ ਨਿਗਰਾਨੀ ਹੇਠ ਥਾਣਾ ਜੈਤੋ ਅਤੇ ਸੀ.ਆਈ.ਏ ਸਟਾਫ ਦੀਆ ਵਿਸ਼ੇਸ਼ ਟੀਮਾਂ ਦਾ ਗਠਨ ਕਰਕੇ ਵਿਅਕਤੀਆਂ ਦਾ ਭਾਲ ਸ਼ੁਰੂ ਕੀਤੀ ਗਈ। ਜਿਸ ਦੌਰਾਨ ਟੈਕਨੀਕਲ ਇੰਨਪੁੱਟ ਅਤੇ ਹਿਊਮਨ ਇੰਟੈਲੀਜੈਸ ਦੇ ਅਧਾਰ ਤੇ ਕਾਰਵਾਈ ਕਰਦੇ ਹੋਏ ਇਸ ਵਿੱਚ ਸ਼ਾਮਿਲ ਮੰਗਲ ਸਿੰਘ ਉਰਫ ਅਕਾਸ਼ (ਵਾਸੀ ਫਿਰੋਜਪੁਰ), ਨਿਰਮਲਾ ਦੇਵੀ (ਵਾਸੀ ਫਿਰੋਜਪੁਰ), ਰੀਟਾ ਰਾਣੀ (ਵਾਸੀ ਫਾਜ਼ਿਲਕਾ) ਨੂੰ 20 ਫਰਵਰੀ ਨੂੰ ਗ੍ਰਿਫਤਾਰ ਕੀਤਾ ਗਿਆ।

ਇਹ ਵੀ ਪੜ੍ਹੋ: Air Show Jaipur: ਸੂਰਿਆ ਕਿਰਨ ਅਤੇ ਸਾਰੰਗ ਨੇ ਆਪਣੇ ਸ਼ਾਨਦਾਰ ਸਟੰਟ ਨਾਲ ਜੈਪੁਰ ਦੇ ਲੋਕਾਂ ਨੂੰ ਕੀਤਾ ਰੋਮਾਂਚਿਤ

ਜਿਸ ਉਪਰੰਤ ਇਸ ਵਿੱਚ ਸ਼ਾਮਲ 3 ਹੋਰ ਵਿਅਕਤੀ ਪੱਪੂ ਸਿੰਘ ਉਰਫ ਤੋਤੀ (ਵਾਸੀ ਫਾਜ਼ਿਲਕਾ), ਸੀਤਾ ਰਾਣੀ (ਜ਼ਿਲ੍ਹਾ ਫਿਰੋਜ਼ਪੁਰ) ਅਤੇ ਵੀਰ ਸਿੰਘ ਉਰਫ ਵੀਰੂ (ਵਾਸੀ ਫਿਰੋਜ਼ਪੁਰ) ਨੂੰ ਵੀ ਮਿਤੀ 21 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੌਰਾਨ ਮੁਲਜ਼ਮਾਂ ਕੋਲੋਂ ਜੈਤੋ ਦੀ ਫੈਕਟਰੀ ਵਿੱਚੋਂ ਚੋਰੀ ਕੀਤੇ 2 ਲੱਖ 20 ਹਜਾਰ ਰੁਪਏ ਅਤੇ ਚੋਰੀ ਕੀਤਾ .32 ਬੋਰ ਰਿਵਾਲਵਰ ਵੀ ਬਰਾਮਦ ਕੀਤਾ ਗਿਆ।

ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਸੁਰੂਆਤੀ ਜਾਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਇਹ ਇੱਕ ਸ਼ਾਤਿਰ ਚੋਰ ਗਿਰੋਹ ਸੀ, ਜੋ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਅੰਦਰ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੰਦਾ ਸੀ, ਇਹ ਵਿੱਚ ਸ਼ਾਮਲ ਮਹਿਲਾਵਾ ਵੱਲੋਂ ਦਿਨ ਸਮੇਂ ਫੈਕਟਰੀਆਂ, ਦੁਕਾਨਾਂ ਅਤੇ ਘਰਾਂ ਦੀ ਜਾਸੂਸੀ ਕੀਤੀ ਜਾਂਦੀ ਸੀ, ਜਿਸ ਉਪਰੰਤ ਰਾਤ ਸਮੇਂ ਮੁਲਜ਼ਮਾਂ ਵੱਲ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਜਾਦਾ ਸੀ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਰੋਚਿਕ ਗੱਲ ਇਹ ਸੀ ਕਿ ਇਸ ਗਿਰੋਹ ਇੰਨਾ ਸ਼ਾਤਿਰ ਸੀ ਕਿ ਇਨ੍ਹਾਂ ਵੱਲੋਂ ਤਫਤੀਸ਼ ਨੂੰ ਗੁੰਮਰਾਹ ਕਰਨ ਲਈ ਚੋਰੀ ਦੌਰਾਨ ਕੈਮਰਿਆਂ ਵਿੱਚ ਜਾਣ ਬੁੱਝ ਕੇ ਆਪਣੇ ਮੋਬਾਇਲ ਫੋਨਾਂ ਦੀ ਵਰਤੋਂ ਕਰਨ ਦਾ ਦਿਖਾਵਾ ਕੀਤਾ ਗਿਆ, ਜੋ ਕਿ ਅਸਲ ਵਿੱਚ ਏਅਰਪਲੇਨ ਮੋਡ ’ਤੇ ਰੱਖੇ ਹੋਏ ਸਨ। ਇਸ ਤੋਂ ਇਲਾਵਾ ਵਿਅਕਤੀਆਂ ਵੱਲੋ ਖੱਬੀ ਲੱਤ ਵਿੱਚ ਸਰੀਰਕ ਤੌਰ ’ਤੇ ਅਪਾਹਜ਼ ਬਣ ਕੇ ਜਾਂਚ ਨੂੰ ਭਟਕਾਉਣ ਦੀ ਦੀ ਕੋਸ਼ਿਸ਼ ਕੀਤੀ ਗਈ। Thief Gang Busted

ਗਿਰੋਹ ਵੱਲੋਂ ਪਹਿਲਾ ਵੀ ਫਿਰੋਜ਼ਪੁਰ ਤੇ ਮੋਗਾ ਜ਼ਿਲ੍ਹੇ ਅੰਦਰ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ

ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਇਸ ਗਿਰੋਹ ਵੱਲੋਂ ਪਹਿਲਾ ਵੀ ਫਿਰੋਜਪੁਰ ਅਤੇ ਮੋਗਾ ਜਿਲ੍ਹੇ ਅੰਦਰ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਜੈਤੋ ਵਿਖੇ ਚੋਰੀ ਦੀ ਵਾਰਦਾਤ ਦੌਰਾਨ ਵਰਤੀ ਗੱਡੀ ਵੀ ਇਹਨਾ ਵੱਲੋਂ ਫਿਰੋਜ਼ਪੁਰ ਵਿੱਚੋਂ ਚੋਰੀ ਕੀਤੀ ਗਈ ਸੀ। ਇਸ ਦੇ ਨਾਲ ਹੀ ਇਹਨਾਂ ਵੱਲੋ ਜੈਤੋ ਵਿਖੇ ਸ਼ਥਿਤ ਇੱਕ ਹੋਰ ਫੈਕਟਰੀ ਵਿੱਚ ਵੀ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਯੋਜਨਾ ਬਣਾਈ ਜਾ ਰਹੀ ਸੀ। Thief Gang Busted

ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਇਸ ਗਿਰੋਹ ਵਿੱਚ ਸ਼ਾਮਿਲ ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਲਈ ਲਗਾਤਾਰ ਕਾਰਵਾਈਆਂ ਜਾਰੀ ਹਨ ਅਤੇ ਉਹਨਾਂ ਨੂੰ ਵੀ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਇਸ ਤੋਂ ਇਲਾਵਾ ਗ੍ਰਿਫਤਾਰ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ। ਰਿਮਾਂਡ ਹਾਸਿਲ ਕਰਨ ਉਪਰੰਤ ਵਿਅਕਤੀਆਂ ਪਾਸੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ। ਜਿਸ ਦੌਰਾਨ ਇਹਨਾਂ ਤੋਂ ਹੋਰ ਵੀ ਵਾਰਦਾਤਾਂ ਟਰੇਸ ਹੋਣ ਦੀ ਉਮੀਦ ਹੈ।

Republic Day Security: ਗਣਤੰਤਰ ਦਿਵਸ ਨੂੰ ਮੱਦੇਨਜ਼ਰ ਫ਼ਰੀਦਕੋਟ ਪੁਲਿਸ ਨੇ ਸ਼ਹਿਰ ’ਚ ਕੀਤਾ ਫਲੈਗ ਮਾਰਚ
Republic Day Security: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਆਗਾਮੀ ਗਣਤੰਤਰ ਦਿਵਸ ਦੇ ਮੱਦੇਨਜ਼ਰ ਫਰੀਦਕੋਟ ਪੁਲਿਸ ਵੱਲੋਂ ਐਸਐਸਪੀ ਡਾ. ਪ੍ਰਗਿਆ ਜੈਨ ਜੀ ਦੀ ਅਗਵਾਈ ਹੇਠ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸੇ ਤਹਿਤ ਅੱਜ ਜ਼ਿਲ੍ਹੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਅੰਦਰ ਸੁਰੱਖਿਆ ਦੀ ਭਾਵਨਾ ਨੂੰ ਪੈਦਾ ਕਰਨ ਲਈ ਐਸਐਸਪੀ ਫਰੀਦਕੋਟ ਡਾ. ਪ੍ਰਗਿਆ ਜੈਨ ਵੱਲੋਂ ਸੁਰੱਖਿਆ ਬਲਾ ਦੇ ਨਾਲ ਫਰੀਦਕੋਟ ਸ਼ਹਿਰ ਦੇ ਵੱਖ-ਵੱਖ ਇਲਾਕਿਆ ਅੰਦਰ ਫਲੈਗ ਮਾਰਚ ਕੀਤਾ ਗਿਆ।

ਇਸ ਫਲੈਗ ਮਾਰਚ ਵਿੱਚ ਉਨ੍ਹਾਂ ਨਾਲ ਗਜਟਿਡ ਪੁਲਿਸ ਅਧਿਕਾਰੀਆਂ ਸਮੇਤ ਏਆਰਪੀ ਟੀਮਾਂ, ਟ੍ਰੈਫਿਕ ਕਰਮਚਾਰੀਆਂ, ਪੀਸੀਆਰ ਟੀਮਾਂ ਅਤੇ 250 ਦੇ ਕਰੀਬ ਪੁਲਿਸ ਕਰਮਚਾਰੀਆਂ ਵੀ ਸ਼ਾਮਲ ਹੋਏ। ਇਸ ਫਲੈਗ ਮਾਰਚ ਦੀ ਸ਼ੁਰੂਆਤ ਫਰੀਦਕੋਟ ਦੇ ਕਿਲ੍ਹਾ ਮੁਬਾਰਕ ਚੌਕ ’ਚੋਂ ਹੋਈ ਅਤੇ ਇਹ ਫਲੈਗ ਮਾਰਚ, ਹੁੱਕੀ ਚੌਂਕ, ਜੁਬਲੀ ਚੌਂਕ ਅਤੇ ਭਾਈ ਘਨੱਈਆ ਚੌਂਕ ਹੁੰਦਾ ਹੋਇਆ ਸ਼ਹਿਰ ਦੇ ਹੋਰ ਇਲਾਕਿਆ ਵਿੱਚੋਂ ਦੀ ਲੰਘਿਆ।

ਇਹ ਵੀ ਪੜ੍ਹੋ: Railway Track Blast Punjab: ਡੀਆਈਜੀ ਨਾਨਕ ਸਿੰਘ ਨੇ ਰੇਲਵੇ ਟਰੈਕ ’ਤੇ ਹੋਏ ਧਮਾਕੇ ਦੀ ਘਟਨਾ ਦਾ ਲਿਆ ਜਾਇਜ਼ਾ

ਇਸ ਦੌਰਾਨ ਐਸਐਸਪੀ ਫਰੀਦਕੋਟ ਡਾ. ਪ੍ਰਗਿਆ ਜੈਨ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਗਣਤੰਤਰ ਦਿਵਸ ਦੇ ਮੱਦੇਨਜ਼ਰ ਫਰੀਦਕੋਟ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਦੇਖਦੇ ਹੋਏ 500 ਦੇ ਕਰੀਬ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਅਤੇ ਫਰੀਦਕੋਟ ਪੁਲਿਸ ਵੱਲੋਂ ਸਖ਼ਤ ਨਾਕਾਬੰਦੀਆਂ, ਗਸ਼ਤਾਂ ਅਤੇ ਸੀ.ਸੀ.ਟੀ.ਵੀ ਕੈਮਰਿਆ ਅਤੇ ਡਰੋਨ ਕੈਮਰਿਆਂ ਰਾਹੀ ਸ਼ੱਕ ਗਤੀਵਿਧੀਆਂ ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। Republic Day Security

ਇਸ ਦੇ ਨਾਲ ਹੀ ਉਹਨਾਂ ਦੱਸਿਆ ਕਿ ਇੱਥੇ ਆਉਣ ਵਾਲੀ ਪਬਲਿਕ ਨੂੰ ਟ੍ਰੈਫਿਕ ਸਬੰਧੀ ਕੋਈ ਸਮੱਸਿਆਂ ਨਾ ਆਉਣ ਸਬੰਧੀ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਪਬਲਿਕ ਨੂੰ ਟ੍ਰੈਫਿਕ ਸਬੰਧੀ ਕੋਈ ਵੀ ਦਿੱਕਤ ਪੇਸ਼ ਨਾ ਆਵੇ। ਇਸ ਦੇ ਨਾਲ ਹੀ ਉਹਨਾ ਵੱਲੋਂ ਪਬਲਿਕ ਨੂੰ ਅਪੀਲ ਕੀਤੀ ਗਈ ਕਿ ਜੇਕਰ ਉਨ੍ਹਾਂ ਨੂੰ ਕੋਈ ਵੀ ਲਾਵਾਰਿਸ ਵਸਤੂ ਜਾਂ ਸ਼ੱਕੀ ਵਿਅਕਤੀ ਦਿਖਾਈ ਦੇਵੇ ਤਾਂ ਉਹ ਇਸ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਇਸ ਮੌਕੇ ਉਹਨਾ ਨਾਲ ਜੋਗੇਸ਼ਵਰ ਸਿੰਘ ਗੋਰਾਇਆ ਐਸਪੀ (ਇੰਨਵੈਸਟੀਗੇਸ਼ਨ) ਫਰੀਦਕੋਟ, ਰਮਨਦੀਪ ਸਿੰਘ ਐਸ.ਪੀ(ਐਨ.ਡੀ.ਪੀ.ਐਸ) ਫਰੀਦਕੋਟ, ਸਮੇਤ ਜਿਲ੍ਹਾ ਦੇ ਗਜਟਿਡ ਰੈਂਕ ਦੇ ਪੁਲਿਸ ਅਧਿਕਾਰੀ ਅਤੇ ਥਾਣਿਆ ਦੇ ਮੁੱਖ ਅਫਸਰ ਥਾਣਾ ਵੀ ਮੌਜ਼ੂਦ ਸਨ।

Faridkot Police: ਫਰੀਦਕੋਟ ਪੁਲਿਸ ਰੇਂਜ ਵੱਲੋਂ ਨਸ਼ਿਆਂ, ਗੈਂਗਸਟਰਾਂ ਤੇ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ
ਸਾਲ 2025 ਦੌਰਾਨ ਵੱਡੀਆਂ ਕਾਮਯਾਬੀਆਂ : ਨਿਲਾਂਬਰੀ ਜਗਦਲੇ

(ਗੁਰਪ੍ਰੀਤ ਪੱਕਾ) ਫ਼ਰੀਦਕੋਟ। ਪੰਜਾਬ ਸਰਕਾਰ ਤੇ ਡੀਜੀਪੀ ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫਰੀਦਕੋਟ ਰੇਂਜ ਪੁਲਿਸ ਵੱਲੋਂ ਸਾਲ 2025 ਦੌਰਾਨ ਅਪਰਾਧੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਸਬੰਧੀ ਜਾਣਕਾਰੀ ਸ੍ਰੀਮਤੀ ਨਿਲਾਂਬਰੀ ਜਗਦਲੇ ਆਈ.ਜੀ. ਫ਼ਰੀਦਕੋਟ ਰੇਂਜ ਵੱਲੋਂ ਸਾਂਝੀ ਕੀਤੀ ਗਈ।

ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਕੁੱਲ 3125 ਨਸ਼ਾ ਤਸਕਰੀ ਸਬੰਧੀ ਕੇਸ ਦਰਜ ਕਰਕੇ 4144 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ 95 ਕਿਲੋ ਤੋਂ ਵੱਧ ਹੈਰੋਇਨ, 106 ਕਿਲੋ ਅਫੀਮ, 11 ਹਜ਼ਾਰ ਕਿਲੋ ਤੋਂ ਵੱਧ ਭੁੱਕੀ ਚੂਰਾ, 13 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ/ਕੈਪਸ਼ੂਲ ਅਤੇ ਲਗਭਗ 62 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।

ਇਸ ਦੌਰਾਨ ਪਾਕਿਸਤਾਨ ਸਮਰਥਿਤ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ 12.1 ਕਿਲੋ ਹੈਰੋਇਨ ਸਮੇਤ ਦੋ ਤਸਕਰਾਂ ਨੂੰ ਕਾਬੂ ਕੀਤਾ ਗਿਆ। ਨਸ਼ਾ ਤਸਕਰਾਂ ਦੀ ਕਾਲੀ ਕਮਾਈ ਨਾਲ ਬਣੀ ਲਗਭਗ 14.70 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰਨ ਦੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਗਈ। ਉਨ੍ਹਾਂ ਦੱਸਿਆ ਕਿ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਸੈਂਕੜੇ ਦੋਸ਼ੀ ਗ੍ਰਿਫ਼ਤਾਰ ਕੀਤੇ ਗਏ ਅਤੇ ਵੱਡੀ ਮਾਤਰਾ ਵਿੱਚ ਗੈਰਕਾਨੂੰਨੀ ਹਥਿਆਰ ਬਰਾਮਦ ਹੋਏ। ਸਾਈਬਰ ਅਪਰਾਧਾਂ ਦੇ ਮਾਮਲਿਆਂ ਵਿੱਚ ਵੀ ਤੁਰੰਤ ਕਾਰਵਾਈ ਕਰਕੇ 2.05 ਕਰੋੜ ਰੁਪਏ ਤੋਂ ਵੱਧ ਦੀ ਰਕਮ ਪੀੜਤਾਂ ਨੂੰ ਵਾਪਸ ਕਰਵਾਈ ਗਈ।

ਇਹ ਵੀ ਪੜ੍ਹੋ: Donald Trump: ਤੇਲ ਜ਼ਬਤ ਕਰਨ ਤੋਂ ਬਾਅਦ ਟਰੰਪ ਦਾ ਨਵਾਂ ਫ਼ਰਮਾਨ

ਜਨਤਾ ਨੂੰ ਬਿਹਤਰ ਪ੍ਰਸ਼ਾਸਨਿਕ ਸੁਵਿਧਾਵਾਂ ਪ੍ਰਦਾਨ ਕਰਨ ਅਤੇ ਸ਼ਿਕਾਇਤਾਂ ਦਾ ਹੱਲ ਯਕੀਨੀ ਬਣਾਉਣ ਲਈ ਫ਼ਰੀਦਕੋਟ ਰੇਂਜ ਦੇ ਜ਼ਿਲ੍ਹਿਆਂ ਵਿੱਚ ਕੁੱਲ 120 ਰਾਹਤ ਕੈਂਪ ਲਾਏ ਗਏ ਅਤੇ ਇਨ੍ਹਾਂ ਕੈਂਪਾਂ ਦੌਰਾਨ 7248 ਦਰਖਾਸਤਾਂ ਦਾ ਨਿਪਟਾਰਾ ਕੀਤਾ ਗਿਆ । ਉਨ੍ਹਾਂ ਕਿਹਾ ਕਿ ਟਰੈਫਿਕ ਨਿਯਮਾਂ ਨੂੰ ਹੋਰ ਸਖਤੀ ਨਾਲ ਲਾਗੂ ਕਰਨ ਲਈ ਫ਼ਰੀਦਕੋਟ ਰੇਂਜ ਅਧੀਨ ਆਉਂਦੇ ਜ਼ਿਲ੍ਹਿਆਂ ਵਿੱਚ ਸਾਲ 2025 ਦੌਰਾਨ ਟਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਵਿਅਕਤੀਆਂ ਦੇ ਕੁੱਲ 92350 ਚਲਾਨ ਕੀਤੇ ਗਏ ।

ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਸਹਿਯੋਗ ਦੇਣ ਲੋਕ

ਫ਼ਰੀਦਕੋਟ ਰੇਂਜ ਅਧੀਨ ਆਉਂਦੇ ਜ਼ਿਲ੍ਹਿਆਂ ਵਿੱਚ ਸੰਗਠਿਤ ਅਪਰਾਧ ਦੇ ਦੋਸ਼ੀਆਂ ਖਿਲਾਫ ਕਾਰਵਾਈ ਕਰਦਿਆਂ 666 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਪੀ.ਓ/ਭਗੋੜਿਆ ਖਿਲਾਫ ਕਾਰਵਾਈ ਕਰਦਿਆਂ 330 ਪੀ.ਓ/ਭਗੋੜਿਆ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਇਲਾਵਾ ਪ੍ਰੋਜੈਕਟ ਸੰਪਰਕ ਮੁਹਿੰਮ ਤਹਿਤ ਨਸ਼ਿਆਂ ਦੇ ਭੈੜੇ ਨਤੀਜਿਆਂ ਤੋਂ ਜਾਗਰੂਕ ਕਰਨ ਲਈ ਕੁੱਲ 1985 ਮੀਟਿੰਗਾਂ/ਸੈਮੀਨਾਰਾਂ ਦਾ ਆਯੋਜਨ ਕੀਤਾ ਗਿਆ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਸਹਿਯੋਗ ਦਿੰਦੇ ਹੋਏ ਸੇਫ਼ ਪੰਜਾਬ ਹੈਲਪਲਾਈਨ 97791-00200 ‘ਤੇ ਗੁਪਤ ਜਾਣਕਾਰੀ ਸਾਂਝੀ ਕਰਨ।

Sukhanwala Murder Case: ਸੁੱਖਣਵਾਲਾ ਕਤਲ ਮਾਮਲੇ ’ਚ ਹੋਈ ਇੱਕ ਹੋਰ ਔਰਤ ਦੀ ਗ੍ਰਿਫ਼ਤਾਰੀ, ਜਾਣੋ
ਮ੍ਰਿਤਕ ਗੁਰਵਿੰਦਰ ਸਿੰਘ ਦੀ ਪਤਨੀ ਰੁਪਿੰਦਰ ਕੌਰ ਦੀ ਸਹੇਲੀ ਨੂੰ ਕੀਤਾ ਗ੍ਰਿਫ਼ਤਾਰ

ਸਾਜਿਸ਼ ਵਿੱਚ ਸ਼ਾਮਲ ਮ੍ਰਿਤਕ ਦੀ ਪਤਨੀ ਸਮੇਤ ਦੋ ਮੁਲਜ਼ਮ ਪਹਿਲਾ ਹੀ ਹਨ ਫਰੀਦਕੋਟ ਪੁਲਿਸ ਦੀ ਗ੍ਰਿਫਤ ਵਿੱਚ

Sukhanwala Murder Case: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਫ਼ਰੀਦਕੋਟ ਦੇ ਐਸਐਸਪੀ ਡਾ. ਪ੍ਰਗਿਆ ਜੈਨ ਦੀ ਅਗਵਾਈ ਹੇਠ ਫ਼ਰੀਦਕੋਟ ਪੁਲਿਸ ਵੱਲੋਂ ਸੰਗੀਨ ਅਪਰਾਧਾਂ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਅਪਣਾਉਦੇ ਹੋਏ ਕਾਰਵਾਈ ਕੀਤੀ ਜਾਂਦੀ ਹੈ। ਇਸੇ ਕੜੀ ਵਿੱਚ ਪਿੰਡ ਸੁੱਖਣਵਾਲਾ ਵਿੱਚ ਹੋਏ ਕਤਲ ਮਾਮਲੇ ਵਿੱਚ ਇੱਕ ਹੋਰ ਮਹਿਲਾ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਾਜਿਸ਼ ਵਿੱਚ ਸ਼ਾਮਲ ਮ੍ਰਿਤਕ ਦੀ ਪਤਨੀ ਅਤੇ 2 ਹੋਰ ਵਿਅਕਤੀਆਂ ਪਹਿਲਾ ਹੀ ਗ੍ਰਿਫ਼ਤਾਰ ਕੀਤੇ ਹਨ। ਇਹ ਜਾਣਕਾਰੀ ਡੀਐਸਪੀ ਤਰਲੋਚਨ ਸਿੰਘ (ਸਬ-ਡਵੀਜਨ) ਫ਼ਰੀਦਕੋਟ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਸਾਂਝੀ ਕੀਤੀ ਗਈ। ਗ੍ਰਿਫ਼ਤਾਰ ਕੀਤੀ ਔਰਤ ਦੀ ਪਛਾਣ ਵੀਰਇੰਦਰ ਕੌਰ (26) ਵਜੋ ਹੋਈ ਹੈ, ਜੋ ਕਿ ਫਰੀਦਕੋਟ ਦੇ ਮੁਹੱਲਾ ਖੋਖਰਾ ਜਤਿੰਦਰ ਚੌਕ ਦੀ ਰਿਹਾਇਸ਼ੀ ਹੈ।

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ 28-29 ਨਵੰਬਰ ਦੀ ਰਾਤ ਨੂੰ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਸੁੱਖਣਵਾਲਾ ਦੇ ਵਸਨੀਕ ਗੁਰਵਿੰਦਰ ਸਿੰਘ ਨਾਂਅ ਦੇ ਵਿਅਕਤੀ ਦੇ ਕਤਲ ਹੋਣ ਸਬੰਧੀ ਥਾਣਾ ਸਦਰ ਫ਼ਰੀਦਕੋਟ ਵਿਖੇ ਮੁਕੱਦਮਾ ਦਰਜ ਰਜਿਸਟਰ ਕਰਕੇ ਕਤਲ ਦੀ ਵਾਰਦਾਤ ਵਿੱਚ ਸ਼ਾਮਿਲ ਗੁਰਵਿੰਦਰ ਸਿੰਘ ਦੀ ਪਤਨੀ ਰੁਪਿੰਦਰ ਕੌਰ, ਹਰਕੰਵਲਪ੍ਰੀਤ ਸਿੰਘ ਉਰਫ ਲਾਡੀ ਅਤੇ ਇੱਕ ਵਿਸ਼ਵਜੀਤ ਕੁਮਾਰ ਉਰਫ ਪੀਚਾ ਵੀ ਗ੍ਰਿਫਤਾਰ ਕੀਤਾ ਗਿਆ।  ਉਪਰੰਤ ਮੁਲਜ਼ਮਾਂ ਦੀ ਪੁੱਛਗਿੱਛ ਅਤੇ ਟੈਕਨੀਕਲ ਤਫਤੀਸ਼ ਤੋਂ ਇਹ ਸਾਹਮਣੇ ਆਇਆ ਕਿ ਵੀਰਇੰਦਰ ਕੌਰ ਨਾਂਅ ਦੀ ਮਹਿਲਾ ਜੋ ਕਿ ਰੁਪਿੰਦਰ ਕੌਰ ਦੀ ਦੋਸਤ ਸੀ ਅਤੇ ਉਸ ਨੂੰ ਇਸ ਕਤਲ ਵਾਰਦਾਤ ਬਾਰੇ ਪਹਿਲਾ ਤੋਂ ਹੀ ਜਾਣਕਾਰੀ ਸੀ, ਕਿ ਰੁਪਿੰਦਰ ਕੌਰ ਵੱਲੋਂ ਆਪਣੇ ਸਾਥੀ ਨਾਲ ਮਿਲ ਕੇ ਇਸ ਕਤਲ ਦੀ ਵਾਰਦਾਤ ਨੂੰ ਦਿੱਤਾ ਜਾਣਾ ਹੈ। ਜਿਸ ਕਾਰਨ ਵੀਰਇੰਦਰ ਕੌਰ ਨੂੰ ਮਾਮਲੇ ਵਿੱਚ ਨਾਮਜ਼ਦ ਕਰਕੇ ਅੱਜ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Gut Bacteria: ਅਮਰੀਕੀ ਵਿਗਿਆਨੀਆਂ ਨੇ ਖੋਜਿਆ ਅਜਿਹਾ ਗਟ ਬੈਕਟੀਰੀਆ ਜੋ ਭਾਰ ਘਟਾਉਣ ਵਿੱਚ ਵੀ ਮੱਦਦਗਾਰ

ਜਿਕਰਯੋਗ ਹੈ ਕਿ ਮ੍ਰਿਤਕ ਗੁਰਵਿੰਦਰ ਸਿੰਘ ਦਾ ਵਿਆਹ ਰੁਪਿੰਦਰ ਕੌਰ ਨਾਲ ਹੋਇਆ ਸੀ, ਪ੍ਰੰਤੂ ਰੁਪਿੰਦਰ ਕੌਰ ਦੇ ਗੈਰ ਸਮਾਜਿਕ ਸੰਬੰਧ ਹਰਕੰਵਲਪ੍ਰੀਤ ਸਿੰਘ ਨਾਲ ਸਨ ਅਤੇ ਮਿਤੀ 28-29 ਨਵੰਬਰ ਦੀ ਰਾਤ ਨੂੰ ਮ੍ਰਿਤਕ ਦੀ ਪਤਨੀ ਰੁਪਿੰਦਰ ਕੌਰ ਵੱਲੋਂ ਆਪਣੇ ਪਤੀ ਨੂੰ ਮਾਰਨ ਦੀ ਸਾਜਿਸ਼ ਦੇ ਤਹਿਤ ਆਪਣੇ ਸਾਥੀ ਹਰਕੰਵਲਪ੍ਰੀਤ ਸਿੰਘ ਨੂੰ ਘਰ ਬੁਲਾਇਆ, ਜਿਸ ਦੌਰਾਨ ਇਨ੍ਹਾਂ ਵੱਲੋਂ ਮਿਲ ਕੇ ਮ੍ਰਿਤਕ ਗੁਰਵਿੰਦਰ ਸਿੰਘ ਦੇ ਕਤਲ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ। ਇਸ ਦੇ ਨਾਲ ਹੀ ਇਨ੍ਹਾਂ ਮੁਲਾਜ਼ਮਾਂ ਵੱਲੋਂ ਇਸ ਕਤਲ ਦੀ ਵਾਰਦਾਤ ਨੂੰ ਲੁੱਟ ਦੀ ਵਾਰਦਾਤ ਦੀ ਰੰਗਤ ਦੇਣ ਦੀ ਕੋਸ਼ਿਸ਼ ਵੀ ਕੀਤੀ ਗਈ ਸੀ, ਪ੍ਰੰਤੂ ਫਰੀਦਕੋਟ ਪੁਲਿਸ ਵੱਲੋਂ ਨਾ ਸਿਰਫ ਇਸ ਸਾਜਿਸ਼ ਨੂੰ ਨਾਕਾਮ ਕੀਤਾ ਸਗੋਂ ਇਸ ਵਿੱਚ ਸ਼ਾਮਿਲ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਸਦਰ ਫਰੀਦਕੋਟ ਵਿਖੇ ਮੁਕੱਦਮਾ ਨੰਬਰ 274 ਅਧੀਨ ਧਾਰਾ 103, 61(2), 303(2) ਤਹਿਤ ਦਰਜ ਰਜਿਸਟਰ ਕੀਤਾ ਗਿਆ ਹੈ। Sukhanwala Murder Case