Language Department Punjab - Sach Kahoon Punjabi

Literary Event Punjab: ਮੁੱਖ ਮਹਿਮਾਨ ਭਾਸ਼ਾ ਮੰਤਰੀ ਦੀ ਲੇਟ ਲਤੀਫੀ ਨੇ ਸੁੱਕਣੇ ਪਾਏ ਸਾਹਿਤਕਾਰ
ਮੁੱਖ ਮਹਿਮਾਨ ਦੀ ਥਾਂ ਵਿਸ਼ੇਸ਼ ਮਹਿਮਾਨਾਂ ਤੋਂ ਹੀ ਸਰਵੋਤਮ ਸਾਹਿਤਕਾਰਾਂ ਨੂੰ ਦਿਵਾਏ ਗਏ ਪੁਰਸਕਾਰ | Literary Event Punjab

ਸਮਾਗਮ ਸਮੇਟੇ ਜਾਣ ਤੋਂ ਬਾਅਦ ਹੀ ਪੁੱਜੇ ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਭਾਸ਼ਾ ਵਿਭਾਗ ਪੰਜਾਬ ਦੇ ਵੇਹੜੇ ’ਚ ਪੰਜਾਬੀ ਮਾਂਹ ਦੇ ਵਿਦਾਇਗੀ ਸਮਰੋਹ ’ਚ ਮੁੱਖ ਮਹਿਮਾਨ ਭਾਸ਼ਾ ਮੰਤਰੀ ਨੇ ਸਾਹਿਤਕਾਰਾਂ ਤੇ ਵਿਭਾਗ ਨੂੰ ਸੁਕਣੇ ਪਾ ਦਿੱਤਾ। ਆਲਮ ਇਹ ਰਿਹਾ ਕਿ ਸਰਵੋਤਮ ਸਾਹਿਤਕਾਰਾਂ ਨੂੰ ਪੁਰਸਕਾਰ ਮੰਤਰੀ ਦੀ ਥਾਂ ਵਿਸ਼ੇਸ਼ ਮਹਿਮਾਨਾਂ ਦੇ ਹੱਥੋਂ ਹੀ ਦਿਵਾਉਣ ਨੂੰ ਮਜ਼ਬੂਰ ਹੋਣਾ ਪਿਆ। ਭਾਸ਼ਾ ਮੰਤਰੀ ਸਮਾਗਮ ਵਿੱਚ ਉਸ ਸਮੇਂ ਪਹੁੰਚੇ ਜਦੋਂ ਟੈਂਟ ਤੇ ਕੁਰਸੀਆਂ ਨੂੰ ਸਮੇਟਿਆ ਜਾ ਰਿਹਾ ਸੀ। Literary Event Punjab

ਜਾਣਕਾਰੀ ਅਨੁਸਾਰ ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਂਹ 2024 ਦਾ ਵਿਦਾਇਗੀ ਸਮਰੋਹ ਅੱਜ ਆਪਣੇ ਵੇਹੜੇ ਵਿੱਚ ਰੱਖਿਆ ਗਿਆ ਸੀ ਅਤੇ ਇਸ ਵਿੱਚ ਮੁੱਖ ਮਹਿਮਾਨ ਵਜੋਂ ਭਾਸ਼ਾ ਅਤੇ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੁੱਜਣਾ ਸੀ । ਸਮਾਗਮ ਸਵੇਰੇ 10 ਵਜੇ ਸ਼ੁਰੂ ਹੋ ਗਿਆ ਅਤੇ ਸਮਾਗਮ ਵਿੱਚ ਲੇਖਕ, ਸਹਿਤਕਾਰ ਅਤੇ ਪੰਜਾਬੀ ਭਾਸ਼ਾ ਨੂੰ ਪਿਆਰ ਕਰਨ ਵਾਲੇ ਮੁਰੀਦ ਸਮੇਂ ਸਿਰ ਪੁੱਜ ਗਏ। ਇਸੇ ਦੌਰਾਨ ਮੁੱਖ ਮਹਿਮਾਨ ਦੀ ਉਡੀਕ ਦੁਪਹਿਰ ਤੱਕ ਹੁੰਦੀ ਰਹੀ ਅਤੇ ਪ੍ਰੋਗਰਾਮ ਲੰਬਾ ਖਿੱਚਦਾ ਗਿਆ। ਦੋ ਵਜੇ ਤੱਕ ਮੁੱਖ ਮਹਿਮਾਨ ਨਾ ਪੁੱਜੇ ਤਾਂ ਵਿਸ਼ੇਸ਼ ਮਹਿਮਾਨਾਂ ਤੋਂ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰ ਜੇਤੂਆਂ ਨੂੰ ਸਨਮਾਨਿਤ ਕਰਵਾਇਆ ਗਿਆ। ਸਮਾਗਮ ਖਤਮ ਹੋਣ ’ਤੇ ਜਦੋਂ ਇਕ ਪਾਸੇ ਟੈਂਟ ਖੋਲ੍ਹੇ ਜਾ ਰਹੇ ਸਨ ਤੇ ਕੁਰਸੀਆਂ ਸਮੇਟਿਆ ਜਾ ਰਿਹਾ ਸੀ ਤਾਂ ਅਚਾਨਕ ਸਮਾਗਮ ਦੇ ਮੁੱਖ ਮਹਿਮਾਨ ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਪੁੱਜ ਗਏ। ਉਦੋਂ ਤਕ ਸਨਮਾਨਿਤ ਸਾਹਿਤਕਾਰ ਤੇ ਹੋਰ ਲੇਖਕ ਜਾ ਚੁੱਕੇ ਸਨ ਅਤੇ ਕੁਝ ਦੁਪਹਿਰ ਦਾ ਖਾਣਾ ਖਾ ਰਹੇ ਸਨ ।

ਇਹ ਵੀ ਪੜ੍ਹੋ: Kejriwal Attacked: ਪੈਦਲ ਯਾਤਰਾ ਦੌਰਾਨ ਕੇਜਰੀਵਾਲ ‘ਤੇ ਹਮਲਾ, ਨੌਜਵਾਨ ਮੌਕੇ ’ਤੇ ਕਾਬੂ

ਇਸ ਦੌਰਾਨ ਵੱਡੀ ਲੇਟ ਲਤੀਫੀ ਦਾ ਸ਼ਿਕਾਰ ਹੋਏ ਕੈਬਨਿਟ ਮੰਤਰੀ ਵਲੋਂ ਇਥੇ ਮੌਜੂਦ ਸਕੂਲੀ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਤੇ ਪੁਸਤਕ ਸੱਭਿਆਚਾਰ ਨਾਲ ਜੁੜਣ ਲਈ ਪ੍ਰੇਰਿਤ ਕੀਤਾ। ਦੂਸਰੇ ਪਾਸੇ ਕੈਬਨਿਟ ਮੰਤਰੀ ਹੱਥੋਂ ਸਨਮਾਨ ਹਾਸਿਲ ਨਾ ਕਰ ਸਕਣ ਵਾਲੇ ਸਾਹਿਤਕਾਰਾਂ ‘ਚ ਨਿਰਾਸ਼ਾ ਪਾਈ ਗਈ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਿਨਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਕੁਝ ਨਿੱਜੀ ਕਾਰਨਾਂ ਕਰਕੇ ਪੁੱਜਣ ਵਿਚ ਦੇਰੀ ਹੋਈ ਹੈ ਇਕ ਸਵਾਲ ਦੇ ਜਵਾਬ ‘ਚ ਕੈਬਨਿਟ ਮੰਤਰੀ ਨੇ ਕਿਹਾ ਕਿ ਸਾਹਿਤ ਸਦਨ ਵਿਭਾਗ ਨੂੰ ਵਾਪਸ ਦੇਣ ਲਈ ਪ੍ਰੀਕਿ੍ਰਆ ਲਗਭਗ ਪੂਰੀ ਹੋ ਚੁੱਕੀ ਹੈ, ਜਲਦ ਐਨਸੀਸੀ ਤੋਂ ਖਾਲੀ ਕਰਵਾ ਕੇ ਸਾਹਿਤਕਾਰਾਂ ਨੂੰ ਸਮਰਪਿਤ ਕੀਤਾ ਜਾਵੇਗਾ। ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜਫਰ ਨੂੰ ਪੰਜ ਮਹੀਨੇ ਤੋਂ ਤਨਖਾਹ ਨਾ ਮਿਲਣ ਦੇ ਸਵਾਲ ’ਤੇ ਕੈਬਨਿਟ ਮੰਤਰੀ ਨੇ ਕਿਹਾ ਕਿ ‘‘ਜਫਰ ਸਾਹਿਬ ਖੁਦ ਸਮਰੱਥ ਹਨ।

ਅੱਜ ਦੇ ਪੰਜਾਬੀ ਮਾਹ-2024 ਦੇ ਵਿਦਾਇਗੀ ਸਮਾਰੋਹ ਵਿਚ ਹਿੰਦੀ 2023 ਤੇ 2024), ਸੰਸਕਿ੍ਰਤ (2023 ਤੇ 2024) ਤੇ ਉਰਦੂ (2024) ਦੇ ਸਰਵੋਤਮ ਸਾਹਿਤਕ ਪੁਰਸਕਾਰ ਸਾਹਿਤਕਾਰਾਂ ਨੂੰ ਪ੍ਰਦਾਨ ਕਰਨੇ ਸਨ। ਭਾਸਾ ਮੰਤਰੀ ਦੇ ਸਮੇਂ ਸਿਰ ਨਾ ਪੁੱਜਣ ਕਾਰਨ ਸਾਹਿਤਕਾਰਾਂ ਨੂੰ ਵਿਸ਼ੇਸ਼ ਮਹਿਮਾਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਧਰਮ ਅਧਿਐਨ ਵਿਭਾਗ ਦੇ ਸਾਬਕਾ ਮੁਖੀ ਪ੍ਰੋ. ਹਰਪਾਲ ਸਿੰਘ ਪੰਨੂ ਅਤੇ ਸ੍ਰੋਮਣੀ ਪੰਜਾਬੀ ਆਲੋਚਕ ਡਾ. ਸੁਰਜੀਤ ਸਿੰਘ ਭੱਟੀ ਵੱਲੋਂ ਸਨਮਾਨਿਤ ਕੀਤਾ ਗਿਆ। ਜਦੋਂ ਮੰਤਰੀ ਸਾਹਿਬ ਪੁੱਜੇ ਤਾਂ ਉਦੋਂ ਕੁਝ ਸਾਹਿਤਕਾਰ ਖਾਣਾ ਖਾ ਰਹੇ ਸਨ ਅਤੇ ਉਨਾਂ ਨਾਲ ਹੀ ਭਾਸ਼ ਮੰਤਰੀ ਵੱਲੋਂ ਫੋਟੋਆਂ ਖਿੱਚਵਾਈਆਂ ਗਈਆਂ। ਜਿਕਰੇਖਾਸ ਹੈ ਕਿ ਭਾਸ਼ਾ ਵਿਭਾਗ ਵੱਲੋਂ 1 ਨਵੰਬਰ ਨੂੰ ਪੰਜਾਬੀ ਮਾਂਹ 2024 ਦੇ ਸ਼ੁਰੂਆਤੀ ਸਮਾਗਮ ਵਿੱਚ ਵੀ ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਨਹੀਂ ਪੁੱਜੇ ਸਨ ਤੇ ਉਨਾਂ ਦੀ ਥਾਂ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਵੱਲੋਂ ਆਪਣੀ ਹਾਜਰੀ ਲਵਾਈ ਗਈ ਸੀ।

ਵੱਡੇ ਤਿਉਹਾਰਾਂ ਮੌਕੇ ਤੋਹਫਿਆਂ ਦੇ ਰੂਪ ’ਚ ਪੁਸਤਕਾਂ ਦੇਣ ਦੀ ਮੁਹਿੰਮ ਚਲਾਵੇਗਾ ਭਾਸ਼ਾ ਵਿਭਾਗ

ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਨੇ ਲੋਕਾਂ ਨੂੰ ਪੁਸਤਕਾਂ ਨੂੰ ਆਪਣੇ ਜੀਵਨ ਤੇ ਸਹਿਚਾਰ ਦਾ ਹਿੱਸਾ ਬਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਸੋਸ਼ਲ ਮੀਡੀਆ ਦੇ ਯੁੱਗ ’ਚ ਮੁੜ ਤੋਂ ਕਿਤਾਬਾਂ ਅਤੇ ਆਪਣੇ ਵਿਰਸੇ ਨਾਲ ਜੁੜਨ ਦੀ ਲੋੜ ਹੈ। ਉਹਨਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਭਾਸ਼ਾ ਵਿਭਾਗ ਮਿਆਰੀ ਸਾਹਿਤ ਪਾਠਕਾਂ ਦੀ ਝੋਲੀ ਪਾਵੇ ਅਤੇ ਆਪਣੇ ਪੈਰਾਂ ’ਤੇ ਖੜ੍ਹਾ ਹੋਵੇ।ਉਨ੍ਹਾਂ ਕਿਹਾ ਅਗਲੇ ਵਰ੍ਹੇ ਦੀਵਾਲੀ ਵਰਗੇ ਵੱਡੇ ਤਿਉਹਾਰਾਂ ਮੌਕੇ ਤੋਹਫਿਆਂ ਦੇ ਰੂਪ ’ਚ ਪੁਸਤਕਾਂ ਦੇਣ ਲਈ ਭਾਸ਼ਾ ਵਿਭਾਗ ਇੱਕ ਮੁਹਿੰਮ ਚਲਾਏਗਾ। ਇਸ ਮੌਕੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਨੇ ਆਪਣੇ ਵਿਦਾਇਗੀ ਭਾਸ਼ਨ ‘ਚ ਇੱਕ ਮਹੀਨੇ ਦੌਰਾਨ ਕੀਤੀਆਂ ਪ੍ਰਾਪਤੀਆਂ ਦਾ ਜ਼ਿਕਰ ਕਿਹਾ ਕਿ ਭਾਸ਼ਾ ਵਿਭਾਗ ਪੰਜਾਬ ਵੱਲੋਂ ਕਰਵਾਏ ਪੰਜਾਬੀ ਮਾਹ-2024 ਦੀ ਸ਼ੁਰੂਆਤ ਬੜੇ ਖੁਸ਼ਨੁਮਾ ਤੇ ਤਸੱਲੀਬਖਸ਼ ਅੰਦਾਜ਼ ‘ਚ ਹੋਈ ਤੇ ਵਿਭਾਗ ਨੇ ਕਈ ਮੱਲਾਂ ਮਾਰੀਆਂ। Literary Event Punjab

Punjab News : ਪੰਜਾਬ ਭਵਨ ਵਿਖੇ ਲੱਗਣੀਆਂ ਸ਼ੁਰੂ ਹੋਈਆਂ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ
ਭਾਸ਼ਾ ਵਿਭਾਗ ਪੰਜਾਬ ਦਾ ਨਿੱਗਰ ਤੇ ਨਿਵੇਕਲਾ ਉਪਰਾਲਾ

Punjab News : (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਭਾਸ਼ਾ ਵਿਭਾਗ ਪੰਜਾਬ ਵੱਲੋਂ ਪਿਛਲੇ ਸਮੇਂ ’ਚ ਫ਼ੈਸਲਾ ਕੀਤਾ ਗਿਆ ਸੀ ਦਿੱਲੀ ਵਿਖੇ ਸਥਿਤ ਪੰਜਾਬ ਭਵਨ ਵਿੱਚ ਪੰਜਾਬੀ ਸਾਹਿਤ, ਭਾਸ਼ਾ ਅਤੇ ਚਿੰਤਨ ਦੇ ਉੱਘੇ ਸਿਤਾਰਿਆਂ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ। ਇਸ ਦੀ ਪਹਿਲੀ ਕਿਸ਼ਤ ਵਜੋਂ ਅੱਜ 10 ਤਸਵੀਰਾਂ ਪੰਜਾਬ ਭਵਨ ਦੇ ਏ-ਬਲਾਕ ਦੇ ਵਰਾਂਡਿਆਂ ਅਤੇ ਗੈਲਰੀਆਂ ਵਿੱਚ ਲਗਾਈਆਂ ਗਈਆਂ। ਪ੍ਰਵੇਸ਼ ਮੰਜ਼ਿਲ ’ਤੇ ਆਧੁਨਿਕ ਪੰਜਾਬੀ ਸਾਹਿਤ ਦੇ ਮੋਢੀ ਭਾਈ ਵੀਰ ਸਿੰਘ ਅਤੇ ਜਗਤ ਪ੍ਰਸਿੱਧ ਪੰਜਾਬੀ ਲੇਖਿਕਾ ਅੰਮ੍ਰਿਤਾ ਪ੍ਰੀਤਮ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ।

ਪਹਿਲੀ ਮੰਜ਼ਿਲ ‘ਤੇ ਮੁੱਖ ਮੰਤਰੀ ਦੇ ਦਫ਼ਤਰੀ ਕਮਰੇ ਨੇੜੇ ਪੰਜਾਬੀ ਦੇ ਤਿੰਨ ਉੱਘੇ ਕਾਵਿ-ਸਿਤਾਰਿਆਂ ਸ਼ਿਵ ਕੁਮਾਰ ਬਟਾਲਵੀ, ਅਵਤਾਰ ਪਾਸ਼ ਅਤੇ ਸੁਰਜੀਤ ਪਾਤਰ ਦੀਆਂ ਤਸਵੀਰਾਂ ਲਗਾਈਆਂ ਗਈਆਂ। ਦੂਜੀ ਮੰਜ਼ਿਲ ’ਤੇ ਪੰਜਾਬੀ ਨਾਟਕ ਦੇ ਪਿਤਾਮਾ ਈਸ਼ਵਰ ਚੰਦਰ ਨੰਦਾ ਅਤੇ ਪੰਜਾਬੀ ਕਲਾ ਦੇ ਸ਼ਾਹਜਹਾਂ ਡਾ. ਮਹਿੰਦਰ ਸਿੰਘ ਰੰਧਾਵਾ ਦੀਆਂ ਤਸਵੀਰਾਂ ਲਗਾਈਆਂ ਗਈਆਂ। ਤੀਸਰੀ ਮੰਜ਼ਿਲ ਤੇ ਪ੍ਰਗਤੀਵਾਦੀ ਸ਼ਾਇਰਾਂ ਬਾਵਾ ਬਲਵੰਤ, ਲਾਲ ਸਿੰਘ ਦਿਲ ਦੇ ਨਾਲ ਨਾਲ ਪੰਜਾਬੀ ਬੋਲੀ ਦੇ ਸ਼ੁਦਾਈ ਕਵੀ ਫ਼ਿਰੋਜ਼ਦੀਨ ਸ਼ਰਫ਼ ਸਾਹਿਬ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ।

ਇਹ ਵੀ ਪੜ੍ਹੋ: Punjab Holiday News: ਪੰਜਾਬ ’ਚ ਤਿੰਨ ਦਿਨ ਦੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਇਸ ਸ਼ੁੱਭ ਮੌਕੇ ’ਤੇ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਕੁੱਲ 100 ਦੇ ਕਰੀਬ ਪੰਜਾਬੀ ਦੇ ਸਵਰਗੀ ਕਵੀਆਂ, ਲੇਖਕਾਂ, ਚਿੰਤਕਾਂ ਅਤੇ ਭਾਸ਼ਾ ਕਰਮੀਆਂ ਦੀਆਂ ਤਸਵੀਰਾਂ ਪੰਜਾਬ ਭਵਨ ਦੇ ਦੋਵਾਂ ਬਲਾਕਾਂ ਦੀਆਂ ਸਾਰੀਆਂ ਮੰਜਿਲਾਂ ’ਤੇ ਸਥਾਪਿਤ ਕੀਤੀਆਂ ਜਾਣਗੀਆਂ। ਉਹਨਾਂ ਦੱਸਿਆ ਕਿ ਪੰਜਾਬ ਭਵਨ ਦੀ ਡਿਓਢੀ ਵਿੱਚ ਭਾਸ਼ਾ ਵਿਭਾਗ ਦੀਆਂ ਪ੍ਰਕਾਸ਼ਤ ਪੁਸਤਕਾਂ ਦੀ ਪ੍ਰਦਰਸ਼ਨੀ ਲੱਗਣ ਨਾਲ ਵਿਭਾਗ ਦੇ ਸਥਾਨਕ ਦਫ਼ਤਰ ’ਤੇ ਕਿਤਾਬਾਂ ਦੇ ਵਿਕਰੀ ਕੇਂਦਰ ਵਿਖੇ ਪਾਠਕਾਂ ਦਾ ਰੁਝਾਨ ਕਾਫ਼ੀ ਵਧਿਆ ਹੈ ਅਤੇ ਕਿਤਾਬਾਂ ਦੀ ਵਿਕਰੀ ਵਿੱਚ ਕਾਫ਼ੀ ਵਾਧਾ ਹੋਇਆ ਹੈ। Punjab News

ਇਸ ਮੌਕੇ ਰੈਜ਼ੀਡੈਂਟ ਕਮਿਸ਼ਨਰ ਸ਼੍ਰੀਮਤੀ ਸ਼ਰੂਤੀ ਸਿੰਘ ਨੇ ਦੱਸਿਆ ਕਿ ਪੰਜਾਬ ਭਵਨ ਦੇ ਕਮਰਿਆਂ ਦੇ ਅੰਦਰ ਵੀ ਪੰਜਾਬ ਦੀ ਰੂਹ ਨੂੰ ਦਰਸਾਉਂਦੀਆਂ ਕਲਾ ਕਿਰਤਾਂ ਪ੍ਰਦਰਸ਼ਤ ਕੀਤੀਆਂ ਜਾਣਗੀਆਂ। ਜਿਸ ਤਰ੍ਹਾਂ ਇਹ ਤਸਵੀਰਾਂ ਲਗਾਉਣ ਵਿੱਚ ਭਾਸ਼ਾ ਵਿਭਾਗ ਨੇ ਪਹਿਲ ਕਦਮੀ ਕੀਤੀ ਹੈ ਉਹ ਪੰਜਾਬ ਕਲਾ ਪ੍ਰੀਸ਼ਦ ਦੀਆਂ ਸੇਵਾਵਾਂ ਵੀ ਲੈਣਗੇ। ਉਹਨਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਪੰਜਾਬ ਭਵਨ ਵਿਖੇ ਸਥਿਤ ਪੰਜਾਬੀ ਸਾਹਿਤ ਕੇਂਦਰ ਦੀ ਸਾਂਭ-ਸੰਭਾਲ ਅਤੇ ਦਿੱਖ ਸੁਧਾਰਨ ਦਾ ਕਾਰਜ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਇਸ ਮੌਕੇ ਭਾਸ਼ਾ ਵਿਭਾਗ ਪੰਜਾਬ ਦੇ ਸਹਾਇਕ ਡਾਇਰੈਕਟਰ ਸ਼੍ਰੀ ਅਲੋਕ ਚਾਵਲਾ ਅਤੇ ਵਿਭਾਗ ਦੇ ਸਥਾਨਕ ਦਫ਼ਤਰ ਦੀ ਇੰਚਾਰਜ ਕਰੁਣਾ ਅਤੇ ਡਿਪਟੀ ਰੈਜ਼ੀਡੈਂਟ ਕਮਿਸ਼ਨਰ ਸ੍ਰੀਮਤੀ ਅਸਿਤਾ ਸ਼ਰਮਾ ਵੀ ਮੌਜੂਦ ਸਨ।

Punjabi Month Events: ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ ਦੇ ਸਮਾਗਮਾਂ ਦਾ ਐਲਾਨ
5 ਨਵੰਬਰ ਨੂੰ ਪਟਿਆਲਾ ਤੋਂ ਹੋਵੇਗੀ ਸ਼ੁਰੂਆਤ, ਸੂਬੇ ਭਰ ’ਚ ਮਹੀਨੇ ਦੌਰਾਨ ਹੋਣਗੇ ਸਮਾਗਮ

Punjabi Month Events: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ’ਚ ਉਚੇਰੀ ਸਿੱਖਿਆ ’ਤੇ ਭਾਸ਼ਾਵਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ’ਚ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਅਗਲੇ ਮਹੀਨੇ ਮਨਾਏ ਜਾਣ ਵਾਲੇ ਪੰਜਾਬੀ ਮਾਹ ਨਾਲ ਸਬੰਧਤ ਸਮਾਗਮਾਂ ਦਾ ਐਲਾਨ ਕਰ ਦਿੱਤਾ ਗਿਆ। ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਨੇ ਇੰਨ੍ਹਾਂ ਸਮਾਗਮਾਂ ਦੀ ਰੂਪ-ਰੇਖਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ 5 ਨਵੰਬਰ ਵਿਭਾਗ ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਵਿਖੇ ਪੰਜਾਬੀ ਮਾਹ ਦਾ ਉਦਘਾਟਨੀ ਸਮਾਰੋਹ ਹੋਵੇਗਾ। ਜਿਸ ਦੌਰਾਨ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਹਰਜੋਤ ਸਿੰਘ ਬੈਂਸ ਮੁੱਖ ਮਹਿਮਾਨ ਹੋਣਗੇ।

ਇਹ ਵੀ ਪੜ੍ਹੋ: Punjab Weather Alert: ਪੰਜਾਬ ਦੇ ਮੌਸਮ ਦਾ ਤਾਜ਼ਾ ਅਲਰਟ, ਆਉਣ ਵਾਲੇ ਦਿਨ ’ਚ ਕਿਸ ਤਰ੍ਹਾਂ ਦਾ ਰਹੇਗਾ ਮੌਸਮ

ਇਸ ਮੌਕੇ ਪਿਛਲੇ ਪੰਜਾਬੀ ਭਾਸ਼ਾ ਦੇ 2022,23 ਤੇ 24 ਨਾਲ ਸਬੰਧਤ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰ ਵੀ ਪ੍ਰਦਾਨ ਕੀਤੇ ਜਾਣਗੇ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਹੋਣਗੀਆਂ। ਜ਼ਫ਼ਰ ਨੇ ਦੱਸਿਆ ਕਿ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਪੰਜਾਬੀ ਮਾਹ ਤਹਿਤ ਹੋਣ ਵਾਲੇ ਸਮਾਗਮਾਂ ਦੌਰਾਨ ਪੰਜਾਬੀ ਭਾਸ਼ਾ ਬਾਰੇ ਗੋਸ਼ਟੀਆਂ, ਰੂਬੁਰੂ, ਸੈਮੀਨਾਰ, ਕਵੀ ਦਰਬਾਰ, ਨਾਟਕ, ਲੋਕ ਨਾਚ ਤੇ ਸੰਗੀਤਕ ਪੇਸ਼ਕਾਰੀਆਂ ਕਰਵਾਈਆਂ ਜਾਣਗੀਆਂ। Punjabi Month Events

ਸੂਬੇ ਦੇ ਵੱਖ-ਵੱਖ ਸਥਾਨਾਂ ’ਤੇ ਹੋਣ ਵਾਲੇ ਸਮਾਗਮਾਂ ਸਬੰਧੀ ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ 5 ਨਵੰਬਰ ਫਾਜ਼ਿਲਕਾ ਵਿਖੇ ਨਾਟਕ ਮੰਚਨ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਰੂਬਰੂ ਤੇ ਸਾਹਿਤਕ ਗੋਸ਼ਟੀ, 6 ਨਵੰਬਰ ਨੂੰ ਰੋਪੜ ਵਿਖੇ ਪੰਜਾਬੀ ਭਾਸ਼ਾ ਤੇ ਪ੍ਰਿੰਟ ਮੀਡੀਆ ਬਾਰੇ ਸੈਮੀਨਾਰ, 7 ਨਵੰਬਰ ਨੂੰ ਹੀ ਬਰਨਾਲਾ ਵਿਖੇ ਪੰਜਾਬੀ ਮਿੰਨੀ ਕਹਾਣੀ ਦੇ ਨਿਕਾਸ,ਵਿਕਾਸ ਤੇ ਭਵਿੱਖ ਬਾਰੇ ਗੋਸ਼ਟੀ ਅਤੇ ਕਹਾਣੀ ਦਰਬਾਰ, 8 ਨਵੰਬਰ ਨੂੰ ਮਾਨਸਾ ਵਿਖੇ ਨਾਟਕ ਮੰਚਨ, 11 ਨਵੰਬਰ ਨੂੰ ਫ਼ਿਰੋਜ਼ਪੁਰ ਵਿਖੇ ਪ੍ਰੰਪਰਾਗਤ ਲੋਕ ਗਾਇਕੀ ਬਾਰੇ ਚਰਚਾ ਤੇ ਪੇਸ਼ਕਾਰੀ, 12 ਨਵੰਬਰ ਨੂੰ ਲੁਧਿਆਣਾ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ,

ਪੁਰਸਕਾਰਾਂ ਦੀ ਵੰਡ, ਸਾਹਿਤਕ ਤੇ ਸੱਭਿਆਚਾਰਕ ਸਮਾਗਮਾਂ ਹੋਣਗੇ ਵਿਸ਼ੇਸ਼ ਆਕਰਸ਼ਨ

13 ਨਵੰਬਰ ਨੂੰ ਗੁਰਦਾਸਪੁਰ ਵਿਖੇ ਪੰਜਾਬੀ ਭਾਸ਼ਾ ਤੇ ਪੰਜਾਬੀ ਗਾਇਕੀ ਬਾਰੇ ਚਰਚਾ ਤੇ ਪੇਸ਼ਕਾਰੀ, 14 ਨਵੰਬਰ ਨੂੰ ਨਵਾਂ ਸ਼ਹਿਰ ਵਿਖੇ ਪੰਜਾਬੀ ਭਾਸ਼ਾ ਦੀ ਸਥਿਤੀ ਬਾਰੇ ਗੋਸ਼ਟੀ, 17 ਨਵੰਬਰ ਨੂੰ ਲੁਧਿਆਣਾ ਵਿਖੇ ਪੰਜਾਬੀ ਭਾਸ਼ਾ ਬਾਰੇ ਵਿਸ਼ੇਸ਼ ਭਾਸ਼ਣ ਤੇ ਕਵੀ ਦਰਬਾਰ, 18 ਤੇ 19 ਨਵੰਬਰ ਨੂੰ ਵਿਭਾਗ ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬੀ ਭਾਸ਼ਾ ਬਾਰੇ ਗੋਸ਼ਟੀ, 18 ਨਵੰਬਰ ਨੂੰ ਪਠਾਨਕੋਟ ਵਿਖੇ ਕਵੀ ਦਰਬਾਰ, 19 ਨਵੰਬਰ ਨੂੰ ਹੁਸ਼ਿਆਰਪੁਰ ਵਿਖੇ ਪੰਜਾਬੀ ਨਾਟਕ ਵਿੱਚ ਔਰਤ ਅਦਾਕਾਰਾਂ/ਨਿਰਦੇਸ਼ਕਾਂ ਦੀ ਸ਼ਮੂਲੀਅਤ, ਸੰਭਾਵਨਾਵਾਂ ਤੇ ਚੁਣੌਤੀਆਂ ਬਾਰੇ ਸੈਮੀਨਾਰ, 20 ਨਵੰਬਰ ਨੂੰ ਹੀ ਸੰਗਰੂਰ ਵਿਖੇ ਪੰਜਾਬੀ ਸਾਹਿਤ ਲਈ ਸਹਿਤ ਸਭਾਵਾਂ ਦੇ ਯੋਗਦਾਨ ਬਾਰੇ ਗੋਸ਼ਟੀ, 21 ਨਵੰਬਰ ਨੂੰ ਵਿਭਾਗ ਦੇ ਮੁੱਖ ਦਫਤਰ (ਪਟਿਆਲਾ) ਵਿਖੇ ਰਾਜ ਪੱਧਰੀ ਕਵੀ ਦਰਬਾਰ,

22 ਨਵੰਬਰ ਨੂੰ ਕਪੂਰਥਲਾ ਵਿਖੇ ਬਾਲ ਸਾਹਿਤ ਕੁਇਜ਼ ਮੁਕਾਬਲੇ (ਰਾਜ ਪੱਧਰੀ), 22 ਨਵੰਬਰ ਨੂੰ ਫ਼ਰੀਦਕੋਟ ਵਿਖੇ ਪੰਜਾਬੀ ਸਾਹਿਤਕ ਗਾਇਕੀ ਦੀਆਂ ਸੰਭਾਵਨਾਵਾਂ ਤੇ ਚੁਣੌਤੀਆਂ ਬਾਰੇ ਗੋਸ਼ਟੀ, 23 ਤੋਂ 27 ਨਵੰਬਰ ਤੱਕ ਬਠਿੰਡਾ ਵਿਖੇ ਰਾਜ ਪੱਧਰੀ ਨਾਟਕ ਮੇਲਾ, 26 ਨਵੰਬਰ ਨੂੰ ਜਲੰਧਰ ਵਿਖੇ ਪੰਜਾਬੀ ਭਾਸ਼ਾ ਅਤੇ ਵਰਤਮਾਨ ਇਲੈਕਟ੍ਰਾਨਿਕ ਮੀਡੀਆ ਬਾਰੇ ਸੈਮੀਨਾਰ, 27 ਨਵੰਬਰ ਨੂੰ ਅੰਮ੍ਰਿਤਸਰ ਵਿਖੇ ਪੰਜਾਬੀ ਨਾਟਕ ਬਾਰੇ ਗੋਸ਼ਟੀ ਤੇ ਵਰਕਸ਼ਾਪ, 28 ਨਵੰਬਰ ਨੂੰ ਮੋਹਾਲੀ ਵਿਖੇ ਪੰਜਾਬੀ ਸਿਨੇਮੇ ਦੀਆਂ ਭਾਸ਼ਾਈ ਤੇ ਸੱਭਿਆਚਾਰਕ ਚੁਣੌਤੀਆਂ, 29 ਨਵੰਬਰ ਨੂੰ ਮੋਗਾ ਵਿਖੇ ਗਜ਼ਲ ਵਰਕਸ਼ਾਪ,

30 ਨਵੰਬਰ ਨੂੰ ਪੰਜਾਬੀ ਮਾਹ ਦਾ ਵਿਦਾਇਗੀ ਸਮਾਗਮ ਮੁੱਖ ਦਫ਼ਤਰ ਪਟਿਆਲਾ ਵਿਖੇ ਹੋਵੇਗਾ। ਵਿਦਾਇਗੀ ਸਮਾਗਮ ਦੌਰਾਨ ਸਰਵੋਤਮ ਹਿੰਦੀ, ਸੰਸਕ੍ਰਿਤ ਅਤੇ ਉਰਦੂ ਭਾਸ਼ਾ ਦੇ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰ ਪ੍ਰਦਾਨ ਕੀਤੇ ਜਾਣਗੇ ਅਤੇ ਸਾਹਿਤਕ ਤੇ ਸਭਿਆਚਾਰਕ ਵਿਸ਼ੇਸ਼ ਆਕਰਸ਼ਨ ਹੋਣਗੇ। ਸਮੁੱਚੇ ਸਮਾਗਮਾਂ ਦੌਰਾਨ ਵਿਭਾਗੀ ਪੁਸਤਕਾਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। Punjabi Month Events

ਹਰਪ੍ਰੀਤ ਕੌਰ ਨੇ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਦਾ ਅਹੁਦਾ ਸੰਭਾਲਿਆ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਭਾਸ਼ਾ ਵਿਭਾਗ ਪੰਜਾਬ ਦੇ ਨਿਰਦੇਸ਼ਕ (ਡਾਇਰੈਕਟਰ) ਵਜੋਂ ਸ੍ਰੀਮਤੀ ਹਰਪ੍ਰੀਤ ਕੌਰ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜ਼ਰੀ ਵਿੱਚ ਅਹੁਦਾ ਸੰਭਾਲ ਲਿਆ ਹੈ। (Language Department Punjab) ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਕੱਤਰ ਉਚੇਰੀ ਸਿੱਖਿਆ ਤੇ ਭਾਸ਼ਾਵਾਂਕਮਲ ਕਿਸ਼ੋਰ ਯਾਦਵ ਦੇ ਅਤਿ ਧੰਨਵਾਦੀ ਹਨ ਜਿਨ੍ਹਾਂ ਨੇ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਨ ਲਈ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦੀ ਜਿੰਮੇਵਾਰੀ ਸੌਂਪੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਜਿੰਮੇਵਾਰੀ ਸੌਂਪੀ ਗਈ ਹੈ, ਉਸਨੂੰ ਪੂਰੀ ਤਨਦੇਹੀ ਅਤੇ ਜਿੰਮੇਵਾਰੀ ਨਾਲ ਨਿਭਾਉਣਗੇ। ਇਸ ਮੌਕੇ ਹਰਪ੍ਰੀਤ ਕੌਰ ਨੇ ਕਿਹਾ ਕਿ ਉਸਦੀ ਪੂਰੀ ਕੋਸ਼ਿਸ ਰਹੇਗੀ ਕਿ ਪੰਜਾਬ ਸਰਕਾਰ ਦੀਆਂ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਸਬੰਧੀ ਚਲਾਈਆਂ ਜਾ ਰਹੀਆਂ ਨੀਤੀਆਂ ਤੇ ਯੋਜਨਾਵਾਂ ਨੂੰ ਹੋਰ ਵੀ ਵਧੇਰੇ ਸ਼ਿੱਦਤ ਨਾਲ ਲਾਗੂ ਕਰਨ ਦੇ ਯਤਨ ਕੀਤੇ ਜਾਣ। ਇਸ ਦੇ ਨਾਲ ਹੀ ਉਨ੍ਹਾਂ ਭਾਸ਼ਾ ਵਿਭਾਗ, ਪੰਜਾਬ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਸਾਰੇ ਇਕਜੁੱਟ ਹੋ ਕੇ ਪੰਜਾਬੀ ਮਾਂ ਬੋਲੀ ਦੇ ਵਿਕਾਸ ਲਈ ਹੰਭਲੇ ਮਾਰੀਏ ਅਤੇ ਪੰਜਾਬੀ ਮਾਂ ਬੋਲੀ ਦਾ ਨਾਮ ਸਮੁੱਚੇ ਸੰਸਾਰ ਵਿਚ ਉਜਾਗਰ ਕਰੀਏ। (Language Department Punjab)

ਇਹ ਵੀ ਪੜ੍ਹੋ : ਸੰਸਦ ‘ਚ ਸੁਰੱਖਿਆ ਕੁਤਾਹੀ ‘ਤੇ ਵੱਡੀ ਕਾਰਵਾਈ, ਸਦਨ ‘ਚ ਹੰਗਾਮਾ

ਉਨ੍ਹਾਂ ਇਹ ਵੀ ਵਾਅਦਾ ਕੀਤਾ ਕਿ ਪੰਜਾਬੀ ਮਾਂ ਬੋਲੀ ਦੀ ਸੇਵਾ ਕਰ ਰਹੇ ਸਾਹਿਤਕਾਰਾਂ/ਲੇਖਕਾਂ ਨੂੰ ਵਿਭਾਗ ਵੱਲੋਂ ਬਣਦਾ ਸਤਿਕਾਰ ਤੇ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਭਾਸ਼ਾ ਵਿਭਾਗ, ਪੰਜਾਬ ਦੇ ਡਿਪਟੀ ਡਾਇਰੈਕਟਰ ਸਤਨਾਮ ਸਿੰਘ, ਸਹਾਇਕ ਡਾਇਰੈਕਟਰ ਅਲੋਕ ਚਾਵਲਾ, ਅਮਰਿੰਦਰ ਸਿੰਘ, ਤੇਜਿੰਦਰ ਸਿੰਘ ਗਿੱਲ, ਸੁਖਪ੍ਰੀਤ ਕੌਰ ਅਤੇ ਜਸਪ੍ਰੀਤ ਕੌਰ ਸੁਪਰਡੰਟ ਭੁਪਿੰਦਰ ਸਿੰਘ ਤੇ ਭੁਪਿੰਦਰਪਾਲ ਸਿੰਘ, ਖੋਜ ਅਫਸਰ ਰਾਬੀਆ, ਸੰਤੋਖ ਸਿੰਘ (ਡਾ.), ਸੁਖਦਰਸ਼ਨ ਸਿੰਘ ਚਹਿਲ (ਡਾ.), ਸਤਪਾਲ ਸਿੰਘ, ਮਨਜਿੰਦਰ ਸਿੰਘ (ਡਾ.), ਬਲਦੇਵ ਸਿੰਘ ਭੁੱਲਰ, ਖੋਜ ਸਹਾਇਕ ਗੁਰਮੀਤ ਸਿੰਘ, ਹਰਪ੍ਰੀਤ ਸਿੰਘ, ਮਹੇਸ਼ਇੰਦਰ ਖੋਸਲਾ, ਸ਼ਰਨਜੀਤ ਕੌਰ ਤੋਂ ਇਲਾਵਾ ਨੇਹਾ ਵਰਮਾ, ਮਨਜਿੰਦਰ ਸਿੰਘ ਅਤੇ ਵਿਭਾਗ ਦੇ ਵੱਡੀ ਗਿਣਤੀ ਵਿਚ ਕਰਮਚਾਰੀ ਹਾਜ਼ਰ ਸਨ।