Punjab Weather Update - Sach Kahoon Punjabi

Punjab Weather Update: ਪੰਜਾਬ ਦੇ ਤਿੰਨ ਜ਼ਿਲ੍ਹਿਆਂ ’ਚ ਅੱਜ ਮੀਂਹ ਦੀ ਸੰਭਾਵਨਾ
Punjab Weather Update: ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਦੇ ਤਿੰਨ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਸ਼ੂੱਕਰਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਸੂਬੇ ਵਿੱਚ ਮਾਨਸੂਨ ਦੀ ਵਿਦਾਈ ਦਾ ਦੌਰ ਜਾਰੀ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ ਅਤੇ ਹੁਣ ਤਾਪਮਾਨ ਆਮ ਦੇ ਨੇੜੇ ਬਣਿਆ ਹੋਇਆ ਹੈ। ਬਠਿੰਡਾ ਵਿੱਚ ਸੂਬੇ ਦਾ ਸਭ ਤੋਂ ਵੱਧ 37 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਪੰਜਾਬ ਅਤੇ ਚੰਡੀਗੜ੍ਹ ਤੋਂ ਮਾਨਸੂਨ ਦੀ ਵਾਪਸੀ ਜਾਰੀ ਹੈ। ਮਾਨਸੂਨ ਦੀ ਵਾਪਸੀ ਵਾਲੀ ਰੇਖਾ ਇਸ ਸਮੇਂ ਗੁਰਦਾਸਪੁਰ ਅਤੇ ਚੰਡੀਗੜ੍ਹ ਤੋਂ ਹੋ ਕੇ ਲੰਘ ਰਹੀ ਹੈ। ਇਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਮੀਂਹ ਦੀਆਂ ਗਤੀਵਿਧੀਆਂ ਘੱਟ ਰਹਿਣ ਅਤੇ ਜ਼ਿਆਦਾਤਰ ਇਲਾਕਿਆਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਪੱਛਮੀ ਵਿਗਾੜ ਦਾ ਪੰਜਾਬ ਅਤੇ ਚੰਡੀਗੜ੍ਹ ’ਤੇ ਕੋਈ ਵੱਡਾ ਪ੍ਰਭਾਵ ਪੈਣ ਦੀ ਸੰਭਾਵਨਾ ਨਹੀਂ ਹੈ। ਇਸ ਤੋਂ ਇਲਾਵਾ ਉੱਤਰ-ਪੱਛਮੀ ਉੱਤਰ ਪ੍ਰਦੇਸ਼ ਵਿੱਚ ਬਣਿਆ ਘੱਟ ਦਬਾਅ ਵਾਲਾ ਹਵਾਈ ਸਿਸਟਮ ਵੀ ਹੁਣ ਕਮਜ਼ੋਰ ਹੋ ਗਿਆ ਹੈ।

ਇਸ ਹਫ਼ਤੇ ਪੰਜਾਬ ਦੇ ਲਗਭਗ ਸਾਰੇ ਹਿੱਸਿਆਂ ਵਿੱਚ ਮੌਸਮ ਖੁਸ਼ਕ ਰਹਿਣ ਦਾ ਅਨੁਮਾਨ ਹੈ। ਮੀਂਹ ਦੀ ਸੰਭਾਵਨਾ ਘੱਟ ਰਹੇਗੀ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਫਤਹਿਗੜ੍ਹ ਸਾਹਿਬ, ਮੋਹਾਲੀ ਅਤੇ ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 32 ਤੋਂ 34 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ। ਜਦਕਿ ਪੰਜਾਬ ਦੇ ਬਾਕੀ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 34 ਤੋਂ 36 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਸੂਬੇ ਦੇ ਉੱਤਰੀ ਅਤੇ ਪੂਰਬੀ ਹਿੱਸਿਆਂ ਵਿੱਚ ਕੁਝ ਸਮੇਂ ਲਈ ਤਾਪਮਾਨ 30 ਤੋਂ 32 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ। ਪਠਾਨਕੋਟ ਵਿੱਚ ਘੱਟੋ-ਘੱਟ ਤਾਪਮਾਨ 16 ਤੋਂ 18 ਡਿਗਰੀ, ਜਦਕਿ ਅੰਮ੍ਰਿਤਸਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ-ਰੂਪਨਗਰ ਦੇ ਕੁਝ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ 18 ਤੋਂ 20 ਡਿਗਰੀ ਦੇ ਵਿਚਕਾਰ ਰਹਿਣ ਦਾ ਅਨੁਮਾਨ ਹੈ। ਪੰਜਾਬ ਦੇ ਬਾਕੀ ਇਲਾਕਿਆਂ ਵਿੱਚ ਘੱਟੋ-ਘੱਟ ਤਾਪਮਾਨ 20 ਤੋਂ 22 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ।

Punjab Weather Today: ਅੱਜ ਪੂਰੇ ਪੰਜਾਬ ’ਚ ਮੌਸਮ ਰਹੇਗਾ ਖੁਸ਼ਕ, ਇਸ ਦਿਨ ਤੋਂ ਕੁਝ ਇਲਾਕਿਆਂ ’ਚ ਮੀਂਹ ਦੀ ਸੰਭਾਵਨਾ, ਵੇਖੋ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। Punjab Weather Today: ਪੰਜਾਬ ਤੋਂ ਦੱਖਣ-ਪੱਛਮੀ ਮਾਨਸੂਨ ਦੀ ਵਾਪਸੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਅਨੁਸਾਰ ਮਾਨਸੂਨ ਦੀ ਵਾਪਸੀ ਰੇਖਾ ਪਟਿਆਲਾ ਤੇ ਗੁਰਦਾਸਪੁਰ ਤੋਂ ਹੋ ਕੇ ਲੰਘ ਰਹੀ ਹੈ। ਅਗਲੇ ਇੱਕ ਤੋਂ ਦੋ ਦਿਨਾਂ ਦੌਰਾਨ ਮਾਨਸੂਨ ਪੰਜਾਬ ਦੇ ਬਾਕੀ ਹਿੱਸਿਆਂ ਤੋਂ ਵਾਪਸ ਹੁੰਦਾ ਹੋਇਆ ਚੰਡੀਗੜ੍ਹ ਤੇ ਦਿੱਲੀ ਵੱਲ ਅੱਗੇ ਵਧ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਬੁੱਧਵਾਰ ਨੂੰ ਪੂਰੇ ਪੰਜਾਬ ’ਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਪੱਛਮੀ ਹਵਾਵਾਂ ਚੱਲਣ ਕਾਰਨ ਬੱਦਲ ਬਣਨ ਦੀ ਗਤੀਵਿਧੀ ਘੱਟ ਰਹਿ ਰਹੀ ਹੈ। ਹਾਲਾਂਕਿ, 25 ਸਤੰਬਰ ਦੇ ਆਸ-ਪਾਸ ਪੰਜਾਬ ਸਮੇਤ ਕੁਝ ਇਲਾਕਿਆਂ ’ਚ ਬੱਦਲ ਛਾਉਣ ਤੇ ਗਰਜ-ਚਮਕ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸਪੱਸ਼ਟ ਕੀਤਾ ਹੈ।

ਕਿ ਇਸ ਮੀਂਹ ਦਾ ਮਾਨਸੂਨ ਦੀ ਵਾਪਸੀ ਨਾਲ ਕੋਈ ਸਿੱਧਾ ਸਬੰਧ ਨਹੀਂ ਹੋਵੇਗਾ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਔਸਤ ਤਾਪਮਾਨ ’ਚ 0.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਤਾਪਮਾਨ ਆਮ ਦੇ ਨੇੜੇ ਬਣਿਆ ਹੋਇਆ ਹੈ। ਪਟਿਆਲਾ ’ਚ ਸਭ ਤੋਂ ਵੱਧ ਤਾਪਮਾਨ 35.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸੂਬੇ ’ਚ ਗਰਮੀ ਦਾ ਅਸਰ ਅਜੇ ਵੀ ਬਣਿਆ ਹੋਇਆ ਹੈ ਤੇ ਮੌਸਮ ਮਈ ਮਹੀਨੇ ਵਰਗਾ ਮਹਿਸੂਸ ਹੋ ਰਿਹਾ ਹੈ। ਮਾਨਸੂਨ ਦੀ ਵਾਪਸੀ ਬਾਵਜੂਦ ਆਉਣ ਵਾਲੇ ਦਿਨਾਂ ’ਚ ਤਾਪਮਾਨ ਤੇ ਮੀਂਹ ਦੀ ਸਥਿਤੀ ’ਤੇ ਮੌਸਮ ਵਿਭਾਗ ਦੀ ਨਿਗਰਾਨੀ ਜਾਰੀ ਰਹੇਗੀ। ਇਸ ਵਾਰ ਪੰਜਾਬ ’ਚ ਮਾਨਸੂਨ ਆਮ ਨਾਲੋਂ 39 ਫ਼ੀਸਦੀ ਘੱਟ ਰਿਹਾ ਹੈ। ਮੀਂਹ ਦੀ ਘਾਟ ਦਾ ਪ੍ਰਭਾਵ ਖੇਤੀਬਾੜੀ, ਬਿਜਲੀ ਦੀ ਮੰਗ ਤੇ ਭੂ-ਜਲ ਪੱਧਰ ’ਤੇ ਪੈਣ ਦੀ ਸੰਭਾਵਨਾ ਹੈ। ਕਿਸਾਨਾਂ ਤੇ ਸਬੰਧਤ ਵਿਭਾਗਾਂ ਲਈ ਮੀਂਹ ਦੀ ਘਾਟ ਤੇ ਪਾਣੀ ਦੀ ਉਪਲਬਧਤਾ ਮਹੱਤਵਪੂਰਨ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ।

ਇਹ ਵੀ ਪੜ੍ਹੋ : CET Exam 2026: ਸੀਈਟੀ ਪ੍ਰੀਖਿਆ ਦੀ ਤਰੀਕ ਬਦਲੀ, 40 ਲੱਖ ਉਮੀਦਵਾਰ ਹੋਣਗੇ ਪ੍ਰਭਾਵਿਤ

Punjab Weather Update: ਪੰਜਾਬ ਤੋਂ ਮਾਨਸੂਨ ਦੀ ਵਾਪਸੀ ਸ਼ੁਰੂ, ਅਗਲੇ 2-3 ਦਿਨਾਂ ’ਚ ਚੰਡੀਗੜ੍ਹ ਤੋਂ ਵੀ ਰੁਖ਼ਸਤ ਹੋਣ ਦੇ ਆਸਾਰ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। Punjab Weather Update: ਪੰਜਾਬ ਤੋਂ ਹੁਣ ਮਾਨਸੂਨ ਦੀ ਵਾਪਸੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਅਨੁਸਾਰ ਮਾਨਸੂਨ ਦੀ ਵਾਪਸੀ ਦੀ ਰੇਖਾ ਪਟਿਆਲਾ ਤੇ ਗੁਰਦਾਸਪੁਰ ਵਿੱਚੋਂ ਲੰਘ ਰਹੀ ਹੈ। ਅਗਲੇ 2 ਤੋਂ 3 ਦਿਨਾਂ ਦੌਰਾਨ ਪੰਜਾਬ ਤੇ ਚੰਡੀਗੜ੍ਹ ਤੋਂ ਮਾਨਸੂਨ ਦੀ ਵਾਪਸੀ ਲਈ ਹਾਲਾਤ ਅਨੁਕੂਲ ਬਣੇ ਹੋਏ ਹਨ। ਅੱਜ 22 ਸਤੰਬਰ ਨੂੰ ਪੂਰੇ ਪੰਜਾਬ ਵਿੱਚ ਮੌਸਮ ਖੁਸ਼ਕ ਰਹੇਗਾ ਤੇ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਦੇ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ’ਚ 0.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਹੁਣ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਪਟਿਆਲਾ ’ਚ ਸਭ ਤੋਂ ਵੱਧ 35.7 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਇਸ ਸਾਲ ਪੰਜਾਬ ਵਿੱਚ ਮਾਨਸੂਨ 1 ਜੁਲਾਈ ਨੂੰ ਪਹੁੰਚਿਆ ਸੀ। ਲਗਭਗ 82 ਦਿਨ ਸੂਬੇ ’ਚ ਰਹਿਣ ਤੋਂ ਬਾਅਦ ਹੁਣ ਇਸ ਦੀ ਵਾਪਸੀ ਸ਼ੁਰੂ ਹੋ ਗਈ ਹੈ। Punjab Weather Update

ਇਸ ਮਾਨਸੂਨ ਸੀਜ਼ਨ ਦੌਰਾਨ ਪੰਜਾਬ ’ਚ ਆਮ ਨਾਲੋਂ 36 ਫ਼ੀਸਦੀ ਘੱਟ ਮੀਂਹ ਪਿਆ ਹੈ। 1 ਜੂਨ ਤੋਂ ਹੁਣ ਤੱਕ ਸੂਬੇ ’ਚ 267.8 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ, ਜਦਕਿ ਆਮ ਵਰਖਾ 419.2 ਮਿਲੀਮੀਟਰ ਹੁੰਦੀ ਹੈ। ਵਿਭਾਗ ਮੁਤਾਬਕ ਇਸ ਵਾਰ ਪੰਜਾਬ ’ਚ 12 ਸਾਲਾਂ ਦੌਰਾਨ ਸਭ ਤੋਂ ਘੱਟ ਮੀਂਹ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ’ਚ ਉੱਤਰ-ਪੱਛਮੀ ਹਵਾਵਾਂ ਚੱਲ ਰਹੀਆਂ ਹਨ, ਜਿਸ ਕਾਰਨ ਹਵਾ ’ਚ ਨਮੀ ਘੱਟ ਹੋ ਰਹੀ ਹੈ। ਹਾਲਾਂਕਿ ਪੰਜਾਬ ’ਚ ਫਿਲਹਾਲ ਮੀਂਹ ਪੈਣ ਦੇ ਆਸਾਰ ਨਹੀਂ ਹਨ। ਭਾਰਤੀ ਮੌਸਮ ਵਿਭਾਗ (ਆਈਐੱਮਡੀ) ਵੱਲੋਂ 22 ਸਤੰਬਰ ਨੂੰ ਜਾਰੀ ਕੀਤੇ ਪੂਰਵ ਅਨੁਮਾਨ ’ਚ ਵੀ 22 ਤੋਂ 28 ਸਤੰਬਰ ਤੱਕ ਪੰਜਾਬ ਲਈ ਕਿਸੇ ਤਰ੍ਹਾਂ ਦੀ ਮੌਸਮੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ।

ਇਹ ਵੀ ਪੜ੍ਹੋ : Pakistan ’ਚ PTI ਦੇ 27 ਸਤੰਬਰ ਦੇ ਮਾਰਚ ਤੋਂ ਡਰੀ ਸਰਕਾਰ, ਇਸਲਾਮਾਬਾਦ ਨੂੰ ਬਦਲਿਆ ਜਾ ਰਿਹਾ ਹੈ ਛਾਉਣੀ 'ਚ

Punjab Weather Today: ਪੰਜਾਬ ਦੇ 8 ਜ਼ਿਲ੍ਹਿਆਂ ’ਚ ਅੱਜ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ, ਭਲਕੇ ਤੋਂ ਮੌਸਮ ਰਹੇਗਾ ਖੁਸ਼ਕ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। Punjab Weather Today: ਪੰਜਾਬ ਦੇ 8 ਜ਼ਿਲ੍ਹਿਆਂ ’ਚ ਅੱਜ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ ਤੇ ਰੂਪਨਗਰ ’ਚ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਅਸਮਾਨ ਅੰਸ਼ਕ ਤੌਰ ’ਤੇ ਬੱਦਲਵਾਈ ਵਾਲਾ ਰਹੇਗਾ ਤੇ ਇੱਕ-ਦੋ ਵਾਰ ਮੀਂਹ ਜਾਂ ਗਰਜ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਕੱਲ੍ਹ ਤੋਂ ਪੰਜਾਬ ’ਚ ਮੌਸਮ ਪੂਰੀ ਤਰ੍ਹਾਂ ਖੁਸ਼ਕ ਰਹਿਣ ਦੀ ਉਮੀਦ ਹੈ। ਹੁਣ ਪੱਛਮੀ ਹਵਾਵਾਂ ਚੱਲਣੀਆਂ ਸ਼ੁਰੂ ਹੋ ਗਈਆਂ ਹਨ। ਇਸ ਕਾਰਨ ਦਿਨ ਦੇ ਤਾਪਮਾਨ ’ਚ ਵਾਧਾ ਹੋਵੇਗਾ, ਜਦਕਿ ਸਵੇਰੇ ਤੇ ਸ਼ਾਮ ਦੇ ਤਾਪਮਾਨ ’ਚ ਕਮੀ ਆਉਣ ਦੀ ਸੰਭਾਵਨਾ ਹੈ। ਇਸ ਨਾਲ ਜ਼ਿਆਦਾ ਤੋਂ ਜ਼ਿਆਦਾ ਤੇ ਘੱਟ ਤੋਂ ਘੱਟ ਤਾਪਮਾਨ ਵਿਚਕਾਰ ਫਰਕ ਵਧੇਗਾ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਅਨੁਸਾਰ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। Punjab Weather Today

ਹੁਣ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਸੂਬੇ ’ਚ ਸਭ ਤੋਂ ਵੱਧ ਤਾਪਮਾਨ 35.6 ਡਿਗਰੀ ਸੈਲਸੀਅਸ ਫਰੀਦਕੋਟ ’ਚ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਥਾਈਲੈਂਡ ਨੂੰ ਪਾਰ ਕਰਨ ਤੋਂ ਬਾਅਦ ਘੱਟ ਦਬਾਅ ਵਾਲਾ ਖੇਤਰ ਹੁਣ ਬੰਗਾਲ ਦੀ ਖਾੜੀ ’ਚ ਬਣ ਰਿਹਾ ਹੈ। ਇਸ ਨਾਲ ਜੁੜੀ ਟਰੱਫ ਓਡੀਸ਼ਾ ਤੱਕ ਫੈਲੀ ਹੋਈ ਹੈ। ਇਸ ਤੋਂ ਇਲਾਵਾ ਰਾਜਸਥਾਨ ਉੱਪਰ ਇੱਕ ਐਂਟੀ-ਸਾਈਕਲੋਨ ਬਣਨ ਦੀ ਸੰਭਾਵਨਾ ਹੈ। ਐਂਟੀ-ਸਾਈਕਲੋਨ ਕਾਰਨ ਹਵਾ ਘੜੀ ਦੀ ਦਿਸ਼ਾ ’ਚ ਘੁੰਮਦੀ ਹੈ ਤੇ ਹੇਠਾਂ ਵੱਲ ਆਉਂਦੀ ਹੈ। ਇਸ ਪ੍ਰਕਿਰਿਆ ਨੂੰ ਸਬਸਾਈਡੈਂਸ ਕਿਹਾ ਜਾਂਦਾ ਹੈ, ਜਿਸ ਕਾਰਨ ਬੱਦਲ ਬਣਨ ਦੀ ਪ੍ਰਕਿਰਿਆ ਘੱਟ ਹੁੰਦੀ ਹੈ ਤੇ ਮੌਸਮ ਸਾਫ਼ ਰਹਿਣ ਲੱਗਦਾ ਹੈ। ਇਸ ਦੇ ਪ੍ਰਭਾਵ ਕਾਰਨ ਪੰਜਾਬ ਦੇ ਕਈ ਇਲਾਕਿਆਂ ’ਚ ਮੌਸਮ ਸਾਫ਼ ਹੋਣ ਦੀ ਸੰਭਾਵਨਾ ਹੈ। ਅੱਜ ਤੋਂ ਪੱਛਮੀ ਗਰਮ ਹਵਾਵਾਂ ਆਉਣੀਆਂ ਸ਼ੁਰੂ ਹੋ ਜਾਣਗੀਆਂ। ਮਾਨਸੂਨ ਦੀ ਵਾਪਸੀ ਪੱਛਮੀ ਰਾਜਸਥਾਨ ਤੋਂ ਸ਼ੁਰੂ ਹੋਵੇਗੀ, ਜਿਸ ਨਾਲ ਪੰਜਾਬ ’ਚ ਵੀ ਮੌਸਮ ਖੁਸ਼ਕ ਹੋਣ ਦੇ ਆਸਾਰ ਬਣ ਰਹੇ ਹਨ। ਮੌਸਮ ਵਿਭਾਗ ਵੱਲੋਂ ਪੰਜਾਬ ਤੋਂ ਮਾਨਸੂਨ ਦੀ ਵਾਪਸੀ ਦੀ ਅਧਿਕਾਰਤ ਤਾਰੀਖ ਦਾ ਐਲਾਨ ਹਾਲੇ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਮੌਸਮ ਦੇ ਮੌਜ਼ੂਦਾ ਹਾਲਾਤਾਂ ਦੇ ਆਧਾਰ ’ਤੇ 20 ਜਾਂ 21 ਸਤੰਬਰ ਤੋਂ ਮਾਨਸੂਨ ਦੀ ਵਾਪਸੀ ਸ਼ੁਰੂ ਹੋਣ ਦਾ ਅਨੁਮਾਨ ਲਾਇਆ ਜਾ ਰਿਹਾ ਹੈ। ਪਿਛਲੇ ਸਾਲ ਪੰਜਾਬ ਤੋਂ ਮਾਨਸੂਨ ਦੀ ਪੂਰੀ ਵਾਪਸੀ 24 ਸਤੰਬਰ ਨੂੰ ਹੋ ਗਈ ਸੀ।

ਇਹ ਵੀ ਪੜ੍ਹੋ : AAP Punjab: ਆਪ 20 ਸਤੰਬਰ ਤੋਂ ਪੂਰੇ ਪੰਜਾਬ 'ਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

Punjab Weather Update: ਪੰਜਾਬ ’ਚ ਮੀਂਹ ਤੋਂ ਮਿਲੇਗੀ ਰਾਹਤ, ਅੱਜ 14 ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਤੇ ਚੰਡੀਗੜ੍ਹ ਦੇ ਵੱਖ-ਵੱਖ ਇਲਾਕਿਆਂ ’ਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਬਾਰਿਸ਼ ਹੁਣ ਘਟਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੂਰੇ ਹਫ਼ਤੇ ਲਈ ਮੀਂਹ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ। ਹਾਲਾਂਕਿ ਅੱਜ 7 ਸਤੰਬਰ ਨੂੰ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ’ਚ ਦਿਨ ਭਰ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ, ਜਿਸ ਕਾਰਨ ਗਰਮੀ ਤੇ ਹੁੰਮਸ ਵਧ ਸਕਦੀ ਹੈ। ਪੰਜਾਬ ’ਚ ਵੱਧ ਤੋਂ ਵੱਧ ਤਾਪਮਾਨ ਵਿੱਚ ਪਿਛਲੇ ਦਿਨ ਦੇ ਮੁਕਾਬਲੇ 0.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹੁਣ ਸੂਬੇ ’ਚ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ 35.6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ, ਜਦਕਿ ਚੰਡੀਗੜ੍ਹ ’ਚ ਵੱਧ ਤੋਂ ਵੱਧ ਤਾਪਮਾਨ 34.4 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਗਿਆਨ ਕੇਂਦਰ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ ’ਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਇਸ ਤੋਂ ਇਲਾਵਾ ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ, ਮੋਹਾਲੀ, ਸੰਗਰੂਰ ਤੇ ਮਾਨਸਾ ’ਚ ਇੱਕ-ਦੋ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ ਰੂਪਨਗਰ ’ਚ 4.5 ਐਮਐਮ, ਪਠਾਨਕੋਟ ’ਚ 7.5 ਐਮਐਮ, ਲੁਧਿਆਣਾ ’ਚ 0.5 ਐਮਐਮ, ਹੁਸ਼ਿਆਰਪੁਰ ਵਿੱਚ 3 ਐਮਐਮ, ਫਿਰੋਜ਼ਪੁਰ ’ਚ 0.5 ਐਮਐਮ ਤੇ ਬਠਿੰਡਾ ’ਚ 1 ਐਮਐਮ ਬਾਰਿਸ਼ ਦਰਜ ਕੀਤੀ ਗਈ। ਅੰਮ੍ਰਿਤਸਰ ’ਚ ਵੀ ਮੀਂਹ ਪਿਆ, ਪਰ ਇਸ ਦਾ ਅਧਿਕਾਰਤ ਰਿਕਾਰਡ ਉਪਲਬਧ ਨਹੀਂ ਹੋ ਸਕਿਆ। ਮੌਸਮ ਵਿਭਾਗ ਅਨੁਸਾਰ ਮਾਨਸੂਨ ਟਰਫ ਪੰਜਾਬ ਦੇ ਨੇੜਿਓਂ ਲੰਘ ਰਹੀ ਹੈ, ਜਿਸ ਦੇ ਪ੍ਰਭਾਵ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਬਣੀ ਹੋਈ ਹੈ। ਕਸ਼ਮੀਰ ਉੱਪਰ ਪੱਛਮੀ ਵਿਗਾੜ ਵੀ ਸਰਗਰਮ ਹੈ, ਜਦਕਿ ਉੱਪਰੀ ਪੱਧਰ ’ਤੇ ਇੱਕ ਨਵਾਂ ਪੱਛਮੀ ਵਿਗਾੜ ਬਣ ਰਿਹਾ ਹੈ। Punjab Weather Update

ਇਹ ਵੀ ਪੜ੍ਹੋ : Jagraon News: ਜਗਰਾਉਂ ’ਚ ਵੇਰਕਾ ਮਿਲਕ ਪਲਾਂਟ ਦੇ ਜੀਐੱਮ ਨਾਲ ਲੁੱਟ ਮਾਮਲੇ ’ਚ ਦੋ ਗ੍ਰਿਫਤਾਰ

Punjab Weather Update: ਪੰਜਾਬ ’ਚ ਬਦਲਿਆ ਮੌਸਮ, ਜਲੰਧਰ ਤੇ ਪਠਾਨਕੋਟ ’ਚ ਮੀਂਹ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ’ਚ ਮੌਸਮ ਨੇ ਇਕ ਵਾਰ ਫਿਰ ਕਰਵਟ ਲੈ ਲਈ ਹੈ। ਸ਼ੁੱਕਰਵਾਰ ਸਵੇਰੇ ਜਲੰਧਰ ਤੇ ਪਠਾਨਕੋਟ ’ਚ ਮੀਂਹ ਪਿਆ, ਜਦਕਿ ਚੰਡੀਗੜ੍ਹ ਤੇ ਮੋਹਾਲੀ ’ਚ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ ਮੁਤਾਬਕ 4 ਸਤੰਬਰ ਨੂੰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ ਤੇ ਮੋਹਾਲੀ ’ਚ ਕੁਝ ਥਾਵਾਂ ’ਤੇ ਭਾਰੀ ਮੀਂਹ ਪੈ ਸਕਦਾ ਹੈ। ਚੰਡੀਗੜ੍ਹ ਲਈ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਬਠਿੰਡਾ ’ਚ ਸਭ ਤੋਂ ਵੱਧ 36.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ। Punjab Weather Update

ਮੌਸਮ ਵਿਭਾਗ ਅਨੁਸਾਰ 4 ਤੇ 5 ਸਤੰਬਰ ਨੂੰ ਮੀਂਹ ਦਾ ਜ਼ੋਰ ਰਹੇਗਾ। ਇਸ ਤੋਂ ਬਾਅਦ ਵੀ ਸੂਬੇ ’ਚ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ। ਮੌਸਮ ਵਿਭਾਗ ਮੁਤਾਬਕ ਅੱਜ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ’ਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ’ਚ ਵੀ ਇੱਕ-ਦੋ ਥਾਵਾਂ ’ਤੇ ਮੀਂਹ ਪੈਣ ਦੇ ਆਸਾਰ ਹਨ। ਉੱਤਰੀ ਹਰਿਆਣਾ ’ਚ ਬਣੇ ਚੱਕਰਵਾਤੀ ਸਿਸਟਮ ਤੇ ਮਾਨਸੂਨ ਟਰਫ ਦੇ ਪ੍ਰਭਾਵ ਕਾਰਨ ਪੰਜਾਬ ਤੇ ਚੰਡੀਗੜ੍ਹ ’ਚ ਮੀਂਹ ਦਾ ਦੌਰ ਜਾਰੀ ਰਹਿਣ ਦੀ ਸੰਭਾਵਨਾ ਹੈ। ਪੰਜਾਬ ’ਚ 9 ਸਤੰਬਰ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਮੀਂਹ ਕਾਰਨ ਲੋਕਾਂ ਨੂੰ ਗਰਮੀ ਤੇ ਹੁੰਮਸ ਤੋਂ ਰਾਹਤ ਮਿਲਣ ਦੀ ਉਮੀਦ ਹੈ। Punjab Weather Update

ਇਹ ਵੀ ਪੜ੍ਹੋ : Mushroom Processing Project: ਜ਼ਿਲ੍ਹਾ ਪੱਧਰ ’ਤੇ ਖੁੰਬ ਪ੍ਰੋਸੈਸਿੰਗ ਪ੍ਰੋਜੈਕਟ ਦੀ ਲੋੜ

5 ਤੋਂ 7 ਸਤੰਬਰ ਤੱਕ ਵੀ ਮੀਂਹ | Punjab Weather Update

5 ਸਤੰਬਰ : ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਮੋਹਾਲੀ ’ਚ ਕੁਝ ਥਾਵਾਂ ’ਤੇ ਭਾਰੀ ਮੀਂਹ ਪੈ ਸਕਦਾ ਹੈ। ਸੂਬੇ ਦੇ ਬਾਕੀ ਜ਼ਿਲ੍ਹਿਆਂ ’ਚ ਵੀ ਬਾਰਿਸ਼ ਦੇ ਆਸਾਰ ਹਨ।

6 ਸਤੰਬਰ : ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਪਟਿਆਲਾ ਤੇ ਮੋਹਾਲੀ ਵਿੱਚ ਕਈ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦਿਨ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ।

7 ਸਤੰਬਰ : ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ ’ਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਮੋਹਾਲੀ ’ਚ ਇੱਕ-ਦੋ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ।

Punjab Weather Update: ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਅੱਜ ਮੀਂਹ ਦੀ ਸੰਭਾਵਨਾ, ਬਠਿੰਡਾ ਸਭ ਤੋਂ ਗਰਮ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਸੋਮਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ। ਚੰਡੀਗੜ੍ਹ ’ਚ ਅੰਸ਼ਿਕ ਤੌਰ ’ਤੇ ਬੱਦਲ ਛਾਏ ਰਹਿਣਗੇ ਤੇ ਇੱਕ-ਦੋ ਵਾਰ ਮੀਂਹ ਜਾਂ ਗਰਜ ਨਾਲ ਮੀਂਹ ਪੈ ਸਕਦਾ ਹੈ। ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ’ਚ 0.2 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਤੋਂ ਬਾਅਦ ਤਾਪਮਾਨ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਸੂਬੇ ’ਚ ਸਭ ਤੋਂ ਵੱਧ 39 ਡਿਗਰੀ ਸੈਲਸੀਅਸ ਤਾਪਮਾਨ ਬਠਿੰਡਾ ’ਚ ਦਰਜ ਕੀਤਾ ਗਿਆ। ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ, ਮੋਹਾਲੀ, ਫਿਰੋਜ਼ਪੁਰ ਤੇ ਸੰਗਰੂਰ ’ਚ ਕੁਝ ਥਾਵਾਂ ’ਤੇ ਮੀਂਹ ਪੈ ਸਕਦਾ ਹੈ। ਗੁਰਦਾਸਪੁਰ, ਅੰਮ੍ਰਿਤਸਰ ਅਤੇ ਨਵਾਂਸ਼ਹਿਰ ’ਚ ਵੀ ਮੀਂਹ ਦੇ ਆਸਾਰ ਹਨ। Punjab Weather Update

ਇਹ ਵੀ ਪੜ੍ਹੋ : MSG Bhandara: ਬਰਨਾਵਾ ਤੇ ਬੂਧਰ ਵਾਲੀ ’ਚ ਗੂੰਜਿਆ ਗੁਰੂਜੱਸ

ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ’ਚ ਕਈ ਸਥਾਨਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਐਤਵਾਰ ਨੂੰ ਪੰਜਾਬ ’ਚ ਸਭ ਤੋਂ ਵੱਧ 46.5 ਮਿਲੀਮੀਟਰ ਮੀਂਹ ਆਨੰਦਪੁਰ ਸਾਹਿਬ ’ਚ ਦਰਜ ਕੀਤਾ ਗਿਆ। ਇਸ ਤੋਂ ਬਾਅਦ ਕੇਵੀਕੇ ਪਠਾਨਕੋਟ ’ਚ 18 ਮਿਲੀਮੀਟਰ, ਰੋਪੜ ਕੇਵੀਕੇ ’ਚ 17.5 ਮਿਲੀਮੀਟਰ, ਭਾਖੜਾ ਡੈਮ ’ਚ 14 ਮਿਲੀਮੀਟਰ, ਮੋਹਾਲੀ ’ਚ 9 ਮਿਲੀਮੀਟਰ, ਥੀਨ ਡੈਮ ’ਚ 3 ਮਿਲੀਮੀਟਰ, ਹੁਸ਼ਿਆਰਪੁਰ ’ਚ 2.5 ਮਿਲੀਮੀਟਰ ਤੇ ਗੁਰਦਾਸਪੁਰ ’ਚ 2 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ। ਸੂਬੇ ’ਚ ਕੁੱਲ ਅੱਠ ਥਾਵਾਂ ’ਤੇ ਬਾਰਿਸ਼ ਦਰਜ ਹੋਈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਮੁਤਾਬਕ ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਸਰਗਰਮ ਬਣਿਆ ਹੋਇਆ ਹੈ। ਮਾਨਸੂਨ ਟਰਫ਼ ਅੰਮ੍ਰਿਤਸਰ ਤੇ ਪਟਿਆਲਾ ਤੋਂ ਹੋ ਕੇ ਲੰਘ ਰਹੀ ਹੈ, ਜਦਕਿ ਉੱਤਰੀ ਹਰਿਆਣਾ ਤੇ ਆਸ-ਪਾਸ ਦੇ ਇਲਾਕਿਆਂ ’ਚ ਉੱਪਰੀ ਹਵਾ ਦਾ ਚੱਕਰਵਾਤੀ ਸਰਕੂਲੇਸ਼ਨ ਬਣਿਆ ਹੋਇਆ ਹੈ। ਇਸ ਦੇ ਪ੍ਰਭਾਵ ਕਾਰਨ ਪੰਜਾਬ ਦੇ ਕਈ ਹਿੱਸਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। Punjab Weather Update

ਪੰਜਾਬ ’ਚ ਆਊਣ ਵਾਲੇ ਦਿਨਾਂ ’ਚ ਮੌਸਮ ਦਾ ਹਾਲ | Punjab Weather Update

25 ਅਗਸਤ : ਪਠਾਨਕੋਟ, ਗੁਰਦਾਸਪੁਰ, ਨਵਾਂਸ਼ਹਿਰ, ਹੁਸ਼ਿਆਰਪੁਰ, ਰੂਪਨਗਰ ਤੇ ਐਸਏਐਸ ਨਗਰ (ਮੋਹਾਲੀ) ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

26 ਅਗਸਤ : ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ (ਮੋਹਾਲੀ) ਤੇ ਗੁਰਦਾਸਪੁਰ ’ਚ ਕੁਝ ਥਾਵਾਂ ’ਤੇ ਮੀਂਹ ਪੈ ਸਕਦਾ ਹੈ। ਇਸ ਦਿਨ ਕਿਸੇ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ।

27 ਅਗਸਤ : ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਤੇ ਗੁਰਦਾਸਪੁਰ ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਆਸਾਰ ਹਨ। ਇਸ ਤਰ੍ਹਾਂ ਕੁੱਲ ਛੇ ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ ਬਣੀ ਹੋਈ ਹੈ।

Punjab Weather: ਚੰਡੀਗੜ੍ਹ ਸਮੇਤ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਹੁਣ ਕਮਜ਼ੋਰ ਪੈ ਗਿਆ ਹੈ। ਹਾਲਾਂਕਿ ਮੌਸਮ ਵਿਭਾਗ ਨੇ ਐਤਵਾਰ ਨੂੰ ਸੂਬੇ ਦੇ ਸਾਰੇ ਜ਼ਿਲ੍ਹਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਚੰਡੀਗੜ੍ਹ ’ਚ ਅਸਮਾਨ ਅੰਸ਼ਕ ਤੌਰ ’ਤੇ ਬੱਦਲਵਾਈ ਰਹੇਗਾ ਤੇ ਇੱਕ-ਦੋ ਵਾਰ ਮੀਂਹ ਜਾਂ ਗਰਜ-ਚਮਕ ਨਾਲ ਛਿੱਟੇ ਪੈ ਸਕਦੇ ਹਨ। ਫਿਲਹਾਲ ਕਿਸੇ ਵੀ ਜ਼ਿਲ੍ਹੇ ਲਈ ਮੀਂਹ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਪੂਰੇ ਹਫ਼ਤੇ ਦੌਰਾਨ ਵੀ ਮੌਸਮ ਦੀ ਸਥਿਤੀ ਲਗਭਗ ਇਸੇ ਤਰ੍ਹਾਂ ਰਹਿਣ ਦੀ ਸੰਭਾਵਨਾ ਹੈ। ਮੀਂਹ ਘੱਟ ਹੋਣ ਕਾਰਨ ਤਾਪਮਾਨ ’ਚ ਕਰੀਬ ਇੱਕ ਡਿਗਰੀ ਦਾ ਵਾਧਾ ਹੋਇਆ ਹੈ ਤੇ ਹੁਣ ਇਹ ਆਮ ਦੇ ਨੇੜੇ ਪਹੁੰਚ ਗਿਆ ਹੈ। ਪੰਜਾਬ ’ਚ ਸਭ ਤੋਂ ਵੱਧ 37 ਡਿਗਰੀ ਸੈਲਸੀਅਸ ਤਾਪਮਾਨ ਬਠਿੰਡਾ ’ਚ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਮਾਨਸੂਨ ਸੀਜ਼ਨ ਦੌਰਾਨ ਪੰਜਾਬ ’ਚ ਹੁਣ ਤੱਕ ਆਮ ਨਾਲੋਂ 28 ਫੀਸਦੀ ਘੱਟ ਮੀਂਹ ਦਰਜ ਹੋਇਆ ਹੈ।

ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ’ਚ ਕਈ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ, ਮੋਹਾਲੀ, ਫਿਰੋਜ਼ਪੁਰ, ਸੰਗਰੂਰ, ਗੁਰਦਾਸਪੁਰ, ਅੰਮ੍ਰਿਤਸਰ ਤੇ ਨਵਾਂਸ਼ਹਿਰ ’ਚ ਕੁਝ ਥਾਵਾਂ ’ਤੇ ਮੀਂਹ ਪੈ ਸਕਦਾ ਹੈ। ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ’ਚ ਇੱਕ-ਦੋ ਥਾਵਾਂ ’ਤੇ ਮੀਂਹ ਪੈਣ ਦੇ ਆਸਾਰ ਹਨ। 22 ਅਗਸਤ ਨੂੰ ਮੌਸਮ ਵਿਭਾਗ ਵੱਲੋਂ ਸਾਰੇ ਜ਼ਿਲ੍ਹਿਆਂ ਲਈ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਸੀ। ਇਸ ਦੌਰਾਨ ਚੰਡੀਗੜ੍ਹ ’ਚ 0.8 ਐਮਐਮ, ਲੁਧਿਆਣਾ ’ਚ 0.5 ਐਮਐਮ, ਪਠਾਨਕੋਟ ’ਚ 0.5 ਐਮਐਮ ਤੇ ਪਟਿਆਲਾ ’ਚ 2.0 ਐਮਐਮ ਮੀਂਹ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਮੋਹਾਲੀ ਤੇ ਖਰੜ ਵਿੱਚ ਵੀ ਮੀਂਹ ਪਿਆ।

ਇਹ ਵੀ ਪੜ੍ਹੋ : IND vs SL: ਭਾਰਤ ਨੇ ਸ਼੍ਰੀਲੰਕਾ ਖਿਲਾਫ਼ ਦੂਜੇ ਟੈਸਟ ’ਚ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਦਾ ਫੈਸਲਾ, ਸਾਰਾਂਸ਼ ਜੈਨ ਦਾ ਡੈਬਿਊ

ਮੌਸਮ ਵਿਭਾਗ ਅਨੁਸਾਰ 24 ਅਗਸਤ ਨੂੰ ਪਠਾਨਕੋਟ, ਗੁਰਦਾਸਪੁਰ, ਨਵਾਂਸ਼ਹਿਰ, ਹੁਸ਼ਿਆਰਪੁਰ, ਰੂਪਨਗਰ ਤੇ ਐਸਏਐਸ ਨਗਰ (ਮੋਹਾਲੀ) ’ਚ ਇੱਕ-ਦੋ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। 25 ਤੇ 26 ਅਗਸਤ ਨੂੰ ਵੀ ਇਨ੍ਹਾਂ ਜ਼ਿਲ੍ਹਿਆਂ ’ਚ ਇੱਕ-ਦੋ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਫਿਲਹਾਲ ਕਿਸੇ ਵੀ ਜ਼ਿਲ੍ਹੇ ਲਈ ਅਲਰਟ ਜਾਰੀ ਨਹੀਂ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਉੱਤਰੀ ਹਰਿਆਣਾ ਤੇ ਆਸ-ਪਾਸ ਦੇ ਖੇਤਰਾਂ ’ਚ ਚੱਕਰਵਾਤੀ ਹਵਾਵਾਂ ਦਾ ਖੇਤਰ ਬਣਿਆ ਹੋਇਆ ਹੈ। ਇਸ ਦਾ ਪ੍ਰਭਾਵ ਪੰਜਾਬ ਤੇ ਚੰਡੀਗੜ੍ਹ ਦੇ ਮੌਸਮ ’ਤੇ ਵੀ ਪੈ ਸਕਦਾ ਹੈ। ਇਸ ਤੋਂ ਇਲਾਵਾ ਮਾਨਸੂਨ ਦੀ ਟਰਫ ਅੰਮ੍ਰਿਤਸਰ ਤੋਂ ਹੋ ਕੇ ਗੁਜ਼ਰ ਰਹੀ ਹੈ, ਜਿਸ ਕਾਰਨ ਪੰਜਾਬ ’ਚ ਮੀਂਹ ਲਈ ਮੌਸਮ ਅਨੁਕੂਲ ਬਣਿਆ ਹੋਇਆ ਹੈ।

Punjab Weather: ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਸਰਗਰਮ, ਕਈ ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਅਜੇ ਵੀ ਸਰਗਰਮ ਬਣਿਆ ਹੋਇਆ ਹੈ। ਮੌਸਮ ਵਿਭਾਗ ਮੁਤਾਬਕ ਵੀਰਵਾਰ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ। ਚੰਡੀਗੜ੍ਹ ’ਚ ਅੰਸ਼ਿਕ ਤੌਰ ’ਤੇ ਬੱਦਲ ਛਾਏ ਰਹਿਣਗੇ ਤੇ ਇੱਕ-ਦੋ ਵਾਰ ਗਰਜ-ਚਮਕ ਨਾਲ ਮੀਂਹ ਪੈ ਸਕਦਾ ਹੈ। ਮੀਂਹ ਕਾਰਨ ਪੰਜਾਬ ’ਚ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ’ਚ 0.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਨਾਲ ਤਾਪਮਾਨ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਸੂਬੇ ’ਚ ਸਭ ਤੋਂ ਵੱਧ ਤਾਪਮਾਨ ਬਠਿੰਡਾ ’ਚ 35.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਮੋਹਾਲੀ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ’ਚ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਤੇ ਮਾਨਸਾ ’ਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਮਾਨਸੂਨ ਟਰਫ਼ ਇਸ ਸਮੇਂ ਫਿਰੋਜ਼ਪੁਰ ਤੋਂ ਹੋ ਕੇ ਉੱਤਰੀ ਭਾਰਤ ਦੇ ਕੁਝ ਹਿੱਸਿਆਂ ’ਚੋਂ ਲੰਘ ਰਹੀ ਹੈ। ਇਸ ਦੇ ਪ੍ਰਭਾਵ ਕਾਰਨ ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਸਰਗਰਮ ਬਣਿਆ ਹੋਇਆ ਹੈ। ਕਈ ਥਾਵਾਂ ’ਤੇ ਬੱਦਲ ਛਾਏ ਰਹਿਣ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਕੁਝ ਥਾਵਾਂ ’ਤੇ ਗਰਜ-ਚਮਕ ਨਾਲ ਛਿੱਟੇ ਪੈਣ ਦੀ ਵੀ ਸੰਭਾਵਨਾ ਹੈ।

ਇਹ ਵੀ ਪੜ੍ਹੋ : Bangladesh Presidential Election: ਬੰਗਲਾਦੇਸ਼ ’ਚ 35 ਸਾਲ ਬਾਅਦ ਰਾਸ਼ਟਰਪਤੀ ਚੋਣਾਂ ਅੱਜ, 349 ਸੰਸਦ ਮੈਂਬਰ ਪਾਉਣਗੇ ਵੋਟ

ਅਗਲੇ ਤਿੰਨ ਦਿਨ ਵੀ ਮੀਂਹ ਦੇ ਆਸਾਰ | Punjab Weather Update

21 ਅਗਸਤ : ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ ਹੈ।

22 ਅਗਸਤ : ਸਾਰੇ ਜ਼ਿਲ੍ਹਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਕੋਈ ਮੌਸਮੀ ਅਲਰਟ ਜਾਰੀ ਨਹੀਂ ਕੀਤਾ ਗਿਆ।

23 ਅਗਸਤ : ਕਈ ਜ਼ਿਲ੍ਹਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦਿਨ ਵੀ ਕਿਸੇ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ।

Punjab Weather: ਕਈ ਜ਼ਿਲ੍ਹਿਆਂ ’ਚ ਗਰਜ ਨਾਲ ਭਾਰੀ ਮੀਂਹ ਦੀ ਚੇਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਲੈ ਲਈ ਹੈ। ਅੱਜ, ਐਤਵਾਰ ਤੋਂ, ਸੂਬੇ ਦੇ ਜ਼ਿਆਦਾਤਰ ਹਿੱਸਿਆਂ ’ਚ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ, ਅਗਲੇ ਤਿੰਨ ਦਿਨਾਂ ਤੱਕ ਹਲਕੀ ਤੋਂ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। Punjab Weather

ਇਨ੍ਹਾਂ ਜ਼ਿਲ੍ਹਿਆਂ ’ਚ ਮੀਂਹ ਪੈਣ ਦੀ ਸੰਭਾਵਨਾ | Punjab Weather

ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਮੋਹਾਲੀ ’ਚ ਕਈ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਤੇ ਸੰਗਰੂਰ ’ਚ ਕੁਝ ਥਾਵਾਂ ’ਤੇ ਵੀ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : Arms seizure: ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ ਹਥਿਆਰਾਂ ਤੇ ਦੋ ਕਿਲੋ ਹੈਰੋਇਨ ਸਮੇਤ ਕਾਬੂ

ਅਗਲੇ ਤਿੰਨ ਦਿਨਾਂ ਲਈ ਮੌਸਮ ਦੀ ਭਵਿੱਖਬਾਣੀ | Punjab Weather

ਮੌਸਮ ਵਿਭਾਗ ਅਨੁਸਾਰ 17 ਅਗਸਤ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਤੇ ਮੋਹਾਲੀ ’ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਵਿਭਾਗ ਨੇ ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਹੈ। 18 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ’ਚ ਗਰਜ ਨਾਲ ਭਾਰੀ ਬਾਰਿਸ਼ ਹੋਵੇਗੀ। ਇਸ ਦਿਨ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। 19 ਅਗਸਤ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਵਿਭਾਗ ਨੇ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਹੈ।

ਕੁਝ ਇਲਾਕਿਆਂ ’ਚ ਮੀਂਹ, ਕੁਝ ਇਲਾਕਿਆਂ ’ਚ ਮੌਸਮ ਸਾਫ਼

ਚੰਡੀਗੜ੍ਹ ਦੇ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਅਨੁਸਾਰ, ਮਾਨਸੂਨ ਟ੍ਰਫ ਪੰਜਾਬ ਦੇ ਫਿਰੋਜ਼ਪੁਰ ਖੇਤਰ ਵਿੱਚੋਂ ਲੰਘ ਰਿਹਾ ਹੈ। ਪੱਛਮੀ ਗੜਬੜੀ ਦਾ ਪ੍ਰਭਾਵ ਵੀ ਮੌਜੂਦ ਹੈ। ਇਸ ਕਾਰਨ ਸੂਬੇ ਦੇ ਵੱਖ-ਵੱਖ ਹਿੱਸਿਆਂ ’ਚ ਮੌਸਮ ਵੱਖ-ਵੱਖ ਹੋ ਰਿਹਾ ਹੈ। ਕੁਝ ਇਲਾਕਿਆਂ ’ਚ ਮੀਂਹ ਪੈ ਸਕਦਾ ਹੈ, ਕੁਝ ਇਲਾਕਿਆਂ ’ਚ ਬੱਦਲਵਾਈ ਹੋ ਸਕਦੀ ਹੈ ਅਤੇ ਕੁਝ ਇਲਾਕਿਆਂ ’ਚ ਸਾਫ਼ ਰਹਿ ਸਕਦਾ ਹੈ। ਚੰਡੀਗੜ੍ਹ ’ਚ, ਸ਼ਹਿਰ ਦੇ ਕੁਝ ਹਿੱਸਿਆਂ ’ਚ ਮੀਂਹ ਦੇ ਨਾਲ-ਨਾਲ ਗਰਜ-ਤੂਫ਼ਾਨ ਵੀ ਆ ਸਕਦਾ ਹੈ। Punjab Weather

Punjab Weather Update: ਪੰਜਾਬ ਤੇ ਚੰਡੀਗੜ੍ਹ ’ਚ ਮੀਂਹ ਲਈ ਯੈਲੋ ਅਲਰਟ
Punjab Weather News: ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਤੇ ਚੰਡੀਗੜ੍ਹ ’ਚ ਅੱਜ ਮੀਂਹ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਪਠਾਨਕੋਟ ਤੇ ਰੂਪਨਗਰ ’ਚ ਕੁਝ ਥਾਵਾਂ ’ਤੇ ਮੀਂਹ ਪੈ ਸਕਦਾ ਹੈ। ਚੰਡੀਗੜ੍ਹ ’ਚ ਅਸਮਾਨ ਬੱਦਲਵਾਈ ਵਾਲਾ ਰਹਿਣ ਨਾਲ ਇੱਕ-ਦੋ ਦੌਰ ਮੀਂਹ ਜਾਂ ਗਰਜ-ਚਮਕ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ। ਮੀਂਹ ਕਾਰਨ ਪੰਜਾਬ ਦੇ ਔਸਤ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ’ਚ 3.3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ, ਤਾਪਮਾਨ ਆਮ ਦੇ ਨੇੜੇ ਬਣਿਆ ਹੋਇਆ ਹੈ। ਫਿਰੋਜ਼ਪੁਰ ’ਚ ਸਭ ਤੋਂ ਵੱਧ 34.9 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। 14 ਅਗਸਤ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੀਂਹ ਪਿਆ। ਮੌਸਮ ਕੇਂਦਰਾਂ ਤੋਂ ਮਿਲੇ ਅੰਕੜਿਆਂ ਅਨੁਸਾਰ ਪਟਿਆਲਾ ਦੇ ਰੌਣੀ ’ਚ ਸਭ ਤੋਂ ਵੱਧ 35 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

ਇਸ ਤੋਂ ਇਲਾਵਾ ਪਟਿਆਲਾ ’ਚ 28.8 ਮਿਲੀਮੀਟਰ, ਲੁਧਿਆਣਾ ’ਚ 25 ਮਿਲੀਮੀਟਰ, ਲੁਧਿਆਣਾ ਏਡਬਲਿਊਐੱਸ ’ਚ 11.5 ਮਿਲੀਮੀਟਰ, ਥੀਨ ਡੈਮ ’ਚ 5 ਮਿਲੀਮੀਟਰ, ਕੇਵੀਕੇ ਪਠਾਨਕੋਟ ’ਚ 3 ਮਿਲੀਮੀਟਰ, ਬਠਿੰਡਾ ’ਚ 1.5 ਮਿਲੀਮੀਟਰ, ਚੰਡੀਗੜ੍ਹ ’ਚ 0.8 ਮਿਲੀਮੀਟਰ ਤੇ ਗੁਰਦਾਸਪੁਰ ’ਚ 0.5 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਦੀ ਟਰਫ ਲਾਈਨ ਮੁੜ ਸਰਗਰਮ ਹੋ ਗਈ ਹੈ। ਇਹ ਲਾਈਨ ਫਿਰੋਜ਼ਪੁਰ ਤੋਂ ਹੁੰਦੀ ਹੋਈ ਝਾਰਖੰਡ ਤੇ ਪੱਛਮੀ ਬੰਗਾਲ ਤੱਕ ਬਣੀ ਹੋਈ ਹੈ। ਇਸ ਦੇ ਪ੍ਰਭਾਵ ਕਾਰਨ ਪੰਜਾਬ ਤੇ ਚੰਡੀਗੜ੍ਹ ’ਚ ਬੱਦਲ ਛਾਏ ਰਹਿਣ ਤੇ ਕੁਝ ਥਾਵਾਂ ’ਤੇ ਗਰਜ-ਚਮਕ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਉੱਪਰੀ ਵਾਯੂਮੰਡਲ ’ਚ ਪੱਛਮੀ ਵਿਗਾੜ ਵੀ ਸਰਗਰਮ ਹੈ, ਜਿਸ ਕਾਰਨ ਮੌਸਮ ’ਚ ਤਬਦੀਲੀ ਤੇ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਮੌਸਮ ਦੀ ਸਥਿਤੀ ’ਤੇ ਨਜ਼ਰ ਰੱਖਣ ਤੇ ਲੋੜ ਅਨੁਸਾਰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। Punjab Weather News

ਇਹ ਵੀ ਪੜ੍ਹੋ : IND vs SL: ਸ਼੍ਰੀਲੰਕਾ ਖਿਲਾਫ਼ ਪਹਿਲੇ ਟੈਸਟ ’ਚ ਭਾਰਤ ਨੇ ਟਾਸ ਜਿੱਤਿਆ, ਬੱਲੇਬਾਜ਼ੀ ਚੁਣੀ

Punjab Weather Update: ਪੰਜਾਬ ਦੇ 3 ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਯੈਲੋ ਅਲਰਟ, ਹਨ੍ਹੇਰੀ ਤੇ ਬਿਜਲੀ ਚਮਕਣ ਦੀ ਵੀ ਚੇਤਾਵਨੀ
ਚੰਡੀਗੜ੍ਹ (ਹਿੰ.ਸ.)। ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋਣ ਕਾਰਨ ਮੌਸਮ ਵਿਭਾਗ ਨੇ ਸੂਬੇ ਦੇ ਤਿੰਨ ਜ਼ਿਲ੍ਹਿਆਂ ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੋਪੜ ਵਿੱਚ ਭਾਰੀ ਮੀਂਹ, ਹਨੇਰੀ ਤੇ ਬਿਜਲੀ ਚਮਕਣ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਮੁਤਾਬਕ ਸੂਬੇ ਦੇ ਹੋਰ ਜ਼ਿਲ੍ਹਿਆਂ ਵਿੱਚ ਵੀ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿੱਚ ਅੰਸ਼ਕ ਤੌਰ ’ਤੇ ਬੱਦਲ ਛਾਏ ਰਹਿਣਗੇ ਅਤੇ ਇੱਕ-ਦੋ ਵਾਰ ਮੀਂਹ ਜਾਂ ਗਰਜ-ਚਮਕ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ।

ਪੰਜਾਬ ਦੇ ਕਈ ਇਲਾਕਿਆਂ ਵਿੱਚ ਪਏ ਮੀਂਹ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 1.2 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3.4 ਡਿਗਰੀ ਸੈਲਸੀਅਸ ਹੇਠਾਂ ਪਹੁੰਚ ਗਿਆ ਹੈ। ਇਸ ਦੌਰਾਨ ਬਠਿੰਡਾ ਵਿੱਚ ਸਭ ਤੋਂ ਵੱਧ 34 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। 8 ਅਗਸਤ ਨੂੰ ਸਵੇਰੇ 8:30 ਵਜੇ ਤੋਂ ਸ਼ਾਮ 5:30 ਵਜੇ ਤੱਕ ਲੁਧਿਆਣਾ ਵਿੱਚ ਸਭ ਤੋਂ ਵੱਧ 6 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

Read Also : ਵਾਤਾਵਰਨ ਨੂੰ ਸਾਫ-ਸੁਥਰਾ ਰੱਖਣ ਦਾ ਸੰਕਲਪ ਲੜੀ ’ਚ ਪਰਥ ’ਚ ਸਾਧ-ਸੰਗਤ ਨੇ ਲਾਏ 3000 ਬੂਟੇ

ਇਸ ਤੋਂ ਇਲਾਵਾ ਸੰਗਰੂਰ ਵਿੱਚ 4 ਮਿਲੀਮੀਟਰ, ਪਟਿਆਲਾ ਅਤੇ ਫਰੀਦਕੋਟ ਵਿੱਚ 3-3 ਮਿਲੀਮੀਟਰ, ਅੰਮ੍ਰਿਤਸਰ ਵਿੱਚ 0.8 ਮਿਲੀਮੀਟਰ, ਜਦਕਿ ਪਠਾਨਕੋਟ, ਫਤਿਹਗੜ੍ਹ ਸਾਹਿਬ ਅਤੇ ਫਿਰੋਜ਼ਪੁਰ ਵਿੱਚ 1-1 ਮਿਲੀਮੀਟਰ ਮੀਂਹ ਪਿਆ। ਪਠਾਨਕੋਟ ਏਡਬਲਿਉਐਸ, ਥੀਨ ਡੈਮ ਅਤੇ ਹੁਸ਼ਿਆਰਪੁਰ ਵਿੱਚ 0.5-0.5 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ। ਚੰਡੀਗੜ੍ਹ ਏਅਰਪੋਰਟ ’ਤੇ ‘ਟ੍ਰੇਸ ਰੇਨਫਾਲ’ ਯਾਨੀ ਬਹੁਤ ਹੀ ਮਾਮੂਲੀ ਮੀਂਹ ਦਰਜ ਕੀਤਾ ਗਿਆ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਨਿਰਦੇਸ਼ਕ ਸੁਰਿੰਦਰ ਪਾਲ ਅਨੁਸਾਰ ਮਾਨਸੂਨ ਟਰਫ਼ ਆਪਣੀ ਆਮ ਸਥਿਤੀ ਵਿੱਚ ਬਣੀ ਹੋਈ ਹੈ ਅਤੇ ਉੱਤਰੀ ਭਾਰਤ ਵਿੱਚੋਂ ਲੰਘ ਰਹੀ ਹੈ।

ਇਸ ਦੇ ਪ੍ਰਭਾਵ ਕਾਰਨ ਪੰਜਾਬ ਵਿੱਚ ਅਗਲੇ 24 ਘੰਟਿਆਂ ਦੌਰਾਨ ਕਈ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।ਉਨ੍ਹਾਂ ਦੱਸਿਆ ਕਿ 9 ਤੋਂ 12 ਅਗਸਤ ਅਤੇ 14 ਅਗਸਤ ਨੂੰ ਵੀ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਇੱਕ ਪੱਛਮੀ ਵਿਗਾੜ ਵੀ ਸਰਗਰਮ ਹੈ, ਜਿਸ ਕਾਰਨ ਕੁਝ ਥਾਵਾਂ ’ਤੇ ਭਾਰੀ ਮੀਂਹ, ਗਰਜ-ਚਮਕ ਅਤੇ ਆਕਾਸ਼ੀ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਬਿਜਲੀ ਦੀ ਚਮਕ ਅਤੇ ਤੇਜ਼ ਹਨੇਰੀ ਦੌਰਾਨ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ।